ਤਾਜਾ ਖ਼ਬਰਾਂ


ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  8 minutes ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  14 minutes ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  about 3 hours ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  about 3 hours ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  about 3 hours ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  about 4 hours ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  about 4 hours ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  about 4 hours ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  about 4 hours ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  about 4 hours ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  about 4 hours ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  about 4 hours ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  about 5 hours ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  about 5 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  about 5 hours ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  about 5 hours ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  about 5 hours ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  about 6 hours ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  about 6 hours ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  about 6 hours ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 1 ਪਾਇਲਟ ਦੀ ਮੌਤ
. . .  about 6 hours ago
ਨਵੀਂ ਦਿੱਲੀ, 5 ਅਕਤੂਬਰ-ਅਰੁਣਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇੱਥੇ ਦੇ ਤਵਾਂਗ ਇਲਾਕੇ ਦੇ ਕੋਲ ਅੱਜ ਇਕ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ...
ਪਾਕਿ ਸਮੱਗਲਰਾਂ ਵਲੋਂ ਸੁੱਟੀ 2 ਪੈਕਟ ਹੈਰੋਇਨ ਅਤੇ 50 ਰਾਊਂਡ ਬੀ.ਐੱਸ.ਐੱਫ. ਨੇ ਕੀਤੇ ਭਾਰਤ ਪਾਕਿ ਸਰਹੱਦ ਤੋਂ ਬਰਾਮਦ
. . .  about 7 hours ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 144 ਬਟਾਲੀਅਨ ਨੇ ਬੀ.ਓ.ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਅਤੇ ਪੰਜਾਹ ਰਾਊਂਡ 9 ਐੱਮ.ਐੱਮ. ਪਿਸਟਲ ਦੇ ਬਰਾਮਦ ਕੀਤੇ ਹਨ...
ਕੇਸੀਆਰ ਵਲੋਂ ਰਾਸ਼ਟਰੀ ਪਾਰਟੀ ਦੀ ਸ਼ੁਰੂਆਤ, ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਹੁਣ ਹੋਵੇਗੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ)
. . .  about 7 hours ago
ਹੈਦਰਾਬਾਦ, 5 ਅਕਤੂਬਰ-ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਦੇ ਪ੍ਰਧਾਨ ਕੇ ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਰਾਸ਼ਟਰ ਸਮਿਤੀ ਦਾ ਨਵਾਂ ਨਾਂਅ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ) ਲਾਂਚ ਕੀਤਾ, ਜੋ 2024 ਦੀਆਂ ਚੋਣਾਂ ਤੋਂ ਪਹਿਲਾਂ ਰਾਸ਼ਟਰੀ ਪਾਰਟੀ...
ਵੋਟਰ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ-ਕਸ਼ਮੀਰ 'ਚ ਹੋਣਗੀਆਂ ਚੋਣਾਂ-ਅਮਿਤ ਸ਼ਾਹ ਦਾ ਐਲਾਨ
. . .  about 7 hours ago
ਬਾਰਾਮੂਲਾ, 5 ਅਕਤੂਬਰ-ਇਕ ਵੱਡੀ ਘੋਸ਼ਣਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ ਅਤੇ ਕਸ਼ਮੀਰ ਵਿਚ ਚੋਣਾਂ "ਪੂਰੀ ਪਾਰਦਰਸ਼ਤਾ" ਨਾਲ ਹੋਣਗੀਆਂ। ਸ਼ਾਹ ਨੇ ਕਿਹਾ ਕਿ ਖੇਤਰ ਵਿਚ ਜਿਸ ਤਰ੍ਹਾਂ ਦੀ ਹੱਦਬੰਦੀ...
ਟਿਫ਼ਨ ਬੰਬ, ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜਿਆ
. . .  about 7 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਮਦਾਸ ਅਤੇ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਟਿਫ਼ਨ ਬੰਬ, ਏ.ਕੇ 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਮਾਣਯੋਗ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਜੇਠ ਸੰਮਤ 554

ਪਟਿਆਲਾ

ਗੁਦਾਮਾਂ 'ਚ ਬਾਰਿਸ਼ਾਂ ਦੌਰਾਨ ਤਰਪਾਲਾਂ ਲਾਹ ਕੇ ਕਣਕ ਨੂੰ ਗਿੱਲੀ ਕਰ ਕੇ ਕੀਤੇ ਜਾਂਦੇ ਘੋਟਾਲੇ ਦੀ ਜਾਂਚ ਦੀ ਮੰਗ

ਪਾਤੜਾਂ, 29 ਮਈ (ਜਗਦੀਸ਼ ਸਿੰਘ ਕੰਬੋਜ)-ਕੇਂਦਰ ਅਤੇ ਸੂਬਾ ਸਰਕਾਰ ਵਲੋਂ ਸਮੇਂ-ਸਮੇਂ 'ਤੇ ਅਨਾਜ ਦੀ ਸਾਂਭ-ਸੰਭਾਲ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ | ਪਰ ਖੁੱਲੇ੍ਹ ਆਸਮਾਨ ਹੇਠ ਬਿਨਾਂ ਤਰਪਾਲਾਂ ਗੁਦਾਮਾਂ 'ਚ ਸਟੋਰ ਕੀਤੀ ਗਈ ਕਣਕ ਸਰਕਾਰ ਦੇ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਰਹੀ ਹੈ | ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਸ਼ਹਿਰ ਵਿਖੇ ਖ਼ਰੀਦ ਏਜੰਸੀ ਪਨਸਪ ਦੇ ਗੁਦਾਮ 'ਚ ਪਈ ਲੱਖਾਂ ਟਨ ਕਣਕ ਵਿਭਾਗ ਵਲੋਂ ਦਿੱਤੀ ਗਈ ਮੌਸਮ ਦੀ ਖ਼ਰਾਬੀ ਸੰਬੰਧੀ ਅਗਾਊਾ ਸੂਚਨਾ ਦੇ ਬਾਵਜੂਦ ਅਧਿਕਾਰੀਆਂ ਵਲੋਂ ਅੱਖਾਂ ਬੰਦ ਕੀਤੇ ਜਾਣ ਕਰਕੇ ਕਰੀਬ 2 ਮਹੀਨੇ ਪਹਿਲਾਂ ਖ਼ਰੀਦ ਕੀਤੀ ਕਣਕ ਦੇ ਗਲੇ ਥੈਲਿਆਂ ਨੂੰ ਅਧਿਕਾਰੀ ਕਣਕ ਦੀ ਭਰਾਈ ਲਈ ਘਟੀਆ ਬਾਰਦਾਨਾ ਭੇਜਣ ਦਾ ਕਹਿ ਕੇ ਆਪਣੀ ਜ਼ੰੁਮੇਵਾਰੀ ਤੋਂ ਭੱਜ ਰਹੇ ਹਨ ਜਦੋਂ ਕਿ ਲੋਕਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਤੋਂ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਜਾ ਰਹੀ ਹੈ | ਪਾਤੜਾਂ ਇਲਾਕੇ ਦੇ ਬਹੁਤ ਸਾਰੇ ਲੋਕਾਂ ਨੇ ਦੱਸਿਆ ਹੈ ਕਿ ਸੰਗਰੂਰ ਰੋਡ ਉੱਤੇ ਬਾਈਪਾਸ ਵਾਲੇ ਪੁਲ ਕੋਲ ਬਣੇ ਬਰਾੜ ਓਪਨ ਪਲੰਥ ਉੱਤੇ ਖ਼ਰੀਦ ਏਜੰਸੀ ਪਨਸਪ ਵਲੋਂ ਹਾੜ੍ਹੀ ਦੇ ਸੀਜ਼ਨ ਦੌਰਾਨ ਖ਼ਰੀਦ ਕੀਤੀ ਗਈ ਹਜ਼ਾਰਾਂ ਟਨ ਕਣਕ ਸਟੋਰ ਕੀਤੀ ਗਈ ਸੀ | ਇਸ ਕਣਕ ਨੂੰ ਢੱਕਣ ਲਈ ਲੋੜੀਂਦੀਆਂ ਤਰਪਾਲਾਂ ਨਾ ਪਾਏ ਜਾਣ ਕਰਕੇ ਬੀਤੇ ਦਿਨੀਂ ਪਈ ਬਰਸਾਤਾਂ ਦੌਰਾਨ ਕਣਕ ਮੀਂਹ 'ਚ ਭਿੱਜਦੀ ਰਹੀ | ਪੱਤਰਕਾਰਾਂ ਨੇ ਜਦੋਂ ਮੌਕੇ ਉੱਤੇ ਜਾ ਕੇ ਦੇਖਿਆ ਤਾਂ ਮੀਂਹ 'ਚ ਭਿੱਜੀ ਕਣਕ ਦੇ ਚੱਕਿਆਂ 'ਚੋਂ ਕੁਝ ਢਾਗਾਂ ਦੇ ਬਹੁਤ ਸਾਰੇ ਥੈਲੇ ਹੇਠਾਂ ਡਿਗ ਕੇ ਪਾਣੀ ਵਿਚ ਭਿੱਜ ਚੱਕੇ ਸਨ | ਸਟੋਰ ਕੀਤੀ ਗਈ ਕਣਕ ਦੇ ਚੱਕਿਆਂ ਦੇ ਉੱਪਰਲੇ ਹਿੱਸੇ 'ਚ ਲੱਗੇ ਥੈਲੇ ਪਾਟੇ ਹੋਏ ਦਿਖਾਈ ਦੇ ਰਹੇ ਸਨ ਗੁਦਾਮਾਂ 'ਚ ਸਟੋਰ ਕੀਤੀ ਕਣਕ ਦੀ ਸਾਂਭ-ਸੰਭਾਲ 'ਚ ਵਰਤੀ ਜਾ ਰਹੀ ਢਿੱਲ ਸੰਬੰਧੀ ਗੱਲ ਕਰਨ ਤੋਂ ਟਾਲ਼ਾ ਵੱਟ ਰਹੇ ਅਧਿਕਾਰੀਆਂ ਨੂੰ ਇਹ ਮਾਮਲਾ ਮੀਡੀਆ ਦੇ ਧਿਆਨ 'ਚ ਆ ਜਾਣ ਦਾ ਪਤਾ ਲੱਗਦੇ ਹੀ ਮਜ਼ਦੂਰ ਲਾ ਕੇ ਹੇਠਾਂ ਖਿੱਲਰੀ ਹੋਈ ਕਣਕ ਨੂੰ ਇਕੱਠਾ ਕਰਕੇ ਸਮੇਤ ਮਿੱਟੀ ਡਲਿ੍ਹਆਂ ਦੇ ਰੂਪ 'ਚ ਕਣਕ ਨੂੰ ਬਿਨਾਂ ਤੋਲ ਕੀਤੇ ਅੱਧੇ ਵਜ਼ਨ ਦੇ ਥੈਲਿਆਂ ਦੀ ਹੀ ਸਿਲਾਈ ਕੀਤੀ ਜਾ ਰਹੀ ਸੀ | ਇਸ ਮਾਮਲੇ ਸੰਬੰਧੀ ਖ਼ਰੀਦ ਏਜੰਸੀ ਪਨਸਪ ਦੇ ਇੰਸਪੈਕਟਰ ਨੇ ਪਲੰਥਾਂ 'ਤੇ ਤਰਪਾਲਾਂ ਨਾ ਪਾਏ ਜਾਣ ਸੰਬੰਧੀ ਪੱਲਾ ਝਾੜਦਿਆਂ ਹਨੇਰੀ ਸਿਰ ਦੋਸ਼ ਮੜ੍ਹਦਿਆਂ ਕਿਹਾ ਕਿ ਸਟੋਰ ਕੀਤੀ ਕਣਕ ਉੱਤੇ ਤਰਪਾਲਾਂ ਪਾਈਆਂ ਗਈਆਂ ਸਨ ਪਰ ਉਹ ਹਨੇਰੀ 'ਚ ਉੱਡ ਗਈਆਂ ਹਨ ਅਤੇ ਆਪਣੀ ਜ਼ੰੁਮੇਵਾਰੀ ਨੂੰ ਸਮਝਦਿਆਂ ਤਰਪਾਲਾਂ ਉੱਡ ਜਾਣ ਕਾਰਨ ਗਿੱਲੀ ਹੋਈ ਕਣਕ ਨੂੰ ਬਚਾਉਣ ਦੀ ਕੋਸ਼ਿਸ਼ ਵਿਚ ਹੈ | ਪਨਸਪ ਦੇ ਜ਼ਿਲ੍ਹਾ ਮੈਨੇਜਰ ਅਮਿਤ ਲੂਥਰਾ ਨੇ ਕਰੀਬ ਦੋ ਮਹੀਨੇ ਪਹਿਲਾਂ ਸਟੋਰ ਕੀਤੀ ਕਿ ਕਣਕ ਦੇ ਥੈਲੇ ਪਾਟ ਜਾਣ ਸੰਬੰਧੀ ਕਿਹਾ ਕਿ ਜਿਸ ਏਜੰਸੀ ਨੂੰ ਬਾਰਦਾਨੇ ਦਾ ਠੇਕਾ ਦਿੱਤਾ ਗਿਆ ਸੀ ਉਸ ਵਲੋਂ ਘਟੀਆ ਕਿਸਮ ਦਾ ਬਾਰਦਾਨਾ ਦਿੱਤੇ ਜਾਣ ਕਾਰਨ ਇਹ ਨੁਕਸਾਨ ਹੋ ਰਿਹਾ ਹੈ ਅਤੇ ਇਸ ਹੋਏ ਨੁਕਸਾਨ ਦੀ ਭਰਾਈ ਇਸ ਏਜੰਸੀ ਤੋਂ ਜਿੱਥੇ ਕਰਵਾਈ ਜਾਵੇਗੀ ਉੱਥੇ ਹੀ ਕਣਕ ਨੂੰ ਬਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ |

ਧਰਤੀ ਹੇਠਲਾ ਜਲ ਸੰਭਾਲਣ ਲਈ ਥਾਪਰ ਮਾਡਲ ਤਹਿਤ ਜ਼ਿਲ੍ਹੇ 'ਚ ਛੱਪੜਾਂ ਦਾ ਕੀਤਾ ਜਾ ਰਿਹੈ ਨਵੀਨੀਕਰਨ

ਪਟਿਆਲਾ, 29 ਮਈ (ਗੁਰਪ੍ਰੀਤ ਸਿੰਘ ਚੱਠਾ)-ਦਿਨੋ ਦਿਨ ਧਰਤੀ ਹੇਠਲੇ ਪਾਣੀ ਦਾ ਪੱਧਰ ਨੀਵਾਂ ਹੋਣ ਕਾਰਨ ਇਸ ਦੀ ਸਥਿਤੀ 'ਚ ਸੁਧਾਰ ਲਿਆਉਣ ਹਿਤ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ 84 ਛੱਪੜਾਂ ਦੇ ਨਵੀਨੀਕਰਨ ਨੂੰ ਪ੍ਰਾਜੈਕਟ ਅਰੰਭ ...

ਪੂਰੀ ਖ਼ਬਰ »

ਪੁਲਿਸ ਨੇ ਦਬੰਗ ਸਟਾਈਲ 'ਚ ਮਾਰੀ ਮਾਈਨਿੰਗ ਮਾਫ਼ੀਆ 'ਤੇ ਕੀਤੀ ਛਾਪਾਮਾਰੀ

ਡਕਾਲਾ, 29 ਮਈ (ਪਰਗਟ ਸਿੰਘ ਬਲਬੇੜਾ)-ਨੇੜਲੇ ਪਿੰਡ ਭਾਨਰਾ ਵਿਖੇ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਪੁਲਿਸ ਨੇ ਦਬੰਗ ਸਟਾਈਲ 'ਚ ਮਾਈਨਿੰਗ ਮਾਫ਼ੀਆ 'ਤੇ ਰੇਡ ਮਾਰੀ | ਥਾਣਾ ਪਸਿਆਣਾ ਦੇ ਮੁਖੀ ਅੰਕੁਰਦੀਪ ਸਿੰਘ ਵਲੋਂ ਨਜਾਇਜ਼ ਮਾਈਨਿੰਗ ਕਰਨ ਵਾਲਿਆਂ ਦੇ ...

ਪੂਰੀ ਖ਼ਬਰ »

ਧਨੌਰੀ ਦੇ ਨੌਜਵਾਨਾਂ 'ਤੇ ਨਿਵਾਸੀਆਂ ਵਲੋਂ ਸਰਕਾਰੀ ਧੱਕੇਸ਼ਾਹੀ ਵਿਰੁੱਧ ਸਰਪੰਚ ਨਾਲ ਇਕਜੁੱਟਤਾ ਦਾ ਪ੍ਰਗਟਾਵਾ

ਸਮਾਣਾ, 29 ਮਈ (ਸਾਹਿਬ ਸਿੰਘ)-ਬਲਾਕ ਸਮਾਣਾ ਦੇ ਪਿੰਡ ਧਨੌਰੀ ਦੇ ਨੌਜਵਾਨਾਂ ਅਤੇ ਨਿਵਾਸੀਆਂ ਵਲੋਂ ਪਿਛਲੇ ਦਿਨੀਂ ਸਰਕਾਰੀ ਧਿਰ ਵਲੋਂ ਨੀਵੇਂ ਪੱਧਰ ਦੀ ਰਾਜਨੀਤੀ ਕਰਦੇ ਹੋਏ ਸੋਨੀ ਸਿੰਘ ਚੇਅਰਮੈਨ ਬਲਾਕ ਸੰਮਤੀ ਅਤੇ ਯਾਦਵਿੰਦਰ ਸਿੰਘ ਸਰਪੰਚ ਧਨੌਰੀ ਨੂੰ ਅਗਵਾ ਕਰ ...

ਪੂਰੀ ਖ਼ਬਰ »

ਗੈਸ ਏਜੈਂਸੀਆਂ ਵਿਚ ਕੰਮ ਕਰਦੇ ਕਿਰਤੀਆਂ ਵਲੋਂ ਯੂਨੀਅਨ ਦੇ ਦੱਸ ਸਾਲ ਪੂਰੇ ਹੋਣ 'ਤੇ ਪ੍ਰੋਗਰਾਮ ਕਰਵਾਇਆ

ਪਟਿਆਲਾ, 29 ਮਈ (ਗੁਰਵਿੰਦਰ ਸਿੰਘ ਔਲਖ)-ਗੈਸ ਏਜੰਸੀ ਵਰਕਰਜ਼ ਯੂਨੀਅਨ (ਇਫੱਟੂ) ਵਲੋਂ ਯੂਨੀਅਨ ਦੇ 10 ਸਾਲ ਪੂਰੇ ਹੋਣ 'ਤੇ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੀ ਪ੍ਰਧਾਨਗੀ ਜਗਰੋਸ਼ਨ ਸਿੰਘ, ਗੁਰਜੰਟ ਸਿੰਘ, ਸੁਖਚੈਨ ਸਿੰਘ, ਸੁਖਦੇਵ ਸਿੰਘ, ਬੇਅੰਤ ਸਿੰਘ ਨੇ ਕੀਤੀ | ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਦੀ ਮੌਤ ਪੰਜਾਬ ਸਰਕਾਰ ਦੇ ਮੱਥੇ 'ਤੇ ਕਲੰਕ-ਡਾ. ਧਰਮਵੀਰ ਗਾਂਧੀ

ਪਟਿਆਲਾ, 29 ਮਈ (ਗੁਰਪ੍ਰੀਤ ਸਿੰਘ ਚੱਠਾ)-ਅੱਜ ਪਟਿਆਲਾ ਦੇ ਸਰਕਾਰੀ ਹਸਪਤਾਲ ਵਿਖੇ ਸਿੱਧੂ ਮੂਸੇਵਾਲ ਦੇ ਹੋਏ ਕਤਲ ਤੋਂ ਬਾਅਦ ਸਾਬਕਾ ਸਾਂਸਦ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਜਿੱਥੇ ਇਹ ਘਟਨਾ ਬਹੁਤ ਹੀ ਦੁਖਦਾਈ ਤੇ ਮੰਦਭਾਗੀ ਹੈ ਉੱਥੇ ਇਹ ਘਟਨਾ ਭਗਵੰਤ ਸਿੰਘ ਮਾਨ ...

ਪੂਰੀ ਖ਼ਬਰ »

ਲੜਕੀ ਨੂੰ ਹਿਰਾਸਤ 'ਚ ਰੱਖਣ ਵਾਲੇ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 29 ਮਈ (ਮਨਦੀਪ ਸਿੰਘ ਖਰੌੜ)-ਇੱਥੇ ਦੀ ਪੀ.ਜੀ. ਤੋਂ ਲਾਪਤਾ ਹੋਈ ਇਕ ਲੜਕੀ ਨੂੰ ਗੈਰਕਾਨੂੰਨੀ ਤੌਰ 'ਤੇ ਹਿਰਾਸਤ 'ਚ ਰੱਖਣ ਵਾਲੇ ਇਕ ਵਿਅਕਤੀ ਦੀਪਕ ਵਾਸੀ ਜਲੰਧਰ ਖ਼ਿਲਾਫ਼ ਥਾਣਾ ਕੋਤਵਾਲੀ ਦੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਲੜਕੀ ਦੀ ਮਾਤਾ ਨੇ ...

ਪੂਰੀ ਖ਼ਬਰ »

ਰੇਲਵੇ ਪੁਲਿਸ ਵਲੋਂ ਲੱਖਾਂ ਰੁਪਏ ਦੇ ਚੋਰੀ ਦੇ ਸਾਮਾਨ ਸਣੇ 3 ਗਿ੍ਫ਼ਤਾਰ

ਰਾਜਪੁਰਾ, 29 ਮਈ (ਜੀ.ਪੀ. ਸਿੰਘ)-ਰੇਲਵੇ ਪੁਲਿਸ ਨੇ ਸੂਚਨਾ ਦੇ ਅਧਾਰ 'ਤੇ ਇਕ ਰੇਲਵੇ ਦੇ ਠੇਕੇਦਾਰ ਦੇ ਪਾਸ ਕੰਮ ਕਰਦੇ 3 ਮਜ਼ਦੂਰਾਂ ਨੂੰ ਲੱਖਾਂ ਰੁਪਏ ਦੇ ਚੋਰੀ ਦੇ ਸਮਾਨ ਸਮੇਤ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਰੇਲਵੇ ਪੁਲਿਸ ਚੌਂਕੀ ਰਾਜਪੁਰਾ ਦੇ ...

ਪੂਰੀ ਖ਼ਬਰ »

ਰਾਜਪੁਰਾ ਨੇੜੇ ਦੋ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ

ਰਾਜਪੁਰਾ, 29 ਮਈ (ਜੀ.ਪੀ. ਸਿੰਘ)-ਰਾਜਪੁਰਾ ਨੇੜੇ ਵਾਪਰੇ ਦੋ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਰੋਹਿਤਾਸ਼ ਵਾਸੀ ਪਿੰਡ ਮਿਲਕਪੁਰ ਜ਼ਿਲ੍ਹਾ ਅਲਵਰ ਰਾਜਸਥਾਨ ਨੇ ਸ਼ੰਭੂ ਪੁਲਿਸ ਨੂੰ ਬਿਆਨ ਦਰਜ ਕਰਵਾਏ ਹਨ ਕਿ ਲੰਘੀ 27 ਮਈ ਦੀ ਸ਼ਾਮ ...

ਪੂਰੀ ਖ਼ਬਰ »

ਲੇਖਕ ਮੰਗਾ ਸਿੰਘ ਅੰਟਾਲ ਵਿਦਿਆਰਥੀਆਂ ਦੇ ਰੂਬਰੂ

ਪਟਿਆਲਾ, 29 ਮਈ (ਗੁਰਵਿੰਦਰ ਸਿੰਘ ਔਲਖ)-ਕਿਤਾਬ 'ਸ਼ਰਾਰਤੀ ਤੱਤ' ਦੇ ਲੇਖਕ ਮੰਗਾ ਸਿੰਘ ਅੰਟਾਲ ਸਰਕਾਰੀ ਕੋ-ਐਂਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਦੇ ਵਿਦਿਆਰਥੀਆਂ ਨਾਲ ਰੂਬਰੂ ਹੋਏ | ਜਿਸ ਦੌਰਾਨ ਵਿਦਿਆਰਥੀਆਂ ਨੇ ਇਕ ਨਵੀਂ ਕਿਸਮ ਦਾ ...

ਪੂਰੀ ਖ਼ਬਰ »

ਦੰਦਾਂ ਤੇ ਜਨਰਲ ਬਿਮਾਰੀਆਂ ਸੰਬੰਧੀ ਲਾਇਆ ਮੁਫ਼ਤ ਮੈਡੀਕਲ ਕੈਂਪ

ਰਾਜਪੁਰਾ, 29 ਮਈ (ਰਣਜੀਤ ਸਿੰਘ)-ਅੱਜ ਇੱਥੇ ਗੀਤਾ ਭਵਨ ਵਿਖੇ ਐਨ.ਜੀ.ਓ ਹੈਲਪਿੰਗ ਹੈਂਡ ਦੀ ਮਦਦ ਨਾਲ ਦੰਦਾਂ ਦੀਆਂ ਬਿਮਾਰੀਆਂ ਅਤੇ ਜਨਰਲ ਮੈਡੀਕਲ ਚੈੱਕਅਪ ਕੈਂਪ ਲਾਇਆ ਗਿਆ | ਇਸ ਮੌਕੇ ਗਿਆਨ ਸਾਗਰ ਹਸਪਤਾਲ ਦੇ ਡਾਕਟਰਾਂ ਦੀ ਟੀਮ ਨੇ ਮਰੀਜ਼ਾਂ ਦਾ ਚੈੱਕਅਪ ਕੀਤੀ | ...

ਪੂਰੀ ਖ਼ਬਰ »

ਬਿਜਲੀ ਮੰਤਰੀ ਨੇ ਸਮਰੱਥਾ ਵਧਾਉਣ ਲਈ ਕੀਤਾ ਇੰਟਰ ਕੁਨੈਕਟਿੰਗ ਟਰਾਂਸਫਾਰਮ ਦਾ ਉਦਘਾਟਨ

ਰਾਜਪੁਰਾ, 29 ਮਈ (ਰਣਜੀਤ ਸਿੰਘ)-ਪੰਜਾਬ ਦੇ ਬਿਜਲੀ ਮੰਤਰੀ ਸ੍ਰ. ਹਰਭਜਨ ਸਿੰਘ ਈ.ਟੀ.ਓ ਨੇ ਨੇੜਲੇ ਪਿੰਡ ਚੰਦੁੂਆਂ ਖ਼ੁਰਦ ਵਿਖੇ 400 ਕੇ.ਵੀ.ਐੱਸ ਰਾਜਪੁਰਾ ਵਿਚ 500 ਐਮ.ਵੀ.ਏ ਇੰਟਰ ਕੁਨੈਕਟਿੰਗ ਟਰਾਂਸਫਾਰਮ ਦਾ ਉਦਘਾਟਨ ਕੀਤਾ | ਇਸ ਨਾਲ ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ...

ਪੂਰੀ ਖ਼ਬਰ »

73 ਸਾਲ ਬਾਅਦ ਥਾਮਸ ਕੱਪ ਜਿਤਾਉਣ ਵਾਲੇ ਬੈਡਮਿੰਟਨ ਕੋਚ ਨੂੰ ਮੇਅਰ ਨੇ ਕੀਤਾ ਸਨਮਾਨਿਤ

ਪਟਿਆਲਾ, 29 ਮਈ (ਗੁਰਵਿੰਦਰ ਸਿੰਘ ਔਲਖ)-ਮੇਅਰ ਸੰਜੀਵ ਸ਼ਰਮਾ ਬਿੱਟੂ ਨੇ 73 ਸਾਲਾਂ ਬਾਅਦ ਥਾਈਲੈਂਡ 'ਚ ਥਾਮਸ ਕੱਪ ਜਿੱਤਣ ਵਾਲੀ ਬੈਡਮਿੰਟਨ ਟੀਮ ਦੇ ਕੋਚ ਵਿਜੈਪਾਲ ਸਿੰਘ ਨੂੰ ਪਟਿਆਲਾ ਪੁੱਜਣ 'ਤੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਪਟਿਆਲਾ, 29 ਮਈ (ਗੁਰਵਿੰਦਰ ਸਿੰਘ ਔਲਖ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਸੋਸ਼ਲ ਵੈੱਲਫੇਅਰ ਸੁਸਾਇਟੀ ਅਤੇ ਮਹਿਲਾ ਵਿੰਗ ਵਾਰਡ ਨੰਬਰ 23 ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਜਿੱਥੇ ਵੱਖ-ਵੱਖ ਸ਼ਖ਼ਸੀਅਤਾਂ ...

ਪੂਰੀ ਖ਼ਬਰ »

ਬੇਬੇ ਪਾਲ ਕੌਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਭਾਵ ਭਿੰਨੀਆਂ ਸ਼ਰਧਾਂਜਲੀਆਂ

ਡਕਾਲਾ, 29 ਮਈ (ਪਰਗਟ ਸਿੰਘ ਬਲਬੇੜਾ)-ਇਤਿਹਾਸਿਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਪਾਤਸ਼ਾਹੀ ਨੌਵੀਂ ਕਰਹਾਲੀ ਸਾਹਿਬ ਵਿਖੇ ਹੋਏ ਅੰਤਿਮ ਅਰਦਾਸ ਸਮਾਗਮ ਦੌਰਾਨ ਬੇਬੇ ਪਾਲ ਕੌਰ ਨਿਜਾਮਣੀਵਾਲਾ (107) ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ...

ਪੂਰੀ ਖ਼ਬਰ »

ਸਿਲਵਰ ਓਕ ਪੈਲੇਸ ਦੇ ਬਾਹਰੋਂ ਕਾਰ ਚੋਰੀ

ਪਟਿਆਲਾ, 29 ਮਈ (ਮਨਦੀਪ ਸਿੰਘ ਖਰੌੜ)-ਸਰਹਿੰਦ ਰੋਡ 'ਤੇ ਸਥਿਤ ਪੈਲੇਸ ਸਿਲਵਰ ਓਕ ਦੇ ਬਾਹਰ ਖੜ੍ਹੀ ਕਾਰ ਕੋਈ ਚੋਰੀ ਕਰ ਕੇ ਲੈ ਗਿਆ ਹੈ | ਇਹ ਚੋਰੀ ਦੀ ਸ਼ਿਕਾਇਤ ਕੰਵਲਪ੍ਰੀਤ ਕੌਰ ਵਾਸੀ ਪਟਿਆਲਾ ਨੇ ਥਾਣਾ ਅਨਾਜ ਮੰਡੀ 'ਚ ਦਰਜ ਕਰਵਾਈ ਕਿ ਉਸ ਨੇ 24 ਮਈ ਨੂੰ ਉਕਤ ਪੈਲੇਸ ਦੇ ...

ਪੂਰੀ ਖ਼ਬਰ »

ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਮਾਲੀ ਸਹਾਇਤਾ ਲੈਣ ਲਈ ਜਲਦ ਪੋਰਟਲ 'ਤੇ ਆਪਣਾ ਨਾਂਅ ਦਰਜ ਕਰਵਾਉਣ

ਪਟਿਆਲਾ, 29 ਮਈ (ਮਨਦੀਪ ਸਿੰਘ ਖਰੌੜ)-ਪੰਜਾਬ ਭਰ ਤੇ ਜਿਲ੍ਹਾ ਪਟਿਆਲਾ 'ਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਸੂਬਾ ਸਰਕਾਰ ਤੋਂ 1500 ਰੁਪਏ ਪ੍ਰਤੀ ਏਕੜ ਦੀ ਮਾਲੀ ਸਹਾਇਤਾ ਲੈਣ ਲਈ ਖੇਤੀਬਾੜੀ ਅਤੇ ਕਿਸਾਨ ਵਿਕਾਸ ਵਿਭਾਗ ਵਲੋਂ ਜਾਰੀ ਕੀਤੀ ਪੋਰਟਲ 'ਤੇ ਆਪਣਾ ਨਾਮ ...

ਪੂਰੀ ਖ਼ਬਰ »

ਇਲਾਕਾ ਵਾਸੀਆਂ ਨੇ ਸੜਕ 'ਚ ਮਾੜਾ ਮਟੀਰੀਅਲ ਪਾਉਣ ਦੇ ਲਾਏ ਇਲਜ਼ਾਮ

ਡਕਾਲਾ, 29 ਮਈ (ਪਰਗਟ ਸਿੰਘ ਬਲਬੇੜਾ)-ਪਿਛਲੇ ਕਈ ਮਹੀਨਿਆਂ ਤੋਂ ਨੋਗਾਵਾਂ ਤੋਂ ਬਲਬੇੜਾ ਤੱਕ ਜਾਂਦੀ ਸੜਕ ਨਾ ਬਣਨ ਤੋਂ ਜਿੱਥੇ ਨੋਗਾਵਾਂ, ਕਰਤਾਰਪੁਰ, ਅਲੀਪੁਰ ਸਮੇਤ ਕਈ ਪਿੰਡਾਂ ਦੇ ਵਾਸੀ ਡਾਢੇ ਪਰੇਸ਼ਾਨ ਸਨ ਉਥੇ ਹੀ ਹੁਣ ਬਣਨ ਵਾਲੀ ਸੜਕ 'ਚ ਠੇਕੇਦਾਰ ਵਲੋਂ ਘਟੀਆ ...

ਪੂਰੀ ਖ਼ਬਰ »

ਗੰਧਲੇ ਪਾਣੀ ਦੀ ਸਪਲਾਈ ਤੋਂ ਵਾਰਡ ਵਾਸੀ ਪੇ੍ਰਸ਼ਾਨ

ਬਨੂੜ, 29 ਮਈ (ਭੁਪਿੰਦਰ ਸਿੰਘ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 10 ਵਿਚ ਪਿਛਲੇ ਕਈ ਦਿਨਾਂ ਤੋਂ ਗੰਧਲੇ ਪਾਣੀ ਦੀ ਸਪਲਾਈ ਆਉਣ ਕਾਰਨ ਜਿੱਥੇ ਵਾਰਡ ਵਾਸੀਆਂ ਨੂੰ ਬਹੁਤ ਕਠਿਨਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਭਿਆਨਕ ਬਿਮਾਰੀਆਂ ਲੱਗਣ ਦਾ ਖ਼ਤਰਾ ਵੀ ਬਣਿਆ ...

ਪੂਰੀ ਖ਼ਬਰ »

ਡੇਰਾਬੱਸੀ ਹਾਈਵੇਅ 'ਤੇ ਪੈਟਰੋਲ ਪੰਪ ਤੋਂ ਤੇਲ ਪੁਆ ਕੇ ਕਾਰ ਚਾਲਕ ਫ਼ਰਾਰ

ਡੇਰਾਬੱਸੀ, 29 ਮਈ (ਰਣਬੀਰ ਸਿੰਘ ਪੜ੍ਹੀ)-ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਡੇਰਾਬੱਸੀ ਨੇੜੇ ਸ੍ਰੀ ਸੁਖਮਨੀ ਪੈਟਰੋਵੇਜ਼ ਫਿਲਿੰਗ ਸਟੇਸ਼ਨ 'ਤੇ ਬੀਤੀ ਰਾਤ ਇਕ ਕਾਰ ਚਾਲਕ ਨੌਜਵਾਨ ਪੈਟਰੋਲ ਦੀ ਟੈਂਕੀ ਭਰਵਾ ਕੇ ਪੈਸੇ ਦਿੱਤੇ ਬਿਨਾਂ ਹੀ ਫ਼ਰਾਰ ਹੋ ਗਿਆ | 15 ਦਿਨਾਂ ਵਿਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸੂਬੇ 'ਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ 'ਚ ਬੁਰੀ ਤਰ੍ਹਾਂ ਫੇਲ੍ਹ- ਰਣਦੀਪ ਸਿੰਘ ਨਾਭਾ

ਅਮਲੋਹ, 29 ਮਈ (ਕੇਵਲ ਸਿੰਘ)-ਅੱਜ ਪੰਜਾਬ ਦੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦਾ ਸ਼ਰ੍ਹੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ | ਉਸ ਦੀ ਮੌਤ 'ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਉਥੇ ...

ਪੂਰੀ ਖ਼ਬਰ »

ਲਾਪਰਵਾਹੀ ਨਾਲ ਟਰੱਕ ਮਾਰ ਕੇ ਔਰਤ ਨੂੰ ਗੰਭੀਰ ਜ਼ਖ਼ਮੀ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਖਮਾਣੋਂ, 29 ਮਈ (ਮਨਮੋਹਣ ਸਿੰਘ ਕਲੇਰ)-ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਟਰੱਕ ਦੀ ਟੱਕਰ ਮਾਰ ਕੇ ਔਰਤ ਨੂੰ ਜ਼ਖਮੀ ਕਰਨ ਵਾਲੇ ਨਾਮਾਲੂਮ ਟਰੱਕ ਡਰਾਈਵਰ ਖ਼ਿਲਾਫ਼ ਖਮਾਣੋਂ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ | ਜਾਣਕਾਰੀ ਮੁਤਾਬਿਕ ਮੁੱਦਈ ਸ਼ਿੰਦਰ ਕੌਰ ਵਾਸੀ ...

ਪੂਰੀ ਖ਼ਬਰ »

ਬਾਲਕ ਯੀਸ਼ੂ ਕਾਨਵੈਂਟ ਸਕੂਲ ਫਾਟਕ ਮਾਜਰੀ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ

ਚੁੰਨ੍ਹੀ, 29 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਬਾਲਕ ਯੀਸ਼ੂ ਕਾਨਵੈਂਟ ਸਕੂਲ ਫਾਟਕ ਮਾਜਰੀ ਵਿਖੇ ਵਿਦਿਆਰਥੀਆਂ ਨੂੰ ਕੈਰੀਅਰ ਸਬੰਧੀ ਐਕਸਟਰਾ ਮਾਰਕਸ ਕੰਪਨੀ ਵਲੋਂ ਜਾਗਰੂਕ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਦਸਵੀਂ ਤੇ ਬਾਰ੍ਹਵੀਂ ਤੋਂ ਬਾਅਦ ...

ਪੂਰੀ ਖ਼ਬਰ »

ਬੀਬਾ ਰੁਪਿੰਦਰ ਕੌਰ ਮੁਹੱਲਾ ਸ਼ਾਂਤੀ ਨਗਰ ਦੇ ਗੁਰਦੁਆਰਾ ਸਾਹਿਬ ਦੀ ਬਣੀ ਪ੍ਰਧਾਨ

ਮੰਡੀ ਗੋਬਿੰਦਗੜ੍ਹ, 29 ਮਈ (ਬਲਜਿੰਦਰ ਸਿੰਘ)-ਸਥਾਨਕ ਮੁਹੱਲਾ ਸ਼ਾਂਤੀ ਨਗਰ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਦੀ ਪ੍ਰਬੰਧਕ ਕਮੇਟੀ ਲਈ ਅੱਜ ਹੋਈ ਚੋਣ ਦੌਰਾਨ ਬੀਬਾ ਰੁਪਿੰਦਰ ਕੌਰ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ, ਜਦੋਂ ਕਿ ਕਾਰਜਕਾਰਨੀ 'ਚ ...

ਪੂਰੀ ਖ਼ਬਰ »

ਗੁਲਜ਼ਾਰ ਇੰਦਰ ਚਾਹਲ ਸਰਬਸੰਮਤੀ ਨਾਲ ਬਣੇ ਪੀ. ਸੀ. ਏ. ਦੇ ਨਵੇਂ ਪ੍ਰਧਾਨ

ਸੰਗਰੂਰ, 29 ਮਈ (ਦਮਨਜੀਤ ਸਿੰਘ) - ਪੰਜਾਬ ਕਿ੍ਕਟ ਐਸੋਸੀਏਸ਼ਨ ਸਰਬਸੰਮਤੀ ਨਾਲ ਹੋਈ ਚੋਣ ਦੌਰਾਨ ਸੇਵਾ ਮੁਕਤ ਡੀ.ਆਈ.ਜੀ. ਹਰਿੰਦਰ ਸਿੰਘ ਚਹਿਲ ਦੇ ਸਪੁੱਤਰ ਸਾਬਕਾ ਕਿ੍ਕਟਰ ਅਤੇ ਫ਼ਿਲਮੀ ਅਦਾਕਾਰ ਗੁਲਜ਼ਾਰਇੰਦਰ ਚਹਿਲ ਨੂੰ ਪੀ.ਸੀ.ਏ. ਦਾ ਪ੍ਰਧਾਨ ਚੁਣਿਆ ਗਿਆ | ਇਸ ਚੋਣ ...

ਪੂਰੀ ਖ਼ਬਰ »

ਪੰਜਾਬ ਤੇ ਦੁਨੀਆ ਦੇ ਨੌਜਵਾਨਾਂ ਦੇ ਦਿਲਾਂ ਦੀ ਧੜਕਣ ਸਨ ਸਿੱਧੂ ਮੂਸੇਵਾਲਾ-ਹਰਪਾਲਪੁਰ

ਪਟਿਆਲਾ, 29 ਮਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੀ ਫ਼ਿਜ਼ਾ 'ਚ ਅੱਜ ਦਾ ਕਾਲਾ ਦਿਨ ਦੁਨੀਆ ਦੇ ਨੌਜਵਾਨ ਕਦੇ ਵੀ ਨਹੀਂ ਭੁਲਾ ਸਕਣਗੇ | ਅੱਜ ਨੌਜਵਾਨਾਂ ਦੇ ਦਿਲਾਂ ਦੀ ਧੜਕਣ ਗਾਇਕ ਸਿੱਧੂ ਮੂਸੇਵਾਲ ਦਾ ਗੋਲੀਆਂ ਮਾਰ ਕੇ ਕਤਲ ਕਰਨ ਕਾਰਨ ਅੱਜ ਸਿੱਧੂ ਮੂਸੇਵਾਲਾ ਸਾਡੇ 'ਚ ...

ਪੂਰੀ ਖ਼ਬਰ »

ਪੁਲਿਸ ਨੇ ਤਿੰਨ ਗ੍ਰਾਮ ਹੈਰੋਇਨ ਕੀਤੀ ਬਰਾਮਦ

ਸਮਾਣਾ, 29 ਮਈ (ਗੁਰਦੀਪ ਸ਼ਰਮਾ)-ਸੀ.ਆਈ.ਏ. ਸਟਾਫ਼ ਪੁਲਿਸ ਨੇ 3 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਸੀ.ਆਈ. ਏ. ਸਟਾਫ਼ 'ਚ ਤੈਨਾਤ ਸਹਾਇਕ ਥਾਣੇਦਾਰ ਬੇਅੰਤ ਸਿੰਘ ਅਤੇ ਸਹਾਇਕ ਥਾਣੇਦਾਰ ਨਿਸ਼ਾਨ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨੇ ...

ਪੂਰੀ ਖ਼ਬਰ »

ਜੇਲ੍ਹ 'ਚੋਂ ਮੋਬਾਈਲ ਬਰਾਮਦ

ਪਟਿਆਲਾ, 29 ਮਈ (ਮਨਦੀਪ ਸਿੰਘ ਖਰੌੜ)-ਕੇਂਦਰੀ ਜੇਲ੍ਹ ਪਟਿਆਲਾ ਦੇ ਪ੍ਰਸ਼ਾਸਨ ਵਲੋਂ ਗੁਪਤ ਸੂਚਨਾ ਦੇ ਅਧਾਰ 'ਤੇ ਤਲਾਸ਼ੀ ਲੈਣ ਦੌਰਾਨ ਬੰਦੀ ਵਿੱਕੀ ਗਰਗ ਦੇ ਸਿਰਹਾਣੇ ਹੇਠਾਂ ਤੋਂ ਇਕ ਮੋਬਾਈਲ ਬਰਾਮਦ ਹੋਇਆ ਹੈ | ਇਸ ਮਾਮਲੇ ਦੀ ਸ਼ਿਕਾਇਤ ਜੇਲ੍ਹ ਦੇ ਸਹਾਇਕ ਸੁਪਰਡੈਂਟ ...

ਪੂਰੀ ਖ਼ਬਰ »

ਬਿਜਲੀ ਮੀਟਰ ਚੋਰੀ ਚੈੱਕ ਕਰਨ ਆਏ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਬੰਦੀ ਬਣਾਇਆ

ਘੱਗਾ, 29 ਮਈ (ਵਿਕਰਮਜੀਤ ਸਿੰਘ ਬਾਜਵਾ)-ਸਥਾਨਕ ਸ਼ਹਿਰ ਵਿਖੇ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਕੁਝ ਸਥਾਨਕ ਲੋਕਾਂ ਨਾਲ ਬਿਜਲੀ ਬੋਰਡ ਪਾਤੜਾਂ ਦੇ ਮੀਟਰ ਉਤਾਰਨ ਲਈ ਪਹੁੰਚੇ ਮੁਲਾਜ਼ਮਾਂ ਨੂੰ ਬੰਦੀ ਬਣਾ ਲਿਆ ਗਿਆ | ਇਸ ਮੌਕੇ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ...

ਪੂਰੀ ਖ਼ਬਰ »

ਧਰਮ ਸਿੰਘ ਨੂੰ ਵਿਦਾਇਗੀ ਪਾਰਟੀ ਦਿੱਤੀ

ਭਾਦਸੋਂ, 29 ਮਈ (ਗੁਰਬਖ਼ਸ਼ ਸਿੰਘ ਵੜੈਚ/ਪ੍ਰਦੀਪ ਦੰਦਰਾਲਾ)-ਭਾਦਸੋਂ ਦੇ ਨੇੜਲੇ ਪਿੰਡ ਦਿੱਤੂਪੁਰ ਜੱਟਾਂ ਦੀ ਕੋਆਪਰੇਟਿਵ ਸੋਸਾਇਟੀ ਵਿਚ ਲਗਭਗ 35 ਸਾਲ ਦੀ ਸੇਵਾ ਨਿਭਾਉਣ ਪਿੱਛੋਂ ਰਿਟਾਇਰ ਹੋ ਗਏ | ਇਸ ਮੌਕੇ ਜ਼ਿਲ੍ਹਾ ਪਰੀਸ਼ਦ ਮੈਂਬਰ ਤੇਜਪਾਲ ਸਿੰਘ ਗੋਗੀ ਟਿਵਾਣਾ ...

ਪੂਰੀ ਖ਼ਬਰ »

ਆਜ਼ਾਦ ਨਗਰ ਹੈਲਪ ਕਲੱਬ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

ਪਟਿਆਲਾ, 29 ਮਈ (ਗੁਰਵਿੰਦਰ ਸਿੰਘ ਔਲਖ)-ਆਜ਼ਾਦ ਨਗਰ ਹੈਲਪ ਕਲੱਬ ਵਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਵਾਤਾਵਰਨ ਪਾਰਕ ਵਿਖੇ ਲਗਾਈ ਗਈ | ਇਸ ਮੌਕੇ ਨਵਨੀਤ ਅਨਾਇਤਪੁਰੀ, ਸੁਖਦੀਪ ...

ਪੂਰੀ ਖ਼ਬਰ »

ਬਿਲਾਸਪੁਰ ਵਿਖੇ 5ਵਾਂ ਕਿ੍ਕਟ ਟੂਰਨਾਮੈਂਟ ਕਰਵਾਇਆ

ਡਕਾਲਾ, 29 ਮਈ (ਪਰਗਟ ਸਿੰਘ ਬਲਬੇੜਾ)-ਨੇੜਲੇ ਪਿੰਡ ਬਿਲਾਸਪੁਰ ਵਿਖੇ ਗ੍ਰਾਮ ਪੰਚਾਇਤ ਵਲੋਂ 5ਵਾਂ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਐੱਸ.ਏ.ਡੀ.ਬੀ. ਦੇ ਡਾਇਰੈਕਟਰ ਮਹਿਕ ਰਣਜੀਤ ਸਿੰਘ ਗਰੇਵਾਲ ਨੈਣਾ ਨੇ ਸ਼ਿਰਕਤ ਕਰਦਿਆਂ ਇਨਾਮ ਵੰਡਣ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਦੇ ਕਤਲ ਵਿਰੁੱਧ ਲੋਕਾਂ 'ਚ ਗ਼ੁੱਸੇ ਤੇ ਸੋਗ ਦੀ ਲਹਿਰ

ਸਮਾਣਾ, 29 ਮਈ (ਸਾਹਿਬ ਸਿੰਘ)-ਪ੍ਰਸਿੱਧ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਵਿਰੁੱਧ ਲੋਕਾਂ ਖ਼ਾਸ ਕਰਕੇ ਨੌਜਵਾਨਾਂ 'ਚ ਗ਼ੁੱਸੇ ਅਤੇ ਸੋਗ ਦੀ ਲਹਿਰ ਦੌੜ ਗਈ ਹੈ | ਸਾਬਕਾ ਵਿਧਾਇਕ ਰਜਿੰਦਰ ਸਿੰਘ ਨੇ ਇਸ ਕਤਲ ਨੂੰ ਪੰਜਾਬ ਲਈ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦਬਕੇ ਨਾਲ ਗੱਡੀਆਂ ਵੀ ਧਵਾਉਂਦੀ ਏ

ਪਟਿਆਲਾ, 29 ਮਈ (ਗੁਰਪ੍ਰੀਤ ਸਿੰਘ ਚੱਠਾ)-ਭਾਵੇਂ ਨਵੀਂ ਬਣੀ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਵਰਦੀ ਦੀ ਦੁਰਵਰਤੋਂ ਕਰਨ ਅਤੇ ਭਿ੍ਸ਼ਟ ਸਰਕਾਰੀ ਅਧਿਕਾਰੀਆਂ ਖ਼ਿਲਾਫ਼ ਸਖ਼ਤੀ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਅਜੇ ਵੀ ਕਈ ਪੁਲਿਸ ਵਾਲੇ ਅਜਿਹੇ ਹਨ ਜੋ ਆਪਣੀ ਵਰਦੀ ਦੇ ...

ਪੂਰੀ ਖ਼ਬਰ »

ਹੈੱਡਮਾਸਟਰ ਐਸੋਸੀਏਸ਼ਨ ਪੰਜਾਬ ਦੀ ਪਟਿਆਲਾ ਇਕਾਈ ਦੀ ਸਰਬਸੰਮਤੀ ਨਾਲ ਚੋਣ

ਸਮਾਣਾ, 29 ਮਈ (ਸਾਹਿਬ ਸਿੰਘ)-ਹੈੱਡਮਾਸਟਰ ਐਸੋਸੀਏਸ਼ਨ ਪੰਜਾਬ ਦੀ ਪਟਿਆਲਾ ਇਕਾਈ ਦੀ ਇਕ ਅਹਿਮ ਬੈਠਕ ਵਿਚ ਸਟੇਟ ਕਮੇਟੀ ਦੇ ਫ਼ੈਸਲੇ ਮੁਤਾਬਿਕ ਪਹਿਲਾਂ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਨੂੰ ਭੰਗ ਕੀਤਾ ਗਿਆ ਅਤੇ ਸਰਬਸੰਮਤੀ ਨਾਲ ਲੋਕਤੰਤਰਿਕ ਢੰਗ ਨਾਲ ਦੋ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX