ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਦਰੰਗ ਦੇ ਕੋਲ ਡਰਾਈਵਰ ਨੂੰ ਪੈ ਗਿਆ ਦਿਲ ਦਾ ਦੌਰਾ, ਬੱਸ ਦਰਖ਼ਤ ਨਾਲ ਟਕਰਾਈ, 10 ਸਵਾਰੀਆਂ ਜ਼ਖ਼ਮੀ
. . .  11 minutes ago
ਡਮਟਾਲ ,30 ਸਿਤਬਰ (ਰਾਕੇਸ ਕੂਮਾਰ) : ਕਾਂਗੜਾ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਦਰੰਗ 'ਚ ਇਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ । ਇਸ ਹਾਦਸੇ 'ਚ ਕਰੀਬ 10 ਯਾਤਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  about 2 hours ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 2 hours ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 3 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 4 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 4 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 4 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 4 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 4 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 5 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  1 minute ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 7 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 7 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 7 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 8 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 8 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 8 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 8 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  1 minute ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 9 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 9 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਹਾੜ ਸੰਮਤ 554

ਪਟਿਆਲਾ

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਵੱਖ-ਵੱਖ ਸੰਸਥਾਵਾਂ ਵਲੋਂ ਸਮਾਗਮ

ਪਟਿਆਲਾ, 21 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਪੁਰਾਤਨ ਕਿਲ੍ਹਾ ਮੁਬਾਰਕ 'ਚ ਅੱਠਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਤੇ 'ਮਾਨਵਤਾ ਲਈ ਯੋਗ' ਥੀਮ ਤਹਿਤ ਮਨਾਏ ਅੰਤਰਰਾਸ਼ਟਰੀ ਯੋਗ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦੇਸ਼ ਦੇ ਨਾਗਰਿਕਾਂ ਨੂੰ ਤੰਦਰੁਸਤ ਰਹਿਣ ਲਈ ਯੋਗਾ ਕਰਨ ਲਈ ਪ੍ਰੇਰਤ ਕਰਦਾ ਲਾਈਵ ਭਾਸ਼ਣ ਵੀ ਸੁਣਾਇਆ ਗਿਆ | ਇੱਥੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ ਕਿ ਪੰਜਾਬ ਦੇਸ਼ ਦਾ ਸਭ ਤੋਂ ਸਿਹਤਮੰਦ ਰਾਜ ਬਣੇ, ਜਿਸ ਲਈ ਪੰਜਾਬ ਸਰਕਾਰ ਨੇ ਬਿਹਤਰ ਸਿਹਤ ਸੇਵਾਵਾਂ ਨੂੰ ਪੰਜਾਬ ਸਰਕਾਰ ਦਾ ਮੁੱਖ ਮੰਤਵ ਬਣਾਇਆ | ਉਨ੍ਹਾਂ ਮੁਤਾਬਿਕ ਲੋਕਾਂ ਨੂੰ ਨਿਰੋਗ ਰਹਿਣ ਲਈ ਯੋਗ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣਾ ਚਾਹੀਦਾ ਹੈ | ਇਸ ਦੌਰਾਨ ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਡਾ. ਪੰਕਜ ਟੰਡਨ ਦੀ ਅਗਵਾਈ ਹੇਠ ਆਯੂਸ਼ ਵਿਭਾਗ ਦੇ ਯੋਗ ਮਾਹਿਰਾਂ ਡਾ. ਜਸਪ੍ਰੀਤ ਕੌਰ, ਡਾ. ਮਨਦੀਪ ਕੌਰ ਵਿਰਦੀ, ਡਾ. ਅੰਕਿਤਾ, ਡਾ. ਪੂਜਾ ਤੇ ਗਗਨਦੀਪ ਕੌਰ ਨੇ ਯੋਗਾ ਕਰਵਾਇਆ | ਸਮਾਰੋਹ 'ਚ ਜੁਡੀਸ਼ੀਅਲ ਮੈਜਿਸਟ੍ਰੇਟ ਵਿਜੇ ਕੁਮਾਰ, ਮੋਨਿਕਾ ਚੁੱਘ, ਰੁਚੀ ਸਵਪਨ ਸ਼ਰਮਾ, ਭੁਪਿੰਦਰ ਮਿੱਤਲ, ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ ਤੇ ਈਸ਼ਾ ਸਿੰਘਲ, ਐੱਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਸਹਾਇਕ ਕਮਿਸ਼ਨਰ (ਜ) ਕਿਰਨ ਸ਼ਰਮਾ, ਵਿਧਾਇਕ ਡਾ. ਬਲਬੀਰ ਸਿੰਘ ਦੀ ਤਰਫ਼ੋਂ ਡਾ. ਹਰੀ ਚੰਦ ਬਾਂਸਲ, ਸਰਪੰਚ ਗੁਰਕਿਰਪਾਲ ਸਿੰਘ ਤੇ ਜੋਗਿੰਦਰ ਸਿੰਘ, ਸਿਵਲ ਸਰਜਨ ਡਾ. ਰਾਜੂ ਧੀਰ, ਡਾ. ਅਨਿਲ ਗਰਗ, ਜ਼ਿਲ੍ਹਾ ਖੇਡ ਅਫ਼ਸਰ ਸਾਸ਼ਵਤ ਰਾਜ਼ਦਾਨ, ਉਪ ਸਿੱਖਿਆ ਅਫ਼ਸਰ ਮਨਵਿੰਦਰ ਭੁੱਲਰ, ਸ਼ਿਵ ਮੰਦਿਰ ਕਿਲ੍ਹਾ ਚੌਂਕ ਦੇ ਨੁਮਾਇੰਦੇ, ਗੋਪਾਲ ਕ੍ਰਿਸ਼ਨ, ਕੇਵਲ ਕ੍ਰਿਸ਼ਨ, ਪੂਰਨ ਚੰਦ ਬਾਲ ਨਿਕੇਤਨ ਅਨਾਥ ਆਸ਼ਰਮ, ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਦਫ਼ਤਰ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ, ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਤੇ ਟੈਕਨੌਲੋਜੀ, ਸਿਹਤ, ਖੇਡਾਂ, ਸਿੱਖਿਆ, ਯੁਵਕ ਸੇਵਾਵਾਂ ਵਿਭਾਗਾਂ, ਵਿੱਦਿਅਕ ਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸਮਾਰੋਹ ਨੂੰ ਸਫਲ ਬਣਾਉਣ 'ਚ ਆਪਣਾ ਸਹਿਯੋਗ ਦਿੱਤਾ | ਪੰਜਾਬੀ ਯੂਨੀਵਰਸਿਟੀ ਵਿਖੇ ਯੋਗ ਦਿਵਸ ਮਨਾਇਆ
ਪਟਿਆਲਾ, (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਸਰੀਰਕ ਸਿੱਖਿਆ ਵਿਭਾਗ ਵਲੋਂ ਮੁਖੀ ਡਾ. ਨਿਸ਼ਾਨ ਸਿੰਘ ਦੀ ਅਗਵਾਈ ਵਿਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਸਮਾਰੋਹ ਵਿਚ ਮੁਖ ਮਹਿਮਾਨ ਵਜੋਂ ਪਦਮਸ੍ਰੀ, ਅਰਜੁਨ ਅਵਾਰਡੀ, ਦਰੋਣਾਚਾਰੀਆ ਅਵਾਰਡੀ ਅਤੇ 25 ਸਾਲ ਐਥਲੈਟਿਕਸ ਭਾਰਤੀ ਟੀਮ ਦੇ ਮੁਖ ਕੋਚ ਰਹਿ ਚੁੱਕੇ ਬਹਾਦੁਰ ਸਿੰਘ ਨੇ ਸ਼ਿਰਕਤ ਕੀਤੀ | ਇਸ ਤੋਂ ਇਲਾਵਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਉਚੇਚੇ ਮਹਿਮਾਨ ਵਜੋਂ ਹਿੱਸਾ ਲਿਆ | ਇਸ ਵਿਚ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਵੀ ਹਾਜ਼ਰ ਰਹੇ | ਇਸ ਸਮੇਂ ਬੋਲਦਿਆਂ ਹੋਇਆ ਸਭ ਤੋਂ ਪਹਿਲਾ ਯੋਗਾ ਅਚਾਰਿਆ ਪਰਵਿੰਦਰ ਸਿੰਘ ਅਤੇ ਰਮਨਜੀਤ ਕੌਰ ਨੇ ਯੋਗ ਦੀ ਮਹੱਤਤਾ ਬਾਰੇ ਦੱਸਿਆ | ਯੋਗਾ ਅਚਾਰਿਆ ਜਗਜੀਵਨ ਸਿੰਘ ਦੁਆਰਾ ਤਿਆਰ ਕਰਵਾਏ ਵਿਸ਼ੇਸ਼ ਯੋਗ ਆਸਨਾਂ ਦਾ ਵਿਦਿਆਰਥੀਆਂ ਦੁਆਰਾ ਪ੍ਰਦਸ਼ਨ ਕੀਤਾ ਗਿਆ | ਬਹਾਦੁਰ ਸਿੰਘ ਨੇ ਯੋਗ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਕਿਹਾ | ਇਸ ਮੌਕੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੀ ਸਿਹਤ ਵੱਲ ਧਿਆਨ ਦੇਣਾ ਚਾਹੀਦਾ ਹੈ | ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇ ਅਸੀਂ ਆਪਣੀ ਜ਼ਿੰਦਗੀ ਵਿਚ ਰੋਜ਼ਾਨਾ ਕੁਝ ਸਮਾਂ ਯੋਗ ਵਿਆਮ ਨੂੰ ਦੇਈਏ | ਪ੍ਰੋ. ਅਰਵਿੰਦ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵਲੋਂ ਅੱਜ 8ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਭਵਿੱਖ ਵਿਚ ਵੀ ਅਜਿਹਾ ਉਪਰਾਲਾ ਨਿਰੰਤਰ ਜਾਰੀ ਰਹੇਗਾ | ਇਸ ਦੌਰਾਨ ਗਰੁੱਪ ਕੈਪਟਨ ਰਜੇਸ਼ ਸ਼ਰਮਾ, ਇੰਜ. ਸੁਖਜਿੰਦਰ ਸਿੰਘ ਬੁੱਟਰ, ਡਾ. ਸਰਬਜੀਤ ਸਿੰਘ, ਡਾ. ਮਨਿੰਦਰ ਸਿੰਘ, ਡਾ. ਕੁਮਕੁਮ ਬਜਾਜ, ਡਾ. ਹਰਵਿੰਦਰ ਸਿੰਘ, ਡਾ. ਜਸਦੀਪ ਸਿੰਘ ਤੂਰ, ਡਾ. ਗੁਰਸੇਵਕ ਲੰਬੀ ਆਦਿ ਨੇ ਸ਼ਿਰਕਤ ਕੀਤੀ | ਯੋਗ ਦਿਵਸ ਉਪਰ ਮਿਸਟਰ ਪਿ੍ੰਸ, ਵਿਭਾਗ ਦੇ ਅਲੂਮਨੀ ਵੀਅਤਨਾਮ ਤੋਂ ਉਚੇਚੇ ਤੌਰ 'ਤੇ ਸਮਾਰੋਹ 'ਚ ਭਾਗ ਲੈਣ ਲਈ ਪਹੁੰਚੇ | ਇਸ ਮੌਕੇ ਰਘਬੀਰ ਸਿੰਘ, ਯੋਗਾ ਇੰਸਟਕਟਰ, ਪਰਵਿੰਦਰ ਸਿੰਘ, ਡਾ. ਅਰਪਿੰਦਰ ਸਿੰਘ ਨੇ ਯੋਗਦਾਨ ਦਿੱਤਾ | ਅੰਤ ਵਿਚ ਡਾ. ਅਮਰਪ੍ਰੀਤ ਸਿੰਘ ਨੇ ਧੰਨਵਾਦ ਕੀਤਾ ਗਿਆ |
ਯੂਨੀਵਰਸਿਟੀ ਕਾਲਜ ਘਨੌਰ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਘਨੌਰ, 21 ਜੂਨ (ਸੁਸ਼ੀਲ ਕੁਮਾਰ ਸ਼ਰਮਾ)-ਪਿ੍ੰਸੀਪਲ, ਇੰਚਾਰਜ ਡਾ. ਰੇਖਾ ਭਾਟੀਆ ਦੀ ਦੇਖ-ਰੇਖ ਹੇਠ ਯੂਨੀਵਰਸਿਟੀ ਕਾਲਜ ਘਨੌਰ ਦੇ ਸਰੀਰਕ ਸਿੱਖਿਆ ਵਿਭਾਗ, ਰੈੱਡ ਰਿਬਨ ਕਲੱਬ, ਐਨ.ਸੀ.ਸੀ., ਐੱਨ.ਐੱਸ.ਐੱਸ ਅਤੇ ਨਹਿਰੂ ਯੁਵਾ ਕੇਂਦਰ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕ ਡਾ. ਸਰਬਜੀਤ ਕੌਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਯੋਗ ਆਸਣ ਕਰਵਾਏ | ਕਾਲਜ ਦੇ ਪਿ੍ੰਸੀਪਲ ਡਾ. ਰੇਖਾ ਭਾਟੀਆ ਨੇ ਕਿਹਾ ਕਿ ਯੋਗਾ ਸਾਡੀ ਸਿਹਤ ਦੇ ਲਈ ਬਹੁਤ ਜ਼ਰੂਰੀ ਹੈ ਇਸ ਦੇ ਨਾਲ-ਨਾਲ ਮਨੁੱਖਤਾ ਲਈ ਵੀ ਫ਼ਾਇਦੇਮੰਦ ਹੈ ਕਿਉਂਕਿ ਤੰਦਰੁਸਤ ਸਰੀਰ ਵਿੱਚ ਤੰਦਰੁਸਤ ਮਨ ਰਹਿ ਸਕਦਾ ਹੈ | ਪ੍ਰੋਗਰਾਮ ਦੇ ਅੰਤ ਵਿਚ ਸਰੀਰਕ ਸਿੱਖਿਆ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਵਰਿੰਦਰ ਸਿੰਘ ਨੇ ਅਧਿਆਪਕਾਂ, ਵਿਦਿਆਰਥੀਆਂ ਅਤੇ ਬਾਹਰੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਭ ਨੂੰ ਇਕੱਠੇ ਰਿਫਰੈਸ਼ਮੈਂਟ ਦਾ ਸੱਦਾ ਦਿੱਤਾ | ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਇਸ ਮੌਕੇ ਖ਼ੂਬ ਅਨੰਦ ਮਾਣਿਆ | ਇਸ ਮੌਕੇ ਡਾ.ਰਵਿੰਦਰ ਰਵੀ, ਡਾ. ਤਰਨਜੀਤ, ਡਾ. ਰੋਹਿਤ, ਡਾ. ਕਮਲਜੀਤ, ਪ੍ਰੋ. ਅਮਨਦੀਪ, ਮੈਡਮ ਰਾਜੇਸਵਰੀ, ਡਾ. ਜਸਵਿੰਦਰ, ਡਾ. ਅਰਵਿੰਦਰ, ਡਾ. ਉਸ਼ਾ, ਪ੍ਰੋ. ਪੁਨੀਤ, ਪ੍ਰੋ.ਪੁਸਪਿੰਦਰ, ਮੈਡਮ ਜਗਜੀਤ ਅਤੇ ਪ੍ਰੋ.ਪਾਇਲ ਆਦਿ ਹਾਜਰ ਸਨ |
ਟੈਗੋਰ ਇੰਟਰਨੈਸ਼ਨਲ ਸਕੂਲ ਵਿਚ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ
ਦੇਵੀਗੜ੍ਹ, 21 ਜੂਨ (ਰਾਜਿੰਦਰ ਸਿੰਘ ਮੌਜੀ)-ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਵਿਖੇ ਅੰਤਰਰਾਸ਼ਟਰੀ ਯੌਗਾ ਦਿਵਸ ਮਨਾਇਆ ਗਿਆ | ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਸਕੂਲ ਨਿਰਦੇਸ਼ਕ ਗੌਰਵ ਗੁਲਾਟੀ, ਪ੍ਰਧਾਨ ਸਲੋਨੀ ਗੁਲਾਟੀ ਅਤੇ ਪਿ੍ੰਸੀਪਲ ਰੇਖਾ ਸ਼ਰਮਾ ਨੇ ਬੱਚਿਆਂ ਨੂੰ ਇਸ ਦਿਵਸ ਦੀ ਵਧਾਈ ਦਿੱਤੀ ਅਤੇ ਇਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਯੋਗਾ ਕਰਨ ਨਾਲ ਆਪਣੇ ਸਰੀਰ ਅਤੇ ਦਿਮਾਗ ਨੂੰ ਹਰੇਕ ਇਨਸਾਨ ਤੰਦਰੁਸਤ ਬਣਾਕੇ ਰੱਖ ਸਕਦਾ ਹੈ, ਜੇਕਰ ਯੋਗਾ ਨੂੰ ਆਪਣੇ ਜੀਵਨ ਦਾ ਇਕ ਹਿੱਸਾ ਬਣਾ ਲਿਆ ਜਾਵੇ ਤਾਂ ਬਹੁਤ ਸਾਰੀਆਂ ਬਿਮਾਰੀਆ ਤੋਂ ਸ਼ਰੀਰ ਨੂੰ ਬਚਾ ਕੇ ਰੱਖਿਆ ਜਾ ਸਕਦਾ ਹੈ | ਇਸ ਮੌਕੇ ਸਕੂਲ ਦੇ ਕੋਚ ਲਤੀਫ ਮੁਹੰਮਦ, ਪਰਦੀਪ ਵਰਮਾ ਅਤੇ ਗਿਆਨ ਸਿੰਘ ਨੇ ਬੱਚਿਆਂ ਨੂੰ ਵੱਖ ਵੱਖ ਯੋਗ ਦੇ ਆਸਨ ਕਰਵਾਏ ਅਤੇ ਹਰ ਰੋਜ਼ ਇਹ ਆਸਨ ਕਰਨ ਲਈ ਪ੍ਰੇਰਿਆ |
ਯੋਗ ਦਿਵਸ ਮਨਾਇਆ
ਸਨੌਰ, 21 ਜੂਨ (ਸੋਖਲ)-ਵਾਟਰ ਸਪਲਾਈ ਮਕੈਨੀਕਲ ਡਿਵੀਜ਼ਨ ਪਟਿਆਲਾ ਦੇ ਆਈ.ਈ.ਸੀ. ਅਮਨਦੀਪ ਕੌਰ ਅਤੇ ਸੀ.ਡੀ.ਐਸ. ਅਨੁਰਾਧਾ ਵਲੋਂ ਬਲਾਕ ਭੁਨਰਹੇੜੀ ਦੇ ਪਿੰਡ ਅਕਾਲਗੜ੍ਹ ਵਿਖੇ ਵਿਸ਼ਵ ਯੋਗਾ ਦਿਵਸ ਮਨਾਇਆ ਗਿਆ | ਇਹ ਪੋ੍ਗਰਾਮ ਮਕੈਨੀਕਲ ਡਿਵੀਜ਼ਨ ਪਟਿਆਲਾ ਦੇ ਮੁਖੀ ਕਾਰਜਕਾਰੀ ਇੰਜੀਨੀਅਰ ਈਸ਼ਾਨ ਕੌਸ਼ਲ ਅਤੇ ਐਸ.ਡੀ.ਓ. ਅੰਮਿ੍ਤ ਸ਼ਿਵਰਾਜ ਸਿੰਘ ਚਹਿਲ ਦੀ ਯੋਗ ਅਗਵਾਈ ਵਿਚ ਸ਼ੋਸ਼ਲ ਸਟਾਫ ਦੀ ਦੇਖ ਹੇਠ ਮਨਾਇਆ ਗਿਆ | ਇਸ ਮੌਕੇ ਸੋਸ਼ਲ ਸਟਾਫ ਨੇ ਪਿੰਡ ਵਾਸੀਆਂ ਨੂੰ ਯੋਗ ਬਾਰੇ ਦੱਸਿਆ ਅਤੇ ਰੋਜ਼ਾਨਾ ਯੋਗ ਕਰਨ ਲਈ ਪ੍ਰੇਰਿਤ ਕੀਤਾ | ਪਿੰਡ ਵਾਸੀਆਂ ਦੇ ਘਰਾਂ ਦਾ ਫੀਲਡ ਟੈਸਟ ਕਿੱਟ ਨਾਲ ਪਾਣੀ ਟੈਸਟ ਕੀਤਾ ਅਤੇ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਆਈ.ਈ.ਸੀ. ਅਮਨਦੀਪ ਕੌਰ, ਸੀ.ਡੀ.ਐਸ. ਅਨੁਰਾਧਾ, ਚੇਅਰਪਰਸਨ ਕਰਮਜੀਤ ਕੌਰ, ਆਂਗਨਵਾੜੀ ਵਰਕਰ ਅਤੇ ਪਿੰਡ ਵਾਸੀ ਮੌਜੂਦ ਸਨ |
ਰਾਜਪੁਰਾ 'ਚ ਅੰਤਰਰਾਸ਼ਟਰੀ ਯੋਗਾ ਦਿਵਸ ਉਤਸ਼ਾਹ ਨਾਲ ਮਨਾਇਆ
ਰਾਜਪੁਰਾ, 21 ਜੂਨ (ਜੀ.ਪੀ. ਸਿੰਘ)-ਅੱਜ ਅੰਤਰਰਾਸ਼ਟਰੀ ਯੋਗਾ ਦਿਵਸ 'ਤੇ ਸ਼ਹਿਰ ਦੇ ਕਈ ਪਾਰਕਾਂ ਵਿਚ ਸਮਾਰੋਹ ਰੱਖੇ ਗਏ | ਮੁੱਖ ਸਮਾਰੋਹ ਸੰਤ ਨਿਰੰਕਾਰੀ ਪਾਰਕ ਵਿਚ ਸੇਵਾ ਭਾਰਤੀ ਦੇ ਪ੍ਰਧਾਨ ਵਕੀਲ ਨਵਦੀਪ ਅਰੋੜਾ ਅਤੇ ਸੰਤ ਨਿਰੰਕਾਰੀ ਮੰਡਲ ਦੇ ਪ੍ਰਮੁੱਖ ਰਾਧੇ ਸ਼ਾਮ ਦੀ ਦੇਖ-ਰੇਖ ਵਿਚ ਕਰਵਾਇਆ ਗਿਆ | ਜਿਸ ਵਿਚ ਰਾਜਪੁਰਾ ਦੇ ਐੱਸ.ਡੀ.ਐਮ. ਡਾ. ਸੰਜੀਵ ਕੁਮਾਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਦੌਰਾਨ ਸਮਰਿਤੀ ਅਗਰਵਾਲ ਨੇ ਸੈਂਕੜੇ ਔਰਤਾਂ ਅਤੇ ਮਰਦਾਂ ਨੂੰ ਯੋਗਾ ਕਰਵਾਇਆ | ਇਸੇ ਤਰ੍ਹਾਂ ਇਕ ਵੱਡਾ ਸਮਾਰੋਹ ਸ੍ਰੀ ਰਾਮ ਪਾਰਕ ਨੇੜੇ ਬ੍ਰਹਿਮਾਕੁਮਾਰੀ ਆਸ਼ਰਮ ਵਿਖੇ ਯੋਗ ਗੁਰੂ ਪ੍ਰਸ਼ੋਤਮ ਅਲਰੇਜਾ ਰਹਿਨੁਮਾਈ ਅਤੇ ਪੀ.ਪੀ. ਸਿੰਘ ਦੀ ਅਗਵਾਈ 'ਚ ਕਰਵਾਇਆ ਗਿਆ | ਜਿਸ ਵਿਚ ਹਜ਼ਾਰਾਂ ਔਰਤਾਂ, ਮਰਦਾਂ ਅਤੇ ਬੱਚਿਆਂ ਨੇ ਬਹੁਤ ਉਤਸ਼ਾਹ ਨਾਲ ਯੋਗ ਕੀਤਾ | ਅੰਤਰਰਾਸ਼ਟਰੀ ਯੋਗਾ ਦਿਵਸ ਤੇ ਐੱਸ.ਡੀ.ਐਮ. ਰਾਜਪੁਰਾ ਡਾ. ਸੰਜੀਵ ਕੁਮਾਰ, ਪ੍ਰਸ਼ੋਤਮ ਅਲਰੇਜਾ ਅਤੇ ਪੀ.ਪੀ. ਸਿੰਘ ਨੇ ਕਿਹਾ ਕਿ ਸਰੀਰ ਨੂੰ ਤੰਦਰੁਸਤ ਰੱਖਣ ਲਈ ਯੋਗਾ ਬਹੁਤ ਮਹੱਤਵ ਰੱਖਦਾ ਹੈ | ਡਾ. ਸੰਜੀਵ ਕੁਮਾਰ ਨੇ ਕਿਹਾ ਕਿ ਯੋਗ ਇਕ ਕਲਾ ਵੀ ਹੈ ਤੇ ਵਿਗਿਆਨ ਵੀ ਹੈ | ਇਸ ਨੂੰ ਸਮਝ ਕੇ ਹਰ ਮਨੁੱਖ ਯੋਗਾ ਕਰੇ ਅਤੇ ਨਿਰੋਗ ਜੀਵਨ ਬਤੀਤ ਕਰੇ |
ਯੋਗ ਨਾਲ ਸੰਪੂਰਨ ਤੰਦਰੁਸਤੀ ਸੰਭਵ-ਆਚਾਰਿਆ ਪਾਠਕ
ਭਾਦਸੋਂ, 21 ਜੂਨ (ਪ੍ਰਦੀਪ ਦੰਦਰਲਾ)-ਅੱਠਵੇਂ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਹਰੀਹਰ ਮੰਦਿਰ ਭਾਦਸੋਂ ਵਿਖੇ ਪਾਠਕ ਯੋਗ ਅਤੇ ਆਯੁਰਵੈਦਾ ਸੈਂਟਰ ਭਾਦਸੋਂ ਦੇ ਸਹਿਯੋਗ ਨਾਲ ਆਚਾਰੀਆ ਗਗਨਦੀਪ ਪਾਠਕ ਦੀ ਅਗਵਾਈ ਵਿਚ ਮਨਾਇਆ ਗਿਆ | ਇਸ ਮੌਕੇ ਸ੍ਰੀ ਪਾਠਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗ ਨਾਲ ਸਰੀਰਕ ਤੇ ਮਾਨਸਿਕ ਰੋਗਾਂ ਤੋਂ ਛੁਟਕਾਰਾ ਮਿਲਦਾ ਹੈ | ਉਨ੍ਹਾਂ ਕਿਹਾ ਕਿ ਯੋਗ ਹੀ ਇਕ ਮਾਤਰ ਐਸਾ ਸਾਧਨ ਹੈ ਜਿਸ ਨਾਲ ਤੰਦਰੁਸਤੀ ਸੰਭਵ ਹੈ | ਇਸ ਮੌਕੇ ਐੱਸ.ਐੱਚ.ਓ.ਰਾਜਵਿੰਦਰ ਕੌਰ, ਹਰੀ ਸ਼ਰਨ ਪਾਠਕ, ਵਿਕੀ ਪੂਰੀ, ਅਸ਼ੋਕ ਵਰਮਾ, ਮੌਜੀ ਵਰਮਾ, ਰਿੱਕੀ ਅਰੋੜਾ, ਯਾਦਵਿੰਦਰ ਸ਼ਰਮਾ ਆਦਿ ਹਾਜ਼ਰ ਸਨ |
ਸੇਂਟ ਕਬੀਰ ਕਾਲਜ ਆਫ਼ ਐਜੂਕੇਸ਼ਨ ਵਿਖੇ ਯੋਗ ਦਿਵਸ ਮਨਾਇਆ
ਬਹਾਦਰਗੜ੍ਹ, 21 ਜੂਨ (ਕੁਲਵੀਰ ਸਿੰਘ ਧਾਲੀਵਾਲ)-ਸੇਂਟ ਕਬੀਰ ਕਾਲਜ ਆਫ਼ ਐਜੂਕੇਸ਼ਨ ਪਿੰਡ ਕੌਲੀ ਵਿਖੇ ਕਾਲਜ ਪਿ੍ੰਸੀਪਲ ਡਾ. ਮਨਪ੍ਰੀਤ ਕੌਰ ਦੀ ਅਗਵਾਈ ਵਿਚ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ ਦੁਆਰਾ ਵਿਦਿਆਰਥੀਆਂ ਨੂੰ ਯੋਗ ਦੀ ਮਹੱਤਤਾ ਬਾਰੇ ਦੱਸਿਆ ਗਿਆ ਕਿ ਜੇਕਰ ਯੋਗ ਨੂੰ ਜ਼ਿੰਦਗੀ ਦਾ ਹਿੱਸਾ ਬਣਾ ਲਿਆ ਜਾਵੇ ਤਾਂ ਤਨ ਤੇ ਮਨ ਦੋਵੇਂ ਨਿਰੋਗ ਰਹਿੰਦੇ ਹਨ | ਇਸ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੇ ਯੋਗ ਆਸਣਾਂ ਦਾ ਅਭਿਆਸ ਕਰਵਾਇਆ ਗਿਆ | ਕਾਲਜ ਦੇ ਬੀ.ਐਡ., ਡੀ.ਐਲ. ਐਂਡ., ਐਮ.ਏ. ਐਜੂਕੇਸ਼ਨ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇਸ ਮੌਕੇ ਵਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਪ੍ਰੋਫੈਸਰ ਜਸਜੋਤ ਕੌਰ ਕਾਲਜ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਮਾਨਸ਼ਾਹੀਆਂ ਅਤੇ ਐਮ.ਡੀ. ਲਾਲ ਸਿੰਘ ਟਿਵਾਣਾ ਆਦਿ ਮੌਜੂਦ ਸਨ |
ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ 'ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਪਟਿਆਲਾ, 21 ਜੂਨ (ਗੁਰਵਿੰਦਰ ਸਿੰਘ ਔਲਖ)-ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ,ਧਾਮੋਮਾਜਰਾ, ਪਟਿਆਲਾ ਵਿਖੇ ਐੱਨ.ਐੱਸ.ਐੱਸ. ਵਿਭਾਗ, ਸਪੋਰਟਸ ਕਲੱਬ ਅਤੇ ਰੈੱਡ ਰਿਬਨ ਕਲੱਬ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਦੇ ਅੰਤਰਗਤ ਵਿਦਿਆਰਥਣਾਂ ਅਤੇ ਸਟਾਫ਼ ਨੂੰ ਯੋਗ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਇਕ ਦਿਨਾ ਯੋਗਾ ਕੈਂਪ ਅਤੇ ਵਿਸਥਾਰ ਭਾਸ਼ਣ ਵੀ ਕਰਵਾਇਆ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ, ਡਾ. ਹਰਮੀਤ ਕੌਰ ਅਨੰਦ ਨੇ ਆਪਣੇ ਸਵਾਗਤੀ ਭਾਸ਼ਣ ਵਿਚ ਕਿਹਾ ਕਿ ਯੋਗ ਵਿੱਦਿਆ ਭਾਰਤ ਦੀ ਪ੍ਰਾਚੀਨ ਵਿੱਦਿਆ ਹੈ ਜਿਸ ਦਾ ਲੋਹਾ ਵਿਸ਼ਵਭਰ ਨੇ ਸਵੀਕਾਰ ਕੀਤਾ ਹੈ | ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਯੋਗ ਦੇ ਬਿਨਾ ਰੋਗ ਅਤੇ ਤਣਾਅ ਮੁਕਤ ਜੀਵਨ ਸੰਭਵ ਨਹੀਂ ਹੈ | ਇਸ ਮੌਕੇ ਡਾ. ਚਮਕੌਰ ਸਿੰਘ (ਪ੍ਰੋਫੈਸਰ,ਯੂਨੀਵਰਸਿਟੀ ਕਾਲਜ, ਬੈਨਰਾ) ਅਤੇ ਪ੍ਰੋ. ਸੁਖਦੀਪ ਕੌਰ ਜੱਸੜ ਨੇ ਵਿਦਿਆਰਥਣਾਂ ਨੂੰ ਵੱਖ-ਵੱਖ ਤਰ੍ਹਾਂ ਦੇ ਯੋਗ ਆਸਣਾਂ ਦੀ ਵਿਧੀ ਅਤੇ ਲਾਭ 'ਤੇ ਚਾਨਣਾ ਪਾਇਆ | ਡਾ. ਚਮਕੌਰ ਸਿੰਘ ਵਲੋਂ ਵਿਦਿਆਰਥਣਾਂ ਨੂੰ ਪ੍ਰਾਣਾਯਾਮ ਅਤੇ ਮੈਡੀਟੇਸ਼ਨ ਕਰਵਾਈ ਗਈ |ਉਨ੍ਹਾਂ ਨੇ ਇਹ ਵੀ ਕਿਹਾ ਕਿ ਰੁਝੇਵਿਆਂ ਭਰੀ ਜ਼ਿੰਦਗੀ ਵਿਚ ਚਿੰਤਾਵਾਂ ਦੂਰ ਕਰਨ ਲਈ ਯੋਗ ਇਕ ਉੱਤਮ ਸਾਧਨ ਹੈ | ਉਪਰੋਕਤ ਪ੍ਰੋਗਰਾਮ ਵਿਚ ਸਟਾਫ਼ ਮੈਂਬਰਜ਼ ਅਤੇ ਵਿਦਿਆਰਥਣਾਂ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ |
ਬਨੂੜ ਹਾਊਸਫੈੱਡ ਕੰਪਲੈਕਸ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਬਨੂੜ, 21 ਜੂਨ (ਭੁਪਿੰਦਰ ਸਿੰਘ)-ਫਰੈਂਡਜ਼ ਆਫ਼ ਯੋਗਾ ਦੇ ਬੈਨਰ ਹੇਠ ਅੱਜ ਬਨੂੜ ਦੇ ਹਾਊਸਫੈੱਡ ਕੰਪਲੈਕਸ ਵਿਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਜਿਸ ਵਿਚ ਸ਼ਹਿਰ ਅਤੇ ਆਲੇ ਦੁਆਲੇ ਦੇ ਪਿੰਡਾਂ ਤੋਂ ਕਰੀਬ 200 ਤੋਂ ਵੱਧ ਪ੍ਰਤੀਯੋਗੀਆਂ ਨੇ ਸ਼ਮੂਲੀਅਤ ਕੀਤੀ | ਜ਼ਿਕਰਯੋਗ ਹੈ ਕਿ ਯੋਗਾ ਮਾਸਟਰ ਡਾ. ਸ਼ਿਵ ਪ੍ਰਸਾਸਰ ਦੀ ਰਹਿਨੁਮਾਈ ਹੇਠ ਪਿੰਡ ਮਨੌਲੀ ਸੂਰਤ, ਖੇਡ ਸਟੇਡੀਅਮ ਬਨੂੜ ਤੇ ਹਾਊਸਫੈੱਡ ਕੰਪਲੈਕਸ ਵਿਚ ਤਿੰਨ ਯੋਗਾ ਕੈਂਪ ਮੁਫ਼ਤ ਚਲਾਏ ਜਾ ਰਹੇ ਹਨ ਜਿਨ੍ਹਾਂ ਦੇ ਪ੍ਰਬੰਧਕਾਂ ਵਲੋਂ ਅੱਜ ਦੇ ਇਸ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਕੈਂਪ ਵਿਚ ਦੁਬਈ ਤੋਂ ਪੁੱਜੇ ਫਰੈਂਡਜ਼ ਆਫ਼ ਯੋਗਾ ਦੇ ਸੰਸਥਾਪਕ ਕੇਬੀ ਮਾਧਵਨ (ਗੁਰੂ ਜੀ) ਅਤੇ ਦਿੱਲੀ ਤੋਂ ਡਾ. ਇਮਰਾਨ ਤੇ ਬੰਬੇ ਤੋਂ ਰਾਜੇਸ਼ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ | ਗੁਰੂ ਜੀ ਨੇ ਯੋਗਾ ਦੀ ਮਹੱਤਤਾ ਬਾਰੇ ਜਾਣੂ ਕਰਾਇਆ ਅਤੇ ਮਾਨਸਿਕ ਤਣਾਅ ਤੇ ਰੋਗ ਮੁਕਤ ਸਰੀਰ, ਬਲੱਡ ਪ੍ਰੈਸਰ, ਸੂਗਰ, ਅੰਦਰੂਨੀ ਬਿਮਾਰੀਆਂ ਤੋਂ ਛੁਟਕਾਰੇ ਲਈ ਵਧੇਰੇ ਉਪਯੋਗੀ ਦੱਸਿਆ | ਉਨਾਂ ਯੋਗ ਦੇ ਗੁਰ ਵੀ ਸਿਖਾਏ | ਰਿਸ਼ਟ-ਪੁਸ਼ਟ ਅਤੇ ਤੰਦਰੁਸਤੀ ਲਈ ਰੌਜ਼ਾਨਾ ਇਕ ਘੰਟਾ ਯੋਗ ਕਰਨ ਦਾ ਸੱਦਾ ਦਿੱਤਾ | ਉਨਾਂ ਫਰੈਂਡਜ਼ ਆਫ ਯੋਗਾ ਦੇ ਬੈਂਨਰ ਹੇਠ ਯੋਗਾ ਦੀ ਸਿਖਲਾਈ ਦੇ ਰਹੇ ਟੀਚਰਾਂ ਨੂੰ ਸਰਟੀਫਿਕੇਟ ਵੰਡੇ | ਅੰਤ ਕੈਂਪ ਪ੍ਰਬੰਧਕਾਂ ਵਲੋਂ ਮਾਧਵਨ ਤੇ ਉਨਾਂ ਨਾਲ ਆਏ ਮਹਿਮਾਨਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਡਾ. ਸ਼ਿਵ ਪ੍ਰਸਾਸਰ, ਗੁਰਪ੍ਰੀਤ ਸਿੰਘ, ਜੋਸ਼ਇੰਦਰ ਨਾਗਰਾ, ਅਮਨਦੀਪ ਕੌਰ, ਚੇਅਰਮੈਂਨ ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ ਜੱਸੀ, ਅੇਡਵੋਕੇਟ ਜੋਗਿੰਦਰ ਸਿੰਘ ਜਿੰਦੂ, ਭਾਗ ਸਿੰਘ ਡਾਂਗੀ ਆਦਿ ਹਾਜਰ ਸਨ |
ਪਟਿਆਲਾ ਸਹੋਦਿਆ ਸਕੂਲ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਪਟਿਆਲ, 21 ਜੂਨ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਸਹੋਦਿਆ ਸਕੂਲ ਕੰਪਲੈਕਸ ਨੇ ਧਰੁਵ ਪਾਂਡਵ ਕਿ੍ਕਟ ਸਟੇਡੀਅਮ, ਪਟਿਆਲਾ ਵਿਖੇ 8ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦਾ ਆਯੋਜਨ ਕੀਤਾ | ਇਸ ਸਮਾਗਮ ਦਾ ਆਯੋਜਨ ਭਾਰਤ ਸਰਕਾਰ ਦੇ ਆਯੂਸ ਮੰਤਰਾਲੇ ਦੁਆਰਾ ਦਿੱਤੇ ਦਿਸ਼ਾ-ਨਿਰਦੇਸ਼ਾਂ ਅਤੇ ਦਿਸਾ-ਨਿਰਦੇਸਾਂ ਨੂੰ ਪੂਰਾ ਕਰਨ ਲਈ ਕੀਤਾ ਗਿਆ ਸੀ | ਯੋਗ ਨੂੰ ਵਿਸ਼ਵ-ਵਿਆਪੀ ਪੱਧਰ 'ਤੇ ਮਨਾਉਣ ਦਾ ਮੁੱਖ ਮਕਸਦ ਯੋਗ ਨੂੰ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ 'ਤੇ ਧਿਆਨ ਕੇਂਦਰਿਤ ਕਰਨਾ ਅਤੇ ਅੱਜ ਦੇ ਤੇਜ ਜੀਵਨ ਵਿਚ ਸਰੀਰਕ, ਮਾਨਸਿਕ ਅਤੇ ਅਧਿਆਤਮਿਕ ਵਿਕਾਸ ਲਈ ਸਿਖਲਾਈ ਦੇਣਾ ਹੈ | ਪ੍ਰੋਗਰਾਮ ਦੀ ਸੁਰੂਆਤ ਵਿਵੇਕ ਤਿਵਾਰੀ, ਪ੍ਰਧਾਨ ਪਟਿਆਲਾ ਸਹੋਦਿਆ ਸਕੂਲਜ ਕੰਪਲੈਕਸ ਅਤੇ ਪਿ੍ੰਸੀਪਲ ਡੀ.ਏ.ਵੀ ਪਬਲਿਕ ਸਕੂਲ, ਪਟਿਆਲਾ ਦੁਆਰਾ ਗਿਆਨ ਦਾ ਦੀਵਾ ਜਗਾ ਕੇ ਕੀਤੀ ਗਈ ਅਤੇ ਇਸ ਮੌਕੇ ਮੌਜੂਦ ਵਿਸ਼ੇਸ਼ ਸਖਸ਼ੀਅਤਾਂ ਜਿਵੇਂ ਕਿ ਹਰਪ੍ਰੀਤ ਕੌਰ, ਪਿ੍ੰਸੀਪਲ ਬੁੱਢਾ ਦਲ ਪਬਲਿਕ ਸਕੂਲ, ਪਟਿਆਲਾ, ਮਾਨੋਜ ਸ਼ਰਮਾ, ਪਿ੍ੰਸੀਪਲ ਡੀ. ਏ. ਵੀ. ਪਬਲਿਕ ਸਕੂਲ, ਕਕਰਾਲਾ, ਪੂਨਮ ਧੀਮਾਨ, ਪਿ੍ੰਸੀਪਲ ਕੈਰੀਅਰ ਅਕੈਡਮੀ, ਪਟਿਆਲਾ, ਮਿਲੀ ਬੋਸ, ਪਿ੍ੰਸੀਪਲ ਐਸ.ਆਰ.ਐਸ. ਵਿਦਿਆਪੀਠ, ਸਮਾਣਾ, ਸੰਦੀਪ ਰੇਣੂ, ਪਿ੍ੰਸੀਪਲ ਡੀ. ਏ. ਵੀ. ਗਲੋਬਲ ਸਕੂਲ, ਪਟਿਆਲਾ, ਫਲੇਵੀ ਡੇਵਿਡ, ਪਿ੍ੰ. ਫਾਤਿਮਾ ਕਾਨਵੈਂਟ ਸਕੂਲ, ਪਟਿਆਲਾ, ਨੀਰਜਾ ਸੇਠੀ, ਸਕੱਤਰ ਅਤੇ ਪਿ੍ੰਸੀਪਲ ਸ੍ਰੀ ਅਰਬਿੰਦੋ ਇੰਟਰਨੈਸਨਲ ਸਕੂਲ, ਪਟਿਆਲਾ, ਪਰਮਿੰਦਰ ਕੌਰ, ਪਿ੍ੰਸੀਪਲ ਦ ਪੈਰਾਡਾਈਜ ਇੰਟਰਨੈਸਨਲ ਸਕੂਲ, ਪਟਿਆਲਾ, ਨਰਿੰਦਰ ਕੌਰ, ਪਿ੍ੰਸੀਪਲ ਬੁੱਢਾ ਦਲ ਪਬਲਿਕ ਸਕੂਲ, ਸਮਾਣਾ, ਡਾ. ਸੰਜੇ ਬਾਂਸਲ (ਮੈਂਬਰ ਆਰ.ਜੇ. ਐਮ. ਸੀ.), ਪੈਰੀ ਗੋਇਲ ਸੰਯੁਕਤ ਸਕੱਤਰ, ਪਟਿਆਲਾ ਕਿ੍ਕੇਟ ਐਸੋਸੀਏਸਨ ਅਤੇ ਸੰਗੀਤਾ ਪਾਂਡਵ | ਸਮਾਗਮ ਵਿਚ 900 ਭਾਗੀਦਾਰਾਂ ਨੇ ਹਿੱਸਾ ਲਿਆ ਜਿਹੜੇ ਪਟਿਆਲਾ ਸਹੋਦਿਆ ਸਕੂਲ ਕੰਪਲੈਕਸ ਅਧੀਨ ਪੈਂਦੇ 41 ਸਕੂਲਾਂ ਨਾਲ ਸੰਬੰਧਤ ਸਨ | ਇਸ ਮੌਕੇ ਭਾਗੀਦਾਰਾਂ ਨੇ ਇਸ ਮੁਹਿੰਮ ਵਿਚ ਹਿੱਸਾ ਲੈਂਦੇ ਹੋਏ ਵੱਖ-ਵੱਖ ਆਸਣਾਂ ਰਾਹੀਂ ਜਿਵੇਂ ਕਿ ਤਾੜ ਆਸਣ, ਪਦਮ ਆਸਣ, ਤਿਰਕੋਣ ਆਸਣ, ਅਰਧ ਚੱਕਰ ਆਸਣ, ਭੁਜੰਗ ਆਸਣ ਆਦਿ ਨਾਲ ਆਪਣੇ ਸਰੀਰ ਆਤਮਾ ਅਤੇ ਮਨ ਨੂੰ ਸਵੱਸਥ ਕੀਤਾ | ਇਸ ਮੌਕੇ ਪਿ੍ੰਸੀਪਲ ਨੂੰ ਵਿਵੇਕ ਤਿਵਾਰੀ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਿਹਤ ਸਿਰਫ ਬਿਮਾਰੀ ਦੀ ਅਣਹੋਂਦ ਨਹੀਂ, ਇਹ ਜੀਵਨ ਦਾ ਇੱਕ ਗਤੀਸੀਲ ਪ੍ਰਗਟਾਵਾ ਹੈ | ਯੋਗ ਦੇ ਨਿਯਮਤ ਅਭਿਆਸ ਦੁਆਰਾ ਬਹੁਤ ਸਾਰੇ ਲਾਭ ਪ੍ਰਾਪਤ ਕੀਤੇ ਜਾ ਸਕਦੇ ਹਨ ਕਿਉਂਕਿ ਇਹ ਅੰਦਰੂਨੀ ਸ਼ਾਂਤੀ ਪ੍ਰਦਾਨ ਕਰਨ ਦਾ ਮਾਧਿਅਮ ਹੈ | ਉਨ੍ਹਾਂ ਨੇ ਇਸ ਮੈਗਾ ਈਵੈਂਟ ਨੂੰ ਸਾਨਦਾਰ ਢੰਗ ਨਾਲ ਸਫਲ ਬਣਾਉਣ ਲਈ ਸਾਰੇ ਸਕੂਲਾਂ ਦੇ ਯੋਗਦਾਨ ਦੀ ਪ੍ਰਸੰਸਾ ਕੀਤੀ | ਪ੍ਰੋਗਰਾਮ ਦੀ ਸਮਾਪਤੀ ਨੈਸ਼ਨਲ ਐਨਥਮ ਦੇ ਨਾਲ ਹੋਈ ਅਤੇ ਇਸ ਸਮਾਗਮ ਦੀ ਸਫਲਤਾ ਲਈ ਅਣਥੱਕ ਮਿਹਨਤ ਕਰ ਰਹੀਆਂ ਟੀਮਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ | ਸਮੁੱਚੇ ਤੌਰ 'ਤੇ ਸਿਹਤ ਨੂੰ ਸਰਵੋਤਮ ਪ੍ਰਾਥਮਿਕਤਾ ਬਣਾਉਣ ਦੇ ਸੰਦੇਸ ਨਾਲ ਸਮਾਗਮ ਦੀ ਸਮਾਪਤੀ ਹੋਈ |
ਅਸ਼ੋਕਾ ਕਾਲਜ ਆਫ਼ ਨਰਸਿੰਗ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਪਟਿਆਲਾ, 21 ਜੂਨ (ਗੁਰਵਿੰਦਰ ਸਿੰਘ ਔਲਖ)-ਅਸ਼ੋਕਾ ਕਾਲਜ ਆਫ਼ ਨਰਸਿੰਗ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ | ਇਸ ਮੌਕੇ ਕਾਲਜ ਦੇ ਡਾਇਰੈਕਟਰ ਰਾਮਿੰਦਰ ਮਿੱਤਲ, ਨੇ ਆਖਿਆ ਕਿ ਇਕ ਤੰਦਰੁਸਤ ਅਤੇ ਸਿਹਤਮੰਦ ਸਰੀਰ ਲਈ ਯੋਗ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ 2014 ਵਿਚ ਜਨਰਲ ਅਸੈਂਬਲੀ ਦੇ 69 ਵੇਂ ਸੈਸ਼ਨ ਵਿਚ ਆਪਣੇ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਦਿਨ ਲਈ ਵਿਚਾਰ ਪੇਸ਼ ਕੀਤਾ ਸੀ | ਇਹ ਦਿਵਸ ਹਰ ਸਾਲ 21 ਜੂਨ ਨੂੰ ਵਿਸ਼ਵ ਭਰ ਵਿਚ ਮਨਾਇਆ ਜਾਂਦਾ ਹੈ | ਉਨ੍ਹਾਂ ਆਖਿਆ ਕਿ ਸਾਲ 2022 ਦਾ ਥੀਮ 'ਮਨੁੱਖਤਾ ਲਈ ਯੋਗ ਹੈ' 'ਤੇ ਚੱਲਦਿਆਂ ਉਨ੍ਹਾਂ ਵਲੋਂ ਕਾਲਜ 'ਚ ਯੋਗ ਦਿਵਸ ਨੂੰ ਸਮਰਪਿਤ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਹਨ | ਕਾਲਜ ਦੇ ਜੁਆਇੰਟ ਡਾਇਰੈਕਟਰ ਮੈਡਮ ਉਪਾਸਨਾ ਮਿੱਤਲ ਅਤੇ ਪਿ੍ੰਸੀਪਲ ਮੈਡਮ ਰੋਜ਼ੀ ਤਿਪਰਿਆਲ ਨੇ ਆਖਿਆ ਕਿ ਅੱਜ ਦੇ ਦਿਨ ਨੂੰ ਮਨਾਉਣ ਲਈ ਵਿਦਿਆਰਥੀਆਂ ਅਤੇ ਸਮੂਹ ਸਟਾਫ 'ਚ ਕਾਫੀ ਉਤਸ਼ਾਹ ਸੀ ੳਨ੍ਹਾਂ ਕਿਹਾ ਕਿ ਯੋਗ ਇਕ ਤਰ੍ਹਾਂ ਦੀ ਕਲਾ ਹੀ ਹੈ ਜਿਸ ਨਾਲ ਅਨੇਕਾਂ ਹੀਬਿਮਾਰੀਆਂ ਨੂੰ ਦੂਰ ਕੀਤਾ ਜਾ ਸਕਦਾ ਹੈ |
'ਕਰੋ ਯੋਗ ਰਹੋ ਨਿਰੋਗ' ਤਹਿਤ ਤੇਜ ਬਾਗ ਕਾਲੋਨੀ ਦੇ ਪਾਰਕ 'ਚ ਯੋਗ ਕਰਵਾਇਆ
ਪਟਿਆਲਾ, 21 ਜੂਨ (ਮਨਦੀਪ ਸਿੰਘ ਖਰੌੜ)-ਯੋਗ ਦਿਵਸ ਮੌਕੇ ਸਥਾਨਕ ਤੇਜ ਬਾਗ ਕਾਲੋਨੀ ਦੇ ਪਾਰਕ 'ਚ ਯੋਗ ਕੈਂਪ ਲਗਾਇਆ ਗਿਆ | ਇਹ ਯੋਗ ਕੈਂਪ ਯੋਗ ਅਧਿਆਪਕ ਰਾਜ ਕੁਮਾਰ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਸਮੂਹ ਕਾਲੋਨੀ ਵਾਸੀਆਂ ਨੇ ਯੋਗ ਦੇ ਗੁਰ ਸਿੱਖੇ ਅਤੇ ਮੌਕੇ 'ਤੇ ਯੋਗਾ ਕੀਤਾ | ਇਸ ਮੌਕੇ ਰਾਜ ਕੁਮਾਰ ਨੇ ਕਿਹਾ ਕਿ ਰੋਜ਼ਾਨਾ ਯੋਗ ਕਰਨ ਨਾਲ ਸਾਡਾ ਸਰੀਰ ਰੋਗ ਮੁਕਤ ਰਹਿੰਦਾ ਹੈ ਅਤੇ ਅਸੀਂ ਨਿਰੋਗ ਰਹਿਕੇ ਲੰਮੀ ਉਮਰ ਵਤੀਤ ਕਰ ਸਕਦੇ ਹਾਂ |

ਡਿਪਟੀ ਕਮਿਸ਼ਨਰ ਵਲੋਂ ਮਾਲ ਵਿਭਾਗ ਦੇ ਕੰਮਕਾਜ ਦੀ ਸਮੀਖਿਆ

ਪਟਿਆਲਾ, 21 ਜੂਨ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਮਾਲ ਅਧਿਕਾਰੀਆਂ ਨੂੰ ਮਹੀਨੇ ਦਾ ਟੀਚਾ ਨਿਰਧਾਰਿਤ ਕਰ ਕੇ ਬਕਾਇਆ ਕੇਸਾਂ ਦਾ ਨਿਪਟਾਰਾ ਕਰਨ ਦੀ ਹਦਾਇਤ ਕਰਦਿਆ ਕਿਹਾ ਕਿ ਮਿਥੇ ਟੀਚੇ ਦੀ ਹਰੇਕ ਹਫ਼ਤੇ ਜ਼ਿਲ੍ਹਾ ਮਾਲ ...

ਪੂਰੀ ਖ਼ਬਰ »

ਸ੍ਰੀ ਸਾਹਿਬ ਪ੍ਰਤੀ ਅਪਮਾਨਜਨਕ ਟਿੱਪਣੀਆਂ ਲਈ ਭਗਵੰਤ ਮਾਨ ਸਿੱਖ ਜਗਤ ਤੋਂ ਤੁਰੰਤ ਮੁਆਫ਼ੀ ਮੰਗਣ-ਕਰਨੈਲ ਸਿੰਘ ਪੰਜੋਲੀ

ਪਟਿਆਲਾ, 21 ਜੂਨ (ਅ.ਸ. ਆਹਲੂਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਿਹਾ ਹੈ ਕਿ ਉਹ ਸ੍ਰੀ ਸਾਹਿਬ ਪ੍ਰਤੀ ਆਪਣੇ ਬੇਅਦਬੀ ਵਾਲੇ ਬਿਆਨਾਂ ਲਈ ਖ਼ਾਲਸਾ ...

ਪੂਰੀ ਖ਼ਬਰ »

ਸ਼ਤਰੰਜ ਉਲੰਪੀਆਡ ਮਸ਼ਾਲ ਰਿਲੇਅ 23 ਨੂੰ ਪੁੱਜੇਗੀ ਪਟਿਆਲਾ-ਸਾਕਸ਼ੀ ਸਾਹਨੀ

ਪਟਿਆਲਾ, 21 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਭਾਰਤ 'ਚ ਪਹਿਲੀ ਵਾਰ ਆਯੋਜਿਤ ਹੋਣ ਵਾਲੀ 44ਵੀਂ ਸ਼ਤਰੰਜ ਓਲੰਪੀਆਡ ਦੇ ਸੰਬੰਧੀ ਇਤਿਹਾਸ 'ਚ ਪਹਿਲੀ ਵਾਰ ਆਰੰਭ ਕੀਤੀ ਗਈ ਸ਼ਤਰੰਜ ਉਲੰਪੀਆਡ ਮਸ਼ਾਲ ਰਿਲੇਅ 23 ਜੂਨ ਨੂੰ ਪਟਿਆਲਾ ਪੁੱਜੇਗੀ | ਇਸ ਸ਼ਤਰੰਜ ਮਸ਼ਾਲ ਦਾ ਇੱਥੇ ...

ਪੂਰੀ ਖ਼ਬਰ »

ਸੰਗਰੂਰ ਦੀ ਉਪ ਚੋਣ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ-ਸੋਹਲ

ਦੇਵੀਗੜ੍ਹ, 21 ਜੂਨ (ਰਾਜਿੰਦਰ ਸਿੰਘ ਮੌਜੀ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਅਨਾਜ ਮੰਡੀ ਦੁੱਧਨ ਸਾਧਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੋਹਲ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਸੰਗਰੂਰ ਜ਼ਿਲ੍ਹੇ ਦੀ ਉਪ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ...

ਪੂਰੀ ਖ਼ਬਰ »

ਸੰਗਰੂਰ ਜ਼ਿਮਨੀ ਚੋਣਾਂ ਵਿਚ ਐਸ. ਸੀ. ਭਾਈਚਾਰਾ ਨਿਭਾਵੇਗਾ ਅਹਿਮ ਭੂਮਿਕਾ-ਸੂਬਾ ਪ੍ਰਧਾਨ ਬੰਗੜ

ਪਟਿਆਲਾ, 21 ਜੂਨ (ਗੁਰਪ੍ਰੀਤ ਸਿੰਘ ਚੱਠਾ)-ਆਮ ਆਦਮੀ ਪਾਰਟੀ ਦੇ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ ਨੇ ਕਿਹਾ ਕਿ ਸੰਗਰੂਰ ਜ਼ਿਮਨੀ ਸੰਸਦੀ ਚੋਣਾਂ ਵਿਚ ਐਸ.ਸੀ. ਭਾਈਚਾਰਾ ਅਹਿਮ ਭੂਮਿਕਾ ਨਿਭਾਵੇਗਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੰਗਰੂਰ ...

ਪੂਰੀ ਖ਼ਬਰ »

ਪਾਵਰ ਕਾਰਪੋਰੇਸ਼ਨ ਦੇ ਠੇਕਾ ਕਾਮਿਆਂ ਵਲੋਂ ਪਾਤੜਾਂ ਦੇ ਐਕਸੀਅਨ ਦਫ਼ਤਰ ਸਾਹਮਣੇ ਮੁਜ਼ਾਹਰਾ

ਪਾਤੜਾਂ, 21 ਜੂਨ (ਗੁਰਇਕਬਾਲ ਸਿੰਘ ਖ਼ਾਲਸਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਿਚ ਕੰਮ ਕਰਦੇ ਸੀ.ਐੱਚ.ਬੀ. ਠੇਕਾ ਕਾਮੇ ਦੀ ਕਰੰਟ ਲੱਗਣ ਕਾਰਨ ਇਲਾਜ ਦੌਰਾਨ ਪੀ.ਜੀ.ਆਈ. ਚੰਡੀਗੜ੍ਹ ਵਿਖੇ ਬਾਂਹ ਕੱਟ ਦਿੱਤੇ ਜਾਣ ਤੋਂ ਬਾਅਦ ਕੰਮ ਤੋਂ ਨਕਾਰਾ ਠੇਕਾ ਕਾਮੇ ਨੂੰ ਇਨਸਾਫ਼ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਮੁੱਖ ਗੇਟ ਉਤੇ ਮੋਮਬੱਤੀਆਂ ਜਲਾ ਕੇ ਗਰਾਂਟ ਲਈ ਰੋਸ ਪ੍ਰਦਰਸ਼ਨ

ਪਟਿਆਲਾ, 21 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਮੁੱਖ ਗੇਟ ਅੱਗੇ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਗਰਾਂਟ ਨਾ ਜਾਰੀ ਕਰਨ 'ਤੇ ਜੁਆਇੰਟ ਫੋਰਮ ਆਫ ਇਲੈਕਟਡ ਯੂਨੀਅਨਜ਼ ਵਲੋਂ ਕੈਂਡਲ ਮਾਰਚ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਪ੍ਰਦਰਸ਼ਨ ...

ਪੂਰੀ ਖ਼ਬਰ »

10 ਕੋਵਿਡ ਪਾਜ਼ੀਟਿਵ ਕੇਸ ਹੋਏ ਰਿਪੋਰਟ-ਸਿਵਲ ਸਰਜਨ

ਪਟਿਆਲਾ, 21 ਜੂਨ (ਮਨਦੀਪ ਸਿੰਘ ਖਰੌੜ)-ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ 'ਚ ਪ੍ਰਾਪਤ 234 ਕੋਵਿਡ ਰਿਪੋਰਟਾਂ 'ਚੋਂ 10 ਕੋਵਿਡ ਪਾਜ਼ੀਟਿਵ ਕੇਸ ਰਿਪੋਰਟ ਹੋਏ ਹਨ | ਜਿਨ੍ਹਾਂ 'ਚੋਂ 9 ਪਟਿਆਲਾ ਸ਼ਹਿਰ ਅਤੇ 1 ਰਾਜਪੁਰਾ ਸ਼ਹਿਰ ਨਾਲ ਸੰਬੰਧਿਤ ਹੈ ਜਿਸ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਪਤੀ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 21 ਜੂਨ (ਮਨਦੀਪ ਸਿੰਘ ਖਰੌੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤਾ ਦੇ ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ 'ਚ ਪੀੜਤਾ ਰਮਨਦੀਪ ਕੌਰ ਵਾਸੀ ਸਨੌਰ ਨੇ ਪੁਲਿਸ ਨੂੰ ਦੱਸਿਆ ਕਿ ਉਸ ...

ਪੂਰੀ ਖ਼ਬਰ »

42 ਬੋਤਲਾਂ ਹਰਿਆਣਾ ਦੀ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਪਟਿਆਲਾ, 21 ਜੂਨ (ਮਨਦੀਪ ਸਿੰਘ ਖਰੌੜ)-ਸਥਾਨਕ ਬੱਸ ਅੱਡੇ ਲਾਗੇ ਪਰੌਂਠਾ ਮਾਰਕੀਟ ਨੇੜੇ ਪੁਲਿਸ ਪਾਰਟੀ ਨੂੰ ਦੇਖ ਥੈਲਾ ਸੁੱਟ ਕੇ ਭੱਜਣ ਲੱਗੇ ਵਿਅਕਤੀ ਨੂੰ ਕਾਬੂ ਕਰ ਕੇ ਜਦੋਂ ਪੁਲਿਸ ਨੇ ਥੈਲੇ ਦੀ ਤਲਾਸ਼ੀ ਲਈ ਤਾਂ 42 ਬੋਤਲਾਂ ਹਰਿਆਣਾ ਦੀ ਦੇਸੀ ਸ਼ਰਾਬ ਬਰਾਮਦ ਹੋਈ | ...

ਪੂਰੀ ਖ਼ਬਰ »

ਬਿਜਲੀ ਬੋਰਡ ਦੇ ਨਾਮ 'ਤੇ ਠੱਗੀ ਮਾਰਨ ਦੀ ਕੋਸ਼ਿਸ਼ ਕਰਨ ਵਾਲੇ ਖ਼ਿਲਾਫ਼ ਕੇਸ ਦਰਜ

ਪਟਿਆਲਾ, 21 ਜੂਨ (ਮਨਦੀਪ ਸਿੰਘ ਖਰੌੜ)-ਬਿਜਲੀ ਬੋਰਡ ਦੇ ਨਾਮ 'ਤੇ ਵਿਅਕਤੀਆਂ ਨਾਲ ਬਿਜਲੀ ਬਿਲਾਂ ਸੰਬੰਧੀ ਠੱਗੀ ਕਰਨ ਦੀ ਕੋਸ਼ਿਸ਼ ਦਾ ਨਵਾਂ ਮਾਮਲਾ ਸਾਹਮਣੇ ਆਇਆ ਹੈ | ਉਕਤ ਸ਼ਿਕਾਇਤ ਬਿਜਲੀ ਬੋਰਡ ਦੇ ਰੈਵਿਨਿਊ ਅਫ਼ਸਰ ਨੇ ਥਾਣਾ ਕੋਤਵਾਲੀ 'ਚ ਦਰਜ ਕਰਵਾਈ ਕਿ ਇੱਥੋਂ ...

ਪੂਰੀ ਖ਼ਬਰ »

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤੇਗਾ-ਕੁਲਵੰਤ ਸਿੰਘ ਸ਼ੁਤਰਾਣਾ

ਸ਼ੁਤਰਾਣਾ, 21 ਜੂਨ (ਬਲਦੇਵ ਸਿੰਘ ਮਹਿਰੋਕ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਸਭਾ ਹਲਕਾ ਸੰਗਰੂਰ ਦੀ ਉਪ ਚੋਣ ਵਿਚ ਆਮ ਆਦਮੀ ਪਾਰਟੀ ਦਾ ਉਮੀਦਵਾਰ ਗੁਰਮੇਲ ਸਿੰਘ ਸਰਪੰਚ ਭਾਰੀ ਬਹੁਮਤ ਨਾਲ ਜਿੱਤੇਗਾ | ਉਕਤ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤਾਂ ਦੇ ਆਮ ਇਜਲਾਸ ਸਰਬਪੱਖੀ ਵਿਕਾਸ ਕਾਰਜਾਂ ਲਈ ਮਹੱਤਵਪੂਰਨ-ਉਪ ਚੇਅਰਮੈਨ ਬਿੱਟੂ

ਭੁੱਨਰਹੇੜੀ, 21 ਜੂਨ (ਧਨਵੰਤ ਸਿੰਘ)-ਗ੍ਰਾਮ ਪੰਚਾਇਤ ਭੁੱਨਰਹੇੜੀ ਦਾ ਆਮ ਇਜਲਾਸ ਬੁਲਾਇਆ ਗਿਆ ਜਿਸ 'ਚ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਸ਼ਾਮਲ ਹੋਏ | ਸਰਕਾਰੀ ਸਹੂਲਤਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਪੰਚਾਇਤ ਸੰਮਤੀ ਭੁੱਨਰਹੇੜੀ ਦੇ ਉਪ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ 'ਚ ਕੰਮ ਕਰਦੀਆਂ ਜਥੇਬੰਦੀਆਂ ਵਲੋਂ ਪ੍ਰਦਰਸ਼ਨ ਤੇ ਅਰਥੀ ਫੂਕ ਮੁਜ਼ਾਹਰਾ

ਪਟਿਆਲਾ, 21 ਜੂਨ (ਗੁਰਵਿੰਦਰ ਸਿੰਘ ਔਲਖ)-ਪੀ.ਆਰ.ਟੀ.ਸੀ. ਵਿਚ ਕੰਮ ਕਰਦੀਆਂ ਸਮੁੱਚੀਆਂ ਜਥੇਬੰਦੀਆਂ ਨੇ ਤਨਖ਼ਾਹ ਅਤੇ ਪੈਨਸ਼ਨ ਦਾ ਭੁਗਤਾਨ ਨਾ ਕੀਤੇ ਜਾਣ ਦੇ ਵਿਰੋਧ 'ਚ, ਪੰਜਾਬ ਸਰਕਾਰ ਵਲੋਂ ਮੁਫ਼ਤ ਸਫ਼ਰ ਬਦਲੇ ਬਣਦੇ 250 ਕਰੋੜ ਰੁਪਏ ਦੀ ਅਦਾਇਗੀ ਨਾ ਕਰਨਾ ਅਤੇ ਟਿਕਟ ...

ਪੂਰੀ ਖ਼ਬਰ »

ਬੱਸ ਅੱਡੇ 'ਚ ਗੁੰਡਾਗਰਦੀ ਦਾ ਹੁੰਦਾ ਹੈ ਨੰਗਾ ਨਾਚ

ਸਮਾਣਾ, 21 ਜੂਨ (ਹਰਵਿੰਦਰ ਸਿੰਘ ਟੋਨੀ)-ਸਥਾਨਕ ਬੱਸ ਅੱਡੇ 'ਚ ਕੁੜੀਆਂ ਨੂੰ ਲੈ ਕੇ ਦੋ ਗੁੱਟਾਂ 'ਚ ਰੋਜ਼ਾਨਾ ਗੁੰਡਾਗਰਦੀ ਦਾ ਨੰਗਾ ਨਾਚ ਹੁੰਦਾ ਹੈ ਤੇ ਨੌਜਵਾਨ ਮੁੰਡੇ ਹੱਥਾਂ 'ਚ ਨੰਗੀਆਂ ਕਿਰਪਾਨਾਂ ਤੇ ਬੇਸਬਾਲ ਆਦਿ ਜਿਹੇ ਹਥਿਆਰ ਲੈ ਕੇ ਸ਼ਰੇ੍ਹਆਮ ਸ਼ੂਕਦੇ ਫਿਰਦੇ ...

ਪੂਰੀ ਖ਼ਬਰ »

ਗੈਸਟ ਫੈਕਲਟੀ ਯੂਨੀਅਨ ਨੇ ਕੀਤਾ ਸਿੰਡੀਕੇਟ ਮੀਟਿੰਗ ਦਾ ਘਿਰਾਓ

ਪਟਿਆਲਾ, 21 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਕਾਂਸਟੀਚੁਐਂਟ ਕਾਲਜਾ ਅਤੇ ਨੇਬਰਹੁੱਡ ਕੈਂਪਸਾਂ ਦੇ ਗੈੱਸਟ ਫੈਕਲਟੀ ਅਧਿਆਪਕਾਂ ਦਾ ਦਿਨ-ਰਾਤ ਦਾ ਧਰਨਾ ਸੱਤਵੇਂ ਦਿਨ ਵੀ ਜਾਰੀ ਰਿਹਾ | ਅੱਜ ਪੰਜਾਬੀ ਯੂਨੀਵਰਸਿਟੀ ਗੈੱਸਟ ਹਾਊਸ ਵਿਖੇ ਰੱਖੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX