ਤਾਜਾ ਖ਼ਬਰਾਂ


ਗੁਰੂਗ੍ਰਾਮ : ਲੰਪੀ ਵਾਇਰਸ ਨੇ 93 ਪਸ਼ੂਆਂ ਦੀ ਮੌਤ, 890 ਪ੍ਰਭਾਵਿਤ
. . .  1 day ago
ਨਵੀਂ ਦਿੱਲੀ, 29 ਸਤੰਬਰ - ਇੱਥੇ ਲੰਪੀ ਵਾਇਰਸ ਦੀ ਲਾਗ ਕਾਰਨ 93 ਪਸ਼ੂਆਂ ਦੀ ਮੌਤ ਹੋ ਗਈ ਹੈ, ਜਦੋਂ ਕਿ ਗੁਰੂਗ੍ਰਾਮ, ਸੋਹਨਾ ਅਤੇ ਪਟੌਦੀ ਖੇਤਰਾਂ ਵਿਚ ਪਸ਼ੂਆਂ ਵਿਚ ਲੰਪੀ ਦੀ ਬਿਮਾਰੀ ਦੇ 890 ਮਾਮਲੇ ਸਾਹਮਣੇ ਆਏ ...
ਅਹਿਮਦਾਬਾਦ ’ਚ ਨਰਿੰਦਰ ਮੋਦੀ ਸਟੇਡੀਅਮ ਵਿਚ ਰਾਸ਼ਟਰੀ ਖੇਡਾਂ ਦੇ ਉਦਘਾਟਨ ਮੌਕੇ ਐਥਲੀਟ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਏਕਤਾ ਦੀ ਮਸ਼ਾਲ ਭੇਟ ਕਰਦੇ ਹੋਏ
. . .  1 day ago
ਉੱਤਰਾਖੰਡ ਵਿਚ ਪੀ.ਐਫ.ਆਈ. ਸਮੇਤ ਇਸ ਦੀਆਂ ਮਾਨਤਾ ਪ੍ਰਾਪਤ ਸੰਸਥਾਵਾਂ ਉੱਤੇ ਪਾਬੰਦੀ
. . .  1 day ago
ਗੈਂਗਸਟਰ ਦਿਲੇਰ ਕੋਟੀਆ ਦੇ ਅਸੰਧ ਸਥਿਤ ਘਰ ’ਤੇ ਚੱਲਿਆ ਪੀਲਾ ਪੰਜਾ
. . .  1 day ago
ਕਰਨਾਲ, 29 ਸਤੰਬਰ ( ਗੁਰਮੀਤ ਸਿੰਘ ਸੱਗੂ )- ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਗੈਂਗਸਟਰ ਦਿਲੇਰ ਕੋਟੀਆ ਦੇ ਕਸਬਾ ਅਸੰਧ ਸਥਿਤ ਮਕਾਨ ਨੂੰ ਪੀਲਾ ਪੰਜਾ ਚਲਾ ਕੇ ਢਾਹ ਦਿੱਤਾ । ਦਸਣਯੋਗ ਹੈ ਕਿ ਦਿਲੇਰ ਕੋਟੀਆ ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) 30 ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਕਰੇਗਾ ਚੱਕਾ ਜਾਮ
. . .  1 day ago
ਚੰਡੀਗੜ੍ਹ, 29 ਸਤੰਬਰ (ਅਜਾਇਬ ਸਿੰਘ ਔਜਲਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) 30 ਸਤੰਬਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਜੋ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ ਉਨ੍ਹਾਂ ਵਲੋਂ ...
ਫ਼ੌਜੀ ਅੰਮ੍ਰਿਤਪਾਲ ਸਿੰਘ ਦੀ ਲੱਦਾਖ ’ਚ ਹਾਦਸੇ ਦੌਰਾਨ ਮੌਤ, ਪਿੰਡ ’ਚ ਸੋਗ ਦੀ ਲਹਿਰ
. . .  1 day ago
ਜੈਤੋ, 29 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਨੌਜਵਾਨ ਫ਼ੌਜੀ ਅੰਮ੍ਰਿਤਪਾਲ ਸਿੰਘ ਦੀ ਲੱਦਾਖ ’ਚ ਹਾਦਸੇ ਦੌਰਾਨ ਹੋਈ ਮੌਤ ਨਾਲ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ ...
ਪੀ.ਐਫ.ਆਈ. ਦੀ 2047 ਤੱਕ ਭਾਰਤ ਨੂੰ ਇਸਲਾਮਿਕ ਰਾਸ਼ਟਰ ਵਿਚ ਬਦਲਣ ਦੀ ਸੀ ਯੋਜਨਾ , ਕਈ ਨੇਤਾ ਰਡਾਰ 'ਤੇ ਸਨ : ਮਹਾਰਾਸ਼ਟਰ ਏ.ਟੀ.ਐਸ. ਮੁਖੀ
. . .  1 day ago
ਦਵਿੰਦਰ ਬੰਬੀਹਾ ਗੈਂਗ ਦਾ ਮੁੱਖ ਸ਼ੂਟਰ ਨੀਰਜ ਚਸਕਾ ਜੰਮੂ ਤੋਂ ਗ੍ਰਿਫਤਾਰ- ਪੰਜਾਬ ਡੀ.ਜੀ.ਪੀ. ਗੌਰਵ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਕ ਖੁਫੀਆ ਕਾਰਵਾਈ 'ਚ ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਟੀਮ ਨੇ ਦਵਿੰਦਰ ਬੰਬੀਹਾ ਗੈਂਗ ਦੇ ਮੁੱਖ ਸ਼ੂਟਰ ਨੀਰਜ ਚਸਕਾ ਨੂੰ ਜੰਮੂ ਤੋਂ ਗ੍ਰਿਫ਼ਤਾਰ ...
ਮਿੰਨੀ ਬੱਸ ਸਾੜਨ ਦਾ ਪ੍ਰੋਗਰਾਮ ਹਾਲ ਦੀ ਘੜੀ ਟਲਿਆ
. . .  1 day ago
ਅੰਮ੍ਰਿਤਸਰ, 29 ਸਤੰਬਰ (ਗਗਨਦੀਪ ਸ਼ਰਮਾ)-ਮੁੱਖ ਮੰਤਰੀ ਭਗਵੰਤ ਮਾਨ ਨਾਲ 12 ਅਕਤੂਬਰ ਤੋਂ ਪਹਿਲਾਂ ਮੀਟਿੰਗ ਕਰਵਾਉਣ ਦੇ ਭਰੋਸੇ ’ਤੇ ਹਾਲ ਦੀ ਘੜੀ ਮਿੰਨੀ ਬੱਸ ਸਾੜਨ ਦਾ ਪ੍ਰੋਗਰਾਮ ਟਾਲ ਦਿੱਤਾ ਗਿਆ ...
ਚੰਡੀਗੜ੍ਹ : ਪੰਜਾਬ ਸਰਕਾਰ ਨੇ 10 ਉੱਚ ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ
. . .  1 day ago
ਪਾਕਿਸਤਾਨ ਨੇ 1 ਭਾਰਤੀ ਕੈਦੀ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 29 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਪਾਕਿਸਤਾਨ ਸਰਕਾਰ ਨੇ 1 ਭਾਰਤੀ ਕੈਦੀ ਨੂੰ ਰਿਹਾਅ ਕੀਤਾ ਹੈ । ਰਿਹਾਅ ਹੋਏ ਕੈਦੀ ਨੂੰ ਪਾਕਿ ਰੇਂਜਰਜ ਨੇ ਬੀ.ਐਸ.ਐਫ. ਦੇ ਹਵਾਲੇ ਕਰ ਦਿੱਤਾ । ਕੌਮਾਂਤਰੀ ਅਟਾਰੀ ਸਰਹੱਦ ’ਤੇ ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ
. . .  1 day ago
ਕੇਂਦਰ ਸਰਕਾਰ ਹਰਿਆਣਾ ਕਮੇਟੀ ਵਿਰੁੱਧ ਸੁਪਰੀਮ ਕੋਰਟ 'ਚ ਦਰਜ਼ ਕਰੇ ਨਜ਼ਰਸਾਨੀ ਪਟੀਸ਼ਨ ਅੰਮ੍ਰਿਤਸਰ, 29 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ...
ਰੂਸ ਰਸਮੀ ਤੌਰ 'ਤੇ ਕੱਲ੍ਹ ਯੂਕਰੇਨ ਦੇ ਚਾਰ ਖੇਤਰਾਂ ਨੂੰ ਕਰੇਗਾ ਸ਼ਾਮਿਲ
. . .  1 day ago
ਲਾਰੈਂਸ ਬਿਸ਼ਨੋਈ 13 ਦਿਨ ਦੇ ਪੁਲਿਸ ਰਿਮਾਂਡ ‘ਤੇ
. . .  1 day ago
ਲੁਧਿਆਣਾ ,29 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਮੇਹਰਬਾਨ ਇਲਾਕੇ ਵਿਚ ਪੰਜ ਸਾਲ ਪਹਿਲਾਂ ਹੋਏ ਇਕ ਕਤਲ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਗੈਂਗਸਟਰ ਲਾਰੈਂਸ ਬਿਸ਼ਨੋਈ ...
ਅਲੀਗੜ੍ਹ ਮੀਟ ਫੈਕਟਰੀ 'ਚ ਪਾਈਪ ਫਟਣ ਕਾਰਨ ਅਮੋਨੀਆ ਗੈਸ ਲੀਕ, 59 ਮਜ਼ਦੂਰ ਹੋਏ ਬੀਮਾਰ
. . .  1 day ago
ਸ਼ਰਾਰਤੀ ਅਨਸਰਾਂ ਨੇ ਕੈਥੋਲਿਕ ਚਰਚ ਦੀ ਕੀਤੀ ਭੰਨਤੋੜ , ਈਸਾਈ ਭਾਈਚਾਰੇ ’ਚ ਰੋਸ
. . .  1 day ago
ਜਲੰਧਰ, 29 ਸਤੰਬਰ (ਅਜੀਤ ਬਿਊਰੋ)- ਤਰਨਤਾਰਨ ਚਰਚ 'ਚ ਭੰਨਤੋੜ ਤੋਂ ਬਾਅਦ ਹੁਣ ਜਲੰਧਰ 'ਚ ਵੀ ਭੰਨਤੋੜ ਦੀ ਘਟਨਾ ਸਾਹਮਣੇ ਆਈ ਹੈ । ਚਰਚ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਚਰਚ ਦੀ ਭੰਨਤੋੜ ਕੀਤੀ ...
ਸ਼ਸ਼ੀ ਥਰੂਰ ਭਲਕੇ ਕਾਂਗਰਸ ਪ੍ਰਧਾਨ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨਗੇ , ਦਿਗਵਿਜੇ ਸਿੰਘ ਨਾਲ ਕਰਨਗੇ ਮੁਲਾਕਾਤ
. . .  1 day ago
ਅੱਡਾ ਘੋਗਰਾ ਦੇ ਨਵੇਂ ਬਣ ਰਹੇ ਬੱਸ ਅੱਡੇ ਦੀ ਉਸਾਰੀ ਦਾ ਕੰਮ ਬੀ.ਡੀ.ਪੀ.ਓ ਦਸੂਹਾ ਵਲੋਂ ਬੰਦ ਕਰਵਾਇਆ
. . .  1 day ago
ਘੋਗਰਾ ,29 ਸਤੰਬਰ (ਆਰ.ਐੱਸ. ਸਲਾਰੀਆ)- ਹਲਕਾ ਦਸੂਹਾ ਵਿਚ ਪੈਂਦੇ ਪਿੰਡ ਘੋਗਰਾ ਵਿਚ ਪੰਚਾਇਤ ਵਲੋਂ ਦਸੂਹਾ ਹਾਜੀਪੁਰ ਸੜਕ 'ਤੇ ਬੱਸ ਅੱਡੇ ਦੀ ਨਵੀਂ ਇਮਾਰਤ ਉਸਾਰੀ ਜਾ ਰਹੀ ਹੈ । ਬੱਸ ਅੱਡੇ 'ਤੇ ਉਸ ਵੇਲੇ ਮਾਹੌਲ ...
ਪੰਜਾਬ ਵਿਧਾਨ ਸਭਾ 'ਚ ਸਰਬਜੀਤ ਕੌਰ ਮਾਣੂਕੇ ਨੇ ਐੱਸ.ਸੀ. ਬੱਚਿਆਂ ਦੇ ਵਜ਼ੀਫ਼ਿਆਂ ਦਾ ਚੁੱਕਿਆ ਮੁੱਦਾ
. . .  1 day ago
ਚੰਡੀਗੜ੍ਹ, 29 ਸਤੰਬਰ (ਮਾਨ)-ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਸਦਨ 'ਚ ਸਰਬਜੀਤ ਕੌਰ ਮਾਣੂਕੇ ਵਲੋਂ ਗੈਰ-ਸਰਕਾਰੀ ਮਤਾ ਰੱਖਿਆ ਗਿਆ। ਉਨ੍ਹਾਂ ਨੇ ਸਦਨ 'ਚ ਕਿਹਾ ਕਿ ਐੱਸ.ਸੀ. ਬੱਚਿਆਂ ਨੂੰ ਵਜ਼ੀਫ਼ੇ ਸਮੇਂ...
ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਸਾਬਤ ਹੋਈ: ਸੁਖਬੀਰ ਸਿੰਘ ਬਾਦਲ
. . .  1 day ago
ਲੁਧਿਆਣਾ, 29 ਸਤੰਬਰ ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫੇਲ ਸਾਬਤ ਹੋਈ ਹੈ ਅਤੇ ਸੂਬੇ ਦੀ ਜਨਤਾ ਸਰਕਾਰ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ...
ਵਿਧਾਨ ਸਭਾ ਦੀ ਕਾਰਵਾਈ ਮੁੜ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ, ਜਿਸ ਦੇ ਚੱਲਦਿਆਂ ਕਾਰਵਾਈ ਨੂੰ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹੁਣ ਫ਼ਿਰ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਕੀਤੀ ਗਈ ਹੈ।
ਕਾਂਗਰਸ ਪ੍ਰਧਾਨ ਦੀ ਚੋਣ ਲੜਨ ਨੂੰ ਲੈ ਕੇ ਅਸ਼ੋਕ ਗਹਿਲੋਤ ਦਾ ਵੱਡਾ ਬਿਆਨ
. . .  1 day ago
ਨਵੀਂ ਦਿੱਲੀ, 29 ਸਤੰਬਰ-ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਕਹਿਣਾ ਹੈ ਕਿ ਉਹ ਕਾਂਗਰਸ ਪ੍ਰਧਾਨ ਦੀ ਚੋਣ ਨਹੀਂ ਲੜਨਗੇ।
ਵਿਧਾਨ ਸਭਾ ਦੀ ਕਾਰਵਾਈ ਅੱਧੇ ਘੰਟੇ ਲਈ ਹੋਈ ਮੁਲਤਵੀ
. . .  1 day ago
ਚੰਡੀਗੜ੍ਹ, 29 ਸਤੰਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਇਜਲਾਸ ਦੇ ਪਹਿਲਾ ਦਿਨ ਕਾਫੀ ਹੰਗਾਮਾ ਭਰਪੂਰ ਰਿਹਾ ਸੀ ਤੇ ਵਿਰੋਧੀਆਂ ਵਲੋਂ ਹੰਗਾਮਾ ਕੀਤਾ ਗਿਆ ਹੈ। ਕਾਰਵਾਈ ਸ਼ੁਰੂ ਹੁੰਦੇ ਸਾਰ ਹੀ ਵਿਰੋਧੀ ਧਿਰ ਦੇ ਨੇਤਾ...
ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ
. . .  1 day ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਸ਼ੁਰੂ ਹੋ ਗਿਆ। ਕਾਂਗਰਸ ਨੇ ਫ਼ੌਜਾ ਸਿੰਘ ਸਰਾਰੀ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ...
ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ, ਕਾਰਵਾਈ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 29 ਸਤੰਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਵੀਰਵਾਰ ਨੂੰ ਦੂਜਾ ਦਿਨ ਹੈ ਅਤੇ ਇਸ 'ਚ ਹੰਗਾਮਾ ਹੋਣ ਦੇ ਆਸਾਰ ਹਨ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਜੇਠ ਸੰਮਤ 554

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਐਸ.ਬੀ.ਆਈ. ਦੇ ਕਰਮਚਾਰੀਆਂ ਦਾ ਇੰਟਰ ਸਰਕਲ ਕਿ੍ਕਟ ਟੂਰਨਾਮੈਂਟ ਸਮਾਪਤ

ਚੰਡੀਗੜ੍ਹ, 29 ਮਈ (ਮਨਜੋਤ ਸਿੰਘ ਜੋਤ)- ਐਸ.ਬੀ.ਆਈ. ਦੀ ਐਸ.ਸੀ./ ਐਸ.ਟੀ. ਇੰਪਲਾਈਜ਼ ਵੈਲਫ਼ੇਅਰ ਐਸੋਸੀਏਸ਼ਨ ਵਲੋਂ ਪਿੰਡ ਖੁੱਡਾ ਲਾਹੌਰਾ ਦੇ ਨਜ਼ਦੀਕ ਪ੍ਰਨਾਮੀ ਖੇਡ ਮੈਦਾਨ ਵਿਚ ਕਰਵਾਇਆ ਗਿਆ ਇੰਟਰ ਸਰਕਲ ਕਿ੍ਕਟ ਟੂਰਨਾਮੈਂਟ ਅੱਜ ਸਮਾਪਤ ਹੋ ਗਿਆ | ਅੱਜ ਦੂਜੇ ਦਿਨ ਸਮਾਪਤੀ ਸਮਾਰੋਹ ਮੌਕੇ ਨੈਸ਼ਨਲ ਐਸ.ਸੀ./ਐਸ.ਟੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਨੇ ਐਸੋਸੀਏਸ਼ਨ ਵਲੋਂ ਕਰਵਾਏ ਗਏ ਇਸ ਕਿ੍ਕਟ ਟੂਰਨਾਮੈਂਟ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਭਵਿੱਖ ਵਿਚ ਵੀ ਜਾਰੀ ਰਹਿਣੀਆਂ ਚਾਹੀਦੀਆਂ ਹਨ | ਇਸ ਮੌਕੇ ਉਨ੍ਹਾਂ ਨੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ ਅਤੇ ਆਰਗੇਨਾਈਜ਼ਿੰਗ ਸੈਕਟਰੀ ਬਿ੍ਜ ਲਾਲ ਵਲੋਂ ਘੋਸ਼ਿਤ ਕੀਤੇ ਗਏ ਨਕਦ ਇਨਾਮਾਂ ਦੇ ਚੈੱਕ ਵੀ ਵੰਡੇ | ਐਸੋਸੀਏਸ਼ਨ ਦੇ ਚੰਡੀਗੜ੍ਹ ਸਰਕਲ ਦੇ ਪ੍ਰਧਾਨ ਸੁਦਾਗਰ ਸਿੰਘ ਅਤੇ ਜਨਰਲ ਸਕੱਤਰ ਪ੍ਰਮੋਦ ਇੰਦਲ ਨੇ ਦੱਸਿਆ ਕਿ ਆਰਗੇਨਾਈਜ਼ਿੰਗ ਸੈਕਟਰੀ ਬਿ੍ਜ ਲਾਲ ਦੀ ਅਗਵਾਈ ਹੇਠ ਕਰਵਾਏ ਗਏ ਇਸ ਦੋ ਦਿਨਾ ਇੰਟਰ ਸਰਕਲ ਟੂਰਨਾਮੈਂਟ ਦੀ ਸ਼ੁਰੂਆਤ ਐਸ.ਬੀ.ਆਈ. ਦੇ ਚੰਡੀਗੜ੍ਹ ਸਰਕਲ ਦੇ ਚੀਫ਼ ਜਨਰਲ ਮੈਨੇਜਰ ਅਨੁਕੂਲ ਭਟਨਾਗਰ ਵਲੋਂ ਗੁਬਾਰੇ ਛੱਡ ਕੇ ਕੀਤੀ ਗਈ | ਟੂਰਨਾਮੈਂਟ ਵਿਚ ਦਿੱਲੀ, ਚੰਡੀਗੜ੍ਹ ਅਤੇ ਭੋਪਾਲ ਸਰਕਲਾਂ ਤੋਂ ਐਸ.ਬੀ.ਆਈ. ਬੈਂਕ ਦੇ ਕਰਮਚਾਰੀਆਂ ਦੀਆਂ ਟੀਮਾਂ ਪੂਰੇ ਉਤਸ਼ਾਹ ਨਾਲ ਖੇਡਿਆ | ਚੰਡੀਗੜ੍ਹ ਸਰਕਲ ਦੇ ਹੀ ਖਿਡਾਰੀ ਹਿਮਾਂਸ਼ੂ ਨੇ ਪਹਿਲੇ ਦਿਨ 'ਮੈਨ ਆਫ਼ ਦ ਮੈਚ' ਅਤੇ ਅੱਜ ਦੂਸਰੇ ਦਿਨ 'ਮੈਨ ਆਫ਼ ਦ ਟੂਰਨਾਮੈਂਟ' ਅਤੇ 'ਬੈਸਟ ਖਿਡਾਰੀ' ਐਵਾਰਡ ਜਿੱਤਿਆ | ਦੂਜੇ ਦਿਨ ਭੋਪਾਲ ਸਰਕਲ ਦੀ ਟੀਮ ਦੇ ਖਿਡਾਰੀ ਮਹਿੰਦਰ ਪ੍ਰਤਾਪ ਨੇ 'ਮੈਨ ਆਫ਼ ਦ ਮੈਚ' ਐਵਾਰਡ ਜਿੱਤਿਆ | ਟੂਰਨਾਮੈਂਟ ਦੇ ਖਿਡਾਰੀਆਂ ਵਿਚ ਜੋਸ਼ ਅਤੇ ਉਤਸ਼ਾਹ ਭਰਨ ਲਈ ਆਰਗੇਨਾਈਜ਼ਿੰਗ ਸੈਕਟਰੀ ਬਿ੍ਜ ਲਾਲ ਵਲੋਂ ਵਧੀਆ ਖੇਡ ਦਾ ਪ੍ਰਦਰਸ਼ਨ ਕਰਨ ਵਾਲੇ 6 ਖਿਡਾਰੀਆਂ ਨੂੰ ਆਪਣੇ ਵਲੋਂ ਨਕਦ ਇਨਾਮ ਵੀ ਦਿੱਤੇ ਗਏ |

ਚੰਡੀਗੜ੍ਹ 'ਚ ਕੋਰੋਨਾ ਦੇ 15 ਨਵੇਂ ਮਾਮਲੇ

ਚੰਡੀਗੜ੍ਹ, 29 ਮਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 15 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ 13 ਮਰੀਜ਼ ਸਿਹਤਯਾਬ ਹੋਏ ਹਨ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 100 ਹੋ ਗਈ ਹੈ | ਅੱਜ ਆਏ ਕੋਰੋਨਾ ਦੇ ਨਵੇਂ ਮਾਮਲੇ ਸੈਕਟਰ-2, 15, 19, 23, 26, 42, ...

ਪੂਰੀ ਖ਼ਬਰ »

ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ

ਚੰਡੀਗੜ੍ਹ, 29 ਮਈ (ਨਵਿੰਦਰ ਸਿੰਘ ਬੜਿੰਗ) ਚੰਡੀਗੜ੍ਹ ਦੇ ਸੈਕਟਰ-41 ਸਥਿਤ ਕਿ੍ਸ਼ਨਾ ਮਾਰਕੀਟ ਵਿਚ ਲੋਕਾਂ ਲਈ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਵਾਰਡ ਨੰਬਰ 30 ਦੇ ਕੌਂਸਲਰ ਹਰਦੀਪ ਸਿੰਘ ਬੁਟਰੇਲਾ ਨੇ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਪਰਿਵਾਰਕ ਮੈਂਬਰਾਂ ਕਿਹਾ, ਸੁਨੀਲ ਜਾਖੜ ਸੰਗਰੂਰ ਦੀ ਉਪ ਚੋਣ ਲੜਨ ਦੇ ਮੂਡ 'ਚ ਨਹੀਂ

ਚੰਡੀਗੜ੍ਹ, 29 ਮਈ (ਪਰਵਾਨਾ)-ਸ੍ਰੀ ਸੁਨੀਲ ਜਾਖੜ ਜਿਨ੍ਹਾਂ ਹੁਣੇ ਜਿਹੇ ਕਾਂਗਰਸ ਤੋਂ ਨਾਤਾ ਤੋੜ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕਰ ਲਈ ਹੈ, ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ 23 ਜੂਨ ਨੂੰ ਹੋਣ ਵਾਲੀ ਸੰਗਰੂਰ ਦੀ ਜ਼ਿਮਨੀ ਚੋਣ ਲੜਨ ਦੇ ਮੂਡ ਵਿਚ ਨਹੀਂ ...

ਪੂਰੀ ਖ਼ਬਰ »

ਹਰਿਆਣਾ ਮਿਉਂਸਪਲ ਚੋਣਾਂ

ਭਾਜਪਾ ਤੇ ਜੇ.ਜੇ.ਪੀ 'ਚ ਫੁੱਟ ਨੂੰ ਲੈ ਕੇ ਜੇ.ਜੇ.ਪੀ. 'ਚ ਮਚੀ ਹਲਚਲ

ਚੰਡੀਗੜ੍ਹ, 29 ਮਈ (ਵਿਸ਼ੇਸ਼ ਪ੍ਰਤੀਨਿਧ)-19 ਜੂਨ ਨੂੰ ਹਰਿਆਣਾ ਵਿਚ ਹੋਣ ਵਾਲੀਆਂ ਮਿਉਂਸਪਲ ਚੋਣਾਂ ਲੜਨ ਲਈ ਭਾਜਪਾ ਤੇ ਜੇ.ਜੇ.ਪੀ ਗਠਜੋੜ ਵਿਚ ਰਲ ਕੇ ਮੈਦਾਨ 'ਚ ਉਤਰਨ ਬਾਰੇ ਸਹਿਮਤੀ ਨਹੀਂ ਬਣ ਰਹੀ ਤੇ ਭਾਜਪਾ ਹਲਕਿਆਂ ਨੇ ਵੱਖਰੇ ਤੌਰ 'ਤੇ ਚੋਣ ਮੈਦਾਨ ਵਿਚ ਉਤਰਨ ਦਾ ...

ਪੂਰੀ ਖ਼ਬਰ »

ਪੱਤਰਕਾਰਾਂ ਨੂੰ ਸਿਹਤ ਸੰਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਚੰਡੀਗੜ੍ਹ, 29 ਮਈ (ਨਵਿੰਦਰ ਸਿੰਘ ਬੜਿੰਗ)- ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਹੋ ਰਹੇ ਬਦਲਾਅ ਦੇ ਚੱਲਦਿਆਂ ਅੱਜ ਚੰਡੀਗੜ੍ਹ ਦੇ ਇਕ ਹੋਟਲ ਵਿਚ ਪੱਤਰਕਾਰਾਂ ਨੂੰ ਸਿਹਤ ਸੰਬੰਧੀ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸਮੂਹ ਪੱਤਰਕਾਰਾਂ ...

ਪੂਰੀ ਖ਼ਬਰ »

ਅਚਾਰੀਆ ਕੁਲ ਦੀ ਸਾਲਾਨਾ ਮੀਟਿੰਗ ਹੋਈ

ਚੰਡੀਗੜ੍ਹ, 29 ਮਈ (ਨਵਿੰਦਰ ਸਿੰਘ ਬੜਿੰਗ) ਅਚਾਰੀਆ ਕੁਲ ਦੀ ਸਾਲਾਨਾ ਮੀਟਿੰਗ ਇੱਥੇ ਸੈਕਟਰ-43 ਸਥਿਤ ਦਫ਼ਤਰ ਵਿਖੇ ਹੋਈ, ਮੀਟਿੰਗ ਵਿਚ ਜਥੇਬੰਦੀ ਦਾ ਪੁਨਰਗਠਨ ਕੀਤਾ ਗਿਆ | ਇਸ ਮੌਕੇ ਕੇ. ਕੇ. ਸ਼ਾਰਦਾ ਨੂੰ ਸਰਬਸੰਮਤੀ ਨਾਲ ਦੁਬਾਰਾ ਸੰਸਥਾ ਦਾ ਚੇਅਰਮੈਨ ਚੁਣਿਆ ਗਿਆ ਤੇ ...

ਪੂਰੀ ਖ਼ਬਰ »

ਖੇਲੋ ਇੰਡੀਆ ਯੁਵਾ ਖੇਡਾਂ 'ਚ ਪਹਿਲੀ ਵਾਰ ਸ਼ਾਮਿਲ ਗਤਕਾ ਹੋਵੇਗਾ ਵਿਸ਼ੇਸ਼ ਖਿੱਚ ਦਾ ਕੇਂਦਰ

ਚੰਡੀਗੜ੍ਹ, 29 ਮਈ (ਅਜਾਇਬ ਸਿੰਘ ਔਜਲਾ)-ਤਾਊ ਦੇਵੀ ਲਾਲ ਸਪੋਰਟਸ ਕੰਪਲੈਕਸ ਪੰਚਕੂਲਾ, ਹਰਿਆਣਾ ਵਿਖੇ 4 ਜੂਨ ਤੋਂ 13 ਜੂਨ ਤੱਕ ਹੋ ਰਹੀਆਂ ਚੌਥੀਆਂ ਖੇਲੋ੍ਹ ਇੰਡੀਆ ਯੂਥ ਖੇਡਾਂ ਦੌਰਾਨ ਮਾਰਸ਼ਲ ਆਰਟ ਗੱਤਕਾ ਦੇ ਮੁਕਾਬਲੇ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਹੋਣਗੇ ਜਿਸ ਵਿਚ ...

ਪੂਰੀ ਖ਼ਬਰ »

ਔਰਤਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਵਰਕਸ਼ਾਪ ਲਗਾਈ

ਚੰਡੀਗੜ੍ਹ, 29 ਮਈ (ਅਜਾਇਬ ਸਿੰਘ ਔਜਲਾ)-ਟਰਾਈਸਿਟੀ ਦੀਆਂ ਵੱਖ-ਵੱਖ ਐਨ.ਜੀ.ਓ. ਸੰਸਥਾਵਾਂ ਵਲੋਂ ਸਮੇਂ-ਸਮੇਂ 'ਤੇ ਔਰਤਾਂ ਤੇ ਹੋਰ ਸਮਾਜ ਸੇਵੀ ਕਾਰਜਾਂ ਦੇ ਨਾਲ-ਨਾਲ ਔਰਤਾਂ ਅਤੇ ਬੱਚਿਆਂ ਦੀ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਸਿਲਸਿਲੇ ਤਹਿਤ 'ਪੁਕਾਰ' ਨਾਮੀ ਗੈਰ-ਸਰਕਾਰੀ ...

ਪੂਰੀ ਖ਼ਬਰ »

ਪੀ.ਜੀ.ਆਈ. 'ਚ ਖ਼ੂਨਦਾਨ ਕੈਂਪ ਲਗਾਇਆ

ਚੰਡੀਗੜ੍ਹ, 29 ਮਈ (ਮਨਜੋਤ ਸਿੰਘ ਜੋਤ)- ਥੈਲਾਸੈਮਿਕ ਚੈਰੀਟੇਬਲ ਟਰੱਸਟ ਪੀ.ਜੀ.ਆਈ.-ਜੀ.ਐਮ.ਸੀ.ਐਚ. ਚੰਡੀਗੜ੍ਹ ਵਲੋਂ ਆਪਣਾ 249ਵਾਂ ਖ਼ੂਨਦਾਨ ਕੈਂਪ ਪੀ.ਜੀ.ਆਈ. 'ਚ ਲਗਾਇਆ ਗਿਆ | ਇਸ ਕੈਂਪ ਵਿਚ ਕੁੱਲ 72 ਖੂਨਦਾਨੀਆਂ ਨੇ ਖੂਨਦਾਨ ਕੀਤਾ | ਜ਼ਿਕਰਯੋਗ ਹੈ ਕਿ ਪੀ.ਜੀ.ਆਈ. ਵਿਚ 6 ...

ਪੂਰੀ ਖ਼ਬਰ »

ਡੇਰਾਬੱਸੀ ਹਾਈਵੇਅ 'ਤੇ ਪੈਟਰੋਲ ਪੰਪ ਤੋਂ ਤੇਲ ਪੁਆ ਕੇ ਕਾਰ ਚਾਲਕ ਫ਼ਰਾਰ

ਡੇਰਾਬੱਸੀ, 29 ਮਈ (ਰਣਬੀਰ ਸਿੰਘ ਪੜ੍ਹੀ)-ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਡੇਰਾਬੱਸੀ ਨੇੜੇ ਸ੍ਰੀ ਸੁਖਮਨੀ ਪੈਟਰੋਵੇਜ਼ ਫਿਲਿੰਗ ਸਟੇਸ਼ਨ 'ਤੇ ਬੀਤੀ ਰਾਤ ਇਕ ਕਾਰ ਚਾਲਕ ਨੌਜਵਾਨ ਪੈਟਰੋਲ ਦੀ ਟੈਂਕੀ ਭਰਵਾ ਕੇ ਪੈਸੇ ਦਿੱਤੇ ਬਿਨਾਂ ਹੀ ਫ਼ਰਾਰ ਹੋ ਗਿਆ | 15 ਦਿਨਾਂ ਵਿਚ ...

ਪੂਰੀ ਖ਼ਬਰ »

ਉਸਾਰੀ ਅਧੀਨ ਕੋਠੀਆਂ 'ਚੋਂ ਬਿਜਲੀ ਦੀਆਂ ਤਾਰਾਂ ਤੇ ਹੋਰ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਦੋ ਕਾਬੂ

ਖਰੜ, 29 ਮਈ (ਗੁਰਮੁੱਖ ਸਿੰਘ ਮਾਨ)-ਥਾਣਾ ਸਦਰ ਪੁਲਿਸ ਖਰੜ ਵਲੋਂ ਉਸਾਰੀ ਅਧੀਨ ਕੋਠੀਆਂ ਵਿਚੋਂ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਸਦਰ ਖਰੜ ਦੇ ਏ. ਐਸ. ਆਈ. ਕਰਮਵੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਦਾ ਕਤਲ ਮਾੜੀ ਕਾਨੂੰਨ ਵਿਵਸਥਾ ਕਾਰਨ ਹੋਇਆ-ਮੱਛਲੀ ਕਲਾਂ

ਐੱਸ.ਏ.ਐੱਸ. ਨਗਰ, 29 ਮਈ (ਜਸਬੀਰ ਸਿੰਘ ਜੱਸੀ)-ਸੀਨੀਅਰ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਦਿਨ-ਦਿਹਾੜੇ ਹੋਏ ਕਤਲ ਦੀ ਸਖਤ ਸ਼ਬਦਾਂ ...

ਪੂਰੀ ਖ਼ਬਰ »

ਤੂੜੀ ਦੀ ਕਾਲਾਬਾਜ਼ਾਰੀ ਰੋਕਣ ਸੰਬੰਧੀ ਮਿਲਕਮੈਨ ਯੂਨੀਅਨ ਨੇ ਮੁੱਖ ਮੰਤਰੀ ਤੋਂ ਮੰਗਿਆ ਦਖ਼ਲ

ਐੱਸ. ਏ. ਐੱਸ. ਨਗਰ, 29 ਮਈ (ਜਸਬੀਰ ਸਿੰਘ ਜੱਸੀ)-ਮੁਹਾਲੀ ਦੇ ਫੇਜ਼-8 ਗੁਰਦੁਆਰਾ ਅੰਬ ਸਾਹਿਬ ਨੇੜੇ ਚੰਡੀਗੜ੍ਹ ਪੇਰੀ ਫੇਰੀਆ ਮਿਲਕ ਮੈਨ ਯੂਨੀਅਨ ਦੀ ਹੰਗਾਮੀ ਮੀਟਿੰਗ ਸਰਪ੍ਰਸਤ ਹਾਕਮ ਸਿੰਘ ਮਨਾਣਾ, ਪਰਮਜੀਤ ਸਿੰਘ, ਜਸਮੇਰ ਗਿਰੀ ਅਤੇ ਬਲਜੀਤ ਸਿੰਘ ਪ੍ਰਧਾਨ ਦੀ ਸਾਂਝੀ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਦੇ ਕਤਲ ਲਈ ਪੰਜਾਬ ਦਾ ਮੁੱਖ ਮੰਤਰੀ ਜ਼ਿੰਮੇਵਾਰ- ਸੰਜੀਵ ਖੰਨਾ

ਜ਼ੀਰਕਪੁਰ, 29 ਮਈ (ਹੈਪੀ ਪੰਡਵਾਲਾ)- ਵਿਧਾਨ ਸਭਾ ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਅਤੇ ਵਿਧਾਨ ਸਭਾ ਚੋਣ ਲੜ ਚੁੱਕੇ ਸੰਜੀਵ ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਮੁੜ ਅੱਤਵਾਦ ਦੀ ਅੱਗ ਵਿਚ ਧੱਕਣਾ ਚਾਹੁੰਦੀ ਹੈ, ਜਿਸ ਕਾਰਨ ਪੰਜਾਬ ਦੇ ਮੁੱਖ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤਹਿਤ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਮਾਜਰੀ, 29 ਮਈ (ਕੁਲਵੰਤ ਸਿੰਘ ਧੀਮਾਨ)-ਪਿੰਡ ਛੋਟੀ ਬੜ੍ਹੀ ਨੰਗਲ ਦੇ ਵਸਨੀਕ ਉਜਾਗਰ ਸਿੰਘ ਦੇ ਘਰ ਅੰਦਰ ਵੜ੍ਹ ਕੇ ਪਰਿਵਾਰਿਕ ਮੈਂਬਰਾਂ ਨੂੰ ਗਾਲੀ-ਗਲੋਚ ਤੇ ਲੜਾਈ-ਝਗੜਾ ਕਰਨ ਦੇ ਤਹਿਤ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸ਼ਿਕਾਇਤਕਰਤਾ ਉਜਾਗਰ ਸਿੰਘ ...

ਪੂਰੀ ਖ਼ਬਰ »

ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ- ਸਿਵਲ ਸਰਜਨ

ਐੱਸ.ਏ.ਐੱਸ. ਨਗਰ, 29 ਮਈ (ਜੱਸੀ)-ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਇਕ ਪਰਿਵਾਰ ਦਾ ਸਾਲਾਨਾ ਪੰਜ ਲੱਖ ਰੁ. ਤੱਕ ਦੇ ਮੁਫ਼ਤ ਇਲਾਜ ਦਾ ਬੀਮਾ ਕੀਤਾ ਜਾਂਦਾ ਹੈ | ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਲਾਭਪਾਤਰੀਆਂ ਦੇ ...

ਪੂਰੀ ਖ਼ਬਰ »

ਸੁਖਦੇਵ ਸਿੰਘ ਢੀਂਡਸਾ ਮੈਡੀਕਲ ਚੈੱਕਅੱਪ ਲਈ ਹਿਮਸ ਪਹੁੰਚੇ 8 ਆਯੁਰਵੇਦ ਦੇ ਪਸਾਰੇ ਲਈ ਵਿਸ਼ਵਾਸ ਦੁਆਇਆ

ਐੱਸ.ਏ.ਐੱਸ. ਨਗਰ, 29 ਮਈ (ਕੇ. ਐਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਸਾਬਕਾ ਐਮ. ਪੀ. ਅਤੇ ਸਾਬਕਾ ਮੰਤਰੀ ਪੰਜਾਬ ਆਪਣੀ ਡਾਕਟਰੀ ਜਾਂਚ ਲਈ ਚੰਡੀਗੜ੍ਹ ਨੇੜੇ ਹਾਸਪਿਟਲ ਐਂਡ ਇੰਸਟੀਚਿਊਟ ਆਫ ਇੰਟੈਗਰੇਟਿਡ ਮੈਡੀਕਲ ਸਾਇੰਸਜ਼ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ 'ਤੇ ਗੇੜੀ ਮਾਰਦਾ ਕਾਬੂ

ਡੇਰਾਬੱਸੀ, 29 ਮਈ (ਰਣਬੀਰ ਸਿੰਘ ਪੜ੍ਹੀ)-ਸਥਾਨਕ ਪੁਲਿਸ ਨੇ ਬਰਵਾਲਾ ਚੌਕ ਨੇੜੇ ਚੋਰੀ ਦੇ ਮੋਟਰਸਾਈਕਲ 'ਤੇ ਗੇੜੀ ਮਾਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ਜਿਸ ਦੀ ਪਛਾਣ ਜਸ਼ਨਪ੍ਰੀਤ ਸਿੰਘ ਵਾਸੀ ਪਿੰਡ ਅਮਲਾਲਾ ਥਾਣਾ ਡੇਰਾਬੱਸੀ ਹਾਲ ਵਾਸੀ ਪਿੰਡ ਸਾਮਦੋਹੀ ...

ਪੂਰੀ ਖ਼ਬਰ »

ਰਿਟਾਇਰ ਕਰਨਲ ਦੇ ਜਾਅਲੀ ਦਸਤਾਵੇਜ਼ ਬਣਾ ਕੇ ਕਰੋੜਾਂ ਰੁਪਏ ਲੈਣ ਆਏ 6 ਕਾਬੂ r ਪਟਵਾਰੀ ਸਮੇਤ 2 ਮੁਲਜ਼ਮ ਫਰਾਰ, 2 ਦਿਨ ਦਾ ਪੁਲਿਸ ਰਿਮਾਂਡ

ਐੱਸ. ਏ. ਐੱਸ. ਨਗਰ, 29 ਮਈ (ਜਸਬੀਰ ਸਿੰਘ ਜੱਸੀ)-ਲੁਧਿਆਣਾ ਦੇ ਰਿਟਾਇਰ ਕਰਨਲ ਦਾ ਜਾਅਲੀ ਆਧਾਰ ਕਾਰਡ ਅਤੇ ਪੈਨ ਕਾਰਡ ਬਣਾ ਕੇ ਸਿੱਧੂ ਪ੍ਰਾਪਰਟੀ ਡੀਲਰ ਕੋਲੋਂ 20 ਕਰੋੜ ਰੁ. ਦੀ ਡੀਲ ਕਰਨ ਤੋਂ ਬਾਅਦ 20 ਲੱਖ ਰੁ. ਟੋਕਨ ਮਨੀ ਲੈ ਕੇ ਧੋਖਾਧੜੀ ਕਰਨ ਵਾਲੇ 8 ਮੁਲਜ਼ਮਾਂ ਖ਼ਿਲਾਫ਼ ...

ਪੂਰੀ ਖ਼ਬਰ »

ਹੱਥਾਂ ਨਾਲ ਤਿਆਰ ਤਿਲਾ ਪੰਜਾਬੀ ਜੁੱਤੀ ਅਤੇ ਕੱਪੜਿਆਂ ਦੀ ਪ੍ਰਦਰਸ਼ਨੀ ਦਾ ਉਦਘਾਟਨ ਕੌਂਸਲ ਪ੍ਰਧਾਨ ਨੇ ਕੀਤਾ

ਖਰੜ, 29 ਮਈ (ਗੁਰਮੁੱਖ ਸਿੰਘ ਮਾਨ)-ਭਾਰਤ ਸਰਕਾਰ ਦੇ ਬਸਤਰ ਮੰਤਰਾਲਾ ਦੇ ਸਹਿਯੋਗ ਨਾਲ ਸਰਵਜਨ ਗ੍ਰਾਮੀਣ ਵਿਕਾਸ ਸੰਸਥਾ ਵਲੋਂ ਸ੍ਰੀ ਰਾਮ ਭਵਨ ਦੁਸਹਿਰਾ ਗਰਾਊਾਡ ਖਰੜ ਵਿਖੇ ਹੱਥਾਂ ਦੀ ਕਢਾਈ ਨਾਲ ਤਿਆਰ ਕੀਤੀ ਗਈ ਪੰਜਾਬੀ ਜੁੱਤੀ ਅਤੇ ਕੱਪੜਿਆਂ ਦੀ ਸੇਲ 'ਪ੍ਰਦਰਸ਼ਨੀ ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਵਿਅਕਤੀ ਕਾਬੂ

ਖਰੜ, 29 ਮਈ (ਗੁਰਮੁੱਖ ਸਿੰਘ ਮਾਨ)-ਥਾਣਾ ਸਦਰ ਖਰੜ ਵਲੋਂ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਸਦਰ ਖਰੜ ਦੇ ਸਬ ਇੰਸਪੈਕਟਰ ਜਸਮੇਰ ਸਿੰਘ ਨੇ ਦੱਸਿਆ ਕਿ ਏ. ਐਸ. ਆਈ. ਕੁਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਤੇ ਚੈ ਕਿੰਗ ਲਈ ਉਹ ਨੇੜੇ ਅਨਾਜ ਮੰਡੀ ...

ਪੂਰੀ ਖ਼ਬਰ »

ਔਰਤਾਂ ਨੂੰ ਜਾਣਕਾਰੀ ਦੇਣ ਲਈ ਸਕੂਲ 'ਚ ਕਰਵਾਇਆ ਸੈਮੀਨਾਰ

ਖਰੜ, 29 ਮਈ (ਮਾਨ)-ਨਾਨੂਮੱਲ ਸਰਵਹਿੱਤਕਾਰੀ ਸ਼ਿਸੂ ਵਾਟਿਕਾ ਸਕੂਲ ਖਰੜ ਵਿਖੇ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਡਾ. ਵਰਿੰਦਰ ਕੌਰ ਐਮ. ਡੀ. ਗਾਇਨੀਕੋਲੋਜਿਸਟ ਨੇ ਸ਼ਮੂਲੀਅਤ ਕੀਤੀ | ਉਨ੍ਹਾਂ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਔਰਤਾਂ ਦੇ ਵੱਖ-ਵੱਖ ਪੱਧਰ 'ਤੇ ਵਿਸਥਾਰ ...

ਪੂਰੀ ਖ਼ਬਰ »

ਲਾਪਤਾ ਹੋਇਆ ਬੱਚਾ ਪੁਲਿਸ ਨੇ ਕੀਤਾ ਮਾਪਿਆਂ ਹਵਾਲੇ

ਐੱਸ.ਏ.ਐੱਸ. ਨਗਰ, 29 ਮਈ (ਜਸਬੀਰ ਸਿੰਘ ਜੱਸੀ)-ਪਿੰਡ ਮਟੌਰ ਤੋਂ ਚਾਰ ਸਾਲ ਦਾ ਬੱਚਾ ਖੇਡਦਾ ਹੋਇਆ ਘਰੋਂ ਨਿਕਲਿਆ ਅਤੇ ਦੇਖਦੇ ਹੀ ਦੇਖਦੇ ਮੁੱਖ ਸੜਕ 'ਤੇ ਪਹੁੰਚ ਗਿਆ ਅਤੇ ਬੱਚੇ ਨੂੰ ਆਪਣੇ ਘਰ ਵਾਪਸ ਜਾਣ ਦਾ ਰਸਤਾ ਯਾਦ ਨਹੀਂ ਰਿਹਾ ਅਤੇ ਉਹ ਉਥੇ ਹੀ ਰੋਣ ਲੱਗ ਪਿਆ | ਆਸ-ਪਾਸ ...

ਪੂਰੀ ਖ਼ਬਰ »

ਸੰਤੁਲਿਤ ਭੋਜਨ ਸੰਬੰਧੀ ਸਕੂਲੀ ਬੱਚਿਆਂ ਨੂੰ ਕੀਤਾ ਜਾਗਰੂਕ

ਮਾਜਰੀ, 29 ਮਈ (ਕੁਲਵੰਤ ਸਿੰਘ ਧੀਮਾਨ)-ਪਿੰਡ ਮਾਜਰੀ ਦੇ ਗੁਰੂ ਨਾਨਕ ਖਾਲਸਾ ਹਾਈ ਸਕੂਲ ਵਿਖੇ ਸੰਤੁਲਿਤ ਭੋਜਨ ਦੇ ਮਹੱਤਵ ਨੂੰ ਸਮਝਾਉਣ ਲਈ ਸਮਾਰੋਹ ਕਰਵਾਇਆ ਗਿਆ¢ ਇਸ ਮੌਕੇ ਵਿਦਿਆਰਥੀਆਂ ਵਲੋਂ ਵੱਧ-ਚੜ੍ਹ ਕੇ ਹਿੱਸਾ ਲਿਆ ਗਿਆ ¢ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਡੀ.ਈ.ਓ. ਹਰਚੰਦ ਸਿੰਘ ਮਾਹੀ ਦੀ ਅੰਤਿਮ ਅਰਦਾਸ ਕੱਲ੍ਹ

ਚੰਡੀਗੜ੍ਹ, 29 ਮਈ (ਅਜੀਤ ਬਿਊਰੋ)-ਸਮਾਜ ਸਿੱਖਿਆ ਦੇ ਖੇਤਰ ਵਿਚ ਚੰਗਾ ਯੋਗਦਾਨ ਪਾਉਣ ਵਾਲੇ ਡੀ.ਈ.ਓ. (ਸੇਵਾ ਮੁਕਤ) ਹਰਚੰਦ ਸਿੰਘ ਮਾਹੀ ਦੀ ਅੰਤਿਮ ਅਰਦਾਸ 31 ਮਈ ਨੂੰ ਚੰਡੀਗੜ੍ਹ ਵਿਖੇ ਹੋਵੇਗੀ | ਜਾਣਕਾਰੀ ਦਿੰਦਿਆਂ ਸੰਤ ਬਲਬੀਰ ਸਿੰਘ ਧਿਆਨੂ ਮਾਜਰੇ ਵਾਲਿਆਂ ਨੇ ਕਿਹਾ ...

ਪੂਰੀ ਖ਼ਬਰ »

ਸਾਬਕਾ ਸਪੀਕਰ ਰਵੀਇੰਦਰ ਸਿੰਘ ਵਲੋਂ ਸਿੱਧੂ ਮੂਸੇਵਾਲੇ ਦੀ ਮੌਤ 'ਤੇ ਦੁੱਖ ਪ੍ਰਗਟ

ਐੱਸ.ਏ.ਐੱਸ. ਨਗਰ, 29 ਮਈ (ਜਸਵੀਰ ਸਿੰਘ ਜੱਸੀ)-ਸਾਬਕਾ ਸਪੀਕਰ ਰਵੀ ਇੰਦਰ ਸਿੰਘ ਪ੍ਰਧਾਨ ਅਕਾਲੀ ਦਲ 1920 ਨੇ ਵਿਸ਼ਵ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲੇ ਦੀ ਮੌਤ 'ਤੇ ਪੀੜਤ ਪਰਿਵਾਰ ਨਾਲ ਦੁਖ ਪ੍ਰਗਟ ਕਰਦਿਆਂ ਕਿਹਾ ਕਿ ਇਹ ਘਟਨਾ ਬੇਹੱਦ ਮਾੜੀ ਹੈ ਜਿਸ ਦੀ ਜਿੰਨੀ ਵੀ ਨਿੰਦਾ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾ ਕੇ ਲਿਜਾਣ ਵਾਲੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

ਜ਼ੀਰਕਪੁਰ, 29 ਮਈ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਇਕ ਨਾਬਾਲਿਗਾ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ ਹੇਠ ਨੌਜਵਾਨ ਖਿਲਾਫ ਮਾਮਲਾ ਦਰਜ ਕੀਤਾ ਹੈ | ਮਾਮਲੇ ਦੇ ਪੜਤਾਲੀਆ ਅਫ਼ਸਰ ਏ. ਐਸ. ਆਈ. ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ : ਅਸ਼ਵਨੀ ਸ਼ਰਮਾ

ਚੰਡੀਗੜ੍ਹ, 29 ਮਈ (ਅਜੀਤ ਬਿਊਰੋ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਿਛਲੇ ਦਿਨੀਂ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿਚ ਲੀਨ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ...

ਪੂਰੀ ਖ਼ਬਰ »

ਲੜਕੀ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਜ਼ੀਰਕਪੁਰ, 29 ਮਈ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਇਕ ਲੜਕੀ ਨੂੰ ਫੋਨ 'ਤੇ ਮੈਸੇਜ ਭੇਜਣ ਅਤੇ ਉਸ ਨੂੰ ਬਦਨਾਮ ਕਰਨ ਦੇ ਦੋਸ਼ ਹੇਠ ਬਲਟਾਣਾ ਦੀ ਸੈਣੀ ਵਿਹਾਰ ਕਾਲੋਨੀ ਦੇ ਇਕ ਵਸਨੀਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਪੀੜਤ ਲੜਕੀ ਨੇ ...

ਪੂਰੀ ਖ਼ਬਰ »

ਸ੍ਰੀ ਗਾਇਤਰੀ ਸ਼ਕਤੀ-ਪੀਠ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਐੱਸ. ਏ. ਐੱਸ. ਨਗਰ, 29 ਮਈ (ਕੇ. ਐੱਸ. ਰਾਣਾ)-ਸਥਾਨਕ ਫੇਜ਼-1 ਸਥਿਤ ਸ੍ਰੀ ਗਾਇਤਰੀ ਸ਼ਕਤੀ-ਪੀਠ ਵਿਖੇ ਬੀਤੇ ਕੱਲ੍ਹ ਵਿਸ਼ਵ ਜੈਵ ਵਿਭਿੰਨਤਾ ਦਿਵਸ ਨੂੰ ਸਮਰਪਿਤ 1691ਵਾਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਪੰਜਾਬ, ਚੰਡੀਗੜ੍ਹ ਅਤੇ ਉੱਤਰੀ ਹਰਿਆਣਾ ਦੇ ਗਾਇਤਰੀ ...

ਪੂਰੀ ਖ਼ਬਰ »

ਪ੍ਰਾਪਰਟੀ ਕੰਸਲਟੈਂਟਸ ਐਸੋਸੀਏਸ਼ਨ ਚੰਡੀਗੜ੍ਹ ਦੇ ਅਹੁਦੇਦਾਰਾਂ ਦੀ ਬੈਠਕ

ਚੰਡੀਗੜ੍ਹ, 29 ਮਈ (ਅਜੀਤ ਬਿਊਰੋ)- ਪ੍ਰਾਪਰਟੀ ਕੰਸਲਟੈਂਟਸ ਐਸੋਸੀਏਸ਼ਨ ਚੰਡੀਗੜ੍ਹ ਦੇ ਆਹੁਦੇਦਾਰਾਂ ਦੀ ਇਕ ਬੈਠਕ ਐਸੋਸੀਏਸ਼ਨ ਦੇ ਪ੍ਰਧਾਨ ਕਮਲ ਗੁਪਤਾ ਦੀ ਪ੍ਰਧਾਨਗੀ ਵਿਚ ਹੋਈ, ਜਿਸ ਵਿਚ ਚੰਡੀਗੜ੍ਹ ਹਾਊਸਿੰਗ ਬੋਰਡ ਦੀ ਫਲਾਪ ਹੋ ਰਹੀਆਂ ਨਿਲਾਮੀਆਂ ਦੇ ਕਾਰਨਾਂ ...

ਪੂਰੀ ਖ਼ਬਰ »

ਕੌਮੀ ਮਾਰਗ ਦੀ ਮੁਰੰਮਤ ਦੀ ਢਿੱਲੀ ਰਫ਼ਤਾਰ ਕਾਰਨ ਰਾਹਗੀਰ ਪ੍ਰੇਸ਼ਾਨ

ਲਾਲੜੂ, 29 ਮਈ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਅੰਬਾਲਾ ਵਲੋਂ ਚੰਡੀਗੜ੍ਹ ਨੂੰ ਜਾਣ ਵਾਲੀ ਮੁੱਖ ਸੜਕ ਦੀ ਮੁਰੰਮਤ ਦੀ ਰਫ਼ਤਾਰ ਹੋਲੀ ਹੋਣ ਕਾਰਨ ਰਾਹਗੀਰ ਬਹੁਤ ਪ੍ਰੇਸ਼ਾਨ ਹਨ, ਇਸ 'ਤੇ ਚੱਲਣ ਵਾਲੇ ਚਾਰ ਪਹੀਆ ਵਾਹਨ ਜਿੱਥੇ ਹੋਲੀ-ਹੋਲੀ ਚੱਲ ਰਹੇ ...

ਪੂਰੀ ਖ਼ਬਰ »

ਸਰਕਾਰੀ ਫ਼ਰਮਾਨ ਦੇ ਬਾਵਜੂਦ ਦੁਕਾਨਾਂ 'ਤੇ ਵਿਕ ਰਹੀ ਹੈ ਬਿਨਾਂ ਮਿਆਦ ਲਿਖੇ ਮਠਿਆਈ

ਡੇਰਾਬੱਸੀ, 29 ਮਈ (ਰਣਬੀਰ ਸਿੰਘ ਪੜ੍ਹੀ)-ਪੰਜਾਬ ਸਰਕਾਰ ਦੇ ਫ਼ਰਮਾਨ ਦੇ ਬਾਵਜੂਦ ਮਠਿਆਈ ਦੀਆਂ ਦੁਕਾਨਾਂ 'ਤੇ ਬਿਨਾਂ ਪੈਕਿੰਗ ਵਾਲੀ ਮਠਿਆਈਆਂ ਬਿਨਾਂ ਮਿਆਦ ਲਿਖੇ ਧੜਾ-ਧੜ ਵਿਕ ਰਹੀਆਂ ਹਨ, ਜਦੋਂ ਕਿ ਫਸੀ (ਫੂਡ ਸੇਫ਼ਟੀ ਐਂਡ ਸਟੈਂਡਰਡ ਅਥਾਰਟੀ ਆਫ਼ ਇੰਡੀਆ) ਵਲੋਂ 24 ...

ਪੂਰੀ ਖ਼ਬਰ »

ਚੋਰੀ ਕਰਨ ਦੇ ਜ਼ੁਰਮ ਤਹਿਤ 4 ਨੌਜਵਾਨਾ ਖ਼ਿਲਾਫ਼ ਮਾਮਲਾ ਦਰਜ

ਮਾਜਰੀ, 29 ਮਈ (ਕੁਲਵੰਤ ਸਿੰਘ ਧੀਮਾਨ)-ਪੁਲਸ ਥਾਣਾ ਮਾਜਰੀ ਅਧੀਨ ਪੈਂਦੇ ਪਿੰਡ ਮਹਿਰੋਲੀ ਦੇ ਕਿਸਾਨ ਹਰਪਾਲ ਸਿੰਘ ਪੁੱਤਰ ਰੱਖਾ ਸਿੰਘ ਦੀ ਮੋਟਰ ਦਾ ਸਟਾਰਟਰ ਚੋਰੀ ਕਰਨ ਦੇ ਦੋਸ਼ ਤਹਿਤ ਹੈਪੀ ਰਾਹੁਲ ਰਾਠੌਰ ਪੁੱਤਰ ਨਰ ਸਿੰਘ ਵਾਸੀ ਪਿੰਡ ਫਤਿਹਪੁਰ, ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਸ਼ਾਰਦਾ ਸਰਵਹਿਤਕਾਰੀ ਮਾਡਲ ਸਕੂਲ 'ਚ ਅਧਿਆਪਕਾਂ ਦਾ ਵਿਦਾਇਗੀ ਸਮਾਰੋਹ

ਚੰਡੀਗੜ੍ਹ, 29 ਮਈ (ਨਵਿੰਦਰ ਸਿੰਘ ਬੜਿੰਗ) ਸ਼ਾਰਦਾ ਸਰਵਹਿੱਤਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ-40 ਚੰਡੀਗੜ੍ਹ ਵਿਖੇ ਵਿਦਾਇਗੀ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਪੰਜ ਸੀਨੀਅਰ ਅਧਿਆਪਕਾਂ ਰਾਜੇਸ਼ ਸਾਸ਼ਤਰੀ, ਵੀਨਾ ਕਸ਼ਯਪ, ਅਸ਼ੋਕ ਤਿ੍ਪਾਠੀ, ...

ਪੂਰੀ ਖ਼ਬਰ »

ਪਿਸਟਲ ਦੀ ਨੋਕ 'ਤੇ ਮੈਡੀਕਲ ਸਟੋਰ 'ਚੋਂ 40 ਹਜ਼ਾਰ ਦੀ ਨਕਦੀ ਲੁੱਟੀ

ਐੱਸ.ਏ.ਐੱਸ. ਨਗਰ, 29 ਮਈ (ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਸੈਕਟਰ-77 ਵਿਚਲੇ ਮਨੋਹਰ ਮੈਡੀਕਲ ਸਟੋਰ ਨੂੰ ਕੁਝ ਨੌਜਵਾਨਾਂ ਵਲੋਂ ਪਿਸਟਲ ਦੀ ਨੋਕ 'ਤੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਮੈਡੀਕਲ ਸਟੋਰ ਦੇ ਮਾਲਕ ਗੁਰਜੀਤ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ...

ਪੂਰੀ ਖ਼ਬਰ »

16 ਸਾਲਾ ਨਾਬਾਲਿਗ ਲੜਕੀ ਅਗਵਾ-ਮਾਮਲਾ ਦਰਜ

ਡੇਰਾਬੱਸੀ, 29 ਮਈ (ਰਣਬੀਰ ਸਿੰਘ ਪੜ੍ਹੀ)-ਸ਼ਹਿਰ ਦੀ ਇਕ ਕਾਲੋਨੀ 'ਚੋਂ 16 ਸਾਲਾ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ਹੇਠ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 363, 366 ਤਹਿਤ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਲੜਕੀ ਦੇ ਪਿਤਾ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖਮੀ ਹੋਏ ਮੋਟਰਸਾਈਕਲ ਚਾਲਕ ਦੀ ਮੌਤ

ਮਾਜਰੀ, 29 ਮਈ (ਕੁਲਵੰਤ ਸਿੰਘ ਧੀਮਾਨ)-ਨਿਊ ਚੰਡੀਗੜ੍ਹ ਪਿੰਡ ਰਾਣੀਮਾਜਰਾ ਨੇੜੇ ਮੋਟਰ ਸਾਈਕਲ ਤੇ ਕਾਰ ਵਿਚਕਾਰ ਹੋਏ ਸੜਕ ਹਾਦਸੇ ਦੌਰਾਨ ਮੋਟਰ ਸਵਾਰ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ | ਇਸ ਸੰਬੰਧੀ ਗੁਰਚਰਨ ਸਿੰਘ ਪੁੱਤਰ ਬਾਊ ਸਿੰਘ ਵਾਸੀ ਪਿੰਡ ਫਤਿਹਗੜ੍ਹ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਜ਼ੀਰਕਪੁਰ, 29 ਮਈ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਚੰਡੀਗੜ੍ਹ 'ਚ ਵਿਕਣਯੋਗ 23 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੌਲਦਾਰ ਰਾਹੂਲ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX