ਤਾਜਾ ਖ਼ਬਰਾਂ


ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  3 minutes ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  4 minutes ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  25 minutes ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  36 minutes ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  about 1 hour ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  about 1 hour ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  about 3 hours ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  about 3 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 3 hours ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  about 3 hours ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  about 3 hours ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  about 4 hours ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਸੰਬੰਧੀ ਪ੍ਰੋਗਰਾਮਾਂ ਦੀ ਰੂਪਰੇਖਾ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਗਏ ਵਫ਼ਦ ਦੇ ਮੈਂਬਰਾਂ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕੀਤੇ ਗਏ...
ਭਲਕੇ ਵਿਆਹ ਦੇ ਬੰਧਨ ’ਚ ਬੱਝਣਗੇ ਆਪ ਵਿਧਾਇਕਾ ਨਰਿੰਦਰ ਕੌਰ ਭਰਾਜ
. . .  about 3 hours ago
ਸੰਗਰੂਰ, 6 ਅਕਤੂਬਰ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਕੱਲ੍ਹ ਨੂੰ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਇਹ ਸਮਾਗਮ ਪਟਿਆਲੇ ਵਿਖੇ ਹੋਣਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਇਸ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।
ਕੈਲੀਫੋਰਨੀਆ 'ਚ ਪੰਜਾਬੀ ਪਰਿਵਾਰ ਦੇ ਕਤਲ ਦੀ ਮੁੱਖ ਮੰਤਰੀ ਮਾਨ ਵਲੋਂ ਕੇਂਦਰੀ ਵਿਦੇਸ਼ ਮੰਤਰੀ ਨੂੰ ਉੱਚ ਪੱਧਰੀ ਜਾਂਚ ਦੀ ਮੰਗ
. . .  about 3 hours ago
ਚੰਡੀਗੜ੍ਹ, 6 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ ਤਿੰਨ ਦਿਨ ਪਹਿਲਾਂ ਅਗਵਾ ਕੀਤੇ ਪੰਜਾਬੀ ਪਰਿਵਾਰ ਦੀ ਮੌਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਕੈਲੀਫੋਰਨੀਆ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ 'ਚ ਭਰਤੀਆਂ ਦਾ ਪੋਸਟਰ ਕੀਤਾ ਜਾਰੀ
. . .  about 5 hours ago
ਚੰਡੀਗੜ੍ਹ, 6 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੱਢੀਆਂ ਨੌਕਰੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਇਹ ਨੌਕਰੀਆਂ ਬਿਨਾਂ ਰਿਸ਼ਵਤ ਅਤੇ ਬਿਨਾਂ ਕਿਸੇ ਸਿਫਾਰਸ਼ ਤੋਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ...
ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਦਾ ਦਿਹਾਂਤ
. . .  about 6 hours ago
ਮਹਿਲ ਕਲਾਂ, 6 ਅਕਤੂਬਰ (ਅਵਤਾਰ ਸਿੰਘ ਅਣਖੀ )-ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਬਰੇਨ ਅਟੈਕ ਹੋ ਜਾਣ ਕਰਕੇ ਅਚਾਨਕ ਹੀ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 3-30 ਵਜੇ ਪਿੰਡ ਖਿਆਲੀ ( ਨੇੜੇ ਮਹਿਲ ਕਲਾਂ) ਵਿਖੇ ਹੋਵੇਗਾ।
ਬਾਲੀਵੁੱਡ ਗਾਇਕਾ ਨੇਹਾ ਕੱਕੜ ਪਤੀ ਰੋਹਨਪ੍ਰੀਤ ਸਿੰਘ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 6 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਗਾਇਕਾ ਅਤੇ ਰਿਐਲਿਟੀ ਸ਼ੋਅ ਦੀ ਜੱਜ ਨੇਹਾ ਕੱਕੜ ਅੱਜ ਆਪਣੇ ਗਾਇਕ ਪਤੀ ਰੋਹਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ...
ਭਾਰਤ ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, ਫ਼ਾਇਰਿੰਗ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਗਿਆ
. . .  about 7 hours ago
ਅਜਨਾਲਾ, ਗੱਗੋਮਾਹਲ 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀਤੀ ਰਾਤ ਬੀ.ਐੱਸ.ਐੱਫ ਜਵਾਨਾਂ ਵਲੋਂ ਡਰੋਨ ਦੀ ਹਾਲਤ ਦੇਖੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਰਮਦਾਸ ਅਧੀਨ...
ਮਰਸਿਡ ਤੋਂ ਅਗਵਾ ਭਾਰਤੀ ਪਰਿਵਾਰ ਦੇ ਚਾਰਾਂ ਜੀਆਂ ਦੀਆਂ ਮਿਲੀਆਂ ਗੋਲੀਆਂ ਨਾਲ ਵਿੰਨ੍ਹੀਆਂ ਲਾਸ਼ਾਂ
. . .  about 7 hours ago
ਸਾਨ ਫਰਾਂਸਿਸਕੋ, 6 ਅਕਤੂਬਰ (ਐੱਸ.ਅਸ਼ੋਕ ਭੌਰਾ)- ਅਮਰੀਕਾ ਦੇ ਪੰਜਾਬੀ ਭਾਈਚਾਰੇ ਲਈ ਅੱਜ ਦਾ ਦਿਨ ਮਨਹੂਸ ਮੰਦਭਾਗਾ ਅਤੇ ਕਦੇ ਵੀ ਨਾ ਭੁੱਲਣ ਵਾਲਾ ਮੰਨਿਆ ਜਾਂਦਾ ਰਹੇਗਾ। ਪਿਛਲੇ ਤਿੰਨ ਦਿਨਾਂ ਤੋਂ ਇਕ ਪੰਜਾਬੀ ਪਰਿਵਾਰ ਦੇ ਅਗਵਾ ਕੀਤੇ ਚਾਰ...
ਅੱਜ ਭਾਰਤ-ਸਾਊਥ ਅਫ਼ਰੀਕਾ ਪਹਿਲਾ ਵਨਡੇਅ, ਕੋਹਲੀ-ਰੋਹਿਤ ਨਹੀਂ, ਕਪਤਾਨ ਧਵਨ ਕਰਨਗੇ ਧਮਾਲ
. . .  about 7 hours ago
ਨਵੀਂ ਦਿੱਲੀ, 6 ਅਕਤੂਬਰ-ਭਾਰਤੀ ਟੀਮ ਨੇ ਆਪਣੇ ਘਰ 'ਚ ਸਾਊਥ ਅਫ਼ਰੀਕਾ ਨੂੰ ਟੀ-20 ਸੀਰੀਜ਼ 'ਚ 2-1 ਨਾਲ ਹਰਾਇਆ ਹੈ, ਹੁਣ ਦੋਵਾਂ ਟੀਮਾਂ 'ਚ ਤਿੰਨ ਮੈਚਾਂ ਦੀ ਵਨਡੇਅ ਸੀਰੀਜ਼ ਖੇਡੀ ਜਾਵੇਗੀ। ਸੀਰੀਜ਼ ਦਾ ਪਹਿਲਾ ਮੈਚ ਅੱਜ (6 ਅਕਤੂਬਰ) ਲਖਨਊ...
ਦੁਰਗਾ ਵਿਸਰਜਨ ਦੌਰਾਨ ਆਇਆ ਭਿਆਨਕ ਹੜ੍ਹ, 40 ਲੋਕ ਰੁੜ੍ਹੇ, 8 ਲੋਕਾਂ ਦੀ ਮੌਤ
. . .  about 7 hours ago
ਜਲਪਾਈਗੁੜੀ, 6 ਅਕਤੂਬਰ- ਦੁਰਗਾ ਵਿਸਰਜਨ ਦੌਰਾਨ ਜਲਪਾਈਗੁੜੀ ਜ਼ਿਲ੍ਹੇ ਦੇ ਮਾਲ ਬਾਜ਼ਾਰ ਸਥਿਤ ਮਾਲ ਨਦੀ 'ਚ ਭਿਆਨਕ ਹਾਦਸਾ ਵਾਪਰ ਗਿਆ। ਇੱਥੋਂ ਦੀ ਮਲ ਨਦੀ ਦੇ ਪਾਣੀ ਦਾ ਪੱਧਰ ਇਕਦਮ ਵਧਣ ਨਾਲ ਕਈ ਲੋਕ ਨਦੀ 'ਚ ਰੁੜ੍ਹ ਗਏ। ਇਸ ਹਾਦਸੇ 'ਚ ਹੁਣ ਤੱਕ...
ਅਮਰੀਕਾ ਦੇ ਮੈਕਸੀਕੋ ਸਿਟੀ ਹਾਲ ’ਚ ਗੋਲੀਬਾਰੀ, ਮੇਅਰ ਸਮੇਤ ਘੱਟੋ-ਘੱਟ 10 ਲੋਕਾਂ ਦੀ ਹੋਈ ਮੌਤ
. . .  about 8 hours ago
ਲੰਡਨ, 6 ਅਕਤੂਬਰ-ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਮੈਕਸੀਕੋ ਦਾ ਹੈ। ਮੈਕਸੀਕਨ ਸਿਟੀ ਹਾਲ 'ਚ ਸਮੂਹਿਕ ਗੋਲੀਬਾਰੀ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁਰੂਆਤੀ ਜਾਂਚ ਦੇ ਮੁਤਾਬਿਕ ਮਰਨ ਵਾਲਿਆਂ 'ਚ ਮੇਅਰ ਵੀ ਸ਼ਾਮਿਲ ਹੈ।
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਹਾੜ ਸੰਮਤ 554

ਫਰੀਦਕੋਟ

ਜ਼ਿਲ੍ਹੇ 'ਚ ਵੱਖ-ਵੱਖ ਥਾਈਾ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਫ਼ਰੀਦਕੋਟ, 21 ਜੂਨ (ਸਤੀਸ਼ ਬਾਗ਼ੀ)-ਸਥਾਨਕ ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਸੰਤ ਨਿਰੰਕਾਰੀ ਮਿਸ਼ਨ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗਾ ਕੈਂਪ ਲਗਾਇਆ ਗਿਆ, ਜਿਸ 'ਚ ਇਲਾਕੇ ਦੇ ਬਹੁ ਗਿਣਤੀ ਸ਼ਰਧਾਲੂਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਬਰਾਂਚ ਦੇ ਸੰਯੋਜਕ ਸੰਪੂਰਨ ਸਿੰਘ ਨੇ ਦੱਸਿਆ ਕਿ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਆਸ਼ੀਰਵਾਦ ਸਦਕਾ ਇਸ ਸਾਲ ਸੰਤ ਨਿਰੰਕਾਰੀ ਮਿਸ਼ਨ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਵਿਸ਼ਵ ਭਰ ਵਿਚ ਮਨਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸੰਤ ਨਿਰੰਕਾਰੀ ਚੈਰੀਟੇਬਲ ਫ਼ਾਊਾਡੇਸ਼ਨ ਸੰਤ ਨਿਰੰਕਾਰੀ ਮਿਸ਼ਨ ਦੇ ਸਮਾਜਿਕ ਵਿੰਗ ਵਲੋਂ ਸਾਲ 2015 ਤੋਂ ਹੀ ਯੋਗ ਦਿਵਸ ਬੜੇ ਉਤਸਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸ ਵਾਰ ਸੰਤ ਨਿਰੰਕਾਰੀ ਮੰਡਲ ਦੇ ਸਕੱਤਰ ਜੋਗਿੰਦਰ ਸੁਖੀਜਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੂਰੇ ਭਾਰਤ ਵਿਚ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਯੋਗ ਭਾਰਤ ਦੀ ਪ੍ਰਾਚੀਨ ਪਰੰਪਰਾ ਦਾ ਇਕ ਅਨਮੋਲ ਤੋਹਫ਼ਾ ਹੈ ਅਤੇ ਇਹ ਮਨ ਤੇ ਸਰੀਰ ਦੀ ਏਕਤਾ ਦਾ ਪ੍ਰਤੀਕ ਵੀ ਹੈ |
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜੀ ਸਕੂਲ ਵਲੋਂ 'ਅੰਤਰਰਾਸ਼ਟਰੀ ਯੋਗ ਦਿਵਸ' ਮਨਾਇਆ ਗਿਆ | ਸਕੂਲ ਦੇ ਚੇਅਰਮੈਨ ਇੰਜਨੀਅਰ ਚਮਨ ਲਾਲ ਗੁਲਾਟੀ ਅਤੇ ਪਿ੍ੰਸੀਪਲ ਰਾਜੇਸ਼ ਠਾਕੁਰ ਨੇ ਦੱਸਿਆ ਕਿ ਇਸ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਕੂਲ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਯੋਗਾ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ 'ਚ ਅਲੋਮ, ਵਿਲੋਮ, ਕਪਾਲਭਾਤੀ, ਵਜਰ ਆਸਣ ਆਦਿ ਦਾ ਅਭਿਆਸ ਕੀਤਾ | ਬੱਚਿਆਂ ਨੂੰ ਦੱਸਿਆ ਗਿਆ ਕਿ ਯੋਗਾ ਸਾਡੇ ਜੀਵਨ ਦਾ ਆਧਾਰ ਹੈ, ਸਾਨੂੰ ਇਸ ਨੂੰ ਰੋਜ਼ਾਨਾ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ, ਤਾਂ ਹੀ ਅਸੀਂ ਸਿਹਤਮੰਦ ਜੀਵਨ ਸ਼ੈਲੀ ਜੀਅ ਸਕਦੇ ਹਾਂ | ਸਕੂਲ ਵਲੋਂ ਯੋਗ ਦਿਵਸ ਵਧੀਆ ਢੰਗ ਨਾਲ ਕੀਤਾ ਗਿਆ, ਜਿਸ ਵਿਚ ਸਮੂਹ ਬੱਚਿਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ |
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ, ਜਿਸ 'ਚ ਕਾਲਜ ਦੇ ਵਿਦਿਆਰਥੀਆਂ, ਟੀਚਿੰਗ ਸਟਾਫ਼ ਅਤੇ ਨਾਨ-ਟੀਚਿੰਗ ਸਟਾਫ਼ ਨੇ ਭਾਗ ਲਿਆ | ਇਹ ਪ੍ਰੋਗਰਾਮ ਕਾਲਜ ਦੇ ਐੱਨ. ਐੱਸ. ਐੱਸ. ਵਿਭਾਗ ਦੇ ਮੁਖੀ ਡਾ. ਮੋਹਣ ਸਿੰਘ ਸੱਗੂ ਦੁਆਰਾ ਕੀਤਾ ਗਿਆ | ਇਸ ਪ੍ਰੋਗਰਾਮ 'ਚ ਯੋਗ ਗੁਰੂ ਸਤੀਸ਼ ਗਾਂਧੀ ਅਤੇ ਅਸ਼ੋਕ ਅਰੋੜਾ ਨੇ ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੂੰ ਯੋਗ ਕਰਵਾਇਆ ਅਤੇ ਇਸ ਦੇ ਮਹੱਤਵ ਬਾਰੇ ਦੱਸਿਆ | ਉਨ੍ਹਾਂ ਦੱਸਿਆ ਕਿ ਯੋਗ ਦੀ ਮਦਦ ਨਾਲ ਅਸੀਂ ਨਾ ਸਿਰਫ ਸਰੀਰਕ ਅਤੇ ਮਾਨਸਿਕ ਤੌਰ 'ਤੇ ਮਜ਼ਬੂਤ ਬਣਦੇ ਹਾਂ, ਸਗੋਂ ਇਹ ਸਾਨੂੰ ਅਧਿਆਤਮਕ ਤੌਰ 'ਤੇ ਵੀ ਤਾਕਤਵਰ ਬਣਾਉਂਦਾ ਹੈ | ਉਨ੍ਹਾਂ ਕਿਹਾ ਕਿ ਇਕ ਤੰਦਰੁਸਤ ਮਨ ਲਈ ਤੰਦਰੁਸਤ ਸਰੀਰ ਦਾ ਹੋਣ ਬਹੁਤ ਜ਼ਰੂਰੀ ਹੈ | ਕਾਲਜ ਦੇ ਚੇਅਰਮੈਨ ਇੰਦਰਜੀਤ ਸਿੰਘ ਖਾਲਸਾ ਨੇ ਇਸ ਤਰ੍ਹਾਂ ਦੇ ਪ੍ਰੋਗਰਾਮ ਦੀ ਸ਼ਲਾਘਾ ਕੀਤੀ | ਇਸ ਉਪਰੰਤ ਕਾਲਜ ਪਿ੍ੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਕਿਹਾ ਕਿ ਯੋਗ ਨਾਲ ਹੀ ਸਰੀਰ ਨੂੰ ਰਿਸ਼ਟ-ਪੁਸ਼ਟ ਬਣਾਇਆ ਜਾ ਸਕਦਾ ਹੈ | ਅੰਤ 'ਚ ਡਾ. ਨਵਜੋਤ ਕੌਰ (ਇੰਚਾਰਜ ਅਕੈਡਮਿਕ) ਨੇ ਪੰਕਜ, ਬਲਜਿੰਦਰ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸਹਿਯੋਗ ਦੇਣ ਲਈ ਧੰਨਵਾਦ ਕੀਤਾ |
ਜੈਤੋ, (ਗੁਰਚਰਨ ਸਿੰਘ ਗਾਬੜੀਆ)-ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਸਕੂਲ ਜੈਤੋ 'ਚ ਪ੍ਰਧਾਨ ਮਾਨ ਡਗਰ ਕਾਂਤ ਸ਼ਰਮਾ, ਮੈਨੇਜਰ ਹਰੀਸ਼ ਤਾਇਲ ਅਤੇ ਪਿ੍ੰਸੀਪਲ ਆਰਤੀ ਦੀ ਅਗਵਾਈ ਵਿਚ ਸਕੂਲ ਵਿਖੇ ਅਧਿਆਪਕਾਂ ਅਤੇ ਬੱਚਿਆਂ ਨੇ ਯੋਗ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ, ਜਿਸ 'ਚ ਸਾਰਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਪਿ੍ੰਸੀਪਲ ਆਰਤੀ ਨੇ ਬੱਚਿਆਂ ਨੂੰ ਯੋਗ ਨਾਲ ਜੁੜਨ ਲਈ ਪ੍ਰੇਰਿਤ ਕੀਤਾ |
ਫ਼ਰੀਦਕੋਟ, (ਸਤੀਸ਼ ਬਾਗ਼ੀ)-ਕੇਂਦਰੀ ਵਿਦਿਆਲਿਆ ਛਾਉਣੀ ਦੇ ਪਿ੍ੰਸੀਪਲ ਡਾ. ਹਰਜਿੰਦਰ ਕੌਰ ਦੀ ਪ੍ਰਧਾਨਗੀ ਹੇਠ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ, ਜਿਸ 'ਚ ਸਿਵਲ ਹਸਪਤਾਲ ਫ਼ਰੀਦਕੋਟ ਦੀ ਡਾ. ਦੀਪਸ਼ਿਖਾ, ਡਾ. ਆਂਚਲ, ਡਾ. ਕਵਿਤਾ ਅਤੇ ਉਨ੍ਹਾਂ ਦੀ ਟੀਮ ਨੇ ਵਿਸ਼ੇਸ਼ ਤੌਰ 'ਤੇ ਹਿੱਸਾ ਲਿਆ | ਇਸ ਮੌਕੇ ਮਧੂ ਗਾਂਧੀ ਨੇ ਵਿਦਿਆਲਿਆ ਦੇ ਵਿਦਿਆਰਥੀਆਂ ਨੂੰ ਯੋਗਾ ਦੀਆਂ ਵੱਖ-ਵੱਖ ਕਿਰਿਆਵਾਂ ਦਾ ਅਭਿਆਸ ਕਰਵਾਇਆ ਅਤੇ ਵਿਦਿਆਲਿਆ ਦੇ ਹਿੰਦੀ ਅਧਿਆਪਕ ਸੰਦੀਪ ਕੁਮਾਰ ਨੇ ਵਿਦਿਆਰਥੀਆਂ ਨੂੰ ਸੂਰਿਆ ਨਮਸਕਾਰ ਅਤੇ ਹੋਰ ਆਸਣਾਂ ਬਾਰੇ ਜਾਣਕਾਰੀ ਦਿੱਤੀ | ਪਿ੍ੰਸੀਪਲ ਡਾ. ਹਰਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਪ੍ਰੇਰਣਾ ਦਿੱਤੀ ਕਿ ਉਹ ਚੰਗੀ ਸਿਹਤ ਲਈ ਯੋਗਾ ਅਭਿਆਸ ਕਰਦੇ ਰਹਿਣ | ਉਨ੍ਹਾਂ ਪ੍ਰੋਗਰਾਮ ਦੀ ਸਫ਼ਲਤਾ ਲਈ ਅਹਿਮ ਯੋਗਦਾਨ ਪਾਉਣ 'ਤੇ ਸ੍ਰੀ ਅਗਰ ਚੰਦ ਅਤੇ ਕੇਦਾਰ ਨਾਥ ਦਾ ਧੰਨਵਾਦ ਕੀਤਾ |
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਡਾ. ਰੂਹੀ ਦੁੱਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਅਤੇ ਆਯੂਸ਼ ਵਿਭਾਗ ਵਲੋਂ ਸਾਂਝੇ ਤੌਰ 'ਤੇ ਸਬ-ਡਵੀਜ਼ਨ ਪੱਧਰ ਦਾ ਯੋਗ ਦਿਵਸ ਸਥਾਨਕ ਨਵੀਂ ਦਾਣਾ ਮੰਡੀ ਫ਼ਰੀਦਕੋਟ ਵਿਖੇ ਮਨਾਇਆ ਗਿਆ | ਵਿਸ਼ੇਸ਼ ਯੋਗਾ ਕੈਂਪ 'ਚ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਸਕੂਲੀ ਬੱਚਿਆਂ, ਖਿਡਾਰੀਆਂ, ਸਰਕਾਰੀ ਕਰਮਚਾਰੀਆਂ-ਅਧਿਕਾਰੀਆਂ ਅਤੇ ਆਮ ਲੋਕਾਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ | ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ, ਐੱਸ. ਡੀ. ਐੱਮ. ਬਲਜੀਤ ਕੌਰ ਨੇ ਯੋਗ ਦਿਵਸ ਦੀ ਸ਼ੁਰੂਆਤ ਸ਼ਮ੍ਹਾਂ ਰੌਸ਼ਨ ਕਰ ਕੇ ਕੀਤੀ | ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਦੇ ਪ੍ਰਧਾਨ ਰਜਿੰਦਰ ਦਾਸ ਰਿੰਕੂ ਨੇ ਯੋਗਾ ਦਾ ਮਹੱਤਵ ਦੱਸਦੇ ਹੋਏ ਸੱਭ ਨੂੰ ਜੀ ਆਇਆਂ ਨੂੰ ਆਖਿਆ | ਆਰਟ ਆਫ਼ ਲਿਵਿੰਗ ਦੇ ਯੋਗ ਟੀਚਰ ਕਿਰਨ ਲੂੰਬਾ, ਯੋਗਾ ਕੁਆਰਡੀਨੇਟਰ ਮਨਪ੍ਰੀਤ ਲੂੰਬਾ ਅਤੇ ਟ੍ਰੇਨਰ ਸੋਨਲ ਅਰੋੜਾ ਨੇ ਯੋਗ, ਪ੍ਰਾਣਾਯਮ ਅਤੇ ਧਿਆਨ ਅਭਿਆਸ ਕਰਵਾਇਆ ਅਤੇ ਸਿਹਤਮੰਦ ਰਹਿਣ ਲਈ ਯੋਗ ਨੂੰ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਵੀ ਕੀਤਾ | ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਕਪੂਰ ਵਲੋਂ ਯੋਗਾ, ਸਿਹਤ ਅਤੇ ਖੁਰਾਕ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ | ਦਵਿੰਦਰ ਸਿੰਘ ਪੰਜਾਬ ਮੋਟਰਜ਼ ਨੇ ਕੈਂਪ ਦੌਰਾਨ ਬਹੁਤ ਹੀ ਸੁਚੱਜੇ ਢੰਗ ਨਾਲ ਮੰਚ ਸੰਚਾਲਨ ਕੀਤਾ ਅਤੇ ਸਹਿਯੋਗ ਦੇਣ ਵਾਲੀਆਂ ਸੁਸਾਇਟੀਆਂ ਨੂੰ ਬੂਟੇ ਭੇਟ ਕਰ ਕੇ ਸਨਮਾਨਿਤ ਵੀ ਕਰਵਾਉਂਦਿਆਂ ਵਾਤਾਵਰਨ ਨੂੰ ਸ਼ੁੱਧ ਰੱਖਣ ਦਾ ਸੁਨੇਹਾ ਦਿੱਤਾ | ਸਮਾਈਲਿੰਗ ਫੇਸ ਇੰਨਟਰਨੈਸ਼ਨਲ ਕਲੱਬ ਦੇ ਪ੍ਰਧਾਨ ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਯੋਗ ਕੈਂਪ ਨੂੰ ਸਫਲ ਬਣਾਉਣ 'ਚ ਯੋਗਦਾਨ ਪਾਉਣ ਵਾਲੀਆਂ ਸਾਰੀਆਂ ਕਲੱਬਾਂ, ਸਮਾਜ ਸੇਵੀ ਸੁਸਾਇਟੀਆਂ, ਵੱਖ-ਵੱਖ ਵਿਭਾਗਾਂ ਅਤੇ ਆਮ ਲੋਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਡਾ. ਬਹਾਦਰ ਸਿੰਘ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਅਤੇ ਤਹਿਸੀਲਦਾਰ ਚਰਨਜੀਤ ਸਿੰਘ ਚੰਨੀ, ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਬਰਾੜ, ਪ੍ਰਾਜੈਕਟ ਡਾਇਰੈਕਟਰ ਆਤਮਾ ਡਾ. ਅਮਨਦੀਪ ਕੇਸ਼ਵ, ਪਿ੍ੰਸੀਪਲ ਡਾ. ਪਰਮਿੰਦਰ ਸਿੰਘ, ਰਾਕੇਸ਼ ਕੰਬੋਜ ਐੱਮ. ਈ., ਐੱਸ. ਐੱਮ. ਓ. ਡਾ. ਰਾਜੀਵ ਭੰਡਾਰੀ, ਆਯੂਸ਼ ਵਿਭਾਗ ਦੇ ਡਾ. ਰਜਨੀਸ਼ ਕੁਮਾਰ, ਡਾ. ਗੁਰਲੀਨ ਕੌਰ, ਡਾ. ਅਮਰਪਾਲ ਸਿੰਘ, ਸੰਜੀਵ ਕੁਮਾਰ ਗਰਗ, ਅਰਵਿੰਦ ਛਾਬੜਾ, ਡਾ. ਸਜੀਵ ਸੇਠੀ, ਡਾ. ਵਿਸ਼ਵਦੀਪ ਗੋਇਲ, ਕੈਪਟਨ ਧਰਮ ਸਿੰਘ ਗਿੱਲ, ਪਿ੍ੰਸੀਪਲ ਸੁਰੇਸ਼ ਅਰੋੜਾ, ਪਿ੍ੰਸੀਪਲ ਵਿਨੋਦ ਸਿੰਗਲਾ, ਪ੍ਰਵੀਨ ਕਾਲਾ, ਅਸ਼ੋਕ ਸੱਚਰ, ਦਿਲਾਵਰ ਹਸੈਨ, ਸੁਪਰਡੈਂਟ ਨਰਿੰਦਰ ਕੁਮਾਰ, ਬਲਜੀਤ ਸਿੰਘ ਬਿੰਦਰਾ, ਪਰਮਜੀਤ ਸਿੰਘ ਕੰਗ ਅਤੇ ਐਵੋਕੇਟ ਮੁਕੇਸ਼ ਗੌੜ ਹਾਜ਼ਰ ਸਨ |
ਜੈਤੋ, (ਗੁਰਚਰਨ ਸਿੰਘ ਗਾਬੜੀਆ)-ਨਹਿਰੂ ਯੁੁਵਾ ਕੇਂਦਰ ਫ਼ਰੀਦਕੋਟ (ਭਾਰਤ ਸਰਕਾਰ) ਵਲੋਂ ਜ਼ਿਲ੍ਹਾ ਯੂਥ ਅਫ਼ਸਰ ਲਖਵਿੰਦਰ ਸਿੰਘ ਢਿੱਲੋਂ ਅਤੇ ਲੇਖਾ ਤੇ ਪ੍ਰੋਗਰਾਮ ਅਫ਼ਸਰ ਮਨਜੀਤ ਸਿੰਘ ਭੁੱਲਰ ਦੀ ਯੋਗ ਅਗਵਾਈ 'ਚ ਅਮਨ ਸਪੋਰਟਸ ਕਲੱਬ ਪਿੰਡ ਰੋੜੀਕਪੂਰਾ ਵਲੋਂ ਪਿੰਡ ਦੇ ਬਾਹਰਲੇ ਗੁੁਰਦੂਆਰਾ ਸਾਹਿਬ ਵਿਖੇ 8ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਲਖਵਿੰਦਰ ਸਿੰਘ ਢਿੱਲੋਂ ਤੇ ਮਨਜੀਤ ਸਿੰਘ ਭੁੱਲਰ ਨੇ ਯੋਗ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਯੋਗ ਨੂੰ ਆਪਣੀ ਜ਼ਿੰਦਗੀ ਵਿਚ ਅਪਨਾਉਣ ਦੀ ਅਪੀਲ ਕੀਤੀ | ਇੰਸਟਰੱਕਟਰ ਸੁੁਨੀਲ ਕੁੁਮਾਰ ਕੋਟਕਪੂਰਾ ਨੇ ਯੋਗ ਆਸਣ ਬਾਰੇ ਸਭ ਨੂੰ ਜਾਣਕਾਰੀ ਦਿੰਦੇ ਹੋਏ ਯੋਗ ਕਰਕੇ ਦਿਖਾਇਆ ਯੋਗ ਦੇ ਸਰੀਰ ਤੇ ਹੋਣ ਵਾਲੇ ਫਾਇਦੇ ਬਾਰੇ ਜਾਣਕਾਰੀ ਦਿੱਤੀ | ਪ੍ਰੋਗਰਾਮ 'ਚ ਅਮਨ ਸਪੋਰਟਸ ਕਲੱਬ ਰੋੜੀਕਪੂਰਾ ਦੇ ਪ੍ਰਧਾਨ ਕੌਰ ਸਿੰਘ, ਗੁੁਰਜੀਤ ਸ਼ਰਮਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ | ਨੌਜਵਾਨ ਸਭਾ ਪਿੰਡ ਰਾਮੇਆਣਾ ਕਲੱਬ ਪ੍ਰਧਾਨ ਸਰਬਾ ਸਿੰਘ, ਜਸਕਰਨ ਸਿੰਘ ਨੇ ਕਿਹਾ ਨੌਜਵਾਨਾਂ ਨੂੰ ਨਸ਼ਿਆ ਦੀ ਕਾਰੋਪੀ ਤੋਂ ਬਚਾਉਣ ਲਈ ਯੋਗ ਦੇ ਮਾਧਿਅਮ ਨਾਲ ਸਰੀਰ ਨੂੰ ਤੰਦਰੁੁਸਤ ਰੱਖਣ ਲਈ ਯੋਗ ਕਰਦੇ ਰਹਿਣਾ ਚਾਹੀਦਾ | ਲਖਵਿੰਦਰ ਸਿੰਘ ਢਿੱਲੋਂ ਅਤੇ ਮਨਜੀਤ ਸਿੰਘ ਭੁੱਲਰ ਨੇ ਕਲੱਬਾਂ ਅਤੇ ਇੰਸਟਰੱਕਟਰ ਸੁੁਨੀਲ ਕੁੁਮਾਰ ਨੂੰ ਮਮੈਂਟੋ ਦੇ ਕੇ ਸਨਮਾਨਿਤ ਕੀਤਾ | ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਹਰਭਜਨ ਮਾਨ, ਰਵੀ ਅਰੋੜਾ, ਸੋਮੀ ਅਰੋੜਾ, ਗੁੁਰਸ਼ਰਨ ਸਿੰਘ ਬਾਵਾ, ਅਮਰਦੀਪ ਬਰਾੜ, ਸੋਨੂੰ ਪਟਵਾਰੀ, ਪਰਪਿੰਦਰ ਬਾਵਾ, ਨਵਦੀਪ ਭੁੱਲਰ, ਰਾਜਾ ਅਰੋੜਾ, ਗਗਨ ਦੀਪ, ਅਰਸ਼, ਵਲੰਟੀਅਰ ਹਰਵਿੰਦਰ ਸਿੰਘ ਜੈਤੋ, ਗੁੁਰਪਿਆਰ ਸਿੰਘ ਰੱਤੀਰੋੜੀ, ਪ੍ਰੀਤੀ, ਮਲਕੀਤ ਕੌਰ ਅਤੇ ਹੋਰ ਪਤਵੰਤੇ ਸੱਜਣਾ ਨੇ ਵਿਸ਼ੇਸ਼ ਸਹਿਯੋਗ ਦਿੱਤਾ | ਇਸ ਮੌਕੇ ਆਮ ਆਦਮੀ ਪਾਰਟੀ ਰੋੜੀਕਪੂਰਾ ਕਮੇਟੀ ਦੇ ਪ੍ਰਧਾਨ ਸੀਰਾ ਸਿੰਘ, ਮੀਤ ਪ੍ਰਧਾਨ ਜਸਵਿੰਦਰ ਸਿੰਘ ਮਾਨ, ਚਮਕੌਰ ਢਿੱਲੋਂ, ਹਰਵਿੰਦਰ ਢਿੱਲੋਂ ਅਤੇ ਰਾਜੂ ਸਿੰਘ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਵਾਈ |
ਫ਼ਰੀਦਕੋਟ, (ਸਤੀਸ਼ ਬਾਗ਼ੀ)-ਚਾਈਲਡ ਲਾਈਨ ਇੰਡੀਆ ਫ਼ਾਊਾਡੇਸ਼ਨ ਦੇ ਸਹਿਯੋਗ ਨਾਲ ਸੰਚਾਲਿਤ ਨੈਚੁਰਲ ਕੇਅਰ ਚਾਈਲਡ ਲਾਈਨ ਟੀਮ ਦੀ ਕੋਆਰਡੀਨੇਟਰ ਸੋਨੀਆ ਰਾਣੀ ਦੀ ਅਗਵਾਈ ਹੇਠ ਜੀ. ਆਰ. ਪੀ. ਥਾਣਾ ਫ਼ਰੀਦਕੋਟ ਦੇ ਸਹਿਯੋਗ ਦੇ ਨਾਲ ਅੰਤਰਰਾਸ਼ਟਰੀ ਯੋਗਾ ਦਿਵਸ ਬੱਚਿਆਂ ਨਾਲ ਮਨਾਇਆ ਗਿਆ | ਇਸ ਮੌਕੇ ਕੋਆਰਡੀਨੇਟਰ ਸੋਨੀਆ ਰਾਣੀ ਅਤੇ ਟੀਮ ਮੈਂਬਰਾਂ ਨੇ ਚਾਈਲਡ ਲਾਈਨ ਦੇ ਟੋਲ ਫ਼੍ਰੀ ਨੰਬਰ 1098 ਬਾਰੇ ਜਾਗਰੂਕ ਕੀਤਾ | ਉਨ੍ਹਾਂ ਦੱਸਿਆ ਕਿ ਚਾਈਲਡ ਲਾਈਨ ਵਲੋਂ 0-18 ਸਾਲ ਤੱਕ ਦੇ ਮੁਸੀਬਤ ਵਿਚ ਫ਼ਸੇ ਬੱਚਿਆਂ ਦੀ ਮੱਦਦ ਤੁਰੰਤ ਕੀਤੀ ਜਾਂਦੀ ਹੈ | ਇਸ ਮੌਕੇ ਬੱਚਿਆਂ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਚੰਗੀ ਸਿਹਤ ਲਈ ਬੱਚਿਆਂ ਨੂੰ ਯੋਗਾ ਅਭਿਆਸ ਕਰਦੇ ਰਹਿਣ ਦੀ ਅਪੀਲ ਕੀਤੀ ਗਈ | ਇਸ ਮੌਕੇ ਬੱਚਿਆਂ ਨੂੰ ਯੋਗਾ ਅਭਿਆਸ ਵੀ ਕਰਵਾਇਆ ਗਿਆ | ਇਸ ਮੌਕੇ ਐੱਸ. ਆਈ. ਜਸਵੀਰ ਕੌਰ, ਏ. ਐੱਸ. ਆਈ. ਰਛਪਾਲ ਸਿੰਘ, ਰਾਜਿੰਦਰ ਸਿੰਘ, ਜਗਰੂਪ ਸਿੰਘ ਅਤੇ ਟੀਮ ਮੈਂਬਰ ਸੁਭਾਸ਼ ਚੰਦਰ, ਦੀਪਕ ਅਤੇ ਕੌਂਸਲਰ ਜਯੋਤੀ ਬਾਲਾ ਹਾਜ਼ਰ ਸਨ |
ਫ਼ਰੀਦਕੋਟ, (ਸਰਬਜੀਤ ਸਿੰਘ)-ਵਿਸ਼ਵ ਯੋਗਾ ਦਿਵਸ 'ਤੇ ਅੱਜ ਇੱਥੋਂ ਦੇ ਸੈਂਟ ਮੈਰੀ ਕਾਨਵੈਂਟ ਸਕੂਲ 'ਚ ਯੋਗਾ ਕੈਂਪ ਲਗਾਇਆ ਗਿਆ | ਕੈਂਪ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਮੈਨੇਜਰ ਫ਼ਾਦਰ ਮੈਥਿਊਜ਼ ਨੇ ਦੱਸਿਆ ਕਿ ਫ਼ਾਦਰ ਸੰਨੀ ਜੋਸਫ਼ ਦੀ ਯੋਗ ਅਗਵਾਈ 'ਚ ਅੱਜ ਸਕੂਲ ਅਹਾਤੇ 'ਚ ਵਿਸ਼ਵ ਯੋਗਾ ਦਿਵਸ ਮੌਕੇ ਯੋਗਾ ਕੈਂਪ ਲਗਾਇਆ ਗਿਆ | ਉਨ੍ਹਾਂ ਕਿਹਾ ਕਿ ਇਸ ਕੈਂਪ 'ਚ ਸਕੂਲ ਦੇ ਸਟਾਫ਼, ਵਿਦਿਆਰਥੀ ਅਤੇ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਹਿੱਸਾ ਲਿਆ ਗਿਆ | ਇਸ ਦੌਰਾਨ ਯੋਗਾ ਇੰਚਾਰਜ ਵਲੋਂ ਯੋਗਾ ਦੇ ਵੱਖ-ਵੱਖ ਆਸਣ ਕਰਵਾਏ ਗਏ ਅਤੇ ਯੋਗਾ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ | ਇਸ ਸਮੇਂ ਸਕੂਲ ਦੇ ਮਿਊਜ਼ਿਕ ਅਧਿਆਪਕ ਵਲੋਂ ਨਿੰਮਾਂ ਨਿੰਮਾਂ ਸੰਗੀਤ ਵੀ ਵਜਾਇਆ ਗਿਆ | ਫ਼ਾਦਰ ਸੰਨੀ ਜੋਸਫ਼ ਵਲੋਂ ਬੱਚਿਆਂ ਨੂੰ ਯੋਗਾ ਨਾਲ ਸਰੀਰ 'ਚੋਂ ਬਿਮਾਰੀਆਂ ਦੇ ਖਾਤਮੇ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਜੇਕਰ ਸਰੀਰ ਫਿੱਟ ਰਹੇਗਾ ਤਾਂ ਦਿਮਾਗ ਆਪੇ ਹੀ ਫਿਟ ਰਹੇਗਾ | ਇਸ ਮੌਕੇ ਸੋਨਮ ਗਰੋਵਰ ਅਤੇ ਸੰਜੀਵ ਗਰੋਵਰ ਵਲੋਂ ਵੀ ਯੋਗਾ ਆਸਣਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ |
ਕੋਟਕਪੂਰਾ, (ਮੇਘਰਾਜ)-ਅੱਜ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਜ਼ਿਲ੍ਹਾ ਪ੍ਰਸ਼ਾਸ਼ਨ ਫ਼ਰੀਦਕੋਟ ਵਲੋਂ 'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ' ਤਹਿਤ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਸਥਾਨਕ ਡੇਰਾ ਬਾਬਾ ਦਰਿਆ ਗਿਰੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਪਿ੍ੰਸੀਪਲ ਸਕੱਤਰ ਮੈਡੀਕਲ ਐਜੂਕੇਸ਼ਨ ਤੇ ਖੋਜ ਹੁਸਨ ਲਾਲ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਡਾ. ਰੂਹੀ ਦੁੱਗ ਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਉੱਪ ਕੁਲਪਤੀ ਡਾ. ਰਾਜ ਬਹਾਦਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਹੁਸਨ ਲਾਲ ਨੇ ਕਿਹਾ ਕਿ ਯੋਗ ਸਰੀਰ ਦੀ ਕਾਰਜਸ਼ੀਲਤਾ ਨੂੰ ਵਧਾਉਣ ਦੇ ਨਾਲ-ਨਾਲ ਸਰੀਰ ਨੂੰ ਨਿਰੋਗ ਵੀ ਰੱਖਦਾ ਹੈ | ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਸਰੀਰ ਨੂੰ ਹਮੇਸ਼ਾ ਤੰਦਰੁਸਤ ਰੱਖਣ ਲਈ ਖੁਰਾਕ ਵਾਂਗ ਹੀ ਯੋਗ ਨੂੰ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਜਿੱਥੇ ਐਲੋਪੈਥੀ ਰਾਹੀਂ ਮਰੀਜ਼ਾਂ ਦਾ ਇਲਾਜ ਕੀਤਾ ਗਿਆ, ਉੱਥੇ ਹੀ ਆਯੂਸ਼ ਪ੍ਰਣਾਲੀ ਅਤੇ ਯੋਗ ਦੇ ਵੱਖ ਵੱਖ ਆਸਣ ਵੀ ਕੋਰੋਨਾ ਦੀ ਰੋਕਥਾਮ 'ਚ ਲਾਭਦਾਇਕ ਸਿੱਧ ਹੋਏ ਹਨ | ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਆਪ ਤੇ ਦੂਜਿਆਂ ਨੂੰ ਵੀ ਯੋਗ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਤਾਂ ਜੋ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ | ਇਸ ਮੌੇਕੇ ਯੂਨੀਵਰਸਿਟੀ ਦੇ ਵੀ. ਸੀ. ਡਾ. ਰਾਜ ਬਹਾਦਰ ਨੇ ਸਮੂਹ ਹਾਜ਼ਰੀਨ ਨੂੰ ਯੋਗ ਦਿਵਸ ਦੀ ਵਧਾਈ ਦਿੰਦਿਆਂ ਯੋਗ ਅਪਣਾਉਣ ਦੇ ਨਾਲ-ਨਾਲ ਆਪਣੀ ਖੁਰਾਕ 'ਚ ਸੁਧਾਰ ਕਰਨ ਅਤੇ ਮੂਲ ਅਨਾਜਾਂ ਨੂੰ ਵੀ ਆਪਣੀ ਖੁਰਾਕ ਦਾ ਹਿੱਸਾ ਬਣਾ ਕੇ ਤੰਦਰੁਸਤ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ | ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਮੁੱਖ ਮਹਿਮਾਨ ਹੁਸਨ ਲਾਲ ਨੂੰ ਜੀ ਆਇਆਂ ਕਹਿੰਦਿਆਂ ਸਮਾਗਮ ਦੀ ਸਫ਼ਲਤਾ ਲਈ ਸਮੂਹ ਸੰਸਥਾਵਾਂ ਤੇ ਸੰਗਠਨਾਂ ਦਾ ਵੀ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਯੋਗ ਸਿਹਤਮੰਦ ਜੀਵਨ ਦੀ ਕੁੰਜੀ ਹੈ ਅਤੇ ਸਭ ਨੂੰ ਯੋਗ ਕਰਨਾ ਚਾਹੀਦਾ ਹੈ | ਉਨ੍ਹਾਂ ਨੇ ਕਿਹਾ ਕਿ ਚੰਗੀ ਸਿਹਤ ਲਈ ਚੰਗਾ ਖਾਣ ਪਾਣ, ਕਸਰਤ ਅਤੇ ਯੋਗ ਜ਼ਰੂਰੀ ਹੈ | ਉਨ੍ਹਾਂ ਨੇ ਕਿਹਾ ਕਿ ਬੱਚਿਆਂ ਨੂੰ ਜੇਕਰ ਛੋਟੀ ਉਮਰ ਤੋਂ ਹੀ ਸਾਡੀ ਵਿਰਾਸਤ ਯੋਗ ਨਾਲ ਜੋੜ ਲਈਏ ਤਾਂ ਇਹ ਪੂਰੀ ਉਮਰ ਲਈ ਉਨ੍ਹਾਂ ਦੀ ਸਿਹਤ ਲਈ ਲਾਭਕਾਰੀ ਰਹੇਗਾ | ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ, ਇੰਡੀਅਨ ਮੈਡੀਕਲ ਐਸੋਸੀਏਸ਼ਨ ਕੋਟਕਪੂਰਾ, ਇਨਰਵੀਲ ਕਲੱਬ, ਆਰਟ ਆਫ਼ ਲਿਵਿੰਗ ਅਤੇ ਪੀ. ਬੀ. ਜੀ. ਕਲੱਬ ਵਲੋਂ ਮੁੱਖ ਮਹਿਮਾਨ ਤੇ ਹੋਰ ਮਹਿਮਾਨਾਂ ਨੂੰ ਬੂਟੇ ਭੇਟ ਕਰ ਕੇ ਸਨਮਾਨਿਤ ਕੀਤਾ | ਇਸ ਮੌਕੇ ਐੱਸ. ਡੀ. ਐੱਮ. ਕੋਟਕਪੂਰਾ ਵੀਰਪਾਲ ਕੌਰ, ਸਿਵਲ ਸਰਜਨ ਡਾ. ਸੰਜੇ ਕਪੂਰ, ਡਾ. ਰਵੀ ਬਾਂਸਲ, ਡਾ. ਰਾਜਨ ਸਿੰਗਲਾ, ਡਾ. ਪ੍ਰਭਦੇਵ ਸਿੰਘ ਬਰਾੜ, ਡਾ. ਚੰਦਰ ਸ਼ੇਖਰ ਕੱਕੜ, ਡਾ. ਬਿਕਰਮ, ਡਾ. ਬਿਮਲ, ਡਾ. ਬਲਜੀਤ ਕੌਰ, ਵਰਿੰਦਰ ਕਟਾਰੀਆ, ਉਦੇ ਰੰਦੇਵ ਸਮੇਤ ਹੋਰ ਵੀ ਸ਼ਹਿਰ ਨਿਵਾਸੀ ਹਾਜ਼ਰ ਸਨ |
ਜੈਤੋ, (ਗੁਰਚਰਨ ਸਿੰਘ ਗਾਬੜੀਆ)-ਸੰਤ ਨਿਰੰਕਾਰੀ ਮਿਸ਼ਨ ਜੈਤੋ ਬਰਾਂਚ ਦੇ ਮੁਖੀ ਅਸ਼ੋਕ ਧੀਰ ਨੇ ਦੱਸਿਆ ਕਿ ਸਤਿਗੁੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਪਾਵਨ ਅਸ਼ੀਰਵਾਦ ਸਦਕਾ ਇਸ ਸਾਲ ਸੰਤ ਨਿਰੰਕਾਰੀ ਮਿਸ਼ਨ ਵਲੋਂ 'ਅੰਤਰਰਾਸ਼ਟਰੀ ਯੋਗ ਦਿਵਸ' ਸੰਤ ਨਿਰੰਕਾਰੀ ਸਤਿਸੰਗ ਭਵਨ ਜੈਤੋ ਵਿਖੇ ਮਨਾਇਆ ਗਿਆ | ਸਥਾਨਕ ਇਲਾਕੇ ਦੇ ਨੌਜਵਾਨਾਂ, ਸ਼ਰਧਾਲੂਆਂ ਅਤੇ ਸ਼ਹਿਰ ਵਾਸੀਆਂ ਨੇ ਹਿੱਸਾ ਲਿਆ | ਜ਼ੋਨਲ ਇੰਚਾਰਜ ਫ਼ਿਰੋਜ਼ਪੁਰ ਐੱਨ. ਐੱਸ. ਗਿੱਲ ਨੇ ਦੱਸਿਆ ਕਿ ਫ਼ਿਰੋਜ਼ਪੁੁਰ, ਫ਼ਰੀਦਕੋਟ ਅਤੇ ਸ੍ਰੀ ਮੁੁਕਤਸਰ ਸਾਹਿਬ ਜ਼ਿਲਿ੍ਹਆਂ ਦੀਆਂ ਸਾਰੀਆਂ ਬਰਾਂਚਾਂ 'ਚ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗ ਕੈਂਪ ਲਗਾਏ ਗਏ, ਜਿਨ੍ਹਾਂ 'ਚ ਇਲਾਕੇ ਦੇ ਸ਼ਰਧਾਲੂਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਸਤਿਗੁੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਅਕਸਰ ਆਪਣੇ ਵਿਚਾਰਾਂ ਵਿਚ ਕਹਿੰਦੇ ਹਨ ਕਿ ਅਧਿਆਤਮਿਕ ਗਿਆਨ ਦੇ ਨਾਲ-ਨਾਲ ਸਾਡੇ ਲਈ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰਹਿਣਾ ਬਹੁਤ ਜ਼ਰੂਰੀ ਹੈ | ਇਸ ਯੋਗ ਦਿਵਸ ਦਾ ਮਕਸਦ ਇਹ ਵੀ ਹੈ ਕਿ ਸਾਰਿਆਂ ਵਿਚ ਇਕਾਗਰਤਾ ਅਤੇ ਭਾਈਚਾਰਕ ਸਾਂਝ ਦਾ ਸੰਚਾਰ ਹੋਣਾ ਚਾਹੀਦਾ ਹੈ ਤਾਂ ਜੋ ਜੀਵਨ ਸ਼ੈਲੀ ਨੂੰ ਵਧੀਆ ਅਤੇ ਉੱਤਮ ਢੰਗ ਨਾਲ ਬਤੀਤ ਕੀਤਾ ਜਾ ਸਕੇ | ਅਜੋਕੇ ਸਮੇਂ ਵਿਚ ਜਿੱਥੇ ਤਣਾਅਪੂਰਨ ਅਤੇ ਨਕਾਰਾਤਮਕ ਵਿਚਾਰਾਂ ਦਾ ਪ੍ਰਭਾਵ ਹਰ ਵਿਅਕਤੀ ਉੱਤੇ ਹੈ | ਅਜਿਹੇ ਸਮੇਂ ਵਿਚ ਪ੍ਰਮਾਤਮਾ ਨੇ ਸਾਨੂੰ ਜੋ ਮਨੁੱਖੀ ਸਰੀਰ ਦਿੱਤਾ ਹੈ, ਉਸ ਨੂੰ ਯੋਗ ਰਾਹੀਂ ਸੰਭਾਲ ਕੇ ਸਾਡੀਆਂ ਇੰਦਰੀਆਂ ਨੂੰ ਜਾਗਰਿਤ ਕਰਕੇ ਅਧਿਆਤਮਿਕਤਾ ਨਾਲ ਭਰਪੂਰ ਜੀਵਨ ਬਤੀਤ ਕੀਤਾ ਜਾ ਸਕਦਾ ਹੈ | ਯੋਗ ਭਾਰਤ ਦੀ ਪ੍ਰਾਚੀਨ ਪ੍ਰੰਪਰਾ ਦਾ ਇਕ ਅਨਮੋਲ ਤੋਹਫ਼ਾ ਹੈ | ਇਹ ਮਨ ਅਤੇ ਸਰੀਰ ਦੀ ਏਕਤਾ ਦਾ ਪ੍ਰਤੀਕ ਹੈ | ਇਹ ਕੇਵਲ ਕਸਰਤ ਦੇ ਰੂਪ ਵਿਚ ਹੀ ਨਹੀਂ ਹੈ, ਬਲਕਿ ਸਕਾਰਾਤਮਕ ਭਾਵਨਾਵਾਂ ਨੂੰ ਜਗਾ ਕੇ ਤਣਾਅ ਮੁਕਤ ਜੀਵਨ ਜਿਊਣ ਲਈ ਪ੍ਰੇਰਿਤ ਕਰਦਾ ਹੈ | ਯੋਗਾ ਦੁਆਰਾ, ਵਿਅਕਤੀ ਸਿਹਤਮੰਦ ਰਹਿ ਕੇ ਆਪਣਾ ਜੀਵਨ ਆਸਾਨ ਅਤੇ ਕਿਰਿਆਸ਼ੀਲ ਤਰੀਕੇ ਨਾਲ ਜੀਅ ਸਕਦਾ ਹੈ | ਅਜੋਕੇ ਸਮੇਂ ਵਿਚ ਤਣਾਅ ਮੁਕਤ ਜੀਵਨ ਜਿਊਣ ਲਈ ਯੋਗਾ ਅਤਿ ਜ਼ਰੂਰੀ ਹੈ ਅਤੇ ਹੁੁਣ ਇਸ ਸੱਭਿਆਚਾਰ ਨੂੰ ਦੁਨੀਆ ਦੇ ਲਗਪਗ ਸਾਰੇ ਦੇਸ਼ ਅਪਣਾ ਰਹੇ ਹਨ |
ਪੰਜਗਰਾਈਾ ਕਲਾਂ, (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ ਵਲੋਂ ਅੱਜ ਆਨਲਾਈਨ ਅੰਤਰ ਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਚੇਅਰਪਰਸਨ ਰਕਸ਼ੰਦਾ ਸ਼ਰਮਾ ਨੇ ਬੱਚਿਆਂ ਨੂੰ ਆਨਲਾਈਨ ਸੰਬੋਧਨ ਕਰਦਿਆਂ ਦੱਸਿਆ ਕਿ ਯੋਗ ਦਿਵਸ ਹਰ ਸਾਲ 21 ਜੂਨ ਨੂੰ ਮਨਾਇਆ ਜਾਂਦਾ ਹੈ, ਸਭ ਤੋਂ ਪਹਿਲਾਂ ਇਹ 21 ਜੂਨ 2015 ਨੂੰ ਮਨਾਇਆ ਗਿਆ ਸੀ | ਇਸ ਸਾਲ ਮਾਨਵਤਾ ਦੇ ਲਈ ਯੋਗ ਥੀਮ ਉੱਪਰ ਯੋਗ ਦਿਵਸ ਮਨਾਇਆ ਜਾ ਰਿਹਾ ਹੈ | ਰਕਸ਼ੰਦਾ ਸ਼ਰਮਾ ਨੇ ਦੱਸਿਆ ਕਿ ਯੋਗ ਮਨ ਅਤੇ ਸਰੀਰ ਨੂੰ ਤੰਦਰੂਸਤ ਰੱਖਣ ਲਈ ਇਕ ਖਾਸ ਸਾਧਨ ਹੈ | ਸਾਨੂੰ ਸਰੀਰ ਨੂੰ ਸਿਹਤਮੰਦ ਰੱਖਣ ਲਈ ਯੋਗ ਆਸਨ ਕਰਨਾ ਚਾਹੀਦਾ ਹੈ | ਇਸ ਮੌਕੇ ਵਿਦਿਆਰਥੀਆਂ ਨੇ ਯੋਗਾ ਕਰਕੇ ਅਤੇ ਯੋਗ ਦੀਆਂ ਮੱਹਤਾਵਾਵਾਂ ਤੇ ਵਿਸ਼ੇਸ਼ਤਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਇਸ ਦਿਨ ਨੂੰ ਮਨਾਇਆ |
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਕ੍ਰਿਸ਼ਨਾਵੰਤੀ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਸੁਸਾਇਟੀ ਦੇ ਪ੍ਰਧਾਨ ਸੁਰੇਸ਼ ਅਰੋੜਾ ਦੀ ਅਗਵਾਈ 'ਚ ਸਥਾਨਕ ਮੁੱਖ ਬੱਸ ਅੱਡੇ ਵਿਖੇ 8ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਸੁਸਾਇਟੀ ਵਲੋਂ ਇਸ ਸ਼ੁੱਭ ਮੌਕੇ 'ਤੇ ਫ਼ਾਈਕਸ ਦੇ ਪੌਦੇ ਲਗਾਏ ਗਏ | ਸ੍ਰੀ ਅਰੋੜਾ ਨੇ ਕਿਹਾ ਕਿ ਜਿੱਥੇ ਸਾਨੂੰ ਆਪਣੇ ਆਪ ਨੂੰ ਨਿਰੋਗ ਰੱਖਣ ਲਈ ਯੋਗ ਜ਼ਰੂਰੀ ਹੈ | ਇਸੇ ਤਰ੍ਹਾਂ ਮਨੁੱਖ ਨੂੰ ਜਿਊਾਦੇ ਰਹਿਣੇ ਲਈ ਵਾਤਾਵਰਨ ਦੀ ਸ਼ੁੱਧਤਾ ਲਈ ਪੇੜ ਪੌਦੇ ਵੀ ਜ਼ਰੂਰੀ ਹਨ | ਸੁਸਾਇਟੀ ਦੇ ਸੀਨੀਅਰ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਤੇ ਭਾਰਤ ਭੂਸ਼ਣ ਜਿੰਦਲ ਨੇ ਆਪਣੇ ਜਨਮ ਦਿਨ ਦੀ ਖ਼ੁਸ਼ੀ 'ਚ ਬੂਟੇ ਲਗਾਏ | ਇਸ ਮੌਕੇ ਜਸਵਿੰਦਰ ਸਿੰਘ ਕੈਂਥ, ਵਿਨੋਦ ਕੁਮਾਰ, ਬਲਵਿੰਦਰ ਸਿੰਘ ਬਿੰਦੀ, ਸ਼ਮਿੰਦਰ ਸਿੰਘ ਮਾਨ, ਸੁਨੀਲ ਕੁਮਾਰ, ਲੇਖਮ ਸਿੰਘ, ਸੁਖਜਿੰਦਰ ਸਿੰਘ ਸੁੱਖਾ, ਸੁਰਿੰਦਰ ਅਰੋੜਾ, ਸੁਖਵਿੰਦਰ ਸ਼ੇਰਗਿੱਲ, ਜਸਪ੍ਰੀਤ ਸਿੰਘ, ਬੂਟਾ ਸਿੰਘ, ਮਨਜਿੰਦਰ ਸਿੰਘ, ਬੋਹੜ ਸਿੰਘ, ਏ. ਐੱਸ. ਆਈ. ਗੁਰਵਿੰਦਰ ਸਿੰਘ, ਏ. ਐੱਸ. ਆਈ. ਬਲਜੀਤ ਸਿੰਘ, ਹੌਲਦਾਰ ਸਾਧੂ ਸਿੰਘ, ਹਰਮੀਤ ਕੌਰ ਆਦਿ ਹਾਜ਼ਰ ਸਨ |

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਧਾਰਾ-144 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਡਾ. ਰੂਹੀ ਦੁੱਗ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ-144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ 'ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਆਦੇਸ਼ 15 ...

ਪੂਰੀ ਖ਼ਬਰ »

ਗਰਮ ਰੁੱਤ ਦੇ ਪਹਿਲੇ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

ਬਰਗਾੜੀ, 21 ਜੂਨ (ਸੁਖਰਾਜ ਸਿੰਘ ਗੋਂਦਾਰਾ)-ਪਿਛਲੇ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਕਾਰਨ ਮਨੁੱਖ ਅਤੇ ਪਸ਼ੂ, ਪੰਛੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਸਨ ਅਤੇ ਸਬਜ਼ੀਆਂ ਅਤੇ ਪਸ਼ੂਆਂ ਦੇ ਚਾਰੇ ਸੁੱਕ ਰਹੇ ਸਨ | ਇੰਦਰ ਦੇਵਤੇ ਨੂੰ ਖ਼ੁਸ਼ ਕਰਨ ਲਈ ਪਿੰਡਾਂ, ...

ਪੂਰੀ ਖ਼ਬਰ »

13 ਕਿੱਲੋ ਚੂਰਾ ਪੋਸਤ ਸਣੇ ਕਾਬੂ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 13 ਕਿੱਲੋ ਚੂਰਾ ਪੋਸਤ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਜਦ ਉਹ ਸਾਥੀ ...

ਪੂਰੀ ਖ਼ਬਰ »

ਜ਼ਿਲ੍ਹਾ ਕਚਹਿਰੀਆਂ 'ਚ ਵਿਸ਼ਵ ਯੋਗਾ ਦਿਵਸ ਮਨਾਇਆ

ਫ਼ਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ. ਐੱਸ. ਨਗਰ ਮੁਹਾਲੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਵਲੋਂ ਵਿਸ਼ਵ ਯੋਗਾ ...

ਪੂਰੀ ਖ਼ਬਰ »

ਕਸਬਾ ਬਰਗਾੜੀ ਦੇ 3 ਮੁੱਖ ਧਾਰਮਿਕ ਸਥਾਨਾਂ ਨੂੰ ਜਾਣ ਵਾਲੀ ਸੜਕ ਉੱਚੀ ਕਰ ਕੇ ਬਣਾਏ ਜਾਣ ਦੀ ਮੰਗ

ਬਰਗਾੜੀ, 21 ਜੂਨ (ਸੁਖਰਾਜ ਸਿੰਘ ਗੋਂਦਾਰਾ)-ਕਸਬਾ ਬਰਗਾੜੀ ਦੇ ਬੱਸ ਅੱਡੇ ਤੋਂ ਜਾਣ ਵਾਲੀ ਸੜਕ ਜੋ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ, ਸ੍ਰੀ ਦੁਰਗਾ ਮੰਦਰ ਅਤੇ ਡੇਰਾ ਬਾਬਾ ਪ੍ਰੀਤਮ ਦਾਸ ਤਿੰਨ ਮੁੱਖ ਧਾਰਮਿਕ ਸਥਾਨਾਂ ਨੂੰ ਜਾਂਦੀ ਹੈ | ਇਸ ਤੋਂ ਇਲਾਵਾ ਇਹ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੌਜਵਾਨਾਂ ਦੇ ਹਿੱਤਾਂ ਲਈ ਅਗਨੀਪਥ ਸਕੀਮ ਤੁਰੰਤ ਵਾਪਿਸ ਲਵੇ-ਅਹਿਲ

ਫ਼ਰੀਦਕੋਟ, 21 ਜੂਨ (ਸਤੀਸ਼ ਬਾਗ਼ੀ)-ਜ਼ਿਲ੍ਹਾ ਫ਼ਰੀਡਮ ਫ਼ਾਇਟਰ ਉੱਤਰਾਧਿਕਾਰੀ ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਅਹਿਲ ਨੇ ਜਾਰੀ ਬਿਆਨ 'ਚ ਕਿਹਾ ਕਿ ਕੇਂਦਰ ਸਰਕਾਰ ਵਲੋਂ ਗਲਤ ਨੀਤੀ 'ਤੇ ਚੱਲਦਿਆਂ ਅਗਨੀਪਥ ਦੇ ਨਾਂਅ 'ਤੇ ਦੇਸ਼ ਵਿਚ ਅੱਗ ਲਾਉਣ ਅਤੇ ਦੇਸ਼ ...

ਪੂਰੀ ਖ਼ਬਰ »

ਮੁੱਖ ਰਸਤੇ ਦੀ ਪੁਟਾਈ ਹੋਣ ਅਤੇ ਉੱਪਰੋਂ ਬਾਰਿਸ਼ ਕਾਰਨ ਲੋਕਾਂ ਦੀ ਸਮੱਸਿਆ ਵਧੀ

ਕੋਟਕਪੂਰਾ, 21 ਜੂਨ (ਮੋਹਰ ਸਿੰਘ ਗਿੱਲ)-ਬੀਤੀ ਅੱਧੀ ਰਾਤ ਹੋਈ ਦਰਮਿਆਨੀ ਬਾਰਿਸ਼ ਨਾਲ ਮੁੱਖ ਅਤੇ ਸੰਪਰਕ ਸੜਕਾਂ ਸਮੇਤ ਸਾਰਾ ਸ਼ਹਿਰ ਝੀਲ ਦਾ ਰੂਪ ਧਾਰਨ ਕਰ ਗਿਆ, ਮੀਂਹ ਰੁਕਣ ਤੋਂ 20 ਘੰਟਿਆਂ ਬਾਅਦ ਵੀ ਸ਼ਹਿਰ ਦੇ ਕਈ ਹਿੱਸਿਆਂ ਪਾਣੀ ਜਮ੍ਹਾਂ ਸੀ | ਸ਼ਹਿਰ ਦੇ ਕਈ ...

ਪੂਰੀ ਖ਼ਬਰ »

ਮੁਰੰਮਤ ਕੀਤਾ ਗਿਆ ਖੱਡਾ ਅਜੇ ਵੀ ਦੇ ਰਿਹੈ ਹਾਦਸਿਆਂ ਨੂੰ ਸੱਦਾ

ਫ਼ਰੀਦਕੋਟ, 21 ਜੂਨ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਕੋਟਕਪੂਰਾ-ਤਲਵੰਡੀ ਬਾਈਪਾਸ 'ਤੇ ਚਾਂਦ ਪੈਲੇਸ ਦੇ ਨਜ਼ਦੀਕ ਪਿਛਲੇ ਸਮੇਂ ਡੂੰਘਾ ਖੱਡਾ ਬਣਿਆ ਹੋਇਆ ਸੀ, ਜਿਸ ਦੀ ਮੁਰੰਮਤ ਭਾਵੇਂ ਕਿ ਸੰਬੰਧਿਤ ਵਿਭਾਗ ਵਲੋਂ ਕੀਤੀ ਜਾ ਚੁੱਕੀ ਹੈ | ਜਾਣਕਾਰੀ ਅਨੁਸਾਰ ਸੜਕ 'ਤੇ ...

ਪੂਰੀ ਖ਼ਬਰ »

ਬਰਸਾਤ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਪਰ ਬਰਸਾਤੀ ਪਾਣੀ ਬਣਿਆ ਆਫ਼ਤ

ਫ਼ਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ)-ਬਾਰਿਸ਼ ਕਾਰਨ ਫ਼ਰੀਦਕੋਟ ਸ਼ਹਿਰ ਦੇ ਲੋਕਾਂ ਨੂੰ ਜਿੱਥੇ ਗਰਮੀ ਤੋਂ ਰਾਹਤ ਮਿਲੀ, ਉੱਥੇ ਹੀ ਸ਼ਹਿਰ ਦੇ ਵੱਖ-ਵੱਖ ਚੌਕਾਂ 'ਚ ਖੜ੍ਹੇ ਬਰਸਾਤੀ ਪਾਣੀ ਨੇ ਲੋਕਾਂ ਦੇ ਨੱਕ ਵਿਚ ਦਮ ਕਰ ਰੱਖਿਆ | ਜ਼ਿਕਰਯੋਗ ਹੈ ਕਿ ਫ਼ਰੀਦਕੋਟ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ

ਫ਼ਰੀਦਕੋਟ, 21 ਜੂਨ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਾਦਿਕ ਰੋਡ ਤੋਂ ਗੁਪਤ ਸੂਚਨਾ ਦੇ ਆਧਾਰ 'ਤੇ ਸਾਦਿਕ ਰੋਡ 'ਤੇ ਨਾਕੇ ਦੌਰਾਨ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ...

ਪੂਰੀ ਖ਼ਬਰ »

ਪਿੰਡ ਸੰਗਰਾਹੂਰ ਵਿਖੇ ਸਵੈ-ਇੱਛਾ ਨਾਲ 10 ਏਕੜ ਪੰਚਾਇਤੀ ਜ਼ਮੀਨ 'ਤੇ ਕਾਬਜ਼ ਕਿਸਾਨਾਂ ਨੇ ਕਬਜ਼ਾ ਛੱਡਿਆ

ਸਾਦਿਕ, 21 ਜੂਨ (ਗੁਰਭੇਜ ਸਿੰਘ ਚੌਹਾਨ)-ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਛੁਡਵਾਉਣ ਲਈ ਪਿੰਡ ਪਿੰਡ ਚਲਾਈ ਗਈ ਮੁਹਿੰਮ ਤਹਿਤ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਹੇਠ ਲੋਕਾਂ ਤੋਂ ਪੁਲਿਸ ਬਲ ਨਾਲ ਵੀ ਪੰਚਾਇਤੀ ਜ਼ਮੀਨ ਖਾਲੀ ਕਰਵਾਈ ਗਈ ਹੈ ਤੇ ...

ਪੂਰੀ ਖ਼ਬਰ »

ਐਕਸ਼ਨ ਕਮੇਟੀ ਵਲੋਂ ਸਦਰ ਥਾਣੇ ਸਾਹਮਣੇ ਵਿਸ਼ਾਲ ਧਰਨਾ

ਫ਼ਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ)-ਮਹੀਨਾ ਪਹਿਲਾਂ ਚੌਕੀ ਗੋਲੇਵਾਲਾ ਵਿਖੇ ਪੁਲਿਸ ਮੁਲਾਜ਼ਮਾਂ ਵਲੋਂ ਪਿੰਡ ਕਾਬਲਵਾਲਾ ਦੇ ਸਮਾਜ ਸੇਵੀ ਨੌਜਵਾਨ ਵਾਹਿਗੁਰੂ ਸਿੰਘ ਦੀ ਕੀਤੀ ਕੁੱਟਮਾਰ ਤੇ ਕਕਾਰਾਂ ਦੀ ਬੇਅਦਬੀ ਕਾਫ਼ੀ ਤੂਲ ਫ਼ੜਦੀ ਜਾ ਰਹੀ ਹੈ | ਵਾਹਿਗੁਰੂ ...

ਪੂਰੀ ਖ਼ਬਰ »

10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਟੀਮ ਵਲੋਂ ਹੌਲਦਾਰ ਕਾਬੂ

ਫ਼ਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਭਿ੍ਸ਼ਟਾਚਾਰ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਮੁੱਖ ਡਾਇਰੈਕਟਰ ਵਿਜੀਲੈਂਸ ਪੰਜਾਬ ਵਰਿੰਦਰ ਕੁਮਾਰ ਅਤੇ ਐੱਸ. ਐੱਸ. ਪੀ ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਦਿਆਮਾ ਹਰੀਸ਼ ਓਮ ਪ੍ਰਕਾਸ਼ ਦੀ ...

ਪੂਰੀ ਖ਼ਬਰ »

ਐਕਸ਼ਨ ਕਮੇਟੀ ਵਲੋਂ ਸਦਰ ਥਾਣੇ ਸਾਹਮਣੇ ਵਿਸ਼ਾਲ ਧਰਨਾ

ਫ਼ਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ)-ਮਹੀਨਾ ਪਹਿਲਾਂ ਚੌਕੀ ਗੋਲੇਵਾਲਾ ਵਿਖੇ ਪੁਲਿਸ ਮੁਲਾਜ਼ਮਾਂ ਵਲੋਂ ਪਿੰਡ ਕਾਬਲਵਾਲਾ ਦੇ ਸਮਾਜ ਸੇਵੀ ਨੌਜਵਾਨ ਵਾਹਿਗੁਰੂ ਸਿੰਘ ਦੀ ਕੀਤੀ ਕੁੱਟਮਾਰ ਤੇ ਕਕਾਰਾਂ ਦੀ ਬੇਅਦਬੀ ਕਾਫ਼ੀ ਤੂਲ ਫ਼ੜਦੀ ਜਾ ਰਹੀ ਹੈ | ਵਾਹਿਗੁਰੂ ...

ਪੂਰੀ ਖ਼ਬਰ »

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਆਮ ਇਜਲਾਸ ਕਰਵਾਇਆ

ਫ਼ਰੀਦਕੋਟ, 21 ਜੂਨ (ਸਤੀਸ਼ ਬਾਗ਼ੀ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਵਲੋਂ 26 ਜੂਨ ਤੱਕ ਹਾੜੀ ਦੇ ਆਮ ਇਜਲਾਸ ਕਰਵਾਉਣ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਬਲਾਕ ਫ਼ਰੀਦਕੋਟ ਦੀ ਗਰਾਮ ਸਭਾ ਮਚਾਕੀ ਕਲਾਂ ਵਿਖੇ ਆਮ ਇਜਲਾਸ ਕਰਵਾਇਆ ਗਿਆ, ਜਿਸ 'ਚ ਵਿਸੇਸ਼ ਤੌਰ 'ਤੇ ...

ਪੂਰੀ ਖ਼ਬਰ »

ਫ਼ਿਰੋਜ਼ਪੁਰ-ਸ੍ਰੀ ਮੁਕਤਸਰ ਸਾਹਿਬ ਸੜਕ ਦੇ ਨਵ ਨਿਰਮਾਣ ਲਈ ਸਾਦਿਕ ਦੇ ਮੁੱਖ ਚੌਂਕ 'ਚ ਧਰਨਾ ਦੇ ਕੇ ਚੱਕਾ ਜਾਮ ਕੀਤਾ

ਸਾਦਿਕ, 21 ਜੂਨ (ਆਰ.ਐੱਸ.ਧੁੰਨਾ)-ਫ਼ਿਰੋਜ਼ਪਰ ਤੋਂ ਸ੍ਰੀ ਮੁਕਤਸਰ ਸਾਹਿਬ ਨੂੰ ਜਾਣ ਵਾਲੀ ਸਾਦਿਕ 'ਚੋਂ ਲੰਘਦੀ ਸੜਕ ਦੀ ਮਾੜੀ ਹਾਲਤ 'ਚ ਸੁਧਾਰ ਅਤੇ ਨਵ-ਨਿਰਮਾਣ ਕਰਵਾਏ ਜਾਣ ਨੂੰ ਲੈ ਕੇ ਨੈਸ਼ਨਲ ਹਾਈਵੇ ਸੰਘਰਸ਼ ਕਮੇਟੀ ਦੇ ਸੱਦੇ 'ਤੇ ਇਸ ਸੜਕ 'ਤੇ ਪੈਂਦੇ ਜ਼ਿਲ੍ਹਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX