ਤਾਜਾ ਖ਼ਬਰਾਂ


ਵਿਕਰਮ ਦੂਰੈਸਵਾਮੀ ਨੇ ਬਰਤਾਨੀਆ ਵਿਚ ਸੰਭਾਲਿਆ ਭਾਰਤੀ ਹਾਈਕਮਿਸ਼ਨਰ ਦਾ ਅਹੁਦਾ
. . .  1 day ago
ਜੀ.ਐਸ.ਟੀ. ਦੀ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਟਰਾਂਸਪੋਰਟਰਾਂ ਖ਼ਿਲਾਫ਼ ਕੀਤਾ ਕੇਸ ਦਰਜ
. . .  1 day ago
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ) -  ਥਾਣਾ ਦੁੱਗਰੀ ਦੀ ਪੁਲਿਸ ਨੇ ਜੀ.ਐਸ.ਟੀ. ਦੀ ਚੋਰੀ ਕਰ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਟਰਾਂਸਪੋਰਟਰਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਕੋਈ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 16 ਦੌੜਾਂ ਨਾਲ ਹਰਾਇਆ ਇੰਗਲੈਂਡ
. . .  1 day ago
ਬਰਮਿੰਘਮ, 24 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਇਕ ਦਿਨਾਂ ਮੈਚ ਵਿਚ ਮੇਜ਼ਬਾਨ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇੰਗਲੈਂਡ ਦਾ ਸਫ਼ਾਇਆ ਕਰ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ ਨੇ ਸਾਬਕਾ ਪ੍ਰਧਾਨ ਜਥੇ ਜਗਦੀਸ਼ ਸਿੰਘ ਝੀਂਡਾ ਨੂੰ ਚੁਣਿਆ ਪ੍ਰਧਾਨ
. . .  1 day ago
ਕਰਨਾਲ, 24 ਸਤੰਬਰ (ਗੁਰਮੀਤ ਸਿੰਘ ਸੱਗੂ)- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਹਰਿਆਣਾ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਅੱਜ ਕੈਥਲ ਦੇ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ ਜਿੱਤਣ ਲਈ ਦਿੱਤਾ 170 ਦੌੜਾਂ ਦਾ ਟੀਚਾ
. . .  1 day ago
ਨਹੀਂ ਬਖਸ਼ਾਂਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲਿਆਂ ਨੂੰ - ਫੜਨਵੀਸ
. . .  1 day ago
ਮੁੰਬਈ, 24 ਸਤੰਬਰ - ਪੁਣੇ ਵਿੱਚ ਪੀ.ਐਫ.ਆਈ. ਦੇ ਪ੍ਰਦਰਸ਼ਨ ਦੌਰਾਨ ਲੱਗੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ 'ਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਜੇਕਰ ਕੋਈ ਮਹਾਰਾਸ਼ਟਰ...
ਮੀਂਹ ਪੈਣ ਨਾਲ ਗ਼ਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ
. . .  1 day ago
ਬਰਨਾਲਾ/ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ) - ਲਗਾਤਾਰ ਪੈ ਰਹੇ ਮੀਂਹ ਨਾਲ ਹੰਡਿਆਇਆ ਵਿਖੇ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਪਈ। ਗੁਰਜੰਟ ਸਿੰਘ ਵਾਸੀ ਪੱਤੀ ਹੰਡਿਆਇਆ...
ਮੀਂਹ ਪੈਣ ਨਾਲ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ, ਕਿਸਾਨ ਚਿੰਤਾ 'ਚ
. . .  1 day ago
ਸ਼ਹਿਣਾ, 24 ਸਤੰਬਰ (ਸੁਰੇਸ਼ ਗੋਗੀ) - ਲਗਾਤਾਰ ਪੈ ਰਹੇ ਮੀਂਹ ਨਾਲ ਸ਼ਹਿਣਾ ਪਿੰਡ ਨਾਲ ਸੰਬੰਧਿਤ 10 ਕਿਸਾਨਾਂ ਦੀ ਖੀਰੇ ਦੀ 100 ਏਕੜ ਫ਼ਸਲ ਤਬਾਹੀ ਦੇ ਕੰਢੇ ਪੁੱਜ ਗਈ ਹੈ। ਸਬਜ਼ੀ ਦੇ ਕਾਸ਼ਤਕਾਰ ਲਗਾਤਾਰ ਪੈ ਰਹੇ ਮੀਂਹ ਕਾਰਨ...
ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੇ ਮੱਥੇ 'ਤੇ ਚਿੰਤਾਂ ਦੀਆਂ ਲਕੀਰਾਂ
. . .  1 day ago
ਰਾਮਾ ਮੰਡੀ, 24 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ) -ਅੱਜ ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਰਾਮਾ ਮੰਡੀ ਇਲਾਕੇ ਵਿਚ ਨਰਮੇ, ਗੁਆਰੇ, ਮੱਕੀ, ਹਰੇ ਚਾਰੇ, ਮੂੰਗੀ ਸਮੇਤ ਝੋਨੇ ਦੀ ਫ਼ਸਲ ਨੂੰ ਨੁਕਸਾਨ ਹੋਣ ਦੇ ਡਰ ਕਾਰਨ ਅੰਨਦਾਤਾ ਚਿੰਤਾ ਵਿਚ ਹੈ। ਇਸ ਮੀਂਹ ਕਾਰਨ...
ਪੰਜਾਬ ਕਾਂਗਰਸ ਵਲੋਂ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕਾਂਗਰਸ ਦੇ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ ਕੀਤੀ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੀ.ਜੀ.ਆਈ. ’ਚੋਂ ਮਿਲੀ ਛੁੱਟੀ
. . .  1 day ago
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਜੋ ਪਿਛਲੇ ਕਈ ਦਿਨਾਂ ਤੋਂ ਪੀ.ਜੀ.ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਨ, ਨੂੰ ਸਿਹਤਯਾਬ ਹੋਣ ਉਪਰੰਤ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਹੈ। ਗਾਇਕ ਦੇ ਤਾਏ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ 2 ਦਿਨ ਪਹਿਲਾਂ ਬਲਕੌਰ ਸਿੰਘ ਦੇ 3 ਸਟੰਟ ਪਾਏ ਗਏ ਹਨ। ਉਹ ਹੁਣ ਬਿਲਕੁਲ...
ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਸਰਕਾਰ ਵਲੋਂ ਪ੍ਰਸਤਾਵਿਤ ਇਲਜਾਸ ਦੇ ਵੇਰਵੇ ਲਈ ਰਾਜਪਾਲ ਵਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਜਵਾਬ ਦਿੱਤਾ ਹੈ। ਆਪਣੇ ਜਵਾਬ ਵਿਚ ਸਰਕਾਰ ਨੇ ਕਿਹਾ...
ਮੀਂਹ ਵਿਚ ਭਿੱਜਣ ਕਾਰਨ 1509 ਬਾਸਮਤੀ ਦਾ ਲੱਗਾ ਘੱਟ ਰੇਟ
. . .  1 day ago
ਅਟਾਰੀ, 24 ਸਤੰਬਰ (ਗੁਰਦੀਪ ਸਿੰਘ ਅਟਾਰੀ) - ਸਰਹੱਦੀ ਦਾਣਾ ਮੰਡੀ ਅਟਾਰੀ ਵਿਖੇ ਮਾਰਕੀਟ ਕਮੇਟੀ ਅਟਾਰੀ ਦੇ ਸਕੱਤਰ ਸਤਨਾਮ ਸਿੰਘ ਅਤੇ ਸੁਪਰਵਾਈਜਰ ਆਤਮਜੀਤ ਸਿੰਘ ਵਲੋਂ 1509 ਬਾਸਮਤੀ ਦੀ ਬੋਲੀ ਕਰਵਾ ਦਿੱਤੀ ਗਈ। ਕਿਸਾਨ ਵੀਰਾਂ ਦੀ ਪੁੱਤਾਂ ਵਾਂਗੂ ਪਾਲੀ ਬਾਸਮਤੀ ਦੀ ਫਸਲ ਭਾਰੀ...
ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟਾ ਹੰਡਿਆਇਆ ਮਾਈਨਰ ਰਜਵਾਹਾ
. . .  1 day ago
ਬਰਨਾਲਾ/ ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ ) - ਬੀਤੀ ਰਾਤ ਤੋਂ ਪੈ ਰਹੇ ਮੀਂਹ ਕਾਰਨ ਕਸਬਾ ਹੰਡਿਆਇਆ ਦੇ ਨੇੜੇ ਹੰਡਿਆਇਆ ਮਾਈਨਰ ਰਜਵਾਹਾ ਪਾਣੀ ਦਾ ਵਹਾਅ ਵੱਧ ਹੋਣ ਕਰਕੇ ਟੁੱਟ ਗਿਆ, ਜਿਸ ਦਾ ਪਾਣੀ ਕਸਬਾ ਹੰਡਿਆਇਆ ਦੇ ਖੇਤਾਂ ਅਤੇ ਗਲੀਆਂ ਵਿਚ...
ਅਮਰੀਕਾ 'ਚ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਹਿਨਣ ਕਰ ਕੇ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ ਪਹਿਣੇ ਹੋਣ ਕਰ ਕੇ ਪੁਲਿਸ...
ਹਲਕਾ ਸੁਲਤਾਨਪੁਰ ਲੋਧੀ ਅਤੇ ਆਸ-ਪਾਸ ਇਲਾਕਿਆਂ 'ਚ ਪੈ ਰਹੇ ਮੀਂਹ ਨੇ ਝੋਨੇ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  1 day ago
ਸੁਲਤਾਨਪੁਰ ਲੋਧੀ, 24 ਸਤੰਬਰ (ਥਿੰਦ, ਹੈਪੀ,ਲਾਡੀ) - ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਤੜਕੇ ਤੋਂ ਪੈ ਰਹੇ ਮੀਂਹ ਨੇ ਕਈ ਥਾਵਾਂ 'ਤੇ ਝੋਨੇ ਦੀ ਫ਼ਸਲ ਨੂੰ ਧਰਤੀ 'ਤੇ ਵਿਛਾ ਦਿੱਤਾ ਹੈ। ਝੋਨੇ ਦੀ ਕਟਾਈ ਦਾ ਕੰਮ ਵੀ ਰੁਕ ਗਿਆ ਹੈ। ਮੰਡੀਆਂ...
ਅੰਮ੍ਰਿਤਸਰ ਆਈ.ਈ.ਡੀ. ਮਾਮਲੇ 'ਚ 9ਵਾਂ ਦੋਸ਼ੀ ਸਤਨਾਮ ਹਨੀ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 24 ਸਤੰਬਰ (ਤਰੁਣ ਭਜਨੀ) - ਅੰਮ੍ਰਿਤਸਰ ਆਈ.ਈ.ਡੀ. ਮਾਮਲੇ 'ਚ 9ਵਾਂ ਦੋਸ਼ੀ ਸਤਨਾਮ ਹਨੀ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ) ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਆਈ.ਈ.ਡੀ. ਲਗਾਉਣ ਲਈ ਸਤਨਾਮ ਹਨੀ ਵਲੋਂ ਮੋਟਰਸਾਈਕਲ...
ਘਰ 'ਚ ਦਾਖਲ ਹੋ ਕੇ ਚੋਰਾਂ ਨੇ ਗਹਿਣਿਆਂ ਤੇ ਨਕਦੀ 'ਤੇ ਕੀਤੇ ਹੱਥ ਸਾਫ਼
. . .  1 day ago
ਮਜੀਠਾ, 24 ਸਤੰਬਰ (ਜਗਤਾਰ ਸਿੰਘ ਸਹਿਮੀ) - ਪਿੰਡ ਜਲਾਲਪੁਰਾ ਵਿਖੇ ਚੋਰ ਇਕ ਘਰ 'ਚ ਦਾਖਲ ਹੋ ਕੇ ਗਹਿਣੇ ਅਤੇ ਨਕਦੀ ਲੈ ਕੇ ਰਫੂ ਚੱਕਰ ਹੋ ਗਏ। ਘਰ ਦੇ ਮਾਲਕ ਸੁਖਦੇਵ ਸਿੰਘ ਪੁੱਤਰ ਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਤੇ ਉਸ ਦਾ ਸਮੁੱਚਾ ਪਰਿਵਾਰ ਆਪਣੇ ਘਰ...
ਅਣਪਛਾਤੇ ਵਾਹਨ ਦੀ ਲਪੇਟ 'ਚ ਆ ਕੇ ਵਿਅਕਤੀ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਰਾਤ ਸ਼ਹਿਰ ਦੇ ਸਟੇਡੀਅਮ ਰੋਡ 'ਤੇ ਕਿਸੇ ਅਣਪਛਾਤੇ ਵਾਹਨ ਵਲੋਂ ਲਪੇਟ 'ਚ ਲੈਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ...
ਸਿੱਧੂ ਮੂਸੇਵਾਲਾ ਹੱਤਿਆ ਮਾਮਲਾ: ਮਨਪ੍ਰੀਤ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਮਾਨਸਾ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਮਾਨਸਾ ਪੁਲਿਸ ਨੇ ਅੱਜ ਮਨਪ੍ਰੀਤ ਸਿੰਘ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਤੇ ਮਾਨਸਾ...
ਹੁਸ਼ਿਆਰਪੁਰ ਵਿਖੇ ਸਥਿਤ ਗੈਸ ਫ਼ੈਕਟਰੀ 'ਚ ਧਮਾਕਾ, ਇਕ ਹੋਰ ਦੀ ਮੌਤ
. . .  1 day ago
ਹੁਸ਼ਿਆਰਪੁਰ, 24 ਸਤੰਬਰ (ਸਤਵੰਤ ਸਿੰਘ ਥਿਆੜਾ)- ਹੁਸ਼ਿਆਰਪੁਰ-ਜਲੰਧਰ ਮਾਰਗ 'ਤੇ ਸਥਿਤ ਅੱਡਾ ਨਸਰਾਲਾ ਵਿਖੇ ਅੱਜ ਸਵੇਰ ਗੈਸ ਪਲਾਟ ਵਿਚ ਗੈਸ ਸਿਲੰਡਰ ਫਟਣ ਕਾਰਨ ਵੱਡਾ ਧਮਾਕਾ ਹੋ ਗਿਆ ਸੀ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਕੇ 'ਤੇ ਮੌਤ...
ਰੇਲ ਵਿਭਾਗ ਵਲੋਂ ਮਖੂ ਰੇਲਵੇ ਕਰਾਸਿੰਗ ਫਾਟਕ ਲਗਾਤਾਰ ਚਾਰ ਦਿਨ ਲਈ ਕੀਤਾ ਬੰਦ
. . .  1 day ago
ਮਖੂ, 24 ਸਤੰਬਰ (ਵਰਿੰਦਰ ਮਨਚੰਦਾ)- ਰੇਲ ਵਿਭਾਗ ਵਲੋਂ ਜਲੰਧਰ-ਫ਼ਿਰੋਜ਼ਪੁਰ ਰੇਲਵੇ ਲਾਈਨ 'ਤੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ 54 'ਤੇ ਮਖੂ ਵਿਖੇ ਪੈਂਦੇ ਫਾਟਕ ਨੰਬਰ ਐੱਸ-86/ਟੀ 2 ਨੂੰ 26 ਸਤੰਬਰ ਤੱਕ ਰਿਪੇਅਰ ਕਰਕੇ ਬੰਦ ਕਰ ਦਿੱਤਾ, ਜਿਸ ਕਾਰਨ ਅੰਮ੍ਰਿਤਸਰ-ਬਠਿੰਡਾ...
ਬੀ.ਜੇ.ਪੀ. ਨੇ ਆਪ੍ਰੇਸ਼ਨ ਲੋਟਸ ਰਾਹੀਂ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਤੋੜੀਆਂ: ਹਰਪਾਲ ਸਿੰਘ ਚੀਮਾ
. . .  1 day ago
ਚੰਡੀਗੜ੍ਹ, 24 ਸਤੰਬਰ (ਦਵਿੰਦਰ)-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਬੀ.ਜੇ.ਪੀ. ਨੇ ਆਪ੍ਰੇਸ਼ਨ ਲੋਟਸ ਰਾਹੀਂ ਵੱਖ-ਵੱਖ ਸੂਬਿਆਂ ਦੀ ਸਰਕਾਰਾਂ ਤੋੜੀਆਂ ਹਨ।
ਢਿਲਵਾਂ ਪੁਲਿਸ ਵਲੋਂ ਦੇਸੀ ਕੱਟਾ, ਜ਼ਿੰਦਾ ਰੋਂਦ ਅਤੇ ਨਸ਼ੀਲੀਆਂ ਗੋਲੀਆਂ, ਮੋਟਰਸਾਈਕਲ ਸਮੇਤ ਵਿਅਕਤੀ ਕਾਬੂ
. . .  1 day ago
ਢਿਲਵਾਂ, 24 ਸਤੰਬਰ (ਗੋਬਿੰਦ ਸੁਖੀਜਾ,ਪ੍ਰਵੀਨ ਕੁਮਾਰ)- ਢਿਲਵਾਂ ਪੁਲਿਸ ਵਲੋਂ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਦੇਸੀ ਕੱਟਾ, ਦੋ ਜ਼ਿੰਦਾ ਰੋਂਦ, 315 ਬੋਰ ਅਤੇ 280 ਨਸ਼ੀਲੀਆਂ ਗੋਲੀਆਂ, ਮੋਟਰਸਾਈਕਲ ਸਮੇਤ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ...
ਭਾਰੀ ਬਾਰਸ਼ ਕਾਰਨ ਗਰੀਬ ਪਰਿਵਾਰ ਦੇ ਘਰ ਦੀ ਡਿੱਗੀ ਛੱਤ, ਪਰਿਵਾਰ ਦੇ ਤਿੰਨ ਮੈਂਬਰ ਗੰਭੀਰ ਰੂਪ 'ਚ ਜ਼ਖ਼ਮੀ
. . .  1 day ago
ਸੂਲਰ ਘਰਾਟ, 24 ਸਤੰਬਰ (ਜਸਵੀਰ ਸਿੰਘ ਔਜਲਾ)-ਪਿਛਲੇ ਦਿਨਾਂ ਤੋਂ ਹੋ ਰਹੀ ਲਗਾਤਾਰ ਬਾਰਸ਼ ਕਾਰਨ ਹਲਕਾ ਦਿੜ੍ਹਬਾ ਦੇ ਪਿੰਡ ਆਲਾ ਸਿੰਘ ਵਾਲਾ (ਖਡਿਆਲ ਕੋਠਿਆਂ) ਵਿਖੇ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਦਾ ਸਮਾਚਾਰ ਪ੍ਰਾਪਤ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਜੇਠ ਸੰਮਤ 554

ਫਰੀਦਕੋਟ

ਸਪੀਕਰ ਸੰਧਵਾਂ ਤੇ ਵਿਧਾਇਕ ਸੇਖੋਂ ਨੇ ਸਿਫ਼ਤ ਕੌਰ ਸਮਰਾ ਤੇ ਸਿਮਰਨਪ੍ਰੀਤ ਕੌਰ ਬਰਾੜ ਨੂੰ ਕੀਤਾ ਸਨਮਾਨਿਤ

ਫ਼ਰੀਦਕੋਟ, 29 ਮਈ (ਜਸਵੰਤ ਸਿੰਘ ਪੁਰਬਾ)-ਪਿਛਲੇ ਦਿਨੀਂ ਜਰਮਨ ਵਿਖੇ ਹੋਈ ਆਈ. ਐੱਸ. ਐੱਸ. ਐੱਫ. ਜੂਨੀਅਰ ਵਿਸ਼ਵ ਕੱਪ ਰਾਈਫਲ/ਪਿਸਟਲ ਅਤੇ ਸ਼ਾਟਗੰਨ ਮੁਕਾਬਲਿਆਂ 'ਚ ਦੋ ਸੋਨੇ, ਦੋ ਚਾਂਦੀ ਅਤੇ ਇਕ ਕਾਂਸੀ ਦਾ ਤਗਮਾ ਜਿੱਤਣ ਵਾਲੀਆਂ ਫ਼ਰੀਦਕੋਟ ਦੀਆਂ ਹੋਣਹਾਰ ਬੇਟੀਆਂ ਸਿਫ਼ਤ ਕੌਰ ਸਮਰਾ ਅਤੇ ਸਿਮਰਨਪ੍ਰੀਤ (ਸੋਨ ਤਮਗਾ) ਨੇ ਇਕੱਲੇ ਫ਼ਰੀਦਕੋਟ ਹੀ ਨਹੀਂ ਬਲਕਿ ਪੰਜਾਬ ਅਤੇ ਦੇਸ਼ ਦਾ ਨਾਂਅ ਪੂਰੀ ਦੁਨੀਆਂ ਵਿਚ ਰੌਸ਼ਨ ਕੀਤਾ ਹੈ | ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਸਿਫ਼ਤ ਕੌਰ ਸਮਰਾ ਅਤੇ ਸਿਮਰਨਪ੍ਰੀਤ ਕੌਰ ਬਰਾੜ ਨੂੰ ਉਸਦੇ ਫ਼ਰੀਦਕੋਟ ਘਰ ਵਿਖੇ ਪਹੁੰਚ ਕੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕਰਨ ਮੌਕੇ ਕੀਤਾ | ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਤੇ ਖਿਡਾਰੀਆਂ ਦੀ ਉੱਨਤੀ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ | ਉਨ੍ਹਾਂ ਕਿਹਾ ਕਿ ਸਿਫ਼ਤ ਕੌਰ ਸਮਰਾ ਦੀ ਸਖ਼ਤ ਪੜ੍ਹਾਈ ਦੇ ਬਾਵਜੂਦ ਵੀ ਜਰਮਨ ਵਿਖੇ ਹੋਏ ਜੂਨੀਅਰ ਵਿਸ਼ਵ ਕੱਪ ਸ਼ੂਟਿੰਗ ਮੁਕਾਬਲਿਆਂ ਵਿਚ 5 ਤਗਮੇ ਜਿੱਤੇ ਹਨ ਤੇ ਸਿਮਰਨਪ੍ਰੀਤ ਨੇ ਇਕ ਸੋਨ ਤਗਮਾ ਜਿੱਤਿਆ ਹੈ | ਉਨ੍ਹਾਂ ਕਿਹਾ ਕਿ ਫ਼ਰੀਦਕੋਟ ਦੀਆਂ ਧੀਆਂ ਸਿਫ਼ਤ ਕੌਰ ਸਮਰਾ ਤੇ ਸਿਮਰਨਪ੍ਰੀਤ ਕੌਰ ਬਰਾੜ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣੀਆਂ ਹਨ ਹੈ ਤੇ ਇਸ ਮਿਹਨਤ ਪਿੱਛੇ ਉਨ੍ਹਾਂ ਦੇ ਮਾਤਾ-ਪਿਤਾ ਦੀ ਵੀ ਬਹੁਤ ਵੱਡੀ ਘਾਲਣਾ ਹੈ | ਸਪੀਕਰ ਸੰਧਵਾਂ ਤੇ ਵਿਧਾਇਕ ਸੇਖੋਂ ਨੇ ਕਿਹਾ ਕਿ ਫ਼ਰੀਦਕੋਟ ਜ਼ਿਲ੍ਹੇ 'ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਉਹ ਖਿਡਾਰੀਆਂ ਨੂੰ ਜ਼ਿਲ੍ਹੇ 'ਚ ਵਧੀਆ ਖੇਡ ਸਹੂਲਤਾਂ ਪ੍ਰਦਾਨ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਲਿਖਣਗੇ | ਸਪੀਕਰ ਨੇ ਇਸ ਮੌਕੇ ਦੋਵੇਂ ਖਿਡਾਰਨਾਂ ਦੀ ਖੇਡ ਮੰਤਰੀ ਨਾਲ ਫੋਨ 'ਤੇ ਗੱਲ ਵੀ ਕਰਵਾਈ ਜਿਨ੍ਹਾਂ ਨੇ ਦੋਵਾਂ ਨੂੰ ਵਧਾਈ ਦਿੱਤੀ | ਇਸ ਮੌਕੇ ਸਪੀਕਰ ਕੁਲਤਾਰ ਸੰਧਵਾਂ ਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵਲੋਂ ਸਿਫਤ ਕੌਰ ਸਮਰਾ, ਸਿਮਰਨਪ੍ਰੀਤ ਅਤੇ ਉਨ੍ਹਾਂ ਦੇ ਮਾਤਾ-ਪਿਤਾ ਦਾ ਸਨਮਾਨ ਕੀਤਾ ਗਿਆ ਤੇ ਕਿਹਾ ਕਿ ਸਾਨੂੰ ਅਜਿਹੀਆਂ ਹੋਣਹਾਰ ਬੱਚੀਆਂ 'ਤੇ ਮਾਣ ਹੈ | ਇਸ ਮੌਕੇ ਸਿਫ਼ਤ ਕੌਰ ਸਮਰਾ ਦੇ ਪਿਤਾ ਬੰਪੀ ਸਮਰਾ ਤੇ ਮਾਤਾ ਰਮਨੀਕ ਸਮਰਾ, ਸਿਮਰਨਜੀਤ ਕੌਰ ਬਰਾੜ ਦੇ ਪਿਤਾ ਸ਼ਮਿੰਦਰ ਸਿੰਘ ਬਰਾੜ ਅਤੇ ਮਾਤਾ ਹਰਚਰਨ ਕੌਰ ਨੇ ਸਪੀਕਰ, ਵਿਧਾਇਕ ਅਤੇ ਸਮੂਹ ਜ਼ਿਲ੍ਹਾ ਵਾਸੀਆਂ ਦਾ ਪਿਆਰ ਤੇ ਸਨਮਾਨ ਲਈ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਸਹੂਲਤ ਲਈ ਫ਼ਰੀਦਕੋਟ ਵਿਖੇ ਵਧੀਆ ਸ਼ੂਟਿਗ ਰੇਂਜ ਤੇ ਕੋਚ ਦੀ ਸਹੂਲਤ ਹੋਣੀ ਚਾਹੀਦੀ ਹੈ | ਇਸ ਮੌਕੇ ਪਰਮਿੰਦਰ ਸਿੰਘ ਜ਼ਿਲ੍ਹਾ ਖੇਡ ਅਫ਼ਸਰ, ਮਨਪ੍ਰੀਤ ਸਿੰਘ ਧਾਲੀਵਾਲ, ਖਿਡਾਰਨਾਂ ਦੀ ਕੋਚ ਸੁਖਰਾਜ ਕੌਰ, ਜਸਬੀਰ ਜੱਸੀ ਮੰਚ ਸੰਚਾਲਕ, ਜਗਜੀਤ ਸਿੰਘ ਚਾਹਲ, ਅਮਨਪ੍ਰੀਤ ਸਿੰਘ ਸਮਰਾ, ਨੈਬ ਸਿੰਘ, ਬਿਕਰਮਜੀਤ ਸਿੰਘ ਸਨੀ, ਜਸਵਿੰਦਰ ਸਿੰਘ ਜ਼ੈਲਦਾਰ, ਹਰਮੇਲ ਸਿੰਘ ਢਿੱਲੋਂ ਸਮੇਤ ਵੱਡੀ ਗਿਣਤੀ 'ਚ ਪਤਵੰਤੇ ਹਾਜ਼ਰ ਸਨ |

ਪਿੰਡ ਖੇਮੂਆਣਾ ਵਿਖੇ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗੀ

ਬਾਜਾਖਾਨਾ, 29 ਮਈ (ਜਗਦੀਪ ਸਿੰਘ ਗਿੱਲ)-ਪਿੰਡ ਖੇਮੂਆਣਾ ਵਿਖੇ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਅਚਾਨਕ ਡਿੱਗ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ, ਜਿਸ ਨਾਲ ਆਰਥਿਕ ਨੁਕਸਾਨ ਕਾਫ਼ੀ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਗਰੀਬ ਮਜ਼ਦੂਰ ਹਰਪ੍ਰੀਤ ਸਿੰਘ ਪੁੱਤਰ ਸਵ. ਗੋਰਾ ...

ਪੂਰੀ ਖ਼ਬਰ »

ਨਹਿਰੀ ਮਹਿਕਮੇ ਦੀ ਲਾਹਪ੍ਰਵਾਈ ਕਾਰਨ ਪਿੰਡ ਮੱਤਾ ਦੇ ਲੋਕ ਜ਼ਮੀਨਦੋਜ਼ ਪਾਣੀ ਪੀਣ ਲਈ ਮਜਬੂਰ

ਜੈਤੋ, 29 ਮਈ (ਗੁਰਚਰਨ ਸਿੰਘ ਗਾਬੜੀਆ)-ਨਹਿਰੀ ਮਹਿਕਮੇ ਦੇ ਉੱਚ ਅਧਿਕਾਰੀਆਂ ਦੀ ਲਾਹਪ੍ਰਵਾਈ ਦੇ ਕਾਰਨ ਅੱਜ ਪਿੰਡ ਮੱਤਾ ਨਿਵਾਸੀਆਂ ਨੂੰ ਨਹਿਰੀ ਪਾਣੀ ਨਾ ਮਿਲਣ ਕਰ ਕੇ ਉਹ ਜ਼ਮੀਨਦੋਜ਼ ਪਾਣੀ ਪੀਣ ਲਈ ਮਜਬੂਰ ਹੋ ਰਹੇ ਗਏ ਹਨ ਅਤੇ ਕਰੀਬ 800 ਏਕੜ ਜ਼ਮੀਨ ਵੀ ਨਹਿਰੀ ਪਾਣੀ ...

ਪੂਰੀ ਖ਼ਬਰ »

ਵਧੀਆ ਸੇਵਾਵਾਂ ਨਿਭਾਉਣ ਸਦਕਾ ਸੇਵਾ ਮੁਕਤ ਐਕਸੀਅਨ ਭਲੂਰੀਆ ਸਨਮਾਨਿਤ

ਕੋਟਕਪੂਰਾ, 29 ਮਈ (ਮੋਹਰ ਸਿੰਘ ਗਿੱਲ)-ਜਥੇਬੰਦੀ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਸਦਕਾ ਸੇਵਾ-ਮੁਕਤ ਐਕਸੀਅਨ ਇੰਜ. ਕਰਮਜੀਤ ਸਿੰਘ ਭਲੂਰੀਆ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸੰ ਬੰਧ 'ਚ ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨਜ਼ ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ), ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਲੋਕਾਂ 'ਚ ਲੈ ਕੇ ਜਾਵਾਂਗੇ-ਭਲੂਰੀਆ

ਕੋਟਕਪੂਰਾ, 29 ਮਈ (ਮੋਹਰ ਸਿੰਘ ਗਿੱਲ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਦੀ ਰਿਪੋਰਟ ਵਿਚ ਜੋ ਪਿਛਲੇ 8 ਸਾਲਾਂ ਦੌਰਾਨ ਕਿਸਾਨਾਂ, ਵਪਾਰੀਆਂ, ਮੁਲਾਜ਼ਮਾਂ, ਮਜ਼ਦੂਰਾਂ ਅਤੇ ਹੋਰ ਵਰਗਾਂ ਲਈ ਕੀਤੇ ਗਏ ਕੰਮਾਂ ਦਾ ਖੁਲਾਸਾ ...

ਪੂਰੀ ਖ਼ਬਰ »

ਬਿਜਲੀ ਸਵਿੱਚ ਕੱਟਣ ਤੇ ਹੋਰਨਾਂ ਮੰਗਾਂ ਸੰਬੰਧੀ ਕਿਸਾਨਾਂ ਦੀ ਇਕੱਤਰਤਾ

ਬਰਗਾੜੀ, 29 ਮਈ (ਲਖਵਿੰਦਰ ਸ਼ਰਮਾ)-ਪਿੰਡ ਗੁਰੂਸਰ ਅਤੇ ਨਿਆਮੀਵਾਲਾ ਕੋਠਿਆਂ ਦੇ ਕਿਸਾਨਾਂ ਦਾ ਇਕੱਠ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਗੁਰੂਸਰ ਦੀ ਅਗਵਾਈ ਹੇਠ ਹੋਇਆ, ਜਿਸ 'ਚ ਕਿਸੇ ਵਿਅਕਤੀ ਵਲੋਂ ਬਿਨਾਂ ਕਾਰਨਾਂ ਬਿਜਲੀ ਸਪਲਾਈ ਦੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਲਗਨ ਨਾਲ ਸਿੱਖਿਆ ਹਾਸਲ ਕਰਨ ਲਈ ਕੀਤਾ ਪ੍ਰੇਰਿਤ

ਫ਼ਰੀਦਕੋਟ, 29 ਮਈ (ਸਤੀਸ਼ ਬਾਗ਼ੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁੱਖਣਵਾਲਾ ਦੇ ਵਿਦਿਆਰਥੀਆਂ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਸਿੱਖਿਆ ਹਾਸਲ ਕਰਨ ਪ੍ਰਤੀ ਉਤਸ਼ਾਹਿਤ ਕਰਨ ਲਈ ਸਮਾਗਮ ਕੀਤਾ ਗਿਆ, ਜਿਸ 'ਚ ਸੁਪਰਡੈਂਟ ਅੰਕੜਾਂ ਵਿਭਾਗ ਦੇ ਗਰੀਸ਼ ਗਰੋਵਰ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਜੈਤੋ, 29 ਮਈ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ (ਕੋਟਕਪੂਰਾ ਰੋਡ) ਗੰਗਸਰ ਜੈਤੋ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਹੀਦਾਂ ਦੇ ਸਿਰਤਾਜ਼, ਸ਼ਾਂਤੀ ਦੇ ਪੰੁਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ...

ਪੂਰੀ ਖ਼ਬਰ »

ਭਾਕਿਯੂ ਡਕੌਂਦਾ ਦੇ ਇਸਤਰੀ ਵਿੰਗ ਬਲਾਕ ਜੈਤੋ ਦੀ ਮੀਟਿੰਗ

ਜੈਤੋ, 29 ਮਈ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਇਸਤਰੀ ਵਿੰਗ ਬਲਾਕ ਜੈਤੋ ਦੀ ਮੀਟਿੰਗ ਗੰਗਸਰ ਗੁੁਰਦੁੁਆਰਾ ਸਾਹਿਬ ਜੈਤੋ ਵਿਖੇ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਚੈਨਾ, ਬਲਾਕ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਕੌਰ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਲੱਖੋਵਾਲ ਵਲੋਂ ਕੱਸੀਆਂ 'ਚ ਪਾਣੀ ਛੱਡਣ ਦੀ ਮੰਗ

ਸਾਦਿਕ, 29 ਮਈ (ਗੁਰਭੇਜ ਸਿੰਘ ਚੌਹਾਨ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਗੁਰਦੁਆਰਾ ਬਉਲੀ ਸਾਹਿਬ ਵਿਖੇ ਸੂਬਾ ਮੀਤ ਪ੍ਰਧਾਨ ਸਿਮਰਜੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਲਖਵੀਰ ਸਿੰਘ ਸੰਧੂ ਸਰਕਲ ਪ੍ਰਧਾਨ ਸਾਦਿਕ, ਬੋਹੜ ਸਿੰਘ ਖਾਰਾ ...

ਪੂਰੀ ਖ਼ਬਰ »

ਖੇਤੀ ਵਿਕਾਸ ਬੈਂਕ ਦੇ ਸੇਵਾ-ਮੁਕਤ ਮੁਲਾਜ਼ਮਾਂ ਵਲੋਂ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ

ਫ਼ਰੀਦਕੋਟ, 29 ਮਈ (ਜਸਵੰਤ ਸਿੰਘ ਪੁਰਬਾ)-ਖੇਤੀ ਵਿਕਾਸ ਬੈਂਕ ਪੰਜਾਬ ਦੇ ਸਾਬਕਾ ਮੁਲਾਜ਼ਮਾਂ ਨੂੰ ਸੇਵਾ-ਮੁਕਤ ਹੋਣ ਉਪਰੰਤ ਮਹੀਨਾਵਾਰ ਪੈਨਸ਼ਨ ਨਹੀਂ ਦਿੱਤੀ ਜਾਂਦੀ ਸੀ | ਉਨ੍ਹਾਂ ਨੇ ਇਹ ਮਸਲਾ ਕਈ ਵਾਰ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਪਰ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਰੋਟਰੀ ਕਲੱਬ ਦੇ ਸਮਾਰੋਹ 'ਚ ਸਪੀਕਰ ਸੰਧਵਾਂ ਵਲੋਂ ਸ਼ਮੂਲੀਅਤ

ਕੋਟਕਪੂਰਾ, 29 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਪ੍ਰਧਾਨ ਅਸ਼ੋਕ ਅਰੋੜਾ ਦੀ ਪ੍ਰਧਾਨਗੀ ਹੇਠ ਰੋਟਰੀ ਕਲੱਬ ਕੋਟਕਪੂਰਾ ਦੀ ਮੀਟਿੰਗ ਹੋਈ, ਜਿਸ 'ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸੰਸਥਾ ਦੇ ਸੀਨੀਅਰ ਮੈਂਬਰ ...

ਪੂਰੀ ਖ਼ਬਰ »

ਸਰਪੰਚ ਅਜੈਬ ਸਿੰਘ ਸਰਾਵਾਂ ਨੂੰ ਸ਼ਰਧਾਂਜਲੀਆਂ ਭੇਟ

ਬਰਗਾੜੀ, 29 ਮਈ (ਲਖਵਿੰਦਰ ਸ਼ਰਮਾ)-ਗੁਰਨਾਮ ਸਿੰਘ ਸਰਾਂ, ਮਾਸਟਰ ਰੂਪ ਸਿੰਘ ਦੇ ਪਿਤਾ ਸਵ. ਸਰਪੰਚ ਅਜੈਬ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਸਰਾਵਾਂ ਵਿਖੇ ਹੋਇਆ | ਬੁਲਾਰਿਆਂ ਨੇ ਉਨ੍ਹਾਂ ਦੇ ਜੀਵਨ 'ਤੇ ਝਾਤ ਪਾਉਂਦਿਆਂ ਉਨ੍ਹਾਂ ਵਲੋਂ ਕਰਵਾਏ ਵਿਕਾਸ ...

ਪੂਰੀ ਖ਼ਬਰ »

ਢਿੱਲੋਂ ਕਾਲੋਨੀ ਤੇ ਬਲਵੰਤ ਨਗਰ ਵਾਸੀਆਂ ਵਲੋਂ ਲਟਕਦੇ ਵਿਕਾਸ ਕਾਰਜਾਂ ਸੰਬੰਧੀ ਮੀਟਿੰਗ

ਕੋਟਕਪੂਰਾ, 29 ਮਈ (ਮੇਘਰਾਜ)-ਅੱਜ ਬਠਿੰਡਾ ਰੋਡ 'ਤੇ ਸਥਿਤ ਢਿੱਲੋਂ ਕਾਲੋਨੀ ਅਤੇ ਬਲਵੰਤ ਨਗਰ ਦੀਆਂ ਗਲੀਆਂ, ਨਾਲੀਆਂ ਪੱਕੀਆਂ ਕਰਨ ਅਤੇ ਪੀਣ ਵਾਲੇ ਪਾਣੀ ਦੀ ਘਾਟ ਸੰਬੰਧੀ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਭਰਵੀਂ ਮੀਟਿੰਗ ਹੋਈ, ਜਿਸ 'ਚ ਕੌਂਸਲਰ ਘਣਸ਼ਾਮ ਦਾਸ ਮਿੱਤਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX