ਤਾਜਾ ਖ਼ਬਰਾਂ


ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  21 minutes ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  24 minutes ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  29 minutes ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  about 1 hour ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਮੈਂ ਐਨ.ਸੀ.ਪੀ. 'ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ 'ਤੇ ਸ਼ਸ਼ੀ ਥਰੂਰ
. . .  about 1 hour ago
ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ...
ਔਰਤ ਨੇ ਬੱਚੇ ਸਮੇਤ ਸਰਹਿੰਦ ਫੀਡਰ 'ਚ ਮਾਰੀ ਛਾਲ
. . .  about 1 hour ago
ਸ੍ਰੀ ਮੁਕਤਸਰ ਸਾਹਿਬ/ਮੰਡੀ ਅਰਨੀਵਾਲਾ, 5 ਦਸੰਬਰ (ਬਲਕਰਨ ਸਿੰਘ ਖਾਰਾ/ਨਿਸ਼ਾਨ ਸਿੰਘ ਸੰਧੂ)-ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀ ਸਰਹਿੰਦ ਫੀਡਰ 'ਚ ਇਕ ਔਰਤ ਨੇ ਬੱਚੇ ਸਮੇਤ ਛਾਲ ਮਾਰ ਦਿੱਤੀ। ਦੋਵਾਂ ਦੇ ਬਚਾਅ ਲਈ ਪਿੰਡ ਭੁੱਲਰ ਦੇ ਦੋ ਵਿਅਕਤੀ ਨਹਿਰ ਵਿਚ ਉਤਰੇ। ਇਸ ਦੌਰਾਨ ਬੱਚੇ ਦਾ ਤਾਂ ਬਚਾਅ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ
. . .  about 1 hour ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਹੋਈ...
ਸੰਘਣੀ ਧੁੰਦ ਕਾਰਨ ਵਾਪਰਿਆ ਸੜਕੀ ਹਾਦਸਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ,5 ਦਸੰਬਰ (ਬਲਕਰਨ ਸਿੰਘ ਖਾਰਾ)- ਅੱਜ ਧੁੰਦ ਕਾਰਨ ਪਿੰਡ ਮਹੂਆਂਨਾਂ ਨੇੜੇ ਮਲੋਟ ਡੱਬਵਾਲੀ ਨੈਸ਼ਨਲ ਹਾਈਵੇ ਰੋਡ ’ਤੇ ਇਕ ਕਾਰ ਦੀ ਰੋਡਵੇਜ ਬਸ...
67ਵੀਂ ਸਿੱਖ ਵਿੱਦਿਅਕ ਸਿੱਖ ਕਾਨਫ਼ਰੰਸ ਦੇ ਤੀਜੇ ਦਿਨ ਪੁੱਜੀਆਂ ਅਹਿਮ ਸ਼ਖ਼ਸੀਅਤਾਂ
. . .  about 2 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਕਰਵਾਈ ਜਾ ਰਹੀ ਤਿੰਨ ਦਿਨਾਂ 67ਵੀਂ ਸਿੱਖ ਵਿੱਦਿਅਕ ਕਾਨਫ਼ਰੰਸ ’ਚ ਅੱਜ ਤੀਜੇ ਦਿਨ ਕਰਵਾਏ ਜਾ ਰਹੇ ਮੁੱਖ ਸਮਾਗਮ ਵਿਚ...
ਸ਼ਸ਼ੀ ਥਰੂਰ ਦਾ ਐਨ.ਸੀ.ਪੀ. 'ਚ ਕਰਾਂਗੇ ਸਵਾਗਤ-ਪੀ.ਸੀ.ਚਾਕੋ
. . .  about 2 hours ago
ਕੰਨੂਰ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦਾ ਕਹਿਣਾ ਹੈ ਕਿ ਜੇਕਰ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਐਨ.ਸੀ.ਪੀ. 'ਚ ਆਉਂਦੇ ਹਨ ਤਾਂ ਅਸੀਂ ਉਨ੍ਹਾਂ ਨੂੰ ਗਰਮਜੋਸ਼ੀ ਨਾਲ ਸਵਾਗਤ ਕਰਾਂਗੇ। ਸ਼ਸ਼ੀ ਥਰੂਰ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਬਣੇ...
ਹੁਣ 10 ਦਸੰਬਰ ਨੂੰ ਹੋਵੇਗੀ ਜਗਮੀਤ ਸਿੰਘ ਬਰਾੜ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ
. . .  about 2 hours ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਗਮੀਤ ਸਿੰਘ ਬਰਾੜ ਨੂੰ ਭੇਜੇ ਗਏ ਨੋਟਿਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ 6 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਜਗਮੀਤ ਸੰਘ ਬਰਾੜ...
ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ-ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਦੂਜੇ ਪੜਾਅ ਵਿਚ ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ। ਮੈਂ ਇਸਦੇ ਲਈ ਵਧਾਈ ਦਿੰਦਾ...
ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਪਾਈ ਵੋਟ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਆਪਣੀ...
ਜਲੰਧਰ ਜ਼ਿਲ੍ਹੇ ਦੇ ਮਨਸੂਰਪੁਰ ਪਿੰਡ ’ਚ ਬੇਅਦਬੀ ਦੀ ਘਟਨਾ
. . .  about 2 hours ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਪਿੰਡ ਮਨਸੂਰਪੁਰ ’ਚ ਬੀਤੀ ਰਾਤ ਦੋ ਪ੍ਰਵਾਸੀ ਮਜ਼ਦੂਰਾਂ ਵਲੋਂ ਗੁਰੂ ਘਰ ’ਚ ਦਾਖ਼ਲ ਹੋ ਕੇ ਗੁਰੂ ਘਰ ਦੀ ਬੇਅਦਬੀ ਕੀਤੀ ਗਈ। ਸੀ.ਸੀ.ਟੀ.ਵੀ. ਫੁਟੇਜ਼ ਅਨੁਸਾਰ ਦੋਸ਼ੀ ਬੀਤੀ ਰਾਤ ਕਰੀਬ 12.30 ਵਜੇ ਦਾਖ਼ਲ ਹੋਏ। ਜਦੋਂ ਸਵੇਰੇ ਗੁਰੂ ਘਰ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ ਹੋਈ...
ਗੁਜਰਾਤ ਵਿਧਾਨ ਸਭਾ ਚੋਣਾਂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਈ ਵੋਟ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਸ਼ਾਨ ਪਬਲਿਕ ਸਕੂਲ, ਰਾਨੀਪ ਵਿਖੇ ਆਪਣੀ...
ਮੈਨਪੁਰੀ ਲੋਕ ਸਭਾ ਉਪਚੋਣ ਅਤੇ 6 ਹੋਰ ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ
. . .  about 3 hours ago
ਨਵੀਂ ਦਿੱਲੀ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਵੋਟਿੰਗ ਦੇ ਨਾਲ ਨਾਲ ਮੈਨਪੁਰੀ ਲੋਕ ਸਭਾ ਉਪਚੋਣ ਅਤੇ ਬਿਹਾਰ, ਉੜੀਸ਼ਾ, ਛੱਤੀਸਗੜ੍ਹ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੀਆਂ...
ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 'ਚ 100 ਅਰਬ ਡਾਲਰ ਭੇਜੇ ਭਾਰਤ- ਵਿਸ਼ਵ ਬੈਂਕ
. . .  about 5 hours ago
ਸਿੰਗਾਪੁਰ, 5 ਦਸੰਬਰ-ਪਿਛਲੇ ਹਫ਼ਤੇ ਪ੍ਰਕਾਸ਼ਿਤ ਵਿਸ਼ਵ ਬੈਂਕ ਦੀ ਇਕ ਰਿਪੋਰਟ ਵਿਚ ਖ਼ੁਲਾਸਾ ਹੋਇਆ ਹੈ ਕਿ ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 ਵਿਚ 100 ਅਰਬ ਡਾਲਰ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ
. . .  about 5 hours ago
ਅਜਨਾਲਾ/ਗੱਗੋਮਾਹਲ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਥਾਣਾ ਰਮਦਾਸ ਦੀ ਬੀ.ਓ.ਪੀ. ਵਧਾਈ ਚੀਮਾ ਵਿਖੇ ਭਾਰਤ-ਪਾਕਿਸਤਾਨ ਸਰਹੱਦ 'ਤੇ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ, ਜਿਸ 'ਤੇ ਬੀ.ਐੱਸ.ਐੱਫ. ਜਵਾਨਾਂ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਮੱਧ ਅਤੇ ਉੱਤਰੀ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਫੈਲੇ 93 ਹਲਕਿਆਂ ਵਿਚ ਅੱਜ 2.5 ਕਰੋੜ ਤੋਂ ਵੱਧ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਹਾੜ ਸੰਮਤ 554

ਰੂਪਨਗਰ

ਇੰਪਲਾਈਜ਼ ਫੈਡਰੇਸ਼ਨ ਪੰ.ਰਾ.ਬਿ.ਬੋ. ਅਤੇ ਕੰਟਰੈਕਟ ਕਰਮਚਾਰੀ ਯੂਨੀਅਨ ਵਲੋਂ ਲੜੀਵਾਰ ਭੁੱਖ ਹੜਤਾਲ ਆਰੰਭ

ਘਨੌਲੀ, 20 ਜੂਨ (ਜਸਵੀਰ ਸਿੰਘ ਸੈਣੀ)-ਇੰਪਲਾਈਜ਼ ਫੈਡਰੇਸ਼ਨ ਪੰ.ਰਾ.ਬਿ.ਬੋ. ਅਤੇ ਕੰਟਰੈਕਟਰ ਕਰਮਚਾਰੀ ਯੂਨੀਅਨ ਥਰਮਲ ਪਲਾਂਟ ਰੂਪਨਗਰ ਵਲੋਂ ਅੱਜ ਥਰਮਲ ਪਲਾਂਟ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੇ ਵਿਰੁੱਧ ਕਾਲੇ ਝੰਡੇ ਲੈ ਕੇ ਰੋਸ ਵਿਖਾਵਾ ਕਰਨ ਉਪਰੰਤ ਲੜੀਵਾਰ ਭੁੱਖ ਹੜਤਾਲ ਦਾ ਆਰੰਭ ਕਰ ਦਿੱਤਾ ਗਿਆ ਹੈ | ਲੜੀਵਾਰ ਭੁੱਖ ਹੜਤਾਲ ਦੇ ਪਹਿਲੇ ਦਿਨ ਜਥੇਬੰਦੀ ਦੇ ਜੁਆਇੰਟ ਸੈਕਟਰੀ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਸੁਰਿੰਦਰਪਾਲ ਸਿੰਘ, ਰਾਮ ਕੈਲਾਸ਼, ਹਰਵਿੰਦਰ ਸਿੰਘ, ਰਜਿੰਦਰ ਸਿੰਘ, ਸ਼ਿਵ ਕੁਮਾਰ, ਸੱਜਣ ਸਿੰਘ, ਮਿਲੀ ਲਾਲ, ਜਸਵੀਰ ਸਿੰਘ, ਜਸਵਿੰਦਰ ਸਿੰਘ ਅਤੇ ਰਣਜੀਤ ਸਿੰਘ ਭੁੱਖ ਹੜਤਾਲ 'ਤੇ ਬੈਠੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪ੍ਰਧਾਨ ਹਰਮੇਸ਼ ਸਿੰਘ ਧੀਮਾਨ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਮਿਨਹਾਸ ਨੇ ਦੱਸਿਆ ਕਿ ਕਾਂਗਰਸ ਸਰਕਾਰ ਵਲੋਂ ਜਿੱਥੇ ਮਾਰਚ 2020 ਦਾ ਘੱਟੋ ਘੱਟ ਉਜ਼ਰਤਾਂ ਵਿਚ ਵਾਧਾ 405 ਰੁਪਏ ਦਿੱਤਾ ਗਿਆ ਸੀ, ਉੱਥੇ ਹੀ ਸਤੰਬਰ 2020 ਤੋਂ ਇਹ ਵਾਧਾ ਸਿਰਫ਼ 11 ਰੁਪਏ ਦੇ ਕੇ ਕਿਰਤੀਆਂ ਨਾਲ ਕੋਝਾ ਮਜ਼ਾਕ ਕੀਤਾ ਗਿਆ ਸੀ | ਪੰਜਾਬ ਸਰਕਾਰ ਵੱਲ ਮਾਰਚ 2021, ਸਤੰਬਰ 2021 ਅਤੇ ਮਾਰਚ 2022 ਦੇ ਉਜ਼ਰਤਾਂ ਦੇ ਵਾਧੇ ਅਜੇ ਤੱਕ ਵੀ ਬਕਾਇਆ ਪਏ ਹਨ | ਆਮ ਆਦਮੀ ਪਾਰਟੀ ਨੇ ਵੋਟਾਂ ਤੋਂ ਪਹਿਲਾਂ ਕਿਰਤੀਆਂ ਦੀਆਂ ਘੱਟੋ ਘੱਟ ਉਜ਼ਰਤਾਂ ਵਿਚ ਵਾਧਾ ਕਰਨ ਦਾ ਵਾਅਦਾ ਕੀਤਾ ਸੀ, ਪਾਰਟੀ ਦੀ ਸਰਕਾਰ ਬਣੀ ਨੂੰ ਤਿੰਨ ਮਹੀਨੇ ਤੋਂ ਵੱਧ ਦਾ ਸਮਾ ਹੋ ਚੁੱਕਾ ਹੈ ਪ੍ਰੰਤੂ ਅਜੇ ਤੱਕ ਵੀ ਇਹ ਵਾਅਦਾ ਵਫ਼ਾ ਨਾ ਕਰਕੇ ਇਹ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀਆਂ ਲੀਹਾਂ 'ਤੇ ਚੱਲ ਰਹੀ ਹੈ | ਜਿਸ ਕਾਰਨ ਪੰਜਾਬ ਸਰਕਾਰ ਪ੍ਰਤੀ ਕਿਰਤੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਥਰਮਲ ਪਲਾਂਟ ਦੀ ਮੈਨੇਜਮੈਂਟ ਵਲੋਂ ਪਾਵਰ ਕਲੌਨੀ ਤੋਂ ਸਟਾਫ਼ ਬੱਸਾਂ ਨੂੰ ਦੁਬਾਰਾ ਨਹੀਂ ਚਲਾਇਆ ਜਾ ਰਿਹਾ ਜਦ ਕਿ ਇਹ ਸਟਾਫ਼ ਬੱਸਾਂ ਪਿਛਲੇ ਲਗਪਗ 40 ਸਾਲ ਤੋਂ ਲਗਾਤਾਰ ਚੱਲ ਰਹੀਆਂ ਸਨ ਪ੍ਰੰਤੂ ਥਰਮਲ ਪਲਾਂਟ ਦੀ ਮੈਨੇਜਮੈਂਟ ਵਲੋਂ ਕੋਰੋਨਾ ਦੀ ਆੜ ਹੇਠ ਇਹਨਾਂ ਬੱਸਾਂ ਨੂੰ ਸਾਲ 2020 ਵਿਚ ਬੰਦ ਕਰ ਦਿੱਤਾ ਗਿਆ ਸੀ | ਇਸ ਤੋਂ ਇਲਾਵਾ ਲਗਪਗ ਪਿਛਲੇ ਦੋ ਸਾਲਾਂ ਤੋਂ ਪਾਵਰ ਕਲੌਨੀ ਵਿਖੇ ਮਕਾਨਾਂ ਦੀ ਅਲਾਟਮੈਂਟ ਬੰਦ ਕੀਤੀ ਹੋਈ ਹੈ ਅਤੇ ਜਥੇਬੰਦੀ ਵਲੋਂ ਬਾਰ-ਬਾਰ ਕਹਿਣ ਦੇ ਬਾਵਜੂਦ ਅਲਾਟਮੈਂਟ ਦੁਬਾਰਾ ਸ਼ੁਰੂ ਨਹੀਂ ਕੀਤੀ ਜਾ ਰਹੀ | ਉਪਰੋਕਤ ਮੰਗਾਂ ਨੂੰ ਮੰਨਵਾਉਣ ਲਈ ਅੱਜ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ ਜੋ ਕਿ 24 ਜੂਨ ਤੱਕ ਜਾਰੀ ਰਹੇਗੀ | ਇਸ ਮੌਕੇ ਬਲਵਿੰਦਰ ਸਿੰਘ, ਲਾਲ ਬਹਾਦਰ ਥਾਪਾ, ਅਮਰਜੀਤ ਸਿੰਘ, ਸੁਰਿੰਦਰਪਾਲ, ਰਾਜ ਕੁਮਾਰ, ਰਜਿੰਦਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ |

ਰੂਪਨਗਰ ਅਨਾਜ ਮੰਡੀ 'ਚ 50 ਕੁਇੰਟਲ ਮੂੰਗੀ ਦੀ ਆਮਦ

ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਘੱਟੋ ਘੱਟ ਸਮਰਥਨ ਮੁੱਲ 'ਤੇ ਖ੍ਰੀਦੀ ਜਾਣ ਵਾਲੀ ਮੂੰਗੀ ਦੀ ਫ਼ਸਲ ਮੰਡੀਆਂ 'ਚ ਆ ਰਹੀ ਹੈ ਜਿਸ ਦੇ ਘੱਟੋ ਘੱਟ ਸਮਰਥਨ ਮੁੱਲ ਨਾਲ ਕਿਸਾਨ ਤਾਂ ਖ਼ੁਸ਼ ਹਨ ਪਰ ਖ੍ਰੀਦ ਮਾਰਕਫੈੱਡ ਦੁਆਰਾ ਸੋਸਾਇਟੀਆਂ ਰਾਹੀਂ ...

ਪੂਰੀ ਖ਼ਬਰ »

ਮਹਿਲਾ ਨੇ ਸਰਹਿੰਦ ਨਹਿਰ ਦੇ ਪੁਲ ਨੇੜਿਓਾ ਮਾਰੀ ਛਾਲ

ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)-ਰੂਪਨਗਰ ਦੀ ਸਰਹਿੰਦ ਨਹਿਰ ਦੇ ਲੋਹੇ ਦੇ ਪੁਲ ਨੇੜਿਉਂ ਅੱਜ ਇੱਕ ਮਹਿਲਾ ਨੇ ਸਰਹਿੰਦ ਨਹਿਰ ਵਿਚ ਛਾਲ ਮਾਰ ਦਿੱਤੀ | ਮੌਕੇ 'ਤੇ ਮੌਜੂਦ ਲੋਕਾਂ ਨੇ ਰੌਲਾ ਪਾਇਆ ਪਰ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹ ਗਈ ਔਰਤ ਨੂੰ ਬਚਾਉਣ ਦੀਆਂ ...

ਪੂਰੀ ਖ਼ਬਰ »

ਸੁਰਜੀਤ ਸਿੰਘ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਪ੍ਰਧਾਨ ਚੁਣੇ

ਨੂਰਪੁਰ ਬੇਦੀ, 20 ਜੂਨ (ਵਿੰਦਰ ਪਾਲ ਝਾਂਡੀਆ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ-ਡਵੀਜ਼ਨ ਨੂਰਪੁਰ ਬੇਦੀ ਦਾ ਚੋਣ ਡੈਲੀਗੇਟ ਇਜਲਾਸ ਦਫ਼ਤਰ ਸਿੰਘਪੁਰ ਵਿਖੇ ਨਿਗਰਾਨ ਕਮੇਟੀ ਮੈਂਬਰਾਂ ਗੁਰਦਿਆਲ ਸਿੰਘ ਮਾਵੀ ਅਤੇ ਕਿ੍ਸ਼ਨ ਲਾਂਬਾ ਦੀ ਅਗਵਾਈ ਹੇਠ ਹੋਇਆ | ਚੋਣ ਇਜਲਾਸ ...

ਪੂਰੀ ਖ਼ਬਰ »

ਬਾਬਾ ਗ਼ਾਜ਼ੀ ਦਾਸ ਕਲੱਬ ਦੀ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨਾਲ ਮੁਲਾਕਾਤ

ਰੂਪਨਗਰ, 20 ਜੂਨ (ਸਟਾਫ਼ ਰਿਪੋਰਟਰ)-ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਬਾਬਾ ਗ਼ਾਜ਼ੀ ਦਾਸ ਕਲੱਬ ਰੋਡਮਾਜਰਾ ਚਕਲਾਂ ਦੇ ਪ੍ਰਧਾਨ ਦਵਿੰਦਰ ਸਿੰਘ ਬਾਜਵਾ ਅਤੇ ਹੋਰਾਂ ਦੀ ਮੀਟਿੰਗ ਹੋਈ | ਇਸ ਮੌਕੇ ਦਵਿੰਦਰ ਸਿੰਘ ਬਾਜਵਾ ਨੇ ਸੰਤ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਜਨਰੇਸ਼ਨ ਸਰਕਲ ਦੀ ਮੀਟਿੰਗ ਹੋਈ

ਸ੍ਰੀ ਅਨੰਦਪੁਰ ਸਾਹਿਬ, 20 ਜੂਨ (ਨਿੱਕੂਵਾਲ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਜਨਰੇਸ਼ਨ ਸਰਕਲ ਦੀ ਮਹੀਨਾਵਾਰ ਮੀਟਿੰਗ ਪੀ.ਐਸ.ਪੀ.ਸੀ.ਐਲ. ਦੇ ਵਿਸ਼ਰਾਮ ਘਰ ਵਿਖੇ ਜਨਰੇਸ਼ਨ ਸਰਕਲ ਦੇ ਚੇਅਰਮੈਨ ਗੋਪਾਲ ਸ਼ਰਮਾ ਅਤੇ ਸੀਨੀਅਰ ਮੀਤ ਪ੍ਰਧਾਨ ਚਰਨਦਾਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 20 ਜੂਨ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਅਨੁਸਾਸ਼ਨੀ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ...

ਪੂਰੀ ਖ਼ਬਰ »

ਟਰਾਂਸਫ਼ਾਰਮਰ ਤੋੜ ਕੇ ਕੀਮਤੀ ਸਾਮਾਨ ਕੀਤਾ ਚੋਰੀ

ਮੋਰਿੰਡਾ, 20 ਜੂਨ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਗੋਪਾਲਪੁਰ ਵਿਖੇ ਰਾਤ ਸਮੇਂ ਚੋਰਾਂ ਵੱਲੋਂ ਇੱਕ ਕਿਸਾਨ ਦੀ ਮੋਟਰ 'ਤੇ ਲੱਗਿਆ ਟਰਾਂਸਫਾਰਮ ਤੋੜ ਕੇ ਉਸ ਵਿਚੋਂ ਕੀਮਤੀ ਸਮਾਨ ਚੋਰੀ ਕਰ ਕੇ ਲੈ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੇਮ ਸਿੰਘ ...

ਪੂਰੀ ਖ਼ਬਰ »

ਖੱਡ ਦੇ ਕਿਨਾਰੇ ਬਣਾਏ ਜਾ ਰਹੇ ਮਹੈਣ ਕਾਲਜ ਨੂੰ ਬਰਸਾਤੀ ਪਾਣੀ ਦਾ ਖ਼ਤਰਾ

ਢੇਰ, 20 ਜੂਨ (ਸ਼ਿਵ ਕੁਮਾਰ ਕਾਲੀਆ)-ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਪਿੰਡ ਮਹੈਣ ਵਿਖੇ ਬਣਾਏ ਜਾ ਰਹੇ ਡਿਗਰੀ ਕਾਲਜ ਦੀ ਇਮਾਰਤ ਨੂੰ ਬਰਸਾਤੀ ਪਾਣੀ ਕਾਰਨ ਭਾਰੀ ਨੁਕਸਾਨ ਪਹੁੰਚ ਸਕਦਾ ਹੈ ਕਿਉਂਕਿ ਇਹ ਕਾਲਜ ਖੱਡ ਦੇ ਕਿਨਾਰੇ 'ਤੇ ਬਣਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਲੋਦੀਮਾਜਰਾ 'ਚ ਅੱਜ ਮਨਾਇਆ ਜਾਵੇਗਾ ਗਤਕਾ ਦਿਵਸ

ਰੂਪਨਗਰ, 20 ਜੂਨ (ਸੱਤੀ)-ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਰੂਪਨਗਰ ਦੀ ਪ੍ਰਧਾਨ ਮੈਡਮ ਮਨਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵਲੋਂ 21 ਜੂਨ ਨੂੰ ਗੱਤਕਾ ਦਿਵਸ ਮਨਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਗੱਤਕਾ ...

ਪੂਰੀ ਖ਼ਬਰ »

ਰੋਪੜ ਵਿਕਾਸ ਮੰਚ ਵਲੋਂ ਡੀ.ਸੀ. ਰਾਹੀਂ ਰਾਜਪਾਲ ਤੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ

ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)-ਰੋਪੜ ਵਿਕਾਸ ਮੰਚ ਜ਼ਿਲ੍ਹਾ ਰੂਪਨਗਰ ਦੇ ਇੱਕ ਵਫ਼ਦ ਨੇ ਸਾਥੀ ਬੀ.ਐਸ. ਸੈਣੀ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਰੂਪਨਗਰ ਰਾਹੀਂ ਮਾਨਯੋਗ ਗਵਰਨਰ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਨੂੰ ਦੋ ਅਲੱਗ ਅਲੱਗ ਮੰਗ ਪੱਤਰ ਦਿੱਤੇ | ਸਕੱਤਰ ...

ਪੂਰੀ ਖ਼ਬਰ »

ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)-ਲੰਘੀ ਰਾਤ 12 ਵਜੇ ਦੇ ਕਰੀਬ ਨਵੀਂ ਅਨਾਜ ਮੰਡੀ ਕੋਲ ਹੋਏ ਇੱਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ | ਨੌਜਵਾਨ ਹਰਵਿੰਦਰ ਸਿੰਘ ਨਿਵਾਸੀ ਗੁਰੂ ਨਗਰ ਨੇੜੇ, ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰਾਤ ਨੂੰ ਰੌਸ਼ਨੀ 'ਚ ਹੋਏ ਮਲਿਕਪੁਰ ਦਾ ...

ਪੂਰੀ ਖ਼ਬਰ »

ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਹੋਈ

ਸ੍ਰੀ ਅਨੰਦਪੁਰ ਸਾਹਿਬ, 20 ਜੂਨ (ਜੇ.ਐਸ.ਨਿੱਕੂਵਾਲ)-ਸਥਾਨਕ ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਮਟੋਰ ਦੀ ਮੀਟਿੰਗ ਪ੍ਰਧਾਨ ਜਥੇਦਾਰ ਸੁਰਿੰਦਰ ਸਿੰਘ ਮਟੋਰ ਦੀ ਅਗਵਾਈ ਵਿਚ ਗੁਰਦੁਆਰਾ ਸਾਹਿਬ ਨਿਰਮਲ ਬੰੁਗਾ ਵਿਖੇ ਹੋਈ ਜਿਸ ਵਿਚ ਦੱਸਿਆ ਗਿਆ ਕਿ ਪੀ.ਜੀ.ਆਈ. ਲਈ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਦੇ ਸਥਾਪਨਾ ਦਿਵਸ 'ਤੇ ਲਗਾਇਆ ਗਿਆ ਵੱਖ-ਵੱਖ ਪਕਵਾਨਾਂ ਦਾ ਲੰਗਰ

ਸ੍ਰੀ ਅਨੰਦਪੁਰ ਸਾਹਿਬ, 20 ਜੂਨ (ਜੇ. ਐਸ. ਨਿੱਕੂਵਾਲ)-ਧਾਰਮਿਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ 357ਵੇਂ ਸਥਾਪਨਾ ਦਿਵਸ ਤੇ ਗੁਰਦੁਆਰਾ ਹੈੱਡ ਦਰਬਾਰ ਕੋਟ ਪ੍ਰਾਣ ਰੂਪਨਗਰ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਖ਼ੁਸ਼ਹਾਲ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਗੁਰੂ ਕੇ ਮਹਿਲ ...

ਪੂਰੀ ਖ਼ਬਰ »

ਦੂਜੇ ਦਿਨ ਵੀ ਘਰ-ਘਰ ਜਾ ਕੇ ਨਿੱਕੜਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ

ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)-ਡਾ. ਪਰਮਿੰਦਰ ਕੁਮਾਰ ਸਿਵਲ ਸਰਜਨ ਰੂਪਨਗਰ ਦੀ ਅਗਵਾਈ ਹੇਠ ਚੱਲ ਰਹੀ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਅਧੀਨ ਅੱਜ ਦੂਜੇ ਦਿਨ ਵੀ ਜ਼ਿਲ੍ਹਾ ਰੂਪਨਗਰ ਦੇ ਸਲੱਮ ਇਲਾਕਿਆਂ ਦੇ ਘਰ-ਘਰ ਜਾ ਕਿ ਪੋਲੀਓ ਟੀਮਾਂ ਵਲੋਂ 5 ਸਾਲ ਤੱਕ ਦੇ ...

ਪੂਰੀ ਖ਼ਬਰ »

ਰੋਪੜ ਫੁੱਟਬਾਲ ਕਲੱਬ ਨੇ ਜਿੱਤੀ 3 ਰੋਜ਼ਾ ਫੁੱਟਬਾਲ ਟੂਰਨਾਮੈਂਟ ਦੀ ਟਰਾਫ਼ੀ

ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)-ਪਿੰਡ ਮਲਿਕਪੁਰ ਵਿਖੇ ਚੱਲ ਰਹੇ ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ (ਦਿਨ/ਰਾਤ) ਦੀ ਸ਼ਾਨਦਾਰ ਸਮਾਪਤੀ ਹੋਈ | ਪਹਿਲੇ ਸਥਾਨ 'ਤੇ ਰਹੀ ਰੋਪੜ ਫੁੱਟਬਾਲ ਕਲੱਬ ਦੀ ਟੀਮ ਦੇ ਕੋਚ ਅਮਨਦੀਪ ਸਿੰਘ ਲਾਡੀ ਨੇ ਦੱਸਿਆ ਕਿ ਨੌਜਵਾਨ ਸਭਾ ...

ਪੂਰੀ ਖ਼ਬਰ »

ਕੈਕਿੰਗ ਕੈਨੋਇੰਗ ਮੁਕਾਬਲੇ ਵਿਚ ਨਵਪ੍ਰੀਤ ਕੌਰ ਨੇ ਸੋਨ ਤਮਗ਼ਾ ਤੇ ਖ਼ੁਸ਼ਪ੍ਰੀਤ ਕੌਰ ਨੇ ਕਾਂਸੀ ਦਾ ਤਮਗ਼ਾ ਜਿੱਤਿਆ

ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)-ਵਾਟਰ ਸਪੋਰਟਸ ਕਲੱਬ ਕਰਨਾਲ ਹਰਿਆਣਾ ਵਲੋਂ ਓਪਨ ਕਲੱਬ ਕੈਕਿੰਗ ਕੈਨੋਇੰਗ ਸੀਨੀਅਰ ਔਰਤ-ਪੁਰਸ਼ ਦੇ ਦੋ ਰੋਜ਼ਾ ਖੇਡ ਮੁਕਾਬਲੇ ਜੋ ਕਿ 18 ਅਤੇ 19 ਜੂਨ ਨੂੰ ਕਰਵਾਏ ਗਏ, ਦੇ ਕੇ-1 1000 ਮੀਟਰ ਵਿਚ ਰੂਪਨਗਰ ਦੇ ਖਿਡਾਰੀਆਂ ਨੇ ਦੋ ਮੈਡਲ ...

ਪੂਰੀ ਖ਼ਬਰ »

ਸੀਵਰੇਜ ਦੇ ਚੱਲ ਰਹੇ ਕੰਮ ਕਾਰਨ ਸ਼ਹਿਰ ਦਾ ਪਾਣੀ ਹੋਇਆ ਬੰਦ-ਲੋਕ ਪ੍ਰੇਸ਼ਾਨ

ਸ੍ਰੀ ਆਨੰਦਪੁਰ ਸਾਹਿਬ, 20 ਜੂਨ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਪਿਛਲੇ ਕਾਫ਼ੀ ਸਮੇਂ ਤੋਂ ਸ਼ਹਿਰ ਅੰਦਰ ਸੀਵਰੇਜ ਦਾ ਕੰਮ ਚੱਲ ਰਿਹਾ ਹੈ ਜਿਸ ਕਰਕੇ ਆਮ ਲੋਕ ਪ੍ਰੇਸ਼ਾਨੀ ਦੇ ਆਲਮ 'ਚ ਹਨ | ਇਸੀ ਚੱਲ ਰਹੇ ਕੰਮ ਕਾਰਨ ਅੱਜ ਸਾਰੇ ਸ਼ਹਿਰ ਦਾ ਪਾਣੀ ਬੰਦ ਰਿਹਾ ਜਿਸ ...

ਪੂਰੀ ਖ਼ਬਰ »

ਖ਼ਤਰੇ ਤੋਂ ਖਾਲੀ ਨਹੀਂ ਗੋਲਥਾਈ-ਨੈਲਾ ਸੰਪਰਕ ਸੜਕ ਦਾ ਸਫ਼ਰ

ਨੰਗਲ, 20 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸਫ਼ਰ ਲਈ ਬੜੀ ਹੀ ਅਸੁਰੱਖਿਅਤ ਗੋਲਥਾਈ-ਨੈਲਾ ਸੰਪਰਕ ਸੜਕ ਵੱਲ ਧਿਆਨ ਦੇਣਾ ਚਾਹੀਦਾ ਹੈ | ਨੰਗਲ-ਭਾਖੜਾ ਡੈਮ ਮੁੱਖ ਸੜਕ 'ਤੇ ਸਥਿਤ ਪਿੰਡ ਗੋਲਥਾਈ ਤੋਂ ਨੈਲਾ ਹੋ ਕੇ ਵੀ ਭਾਖੜਾ ਡੈਮ ਪਹੁੰਚਿਆ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਖ਼ੂਨਦਾਨ ਕੈਂਪ ਲਗਾਇਆ

ਨੂਰਪੁਰ ਬੇਦੀ, 20 ਜੂਨ (ਰਾਜੇਸ਼ ਚੌਧਰੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੂਰਪੁਰ ਬੇਦੀ ਵਲੋਂ ਗੁਰ ਕਿਰਪਾ ਬਲੱਡ ਸੈਂਟਰ ਰਜਿੰਦਰਾ ਹਸਪਤਾਲ ਰੂਪਨਗਰ ਅਤੇ ਪਿੰਡ ਕਾਂਗੜ ਦੇ ਨੌਜਵਾਨਾਂ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਂਗੜ ਵਿਖੇ ...

ਪੂਰੀ ਖ਼ਬਰ »

ਪੰਚਾਇਤੀ ਖੇਡ ਮੁਕਾਬਲੇ ਸਮਾਪਤ

ਭਰਤਗੜ੍ਹ, 20 ਜੂਨ (ਜਸਬੀਰ ਸਿੰਘ ਬਾਵਾ)-ਬੜਾ ਪਿੰਡ ਦੇ ਨੌਜਵਾਨਾਂ ਵਲੋਂ ਸਮੂਹ ਗ੍ਰਾਮ ਪੰਚਾਇਤ ਅਤੇ ਮੁਹਤਬਰਾਂ ਦੇ ਸਹਿਯੋਗ ਨਾਲ ਅਰੰਭੇ ਤਿੰਨ ਦਿਨਾ ਪੰਚਾਇਤੀ ਖੇਡ ਮੁਕਾਬਲੇ ਅੱਜ ਸ਼ਾਮੀ ਸਮਾਪਤ ਹੋ ਗਏ | ਇਨ੍ਹਾਂ ਮੁਕਾਬਲਿਆਂ ਦੌਰਾਨ ਵੱਖ-ਵੱਖ ਜ਼ਿਲਿ੍ਹਆਂ ਅਤੇ ...

ਪੂਰੀ ਖ਼ਬਰ »

ਗੁਰਦੁਆਰਾ ਤਪੋਬਨ ਸਾਹਿਬ (ਊਨਾ) ਦਾ ਸਾਲਾਨਾ ਸਮਾਗਮ ਸਮਾਪਤ

ਸੰਤੋਖਗੜ੍ਹ, 20 ਜੂਨ (ਮਲਕੀਅਤ ਸਿੰਘ)-ਤੱਪ ਅਸਥਾਨ ਗੁਰਦੁਆਰਾ ਤਪੋਵਣ ਸਾਹਿਬ (ਊਨਾ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ 11ਵੀਂ ਅੰਸ਼ ਵੰਸ਼ ਬਾਬਾ ਸਾਹਿਬ ਸਿੰਘ ਬੇਦੀ ਦੇ ਤਪ ਅਸਥਾਨ ਤੇ ਗੁਰੂ ਨਾਨਕ ਦੇਵ ਜੀ ਦੀ 17ਵੀਂ ਅੰਸ਼ ਵੰਸ਼ ਬਾਬਾ ਸਰਬਜੋਤ ਸਿੰਘ ਜੀ ਬੇਦੀ ਦੀ ...

ਪੂਰੀ ਖ਼ਬਰ »

ਬੇਲਾ ਕਾਲਜ ਦੀ ਅਰਸ਼ਦੀਪ ਕੌਰ ਨੇ ਰਾਸ਼ਟਰੀ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਜਿੱਤਿਆ ਚਾਂਦੀ ਤਮਗਾ

ਬੇਲਾ, 20 ਜੂਨ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਬੀ.ਏ. ਭਾਗ ਪਹਿਲਾ ਦੀ ਅਰਸ਼ਦੀਪ ਕੌਰ ਨੇ ਨੈਸ਼ਨਲ ਰਾਇਫਲ ਐਸੋਸੀਏਸ਼ਨ ਆਫ਼ ਇੰਡੀਆ ਅਤੇ ਮੱਧ ਪ੍ਰਦੇਸ਼ ਸਟੇਟ ਸ਼ੂਟਿੰਗ ਅਕੈਡਮੀ ਦੇ ਸਹਿਯੋਗ ਨਾਲ ਭੋਪਾਲ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਵਿਖੇ ਬੰਦ ਦਾ ਨਹੀਂ ਪਿਆ ਅਸਰ

ਸ੍ਰੀ ਅਨੰਦਪੁਰ ਸਾਹਿਬ, 20 ਜੂਨ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਕੇਂਦਰ ਸਰਕਾਰ ਵਲੋਂ ਭਾਰਤੀ ਸੈਨਾਵਾਂ 'ਚ ਭਰਤੀ ਸਬੰਧੀ ਲਿਆਂਦੀ ਨਵੀਂ ਯੋਜਨਾ 'ਅਗਨੀਪਥ' ਦੇ ਰੋਸ 'ਚ ਅੱਜ ਭਾਰਤ ਬੰਦ ਦੇ ਸੱਦੇ ਦਾ ਸਥਾਨਕ ਅਤੇ ਹੋਰ ਨੇੜਲੇ ਕਸਬਿਆਂ 'ਚ ਕੋਈ ਅਸਰ ਨਜ਼ਰ ਨਹੀਂ ਆਇਆ ਅਤੇ ...

ਪੂਰੀ ਖ਼ਬਰ »

ਮਾਤਾ ਨੈਣਾਂ ਦੇਵੀ ਦਾ ਜਾਗਰਨ ਕਰਵਾਇਆ

ਸੰਤੋਖਗੜ੍ਹ, 20 ਜੂਨ (ਮਲਕੀਅਤ ਸਿੰਘ)-ਬੀਤੀ ਰਾਤ ਸੰਤੋਖਗੜ੍ਹ (ਊਨਾ) ਦੇ ਸਮਾਜ ਸੇਵੀ ਜੋਸ਼ੀ ਪਰਿਵਾਰ ਨੇ ਸੁੱਖ ਸ਼ਾਂਤੀ ਲਈ ਮਾਤਾ ਨੈਣਾ ਦੇਵੀ ਦਾ ਜਾਗਰਨ ਤੇ ਭੰਡਾਰਾ ਕਰਵਾਇਆ | ਇਸ ਸੁਭਾਗੇ ਸਮੇਂ ਪੰਜਾਬ ਤੋਂ ਆਈ ਪ੍ਰਸਿੱਧ ਗਾਇਕ ਪਾਰਟੀ ਉਪਿੰਦਰ ਸ਼ਰਮਾ ਨੇ ਮਾਤਾ ...

ਪੂਰੀ ਖ਼ਬਰ »

ਅਗਨੀਪਥ ਦੇ ਵਿਰੋਧ 'ਚ ਹੋ ਰਹੇ ਪ੍ਰਦਰਸ਼ਨਾਂ ਕਾਰਨ ਰੇਲਵੇ ਪੁਲਿਸ ਨੇ ਆਰੰਭੀ ਸਖ਼ਤ ਨਿਗਰਾਨੀ

ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)-ਅਗਨੀਪਥ ਯੋਜਨਾ ਦੀ ਆੜ 'ਚ ਜਾਰੀ ਹਿੰਸਾ ਅਤੇ ਵੱਖ-ਵੱਖ ਰੇਲਵੇ ਸਟੇਸ਼ਨਾਂ 'ਤੇ ਕੀਤੀ ਗਈ ਭੰਨ ਤੋੜ ਤੋਂ ਬਾਅਦ ਅੱਜ ਰੇਲਵੇ ਵਿਭਾਗ ਵਲੋਂ ਹਾਈ ਅਲਰਟ ਜਾਰੀ ਕੀਤੇ ਜਾਣ ਤੋਂ ਬਾਅਦ ਰੂਪਨਗਰ ਜ਼ਿਲ੍ਹੇ ਦੇ ਰੇਲਵੇ ਸਟੇਸ਼ਨਾਂ 'ਤੇ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵਲੋਂ ਪਿੰ੍ਰਸੀਪਲ ਸੁਰਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ

ਸ੍ਰੀ ਅਨੰਦਪੁਰ ਸਾਹਿਬ, 20 ਜੂਨ (ਜੇ.ਐਸ.ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਤੇ ਸਿੱਖ ਮਿਸ਼ਨਰੀ ਕਾਲਜ ਦੇ ਪਿ੍ੰਸੀਪਲ ਸੁਰਿੰਦਰ ਸਿੰਘ ਕੌਮ ਦੇ ਹੀਰੇ ਸਨ, ਜੋ ਹੁਣ ਸਾਡੇ ਵਿਚ ਨਹੀਂ ਰਹੇ | ਉਕਤ ਪ੍ਰਗਟਾਵਾ ਸ੍ਰੀ ਅਕਾਲ ...

ਪੂਰੀ ਖ਼ਬਰ »

ਪਰਮ ਸੇਵਾ ਵੈੱਲਫੇਅਰ ਸੁਸਾਇਟੀ ਵਲੋਂ ਕੈਂਸਰ ਪੀੜਤ ਔਰਤ ਦੀ ਵਿੱਤੀ ਸਹਾਇਤਾ

ਬੇਲਾ, 20 ਜੂਨ (ਮਨਜੀਤ ਸਿੰਘ ਸੈਣੀ)-ਪਰਮ ਸੇਵਾ ਵੈੱਲਫੇਅਰ ਸੁਸਾਇਟੀ ਵਲੋਂ ਕੈਂਸਰ ਪੀੜਤ ਔਰਤ ਸੁਰਿੰਦਰ ਕੌਰ ਪਤਨੀ ਗੁਰਚਰਨ ਸਿੰਘ ਵਾਸੀ ਬਹਿਰਾਮਪੁਰ ਬੇਟ ਜੋ ਕਿ ਗੁਰਦੁਆਰਾ ਸਾਹਿਬ ਵਿਖੇ ਸੇਵਾ ਨਿਭਾ ਰਹੇ ਹਨ, ਦੀ ਸੁਸਾਇਟੀ ਵਲੋਂ ਇਲਾਜ ਲਈ 15000 ਰੁਪਏ ਦੀ ਵਿੱਤੀ ...

ਪੂਰੀ ਖ਼ਬਰ »

ਪੰਜਾਬ ਸਟੇਟ ਕਾਰਪੋਰੇਸ਼ਨ ਵਲੋਂ ਘਰੇਲੂ ਲੋਡ ਘੱਟ ਹੋਣ ਦੀ ਆੜ ਹੇਠ ਇਕੱਠੇ ਕੀਤੇ ਜਾ ਰਹੇ ਨੇ ਲੱਖਾਂ ਰੁਪਏ

ਮਾਜਰੀ, 20 ਜੂਨ (ਕੁਲਵੰਤ ਸਿੰਘ ਧੀਮਾਨ)-ਵਿਧਾਨ ਸਭਾ ਹਲਕਾ ਖਰੜ ਅਧੀਨ ਪੈਂਦੇ ਪੰਜਾਬ ਸਟੇਟ ਕਾਰਪੋਰੇਸ਼ਨ ਲਿਮ ਦੇ ਉਪ ਮੰਡਲ ਦਫ਼ਤਰ ਮਾਜਰਾ ਦੇ ਅਧਿਕਾਰੀਆਂ ਵਲੋਂ ਬਲਾਕ ਮਾਜਰੀ ਦੇ ਵੱਖ-ਵੱਖ ਪਿੰਡਾਂ ਤੇ ਕਸਬਿਆਂ 'ਚ ਅਚਨਚੇਤ ਛਾਪੇਮਾਰੀ ਕਰਕੇ ਖਪਤਕਾਰਾਂ ਤੋਂ ਘਰੇਲੂ ...

ਪੂਰੀ ਖ਼ਬਰ »

ਭਾਕਿਯੂ ਸਿੱਧੂਪੁਰ (ਏਕਤਾ) ਮੁਹਾਲੀ ਬਲਾਕ ਦੀ ਚੋਣ ਹੋਈ

ਐੱਸ. ਏ. ਐੱਸ. ਨਗਰ, 20 ਜੂਨ (ਕੇ. ਐੱਸ. ਰਾਣਾ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਈ ਜਿਸ 'ਚ ਸੂਬਾਈ ਆਗੂ ਮੇਹਰ ਸਿੰਘ ਥੇੜ੍ਹੀ ਅਤੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਫੇਜ਼-2 ਦੀ ਬੂਥ ਮਾਰਕੀਟ ਨੇੜੇ ਗਰੀਨ ਬੈਲਟ ਦੇ ਆਲੇ-ਦੁਆਲੇ ਰੇਲਿੰਗ ਲਗਾਉਣ ਦਾ ਦੁਕਾਨਦਾਰਾਂ ਕੀਤਾ ਵਿਰੋਧ

ਐੱਸ. ਏ. ਐੱਸ. ਨਗਰ, 20 ਜੂਨ (ਕੇ. ਐੱਸ. ਰਾਣਾ)-ਸਥਾਨਕ ਫੇਜ਼-2 ਦੀ ਬੂਥ ਮਾਰਕੀਟ ਦੇ ਨਾਲ ਗਰੀਨ ਬੈਲਟ ਦੇ ਆਲੇ-ਦੁਆਲੇ ਗਮਾਡਾ ਦੀ ਟੀਮ ਵਲੋਂ ਲਗਾਈ ਗਈ ਰੇਲਿੰਗ 'ਚ ਸਿਰਫ ਪੈਦਲ ਰਸਤਾ ਛੱਡਣ ਲਈ ਕੀਤੀ ਜਾ ਰਹੀ ਕਾਰਵਾਈ ਦਾ ਇਲਾਕੇ ਦੇ ਦੁਕਾਨਦਾਰਾਂ ਵਲੋਂ ਵਿਰੋਧ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਦੂਜੇ ਦਿਨ 50,888 ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਗਈਆਂ- ਸਿਵਲ ਸਰਜਨ

ਐੱਸ. ਏ. ਐੱਸ. ਨਗਰ, 20 ਜੂਨ (ਕੇ. ਐੱਸ. ਰਾਣਾ)-ਤਿੰਨ ਰੋਜ਼ਾ ਸਬ-ਨੈਸ਼ਨਲ ਇਮੀਊਨਾਈਜ਼ੇਸ਼ਨ ਡੇ (ਐਸ. ਐਨ. ਆਈ. ਡੀ) ਮੁਹਿੰਮ ਦੇ ਦੂਜੇ ਦਿਨ ਜ਼ਿਲ੍ਹਾ ਮੁਹਾਲੀ ਅੰਦਰ 50,888 ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਗਈਆਂ ਜਦਕਿ 1,60,455 ਬੱਚਿਆਂ ਨੂੰ ਬੂੰਦਾਂ ...

ਪੂਰੀ ਖ਼ਬਰ »

ਅਮਰਜੀਤ ਸਿੰਘ ਨੇ ਸਬ-ਰਜਿਸਟਰਾਰ ਖਰੜ ਵਜੋਂ ਅਹੁਦਾ ਸੰਭਾਲਿਆ

ਖਰੜ, 20 ਜੂਨ (ਮਾਨ)-ਪੰਜਾਬ ਸਰਕਾਰ ਵਲੋਂ ਤਹਿਸੀਲਦਾਰਾਂ, ਸਬ-ਰਜਿਸਟਰਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਕੀਤੇ ਗਏ ਤਬਾਦਲਿਆਂ ਤਹਿਤ ਤਹਿਸੀਲਦਾਰ ਅਮਰਜੀਤ ਸਿੰਘ ਨੂੰ ਸਬ-ਰਜਿਸਟਰਾਰ ਖਰੜ ਵਿਖੇ ਤਾਇਨਾਤ ਕੀਤਾ ਗਿਆ ਹੈ, ਜਿਸ ਦੇ ਚਲਦਿਆਂ ਅੱਜ ਉਨ੍ਹਾਂ ਆਪਣੇ ਅਹੁਦੇ ਦਾ ...

ਪੂਰੀ ਖ਼ਬਰ »

ਤਿੰਨ ਮਹੀਨੇ ਦੀਆਂ ਤਨਖ਼ਾਹਾਂ ਨਾ ਮਿਲਣ ਕਾਰਨ ਵਣ ਦਫ਼ਤਰ ਕਰਮਚਾਰੀਆਂ ਨੇ ਆਰੰਭੀ ਹੜਤਾਲ

ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)-ਰੂਪਨਗਰ ਵਣ ਮੰਡਲ ਦੇ ਸਮੂਹ ਕਰਮਚਾਰੀਆਂ ਵਲੋਂ ਤਿੰਨ ਮਹੀਨਿਆਂ (ਮਾਰਚ, ਅਪ੍ਰੈਲ ਅਤੇ ਮਈ) ਦੀ ਤਨਖ਼ਾਹ ਨਾ ਮਿਲਣ ਕਰਕੇ ਇੱਥੇ ਵਣ ਮੰਡਲ ਦਫ਼ਤਰ ਅੱਗੇ ਹੜਤਾਲ ਕਰਕੇ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ 'ਤੇ ਵਣ ਕਰਮਚਾਰੀਆਂ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX