ਤਾਜਾ ਖ਼ਬਰਾਂ


ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  7 minutes ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  13 minutes ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  about 3 hours ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  about 3 hours ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  about 3 hours ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  1 minute ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  about 4 hours ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  about 4 hours ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  about 4 hours ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  about 4 hours ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  about 4 hours ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  about 4 hours ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  about 4 hours ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  about 5 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  about 5 hours ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  about 5 hours ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  about 5 hours ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  about 5 hours ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  about 6 hours ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  about 6 hours ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 1 ਪਾਇਲਟ ਦੀ ਮੌਤ
. . .  about 6 hours ago
ਨਵੀਂ ਦਿੱਲੀ, 5 ਅਕਤੂਬਰ-ਅਰੁਣਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇੱਥੇ ਦੇ ਤਵਾਂਗ ਇਲਾਕੇ ਦੇ ਕੋਲ ਅੱਜ ਇਕ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ...
ਪਾਕਿ ਸਮੱਗਲਰਾਂ ਵਲੋਂ ਸੁੱਟੀ 2 ਪੈਕਟ ਹੈਰੋਇਨ ਅਤੇ 50 ਰਾਊਂਡ ਬੀ.ਐੱਸ.ਐੱਫ. ਨੇ ਕੀਤੇ ਭਾਰਤ ਪਾਕਿ ਸਰਹੱਦ ਤੋਂ ਬਰਾਮਦ
. . .  about 7 hours ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 144 ਬਟਾਲੀਅਨ ਨੇ ਬੀ.ਓ.ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਅਤੇ ਪੰਜਾਹ ਰਾਊਂਡ 9 ਐੱਮ.ਐੱਮ. ਪਿਸਟਲ ਦੇ ਬਰਾਮਦ ਕੀਤੇ ਹਨ...
ਕੇਸੀਆਰ ਵਲੋਂ ਰਾਸ਼ਟਰੀ ਪਾਰਟੀ ਦੀ ਸ਼ੁਰੂਆਤ, ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਹੁਣ ਹੋਵੇਗੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ)
. . .  about 7 hours ago
ਹੈਦਰਾਬਾਦ, 5 ਅਕਤੂਬਰ-ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਦੇ ਪ੍ਰਧਾਨ ਕੇ ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਰਾਸ਼ਟਰ ਸਮਿਤੀ ਦਾ ਨਵਾਂ ਨਾਂਅ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ) ਲਾਂਚ ਕੀਤਾ, ਜੋ 2024 ਦੀਆਂ ਚੋਣਾਂ ਤੋਂ ਪਹਿਲਾਂ ਰਾਸ਼ਟਰੀ ਪਾਰਟੀ...
ਵੋਟਰ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ-ਕਸ਼ਮੀਰ 'ਚ ਹੋਣਗੀਆਂ ਚੋਣਾਂ-ਅਮਿਤ ਸ਼ਾਹ ਦਾ ਐਲਾਨ
. . .  about 7 hours ago
ਬਾਰਾਮੂਲਾ, 5 ਅਕਤੂਬਰ-ਇਕ ਵੱਡੀ ਘੋਸ਼ਣਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ ਅਤੇ ਕਸ਼ਮੀਰ ਵਿਚ ਚੋਣਾਂ "ਪੂਰੀ ਪਾਰਦਰਸ਼ਤਾ" ਨਾਲ ਹੋਣਗੀਆਂ। ਸ਼ਾਹ ਨੇ ਕਿਹਾ ਕਿ ਖੇਤਰ ਵਿਚ ਜਿਸ ਤਰ੍ਹਾਂ ਦੀ ਹੱਦਬੰਦੀ...
ਟਿਫ਼ਨ ਬੰਬ, ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜਿਆ
. . .  about 7 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਮਦਾਸ ਅਤੇ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਟਿਫ਼ਨ ਬੰਬ, ਏ.ਕੇ 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਮਾਣਯੋਗ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਜੇਠ ਸੰਮਤ 554

ਮਾਨਸਾ

ਘਰੇਲੂ ਗੈਸ ਸਿਲੰਡਰਾਂ 'ਚੋਂ ਗੈਸ ਚੋਰੀ ਕਰਨ ਵਾਲੇ 2 ਵਿਅਕਤੀ ਕਾਬੂ

ਮਾਨਸਾ, 29 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਘਰੇਲੂ ਗੈਸ ਸਿਲੰਡਰਾਂ 'ਚੋਂ ਗੈਸ ਚੋਰੀ ਕਰ ਕੇ ਅੱਗੇ ਵੇਚਣ ਵਾਲੇ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਸ਼ਤ ਦੌਰਾਨ ਇਤਲਾਹ ਮਿਲਣ 'ਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਮੁਖੀ ਬਲਦੇਵ ਸਿੰਘ ਦੀ ਅਗਵਾਈ 'ਚ ਸਹਾਇਕ ਸਬ ਇੰਸਪੈਕਟਰ ਰਣਜੀਤ ਸਿੰਘ ਤੇ ਪੁਲਿਸ ਪਾਰਟੀ ਨੇ ਰਾਹੁਲ ਕੁਮਾਰ ਤੇ ਸੰਦੀਪ ਕੁਮਾਰ ਵਾਸੀ ਮਾਨਸਾ ਜੋ ਕ੍ਰਮਵਾਰ ਟੋਗਰੀਆ ਤੇ ਟਿੱਕਾ ਗੈਸ ਏਜੰਸੀ 'ਤੇ ਕੰਮ ਕਰਦੇ ਸਨ ਅਤੇ ਗੈਸ ਦੀ ਸਪਲਾਈ ਕਰਨ ਮੌਕੇ ਸਿਲੰਡਰਾਂ 'ਚੋਂ ਗੈਸ ਕੱਢ ਕੇ ਅੱਗੇ ਵੇਚ ਕੇ ਮੋਟੀ ਕਮਾਈ ਕਰਦੇ ਸਨ | ਉਨ੍ਹਾਂ ਦੱਸਿਆ ਕਿ ਉਕਤ ਕੋਲੋਂ ਇੰਡੇਨ ਕੰਪਨੀ ਦੇ 41 ਗੈਸ ਸਿਲੰਡਰ (13 ਭਰੇ ਹੋਏ, 22 ਸੀਲਾਂ ਟੁੱਟੀਆਂ ਵਾਲੇ, 2 ਅੱਧੇ ਭਰੇ ਅਤੇ 4 ਖਾਲੀ) 60 ਸਿਲੰਡਰਾਂ ਦੇ ਢੱਕਣ, 2 ਕੰਪਿਊਟਰ ਕੰਡੇ, ਬਲੈਰੋ ਪਿੱਕਅੱਪ ਗੱਡੀ, ਮੋਟਰਸਾਈਕਲ ਰੇਹੜੀ ਤੇ ਹੋਰ ਵਸਤਾਂ ਬਰਾਮਦ ਕੀਤੀਆਂ ਗਈਆਂ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਦਾ 1 ਦਿਨਾ ਪੁਲਿਸ ਰਿਮਾਂਡ ਲਿਆ ਗਿਆ ਹੈ, ਤੋਂ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ |
ਚੋਰੀ ਦੇ ਮੁਕੱਦਮੇ 'ਚ 2 ਕਾਬੂ-
ਇਸੇ ਤਰ੍ਹਾਂ ਥਾਣਾ ਬੋਹਾ ਦੀ ਪੁਲਿਸ ਨੇ ਅਕਾਲ ਅਕੈਡਮੀ ਉੱਡਤ ਸੈਦੇਵਾਲਾ ਦੀ ਇਮਾਰਤ ਦੀ ਉਸਾਰੀ ਦੇ ਚੱਲਦਿਆਂ 4 ਕੁਇੰਟਲ ਸਰੀਆ ਚੋਰੀ ਕਰਨ ਦੇ ਮਾਮਲੇ 'ਚ ਇੱਕ ਵਿਅਕਤੀ ਕਾਬੂ ਕੀਤਾ ਹੈ | ਐਸ.ਐਸ.ਪੀ. ਵਲੋਂ ਜਾਰੀ ਪ੍ਰੈੱਸ ਨੋਟ 'ਚ ਦੱਸਿਆ ਗਿਆ ਕਿ ਇੰਜ: ਸੁਖਵਿੰਦਰ ਸਿੰਘ ਮਹਿਤਾ (ਅੰਮਿ੍ਤਸਰ) ਵਲੋਂ ਲਿਖਵਾਏ ਬਿਆਨਾਂ ਤੋਂ ਬਾਅਦ ਪਰਚਾ ਦਰਜ ਕਰਨ ਉਪਰੰਤ ਥਾਣਾ ਮੁਖੀ ਦਲਜੀਤ ਸਿੰਘ ਦੀ ਅਗਵਾਈ 'ਚ ਥਾਣਾ ਮੁਖੀ ਬਲਕਰਨ ਸਿੰਘ ਤੇ ਪੁਲਿਸ ਪਾਰਟੀ ਨੇ ਹੈਪੀ ਸਿੰਘ ਅਤੇ ਮਾਲਵਿੰਦਰ ਸਿੰਘ ਵਾਸੀ ਹਰੀਗੜ੍ਹ (ਸੰਗਰੂਰ) ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੀ ਨਿਸ਼ਾਨਦੇਹੀ 'ਤੇ 1 ਕੁਇੰਟਲ 10 ਕਿੱਲੋ ਸਰੀਆ ਵੀ ਬਰਾਮਦ ਕਰ ਲਿਆ ਹੈ | ਕਥਿਤ ਦੋਸ਼ੀ ਬਿਲਡਿੰਗ ਦਾ ਜਾਲ ਪਾਉਣ ਲਈ ਸਰੀਆ ਬੰਨ੍ਹਣ ਦਾ ਕੰਮ ਕਰਦੇ ਹਨ |

ਭਾਕਿਯੂ ਏਕਤਾ (ਉਗਰਾਹਾਂ) ਮਹਿਲਾ ਵਿੰਗ ਦੀ ਹੋਈ ਮੀਟਿੰਗ

ਤਲਵੰਡੀ ਸਾਬੋ, 29 ਮਈ (ਰਣਜੀਤ ਸਿੰਘ ਰਾਜੂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਤਲਵੰਡੀ ਸਾਬੋ ਨਾਲ ਸਬੰਧਿਤ ਔਰਤਾਂ ਦੀ ਇੱਕ ਮੀਟਿੰਗ ਅੱਜ ਜ਼ਿਲ੍ਹਾ ਆਗੂ ਪਰਮਜੀਤ ਕੌਰ ਪਿੱਥੋ ਦੀ ਪ੍ਰਧਾਨਗੀ ਹੇਠ ਕਮਿਊਨਿਟੀ ਹਾਲ ਤਲਵੰਡੀ ਸਾਬੋ ਵਿਖੇ ਹੋਈ | ਮੀਟਿੰਗ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ 'ਚ 125 ਮਰੀਜ਼ਾਂ ਦੀ ਕੀਤੀ ਜਾਂਚ

ਭੀਖੀ, 29 ਮਈ (ਬਲਦੇਵ ਸਿੰਘ ਸਿੱਧੂ)-ਸ਼ਿਵ ਮੰਦਰ ਭੀਖੀ ਵਿਖੇ ਸਿੱਧੂ ਮੈਡੀਕੋਜ਼ ਭੀਖੀ ਵਲੋਂ ਵਿਵੇਕ ਹਾਰਟ ਐਂਡ ਮਲਟੀਸ਼ਪੈਸਲਿਟੀ ਹਸਪਤਾਲ ਦੇ ਸਹਿਯੋਗ ਨਾਲ ਦਿਲ ਦੇ ਰੋਗਾਂ ਅਤੇ ਸਾਹ ਦੀਆਂ ਬਿਮਾਰੀਆਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਉਦਘਾਟਨ ਨਗਰ ਪੰਚਾਇਤ ...

ਪੂਰੀ ਖ਼ਬਰ »

ਅੱਖਾਂ ਦੀ ਮੁਫ਼ਤ ਜਾਂਚ ਕੈਂਪ ਲਗਾਇਆ

ਬਰੇਟਾ, 29 ਮਈ (ਪ.ਪ.)-ਆਸਰਾ ਫਾਊਾਡੇਸ਼ਨ ਬਰੇਟਾ ਵਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਭਾਈ ਘਨੱਈਆ ਜੀ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ, ਡਾ. ਗਮਦੂਰ ਸਿੰਘ ਅਤੇ ਸਹਾਇਕ ਬਲਵਿੰਦਰ ਸਿੰਘ, ਸੁਖਵੀਰ ਸਿੰਘ ਵਲੋਂ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ ਚਿੱਟਾ, ਅਫ਼ੀਮ ਤੇ ਸ਼ਰਾਬ ਬਰਾਮਦ, 4 ਕਾਬੂ

ਮਾਨਸਾ, 29 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਨਸ਼ੀਲੇ ਪਦਾਰਥ ਬਰਾਮਦ ਕਰ ਕੇ 4 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਗੌਰਵ ਤੂੂਰਾ ਐਸ.ਐਸ.ਪੀ. ਨੇ ਦੱਸਿਆ ਕਿ ਐਸ.ਆਈ. ਅੰਗਰੇਜ ਸਿੰਘ ਮੁੱਖ ਅਫਸਰ ਥਾਣਾ ...

ਪੂਰੀ ਖ਼ਬਰ »

ਖੱਬੀਆਂ ਧਿਰਾਂ ਵਲੋਂ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਬੁਢਲਾਡਾ, 29 ਮਈ (ਸੁਨੀਲ ਮਨਚੰਦਾ)-ਖੱਬੀਆਂ ਪਾਰਟੀਆਂ ਦੇ ਸੱਦੇ 'ਤੇ ਕਮਿਊਨਿਸਟ ਵਰਕਰਾਂ ਨੇ ਸ਼ਹਿਰ ਵਿਚ ਰੋਹ ਭਰਪੂਰ ਮੁਜ਼ਾਹਰਾ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ | ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾ. ਕਿ੍ਸ਼ਨ ਚੌਹਾਨ, ਕਾ. ਸੀਤਾ ਰਾਮ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕੋਟ ਸ਼ਮੀਰ ਵਿਖੇ ਯੋਗਾ ਕੈਂਪ ਦੀ ਸਮਾਪਤੀ

ਕੋਟ ਫੱਤਾ, 29 ਮਈ (ਰਣਜੀਤ ਸਿੰਘ ਬੁੱਟਰ)-ਸਰਕਾਰੀ ਸੈਕੰਡਰੀ ਸਮਾਰਟ ਸਕੂਲ ਕੋਟ ਸ਼ਮੀਰ ਵਿਖੇ ਪਿ੍ੰਸੀਪਲ ਨਿਸਾ ਬਾਂਸਲ ਦੀ ਅਗਵਾਈ ਵਿਚ ਚਾਰ ਰੋਜ਼ਾ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਕੈਂਪ ਦੌਰਾਨ ਆਰਤੀ ਸ਼ਰਮਾ ਸਹਾਇਕ ਪ੍ਰੋਫ਼ੈਸਰ ਆਦੇਸ਼ ਯੂਨੀਵਰਸਿਟੀ ਨੇ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਦੇ ਕਬਰਸਥਾਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੰਗ

ਬਠਿੰਡਾ, 29 ਮਈ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਰਕਾਰ ਵਲੋਂ ਸਰਕਾਰੀ ਤੇ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾਣ ਦੀ ਸ਼ਲਾਘਾ ਕਰਦੇ ਹੋਏ ਮੁਸਲਿਮ ਵਿੰਗ ਪੰਜਾਬ ਨੇ ਮੁਸਲਿਮ ਭਾਈਚਾਰੇ ਦੇ ਕਬਰਸਥਾਨਾਂ ਤੋਂ ਵੀ ਨਾਜਾਇਜ਼ ਕਬਜ਼ੇ ਹਟਾਉਣ ਦੀ ਮੰਗ ...

ਪੂਰੀ ਖ਼ਬਰ »

ਛੋਲੇ-ਪੂਰੀਆਂ ਬਣਾਉਣ ਵਾਲੇ ਦੁਕਾਨਦਾਰ ਦੀ ਜੂਠੀ ਸਬਜ਼ੀ ਮਿਕਸ ਕਰਨ ਦੀ ਵੀਡੀਓ ਵਾਇਰਲ

ਬਠਿੰਡਾ, 29 ਮਈ (ਪੱਤਰ ਪ੍ਰੇਰਕ)-ਬਠਿੰਡਾ ਸ਼ਹਿਰ 'ਚ ਇਕ ਛੋਲੇ-ਪੂਰੀਆਂ ਬਣਾਉਣ ਵਾਲੇ ਦੁਨਾਕਦਾਰ ਦੀ ਜੂਠੀ ਸਬਜ਼ੀ ਮਿਕਸ ਕਰਨ ਦੀ ਵੀਡੀਓ ਸ਼ੋਸ਼ਲ ਮੀਡੀਆ 'ਤੇ ਜੰਗਲ ਦੀ ਅੱਗ ਵਾਂਗ ਫੈਲੀ ਹੋਈ ਹੈ, ਜਿਸ ਕਾਰਨ ਉਕਤ ਦੁਕਾਨਦਾਰ ਦੇ ਗ੍ਰਾਹਕਾਂ ਵਿਚ ਰੋਸ ਪਾਇਆ ਜਾ ਰਿਹਾ | ...

ਪੂਰੀ ਖ਼ਬਰ »

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਕਲੱਸਟਰ ਪੱਧਰੀ ਮੁਕਾਬਲੇ ਕਰਵਾਏ

ਭਾਈਰੂਪਾ, 29 ਮਈ (ਵਰਿੰਦਰ ਲੱਕੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ. ਸ) ਮੇਵਾ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ, ਇਕਬਾਲ ਸਿੰਘ ਅਤੇ ਬਲਾਕ ਨੋਡਲ ਅਫ਼ਸਰ ਭਗਤਾ ਰਾਕੇਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਪਿਛਲੇ 50 ਸਾਲਾਂ ਤੋਂ ਬਠਿੰਡਾ ਦੇ ਸਿਰਕੀ ਬਾਜ਼ਾਰ 'ਚ ਮੀਂਹ ਦੇ ਪਾਣੀ ਦੀ ਨਿਕਾਸੀ ਦਾ ਨਗਰ ਨਿਗਮ ਨਹੀਂ ਕਰ ਸਕਿਆ ਪ੍ਰਬੰਧ

ਪ੍ਰੀਤਪਾਲ ਸਿੰਘ ਰੋਮਾਣਾ ਬਠਿੰਡਾ-ਬਠਿੰਡਾ ਸ਼ਹਿਰ ਵਿਚ ਮੀਂਹ ਪੈਣ ਕਾਰਨ ਪਾਣੀ ਦੀ ਨਿਕਾਸੀ ਨਾ ਹੋਣਾ, ਲੋਕਾਂ ਲਈ ਬਹੁਤ ਵੱਡੀ ਸਮੱਸਿਆ ਬਣੀ ਹੋਈ | ਭਾਵੇਂ ਕਿ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਦੁਆਰਾ ਸ਼ਹਿਰ ਵਿਚੋਂ ਮੀਂਹ ਦੇ ਪਾਣੀ ਦੀ ਨਿਕਾਸੀ ਕਰਨ ਲਈ ਪਿਛਲੇ 50 ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਛੱਡ ਕਈ ਵਿਅਕਤੀ ਭਾਜਪਾ 'ਚ ਸ਼ਾਮਿਲ

ਮਾਨਸਾ, 29 ਮਈ (ਵਿ.ਪ੍ਰਤੀ.)-ਭਾਰਤੀ ਜਨਤਾ ਪਾਰਟੀ ਮੰਡਲ ਮਾਨਸਾ ਦੇ ਪ੍ਰਧਾਨ ਰੋਹਿਤ ਬਾਂਸਲ ਦੀ ਅਗਵਾਈ 'ਚ ਸਥਾਨਕ ਵਾਰਡ ਨੰਬਰ 25 ਦੇ ਕਈ ਵਿਅਕਤੀਆਂ ਨੇ ਵੱਖ-ਵੱਖ ਪਾਰਟੀਆਂ ਛੱਡ ਭਾਜਪਾ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਜ਼ਿਲ੍ਹਾ ਪ੍ਰਧਾਨ ਮੱਖਣ ਲਾਲ ਬਾਂਸਲ ਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਜਾਗਰੂਕਤਾ ਕੈਂਪ

ਮਾਨਸਾ, 29 ਮਈ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਸਿਹਤ ਵਿਭਾਗ ਮਾਨਸਾ ਵਲੋਂ ਜਾਗਰੂਕ ਕੈਂਪ ਲਗਾਇਆ ਗਿਆ | ਸਟਾਫ਼ ਨਰਸ ਹਰਜਿੰਦਰ ਕੌਰ ਲੜਕੀਆਂ ਨੂੰ ਉਮਰ ਦੇ ਵੱਖ-ਵੱਖ ਪੜਾਅ ਅਤੇ ਕਿਸ਼ੋਰ ਅਵਸਥਾ ਸਬੰਧੀ ਜਾਗਰੂਕ ਕੀਤਾ ...

ਪੂਰੀ ਖ਼ਬਰ »

ਭਾਈ ਘਨੱਈਆ ਗ੍ਰੰਥੀ ਸਭਾ ਦੀ ਇਕੱਤਰਤਾ ਹੋਈ

ਮਾਨਸਾ, 29 ਮਈ (ਵਿਸ਼ੇਸ਼ ਪ੍ਰਤੀਨਿਧ)-ਭਾਈ ਘਨੱਈਆ ਗ੍ਰੰਥੀ ਸਭਾ ਟਰੱਸਟ ਦੀ ਇਕੱਤਰਤਾ ਦਾਰਾ ਸਿੰਘ ਅਕਲੀਆ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਪਾਤਸ਼ਾਹੀ ਨੌਵੀਂ ਸੂਲੀਸਰ ਸਾਹਿਬ ਕੋਟਧਰਮੂ ਵਿਖੇ ਹੋਈ | ਇਸ ਮੌਕੇ ਪਾਠ ਬੋਧ ਸਮਾਗਮ ਦੇ ਸੰਬੰਧ ਵਿੱਚ ਵਿਚਾਰਾਂ ਕੀਤੀਆਂ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ 2 ਨੂੰ

ਬੁਢਲਾਡਾ, 29 ਮਈ (ਸੁਨੀਲ ਮਨਚੰਦਾ)-ਟੈੱਟ ਪਾਸ ਬੇਰੁਜ਼ਗਾਰ ਬੀ. ਐੱਡ. ਅਧਿਆਪਕ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਮੰਘਾਣੀਆ ਦੀ ਅਗਵਾਈ ਹੇਠ ਹੋਈ | ਉਨ੍ਹਾਂ ਦੱਸਿਆ ਕਿ 2 ਜੂਨ ਨੂੰ ਸਿੱਖਿਆ ਮੰਤਰੀ ਦੀ ਬਰਨਾਲਾ ਕੋਠੀ ਦਾ ਘਿਰਾਓ ਕੀਤਾ ਜਾਵੇਗਾ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX