ਤਾਜਾ ਖ਼ਬਰਾਂ


ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  12 minutes ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  19 minutes ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  28 minutes ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  52 minutes ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  55 minutes ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  about 1 hour ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  about 1 hour ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਮੈਂ ਐਨ.ਸੀ.ਪੀ. 'ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ 'ਤੇ ਸ਼ਸ਼ੀ ਥਰੂਰ
. . .  about 2 hours ago
ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ...
ਔਰਤ ਨੇ ਬੱਚੇ ਸਮੇਤ ਸਰਹਿੰਦ ਫੀਡਰ 'ਚ ਮਾਰੀ ਛਾਲ
. . .  about 1 hour ago
ਸ੍ਰੀ ਮੁਕਤਸਰ ਸਾਹਿਬ/ਮੰਡੀ ਅਰਨੀਵਾਲਾ, 5 ਦਸੰਬਰ (ਬਲਕਰਨ ਸਿੰਘ ਖਾਰਾ/ਨਿਸ਼ਾਨ ਸਿੰਘ ਸੰਧੂ)-ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀ ਸਰਹਿੰਦ ਫੀਡਰ 'ਚ ਇਕ ਔਰਤ ਨੇ ਬੱਚੇ ਸਮੇਤ ਛਾਲ ਮਾਰ ਦਿੱਤੀ। ਦੋਵਾਂ ਦੇ ਬਚਾਅ ਲਈ ਪਿੰਡ ਭੁੱਲਰ ਦੇ ਦੋ ਵਿਅਕਤੀ ਨਹਿਰ ਵਿਚ ਉਤਰੇ। ਇਸ ਦੌਰਾਨ ਬੱਚੇ ਦਾ ਤਾਂ ਬਚਾਅ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ
. . .  about 2 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਹੋਈ...
ਸੰਘਣੀ ਧੁੰਦ ਕਾਰਨ ਵਾਪਰਿਆ ਸੜਕੀ ਹਾਦਸਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ,5 ਦਸੰਬਰ (ਬਲਕਰਨ ਸਿੰਘ ਖਾਰਾ)- ਅੱਜ ਧੁੰਦ ਕਾਰਨ ਪਿੰਡ ਮਹੂਆਂਨਾਂ ਨੇੜੇ ਮਲੋਟ ਡੱਬਵਾਲੀ ਨੈਸ਼ਨਲ ਹਾਈਵੇ ਰੋਡ ’ਤੇ ਇਕ ਕਾਰ ਦੀ ਰੋਡਵੇਜ ਬਸ...
67ਵੀਂ ਸਿੱਖ ਵਿੱਦਿਅਕ ਸਿੱਖ ਕਾਨਫ਼ਰੰਸ ਦੇ ਤੀਜੇ ਦਿਨ ਪੁੱਜੀਆਂ ਅਹਿਮ ਸ਼ਖ਼ਸੀਅਤਾਂ
. . .  about 2 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਕਰਵਾਈ ਜਾ ਰਹੀ ਤਿੰਨ ਦਿਨਾਂ 67ਵੀਂ ਸਿੱਖ ਵਿੱਦਿਅਕ ਕਾਨਫ਼ਰੰਸ ’ਚ ਅੱਜ ਤੀਜੇ ਦਿਨ ਕਰਵਾਏ ਜਾ ਰਹੇ ਮੁੱਖ ਸਮਾਗਮ ਵਿਚ...
ਸ਼ਸ਼ੀ ਥਰੂਰ ਦਾ ਐਨ.ਸੀ.ਪੀ. 'ਚ ਕਰਾਂਗੇ ਸਵਾਗਤ-ਪੀ.ਸੀ.ਚਾਕੋ
. . .  about 2 hours ago
ਕੰਨੂਰ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦਾ ਕਹਿਣਾ ਹੈ ਕਿ ਜੇਕਰ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਐਨ.ਸੀ.ਪੀ. 'ਚ ਆਉਂਦੇ ਹਨ ਤਾਂ ਅਸੀਂ ਉਨ੍ਹਾਂ ਨੂੰ ਗਰਮਜੋਸ਼ੀ ਨਾਲ ਸਵਾਗਤ ਕਰਾਂਗੇ। ਸ਼ਸ਼ੀ ਥਰੂਰ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਬਣੇ...
ਹੁਣ 10 ਦਸੰਬਰ ਨੂੰ ਹੋਵੇਗੀ ਜਗਮੀਤ ਸਿੰਘ ਬਰਾੜ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ
. . .  about 2 hours ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਗਮੀਤ ਸਿੰਘ ਬਰਾੜ ਨੂੰ ਭੇਜੇ ਗਏ ਨੋਟਿਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ 6 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਜਗਮੀਤ ਸੰਘ ਬਰਾੜ...
ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ-ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਦੂਜੇ ਪੜਾਅ ਵਿਚ ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ। ਮੈਂ ਇਸਦੇ ਲਈ ਵਧਾਈ ਦਿੰਦਾ...
ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਪਾਈ ਵੋਟ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਆਪਣੀ...
ਜਲੰਧਰ ਜ਼ਿਲ੍ਹੇ ਦੇ ਮਨਸੂਰਪੁਰ ਪਿੰਡ ’ਚ ਬੇਅਦਬੀ ਦੀ ਘਟਨਾ
. . .  about 2 hours ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਪਿੰਡ ਮਨਸੂਰਪੁਰ ’ਚ ਬੀਤੀ ਰਾਤ ਦੋ ਪ੍ਰਵਾਸੀ ਮਜ਼ਦੂਰਾਂ ਵਲੋਂ ਗੁਰੂ ਘਰ ’ਚ ਦਾਖ਼ਲ ਹੋ ਕੇ ਗੁਰੂ ਘਰ ਦੀ ਬੇਅਦਬੀ ਕੀਤੀ ਗਈ। ਸੀ.ਸੀ.ਟੀ.ਵੀ. ਫੁਟੇਜ਼ ਅਨੁਸਾਰ ਦੋਸ਼ੀ ਬੀਤੀ ਰਾਤ ਕਰੀਬ 12.30 ਵਜੇ ਦਾਖ਼ਲ ਹੋਏ। ਜਦੋਂ ਸਵੇਰੇ ਗੁਰੂ ਘਰ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ ਹੋਈ...
ਗੁਜਰਾਤ ਵਿਧਾਨ ਸਭਾ ਚੋਣਾਂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਈ ਵੋਟ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਸ਼ਾਨ ਪਬਲਿਕ ਸਕੂਲ, ਰਾਨੀਪ ਵਿਖੇ ਆਪਣੀ...
ਮੈਨਪੁਰੀ ਲੋਕ ਸਭਾ ਉਪਚੋਣ ਅਤੇ 6 ਹੋਰ ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ
. . .  about 4 hours ago
ਨਵੀਂ ਦਿੱਲੀ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਵੋਟਿੰਗ ਦੇ ਨਾਲ ਨਾਲ ਮੈਨਪੁਰੀ ਲੋਕ ਸਭਾ ਉਪਚੋਣ ਅਤੇ ਬਿਹਾਰ, ਉੜੀਸ਼ਾ, ਛੱਤੀਸਗੜ੍ਹ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੀਆਂ...
ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 'ਚ 100 ਅਰਬ ਡਾਲਰ ਭੇਜੇ ਭਾਰਤ- ਵਿਸ਼ਵ ਬੈਂਕ
. . .  about 5 hours ago
ਸਿੰਗਾਪੁਰ, 5 ਦਸੰਬਰ-ਪਿਛਲੇ ਹਫ਼ਤੇ ਪ੍ਰਕਾਸ਼ਿਤ ਵਿਸ਼ਵ ਬੈਂਕ ਦੀ ਇਕ ਰਿਪੋਰਟ ਵਿਚ ਖ਼ੁਲਾਸਾ ਹੋਇਆ ਹੈ ਕਿ ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 ਵਿਚ 100 ਅਰਬ ਡਾਲਰ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ
. . .  1 minute ago
ਅਜਨਾਲਾ/ਗੱਗੋਮਾਹਲ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਥਾਣਾ ਰਮਦਾਸ ਦੀ ਬੀ.ਓ.ਪੀ. ਵਧਾਈ ਚੀਮਾ ਵਿਖੇ ਭਾਰਤ-ਪਾਕਿਸਤਾਨ ਸਰਹੱਦ 'ਤੇ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ, ਜਿਸ 'ਤੇ ਬੀ.ਐੱਸ.ਐੱਫ. ਜਵਾਨਾਂ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਮੱਧ ਅਤੇ ਉੱਤਰੀ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਫੈਲੇ 93 ਹਲਕਿਆਂ ਵਿਚ ਅੱਜ 2.5 ਕਰੋੜ ਤੋਂ ਵੱਧ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਹਾੜ ਸੰਮਤ 554

ਬਠਿੰਡਾ

-ਮਾਮਲਾ ਜ਼ਮੀਨਾਂ ਦੇ ਘੱਟ ਮੁਆਵਜ਼ੇ ਦਾ-

ਜ਼ਮੀਨ ਦੀ ਨਿਸ਼ਾਨਦੇਹੀ ਕਰਨ ਆਏ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਰਨਾ ਪਿਆ ਕਿਸਾਨਾਂ ਦੇ ਰੋਹ ਦਾ ਸਾਹਮਣਾ

ਸੰਗਤ ਮੰਡੀ, 20 ਜੂਨ (ਅੰਮਿ੍ਤਪਾਲ ਸ਼ਰਮਾ)- ਬਠਿੰਡਾ ਡੱਬਵਾਲੀ ਮੁੱਖ ਮਾਰਗ ਨੂੰ ਛੇ ਮਾਰਗੀ ਕੀਤੇ ਜਾਣ ਸਮੇਂ ਜ਼ਮੀਨਾਂ ਦਾ ਘੱਟ ਮੁਆਵਜ਼ਾ ਮਿਲਣ ਤੋਂ ਔਖੇ ਕਿਸਾਨਾਂ ਵਲੋਂ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਆਏ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਕਿਸਾਨਾਂ ਵਲੋਂ ਸਵੇਰੇ 7 ਵਜੇ ਦੇ ਕਰੀਬ ਬੰਦੇ ਕੀਤੇ ਨੈਸ਼ਨਲ ਹਾਈਵੇਅ ਨੰਬਰ 54 ਨੂੰ ਦੁਪਹਿਰ 1 ਵਜੇ ਤੱਕ ਜਾਮ ਕਰੀ ਰੱਖਿਆ | ਕਿਸਾਨ ਮੰਗ ਕਰ ਰਹੇ ਸਨ ਕਿ ਉਨ੍ਹਾਂ ਨੂੰ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇ | ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦੀ 'ਭਾਰਤ ਮਾਲਾ ਯੋਜਨਾ' ਤਹਿਤ ਸੰਗਤ ਬਲਾਕ ਦੇ ਪਿੰਡ ਗਹਿਰੀ ਬੁੱਟਰ ਤੇ ਗੁਰੂਸਰ ਸੈਣੇਵਾਲਾ ਨਜ਼ਦੀਕ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਮੀਨ ਦੀ ਨਿਸ਼ਾਨਦੇਹੀ ਕਰਕੇ ਕਬਜ਼ਾ ਲਿਆ ਜਾ ਰਿਹਾ ਹੈ, ਜਿਸ ਦਾ ਕਿਸਾਨਾਂ ਵਲੋਂ ਸ਼ੁਰੂ ਤੋਂ ਹੀ ਵਿਰੋਧ ਕੀਤਾ ਜਾ ਰਿਹਾ ਹੈ ਤੇ ਇਸ ਮਾਮਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 1 ਮਾਰਚ 2022 ਤੋਂ ਪਿੰਡ ਪਥਰਾਲਾ ਨੇੜੇ ਸੜਕ ਤੋਂ ਦਰਖ਼ਤ ਪੁੱਟਣੇ ਬੰਦ ਕਰਵਾ ਕੇ ਪੱਕਾ ਮੋਰਚਾ ਲਗਾਇਆ ਹੋਇਆ ਹੈ | ਇਸ ਤੋਂ ਇਲਾਵਾ ਬਠਿੰਡਾ ਡੱਬਵਾਲੀ ਸੜਕ ਸੰਘਰਸ਼ ਕਮੇਟੀ ਵਲੋਂ ਵੀ ਪਿੰਡ ਗਹਿਰੀ ਬੁੱਟਰ ਨੇੜੇ ਬੀਤੀ 18 ਜੂਨ ਨੂੰ ਧਰਨਾ ਲਗਾਇਆ ਗਿਆ, ਜਦੋਂ ਇਸ ਮਾਰਗ 'ਤੇ ਜ਼ਿਲ੍ਹਾ ਪ੍ਰਸ਼ਾਸਨ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਲੱਗਾ ਸੀ | ਉਸ ਸਮੇਂ ਵੱਡੀ ਗਿਣਤੀ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨ ਤੋਂ ਬਾਅਦ ਕੰਮ ਬੰਦ ਕਰ ਦਿੱਤਾ ਸੀ ਪਰ ਅੱਜ ਸਵੇਰੇ 5 ਵਜੇ ਦੇ ਕਰੀਬ ਏ.ਡੀ.ਸੀ. ਵਿਕਾਸ ਬਠਿੰਡਾ, ਸਿਕੰਦਰ ਸਿੰਘ ਨਾਇਬ ਤਹਿਸੀਲਦਾਰ ਸੰਗਤ, ਅਵਤਾਰ ਸਿੰਘ ਨਾਇਬ ਤਹਿਸੀਲਦਾਰ ਗੋਨਿਆਣਾ ਅਤੇ ਪੁਲਿਸ ਕਪਤਾਨ ਤਰੁਣ ਰਤਨ ਪੀ.ਪੀ.ਐਸ., ਗੁਰਦੀਪ ਸਿੰਘ ਸੰਧੂ ਡੀ.ਐਸ.ਪੀ.ਦਿਹਾਤੀ ਬਠਿੰਡਾ ਸਮੇਤ ਭਾਰੀ ਪੁਲਿਸ ਫੋਰਸ ਉਥੇ ਪਹੁੰਚ ਕੇ ਦੁਬਾਰਾ ਕੰਮ ਸ਼ੁਰੂ ਕਰਵਾ ਦਿੱਤਾ ਜਿਸ ਦੀ ਕਿਸਾਨਾਂ ਨੂੰ ਭਿਣਕ ਪੈਣ 'ਤੇ ਇਕੱਤਰ ਹੋਏ ਕਿਸਾਨ ਮੁੱਖ ਮਾਰਗ ਨੂੰ ਜਾਮ ਕਰਕੇ ਧਰਨੇ ਤੇ ਬੈਠ ਗਏ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੰਮ ਬੰਦ ਕਰਨ ਲਈ ਮਜਬੂਰ ਕਰ ਦਿੱਤਾ | ਦੁਪਹਿਰ 1 ਵਜੇ ਦੇ ਕਰੀਬ ਕਿਸਾਨਾਂ ਨੇ ਧਰਨਾ ਸਮਾਪਤ ਕਰਕੇ ਪੀੜਤ ਕਿਸਾਨਾਂ ਦੇ ਪਿੰਡਾਂ 'ਚ ਜੇਤੂ ਮਾਰਚ ਕੱਢਿਆ ਤੇ ਪਥਰਾਲਾ ਵਿਖੇ ਚੱਲ ਰਹੇ ਪੱਕੇ ਮੋਰਚੇ 'ਚ ਪੁੱਜ ਕੇ ਮਾਰਚ ਦੀ ਸਮਾਪਤੀ ਕੀਤੀ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਕੁਲਵੰਤ ਰਾਏ ਸ਼ਰਮਾ, ਧਰਮਪਾਲ ਜੰਡੀਆਂ, ਰਾਮ ਸਿੰਘ ਕੋਟਗੁਰੂ, ਭਿੰਦਰ ਸਿੰਘ ਗਹਿਰੀ ਬੁੱਟਰ, ਦਲਜੀਤ ਸਿੰਘ ਜੱਸੀ, ਕੁਲਵੀਰ ਸਿੰਘ ਸੰਗਤ ਕਲਾਂ, ਗੁਰਦੀਪ ਸਿੰਘ ਪਥਰਾਲਾ ਆਦਿ ਆਗੂ ਉਥੇ ਹਾਜ਼ਰ ਸਨ |

ਮਜ਼ਦੂਰ ਮੁਕਤੀ ਮੋਰਚਾ ਨੇ ਪੰਜਾਬ ਸਰਕਾਰ ਦੀ ਫੂਕੀ ਅਰਥੀ

ਮਾਨਸਾ, 20 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਸਥਾਨਕ ਬੱਸ ਸਟੈਂਡ ਨਜ਼ਦੀਕ ਮਜ਼ਦੂਰ ਮੁਕਤੀ ਮੋਰਚਾ ਵਲੋਂ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਸਰਕਲ ਜੋਗਾ ਦੇ ਪ੍ਰਧਾਨ ਭੋਲਾ ਸਿੰਘ ਝੱਬਰ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਮਨਜੀਤ ਕੌਰ ਜੋਗਾ ਨੇ ...

ਪੂਰੀ ਖ਼ਬਰ »

ਸਰਪੰਚ ਕਸ਼ਮੀਰ ਸਿੰਘ ਕੋਟ ਭਾਰਾ ਸਰਪੰਚ ਯੂਨੀਅਨ ਦੇ ਪ੍ਰਧਾਨ ਬਣੇ

ਕੋਟਫੱਤਾ, 20 ਜੂਨ (ਰਣਜੀਤ ਸਿੰਘ ਬੁੱਟਰ)- ਹਲਕਾ ਮੌੜ ਦੇ ਪਿੰਡ ਕੋਟਭਾਰਾ ਦੇ ਅਗਾਂਹਵਧੂ ਤੇ ਮਿਹਨਤੀ ਸਰਪੰਚ ਕਸ਼ਮੀਰ ਸਿੰਘ ਢਿੱਲੋਂ ਨੂੰ ਮੌੜ ਬਲਾਕ ਦੀ ਸਰਪੰਚ ਯੂਨੀਅਨ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਤੇ ਕਮੇਟੀ 'ਚ ਪਹਿਲਾਂ ਕੰਮ ਕਰ ਰਹੇ ਸਰਪੰਚਾਂ ਦੇ ...

ਪੂਰੀ ਖ਼ਬਰ »

ਬਰਨਾਲਾ 'ਚ 'ਆਪ' ਉਮੀਦਵਾਰ ਨੂੰ ਵੱਡੀ ਲੀਡ ਹਾਸਲ ਹੋਵੇਗੀ-ਨੈਰੀ ਸਿੱਧੂ

ਨਥਾਣਾ, 20 ਜੂਨ (ਗੁਰਦਰਸ਼ਨ ਲੁੱਧੜ)-ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ਸਿੰਘ ਨੈਰੀ ਸਿੱਧੂ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖਿਆ ਕਿ ਬਰਨਾਲਾ ਇਲਾਕੇ ਵਿਚ ਆਮ ਆਦਮੀ ਪਾਰਟੀ ਉਮੀਦਵਾਰ ਗੁਰਮੇਲ ਸਿੰਘ ਨੂੰ ਵੱਡੀ ਲੀਡ ਹਾਸਲ ...

ਪੂਰੀ ਖ਼ਬਰ »

ਐਕਸ ਸਰਵਿਸਮੈਨ ਵੈੱਲਫੇਅਰ ਯੂਨੀਅਨ ਵਲੋਂ ਨਵੀਂ ਭਰਤੀ ਅਗਨੀਪਥ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ

ਬਠਿੰਡਾ, 20 ਜੂਨ (ਅਵਤਾਰ ਸਿੰਘ)- ਐਕਸ ਸਰਵਿਸਮੈਨ ਵੈੱਲਫੇਅਰ ਯੂਨੀਅਨ ਪੰਜਾਬ ਵਲੋਂ ਪ੍ਰਧਾਨ ਭੋਲਾ ਸਿੰਘ, ਛੋਟਾ ਸਿੰਘ ਪ੍ਰਧਾਨ ਇਕਾਈ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ. ਬਠਿੰਡਾ ਨੂੰ ਫ਼ੌਜ ਦੀ ਨਵੀਂ ਭਰਤੀ ...

ਪੂਰੀ ਖ਼ਬਰ »

ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮ

ਰਾਮਪੁਰਾ ਫੂਲ, 20 ਜੂਨ (ਗੁਰਮੇਲ ਸਿੰਘ ਵਿਰਦੀ)-ਸਿਵਲ ਸਰਜਨ ਬਠਿੰਡਾ ਡਾ. ਬਲਵੰਤ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਰਾਮਪੁਰਾ ਡਾ. ਅੰਜੂ ਕਾਂਸਲ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਸਥਾਨਕ ਸ਼ਹਿਰ ਵਿਚ ਸਿਹਤ ਵਿਭਾਗ ਵਲੋਂ ਟੀਮਾਂ ਬਣਾ ਕੇ ਲੋਕਾਂ ਨੂੰ ਘਰ-ਘਰ ਜਾ ਕੇ ...

ਪੂਰੀ ਖ਼ਬਰ »

ਪਿੰਡ ਰਾਈਆ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ 4 ਜ਼ਖਮੀ

ਭਾਈਰੂਪਾ, 20 ਜੂਨ (ਵਰਿੰਦਰ ਲੱਕੀ)- ਬੀਤੀ ਰਾਤ ਪਿੰਡ ਰਾਈਆ ਦੇ ਤਪਾ-ਭਦੌੜ ਸੜਕ ਉਪਰ ਇਕ ਟਰੈਕਟਰ ਟਰਾਲੀ ਤੇ ਟਰਾਲੇ ਵਿਚਕਾਰ ਸਿੱਧੀ ਟੱਕਰ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਇਸ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ ਹੋ ਗਏ ਹਨ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

'ਆਈ ਲਵ ਬਠਿੰਡਾ' ਸੈਲਫ਼ੀ ਪੁਆਇੰਟ 'ਚ ਸਥਾਪਤ ਬੁੱਤ 'ਚ ਆਈਆਂ ਤਰੇੜਾਂ ਬੁੱਤ ਦੀ ਬਨਾਵਟ ਸਮੇਂ ਘਟੀਆ ਮਟੀਰੀਅਲ ਵਰਤੇ ਜਾਣ ਦਾ ਖ਼ਦਸ਼ਾ

ਬਠਿੰਡਾ, 20 ਜੂਨ (ਸੱਤਪਾਲ ਸਿੰਘ ਸਿਵੀਆਂ)-ਸਥਾਨਕ 'ਆਈ ਲਵ ਬਠਿੰਡਾ' ਸੈਲਫ਼ੀ ਪੁਆਇੰਟ ਵਿਖੇ ਸਥਾਪਿਤ ਕੀਤੇ ਗਏ ਸ਼ਹੀਦ ਦੇ ਬੁੱਤ ਵਿਚ ਤਰੇੜਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ, ਜਿਸ ਕਾਰਨ ਬੁੱਤ ਦੀ ਬਨਾਵਟ ਵਿਚ ਘਟੀਆ ਮਟੀਰੀਅਲ ਵਰਤੇ ਜਾਣ ਦਾ ਖ਼ਦਸ਼ਾ ਪ੍ਰਗਟ ਹੋ ਰਿਹੈ | ...

ਪੂਰੀ ਖ਼ਬਰ »

ਨਹਿਰ ਚੋਂ ਨੌਜਵਾਨ ਦੀ ਲਾਸ਼ ਮਿਲੀ

ਬਠਿੰਡਾ, 20 ਜੂਨ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੀ ਜੌਗਰ ਪਾਰਕ ਨੇੜੇ ਸਰਹਿੰਦ ਨਹਿਰ ਕੋਲ ਇਕ ਨੌਜਵਾਨ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲਦਿਆਂ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਵਲੰਟੀਅਰ ਸਾਹਿਬ ਸਿੰਘ, ਯਾਦਵਿੰਦਰ ਕੰਗ, ਸਫਲ ਗੋਇਲ ਨੇ ...

ਪੂਰੀ ਖ਼ਬਰ »

ਸੜਕ ਦੁਰਘਟਨਾਵਾਂ 'ਚ ਅੱਧਾ ਦਰਜਨ ਵਿਅਕਤੀ ਜ਼ਖ਼ਮੀ

ਬਠਿੰਡਾ, 20 ਜੂਨ (ਅਵਤਾਰ ਸਿੰਘ)- ਸਥਾਨਕ ਮਾਲ ਰੋਡ 'ਤੇ ਟੈਕਸਟਾਈਲ ਮਾਰਕੀਟ ਦੇ ਸਾਹਮਣੇ ਇਕ ਐਕਟਿਵਾ ਸਵਾਰ ਨੌਜਵਾਨ ਦੀ ਰਿਕਸ਼ਾ ਦੀ ਟੱਕਰ ਕਾਰਨ ਰਿਕਸ਼ਾ ਵਾਲਾ ਅਤੇ ਐਕਟਿਵਾ ਸਵਾਰ ਦੋਵੇਂ ਜ਼ਖ਼ਮੀ ਹੋ ਗਏ | ਰਿਕਸ਼ਾ ਵਾਲਾ ਗੁਰਦਿਆਲ ਸਿੰਘ (60) ਪੁੱਤਰ ਕਰਮਾ ਸਿੰਘ ਅਤੇ ...

ਪੂਰੀ ਖ਼ਬਰ »

ਨਾਕੇ ਦੌਰਾਨ ਪੁਲਿਸ ਨੂੰ ਚੈਲੰਜ ਕਰਕੇ ਬੁਲਟ ਮੋਟਰ ਸਾਈਕਲ ਦੇ ਪਟਾਕੇ ਪਾ ਕੇ ਭੱਜਿਆ ਨੌਜਵਾਨ ਕਾਬੂ

ਗੋਨਿਆਣਾ, 20 ਜੂਨ (ਲਛਮਣ ਦਾਸ ਗਰਗ)- ਬੀਤੀ ਸ਼ਾਮ ਸਥਾਨਕ ਬੱਸ ਅੱਡੇ 'ਤੇ ਪੁਲਿਸ ਵਲੋਂ ਨਾਕਾ ਲਗਾਇਆ ਹੋਇਆ ਸੀ, ਇਸ ਨਾਕੇ ਤਹਿਤ ਪੁਲਿਸ ਵਲੋਂ ਮੁੱਖ ਅਫ਼ਸਰ ਬਲਕੌਰ ਸਿੰਘ, ਚੌਕੀ ਇੰਚਾਰਜ ਸੁਖਪਾਲ ਸਿੰਘ ਅਤੇ ਟਰੈਫ਼ਿਕ ਇੰਚਾਰਜ ਹਰਮੇਲ ਸਿੰਘ ਦੀ ਨਿਗਰਾਨੀ ਹੇਠ ...

ਪੂਰੀ ਖ਼ਬਰ »

ਤਨਖਾਹਾਂ ਘੱਟ ਕਰਨ ਵਿਰੁੱਧ ਜਲ ਸਪਲਾਈ ਠੇਕਾ ਕਾਮੇ ਪਰਿਵਾਰਾਂ ਸਮੇਤ ਧਰਨੇ 'ਤੇ ਬੈਠੇ

ਬਠਿੰਡਾ, 20 ਜੂਨ (ਸੱਤਪਾਲ ਸਿੰਘ ਸਿਵੀਆਂ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਠੇਕਾ ਕਾਮਿਆਂ ਵਲੋਂ ਤਨਖਾਹਾਂ ਘੱਟ ਕਰਨ ਦੇ ਰੋਸ ਵਜੋਂ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਕੰਟਰੈਕਟ ਵਰਕਰਜ਼ ਯੂਨੀਅਨ ਦੇ ਝੰਡੇ ਹੇਠ ਪਰਿਵਾਰਾਂ ਸਮੇਤ ਸਥਾਨਕ ਭਾਗੂ ਰੋਡ ਵਿਖੇ ...

ਪੂਰੀ ਖ਼ਬਰ »

ਲਿਟਲ ਫਲਾਵਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਵਿਚ ਮਨਾਇਆ 'ਪਿਤਾ ਦਿਵਸ'

ਬਠਿੰਡਾ, 20 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਲਿਟਲ ਫਲਾਵਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਵਿਚ 'ਪਿਤਾ ਦਿਵਸ' ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਚੇਅਰਮੈਨ ਮਹਿੰਦਰ ਸਿੰਘ ਅਤੇ ਡਾਇਰੈਕਟਰ ਕੁਲਦੀਪ ਕੌਰ ਨੇ ਸਾਰੇ ਬੱਚਿਆਂ ...

ਪੂਰੀ ਖ਼ਬਰ »

ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਪੀਜੀ ਪ੍ਰੋਗਰਾਮਾਂ ਵਿਚ ਦਾਖ਼ਲੇ ਲਈ ਫਾਰਮ ਜਮ੍ਹਾਂ ਕਰਨ ਦੀ ਆਖ਼ਰੀ ਮਿਤੀ 4 ਜੁਲਾਈ 2022 ਤੱਕ ਵਧਾਈ

ਬਠਿੰਡਾ, 20 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕਾਮਨ ਯੂਨੀਵਰਸਿਟੀ ਐਂਟਰੈਂਸ ਟੈਸਟ (ਪੀ.ਜੀ.)-2022 (ਸੀਯੂਈਟੀ (ਪੀਜੀ)-2022) ਕਰਵਾਉਣ ਜਾ ਰਹੀ ਰਾਸ਼ਟਰੀ ਪ੍ਰੀਖਿਆ ਏਜੰਸੀ ਨੇ ਭਾਰਤ ਦੀਆਂ ਵੱਖ-ਵੱਖ ਕੇਂਦਰੀ ਯੂਨੀਵਰਸਿਟੀਆਂ ਅਤੇ ਹੋਰ ਸਟੇਟ ਅਤੇ ਡੀਮਡ ਯੂਨੀਵਰਸਿਟੀਆਂ ਦੇ ...

ਪੂਰੀ ਖ਼ਬਰ »

ਰੇਲ ਗੱਡੀਆਂ ਦੇ ਠਹਿਰਾਉ ਸੰਬੰਧੀ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੂੰ ਸੌਂਪਿਆ ਮੰਗ-ਪੱਤਰ

ਰਾਮਾਂ ਮੰਡੀ, 20 ਜੂਨ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੀਆਂ ਸਮਾਜ ਸੇਵੀ ਅਤੇ ਰਾਜਨੀਤਿਕ ਆਗੂਆਂ ਨੇ ਰਾਮਾਂ ਰੇਲਵੇ ਸਟੇਸ਼ਨ ਤੇ ਮੇਲ ਗੱਡੀਆਂ ਦੇ ਠਹਿਰਾਉ ਸਬੰਧੀ ਭਾਜਪਾ ਦੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਸੰਗਰੂਰ 'ਚ ਕਾਂਗਰਸ ਉਮੀਦਵਾਰ ਲਈ ਕੀਤਾ ਚੋਣ ਪ੍ਰਚਾਰ

ਤਲਵੰਡੀ ਸਾਬੋ, 20 ਜੂਨ (ਰਣਜੀਤ ਸਿੰਘ ਰਾਜੂ)- ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਆਪੋ-ਆਪਣੇ ਉਮੀਦਵਾਰਾਂ ਦੇ ਹੱਕ ਵਿਚ ਸਾਰੀਆਂ ਰਾਜਸੀ ਧਿਰਾਂ ਨੇ ਪੂਰੀ ਤਾਕਤ ਝੋਕ ਦਿੱਤੀ ਹੈ ਤੇ ਸਮੁੱਚੇ ਸੂਬੇ ਵਿਚੋਂ ਆਗੂ ਆਪਣੇ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ ਲਈ ਲੱਗੇ ਹੋਏ ਹਨ | ...

ਪੂਰੀ ਖ਼ਬਰ »

ਸੜਕ ਦੀ ਮੁਰੰਮਤ ਨਾ ਕੀਤੇ ਜਾਣ 'ਤੇ ਧਰਨਾ ਲਾਉਣ ਦੀ ਚਿਤਾਵਨੀ

ਨਥਾਣਾ, 20 ਜੂਨ (ਗੁਰਦਰਸ਼ਨ ਲੁੱਧੜ)-ਪਿੰਡ ਗੋਬਿੰਦਪੁਰਾ ਤੋਂ ਬਾਇਆ ਡੇਰਾ ਰੂੰਮੀ ਵਾਲਾ ਭੁੱਚੋ ਕਲਾਂ ਸੰਪਰਕ ਸੜਕ ਦੀ ਮੁਰੰਮਤ ਕਰਨ/ਪੁਨਰ ਉਸਾਰੀ ਦਾ ਕੰਮ ਮੁਕੰਮਲ ਨਾ ਹੋਣ ਵਿਰੁੱਧ ਲੋਕਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ | ਇਸ ਸਬੰਧੀ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਸਰਕਾਰੇ ਦਰਬਾਰੇ ਪਹੁੰਚ ਰੱਖਣ ਵਾਲੇ ਮਹਿਰਾਜ ਵਾਸੀਆਂ ਦੀ ਕਿਸਮਤ ਨਹੀਂ ਬਦਲ ਸਕੇ ਦੋ ਵਾਰ ਦੇ ਮੁੱਖ ਮੰਤਰੀ ਤੇ ਹਲਕਾ ਵਿਧਾਇਕ

-ਸੁਖਪਾਲ ਮਹਿਰਾਜ- ਮਹਿਰਾਜ - ਮਹਿਰਾਜ ਵਾਸੀਆਂ ਦੇ ਹੌਲੇ ਕਰਮ ਮੰਨੇ ਜਾਣਗੇ ਕਿ ਦੋ ਵਾਰੀ ਪੰਜਾਬ ਦੀ ਸਿਰਮੌਰ ਕੁਰਸੀ 'ਤੇ ਬੈਠਣ ਵਾਲੇ ਮੁੱਖ ਮੰਤਰੀ ਅਤੇ ਮੌਜੂਦਾ ਵਿਧਾਇਕ ਦੇ ਪੁਰਖਿਆਂ ਨਾਲ ਸਬੰਧਿਤ ਨਗਰ ਹੋਣ ਦੇ ਬਾਵਜੂਦ ਵੀ ਉਹ ਮਾਣ ਪ੍ਰਾਪਤ ਨਹੀਂ ਹੋਇਆ ਜੋ ...

ਪੂਰੀ ਖ਼ਬਰ »

ਝੋਨੇ ਦੀ ਲਵਾਈ ਮੌਕੇ ਕਿਸਾਨਾਂ ਨੂੰ ਖੇਤੀ ਮੋਟਰਾਂ ਲਈ ਬਿਜਲੀ ਦੀ ਨਿਰਵਿਘਨ ਸਪਲਾਈ ਮਿਲੇਗੀ-ਬਲਕਾਰ ਸਿੱਧੂ

ਭਗਤਾ ਭਾਈਕਾ, 20 ਜੂਨ (ਸੁਖਪਾਲ ਸਿੰਘ ਸੋਨੀ)-ਪੰਜਾਬ ਵਿਚ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਹੋਣ 'ਤੇ ਹਲਕੀ ਬਾਰਿਸ਼ ਨੇ ਕਿਸਾਨਾਂ ਨੂੰ ਕੁਝ ਰਾਹਤ ਦਿਵਾਈ ਹੈ, ਪ੍ਰੰਤੂ ਝੋਨੇ ਦੀ ਲਵਾਈ ਮੌਕੇ ਨਿਰਵਿਘਨ ਬਿਜਲੀ ਸਪਲਾਈ ਦੀ ਬਹੁਤ ਜ਼ਰੂਰਤ ਹੈ | ਇਸ ਗੱਲ ਨੂੰ ਧਿਆਨ ਵਿਚ ...

ਪੂਰੀ ਖ਼ਬਰ »

ਰਜਬਾਹੇ 'ਚ ਪਾੜ ਪੈਣ ਕਾਰਨ 20 ਏਕੜ ਰਕਬੇ 'ਚ ਭਰਿਆ ਪਾਣੀ

ਭੁੱਚੋ ਮੰਡੀ, 20 ਜੂਨ (ਬਿੱਕਰ ਸਿੰਘ ਸਿੱਧੂ)- ਮਹਿਰਾਜ ਮਾਈਨਰ ਵਿਚੋਂ ਨਿਕਲਦਾ ਰਜਬਾਹਾ ਬੁਰਜ ਕਾਹਨ ਸਿੰਘ ਵਾਲਾ ਵਿਚ ਭੁੱਚੋ ਕੈਂਚੀਆਂ ਨੇੜੇ ਅੱਜ ਸਵੇਰੇ 6 ਵਜੇ ਦੇ ਕਰੀਬ ਦਰਖਤਾਂ ਦੀਆਂ ਟਾਹਣੀਆਂ ਤੇ ਖਾਹ ਫੁੂਸ ਦੀ ਡਾਫ਼ ਲੱਗਣ ਕਾਰਨ 15 ਫੁੱਟ ਚੌੜਾ ਪਾੜ ਪੈ ਗਿਆ ਜਿਸ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵਲੋਂ 'ਆਪ' ਉਮੀਦਵਾਰ ਨੂੰ ਮੰਗ ਪੱਤਰ

ਸੰਗਰੂਰ, 20 ਜੂਨ (ਧੀਰਜ ਪਸ਼ੋਰੀਆ)- ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵਲੋਂ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਗੁਰਮੇਲ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਵਫ਼ਦ ਵਲੋਂ ਉਮੀਦਵਾਰ ਨੂੰ ਪੁਰਾਣੀ ਪੈਨਸ਼ਨ ਦੀ ਮਹੱਤਤਾ ਅਤੇ ਇਸ ਮੰਗ ਸਬੰਧੀ 'ਆਪ' ...

ਪੂਰੀ ਖ਼ਬਰ »

ਨਸ਼ੇ ਦੇ ਟੀਕਿਆਂ ਸਮੇਤ ਗਿ੍ਫ਼ਤਾਰ

ਭਵਾਨੀਗੜ੍ਹ, 20 ਜੂਨ (ਰਣਧੀਰ ਸਿੰਘ ਫੱਗੂਵਾਲਾ)- ਸਪੈਸ਼ਲ ਟਾਸਕ ਫੋਰਸ ਵਲੋਂ ਇਕ ਵਿਅਕਤੀ ਨੂੰ 290 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਉੱਪ ਕਪਤਾਨ ਐਸ.ਟੀ.ਐਫ ਪਟਿਆਲਾ ਰੇਂਜ ਸਰਬਜੀਤ ਸਿੰਘ ਨੇ ਦੱਸਿਆ ਕਿ ਥਾਣੇਦਾਰ ਪੂਰਨ ਸਿੰਘ, ...

ਪੂਰੀ ਖ਼ਬਰ »

ਕੇਜਰੀਵਾਲ ਦੀ ਆਮਦ ਤੋਂ ਪਹਿਲਾਂ ਸੰਗਰੂਰ ਨੂੰ ਸੰਘਰਸ਼ਸ਼ੀਲ ਜਥੇਬਦੀਆਂ ਦੇ ਧਰਨਿਆਂ ਤੋਂ ਮਿਲੀ ਰਾਹਤ

ਸੰਗਰੂਰ, 20 ਜੂਨ (ਧੀਰਜ ਪਸ਼ੌਰੀਆਂ)- ਸੰਗਰੂਰ ਵਿਖੇ 'ਆਪ' ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਮਦ ਤੋਂ ਪਹਿਲਾਂ ਸੰਘਰਸ਼ੀਲ ਜਥੇਬੰਦੀਆਂ ਦੇ ਧਰਨਿਆਂ ਤੋਂ ਰਾਹਤ ਮਿਲੀ ਹੈ | ਜ਼ਿਕਰਯੋਗ ਹੈ ਕਿ ਸੂਬੇ ਵਿਚ ਭਗਵੰਤ ਮਾਨ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਇਤਿਹਾਸਕ ਕਾਲੀ ਦੇਵੀ ਮੰਦਰ ਦੇ ਗੇਟ 'ਤੇ ਲਿਖੇ ਮਿਲੇ ਖ਼ਾਲਿਸਤਾਨ ਤੇ ਰੈਫਰੈਂਡਮ ਦੇ ਨਾਅਰੇ

ਸੰਗਰੂਰ, 20 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੰਗਰੂਰ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿਚ ਕੱਢੇ ਜਾਣ ਵਾਲੇ ਰੋਡ ਸ਼ੋਅ ਤੋਂ ਐਨ ਪਹਿਲਾਂ ਸੰਗਰੂਰ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਗਰੋਥ ਸੈਂਟਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਬਠਿੰਡਾ, 20 ਜੂਨ (ਪ੍ਰੀਤਪਾਲ ਸਿੰਘ ਰੋਮਾਣਾ)-ਸਰਬੱਤ ਦਾ ਭਲਾ ਚੈਰੀਟੇਬਲ ਵਲੋਂ ਮੁਫ਼ਤ ਮੈਡੀਕਲ ਕੈਂਪ ਗਰੋਥ ਸੈਂਟਰ ਕੈਮੀਸਟਾਰ ਈ-3, ਵਿਖੇ ਡਾ. ਐੱਸ.ਪੀ. ਸਿੰਘ ਓਬਰਾਏ ਦੀ ਰਹਿਨੁਮਾਈ ਹੇਠ ਲਗਾਇਆ ਗਿਆ | ਜਿਸ ਵਿਚ ਡਾ. ਜੰਗ ਬਹਾਦਰ ਅਤੇ ਡਾ. ਦੀਪਕ ਬਾਂਸਲ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਜਨਮ ਦਿਨ ਸ਼ੁੱਭਚਿੰਤਕਾਂ ਨੇ ਬੂਟੇ ਲਗਾ ਕੇ ਮਨਾਇਆ

ਬਠਿੰਡਾ, 20 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਦੇ ਸਾਬਕਾ ਪੰਚਾਇਤ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਦਾ ਜਨਮਦਿਨ ਉਨ੍ਹਾਂ ਦੇ ਸ਼ੁੱਭਚਿੰਤਕਾਂ ਤੇ ਸਮਰਥਕਾਂ ਵਲੋਂ ਸਥਾਨਕ ਆਦਰਸ਼ ਨਗਰ ਵਿਖੇ ਬੂਟੇ ...

ਪੂਰੀ ਖ਼ਬਰ »

ਕਮਲਾ ਨਹਿਰੂ ਕਾਲੋਨੀ 'ਚ ਮੈਗਾ ਮੁਫ਼ਤ ਮੈਡੀਕਲ ਅਤੇ ਅੱਖਾਂ ਦਾ ਕੈਂਪ ਲਗਾਇਆ

ਬਠਿੰਡਾ, 20 ਜੂਨ (ਪ੍ਰੀਤਪਾਲ ਸਿੰਘ ਰੋਮਾਣਾ)-ਮਾਨਵਤਾ ਦੀ ਸੇਵਾ ਨੂੰ ਸਮਰਪਿਤ ਗੁਰੂ ਨਾਨਕ ਦੇਵ ਪਬਲਿਕ ਸਕੂਲ,ਕਮਲਾ ਨਹਿਰੂ ਕਾਲੋਨੀ ਵਿਖੇ 78ਵਾਂ ਮੁਫ਼ਤ ਮੈਗਾ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਵਿਚ ਡਾਕਟਰ ਪਾਰੁਲ ਗੁਪਤਾ ਬਠਿੰਡਾ ਤੇ ਉਨ੍ਹਾਂ ਦੀ ਟੀਮ ਵਲੋਂ ਅੱਖਾਂ ...

ਪੂਰੀ ਖ਼ਬਰ »

ਭਗਵੰਤ ਮਾਨ ਨੇ ਮਾਰਚ ਮਹੀਨੇ ਦੌਰਾਨ ਪੌਣੇ ਇਕ ਕਰੋੜ ਦੇ ਹਵਾਈ ਝੂਟੇ ਲਏ

ਬਠਿੰਡਾ, 20 ਜੂਨ (ਅਵਤਾਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਵੀ ਸਰਕਾਰੀ ਹਵਾਈ ਝੂਟਿਆਂ ਦੇ ਸ਼ੌਕੀਨ ਹਨ, ਜਿਸ ਤਹਿਤ ਉਨ੍ਹਾਂ ਅਸਮਾਨ 'ਚ ਖੂਬ ਉਡਾਰੀਆਂ ਮਾਰੀਆਂ ਹਨ | ਉਨ੍ਹਾਂ ਸਿਰਫ਼ ਮਾਰਚ ਮਹੀਨੇ ਦੌਰਾਨ ਪੌਣੇ ਇਕ ਕਰੋੜ ਰੁਪਏ ਦੇ ਸਰਕਾਰੀ ਹਵਾਈ ਝੂਟਿਆਂ 'ਤੇ ਖ਼ਰਚ ...

ਪੂਰੀ ਖ਼ਬਰ »

ਮਜ਼ਦੂਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਬਾਲਿਆਂਵਾਲੀ, 20 ਜੂਨ (ਕੁਲਦੀਪ ਮਤਵਾਲਾ)-ਮਜ਼ਦੂਰਾਂ ਦੀਆਂ ਮੰਗਾਂ ਨੂੰ ਨਜ਼ਰ ਅੰਦਾਜ ਕਰਨ ਦੇ ਰੋਸ਼ ਵਜੋਂ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 22 ਜੂਨ ਤੱਕ ਰਾਜ ਭਰ 'ਚ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਅਰਥੀ ਸਾੜਨ ਦੀ ਲੜੀ ਤਹਿਤ ਅੱਜ ਪਿੰਡ ਭੂੰਦੜ ਅਤੇ ...

ਪੂਰੀ ਖ਼ਬਰ »

ਫੂਸ ਮੰਡੀ ਵਿਖੇ ਗ੍ਰਾਮ ਸਭਾ ਇਜਲਾਸ ਬੁਲਾਇਆ

ਕੋਟਫੱਤਾ, 20 ਜੂਨ (ਰਣਜੀਤ ਸਿੰਘ ਬੁੱਟਰ)-ਪਿੰਡ ਫੂਸ ਮੰਡੀ ਵਿਖੇ ਗਰਮੀ ਦੀ ਰੁੱਤ ਦਾ ਆਮ ਇਜਲਾਸ ਨੋਡਲ ਅਫ਼ਸਰ ਸੁਖਜੀਤਪਾਲ ਸਿੰਘ ਐਸ.ਪੀ.ਓ ਸਾਹਿਬ ਦੀ ਅਗਵਾਈ ਹੇਠ ਇਜਲਾਸ ਕਰਵਾਇਆ ਗਿਆ | ਪਿੰਡ ਅਮਿ੍ੰਤ ਸਰੋਵਰ ਬਣਾਇਆ ਜਾਵੇਗਾ ਤਾਂ ਜੋ ਪਾਣੀ ਦੇ ਲੇਬਲ ਨੂੰ ਚੱਕਿਆ ਜਾ ...

ਪੂਰੀ ਖ਼ਬਰ »

ਜ਼ਿਮਨੀ ਚੋਣ 'ਚ ਹਲਕਾ ਭੁੱਚੋ ਤੋਂ 'ਆਪ' ਦੇ ਇਸਤਰੀ ਵਿੰਗ ਵਲੋਂ ਘਰ-ਘਰ ਪ੍ਰਚਾਰ

ਲਹਿਰਾ ਮੁਹੱਬਤ, 20 ਜੂਨ (ਸੁਖਪਾਲ ਸਿੰਘ ਸੁੱਖੀ)-ਵਿਧਾਨ ਸਭਾ ਹਲਕਾ ਭੁੱਚੋ ਤੋਂ ਆਮ ਆਦਮੀ ਪਾਰਟੀ ਦੇ ਇਸਤਰੀ ਵਿੰਗ ਨੇ ਸੰਗਰੂਰ ਦੇ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿਚ ਪਿੰਡਾਂ 'ਚ ਘਰ-ਘਰ ਜਾ ਕੇ ਚੋਣ ਪ੍ਰਚਾਰ ਲਈ ਕਮਾਨ ਸੰਭਾਲੀ ...

ਪੂਰੀ ਖ਼ਬਰ »

ਕਟਾਰ ਸਿੰਘ ਵਾਲਾ ਤੇ ਗੁਲਾਬਗੜ੍ਹ 'ਚ ਬੁਲਾਈ ਗਈ ਗ੍ਰਾਮ ਸਭਾ

ਕੋਟਫੱਤਾ, 20 ਜੂਨ (ਰਣਜੀਤ ਸਿੰਘ ਬੁੱਟਰ)- ਕਟਾਰ ਸਿੰਘ ਵਾਲਾ ਤੇ ਗੁਲਾਬਗੜ੍ਹ ਵਿਚ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਹੇਮਰਾਜ ਸਰਪੰਚ ਕਟਾਰ ਸਿੰਘ ਵਾਲਾ ਤੇ ਬੂਟਾ ਸਿੰਘ ਸਰਪੰਚ ਗੁਲਾਬਗੜ੍ਹ ਦੀ ਅਗਵਾਈ ਵਿਚ ਗ੍ਰਾਮ ਸਭਾ ਬੁਲਾਈ ਗਈ | ਗੁਲਾਬਗੜ੍ਹ ਦੇ ਯੂਥ ...

ਪੂਰੀ ਖ਼ਬਰ »

ਪਿੰਡ ਰਮਦਿੱਤੇਵਾਲਾ ਵਿਖੇ ਨਰਮੇ ਦੀ ਫ਼ਸਲ 'ਤੇ ਗੁਲਾਬੀ ਸੁੰਡੀ ਦਾ ਹਮਲਾ

ਮਾਨਸਾ, 20 ਜੂਨ (ਫੱਤੇਵਾਲੀਆ)-ਪਿਛਲੇ ਵਰ੍ਹੇ ਨਰਮੇ ਦੀ ਫ਼ਸਲ 'ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਕਿਸਾਨ ਅਜੇ ਸੰਭਲੇ ਵੀ ਨਹੀਂ ਸਨ ਕਿ ਨਰਮੇ ਦੀ ਫਸਲ 'ਤੇ ਗੁਲਾਬੀ ਸੁੰਡੀ ਨੇ ਮੁੜ ਹਮਲਾ ਕਰ ਦਿੱਤਾ ਹੈ | ਮਾਨਸਾ ਨੇੜਲੇ ਪਿੰਡ ਰਮਦਿੱਤੇਵਾਲਾ 'ਚ ਕਿਸਾਨਾਂ ਵਲੋਂ ਅਗੇਤੇ ...

ਪੂਰੀ ਖ਼ਬਰ »

ਬੋਹਾ 'ਚ ਪੀਣ ਵਾਲੇ ਪਾਣੀ ਦੀ ਗੰਧਲੀ ਸਪਲਾਈ ਤੋਂ ਅੱਕੇ ਲੋਕਾਂ ਨੇ ਦਿੱਤਾ ਧਰਨਾ

ਬੋਹਾ, 20 ਜੂਨ (ਰਮੇਸ਼ ਤਾਂਗੜੀ)-ਬੋਹਾ ਵਿਖੇ ਜਲ ਘਰਾਂ ਤੋਂ ਸਪਲਾਈ ਕੀਤੇ ਜਾਂਦੇ ਪੀਣ ਵਾਲੇ ਗੰਦਲੇ ਪਾਣੀ ਤੋਂ ਬੁਰੀ ਤਰ੍ਹਾਂ ਅੱਕੇ ਲੋਕਾਂ ਨੇ ਜਨ ਸਿਹਤ ਵਿਭਾਗ ਦੇ ਦਫ਼ਤਰ ਪੁੱਜ ਕੇ ਧਰਨਾ ਦਿੱਤਾ | ਵਾਰਡ ਨੰਬਰ 2 ਦੇ ਵਾਸੀ ਅਤੇ ਖਾਸ ਕਰ ਕੇ ਔਰਤਾਂ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਭੱਠਲਾਂ ਸੂਏ 'ਚ ਬਣੇ ਬੰਨ੍ਹ ਨਾਲ ਲੱਗੀ ਡਾਫ ਤੋਂ ਪਿਆ ਪਾੜ

ਬੋਹਾ, 20 ਜੂਨ (ਰਮੇਸ਼ ਤਾਂਗੜੀ)-ਪਿੰਡ ਰਾਮਨਗਰ ਭੱਠਲਾਂ ਦੇ ਨੇੜੇ ਸੂਏ 'ਚ ਪਾੜ ਪੈ ਜਾਣ ਨਾਲ ਬਣੇ ਖ਼ਤਰੇ ਕਰ ਕੇ ਕਿਸਾਨਾਂ ਨੇ ਪੂਰਾ ਦਿਨ ਲਗਾ ਕੇ ਅੱਧੀ ਰਾਤ ਤੱਕ ਪਾੜ ਨੂੰ ਪੂਰਿਆ | ਕਿਸਾਨ ਆਗੂਆਂ ਗੁਰਲਾਲ ਸਿੰਘ ਮੱਲ ਸਿੰਘ ਵਾਲਾ, ਨੰਬਰਦਾਰ ਗੁਰਮੀਤ ਸਿੰਘ ਗੀਤਾ ...

ਪੂਰੀ ਖ਼ਬਰ »

ਉੱਭਰਦੇ ਸ਼ਾਇਰ ਦਿਲਰਾਜ ਚਹਿਲ ਦੀ ਕਾਵਿ ਪੁਸਤਕ 'ਤਹਿਜ਼ੀਬ' 'ਤੇ ਚਰਚਾ ਕਰਵਾਈ

ਬੁਢਲਾਡਾ, 20 ਜੂਨ (ਸਵਰਨ ਸਿੰਘ ਰਾਹੀ)- ਆਈ.ਟੀ.ਆਈ. ਬੁਢਲਾਡਾ ਵਿਖੇ ਸਥਾਨਕ ਸ਼ਹਿਰ ਦੇ ਉੱਭਰਦੇ ਸ਼ਾਇਰ ਦਿਲਰਾਜ ਚਹਿਲ ਵਲੋਂ ਲਿਖੀ ਕਾਵਿ ਪੁਸਤਕ 'ਤਹਿਜ਼ੀਬ' 'ਤੇ ਵਿਚਾਰ ਚਰਚਾ ਕਰਵਾਈ ਗਈ | ਪਿ੍ੰਸੀਪਲ ਸੁਭਾਸ਼ ਚੰਦਰ ਗੁਪਤਾ ਦੀ ਅਗਵਾਈ ਹੇਠਲੇ ਇਸ ਸਮਾਗਮ ਦੌਰਾਨ ...

ਪੂਰੀ ਖ਼ਬਰ »

ਰੋਟਰੀ ਕਲੱਬ ਰੌਇਲ ਨੇ ਲਗਾਇਆ ਮੁਫ਼ਤ ਜਾਂਚ ਕੈਂਪ

ਸਰਦੂਲਗੜ੍ਹ, 20 ਜੂਨ (ਪ.ਪ.)- ਰੋਟਰੀ ਕਲੱਬ ਰੌਇਲ ਸਰਦੂਲਗੜ੍ਹ ਵਲੋਂ ਹੱਡੀਆਂ ਅਤੇ ਜੋੜਾਂ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਸਥਾਨਕ ਸ੍ਰੀ ਸਨਾਤਨ ਧਰਮ ਮੰਦਿਰ ਧਰਮਸ਼ਾਲਾ ਵਿਖੇ ਲਗਾਇਆ ਗਿਆ | ਕੈਂਪ 'ਚ ਡਾ. ਸੰਗਮ ਗਰਗ ਬਠਿੰਡਾ ਵਲੋਂ 60 ਮਰੀਜ਼ਾਂ ਦੀ ਜਾਂਚ ਕਰ ਕੇ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਤੇ ਪਰਿਵਾਰਾਂ ਵਲੋਂ ਅਗਨੀਪਥ ਯੋਜਨਾ ਦਾ ਵਿਰੋਧ

ਬੋਹਾ, 20 ਜੂਨ (ਰਮੇਸ਼ ਤਾਂਗੜੀ)- ਕੇਂਦਰ ਸਰਕਾਰ ਵਲੋਂ ਫ਼ੌਜ 'ਚ ਭਰਤੀ ਸਬੰਧੀ ਨਵੀਂ ਯੋਜਨਾ ਅਗਨੀਪਥ ਖ਼ਿਲਾਫ਼ ਜਿੱਥੇ ਆਮ ਲੋਕਾਂ 'ਚ ਭਾਰੀ ਰੋਸ ਹੈ, ਉੱਥੇ ਸਾਬਕਾ ਫ਼ੌਜੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਵਲੋਂ ਤਿੱਖੀ ਨੁਕਤਾਚੀਨੀ ਕਰਦਿਆਂ ਖੁੱਲ੍ਹਾ ਵਿਰੋਧ ਕੀਤਾ ਜਾ ...

ਪੂਰੀ ਖ਼ਬਰ »

ਉਪ ਮੰਡਲ ਮੈਜਿਸਟ੍ਰੇਟ ਵਲੋਂ ਜੀ. ਓ. ਜੀ. ਨਾਲ ਇਕੱਤਰਤਾ

ਸਰਦੂਲਗੜ੍ਹ, 20 ਜੂਨ (ਪ.ਪ.)- ਸਥਾਨਕ ਉਪ ਮੰਡਲ ਦਫ਼ਤਰ ਵਿਖੇ ਉਪ ਮੰਡਲ ਮੈਜਿਸਟ੍ਰੇਟ ਪੂਨਮ ਸਿੰਘ ਵਲੋਂ ਸਰਦੂਲਗੜ੍ਹ ਤਹਿਸੀਲ ਦੇ ਜੀ.ਓ.ਜੀ.ਯੂਨਿਟ ਨਾਲ ਇਕੱਤਰਤਾ ਕੀਤੀ ਗਈ | ਇਸ ਦੌਰਾਨ ਪੰਜਾਬ ਸਰਕਾਰ ਦੁਆਰਾ ਪਿੰਡਾਂ ਦੇ ਵਿਕਾਸ ਕਾਰਜ ਤੇ ਹੋਰ ਸਕੀਮਾਂ ਤਹਿਤ ਜਾਰੀ ...

ਪੂਰੀ ਖ਼ਬਰ »

ਰਜਿਸਟਰੀ ਕਰਵਾਉਣ ਲਈ ਐੱਨ. ਓ. ਸੀ. ਦੀ ਲਗਾਈ ਸ਼ਰਤ ਤੁਰੰਤ ਹਟਾਈ ਜਾਵੇ- ਪ੍ਰਾਪਰਟੀ ਡੀਲਰ

ਮਾਨਸਾ, 20 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਸਰਕਾਰ ਵਲੋਂ ਰਜਿਸਟਰੀਆਂ ਕਰਵਾਉਣ ਦੇ ਲਈ ਬਿਜਲੀ ਵਿਭਾਗ ਅਤੇ ਪੁੱਡਾ ਤੋਂ ਐਨ.ਓ.ਸੀ. ਲੈਣ ਤੋਂ ਬਾਅਦ ਹੀ ਰਜਿਸਟਰੀ ਦਾ ਜੋ ਕਾਨੂੰਨ ਲਿਆਂਦਾ ਹੈ, ਦਾ ਪ੍ਰਾਪਰਟੀ ਡੀਲਰਾਂ ਵਲੋਂ ਸੂਬੇ ਭਰ ਦੇ 'ਚ ਵਿਰੋਧ ਕੀਤਾ ਜਾ ...

ਪੂਰੀ ਖ਼ਬਰ »

ਦੂਜੇ ਦਿਨ ਵੀ ਪ੍ਰਵਾਸੀ ਬੱਚਿਆਂ ਨੂੰ ਪਿਲਾਈਆਂ ਬੂੰਦਾਂ

ਮਾਨਸਾ, 20 ਜੂਨ (ਸਟਾਫ਼ ਰਿਪੋਰਟਰ)- ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ੈੱਲਰਾਂ, ਭੱਠਿਆਂ, ਝੁੱਗੀਆਂ-ਝੌਂਪੜੀਆਂ, ਫੈਕਟਰੀਆਂ, ਉਸਾਰੀ ਅਧੀਨ ਥਾਵਾਂ ਅਤੇ ਹੋਰ ਪਰਵਾਸੀ ਲੋਕਾਂ ਦੇ ਵਸੋਂ ਵਾਲੇ ਇਲਾਕਿਆਂ ਵਿਚ ਜਾ ਕੇ 0 ਤੋਂ 5 ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਵਲੋਂ ਕੰਮਕਾਜ ਠੱਪ ਕਰ ਕੇ ਨਗਰ ਕੌਂਸਲ ਦਫ਼ਤਰ ਅੱਗੇ ਧਰਨਾ

ਮਾਨਸਾ, 20 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਸਫ਼ਾਈ ਕਰਮਚਾਰੀਆਂ ਵਲੋਂ ਕੰਮਕਾਜ ਠੱਪ ਕਰ ਕੇ ਸਥਾਨਕ ਨਗਰ ਕੌਂਸਲ ਦਫਤਰ ਨਜ਼ਦੀਕ ਪੰਜਾਬ ਸਰਕਾਰ ਦੇ ਖਿਲਾਫ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਗਿਆ | ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਸੰਜੀਵ ਕੁਮਾਰ ਨੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਦੀ ਇਕੱਤਰਤਾ ਹੋਈ

ਮਾਨਸਾ, 20 ਜੂਨ (ਸਟਾਫ਼ ਰਿਪੋਰਟਰ)- ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਸਥਾਨਕ ਬਾਲ ਭਵਨ ਮਾਨਸਾ ਵਿਖੇ ਹੋਈ | ਮੀਟਿੰਗ 'ਚ ਕਿਸਾਨੀ ਨਾਲ ਸਬੰਧਿਤ ਭਖਦੇ ਮੁੱਦਿਆਂ ਅਤੇ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਦੇ ਵਿਰੋਧ 'ਚ ਭਾਕਿਯੂ ਸਿੱਧੂਪੁਰ ਨੇ ਕੇਂਦਰ ਸਰਕਾਰ ਦੀ ਅਰਥੀ ਸਾੜੀ

ਮਾਨਸਾ, 20 ਜੂਨ (ਸਟਾਫ਼ ਰਿਪੋਰਟਰ)- ਕੇਂਦਰ ਸਰਕਾਰ ਵਲੋਂ ਠੇਕੇ 'ਤੇ ਫੌਜ ਦੀਆਂ ਤਿੰਨ ਸਖਾਵਾਂ ਵਿਚ ਭਰਤੀ ਦੀ ਅਗਨੀਪਥ ਯੋਜਨਾ ਦੇ ਵਿਰੋਧ 'ਚ ਪਿੰਡ ਮੂਸਾ ਵਿਖੇ ਭਾਕਿਯੂ ਸਿੱਧੂਪੁਰ ਵਲੋਂ ਕੇਂਦਰ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਬਲਾਕ ਪ੍ਰਧਾਨ ਰੂਪ ...

ਪੂਰੀ ਖ਼ਬਰ »

'ਅਗਨੀਪੱਥ' ਯੋਜਨਾ 'ਤੇ ਮੁੜ ਵਿਚਾਰ ਕਰੇ ਕੇਂਦਰ-ਸਿੱਧੂ

ਤਲਵੰਡੀ ਸਾਬੋ, 20 ਜੂਨ (ਰਣਜੀਤ ਸਿੰਘ ਰਾਜੂ)- ਕੇਂਦਰ ਸਰਕਾਰ ਵਲੋਂ ਭਾਰਤੀ ਫ਼ੌਜ ਦੇ ਤਿੰਨੇ ਅੰਗਾਂ ਵਿਚ ਭਰਤੀ ਪ੍ਰਕਿਰਿਆ 'ਚ ਬਦਲਾਅ ਕਰਦਿਆਂ 'ਅਗਨੀਪੱਥ' ਨਾਂਅ ਦੀ ਨਵੀਂ ਯੋਜਨਾ 'ਤੇ ਅਮਲ ਤੋਂ ਪਹਿਲਾਂ ਹੀ ਦੇਸ਼ ਭਰ ਵਿਚ ਨੌਜਵਾਨਾਂ ਵਲੋਂ ਉਕਤ ਯੋਜਨਾ ਦੇ ਕੀਤੇ ਜਾ ...

ਪੂਰੀ ਖ਼ਬਰ »

ਯੂਥ ਵੈੱਲਫੇਅਰ ਸਪੋਰਟਸ ਕਲੱਬ ਰਾਈਆ ਵਲੋਂ ਕਬੱਡੀ ਕੋਚ ਬਖ਼ਸ਼ੀਸ਼ ਸਿੰਘ ਦਾ ਵਿਸ਼ੇਸ਼ ਸਨਮਾਨ

ਭਾਈਰੂਪਾ, 20 ਜੂਨ (ਵਰਿੰਦਰ ਲੱਕੀ)- ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦੇ ਡੀ.ਪੀ.ਈ ਬਖਸ਼ੀਸ਼ ਸਿੰਘ ਸਿੰਘ ਧਾਲੀਵਾਲ (ਕਬੱਡੀ ਕੋਚ) ਜਿਨ੍ਹਾਂ ਨੇ ਕਿ ਮਾਸਟਰ ਅਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ ਪੰਜਾਬ ਵਲੋਂ ਕਰਵਾਈ ਗਈ 42 ਵੀਂ ਅਥਲੈਟਿਕਸ ਚੈਂਪੀਅਨਸ਼ਿਪ 'ਚ ...

ਪੂਰੀ ਖ਼ਬਰ »

ਯੂਨਾਈਟਿਡ ਹਿਊਮਨ ਰਾਈਟਸ ਫਰੰਟ ਪੰਜਾਬ ਇਕਾਈ ਦੀ ਮੀਟਿੰਗ

ਗੋਨਿਆਣਾ, 20 ਜੂਨ (ਲਛਮਣ ਦਾਸ ਗਰਗ)- ਯੂਨਾਈਟਿਡ ਹਿਊਮਨ ਰਾਇਟਸ ਫਰੰਟ ਪੰਜਾਬ (ਬਠਿੰਡਾ) ਇਕਾਈ ਦੀ ਮੀਟਿੰਗ ਸਥਾਨਕ ਸ੍ਰੀ ਦੁਰਗਾ ਮੰਦਰ 'ਚ ਲਖਵੰਤ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕੁਝ ਅਹਿਮ ਫੈਸਲੇ ਲੈ ਕੇ ਸਰਬਸੰਮਤੀ ਨਾਲ ਪਾਸ ਕੀਤੇ ਗਏ | ਉਕਤ ...

ਪੂਰੀ ਖ਼ਬਰ »

ਬੱਚਿਆਂ ਦੇ ਗੁਰਮਤਿ ਮੁਕਾਬਲੇ 25 ਨੂੰ

ਸਰਦੂਲਗੜ੍ਹ, 20 ਜੂਨ (ਪ.ਪ.)- ਸ਼ਹੀਦ ਬਾਬਾ ਦੀਪ ਸਿੰਘ ਗ੍ਰੰਥੀ ਸਭਾ ਵਲੋਂ ਗੁਰਦੁਆਰਾ ਸਿੰਘ ਸਭਾ ਸਰਦੂਲਗੜ੍ਹ ਵਿਖੇ 25 ਜੂਨ ਨੂੰ ਬੱਚਿਆਂ ਦੇ ਗੁਰਮਤਿ ਮੁਕਾਬਲੇ ਕਰਵਾਏ ਜਾਣਗੇ | ਇਸ ਮੌਕੇ ਪੰਥਕ ਲਹਿਰ ਦੇ ਪ੍ਰਧਾਨ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਸਾਬਕਾ ਜਥੇਦਾਰ ...

ਪੂਰੀ ਖ਼ਬਰ »

ਪ੍ਰਾਈਵੇਟ ਸਹਾਇਕਾਂ ਨੇ ਮੰਗਾਂ ਸੰਬੰਧੀ ਮਾਲ ਮੰਤਰੀ ਨੂੰ ਦਿੱਤਾ ਮੰਗ ਪੱਤਰ

ਮਹਿਰਾਜ, 20 ਜੂਨ (ਸੁਖਪਾਲ ਮਹਿਰਾਜ)- ਮਾਲ ਵਿਭਾਗ ਵਿਚ ਪਿਛਲੇ 15-16 ਸਾਲਾਂ ਤੋਂ ਪਟਵਾਰੀਆਂ ਨਾਲ ਸਹਾਇਕ ਵਜੋਂ ਕੰਮ ਕਰ ਰਹੇ ਨੌਜਵਾਨਾਂ ਵਲੋਂ ਮਾਲ ਮੰਤਰੀ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪ ਕਿ ਮੰਗਾਂ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਧਿਆਨ ਵਿਚ ...

ਪੂਰੀ ਖ਼ਬਰ »

ਭਾਕਿਯੂ (ਡਕੌਂਦਾ) ਨੇ ਭੀਖੀ ਪਾਵਰਕਾਮ ਦਫ਼ਤਰ ਅੱਗੇ ਦਿੱਤਾ ਧਰਨਾ

ਭੀਖੀ, 20 ਜੂਨ (ਗੁਰਿੰਦਰ ਸਿੰਘ ਔਲਖ)-ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਸਥਾਨਕ ਪਾਵਰਕਾਮ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਸੰਬੋਧਨ ਕਰਦਿਆ ਜਥੇਬੰਦੀ ਦੇ ਜ਼ਿਲ੍ਹਾ ਜਰਨਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ ਅਤੇ ਬਲਾਕ ਭੀਖੀ ਦੇ ...

ਪੂਰੀ ਖ਼ਬਰ »

ਭਾਰਤ ਬੰਦ ਨੂੰ ਮਾਨਸਾ ਜ਼ਿਲ੍ਹੇ 'ਚ ਮਿਲਿਆ ਫਿੱਕਾ ਹੁੰਗਾਰਾ

ਮਾਨਸਾ, 20 ਜੂਨ (ਸਟਾਫ਼ ਰਿਪੋਰਟਰ)- ਕੁਝ ਜਥੇਬੰਦੀਆਂ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਮਾਨਸਾ ਜ਼ਿਲ੍ਹੇ 'ਚ ਨਾ-ਮਾਤਰ ਹੁੰਗਾਰਾ ਹੀ ਮਿਲਿਆ ਹੈ | ਅਗਨੀਪਥ ਯੋਜਨਾ ਦੇ ਵਿਰੋਧ 'ਚ ਇਹ ਬੰਦ ਦਾ ਸੱਦਾ ਦਿੱਤਾ ਗਿਆ ਸੀ ਪਰ ਲੋਕਾਂ ਵਿਚ ਇਹ ਭੰਬਲਭੂਸਾ ਬਣਿਆ ਹੋਇਆ ਸੀ ਕਿ ...

ਪੂਰੀ ਖ਼ਬਰ »

ਸੁਰੱਖਿਆ ਲਈ ਰੇਲਵੇ ਸਟੇਸ਼ਨ 'ਤੇ ਪੁਲਿਸ ਅਮਲਾ, ਸਿਹਤ ਵਿਭਾਗ ਦੀ ਟੀਮ ਤੇ ਫਾਇਰ ਬਿ੍ਗੇਡ ਦੀ ਗੱਡੀ ਕੀਤੀ ਤਾਇਨਾਤ

ਬਰੇਟਾ, 20 ਜੂਨ (ਮੰਡੇਰ)- ਭਾਰਤ ਸਰਕਾਰ ਵਲੋਂ ਫ਼ੌਜ ਦੀ ਨਵੀਂ ਭਰਤੀ ਲਈ ਲਿਆਂਦੀ ਗਈ ਅਗਨੀਪਥ ਯੋਜਨਾ ਦੇ ਵਿਰੋਧ ਵਿਚ ਦੇਸ਼ ਭਰ 'ਚ ਨੌਜਵਾਨਾਂ ਵਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਪੰਜਾਬ ਸਰਕਾਰ ਦੇ ਹੁਕਮਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੇਲਵੇ ਸਟੇਸ਼ਨਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX