ਤਾਜਾ ਖ਼ਬਰਾਂ


ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  16 minutes ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  35 minutes ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  about 1 hour ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  about 2 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 1 hour ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  about 2 hours ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  about 2 hours ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  about 2 hours ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਟੇਕਿਆ ਮੱਥਾ
. . .  about 3 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਸੰਬੰਧੀ ਪ੍ਰੋਗਰਾਮਾਂ ਦੀ ਰੂਪਰੇਖਾ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਗਏ ਵਫ਼ਦ ਦੇ ਮੈਂਬਰਾਂ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕੀਤੇ ਗਏ...
ਭਲਕੇ ਵਿਆਹ ਦੇ ਬੰਧਨ ’ਚ ਬੱਝਣਗੇ ਆਪ ਵਿਧਾਇਕਾ ਨਰਿੰਦਰ ਕੌਰ ਭਰਾਜ
. . .  about 2 hours ago
ਸੰਗਰੂਰ, 6 ਅਕਤੂਬਰ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਕੱਲ੍ਹ ਨੂੰ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਇਹ ਸਮਾਗਮ ਪਟਿਆਲੇ ਵਿਖੇ ਹੋਣਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਇਸ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।
ਕੈਲੀਫੋਰਨੀਆ 'ਚ ਪੰਜਾਬੀ ਪਰਿਵਾਰ ਦੇ ਕਤਲ ਦੀ ਮੁੱਖ ਮੰਤਰੀ ਮਾਨ ਵਲੋਂ ਕੇਂਦਰੀ ਵਿਦੇਸ਼ ਮੰਤਰੀ ਨੂੰ ਉੱਚ ਪੱਧਰੀ ਜਾਂਚ ਦੀ ਮੰਗ
. . .  about 2 hours ago
ਚੰਡੀਗੜ੍ਹ, 6 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ ਤਿੰਨ ਦਿਨ ਪਹਿਲਾਂ ਅਗਵਾ ਕੀਤੇ ਪੰਜਾਬੀ ਪਰਿਵਾਰ ਦੀ ਮੌਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਕੈਲੀਫੋਰਨੀਆ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ 'ਚ ਭਰਤੀਆਂ ਦਾ ਪੋਸਟਰ ਕੀਤਾ ਜਾਰੀ
. . .  about 3 hours ago
ਚੰਡੀਗੜ੍ਹ, 6 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੱਢੀਆਂ ਨੌਕਰੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਇਹ ਨੌਕਰੀਆਂ ਬਿਨਾਂ ਰਿਸ਼ਵਤ ਅਤੇ ਬਿਨਾਂ ਕਿਸੇ ਸਿਫਾਰਸ਼ ਤੋਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ...
ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਦਾ ਦਿਹਾਂਤ
. . .  about 5 hours ago
ਮਹਿਲ ਕਲਾਂ, 6 ਅਕਤੂਬਰ (ਅਵਤਾਰ ਸਿੰਘ ਅਣਖੀ )-ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਬਰੇਨ ਅਟੈਕ ਹੋ ਜਾਣ ਕਰਕੇ ਅਚਾਨਕ ਹੀ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 3-30 ਵਜੇ ਪਿੰਡ ਖਿਆਲੀ ( ਨੇੜੇ ਮਹਿਲ ਕਲਾਂ) ਵਿਖੇ ਹੋਵੇਗਾ।
ਬਾਲੀਵੁੱਡ ਗਾਇਕਾ ਨੇਹਾ ਕੱਕੜ ਪਤੀ ਰੋਹਨਪ੍ਰੀਤ ਸਿੰਘ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 5 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਗਾਇਕਾ ਅਤੇ ਰਿਐਲਿਟੀ ਸ਼ੋਅ ਦੀ ਜੱਜ ਨੇਹਾ ਕੱਕੜ ਅੱਜ ਆਪਣੇ ਗਾਇਕ ਪਤੀ ਰੋਹਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ...
ਭਾਰਤ ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, ਫ਼ਾਇਰਿੰਗ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਗਿਆ
. . .  about 5 hours ago
ਅਜਨਾਲਾ, ਗੱਗੋਮਾਹਲ 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀਤੀ ਰਾਤ ਬੀ.ਐੱਸ.ਐੱਫ ਜਵਾਨਾਂ ਵਲੋਂ ਡਰੋਨ ਦੀ ਹਾਲਤ ਦੇਖੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਰਮਦਾਸ ਅਧੀਨ...
ਮਰਸਿਡ ਤੋਂ ਅਗਵਾ ਭਾਰਤੀ ਪਰਿਵਾਰ ਦੇ ਚਾਰਾਂ ਜੀਆਂ ਦੀਆਂ ਮਿਲੀਆਂ ਗੋਲੀਆਂ ਨਾਲ ਵਿੰਨ੍ਹੀਆਂ ਲਾਸ਼ਾਂ
. . .  about 5 hours ago
ਸਾਨ ਫਰਾਂਸਿਸਕੋ, 6 ਅਕਤੂਬਰ (ਐੱਸ.ਅਸ਼ੋਕ ਭੌਰਾ)- ਅਮਰੀਕਾ ਦੇ ਪੰਜਾਬੀ ਭਾਈਚਾਰੇ ਲਈ ਅੱਜ ਦਾ ਦਿਨ ਮਨਹੂਸ ਮੰਦਭਾਗਾ ਅਤੇ ਕਦੇ ਵੀ ਨਾ ਭੁੱਲਣ ਵਾਲਾ ਮੰਨਿਆ ਜਾਂਦਾ ਰਹੇਗਾ। ਪਿਛਲੇ ਤਿੰਨ ਦਿਨਾਂ ਤੋਂ ਇਕ ਪੰਜਾਬੀ ਪਰਿਵਾਰ ਦੇ ਅਗਵਾ ਕੀਤੇ ਚਾਰ...
ਅੱਜ ਭਾਰਤ-ਸਾਊਥ ਅਫ਼ਰੀਕਾ ਪਹਿਲਾ ਵਨਡੇਅ, ਕੋਹਲੀ-ਰੋਹਿਤ ਨਹੀਂ, ਕਪਤਾਨ ਧਵਨ ਕਰਨਗੇ ਧਮਾਲ
. . .  about 6 hours ago
ਨਵੀਂ ਦਿੱਲੀ, 6 ਅਕਤੂਬਰ-ਭਾਰਤੀ ਟੀਮ ਨੇ ਆਪਣੇ ਘਰ 'ਚ ਸਾਊਥ ਅਫ਼ਰੀਕਾ ਨੂੰ ਟੀ-20 ਸੀਰੀਜ਼ 'ਚ 2-1 ਨਾਲ ਹਰਾਇਆ ਹੈ, ਹੁਣ ਦੋਵਾਂ ਟੀਮਾਂ 'ਚ ਤਿੰਨ ਮੈਚਾਂ ਦੀ ਵਨਡੇਅ ਸੀਰੀਜ਼ ਖੇਡੀ ਜਾਵੇਗੀ। ਸੀਰੀਜ਼ ਦਾ ਪਹਿਲਾ ਮੈਚ ਅੱਜ (6 ਅਕਤੂਬਰ) ਲਖਨਊ...
ਦੁਰਗਾ ਵਿਸਰਜਨ ਦੌਰਾਨ ਆਇਆ ਭਿਆਨਕ ਹੜ੍ਹ, 40 ਲੋਕ ਰੁੜ੍ਹੇ, 8 ਲੋਕਾਂ ਦੀ ਮੌਤ
. . .  about 6 hours ago
ਜਲਪਾਈਗੁੜੀ, 6 ਅਕਤੂਬਰ- ਦੁਰਗਾ ਵਿਸਰਜਨ ਦੌਰਾਨ ਜਲਪਾਈਗੁੜੀ ਜ਼ਿਲ੍ਹੇ ਦੇ ਮਾਲ ਬਾਜ਼ਾਰ ਸਥਿਤ ਮਾਲ ਨਦੀ 'ਚ ਭਿਆਨਕ ਹਾਦਸਾ ਵਾਪਰ ਗਿਆ। ਇੱਥੋਂ ਦੀ ਮਲ ਨਦੀ ਦੇ ਪਾਣੀ ਦਾ ਪੱਧਰ ਇਕਦਮ ਵਧਣ ਨਾਲ ਕਈ ਲੋਕ ਨਦੀ 'ਚ ਰੁੜ੍ਹ ਗਏ। ਇਸ ਹਾਦਸੇ 'ਚ ਹੁਣ ਤੱਕ...
ਅਮਰੀਕਾ ਦੇ ਮੈਕਸੀਕੋ ਸਿਟੀ ਹਾਲ ’ਚ ਗੋਲੀਬਾਰੀ, ਮੇਅਰ ਸਮੇਤ ਘੱਟੋ-ਘੱਟ 10 ਲੋਕਾਂ ਦੀ ਹੋਈ ਮੌਤ
. . .  about 6 hours ago
ਲੰਡਨ, 6 ਅਕਤੂਬਰ-ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਮੈਕਸੀਕੋ ਦਾ ਹੈ। ਮੈਕਸੀਕਨ ਸਿਟੀ ਹਾਲ 'ਚ ਸਮੂਹਿਕ ਗੋਲੀਬਾਰੀ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁਰੂਆਤੀ ਜਾਂਚ ਦੇ ਮੁਤਾਬਿਕ ਮਰਨ ਵਾਲਿਆਂ 'ਚ ਮੇਅਰ ਵੀ ਸ਼ਾਮਿਲ ਹੈ।
ਕੇਰਲ 'ਚ ਸਵੇਰੇ-ਸਵੇਰੇ ਦਰਦਨਾਕ ਹਾਦਸਾ, 2 ਬੱਸਾਂ ਦੀ ਟੱਕਰ 'ਚ 9 ਲੋਕਾਂ ਦੀ ਮੌਤ
. . .  about 6 hours ago
ਤਿਰੂਵਨੰਤਪੁਰਮ, 6 ਅਕਤੂਬਰ-ਕੇਰਲ 'ਚ ਅੱਜ ਸਵੇਰੇ-ਸਵੇਰੇ 2 ਬੱਸਾਂ ਦੀ ਟੱਕਰ ਨਾਲ ਦਰਦਨਾਕ ਹਾਦਸਾ ਹੋ ਗਿਆ। ਕੇਰਲ ਦੇ ਪਲਕੜ ਜ਼ਿਲ੍ਹੇ ਦੇ ਵਡੱਕਨਚੇਕੀ 'ਚ ਕੇਰਲ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਨਾਲ...
⭐ਮਾਣਕ - ਮੋਤੀ⭐
. . .  about 7 hours ago
⭐ਮਾਣਕ - ਮੋਤੀ⭐
ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਹਾੜ ਸੰਮਤ 554

ਅੰਮ੍ਰਿਤਸਰ

ਮੀਂਹ ਕਾਰਨ ਗੁਰੂ ਨਗਰੀ 'ਚ ਹੋਈ ਜਲਥਲ

ਅੰਮਿ੍ਤਸਰ, 21 ਜੂਨ (ਹਰਮਿੰਦਰ ਸਿੰਘ)-ਬੀਤੇ ਕੁਝ ਦਿਨਾਂ ਤੋਂ ਰੁਕ ਰੁਕ ਕੇ ਹੋਣ ਵਾਲੀ ਬਰਸਾਤ ਕਾਰਨ ਮੌਸਮ ਵਿਚ ਵੱਡੀ ਤਬਦੀਲੀ ਆਈ | ਜਿਸ ਕਾਰਨ ਮੌਸਮ ਸੁਹਾਵਣਾ ਹੋ ਰਿਹਾ ਹੈ ਪਰ ਦੇਰ ਸ਼ਾਮ ਭਾਰੀ ਮੀਂਹ ਪੈਣ ਨਾਲ ਗੁਰੂ ਨਗਰੀ 'ਚ ਜਲਥਲ ਹੋ ਗਈ | ਬੀਤੀ ਅੱਧੀ ਰਾਤ ਤੋਂ ਸਵੇਰੇ 11 ਵਜੇ ਤੱਕ ਅੰਮਿ੍ਤਸਰ ਅਤੇ ਇਸ ਆਸ ਦੇ ਪਾਸ ਦੇ ਇਲਾਕਿਆਂ 'ਚ ਦਰਮਿਆਨੀ ਤੇ ਹਲਕੇ ਪੱਧਰ ਦੀ ਬਾਰਿਸ਼ ਹੋਈ | ਇਸ ਬਾਰਿਸ਼ ਕਾਰਨ ਤਾਪਮਾਨ ਵਿਚ ਗਿਰਾਵਟ ਆਉਣ ਨਾਲ ਪਾਰਾ 26.8 ਡਿਗਰੀ ਸੈਲਸੀਅਸ ਤੱਕ ਹੀ ਪਹੁੰਚ ਸਕਿਆ ਜਦੋਂ ਕਿ ਘੱਟ ਤੋਂ ਘੱਟ ਤਾਪਮਾਨ 20.5 ਡਿਗਰੀ ਸੈਲਸੀਅਸ ਤੱਕ ਰਿਹਾ | ਇਸਦੇ ਨਾਲ ਹੀ ਸਵੇਰੇ 8:30 ਵਜੇ ਤੱਕ ਬਰਸਾਤ 11 ਐੱਮ. ਐੱਮ. ਤੱਕ ਦਰਜ ਕੀਤੀ ਗਈ | ਇਸ ਬਾਰਿਸ਼ ਦੇ ਕਾਰਨ ਨੀਵੀਆਂ ਜਗ੍ਹਾ ਬਰਸਾਤੀ ਪਾਣੀ ਨਾਲ ਭਰ ਗਈਆਂ | ਸ਼ਹਿਰ ਦੀ ਲੰਬੇ ਅਰਸੇ ਤੋਂ ਟੁੱਟੀਆਂ ਸੜਕਾਂ ਦੇ ਵਿਚਕਾਰ ਪਏ ਟੋਏ ਬਰਸਾਤੀ ਪਾਣੀਆਂ ਨਾਲ ਢੱਕੇ ਗਏ ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ |
ਬਰਸਾਤਾਂ ਸ਼ੁਰੂ, ਨਹੀਂ ਸ਼ੁਰੂ ਹੋਇਆ ਅਸੁਰੱਖਿਅਤ ਇਮਾਰਤਾਂ ਦਾ ਸਰਵੇਖਣ
ਬਿਲਡਿੰਗ ਵਿਭਾਗ ਦਾ ਅਮਲਾ ਵਾਰਡਬੰਦੀ ਦੇ ਕੰਮ 'ਚ ਰੁੱਝਾ

ਬਰਸਾਤਾਂ ਦੀ ਸ਼ੁਰੂਆਤ ਹੋ ਗਈ ਹੈ ਅਕਸਰ ਹੀ ਬਰਸਾਤਾਂ ਦੌਰਾਨ ਖਸਤਾ ਤੇ ਪੁਰਾਣੇ ਕੱਚੇ ਘਰਾਂ ਦੀਆਂ ਕੰਧਾਂ ਦੇ ਡਿੱਗਣ ਕਾਰਨ ਹਰ ਸਾਲ ਕਈ ਕੀਮਤੀ ਜਾਨਾਂ ਜਾਂਦੀਆਂ ਹਨ | ਖਸਤਾ ਇਮਾਰਤਾਂ ਕਾਰਨ ਵਾਪਰਨ ਵਾਲੇ ਵੱਡੇ ਹਾਦਸਿਆਂ ਨੂੰ ਰੋਕਣ ਲਈ ਨਗਰ ਨਿਗਮ ਵਲੋਂ ਹਰ ਸਾਲ ਸ਼ਹਿਰ ਵਿਚ ਖਸਤਾ ਅਤੇ ਅਸੁਰੱਖਿਅਤ ਇਮਾਰਤਾਂ ਦਾ ਸਰਵੇ ਕਰਵਾਇਆ ਜਾਂਦਾ ਹੈ ਅਤੇ ਅਸੁਰੱਖਿਅਤ ਇਮਾਰਤਾਂ ਦੇ ਮਾਲਕਾਂ ਨੂੰ ਖ਼ਾਲੀ ਕਰਨ, ਆਪਣੀਆਂ ਬਿਲਡਿੰਗਾਂ ਦੀ ਮੁਰੰਮਤ ਕਰਵਾਉਣ ਜਾਂ ਇਨ੍ਹਾਂ ਨੂੰ ਤੋੜਨ ਸਬੰਧੀ ਨੋਟਿਸ ਕੱਢੇ ਜਾਂਦੇ ਹਨ | ਇਸ ਵੇਲੇ ਵੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਖ਼ਾਸ ਕਰਕੇ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਦੇ ਅੰਦਰ ਸੈਂਕੜੇ ਪੁਰਾਣੇ ਘਰ ਹਨ ਜਿਨ੍ਹਾਂ ਵਿਚੋਂ ਕਈ ਘਰ ਖਸਤਾ ਤੇ ਬਹੁਤ ਖਸਤਾ ਹਾਲਤ ਵਿਚ ਹਨ | ਬੀਤੇ ਸਾਲ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਸ਼ਹਿਰ ਦੀਆਂ ਵੱਖ-ਵੱਖ ਕਾਲੋਨੀਆਂ ਵਿਚ ਸਰਵੇਖਣ ਕਰਵਾ ਕੇ 130 ਦੇ ਕਰੀਬ ਅਸੁਰੱਖਿਅਤ ਇਮਾਰਤਾਂ ਪਾਈਆਂ ਗਈਆਂ ਜਿਨ੍ਹਾਂ ਵਿਚੋਂ 30 ਦੇ ਕਰੀਬ ਅਜਿਹੀਆਂ ਇਮਾਰਤਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਦੇ ਅਦਾਲਤ 'ਚ ਮਾਮਲੇ ਚੱਲ ਰਹੇ ਹਨ | ਇਹ ਸਰਵੇਖਣ ਬਿਲਡਿੰਗ ਵਿਭਾਗ ਵਲੋਂ ਹਰ ਸਾਲ ਬਰਸਾਤਾਂ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਰਵਾ ਲਿਆ ਜਾਂਦਾ ਹੈ ਪਰ ਇਸ ਵਾਰ ਬਰਸਾਤਾਂ ਸ਼ੁਰੂ ਹੋ ਗਈਆਂ ਹਨ ਤੇ ਅਜੇ ਤੱਕ ਸਰਵੇਖਣ ਦਾ ਨਾਂਅ ਵੀ ਨਹੀਂ ਸੁਣਨ ਨੂੰ ਮਿਲ ਰਿਹਾ ਹੈ | ਇਸ ਸਬੰਧ ਵਿਚ ਐੱਮ. ਟੀ. ਪੀ. ਇਕਬਾਲਪ੍ਰੀਤ ਸਿੰਘ ਰੰਧਾਵਾ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਦੱਸਿਆ ਬਿਲਡਿੰਗ ਵਿਭਾਗ ਦਾ ਕਰੀਬ ਸਾਰਾ ਹੀ ਸਟਾਫ਼ ਵਾਰਡਬੰਦੀ ਦੇ ਕੰਮ 'ਚ ਲੱਗਾ ਹੋਇਆ ਹੈ | ਉਸ ਕੰਮ ਵਿਚ ਮੁਲਾਜ਼ਮਾਂ ਦੀ ਕਮੀ ਪੈ ਰਹੀ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਅਜੇ ਤੱਕ ਸਰਵੇ ਸਬੰਧੀ ਵੀ ਕੋਈ ਨੋਟਿਫਕੇਸ਼ਨ ਨਹੀਂ ਹੋਇਆ ਜਿਸ ਕਰਕੇ ਅਜੇ ਸਰਵੇ ਨਹੀਂ ਹੋ ਸਕਦਾ |

ਪਨਬੱਸ ਤੇ ਪੀ. ਆਰ. ਟੀ. ਸੀ. ਦੇ ਕੰਟਰੈਕਟ ਵਰਕਰਾਂ ਨੇ ਤਨਖ਼ਾਹਾਂ ਜਾਰੀ ਨਾ ਹੋਣ ਕਰਕੇ ਬੱਸ ਅੱਡਾ 2 ਘੰਟੇ ਲਈ ਕੀਤਾ ਬੰਦ

ਅੰਮਿ੍ਤਸਰ, 21 ਜੂਨ (ਗਗਨਦੀਪ ਸ਼ਰਮਾ)-ਪਨਬੱਸ 'ਤੇ ਪੀ. ਆਰ. ਟੀ. ਸੀ. ਦੇ ਕੰਟਰੈਕਟ ਵਰਕਰਾਂ ਵਲੋਂ ਮਈ ਮਹੀਨੇ ਦੀ ਤਨਖ਼ਾਹਾਂ ਜਾਰੀ ਨਾ ਹੋਣ ਦੇ ਰੋਸ ਵਜੋਂ ਅੱਜ ਸ਼ਹੀਦ ਮਦਨ ਲਾਲ ਢੀਂਗਰਾ ਅੰਤਰਰਾਜੀ ਬੱਸ ਟਰਮੀਨਲ (ਅੰਮਿ੍ਤਸਰ ਬੱਸ ਅੱਡਾ) 2 ਘੰਟੇ ਲਈ ਬੰਦ ਕਰਕੇ ਸੂਬਾ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ਨੰਬਰ-1 ਤੋਂ ਲਾਸ਼ ਬਰਾਮਦ

ਅੰਮਿ੍ਤਸਰ, 21 ਜੂਨ (ਗਗਨਦੀਪ ਸ਼ਰਮਾ)-ਜੀ. ਆਰ. ਪੀ. ਵਲੋਂ ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ਨੰਬਰ-1 ਅਟਾਰੀ ਸਾਈਡ ਤੋਂ ਲਾਸ਼ ਬਰਾਮਦ ਹੋਈ ਹੈ | ਏ. ਐਸ. ਆਈ. ਦਯਾ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਉਮਰ ਤਕਰੀਬਨ 30 ਸਾਲ ਹੈ ਅਤੇ ਉਸ ਨੇ ਚੈੱਕ ਵਾਲੀ ਕਮੀਜ਼ ਤੇ ਹਰੇ ਰੰਗ ਦਾ ਪਜਾਮਾ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਖ਼ਿਲਾਫ਼ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਵਲੋਂ ਪੁਤਲੀਘਰ ਚੌਕ 'ਚ ਰੋਸ ਪ੍ਰਦਰਸ਼ਨ

ਛੇਹਰਟਾ, 21 ਜੂਨ (ਵਡਾਲੀ, ਵਿਰਦੀ)-ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਦੀ ਅਗਵਾਈ ਵਿਚ ਅਗਨੀਪਥ ਯੋਜਨਾ ਨੂੰ ਰੱਦ ਕਰਵਾਉਣ ਲਈ ਪੁਤਲੀਘਰ ਚੌਂਕ, ਅੰਮਿ੍ਤਸਰ ਵਿਖੇ ਕੇਂਦਰ ਸਰਕਾਰ ਖ਼ਿਲਾਫ ਰੋਸ ਮੁਜ਼ਾਹਰਾ ਕੀਤਾ ਗਿਆ ਤੇ ਪੁਤਲੀਘਰ ਤੋਂ ਵਾਲਮੀਕੀ ਚੌਂਕ ਤੱਕ ਰੋਸ ਮਾਰਚ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਕਈ ਹੋਰ ਅਲਟਰਾਸਾਊਾਡ ਕੇਂਦਰਾਂ 'ਚ ਵੀ ਹੁੰਦਾ ਹੈ ਿਲੰਗ ਨਿਰਧਾਰਣ ਟੈਸਟ

ਅੰਮਿ੍੍ਰਤਸਰ, 21 ਜੂਨ (ਰੇਸ਼ਮ ਸਿੰਘ)-ਬੀਤੇ ਦਿਨ ਡੀ. ਐਮ. ਡਾਇਗਨੋਸਟਿਕ ਕੇਂਦਰ 'ਚ ਭਰੂਣ ਦਾ ਿਲੰਗ ਨਿਰਧਾਰਣ ਟੈਸਟ ਕਰਨ ਦਾ ਭਾਵੇਂ ਸਿਹਤ ਵਿਭਾਗ ਲੁਧਿਆਣਾ ਦੀ ਟੀਮ ਵਲੋਂ ਪਰਦਾਫਾਸ਼ ਕਰਦਿਆਂ ਇਸ ਦੇ ਮਾਲਕ ਤੇ ਡਾਕਟਰ ਸਮੇਤ ਚਾਰ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ...

ਪੂਰੀ ਖ਼ਬਰ »

ਕਿਸਾਨ ਆਗੂ ਨੇ ਜ਼ਮੀਨ ਦਾ ਮੁੱਲ ਘੱਟ ਦੇਣ ਸੰਬੰਧੀ ਲਗਾਇਆ ਦੋਸ਼

ਅੰਮਿ੍ਤਸਰ, 21 ਜੂਨ (ਹਰਮਿੰਦਰ ਸਿੰਘ)-ਨੈਸ਼ਨਲ ਹਾਈਵੇ ਅਥਾਰਟੀ ਵਲੋਂ ਨਵਾਂ ਪਿੰਡ ਤੇ ਫਤੇਹਪੁਰ ਰਾਜਪੂਤਾਂ ਦਰਮਿਆਨ ਬਣਾਉਣ ਵਾਲੀ ਸੜਕ ਨੂੰ ਟੇਡੀ ਬਣਾਏ ਜਾਣ ਕਾਰਨ ਪਿੰਡ ਦੀ 70 ਏਕੜ ਜ਼ਮੀਨ ਬਰਬਾਦ ਹੋਣ ਦਾ ਦਾਅਵਾ ਕਰਦੇ ਹੋਏ ਕਿਸਾਨ ਆਗੂ ਮਹਿੰਦਰਪਾਲ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਸਬ ਰਜਿਸਟਰਾਰਾਂ ਨੇ ਪਹਿਲੇ ਦਿਨ ਹੀ ਕੀਤਾ ਕਰਿੰਦਿਆਂ ਦਾ ਦਾਖਲਾ ਬੰਦ

ਅੰਮਿ੍ਤਸਰ, 21 ਜੂਨ (ਰੇਸ਼ਮ ਸਿੰਘ)-ਭਿ੍ਸ਼ਟਾਚਾਰ ਦੇ ਖਾਤਮੇ ਤੇ ਮਾਲ ਵਿਭਾਗ ਦੀਆਂ ਸੇਵਾਵਾਂ 'ਚ ਸੁਧਾਰ ਕਰਨ ਦੇ ਮਕਸਦ ਨਾਲ ਤਿੰਨੇ ਸਬ ਰਜਿਸਟਰਾਰਾਂ ਨੇ ਬਕਾਇਦਾ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਜਿਸ ਤਹਿਤ ਅੱਜ ਇਨ੍ਹਾਂ ਵਲੋਂ ਪਹਿਲੇ ਦਿਨ ਹੀ ਰਜਿਸਟਰੀਆਂ ਤੇ ਹੋਰ ...

ਪੂਰੀ ਖ਼ਬਰ »

ਜਥੇ: ਹਵਾਰਾ ਕਮੇਟੀ ਤੇ ਹੋਰ ਸਿੱਖ ਜਥੇਬੰਦੀਆਂ ਵਲੋਂ ਕਾਬੁਲ 'ਚ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਦੇ ਵਿਰੋਧ 'ਚ ਭੰਡਾਰੀ ਪੁਲ-ਰੇਲਵੇ ਰੋਡ ਵਿਖੇ ਰੋਸ ਪ੍ਰਦਰਸ਼ਨ

ਅੰਮਿ੍ਤਸਰ, 21 ਜੂਨ (ਜਸਵੰਤ ਸਿੰਘ ਜੱਸ)-ਅਫ਼ਗਾਨਿਸਤਾਨ ਦੇ ਸ਼ਹਿਰ ਕਾਬੁਲ ਦੇ ਗੁਰਦੁਆਰਾ ਕਰਤਾ-ਏ-ਪ੍ਰਵਾਨ 'ਤੇ ਬੀਤੇ ਦਿਨੀਂ ਇਸਲਾਮਿਕ ਦਹਿਸ਼ਤਗਰਦਾਂ ਵਲੋਂ ਕੀਤੇ ਅੱਤਵਾਦੀ ਹਮਲੇ ਦੇ ਵਿਰੋਧ ਵਿਚ ਪੰਥਕ ਜਥੇਬੰਦੀਆਂ ਜਥੇਦਾਰ ਹਵਾਰਾ ਕਮੇਟੀ, ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ

ਅੰਮਿ੍ਤਸਰ, 21 ਜੁੂਨ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਅੰਤਰਾਸ਼ਟਰੀ ਯੋਗ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਜਗ੍ਹਾਂ 'ਤੇ ਲੋਕਾਂ ਵਲੋਂ ਯੋਗ ਆਸਣ ਕਰਕੇ ਸਿਹਤਮੰਦ ਰਹਿਣ ਦਾ ਸੰਦੇਸ਼ ਦਿੱਤਾ | ਭਾਰਤੀ ਯੋਗ ਸੰਸਥਾਨ ਵਲੋਂ ਆਯੁਸ਼ ਮੰਤਰਾਲਾ ਭਾਰਤ ...

ਪੂਰੀ ਖ਼ਬਰ »

ਗੁਰਦੁਆਰਾ ਅਟਾਰੀ ਸਾਹਿਬ ਸੁਲਤਾਨਵਿੰਡ ਵਿਖੇ ਗੱਤਕਾ ਦਿਵਸ ਮੌਕੇ ਬੱਚਿਆਂ ਨੇ ਦਿਖਾਏ ਜੌਹਰ

ਸੁਲਤਾਨਵਿੰਡ, 21 ਜੂਨ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਵਿਖੇ ਜਥਾ ਸਿਰਲੱਥ ਖਾਲਸਾ, ਸਤਿਕਾਰ ਕਮੇਟੀ ਵਲੋਂ ਸੰਗਤਾਂ ਅਤੇ ਗੁਰਦੁਆਰਾ ਅਟਾਰੀ ਸਾਹਿਬ ਦੇ ਰਸੀਵਰ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ (ਚੀਫ਼ ਖ਼ਾਲਸਾ ਦੀਵਾਨ) ਵਲੋਂ ਅਧਿਆਪਕਾਂ ਲਈ 23 ਜੂਨ ਨੂੰ ਸੈਮੀਨਾਰ ਕਰਾਉਣ ਦਾ ਫ਼ੈਸਲਾ

ਅੰਮਿ੍ਤਸਰ, 21 ਜੂਨ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਧਾਰਮਿਕ, ਇਤਿਹਾਸ ਅਤੇ ਪੰਜਾਬੀ ਅਧਿਆਪਕਾਂ ਲਈ 23 ਜੂਨ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀ. ਟੀ. ਰੋਡ ਵਿਖੇ ਸਵੇਰੇ 10 ਤੋਂ ਦੁਪਹਿਰ 1.30 ਵਜੇ ਤੱਕ ...

ਪੂਰੀ ਖ਼ਬਰ »

ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ 'ਚ ਮਨਾਇਆ 'ਅੰਤਰਰਾਸ਼ਟਰੀ ਯੋਗ ਦਿਵਸ'

ਮਾਨਾਂਵਾਲਾ, 21 ਜੂਨ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ (ਏ.ਜੀ.ਸੀ.), ਅੰਮਿ੍ਤਸਰ ਦੇ ਵਿਹੜੇ 'ਚ 'ਮਨੁੱਖਤਾ ਲਈ ਯੋਗ' ਵਿਸ਼ੇ 'ਤੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ | ਇਸ ਮੌਕੇ ਯੋਗਾ ਸੈਸ਼ਨ ਕਰਵਾਇਆ ਗਿਆ, ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਤੇ ...

ਪੂਰੀ ਖ਼ਬਰ »

ਨਾਜਾਇਜ਼ ਉਸਾਰੀ ਨੂੰ ਤੋੜਿਆ

ਅੰਮਿ੍ਤਸਰ, 21 ਜੂਨ (ਹਰਮਿੰਦਰ ਸਿੰਘ)-ਸਥਾਨਕ ਲਾਰੰਸ ਰੋਡ ਸਥਿਤ ਦਸੌਂਧਾ ਸਿੰਘ ਵਿਖੇ ਘਰ ਬਾਹਰਵਾਰ ਸਰਕਾਰੀ ਜਗ੍ਹਾ 'ਤੇ ਕੀਤੀ ਜਾ ਰਹੀ ਨਾਜਾਇਜ਼ ਉਸਾਰੀ ਨੂੰ ਨਗਰ ਨਿਗਮ ਦੇ ਅਸਟੇਟ ਵਿਭਾਗ ਦੀ ਟੀਮ ਵਲੋਂ ਮੌਕੇ 'ਤੇ ਤੋੜ ਦਿੱਤਾ ਗਿਆ | ਇੰਸਪੈਕਟਰ ਰਾਜ ਕੁਮਾਰ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX