ਤਾਜਾ ਖ਼ਬਰਾਂ


IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  18 minutes ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  42 minutes ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 minute ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  about 2 hours ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  about 2 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 1 hour ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  about 2 hours ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  about 2 hours ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  about 3 hours ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਟੇਕਿਆ ਮੱਥਾ
. . .  about 3 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਸੰਬੰਧੀ ਪ੍ਰੋਗਰਾਮਾਂ ਦੀ ਰੂਪਰੇਖਾ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਗਏ ਵਫ਼ਦ ਦੇ ਮੈਂਬਰਾਂ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕੀਤੇ ਗਏ...
ਭਲਕੇ ਵਿਆਹ ਦੇ ਬੰਧਨ ’ਚ ਬੱਝਣਗੇ ਆਪ ਵਿਧਾਇਕਾ ਨਰਿੰਦਰ ਕੌਰ ਭਰਾਜ
. . .  about 2 hours ago
ਸੰਗਰੂਰ, 6 ਅਕਤੂਬਰ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਕੱਲ੍ਹ ਨੂੰ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਇਹ ਸਮਾਗਮ ਪਟਿਆਲੇ ਵਿਖੇ ਹੋਣਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਇਸ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।
ਕੈਲੀਫੋਰਨੀਆ 'ਚ ਪੰਜਾਬੀ ਪਰਿਵਾਰ ਦੇ ਕਤਲ ਦੀ ਮੁੱਖ ਮੰਤਰੀ ਮਾਨ ਵਲੋਂ ਕੇਂਦਰੀ ਵਿਦੇਸ਼ ਮੰਤਰੀ ਨੂੰ ਉੱਚ ਪੱਧਰੀ ਜਾਂਚ ਦੀ ਮੰਗ
. . .  about 2 hours ago
ਚੰਡੀਗੜ੍ਹ, 6 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ ਤਿੰਨ ਦਿਨ ਪਹਿਲਾਂ ਅਗਵਾ ਕੀਤੇ ਪੰਜਾਬੀ ਪਰਿਵਾਰ ਦੀ ਮੌਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਕੈਲੀਫੋਰਨੀਆ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ 'ਚ ਭਰਤੀਆਂ ਦਾ ਪੋਸਟਰ ਕੀਤਾ ਜਾਰੀ
. . .  about 4 hours ago
ਚੰਡੀਗੜ੍ਹ, 6 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੱਢੀਆਂ ਨੌਕਰੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਇਹ ਨੌਕਰੀਆਂ ਬਿਨਾਂ ਰਿਸ਼ਵਤ ਅਤੇ ਬਿਨਾਂ ਕਿਸੇ ਸਿਫਾਰਸ਼ ਤੋਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ...
ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਦਾ ਦਿਹਾਂਤ
. . .  about 5 hours ago
ਮਹਿਲ ਕਲਾਂ, 6 ਅਕਤੂਬਰ (ਅਵਤਾਰ ਸਿੰਘ ਅਣਖੀ )-ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਬਰੇਨ ਅਟੈਕ ਹੋ ਜਾਣ ਕਰਕੇ ਅਚਾਨਕ ਹੀ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 3-30 ਵਜੇ ਪਿੰਡ ਖਿਆਲੀ ( ਨੇੜੇ ਮਹਿਲ ਕਲਾਂ) ਵਿਖੇ ਹੋਵੇਗਾ।
ਬਾਲੀਵੁੱਡ ਗਾਇਕਾ ਨੇਹਾ ਕੱਕੜ ਪਤੀ ਰੋਹਨਪ੍ਰੀਤ ਸਿੰਘ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 5 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਗਾਇਕਾ ਅਤੇ ਰਿਐਲਿਟੀ ਸ਼ੋਅ ਦੀ ਜੱਜ ਨੇਹਾ ਕੱਕੜ ਅੱਜ ਆਪਣੇ ਗਾਇਕ ਪਤੀ ਰੋਹਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ...
ਭਾਰਤ ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, ਫ਼ਾਇਰਿੰਗ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਗਿਆ
. . .  about 6 hours ago
ਅਜਨਾਲਾ, ਗੱਗੋਮਾਹਲ 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀਤੀ ਰਾਤ ਬੀ.ਐੱਸ.ਐੱਫ ਜਵਾਨਾਂ ਵਲੋਂ ਡਰੋਨ ਦੀ ਹਾਲਤ ਦੇਖੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਰਮਦਾਸ ਅਧੀਨ...
ਮਰਸਿਡ ਤੋਂ ਅਗਵਾ ਭਾਰਤੀ ਪਰਿਵਾਰ ਦੇ ਚਾਰਾਂ ਜੀਆਂ ਦੀਆਂ ਮਿਲੀਆਂ ਗੋਲੀਆਂ ਨਾਲ ਵਿੰਨ੍ਹੀਆਂ ਲਾਸ਼ਾਂ
. . .  about 5 hours ago
ਸਾਨ ਫਰਾਂਸਿਸਕੋ, 6 ਅਕਤੂਬਰ (ਐੱਸ.ਅਸ਼ੋਕ ਭੌਰਾ)- ਅਮਰੀਕਾ ਦੇ ਪੰਜਾਬੀ ਭਾਈਚਾਰੇ ਲਈ ਅੱਜ ਦਾ ਦਿਨ ਮਨਹੂਸ ਮੰਦਭਾਗਾ ਅਤੇ ਕਦੇ ਵੀ ਨਾ ਭੁੱਲਣ ਵਾਲਾ ਮੰਨਿਆ ਜਾਂਦਾ ਰਹੇਗਾ। ਪਿਛਲੇ ਤਿੰਨ ਦਿਨਾਂ ਤੋਂ ਇਕ ਪੰਜਾਬੀ ਪਰਿਵਾਰ ਦੇ ਅਗਵਾ ਕੀਤੇ ਚਾਰ...
ਅੱਜ ਭਾਰਤ-ਸਾਊਥ ਅਫ਼ਰੀਕਾ ਪਹਿਲਾ ਵਨਡੇਅ, ਕੋਹਲੀ-ਰੋਹਿਤ ਨਹੀਂ, ਕਪਤਾਨ ਧਵਨ ਕਰਨਗੇ ਧਮਾਲ
. . .  about 6 hours ago
ਨਵੀਂ ਦਿੱਲੀ, 6 ਅਕਤੂਬਰ-ਭਾਰਤੀ ਟੀਮ ਨੇ ਆਪਣੇ ਘਰ 'ਚ ਸਾਊਥ ਅਫ਼ਰੀਕਾ ਨੂੰ ਟੀ-20 ਸੀਰੀਜ਼ 'ਚ 2-1 ਨਾਲ ਹਰਾਇਆ ਹੈ, ਹੁਣ ਦੋਵਾਂ ਟੀਮਾਂ 'ਚ ਤਿੰਨ ਮੈਚਾਂ ਦੀ ਵਨਡੇਅ ਸੀਰੀਜ਼ ਖੇਡੀ ਜਾਵੇਗੀ। ਸੀਰੀਜ਼ ਦਾ ਪਹਿਲਾ ਮੈਚ ਅੱਜ (6 ਅਕਤੂਬਰ) ਲਖਨਊ...
ਦੁਰਗਾ ਵਿਸਰਜਨ ਦੌਰਾਨ ਆਇਆ ਭਿਆਨਕ ਹੜ੍ਹ, 40 ਲੋਕ ਰੁੜ੍ਹੇ, 8 ਲੋਕਾਂ ਦੀ ਮੌਤ
. . .  about 6 hours ago
ਜਲਪਾਈਗੁੜੀ, 6 ਅਕਤੂਬਰ- ਦੁਰਗਾ ਵਿਸਰਜਨ ਦੌਰਾਨ ਜਲਪਾਈਗੁੜੀ ਜ਼ਿਲ੍ਹੇ ਦੇ ਮਾਲ ਬਾਜ਼ਾਰ ਸਥਿਤ ਮਾਲ ਨਦੀ 'ਚ ਭਿਆਨਕ ਹਾਦਸਾ ਵਾਪਰ ਗਿਆ। ਇੱਥੋਂ ਦੀ ਮਲ ਨਦੀ ਦੇ ਪਾਣੀ ਦਾ ਪੱਧਰ ਇਕਦਮ ਵਧਣ ਨਾਲ ਕਈ ਲੋਕ ਨਦੀ 'ਚ ਰੁੜ੍ਹ ਗਏ। ਇਸ ਹਾਦਸੇ 'ਚ ਹੁਣ ਤੱਕ...
ਅਮਰੀਕਾ ਦੇ ਮੈਕਸੀਕੋ ਸਿਟੀ ਹਾਲ ’ਚ ਗੋਲੀਬਾਰੀ, ਮੇਅਰ ਸਮੇਤ ਘੱਟੋ-ਘੱਟ 10 ਲੋਕਾਂ ਦੀ ਹੋਈ ਮੌਤ
. . .  about 7 hours ago
ਲੰਡਨ, 6 ਅਕਤੂਬਰ-ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਮੈਕਸੀਕੋ ਦਾ ਹੈ। ਮੈਕਸੀਕਨ ਸਿਟੀ ਹਾਲ 'ਚ ਸਮੂਹਿਕ ਗੋਲੀਬਾਰੀ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁਰੂਆਤੀ ਜਾਂਚ ਦੇ ਮੁਤਾਬਿਕ ਮਰਨ ਵਾਲਿਆਂ 'ਚ ਮੇਅਰ ਵੀ ਸ਼ਾਮਿਲ ਹੈ।
ਕੇਰਲ 'ਚ ਸਵੇਰੇ-ਸਵੇਰੇ ਦਰਦਨਾਕ ਹਾਦਸਾ, 2 ਬੱਸਾਂ ਦੀ ਟੱਕਰ 'ਚ 9 ਲੋਕਾਂ ਦੀ ਮੌਤ
. . .  about 6 hours ago
ਤਿਰੂਵਨੰਤਪੁਰਮ, 6 ਅਕਤੂਬਰ-ਕੇਰਲ 'ਚ ਅੱਜ ਸਵੇਰੇ-ਸਵੇਰੇ 2 ਬੱਸਾਂ ਦੀ ਟੱਕਰ ਨਾਲ ਦਰਦਨਾਕ ਹਾਦਸਾ ਹੋ ਗਿਆ। ਕੇਰਲ ਦੇ ਪਲਕੜ ਜ਼ਿਲ੍ਹੇ ਦੇ ਵਡੱਕਨਚੇਕੀ 'ਚ ਕੇਰਲ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਨਾਲ...
⭐ਮਾਣਕ - ਮੋਤੀ⭐
. . .  about 7 hours ago
⭐ਮਾਣਕ - ਮੋਤੀ⭐
ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਹਾੜ ਸੰਮਤ 554

ਹੁਸ਼ਿਆਰਪੁਰ / ਮੁਕੇਰੀਆਂ

ਵੱਖ-ਵੱਖ ਥਾੲੀਂ ਉਤਸ਼ਾਹ ਨਾਲ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ

ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਲਿਸ ਲਾਈਨ ਗਰਾਊਾਡ, ਕੇਂਦਰੀ ਵਿਦਿਆਲਿਆ ਗਜ਼ ਸਮੇਤ ਬੀ.ਐਸ.ਐਫ. ਕੈਂਪ ਖੜ੍ਹਕਾਂ ਵਿਖੇ ਵਿਸ਼ਵ ਯੋਗ ਦਿਵਸ ਮਨਾਇਆ ਗਿਆ, ਜਿੱਥੇ ਹੁਨਰਮੰਦ ਯੋਗ ਅਧਿਆਪਕਾਂ ਨੇ ਲੋਕਾਂ ਨੂੰ ਯੋਗ ਦੇ ਮਹੱਤਵ, ਲਾਭ ਤੇ ਯੋਗ ਕਿਰਿਆਵਾਂ ਤੋਂ ਜਾਣੂ ਕਰਵਾਇਆ | ਪੁਲਿਸ ਲਾਈਨ ਹੁਸ਼ਿਆਰਪੁਰ 'ਚ ਜ਼ਿਲ੍ਹਾ ਪੱਧਰੀ ਸਮਾਗਮ 'ਚ ਡਿਪਟੀ ਕਮਿਸ਼ਨਰ ਸੰਦੀਪ ਹੰਸ ਤੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿੱਥੇ ਆਯੁਰਵੈਦਿਕ ਮੈਡੀਕਲ ਅਫ਼ਸਰ ਅੰਮਿ੍ਤ ਪਾਲ ਸਿੰਘ, ਉਪ ਵੈਦ ਯੋਗ ਗੁਰੂ ਸੁਰਿੰਦਰ ਕੁਮਾਰ, ਯੋਗ ਗੁਰੂ ਰਾਮ ਚੰਦਰ, ਆਰਟ ਆਫ਼ ਲਿਵਿੰਗ ਤੋਂ ਡਾ. ਮਨਜਿੰਦਰ ਸੇਠੀ ਵਲੋਂ ਯੋਗ ਦੀਆਂ ਵੱਖ-ਵੱਖ ਕਿਰਿਆਵਾਂ ਕਰਵਾਈਆਂ ਗਈਆਂ | ਜ਼ਿਲ੍ਹਾ ਪੱਧਰ 'ਤੇ ਮਨਾਏ ਗਏ ਯੋਗ ਦਿਵਸ 'ਚ ਪੀ.ਆਰ.ਟੀ.ਸੀ. ਜਹਾਨਖੇਲਾਂ ਦੇ ਟਰੇਨੀਆਂ, ਜ਼ਿਲ੍ਹਾ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ-ਕਰਮਚਾਰੀ, ਸਕੂਲਾਂ ਦੇ ਐਨ.ਐਸ.ਐਸ. ਵਿਦਿਆਰਥੀ, ਯੂਥ ਕਲੱਬਾਂ ਤੋਂ ਇਲਾਵਾ ਸੈਂਕੜੇ ਦੀ ਗਿਣਤੀ 'ਚ ਆਮ ਜਨਤਾ ਨੇ ਵੀ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਰਤਮਾਨ ਦੇ ਤੇਜ਼ ਲਾਈਫ਼ ਸਟਾਈਲ ਕਾਰਨ ਹੋ ਰਹੇ ਤਣਾਅ ਤੋਂ ਮੁਕਤੀ ਪਾਉਣ ਲਈ ਯੋਗ ਇਕ ਕਾਰਗਰ ਹਥਿਆਰ ਹੈ, ਜੋ ਕਿ ਸਰੀਰਕ ਤੇ ਮਾਨਸਿਕ ਤੌਰ 'ਤੇ ਸਿਹਤਮੰਦ ਰੱਖਦਾ ਹੈ |
ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਯੋਗ ਇਕ ਇਸ ਤਰ੍ਹਾਂ ਦਾ ਖ਼ਜ਼ਾਨਾ ਹੈ, ਜਿਸ ਦਾ ਜਿਨ੍ਹਾਂ ਪ੍ਰਯੋਗ ਕੀਤਾ ਜਾਵੇ, ਉਹ ਘੱਟ ਹੈ | ਇਸ ਦੌਰਾਨ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਲਗਾਏ ਗਏ ਸਟਾਲਾਂ ਦੇ ਨਾਲ-ਨਾਲ ਵਣ ਵਿਭਾਗ ਵਲੋਂ ਲਗਾਏ ਗਏ ਮੈਡੀਸਨਲ ਬੂਟਿਆਂ ਦੇ ਸਟਾਲ ਦਾ ਵੀ ਦੌਰਾ ਕੀਤਾ | ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਸਨਮਾਨਿਤ ਕੀਤਾ | ਇਸ ਤੋਂ ਇਲਾਵਾ ਕੇਂਦਰੀ ਵਿਦਿਆਲਿਆ ਗਜ਼ 'ਚ ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਅਰੁਣ, ਯੋਗ ਗੁਰੂ ਡਾ. ਬਰਜਿੰਦਰ ਸਿੰਘ ਤੇ ਰਾਜਨ ਵਰਮਾ ਤੇ ਬੀ.ਐਸ.ਐਫ. ਖੜ੍ਹਕਾਂ ਵਿਚ ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਰੁਪਿੰਦਰ ਪ੍ਰੀਤ ਸਿੰਘ, ਡਾ. ਰਿਤੂ ਚੌਧਰੀ, ਡਾ. ਸੁਭਾਸ਼ ਸ਼ਰਮਾ ਤੇ ਡਾ. ਸੋਰਭ ਸ਼ਰਮਾ ਵਲੋਂ ਯੋਗ ਮੁੰਦਰਾਵਾਂ ਕਰਵਾਈਆਂ ਗਈਆਂ | ਇਸ ਮੌਕੇ ਐਸ.ਪੀ. (ਡੀ) ਮੁਖ਼ਤਿਆਰ ਸਿੰਘ, ਐਸ.ਡੀ.ਐਮ. ਸ਼ਿਵ ਰਾਜ ਸਿੰਘ ਬੱਲ, ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਭੁਪਿੰਦਰ ਕੌਰ, ਕਾਰਜਕਾਰੀ ਸਿਵਲ ਸਰਜਨ ਡਾ. ਪਵਨ ਕੁਮਾਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ, ਡਾ. ਹਰੀਸ਼ ਭਾਟੀਆ, ਨੈਸ਼ਨਲ ਯੂਥ ਐਵਾਰਡੀ ਪ੍ਰਮੋਦ ਸ਼ਰਮਾ ਆਦਿ ਮੌਜੂਦ ਸਨ |
ਸਾਂਪਲਾ ਨੇ ਵਿਸ਼ਵ ਯੋਗਾ ਦਿਵਸ ਮਨਾਇਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਵਿਖੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵਲੋਂ ਭਾਰਤ ਗੌਰਵ ਤੇ ਦਿਵਿਆ ਜੋਤੀ ਜਾਗਿ੍ਤੀ ਸੰਸਥਾ ਦੇ ਸਹਿਯੋਗ ਨਾਲ ਵਿਸ਼ਵ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਦਿਵਿਆ ਜਾਗਿ੍ਤੀ ਆਸ਼ਰਮ ਤੋਂ ਯੋਗ ਆਚਾਰੀਆ ਸਵਾਮੀ ਰਾਜੇਸ਼ਵਰ ਤੇ ਆਚਾਰੀਆ ਰੰਜੀਤਾ ਨੰਦ ਨੇ ਸ਼ਾਮਿਲ ਹੋ ਕੇ ਯੋਗ ਕਿਰਿਆਵਾਂ ਦਾ ਅਭਿਆਸ ਕਰਵਾਇਆ ਤੇ ਉਨ੍ਹਾਂ ਦੇ ਲਾਭ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਸਾਂਪਲਾ ਨੇ ਕਿਹਾ ਕਿ ਤੇਜ਼ ਲਾਈਫ਼ ਸਟਾਈਲ ਕਾਰਨ ਹੋ ਰਹੇ ਤਣਾਅ ਤੋਂ ਮੁਕਤੀ ਪਾਉਣ ਲਈ ਯੋਗ ਇਕ ਕਾਰਗਰ ਹਥਿਆਰ ਹੈ, ਜੋ ਕਿ ਸਰੀਰਕ ਤੇ ਮਾਨਸਿਕ ਤੌਰ 'ਤੇ ਸਿਹਤਮੰਦ ਰੱਖਦਾ ਹੈ | ਉਨ੍ਹਾਂ ਕਿਹਾ ਕਿ ਰੋਜ਼ਾਨਾ ਸਵੇਰੇ ਜੇਕਰ ਸਹੀ ਤਰੀਕੇ ਨਾਲ ਯੋਗ ਕਿਰਿਆਵਾਂ ਅਪਣਾਈਆਂ ਜਾਣ ਤਾਂ ਪੂਰਨ ਰੂਪ ਨਾਲ ਆਪਣੇ ਆਪ ਨੂੰ ਫਿਟ ਰੱਖ ਸਕਦੇ ਹਾਂ | ਉਨ੍ਹਾਂ ਨੌਜਵਾਨਾਂ ਨੂੰ ਯੋਗ ਅਪਨਾ ਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ |
ਨਰਸਿੰਗ ਕਾਲਜ ਵਿਖੇ ਯੋਗਾ ਦਿਵਸ ਮਨਾਇਆ
ਮੁਕੇਰੀਆਂ, (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਨਰਸਿੰਗ ਕਾਲਜ ਮੁਕੇਰੀਆਂ ਵਿਖੇ ਵਿਸ਼ਵ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਅਰਚਨਾ ਗਰਗ ਨੇ ਵਿਦਿਆਰਥੀਆਂ ਨੂੰ ਆਪਣੀ ਸਿਹਤ ਤੰਦਰੁਸਤ ਰੱਖਣ ਲਈ ਯੋਗ ਦੀ ਮਹੱਤਤਾ ਬਾਰੇ ਦੱਸਦੇ ਹੋਏ ਯੋਗਾ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਉਨ੍ਹਾਂ ਵਿਦਿਆਰਥਣਾਂ ਨੂੰ ਦੱਸਿਆ ਕਿ ਯੋਗ ਕਰਨ ਨਾਲ ਤਨ ਤੇ ਮਨ ਦੋਨੋਂ ਤੰਦਰੁਸਤ ਰਹਿੰਦੇ ਹਨ | ਉਨ੍ਹਾਂ ਵਿਦਿਆਰਥਣਾਂ ਨੂੰ ਯੋਗ ਕਰਨ ਦੇ ਵੱਖ-ਵੱਖ ਆਸਣਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ-ਕੱਲ੍ਹ ਦੀ ਦੌੜ ਭੱਜ ਵਾਲੀ ਜਿੰਦਗੀ ਵਿਚ ਯੋਗ ਕਰਨਾ ਸਿਹਤ ਲਈ ਬਹੁਤ ਜ਼ਰੂਰੀ ਹੋ ਗਿਆ ਹੈ | ਇਸ ਮੌਕੇ ਵਿਦਿਆਰਥਣਾਂ ਵਲੋਂ ਯੋਗਾ ਵੀ ਕੀਤਾ ਗਿਆ | ਇਸ ਮੌਕੇ ਵਾਈਸ ਪਿ੍ੰਸੀਪਲ ਸਿਮਰਨਜੀਤ ਕੌਰ, ਅਧਿਆਪਕਾ ਪ੍ਰੀਤੀ ਸ਼ਰਮਾ, ਸ਼ਿਵਾਨੀ ਮਿਨਹਾਸ, ਮੋਹਿਤ ਸ਼ਰਮਾ ਤੇ ਹੋਰ ਹਾਜ਼ਰ ਸਨ |
ਖ਼ਾਲਸਾ ਕਾਲਜ 'ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਗੜ੍ਹਸ਼ੰਕਰ, (ਧਾਲੀਵਾਲ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ 8 ਪੰਜਾਬ ਬਟਾਲੀਅਨ ਐੱਨ.ਸੀ.ਸੀ. ਫਗਵਾੜਾ ਦੇ ਐੱਨ.ਸੀ.ਸੀ. ਯੂਨਿਟ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਐੱਨ.ਸੀ.ਸੀ. ਅਧਿਕਾਰੀ ਲੈਫਟੀਨੈਂਟ ਗੁਰਪ੍ਰੀਤ ਸਿੰਘ ਨੇ ਦੱਸਿਅ ਕਿ ਐੱਨ.ਸੀ.ਸੀ. ਡਾਇਰੈਕਟੋਰੇਟ ਤੇ ਪਿ੍ੰਸੀਪਲ ਬਲਜੀਤ ਸਿੰਘ ਦੀਆਂ ਹਦਾਇਤਾਂ ਦੇ ਚੱਲਦੇ ਹੋਏ ਐੱਨ.ਸੀ.ਸੀ. ਕੈਡਿਟਸ ਵਲੋਂ ਯੋਗ ਅਭਿਆਸ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨੇ ਯੋਗ ਅਭਿਆਸ 'ਚ ਹਿੱਸਾ ਲਿਆ | ਲੈਫਟੀਨੈਂਟ ਗੁਰਪ੍ਰੀਤ ਸਿੰਘ ਨੇ ਯੋਗ ਅਭਿਆਸ ਕਰਵਾਉਂਦੇ ਹੋਏ ਯੋਗਾ ਕਰਨ ਦੇ ਲਾਭਾਂ ਬਾਰੇ ਵਿਚਾਰ ਰੱਖੇ | ਇਸ ਮੌਕੇ ਐੱਨ.ਸੀ.ਸੀ. ਕੈਡਿਟਸ ਨੇ ਯੋਗ ਆਪਣੇ ਜੀਵਨ 'ਚ ਯੋਗ ਅਭਿਆਸ ਨੂੰ ਅਪਨਾਉਣ ਤੇ ਖੁਦ ਨੂੰ ਸਿਹਤਮੰਦ ਰੱਖਣ ਲਈ ਸਹੁੰ ਚੁੱਕੀ | ਪਿ੍ੰਸੀਪਲ ਬਲਜੀਤ ਸਿੰਘ ਨੇ ਸਿਹਤਮੰਦ ਰਹਿਣ ਲਈ ਯੋਗ ਅਭਿਆਸ ਨੂੰ ਅਪਨਾਉਣ ਦਾ ਸੱਦਾ ਦਿੱਤਾ |
ਡੀ.ਏ.ਵੀ. ਕਾਲਜ 'ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਐਨ.ਐਸ.ਐਸ. ਯੂਨਿਟ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਿਸ 'ਚ 'ਚ ਵੱਖ-ਵੱਖ ਵਿਭਾਗਾਂ ਤੋਂ ਵੱਡੀ ਗਿਣਤੀ 'ਚ ਵਿਦਿਆਰਥੀਆਂ ਨੇ ਹਿੱਸਾ ਲਿਆ¢ ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਪ੍ਰੋਗਰਾਮ ਅਫ਼ਸਰ ਐਸੋਸੀਏਟ ਪ੍ਰੋ. ਅਨਿਲ ਕੁਮਾਰ ਤੇ ਸਹਾਇਕ ਪ੍ਰੋ. ਇੰਦਰਜੀਤ ਸਿੰਘ ਦੀ ਅਗਵਾਈ 'ਚ ਕਰਵਾਏ ਇਸ ਮੁਕਾਬਲੇ 'ਚ ਵਿਦਿਆਰਥੀਆਂ ਨੇ ਆਪਣੇ ਪੋਸਟਰਾਂ 'ਚ ਯੋਗ ਨਾਲ ਸਬੰਧਿਤ ਵੱਖ ਵੱਖ ਮੁਦਰਾਵਾਂ ਦੀ ਪੇਸ਼ਕਾਰੀ ਕੀਤੀ¢ ਇਸ ਮੁਕਾਬਲੇ 'ਚ ਗਾਇਤਰੀ ਬੀ.ਸੀ.ਏ. ਚÏਥਾ ਸਮੈਸਟਰ, ਪਿ੍ਅੰਕਾ ਬੀ.ਸੀ.ਏ. ਚÏਥਾ ਸਮੈਸਟਰ ਤੇ ਸੁਖਪ੍ਰੀਤ ਕÏਰ ਬੀ.ਏ. ਚÏਥਾ ਸਮੈਸਟਰ ਕ੍ਰਮਵਾਰ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਰਹੀਆਂ¢ ਜੇਤੂਆਂ ਨੂੰ ਕਾਲਜ ਕੈਂਪਸ 'ਚ ਸਨਮਾਨਿਤ ਕੀਤਾ ਗਿਆ¢ ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ.ਅਨੂਪ ਕੁਮਾਰ ਤੇ ਸਕੱਤਰ ਡੀ.ਐਲ. ਆਨੰਦ ਨੇ ਐਨ.ਐਸ.ਐਸ. ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ |
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਯੋਗਾ ਦਿਵਸ ਮਨਾਇਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਤੇ ਸ਼ੈਸਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਅਮਰਜੋਤ ਭੱਟੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੁਨੀਤ ਮੋਹਨ ਸ਼ਰਮਾ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ, ਰੁਪਿੰਦਰ ਸਿੰਘ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਹੁਸ਼ਿਆਰਪੁਰ ਤੇ ਅਪਰਾਜਿਤਾ ਜੋਸ਼ੀ ਸੀ.ਜੇ.ਐੱਮ.-ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਦੀ ਅਗਵਾਈ 'ਚ ਐੱਨ.ਜੀ.ਓ. 'ਸਰਬੱਤ ਦਾ ਭਲਾ' ਦੇ ਪ੍ਰਧਾਨ ਆਗਿਆਪਾਲ ਸਿੰਘ ਸਾਹਨੀ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰ 'ਤੇ ਸਬ-ਡਿਵੀਜ਼ਨਾਂ 'ਚ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਯੋਗ ਇੰਸਟ੍ਰਕਟਰ ਨਿਖਿਲ ਸੂਦ, ਆਰਟ ਆਫ ਲਿਵਿੰਗ ਫੈਕਲਟੀ ਹੁਸ਼ਿਆਰਪੁਰ ਦੇ ਮੈਂਬਰ ਬ੍ਰਜੇਸ਼ ਨਾਕੜਾ ਤੇ ਮੀਨੂੰ ਨਾਕੜਾ ਨੇ ਯੋਗ ਅਭਿਆਸ ਕਰਵਾਉਣ ਦੇ ਨਾਲ ਨਾਲ ਯੋਗ ਤੇ ਰੋਜ਼ਾਨਾ ਜੀਵਨ 'ਚ ਇਸ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਉਨ੍ਹਾਂ ਦੱਸਿਆ ਕਿ ਕਿਵੇਂ ਯੋਗ ਅਭਿਆਸ ਸਿਹਤਮੰਦ ਸਰੀਰ ਤੇ ਦਿਮਾਗ ਲਈ ਤਣਾਅ ਘਟਾਉਣ 'ਚ ਲਾਭਦਾਇਕ ਹੈ | ਇਸ ਮੌਕੇ ਮੀਨਾਕਸ਼ੀ ਮਹਾਜਨ ਸਿਵਲ ਜੱਜ ਜੂਨੀਅਰ ਡਿਵੀਜ਼ਨ ਹੁਸ਼ਿਆਰਪੁਰ, ਸੰਦੀਪ ਐਡਵੋਕੇਟ, ਸਮੂਹ ਜੂਡੀਸ਼ੀਅਲ ਸਟਾਫ ਹੁਸ਼ਿਆਰਪੁਰ ਤੇ ਸਬ- ਡਿਵੀਜ਼ਨ ਪੱਧਰ 'ਤੇ 7 ਜੱਜ ਤੇ 149 ਸਟਾਫ ਮੈਂਬਰਾਂ ਨੇ ਹਿੱਸਾ ਲਿਆ | ਇਸ ਮੌਕੇ ਸੈਂਟਰਲ ਜੇਲ੍ਹ ਹੁਸ਼ਿਆਰਪੁਰ, ਰਿਆਤ ਬਾਹਰਾ ਕੈਂਪਸ 'ਚ ਵੀ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ 'ਚ ਸੈਂਟਰਲ ਜੇਲ੍ਹ ਦੇ 120 ਸਟਾਫ ਮੈਂਬਰਾਂ ਸਮੇਤ ਕੈਦੀਆਂ ਨੇ ਵੀ ਹਿੱਸਾ ਲੈ ਕੇ ਸਿਹਤ ਪੱਖੋਂ ਲਾਭ ਉਠਾਇਆ |
ਸਰਕਾਰੀ ਹਾਈ ਸਕੂਲ ਰਾਜਪੁਰ ਗਹੋਤ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਟਾਂਡਾ ਉੜਮੁੜ, (ਕੁਲਬੀਰ ਸਿੰਘ ਗੁਰਾਇਆ)-ਸਰਕਾਰੀ ਹਾਈ ਸਕੂਲ ਰਾਜਪੁਰ ਗਹੋਤ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਸਕੂਲ ਮੁਖੀ ਹਰਪ੍ਰੀਤ ਸਿੰਘ ਦੀ ਅਗਵਾਈ 'ਚ ਹੋਏ ਇਸ ਯੋਗਾ ਦਿਵਸ ਦੌਰਾਨ ਪੀ. ਟੀ. ਆਈ ਜਸਪਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਯੋਗਾ ਦੇ ਵੱਖ-ਵੱਖ ਮੁਦਰਾਵਾਂ 'ਚ ਯੋਗ ਆਸਣ ਕਰਵਾਏ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਯੋਗਾ ਦੀ ਮਹੱਤਤਾ ਬਾਰੇ ਦੱਸਿਆ ਕਿ ਕਿਵੇਂ ਯੋਗ ਆਸਣ ਨਾਲ ਅਸੀਂ ਬਿਮਾਰੀਆਂ ਤੋਂ ਬਚ ਸਕਦੇ ਹਾਂ | ਇਸ ਮੌਕੇ ਵਿਦਿਆਰਥੀਆਂ ਕਰਵਾਏ ਗਏ ਚਾਰਟ ਮੇਕਿੰਗ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਚਾਰਟ ਬਣਾ ਕੇ ਯੋਗਾ ਦੀ ਮਹੱਤਤਾ ਨੂੰ ਦਰਸਾਇਆ | ਇਸ ਮੌਕੇ ਗੁਰਵਿੰਦਰ ਕੌਰ, ਤਰਨਜੀਤ ਕੌਰ, ਰਾਜਦੀਪ ਕੌਰ, ਨੀਲਮ ਕੁਮਾਰੀ, ਨਰਿੰਦਰ ਕੌਰ, ਮਨਦੀਪ ਕੌਰ, ਮਨਿੰਦਰ ਕੌਰ, ਗੁਰਵੀਰ ਕੌਰ, ਪ੍ਰਦੀਪ ਕੌਰ, ਸੁਖਵੀਰ ਸਿੰਘ, ਗੁਰਪ੍ਰੀਤ ਕੌਰ ਆਦਿ ਹਾਜ਼ਰ ਸਨ |
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਯੋਗਾ ਦਿਵਸ ਮਨਾਇਆ
ਦਸੂਹਾ, (ਕੌਸ਼ਲ)-ਅੰਤਰਰਾਸ਼ਟਰੀ ਯੋਗਾ ਦਿਵਸ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਪਿੰ੍ਰਸੀਪਲ ਅਨੀਤਾ ਪਾਲ ਦੀ ਅਗਵਾਈ 'ਚ ਮਨਾਉਣ ਦੌਰਾਨ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਵੱਖ-ਵੱਖ ਆਸਣ ਕੀਤੇ ਗਏ | ਇਸ ਮੌਕੇ ਸੰਬੋਧਨ 'ਚ ਪਿੰ੍ਰਸੀਪਲ ਅਨੀਤਾ ਪਾਲ ਨੇ ਕਿਹਾ ਕਿ ਜਿੱਥੇ ਯੋਗ ਸਾਨੂੰ ਨਿਰੋਗੀ ਬਣਾਉਂਦਾ ਹੈ, ਉਸ ਦੇ ਨਾਲ ਹੀ ਇਹ ਸਾਡੇ ਅੰਦਰ ਆਤਮ ਸੰਯਮ ਦੇ ਗੁਣ ਵੀ ਪੈਦਾ ਕਰਦਾ ਹੈ | ਇਸ ਮੌਕੇ ਉਨ੍ਹਾਂ ਸਾਰੇ ਸਟਾਫ਼ ਮੈਂਬਰ ਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਵਧ ਚੜ੍ਹ ਕੇ ਯੋਗ ਦਿਵਸ 'ਚ ਭਾਗ ਲਿਆ |
ਰੇਲਵੇ ਮੰਡੀ ਸਕੂਲ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਅਤੇ ਦਫ਼ਤਰ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਦੇ ਆਦੇਸ਼ਾਂ 'ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਦੇ ਐਨ.ਐੱਸ.ਐੱਸ. ਇਕਾਈ ਦੇ ਵਲੰਟੀਅਰਾਂ ਵਲੋਂ ਪਿ੍ੰ: ਲਲਿਤਾ ਰਾਣੀ ਦੀ ਅਗਵਾਈ 'ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਨਾਏ ਜਾ ਰਹੇ ਅੰਤਰਰਾਸ਼ਟਰੀ ਯੋਗਾ ਦਿਵਸ 'ਤੇ ਸਕੂਲ ਦੇ ਸਟਾਫ਼ ਦੇ ਨਾਲ-ਨਾਲ ਸਕੂਲ ਦੀ ਐਨ.ਐੱਸ.ਐੱਸ. ਇਕਾਈ ਦੇ ਲਗਭਗ 150 ਵਲੰਟੀਅਰਾਂ ਨੇ ਭਾਗ ਲਿਆ ਤੇ ਜ਼ਿਲ੍ਹਾ ਯੋਗ ਆਚਾਰੀਆ ਸੁਰਿੰਦਰ ਕੁਮਾਰ ਦੀ ਦੇਖ-ਰੇਖ 'ਚ ਯੋਗ ਕਿਰਿਆਵਾਂ ਕੀਤੀਆਂ | ਇਸ ਮੌਕੇ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਉਣ ਦਾ ਪ੍ਰਣ ਵੀ ਲਿਆ |
ਪਰਲਸ ਇੰਟਰਨੈਸ਼ਨਲ ਸਕੂਲ ਭਲੋਵਾਲ ਵਿਖੇ ਯੋਗਾ ਦਿਵਸ ਮਨਾਇਆ
ਹਾਜੀਪੁਰ, (ਜੋਗਿੰਦਰ ਸਿੰਘ)- ਹਾਜੀਪੁਰ ਦੇ ਨਜ਼ਦੀਕ ਪੈਂਦੇ ਪਰਲਸ ਇੰਟਰਨੈਸ਼ਨਲ ਸਕੂਲ ਭਲੋਵਾਲ ਵਿਖੇ ਸਕੂਲ ਪ੍ਰਬੰਧਕ ਸਤਵਿੰਦਰ ਸਿੰਘ, ਪਿ੍ੰ. ਮੀਨਾ ਕੁਮਾਰੀ ਤੇ ਮੈਡਮਿਨ ਅਫ਼ਸਰ ਪਰਮਜੀਤ ਸਿੰਘ ਦੀ ਅਗਵਾਈ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਸਕੂਲ ਵਿਦਿਆਰਥੀਆਂ ਨੇ ਗਰਮੀਆਂ ਦੀਆਂ ਛੁੱਟੀਆਂ ਹੋਣ ਕਰਕੇ ਆਨਲਾਈਨ ਹੋ ਕੇ ਯੋਗ ਦਿਵਸ 'ਚ ਹਾਜ਼ਰੀ ਭਰੀ | ਇਸ ਮੌਕੇ ਸਕੂਲ ਸਟਾਫ਼ ਨੇ ਪੀ. ਟੀ. ਅਧਿਆਪਕ ਸ਼ਿਵ ਕੁਮਾਰ ਦੀ ਦੇਖ ਰੇਖ ਹੇਠ ਯੋਗਾ ਦੀਆਂ ਗਤੀਵਿਧੀਆਂ ਕੀਤੀਆਂ | ਪਿ੍ੰ. ਮੀਨਾ ਕੁਮਾਰੀ ਨੇ ਇਸ ਮੌਕੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯੋਗਾ ਸਾਡੀ ਪੁਰਾਤਨ ਵਿਰਾਸਤ ਹੈ, ਸਾਨੂੰ ਆਪਣੀ ਜ਼ਿੰਦਗੀ 'ਚ ਆਪਣੇ ਪਰਿਵਾਰਾਂ ਤੇ ਬੱਚਿਆਂ ਨੂੰ ਯੋਗਾ ਨਾਲ ਜੋੜਨਾ ਚਾਹੀਦਾ ਹੈ |
ਸੰਜੀਵਨੀ ਸ਼ਰਨਮ 'ਚ ਵਿਸ਼ਵ ਯੋਗਾ ਦਿਵਸ ਮਨਾਇਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਸੰਜੀਵਨੀ ਸ਼ਰਨਮ 'ਚ ਸੰਯੋਜਕ ਸੰਗੀਤਾ ਮਿੱਤਲ ਦੀ ਅਗਵਾਈ 'ਚ ਵਿਸ਼ਵ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਸੰਜੀਵਨੀ ਸ਼ਰਨਮ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਬੱਚਿਆਂ ਅਤੇ ਨੌਜਵਾਨਾਂ ਵੱਧ-ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਮੈਡਮ ਸੰਗੀਤਾ ਮਿੱਤਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਇਨਸਾਨ ਦੇ ਜੀਵਨ 'ਚ ਯੋਗ ਦਾ ਖ਼ਾਸ ਮਹੱਤਵ ਹੈ ਤੇ ਸਰੀਰ ਨੂੰ ਸਿਹਤਮੰਦ ਅਤੇ ਦਰੁਸਤ ਰੱਖਣ ਲਈ ਯੋਗ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਯੋਗਾ ਕਰਨ ਨਾਲ ਜਿੱਥੇ ਆਤਮਿਕ ਤੇ ਮਾਨਸਿਕ ਸ਼ਾਂਤੀ ਮਿਲਦੀ ਹੈ, ਉੱਥੇ ਯੋਗਾ ਨਾਲ ਸਾਡਾ ਪੂਰਾ ਦਿਨ ਬਹੁਤ ਵਧੀਆ ਗੁਜ਼ਰਦਾ ਹੈ | ਇਸ ਮੌਕੇ ਯੋਗਾ ਆਚਾਰੀਆ ਰੰਜਨ ਸ਼ਰਮਾ ਨੇ ਵੱਖ-ਵੱਖ ਯੋਗ ਕਿਰਿਆਵਾਂ ਦਾ ਅਭਿਆਸ ਕਰਵਾਇਆ ਤੇ ਉਨ੍ਹਾਂ ਦੇ ਲਾਭ ਦੱਸੇ | ਅੰਤ 'ਚ ਮੈਡਮ ਸੰਗੀਤਾ ਮਿੱਤਲ ਨੇ ਸਾਰਿਆਂ ਦਾ ਧੰਨਵਾਦ ਵੀ ਕੀਤਾ |
ਰਿਆਤ ਬਾਹਰਾ ਐਜੂਕੇਸ਼ਨ ਕੈਂਪਸ 'ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰਿਆਤ ਬਾਹਰਾ ਐਜੂਕੇਸ਼ਨ ਦੇ ਲਾਅ ਕਾਲਜ 'ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ | ਇਸ ਮੌਕੇ ਸਮੂਹ ਕਾਲਜਾਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ¢ ਇਸ ਮੌਕੇ ਡਿਵਾਈਨ ਸੋਲ ਯੋਗਾ ਹੁਸ਼ਿਆਰਪੁਰ ਦੀ ਟੀਮ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਆਪਣੇ ਸਰੀਰ ਤੇ ਦਿਮਾਗ ਨੂੰ ਤੰਦਰੁਸਤ ਰੱਖਣ ਲਈ ਯੋਗਾ ਸਬੰਧੀ ਜਾਣਕਾਰੀ ਦਿੱਤੀ ਤੇ ਯੋਗਾ ਕਿਰਿਆਵਾਂ ਕਰਵਾਈਆਂ | ਇਸ ਮੌਕੇ ਕੈਂਪਸ ਡਾਇਰੈਕਟਰ ਡਾ. ਚੰਦਰ ਮੋਹਨ ਨੇ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਸਾਰਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ¢ ਅੰਤ 'ਚ ਕਾਲਜ ਦੇ ਪਿ੍ੰਸੀਪਲ ਡਾ. ਵੀ.ਕੇ. ਸ਼ਰਮਾ ਨੇ ਕੈਂਪ 'ਚ ਭਾਗ ਲੈਣ ਵਾਲੇ ਅਧਿਆਪਕਾਂ ਤੇ ਯੋਗਾ ਮਾਹਿਰਾਂ ਦੀ ਟੀਮ ਦਾ ਧੰਨਵਾਦ ਕੀਤਾ¢ ਇਸ ਮੌਕੇ ਆਸ਼ਿਮਾ, ਅਨਿਲ ਆਰੀਆ, ਸਤੀਸ਼, ਪੂਜਾ ਭਾਰਦਵਾਜ, ਅਮਨ, ਡਾ. ਸੁਖਮੀਤ ਬੇਦੀ, ਪ੍ਰੋ: ਮਨੋਜ ਕਟਿਆਲ, ਡਾ. ਕੁਲਦੀਪ ਵਾਲੀਆ, ਹਰਿੰਦਰ ਜਸਵਾਲ, ਗੁਰਪ੍ਰੀਤ ਬੇਦੀ, ਕੁਲਦੀਪ ਰਾਣਾ ਆਦਿ ਹਾਜ਼ਰ ਸਨ |
ਸਰਕਾਰੀ ਹਸਪਤਾਲ ਮਾਹਿਲਪੁਰ 'ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਮਾਹਿਲਪੁਰ, (ਰਜਿੰਦਰ ਸਿੰਘ)-ਅੱਜ ਸਰਕਾਰੀ ਹਸਪਤਾਲ ਮਾਹਿਲਪੁਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਐਸ.ਐਮ ਓ. ਡਾ. ਜਸਵੰਤ ਸਿੰਘ ਥਿੰਦ ਦੀ ਅਗਵਾਈ 'ਚ ਮਨਾਇਆ ਗਿਆ | ਇਸ ਮੌਕੇ ਸਵੇਰੇ ਸਭ ਤੋਂ ਪਹਿਲਾ ਹਸਪਤਾਲ ਦੇ ਸਮੂਹ ਡਾਕਟਰ, ਨਰਸਾਂ ਤੇ ਸਟਾਫ਼ ਵਲੋਂ ਯੋਗ ਅਭਿਆਸ ਕੀਤਾ ਗਿਆ | ਇਸ ਮੌਕੇ ਐਸ.ਐਮ ਓ. ਡਾ. ਥਿੰਦ ਨੇ ਕਿਹਾ ਕਿ ਅੱਜ ਦੀ ਰੁਝਾਨ ਭਰੀ ਜ਼ਿੰਦਗੀ 'ਚ ਆਪਣੇ-ਆਪ ਨੂੰ ਸਿਹਤਮੰਦ ਰੱਖਣ ਲਈ ਯੋਗ ਨੂੰ ਵੱਡੀ ਨਿਆਮਤ ਮੰਨਿਆ ਗਿਆ | ਉਨ੍ਹਾਂ ਨੇ ਮਨੁੱਖ ਦੀ ਜ਼ਿੰਦਗੀ 'ਚ ਯੋਗ ਦੀ ਅਹਿਮੀਅਤ ਬਾਰੇ ਸਮਝਾਉਂਦੇ ਹੋਏ ਕਿਹਾ ਤੰਦਰੁਸਤ ਰਹਿਣ ਲਈ ਇਨਸਾਨ ਨੂੰ ਬਾਕੀ ਕਸਰਤਾਂ ਦੇ ਨਾਲ ਨਾਲ ਯੋਗ ਨੂੰ ਕਰਨ ਵੀ ਬਹੁਤ ਜ਼ਰੂਰੀ ਹੈ | ਇਸ ਮੌਕੇ ਡਾ. ਮਨਜੀਤ ਕੌਰ, ਡਾ. ਮਨਦੀਪ ਕੌਰ ਬੈਂਸ, ਡਾ. ਰਾਮ ਗੋਪਾਲ, ਨਰੇਸ਼ ਕੁਮਾਰ, ਕਮਲਜੀਤ ਕੌਰ ਸਟਾਫ਼ ਨਰਸ, ਨੀਲਮ, ਅਵਤਾਰ ਸਿੰਘ, , ਸਤਨਾਮ ਸਿੰਘ, ਗੁਰਮੀਤ ਸਿੰਘ, ਰਵਨੀਤ ਕੌਰ, ਮਮਤਾ ਆਦਿ ਹਾਜ਼ਰ ਸਨ |
ਬੀ. ਐਡ ਕਾਲਜ ਦਸੂਹਾ ਵਿਖੇ ਯੋਗਾ ਦਿਵਸ ਮਨਾਇਆ
ਦਸੂਹਾ, (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬ ਵਲੋਂ ਪੰਜਾਬ ਦੇ ਯੁਵਕ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੰਤਰਰਾਸ਼ਟਰੀ ਯੋਗਾ ਦਿਵਸ ਵਧੀਆ ਢੰਗ ਨਾਲ ਮਨਾਇਆ ਗਿਆ | ਇਸ ਮੌਕੇ ਯੋਗਾ ਮਾਹਰ ਜਸਵਿੰਦਰ ਸਿੰਘ ਵਿਦਿਆਰਥੀਆਂ ਨੂੰ ਯੋਗ ਸਿਖਾਉਣ ਲਈ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਵਾਈਸ ਪਿ੍ੰਸੀਪਲ ਸੰਦੀਪ ਕੌਰ ਬੋਸਕੀ ਨੇ ਆਏ ਹੋਏ ਮਹਿਮਾਨਾਂ ਨੂੰ 'ਜੀ ਆਇਆਂ' ਕਿਹਾ ਤੇ ਵਿਦਿਆਰਥੀਆਂ ਨੂੰ ਯੋਗ ਦੀ ਮਹੱਤਤਾ ਦੱਸਦੇ ਹੋਏ ਇਸ ਨੂੰ ਰੋਜ਼ਾਨਾ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਆ | ਇਸ ਮੌਕੇ ਗੁਰੂ ਤੇਗ਼ ਬਹਾਦਰ ਐਜੂਕੇਸ਼ਨਲ ਟਰੱਸਟ ਅਧੀਨ ਚੱਲ ਰਹੀਆਂ ਸੰਸਥਾਵਾਂ ਦੇ ਡੀਨ ਡਾ. ਰੁਪਿੰਦਰ ਕੌਰ ਰੰਧਾਵਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ | ਯੋਗ ਮਾਹਿਰ ਜਸਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਬਿਮਾਰੀਆਂ ਤੋਂ ਬਚਣ ਲਈ ਵੱਖ-ਵੱਖ ਯੋਗ ਆਸਣਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਰੈੱਡ ਰਿਬਨ ਕਲੱਬ ਦੇ ਕੋਆਰਡੀਨੇਟਰ ਇੰਦਰਪ੍ਰੀਤ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਪ੍ਰੋਗਰਾਮ ਦੇ ਅੰਤ 'ਚ ਕਾਲਜ ਦੇ ਇੱਕੋ ਕਲੱਬ ਦੁਆਰਾ ਵਾਈਸ ਪਿ੍ੰਸੀਪਲ ਤੇ ਸਮੂਹ ਸਟਾਫ਼ ਵਲੋਂ ਆਏ ਹੋਏ ਮਹਿਮਾਨਾਂ ਨੂੰ ਗਮਲੇ-ਬੂਟੇ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਸਰਕਾਰੀ ਹਾਈ ਸਕੂਲ ਮੇਘੋਵਾਲ ਗੰਜ਼ਿਆਂ ਵਿਖੇ ਯੋਗਾ ਦਿਵਸ ਮਨਾਇਆ
ਨਸਰਾਲਾ, (ਸਤਵੰਤ ਸਿੰਘ ਥਿਆੜਾ)-ਸਰਕਾਰੀ ਹਾਈ ਸਕੂਲ ਮੇਘੋਵਾਲ ਗੰਜ਼ਿਆਂ ਵਿਖੇ ਅੰਤਰ ਰਾਸ਼ਟਰੀ ਯੋਗ ਦਿਵਸ ਕਾਰਜ਼ਕਾਰੀ ਮੱੁਖ ਅਧਿਆਪਕ ਹਰਨਰਿੰਦਰ ਕੌਰ ਦੀ ਯੋਗ ਅਗਵਾਈ 'ਚ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਯੋਗ ਦੇ ਵੱਖ-ਵੱਖ ਆਸਣ ਕੀਤੇ ਗਏ ਤੇ ਉਨ੍ਹਾਂ ਵਲੋਂ ਇਸ ਪ੍ਰਕ੍ਰਿਆ 'ਚ ਭਾਰੀ ਉਤਸ਼ਾਹ ਦਿਖਾਇਆ ਗਿਆ | ਇਸ ਮੌਕੇ ਮੁੱਖ ਅਧਿਆਪਕ ਹਰਨਰਿੰਦਰ ਕੌਰ ਨੇ ਕਿਹਾ ਕਿ ਚੰਗੀ ਸਿਹਤ ਦੇ ਲਈ ਕਸਰਤ ਜਰੂਰੀ ਹੈ | ਉਨ੍ਹਾਂ ਕਿਹਾ ਕਿ ਰੋਜ਼ਾਨਾ ਕਸਰਤ ਤੇ ਯੋਗਾ ਕਰਨ ਵਾਲਾ ਵਿਆਕਤੀ ਆਪਣੀ ਨਿੱਜੀ ਜਿੰਦਗੀ 'ਚ ਆਮ ਨਾਲੋਂ ਜਿਆਦਾ ਤੰਦਰੁਸਤ ਤੇ ਖੁਸ਼ ਰਹਿੰਦਾ ਹੈ | ਇਸ ਵੇਲੇ ਅਧਿਆਪਕ ਕੁਲਵਿੰਦਰ ਸਿੰਘ, ਸਤਨਾਮ ਕੁਮਾਰ, ਹਰਜੀਤ ਸਿੰਘ, ਹਰਦੀਪ ਸਿੰਘ, ਹਰਦੀਪ ਕੁਮਾਰ, ਬਲਜਿੰਦਰ ਸਿੰਘ, ਵੰਦਨਾ ਸ਼ਰਮਾ, ਅਨੀਤਾ ਰਾਣੀ, ਬਿਮਲਾ ਦੇਵੀ ਆਦਿ ਹਾਜ਼ਰ ਸਨ |
ਸਹਾਇਕ ਸਿਖਲਾਈ ਕੇਂਦਰ ਬੀ.ਐਸ.ਐਫ. 'ਚ ਵਿਸ਼ਵ ਯੋਗਾ ਦਿਵਸ ਮਨਾਇਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਸਹਾਇਕ ਸਿਖਲਾਈ ਕੇਂਦਰ ਸੀਮਾ ਸੁਰੱਖਿਆ ਬਲ ਖੜ੍ਹਕਾਂ ਵਿਖੇ ਵਿਸ਼ਵ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਸਮੂਹ ਅਧਿਕਾਰੀਆਂ, ਕਰਮਚਾਰੀਆਂ/ਜਵਾਨਾਂ ਸਮੇਤ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ 'ਕੋਮਨ ਯੋਗਾ ਪਰੋਟੋਕੋਲ' ਤਹਿਤ ਲਗਾਏ ਯੋਗ ਕੈਂਪ ਦੌਰਾਨ ਆਯੂਸ਼ ਵਿਭਾਗ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦੇ ਡਾ: ਰੁਪਿੰਦਰਪ੍ਰੀਤ ਸਿੰਘ ਆਯੁਰਵੈਦਿਕ ਅਧਿਕਾਰੀ (ਯੋਗ ਸਿਖਲਾਈ), ਡਾ: ਰੀਤੂ ਚੌਧਰੀ ਆਯੁਰਵੈਦਿਕ ਅਧਿਕਾਰੀ (ਯੋਗ ਪ੍ਰਦਰਸ਼ਕ), ਡਾ: ਸ਼ੁਭਮ ਸ਼ਰਮਾ ਆਯੁਰਵੈਦਿਕ ਅਧਿਕਾਰੀ (ਯੋਗ ਪ੍ਰਦਰਸ਼ਕ), ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਸੌਰਭ ਸ਼ਰਮਾ ਆਯੁਰਵੈਦਿਕ ਫਾਰਮਾਸਿਸਟ (ਯੋਗ ਪ੍ਰਦਰਸ਼ਕ) ਨੇ ਸ਼ਿਰਕਤ ਕੀਤੀ | ਇਸ ਮੌਕੇ ਕੇਂਦਰ ਦੇ ਕਮਾਂਡੈਂਟ (ਸਿਖਲਾਈ) ਐਸ.ਐਸ. ਮੰਡ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿੰਦਗੀ 'ਚ ਵੱਧ ਰਹੇ ਤਣਾਅ ਤੋਂ ਮੁਕਤੀ ਪਾਉਣ ਲਈ ਯੋਗ ਇਕ ਕਾਰਗਰ ਹਥਿਆਰ ਹੈ, ਜੋ ਕਿ ਸਰੀਰਕ ਤੇ ਮਾਨਸਿਕ ਤੌਰ 'ਤੇ ਸਿਹਤਮੰਦ ਰੱਖਦਾ ਹੈ |
ਖ਼ਾਲਸਾ ਕਾਲਜ ਮਾਹਿਲਪੁਰ 'ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਮਾਹਿਲਪੁਰ, (ਰਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਚ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਵਲੋਂ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ ਜਿਸ 'ਚ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਸੰਤ ਬਾਬਾ ਹਰੀ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦੇ ਅਧਿਆਪਕਾਂ ਨੇ ਵੀ ਭਾਗ ਲਿਆ | ਇਸ ਮੌਕੇ ਪਿ੍ੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅੱਜ ਦੀ ਨੱਠ ਭੱਜ ਵਾਲੀ ਜ਼ਿੰਦਗੀ ਵਿਚ ਮਨੁੱਖ ਦਾ ਸਰੀਰਕ ਤੇ ਮਾਨਸਿਕ ਤੌਰ 'ਤੇ ਤੰਦਰੁਸਤ ਹੋਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਉਨ੍ਹਾਂ ਕਿਹਾ ਕਿ ਤੰਦਰੁਸਤ ਸਰੀਰ ਹੀ ਚੰਗੇ ਸਮਾਜ ਦੀ ਨੀਂਹ ਹੁੰਦਾ ਹੈ | ਉਨ੍ਹਾਂ ਕਿਹਾ ਕਿ ਯੋਗ ਦੁਆਰਾ ਮਨੁੱਖ ਅਨੇਕਾਂ ਬਿਮਾਰੀਆਂ ਨੂੰ ਖ਼ਤਮ ਕਰਕੇ ਖ਼ੁਸ਼ਹਾਲ ਜ਼ਿੰਦਗੀ ਬਤੀਤ ਕਰ ਸਕਦਾ ਹੈ | ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਰਾਜ ਕੁਮਾਰ ਵਲੋਂ ਵੱਖ-ਵੱੱਖ ਯੋਗ ਆਸਣ ਕਰਨ ਦੇ ਸਹੀ ਸਮੇਂ ਤੇ ਸਹੀ ਤਰੀਕਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਇਸ ਮੌਕੇ ਡਾ. ਜਤਿੰਦਰ ਕੁਮਾਰ, ਪ੍ਰੋ. ਇਕਬਾਲ ਸਿੰਘ, ਪ੍ਰੋ ਵਿਕਰਮ ਚੰਦੇਲ, ਪ੍ਰੋ ਸਤਨਾਮ ਕੌਰ ਅਤੇ ਪ੍ਰੋ ਅੰਮਿ੍ਤਪਾਲ ਸਿੰਘ ਪ੍ਰੋ. ਅਨੂ, ਪ੍ਰੋ. ਰਵੀ ਆਦਿ ਹਾਜ਼ਰ ਸਨ |
ਡੀ.ਏ.ਵੀ. ਕਾਲਜ ਵਿਖੇ ਯੋਗਾ ਦਿਵਸ ਮਨਾਇਆ
ਗੜ੍ਹਸ਼ੰਕਰ, (ਧਾਲੀਵਾਲ)-ਸਥਾਨਕ ਡੀ.ਏ.ਵੀ. ਫ਼ਾਰ ਗਰਲਜ਼ ਕਾਲਜ ਵਿਖੇ ਐੱਨ.ਐੱਸ.ਐੱਸ. ਯੂਨਿਟ ਤੇ ਰੈੱਡ ਰਿਬਨ ਕਲੱਬ ਵਲੋਂ ਪ੍ਰੋ. ਕਾਮਨਾ ਦੀ ਅਗਵਾਈ ਹੇਠ ਵਿਸ਼ਵ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ ਪ੍ਰੋ. ਕੰਵਲਇੰਦਰ ਕੌਰ ਨੇ ਵਿਦਿਆਰਥਣਾਂ ਨੂੰ ਯੋਗ ਦਿਵਸ ਦੀ ਮਹਤੱਤਾ 'ਤੇ ਚਾਨਣਾ ਪਿਆ | ਉਨ੍ਹਾਂ ਕਿਹਾ ਕਿ ਯੋਗ ਕਰਨ ਨਾਲ ਸਾਡਾ ਜੀਵਨ ਸਕਰਾਤਮਕ ਤੇ ਮਨ ਸ਼ਾਂਤ ਰਹਿੰਦਾ ਹੈ | ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਵੀ.ਪੀ. ਬੇਦੀ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਜਿਉਣ ਲਈ ਯੋਗ ਅਪਨਾਉਣ ਦਾ ਸੱਦਾ ਦਿੱਤਾ |
ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਯੋਗਾ ਦਿਵਸ ਮਨਾਇਆ
ਮੁਕੇਰੀਆਂ, (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਨੇ ਵੀ ਯੋਗ ਕੀਤਾ | ਇਸ ਮੌਕੇ 'ਤੇ ਸਕੂਲ ਦੇ ਪਿ੍ੰਸੀਪਲ ਮੈਡਮ ਬਬੀਤਾ ਚੌਧਰੀ ਨੇ ਯੋਗ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਸਾਨੂੰ ਯੋਗਾ ਨੂੰ ਆਪਣੇ ਜੀਵਨ 'ਚ ਅਹਿਮ ਸਥਾਨ ਦੇਣਾ ਚਾਹੀਦਾ ਹੈ ਤਾਂ ਜੋ ਅਸੀਂ ਜੀਵਨ ਭਰ ਤੰਦਰੁਸਤ ਰਹਿ ਸਕੀਏ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਵੱਖ-ਵੱਖ ਯੋਗ ਆਸਣਾਂ ਬਾਰੇ ਜਾਣਕਾਰੀ ਵੀ ਦਿੱਤੀ |
ਨੰਗਲ ਬਿਹਾਲਾਂ ਵਿਖੇ ਯੋਗਾ ਦਿਵਸ ਮਨਾਇਆ
ਨੰਗਲ ਬਿਹਾਲਾਂ, (ਵਿਨੋਦ ਮਹਾਜਨ)- ਅੱਜ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਜਨਰਲ ਸਕੱਤਰ ਡਿੰਪਲ ਸੁਰੀ ਦੀ ਅਗਵਾਈ ਹੇਠ ਨੰਗਲ ਬਿਹਾਲਾਂ ਵਿਖੇ ਵਿਸ਼ਵ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਯੋਗ ਕਰ ਰਹੀ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਡਿੰਪਲ ਸੁਰੀ ਨੇ ਕਿਹਾ ਕਿ ਯੋਗ ਸਾਡੇ ਸਰੀਰ ਨੂੰ ਨਿਰੋਗ ਰੱਖਣ ਵਿਚ ਸਹਾਇਤਾ ਕਰਦਾ ਹੈ ਤੇ ਇਸ ਇਸ ਨਾਲ ਸਰੀਰ ਚੁਸਤ ਰਹਿੰਦਾ ਹੈ | ਇਸ ਮੌਕੇ ਰੇਖਾ ਰਾਣੀ, ਲਤਾ ਰਾਣੀ, ਰਾਜ ਅਰੋੜਾ, ਲਕਸ਼ਮੀ, ਪਿ੍ਆ ਅਰੋੜਾ, ਬਾਬੀ, ਨੀਤਿਕਾ ਆਦਿ ਹਾਜ਼ਰ ਸਨ |
ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਵਿਖੇ ਅੰਤਰਾਸ਼ਟਰੀ ਯੋਗਾ ਦਿਵਸ ਮਨਾਇਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਹੁਸ਼ਿਆਰਪੁਰ ਵਲੋਂ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਮੁਹੱਲਾ ਫ਼ਤਿਹਗੜ੍ਹ ਹੁਸ਼ਿਆਰਪੁਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ ਜਿਸ 'ਚ ਡਾ. ਪਵਨ ਕੁਮਾਰ ਕਾਰਜਕਾਰੀ ਸਿਵਲ ਸਰਜਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਬ੍ਰਹਮ ਕੁਮਾਰੀ ਇਸ਼ਵਰੀਯ ਵਿਸ਼ਵ ਵਿਦਿਆਲਿਆ ਤੋਂ ਈਸ਼ਾਨ ਸ਼ਰਮਾ, ਗਿਆਨ ਚੰਦ, ਸੁਰਿੰਦਰ ਸਿੰਘ, ਹਰਜੰਗ ਸਿੰਘ ਪੀ. ਟੀ.ਆਈ. ਪੁਲਿਸ ਲਾਇਨ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਯੋਗ ਗੁਰੂ ਵਲੋਂ ਯੋਗ ਦੇ ਮਹੱਤਵ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਡਾ. ਪਵਨ ਕੁਮਾਰ ਨੇ ਕਿਹਾ ਕਿ ਯੋਗ ਦੀ ਸ਼ੁਰੂਆਤ ਭਾਰਤ ਦੇਸ਼ ਤੋਂ ਹੀ ਹੋਈ ਸੀ ਤੇ ਅੱਜ ਅਸੀਂ ਯੋਗਾ ਦਿਵਸ ਦੀ 8ਵੀਂ ਵਰ੍ਹੇਗੰਢ ਮਨਾ ਰਹੇ ਹਾਂ | ਇਸ ਮੌਕੇ ਨਿਸ਼ਾ ਰਾਣੀ ਮੈਨੇਜਰ, ਸੰਦੀਪ ਕੁਮਾਰੀ ਕਾਂਊਸਲਰ, ਚੰਦਨ ਸੋਨੀ ਕਾਂਊਸਲਰ, ਰਜਨੀ ਦੇਵੀ ਕਾਂਊਸਲਰ, ਹਰਦੀਪ ਕੌਰ ਸਟਾਫ ਨਰਸ, ਅਜੈ ਕੁਮਾਰ ਅਕਾਉਂਟੈਂਟ, ਪ੍ਰਸ਼ਾਂਤ ਆਦੀਆ, ਗੁਰਮੀਤ ਸਿੰਘ, ਰਮਨਦੀਪ, ਸ਼ਿਵਦੀਪ ਸਿੰਘ, ਬੂਟਾ ਸਿੰਘ, ਰਜਨੀ, ਰਚਨਾ ਆਦਿ ਹਾਜ਼ਰ ਸਨ |

ਨਸ਼ੀਲੇ ਪਦਾਰਥ ਸਮੇਤ 2 ਕਾਬੂ-ਮਾਮਲਾ ਦਰਜ

ਟਾਂਡਾ ਉੜਮੁੜ, 20 ਜੂਨ (ਕੁਲਬੀਰ ਸਿੰਘ ਗੁਰਾਇਆ)-ਟਾਂਡਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥ ਸਮੇਤ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ | ਉਕਤ ਵਿਅਕਤੀਆਂ ਦੀ ਪਹਿਚਾਣ ਜੈਮਲ ਫੱਤਾ ਪੁੱਤਰ ਸਰੂਪ ਲਾਲ ਤੇ ਧੀਰਜ ਕੁਮਾਰ ਪੁੱਤਰ ਸਰੂਪ ਲਾਲ ਵਾਸੀ ਵਾਰਡ ਨੰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਵੱਡੀ ਕਾਰਵਾਈ

ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਇਕ ਅਹਿਮ ਫ਼ੈਸਲਾ ਲੈਂਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਗੜ੍ਹਸ਼ੰਕਰ ਅਧੀਨ ਪੈਂਦੇ ਪਿੰਡ ਰਾਮਪੁਰ ਬਿਲੜੋਂ ਦੀ ਪੰਚਾਇਤ ਵਲੋਂ ਕਰੱਸ਼ਰ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਸੁਸਾਇਟੀ ਵਲੋਂ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਕੱਲ੍ਹ

ਟਾਂਡਾ ਉੜਮੁੜ, 21 ਜੂਨ (ਭਗਵਾਨ ਸਿੰਘ ਸੈਣੀ)-ਵਰਲਡ ਕੈਂਸਰ ਕੇਅਰ ਸੁਸਾਇਟੀ ਵਲੋਂ ਕੈਂਬਰ ਜਾਂਚ ਤੇ ਜਾਗਰੂਕਤਾ ਕੈਂਪ ਬਾਬਾ ਬੂਟਾ ਭਗਤ ਯਾਦਗਾਰੀ ਹਾਲ ਵਿਖੇ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਭਾਈ ਘਨ੍ਹਈਆ ਚੈਰੀਟੇਬਲ ਟਰੱਸਟ ਉੜਮੁੜ ਦੇ ਪ੍ਰਧਾਨ ਡਾ. ...

ਪੂਰੀ ਖ਼ਬਰ »

ਢੋਲਵਾਹਾਂ ਰੋਡ ਹਰਿਆਣਾ ਵਿਖੇ 2 ਨੌਜਵਾਨਾਂ 'ਤੇ ਚੱਲਾਈ ਗੋਲੀ

ਹਰਿਆਣਾ, 21 ਜੂਨ (ਹਰਮੇਲ ਸਿੰਘ ਖੱਖ)-ਅੱਜ ਦੇਰ ਸ਼ਾਮ ਕਸਬਾ ਹਰਿਆਣਾ ਦੇ ਢੋਲਵਾਹਾ ਰੋਡ 'ਤੇ ਦੋ ਨੋਜਵਾਨਾਂ 'ਤੇ ਗੋਲੀ ਚੱਲਣ ਦਾ ਸਮਾਚਾਰ ਮਿਲਿਆ | ਸੂਬੇ ਅੰਦਰ ਕਈ ਥਾਵਾਂ 'ਤੇ ਗੋਲੀਆਂ ਚੱਲਣ ਦੀਆਂ ਖਬਰਾਂ ਸਾਹਮਣੇ ਆ ਰਹੀਆ ਹਨ ਤੇ ਅੱਜ ਦੇਰ ਸ਼ਾਮ ਕਸਬਾ ਹਰਿਆਣਾ ਦੇ ...

ਪੂਰੀ ਖ਼ਬਰ »

ਜੇ.ਪੀ.ਐਮ.ਓ. ਵਲੋਂ ਮੀਟਿੰਗ 'ਚ ਕੇਂਦਰ ਦੇ ਗਲਤ ਫ਼ੈਸਲਿਆਂ ਵਿਰੁੱਧ ਮਤੇ ਪਾਸ

ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ)-ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ (ਜੇ.ਪੀ.ਐਮ.ਓ.) ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਮੁਲਾਜ਼ਮ ਭਵਨ ਹੁਸ਼ਿਆਰਪੁਰ ਵਿਖੇ ਬਿਮਲਾ ਦੇਵੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬਿਮਲਾ ਦੇਵੀ ਨੇ ਦੱਸਿਆ ਕਿ ਮੀਟਿੰਗ 'ਚ ...

ਪੂਰੀ ਖ਼ਬਰ »

ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ ਨਾਲ ਸੰਬੰਧਿਤ ਸਰਕਾਰੀ ਅਧਿਕਾਰੀ/ਕਰਮਚਾਰੀ ਵੋਟ ਪਾਉਣ ਲਈ 23 ਦੀ ਲੈ ਸਕਦੇ ਹਨ ਛੁੱਟੀ-ਜ਼ਿਲ੍ਹਾ ਚੋਣ ਅਫ਼ਸਰ

ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਨੇ ਸੰਗਰੂਰ ਲੋਕ ਸਭਾ ਸੀਟ ਲਈ ਹੋ ਰਹੀ ਉਪ ਚੋਣ ਕਾਰਨ ਜ਼ਿਲ੍ਹਾ ਸੰਗਰੂਰ, ਜ਼ਿਲ੍ਹਾ ਬਰਨਾਲਾ ਤੇ ਜ਼ਿਲ੍ਹਾ ਮਲੇਰਕੋਟਲਾ ਦੇ 105-ਮਲੇਰਕੋਟਲਾ ਵਿਧਾਨ ਸਭਾ ਹਲਕੇ 'ਚ ਸਥਿਤ ਸਰਕਾਰੀ ਦਫ਼ਤਰਾਂ, ...

ਪੂਰੀ ਖ਼ਬਰ »

ਪ੍ਰੋਫੈਸਰ ਮੁਲਤਾਨੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਭੰਗਾਲਾ, 21 ਜੂਨ (ਬਲਵਿੰਦਰਜੀਤ ਸਿੰਘ ਸੈਣੀ)-ਪੰਜਾਬ 'ਚ ਆਮ ਆਦਮੀ ਪਾਰਟੀ ਸਰਕਾਰ ਬਣਨ ਤੋਂ ਬਾਅਦ ਪ੍ਰੋਫੈਸਰ ਜੀ.ਐੱਸ. ਮੁਲਤਾਨੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਵਲੋਂ ਪਿੰਡ ਤੇ ਸ਼ਹਿਰ ਦੇ ਲੋਕਾਂ ਦੀਆਂ ਪਿੰਡ ਘਸੀਟਪੁਰ ਵਿਖੇ ਸਮੱਸਿਆਵਾਂ ਸੁਣੀਆਂ | ...

ਪੂਰੀ ਖ਼ਬਰ »

ਮਹੰਤ ਚਤਰਭੁਜ ਦਾਸ ਜ਼ਿਲੇ੍ਹ ਦਾ ਧਰਮ ਆਚਾਰੀਆ ਨਿਯੁਕਤ

ਕੋਟਫ਼ਤੂਹੀ, 21 ਜੂਨ (ਅਟਵਾਲ)- ਪਿੰਡ ਨਡਾਲੋ ਦੇ ਸ੍ਰੀ ਰਾਮ ਮੰਦਰ ਵਿਖੇ ਵਿਸ਼ਵ ਹਿੰਦੂ ਮਹਾਸੰਘ ਭਾਰਤ ਦੇ ਗੋਰਖ ਪੀਠਾ ਧੀਸ਼ਵਰ ਮਹੰਤ ਯੋਗੀ ਆਦਿੱਤਨਾਥ, ਪੰਕਜ ਨਾਥ ਰਾਸ਼ਟਰੀ ਮਹਾ ਮੰਤਰੀ, ਟਿੱਕ ਸਿਵੇਦਰ ਪਾਲ ਕੁਟਲੋਹੜ ਰਾਸ਼ਟਰੀ ਮੰਤਰੀ ਤੇ ਅਧਿਅਕਸ਼ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਕਾਲਜ ਆਫ ਨਰਸਿੰਗ 'ਚ ਯੋਗਾ ਸੈਸ਼ਨ ਕਰਵਾਇਆ

ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਕਾਲਜ ਆਫ ਨਰਸਿੰਗ ਹੁਸ਼ਿਆਰਪੁਰ ਵਿਖੇ 'ਮਨੁੱਖਤਾ ਲਈ ਯੋਗ' ਵਿਸ਼ੇ 'ਤੇ ਵਰਚੁਅਲ ਪਲੇਟਫਾਰਮ ਰਾਹੀਂ ਯੋਗਾ ਸੈਸ਼ਨ ਕਰਵਾਇਆ ਗਿਆ ਜਿਸ 'ਚ ਸਾਰੀਆਂ ਵਿਦਿਆਰਥਣਾਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ | ਇਸ ...

ਪੂਰੀ ਖ਼ਬਰ »

ਬਾਬਾ ਸੁਖਨਾ ਭਗਤ ਦੀ ਯਾਦ 'ਚ ਕੀਰਤਨ ਦਰਬਾਰ

ਅੱਡਾ ਸਰਾਂ, 21 ਜੂਨ (ਮਸੀਤੀ )-ਪਿੰਡ ਦੇਹਰੀਵਾਲ 'ਚ ਬਾਬਾ ਸੁੱਖਨਾ ਭਗਤ ਦੀ ਯਾਦ 'ਚ ਸਾਲਾਨਾ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਧਾਰਮਿਕ ਦੀਵਾਨਾਂ 'ਚ ਭਾਈ ਪਿਆਰਾ ਸਿੰਘ, ਭਾਈ ਤਜਿੰਦਰ ਸਿੰਘ, ਭਾਈ ਸਤਵਚਨ ਸਿੰਘ, ਭਾਈ ਨਗਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 2 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 2 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 40927 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 271 ਸੈਂਪਲਾਂ ਦੀ ਪ੍ਰਾਪਤ ਹੋਈ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦਾ 1 ਕਾਬੂ

ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਇੱਕ ਜੂਸ ਦੀ ਦੁਕਾਨ ਦੇ ਬਾਹਰ ਖੜੇ ਹੋ ਕੇ ਦੜਾ ਸੱਟਾ ਲਗਾਉਂਦੇ ਇੱਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਕੋਲੋਂ ਦੜੇ ਸੱਟੇ ਦੀਆਂ ਪਰਚੀਆਂ ਤੇ 5340 ਰੁਪਏ ਦੀ ਨਗਦੀ ਬਰਾਮਦ ਕੀਤੀ | ਕਥਿਤ ...

ਪੂਰੀ ਖ਼ਬਰ »

ਮਾਈਨਿੰਗ ਐਕਟ ਤਹਿਤ ਮਾਮਲਾ ਦਰਜ

ਗੜ੍ਹਸ਼ੰਕਰ, 21 ਜੂਨ (ਧਾਲੀਵਾਲ)-ਮਾਈਨਿੰਗ ਇੰਸਪੈਕਟਰ ਦਵਿੰਦਰ ਕੁਮਾਰ ਵਲੋਂ ਗੜ੍ਹਸ਼ੰਕਰ ਪੁਲਿਸ ਪਾਸ ਦਰਖਾਸਤ ਦਿੱਤੀ ਗਈ ਕਿ ਗੁਰਮੁੱਖ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਕੁੱਕੜਾਂ ਵਲੋਂ ਪਿੰਡ ਬਿਲੜੋਂ ਵਿਖੇ ਪੈਂਦੀ ਜ਼ਮੀਨ ਵਿਚ 8-9 ਫੁੱਟ ਮਿੱਟੀ ਦੀ ਡੂੰਘੀ ਪੁਟਾਈ ...

ਪੂਰੀ ਖ਼ਬਰ »

ਅਗਨੀਪਥ ਭਰਤੀ ਯੋਜਨਾ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰਾ

ਬੀਣੇਵਾਲ, 21 ਜੂਨ (ਬੈਜ ਚੌਧਰੀ)- ਕੇਂਦਰ ਸਰਕਾਰ ਵਲੋਂ ਨੌਜਵਾਨਾਂ ਦੀ ਅਗਨੀਪੱਥ ਯੋਜਨਾ ਅਧੀਨ ਫੌਜ 'ਚ ਸ਼ੁਰੂ ਕੀਤੀ ਜਾ ਰਹੀ ਭਰਤੀ ਨੂੰ ਲੈ ਕੇ ਬੀਤ ਇਲਾਕੇ ਦੇ ਅੱਡਾ ਝੁੰਗੀਆਂ (ਬੀਣੇਵਾਲ) 'ਚ ਵੱਖ-ਵੱਖ ਸੰਗਠਨਾਂ ਵਲੋਂ ਕੇਂਦਰ ਸਰਕਾਰ ਖਿਲਾਫ ਜੋਰਦਾਰ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

-ਮਾਮਲਾ ਤਨਖ਼ਾਹਾਂ ਜਾਰੀ ਨਾ ਕੀਤੇ ਜਾਣ ਦਾ-

ਪੰਜਾਬ ਰੋਡਵੇਜ਼/ਪਨਬੱਸ /ਪੀ.ਆਰ.ਟੀ.ਸੀ. ਕੱਚੇ ਮੁਲਾਜ਼ਮਾਂ ਵਲੋਂ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਰੋਡਵੇਜ਼/ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਕੱਚੇ ਮੁਲਾਜ਼ਮਾਂ ਨੂੰ ਵਿਭਾਗ ਵਲੋਂ ਤਨਖ਼ਾਹ ਜਾਰੀ ਨਾ ਕਰਨ ਦੇ ਰੋਸ 'ਚ 'ਤਨਖ਼ਾਹ ਨਹੀਂ ਤਾਂ ਕੰਮ ਨਹੀਂ' ਦਾ ...

ਪੂਰੀ ਖ਼ਬਰ »

ਮਾਤਾ ਭਾਗਵੰਤੀ ਨਮਿਤ ਅੰਤਿਮ ਅਰਦਾਸ 24 ਨੂੰ

ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ)-ਸਬ ਐਡੀਟਰ ਦਵਿੰਦਰ ਸਿੰਘ ਦੀ ਨਾਨੀ ਤੇ ਸਰਵਣ ਸਿੰਘ ਦੀ ਮਾਤਾ ਭਾਗਵੰਤੀ ਪਤਨੀ ਸਵ: ਮਹਿੰਗਾ ਰਾਮ, ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ 15 ਜੂਨ ਨੂੰ ਗੁਰੂ ਚਰਨਾ 'ਚ ਜਾ ਬਿਰਾਜੇ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਰਮਨ ਕੁਮਾਰ ਵਾਸੀ ਬਹਾਦਰਪੁਰ ਭਾਈਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਰਮਨ ਕੁਮਾਰ ਐਕਟਿਵਾ 'ਚ ਨਸ਼ੀਲੇ ਪਦਾਰਥ ਰੱਖ ਕੇ ਵੇਚ ਰਿਹਾ ਸੀ | ਇੱਕ ਗੁਪਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX