ਤਾਜਾ ਖ਼ਬਰਾਂ


ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  4 minutes ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  11 minutes ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  20 minutes ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  44 minutes ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  47 minutes ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  52 minutes ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  about 1 hour ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਮੈਂ ਐਨ.ਸੀ.ਪੀ. 'ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ 'ਤੇ ਸ਼ਸ਼ੀ ਥਰੂਰ
. . .  about 1 hour ago
ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ...
ਔਰਤ ਨੇ ਬੱਚੇ ਸਮੇਤ ਸਰਹਿੰਦ ਫੀਡਰ 'ਚ ਮਾਰੀ ਛਾਲ
. . .  about 1 hour ago
ਸ੍ਰੀ ਮੁਕਤਸਰ ਸਾਹਿਬ/ਮੰਡੀ ਅਰਨੀਵਾਲਾ, 5 ਦਸੰਬਰ (ਬਲਕਰਨ ਸਿੰਘ ਖਾਰਾ/ਨਿਸ਼ਾਨ ਸਿੰਘ ਸੰਧੂ)-ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀ ਸਰਹਿੰਦ ਫੀਡਰ 'ਚ ਇਕ ਔਰਤ ਨੇ ਬੱਚੇ ਸਮੇਤ ਛਾਲ ਮਾਰ ਦਿੱਤੀ। ਦੋਵਾਂ ਦੇ ਬਚਾਅ ਲਈ ਪਿੰਡ ਭੁੱਲਰ ਦੇ ਦੋ ਵਿਅਕਤੀ ਨਹਿਰ ਵਿਚ ਉਤਰੇ। ਇਸ ਦੌਰਾਨ ਬੱਚੇ ਦਾ ਤਾਂ ਬਚਾਅ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ
. . .  about 2 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਹੋਈ...
ਸੰਘਣੀ ਧੁੰਦ ਕਾਰਨ ਵਾਪਰਿਆ ਸੜਕੀ ਹਾਦਸਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ,5 ਦਸੰਬਰ (ਬਲਕਰਨ ਸਿੰਘ ਖਾਰਾ)- ਅੱਜ ਧੁੰਦ ਕਾਰਨ ਪਿੰਡ ਮਹੂਆਂਨਾਂ ਨੇੜੇ ਮਲੋਟ ਡੱਬਵਾਲੀ ਨੈਸ਼ਨਲ ਹਾਈਵੇ ਰੋਡ ’ਤੇ ਇਕ ਕਾਰ ਦੀ ਰੋਡਵੇਜ ਬਸ...
67ਵੀਂ ਸਿੱਖ ਵਿੱਦਿਅਕ ਸਿੱਖ ਕਾਨਫ਼ਰੰਸ ਦੇ ਤੀਜੇ ਦਿਨ ਪੁੱਜੀਆਂ ਅਹਿਮ ਸ਼ਖ਼ਸੀਅਤਾਂ
. . .  about 2 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਕਰਵਾਈ ਜਾ ਰਹੀ ਤਿੰਨ ਦਿਨਾਂ 67ਵੀਂ ਸਿੱਖ ਵਿੱਦਿਅਕ ਕਾਨਫ਼ਰੰਸ ’ਚ ਅੱਜ ਤੀਜੇ ਦਿਨ ਕਰਵਾਏ ਜਾ ਰਹੇ ਮੁੱਖ ਸਮਾਗਮ ਵਿਚ...
ਸ਼ਸ਼ੀ ਥਰੂਰ ਦਾ ਐਨ.ਸੀ.ਪੀ. 'ਚ ਕਰਾਂਗੇ ਸਵਾਗਤ-ਪੀ.ਸੀ.ਚਾਕੋ
. . .  about 2 hours ago
ਕੰਨੂਰ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦਾ ਕਹਿਣਾ ਹੈ ਕਿ ਜੇਕਰ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਐਨ.ਸੀ.ਪੀ. 'ਚ ਆਉਂਦੇ ਹਨ ਤਾਂ ਅਸੀਂ ਉਨ੍ਹਾਂ ਨੂੰ ਗਰਮਜੋਸ਼ੀ ਨਾਲ ਸਵਾਗਤ ਕਰਾਂਗੇ। ਸ਼ਸ਼ੀ ਥਰੂਰ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਬਣੇ...
ਹੁਣ 10 ਦਸੰਬਰ ਨੂੰ ਹੋਵੇਗੀ ਜਗਮੀਤ ਸਿੰਘ ਬਰਾੜ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ
. . .  about 2 hours ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਗਮੀਤ ਸਿੰਘ ਬਰਾੜ ਨੂੰ ਭੇਜੇ ਗਏ ਨੋਟਿਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ 6 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਜਗਮੀਤ ਸੰਘ ਬਰਾੜ...
ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ-ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਦੂਜੇ ਪੜਾਅ ਵਿਚ ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ। ਮੈਂ ਇਸਦੇ ਲਈ ਵਧਾਈ ਦਿੰਦਾ...
ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਪਾਈ ਵੋਟ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਆਪਣੀ...
ਜਲੰਧਰ ਜ਼ਿਲ੍ਹੇ ਦੇ ਮਨਸੂਰਪੁਰ ਪਿੰਡ ’ਚ ਬੇਅਦਬੀ ਦੀ ਘਟਨਾ
. . .  about 2 hours ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਪਿੰਡ ਮਨਸੂਰਪੁਰ ’ਚ ਬੀਤੀ ਰਾਤ ਦੋ ਪ੍ਰਵਾਸੀ ਮਜ਼ਦੂਰਾਂ ਵਲੋਂ ਗੁਰੂ ਘਰ ’ਚ ਦਾਖ਼ਲ ਹੋ ਕੇ ਗੁਰੂ ਘਰ ਦੀ ਬੇਅਦਬੀ ਕੀਤੀ ਗਈ। ਸੀ.ਸੀ.ਟੀ.ਵੀ. ਫੁਟੇਜ਼ ਅਨੁਸਾਰ ਦੋਸ਼ੀ ਬੀਤੀ ਰਾਤ ਕਰੀਬ 12.30 ਵਜੇ ਦਾਖ਼ਲ ਹੋਏ। ਜਦੋਂ ਸਵੇਰੇ ਗੁਰੂ ਘਰ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ ਹੋਈ...
ਗੁਜਰਾਤ ਵਿਧਾਨ ਸਭਾ ਚੋਣਾਂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਈ ਵੋਟ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਸ਼ਾਨ ਪਬਲਿਕ ਸਕੂਲ, ਰਾਨੀਪ ਵਿਖੇ ਆਪਣੀ...
ਮੈਨਪੁਰੀ ਲੋਕ ਸਭਾ ਉਪਚੋਣ ਅਤੇ 6 ਹੋਰ ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ
. . .  about 4 hours ago
ਨਵੀਂ ਦਿੱਲੀ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਵੋਟਿੰਗ ਦੇ ਨਾਲ ਨਾਲ ਮੈਨਪੁਰੀ ਲੋਕ ਸਭਾ ਉਪਚੋਣ ਅਤੇ ਬਿਹਾਰ, ਉੜੀਸ਼ਾ, ਛੱਤੀਸਗੜ੍ਹ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੀਆਂ...
ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 'ਚ 100 ਅਰਬ ਡਾਲਰ ਭੇਜੇ ਭਾਰਤ- ਵਿਸ਼ਵ ਬੈਂਕ
. . .  about 5 hours ago
ਸਿੰਗਾਪੁਰ, 5 ਦਸੰਬਰ-ਪਿਛਲੇ ਹਫ਼ਤੇ ਪ੍ਰਕਾਸ਼ਿਤ ਵਿਸ਼ਵ ਬੈਂਕ ਦੀ ਇਕ ਰਿਪੋਰਟ ਵਿਚ ਖ਼ੁਲਾਸਾ ਹੋਇਆ ਹੈ ਕਿ ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 ਵਿਚ 100 ਅਰਬ ਡਾਲਰ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ
. . .  about 5 hours ago
ਅਜਨਾਲਾ/ਗੱਗੋਮਾਹਲ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਥਾਣਾ ਰਮਦਾਸ ਦੀ ਬੀ.ਓ.ਪੀ. ਵਧਾਈ ਚੀਮਾ ਵਿਖੇ ਭਾਰਤ-ਪਾਕਿਸਤਾਨ ਸਰਹੱਦ 'ਤੇ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ, ਜਿਸ 'ਤੇ ਬੀ.ਐੱਸ.ਐੱਫ. ਜਵਾਨਾਂ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਮੱਧ ਅਤੇ ਉੱਤਰੀ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਫੈਲੇ 93 ਹਲਕਿਆਂ ਵਿਚ ਅੱਜ 2.5 ਕਰੋੜ ਤੋਂ ਵੱਧ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਹਾੜ ਸੰਮਤ 554

ਖੰਨਾ / ਸਮਰਾਲਾ

ਪਤੀ ਨੇ ਪਤਨੀ ਦੀ ਮੌਤ ਲਈ ਸਿਵਲ ਹਸਪਤਾਲ ਦੀ ਮਹਿਲਾ ਡਾਕਟਰ 'ਤੇੇ ਲਾਏ ਦੋਸ਼

ਖੰਨਾ, 20 ਜੂਨ (ਪੱਤਰ ਪ੍ਰੇਰਕ)-ਖੰਨਾ ਵਾਸੀ ਲਖਵੀਰ ਸਿੰਘ ਨੇ ਆਪਣੀ ਪਤਨੀ ਦੀ ਮੌਤ ਲਈ ਸਿਵਲ ਹਸਪਤਾਲ ਦੀ ਇਕ ਮਹਿਲਾ ਡਾਕਟਰ 'ਤੇ ਦੋਸ਼ ਲਗਾਏ ਹਨ | ਜਿਸ ਦੀ ਲਿਖਤੀ ਸ਼ਿਕਾਇਤ ਡਾਇਰੈਕਟਰ ਸਿਹਤ ਵਿਭਾਗ, ਪੰਜਾਬ ਸਰਕਾਰ, ਚੰਡੀਗੜ੍ਹ ਦਿੱਤੀ ਗਈ ਹੈ | ਲਖਵੀਰ ਸਿੰਘ ਪੁੱਤਰ ਸਵ: ਹਰਬੰਸ ਸਿੰਘ ਵਾਸੀ ਬੰਤ ਕਾਲੋਨੀ ਨੇ ਆਪਣੀ ਦਰਖਾਸਤ 'ਚ ਆਪਣੀ ਪਤਨੀ ਮਨਪ੍ਰੀਤ ਕੌਰ ਜਿਸ ਦਾ ਗਰਭਵਤੀ ਹੋਣ ਦੌਰਾਨ ਸਿਵਲ ਹਸਪਤਾਲ ਖੰਨਾ ਤੋਂ ਇਲਾਜ ਚੱਲਦਾ ਸੀ ਤੇ ਉਸ ਨੇ 13 ਅਪ੍ਰੈਲ 2022 ਨੂੰ ਸਿਵਲ ਹਸਪਤਾਲ ਵਿਚ ਹੀ ਇਕ ਲੜਕੇ ਨੂੰ ਜਨਮ ਵੀ ਦਿੱਤਾ ਸੀ, ਬਾਰੇ ਦੋਸ਼ ਲਗਾਉਂਦਿਆਂ ਲਖਵੀਰ ਸਿੰਘ ਨੇ ਕਿਹਾ ਕਿ ਮਹਿਲਾ ਡਾਕਟਰ ਨੇ ਮੇਰੇ ਪਾਸੋਂ ਵੀਹ ਹਜ਼ਾਰ ਰੁਪਏ ਰਿਸ਼ਵਤ ਲਈੇ ਸੀ | ਉਸ ਨੇ ਡਾਕਟਰ 'ਤੇ ਦੋਸ਼ ਲਗਾਏ ਕਿ ਡਾਕਟਰ ਦੀ ਲਾਪ੍ਰਵਾਹੀ ਕਾਰਨ ਮੇਰੀ ਪਤਨੀ ਦੀ ਹਾਲਤ ਕਾਫੀ ਜ਼ਿਆਦਾ ਖ਼ਰਾਬ ਹੋ ਗਈ ਸੀ | ਜਦੋਂ ਮੈਂ ਆਪਣੀ ਪਤਨੀ ਮਨਪ੍ਰੀਤ ਕੌਰ ਨੂੰ ਸਿਵਲ ਹਸਪਤਾਲ 'ਚ ਡਿਲਿਵਰੀ ਲੈ ਕੇ ਆਇਆ ਤਾਂ ਡਾਕਟਰ ਨੇ ਕਥਿਤ ਰੂਪ 'ਚ ਮੇਰੀ ਪਤਨੀ ਮਨਪ੍ਰੀਤ ਕੌਰ ਦੀ ਫਾਈਲ ਗੁੰਮ ਕਰ ਦਿੱਤੀ ਸੀ, ਜਿਸ ਕਾਰਨ ਆਪ੍ਰੇਸ਼ਨ ਕਰਨ 'ਚ ਦੇਰੀ ਹੋ ਗਈ ਸੀ | ਉਸ ਨੇ ਦੋਸ਼ ਲਾਇਆ ਕਿ ਆਪ੍ਰੇਸ਼ਨ ਕਰਨ ਤੋਂ ਇਕ ਘੰਟਾ ਪਹਿਲਾਂ ਮੇਰੀ ਪਤਨੀ ਨੂੰ ਬੇਹੋਸ਼ੀ ਦਾ ਟੀਕਾ ਲਗਾਇਆ ਗਿਆ ਤੇ ਡਾਕਟਰ ਖ਼ੁਦ ਚਾਹ ਪੀਣ ਲੱਗ ਪਈ, ਜਿਸ ਕਰ ਕੇ ਆਪ੍ਰੇਸ਼ਨ ਇਕ ਘੰਟਾ ਲੇਟ ਕੀਤਾ ਗਿਆ | ਜਦੋਂ ਮੇਰੀ ਪਤਨੀ ਦੀ ਤਬੀਅਤ ਜ਼ਿਆਦਾ ਖ਼ਰਾਬ ਹੋ ਗਈ ਤਾਂ ਡਾਕਟਰ ਨੇ ਮੇਰੀ ਪਤਨੀ ਨੂੰ ਚੰਡੀਗੜ੍ਹ ਸੈਕਟਰ-32 ਦੇ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਗਿਆ | ਦੋ ਘੰਟੇ ਦੇ ਇਲਾਜ ਤੋਂ ਬਾਅਦ ਹਾਲਤ ਨੂੰ ਵੇਖਦੇ ਹੋਏ 32 ਦੇ ਹਸਪਤਾਲ ਵਲੋਂ ਮੇਰੀ ਪਤਨੀ ਨੇ ਪੀ. ਜੀ. ਆਈ. ਚੰਡੀਗੜ੍ਹ ਲਈ ਰੈਫ਼ਰ ਕਰ ਦਿੱਤਾ ਗਿਆ, ਜਿਥੇ 09 ਮਈ 2022 ਨੂੰ ਸ਼ਾਮ ਤਕਰੀਬਨ 5 ਵਜੇ ਮੇਰੀ ਪਤਨੀ ਮਨਪ੍ਰੀਤ ਕੌਰ ਦੀ ਮੌਤ ਹੋ ਗਈ | ਲਖਵੀਰ ਸਿੰਘ ਨੇ ਸਰਕਾਰ ਮੰਗ ਕੀਤੀ ਹੈ ਕਿ ਉਕਤ ਡਾਕਟਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਤੇ ਮੈਨੂੰ ਇਨਸਾਫ ਦਿਵਾਇਆ ਜਾਵੇ |
ਕੀ ਕਹਿਣਾ ਹੈ ਐੱਸ. ਐਮ. ਓ. ਡਾ. ਸਤਪਾਲ ਦਾ-
ਹਸਪਤਾਲ ਦੇ ਐੱਸ. ਐਮ. ਓ. ਡਾ. ਸਤਪਾਲ ਨੇ ਕਿਹਾ ਕਿ ਮੇਰੇ ਕੋਲ ਇਕ ਸ਼ਿਕਾਇਤ ਆਈ ਹੈ, ਜੋ ਵੀ ਦੋਸ਼ ਡਾਕਟਰ 'ਤੇ ਲਗਾਏ ਹਨ ਉਸ ਦੀ ਜਾਂਚ ਕੀਤੀ ਜਾ ਰਹੀ | ਇਸ ਮਾਮਲੇ ਦੀ ਜਾਂਚ ਲਈ ਤਿੰਨ ਡਾਕਟਰਾਂ ਦਾ ਪੈਨਲ ਬਣਾਇਆ ਗਿਆ ਹੈ, ਜਿਸ 'ਚ ਮਹਿਲਾ ਡਾ. ਕਵਿਤਾ, ਡਾ. ਸ਼ਿਫਾਲੀ ਤੇ ਗੁਰਵਿੰਦਰ ਕੱਕੜ ਸ਼ਾਮਿਲ ਹਨ | ਉਨ੍ਹਾਂ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਪਹਿਲਾ 104 ਨੰਬਰ 'ਤੇ ਜੋ ਸ਼ਿਕਾਇਤ ਕੀਤੀ ਸੀ ਉਸ 'ਚ ਰਿਸ਼ਵਤ ਦਾ ਕੋਈ ਜ਼ਿਕਰ ਨਹੀ ਕੀਤਾ ਗਿਆ ਪਰ ਜੋ ਸਾਡੇ ਕੋਲ ਹੁਣ ਸ਼ਿਕਾਇਤ ਪਹੁੰਚੀ ਹੈ, ਉਸ 'ਚ ਸ਼ਿਕਾਇਤਕਰਤਾ ਵਲੋਂ 20 ਹਜ਼ਾਰ ਰੁਪਏ ਲੈਣ ਦੇ ਦੋਸ਼ ਲਗਾਏ ਗਏ ਹਨ | ਉਨ੍ਹਾਂ ਕਿਹਾ ਕਿ ਮਰੀਜ਼ ਦੀ ਮੌਤ ਹਸਪਤਾਲ 'ਚ ਜਣੇਪੇ ਤੋਂ ਕਰੀਬ 4 ਹਫ਼ਤੇ ਬਾਅਦ ਹੋਈ ਹੈ | ਉਨ੍ਹਾਂ ਕਿਹਾ ਕਿ ਜਾਂਚ 'ਚ ਥੋੜਾ ਸਮਾਂ ਲੱਗੇਗਾ ਕਿਉਂਕਿ ਪੀ. ਜੀ. ਆਈ. ਤੋਂ ਇਸ ਕੇਸ ਦੀ ਫਾਈਲ ਮੰਗਵਾਈ ਹੈ, ਉਸ ਤੋਂ ਬਾਅਦ ਹੀ ਇਸ 'ਤੇ ਫ਼ੈਸਲਾ ਲਿਆ ਜਾਵੇਗਾ | ਜੋ ਰਿਸ਼ਵਤ ਦੇ ਦੋਸ਼ ਡਾਕਟਰ 'ਤੇ ਲੱਗੇ ਹਨ, ਉਸ ਦੀ ਵੀ ਜਾਂਚ ਕੀਤੀ ਜਾਵੇਗੀ | ਸੰਬੰਧਿਤ ਡਾਕਟਰ ਨਾਲ ਸੰਪਰਕ ਨਹੀਂ ਹੋ ਸਕਿਆ |
ਕਾਰਵਾਈ ਨਾ ਕਰਨ 'ਤੇ ਸੰਘਰਸ਼ ਕਰਾਂਗੇ-ਰੁਪਾਲੋਂ
ਲੋਕ ਚੇਤਨਾ ਮੰਚ ਦੇ ਪ੍ਰਧਾਨ ਸੰਦੀਪ ਸਿੰਘ ਰੁਪਾਲੋਂ ਨੇ ਕਿਹਾ ਕਿ ਇਹ ਕੋਈ ਡਾਕਟਰਾਂ ਵਲੋਂ ਕੀਤੀ ਅਣਗਹਿਲੀ ਦਾ ਇਹ ਪਹਿਲਾ ਕੇਸ ਨਹੀਂ ਹੈ | ਇਸ ਤੋਂ ਪਹਿਲਾ ਵੀ ਸਿਵਲ ਹਸਪਤਾਲ ਦੇ ਡਾਕਟਰਾਂ ਦੀਆਂ ਅਣਗਹਿਲੀਆਂ ਕਾਰਨ ਕਈ ਮੌਤਾਂ ਹੋ ਚੁੱਕੀਆਂ ਹਨ | ਉਨ੍ਹਾਂ ਕਿਹਾ ਜੇਕਰ ਪ੍ਰਸ਼ਾਸਨ ਨੇ ਕੋਈ ਠੋਸ ਕਾਰਵਾਈ ਨਾ ਕੀਤੀ ਤਾਂ ਅਸੀਂ ਧਰਨੇ ਲਾਉਣ ਲਈ ਮਜਬੂਰ ਹੋ ਜਾਵਾਂਗੇ |

8-10 ਨਕਾਬਪੋਸ਼ਾਂ ਨੇ ਰਾਜੇਵਾਲ ਦੇ ਦੋ ਮੰਦਰਾਂ 'ਚ ਮਾਰਿਆ ਡਾਕਾ

ਜੌੜੇਪੁਲ ਜਰਗ, 20 ਜੂਨ (ਪਾਲਾ ਰਾਜੇਵਾਲੀਆ)-ਪਿੰਡ ਰਾਜੇਵਾਲ ਵਿਖੇ ਬੀਤੀ ਰਾਤ 12 ਤੋਂ 1 ਵਜੇ ਦਰਮਿਆਨ 8-10 ਹਥਿਆਰਬੰਦ ਨਕਾਬਪੋਸ਼ ਲੁਟੇਰਿਆਂ ਵਲੋਂ ਦੋ ਮੰਦਰਾਂ 'ਚ ਡਾਕਾ ਮਾਰਿਆ ਗਿਆ | ਨੀਲ ਕੰਠ ਮੰਦਰ ਰਾਜੇਵਾਲ ਦੇ ਪੁਜਾਰੀ ਪੰਡਿਤ ਰਵੀ ਕੁਮਾਰ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਮੱਕੀ ਡਰਾਇਰ ਦੇ ਠੇਕੇਦਾਰ ਵਿਰੁੱਧ ਕਾਰਵਾਈ ਦੀ ਪ੍ਰਕਿਰਿਆ ਸ਼ੁਰੂ

ਮਾਛੀਵਾੜਾ ਸਾਹਿਬ, 20 ਜੂਨ (ਮਨੋਜ ਕੁਮਾਰ)-ਠੇਕੇ ਦੀ ਮਿਆਦ ਪੂਰੀ ਹੋਣ ਦੇ ਬਾਵਜੂਦ ਬੇਪ੍ਰਵਾਹ ਹੋਏ ਕਾਨੂੰਨ ਦੀਆਂ ਧੱਜੀਆਂ ਉਡਾਉਣ ਵਾਲੇ ਅਨਾਜ ਮੰਡੀ ਦੇ ਹੀ ਆੜ੍ਹਤੀ ਤੇ ਮੱਕੀ ਦੇ ਡਰਾਇਰ ਠੇਕੇਦਾਰ ਵਿਰੁੱਧ ਮਾਰਕੀਟ ਕਮੇਟੀ ਨੇ ਸਖ਼ਤ ਐਕਸ਼ਨ ਲੈਣ ਲਈ ਆਪਣੀ ...

ਪੂਰੀ ਖ਼ਬਰ »

25 ਤੇ 26 ਨੂੰ ਖੰਨਾ 'ਚ ਸੈਨੇਟਰੀ ਤੇ ਟਾਈਲਾਂ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਗਰਮੀਆਂ ਦੀਆਂ ਛੁੱਟੀਆਂ ਕਾਰਨ ਖੰਨਾ ਦੀਆਂ ਸਾਰੀਆਂ ਸੈਨੇਟਰੀ ਤੇ ਟਾਈਲਾਂ ਦੀਆਂ 2 ਦਿਨ ਬੰਦ ਰੱਖੀਆਂ ਜਾਣਗੀਆਂ | ਸੈਨੇਟਰੀ ਐਂਡ ਟਾਈਲ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਆਦਰਸ਼ ਸੂਦ ਤੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਵਿਸ਼ਾਲ ...

ਪੂਰੀ ਖ਼ਬਰ »

ਡੀ. ਐੱਸ. ਪੀ. ਤੇ ਐੱਸ. ਆਈ. ਰੈਂਕ ਦੀਆਂ ਵਰਦੀਆਂ ਪਾ ਕੇ ਲੋਕਾਂ ਨੂੰ ਠੱਗਣ ਵਾਲੇ ਨਕਲੀ ਪੁਲਸੀਏ ਕਾਬੂ

ਜੋਧਾਂ/ਲੋਹਟਬੱਦੀ, 20 ਜੂਨ (ਗੁਰਵਿੰਦਰ ਸਿੰਘ ਹੈਪੀ, ਕੁਲਵਿੰਦਰ ਸਿੰਘ ਡਾਂਗੋਂ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਥਾਣਾ ਜੋਧਾਂ ਦੀ ਪੁਲਿਸ ਨੇ ਪਿੰਡ ਫੱਲੇਵਾਲ ਨਜ਼ਦੀਕ ਜੁੜਾਹਾਂ ਚੌਕ ਨੇੜਿਉਂ ਨਕਲੀ ਪੁਲਿਸ ਅਧਿਕਾਰੀਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਦੀ ਲੁਧਿਆਣਾ ਸੈਂਟਰਲ ਕੋਆਪਰੇਟਿਵ ਸਭਾ ਦੇ ਡਾਇਰੈਕਟਰ ਦੀ ਚੋਣ 'ਚ 'ਆਪ' ਨੇ ਜ਼ੋਨ 5 ਪਾਇਲ ਤੋਂ ਕਰਨ ਸਿਹੌੜਾ ਨੂੰ ਉਮੀਦਵਾਰ ਐਲਾਨਿਆ

ਮਲੌਦ, 20 ਜੂਨ (ਸਹਾਰਨ ਮਾਜਰਾ)-ਦੀ ਲੁਧਿਆਣਾ ਸੈਂਟਰਲ ਕੋਆਪਰੇਟਿਵ ਸਭਾ ਰਜਿ. ਦੇ ਡਾਇਰੈਕਟਰ ਦੀ ਚੋਣ ਨੂੰ ਲੈ ਕੇ ਹਲਕਾ ਵਿਧਾਇਕ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਯੂਥ ਆਗੂ ਕਰਨ ਸਿਹੌੜਾ ਨੂੰ ਪਾਇਲ ਜ਼ੋਨ 5 ਤੋਂ ਆਪਣਾ ਉਮੀਦਵਾਰ ਐਲਾਨਿਆ ਹੈ, ਜਿਨ੍ਹਾਂ ਆਪਣੇ ...

ਪੂਰੀ ਖ਼ਬਰ »

ਸਰਕਾਰੀ ਰੇਟ 'ਤੇ ਅਜੇ ਤੱਕ ਮੱਕੀ ਦੇ ਇਕ ਦਾਣੇ ਦੀ ਖ਼ਰੀਦ ਨਹੀਂ, ਕਰੋੜਾਂ ਦੀ ਮੱਕੀ ਆਮਦ 'ਚ ਛੁਪੀ ਲੱਖਾਂ ਦੀ ਖੇਡ

ਮਾਛੀਵਾੜਾ ਸਾਹਿਬ, 20 ਜੂਨ (ਮਨੋਜ ਕੁਮਾਰ)-ਪੰਜਾਬ ਸਰਕਾਰ ਨੇ ਇਸ ਵਾਰ ਮੱਕੀ ਦੇ ਤੈਅ ਕੀਤੇ ਘੱਟੋ ਘੱਟ 1960 ਰੁਪਏ ਪ੍ਰਤੀ ਕੁਇੰਟਲ ਰੇਟ ਦੇ ਬਾਵਜੂਦ ਅਜੇ ਤੱਕ ਇਕ ਦਾਣਾ ਵੀ ਸਰਕਾਰੀ ਤੌਰ 'ਤੇ ਨਹੀਂ ਖ਼ਰੀਦਿਆ ਤੇ ਹਾਲਾਤ ਇਹ ਹਨ ਕਿ ਪ੍ਰਾਈਵੇਟ ਵਪਾਰੀ ਪੂਰੇ ਜ਼ੋਰ ਸ਼ੋਰ ...

ਪੂਰੀ ਖ਼ਬਰ »

ਖੰਨਾ 'ਚ ਸਾਬਕਾ ਸੈਨਿਕਾਂ ਵਲੋਂ ਅਗਨੀਪਥ ਯੋਜਨਾ ਦਾ ਸਖ਼ਤ ਵਿਰੋਧ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਵਿਖੇ ਸਾਬਕਾ ਸੈਨਿਕਾਂ ਵਲੋਂ ਵੱਡੀ ਗਿਣਤੀ 'ਚ ਕੇਂਦਰ ਦੀ ਮੋਦੀ ਸਰਕਾਰ ਵਲੋਂ ਅਗਨੀਪਥ ਯੋਜਨਾ ਦੇ ਵਿਰੋਧ 'ਚ ਕੈਪਟਨ ਨੰਦ ਲਾਲ ਮਾਜਰੀ ਦੀ ਅਗਵਾਈ 'ਚ ਧਰਨਾ ਤੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਨੰਦ ...

ਪੂਰੀ ਖ਼ਬਰ »

ਡੇਹਲੋਂ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਪਿੰਡ-ਪਿੰਡ ਜਾਗਰੂਕਤਾ ਕੈਂਪ

ਡੇਹਲੋਂ, 20 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਥਾਣਾ ਡੇਹਲੋਂ ਤੋਂ ਐਡੀਸ਼ਨਲ ਐੱਸ. ਐੱਚ. ਓ. ਸਬ-ਇੰਸਪੈਕਟਰ ਜਗਜੀਤ ਸਿੰਘ ਜੱਲਾ ਵਲੋਂ ਇਲਾਕੇ ਦੇ ਕਈ ਪਿੰਡਾਂ ਅੰਦਰ ਮੁਹਤਬਰ ਵਿਅਕਤੀਆਂ ਨਾਲ ਨੁੱਕੜ ਮੀਟਿੰਗਾਂ ਕਰਕੇ ਸਮਾਜ ਅੰਦਰੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ...

ਪੂਰੀ ਖ਼ਬਰ »

ਭਾਰਤ ਬੰਦ ਮੌਕੇ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅਗਨੀਪਥ ਦੇ ਵਿਰੋਧ 'ਚ ਭਾਰਤ ਬੰਦ ਦੇ ਮੌਕੇ ਅੱਜ ਖੰਨਾ ਦੇ ਰੇਲਵੇ ਸਟੇਸ਼ਨ 'ਤੇ ਡੀ. ਐੱਸ. ਪੀ. (ਖੰਨਾ) ਰਾਜਨ ਪਰਮਿੰਦਰ ਸਿੰਘ ਮੱਲ੍ਹੀ, ਡੀ. ਐੱਸ. ਪੀ. ਹਰਦੀਪ ਸਿੰਘ ਚੀਮਾ ਸਪੈਸ਼ਲ ਬਰਾਂਚ, ਡੀ. ਐੱਸ. ਪੀ. ਮਨਮੋਹਨ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਣ ਦੇ ਦੋਸ਼ 'ਚ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ

ਖੰਨਾ, 20 ਜੂਨ (ਮਨਜੀਤ ਸਿੰਘ ਧੀਮਾਨ)-ਨਾਲਾਬਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਜਾਣ ਦੇ ਦੋਸ਼ 'ਚ ਥਾਣਾ ਸਿਟੀ-2 ਖੰਨਾ ਵਿਖੇ ਪੁਲਿਸ ਨੇ ਇਕ ਨਾਮਾਲੂਮ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ...

ਪੂਰੀ ਖ਼ਬਰ »

ਖੇੜਾ ਵਿਖੇ ਆਮ ਇਜਲਾਸ ਦੌਰਾਨ ਲੋਕਾਂ ਦੀ ਸਮੱਸਿਆਵਾਂ ਸੁਣੀਆਂ

ਡੇਹਲੋਂ, 20 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਖੇੜਾ ਵਿਖੇ ਗਰਾਮ ਪੰਚਾਇਤ ਵਲੋਂ ਆਮ ਇਜਲਾਸ ਕਰਵਾਇਆ ਗਿਆ, ਜਿਸ ਦੌਰਾਨ ਸਰਕਾਰੀ ਵਿਭਾਗ ਵਲੋਂ ਪਟਵਾਰੀ ਦਲਜੀਤ ਸਿੰਘ ਤੇ ਬਲਦੇਵ ਸਿੰਘ ਜੇ. ਈ. ਪੰਚਾਇਤ ਵਿਭਾਗ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਦਰਜ ਕੀਤੀਆਂ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਪਾਇਲ ਦੇ ਕਰਾਟੇ ਖਿਡਾਰੀਆਂ ਵਲੋਂ ਕਰਾਟੇ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਪਾਇਲ, 20 ਜੂਨ (ਰਾਜਿੰਦਰ ਸਿੰਘ)-12 ਜੂਨ 2022 ਨੂੰ ਬੋਡੋਕਨ ਕੱਪ 2022 ਇੰਟਰਨੈਸ਼ਨਲ ਮੁਕਾਬਲਿਆਂ ਦਾ ਆਯੋਜਨ ਕੈਂਟ ਕਾਲਜ ਇੰਦੌਰ ਸਟੇਡੀਅਮ ਦੁਬਈ ਯੂ. ਏ. ਈ. 'ਚ ਆਯੋਜਿਤ ਕੀਤਾ ਗਿਆ, ਜਿਸ 'ਚ ਆਕਸਫੋਰਡ ਸਕੂਲ ਪਾਇਲ ਦੇ ਚੁਣੇ ਗਏ ਖਿਡਾਰੀਆਂ ਨੇ ਭਾਗ ਲਿਆ | ਦਮਨਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਵਿਸ਼ਵ ਯੋਗ ਸੰਸਥਾਨ, ਪਤੰਜਲੀ ਯੋਗ ਸੰਮਤੀ ਤੇ ਆਰ. ਐੱਸ. ਐੱਸ. ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਅੱਜ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਕੱਲ੍ਹ ਨੂੰ ਵਿਸ਼ਵ ਯੋਗ ਸੰਸਥਾਨ, ਪਤੰਜਲੀ ਯੋਗ ਸੰਮਤੀ ਤੇ ਰਾਸ਼ਟਰੀ ਸਵੈਮ ਸੇਵਕ ਸੰਘ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਲਾਲਾ ਸਰਕਾਰੂ ਮੱਲ ਸਕੂਲ ਖੰਨਾ ਵਿਖੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਭਾਰਤ ਬੰਦ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਪ੍ਰਬੰਧ

ਬੀਜਾ, 20 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਭਾਰਤ ਬੰਦ ਦੇ ਮੱਦੇਨਜ਼ਰ ਕੋਟ ਚੌਂਕੀ ਦੀ ਹਦੂਦ ਅੰਦਰ ਪੈਂਦੇ ਚਾਵਾ ਰੇਲਵੇ ਸਟੇਸ਼ਨ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਸਦਰ ਖੰਨਾ ਦੇ ਐੱਸ. ਐੱਚ. ਓ ਨਛੱਤਰ ਸਿੰਘ ਨੇ ਕਿਹਾ ਕਿ ਹਿੰਸਾ ਫੈਲਾਉਣ ਵਾਲੇ ਤੇ ਮਾਹੌਲ ...

ਪੂਰੀ ਖ਼ਬਰ »

ਨਵੇਂ ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਨੇ ਅਹੁਦਾ ਸੰਭਾਲਿਆ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਤਹਿਸੀਲ ਦੇ ਨਵੇਂ ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ¢ ਪਹਿਲੇ ਨਾਇਬ ਤਹਿਸੀਲਦਾਰ ਵਿਸ਼ਵਜੀਤ ਸਿੰਘ ਸਿੱਧੂ ਦੀ ਬਦਲੀ ਘਨੌਰ ਦੀ ਕਰ ਦਿੱਤੀ ਗਈ ਹੈ | ਨਵੇਂ ਨਾਇਬ ...

ਪੂਰੀ ਖ਼ਬਰ »

ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਦੇ ਹੱਕ 'ਚ ਘਰ ਘਰ ਜਾ ਕੇ ਪ੍ਰਚਾਰ-ਪ੍ਰਧਾਨ ਸਤਨਾਮ ਸਿੰਘ

ਪਾਇਲ, 20 ਜੂਨ (ਨਿਜ਼ਾਮਪੁਰ/ਰਾਜਿੰਦਰ ਸਿੰਘ)-ਹਲਕਾ ਪਾਇਲ ਤੋਂ ਸਤਨਾਮ ਸਿੰਘ ਹਲਕਾ ਪ੍ਰਧਾਨ ਦੀ ਅਗਵਾਈ 'ਚ ਸੰਗਰੂਰ ਵਿਚ ਕਮਲਦੀਪ ਕੌਰ ਰਾਜੋਆਣਾ ਦੇ ਹੱਕ 'ਚ ਪਹੁੰਚੀ | ਬਹੁਜਨ ਸਮਾਜ ਪਾਰਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਦੇ ਹੱਕ 'ਚ ਘਰ-ਘਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਅਫ਼ਗ਼ਾਨਿਸਤਾਨ 'ਚ ਸਿੱਖਾਂ ਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਵੇ-ਸ਼ਾਹਪੁਰ

ਪਾਇਲ, 20 ਜੂਨ (ਨਿਜ਼ਾਮਪੁਰ/ਰਾਜਿੰਦਰ ਸਿੰਘ)-ਪੰਜਾਬ ਸਟੇਟ ਸੇਵਾ-ਮੁਕਤ ਜ਼ਿਲ੍ਹਾ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਸੂਬਾ ਪੈੱ੍ਰਸ ਸਕੱਤਰ ਤੇ ਸੋਸ਼ਲ ਆਗੂ ਸੁਰਿੰਦਰ ਸਿੰਘ ਸ਼ਾਹਪੁਰ ਨੇ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ ...

ਪੂਰੀ ਖ਼ਬਰ »

ਐੱਸ. ਡੀ. ਐਮ. ਦਫ਼ਤਰ ਅੱਗੇ ਦਿੱਤੇ ਜਾਣ ਵਾਲੇ ਧਰਨੇ ਦੀ ਤਿਆਰੀ ਲਈ ਪਿੰਡਾਂ 'ਚ ਮੀਟਿੰਗਾਂ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਮਜ਼ਦੂਰ ਯੂਨੀਅਨ ਖੰਨਾ ਵਲੋਂ 22 ਜੂਨ ਨੂੰ ਐੱਸ. ਡੀ. ਐਮ. ਦਫ਼ਤਰ ਖੰਨਾ ਅੱਗੇ ਦਿੱਤੇ ਜਾਣ ਵਾਲੇ ਧਰਨੇ ਦੀ ਤਿਆਰੀ ਲਈ ਪਿੰਡ ਅਲੀਪੁਰ, ਲਲਹੇੜੀ, ਰਸੂਲੜਾ ਮਾਜਰੀ ਤੇ ਨਸਰਾਲੀ ਵਿਖੇ ਮੀਟਿੰਗਾਂ ਕੀਤੀਆਂ ਗਈਆਂ | ਮੀਟਿੰਗਾਂ 'ਚ ਮੋਦੀ ...

ਪੂਰੀ ਖ਼ਬਰ »

ਹਲਕਾ ਪਾਇਲ ਤੋਂ ਕੇਜਰੀਵਾਲ ਦੇ ਰੋਡ ਸ਼ੋਅ 'ਚ ਹਿੱਸਾ ਲੈਣ ਕਾਫ਼ਲਾ ਸੰਗਰੂਰ ਲਈ ਰਵਾਨਾ

ਪਾਇਲ, 20 ਜੂਨ (ਨਿਜ਼ਾਮਪੁਰ/ਰਾਜਿੰਦਰ ਸਿੰਘ)-ਹਲਕਾ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਹੇਠ ਪਾਇਲ ਤੋਂ ਸੰਗਰੂਰ ਵਿਖੇ ਕੇਜਰੀਵਾਲ ਦੇ ਰੋਡ ਸ਼ੋਅ 'ਚ ਸ਼ਿਰਕਤ ਕਰਨ ਲਈ ਕਾਫ਼ਲਾ ਰਵਾਨਾ ਹੋਇਆ | ਇਸ ਮੌਕੇ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਸਮਾਜ ਸੇਵੀ ਪਾਹੁਜਾ ਨੇ ਪੰਜ ਵੀਲ੍ਹ ਚੇਅਰ ਸਿਵਲ ਹਸਪਤਾਲ ਖੰਨਾ ਨੂੰ ਕੀਤੀਆਂ ਭੇਟ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਸਿਵਲ ਹਸਪਤਾਲ ਵਿਖੇ ਸਮਾਜ ਸੇਵੀ ਮਦਨ ਲਾਲ ਪਾਹੁਜਾ ਨੇ ਸਿਵਲ ਹਸਪਤਾਲ ਖੰਨਾ ਵਿਖੇ ਮਰੀਜ਼ਾਂ ਲਈ ਵੀਲ੍ਹ ਚੇਅਰਾਂ ਦੀ ਕਮੀ ਕਾਰਨ ਮਰੀਜ਼ਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਨੂੰ ਦੇਖਦੇ ਹੋਏ ਉਨ੍ਹਾਂ ਦੀ ਮਦਦ ਲਈ ਸੇਵਾ ...

ਪੂਰੀ ਖ਼ਬਰ »

ਕਾਂਗਰਸ ਵਲੋਂ ਦੀ ਲੁਧਿਆਣਾ ਸੈਂਟਰਲ ਕੋਆਪਰੇਟਿਵ ਸਭਾ ਦੇ ਡਾਇਰੈਕਟਰ ਦੀ ਚੋਣ 'ਚ ਜ਼ੋਨ 5 ਪਾਇਲ ਤੋਂ ਰਛਪਾਲ ਸਿੰਘ ਪਾਲਾ ਸੋਮਲਖੇੜੀ ਨੇ ਕਾਗ਼ਜ਼ ਕੀਤੇ ਦਾਖਲ

ਮਲੌਦ, 20 ਜੂਨ (ਸਹਾਰਨ ਮਾਜਰਾ/ਦਿਲਬਾਗ ਸਿੰਘ ਚਾਪੜਾ)-ਦੀ ਲੁਧਿਆਣਾ ਸੈਂਟਰਲ ਕੋਆਪਰੇਟਿਵ ਸੁਸਾਇਟੀ ਰਜਿ. ਦੇ ਡਾਇਰੈਕਟਰ ਦੀ ਚੋਣ 'ਚ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਾਂਗਰਸ ਪਾਰਟੀ ਵਲੋਂ ਨਗਰ ਪੰਚਾਇਤ ਮਲੌਦ ਦੇ ਕੌਂਸਲਰ ਤੇ ਸੀਨੀਅਰ ਕਾਂਗਰਸੀ ਆਗੂ ਰਛਪਾਲ ...

ਪੂਰੀ ਖ਼ਬਰ »

ਕੇਂਦਰ ਅਗਨੀਪਥ ਯੋਜਨਾ ਨੂੰ ਵਾਪਸ ਲਵੇ-ਕਾਉਂਕੇ

ਲੁਧਿਆਣਾ, 20 ਜੂਨ (ਪੁਨੀਤ ਬਾਵਾ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਮੀਤ ਪ੍ਰਧਾਨ ਭਾਈ ਜਸਦੀਪ ਸਿੰਘ ਕਾਉਂਕੇ ਨੇ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦੀ ਜੋਰਦਾਰ ਸ਼ਬਦਾਂ 'ਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਅਜਿਹੀ ਯੋਜਨਾ ਨਾਲ ਹਥਿਆਰਾਂ ਦੀ ਸਿਖਲਾਈ ਪ੍ਰਾਪਤ ...

ਪੂਰੀ ਖ਼ਬਰ »

ਗਿੱਲ ਚੌਕ ਫਲਾਈਓਵਰ ਹੇਠਾਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਨਿਗਮ ਨੇ ਕੀਤੀ ਕਾਰਵਾਈ

ਲੁਧਿਆਣਾ, 20 ਜੂਨ (ਜੁਗਿੰਦਰ ਸਿੰਘ ਅਰੋੜਾ)-ਨਾਜਾਇਜ਼ ਕਬਜ਼ੇ ਹਟਾਉਣ ਲਈ ਅੱਜ ਗਿੱਲ ਚੌਕ ਦਾ ਇਲਾਕਾ ਨਗਰ ਨਿਗਮ ਦੀ ਜ਼ੋਨ-ਸੀ ਦੀ ਤਹਿਬਾਜ਼ਾਰੀ ਸ਼ਾਖਾ ਦੇ ਨਿਸ਼ਾਨੇ 'ਤੇ ਰਿਹਾ ਤੇ ਤਹਿਬਾਜ਼ਾਰੀ ਸ਼ਾਖਾ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਗਿੱਲ ਚੌਕ ਫਲਾਈਓਵਰ ਦੇ ...

ਪੂਰੀ ਖ਼ਬਰ »

ਨਗਰ ਨਿਗਮ ਦੀ ਇਮਾਰਤੀ ਸ਼ਾਖਾ ਨੇ 135 ਅਸੁਰੱਖਿਅਤ ਇਮਾਰਤਾਂ ਨੰੂ ਭੇਜਿਆ ਨੋਟਿਸ

ਲੁਧਿਆਣਾ, 20 ਜੂਨ (ਭੁੁਪਿੰਦਰ ਸਿੰਘ ਬੈਂਸ)-ਬਰਸਾਤੀ ਮੌਸਮ ਨੂੰ ਦੇਖਦੇ ਹੋਏ ਨਗਰ ਨਿਗਮ ਦੀ ਇਮਾਰਤੀ ਸ਼ਾਖਾ ਵਲੋਂ ਸ਼ਹਿਰ ਦੀਆਂ 135 ਅਸੁਰੱਖਿਅਤ ਇਮਾਰਤਾਂ ਨੂੰ ਨੋਟਿਸ ਭੇਜੇ ਗਏ ਹਨ | ਨਿਗਮ ਦੇ ਚਾਰਾਂ ਜ਼ੋਨਾਂ ਦੀਆਂ ਇਮਾਰਤੀ ਸ਼ਾਖਾਵਾਂ ਵਲੋਂ ਅਸੁਰੱਖਿਅਤ ...

ਪੂਰੀ ਖ਼ਬਰ »

ਪੀਰ ਬਾਬਾ ਹੈਦਰ ਸ਼ਾਹ ਦਾ ਦਰਬਾਰ ਮੇਲਾ 24 ਨੂੰ

ਭੰੂਦੜੀ, 20 ਜੂਨ (ਕੁਲਦੀਪ ਸਿੰਘ ਮਾਨ)-ਪੀਰ ਬਾਬਾ ਹੈਦਰ ਸ਼ਾਹ ਕਾਦਰੀ ਦਰਬਾਰ ਭੂੰਦੜੀ ਸ਼ਰੀਫ ਵਿਖੇ ਪ੍ਰਧਾਨ ਗੁਰਪ੍ਰੀਤ ਸਿੰਘ ਸਹੋਤਾ, ਪ੍ਰਧਾਨ ਬਲਜਿੰਦਰ ਸਿੰਘ ਪੱਪੂ ਤੇ ਸਮੂਹ ਪ੍ਰਬੰਧਕ ਕਮੇਟੀ ਦੀ ਅਗਵਾਈ 'ਚ ਬਾਬਾ ਜੀ ਦੀ ਯਾਦ ਵਿਚ ਮੇਲਾ 24 ਜੂਨ ਨੂੰ ਸਮੂਹ ...

ਪੂਰੀ ਖ਼ਬਰ »

ਦਿੱਲੀ ਵਿਖੇ ਹੋਏ ਬਾਡੀ ਬਿਲਡਿੰਗ ਦੇ ਮਿਸਟਰ ਯੂਨੀਵਰਸ ਦੇ ਮੁਕਾਬਲਿਆਂ 'ਚ ਜਗਰਾਉਂ ਦੇ ਲੱਖਪਤ ਰਾਜਗੁਰੂ ਚੌਥੇ ਸਥਾਨ 'ਤੇ

ਜਗਰਾਉਂ, 20 ਜੂਨ (ਜੋਗਿੰਦਰ ਸਿੰਘ)-ਬਾਡੀ ਬਿਲਡਿੰਗ ਦੇ ਮਿਸਟਰ ਯੂਨੀਵਰਸ ਦੇ ਦਿੱਲੀ ਵਿਖੇ ਹੋਏ ਮੁਕਾਬਲਿਆਂ 'ਚ ਜਗਰਾਉਂ ਦੇ ਲੱਖਪਤ ਰਾਜਗੁਰੂ ਨੇ ਚੌਥਾ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਭਾਰਤ 'ਚ ਪਹਿਲੀ ਵਾਰ ਹੋਏ ਇਨ੍ਹਾਂ ਮੁਕਾਬਲਿਆਂ 'ਚ 10 ਦੇਸ਼ਾਂ ...

ਪੂਰੀ ਖ਼ਬਰ »

ਆਯੂਸ਼ਮਾਨ ਸਿਹਤ ਬੀਮਾ ਯੋਜਨਾ ਸੰਬੰਧੀ ਸਰਕਾਰ ਸਪੱਸ਼ਟੀਕਰਨ ਦੇਵੇ-ਡਾ. ਬੱਤਰਾ

ਅਹਿਮਦਗੜ੍ਹ, 20 ਜੂਨ (ਪੁਰੀ)-ਪੰਜਾਬ ਅੰਦਰ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਬੰਦ ਹੋਣ ਬਾਅਦ ਜਿਥੇ ਸੂਬੇ ਦੇ ਗਰੀਬ ਤੇ ਆਮ ਲੋਕਾਂ 'ਚ ਹਾਹਾਕਾਰ ਮਚੀ ਹੋਈ ਹੈ, ਉਸ ਦੇ ਨਾਲ ਹੀ ਅਨੇਕਾਂ ਨਿੱਜੀ ਹਸਪਤਾਲ ਵੀ ਬੰਦ ਹੋਣ ਦੇ ਕਿਨਾਰੇ 'ਤੇ ਹਨ, ਜਿਨ੍ਹਾਂ ਇਸ ਬੀਮਾ ਯੋਜਨਾ ਪ੍ਰਤੀ ...

ਪੂਰੀ ਖ਼ਬਰ »

ਲੁਧਿਆਣਾ ਸੈਂਟਰਲ ਕੋਆਪ੍ਰੇਟਿਵ ਬੈਂਕ ਲਿਮਟਿਡ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਚੋਣ ਲਈ 25 ਉਮੀਦਵਾਰਾਂ ਵਲੋਂ ਨਾਮਜ਼ਦਗੀ ਕਾਗਜ਼ ਦਾਖ਼ਲ

ਲੁਧਿਆਣਾ, 20 ਜੂਨ (ਪੁਨੀਤ ਬਾਵਾ)-ਲੁਧਿਆਣਾ ਸੈਂਟਰਲ ਕੋਆਰਪ੍ਰੇਟਿਵ ਬੈਂਕ ਲਿਮਟਿਡ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਚੋਣ ਲਈ 9 ਜ਼ੋਨਾਂ 'ਚ 25 ਉਮੀਦਵਾਰਾਂ ਵਲੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ ਗਏ ਜਦ ਕਿ 9 'ਚੋਂ 4 ਜ਼ੋਨਾਂ ਦੇ ਉਮੀਦਵਾਰ ਕਿਸੇ ਹੋਰ ਉਮੀਦਵਾਰ ਵਲੋਂ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਪੁਸਤਕ ਲੋਕ ਅਰਪਣ ਤੇ ਸਨਮਾਨ ਸਮਾਗਮ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬੀ ਸਾਹਿਤ ਸਭਾ ਖੰਨਾ ਦੀ ਮਹੀਨਾਵਾਰ ਇਕੱਤਰਤਾ ਗੁਰਜੰਟ ਸਿੰਘ ਪਾਇਲ ਤੇ ਮਨਜੀਤ ਸਿੰਘ ਧੰਜਲ ਪ੍ਰਧਾਨਗੀ ਹੇਠ ਹੋਈ | ਜਿਸ 'ਚ ਲੇਖਕ ਸਵਰਨ ਪੱਲ੍ਹਾ ਦੀ ਪਲੇਠੀ ਕਿਤਾਬ 'ਆ ਕਵਿਤਾ ਆ' ਲੋਕ ਅਰਪਣ ਕੀਤੀ ਗਈ ਤੇ ਸਭਾ ਦੇ ਸਾਬਕਾ ...

ਪੂਰੀ ਖ਼ਬਰ »

ਮਾਈਗ੍ਰੇਟਰੀ ਪਲਸ ਪੋਲਿਓ ਅਧੀਨ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਸੀ. ਐੱਚ. ਸੀ. ਮਾਨੂੰਪੁਰ ਦੇ ਐੱਸ. ਐਮ. ਓ. ਡਾ. ਰਵੀ ਦੱਤ ਦੀ ਅਗਵਾਈ ਹੇਠ ਪਿੰਡ ਕੌੜੀ, ਕਲਾਲ ਮਾਜਰਾ ਵਿਖੇ ਝੁੱਗੀ ਝੌਂਪੜੀਆਂ, ਭੱਠੇ, ਪਥੇਰ ਤੇ ਟੱਪਰੀਵਾਸ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਗਈਆਂ | ਇਸ ...

ਪੂਰੀ ਖ਼ਬਰ »

ਜ਼ਖਮੀ ਦਾ 'ਸੰਤ ਰਾਮ ਉਦਾਸੀ' ਪੁਰਸਕਾਰ ਨਾਲ ਸਨਮਾਨ

ਅਹਿਮਦਗੜ੍ਹ, 20 ਜੂਨ (ਰਵਿੰਦਰ ਪੁਰੀ)-ਪੰਜਾਬੀ ਸਾਹਿਤ ਦੇ ਖੇਤਰ 'ਚ ਛੇ ਗ਼ਜ਼ਲ ਸੰਗ੍ਰਹਿ, ਇਕ ਕਾਵਿ ਸੰਗ੍ਰਹਿ, ਇਕ ਗੀਤ ਸੰਗ੍ਰਹਿ, ਇਕ ਆਲੋਚਨਾ, ਪੰਜ ਕਿਤਾਬਾਂ ਦੀ ਸੰਪਾਦਨਾ ਤੇ ਛੇ ਪੁਸਤਕਾਂ ਦਾ ਅਨੁਵਾਦ ਕਰਕੇ ਮਾਣ-ਮੱਤਾ ਯੋਗਦਾਨ ਪਾਉਣ ਵਾਲੇ ਪ੍ਰਸਿੱਧ ਸ਼ਾਇਰ ਕਰਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX