ਤਾਜਾ ਖ਼ਬਰਾਂ


ਵੱਡੀ ਖ਼ਬਰ: ਚੀਨ ਦੇ ਰੈਸਟੋਰੈਂਟ 'ਚ ਲੱਗੀ ਅੱਗ, 17 ਲੋਕਾਂ ਦੀ ਮੌਤ
. . .  7 minutes ago
ਬੀਜਿੰਗ, 28 ਸਤੰਬਰ-ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਉੱਤਰ-ਪੂਰਬੀ ਚੀਨ ਦੇ ਰੈਸਟੋਰੈਂਟ 'ਚ ਅੱਗ ਲੱਗਣ ਨਾਲ 17 ਲੋਕਾਂ ਦੀ ਮੌਤ ਹੋ ਗਈ ਹੈ।
ਪਿੰਡ ਸਿੰਘੇ ਵਾਲਾ 'ਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕਾਈ ਦਾ ਗਠਨ
. . .  24 minutes ago
ਮੰਡੀ ਲਾਧੂਕਾ, 28 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਪਿੰਡ ਸਿੰਘੇ ਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕਾਈ ਦਾ ਗਠਨ ਕੀਤਾ ਗਿਆ, ਜਿਸ 'ਚ ਵਿਸ਼ੇਸ਼ ਤੌਰ 'ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸਮੂਹ...
ਹਿਮਾਚਲ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਰਸ਼ ਮਹਾਜਨ ਭਾਜਪਾ 'ਚ ਹੋਏ ਸ਼ਾਮਿਲ
. . .  30 minutes ago
ਨਵੀਂ ਦਿੱਲੀ, 28 ਸਤੰਬਰ-ਕਾਂਗਰਸ ਦੀ ਹਿਮਾਚਲ ਪ੍ਰਦੇਸ਼ ਇਕਾਈ ਦੇ ਸੀਨੀਅਰ ਆਗੂ ਅਤੇ ਕਾਰਜਕਾਰੀ ਪ੍ਰਧਾਨ ਹਰਸ਼ ਮਹਾਜਨ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਿਲ ਹੋ ਗਏ ਹਨ।
ਸੁਪਰੀਮ ਕੋਰਟ 12 ਅਕਤੂਬਰ ਨੂੰ ਨੋਟਬੰਦੀ ਵਿਰੁੱਧ ਪਟੀਸ਼ਨਾਂ 'ਤੇ ਕਰੇਗਾ ਸੁਣਵਾਈ
. . .  35 minutes ago
ਨਵੀਂ ਦਿੱਲੀ, 28 ਸਤੰਬਰ- ਸੁਪਰੀਮ ਕੋਰਟ ਨੇ ਨੋਟਬੰਦੀ ਖ਼ਿਲਾਫ਼ ਪਟੀਸ਼ਨਾਂ ਦੀ ਸੁਣਵਾਈ ਦੀ ਤਾਰੀਕ ਤੈਅ ਕਰ ਦਿੱਤੀ ਹੈ। ਸੁਪਰੀਮ ਕੋਰਟ 12 ਅਕਤੂਬਰ ਨੂੰ ਨੋਟਬੰਦੀ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ...
ਘਰ-ਘਰ ਆਟਾ ਵੰਡਣ ਦੀ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਇਕ ਵਾਰ ਫ਼ਿਰ ਵੱਡਾ ਝਟਕਾ
. . .  29 minutes ago
ਖਡੂਰ ਸਾਹਿਬ, 28 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਘਰ-ਘਰ ਆਟਾ ਵੰਡਣ ਵਾਲੀ ਸਕੀਮ ਉੱਪਰ ਮਾਣਯੋਗ ਹਾਈਕੋਰਟ ਦੇ ਡਬਲ ਬੈਂਚ ਨੇ ਰੋਕ ਲਗਾ ਦਿੱਤੀ ਹੈ...
ਖੇਤੀਬਾੜੀ ਵਿਭਾਗ ਨਾਲ ਮਿਲ ਕੇ ਪੀ.ਏ.ਯੂ. ਦੇ ਵਿਦਿਆਰਥੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨਗੇ-ਧਾਲੀਵਾਲ
. . .  58 minutes ago
ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਖੇਤੀਬਾੜੀ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪ੍ਰਦੂਸ਼ਣ ਰੋਕਥਾਮ ਬੋਰਡ ਤੇ ਪੁਲਿਸ ਵਿਭਾਗ ਨਾਲ ਮਿਲ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨਾਲ ਦੇ ਵਿਦਿਆਰਥੀ ਕਿਸਾਨਾਂ ਨੂੰ ਪਰਾਲੀ ਨਾ...
ਕੱਲ੍ਹ ਜਾਮ ਰਹੇਗਾ ਜਲੰਧਰ-ਫਗਵਾੜਾ ਹਾਈਵੇਅ, ਇਸ ਰੂਟ 'ਤੇ ਜਾਣ ਵਾਲੇ ਰਹੋ ਸਾਵਧਾਨ
. . .  50 minutes ago
ਜਲੰਧਰ, 28 ਸਤੰਬਰ-ਸੰਯੁਕਤ ਕਿਸਾਨ ਮੋਰਚੇ ਵਿਚਲੀਆਂ ਕਿਸਾਨ ਜਥੇਬੰਦੀਆਂ ਵਲੋਂ 29 ਸਤੰਬਰ ਨੂੰ ਹਾਈਵੇਅ ਜਾਮ ਕਰਨ ਦੇ ਦਿੱਤੇ ਗਏ ਸੱਦਾ ਦਾ ਜਲੰਧਰ ਪੋਟੈਟੋ ਗ੍ਰੋਅਰਜ਼ ਐਸੋਸੀਏਸ਼ਨ (ਜੇ.ਪੀ.ਜੀ.ਏ.) ਨੇ ਸਮਰਥਨ ਦੇਣ ਦਾ ਐਲਾਨ ਕੀਤਾ ਹੈ...
ਅੰਮ੍ਰਿਤਸਰ: ਸਿੱਖ ਜਥੇਬੰਦੀਆਂ ਨੇ ਨਸ਼ਿਆਂ ਦੀ ਵਿਕਰੀ ਨੂੰ ਪੱਕੇ ਤੌਰ 'ਤੇ ਬੰਦ ਕਰਵਾਉਣ ਲਈ ਆਈ.ਜੀ. ਪੁਲਿਸ ਬਾਰਡਰ ਰੇਂਜ ਨੂੰ ਦਿੱਤਾ ਮੰਗ ਪੱਤਰ
. . .  about 1 hour ago
ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)- ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਗੁਰੂ ਨਗਰੀ ਅੰਮ੍ਰਿਤਸਰ 'ਚ ਨਸ਼ਿਆਂ ਦੀ ਵਿਕਰੀ, ਸ਼ਰਾਬ ਦੇ ਠੇਕੇ, ਪਾਨ ਬੀੜੀ ਤੇ ਮੀਟ ਦੀਆਂ ਦੁਕਾਨਾਂ ਨੂੰ ਪੱਕੇ ਤੌਰ 'ਤੇ ਬੰਦ ਕਰਾਉਣ ਲਈ ਆਈ.ਜੀ. ਪੁਲਿਸ....
ਖਟਕੜ ਕਲਾਂ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ
. . .  about 1 hour ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)-ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ ਹਨ। ਇਸ ਮੌਕੇ ਉਨ੍ਹਾਂ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ।
ਜਲੰਧਰ 'ਚ ਦਿਨ-ਦਿਹਾੜੇ ਪਿਸਤੌਲ ਦੀ ਨੌਕ 'ਤੇ 5 ਲੱਖ ਤੋਂ ਵੱਧ ਦੀ ਲੁੱਟ, ਲੁਟੇਰੇ ਫ਼ਰਾਰ
. . .  about 1 hour ago
ਜਲੰਧਰ, 28 ਸਤੰਬਰ (ਐੱਮ.ਐੱਸ.ਲੋਹੀਆ)-ਜਲੰਧਰ 'ਚ ਦਿਨ-ਦਿਹਾੜੇ ਲੁੱਟ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸਥਾਨਕ ਦਮੋਰੀਆ ਪੁੱਲ ਨੇੜੇ ਇਕ ਵਪਾਰੀ ਤੋਂ 2 ਲੁਟੇਰਿਆਂ ਨੇ ਪਿਸਤੌਲ ਦੀ ਨੌਕ 'ਤੇ 5 ਲੱਖ 64...
ਚੋਰੀ ਦੌਰਾਨ ਫੈਕਟਰੀ 'ਚ ਵਰਕਰ ਦਾ ਕਤਲ ਕਰਨ ਦੇ ਮਾਮਲੇ 'ਚ ਦੋ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪਿੰਡ ਜਸਪਾਲ ਬਾਂਗਰ ਵਿਚ ਬੀਤੇ ਦਿਨ ਫ਼ੈਕਟਰੀ 'ਚ ਚੋਰੀ ਕਰਨ ਦੌਰਾਨ ਵਰਕਰ ਦਾ ਕਤਲ ਕਰਨ ਦੇ ਮਾਮਲੇ 'ਚ ਦੋ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ...
ਝਬਾਲ: ਪੁੱਤ ਨੇ ਗੋਲੀ ਮਾਰ ਕੇ ਪਿਓ ਦੀ ਕੀਤੀ ਹੱਤਿਆ
. . .  about 1 hour ago
ਝਬਾਲ, 28 ਸਤੰਬਰ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਸਾਬਕਾ ਫ਼ੌਜੀ ਦਿਲਬਾਗ ਸਿੰਘ ਨੇ ਆਪਣੇ ਪਿਤਾ ਰਘਬੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਰਘਬੀਰ ਸਿੰਘ ਦੇ ਛੋਟੇ...
ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਯੁੱਧਿਆ 'ਚ ਲਤਾ ਮੰਗੇਸ਼ਕਰ ਚੌਕ ਦਾ ਕੀਤਾ ਉਦਘਾਟਨ
. . .  about 2 hours ago
ਨਵੀਂ ਦਿੱਲੀ, 28 ਸਤੰਬਰ-ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਯੁੱਧਿਆ 'ਚ ਲਤਾ ਮੰਗੇਸ਼ਕਰ ਚੌਕ ਦਾ ਕੀਤਾ ਉਦਘਾਟਨ
ਸਪਰੇਅ ਚੜ੍ਹਨ ਕਾਰਨ ਕਿਸਾਨ ਦੀ ਮੌਤ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਨੇੜਲੇ ਪਿੰਡ ਛਾਜਲਾ ਦੇ ਇਕ ਕਿਸਾਨ ਦੀ ਸਪਰੇਅ ਚੜ੍ਹਨ ਕਾਰਨ ਮੌਤ ਹੋਣ ਦੀ ਖ਼ਬਰ ਹੈ। ਪੁਲਿਸ ਥਾਣਾ ਛਾਜਲੀ ਦੇ ਸਹਾਇਕ ਥਾਣੇਦਾਰ ਰਮੇਸ਼ਵਰ ਦਾਸ ਨੇ ਦੱਸਿਆ ਕਿ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਮਿਮਿਟ ਕਾਲਜ ਮਲੋਟ ਦੀ ਸਾਈਕਲ ਰੈਲੀ 'ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ ਸ਼ਿਰਕਤ
. . .  about 2 hours ago
ਮਲੋਟ, 28 ਸਤੰਬਰ (ਪਾਟਿਲ)- ਅੱਜ ਮਿਮਿਟ ਕਾਲਜ ਮਲੋਟ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਰੈਲੀ ਦਾ ਉਦਘਾਟਨ ਕੀਤਾ ਗਿਆ...
ਸ਼ਹੀਦ ਭਗਤ ਸਿੰਘ ਜੀ ਦੇ 115ਵੇਂ ਜਨਮਦਿਨ ਤੇ ਮੰਤਰੀ ਈ.ਟੀ.ਓ. ਅਤੇ ਡੀ.ਸੀ. ਵਲੋਂ ਦਿੱਤੀ ਗਈ ਸ਼ਰਧਾਂਜਲੀ
. . .  about 2 hours ago
ਅੰਮ੍ਰਿਤਸਰ, 28 ਸਤੰਬਰ (ਰੇਸ਼ਮ ਸਿੰਘ)- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮਦਿਨ ਮੌਕੇ ਅੱਜ ਇੱਥੇ ਹੋਏ ਸਮਾਗਮ ਦੌਰਾਨ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਡੀ.ਸੀ. ਹਰਪ੍ਰੀਤ ਸਿੰਘ ਸੂਦਨ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ
. . .  about 2 hours ago
ਚੰਡੀਗੜ੍ਹ, 28 ਸਤੰਬਰ-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਇਸ ਸਬੰਧੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਵਿਚ ਲਿਖਿਆ ਹੈ...
ਸ਼ਹੀਦ ਭਗਤ ਸਿੰਘ ਦੇ ਨਾਂ ਨਾਲ ਜਾਣਿਆ ਜਾਵੇਗਾ ਚੰਡੀਗੜ੍ਹ ਦਾ ਹਵਾਈ ਅੱਡਾ, ਨਿਰਮਲਾ ਸੀਤਾਰਮਨ ਨੇ ਕੀਤਾ ਉਦਘਾਟਨ
. . .  about 2 hours ago
ਚੰਡੀਗੜ੍ਹ, 28 ਸਤੰਬਰ- ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਅੱਜ ਤੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਜਾਣਿਆ ਜਾਵੇਗਾ। ਇਸ ਦੇ ਨਾਮਕਰਨ ਨੂੰ ਲੈ ਕੇ ਹਵਾਈ ਅੱਡੇ 'ਤੇ ਇਕ ਸਮਾਗਮ ਕਰਵਾਇਆ ਜਾ ਰਿਹਾ...
ਪਾਕਿਸਤਾਨੀ ਡਰੋਨ ਵਲੋਂ ਭਾਰਤ ਅੰਦਰ ਘੁਸਪੈਠ, ਡਰੋਨ ਡੇਗਣ ਲਈ ਬੀ.ਐੱਸ.ਐੱਫ. ਨੇ ਕੀਤੀ ਫ਼ਾਇਰਿੰਗ
. . .  about 3 hours ago
ਖਾਲੜਾ, 28 ਸਤੰਬਰ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਏਰੀਏ ਅੰਦਰ 27 ਅਤੇ 28 ਸਤੰਬਰ ਦੀ ਦਰਮਿਆਨੀ ਰਾਤ ਨੂੰ 11:10 ਵਜੇ ਪਾਕਿਸਤਾਨੀ ਡਰੋਨ ਵਲੋਂ...
ਖਟਕੜ ਕਲਾਂ 'ਚ ਅੱਜ ਪੁੱਜਣਗੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ
. . .  about 3 hours ago
ਬੰਗਾ 28 ਸਤੰਬਰ (ਜਸਬੀਰ ਸਿੰਘ ਨੂਰਪੁਰ)- ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਖਟਕੜ ਕਲਾਂ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ 'ਚ ਸ਼ਹੀਦਾਂ ਨੂੰ ਸਿਜਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ...
ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਕੱਢੀ ਸਾਈਕਲ ਰੈਲੀ
. . .  about 3 hours ago
ਫ਼ਾਜ਼ਿਲਕਾ, 28 ਸਤੰਬਰ (ਪ੍ਰਦੀਪ ਕੁਮਾਰ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਈਕਲ ਰੈਲੀ ਕੱਢੀ ਗਈ। ਇਹ ਰੈਲੀ ਫ਼ਾਜ਼ਿਲਕਾ ਤੋਂ ਸ਼ਹੀਦਾਂ ਦੀ ਸਮਾਧੀ ਆਸਫ਼ਵਾਲਾ ਤੱਕ ਕਢੀ ਗਈ...
ਖਟਕੜ ਕਲਾਂ 'ਚ ਚੰਦੂਮਾਜਰਾ ਅਤੇ ਹੋਰ ਅਕਾਲੀ ਆਗੂਆਂ ਵਲੋਂ ਸ਼ਹੀਦ ਭਗਤ ਸਿੰਘ ਨੂੰ ਸਿਜਦਾ
. . .  about 3 hours ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਖਟਕੜ ਕਲਾਂ 'ਚ ਕਰਵਾਏ ਜਾ ਰਹੇ ਸਮਾਗਮਾਂ ਤਹਿਤ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਅਕਾਲੀ ਆਗੂ...
ਈ.ਡੀ. ਦੀ ਇਕ ਹੋਰ ਵੱਡੀ ਕਾਰਵਾਈ, ਸ਼ਰਾਬ ਕਾਰੋਬਾਰੀ ਸਮੀਰ ਮਹੇਂਦਰੂ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 28 ਸਤੰਬਰ-ਦਿੱਲੀ ਆਬਕਾਰੀ ਨੀਤੀ 'ਚ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ 'ਚ ਕੇਂਦਰੀ ਜਾਂਚ ਏਜੰਸੀ (ਈ.ਡੀ.) ਨੇ ਵੱਡੀ ਕਾਰਵਾਈ ਕੀਤੀ ਹੈ। ਈ.ਡੀ. ਨੇ ਦੇਸ਼ ਦੇ ਬੇਹੱਦ ਚਰਚਿਤ ਸ਼ਰਾਬ ਕਾਰੋਬਾਰੀ ਸਮੀਰ ਮਹੇਂਦਰੂ...
ਸੜਕ ਕੰਢਿਓਂ ਮਿਲੀ ਅਣਪਛਾਤੀ ਲਾਸ਼, ਫੈਲੀ ਸਨਸਨੀ
. . .  about 4 hours ago
ਜੰਡਿਆਲਾ ਮੰਜਕੀ, 28 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਨੂਰਮਹਿਲ ਰੋਡ 'ਤੇ ਅੱਜ ਸਵੇਰੇ ਸੜਕ ਕਿਨਾਰੇ ਖਤਾਨਾਂ 'ਚ ਡਿੱਗੀ ਇਕ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮ੍ਰਿਤਕ ਦੇ ਕੋਲ ਹੀ ਇਕ ਕਿਸੇ ਵਾਹਨ ਵਲੋਂ ਦਰੜਿਆ...
ਭਾਰਤ 'ਚ ਕੋਰੋਨਾ ਦੇ 3,615 ਨਵੇਂ ਮਾਮਲੇ ਕੀਤੇ ਗਏ ਦਰਜ
. . .  about 4 hours ago
ਨਵੀਂ ਦਿੱਲੀ, 28 ਸਤੰਬਰ-ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 3,615 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 4,972 ਕੇਸ ਠੀਕ ਹੋਏ ਹਨ। ਉੱਥੇ ਹੀ ਸਰਗਰਮ ਮਾਮਲੇ 40,99 ਦਰਜ ਕੀਤੇ ਗਏ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਜੇਠ ਸੰਮਤ 554

ਸ੍ਰੀ ਮੁਕਤਸਰ ਸਾਹਿਬ

ਡੇਅਰੀ ਫਾਰਮ 'ਚੋਂ ਐੱਲ. ਈ. ਡੀ. ਤੇ ਡੀ. ਵੀ. ਆਰ. ਚੋਰੀ

ਮੰਡੀ ਕਿੱਲਿਆਂਵਾਲੀ, 29 ਮਈ (ਇਕਬਾਲ ਸਿੰਘ ਸ਼ਾਂਤ)-ਖੇਤਰ ਵਿਚ ਅਬੋਹਰ ਰੋਡ 'ਤੇ ਪੈਂਦੇ ਪਿੰਡਾਂ 'ਚ ਚੋਰਾਂ ਨੇ ਅਤਿ ਮਚਾਈ ਹੋਈ ਹੈ | ਬੀਤੀ ਰਾਤ ਪਿੰਡ ਮਿੱਡੂਖੇੜਾ ਵਿਖੇ ਅਬੋਹਰ ਰੋਡ 'ਤੇ ਸਥਿਤ ਸਵਿਤਾਜ ਕੁਲਾਰ ਡੇਅਰੀ ਫਾਰਮ ਵਿਚੋਂ ਐੱਲ. ਈ. ਡੀ. ਅਤੇ ਸੀ. ਸੀ. ਟੀ. ਵੀ. ਕੈਮਰਿਆਂ ਦਾ ਡੀ. ਵੀ. ਆਰ. ਚੋਰੀ ਕਰ ਲਿਆ ਗਿਆ | ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ | ਚੋਰੀ ਹੋਏ ਸਾਮਾਨ ਦੀ ਕੀਮਤ ਕਰੀਬ 50 ਹਜ਼ਾਰ ਰੁਪਏ ਦੱਸੀ ਜਾਂਦੀ ਹੈ | ਡੇਅਰੀ ਫਾਰਮ ਦੇ ਮਾਲਕ ਗੁਰਪ੍ਰੀਤ ਸਿੰਘ ਕੁਲਾਰ ਨੇ ਦੱਸਿਆ ਬੀਤੀ ਰਾਤ ਉਸ ਦੇ ਡੇਅਰੀ ਫਾਰਮ 'ਚ ਕੁਝ ਚੋਰ ਕੰਧ ਲੰਘ ਕੇ ਵੜ ਗਏ ਅਤੇ ਉਸ ਦੇ ਦਫ਼ਤਰ 'ਚ ਸਾਮਾਨ ਦੀ ਕਾਫ਼ੀ ਫਰੋਲਾ-ਫਰੋਲੀ ਕੀਤੀ | ਚੋਰ ਦਫ਼ਤਰ ਵਿਚ ਲੱਗੀ ਸੋਨੀ ਕੰਪਨੀ ਦੀ ਇਕ 42 ਇੰਚ ਐੱਲ. ਈ. ਡੀ. ਚੋਰੀ ਕਰ ਕੇ ਲੈ ਗਏ | ਚੋਰ ਸਬੂਤ ਮਿਟਾਉਣ ਲਈ ਸੀ. ਸੀ. ਟੀ. ਵੀ. ਕੈਮਰਿਆਂ ਦਾ ਡੀ. ਵੀ. ਆਰ. ਵੀ ਨਾਲ ਲੈ ਗਏ | ਉਸ ਦੇ ਮੁਤਾਬਿਕ ਡੇਅਰੀ ਫਾਰਮ ਦੇ ਦੋ ਪ੍ਰਵਾਸੀ ਮੁਲਾਜ਼ਮ ਰਾਤ 11 ਵਜੇ ਛੱਤ 'ਤੇ ਸੁੱਤੇ ਸਨ ਅਤੇ ਤੀਸਰਾ ਇਕ ਕਮਰੇ ਵਿਚ ਸੁੱਤਾ ਹੋਇਆ ਸੀ | ਉਸ ਦੇ ਮੁਤਾਬਿਕ ਚੋਰਾਂ ਨੇ 12 ਵਜੇ ਤੋਂ ਸਵੇਰੇ 3 ਵਜੇ ਵਿਚਕਾਰ ਵਾਰਦਾਤ ਨੂੰ ਅੰਜਾਮ ਦਿੱਤਾ | ਗੁਰਪ੍ਰੀਤ ਸਿੰਘ ਨੇ ਆਪਣੇ ਪੱਧਰ 'ਤੇ ਪੜਤਾਲ ਤਹਿਤ ਦੱਸਿਆ ਕਿ ਰਾਤ ਤਿੰਨ ਚੋਰ ਪਿੰਡ ਫੱਤਕੇਰਾ ਵਿਖੇ ਇਕ ਉਸਾਰੀ ਅਧੀਨ ਕੋਠੀ ਵਿਚ ਵੀ ਚੋਰੀ ਲਈ ਗਏ ਸਨ | ਕੋਠੀ ਦਾ ਚੌਕੀਦਾਰ ਜਾਗ ਜਾਣ ਕਰ ਕੇ ਚੋਰ ਦੌੜ ਗਏ | ਕੋਠੀ ਵਾਲਿਆਂ ਨੇ ਗੱਡੀ 'ਤੇ ਜਾ ਕੇ ਚੋਰਾਂ ਦੀ ਭਾਲ ਵੀ ਕੀਤੀ ਪਰ ਹੱਥ ਨਹੀਂ ਆਏ |

ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਵਿਧਾਇਕਾਂ ਨੂੰ ਸੌਂਪੇ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ 'ਆਪ' ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪੇ ਗਏ ਅਤੇ ਆਪਣੀਆਂ ਮੰਗਾਂ ਤੋਂ ਜਾਣੂੰ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ 2 ਜੂਨ ਨੂੰ

ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)-ਬੀ. ਐਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵਲੋਂ 2 ਜੂਨ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ | ਇਸ ਦੀਆਂ ਤਿਆਰੀਆਂ ਵਜੋਂ ਅੱਜ ਗੁਰੂ ਗੋਬਿੰਦ ਪਾਰਕ ਵਿਖੇ ਬੀ. ਐੱਡ. ਟੈੱਟ ਪਾਸ ...

ਪੂਰੀ ਖ਼ਬਰ »

ਨੌਜਵਾਨ ਵਲੋਂ ਆਰਥਿਕ ਤੰਗੀ ਦੇ ਚੱਲਦਿਆਂ ਖੁਦਕੁਸ਼ੀ

ਲੰਬੀ, 29 ਮਈ (ਮੇਵਾ ਸਿੰਘ)-ਬਲਾਕ ਲੰਬੀ ਦੇ ਪਿੰਡ ਚੰਨੂੰ ਵਿਖੇ ਇਕ ਵਿਅਕਤੀ ਵਲੋਂ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਲਕਰਨ ਸਿੰਘ ਪੁੱਤਰ ਗੁਰਇਕਬਾਲ ਸਿੰਘ ਵਾਸੀ ਪਿੰਡ ਚੰਨੂੰ ਉਮਰ ਕਰੀਬ 34 ਸਾਲ ਜੋ ਕਿ ਨਸ਼ਾ ਕਰਨ ...

ਪੂਰੀ ਖ਼ਬਰ »

ਕਿਰਾਏ 'ਤੇ ਰਹਿੰਦਾ ਵਿਅਕਤੀ ਨਕਦੀ ਤੇ ਗਹਿਣੇ ਚੋਰੀ ਕਰ ਕੇ ਫ਼ਰਾਰ

ਸ੍ਰੀ ਮੁਕਤਸਰ ਸਾਹਿਬ, 29 ਮਈ (ਹਰਮਹਿੰਦਰ ਪਾਲ)-ਘਰ ਵਾਲਿਆਂ ਦੀ ਗੈਰ-ਮੌਜੂਦਗੀ 'ਚ ਨਕਦੀ ਤੇ ਸੋਨੇ ਚਾਂਦੀ ਦੇ ਗਹਿਣੇ ਚੋਰੀ ਕਰ ਕੇ ਕਿਰਾਏਦਾਰ ਫ਼ਰਾਰ ਹੋ ਗਿਆ, ਚੋਰੀ ਦਾ ਪਤਾ ਉਸ ਸਮੇਂ ਲੱਗਾ ਜਦ ਪਰਿਵਾਰਕ ਮੈਂਬਰ ਘਰ ਵਾਪਸ ਆਏ | ਇਸ ਸੰਬੰਧੀ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ, ਇਕ ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 29 ਮਈ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 8 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਜ਼ਮਾਨਤ ਹੋ ਚੁੱਕੀ ਹੈ | ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ...

ਪੂਰੀ ਖ਼ਬਰ »

ਵੀਰਪਾਲ ਕੌਰ ਬੀਦੋਵਾਲੀ ਆਂਗਣਵਾੜੀ ਯੂਨੀਅਨ ਬਲਾਕ ਲੰਬੀ ਦੀ ਪ੍ਰਧਾਨ ਚੁਣੀ

ਮੰਡੀ ਕਿੱਲਿਆਂਵਾਲੀ, 29 ਮਈ (ਇਕਬਾਲ ਸਿੰਘ ਸ਼ਾਂਤ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਲੰਬੀ ਦਾ ਨਵਾਂ ਜਥੇਬੰਦਕ ਮੁਹਾਂਦਰਾ ਐਲਾਨਿਆ ਗਿਆ ਹੈ, ਜਿਸ ਤਹਿਤ ਵੀਰਪਾਲ ਕੌਰ ਬੀਦੋਵਾਲੀ ਨੂੰ ਬਲਾਕ ਪ੍ਰਧਾਨ ਅਤੇ ਕੁਲਦੀਪ ਕੌਰ ਪੰਜਾਵਾ ਨੂੰ ਸੀਨੀਅਰ ਮੀਤ ...

ਪੂਰੀ ਖ਼ਬਰ »

ਵਿਧਾਇਕ ਕਾਕਾ ਬਰਾੜ ਵਲੋਂ ਵੱਖ-ਵੱਖ ਪਿੰਡਾਂ ਦਾ ਧੰਨਵਾਦੀ ਦੌਰਾ

ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਪਿੰਡ ਚੜ੍ਹੇਵਣ, ਚੌਂਤਰਾ, ਮੜ੍ਹਮੱਲੂ, ਸੱਕਾਂਵਾਲੀ, ਜੰਡੋਕੇ, ਡੋਹਕ ਅਤੇ ਪਿੰਡ ਵੰਗਲ ਦਾ ਧੰਨਵਾਦੀ ਦੌਰਾ ਕੀਤਾ ਗਿਆ ਅਤੇ ਲੋਕਾਂ ਦੀਆਂ ...

ਪੂਰੀ ਖ਼ਬਰ »

ਪਿੰਡ ਫਤਿਹਪੁਰ ਮਨੀਆਂ 'ਚ ਕਰੀਬ 12 ਮਰਲੇ ਸਰਕਾਰੀ ਜ਼ਮੀਨ ਦਾ ਕਬਜ਼ਾ ਛੱਡਿਆ

ਲੰਬੀ, 29 ਮਈ (ਮੇਵਾ ਸਿੰਘ)-ਪੰਜਾਬ ਸਰਕਾਰ ਵਲੋਂ ਸਰਕਾਰੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਲਈ ਚਲਾਈ ਜਾ ਰਹੀ ਮੁਹਿੰਮ ਦਾ ਲੋਕਾਂ ਤੇ ਹੌਲੀ-ਹੌਲੀ ਅਸਰ ਹੋਣਾ ਸ਼ੁਰੂ ਹੋ ਗਿਆ ਹੈ | ਇਲਾਕੇ ਦੇ ਵੱਖ-ਵੱਖ ਪਿੰਡਾਂ ਅਤੇ ਬੀ.ਡੀ.ਪੀ.ਓ ਲੰਬੀ ਦਫ਼ਤਰ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਲਗਨ ਨਾਲ ਸਿੱਖਿਆ ਹਾਸਲ ਕਰਨ ਲਈ ਕੀਤਾ ਪ੍ਰੇਰਿਤ

ਫ਼ਰੀਦਕੋਟ, 29 ਮਈ (ਸਤੀਸ਼ ਬਾਗ਼ੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁੱਖਣਵਾਲਾ ਦੇ ਵਿਦਿਆਰਥੀਆਂ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਸਿੱਖਿਆ ਹਾਸਲ ਕਰਨ ਪ੍ਰਤੀ ਉਤਸ਼ਾਹਿਤ ਕਰਨ ਲਈ ਸਮਾਗਮ ਕੀਤਾ ਗਿਆ, ਜਿਸ 'ਚ ਸੁਪਰਡੈਂਟ ਅੰਕੜਾਂ ਵਿਭਾਗ ਦੇ ਗਰੀਸ਼ ਗਰੋਵਰ ਅਤੇ ...

ਪੂਰੀ ਖ਼ਬਰ »

ਜੀ. ਟੀ. ਬੀ. ਖ਼ਾਲਸਾ ਸਕੂਲ ਵਿਖੇ ਦਸਤਾਰ ਸਿਖਲਾਈ ਕੈਂਪ ਲਗਾਇਆ

ਮਲੋਟ, 29 ਮਈ (ਪਾਟਿਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਮਲੋਟ ਦੇ ਮਿਡਲ ਵਿੰਗ ਵਿਖੇ ਸਰਬ ਸਾਂਝੀ ਰਾਗੀ ਸਭਾ ਵਲੋਂ ਵਿਦਿਆਰਥੀਆਂ ਨੂੰ ਦਸਤਾਰ ਦੀ ਸਿਖਲਾਈ ਦੇਣ ਲਈ 5 ਦਿਨਾ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਜਿੱਥੇ 30 ਲੜਕਿਆਂ ਨੇ ਭਾਗ ਲਿਆ, ਉੱਥੇ ਲੜਕੀਆਂ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਪੰਜੋਲਾ ਗਰੁੱਪ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)-ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਪੰਜੋਲਾ ਗਰੁੱਪ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਦੀ ਅਗਵਾਈ 'ਚ ਹੋਈ, ਜਿਸ 'ਚ ਸਾਰੇ ਜ਼ਿਲਿ੍ਹਆ ਦੇ ਜ਼ਿਲ੍ਹਾ ਪ੍ਰਧਾਨ ਅਤੇ ਬਲਾਕ ...

ਪੂਰੀ ਖ਼ਬਰ »

ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਡਵੀਜ਼ਨ ਪ੍ਰਧਾਨ ਅੰਗਰੇਜ਼ ਸਿੰਘ, ਸੀਨੀਅਰ ਮੀਤ ਪ੍ਰਧਾਨ ਕੇਸਰ ਸਿੰਘ, ਸਕੱਤਰ ਮਨਿੰਦਰ ਸਿੰਘ, ...

ਪੂਰੀ ਖ਼ਬਰ »

ਦਸਤਾਰ ਸਿਖਲਾਈ ਕੈਂਪ ਲਗਾਇਆ

ਗਿੱਦੜਬਾਹਾ, 29 ਮਈ (ਪਰਮਜੀਤ ਸਿੰਘ ਥੇੜ੍ਹੀ)-ਭਾਰਤ ਸਮੇਤ ਨੇਪਾਲ ਕਾਠਮਾਂਡੂ ਆਦਿ ਵਿਖੇ ਸਾਈਕਲ ਤੇ ਯਾਤਰਾ ਕਰਨ ਵਾਲੇ ਸਾਈਕਲਿਸਟ ਮੇਜਰ ਸਿੰਘ ਖ਼ਾਲਸਾ ਪ੍ਰਧਾਨ ਨਾਨਕ ਤੇਰਾ ਤੇਰਾ ਸੁਸਾਇਟੀ ਪਿੰਡ ਕੋਟਭਾਈ ਦੀ ਅਗਵਾਈ ਅਧੀਨ ਪਿੰਡ ਦੇ ਗੁਰਦੁਆਰਾ ਸ੍ਰੀ ਕਿਲ੍ਹਾ ...

ਪੂਰੀ ਖ਼ਬਰ »

ਸ਼ਹਿਰ ਦੀਆਂ ਗਊਸ਼ਾਲਾ ਕਮੇਟੀਆਂ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਟਿੱਬੀ ਸਾਹਿਬ ਗਊਸ਼ਾਲਾ ਵਿਖੇ ਪ੍ਰਧਾਨ ਅਮਿ੍ਤ ਲਾਲ ਖੁਰਾਣਾ ਦੀ ਅਗਵਾਈ 'ਚ ਵੱਖ-ਵੱਖ ਗਊਸ਼ਾਲਾ ਕਮੇਟੀਆਂ ਦੀ ਮੀਟਿੰਗ ਹੋਈ, ਜਿਸ 'ਚ ਕਈ ਅਹਿਮ ਫ਼ੈਸਲਿਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਪਸ਼ਚਾਤਾਪ ਦਿਵਸ ਪਹਿਲੀ ਨੂੰ ਬਰਗਾੜੀ ਵਿਖੇ-ਵੜਿੰਗ

ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਵੜਿੰਗ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ 1 ਜੂਨ ਨੂੰ ਬਰਗਾੜੀ ਦੇ ਗੁਰਦੁਆਰਾ ਸਾਹਿਬ ਵਿਖੇ ਪਸਚਾਤਾਪ ਦਿਵਸ ਮਨਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਡੀਪੂ ਹੋਲਡਰ ਯੂਨੀਅਨ ਦੋਦਾ ਦੀ ਬਲਾਕ ਪੱਧਰੀ ਮੀਟਿੰਗ

ਦੋਦਾ, 29 ਮਈ (ਰਵੀਪਾਲ)-ਡੀਪੂ ਹੋਲਡਰ ਯੂਨੀਅਨ ਦੋਦਾ ਦੀ ਬਲਾਕ ਪੱਧਰੀ ਮੀਟਿੰਗ ਜ਼ਿਲ੍ਹਾ ਆਗੂ ਅਵਤਾਰ ਪੁਰੀ ਭਾਰੂ ਦੀ ਅਗਵਾਈ ਹੇਠ 1 ਜੂਨ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਮੁਜ਼ਾਹਰੇ ਸੰਬੰਧੀ ਸੱਦਾ ਦੇਣ ਲਈ ਦੋਦਾ 'ਚ ਕੀਤੀ, ਜਿਸ ਦੌਰਾਨ ਡੀਪੂ ਹੋਲਡਰਾਂ ਨੂੰ ਆ ...

ਪੂਰੀ ਖ਼ਬਰ »

ਮਿਸਤਰੀ ਮਜ਼ਦੂਰ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)-ਮਿਸਤਰੀ ਮਜ਼ਦੂਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਬੱਗਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਮਜ਼ਦੂਰਾਂ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਬੱਗਾ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਵਧੀਆ ਸੇਵਾਵਾਂ ਨਿਭਾਉਣ ਸਦਕਾ ਸੇਵਾ ਮੁਕਤ ਐਕਸੀਅਨ ਭਲੂਰੀਆ ਸਨਮਾਨਿਤ

ਕੋਟਕਪੂਰਾ, 29 ਮਈ (ਮੋਹਰ ਸਿੰਘ ਗਿੱਲ)-ਜਥੇਬੰਦੀ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਸਦਕਾ ਸੇਵਾ-ਮੁਕਤ ਐਕਸੀਅਨ ਇੰਜ. ਕਰਮਜੀਤ ਸਿੰਘ ਭਲੂਰੀਆ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸੰ ਬੰਧ 'ਚ ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨਜ਼ ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ), ...

ਪੂਰੀ ਖ਼ਬਰ »

ਤੀਰ-ਅੰਦਾਜ਼ ਅਵਨੀਤ ਕੌਰ ਨੇ ਜਿੱਤੇ ਕਾਂਸੇ 'ਤੇ ਤਗਮੇ

ਗਿੱਦੜਬਾਹਾ, 26 ਮਈ (ਪਰਮਜੀਤ ਸਿੰਘ ਥੇੜ੍ਹੀ)-ਬੀਤੇ ਦਿਨੀਂ ਗਵੰਗਜੂ ਸਾਊਥ ਕੋਰੀਆ ਵਿਖੇ ਹੋਏ ਤੀਰ-ਅੰਦਾਜ਼ੀ ਵਿਸ਼ਵ ਕੱਪ ਸਟੇਜ-2 ਵਿਚ ਮਾਲਵਾ ਸਕੂਲ ਗਿੱਦੜਬਾਹਾ ਦੀ ਅਕੈਡਮੀ ਦੀ ਹੋਣਹਾਰ ਤੀਰਅੰਦਾਜ ਅਵਨੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮਿਕਸ ਟੀਮ ਵਿਚ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 3 ਜੂਨ ਨੂੰ ਮਨਾਇਆ ਜਾਵੇਗਾ

ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)-ਸ਼ਬਦ ਚੌਂਕੀ ਜਥਾ ਪ੍ਰਭਾਤ ਫੇਰੀ ਸੰਗਤ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੰਜਵੇਂ ਪਾਤਸ਼ਾਹਿ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸੰਗਤਾਂ ਦੇ ...

ਪੂਰੀ ਖ਼ਬਰ »

ਐੱਚ. ਐੱਸ. ਹਾਈ ਸਕੂਲ 'ਚ ਸਮਰ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਅਬੋਹਰ ਰੋਡ 'ਤੇ ਸਥਿਤ ਐੱਚ. ਐੱਸ. ਹਾਈ ਸਕੂਲ ਵਿਖੇ ਸਮਰ ਕੈਂਪ ਲਗਾਇਆ ਗਿਆ | ਇਸ ਮੌਕੇ ਬੱਚਿਆਂ ਨੇ ਵੱਖ-ਵੱਖ ਗਤੀਵਿਧੀਆਂ 'ਚ ਭਾਗ ਲਿਆ, ਜਿਨ੍ਹਾਂ 'ਚ ਚਿੱਤਰਕਲਾ ਮੁਕਾਬਲਾ, ਥ੍ਰੀ ਲੈੱਗ ਰੇਸ, ਰੁਕਾਵਟ ਰੇਸ, ...

ਪੂਰੀ ਖ਼ਬਰ »

ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇ-ਭਾਕਿਯੁੂ ਕਾਦੀਆਂ

ਮੰਡੀ ਬਰੀਵਾਲਾ, 29 ਮਈ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਮੁੱਖ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਕਾਨਿਆਂਵਾਲੀ, ਹਰਪਾਲ ਸਿੰਘ ਡੋਹਕ ਜ਼ਿਲ੍ਹਾ ਮੀਤ ਪ੍ਰਧਾਨ, ਦਲਜੀਤ ਸਿੰਘ ਰੰਧਾਵਾ ਜਨਰਲ ਸਕੱਤਰ, ਗੁਰਮੀਤ ਸਿੰਘ ਮਰਾੜ੍ਹ, ਦਵਿੰਦਰ ...

ਪੂਰੀ ਖ਼ਬਰ »

ਮਾਂ ਚਿੰਤਪੂਰਣੀ ਦਰਬਾਰ ਦੇ ਦਰਸ਼ਨਾਂ ਲਈ ਬੱਸ ਯਾਤਰਾ ਰਵਾਨਾ

ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)-ਜੈ ਮਾਂ ਚਿੰਤਪੁਰਨੀ ਬੱਸ ਯਾਤਰਾ ਸੇਵਾ ਸੁਸਾਇਟੀ ਵਲੋਂ ਮਾਂ ਚਿੰਤਪੂਰਣੀ ਦਰਬਾਰ ਦੇ ਦਰਸ਼ਨਾਂ ਲਈ 104ਵੀਂ ਬੱਸ ਯਾਤਰਾ ਰਵਾਨਾ ਹੋਈ | ਯਾਤਰਾ ਰਵਾਨਾ ਹੋਣ ਤੋਂ ਪਹਿਲਾਂ ਪੂਜਨ ਹੋਇਆ, ਜਿਸ 'ਚ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਮਨਜੀਤ ਕੌਰ ਮੱਕੜ ਨਮਿਤ ਅੰਤਿਮ ਅਰਦਾਸ ਪਹਿਲੀ ਨੂੰ

ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)-ਅਮਨਪ੍ਰੀਤ ਸਿੰਘ ਮੱਕੜ ਦੇ ਮਾਤਾ ਸਰਦਾਰਨੀ ਮਨਜੀਤ ਕੌਰ ਧਰਮਪਤਨੀ ਸਵ. ਹਰਨਾਮ ਸਿੰਘ ਮੱਕੜ ਵਾਸੀ ਸ੍ਰੀ ਮੁਕਤਸਰ ਸਾਹਿਬ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਦਿਹਾਂਤ 'ਤੇ ਸ੍ਰੀ ਅਕਾਲ ਤਖਤ ...

ਪੂਰੀ ਖ਼ਬਰ »

ਪਿੰਡਾਂ 'ਚ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਦਾ ਪੱਕਾ ਹੱਲ ਹੋਵੇਗਾ-ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)-ਸੂਬਾ ਸਰਕਾਰ ਪਿੰਡਾਂ ਦੇ ਨਾਲ-ਨਾਲ ਸ਼ਹਿਰ 'ਚ ਵੀ ਪੇਸ਼ ਆ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਪੱਕਾ ਹੱਲ ਕਰਵਾਏਗੀ | ਇਹ ਪ੍ਰਗਟਾਵਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ...

ਪੂਰੀ ਖ਼ਬਰ »

ਡਾ. ਗੁਰਲਵ ਸਿੰਘ ਜੌੜਾ ਬਣੇ ਲੋੜਵੰਦਾਂ ਦੇ ਮਸੀਹਾ

ਲੰਬੀ, 29 ਮਈ (ਸ਼ਿਵਰਾਜ ਸਿੰਘ ਬਰਾੜ)-ਗ਼ਰੀਬੀ ਦੀ ਦਲ-ਦਲ ਦੇ ਮਾਰਿਆਂ ਦਾ ਜਦੋਂ ਕੋਈ ਆਪਣੇ ਸਾਥ ਛੱਡ ਜਾਣ ਤਾਂ ਅਜਿਹੇ ਬੇਸਹਾਰਿਆਂ ਦਾ ਪੱਲਾ ਫੜਨ ਲਈ ਜ਼ਰੂਰ ਕੋਈ ਫਰਿਸ਼ਤਾ ਬਣ ਕਿ ਅੱਗੇ ਆਉਂਦਾ ਹੈ | ਅਜਿਹੀ ਹੀ ਮਿਸਾਲ ਹੱਡੀਆਂ ਦੇ ਮਾਹਿਰ ਡਾ. ਗੁਰਲਵ ਸਿੰਘ ਜੌੜਾ ਗਰੀਬ ...

ਪੂਰੀ ਖ਼ਬਰ »

ਪਿੰਡ ਖੁੰਡੇ ਹਲਾਲ 'ਚ 'ਸਿੱਖਿਆ ਤੇ ਚੁਣੌਤੀਆਂ' ਵਿਸ਼ੇ 'ਤੇ ਚਰਚਾ

ਸ੍ਰੀ ਮੁਕਤਸਰ ਸਾਹਿਬ, 29 ਮਈ (ਹਰਮਹਿੰਦਰ ਪਾਲ, ਰਣਧੀਰ ਸਿੰਘ ਸਾਗੂ)-'ਖੁੰਡੇ ਹਲਾਲ ਐਜੂਕੇਸ਼ਨਲ ਟਰੱਸਟ' (ਖੇਤ) ਵਲੋਂ ਪਿੰਡ ਖੁੰਡੇ ਹਲਾਲ ਦੀ ਸੱਥ 'ਚ 'ਸਿੱਖਿਆ ਅਤੇ ਚੁਣੌਤੀਆਂ' ਵਿਸ਼ੇ ੳੱੁਪਰ ਚਰਚਾ ਕਰਦਿਆਂ ਸਿੱਟਾ ਕੱਢਿਆ ਕਿ ਅਜੋਕੀਆਂ ਸਿੱਖਿਆ ਯੋਜਨਾਵਾਂ ...

ਪੂਰੀ ਖ਼ਬਰ »

ਫਰੀਕੀ ਰਾਈਡਰਜ਼ ਸਾਈਕਲਿੰਗ ਕਲੱਬ ਨੇ ਕੱਢੀ ਸਾਈਕਲ ਰੈਲੀ

ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)-ਫ਼ਰੀਕੀ ਰਾਈਡਰਜ਼ ਸਾਈਕਲਿੰਗ ਕਲੱਬ ਵਲੋਂ ਅੱਜ ਸਾਈਕਲ ਰੈਲੀ ਕੱਢੀ ਗਈ, ਜਿਸ 'ਚ ਫ਼ਰੀਕੀ ਰਾਈਡਰ ਤੋਂ ਇਲਾਵਾ ਮੁਕਤੀਸਰ ਸਾਇਕਲ ਰਾਈਡਰ ਅਤੇ ਮੁਕਤਸਰ ਰਨਰਜ਼ ਕਲੱਬ ਦੇ ਸਾਇਕਲ ਰਾਈਡਰ ਵੀ ਸ਼ਾਮਿਲ ਹੋਏ | ਇਹ ਸਾਈਕਲ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਮਲੋਟ, 29 ਮਈ (ਪਾਟਿਲ)-ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਤੇ ਜ਼ਿਲ੍ਹਾ ਕੁਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਅਤੇ ਐਸੋਸੀਏਸ਼ਨ ਦੇ ਪ੍ਰਧਾਨ ਹਰਸ਼ਰਨ ਸਿੰਘ ਰਾਜਪਾਲ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਵਲੋਂ ਟੋਲ ਪਲਾਜ਼ਾ 'ਤੇ ਧਰਨਾ ਜਾਰੀ

ਮੰਡੀ ਬਰੀਵਾਲਾ, 29 ਮਈ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੱੁਖ ਮਾਰਗ 'ਤੇ ਵੜਿੰਗ ਦੇ ਨਜ਼ਦੀਕ ਟੋਲ ਪਲਾਜ਼ਾ 'ਤੇ ਧਰਨਾ ਲਗਾਤਾਰ ਜਾਰੀ ਹੈ | ਕਿਸਾਨ ਆਗੂਆਂ ਵਲੋਂ ਪ੍ਰਸ਼ਾਸਨ ਅਤੇ ਸਰਕਾਰ ਵਿਰੁੱਧ ਜੰਮ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਪਿ੍ੰ. ਵੀਰਪਾਲ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਕੋਟਕਪੂਰਾ, 29 ਮਈ (ਮੇਘਰਾਜ)-ਬੀਤੇ ਦਿਨੀਂ ਪਿ੍ੰਸੀਪਲ ਵੀਰਪਾਲ ਕੌਰ ਦੀ ਇਕ ਸੜਕ ਹਾਦਸੇ 'ਚ ਮੌਤ ਹੋ ਗਈ ਸੀ | ਉਹ ਆਪਣੇ ਪਤੀ ਐਡਵੋਕੇਟ ਸੁਰਜੀਤ ਸਿੰਘ ਨਾਲ ਸਵੇਰੇ ਕਰੀਬ 6 ਵਜੇ ਕੋਟਕਪੂਰਾ ਤੋਂ ਤਲਵੰਡੀ ਸਾਬੋ ਕਾਲਜ ਜਾਣ ਲਈ ਸਕੂਟਰ 'ਤੇ ਸਵਾਰ ਹੋ ਕੇ ਬੱਸ ਅੱਡੇ ਵੱਲ ਜਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX