ਤਾਜਾ ਖ਼ਬਰਾਂ


ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  4 minutes ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  51 minutes ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਮੈਂ ਐਨ.ਸੀ.ਪੀ. 'ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ 'ਤੇ ਸ਼ਸ਼ੀ ਥਰੂਰ
. . .  1 minute ago
ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ...
ਔਰਤ ਨੇ ਬੱਚੇ ਸਮੇਤ ਸਰਹਿੰਦ ਫੀਡਰ 'ਚ ਮਾਰੀ ਛਾਲ
. . .  36 minutes ago
ਸ੍ਰੀ ਮੁਕਤਸਰ ਸਾਹਿਬ/ਮੰਡੀ ਅਰਨੀਵਾਲਾ, 5 ਦਸੰਬਰ (ਬਲਕਰਨ ਸਿੰਘ ਖਾਰਾ/ਨਿਸ਼ਾਨ ਸਿੰਘ ਸੰਧੂ)-ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀ ਸਰਹਿੰਦ ਫੀਡਰ 'ਚ ਇਕ ਔਰਤ ਨੇ ਬੱਚੇ ਸਮੇਤ ਛਾਲ ਮਾਰ ਦਿੱਤੀ। ਦੋਵਾਂ ਦੇ ਬਚਾਅ ਲਈ ਪਿੰਡ ਭੁੱਲਰ ਦੇ ਦੋ ਵਿਅਕਤੀ ਨਹਿਰ ਵਿਚ ਉਤਰੇ। ਇਸ ਦੌਰਾਨ ਬੱਚੇ ਦਾ ਤਾਂ ਬਚਾਅ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ
. . .  about 1 hour ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਹੋਈ...
ਸੰਘਣੀ ਧੁੰਦ ਕਾਰਨ ਵਾਪਰਿਆ ਸੜਕੀ ਹਾਦਸਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ,5 ਦਸੰਬਰ (ਬਲਕਰਨ ਸਿੰਘ ਖਾਰਾ)- ਅੱਜ ਧੁੰਦ ਕਾਰਨ ਪਿੰਡ ਮਹੂਆਂਨਾਂ ਨੇੜੇ ਮਲੋਟ ਡੱਬਵਾਲੀ ਨੈਸ਼ਨਲ ਹਾਈਵੇ ਰੋਡ ’ਤੇ ਇਕ ਕਾਰ ਦੀ ਰੋਡਵੇਜ ਬਸ...
67ਵੀਂ ਸਿੱਖ ਵਿੱਦਿਅਕ ਸਿੱਖ ਕਾਨਫ਼ਰੰਸ ਦੇ ਤੀਜੇ ਦਿਨ ਪੁੱਜੀਆਂ ਅਹਿਮ ਸ਼ਖ਼ਸੀਅਤਾਂ
. . .  about 1 hour ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਕਰਵਾਈ ਜਾ ਰਹੀ ਤਿੰਨ ਦਿਨਾਂ 67ਵੀਂ ਸਿੱਖ ਵਿੱਦਿਅਕ ਕਾਨਫ਼ਰੰਸ ’ਚ ਅੱਜ ਤੀਜੇ ਦਿਨ ਕਰਵਾਏ ਜਾ ਰਹੇ ਮੁੱਖ ਸਮਾਗਮ ਵਿਚ...
ਸ਼ਸ਼ੀ ਥਰੂਰ ਦਾ ਐਨ.ਸੀ.ਪੀ. 'ਚ ਕਰਾਂਗੇ ਸਵਾਗਤ-ਪੀ.ਸੀ.ਚਾਕੋ
. . .  about 1 hour ago
ਕੰਨੂਰ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦਾ ਕਹਿਣਾ ਹੈ ਕਿ ਜੇਕਰ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਐਨ.ਸੀ.ਪੀ. 'ਚ ਆਉਂਦੇ ਹਨ ਤਾਂ ਅਸੀਂ ਉਨ੍ਹਾਂ ਨੂੰ ਗਰਮਜੋਸ਼ੀ ਨਾਲ ਸਵਾਗਤ ਕਰਾਂਗੇ। ਸ਼ਸ਼ੀ ਥਰੂਰ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਬਣੇ...
ਹੁਣ 10 ਦਸੰਬਰ ਨੂੰ ਹੋਵੇਗੀ ਜਗਮੀਤ ਸਿੰਘ ਬਰਾੜ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ
. . .  about 1 hour ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਗਮੀਤ ਸਿੰਘ ਬਰਾੜ ਨੂੰ ਭੇਜੇ ਗਏ ਨੋਟਿਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ 6 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਜਗਮੀਤ ਸੰਘ ਬਰਾੜ...
ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ-ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ
. . .  about 2 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਦੂਜੇ ਪੜਾਅ ਵਿਚ ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ। ਮੈਂ ਇਸਦੇ ਲਈ ਵਧਾਈ ਦਿੰਦਾ...
ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਪਾਈ ਵੋਟ
. . .  about 2 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਆਪਣੀ...
ਜਲੰਧਰ ਜ਼ਿਲ੍ਹੇ ਦੇ ਮਨਸੂਰਪੁਰ ਪਿੰਡ ’ਚ ਬੇਅਦਬੀ ਦੀ ਘਟਨਾ
. . .  about 1 hour ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਪਿੰਡ ਮਨਸੂਰਪੁਰ ’ਚ ਬੀਤੀ ਰਾਤ ਦੋ ਪ੍ਰਵਾਸੀ ਮਜ਼ਦੂਰਾਂ ਵਲੋਂ ਗੁਰੂ ਘਰ ’ਚ ਦਾਖ਼ਲ ਹੋ ਕੇ ਗੁਰੂ ਘਰ ਦੀ ਬੇਅਦਬੀ ਕੀਤੀ ਗਈ। ਸੀ.ਸੀ.ਟੀ.ਵੀ. ਫੁਟੇਜ਼ ਅਨੁਸਾਰ ਦੋਸ਼ੀ ਬੀਤੀ ਰਾਤ ਕਰੀਬ 12.30 ਵਜੇ ਦਾਖ਼ਲ ਹੋਏ। ਜਦੋਂ ਸਵੇਰੇ ਗੁਰੂ ਘਰ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ ਹੋਈ...
ਗੁਜਰਾਤ ਵਿਧਾਨ ਸਭਾ ਚੋਣਾਂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਈ ਵੋਟ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਸ਼ਾਨ ਪਬਲਿਕ ਸਕੂਲ, ਰਾਨੀਪ ਵਿਖੇ ਆਪਣੀ...
ਮੈਨਪੁਰੀ ਲੋਕ ਸਭਾ ਉਪਚੋਣ ਅਤੇ 6 ਹੋਰ ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ
. . .  about 3 hours ago
ਨਵੀਂ ਦਿੱਲੀ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਵੋਟਿੰਗ ਦੇ ਨਾਲ ਨਾਲ ਮੈਨਪੁਰੀ ਲੋਕ ਸਭਾ ਉਪਚੋਣ ਅਤੇ ਬਿਹਾਰ, ਉੜੀਸ਼ਾ, ਛੱਤੀਸਗੜ੍ਹ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੀਆਂ...
ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 'ਚ 100 ਅਰਬ ਡਾਲਰ ਭੇਜੇ ਭਾਰਤ- ਵਿਸ਼ਵ ਬੈਂਕ
. . .  about 4 hours ago
ਸਿੰਗਾਪੁਰ, 5 ਦਸੰਬਰ-ਪਿਛਲੇ ਹਫ਼ਤੇ ਪ੍ਰਕਾਸ਼ਿਤ ਵਿਸ਼ਵ ਬੈਂਕ ਦੀ ਇਕ ਰਿਪੋਰਟ ਵਿਚ ਖ਼ੁਲਾਸਾ ਹੋਇਆ ਹੈ ਕਿ ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 ਵਿਚ 100 ਅਰਬ ਡਾਲਰ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ
. . .  about 5 hours ago
ਅਜਨਾਲਾ/ਗੱਗੋਮਾਹਲ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਥਾਣਾ ਰਮਦਾਸ ਦੀ ਬੀ.ਓ.ਪੀ. ਵਧਾਈ ਚੀਮਾ ਵਿਖੇ ਭਾਰਤ-ਪਾਕਿਸਤਾਨ ਸਰਹੱਦ 'ਤੇ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ, ਜਿਸ 'ਤੇ ਬੀ.ਐੱਸ.ਐੱਫ. ਜਵਾਨਾਂ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਮੱਧ ਅਤੇ ਉੱਤਰੀ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਫੈਲੇ 93 ਹਲਕਿਆਂ ਵਿਚ ਅੱਜ 2.5 ਕਰੋੜ ਤੋਂ ਵੱਧ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਹਾੜ ਸੰਮਤ 554

ਰਾਸ਼ਟਰੀ-ਅੰਤਰਰਾਸ਼ਟਰੀ

ਮਹਾਰਾਣੀ ਤੇ ਪਿ੍ੰਸ ਚਾਰਲਸ ਦੇ ਜਨਮ ਦਿਨ ਮੌਕੇ ਸਰਕਾਰੀ ਇਮਾਰਤਾਂ 'ਤੇ ਯੂਨੀਅਨ ਜੈਕ ਦਾ ਝੰਡਾ ਲਹਿਰਾਉਣ ਦਾ ਫੈਸਲਾ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆਂ 'ਚ ਮਹਾਰਾਣੀ ਐਲਿਜਾਬੈੱਥ ਦੂਜੀ ਅਤੇ ਪਿ੍ੰਸ ਚਾਰਲਸ ਦੇ ਜਨਮ ਦਿਨ ਮੌਕੇ ਹੀ ਸਰਕਾਰੀ ਇਮਾਰਤਾਂ 'ਤੇ ਯੂਨੀਅਨ ਜੈਕ ਝੰਡਾ ਲਹਿਰਾਇਆ ਜਾਇਆ ਕਰੇਗਾ | ਰਿਪੋਰਟਾਂ ਅਨੁਸਾਰ ਅਜਿਹਾ ਪਿ੍ੰਸ ਐਂਡਰਿਊ ਨੂੰ ਨਾਮੋਸ਼ੀ ਤੋਂ ਬਚਾਉਣ ਲਈ ਕੀਤਾ ਜਾ ਰਿਹਾ ਹੈ, ਜਿਸ ਕਰਕੇ ਹੁਣ ਪਿ੍ੰਸ ਵਿਲੀਅਮ, ਕੇਟ, ਐਨੀ, ਐਡਵਰਡ, ਕੈਮਿਲਾ ਅਤੇ ਸੋਫੀ ਦੇ ਇਸ ਸਨਮਾਨ ਨੂੰ ਵਾਪਿਸ ਲੈ ਲਿਆ ਗਿਆ ਹੈ | ਸਰਕਾਰ ਦੇ ਇਸ ਫੈਸਲੇ ਨਾਲ ਮਹਾਰਾਣੀ ਵਲੋਂ ਵੀ ਸਹਿਮਤੀ ਦੇ ਦਿੱਤੀ ਗਈ ਹੈ | ਪਿ੍ੰਸ ਐਂਡਰਿਊ ਖਿਲਾਫ ਲੱਗੇ ਸਰੀਰਕ ਸ਼ੋਸ਼ਣ ਦੇ ਦੋਸ਼ਾਂ ਤੋਂ ਬਾਅਦ ਵੱਡੀ ਗਿਣਤੀ ਵਿਚ ਕੌਂਸਲਾਂ ਨੇ ਐਂਡਰਿਊ ਦੇ ਜਨਮ ਦਿਨ ਮੌਕੇ ਝੰਡੇ ਲਹਿਰਾਉਣ ਤੋਂ ਇਨਕਾਰ ਕਰ ਦਿੱਤਾ ਸੀ | ਜ਼ਿਕਰਯੋਗ ਹੈ ਕਿ ਮਹਾਰਾਣੀ ਐਲਿਜਾਬੈੱਥ ਨੇ ਪਿ੍ੰਸ ਐਂਡਰਿਊ ਨੂੰ ਸ਼ਾਹੀ ਜਿੰਮੇਵਾਰੀਆਂ ਤੋਂ ਬਾਹਰ ਕਰ ਦਿੱਤਾ ਸੀ, ਦੂਜੇ ਪਾਸੇ ਪਿ੍ੰਸ ਐਂਡਰਿਊ ਨੇ ਭਾਵੇਂ ਆਪਣੇ 'ਤੇ ਲੱਗੇ ਦੋਸ਼ਾਂ ਤੋਂ ਹਮੇਸ਼ਾਂ ਇਨਕਾਰ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਕੁਝ ਵੀ ਗਲਤ ਨਹੀਂ ਕੀਤਾ | ਪਰ ਉਨ੍ਹਾਂ ਖਿਲਾਫ ਵਰਜੀਨੀਆ ਰੌਬਰਟਸ ਵਲੋਂ ਕੀਤੇ ਦਾਅਵੇ ਨੂੰ ਅਦਾਲਤ ਦੇ ਬਾਹਰ ਹੀ 120 ਲੱਖ ਪੌਂਡ ਅਦਾ ਕਰਕੇ ਸਮਝੌਤਾ ਕਰ ਲਿਆ ਸੀ | ਰੌਬਰਟਸ ਨੇ ਦੋਸ਼ ਲਗਾਏ ਸਨ ਕਿ ਪਿ੍ੰਸ ਐਂਡਰਿਊ ਨੇ ਉਸ ਦਾ ਸਰੀਰਕ ਸ਼ੋਸ਼ਣ ਉਸ ਸਮੇਂ ਕੀਤਾ ਸੀ ਜਦੋਂ ਉਹ ਸਿਰਫ 17 ਸਾਲ ਦੀ ਸੀ |

ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦੇ ਨੱਕ ਦਾ ਅਪ੍ਰੇਸ਼ਨ ਹੋਇਆ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਿ੍ਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦੇ ਨੱਕ ਦਾ ਆਪਰੇਸ਼ਨ ਅੱਜ ਲੰਡਨ ਦੇ ਹਸਪਤਾਲ ਵਿਚ ਹੋਇਆ | ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੇ ਬੁਲਾਰੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਕੁਝ ਸਮੇਂ ...

ਪੂਰੀ ਖ਼ਬਰ »

ਚੀਨ ਦੀ ਵੁਹਾਨ ਲੈਬ ਤੋਂ ਹੀ ਲੀਕ ਹੋਇਆ ਸੀ ਕੋਰੋਨਾ ਵਾਇਰਸ-ਵਿਸ਼ਵ ਸਿਹਤ ਸੰਗਠਨ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਦੁਨੀਆ ਭਰ 'ਚ ਤਬਾਹੀ ਮਚਾਉਣ ਵਾਲਾ ਕੋਰੋਨਾ ਵਾਇਰਸ ਕਿੱਥੋਂ ਆਇਆ, ਇਹ ਅਜੇ ਤੱਕ ਪਤਾ ਨਹੀਂ ਲੱਗ ਸਕਿਆ | ਪਰ ਇਹ ਲਗਾਤਾਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਚੀਨ ਦੇ ਵੁਹਾਨ ਸ਼ਹਿਰ ਦੀ ਪ੍ਰਯੋਗਸ਼ਾਲਾ ਤੋਂ ਲੀਕ ਹੋਇਆ ਹੈ | ...

ਪੂਰੀ ਖ਼ਬਰ »

ਭਾਰਤੀ ਸਰਜਨ ਯੂ.ਕੇ. 'ਚ ਬਲੈਕਮੇਲਿੰਗ ਦਾ ਸਾਹਮਣਾ ਕਰਨ ਲਈ ਮਜਬੂਰ

ਬਰਮਿੰਘਮ, 20 ਜੂਨ (ਪਰਵਿੰਦਰ ਸਿੰਘ)- ਯੂ.ਕੇ. ਦੇ ਚੋਟੀ ਦੇ ਅੱਖਾਂ ਦੇ ਸਰਜਨ ਡਾ. ਪ੍ਰਸ਼ਾਂਤ ਜਿੰਦਲ ਬਲੈਕਮੇਲਰਾਂ ਦੇ ਇਕ ਨਸਲੀ ਗਿਰੋਹ ਵਿਰੁੱਧ ਜੀ.ਐਮ.ਸੀ. 'ਚ ਲੜਾਈ ਲੜ ਰਹੇ ਹਨ ਜਿਨ੍ਹਾਂ ਦੀ ਪਿੱਠ ਪਿੱਛੇ ਬੀ.ਬੀ.ਸੀ. ਅਤੇ ਜੀ.ਐਮ.ਸੀ. (ਜਨਰਲ ਮੈਡੀਕਲ ਕੌਂਸਲ) ਹੈ | ਡਾ. ...

ਪੂਰੀ ਖ਼ਬਰ »

ਹੀਥਰੋ ਹਵਾਈ ਅੱਡੇ ਤੋਂ ਉਡਾਣਾਂ ਰੱਦ ਹੋਣ 'ਤੇ 5000 ਲੋਕ ਪ੍ਰਭਾਵਿਤ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਹੀਥਰੋ ਹਵਾਈ ਅੱਡੇ ਤੋਂ ਲਗਭਗ 30 ਉਡਾਣਾਂ ਤਕਨੀਕੀ ਕਾਰਨਾਂ ਕਰਕੇ ਰੱਦ ਹੋਈਆਂ ਹਨ ਜਿਨ੍ਹਾਂ ਕਾਰਨ 5000 ਦੇ ਕਰੀਬ ਯਾਤਰੀ ਪ੍ਰਭਾਵਿਤ ਹੋਏ ਹਨ | ਸੋਮਵਾਰ ਨੂੰ ਟਰਨੀਮਲ 2 ਅਤੇ 3 ਤੋਂ 10 ਫੀਸਦੀ ਉਡਾਣਾਂ 'ਚ ਕਟੌਤੀ ਕੀਤੀ ਗਈ ਹੈ | ...

ਪੂਰੀ ਖ਼ਬਰ »

2 ਸਾਲ ਦੇ ਬੱਚੇ 'ਚ ਦਿਖਾਈ ਦਿੱਤੇ ਜਵਾਨੀ ਦੇ ਲੱਛਣ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਿ੍ਟੇਨ 'ਚ ਮੈਡੀਕਲ ਸਾਇੰਸ ਨੂੰ ਚੁਣੌਤੀ ਦੇਣ ਵਾਲਾ ਇਕ ਮਾਮਲਾ ਸਾਹਮਣੇ ਆਇਆ ਹੈ | ਇਥੇ ਇਕ 2 ਸਾਲਾ ਬੱਚੇ ਵਿਚ ਪਹਿਲਾਂ ਹੀ ਜਵਾਨੀ ਦੇ ਨਿਸ਼ਾਨ ਦਿਖਾਈ ਦਿੱਤੇ ਹਨ | ਬੱਚੇ ਵਿਚ ਲੱਛਣ ਅਜਿਹੇ ਹਨ, ਜੋ ਇਕ 16 ਸਾਲ ਦੇ ਲੜਕੇ ਵਿਚ ...

ਪੂਰੀ ਖ਼ਬਰ »

ਲੂਇਸਵਿਲੇ ਮੇਅਰ ਦੇ ਅਣਪਛਾਤੇ ਵਿਅਕਤੀ ਨੇ ਜੜਿਆ ਮੁੱਕਾ

ਸੈਕਰਾਮੈਂਟੋ, 20 ਜੂਨ (ਹੁਸਨ ਲੜੋਆ ਬੰਗਾ)- ਬੀਤੇ ਦਿਨ ਇਕ ਅਚਨਚੇਤ ਵਾਪਰੀ ਘਟਨਾ ਵਿਚ ਲੂਇਸਵਿਲੇ (ਕੈਂਟੂਕੀ) ਦੇ ਮੇਅਰ ਦੇ ਅਣਪਛਾਤੇ ਹਮਲਾਵਰ ਨੇ ਮੁੱਕਾ ਜੜ ਦਿੱਤਾ | ਇਹ ਘਟਨਾ ਲੂਇਸਵਿਲੇ ਦੇ ਪ੍ਰਸਿੱਧ ਡਾਊਨ ਟਾਊਨ ਈਵੈਂਟ ਕੰਪਲੈਕਸ ਵਿਚ ਵਾਪਰੀ | ਲੂਇਸਵਿਲੇ ਮੈਟਰੋ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਕੈਲਗਰੀ ਨੇ ਲੇਖਕ ਹਰੀਪਾਲ ਦਾ ਲੇਖ 'ਸੰਗ੍ਰਹਿ ਪੂੰਜੀਵਾਦ ਬਨਾਮ ਧਰਤੀ ਦੀ ਹੋਂਦ' ਕੀਤਾ ਰਿਲੀਜ਼

ਕੈਲਗਰੀ, 20 ਜੂਨ (ਜਸਜੀਤ ਸਿੰਘ ਧਾਮੀ)- ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਮੀਟਿੰਗ ਕੋਸੋ ਹਾਲ ਵਿਚ ਸਾਹਿਤਕ ਪ੍ਰੇਮੀਆਂ ਦੀ ਹਾਜ਼ਰੀ ਵਿਚ ਹੋਈ ¢ ਮੀਟਿੰਗ ਦਾ ਆਗਾਜ਼ ਕਰਦਿਆਂ ਜਨਰਲ ਸਕੱਤਰ ਜ਼ੋਰਾਵਰ ਸਿੰਘ ਬਾਂਸਲ ਨੇ ਪ੍ਰਧਾਨਗੀ ਮੰਡਲ ਵਿਚ ਬਿਰਾਜਮਾਨ ਹੋਣ ਲਈ ...

ਪੂਰੀ ਖ਼ਬਰ »

ਵਰਜੀਨੀਆ 'ਚ ਸੰਘੀ ਜੇਲ੍ਹ ਵਿਚੋਂ 4 ਕੈਦੀ ਚਕਮਾ ਦੇ ਕੇ ਫਰਾਰ

ਸੈਕਰਾਮੈਂਟੋ, 20 ਜੂਨ (ਹੁਸਨ ਲੜੋਆ ਬੰਗਾ)-ਵਰਜੀਨੀਆ ਵਿਚ ਹੋਪਵੈਲ ਵਿਖੇ ਇਕ ਸੰਘੀ ਜੇਲ੍ਹ ਕੈਂਪ ਵਿਚੋਂ 4 ਕੈਦੀ ਚਕਮਾ ਦੇ ਕੇ ਫਰਾਰ ਹੋ ਗਏ | ਇਹ ਜਾਣਕਾਰੀ ਫੈਡਰਲ ਬਿਊਰੋ ਆਫ ਪਿ੍ਜਨਜ (ਬੀ. ਓ. ਪੀ.) ਨੇ ਦਿੱਤੀ ਹੈ | ਇਨ੍ਹਾਂ ਕੈਦੀਆਂ ਵਿਚ ਕੋਰੇ ਬ੍ਰਾਂਚ, ਟਵਾਰੇਸ ਲਾਜੂਏਨ ...

ਪੂਰੀ ਖ਼ਬਰ »

ਕੈਨੇਡਾ ਦੇ ਪ੍ਰਵਾਸੀ ਪੰਜਾਬੀਆਂ ਨੇ ਆਪਣੀ ਜਾਇਦਾਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤੀ ਅਪੀਲ

ਐਡਮਿੰਟਨ, 20 ਜੂਨ (ਦਰਸ਼ਨ ਸਿੰਘ ਜਟਾਣਾ)-ਪ੍ਰਵਾਸੀ ਪੰਜਾਬੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਕੋਈ ਅਜਿਹਾ ਕਾਨੂੰਨ ਬਣਾਏ ਤਾਂ ਜੋ ਉਨ੍ਹਾਂ ਦੀ ਕੀਮਤੀ ਜਾਇਦਾਦ ਨਾਲ ਕਿਸੇ ਤਰ੍ਹਾਂ ਦੀ ਛੇੜਛਾੜ ਨਾ ਹੋਵੇ ਤੇ ਆਪਣੀ ਜਾਇਦਾਦ ...

ਪੂਰੀ ਖ਼ਬਰ »

ਰੂਸੀ ਪੱਤਰਕਾਰ ਨੇ ਯੂਕਰੇਨੀ ਬੱਚਿਆਂ ਲਈ ਵੇਚਿਆ ਆਪਣਾ ਨੋਬਲ ਸ਼ਾਂਤੀ ਪੁਰਸਕਾਰ

ਰੂਸ, 20 ਜੂਨ (ਏਜੰਸੀ)- ਰੂਸ ਦੇ ਪੱਤਰਕਾਰ ਦਮਿਤਰੀ ਮੁਰਾਤੋਵ ਨੇ ਸ਼ਾਂਤੀ ਲਈ ਮਿਲੇ ਆਪਣੇ ਨੋਬਲ ਪੁਰਸਕਾਰ ਦੀ ਨਿਲਾਮੀ ਕਰ ਦਿੱਤੀ | ਮੁਰਾਤੋਵ ਨਿਲਾਮੀ ਤੋਂ ਮਿਲਣ ਵਾਲੀ ਰਾਸ਼ੀ ਯੂਕਰੇਨ 'ਚ ਜੰਗ ਨਾਲ ਉਜੜ ਗਏ ਬੱਚਿਆਂ ਦੀ ਮਦਦ ਲਈ 'ਯੂਨੀਸੇਫ' ਨੂੰ ਦੇਣਗੇ | ਅਕਤੂਬਰ 2021 ...

ਪੂਰੀ ਖ਼ਬਰ »

ਫਰੈਂਕਫਰਟ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਇਆ

ਫਰੈਂਕਫਰਟ, 20 ਜੂਨ (ਸੰਦੀਪ ਕੌਰ ਮਿਆਣੀ)-ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ ਜਿਸ ਵਿਚ ਬੱਚਿਆਂ ਦੇ ਕੀਰਤਨੀ ਜਥਿਆਂ ਨੇ ਕੀਰਤਨ ਤੇ ਭਾਈ ...

ਪੂਰੀ ਖ਼ਬਰ »

ਆਸਟ੍ਰੇਲੀਆ ਦੀ ਸੰਸਦ 'ਚ ਹਿਜਾਬ ਪਾਉਣ ਵਾਲੀ ਪਹਿਲੀ ਮਹਿਲਾ ਬਣੀ ਫਾਤਿਮਾ ਪੇਮਾਨ

ਕੈਨਬਰਾ, 20 ਜੂਨ (ਏਜੰਸੀ)- ਫਾਤਿਮਾ ਪੇਮਾਨ ਸੋਮਵਾਰ ਨੂੰ ਆਸਟ੍ਰੇਲੀਆ ਦੀ ਸੰਸਦ 'ਚ ਹਿਜਾਬ ਪਹਿਨਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣ ਗਈ ਹੈ | ਪੇਮਾਨ ਨੇ ਪੱਛਮੀ ਆਸਟ੍ਰੇਲੀਆ ਦੀ 6ਵੀਂ ਸੈਨੇਟ ਸੀਟ ਦਾ ਦਾਅਵਾ ਕੀਤਾ, ਜਿਸ ਨੇ ਲੇਬਰ ਪਾਰਟੀ ਦੀ ਤਕਦੀਰ ਬਦਲ ਦਿੱਤੀ | ਪੇਮਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX