ਤਾਜਾ ਖ਼ਬਰਾਂ


ਕੈਨੇਡਾ ਨੇ ਜਾਰੀ ਕੀਤੀ ਐਡਵਾਈਜ਼ਰੀ, ਕਿਹਾ-'ਭਾਰਤ 'ਚ ਪਾਕਿਸਤਾਨ ਨਾਲ ਲੱਗਦੇ ਇਲਾਕਿਆਂ ਦੀ ਨਾ ਕਰੋ ਯਾਤਰਾ'
. . .  21 minutes ago
ਓਟਾਵਾ, 28 ਸਤੰਬਰ- ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਗੁਜਰਾਤ, ਪੰਜਾਬ ਤੇ ਰਾਜਸਥਾਨ ਸੂਬਿਆਂ ਦੇ ਸਾਰੇ ਖ਼ੇਤਰਾਂ ਦੀ ਯਾਤਰਾ ਤੋਂ ਬਚਣ, ਜੋ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ਨੂੰ ਸਾਂਝਾ ਕਰਦੇ...
ਵੱਡੀ ਖ਼ਬਰ: ਚੀਨ ਦੇ ਰੈਸਟੋਰੈਂਟ 'ਚ ਲੱਗੀ ਅੱਗ, 17 ਲੋਕਾਂ ਦੀ ਮੌਤ
. . .  26 minutes ago
ਬੀਜਿੰਗ, 28 ਸਤੰਬਰ-ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਉੱਤਰ-ਪੂਰਬੀ ਚੀਨ ਦੇ ਰੈਸਟੋਰੈਂਟ 'ਚ ਅੱਗ ਲੱਗਣ ਨਾਲ 17 ਲੋਕਾਂ ਦੀ ਮੌਤ ਹੋ ਗਈ ਹੈ।
ਪਿੰਡ ਸਿੰਘੇ ਵਾਲਾ 'ਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕਾਈ ਦਾ ਗਠਨ
. . .  1 minute ago
ਮੰਡੀ ਲਾਧੂਕਾ, 28 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਪਿੰਡ ਸਿੰਘੇ ਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕਾਈ ਦਾ ਗਠਨ ਕੀਤਾ ਗਿਆ, ਜਿਸ 'ਚ ਵਿਸ਼ੇਸ਼ ਤੌਰ 'ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸਮੂਹ...
ਹਿਮਾਚਲ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਰਸ਼ ਮਹਾਜਨ ਭਾਜਪਾ 'ਚ ਹੋਏ ਸ਼ਾਮਿਲ
. . .  about 1 hour ago
ਨਵੀਂ ਦਿੱਲੀ, 28 ਸਤੰਬਰ-ਕਾਂਗਰਸ ਦੀ ਹਿਮਾਚਲ ਪ੍ਰਦੇਸ਼ ਇਕਾਈ ਦੇ ਸੀਨੀਅਰ ਆਗੂ ਅਤੇ ਕਾਰਜਕਾਰੀ ਪ੍ਰਧਾਨ ਹਰਸ਼ ਮਹਾਜਨ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਿਲ ਹੋ ਗਏ ਹਨ।
ਸੁਪਰੀਮ ਕੋਰਟ 12 ਅਕਤੂਬਰ ਨੂੰ ਨੋਟਬੰਦੀ ਵਿਰੁੱਧ ਪਟੀਸ਼ਨਾਂ 'ਤੇ ਕਰੇਗਾ ਸੁਣਵਾਈ
. . .  about 1 hour ago
ਨਵੀਂ ਦਿੱਲੀ, 28 ਸਤੰਬਰ- ਸੁਪਰੀਮ ਕੋਰਟ ਨੇ ਨੋਟਬੰਦੀ ਖ਼ਿਲਾਫ਼ ਪਟੀਸ਼ਨਾਂ ਦੀ ਸੁਣਵਾਈ ਦੀ ਤਾਰੀਕ ਤੈਅ ਕਰ ਦਿੱਤੀ ਹੈ। ਸੁਪਰੀਮ ਕੋਰਟ 12 ਅਕਤੂਬਰ ਨੂੰ ਨੋਟਬੰਦੀ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ...
ਘਰ-ਘਰ ਆਟਾ ਵੰਡਣ ਦੀ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਇਕ ਵਾਰ ਫ਼ਿਰ ਵੱਡਾ ਝਟਕਾ
. . .  about 1 hour ago
ਖਡੂਰ ਸਾਹਿਬ, 28 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਘਰ-ਘਰ ਆਟਾ ਵੰਡਣ ਵਾਲੀ ਸਕੀਮ ਉੱਪਰ ਮਾਣਯੋਗ ਹਾਈਕੋਰਟ ਦੇ ਡਬਲ ਬੈਂਚ ਨੇ ਰੋਕ ਲਗਾ ਦਿੱਤੀ ਹੈ...
ਖੇਤੀਬਾੜੀ ਵਿਭਾਗ ਨਾਲ ਮਿਲ ਕੇ ਪੀ.ਏ.ਯੂ. ਦੇ ਵਿਦਿਆਰਥੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨਗੇ-ਧਾਲੀਵਾਲ
. . .  about 1 hour ago
ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਖੇਤੀਬਾੜੀ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪ੍ਰਦੂਸ਼ਣ ਰੋਕਥਾਮ ਬੋਰਡ ਤੇ ਪੁਲਿਸ ਵਿਭਾਗ ਨਾਲ ਮਿਲ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨਾਲ ਦੇ ਵਿਦਿਆਰਥੀ ਕਿਸਾਨਾਂ ਨੂੰ ਪਰਾਲੀ ਨਾ...
ਕੱਲ੍ਹ ਜਾਮ ਰਹੇਗਾ ਜਲੰਧਰ-ਫਗਵਾੜਾ ਹਾਈਵੇਅ, ਇਸ ਰੂਟ 'ਤੇ ਜਾਣ ਵਾਲੇ ਰਹੋ ਸਾਵਧਾਨ
. . .  about 1 hour ago
ਜਲੰਧਰ, 28 ਸਤੰਬਰ-ਸੰਯੁਕਤ ਕਿਸਾਨ ਮੋਰਚੇ ਵਿਚਲੀਆਂ ਕਿਸਾਨ ਜਥੇਬੰਦੀਆਂ ਵਲੋਂ 29 ਸਤੰਬਰ ਨੂੰ ਹਾਈਵੇਅ ਜਾਮ ਕਰਨ ਦੇ ਦਿੱਤੇ ਗਏ ਸੱਦਾ ਦਾ ਜਲੰਧਰ ਪੋਟੈਟੋ ਗ੍ਰੋਅਰਜ਼ ਐਸੋਸੀਏਸ਼ਨ (ਜੇ.ਪੀ.ਜੀ.ਏ.) ਨੇ ਸਮਰਥਨ ਦੇਣ ਦਾ ਐਲਾਨ ਕੀਤਾ ਹੈ...
ਅੰਮ੍ਰਿਤਸਰ: ਸਿੱਖ ਜਥੇਬੰਦੀਆਂ ਨੇ ਨਸ਼ਿਆਂ ਦੀ ਵਿਕਰੀ ਨੂੰ ਪੱਕੇ ਤੌਰ 'ਤੇ ਬੰਦ ਕਰਵਾਉਣ ਲਈ ਆਈ.ਜੀ. ਪੁਲਿਸ ਬਾਰਡਰ ਰੇਂਜ ਨੂੰ ਦਿੱਤਾ ਮੰਗ ਪੱਤਰ
. . .  about 1 hour ago
ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)- ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਗੁਰੂ ਨਗਰੀ ਅੰਮ੍ਰਿਤਸਰ 'ਚ ਨਸ਼ਿਆਂ ਦੀ ਵਿਕਰੀ, ਸ਼ਰਾਬ ਦੇ ਠੇਕੇ, ਪਾਨ ਬੀੜੀ ਤੇ ਮੀਟ ਦੀਆਂ ਦੁਕਾਨਾਂ ਨੂੰ ਪੱਕੇ ਤੌਰ 'ਤੇ ਬੰਦ ਕਰਾਉਣ ਲਈ ਆਈ.ਜੀ. ਪੁਲਿਸ....
ਖਟਕੜ ਕਲਾਂ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ
. . .  about 2 hours ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)-ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ ਹਨ। ਇਸ ਮੌਕੇ ਉਨ੍ਹਾਂ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ।
ਜਲੰਧਰ 'ਚ ਦਿਨ-ਦਿਹਾੜੇ ਪਿਸਤੌਲ ਦੀ ਨੌਕ 'ਤੇ 5 ਲੱਖ ਤੋਂ ਵੱਧ ਦੀ ਲੁੱਟ, ਲੁਟੇਰੇ ਫ਼ਰਾਰ
. . .  about 1 hour ago
ਜਲੰਧਰ, 28 ਸਤੰਬਰ (ਐੱਮ.ਐੱਸ.ਲੋਹੀਆ)-ਜਲੰਧਰ 'ਚ ਦਿਨ-ਦਿਹਾੜੇ ਲੁੱਟ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸਥਾਨਕ ਦਮੋਰੀਆ ਪੁੱਲ ਨੇੜੇ ਇਕ ਵਪਾਰੀ ਤੋਂ 2 ਲੁਟੇਰਿਆਂ ਨੇ ਪਿਸਤੌਲ ਦੀ ਨੌਕ 'ਤੇ 5 ਲੱਖ 64...
ਚੋਰੀ ਦੌਰਾਨ ਫੈਕਟਰੀ 'ਚ ਵਰਕਰ ਦਾ ਕਤਲ ਕਰਨ ਦੇ ਮਾਮਲੇ 'ਚ ਦੋ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪਿੰਡ ਜਸਪਾਲ ਬਾਂਗਰ ਵਿਚ ਬੀਤੇ ਦਿਨ ਫ਼ੈਕਟਰੀ 'ਚ ਚੋਰੀ ਕਰਨ ਦੌਰਾਨ ਵਰਕਰ ਦਾ ਕਤਲ ਕਰਨ ਦੇ ਮਾਮਲੇ 'ਚ ਦੋ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ...
ਝਬਾਲ: ਪੁੱਤ ਨੇ ਗੋਲੀ ਮਾਰ ਕੇ ਪਿਓ ਦੀ ਕੀਤੀ ਹੱਤਿਆ
. . .  about 2 hours ago
ਝਬਾਲ, 28 ਸਤੰਬਰ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਸਾਬਕਾ ਫ਼ੌਜੀ ਦਿਲਬਾਗ ਸਿੰਘ ਨੇ ਆਪਣੇ ਪਿਤਾ ਰਘਬੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਰਘਬੀਰ ਸਿੰਘ ਦੇ ਛੋਟੇ...
ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਯੁੱਧਿਆ 'ਚ ਲਤਾ ਮੰਗੇਸ਼ਕਰ ਚੌਕ ਦਾ ਕੀਤਾ ਉਦਘਾਟਨ
. . .  about 2 hours ago
ਨਵੀਂ ਦਿੱਲੀ, 28 ਸਤੰਬਰ-ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਯੁੱਧਿਆ 'ਚ ਲਤਾ ਮੰਗੇਸ਼ਕਰ ਚੌਕ ਦਾ ਕੀਤਾ ਉਦਘਾਟਨ
ਸਪਰੇਅ ਚੜ੍ਹਨ ਕਾਰਨ ਕਿਸਾਨ ਦੀ ਮੌਤ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਨੇੜਲੇ ਪਿੰਡ ਛਾਜਲਾ ਦੇ ਇਕ ਕਿਸਾਨ ਦੀ ਸਪਰੇਅ ਚੜ੍ਹਨ ਕਾਰਨ ਮੌਤ ਹੋਣ ਦੀ ਖ਼ਬਰ ਹੈ। ਪੁਲਿਸ ਥਾਣਾ ਛਾਜਲੀ ਦੇ ਸਹਾਇਕ ਥਾਣੇਦਾਰ ਰਮੇਸ਼ਵਰ ਦਾਸ ਨੇ ਦੱਸਿਆ ਕਿ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਮਿਮਿਟ ਕਾਲਜ ਮਲੋਟ ਦੀ ਸਾਈਕਲ ਰੈਲੀ 'ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ ਸ਼ਿਰਕਤ
. . .  about 3 hours ago
ਮਲੋਟ, 28 ਸਤੰਬਰ (ਪਾਟਿਲ)- ਅੱਜ ਮਿਮਿਟ ਕਾਲਜ ਮਲੋਟ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਰੈਲੀ ਦਾ ਉਦਘਾਟਨ ਕੀਤਾ ਗਿਆ...
ਸ਼ਹੀਦ ਭਗਤ ਸਿੰਘ ਜੀ ਦੇ 115ਵੇਂ ਜਨਮਦਿਨ ਤੇ ਮੰਤਰੀ ਈ.ਟੀ.ਓ. ਅਤੇ ਡੀ.ਸੀ. ਵਲੋਂ ਦਿੱਤੀ ਗਈ ਸ਼ਰਧਾਂਜਲੀ
. . .  about 3 hours ago
ਅੰਮ੍ਰਿਤਸਰ, 28 ਸਤੰਬਰ (ਰੇਸ਼ਮ ਸਿੰਘ)- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮਦਿਨ ਮੌਕੇ ਅੱਜ ਇੱਥੇ ਹੋਏ ਸਮਾਗਮ ਦੌਰਾਨ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਡੀ.ਸੀ. ਹਰਪ੍ਰੀਤ ਸਿੰਘ ਸੂਦਨ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ
. . .  about 3 hours ago
ਚੰਡੀਗੜ੍ਹ, 28 ਸਤੰਬਰ-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਇਸ ਸਬੰਧੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਵਿਚ ਲਿਖਿਆ ਹੈ...
ਸ਼ਹੀਦ ਭਗਤ ਸਿੰਘ ਦੇ ਨਾਂ ਨਾਲ ਜਾਣਿਆ ਜਾਵੇਗਾ ਚੰਡੀਗੜ੍ਹ ਦਾ ਹਵਾਈ ਅੱਡਾ, ਨਿਰਮਲਾ ਸੀਤਾਰਮਨ ਨੇ ਕੀਤਾ ਉਦਘਾਟਨ
. . .  about 3 hours ago
ਚੰਡੀਗੜ੍ਹ, 28 ਸਤੰਬਰ- ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਅੱਜ ਤੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਜਾਣਿਆ ਜਾਵੇਗਾ। ਇਸ ਦੇ ਨਾਮਕਰਨ ਨੂੰ ਲੈ ਕੇ ਹਵਾਈ ਅੱਡੇ 'ਤੇ ਇਕ ਸਮਾਗਮ ਕਰਵਾਇਆ ਜਾ ਰਿਹਾ...
ਪਾਕਿਸਤਾਨੀ ਡਰੋਨ ਵਲੋਂ ਭਾਰਤ ਅੰਦਰ ਘੁਸਪੈਠ, ਡਰੋਨ ਡੇਗਣ ਲਈ ਬੀ.ਐੱਸ.ਐੱਫ. ਨੇ ਕੀਤੀ ਫ਼ਾਇਰਿੰਗ
. . .  about 3 hours ago
ਖਾਲੜਾ, 28 ਸਤੰਬਰ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਏਰੀਏ ਅੰਦਰ 27 ਅਤੇ 28 ਸਤੰਬਰ ਦੀ ਦਰਮਿਆਨੀ ਰਾਤ ਨੂੰ 11:10 ਵਜੇ ਪਾਕਿਸਤਾਨੀ ਡਰੋਨ ਵਲੋਂ...
ਖਟਕੜ ਕਲਾਂ 'ਚ ਅੱਜ ਪੁੱਜਣਗੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ
. . .  about 4 hours ago
ਬੰਗਾ 28 ਸਤੰਬਰ (ਜਸਬੀਰ ਸਿੰਘ ਨੂਰਪੁਰ)- ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਖਟਕੜ ਕਲਾਂ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ 'ਚ ਸ਼ਹੀਦਾਂ ਨੂੰ ਸਿਜਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ...
ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਕੱਢੀ ਸਾਈਕਲ ਰੈਲੀ
. . .  about 4 hours ago
ਫ਼ਾਜ਼ਿਲਕਾ, 28 ਸਤੰਬਰ (ਪ੍ਰਦੀਪ ਕੁਮਾਰ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਈਕਲ ਰੈਲੀ ਕੱਢੀ ਗਈ। ਇਹ ਰੈਲੀ ਫ਼ਾਜ਼ਿਲਕਾ ਤੋਂ ਸ਼ਹੀਦਾਂ ਦੀ ਸਮਾਧੀ ਆਸਫ਼ਵਾਲਾ ਤੱਕ ਕਢੀ ਗਈ...
ਖਟਕੜ ਕਲਾਂ 'ਚ ਚੰਦੂਮਾਜਰਾ ਅਤੇ ਹੋਰ ਅਕਾਲੀ ਆਗੂਆਂ ਵਲੋਂ ਸ਼ਹੀਦ ਭਗਤ ਸਿੰਘ ਨੂੰ ਸਿਜਦਾ
. . .  about 4 hours ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਖਟਕੜ ਕਲਾਂ 'ਚ ਕਰਵਾਏ ਜਾ ਰਹੇ ਸਮਾਗਮਾਂ ਤਹਿਤ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਅਕਾਲੀ ਆਗੂ...
ਈ.ਡੀ. ਦੀ ਇਕ ਹੋਰ ਵੱਡੀ ਕਾਰਵਾਈ, ਸ਼ਰਾਬ ਕਾਰੋਬਾਰੀ ਸਮੀਰ ਮਹੇਂਦਰੂ ਗ੍ਰਿਫ਼ਤਾਰ
. . .  about 4 hours ago
ਨਵੀਂ ਦਿੱਲੀ, 28 ਸਤੰਬਰ-ਦਿੱਲੀ ਆਬਕਾਰੀ ਨੀਤੀ 'ਚ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ 'ਚ ਕੇਂਦਰੀ ਜਾਂਚ ਏਜੰਸੀ (ਈ.ਡੀ.) ਨੇ ਵੱਡੀ ਕਾਰਵਾਈ ਕੀਤੀ ਹੈ। ਈ.ਡੀ. ਨੇ ਦੇਸ਼ ਦੇ ਬੇਹੱਦ ਚਰਚਿਤ ਸ਼ਰਾਬ ਕਾਰੋਬਾਰੀ ਸਮੀਰ ਮਹੇਂਦਰੂ...
ਸੜਕ ਕੰਢਿਓਂ ਮਿਲੀ ਅਣਪਛਾਤੀ ਲਾਸ਼, ਫੈਲੀ ਸਨਸਨੀ
. . .  about 5 hours ago
ਜੰਡਿਆਲਾ ਮੰਜਕੀ, 28 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਨੂਰਮਹਿਲ ਰੋਡ 'ਤੇ ਅੱਜ ਸਵੇਰੇ ਸੜਕ ਕਿਨਾਰੇ ਖਤਾਨਾਂ 'ਚ ਡਿੱਗੀ ਇਕ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮ੍ਰਿਤਕ ਦੇ ਕੋਲ ਹੀ ਇਕ ਕਿਸੇ ਵਾਹਨ ਵਲੋਂ ਦਰੜਿਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਜੇਠ ਸੰਮਤ 554

ਬਠਿੰਡਾ

-ਮਾਮਲਾ ਜਥੇਦਾਰ ਸ੍ਰੀ ਅਕਾਲ ਤਖ਼ਤ ਦੀ ਸੁਰੱਖਿਆ ਦਾ-

ਜਥੇਦਾਰ ਦੀ ਨਾਂਹ ਦੇ ਬਾਵਜੂਦ ਪੰਜਾਬ ਪੁਲਿਸ ਨੇ ਸਿੰਘ ਸਾਹਿਬ ਦੀ ਰਿਹਾਇਸ਼ ਤੋਂ ਨਹੀ ਹਟਾਈ ਗਾਰਦ

ਤਲਵੰਡੀ ਸਾਬੋ, 29 ਮਈ (ਰਣਜੀਤ ਸਿੰਘ ਰਾਜੂ)-ਪੰਜਾਬ ਸਰਕਾਰ ਵਲੋਂ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਸੁਰੱਖਿਆ ਵਿਚ ਕਟੌਤੀ ਉਪਰੰਤ ਸਿੰਘ ਸਾਹਿਬ ਵਲੋਂ ਸਮੁੱਚੀ ਸੁਰੱਖਿਆ ਵਾਪਿਸ ਕਰਨ ਅਤੇ ਸਰਕਾਰ ਵਲੋਂ ਸੁਰੱਖਿਆ ਬਹਾਲੀ ਦੇ ਬਾਵਜੂਦ ਸੁਰੱਖਿਆ ਵਾਪਿਸ ਨਾ ਲੈਣ ਦੇ ਐਲਾਨ ਤੋਂ ਬਾਅਦ ਵੀ ਪੰਜਾਬ ਪੁਲਿਸ ਨੇ ਸਿੰਘ ਸਾਹਿਬ ਦੀ ਸਥਾਨਕ ਰਿਹਾਇਸ਼ ਤੋਂ ਗਾਰਦ ਨਹੀ ਹਟਾਈ ਹੈ | ਅੱਜ ਜਦੋਂ ਪੱਤਰਕਾਰਾਂ ਨੇ ਸਿੰਘ ਸਾਹਿਬ ਦੀ ਦਮਦਮਾ ਸਾਹਿਬ ਵਿਚਲੀ ਰਿਹਾਇਸ਼ 'ਤੇ ਜਾ ਕੇ ਦੇਖਿਆ ਤਾਂ ਪੰਜਾਬ ਪੁਲਿਸ ਵਲੋਂ ਲਾਈ ਗਾਰਦ ਵਾਲੇ ਸੁਰੱਖਿਆ ਕਰਮੀ ਡਿਊਟੀ 'ਤੇ ਹਾਜ਼ਰ ਸਨ, ਹਾਲਾਂਕਿ ਸਿੰਘ ਸਾਹਿਬ ਦੀ ਰਿਹਾਇਸ਼ 'ਤੇ ਸ਼੍ਰੋਮਣੀ ਕਮੇਟੀ ਵਲੋਂ ਵੀ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਹੋਏ ਹਨ | ਦੱਸਣਾ ਬਣਦਾ ਹੈ ਕਿ ਪੰਜਾਬ ਸਰਕਾਰ ਨੇ ਬੀਤੇ ਕੱਲ੍ਹ ਛੇ ਵਿਚੋਂ ਤਿੰਨ ਸੁਰੱਖਿਆ ਮੁਲਾਜ਼ਮਾਂ ਨੂੰ ਵਾਪਿਸ ਬੁਲਾ ਲਿਆ ਸੀ, ਪਰ ਬਾਅਦ 'ਚ ਸਿੰਘ ਸਾਹਿਬ ਵਲੋਂ ਸੁਰੱਖਿਆ ਛੱਡਣ ਦੇ ਐਲਾਨ ਨਾਲ ਹੀ ਦੁਨੀਆਂ ਭਰ ਦੇ ਸਿੱਖਾਂ ਦੀਆਂ ਪ੍ਰਤੀਕਿ੍ਆਵਾਂ ਨੂੰ ਦੇਖਦਿਆਂ ਸਰਕਾਰ ਨੇ ਯੂ ਟਰਨ ਲੈਂਦਿਆਂ ਮੁੜ ਸੁਰੱਖਿਆ ਬਹਾਲ ਕਰ ਦਿੱਤੀ ਸੀ, ਜਿਸਨੂੰ ਸਿੰਘ ਸਾਹਿਬ ਨੇ ਮੁੜ ਲੈਣ ਤੋਂ ਇਨਕਾਰ ਕਰ ਦਿੱਤਾ ਸੀ | ਪਤਾ ਲੱਗਾ ਹੈ ਕਿ ਸਰਕਾਰ ਨੇ ਜੋ ਤਿੰਨ ਮੁਲਾਜ਼ਮ ਵਾਪਿਸ ਬੁਲਾਏ ਸਨ, ਉਹ ਵੀ ਬੀਤੇ ਕੱਲ੍ਹ ਹੀ ਦੋਬਾਰਾ ਸਿੰਘ ਸਾਹਿਬ ਦੀ ਰਿਹਾਇਸ਼ 'ਤੇ ਭੇਜ ਦਿੱਤੇ ਗਏ ਸਨ | ਸਿੰਘ ਸਾਹਿਬ ਬਾਹਰ ਹੋਣ ਕਾਰਣ ਆਪਣੀ ਰਿਹਾਇਸ਼ 'ਤੇ ਮੌਜੂਦ ਨਹੀ ਸਨ, ਪਰ ਉਨ੍ਹਾਂ ਦੇ ਨਿੱਜੀ ਸਹਾਇਕ ਜਸਵਿੰਦਰ ਸਿੰਘ ਦੇ ਦੱਸਣ ਅਨੁਸਾਰ ਸੁਰੱਖਿਆ ਵਾਪਿਸ ਨਾ ਲੈਣ ਦੇ ਮਾਮਲੇ ਤੋਂ ਉਕਤ ਮੁਲਾਜ਼ਮਾਂ ਨੂੰ ਵੀ ਜਾਣੂੰ ਕਰਵਾ ਦਿੱਤਾ ਗਿਆ ਹੈ, ਪਰ ਉੱਪਰੋਂ ਕੋਈ ਨਵਾਂ ਹੁਕਮ ਨਾ ਮਿਲਣ ਕਰਕੇ ਅਜੇ ਉਕਤ ਮੁਲਾਜ਼ਮ ਸਿੰਘ ਸਾਹਿਬ ਦੀ ਰਿਹਾਇਸ਼ 'ਤੇ ਹੀ ਮੌਜੂਦ ਹਨ | ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਪੁਲਿਸ ਦੇ ਉੱਚ ਅਧਿਕਾਰੀ ਕੱਲ੍ਹ ਤੋਂ ਹੀ ਸਿੰਘ ਸਾਹਿਬ ਨੂੰ ਮਨਾਉਣ 'ਚ ਲੱਗੇ ਹਨ ਕਿ ਕਿਸੇ ਤਕਨੀਕੀ ਵਜ੍ਹਾ ਕਰਕੇ ਸੁਰੱਖਿਆ 'ਚ ਕਟੌਤੀ ਦੇ ਹੁਕਮ ਜ਼ਾਰੀ ਹੋ ਗਏ ਸਨ, ਜੋ ਵਾਪਿਸ ਲੈ ਲਏ ਗਏ ਹਨ | ਇਸ ਲਈ ਉਨ੍ਹਾਂ ਨੂੰ ਸੁਰੱਖਿਆ ਮੁੜ ਲੈ ਲੈਣੀ ਚਾਹਿੰਦੀ ਹੈ | ਉੱਧਰ ਗਾਰਦ 'ਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਪੁੱਛਣ 'ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਹੁਣ ਸੁਰੱਖਿਆ ਛੱਡ ਕੇ ਆਉਣ ਦਾ ਅਧਿਕਾਰੀਆਂ ਵਲੋਂ ਕੋਈ ਨਿਰਦੇਸ਼ ਨਹੀ ਮਿਲਿਆ, ਜਿਸ ਕਰਕੇ ਉਹ ਆਪਣੀ ਡਿਊਟੀ 'ਤੇ ਹਾਜ਼ਰ ਹਨ |

ਸਿਮਰਨਜੀਤ ਸਿੰਘ ਮਾਨ ਦੀ ਹਮਾਇਤ 'ਚ ਨਿੱਤਰਨ ਵਾਲੇ ਦੂਸਰੇ ਨਾਮੀ ਅਦਾਕਾਰ ਦੀ ਗਈ ਜਾਨ

ਬਠਿੰਡਾ, 29 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ/ਸੱਤਪਾਲ ਸਿੰਘ ਸਿਵੀਆਂ)-ਵਿਸ਼ਵ ਪ੍ਰਸਿੱਧ ਪੰਜਾਬੀ ਗਾਇਕ ਤੇ ਫ਼ਿਲਮ ਅਦਾਕਾਰ ਸ਼ੁਭਦੀਪ ਸਿੰਘ (ਸਿੱਧੂ ਮੂਸੇਵਾਲਾ) ਦੇ ਦਿਨ ਦਿਹਾੜੇ ਕੀਤੇ ਗਏ ਕਤਲ ਨੇ ਸਭ ਨੂੰ ਹੈਰਾਨ-ਪਰੇਸ਼ਾਨ ਕਰਨ ਦੇ ਨਾਲ-ਨਾਲ ਝੰਜੋੜ ਕੇ ਰੱਖ ਦਿੱਤਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲਹਿਰਾ ਧੂਰਕੋਟ ਕਲੱਸਟਰ ਪੱਧਰੀ ਪੋਸਟਰ ਮੇਕਿੰਗ ਮੁਕਾਬਲਿਆਂ 'ਚ ਜੇਤੂ

ਲਹਿਰਾ ਮੁਹੱਬਤ, 29 ਮਈ (ਸੁਖਪਾਲ ਸਿੰਘ ਸੁੱਖੀ)-ਸਿੱਖਿਆ ਵਿਭਾਗ ਪੰਜਾਬ ਦੁਆਰਾ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਕਰਵਾਏ ਜਾ ਰਹੇ ਪੋਸਟਰ ਮੇਕਿੰਗ ਮੁਕਾਬਲਿਆਂ ਵਿਚ ਸ਼ਹੀਦ ਹਵਾਲਦਾਰ ਧਰਮਪਾਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਰਾ ਧੂਰਕੋਟ ਕਲੱਸਟਰ/ ਬਲਾਕ ...

ਪੂਰੀ ਖ਼ਬਰ »

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਕਲੱਸਟਰ ਪੱਧਰੀ ਮੁਕਾਬਲੇ ਕਰਵਾਏ

ਭਾਈਰੂਪਾ, 29 ਮਈ (ਵਰਿੰਦਰ ਲੱਕੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ. ਸ) ਮੇਵਾ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ, ਇਕਬਾਲ ਸਿੰਘ ਅਤੇ ਬਲਾਕ ਨੋਡਲ ਅਫ਼ਸਰ ਭਗਤਾ ਰਾਕੇਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਮਹਿਲਾ ਵਿੰਗ ਦੀ ਹੋਈ ਮੀਟਿੰਗ

ਤਲਵੰਡੀ ਸਾਬੋ, 29 ਮਈ (ਰਣਜੀਤ ਸਿੰਘ ਰਾਜੂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਤਲਵੰਡੀ ਸਾਬੋ ਨਾਲ ਸਬੰਧਿਤ ਔਰਤਾਂ ਦੀ ਇੱਕ ਮੀਟਿੰਗ ਅੱਜ ਜ਼ਿਲ੍ਹਾ ਆਗੂ ਪਰਮਜੀਤ ਕੌਰ ਪਿੱਥੋ ਦੀ ਪ੍ਰਧਾਨਗੀ ਹੇਠ ਕਮਿਊਨਿਟੀ ਹਾਲ ਤਲਵੰਡੀ ਸਾਬੋ ਵਿਖੇ ਹੋਈ | ਮੀਟਿੰਗ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਦੇ ਕਬਰਸਥਾਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੰਗ

ਬਠਿੰਡਾ, 29 ਮਈ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਰਕਾਰ ਵਲੋਂ ਸਰਕਾਰੀ ਤੇ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾਣ ਦੀ ਸ਼ਲਾਘਾ ਕਰਦੇ ਹੋਏ ਮੁਸਲਿਮ ਵਿੰਗ ਪੰਜਾਬ ਨੇ ਮੁਸਲਿਮ ਭਾਈਚਾਰੇ ਦੇ ਕਬਰਸਥਾਨਾਂ ਤੋਂ ਵੀ ਨਾਜਾਇਜ਼ ਕਬਜ਼ੇ ਹਟਾਉਣ ਦੀ ਮੰਗ ...

ਪੂਰੀ ਖ਼ਬਰ »

ਰੇਲਗੱਡੀ ਦੀ ਫੇਟ ਵੱਜਣ ਕਾਰਨ ਬਜ਼ੁਰਗ ਮਹਿਲਾ ਦੀ ਮੌਕੇ 'ਤੇ ਮੌਤ

ਰਾਮਾਂ ਮੰਡੀ, 29 ਮਈ (ਤਰਸੇਮ ਸਿੰਗਲਾ)-ਅੱਜ ਸਵੇਰੇ ਪਿੰਡ ਸ਼ੇਰਗੜ੍ਹ ਦੇ ਰੇਲਵੇ ਸਟੇਸ਼ਨ ਵਿਖੇ ਲਾਇਨ ਪਾਰ ਕਰਦੇ ਸਮੇਂ ਇਕ 75 ਸਾਲਾਂ ਬਜ਼ੁਰਗ ਅÏਰਤ ਦੀ ਰੇਲਗੱਡੀ ਦੀ ਫੇਟ ਵੱਜਣ ਨਾਲ ਮੌਕੇ 'ਤੇ ਹੀ ਮੌਤ ਹੋ ਗਈ | ਸੂਚਨਾ ਮਿਲਣ 'ਤੇ ਤੁਰੰਤ ਹੈਲਪ ਲਾਈਨ ਵੈੱਲਫੇਅਰ ...

ਪੂਰੀ ਖ਼ਬਰ »

'ਘੱਲੂਘਾਰਾ ਦਿਵਸ' ਦੇ ਮੱਦੇਨਜ਼ਰ ਬਠਿੰਡਾ 'ਚ ਨੀਮ ਫ਼ੌਜੀ ਬਲ ਦੇ ਦਸਤੇ ਤਾਇਨਾਤ

ਬਠਿੰਡਾ, 29 ਮਈ (ਸੱਤਪਾਲ ਸਿੰਘ ਸਿਵੀਆਂ)-ਜੂਨ 1984 'ਚ ਵਾਪਰੇ ਸਿੱਖ ਕਤਲੇਆਮ ਨੂੰ ਹਰ ਸਾਲ ਸਿੱਖ ਕੌਮ ਵਲੋਂ ਜੂਨ ਮਹੀਨੇ ਵਿਚ 'ਘੱਲੂਘਾਰਾ ਦਿਵਸ' ਵਜੋਂ ਮਨਾਇਆ ਜਾਂਦਾ ਹੈ | ਇਸ ਨੂੰ ਮੁੱਖ ਰੱਖਦੇ ਹੋਏ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਮੁਸ਼ਤੈਦੀ ਵਧਾਉਂਦੇ ...

ਪੂਰੀ ਖ਼ਬਰ »

ਹੈਰੋਇਨ, ਦੋ ਮੋਬਾਈਲ ਅਤੇ ਕੁਝ ਨਕਦੀ ਸਮੇਤ ਦੋ ਤਸਕਰ ਕਾਬੂ

ਗੋਨਿਆਣਾ, 29 ਮਈ (ਬਰਾੜ ਆਰ.ਸਿੰਘ, ਲਛਮਣ ਦਾਸ ਗਰਗ)-ਬੀਤੇ ਦਿਨ ਦੋ ਹੈਰੋਇਨ ਤਸਕਰ ਉਸ ਸਮੇਂ ਪੁਲਿਸ ਅੜਿੱਕੇ ਆ ਗਏ ਜਿਸ ਸਮੇਂ ਉਹ 20 ਗ੍ਰਾਮ ਹੈਰੋਇਨ ਸਮੇਤ ਪਿੰਡ ਹਰਰਾਏਪੁਰ ਕੋਲ ਆ ਰਹੇ ਸਨ | ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਕਥਿੱਤ ਦੋਸ਼ੀ ਅਜੈਪ੍ਰੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਛੋਲੇ-ਪੂਰੀਆਂ ਬਣਾਉਣ ਵਾਲੇ ਦੁਕਾਨਦਾਰ ਦੀ ਜੂਠੀ ਸਬਜ਼ੀ ਮਿਕਸ ਕਰਨ ਦੀ ਵੀਡੀਓ ਵਾਇਰਲ

ਬਠਿੰਡਾ, 29 ਮਈ (ਪੱਤਰ ਪ੍ਰੇਰਕ)-ਬਠਿੰਡਾ ਸ਼ਹਿਰ 'ਚ ਇਕ ਛੋਲੇ-ਪੂਰੀਆਂ ਬਣਾਉਣ ਵਾਲੇ ਦੁਨਾਕਦਾਰ ਦੀ ਜੂਠੀ ਸਬਜ਼ੀ ਮਿਕਸ ਕਰਨ ਦੀ ਵੀਡੀਓ ਸ਼ੋਸ਼ਲ ਮੀਡੀਆ 'ਤੇ ਜੰਗਲ ਦੀ ਅੱਗ ਵਾਂਗ ਫੈਲੀ ਹੋਈ ਹੈ, ਜਿਸ ਕਾਰਨ ਉਕਤ ਦੁਕਾਨਦਾਰ ਦੇ ਗ੍ਰਾਹਕਾਂ ਵਿਚ ਰੋਸ ਪਾਇਆ ਜਾ ਰਿਹਾ | ...

ਪੂਰੀ ਖ਼ਬਰ »

ਸਰਕਾਰੀ ਸਕੂਲ ਕੋਟ ਸ਼ਮੀਰ ਵਿਖੇ ਯੋਗਾ ਕੈਂਪ ਦੀ ਸਮਾਪਤੀ

ਕੋਟ ਫੱਤਾ, 29 ਮਈ (ਰਣਜੀਤ ਸਿੰਘ ਬੁੱਟਰ)-ਸਰਕਾਰੀ ਸੈਕੰਡਰੀ ਸਮਾਰਟ ਸਕੂਲ ਕੋਟ ਸ਼ਮੀਰ ਵਿਖੇ ਪਿ੍ੰਸੀਪਲ ਨਿਸਾ ਬਾਂਸਲ ਦੀ ਅਗਵਾਈ ਵਿਚ ਚਾਰ ਰੋਜ਼ਾ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਕੈਂਪ ਦੌਰਾਨ ਆਰਤੀ ਸ਼ਰਮਾ ਸਹਾਇਕ ਪ੍ਰੋਫ਼ੈਸਰ ਆਦੇਸ਼ ਯੂਨੀਵਰਸਿਟੀ ਨੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਐਨ. ਐਸ. ਐਸ. ਯੂਨਿਟ ਵਲੋਂ ਬਿਰਧ ਆਸ਼ਰਮ ਦਾ ਦੌਰਾ

ਬਠਿੰਡਾ, 29 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਐਨ.ਐਸ.ਐਸ. ਯੂਨਿਟ ਵਲੋਂ ਸ੍ਰੀ ਰਾਮ ਮੰਦਰ ਟਰੱਸਟ, ਬਠਿੰਡਾ ਦੇ ਬਿਰਧ ਆਸ਼ਰਮ ਵਿਖੇ ਦੌਰਾ ਲਗਾਇਆ ਗਿਆ | ਇਸ ਗਤੀਵਿਧੀ ਦਾ ਉਦੇਸ਼ ਵਿਦਿਆਰਥੀਆਂ ਨੂੰ ਬੇਘਰੇ, ਬਿਰਧ ਲੋਕਾਂ ਨੂੰ ...

ਪੂਰੀ ਖ਼ਬਰ »

ਭਾਕਿਯੂ ਡਕੌਂਦਾ ਇਕਾਈ ਭਾਗੀਵਾਂਦਰ ਦੀ ਹੋਈ ਚੋਣ

ਭਾਗੀਵਾਂਦਰ, 29 ਮਈ (ਮਹਿੰਦਰ ਸਿੰਘ ਰੂਪ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਪਿੰਡ ਇਕਾਈ ਭਾਗੀਵਾਂਦਰ (ਵਾਂਦਰ ਪਤੀ) ਦੀ ਚੋਣ ਯੂਨੀਅਨ ਦੇ ਬਲਾਕ ਪ੍ਰਧਾਨ ਗੁਰਦੀਪ ਸਿੰਘ ਕਾਹਨ ਭਾਗੀਵਾਂਦਰ ਦੀ ਪ੍ਰਧਾਨਗੀ ਹੇਠ ਡੇਰਾ ਸੰਤ ਬਾਬਾ ਨਿੱਕੂ ਰਾਮ ਭਾਗੀਵਾਂਦਰ ਵਿਖੇ ...

ਪੂਰੀ ਖ਼ਬਰ »

ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਦੇ ਸਮਰ ਕੈਂਪ ਪਹਿਲੀ ਤੋਂ-ਭਾਈ ਮੋਹਣ ਸਿੰਘ ਬੰਗੀ

ਤਲਵੰਡੀ ਸਾਬੋ, 29 ਮਈ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਰਮੀ ਦੀਆਂ ਛੁੱਟੀਆਂ ਨੂੰ ਮੁੱਖ ਰੱਖਦਿਆਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ...

ਪੂਰੀ ਖ਼ਬਰ »

ਕੇਨਰਾ ਬੈਂਕ ਜੋਧਪੁਰ ਰੋਮਾਣਾ ਨੇ ਪਹਿਲੇ ਸਥਾਨਾਂ 'ਤੇ ਰਹੀਆਂ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ

ਕੋਟਫੱਤਾ, 29 ਮਈ (ਰਣਜੀਤ ਸਿੰਘ ਬੁੱਟਰ)-ਕੇਨਰਾ ਬੈਂਕ ਜੋਧਪੁਰ ਰੋਮਾਣਾ ਵਲੋਂ ਸਰਕਾਰੀ ਸੈਕੰਡਰੀ ਸਕੂਲ ਜੋਧਪੁਰ ਰੋਮਾਣਾ ਦੀਆਂ ਅੱਵਲ ਰਹੀਆਂ ਵਿਦਿਆਰਥਣਾਂ ਨੂੰ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੇਨਰਾ ਬੈਂਕ ਦੇ ਮੈਨੇਜਰ ...

ਪੂਰੀ ਖ਼ਬਰ »

ਪਿਛਲੇ 50 ਸਾਲਾਂ ਤੋਂ ਬਠਿੰਡਾ ਦੇ ਸਿਰਕੀ ਬਾਜ਼ਾਰ 'ਚ ਮੀਂਹ ਦੇ ਪਾਣੀ ਦੀ ਨਿਕਾਸੀ ਦਾ ਨਗਰ ਨਿਗਮ ਨਹੀਂ ਕਰ ਸਕਿਆ ਪ੍ਰਬੰਧ

ਪ੍ਰੀਤਪਾਲ ਸਿੰਘ ਰੋਮਾਣਾ ਬਠਿੰਡਾ-ਬਠਿੰਡਾ ਸ਼ਹਿਰ ਵਿਚ ਮੀਂਹ ਪੈਣ ਕਾਰਨ ਪਾਣੀ ਦੀ ਨਿਕਾਸੀ ਨਾ ਹੋਣਾ, ਲੋਕਾਂ ਲਈ ਬਹੁਤ ਵੱਡੀ ਸਮੱਸਿਆ ਬਣੀ ਹੋਈ | ਭਾਵੇਂ ਕਿ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਦੁਆਰਾ ਸ਼ਹਿਰ ਵਿਚੋਂ ਮੀਂਹ ਦੇ ਪਾਣੀ ਦੀ ਨਿਕਾਸੀ ਕਰਨ ਲਈ ਪਿਛਲੇ 50 ...

ਪੂਰੀ ਖ਼ਬਰ »

ਬਠਿੰਡਾ ਡੱਬਵਾਲੀ ਰੋਡ 'ਤੇ ਵਾਪਰਿਆ ਹਾਦਸਾ

ਬਠਿੰਡਾ, 29 ਮਈ (ਅਵਤਾਰ ਸਿੰਘ)-ਪੰਜਾਬ ਦੀ ਜਵਾਨੀ ਨਸ਼ਿਆਂ ਨਾਲ ਬਰਬਾਦ ਹੋ ਰਹੀ ਹੈ, ਨਸ਼ੇ ਕਾਰਨ ਨਿੱਤ ਨੌਜਵਾਨਾਂ ਦੀ ਮੌਤ ਹੋ ਰਹੀ ਹੈ | ਅੱਜ ਬਠਿੰਡਾ ਡੱਬਵਾਲੀ ਰੋਡ 'ਤੇ ਨਸ਼ੇ 'ਚ ਧੁੱਤ ਨੌਜਵਾਨ ਵਲੋਂ ਤੇਜ ਰਫ਼ਤਾਰ ਕਾਰ ਨਾਲ ਇਕ ਹੋਰ ਕਾਰ ਮਾਰਨ 'ਤੇ ਹੰਗਾਮਾ ਹੋ ਗਿਆ | ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ 3 ਜ਼ਖ਼ਮੀ

ਬਠਿੰਡਾ, 29 ਮਈ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੇ ਪਰਸਰਾਮ ਨਗਰ ਦੇ ਓਵਰ ਬਿ੍ਜ 'ਤੇ ਕਾਰ ਮੋਟਰ ਸਾਈਕਲ ਦੀ ਟੱਕਰ ਕਾਰਨ ਦੋ ਮੋਟਰ-ਸਾਈਕਲ ਸਵਾਰ ਜ਼ਖ਼ਮੀ ਹੋ ਗਏ | ਹਾਦਸੇ ਦੀ ਸੂਚਨਾ ਮਿਲਣ 'ਤੇ ਸਹਾਰਾ ਹੈੱਡਕੁਆਟਰ 'ਤੇ ਸਹਾਰਾ ਪਬਲਿਕ ਸਰਵਿਸ ਦੀ ਲਾਈਫ਼ ਸੇਵਿੰਗ ਬਿ੍ਗੇਡ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋ ਮੰਗਾਂ ਸੰਬੰਧੀ ਵਿਧਾਇਕ ਨੂੰ ਸੌਂਪਿਆ ਮੰਗ-ਪੱਤਰ

ਬਠਿੰਡਾ , 29 ਮਈ (ਪ.ਪ.)-ਅੱਜ ਪੰਜਾਬ ਰੋਡਵੇਜ਼ ਪਨਬੱਸ ਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਆਪ ਦੇ ਸ਼ਹਿਰੀ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਨਾਂਅ 'ਤੇ ਓ.ਐਸ.ਡੀ. ਸੁਖਦੀਪ ਸਿੰਘ ਨੂੰ ਮੰਗ ਪੱਤਰ ਸੌਂਪਦੇ ਹੋਏ ਮੰਗ ਕੀਤੀ ਕਿ ਸਾਡੀ ਮੁੱਖ ਮੰਤਰੀ ਨਾਲ ਪੈਨਲ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਰਾਸ਼ਟਰੀ ਕਿਸ਼ੋਰ ਸਵਸਥ ਪ੍ਰੋਗਰਾਮ ਤਹਿਤ ਵਿਸ਼ਵ ਮਾਹਵਾਰੀ ਸਫ਼ਾਈ ਦਿਵਸ ਮਨਾਇਆ

ਬਠਿੰਡਾ, 29 ਮਈ (ਪ.ਪ.)-ਸਿਹਤ ਵਿਭਾਗ ਵਲੋਂ ਬਠਿੰਡਾ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਰਾਸ਼ਟਰੀ ਕਿਸ਼ੋਰ ਸਵਸਥ ਪ੍ਰੋਗਰਾਮ ਤਹਿਤ ਵਿਸ਼ਵ ਮਾਹਵਾਰੀ ਸਫ਼ਾਈ ਦਿਵਸ ਮਨਾਇਆ ਗਿਆ | ਇਸ ਦੌਰਾਨ ਸਿਹਤ ਸਟਾਫ਼ ਵਲੋਂ ਵਿਦਿਆਰਥਣਾਂ ਨੂੰ ਮਾਹਵਾਰੀ ਦੌਰਾਨ ਸਫ਼ਾਈ ਨਾ ...

ਪੂਰੀ ਖ਼ਬਰ »

ਸੇਂਟ ਸਟੀਫਨ ਇੰਟਰਨੈਸ਼ਨਲ ਸਕੂਲ ਚਾਉਕੇ ਵਿਖੇ ਵਿਦਿਆਰਥੀਆਂ ਦੀ ਸਕੂਲ ਕੈਬਨਿਟ ਦੀ ਚੋਣ

ਚਾਉਕੇ, 29 ਮਈ (ਮਨਜੀਤ ਸਿੰਘ ਘੜੈਲੀ)-ਸੇਂਟ ਸਟੀਫਨ ਇੰਟਰਨੈਸ਼ਨਲ ਸਕੂਲ ਚਾਉਕੇ ਵਿਖੇ ਵਿਦਿਆਰਥੀਆਂ ਦੀ ਸਕੂਲ ਕੈਬਨਿਟ ਦੀ ਚੋਣ ਲਈ ਚੋਣਾਂ ਦਾ ਪ੍ਰਬੰਧ ਕੀਤਾ ਗਿਆ, ਜਿਸ ਦੌਰਾਨ ਬੱਚਿਆਂ ਨੇ ਵੋਟਾਂ ਪਾ ਕੇ ਆਪਣੇ ਸਕੂਲ ਦੇ ਹਾਊਸ ਕੈਪਟਨ, ਵਾਇਸ ਕੈਪਟਨ, ਅਨੁਸ਼ਾਸ਼ਨ ...

ਪੂਰੀ ਖ਼ਬਰ »

ਪਿੰਡ ਮਹਿਰਾਜ ਵਿਖੇ ਖੇਤ ਮਜ਼ਦੂਰਾਂ ਨੇ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ

ਮਹਿਰਾਜ, 29 ਮਈ (ਸੁਖਪਾਲ ਮਹਿਰਾਜ)- ਖੇਤ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਸਾਬਕਾ ਐਸ.ਸੀ. ਚੇਅਰਮੈਨ ਬੂਟਾ ਸਿੰਘ ਦੀ ਅਗਵਾਈ ਹੇਠ ਮਹਿਰਾਜ ਪੱਤੀ ਸੌਲ ਦੀ ਧਰਮਸ਼ਾਲਾ 'ਚ ਮੀਟਿੰਗ ਕੀਤੀ ਗਈ, ਜਿਸ ਵਿਚ ਖੇਤ ਮਜ਼ਦੂਰ ਔਰਤਾਂ ਤੇ ਮਰਦਾਂ ਨੇ ਵੱਡੀ ਗਿਣਤੀ 'ਚ ਭਾਗ ...

ਪੂਰੀ ਖ਼ਬਰ »

ਪੁਲਿਸ ਨੇ ਗੋਨਿਆਣਾ ਵਿਖੇ ਪੈਟਰੋਲ ਪੰਪ ਦੇ ਮੁਲਾਜ਼ਮ ਦੇ ਹੋਏ ਕਤਲ ਦੀ ਗੁੱਥੀ ਸੁਲਝਾਈ

ਬਠਿੰਡਾ, 29 ਮਈ (ਸੱਤਪਾਲ ਸਿੰਘ ਸਿਵੀਆਂ)-ਗੋਨਿਆਣਾ ਵਿਖੇ ਕਤਲ ਕੀਤੇ ਗਏ ਪੈਟਰੋਲ ਪੰਪ ਦੇ ਮੁਲਾਜ਼ਮ ਦੀ ਬਠਿੰਡਾ ਪੁਲਿਸ ਵਲੋਂ ਗੁੱਥੀ ਸੁਲਝਾ ਲਈ ਗਈ ਹੈ | ਇਹ ਕਤਲ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਕੀਤਾ ਗਿਆ ਸੀ, ਜਿਸ ਤਹਿਤ ਥਾਣਾ ਨੇਹੀਆਂਵਾਲਾ ਪੁੁਲਿਸ ਨੇ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਬਠਿੰਡਾ ਵਲੋਂ ਮੀਟਿੰਗ

ਬਠਿੰਡਾ, 29 ਮਈ (ਪ੍ਰੀਤਪਾਲ ਸਿੰਘ ਰੋਮਾਣਾ)-ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਬਠਿੰਡਾ ਯੂਨਿਟ ਵਲੋਂ ਮਹੀਨਾਵਾਰ ਮੀਟਿੰਗ ਕੀਤੀ ਗਈ | ਇਸ ਮੌਕੇ ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ...

ਪੂਰੀ ਖ਼ਬਰ »

ਮੁਹੱਲਾ ਵਾਸੀਆਂ ਨੇ ਹੋਟਲ ਸੰਚਾਲਕ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਹੋਟਲ ਸੰਚਾਲਕਾਂ ਦੁਆਰਾ ਸੁੱਟੀ ਜਾ ਰਹੀ ਗੰਦਗੀ ਕਾਰਨ ਸੀਵਰੇਜ ਹੋਇਆ ਬੰਦ

ਬਠਿੰਡਾ, 29 ਮਈ (ਪ੍ਰੀਤਪਾਲ ਸਿੰਘ ਰੋਮਾਣਾ)-ਮਾਡਲ ਟਾਊਨ ਸਥਿਤ ਇਕ ਹੋਟਲ ਦੇ ਸੰਚਾਲਕ ਦੁਆਰਾ ਹੋਟਲ ਦਾ ਕੂੜਾ ਕਰਕਟ ਸੀਵਰੇਜ ਵਿਚ ਸੁੱਟਣ ਕਾਰਨ ਸੀਵਰੇਜ ਦਾ ਗੰਦਾ ਪਾਣੀ ਸੜਕ ਉੱਪਰ ਭਰ ਗਿਆ | ਜਿਸ ਕਾਰਨ ਮੁਹੱਲਾ ਵਾਸੀਆਂ ਦੁਆਰਾ ਇਕੱਠੇ ਹੋ ਹੋਟਲ ਸੰਚਾਲਕ ਖ਼ਿਲਾਫ਼ ...

ਪੂਰੀ ਖ਼ਬਰ »

ਰਣਬੀਰ ਰਾਣਾ ਦਾ ਗ਼ਜ਼ਲ ਸੰਗ੍ਰਹਿ 'ਦਰਦ ਦਾ ਦਰਿਆ' ਲੋਕ ਅਰਪਣ

ਬਠਿੰਡਾ, 29 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਹਿਤ ਅਕਾਦਮੀ ਅਤੇ ਪੰਜਾਬੀ ਸਾਹਿਤ ਸਭਾ (ਰਜਿ) ਬਠਿੰਡਾ ਵਲੋਂ ਸਥਾਨਕ ਟੀਚਰਜ਼ ਹੋਮ ਵਿਖੇ ਪੁਸਤਕ ਲੋਕ ਅਰਪਣ ਅਤੇ ਗ਼ਜ਼ਲ ਦਰਬਾਰ ਕਰਵਾਇਆ ਗਿਆ | ਪ੍ਰੋਗਰਾਮ ਦੇ ਪ੍ਰਧਾਨਗੀ ਮੰਡਲ ਵਿਚ ਡਾ. ਲਾਭ ਸਿੰਘ ਖੀਵਾ, ਗੁਰਦੇਵ ...

ਪੂਰੀ ਖ਼ਬਰ »

ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਤੇ ਪ੍ਰਦੂਸ਼ਣ ਰੋਕਣ ਲਈ ਕੀਤੀ ਮੀਟਿੰਗ

ਸੰਗਤ ਮੰਡੀ, 29 ਮਈ (ਅੰਮਿ੍ਤਪਾਲ ਸ਼ਰਮਾ)-ਬੀਕੇਯੂ ਏਕਤਾ ਉਗਰਾਹਾਂ ਵਲੋਂ ਸ਼ੁਰੂ ਕੀਤੀ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਤੇ ਪ੍ਰਦੂਸ਼ਣ ਰੋਕਣ ਦੀ ਮੁਹਿੰਮ ਤਹਿਤ ਸੰਗਤ ਬਲਾਕ ਦੀਆਂ ਔਰਤਾਂ ਦੀ ਮੀਟਿੰਗ ਪਿੰਡ ਸੰਗਤ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ...

ਪੂਰੀ ਖ਼ਬਰ »

ਸੁਰੱਖਿਆ ਵਾਪਸ ਲੈਣ ਦੇ ਫ਼ੈਸਲੇ ਦੀ ਹੋਵੇ ਜਾਂਚ-ਗੁਰਪ੍ਰੀਤ ਸਿੰਘ ਮਲੂਕਾ

ਬਠਿੰਡਾ, 29 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਦੇ ਨਾਮਵਰ ਗਾਇਕ ਤੇ ਕਾਂਗਰਸ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੂਬੇ ਦੀ ਸਿਆਸਤ ਵਿਚ ਭੂਚਾਲ ਆ ਗਿਆ | ਜਿੱਥੇ ਸਿੱਧੂ ਮੂਸੇਵਾਲਾ ਦੀ ਮੌਤ ਨਾਲ ਪੂਰਾ ਇਲਾਕਾ ਸੋਗ ਦੀ ਲਹਿਰ ਵਿਚ ਡੁੱਬ ਗਿਆ ਹੈ ਉੱਥੇ ਹੀ ...

ਪੂਰੀ ਖ਼ਬਰ »

ਹੋਟਲ ਸੰਚਾਲਕਾਂ ਦੁਆਰਾ ਸੁੱਟੀ ਜਾ ਰਹੀ ਗੰਦਗੀ ਕਾਰਨ ਸੀਵਰੇਜ ਹੋਇਆ ਬੰਦ

ਬਠਿੰਡਾ, 29 ਮਈ (ਪ੍ਰੀਤਪਾਲ ਸਿੰਘ ਰੋਮਾਣਾ)-ਮਾਡਲ ਟਾਊਨ ਸਥਿਤ ਇਕ ਹੋਟਲ ਦੇ ਸੰਚਾਲਕ ਦੁਆਰਾ ਹੋਟਲ ਦਾ ਕੂੜਾ ਕਰਕਟ ਸੀਵਰੇਜ ਵਿਚ ਸੁੱਟਣ ਕਾਰਨ ਸੀਵਰੇਜ ਦਾ ਗੰਦਾ ਪਾਣੀ ਸੜਕ ਉੱਪਰ ਭਰ ਗਿਆ | ਜਿਸ ਕਾਰਨ ਮੁਹੱਲਾ ਵਾਸੀਆਂ ਦੁਆਰਾ ਇਕੱਠੇ ਹੋ ਹੋਟਲ ਸੰਚਾਲਕ ਖ਼ਿਲਾਫ਼ ...

ਪੂਰੀ ਖ਼ਬਰ »

ਪੁਲਿਸ ਨੇ ਗੋਨਿਆਣਾ ਵਿਖੇ ਪੈਟਰੋਲ ਪੰਪ ਦੇ ਮੁਲਾਜ਼ਮ ਦੇ ਹੋਏ ਕਤਲ ਦੀ ਗੁੱਥੀ ਸੁਲਝਾਈ

ਬਠਿੰਡਾ, 29 ਮਈ (ਸੱਤਪਾਲ ਸਿੰਘ ਸਿਵੀਆਂ)-ਗੋਨਿਆਣਾ ਵਿਖੇ ਕਤਲ ਕੀਤੇ ਗਏ ਪੈਟਰੋਲ ਪੰਪ ਦੇ ਮੁਲਾਜ਼ਮ ਦੀ ਬਠਿੰਡਾ ਪੁਲਿਸ ਵਲੋਂ ਗੁੱਥੀ ਸੁਲਝਾ ਲਈ ਗਈ ਹੈ | ਇਹ ਕਤਲ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਕੀਤਾ ਗਿਆ ਸੀ, ਜਿਸ ਤਹਿਤ ਥਾਣਾ ਨੇਹੀਆਂਵਾਲਾ ਪੁੁਲਿਸ ਨੇ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦੌਰਾਨ 120 ਮਰੀਜ਼ਾਂ ਦੀ ਜਾਂਚ

ਰਾਮਾਂ ਮੰਡੀ, 29 ਮਈ (ਤਰਸੇਮ ਸਿੰਗਲਾ)-ਰੋਟਰੀ ਕਲੱਬ ਰਾਮਾਂ ਵਲੋਂ ਦਿੱਲੀ ਹਾਰਟ ਇੰਸਟੀਚਿਊਟ ਬਠਿੰਡਾ ਦੇ ਸਹਿਯੋਗ ਨਾਲ ਅੱਜ ਇਕ ਮੁਫ਼ਤ ਮੈਡੀਕਲ ਚੈੱਕਅਪ ਕੈਂਪ 'ਚ ਬਨਵਾਰੀ ਲਾਲ ਦੁਰਗਾ ਦੱਤ ਭਗਵਾਨ ਮਹਾਂਵੀਰ ਜੈਨ ਹਸਪਤਾਲ ਰਾਮਾਂ ਮੰਡੀ ਵਿਖੇ ਲਗਾਇਆ ਗਿਆ | ਕੈਂਪ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX