ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  45 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  22 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  43 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  54 minutes ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 1 hour ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 2 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 4 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 6 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 7 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਹਾੜ ਸੰਮਤ 554

ਤਰਨਤਾਰਨ

ਆਜ਼ਾਦੀ ਕਾ ਅੰਮਿ੍ਤ ਮਹੋਤਸਵ ਤਹਿਤ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ) - ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ 8 ਵਾਂ ਅੰਤਰ ਰਾਸ਼ਟਰੀ ਯੋਗ ਦਿਵਸ ਜ਼ਿਲ੍ਹੇ ਭਰ ਵਿਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਸਕੂਲੀ ਵਿਦਿਆਰਥੀਆਂ, ਨੌਜਵਾਨਾਂ ਅਤੇ ਬਜ਼ੁਰਗਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਸਥਾਨਕ ਮਾਤਾ ਗੰਗਾ ਗਰਲਜ਼ ਸਕੂਲ ਵਿਚ ਕਰਵਾਏ ਗਏ ਸਮਾਗਮ ਦੌਰਾਨ ਐੱਸ.ਡੀ.ਐੱਮ. ਤਰਨ ਤਾਰਨ ਰਜਨੀਸ਼ ਅਰੋੜਾ ਨੇ ਵਿਸ਼ੇਸ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਭਗਵੰਤ ਸਿੰਘ, ਜ਼ਿਲ੍ਹਾ ਯੂਥ ਅਫ਼ਸਰ ਤਰਨ ਤਾਰਨ ਜਸਲੀਨ ਕੌਰ, ਜ਼ਿਲ੍ਹਾ ਖੇਡ ਅਫ਼ਸਰ ਜਸਜੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਇਸ ਮੌਕੇ ਹਾਜ਼ਰ ਸਨ | ਇਸ ਮੌਕੇ ਬੋਲਦਿਆਂ ਐਸ.ਡੀ.ਐਮ. ਰਜਨੀਸ਼ ਅਰੋੜਾ ਨੇ ਕਿਹਾ ਕਿ ਯੋਗ ਸਿਹਤਮੰਦ ਜੀਵਨ ਦੀ ਕੂੰਜੀ ਹੈ ਅਤੇ ਸਭ ਨੂੰ ਯੋਗ ਕਰਨਾ ਚਾਹੀਦਾ ਹੈ | ਉਨ੍ਹਾਂ ਨੇ ਕਿਹਾ ਕਿ ਚੰਗੀ ਸਿਹਤ ਲਈ ਚੰਗਾ ਖਾਣ ਪਾਣ, ਕਸਰਤ, ਯੋਗ ਆਦਿ ਜਰੂਰੀ ਹੈ | ਉਨ੍ਹਾਂ ਨੇ ਕਿਹਾ ਕਿ ਬੱਚਿਆਂ ਨੂੰ ਜੇਕਰ ਅਸੀਂ ਛੋਟੀ ਉਮਰ ਤੋਂ ਹੀ ਸਾਡੀ ਵਿਰਾਸਤ ਯੋਗ ਨਾਲ ਜੋੜ ਲਈਏ ਤਾਂ ਇਹ ਪੂਰੀ ਉਮਰ ਲਈ ਉਨ੍ਹਾਂ ਦੀ ਸਿਹਤ ਲਈ ਲਾਭਕਾਰੀ ਰਹੇਗਾ | ਉਨ੍ਹਾਂ ਨੇ ਕਿਹਾ ਕਿ ਬੱਚਿਆਂ 'ਤੇ ਅੱਜ ਕੱਲ੍ਹ ਪੜ੍ਹਾਈ ਦਾ ਵੀ ਤਣਾਅ ਰਹਿੰਦਾ ਹੈ ਅਤੇ ਅਜਿਹੇ ਵਿਚ ਯੋਗ ਉਨ੍ਹਾਂ ਬੱਚਿਆਂ ਲਈ ਵਰਦਾਨ ਸਿੱਧ ਹੋ ਸਕਦਾ ਹੈ ਅਤੇ ਇਹ ਵੱਡਿਆਂ ਦਾ ਫਰਜ ਹੈ ਕਿ ਉਹ ਆਪਣੇ ਬੱਚਿਆਂ ਨੂੰ ਇਸ ਵਿਰਾਸਤ ਨਾਲ ਜੋੜਨ | ਉਨ੍ਹਾਂ ਨੇ ਕਿਹਾ ਕਿ ਤਣਾਅ ਮੁਕਤ ਰਹਿਣ ਲਈ ਵੀ ਯੋਗ ਸਭ ਤੋਂ ਉੱਤਮ ਮਾਧਿਅਮ ਹੈ | ਉਨ੍ਹਾਂ ਨੇ ਕਿਹਾ ਕਿ ਹੁਣ ਦੁਨੀਆਂ ਭਰ ਵਿਚ ਯੋਗ ਨੂੰ ਅਪਣਾਇਆ ਜਾ ਰਿਹਾ ਹੈ ਤਾਂ ਸਾਨੂੰ ਵੀ ਆਪਣੇ ਦੇਸ ਦੇ ਗੌਰਵ ਯੋਗ ਨੂੰ ਅਪਣਾਉਣਾ ਚਾਹੀਦਾ ਹੈ | ਇਸ ਤੋਂ ਇਲਾਵਾ ਪੁਲਿਸ ਲਾਈਨ ਤਰਨ ਤਾਰਨ ਵਿਚ ਵੀ ਅੰਤਰ ਰਾਸ਼ਟਰੀ ਯੋਗਾ ਦਿਵਸ ਦੇ ਮੌਕੇ 'ਤੇ ਕਰਵਾਏ ਗਏ ਵਿਸ਼ੇਸ ਪ੍ਰੋਗਰਾਮ ਦੌਰਾਨ ਪੁਲਿਸ ਕਰਮਚਾਰੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ ਅਤੇ ਯੋਗ ਅਭਿਆਸ ਕੀਤਾ | ਇਸ ਮੌਕੇ ਐੱਸ.ਪੀ. ਹੈੱਡ ਕੁਆਟਰ ਜਗਵਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ |
ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਵਿਖੇ ਯੋਗ ਦਿਵਸ ਮਨਾਇਆ
ਤਰਨ ਤਾਰਨ, 21 ਜੂਨ (ਵਿਕਾਸ ਮਰਵਾਹਾ) - ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਵਿਖੇ ਪਿ੍ੰਸੀਪਲ ਡਾ. ਹਰਵਿੰਦਰ ਸਿੰਘ ਭੱਲਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਾਲਜ ਵਿਖੇ ਯੋਗ ਦਿਵਸ ਮਨਾਇਆ ਗਿਆ | ਕਾਲਜ ਦੇ ਪੋ੍ਰ ਡਾ.ਗੁਰਿੰਦਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਯੋਗਾ ਦੇ ਵੱਖ-ਵੱਖ ਆਸਣ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਯੋਗ ਨੂੰ ਆਪਣੀ ਜੀਵਨ ਸ਼ੈਲੀ ਵਿਚ ਸ਼ਾਮਿਲ ਕਰਨਾ ਚਾਹੀਦਾ ਹੈ | ਇਸ ਨਾਲ ਸਰੀਰ ਰਿਸ਼ਟ ਪੁਸ਼ਟ ਤੇ ਰੋਗ ਮੁਕਤ ਰਹਿੰਦਾ ਹੈ | ਵਿਦਿਆਰਥੀ ਆਪਣੇ ਪਰਿਵਾਰਕ ਮੈਂਬਰਾਂ ਯੋਗ ਪ੍ਰਤੀ ਉਤਸ਼ਾਹਿਤ ਕਰਨ | ਇਸ ਮੌਕੇ ਕਾਲਜ ਦੇ ਪੋ੍ਰ. ਹੀਰਾ ਸਿੰਘ ਐੱਨ.ਐੱਸ.ਐੱਸ ਇੰਚਾਰਜ, ਪੋ੍ਰ. ਡਾ.ਬਲਜੀਤ ਸਿੰਘ, ਪੋ੍ਰ. ਸੁਰਿੰਦਰ ਕੌਰ, ਰਾਜਬੀਰ ਕੌਰ, ਪਲਵਿੰਦਰ ਕੌਰ , ਤਰਨਜੀਤ ਕੌਰ ਅਤੇ ਹੋਰ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |
ਸਰਕਾਰੀ ਸਕੂਲ ਵਿਖੇ ਯੋਗ ਦਿਵਸ ਮਨਾਇਆ
ਤਰਨ ਤਾਰਨ, 21 ਜੂਨ (ਵਿਕਾਸ ਮਰਵਾਹਾ) - ਜ਼ਿਲ੍ਹਾ ਸਿੱਖਿਆ ਅਫ਼ਸਰ ( ਸੈਕੰਡਰੀ) ਹਰਭਗਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਤੇਜਿੰਦਰ ਸਿੰਘ ਕਾਰਜਕਾਰੀ ਪਿ੍ੰਸੀਪਲ ਦੀ ਅਗਵਾਈ 'ਚ ਵਿਸ਼ਵ ਯੋਗ ਦਿਵਸ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਤਰਨ ਤਾਰਨ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਯੋਗ ਦਿਵਸ 'ਚ ਵਿਸ਼ੇਸ਼ ਤੌਰ 'ਤੇ ਜਗਵਿੰਦਰ ਸਿੰਘ ਲਹਿਰੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਸਿਹਤਮੰਦ ਸਰੀਰ ਵਿਚ ਹੀ ਤੰਦਰੁਸਤ ਮਨ ਦਾ ਨਿਵਾਸ ਹੁੰਦਾ ਹੈ | ਤੰਦਰੁਸਤ ਰਹਿਣ ਲਈ ਇਨਸਾਨ ਨੂੰ ਹਰ ਰੋਜ਼ ਕਸਰਤ ਕਰਨੀ ਚਾਹੀਦੀ ਹੈ ਜਿਸ ਵਿਚ ਯੋਗਾ ਦਾ ਇੱਕ ਵਿਸ਼ੇਸ਼ ਸਥਾਨ ਹੈ, ਇਸ ਦੇ ਕਰਨ ਨਾਲ ਸਰੀਰ ਦੇ ਅੰਦਰੂਨੀ ਹਿੱਸਿਆਂ ਨਾਲ ਸੰਬੰਧਿਤ ਕਈ ਬਿਮਾਰੀਆਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ | ਇਸ ਤੋਂ ਇਲਾਵਾ ਤੇਜਿੰਦਰ ਸਿੰਘ ਅਤੇ ਬੀਰਇੰਦਰ ਸਿੰਘ ਲਹਿਰੀ ਨੇ ਯੋਗਾ ਤੋਂ ਹੋਣ ਵਾਲੇ ਫਾਇਦਿਆਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ | ਇਸ ਮੌਕੇ ਜਤਿੰਦਰਜੀਤ ਕੌਰ, ਕਮਲ ਕੁਮਾਰ, ਵਿਸ਼ਾਲ ਅਰੋੜਾ, ਜੁਨੇਸ਼ ਗੁਪਤਾ, ਮਨਜਿੰਦਰ ਕੌਰ, ਕੰਵਲਜੀਤ ਕੌਰ (ਸਾਰੇ ਲੈਕਚਰਾਰ) ਕੁਲਵਿੰਦਰ ਸਿੰਘ, ਮਾਸਟਰ ਰਾਜਵੀਰ ਕੁਮਾਰ , ਹਰਮਨਜੀਤ ਸਿੰਘ, ਗੁਰਮੇਲ ਸਿੰਘ, ਸੁਖਚੈਨ ਸਿੰਘ, ਮੈਡਮ ਸਤਿੰਦਰਪਾਲ, ਗੁਰਜੀਤ ਕੌਰ ਗੁਰਮੀਤ ਕੌਰ, ਮੰਜੂ ਬਾਲਾ, ਰਵਿੰਦਰ ਕੌਰ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ |
ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਵਿਖੇ ਯੋਗ ਦਿਵਸ ਮਨਾਇਆ
ਪੱਟੀ, 21 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ) - ਸ਼ਹੀਦ ਭਗਤ ਸਿੰਘ ਕਾਲਜ ਆਫ ਐਜੂਕੇਸ਼ਨ ਕੈਰੋਂ ਪੱਟੀ ਦੇ ਸਟਾਫ਼ ਤੇ ਵਿਦਿਆਰਥੀਆਂ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਡਾ .ਸਰਿਤਾ ਨਾਰਦ ਨੇ ਦੱਸਿਆ ਕਿ ਐਸ.ਬੀ.ਐਸ. ਐਜੂਕੇਸ਼ਨਲ ਗਰੁੱਪ ਦੇ ਐੱਮ.ਡੀ., ਡਾ. ਰਾਜੇਸ਼ ਭਾਰਦਵਾਜ, ਐਗਜ਼ੈਕਟਿਵ ਐਮ.ਡੀ., ਡਾ. ਮਰਿਦੁਲਾ ਭਾਰਦਵਾਜ ਅਤੇ ਡਾਇਰੈਕਟਰ ਸੱਤਿਅਮ ਭਾਰਦਵਾਜ ਵਲੋਂ ਆਦਰਸ਼ ਜੀਵਨ ਤਜਰਬਿਆਂ ਤੇ ਫਲਸਫੇ ਅਨੁਸਾਰ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਤੰਦਰੁਸਤ ਜੀਵਨ ਨੂੰ ਉਤਸ਼ਾਹਿਤ ਕਰਨ ਲਈ ਅਨੇਕਾਂ ਸਰੀਰਕ ਕਿਰਿਆਵਾਂ ਦਾ ਆਯੋਜਨ ਕੀਤਾ ਜਾਂਦਾ ਹੈ | ਇਸੇ ਉਦੇਸ਼ ਅਧੀਨ ਵਿਦਿਆਰਥੀਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਨੂੰ ਪ੍ਰਮੁੱਖਤਾ ਦਿੰਦੇ ਹੋਏ, ਕਾਲਜ ਦੇ ਸਪੋਰਟਸ ਐਂਡ ਫਿਜ਼ੀਕਲ ਕਲੱਬ ਅਤੇ ਐੱਨ.ਐੱਸ.ਐੱਸ. ਯੂਨਿਟ ਵਲੋਂ ਕੌਮਾਂਤਰੀ ਯੋਗ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਨੇ ਸਰੀਰਕ ਤੰਦਰੁਸਤੀ ਅਤੇ ਮਾਨਸਿਕ ਇਕਾਗਰਤਾ ਲਈ ਵਿਭਿੰਨ ਯੋਗ ਆਸਣਾਂ ਦੇ ਅਭਿਆਸ ਕੀਤੇ | ਇਸ ਦੌਰਾਨ ਵਿਦਿਆਰਥੀਆਂ ਨੇ ਮਨੁੱਖੀ ਜੀਵਨ ਵਿਚ ਯੋਗ ਆਸਣ ਦੀ ਮਹੱਤਤਾ 'ਤੇ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ 'ਤੇ ਕਾਲਜ ਦੇ ਪਿ੍ੰਸੀਪਲ ਡਾ. ਸਰਿਤਾ ਨਾਰਦ ਨੇ ਵਿਦਿਆਰਥੀਆਂ ਨੂੰ ਵਰਤਮਾਨ ਪ੍ਰਤੀਯੋਗੀ ਅਤੇ ਰੁਝੇਵਿਆਂ ਭਰੇ ਮਨੁੱਖੀ ਜੀਵਨ ਵਿੱਚ ਯੋਗ ਆਸਣ ਦੀ ਸਾਰਥਿਕਤਾ ਤੋਂ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਯੋਗ ਆਸਣ ਸਰੀਰ ਤੇ ਮਨ ਨੂੰ ਸਿਹਤਮੰਦ ਰੱਖਣ ਦੇ ਨਾਲ ਮਨੁੱਖ ਨੂੰ ਆਤਮਿਕ ਸ਼ਾਤੀ ਦਾ ਵੀ ਅਨੁਭਵ ਕਰਵਾਉਂਦੇ ਹਨ | ਵਿਦਿਆਰਥੀਆਂ ਨੂੰ ਤਨ ਤੇ ਮਨ ਦੀ ਤੰਦਰੁਸਤੀ ਅਤੇ ਇਕਾਗਰਤਾ ਲਈ ਯੋਗ ਆਸਣ ਨੂੰ ਸਰੀਰਕ ਕਸਰਤਾਂ ਵਿਚ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ |

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਲੱਖਾਂ ਦੀ ਠੱਗੀ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ) - ਥਾਣਾ ਪੱਟੀ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐਸ.ਐਸ.ਪੀ. ਕੋਲ ਅਵਤਾਰ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਜੀਓਬਾਲਾ ਨੇ ਸ਼ਿਕਾਇਤ ਕੀਤੀ ...

ਪੂਰੀ ਖ਼ਬਰ »

ਜੰਗਲੀ ਜੀਵ ਸੈਂਚਰੀ ਹਰੀਕੇ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਚੱਲੀ ਗੋਲੀ

ਹਰੀਕੇ ਪੱਤਣ, 21 ਜੂਨ (ਸੰਜੀਵ ਕੁੰਦਰਾ) - ਜੰਗਲੀ ਜੀਵ ਸੈਂਚਰੀ ਹਰੀਕੇ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਗੋਲੀ ਚੱਲ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜੰਗਲੀ ਜੀਵ ਤੇ ਵਣ ਵਿਭਾਗ ਹਰੀਕੇ ਦੇ ਰੇਂਜ ਅਫ਼ਸਰ ਕਮਲਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸਵਿਫਟ ਕਾਰ 'ਚ ਸਵਾਰ ਹੋ ਕੇ ਆ ਰਹੇ 2 ਵਿਅਕਤੀ ਕਾਰਤੂਸ ਸਮੇਤ ਗਿ੍ਫ਼ਤਾਰ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਸਵਿਫਟ ਕਾਰ 'ਚ ਸਵਾਰ ਹੋ ਕੇ ਆ ਰਹੇ 2 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 61 ਕਾਰਤੂਸ 12 ਬੋਰ ਦੇ ਬਰਾਮਦ ਕੀਤੇ ਹਨ | ਥਾਣਾ ...

ਪੂਰੀ ਖ਼ਬਰ »

ਤਿੰਨ ਵਿਅਕਤੀ ਨਾਜਾਇਜ਼ ਹਥਿਆਰਾਂ ਸਮੇਤ ਗਿ੍ਫ਼ਤਾਰ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਵਿਚ ਦੋ ਵੱਖ-ਵੱਖ ਮਾਮਲਿਆਂ ਵਿਚ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਜਿਨ੍ਹਾਂ ਪਾਸੋਂ ਪੁਲਿਸ ਨੇ ਦੋ ਪਿਸਤੌਲ ਅਤੇ ਗੋਲੀ ਸਿੱਕਾ ਬਰਾਮਦ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਤਿੰਨਾਂ ...

ਪੂਰੀ ਖ਼ਬਰ »

ਨਾਜਾਇਜ਼ ਲਾਹਣ, ਚੋਰੀ ਦੀ ਤਾਰ ਅਤੇ ਹੈਰੋਇਨ ਦੇ ਮੁਕੱਦਮੇ 'ਚ ਲੋੜੀਂਦਾ ਵਿਅਕਤੀ ਕਾਬੂ

ਖਾਲੜਾ, 21 ਜੂਨ (ਜੱਜਪਾਲ ਸਿੰਘ ਜੱਜ) - ਥਾਣਾ ਖਾਲੜਾ ਦੀ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਇਕ ਵਿਅਕਤੀ ਨੂੰ ਲਾਹਣ ਸਮੇਤ, ਦੋ ਵਿਅਕਤੀਆਂ ਨੂੰ ਚੋਰੀ ਕੀਤੀ ਤਾਰ ਸਮੇਤ ਅਤੇ ਇਕ ਵਿਅਕਤੀ ਜੋ ਹੈਰੋਇਨ ਦੇ ਮੁਕੱਦਮੇ 'ਚ ਲੋੜੀਂਦਾ ਸੀ, ਨੂੰ ਕਾਬੂ ਕਰਨ ਦੀ ਖ਼ਬਰ ਹੈ | ਐਸ.ਐਚ.ਓ. ...

ਪੂਰੀ ਖ਼ਬਰ »

ਡੀ.ਟੀ.ਐਫ. ਵਲੋਂ ਈ.ਟੀ.ਟੀ. ਦੀਆਂ 6635 ਸਮੇਤ ਸਾਰੀਆਂ ਭਰਤੀਆਂ ਮੁਕੰਮਲ ਕਰਨ ਦੀ ਮੰਗ

ਤਰਨ ਤਾਰਨ, 21 ਜੂਨ (ਪਰਮਜੀਤ ਜੋਸ਼ੀ) - ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਖਾਲੀ ਹਜ਼ਾਰਾਂ ਅਸਾਮੀਆਂ ਵਿਚੋਂ ਪਿਛਲੀ ਸਰਕਾਰ ਦੌਰਾਨ 30 ਹਜ਼ਾਰ ਤੋਂ ਵਧੇਰੇ ਵੱਖ-ਵੱਖ ਅਸਾਮੀਆਂ ਦੇ ਇਸ਼ਤਿਹਾਰ ਜਾਰੀ ਹੋਣ ਦੇ ਬਾਵਜੂਦ ਹਾਲੇ ਤੱਕ ਨਵੀਆਂ ਭਰਤੀਆਂ ਨੇਪਰੇ ਨਾ ਚੜ੍ਹਨ ਕਾਰਨ ...

ਪੂਰੀ ਖ਼ਬਰ »

ਗ੍ਰਾਂਟਾਂ 'ਚ ਹੇਰਾਫੇਰੀ ਕਰਨ 'ਤੇ ਸਾਬਕਾ ਬੀ.ਡੀ.ਪੀ.ਓ. ਵਲਟੋਹਾ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ) - ਸਰਕਾਰੀ ਵਲੋਂ ਆਈਆਂ ਗ੍ਰਾਟਾਂ ਵਿਚ ਹੇਰਾਫੇਰੀ ਕਰਨ ਦੇ ਦੋਸ਼ ਹੇਠ ਥਾਣਾ ਵਲਟੋਹਾ ਦੀ ਪੁਲਿਸ ਨੇ ਬਲਾਕ ਵਲਟੋਹਾ ਦੇ ਬੀ.ਡੀ.ਪੀ.ਓ. ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਤਰਨ ਤਾਰਨ ਦੇ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਬਰਾਮਦ

ਖਾਲੜਾ, 21 ਜੂਨ (ਜੱਜਪਾਲ ਸਿੰਘ ਜੱਜ) - ਕਸਬਾ ਖਾਲੜਾ ਤੋਂ ਕਰੀਬ ਇਕ ਕਿਲੋਮੀਟਰ ਦੂਰ ਡਿਫੈਂਸ ਡਰੇਨ 'ਚੋਂ ਇਕ ਅਣਪਛਾਤੀ ਲਾਸ਼ ਬਰਾਮਦ ਹੋਣ ਦੀ ਖ਼ਬਰ ਹੈ | ਐਸ.ਐਚ.ਓ. ਖਾਲੜਾ ਨਰਿੰਦਰ ਸਿੰਘ ਢੋਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਫੈਂਸ ਡਰੇਨ ਖਾਲੜਾ 'ਚੋਂ ਇਕ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦ ਸਾਹਿਬ ਸਕੂਲ ਜਾਮਾਰਾਏ ਵਿਖੇ ਯੋਗ ਦਿਵਸ ਮਨਾਇਆ

ਫਤਿਹਾਬਾਦ, 21 ਜੂਨ (ਹਰਵਿੰਦਰ ਸਿੰਘ ਧੂੰਦਾ) - ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਤੇ ਬਾਬਾ ਬਿਧੀ ਚੰਦ ਜੀ ਸੇਵਾ ਸੰਸਥਾ ਮੁੰਡਾ ਪਿੰਡ ਅਧੀਨ ਇਸ ਇਲਾਕੇ ਵਿਚ ਵਿੱਦਿਆ ਦਾ ਦਾਨ ਪ੍ਰਦਾਨ ਕਰ ਰਹੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਜਾਮਾਰਾਏ ...

ਪੂਰੀ ਖ਼ਬਰ »

9,45,752 ਲਾਭਪਾਤਰੀਆਂ ਨੂੰ ਲਗਾਈ 17,61,481 ਡੋਜ਼ ਕੋਵਿਡ ਵੈਕਸੀਨ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ) - ਵੈਕਸੀਨੇਸ਼ਨ ਮੁਹਿੰਮ ਦੌਰਾਨ ਹੁਣ ਤੱਕ ਜ਼ਿਲ੍ਹੇ 'ਚ 9,45,752 ਯੋਗ ਨਾਗਰਿਕਾਂ ਨੂੰ 17,61,481 ਡੋਜ਼ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਪੱਟੀ ਵਿਖੇ ਅੰਤਰ ਰਾਸ਼ਟਰੀ ਯੋਗਾ ਦਿਵਸ ਮਨਾਇਆ

ਪੱਟੀ, 21 ਜੂਨ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ) - ਐੱਸ.ਐੱਸ.ਐੱਸ.ਐੱਸ. ਹਰੀ ਸਿੰਘ ਸਕੂਲ ਨੰਦਪੁਰ ਵਿਖੇ ਅੰਤਰ ਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਰਨ ਤਾਰਨ, ਸਰਕਾਰੀ ਸੈਕੰਡਰੀ ਸਕੂਲ ਸੋਹਲ, ਗੁਰੂ ਗੋਬਿੰਦ ...

ਪੂਰੀ ਖ਼ਬਰ »

ਸੁਨਿਆਰੇ ਦੀ ਦੁਕਾਨ 'ਤੇ ਹਥਿਆਰਬੰਦ ਵਿਅਕਤੀਆਂ ਵਲੋਂ ਲੁੱਟਣ ਦੀ ਕੋਸ਼ਿਸ਼ ਦੀ ਗੁੱਥੀ ਸੁਲਝੀ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ) - ਜੰਡਿਆਲਾ ਰੋਡ ਟੀ.ਪੁਆਇੰਟ ਦੇ ਨਜ਼ਦੀਕ 25 ਅਪ੍ਰੈਲ ਨੂੰ ਦਿਨ ਦਿਹਾੜੇ ਇਕ ਸੁਨਿਆਰੇ ਦੀ ਦੁਕਾਨ ਉਪਰ ਚਾਰ ਹਥਿਆਰਬੰਦ ਵਿਅਕਤੀਆਂ ਵਲੋਂ ਲੁੱਟਣ ਦੀ ਕੋਸ਼ਿਸ਼ ਕੀਤੀ ਸੀ | ਇਸ ਮਾਮਲੇ ਨੂੰ ਸੁਲਝਾਉਂਦਿਆਂ ਤਰਨ ਤਾਰਨ ਪੁਲਿਸ ਨੇ ਇਕ ...

ਪੂਰੀ ਖ਼ਬਰ »

ਸੀ.ਕੇ.ਡੀ ਇੰਸਟੀਚਿਊਟ ਆਫ਼ ਮੈਨਜਮੈਂਟ ਅਤੇ ਟੈਕਨਾਲੋਜੀ ਵਿਖੇ ਯੋਗ ਦਿਵਸ ਮਨਾਇਆ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ) - ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਸੀ.ਕੇ.ਡੀ. ਇੰਸਟੀਚਿਊਟ ਆਫ਼ ਮੈਨਜਮੈਂਟ ਅਤੇ ਟੈਕਨਾਲੋਜੀ ਤਰਨ ਤਾਰਨ ਵਿਖੇ ਯੋਗ ਅਭਿਆਸ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਰਾਜਿੰਦਰ ਗਾਬਾ, ਦਵਿੰਦਰ ਬਜਾਜ ਭੋਲਾ ਵਲੋਂ ਵਿਦਿਆਰਥੀਆਂ ਨੂੰ ਯੋਗ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਸਕੂਲ (ਲੜਕੀਆਂ) 'ਚ ਯੋਗ ਦਿਵਸ ਮਨਾਇਆ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ) - ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਵਲੋਂ ਜ਼ਿਲ੍ਹਾ ਸਪੋਰਟਸ ਕੰਪਲੈਕਸ ਤਰਨਤਾਰਨ ਵਿਖੇ ਅਤੇ ਨਹਿਰੂ ਯੁਵਾ ਕੇਂਦਰ ਨੇ ਸਾਂਝੇ ਤੌਰ 'ਤੇ ਅੰਤਰ ਰਾਸ਼ਟਰੀ ਯੋਗ ਦਿਵਸ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਜ਼ਿਲ੍ਹਾ ਕਚਹਿਰੀ ਵਿਖੇ ਸ਼ੈਸਨ ਜੱਜ ਅਤੇ ਹੋਰਨਾਂ ਨੇ ਕੀਤਾ ਯੋਗਾ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ) - ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਪਿ੍ਯਾ ਸੂਦ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਕਚਿਹਰੀ ਵਿਖੇ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਜਿਸ ਵਿਚ ਅਡੀਸ਼ਨਲ ਸ਼ੈਸਨ ...

ਪੂਰੀ ਖ਼ਬਰ »

ਲੜਕੀ ਦਾ ਪਰਸ ਖੋਹ ਕੇ ਲੁਟੇਰੇ ਹੋਏ ਫ਼ਰਾਰ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ) - ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਲੜਕੀ ਪਾਸੋਂ ਪਰਸ ਖੋਹ ਕੇ ਫ਼ਰਾਰ ਹੋਣ ਦੇ ਮਾਮਲੇ ਵਿਚ ਲੁਟੇਰਿਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ਤਰਨ ਤਾਰਨ ਵਿਖੇ ਪ੍ਰਭਜੋਤ ਕੌਰ ਪੁੱਤਰੀ ...

ਪੂਰੀ ਖ਼ਬਰ »

ਗੁਰਨਾਮ ਸਿੰਘ ਭੂਰੇ ਦੇ ਪਿਤਾ ਸਕੱਤਰ ਸਿੰਘ ਦਾ ਦਿਹਾਂਤ

ਸ਼ਾਹਬਾਜਪੁਰ, 21 ਜੂਨ (ਪ੍ਰਦੀਪ ਬੇਗੇਪੁਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਬੜੇ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਨਾਮ ਸਿੰਘ ਭੂਰੇ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦ ਉਨ੍ਹਾਂ ਦੇ ਪਿਤਾ ਸਕੱਤਰ ...

ਪੂਰੀ ਖ਼ਬਰ »

ਤਨਖਾਹਾਂ ਨਾ ਮਿਲਣ ਕਾਰਨ ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕਰਮਚਾਰੀਆਂ ਵਲੋਂ ਪੰਜਾਬ ਦੇ ਸਮੂਹ ਬੱਸ ਸਟੈਡ ਬੰਦ

ਪੱਟੀ, 21 ਜੂਨ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) - ਅੱਜ ਪੰਜਾਬ ਰੋਡਵੇਜ਼ ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਕੱਚੇ ਮੁਲਾਜਮਾਂ ਦੀਆਂ ਤਨਖ਼ਾਹਾਂ ਵਿਭਾਗ ਵਲੋਂ ਨਾ ਦੇਣ ਦੇ ਰੋਸ ਵਜੋਂ 'ਤਨਖ਼ਾਹ ਨਹੀਂ ਤਾਂ ਕੰਮ ਨਹੀਂ' ...

ਪੂਰੀ ਖ਼ਬਰ »

ਅਣਪਛਾਤਿਆਂ ਵਲੋਂ ਘਰ 'ਚੋਂ ਨਕਦੀ ਅਤੇ ਸੋਨਾ ਚੋਰੀ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਘਰ ਵਿਚੋਂ ਨਗਦੀ ਅਤੇ ਸੋਨਾ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਝਬਾਲ ਵਿਖੇ ਪ੍ਰਮਜੀਤ ਕੌਰ ਪਤਨੀ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਹਥਿਆਰਾਂ ਨਾਲ ਲੈਸ ਹੋ ਕੇ ਮਾਰੀਆਂ ਸੱਟਾਂ, ਕੇਸ ਦਰਜ

ਤਰਨ ਤਾਰਨ, 21 ਜੂਨ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਚਾਚੇ ਭਤੀਜੇ ਦੇ ਸੱਟਾਂ ਮਾਰ ਕੇ ਉਨ੍ਹਾਂ ਨੂੰ ਜ਼ਖਮੀ ਕਰਨ ਦੇ ਦੋਸ਼ ਹੇਠ 5 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ...

ਪੂਰੀ ਖ਼ਬਰ »

ਜੇਲ੍ਹ 'ਚੋਂ ਮੋਬਾਈਲ ਫੋਨ ਅਤੇ ਸਿੰਮ ਮਿਲਣ 'ਤੇ ਤਿੰਨ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ) - ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ 'ਚ ਚੈਕਿੰਗ ਦੌਰਾਨ 2 ਮੋਬਾਈਲ ਫੋਨ ਅਤੇ ਇਕ ਸਿੰਮ ਮਿਲਣ ਦੇ ਮਾਮਲੇ ਵਿਚ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਤਿੰਨ ਹਵਾਲਾਤੀਆਂ ਖਿਲਾਫ਼ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ...

ਪੂਰੀ ਖ਼ਬਰ »

ਧੋਖਾਧੜੀ ਕਰਕੇ ਜ਼ਮੀਨ ਆਪਣੇ ਨਾਂਅ ਕਰਵਾਉਣ 'ਤੇ ਕੇਸ ਦਰਜ

ਤਰਨ ਤਾਰਨ, 21 ਜੂਨ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਧੋਖਾਧੜੀ ਕਰਕੇ ਜ਼ਮੀਨ ਆਪਣੇ ਨਾਂਅ ਕਰਵਾਉਣ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਵਿਖੇ ਸੁਲੱਖਣ ਸਿੰਘ ...

ਪੂਰੀ ਖ਼ਬਰ »

ਸਰਬਜੀਤ ਸਿੰਘ ਥਿੰਦ ਨੇ ਤਹਿਸੀਲਦਾਰ ਤੇ ਜਸਵਿੰਦਰ ਸਿੰਘ ਨੇ ਨਾਇਬ ਤਹਿਸੀਲਦਾਰ ਵਜੋਂ ਸੰਭਾਲਿਆ ਅਹੁਦਾ

ਪੱਟੀ, 21 ਜੂਨ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਸਿੰਘ ਕਾਲੇਕੇ) - ਲੰਬੇ ਸਮੇਂਾ ਤੋਂ ਪੱਟੀ ਵਿਖੇ ਖਾਲੀ ਪਈ ਤਹਿਸੀਲਦਾਰ ਦੀ ਕੁਰਸੀ ਤੇ ਸਰਬਜੀਤ ਸਿੰਘ ਥਿੰਦ ਨੇ ਆਪਣਾ ਅਹੁਦਾ ਸੰਭਾਲਿਆ ਤੇ ਇਸੇ ਤਰ੍ਹਾਂ ਹੀ ਨਾਇਬ ਤਹਿਸੀਲਦਾਰ ਦੀ ਕੁਰਸੀ ਜੋ ਰਿਆੜ ਦੀ ਬਦਲੀ ਤੋਂ ...

ਪੂਰੀ ਖ਼ਬਰ »

ਹਰੀਕੇ ਪੱਤਣ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਹਰੀਕੇ ਪੱਤਣ, 21 ਜੂਨ (ਸੰਜੀਵ ਕੁੰਦਰਾ) - ਕਸਬਾ ਹਰੀਕੇ ਪੱਤਣ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਨਹਿਰੀ ਵਿਸ਼ਰਾਮ ਘਰ ਹਰੀਕੇ ਵਿਖੇ ਰੱਖੇ ਸਮਾਗਮ ਦੌਰਾਨ ਲੋਕਾਂ ਨੇ ਯੋਗ ਕੀਤਾ | ਇਸ ਮੌਕੇ ਜਗਦੀਸ਼ ਕੁਮਾਰ ਅਤੇ ਸੁਖਦੇਵ ਰਾਜ ਚੌਧਰੀ ਨੇ ਕਿਹਾ ਕਿ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਵੈਰੋਵਾਲ (ਲੜਕੇ) ਵਿਖੇ ਯੋਗ ਦਿਵਸ ਮਨਾਇਆ

ਖਡੂਰ ਸਾਹਿਬ, 21 ਜੂਨ (ਰਸ਼ਪਾਲ ਕੁਲਾਰ) - ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਵੈਰੋਂਵਾਲ (ਲੜਕੇ) ਵਿਖੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਯੋਗ ਦਿਵਸ ਮਨਾਇਆ | ਇਸ ਮੌਕੇ ਸਕੂਲ ਇੰਚਾਰਜ ਮੰਗਲ ਸਿੰਘ ਨੇ ਯੋਗ ਤੋਂ ਹੋਣ ਵਾਲੇ ਲਾਭ ਤੋਂ ...

ਪੂਰੀ ਖ਼ਬਰ »

ਟਰੱਕ ਡਰਾਈਵਰ ਪਾਸੋਂ ਲੁੱਟ ਖੋਹ ਦੀ ਘਟਨਾ ਦਾ ਮਾਮਲਾ ਨਿਕਲਿਆ ਝੂਠਾ

ਤਰਨ ਤਾਰਨ, 21 ਜੂਨ (ਪਰਮਜੀਤ ਜੋਸ਼ੀ) - ਬੀਤੀ 18 ਜੂਨ ਨੂੰ ਪਿੰਡ ਸ਼ੱਕਰੀ ਦੇ ਨਜ਼ਦੀਕ ਇਕ ਟਰੱਕ ਡਰਾਈਵਰ ਪਾਸੋਂ ਲੁੱਟ ਖੋਹ ਦੀ ਘਟਨਾ ਦਾ ਮਾਮਲਾ ਪੁਲਿਸ ਨੇ ਸੁਲਝਾ ਲਿਆ ਹੈ | ਇਹ ਸਾਰੀ ਘਟਨਾ ਝੂਠੀ ਨਿਕਲੀ | ਟਰੱਕ ਡਰਾਈਵਰ ਨੇ ਹੀ ਲੁੱਟ ਖੋਹ ਦੀ ਕਹਾਣੀ ਬਣਾ ਕੇ ਵਟਕ ਦੇ ...

ਪੂਰੀ ਖ਼ਬਰ »

ਪਿੰਡ ਦੀ ਔਰਤ ਵਲੋਂ ਮੇਰੇ 'ਤੇ ਝੂਠੇ ਦੋਸ਼ ਲਗਾ ਕੇ ਕੇਸ 'ਚ ਫਸਾਉਣ ਦੀ ਕੀਤੀ ਜਾ ਕੋਸ਼ਿਸ਼-ਇੰਦਰਬੀਰ ਸਿੰਘ

ਸਰਾਏ ਅਮਾਨਤ ਖਾਂ, 21 ਜੂਨ (ਨਰਿੰਦਰ ਸਿੰਘ ਦੋਦੇ) - ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਬੁਰਜ 169 ਦੇ ਇਕ ਵਿਅਕਤੀ ਨੇ ਪਿੰਡ ਦੀ ਔਰਤ ਵਲੋਂ ਝੂਠੇ ਕੇਸ ਵਿਚ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਸ ਨੇ ਪਿੰਡ ਨਿਵਾਸੀਆਂ ਦੀ ਹਾਜ਼ਰੀ ਵਿਚ ਪੁਲਿਸ ਕੋਲੋਂ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ-ਪੰਨੂੰ

ਤਰਨ ਤਾਰਨ, 21 ਜੂਨ (ਹਰਿੰਦਰ ਸਿੰਘ) - ਭਾਰਤੀ ਕਮਿਊਨਿਸਟ ਪਾਰਟੀ (ਮ) ਲਿਬਰੇਸ਼ਨ ਦੇ ਜ਼ਿਲ੍ਹਾ ਅੰਮਿ੍ਤਸਰ, ਤਰਨ ਤਾਰਨ ਦੇ ਕਾਰਜਕਾਰੀ ਜ਼ਿਲ੍ਹਾ ਸਕੱਤਰ ਕਾ. ਦਲਵਿੰਦਰ ਸਿੰਘ ਪੰਨੂੰ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੀ ਕਰੜੀ ਅਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX