ਤਾਜਾ ਖ਼ਬਰਾਂ


ਪਿੰਡ ਸਿੰਘੇ ਵਾਲਾ 'ਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕਾਈ ਦਾ ਗਠਨ
. . .  1 minute ago
ਮੰਡੀ ਲਾਧੂਕਾ, 28 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਪਿੰਡ ਸਿੰਘੇ ਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕਾਈ ਦਾ ਗਠਨ ਕੀਤਾ ਗਿਆ, ਜਿਸ 'ਚ ਵਿਸ਼ੇਸ਼ ਤੌਰ 'ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸਮੂਹ...
ਹਿਮਾਚਲ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਰਸ਼ ਮਹਾਜਨ ਭਾਜਪਾ 'ਚ ਹੋਏ ਸ਼ਾਮਿਲ
. . .  7 minutes ago
ਨਵੀਂ ਦਿੱਲੀ, 28 ਸਤੰਬਰ-ਕਾਂਗਰਸ ਦੀ ਹਿਮਾਚਲ ਪ੍ਰਦੇਸ਼ ਇਕਾਈ ਦੇ ਸੀਨੀਅਰ ਆਗੂ ਅਤੇ ਕਾਰਜਕਾਰੀ ਪ੍ਰਧਾਨ ਹਰਸ਼ ਮਹਾਜਨ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਿਲ ਹੋ ਗਏ ਹਨ।
ਸੁਪਰੀਮ ਕੋਰਟ 12 ਅਕਤੂਬਰ ਨੂੰ ਨੋਟਬੰਦੀ ਵਿਰੁੱਧ ਪਟੀਸ਼ਨਾਂ 'ਤੇ ਕਰੇਗਾ ਸੁਣਵਾਈ
. . .  12 minutes ago
ਨਵੀਂ ਦਿੱਲੀ, 28 ਸਤੰਬਰ- ਸੁਪਰੀਮ ਕੋਰਟ ਨੇ ਨੋਟਬੰਦੀ ਖ਼ਿਲਾਫ਼ ਪਟੀਸ਼ਨਾਂ ਦੀ ਸੁਣਵਾਈ ਦੀ ਤਾਰੀਕ ਤੈਅ ਕਰ ਦਿੱਤੀ ਹੈ। ਸੁਪਰੀਮ ਕੋਰਟ 12 ਅਕਤੂਬਰ ਨੂੰ ਨੋਟਬੰਦੀ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ...
ਘਰ-ਘਰ ਆਟਾ ਵੰਡਣ ਦੀ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਇਕ ਵਾਰ ਫ਼ਿਰ ਵੱਡਾ ਝਟਕਾ
. . .  6 minutes ago
ਖਡੂਰ ਸਾਹਿਬ, 28 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਘਰ-ਘਰ ਆਟਾ ਵੰਡਣ ਵਾਲੀ ਸਕੀਮ ਉੱਪਰ ਮਾਣਯੋਗ ਹਾਈਕੋਰਟ ਦੇ ਡਬਲ ਬੈਂਚ ਨੇ ਰੋਕ ਲਗਾ ਦਿੱਤੀ ਹੈ...
ਖੇਤੀਬਾੜੀ ਵਿਭਾਗ ਨਾਲ ਮਿਲ ਕੇ ਪੀ.ਏ.ਯੂ. ਦੇ ਵਿਦਿਆਰਥੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨਗੇ-ਧਾਲੀਵਾਲ
. . .  35 minutes ago
ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਖੇਤੀਬਾੜੀ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪ੍ਰਦੂਸ਼ਣ ਰੋਕਥਾਮ ਬੋਰਡ ਤੇ ਪੁਲਿਸ ਵਿਭਾਗ ਨਾਲ ਮਿਲ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨਾਲ ਦੇ ਵਿਦਿਆਰਥੀ ਕਿਸਾਨਾਂ ਨੂੰ ਪਰਾਲੀ ਨਾ...
ਕੱਲ੍ਹ ਜਾਮ ਰਹੇਗਾ ਜਲੰਧਰ-ਫਗਵਾੜਾ ਹਾਈਵੇਅ, ਇਸ ਰੂਟ 'ਤੇ ਜਾਣ ਵਾਲੇ ਰਹੋ ਸਾਵਧਾਨ
. . .  27 minutes ago
ਜਲੰਧਰ, 28 ਸਤੰਬਰ-ਸੰਯੁਕਤ ਕਿਸਾਨ ਮੋਰਚੇ ਵਿਚਲੀਆਂ ਕਿਸਾਨ ਜਥੇਬੰਦੀਆਂ ਵਲੋਂ 29 ਸਤੰਬਰ ਨੂੰ ਹਾਈਵੇਅ ਜਾਮ ਕਰਨ ਦੇ ਦਿੱਤੇ ਗਏ ਸੱਦਾ ਦਾ ਜਲੰਧਰ ਪੋਟੈਟੋ ਗ੍ਰੋਅਰਜ਼ ਐਸੋਸੀਏਸ਼ਨ (ਜੇ.ਪੀ.ਜੀ.ਏ.) ਨੇ ਸਮਰਥਨ ਦੇਣ ਦਾ ਐਲਾਨ ਕੀਤਾ ਹੈ...
ਅੰਮ੍ਰਿਤਸਰ: ਸਿੱਖ ਜਥੇਬੰਦੀਆਂ ਨੇ ਨਸ਼ਿਆਂ ਦੀ ਵਿਕਰੀ ਨੂੰ ਪੱਕੇ ਤੌਰ 'ਤੇ ਬੰਦ ਕਰਵਾਉਣ ਲਈ ਆਈ.ਜੀ. ਪੁਲਿਸ ਬਾਰਡਰ ਰੇਂਜ ਨੂੰ ਦਿੱਤਾ ਮੰਗ ਪੱਤਰ
. . .  56 minutes ago
ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)- ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਗੁਰੂ ਨਗਰੀ ਅੰਮ੍ਰਿਤਸਰ 'ਚ ਨਸ਼ਿਆਂ ਦੀ ਵਿਕਰੀ, ਸ਼ਰਾਬ ਦੇ ਠੇਕੇ, ਪਾਨ ਬੀੜੀ ਤੇ ਮੀਟ ਦੀਆਂ ਦੁਕਾਨਾਂ ਨੂੰ ਪੱਕੇ ਤੌਰ 'ਤੇ ਬੰਦ ਕਰਾਉਣ ਲਈ ਆਈ.ਜੀ. ਪੁਲਿਸ....
ਖਟਕੜ ਕਲਾਂ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ
. . .  about 1 hour ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)-ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ ਹਨ। ਇਸ ਮੌਕੇ ਉਨ੍ਹਾਂ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ।
ਜਲੰਧਰ 'ਚ ਦਿਨ-ਦਿਹਾੜੇ ਪਿਸਤੌਲ ਦੀ ਨੌਕ 'ਤੇ 5 ਲੱਖ ਤੋਂ ਵੱਧ ਦੀ ਲੁੱਟ, ਲੁਟੇਰੇ ਫ਼ਰਾਰ
. . .  44 minutes ago
ਜਲੰਧਰ, 28 ਸਤੰਬਰ (ਐੱਮ.ਐੱਸ.ਲੋਹੀਆ)-ਜਲੰਧਰ 'ਚ ਦਿਨ-ਦਿਹਾੜੇ ਲੁੱਟ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸਥਾਨਕ ਦਮੋਰੀਆ ਪੁੱਲ ਨੇੜੇ ਇਕ ਵਪਾਰੀ ਤੋਂ 2 ਲੁਟੇਰਿਆਂ ਨੇ ਪਿਸਤੌਲ ਦੀ ਨੌਕ 'ਤੇ 5 ਲੱਖ 64...
ਚੋਰੀ ਦੌਰਾਨ ਫੈਕਟਰੀ 'ਚ ਵਰਕਰ ਦਾ ਕਤਲ ਕਰਨ ਦੇ ਮਾਮਲੇ 'ਚ ਦੋ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪਿੰਡ ਜਸਪਾਲ ਬਾਂਗਰ ਵਿਚ ਬੀਤੇ ਦਿਨ ਫ਼ੈਕਟਰੀ 'ਚ ਚੋਰੀ ਕਰਨ ਦੌਰਾਨ ਵਰਕਰ ਦਾ ਕਤਲ ਕਰਨ ਦੇ ਮਾਮਲੇ 'ਚ ਦੋ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ...
ਝਬਾਲ: ਪੁੱਤ ਨੇ ਗੋਲੀ ਮਾਰ ਕੇ ਪਿਓ ਦੀ ਕੀਤੀ ਹੱਤਿਆ
. . .  about 1 hour ago
ਝਬਾਲ, 28 ਸਤੰਬਰ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਸਾਬਕਾ ਫ਼ੌਜੀ ਦਿਲਬਾਗ ਸਿੰਘ ਨੇ ਆਪਣੇ ਪਿਤਾ ਰਘਬੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਰਘਬੀਰ ਸਿੰਘ ਦੇ ਛੋਟੇ...
ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਯੁੱਧਿਆ 'ਚ ਲਤਾ ਮੰਗੇਸ਼ਕਰ ਚੌਕ ਦਾ ਕੀਤਾ ਉਦਘਾਟਨ
. . .  about 1 hour ago
ਨਵੀਂ ਦਿੱਲੀ, 28 ਸਤੰਬਰ-ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਯੁੱਧਿਆ 'ਚ ਲਤਾ ਮੰਗੇਸ਼ਕਰ ਚੌਕ ਦਾ ਕੀਤਾ ਉਦਘਾਟਨ
ਸਪਰੇਅ ਚੜ੍ਹਨ ਕਾਰਨ ਕਿਸਾਨ ਦੀ ਮੌਤ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਨੇੜਲੇ ਪਿੰਡ ਛਾਜਲਾ ਦੇ ਇਕ ਕਿਸਾਨ ਦੀ ਸਪਰੇਅ ਚੜ੍ਹਨ ਕਾਰਨ ਮੌਤ ਹੋਣ ਦੀ ਖ਼ਬਰ ਹੈ। ਪੁਲਿਸ ਥਾਣਾ ਛਾਜਲੀ ਦੇ ਸਹਾਇਕ ਥਾਣੇਦਾਰ ਰਮੇਸ਼ਵਰ ਦਾਸ ਨੇ ਦੱਸਿਆ ਕਿ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਮਿਮਿਟ ਕਾਲਜ ਮਲੋਟ ਦੀ ਸਾਈਕਲ ਰੈਲੀ 'ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ ਸ਼ਿਰਕਤ
. . .  about 2 hours ago
ਮਲੋਟ, 28 ਸਤੰਬਰ (ਪਾਟਿਲ)- ਅੱਜ ਮਿਮਿਟ ਕਾਲਜ ਮਲੋਟ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਰੈਲੀ ਦਾ ਉਦਘਾਟਨ ਕੀਤਾ ਗਿਆ...
ਸ਼ਹੀਦ ਭਗਤ ਸਿੰਘ ਜੀ ਦੇ 115ਵੇਂ ਜਨਮਦਿਨ ਤੇ ਮੰਤਰੀ ਈ.ਟੀ.ਓ. ਅਤੇ ਡੀ.ਸੀ. ਵਲੋਂ ਦਿੱਤੀ ਗਈ ਸ਼ਰਧਾਂਜਲੀ
. . .  about 2 hours ago
ਅੰਮ੍ਰਿਤਸਰ, 28 ਸਤੰਬਰ (ਰੇਸ਼ਮ ਸਿੰਘ)- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮਦਿਨ ਮੌਕੇ ਅੱਜ ਇੱਥੇ ਹੋਏ ਸਮਾਗਮ ਦੌਰਾਨ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਡੀ.ਸੀ. ਹਰਪ੍ਰੀਤ ਸਿੰਘ ਸੂਦਨ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ
. . .  about 2 hours ago
ਚੰਡੀਗੜ੍ਹ, 28 ਸਤੰਬਰ-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਇਸ ਸਬੰਧੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਵਿਚ ਲਿਖਿਆ ਹੈ...
ਸ਼ਹੀਦ ਭਗਤ ਸਿੰਘ ਦੇ ਨਾਂ ਨਾਲ ਜਾਣਿਆ ਜਾਵੇਗਾ ਚੰਡੀਗੜ੍ਹ ਦਾ ਹਵਾਈ ਅੱਡਾ, ਨਿਰਮਲਾ ਸੀਤਾਰਮਨ ਨੇ ਕੀਤਾ ਉਦਘਾਟਨ
. . .  about 2 hours ago
ਚੰਡੀਗੜ੍ਹ, 28 ਸਤੰਬਰ- ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਅੱਜ ਤੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਜਾਣਿਆ ਜਾਵੇਗਾ। ਇਸ ਦੇ ਨਾਮਕਰਨ ਨੂੰ ਲੈ ਕੇ ਹਵਾਈ ਅੱਡੇ 'ਤੇ ਇਕ ਸਮਾਗਮ ਕਰਵਾਇਆ ਜਾ ਰਿਹਾ...
ਪਾਕਿਸਤਾਨੀ ਡਰੋਨ ਵਲੋਂ ਭਾਰਤ ਅੰਦਰ ਘੁਸਪੈਠ, ਡਰੋਨ ਡੇਗਣ ਲਈ ਬੀ.ਐੱਸ.ਐੱਫ. ਨੇ ਕੀਤੀ ਫ਼ਾਇਰਿੰਗ
. . .  about 2 hours ago
ਖਾਲੜਾ, 28 ਸਤੰਬਰ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਏਰੀਏ ਅੰਦਰ 27 ਅਤੇ 28 ਸਤੰਬਰ ਦੀ ਦਰਮਿਆਨੀ ਰਾਤ ਨੂੰ 11:10 ਵਜੇ ਪਾਕਿਸਤਾਨੀ ਡਰੋਨ ਵਲੋਂ...
ਖਟਕੜ ਕਲਾਂ 'ਚ ਅੱਜ ਪੁੱਜਣਗੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ
. . .  about 3 hours ago
ਬੰਗਾ 28 ਸਤੰਬਰ (ਜਸਬੀਰ ਸਿੰਘ ਨੂਰਪੁਰ)- ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਖਟਕੜ ਕਲਾਂ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ 'ਚ ਸ਼ਹੀਦਾਂ ਨੂੰ ਸਿਜਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ...
ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਕੱਢੀ ਸਾਈਕਲ ਰੈਲੀ
. . .  about 3 hours ago
ਫ਼ਾਜ਼ਿਲਕਾ, 28 ਸਤੰਬਰ (ਪ੍ਰਦੀਪ ਕੁਮਾਰ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਈਕਲ ਰੈਲੀ ਕੱਢੀ ਗਈ। ਇਹ ਰੈਲੀ ਫ਼ਾਜ਼ਿਲਕਾ ਤੋਂ ਸ਼ਹੀਦਾਂ ਦੀ ਸਮਾਧੀ ਆਸਫ਼ਵਾਲਾ ਤੱਕ ਕਢੀ ਗਈ...
ਖਟਕੜ ਕਲਾਂ 'ਚ ਚੰਦੂਮਾਜਰਾ ਅਤੇ ਹੋਰ ਅਕਾਲੀ ਆਗੂਆਂ ਵਲੋਂ ਸ਼ਹੀਦ ਭਗਤ ਸਿੰਘ ਨੂੰ ਸਿਜਦਾ
. . .  about 3 hours ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਖਟਕੜ ਕਲਾਂ 'ਚ ਕਰਵਾਏ ਜਾ ਰਹੇ ਸਮਾਗਮਾਂ ਤਹਿਤ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਅਕਾਲੀ ਆਗੂ...
ਈ.ਡੀ. ਦੀ ਇਕ ਹੋਰ ਵੱਡੀ ਕਾਰਵਾਈ, ਸ਼ਰਾਬ ਕਾਰੋਬਾਰੀ ਸਮੀਰ ਮਹੇਂਦਰੂ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 28 ਸਤੰਬਰ-ਦਿੱਲੀ ਆਬਕਾਰੀ ਨੀਤੀ 'ਚ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ 'ਚ ਕੇਂਦਰੀ ਜਾਂਚ ਏਜੰਸੀ (ਈ.ਡੀ.) ਨੇ ਵੱਡੀ ਕਾਰਵਾਈ ਕੀਤੀ ਹੈ। ਈ.ਡੀ. ਨੇ ਦੇਸ਼ ਦੇ ਬੇਹੱਦ ਚਰਚਿਤ ਸ਼ਰਾਬ ਕਾਰੋਬਾਰੀ ਸਮੀਰ ਮਹੇਂਦਰੂ...
ਸੜਕ ਕੰਢਿਓਂ ਮਿਲੀ ਅਣਪਛਾਤੀ ਲਾਸ਼, ਫੈਲੀ ਸਨਸਨੀ
. . .  about 4 hours ago
ਜੰਡਿਆਲਾ ਮੰਜਕੀ, 28 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਨੂਰਮਹਿਲ ਰੋਡ 'ਤੇ ਅੱਜ ਸਵੇਰੇ ਸੜਕ ਕਿਨਾਰੇ ਖਤਾਨਾਂ 'ਚ ਡਿੱਗੀ ਇਕ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮ੍ਰਿਤਕ ਦੇ ਕੋਲ ਹੀ ਇਕ ਕਿਸੇ ਵਾਹਨ ਵਲੋਂ ਦਰੜਿਆ...
ਭਾਰਤ 'ਚ ਕੋਰੋਨਾ ਦੇ 3,615 ਨਵੇਂ ਮਾਮਲੇ ਕੀਤੇ ਗਏ ਦਰਜ
. . .  about 4 hours ago
ਨਵੀਂ ਦਿੱਲੀ, 28 ਸਤੰਬਰ-ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 3,615 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 4,972 ਕੇਸ ਠੀਕ ਹੋਏ ਹਨ। ਉੱਥੇ ਹੀ ਸਰਗਰਮ ਮਾਮਲੇ 40,99 ਦਰਜ ਕੀਤੇ ਗਏ।
ਲਖੀਮਪੁਰ ਖੀਰੀ 'ਚ ਡੀ.ਸੀ.ਐੱਮ.ਅਤੇ ਬੱਸ ਦੀ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ
. . .  about 4 hours ago
ਲਖੀਮਪੁਰ ਖੀਰੀ, 28 ਸਤੰਬਰ-ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ 'ਚ ਇਕ ਵੱਡਾ ਹਾਦਸਾ ਹੋਇਆ ਹੈ। ਹਾਦਸੇ 'ਚ ਕਈ ਔਰਤਾਂ ਸਮੇਤ 8 ਯਾਤਰੀਆਂ ਦੀ ਮੌਤ ਹੋ ਗਈ। ਘਟਨਾ 'ਚ ਕਈ ਲੋਕ ਜ਼ਖ਼ਮੀ ਵੀ ਹੋਏ ਹਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਜੇਠ ਸੰਮਤ 554

ਕਪੂਰਥਲਾ / ਫਗਵਾੜਾ

ਪੁਲਿਸ ਨੂੰ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਲਾਸ਼ ਮਿਲੀ

ਫਗਵਾੜਾ, 29 ਮਈ (ਹਰਜੋਤ ਸਿੰਘ ਚਾਨਾ)-ਫਗਵਾੜਾ-ਜਲੰਧਰ ਰੇਲਵੇ ਲਾਈਨਾਂ 'ਤੇ ਪਿੰਡ ਚਹੇੜੂ ਲਾਗਿਓਾ ਇਕ 25 ਸਾਲਾ ਨੌਜਵਾਨ ਦੀ ਲਾਸ਼ ਪੁਲਿਸ ਨੂੰ ਬਰਾਮਦ ਹੋਈ ਹੈ | ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ | ਰੇਲਵੇ ਪੁਲੀਸ ਦੇ ਡੀ.ਐੱਸ.ਪੀ. ਅਸ਼ਵਨੀ ਕੁਮਾਰ, ਐੱਸ.ਐੱਚ.ਓ. ਬਲਬੀਰ ਸਿੰਘ ਘੁੰਮਣ ਨੇ ਦੱਸਿਆ ਕਿ ਮਿ੍ਤਕ ਦੀ ਪਛਾਣ ਕਰਨ ਪੁੱਤਰ ਸੰਜੀਵ ਕੁਮਾਰ ਵਾਸੀ ਚੁਗਿੱਟੀ ਬਾਈਪਾਸ ਜਲੰਧਰ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦਾ ਆਪਣੇ ਸਹੁਰੇ ਪਰਿਵਾਰ ਨਾਲ ਕੋਈ ਝਗੜਾ ਚੱਲਦਾ ਹੈ, ਜਿਸ ਨੂੰ ਲੈ ਕੇ ਦੋ ਤਿੰਨ ਦਿਨ ਤੋਂ ਇਹ ਘਰੋਂ ਆਪਣੇ ਰਿਸ਼ਤੇਦਾਰਾਂ ਦੇ ਗਿਆ ਹੋਇਆ ਸੀ ਤੇ ਕੱਲ੍ਹ ਸ਼ਾਮ ਤੱਕ ਇਸ ਦੀ ਆਪਣੇ ਮਾਪਿਆਂ ਨਾਲ ਗੱਲਬਾਤ ਹੋ ਰਹੀ ਸੀ, ਪਰ ਸ਼ੁੱਕਰਵਾਰ ਸ਼ਾਮ ਤੋਂ ਬਾਅਦ ਇਸ ਦਾ ਫ਼ੋਨ ਬੰਦ ਆਉਣ ਲੱਗ ਪਿਆ | ਜਦੋਂ ਇਸ ਲਾਸ਼ ਬਾਰੇ ਪੁਲਿਸ ਨੂੰ ਮਿਲੀ ਸੂਚਨਾ ਤੇ ਉਨ੍ਹਾਂ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਤੇ ਉਸ ਦੀ ਪਛਾਣ ਹੋਈ | ਉਸ ਦੇ ਮਾਪਿਆਂ ਨੇ ਅੱਜ ਪੁਲਿਸ ਨੂੰ ਦਿੱਤੇ ਬਿਆਨਾ 'ਚ ਇਹ ਪ੍ਰਗਟਾਵਾ ਕੀਤਾ ਕਿ ਉਸ ਦਾ ਸਹੁਰਿਆਂ ਨਾਲ ਝਗੜਾ ਸੀ | ਉਹ ਉਸ ਨੰੂ ਪ੍ਰੇਸ਼ਾਨ ਕਰਦੇ ਸਨ | ਪੁਲਿਸ ਨੇ ਫ਼ਿਲਹਾਲ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 302 ਆਈ.ਪੀ.ਸੀ. ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਚ.ਓ. ਨੇ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ 'ਤੇ ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੋਸ਼ ਲਗਾਏ ਹਨ ਉਨ੍ਹਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |

ਨੈਨੋ ਯੂਰੀਆ ਦੀ ਵਰਤੋਂ ਨਾਲ ਮਿੱਟੀ ਦੀ ਸਿਹਤ 'ਚ ਸੁਧਾਰ ਆਵੇਗਾ-ਗੁਰਜੀਤ ਸਿੰਘ

ਫਗਵਾੜਾ, 29 ਮਈ (ਅਸ਼ੋਕ ਕੁਮਾਰ ਵਾਲੀਆ)-ਭਾਰਤ ਸਰਕਾਰ ਦੀ ਇਫਕੋ ਵਲੋਂ ਗੰਢਵਾਂ ਸੁਸਾਇਟੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੁਨੀਆ ਦੇ ਪਹਿਲੇ ਨੈਨੋ ਯੂਰੀਆ ਪਲਾਂਟ ਦੇ ਉਦਘਾਟਨ ਮੌਕੇ ਕਿਸਾਨ ਵੀਰਾਂ ਨੂੰ ਨੈਨੋ ਯੂਰੀਆ ਬਾਰੇ ਜਾਣਕਾਰੀ ਦਿੱਤੀ ਗਈ ਤੇ ਦੱਸਿਆ ...

ਪੂਰੀ ਖ਼ਬਰ »

ਐਕਟਿਵਾ 'ਚ ਟੱਕਰ ਵੱਜਣ ਦੇ ਮਾਮਲੇ ਨੂੰ ਲੈ ਕੇ ਦੋ ਧਿਰਾਂ ਦੀ ਲੜਾਈ, ਦੋ ਜ਼ਖਮੀ

ਫਗਵਾੜਾ, 29 ਮਈ (ਹਰਜੋਤ ਸਿੰਘ ਚਾਨਾ)-ਬੀਤੀ ਰਾਤ ਇੱਥੋਂ ਦੇ ਕਸ਼ਯਪ ਰਾਜਪੂਤਾ ਮੁਹੱਲੇ ਦੇ ਨੇੜੇ ਐਕਟਿਵਾ ਦੀ ਟੱਕਰ ਲੱਗਣ ਕਾਰਨ ਦੋ ਧਿਰਾਂ ਦੀ ਆਪਸ 'ਚ ਲੜਾਈ ਹੋ ਗਈ, ਜਿਸ ਦੌਰਾਨ ਦੋ ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ...

ਪੂਰੀ ਖ਼ਬਰ »

ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ

ਕਪੂਰਥਲਾ, 29 ਮਈ (ਵਿ. ਪ੍ਰ.)-ਥਾਣਾ ਸਿਟੀ ਪੁਲਿਸ ਨੇ ਸਥਾਨਕ ਮੁਹੱਲਾ ਲਾਹੌਰੀ ਗੇਟ ਦੀ ਇਕ ਨਬਾਲਗ ਲੜਕੀ ਨੂੰ ਸਕੂਲ ਵਿਚੋਂ ਵਿਆਹ ਦਾ ਝਾਂਸਾ ਦੇ ਕੇ ਬੀਤੀ 23 ਮਈ ਨੂੰ ਵਰਗਲਾ ਕੇ ਲਿਜਾਣ ਵਾਲੇ ਇਕ ਨਾਮਾਲੂਮ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ...

ਪੂਰੀ ਖ਼ਬਰ »

ਪਟਵਾਰੀਆਂ ਵਲੋਂ ਵਾਧੂ ਸਰਕਲਾਂ ਦਾ ਕੰਮ ਛੱਡੇ ਜਾਣ ਕਾਰਨ ਲੋਕਾਂ ਦੀ ਹੋ ਰਹੀ ਹੈ ਖੱਜਲ ਖੁਆਰੀ

ਸੁਲਤਾਨਪੁਰ ਲੋਧੀ, 29 ਮਈ (ਥਿੰਦ)-ਮਾਲ ਵਿਭਾਗ ਵਿਚ 4000 ਹਜ਼ਾਰ ਦੇ ਕਰੀਬ ਪਟਵਾਰੀਆਂ ਦੀਆਂ ਅਸਾਮੀਆਂ ਖ਼ਾਲੀ ਹੋਣ ਦੇ ਬਾਵਜੂਦ ਵੀ ਵਾਧੂ ਸਰਕਲਾਂ ਦਾ ਕੰਮ ਵਿਭਾਗ ਵਿਚ ਤਾਇਨਾਤ ਪਟਵਾਰੀਆਂ ਵਲੋਂ ਕੀਤਾ ਜਾ ਰਿਹਾ ਸੀ, ਪਰ ਬੀਤੇ ਦਿਨੀਂ ਸੰਗਰੂਰ ਵਿਖੇ ਇਕ ਪਟਵਾਰੀ 'ਤੇ ...

ਪੂਰੀ ਖ਼ਬਰ »

ਰੁੱਖਾਂ ਤੋਂ ਬਿਨਾਂ ਮਨੁੱਖ ਦਾ ਜੀਵਨ ਸੰਭਵ ਨਹੀਂ-ਆਹਲੀ

ਡਡਵਿੰਡੀ, 29 ਮਈ (ਦਿਲਬਾਗ ਸਿੰਘ ਝੰਡ)-ਰੁੱਖ ਹੀ ਇਕ ਅਜਿਹਾ ਕੁਦਰਤੀ ਜ਼ਰੀਆ ਹਨ ਜੋ ਸਾਨੂੰ ਆਕਸੀਜਨ ਦੇ ਰੂਪ ਵਿਚ ਜ਼ਿੰਦਗੀ ਪ੍ਰਦਾਨ ਕਰਦੇ ਹਨ ਅਤੇ ਇਸ ਧਰਤੀ 'ਤੇ ਰੁੱਖਾਂ ਤੋਂ ਬਿਨਾਂ ਮਨੁੱਖ ਦਾ ਜੀਵਨ ਸੰਭਵ ਨਹੀਂ ਹੋ ਸਕਦਾ | ਇਹ ਪ੍ਰਗਟਾਵਾ ਇਤਿਹਾਸਿਕ ਗੁਰਦੁਆਰਾ ...

ਪੂਰੀ ਖ਼ਬਰ »

ਬਸਪਾ (ਅ) 1 ਨੂੰ ਥਾਣਾ ਸਿਟੀ ਮੂਹਰੇ ਅਣਮਿੱਥੇ ਸਮੇਂ ਲਈ ਧਰਨਾ ਦੇਵੇਗੀ-ਸਹੋਤਾ

ਕਪੂਰਥਲਾ, 29 ਮਈ (ਵਿ. ਪ੍ਰ.)-ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਮਨੋਜ ਕੁਮਾਰ ਨਾਹਰ ਤੇ ਪਾਰਟੀ ਆਗੂ ਤਰਸੇਮ ਲਾਲ ਭੱਟੀ ਵਿਰੁੱਧ ਦਰਜ ਝੂਠਾ ਕੇਸ ਰੱਦ ਕਰਵਾਉਣ ਲਈ ਬਸਪਾ ਅੰਬੇਡਕਰ ਵਲੋਂ 1 ਜੂਨ ਨੂੰ ਥਾਣਾ ਸਿਟੀ ਮੂਹਰੇ ਅਣਮਿਥੇ ਸਮੇਂ ਲਈ ਧਰਨਾ ਦਿੱਤਾ ...

ਪੂਰੀ ਖ਼ਬਰ »

ਪ੍ਰਸ਼ਾਸਨ ਨੂੰ ਐਕਸਪ੍ਰੈਸ ਵੇਅ ਲਈ ਆਪਣੀਆਂ ਜ਼ਮੀਨਾਂ ਦੇ ਕਬਜ਼ੇ ਨਹੀਂ ਦਿਆਂਗੇ- ਸੰਘਰਸ ਕਮੇਟੀ

ਸੁਲਤਾਨਪੁਰ ਲੋਧੀ, 29 ਮਈ (ਥਿੰਦ, ਹੈਪੀ)-ਭਾਰਤ ਮਾਲਾ ਪ੍ਰੋਜੈਕਟ ਤਹਿਤ ਹਲਕਾ ਸੁਲਤਾਨਪੁਰ ਲੋਧੀ ਅੰਦਰ ਉਸਾਰੇ ਜਾ ਦਿੱਲੀ-ਕਟੜਾ-ਜੰਮੂ ਤੇ ਜਾਮਨਗਰ ਬਠਿੰਡਾ ਐਕਸਪ੍ਰੈਸ ਵੇਅ ਲਈ ਪ੍ਰਸ਼ਾਸਨ ਵਲੋਂ ਜ਼ਮੀਨਾਂ ਖੋਹਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਹਰ ਹਾਲਤ ...

ਪੂਰੀ ਖ਼ਬਰ »

'ਆਪ' ਵਲੋਂ ਬਾਬਾ ਸੀਚੇਵਾਲ ਨੂੰ ਰਾਜ ਸਭਾ ਲਈ ਉਮੀਦਵਾਰ ਬਣਾਏ ਜਾਣ ਦਾ ਫ਼ੈਸਲਾ ਸ਼ਲਾਘਾਯੋਗ- ਇੰਡੀਅਨ

ਕਪੂਰਥਲਾ, 29 ਮਈ (ਵਿ. ਪ੍ਰ.)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ, ਟਰਾਂਸਪੋਰਟ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ, ਐੱਸ. ਸੀ. ਵਿੰਗ ਦੇ ਜ਼ਿਲ੍ਹਾ ਕੋਆਰਡੀਨੇਟਰ ਅਨਮੋਲ ਗਿੱਲ ਤੇ ਲੀਗਲ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਤਿਨ ਬਿੱਟੂ ...

ਪੂਰੀ ਖ਼ਬਰ »

ਮਿੱਠੜਾ ਕਾਲਜ 'ਚ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ

ਕਪੂਰਥਲਾ, 29 ਮਈ (ਵਿ. ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ 'ਚ ਕਾਲਜ ਦੇ ਸਾਇੰਸ ਵਿਭਾਗ ਦੀ ਮੁਖੀ ਡਾ. ਪਰਮਜੀਤ ਕੌਰ ਦੀ ਅਗਵਾਈ ਵਿਚ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਭਾਰਤੀ ਏਕਤਾ ਤੇ ਆਖੰਡਤਾ ਨੂੰ ਦਰਸਾਉਂਦੇ ਪੋਸਟਰ ...

ਪੂਰੀ ਖ਼ਬਰ »

ਚੋਰਾਂ ਵਲੋਂ 22 ਬੈਟਰੀਆਂ ਤੇ 19 ਕਾਰਡ ਚੋਰੀ

ਸੁਲਤਾਨਪੁਰ ਲੋਧੀ, 29 ਮਈ (ਥਿੰਦ, ਹੈਪੀ)-ਹਲਕਾ ਸੁਲਤਾਨਪੁਰ ਲੋਧੀ ਅੰਦਰ ਬੀਤੇ ਦਿਨਾਂ ਤੋਂ ਲਗਾਤਾਰ ਹੋ ਰਹੀਆਂ ਚੋਰੀ ਤੇ ਲੁੱਟ ਖੋਹ ਦੀਆਂ ਵਾਰਦਾਤਾਂ ਤੋਂ ਲੋਕਾਂ ਵਿਚ ਵੱਡਾ ਡਰ ਅਤੇ ਖੌਫ ਪਾਇਆ ਜਾ ਰਿਹਾ ਹੈ | ਹਲਕੇ ਦੇ ਲੋਕ ਪੁਲਿਸ ਪ੍ਰਸ਼ਾਸਨ ਤੋਂ ਪੁੱਛ ਰਹੇ ਹਨ ਕਿ ...

ਪੂਰੀ ਖ਼ਬਰ »

ਮੂਸੇਵਾਲਾ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ- ਵਿਧਾਇਕ ਧਾਲੀਵਾਲ

ਫਗਵਾੜਾ, 29 ਮਈ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੀ ਹੋਈ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਇਸ ਘਟਨਾ 'ਚ ਸਭ ਤੋਂ ਵੱਡੀ ਲਾਪਰਵਾਹੀ ਪੰਜਾਬ ਸਰਕਾਰ ਦੀ ...

ਪੂਰੀ ਖ਼ਬਰ »

ਸੈਕਟਰੀ ਬਿੰਦਰ ਸਿੰਘ ਨੂੰ ਸਦਮਾ, ਭਰਾ ਦਾ ਦਿਹਾਂਤ

ਫਗਵਾੜਾ, 29 ਮਈ (ਅਸ਼ੋਕ ਕੁਮਾਰ ਵਾਲੀਆ)-ਵੀ. ਡੀ. ਓ. ਕਮ ਪੰਚਾਇਤ ਸਕੱਤਰ ਬਿੰਦਰ ਸਿੰਘ ਰਾਵਲਪਿੰਡੀ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਵੱਡਾ ਭਰਾ ਹਰਮੇਸ਼ ਲਾਲ ਦਾ ਦਿਲ ਦੀ ਧੜਕਣ ਬੰਦ ਹੋ ਜਾਣ ਕਾਰਨ ਦਿਹਾਂਤ ਹੋ ਗਿਆ, ਉਹ 62 ਸਾਲਾ ਦੇ ਸਨ | ਹਰਮੇਸ਼ ਲਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ

ਫਗਵਾੜਾ, 29 ਮਈ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਇਤਿਹਾਸਿਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਚੌੜਾ ਖੂਹ ਵਿਖੇ ਬੀਤੀ ਰਾਤ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸਮਾਗਮ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ...

ਪੂਰੀ ਖ਼ਬਰ »

ਕਾਰਾਂ ਦੀ ਆਪਸ 'ਚ ਟੱਕਰ, ਪੰਜ ਕਾਰਾਂ ਦਾ ਹੋਇਆ ਨੁਕਸਾਨ

ਫਗਵਾੜਾ, 29 ਮਈ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਜੀ. ਟੀ. ਰੋਡ 'ਤੇ ਅਚਾਨਕ ਇਕ ਪਸ਼ੂ ਦੇ ਸੜਕ ਵਿਚਕਾਰ ਆ ਜਾਣ ਕਾਰਨ ਪੰਜ ਗੱਡੀਆਂ ਹਾਦਸੇ ਦਾ ਸ਼ਿਕਾਰ ਹੋ ਗਈਆਂ, ਜਿਸ ਕਾਰਨ ਗੱਡੀਆਂ ਨੂੰ ਭਾਰੀ ਨੁਕਸਾਨ ਪੁੱਜਾ | ਅੰਮਿ੍ਤਸਰ ਤੋਂ ਲੁਧਿਆਣਾ ਜਾ ਰਹੇ ਇਕ ਪਰਿਵਾਰ ਅੱਗੇ ...

ਪੂਰੀ ਖ਼ਬਰ »

ਹਸਪਤਾਲ ਦੇ ਬਾਹਰੋਂ ਸਕੂਟਰੀ ਚੋਰੀ

ਫਗਵਾੜਾ, 29 ਮਈ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਸਿਵਲ ਹਸਪਤਾਲ ਨਜ਼ਦੀਕ ਪੈਂਦੇ ਬਸਰਾ ਹਸਪਤਾਲ ਦੇ ਬਾਹਰੋਂ ਐਕਟਿਵਾ ਉਸ ਸਮੇਂ ਚੋਰੀ ਹੋ ਗਈ ਜਦੋਂ ਐਕਟਿਵਾ ਚਾਲਕ ਮਹਿਲਾ ਆਪਣੇ ਪਿਤਾ ਦੇ ਇਲਾਜ ਲਈ ਹਸਪਤਾਲ 'ਚ ਗਈ ਹੋਈ ਸੀ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ...

ਪੂਰੀ ਖ਼ਬਰ »

ਸਵਾਮੀਆਂ ਦੀ ਕੁਟੀਆ ਵਿਖੇ ਭੰਡਾਰਾ ਕਰਵਾਇਆ

ਤਲਵੰਡੀ ਚੌਧਰੀਆਂ, 29 ਮਈ (ਪਰਸਨ ਲਾਲ ਭੋਲਾ)-ਬ੍ਰਹਮਲੀਨ 1008 ਪਰਮਬੰਸ ਸਵਾਮੀ ਸਦਾ ਨੰਦ ਸਰਸਵਤੀ ਮਹਾਰਾਜ ਜੀ ਦੀ 30ਵੀਂ ਬਰਸੀ 'ਤੇ ਸ੍ਰੀ ਰਾਧਾ ਕ੍ਰਿਸ਼ਨ ਕੁੰਜ (ਸੁਆਮੀ ਦੀ ਕੁਟੀਆ) ਤਲਵੰਡੀ ਚੌਧਰੀਆਂ ਵਿਖੇ ਨਗਰ ਨਿਵਾਸੀਆਂ, ਇਲਾਕੇ ਦੀਆਂ ਸੰਗਤਾਂ ਤੇ ਐੱਨ.ਆਰ.ਆਈਜ਼ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਵੱਲ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਜ਼ਿਲ੍ਹੇ 'ਚ 65 ਨੋਡਲ ਅਫ਼ਸਰ ਨਿਯੁਕਤ-ਡੀ.ਸੀ.

ਕਪੂਰਥਲਾ, 29 ਮਈ (ਵਿ. ਪ੍ਰ.)-ਪੰਜਾਬ ਸਰਕਾਰ ਵਲੋਂ ਕਪੂਰਥਲਾ ਵਿਚ 53 ਹਜ਼ਾਰ ਹੈਕਟੇਅਰ ਰਕਬੇ 'ਚ ਝੋਨੇ ਦੀ ਸਿੱਧੀ ਬਿਜਾਈ ਦੇ ਟੀਚੇ ਦੀ ਪੂਰਤੀ ਲਈ 'ਜਲ ਦਾ ਰਾਖਾ, ਕੱਲ੍ਹ ਦਾ ਰਾਖਾ' ਮਿਸ਼ਨ ਨੂੰ ਪੂਰਾ ਕਰਨ ਲਈ ਜ਼ਿਲ੍ਹੇ ਵਿਚ 63 ਨੋਡਲ ਅਫ਼ਸਰ ਤਾਇਨਾਤ ਕੀਤੇ ਜਾ ਚੁੱਕੇ ਹਨ | ...

ਪੂਰੀ ਖ਼ਬਰ »

ਡੇਰਾ ਸ੍ਰੀ ਹਰਗੋਬਿੰਦਗੜ੍ਹ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

ਖਲਵਾੜਾ, 29 ਮਈ (ਮਨਦੀਪ ਸਿੰਘ ਸੰਧੂ)-ਤਪ ਅਸਥਾਨ ਸੰਤ ਬਾਬਾ ਰਣਜੀਤ ਸਿੰਘ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਪਿੰਡ ਭੋਗਪੁਰ ਵਿਖੇ ਮੁੱਖ ਸੇਵਾਦਾਰ ਬਾਬਾ ਤਲਵਿੰਦਰ ਸਿੰਘ ਉਰਫ਼ ਪਰਮੇਸ਼ਰ ਸਿੰਘ ਭੋਗਪੁਰ ਵਾਲਿਆਂ ਦੀ ਅਗਵਾਈ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਦੀ ਮੀਟਿੰਗ ਹੋਈ

ਸੁਲਤਾਨਪੁਰ ਲੋਧੀ, 29 ਮਈ (ਨਰੇਸ਼ ਹੈਪੀ, ਥਿੰਦ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ਼ ਸੁਲਤਾਨਪੁਰ ਲੋਧੀ ਦੀ ਮੀਟਿੰਗ ਹੋਈ, ਜਿਸ ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਉਪਰੰਤ ...

ਪੂਰੀ ਖ਼ਬਰ »

ਚਿਹੇੜੂ ਵਿਖੇ ਸ਼ਹੀਦੀ ਸਮਾਗਮ 1 ਨੂੰ

ਫਗਵਾੜਾ, 29 ਮਈ (ਅਸ਼ੋਕ ਕੁਮਾਰ ਵਾਲੀਆ)-ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਸ਼ਹੀਦ ਭਾਈ ਮਨਵੀਰ ਸਿੰਘ ਚਿਹੇੜੂ, ਸ਼ਹੀਦ ਭਾਈ ਪਰਮਜੀਤ ਸਿੰਘ, ਸ਼ਹੀਦ ਬਾਪੂ ਮਹਿੰਦਰ ਸਿੰਘ, ਸ਼ਹੀਦ ਭਾਈ ਪਾਖਰ ਸਿੰਘ, ਸ਼ਹੀਦ ਗ੍ਰੰਥੀ ਸਾਧੂ ਸਿੰਘ, ਸ਼ਹੀਦ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕਮੇਟੀਆਂ ਦਾ ਗਠਨ

ਨਡਾਲਾ, 29 ਮਈ (ਮਾਨ)-ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਟੇਟ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਹੇਠ ਸੂਬਾਈ ਆਗੂ ਸ਼ਵਿੰਦਰ ਸਿੰਘ ਚੁਟਾਲਾ ਦੇ ਨਿਰਦੇਸ਼ਾਂ 'ਤੇ ਪਿੰਡਾਂ ਵਿਚ ਜਥੇਬੰਦੀ ਦੇ ਨਵੇਂ ਯੂਨਿਟ ਬਣਾਏ ਜਾ ਰਹੇ ਹਨ | ਇਸ ਸਬੰਧੀ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਹੈਰੋਇਨ ਤੇ ਨਕਦੀ ਸਮੇਤ ਦੋ ਔਰਤਾਂ ਗਿ੍ਫ਼ਤਾਰ, ਇਕ ਫ਼ਰਾਰ

ਕਪੂਰਥਲਾ, 29 ਮਈ (ਵਿ. ਪ੍ਰ.)-ਥਾਣਾ ਸਿਟੀ ਪੁਲਿਸ ਨੇ ਪੀਰ ਬਾਬਾ ਸ਼ਾਹ ਦੀ ਜਗ੍ਹਾ ਮੁਹੱਲਾ ਮਹਿਤਾਬਗੜ੍ਹ ਨੇੜੇ ਚੈਕਿੰਗ ਦੌਰਾਨ ਇਕ ਔਰਤ ਪਿੰਕੀ ਤੇ ਨੰਦਨੀ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 20 ਗਰਾਮ ਹੈਰੋਇਨ, 40 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕਰਕੇ ਵੱਖ-ਵੱਖ ...

ਪੂਰੀ ਖ਼ਬਰ »

ਸੰਤ ਸੀਚੇਵਾਲ ਨੂੰ ਰਾਜ ਸਭਾ ਦਾ ਮੈਂਬਰ ਬਣਾਉਣ ਦਾ ਫ਼ੈਸਲਾ ਸ਼ਲਾਘਾਯੋਗ- ਬਾਬਾ ਨੀਲਾ, ਲਾਡੀ

ਡਡਵਿੰਡੀ, 29 ਮਈ (ਦਿਲਬਾਗ ਸਿੰਘ ਝੰਡ)-ਉੱਘੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੰੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਰਾਜ ਸਭਾ ਦਾ ਮੈਂਬਰ ਨਾਮਜ਼ਦ ਕੀਤੇ ਜਾਣ ਦਾ ਸਵਾਗਤ ਕਰਦਿਆਂ ਸੱਚਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ, ਸੰਤ ਬਾਬਾ ਤਰਲੋਚਨ ...

ਪੂਰੀ ਖ਼ਬਰ »

ਸੀਵਰੇਜ ਦੀ ਸਮੱਸਿਆ ਨਾਲ ਜੂਝ ਰਿਹਾ ਕਸਬਾ ਢਿਲਵਾਂ

ਗੋਬਿੰਦ ਸੁਖੀਜਾ ਢਿਲਵਾਂ, 29 ਮਈ-ਕਸਬਾ ਢਿਲਵਾਂ ਨੂੰ ਜੇਕਰ ਸਮੱਸਿਆਵਾਂ ਦਾ ਘਰ ਕਹਿ ਲਿਆ ਜਾਵੇ ਤਾਂ ਕੋਈ ਅਤਿ ਕਥਨੀ ਨਹੀਂ ਹੋਵੇਗੀ | ਇਲਾਕੇ ਦੀ ਮੁੱਖ ਸਮੱਸਿਆ ਸੀਵਰੇਜ ਦੀ ਹੈ | ਕਸਬਾ ਢਿਲਵਾਂ ਵਿਚ ਸੀਵਰੇਜ ਸਿਸਟਮ ਨਾ ਚੱਲਣ ਕਾਰਨ ਇਲਾਕਾ ਨਿਵਾਸੀਆਂ ਨੂੰ ਬਹੁਤ ...

ਪੂਰੀ ਖ਼ਬਰ »

ਸੰਤ ਸੀਚੇਵਾਲ ਨੂੰ ਰਾਜ ਸਭਾ ਲਈ ਉਮੀਦਵਾਰ ਬਣਾਏ ਜਾਣ 'ਤੇ ਵਾਤਾਵਰਣ ਪ੍ਰੇਮੀਆਂ 'ਚ ਖੁਸ਼ੀ ਦੀ ਲਹਿਰ

ਸੁਲਤਾਨਪੁਰ ਲੋਧੀ, 29 ਮਈ (ਥਿੰਦ, ਹੈਪੀ)-ਆਮ ਆਦਮੀ ਪਾਰਟੀ ਵਲੋਂ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਰਾਜ ਸਭਾ ਲਈ ਉਮੀਦਵਾਰ ਨਾਮਜ਼ਦ ਕਰਨ 'ਤੇ ਵਾਤਾਵਰਨ ਪ੍ਰੇਮੀਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਵਾਤਾਵਰਨ ਦੇ ਖੇਤਰ ਵਿਚ ਕੰਮ ਕਰ ਰਹੇ ...

ਪੂਰੀ ਖ਼ਬਰ »

ਬਾਬਾ ਬੋਦੇ ਸ਼ਾਹ ਦੀ ਦਰਗਾਹ 'ਤੇ ਮੇਲਾ ਕਰਵਾਉਣ ਸੰਬੰਧੀ ਮੀਟਿੰਗ

ਹੁਸੈਨਪੁਰ, 29 ਮਈ (ਸੋਢੀ)-ਪਿੰਡ ਕੜ੍ਹਾਲ ਕਲਾਂ ਵਿਖੇ ਬਾਬਾ ਬੋਦੇ ਸ਼ਾਹ ਮੇਲਾ ਪ੍ਰਬੰਧਕ ਕਮੇਟੀ ਤੇ ਪਿੰਡ ਵਾਸੀਆਂ ਦੀ ਮੀਟਿੰਗ ਹੋਈ, ਜਿਸ ਦੌਰਾਨ ਹਰ ਸਾਲ ਦੀ ਤਰ੍ਹਾਂ ਕਰਵਾਏ ਜਾ ਰਹੇ ਸਾਲਾਨਾ ਮੇਲੇ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਸਰਬਸੰਮਤੀ ਨਾਲ ਮਤਾ ਪਾਸ ...

ਪੂਰੀ ਖ਼ਬਰ »

ਰਾਜ ਸਭਾ ਮੈਂਬਰ ਨਾਮਜ਼ਦ ਹੋਣ ਤੋਂ ਬਾਅਦ ਸੰਤ ਸੀਚੇਵਾਲ ਦੇ ਨਾਂਅ 'ਤੇ ਕਿਸੇ ਨੇ ਬਣਾਇਆ ਫ਼ਰਜ਼ੀ ਅਕਾਊਾਟ

ਸੁਲਤਾਨਪੁਰ ਲੋਧੀ, 29 ਮਈ (ਨਰੇਸ਼ ਹੈਪੀ, ਥਿੰਦ)- ਵਾਤਾਵਰਨ ਪ੍ਰੇਮੀ ਪਦਮਸ਼੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੂੰ ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਮੈਂਬਰ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਉਸੇ ਰਾਤ ਪਹਿਲਾਂ ਕਿਸੇ ਸ਼ਰਾਰਤੀ ਵਿਅਕਤੀ ਵਲੋਂ ਬਾਬਾ ਜੀ ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 34 ਸੇਵਾ ਮੁਕਤ ਪਟਵਾਰੀਆਂ ਤੇ ਕਾਨੂੰਗੋ ਦੀ ਠੇਕੇ ਦੇ ਆਧਾਰ 'ਤੇ ਹੋਵੇਗੀ ਭਰਤੀ

ਕਪੂਰਥਲਾ, 29 ਮਈ (ਵਿ. ਪ੍ਰ.)-ਜ਼ਿਲ੍ਹਾ ਕਪੂਰਥਲਾ 'ਚ ਪਟਵਾਰੀਆਂ ਤੇ ਕਾਨੂੰਗੋ ਦੀਆਂ ਖ਼ਾਲੀ ਅਸਾਮੀਆਂ ਠੇਕੇ ਦੇ ਆਧਾਰ 'ਤੇ ਭਰਨ ਲਈ ਸਰਕਾਰ ਵਲੋਂ 34 ਮਾਲ ਪਟਵਾਰੀਆਂ ਦੀ ਭਰਤੀ ਕੀਤੀ ਜਾ ਰਹੀ ਹੈ | ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਠੇਕੇ ਦੇ ਆਧਾਰ 'ਤੇ ਭਰਤੀ ਹੋਣ ਵਾਲੇ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ ਲਈ ਹੋਈ ਪ੍ਰਵੇਸ਼ ਪ੍ਰੀਖਿਆ 'ਚ ਜ਼ਿਲ੍ਹੇ ਦੇ 46 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ

ਕਪੂਰਥਲਾ, 29 ਮਈ (ਅਮਰਜੀਤ ਕੋਮਲ)-ਪੰਜਾਬ ਦੇ ਮੈਰੀਟੋਰੀਅਸ ਸਕੂਲਾਂ 'ਚ ਬੱਚਿਆਂ ਦੇ ਦਾਖ਼ਲੇ ਲਈ ਪ੍ਰਵੇਸ਼ ਪ੍ਰੀਖਿਆ ਕੋਵਿਡ ਸਬੰਧੀ ਹਦਾਇਤਾਂ ਦੀ ਪਾਲਣਾ ਕਰਦਿਆਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕਪੂਰਥਲਾ ਵਿਚ ਸਫਲਤਾ ...

ਪੂਰੀ ਖ਼ਬਰ »

ਸੰਤ ਬਾਬਾ ਜਗਤ ਸਿੰਘ ਤੇ ਬਾਬਾ ਹੀਰਾ ਸਿੰਘ ਸਤਿਨਾਮ ਦੀ ਬਰਸੀ ਮਨਾਈ

ਤਲਵੰਡੀ ਚੌਧਰੀਆਂ, 29 ਮਈ (ਪਰਸਨ ਲਾਲ ਭੋਲਾ)-ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਸੱਚ ਖੰਡ ਵਾਸੀ ਸੰਤ ਬਾਬਾ ਜਗਤ ਸਿੰਘ ਤੇ ਸੱਚ ਖੰਡ ਵਾਸੀ ਸੰਤ ਬਾਬਾ ਹੀਰਾ ਸਿੰਘ ਸਤਿਨਾਮ ਦੀ ਬਰਸੀ ਬਾਬਾ ਲੀਡਰ ਸਿੰਘ ਗੁਰਸਰ ਸੈਫਲਾਬਾਦ ਤੇ ਗੁਰਦੁਆਰਾ ਦਮਦਮਾ ਸਾਹਿਬ ਦੇ ਮੁੱਖ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX