ਤਾਜਾ ਖ਼ਬਰਾਂ


ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  9 minutes ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  13 minutes ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  24 minutes ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  about 1 hour ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  about 1 hour ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  about 3 hours ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  about 3 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 2 hours ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  about 3 hours ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  about 3 hours ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  about 4 hours ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਸੰਬੰਧੀ ਪ੍ਰੋਗਰਾਮਾਂ ਦੀ ਰੂਪਰੇਖਾ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਗਏ ਵਫ਼ਦ ਦੇ ਮੈਂਬਰਾਂ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕੀਤੇ ਗਏ...
ਭਲਕੇ ਵਿਆਹ ਦੇ ਬੰਧਨ ’ਚ ਬੱਝਣਗੇ ਆਪ ਵਿਧਾਇਕਾ ਨਰਿੰਦਰ ਕੌਰ ਭਰਾਜ
. . .  about 3 hours ago
ਸੰਗਰੂਰ, 6 ਅਕਤੂਬਰ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਕੱਲ੍ਹ ਨੂੰ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਇਹ ਸਮਾਗਮ ਪਟਿਆਲੇ ਵਿਖੇ ਹੋਣਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਇਸ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।
ਕੈਲੀਫੋਰਨੀਆ 'ਚ ਪੰਜਾਬੀ ਪਰਿਵਾਰ ਦੇ ਕਤਲ ਦੀ ਮੁੱਖ ਮੰਤਰੀ ਮਾਨ ਵਲੋਂ ਕੇਂਦਰੀ ਵਿਦੇਸ਼ ਮੰਤਰੀ ਨੂੰ ਉੱਚ ਪੱਧਰੀ ਜਾਂਚ ਦੀ ਮੰਗ
. . .  about 3 hours ago
ਚੰਡੀਗੜ੍ਹ, 6 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ ਤਿੰਨ ਦਿਨ ਪਹਿਲਾਂ ਅਗਵਾ ਕੀਤੇ ਪੰਜਾਬੀ ਪਰਿਵਾਰ ਦੀ ਮੌਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਕੈਲੀਫੋਰਨੀਆ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ 'ਚ ਭਰਤੀਆਂ ਦਾ ਪੋਸਟਰ ਕੀਤਾ ਜਾਰੀ
. . .  1 minute ago
ਚੰਡੀਗੜ੍ਹ, 6 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੱਢੀਆਂ ਨੌਕਰੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਇਹ ਨੌਕਰੀਆਂ ਬਿਨਾਂ ਰਿਸ਼ਵਤ ਅਤੇ ਬਿਨਾਂ ਕਿਸੇ ਸਿਫਾਰਸ਼ ਤੋਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ...
ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਦਾ ਦਿਹਾਂਤ
. . .  about 6 hours ago
ਮਹਿਲ ਕਲਾਂ, 6 ਅਕਤੂਬਰ (ਅਵਤਾਰ ਸਿੰਘ ਅਣਖੀ )-ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਬਰੇਨ ਅਟੈਕ ਹੋ ਜਾਣ ਕਰਕੇ ਅਚਾਨਕ ਹੀ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 3-30 ਵਜੇ ਪਿੰਡ ਖਿਆਲੀ ( ਨੇੜੇ ਮਹਿਲ ਕਲਾਂ) ਵਿਖੇ ਹੋਵੇਗਾ।
ਬਾਲੀਵੁੱਡ ਗਾਇਕਾ ਨੇਹਾ ਕੱਕੜ ਪਤੀ ਰੋਹਨਪ੍ਰੀਤ ਸਿੰਘ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 6 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਗਾਇਕਾ ਅਤੇ ਰਿਐਲਿਟੀ ਸ਼ੋਅ ਦੀ ਜੱਜ ਨੇਹਾ ਕੱਕੜ ਅੱਜ ਆਪਣੇ ਗਾਇਕ ਪਤੀ ਰੋਹਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ...
ਭਾਰਤ ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, ਫ਼ਾਇਰਿੰਗ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਗਿਆ
. . .  about 7 hours ago
ਅਜਨਾਲਾ, ਗੱਗੋਮਾਹਲ 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀਤੀ ਰਾਤ ਬੀ.ਐੱਸ.ਐੱਫ ਜਵਾਨਾਂ ਵਲੋਂ ਡਰੋਨ ਦੀ ਹਾਲਤ ਦੇਖੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਰਮਦਾਸ ਅਧੀਨ...
ਮਰਸਿਡ ਤੋਂ ਅਗਵਾ ਭਾਰਤੀ ਪਰਿਵਾਰ ਦੇ ਚਾਰਾਂ ਜੀਆਂ ਦੀਆਂ ਮਿਲੀਆਂ ਗੋਲੀਆਂ ਨਾਲ ਵਿੰਨ੍ਹੀਆਂ ਲਾਸ਼ਾਂ
. . .  about 6 hours ago
ਸਾਨ ਫਰਾਂਸਿਸਕੋ, 6 ਅਕਤੂਬਰ (ਐੱਸ.ਅਸ਼ੋਕ ਭੌਰਾ)- ਅਮਰੀਕਾ ਦੇ ਪੰਜਾਬੀ ਭਾਈਚਾਰੇ ਲਈ ਅੱਜ ਦਾ ਦਿਨ ਮਨਹੂਸ ਮੰਦਭਾਗਾ ਅਤੇ ਕਦੇ ਵੀ ਨਾ ਭੁੱਲਣ ਵਾਲਾ ਮੰਨਿਆ ਜਾਂਦਾ ਰਹੇਗਾ। ਪਿਛਲੇ ਤਿੰਨ ਦਿਨਾਂ ਤੋਂ ਇਕ ਪੰਜਾਬੀ ਪਰਿਵਾਰ ਦੇ ਅਗਵਾ ਕੀਤੇ ਚਾਰ...
ਅੱਜ ਭਾਰਤ-ਸਾਊਥ ਅਫ਼ਰੀਕਾ ਪਹਿਲਾ ਵਨਡੇਅ, ਕੋਹਲੀ-ਰੋਹਿਤ ਨਹੀਂ, ਕਪਤਾਨ ਧਵਨ ਕਰਨਗੇ ਧਮਾਲ
. . .  about 7 hours ago
ਨਵੀਂ ਦਿੱਲੀ, 6 ਅਕਤੂਬਰ-ਭਾਰਤੀ ਟੀਮ ਨੇ ਆਪਣੇ ਘਰ 'ਚ ਸਾਊਥ ਅਫ਼ਰੀਕਾ ਨੂੰ ਟੀ-20 ਸੀਰੀਜ਼ 'ਚ 2-1 ਨਾਲ ਹਰਾਇਆ ਹੈ, ਹੁਣ ਦੋਵਾਂ ਟੀਮਾਂ 'ਚ ਤਿੰਨ ਮੈਚਾਂ ਦੀ ਵਨਡੇਅ ਸੀਰੀਜ਼ ਖੇਡੀ ਜਾਵੇਗੀ। ਸੀਰੀਜ਼ ਦਾ ਪਹਿਲਾ ਮੈਚ ਅੱਜ (6 ਅਕਤੂਬਰ) ਲਖਨਊ...
ਦੁਰਗਾ ਵਿਸਰਜਨ ਦੌਰਾਨ ਆਇਆ ਭਿਆਨਕ ਹੜ੍ਹ, 40 ਲੋਕ ਰੁੜ੍ਹੇ, 8 ਲੋਕਾਂ ਦੀ ਮੌਤ
. . .  about 7 hours ago
ਜਲਪਾਈਗੁੜੀ, 6 ਅਕਤੂਬਰ- ਦੁਰਗਾ ਵਿਸਰਜਨ ਦੌਰਾਨ ਜਲਪਾਈਗੁੜੀ ਜ਼ਿਲ੍ਹੇ ਦੇ ਮਾਲ ਬਾਜ਼ਾਰ ਸਥਿਤ ਮਾਲ ਨਦੀ 'ਚ ਭਿਆਨਕ ਹਾਦਸਾ ਵਾਪਰ ਗਿਆ। ਇੱਥੋਂ ਦੀ ਮਲ ਨਦੀ ਦੇ ਪਾਣੀ ਦਾ ਪੱਧਰ ਇਕਦਮ ਵਧਣ ਨਾਲ ਕਈ ਲੋਕ ਨਦੀ 'ਚ ਰੁੜ੍ਹ ਗਏ। ਇਸ ਹਾਦਸੇ 'ਚ ਹੁਣ ਤੱਕ...
ਅਮਰੀਕਾ ਦੇ ਮੈਕਸੀਕੋ ਸਿਟੀ ਹਾਲ ’ਚ ਗੋਲੀਬਾਰੀ, ਮੇਅਰ ਸਮੇਤ ਘੱਟੋ-ਘੱਟ 10 ਲੋਕਾਂ ਦੀ ਹੋਈ ਮੌਤ
. . .  about 8 hours ago
ਲੰਡਨ, 6 ਅਕਤੂਬਰ-ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਮੈਕਸੀਕੋ ਦਾ ਹੈ। ਮੈਕਸੀਕਨ ਸਿਟੀ ਹਾਲ 'ਚ ਸਮੂਹਿਕ ਗੋਲੀਬਾਰੀ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁਰੂਆਤੀ ਜਾਂਚ ਦੇ ਮੁਤਾਬਿਕ ਮਰਨ ਵਾਲਿਆਂ 'ਚ ਮੇਅਰ ਵੀ ਸ਼ਾਮਿਲ ਹੈ।
ਕੇਰਲ 'ਚ ਸਵੇਰੇ-ਸਵੇਰੇ ਦਰਦਨਾਕ ਹਾਦਸਾ, 2 ਬੱਸਾਂ ਦੀ ਟੱਕਰ 'ਚ 9 ਲੋਕਾਂ ਦੀ ਮੌਤ
. . .  about 7 hours ago
ਤਿਰੂਵਨੰਤਪੁਰਮ, 6 ਅਕਤੂਬਰ-ਕੇਰਲ 'ਚ ਅੱਜ ਸਵੇਰੇ-ਸਵੇਰੇ 2 ਬੱਸਾਂ ਦੀ ਟੱਕਰ ਨਾਲ ਦਰਦਨਾਕ ਹਾਦਸਾ ਹੋ ਗਿਆ। ਕੇਰਲ ਦੇ ਪਲਕੜ ਜ਼ਿਲ੍ਹੇ ਦੇ ਵਡੱਕਨਚੇਕੀ 'ਚ ਕੇਰਲ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਨਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਹਾੜ ਸੰਮਤ 554

ਪੰਜਾਬ / ਜਨਰਲ

ਫ਼ਿਰੋਜ਼ਪੁਰ ਜੇਲ੍ਹ 'ਚ ਤੈਅ ਕੀਤਾ ਸੀ ਮੂਸੇਵਾਲਾ ਦੀ ਹੱਤਿਆ ਦਾ ਦਿਨ-ਗੈਂਗਸਟਰ ਮੰਨਾ ਦਾ ਖੁਲਾਸਾ

ਐੱਸ. ਏ. ਐੱਸ. ਨਗਰ, 21 ਜੂਨ (ਜਸਬੀਰ ਸਿੰਘ ਜੱਸੀ)-ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੀ ਜਾਂਚ ਦੀ ਲੜੀ ਤਹਿਤ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦੇ ਗਏ ਗੈਂਗਸਟਰ ਮੰਨਾ ਨੇ ਕਈ ਅਹਿਮ ਖੁਲਾਸੇ ਕੀਤੇ ਹਨ | ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਮਨਪ੍ਰੀਤ ਮੰਨਾ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਸਿੱਧੂ ਮੂਸੇਵਾਲਾ ਹੱਤਿਆ ਕਾਂਡ 'ਚ ਨਾਮਜ਼ਦ ਮੁਲਜ਼ਮ ਭਾਊ ਨੇ ਜਗਰੂਪ ਸਿੰਘ ਰੂਪ ਨੂੰ ਕੋਟਕਪੁਰਾ ਹਾਈਵੇਅ ਕੋਲ ਬਣੇ ਗ੍ਰੀਨ ਢਾਬੇ 'ਤੇ ਮਿਲ ਕੇ ਕਰੋਲਾ ਗੱਡੀ ਸੌਂਪੀ ਸੀ ਅਤੇ ਗੈਂਗਸਟਰ ਸਰਾਜ ਮਿੰਟੂ ਨਾਲ ਮਿਲ ਕੇ ਇਸ ਹੱਤਿਆ ਦੀ ਸਾਜਿਸ਼ ਰਚੀ ਗਈ ਸੀ ਅਤੇ ਬਾਹਰੋਂ ਆ ਰਹੇ ਸ਼ਾਰਪ ਸ਼ੂਟਰਾਂ ਨੂੰ ਕਾਰ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਸੀ | ਸੂਤਰਾਂ ਅਨੁਸਾਰ ਇਸ ਹੱਤਿਆ ਕਾਂਡ ਲਈ ਹੀ ਸਰਾਜ ਮਿੰਟੂ ਨੇ ਪਹਿਲੀ ਵਾਰ ਗੋਲਡੀ ਬਰਾੜ ਦੀ ਭਾਊ ਨਾਲ ਗੱਲ ਕਰਵਾਈ ਸੀ ਅਤੇ ਗੋਲਡੀ ਬਰਾੜ ਨੇ ਭਾਊ ਨੂੰ ਕਿਹਾ ਸੀ ਕਿ ਸ਼ਾਰਪ ਸ਼ੂਟਰ ਆ ਰਹੇ ਹਨ ਅਤੇ ਇਨ੍ਹਾਂ ਨੂੰ ਇਕ ਗੱਡੀ ਮੁਹੱਈਆ ਕਰਵਾਈ ਜਾਵੇ | ਇਸ ਤੋਂ ਇਲਾਵਾ ਗੈਂਗਸਟਰ ਗੋਲਡੀ ਬਰਾੜ ਨੇ ਭਾਊ ਨੂੰ ਇਹ ਵੀ ਕਿਹਾ ਸੀ ਕਿ ਇਕ ਗੱਡੀ ਹਰਿਆਣਾ ਤੋਂ ਆ ਰਹੀ ਹੈ | ਇਹ ਵੀ ਸਾਹਮਣੇ ਆਇਆ ਹੈ ਕਿ ਸਰਾਜ ਮਿੰਟੂ ਗੈਂਗਸਟਰ ਗੋਲਡੀ ਬਰਾੜ, ਜੋ ਕਿ ਕੈਨੇਡਾ 'ਚ ਰਹਿੰਦਾ ਹੈ, ਨਾਲ ਪੂਰੀ ਤਰ੍ਹਾਂ ਨਾਲ ਸੰਪਰਕ ਵਿਚ ਸੀ | ਸੂਤਰਾਂ ਅਨੁਸਾਰ ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲੇ ਕੇਕੜਾ ਦੀ ਮਾਸੀ, ਜੋ ਕਿ ਮਾਨਸਾ ਦੇ ਇਕ ਪਿੰਡ ਦੀ ਰਹਿਣ ਵਾਲੀ ਹੈ, ਦੇ ਘਰ ਸ਼ਾਰਪ ਸ਼ੂਟਰ ਇਕ ਵਾਰ ਰੁਕੇ ਸਨ | ਸੂਤਰਾਂ ਮੁਤਾਬਕ ਮੂਸੇਵਾਲਾ ਦੀ ਹੱਤਿਆ ਕਰਨ ਲਈ ਜੋ ਹਥਿਆਰ ਵਰਤੇ ਗਏ ਹਨ, ਉਹ ਸਾਰੇ ਫ਼ੌਜੀ ਲੈ ਕੇ ਆਇਆ ਸੀ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸ਼ਾਰਪ ਸ਼ੂਟਰਾਂ ਨੇ ਇਹ ਸਾਰੇ ਹਥਿਆਰ ਹਿਸਾਰ ਵਿਚ ਕਿਸੇ ਥਾਂ 'ਤੇ ਛਿਪਾ ਦਿੱਤੇ ਸਨ | ਸੂਤਰਾਂ ਅਨੁਸਾਰ ਗੈਂਗਸਟਰ ਮੰਨਾ ਅਤੇ ਸਰਾਜ ਮਿੰਟੂ ਜਦੋਂ ਫਿਰੋਜ਼ਪੁਰ ਜੇਲ੍ਹ ਵਿਚ ਬੰਦ ਸਨ ਤਾਂ ਉਸ ਸਮੇਂ ਇਸ ਹੱਤਿਆ ਕਾਂਡ ਸੰਬੰਧੀ ਸਾਜਿਸ਼ ਰਚੀ ਗਈ ਸੀ | ਉਧਰ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਮੂਸੇਵਾਲਾ ਦੀ ਹੱਤਿਆ ਕਰਨ ਵਾਲੇ ਸਾਰੇ ਸ਼ਾਰਪ ਸ਼ੂਟਰ ਇਕ ਦੂਜੇ ਨੂੰ ਨਹੀਂ ਜਾਣਦੇ ਸਨ ਅਤੇ ਸਿਰਫ ਫ਼ੌਜੀ ਹੀ ਉਨ੍ਹਾਂ ਦੇ ਨਾਂਅ ਜਾਣਦਾ ਸੀ ਤੇ ਉਨ੍ਹਾਂ ਦੀ ਅਗਵਾਈ ਕਰ ਰਿਹਾ ਸੀ | ਦੂਜੇ ਪਾਸੇ ਮਾਨਸਾ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਾਨਸਾ ਦੀ ਅਦਾਲਤ 'ਚ ਪੇਸ਼ ਕਰਨ ਲਈ ਇਥੋਂ ਰਵਾਨਾ ਹੋਈ |
ਗੈਂਗਸਟਰ ਗੋਲਡੀ ਬਰਾੜ ਨੇ ਬੈਰੋਪੁਰ-ਭਾਗੋਮਾਜਰਾ ਦੇ ਟੂਰਨਾਮੈਂਟ 'ਤੇ ਸਿੱਧੂ ਮੂਸੇਵਾਲਾ ਨੂੰ ਜਾਣ ਤੋਂ ਕੀਤਾ ਸੀ ਮਨ੍ਹਾਂ
ਸੂਤਰਾਂ ਅਨੁਸਾਰ ਮੁਹਾਲੀ ਦੇ ਬਿਲਕੁੱਲ ਨਾਲ ਲੱਗਦੇ ਪਿੰਡ ਬੈਰੋਪੁਰ-ਭਾਗੋਮਾਜਰਾ ਵਿਖੇ ਮਾਰਚ 2020 ਵਿਚ ਹੋਏ ਕਬੱਡੀ ਟੂਰਨਾਮੈਂਟ ਦੌਰਾਨ ਪ੍ਰਬੰਧਕਾਂ ਵਲੋਂ ਸਿੱਧੂ ਮੂਸੇਵਾਲਾ ਦਾ 5911 ਟਰੈਕਟਰ ਨਾਲ ਸਨਮਾਨ ਕਰਨ ਦਾ ਐਲਾਨ ਕੀਤਾ ਗਿਆ ਸੀ | ਇਸ ਐਲਾਨ ਤੋਂ ਬਾਅਦ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਪਹਿਲੀ ਵਾਰ ਮੂਸੇਵਾਲਾ ਨੂੰ ਫੋਨ ਕਰਕੇ ਇਸ ਟੂਰਨਾਮੈਂਟ 'ਤੇ ਨਾ ਜਾਣ ਦੀ ਗੱਲ ਆਖੀ ਸੀ ਪਰ ਇਸ ਦੇ ਬਾਵਜੂਦ ਵੀ ਸਿੱਧੂ ਮੂਸੇਵਾਲਾ ਇਸ ਟੂਰਨਾਮੈਂਟ 'ਤੇ ਗਿਆ ਤੇ ਉਸ ਨੂੰ ਪ੍ਰਬੰਧਕਾਂ ਨੇ 5911 ਟਰੈਕਟਰ ਨਾਲ ਸਨਮਾਨ ਕੀਤਾ ਗਿਆ, ਜੋ ਕਿ ਅੱਜ ਵੀ ਉਸ ਦੇ ਘਰ ਖੜ੍ਹਾ ਹੈ | ਜ਼ਿਕਰਯੋਗ ਹੈ ਕਿ ਇਹ ਉਹੀ 5911 ਟਰੈਕਟਰ ਹੈ, ਜਿਸ 'ਤੇ ਸਿੱਧੂ ਮੂਸੇਵਾਲਾ ਦੀ ਅੰਤਿਮ ਯਾਤਰਾ ਕੱਢੀ ਗਈ ਸੀ | ਇਥੇ ਦੱਸਣਾ ਬਣਦਾ ਹੈ ਕਿ ਇਸ ਟੂਰਨਾਮੈਂਟ ਤੋਂ ਸਿੱਧੂ ਮੂਸੇਵਾਲਾ ਤੇ ਗੈਂਗਸਟਰ ਗੋਲਡੀ ਬਰਾੜ ਦੀ ਆਪਸੀ ਤਕਰਾਰ ਦੀ ਸ਼ੁਰੂਆਤ ਹੋਈ ਸੀ |
ਹਥਿਆਰ ਡਰੋਨ ਰਾਹੀਂ ਪਾਕਿ ਤੋਂ ਆਏ
ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਇਕ ਨਿਊਜ਼ ਏਜੰਸੀ ਵਲੋਂ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਦੀ ਹੱਤਿਆ 'ਚ ਜਿਹੜੇ ਹਥਿਆਰ ਵਰਤੇ ਗਏ ਸਨ, ਉਹ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤ ਪਹੁੰਚੇ ਸਨ | ਉਧਰ ਅਜੇ ਤੱਕ ਕਿਸੇ ਵੀ ਪੁਲਿਸ ਅਧਿਕਾਰੀ ਵਲੋਂ ਇਨ੍ਹਾਂ ਹਥਿਆਰਾਂ ਦਾ ਪਾਕਿਸਤਾਨ ਤੋਂ ਆਉਣ ਬਾਰੇ ਪੁਸ਼ਟੀ ਨਹੀਂ ਕੀਤੀ ਗਈ |

ਪੰਜਾਬ ਪੁਲਿਸ 4 ਹਤਿਆਰਿਆਂ ਨੂੰ ਦਬੋਚਣ ਲਈ ਯਤਨਸ਼ੀਲ

ਮਾਨਸਾ, 21 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਵਲੋਂ ਬੀਤੇ ਕੱਲ੍ਹ 2 ਸ਼ੂਟਰਾਂ ਅਤੇ ਕਾਰ ਰਾਹੀਂ ਭਜਾਉਣ 'ਚ ਮਦਦ ਕਰਨ ਵਾਲੇ 1 ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਇਹ ਖੁਲਾਸਾ ਕੀਤਾ ਗਿਆ ਸੀ ਕਿ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੀ ...

ਪੂਰੀ ਖ਼ਬਰ »

ਲਾਰੈਂਸ ਬਿਸ਼ਨੋਈ ਦੇ ਪੁਲਿਸ ਰਿਮਾਂਡ 'ਚ 27 ਤੱਕ ਵਾਧਾ

ਮਾਨਸਾ, 21 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਸਥਾਨਕ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 27 ਜੂਨ ਤੱਕ ਹੋਰ ਪੁਲਿਸ ਰਿਮਾਂਡ ਦੇ ਦਿੱਤਾ ਗਿਆ ਹੈ | ਪੁਲਿਸ ਬਿਸ਼ਨੋਈ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਪਾਕਿ ਗਏ ਜਥੇ ਦਾ ਵਾਹਗਾ ਪਹੁੰਚਣ 'ਤੇ ਨਿੱਘਾ ਸਵਾਗਤ

ਅੰਮਿ੍ਤਸਰ, 21 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ. ਐਸ. ਜੀ. ਪੀ. ਸੀ.) ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ 'ਤੇ 29 ਜੂਨ ਨੂੰ ਮਨਾਈ ਜਾ ਰਹੀ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਰੱਖੇ ...

ਪੂਰੀ ਖ਼ਬਰ »

ਬਿਜਲੀ ਦੀ ਮੰਗ ਘਟੀ-ਲਹਿਰਾ ਮੁਹੱਬਤ ਤਾਪਘਰ ਦਾ ਇਕ ਹੋਰ ਯੂਨਿਟ ਬੰਦ

ਲਹਿਰਾ ਮੁਹੱਬਤ, 21 ਜੂਨ (ਸੁਖਪਾਲ ਸਿੰਘ ਸੁੱਖੀ)-ਸੂਬੇ ਵਿਚ ਬਾਰਿਸ਼ ਕਰਕੇ ਬਿਜਲੀ ਦੀ ਮੰਗ ਘੱਟ ਹੋਣ ਨਾਲ ਪਾਵਰਕਾਮ ਨੇ ਆਪਣੇ ਤਾਪ ਬਿਜਲੀ ਘਰ ਲਹਿਰਾ ਮੁਹੱਬਤ ਦਾ ਇਕ ਹੋਰ ਯੂਨਿਟ ਸਵੇਰੇ 8.57 ਵਜੇ ਉਤਪਾਦਨ ਸਮਰੱਥਾ 250 ਮੈਗਾਵਾਟ ਵੀ ਬੰਦ ਕਰ ਦਿੱਤਾ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕੋਰੋਨਾ ਦੇ 105 ਨਵੇਂ ਮਾਮਲੇ

ਚੰਡੀਗੜ੍ਹ, 21 ਜੂਨ (ਅਜੀਤ ਬਿਊਰੋ)-ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਕੋਰੋਨਾ ਦੇ 105 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 63 ਲੋਕ ਸਿਹਤਯਾਬ ਹੋਏ ਹਨ | ਨਵੇਂ ਮਾਮਲਿਆਂ 'ਚ ਲੁਧਿਆਣਾ ਤੋਂ 25, ਐਸ.ਏ.ਐਸ. ਨਗਰ ਤੋਂ 19, ਜਲੰਧਰ ਤੋਂ 14, ਪਟਿਆਲਾ ਤੋਂ 10, ਫਰੀਦਕੋਟ ਤੋਂ 8, ਅੰਮਿ੍ਤਸਰ ...

ਪੂਰੀ ਖ਼ਬਰ »

'ਐਂਟੀ ਕੁਰੱਪਸ਼ਨ' ਹੈਲਪਲਾਈਨ ਨੇ ਵੱਢੀਖੋਰਾਂ 'ਤੇ ਕੱਸਿਆ ਸ਼ਿਕੰਜਾ

ਚੰਡੀਗੜ੍ਹ, 21 ਜੂਨ (ਅਜੀਤ ਬਿਊਰੋ)-ਭਿ੍ਸ਼ਟਾਚਾਰ ਨੂੰ ਬਰਦਾਸ਼ਤ ਨਾ ਕਰਨ ਦੀ ਰਣਨੀਤੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਸਮੇਂ 'ਚ ਹੁਣ ਤੱਕ 45 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਤੇ ਹੋਰਾਂ ਨੂੰ ਵੱਢੀਖੋਰੀ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਅਫ਼ਗਾਨ ਸਿੱਖਾਂ ਦੇ ਹਵਾਈ ਖਰਚ ਦਾ ਐਲਾਨ

ਅੰਮਿ੍ਤਸਰ, 21 ਜੂਨ (ਜੱਸ)-ਸ਼ੋ੍ਰਮਣੀ ਕਮੇਟੀ ਵਲੋਂ ਮੌਜੂਦਾ ਹਾਲਾਤ ਦੇ ਚਲਦਿਆਂ ਜਿਹੜੇ ਸਿੱਖ ਅਫ਼ਗਾਨਿਸਤਾਨ ਤੋਂ ਭਾਰਤ ਆਉਣਾ ਚਾਹੁੰਦੇ ਹਨ, ਉਨ੍ਹਾਂ ਲਈ ਹਵਾਈ ਟਿਕਟਾਂ ਦਾ ਪ੍ਰਬੰਧ ਕਰਨ ਦਾ ਐਲਾਨ ਕੀਤਾ ਹੈ | ਇਸੇ ਦੌਰਾਨ ਸ਼ੋ੍ਰਮਣੀ ਕਮੇਟੀ ਪ੍ਰਧਾਨ ਹਰਜਿੰਦਰ ...

ਪੂਰੀ ਖ਼ਬਰ »

ਪੰਜਾਬ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਕੰਟਰੋਲ 'ਚ-ਭਗਵੰਤ ਮਾਨ

ਸੰਗਰੂਰ, 21 ਜੂਨ (ਸੁਖਵਿੰਦਰ ਸਿੰਘ ਫੁੱਲ)-ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਵਲੋਂ ਸੂਬੇ ਦੀ ਕਾਨੂੰਨ ਵਿਵਸਥਾ ਕਥਿਤ ਤੌਰ 'ਤੇ ਵਿਗੜਨ ਦਾ ਦੋਸ਼ ਲਾਉਣ ਦੀ ਸਖ਼ਤ ਅਲੋਚਨਾ ਕੀਤੀ ਹੈ | ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਹੁਣ ਸੁਰੱਖਿਅਤ ਹੱਥਾਂ ਵਿਚ ਹੈ ਅਤੇ ...

ਪੂਰੀ ਖ਼ਬਰ »

ਸੰਗਰੂਰ 'ਚ ਚੋਣ ਪ੍ਰਚਾਰ ਖ਼ਤਮ-ਵੋਟਾਂ ਕੱਲ੍ਹ

ਸੰਗਰੂਰ/ਬਰਨਾਲਾ, 21 ਜੂਨ (ਸੁਖਵਿੰਦਰ ਸਿੰਘ ਫੁੱਲ, ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਹਲਕਾ ਸੰਗਰੂਰ ਦੀ 23 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਸ਼ਾਮੀ 5 ਵਜੇ ਬੰਦ ਹੋ ਗਿਆ, ਜਦੋਂਕਿ ਚੋਣ ਪ੍ਰਚਾਰ ਲਈ ਆਏ ਵੱਖ-ਵੱਖ ਪਾਰਟੀਆਂ ਦੇ ਆਗੂ ਚੋਣ ਕਮਿਸ਼ਨ ਦੇ ...

ਪੂਰੀ ਖ਼ਬਰ »

ਕਰਜ਼ੇ ਤੋਂ ਤੰਗ ਕਿਸਾਨ ਵਲੋਂ ਖੁਦਕੁਸ਼ੀ

ਫ਼ਤਹਿਗੜ੍ਹ ਸਾਹਿਬ, 21 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੇ ਪਿੰਡ ਦਾਦੂਮਾਜਰਾ ਦੇ ਇਕ ਕਿਸਾਨ ਵਲੋਂ ਕਰਜ਼ੇ ਤੋਂ ਤੰਗ ਆ ਕੇ ਫ਼ਾਹਾ ਲਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦੀ ਖ਼ਬਰ ਹੈ | ਮਿ੍ਤਕ ਦੀ ਪਛਾਣ ਗੁਰਮੀਤ ਸਿੰਘ ਵਜੋਂ ਹੋਈ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦਾ ਮੌਜੂਦਾ ਰੁਤਬਾ ਕਾਇਮ ਰੱਖਿਆ ਜਾਏ-ਸਪੀਕਰ ਸੰਧਵਾਂ

ਚੰਡੀਗੜ੍ਹ, 21 ਜੂਨ (ਐਨ. ਐਸ. ਪਰਵਾਨਾ)-ਜਾਣਕਾਰ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਪਸ਼ਟ ਸ਼ਬਦਾਂ ਵਿਚ ਕਹਿ ਦਿੱਤਾ ਹੈ ਕਿ ਪੰਜਾਬ ਯੂਨੀਵਰਸਿਟੀ ਦਾ ਮੌਜੂਦਾ ਰੁਤਬਾ ਕਾਇਮ ...

ਪੂਰੀ ਖ਼ਬਰ »

ਪਾਕਿ 'ਚ ਹਿੰਦੂ ਗਰਭਵਤੀ ਦੇ ਜਣੇਪੇ ਵੇਲੇ ਬੱਚੇ ਦਾ ਸਿਰ ਵੱਖ ਕਰਕੇ ਧੜ ਪੇਟ 'ਚ ਛੱਡਿਆ

ਅੰਮਿ੍ਤਸਰ, 21 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਇਕ ਸਰਕਾਰੀ ਰੂਰਲ ਹੈਲਥ ਸੈਂਟਰ 'ਚ ਗਰਭਵਤੀ ਹਿੰਦੂ ਔਰਤ ਨਾਲ ਬੇਰਹਿਮੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਡਾਕਟਰ ਨਾ ਹੋਣ ਕਾਰਨ ਹੇਠਲੇ ਅਨੁਭਵਹੀਣ ਸਟਾਫ਼ ਵਲੋਂ ਉਸ ਦੀ ਸੀਜ਼ੇਰੀਅਨ ਡਲਿਵਰੀ ...

ਪੂਰੀ ਖ਼ਬਰ »

ਗੈਂਗਸਟਰ ਸਾਰਜ ਸੰਧੂ ਖ਼ਿਲਾਫ਼ ਮਾਮਲਾ ਦਰਜ

ਬਠਿੰਡਾ, 21 ਜੂਨ (ਸੱਤਪਾਲ ਸਿੰਘ ਸਿਵੀਆਂ)-ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਹੱਤਿਆ ਕਾਂਡ 'ਚ ਨਾਮਜ਼ਦ ਕੀਤੇ ਗਏ ਗੈਂਗਸਟਰ ਸਾਰਜ ਸੰਧੂ ਉਰਫ਼ ਸਾਰਜ ਮਿੰਟੂ ਵਲੋਂ ਕੇਂਦਰੀ ਜ਼ੇਲ੍ਹ ਬਠਿੰਡਾ 'ਚ ਨਜ਼ਰਬੰਦ ਹੋਣ ਦੇ ਬਾਵਜੂਦ ਸੋਸ਼ਲ ਮੀਡੀਆ 'ਤੇ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਤੋਂ ਭਾਰਤ ਆਉਣਾ ਸ਼ੁਰੂ ਹੋਇਆ ਕੋਲਾ

ਅਟਾਰੀ, 21 ਜੂਨ (ਗੁਰਦੀਪ ਸਿੰਘ ਅਟਾਰੀ)-ਅਫ਼ਗਾਨਿਸਤਾਨ ਤੋਂ ਕੋਲੇ ਦੇ ਟਰੱਕ ਭਾਰਤ ਆਉਣੇ ਸ਼ੁਰੂ ਹੋ ਗਏ ਹਨ | ਕੋਲਾ ਦੇ ਟਰੱਕ ਅੰਤਰਰਾਸ਼ਟਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਇੰਟੇਗ੍ਰੇਟਿਡ ਚੈੱਕ ਪੋਸਟ ਅਟਾਰੀ ਪਹੁੰਚੇ ਹਨ | ਵਾਇਆ ਪਾਕਿਸਤਾਨ ਆਏ ਟਰੱਕਾਂ ਵਿਚ ...

ਪੂਰੀ ਖ਼ਬਰ »

ਪਨਗ੍ਰੇਨ ਦੇ ਪਾਤੜਾਂ ਸਥਿਤ ਗੁਦਾਮਾਂ 'ਚ ਕਰੋੜਾਂ ਦੇ ਕਣਕ ਘੁਟਾਲੇ ਦਾ ਪਰਦਾਫਾਸ਼

ਪਾਤੜਾਂ, 21 ਜੂਨ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਦੀਆਂ ਅਨਾਜ ਮੰਡੀਆਂ 'ਚੋਂ ਕਣਕ ਦੀ ਖ਼ਰੀਦ ਕਰਨ ਵਾਲੀ ਸਰਕਾਰੀ ਖ਼ਰੀਦ ਏਜੰਸੀ ਪਨਗ੍ਰੇਨ ਵਲੋਂ ਮੰਡੀਆਂ ਵਿਚੋਂ ਖ਼ਰੀਦ ਕਰਕੇ ਵੱਖ-ਵੱਖ ਗੁਦਾਮਾਂ 'ਚ ਭੰਡਾਰ ਕੀਤੀ ਗਈ ਕਣਕ ਵਿਚ ਕਰੋੜਾਂ ਦੇ ਘਪਲੇ ਦੀ ਚਰਚਾ ਨੂੰ 'ਅਜੀਤ' ...

ਪੂਰੀ ਖ਼ਬਰ »

ਟਰਾਂਸਪੋਰਟ ਵਿਭਾਗ ਦੇ ਕੱਚੇ ਕਾਮਿਆਂ ਵਲੋਂ ਪੰਜਾਬ ਭਰ 'ਚ ਰੋਸ ਪ੍ਰਦਰਸ਼ਨ

ਲੁਧਿਆਣਾ, 21 ਜੂਨ (ਸਲੇਮਪੁਰੀ)-ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਤਨਖ਼ਾਹਾਂ ਨੂੰ ਲੈ ਪੰਜਾਬ ਭਰ ਦੇ ਸਮੂਹ ਬੱਸ ਸਟੈਂਡ ਬੰਦ ਰੱਖ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਸੂਬਾ ਦੇ ਹੋਰਨਾਂ ...

ਪੂਰੀ ਖ਼ਬਰ »

ਮਨਪ੍ਰੀਤ ਮੰਨਾ ਨੂੰ ਮਲੋਟ ਅਦਾਲਤ 'ਚ ਪੇਸ਼ ਕੀਤਾ

ਮਲੋਟ, 21 ਜੂਨ (ਪਾਟਿਲ)-ਥਾਣਾ ਲੰਬੀ ਵਿਖੇ ਇਰਾਦਾ ਕਤਲ ਦੇ ਦਰਜ ਇਕ ਮਾਮਲੇ ਵਿਚ ਪੁਲਿਸ ਨੇ ਗਿ੍ਫ਼ਤਾਰ ਕੀਤੇ ਗੁਰਦੀਪ ਸਿੰਘ ਗੀਟਾ ਪੁੱਤਰ ਮੇਜਰ ਸਿੰਘ ਵਾਸੀ ਕਿੰਗਰਾ ਜ਼ਿਲ੍ਹਾ ਸਿਰਸਾ ਤੋਂ ਪੁੱਛਗਿੱਛ ਤੋਂ ਬਾਅਦ ਮਨਪ੍ਰੀਤ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਖੰਡਾ ...

ਪੂਰੀ ਖ਼ਬਰ »

ਲਸ਼ਕਰ ਦਾ ਇਕ ਅੱਤਵਾਦੀ ਤੇ ਤਿੰਨ ਸਹਿਯੋਗੀ ਗਿ੍ਫ਼ਤਾਰ

ਸ੍ਰੀਨਗਰ, 21 ਜੂਨ (ਏਜੰਸੀ)-ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤਾਇਬਾ ਦੇ ਇਕ ਅੱਤਵਾਦੀ ਨੂੰ ਗਿ੍ਫ਼ਤਾਰ ਕੀਤਾ ਹੈ, ਜਦੋਂ ਅੱਤਵਾਦੀਆਂ ਦੇ ਤਿੰਨ ਹੋਰ ਸਹਿਯੋਗੀਆਂ ਨੂੰ ਬਡਗਾਮ ਜ਼ਿਲ੍ਹੇ ਤੋਂ ਕਾਬੂ ਕੀਤਾ ਹੈ | ਪੁਲਿਸ ਦੇ ...

ਪੂਰੀ ਖ਼ਬਰ »

ਡਾ. ਢੀਂਗਰਾ ਦਾ ਐਕਿਊਪੰਕਚਰ ਰਤਨ ਪੁਰਸਕਾਰ ਨਾਲ ਸਨਮਾਨ

ਲੁਧਿਆਣਾ, 21 ਜੂਨ (ਸਲੇਮਪੁਰੀ)-ਬੈਂਗਲੁਰੂ ਵਿਚ ਹੋਈ ਪਰੰਪਰਾਗਤ ਦਵਾਈ ਬਾਰੇ ਦੂਜੀ ਵਿਸ਼ਵ ਕਾਂਗਰਸ ਵਿਚ ਡਾ. ਡੀ.ਐਨ.ਕੋਟਨਿਸ ਐਕਿਊਪੰਕਚਰ ਹਸਪਤਾਲ ਲੁਧਿਆਣਾ ਦੇ ਪ੍ਰਬੰਧ ਨਿਰਦੇਸ਼ਕ ਡਾ. ਇੰਦਰਜੀਤ ਸਿੰਘ ਢੀਂਗਰਾ ਨੂੰ ਬਹੁ-ਵੱਕਾਰੀ ਐਕਯੂਪੰਕਚਰ ਰਤਨ ਪੁਰਸਕਾਰ ਨਾਲ ...

ਪੂਰੀ ਖ਼ਬਰ »

ਪਿੰਡ ਈਸਾਪੁਰ ਦੇ ਨੌਜਵਾਨ ਦਾ ਕਤਲ ਕਰਕੇ ਲਾਸ਼ ਸੱਕੀ 'ਚ ਸੁੱਟੀ

ਅਜਨਾਲਾ, 21 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਚੋਗਾਵਾਂ ਮੁੱਖ ਸੜਕ 'ਤੇ ਸਥਿਤ ਪਿੰਡ ਈਸਾਪੁਰ ਦੇ ਰਹਿਣ ਵਾਲੇ 2 ਦਿਨਾਂ ਤੋਂ ਗੁੰਮ ਨੌਜਵਾਨ ਦੀ ਅੱਜ ਅਜਨਾਲਾ ਨੇੜੇ ਵੱਗਦੇ ਸੱਕੀ ਨਾਲੇ ਦੇ ਕੰਢੇ ਤੋਂ ਲਾਸ਼ ਮਿਲੀ, ਜਿਸ ਸੰਬੰਧੀ ਥਾਣਾ ਅਜਨਾਲਾ ਦੀ ਪੁਲਿਸ ਵਲੋਂ ...

ਪੂਰੀ ਖ਼ਬਰ »

ਆਮ ਲੋਕਾਂ ਲਈ ਮਹਿੰਗੀ ਹੈ ਘਰ ਬੈਠੇ ਲਰਨਿੰਗ ਡਰਾਈਵਿੰਗ ਲਾਇਸੈਂਸ ਮਿਲਣ ਦੀ ਸਹੂਲਤ

ਜਲੰਧਰ, 21 ਜੂਨ (ਸ਼ਿਵ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰ ਬੈਠੇ ਲਰਨਿੰਗ ਡਰਾਈਵਿੰਗ ਲਾਇਸੈਂਸ ਦੇਣ ਦੀ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ ਪਰ ਕਈ ਲੋਕਾਂ ਨੂੰ ਤਾਂ ਇਹ ਲਾਇਸੈਂਸ ਮਹਿੰਗਾ ਪੈ ਰਿਹਾ ਹੈ | ਜਿਨ੍ਹਾਂ ਆਮ ਲੋਕਾਂ ਕੋਲ ਪਿ੍ੰਟਰ ਦੀ ਸਹੂਲਤ ਮੌਜੂਦ ਨਹੀਂ ...

ਪੂਰੀ ਖ਼ਬਰ »

ਸਿੱਪੀ ਸਿੱਧੂ ਹੱਤਿਆ ਮਾਮਲਾ

ਕਲਿਆਣੀ ਸਿੰਘ ਨੂੰ ਨਿਆਇਕ ਹਿਰਾਸਤ 'ਚ ਭੇਜਿਆ

ਚੰਡੀਗੜ੍ਹ, 21 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਕੌਮੀ ਪੱੱਧਰ ਦੇ ਸ਼ੂਟਰ ਅਤੇ ਵਕੀਲ ਸਿੱਪੀ ਸਿੱਧੂ ਦੀ ਹੱਤਿਆ ਦੇ ਮਾਮਲੇ 'ਚ ਗਿ੍ਫ਼ਤਾਰ ਕਲਿਆਣੀ ਸਿੰਘ ਨੂੰ ਸੀ.ਬੀ.ਆਈ. ਨੇ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ 'ਚ ਪੇਸ਼ ਕੀਤਾ, ਜਿਥੋਂ ਉਸ ਨੂੰ ਨਿਆਇਕ ਹਿਰਾਸਤ ਵਿਚ ਭੇਜ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ ਫ਼ਰਜ਼ੀ ਦਾਖ਼ਲਿਆਂ ਨੂੰ ਰੋਕਣ ਲਈ ਨਵੇਂ ਹੁਕਮ ਜਾਰੀ

ਐੱਸ. ਏ. ਐੱਸ. ਨਗਰ, 21 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਡੰਮੀ (ਫਰਜੀ) ਦਾਖ਼ਲਿਆਂ ਨੂੰ ਰੋਕਣ ਲਈ ਸਖ਼ਤ ਕਦਮ ਚੁਕਦਿਆਂ ਐਫੀਲੀਏਟਿਡ ਤੇ ਐਸੋਸੀਏਟਿਡ ਸਕੂਲਾਂ ਨੂੰ ਦਾਖ਼ਲਾ ਮਿਤੀਆਂ ਖ਼ਤਮ ਹੋਣ ਤੋਂ ਇਕ ਹਫ਼ਤੇ ਦੇ ਅੰਦਰ ਦਾਖ਼ਲਾ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਗੁਰਦੇਵ ਸਿੰਘ ਨੰਬਰਦਾਰ

ਬੱਧਨੀ ਕਲਾਂ-ਉੱਘੇ ਸਮਾਜ ਸੇਵੀ ਗੁਰਦੇਵ ਸਿੰਘ ਨੰਬਰਦਾਰ ਦਾ ਜਨਮ ਤਕਰੀਬਨ 90 ਸਾਲ ਪਹਿਲਾਂ ਮਾਤਾ ਬਿਸ਼ਨ ਕੌਰ ਦੀ ਕੁੱਖੋਂ ਪਿਤਾ ਸ. ਨਗਿੰਦਰ ਸਿੰਘ ਦੇ ਘਰ ਪਿੰਡ ਬੱਧਨੀ ਕਲਾਂ ਜ਼ਿਲ੍ਹਾ ਮੋਗਾ ਵਿਖੇ ਹੋਇਆ | ਮੁੱਢਲੀ ਪੜ੍ਹਾਈ ਕਸਬਾ ਬੱਧਨੀ ਕਲਾਂ ਤੋਂ ਕਰਨ ਉਪਰੰਤ ...

ਪੂਰੀ ਖ਼ਬਰ »

ਗੁਲਾਮ ਨਬੀ ਆਜ਼ਾਦ ਨੂੰ ਹੋਇਆ ਕੋਰੋਨਾ

ਨਵੀਂ ਦਿੱਲੀ, 21 ਜੂਨ (ਏਜੰਸੀ)-ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ, ਜਿਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਘਰ 'ਚ ਹੀ ਇਕਾਂਤਵਾਸ ਕਰਨ ਦੀ ਸਲਾਹ ਦਿੱਤੀ ਹੈ | ਕਾਂਗਰਸੀ ਆਗੂ ਨੇ ਖ਼ੁਦ ਇਸ ਸੰਬੰਧੀ ਟਵਿਟਰ 'ਤੇ ...

ਪੂਰੀ ਖ਼ਬਰ »

ਰੁਚਿਰਾ ਕੰਬੋਜ ਯੂ. ਐੱਨ. ਵਿਚ ਭਾਰਤੀ ਸਫ਼ੀਰ ਨਿਯੁਕਤ

ਨਵੀਂ ਦਿੱਲੀ, 21 ਜੂਨ (ਏਜੰਸੀ)- ਸੀਨੀਅਰ ਕੂਟਨੀਤਕ ਰੁਚਿਰਾ ਕੰਬੋਜ ਨੂੰ ਨਿਊਯਾਰਕ 'ਚ ਸੰਯੁਕਤ ਰਾਸ਼ਟਰ ਵਿਚ ਅੱਜ ਭਾਰਤ ਦੀ ਸਥਾਈ ਪ੍ਰਤੀਨਿਧੀ ਨਿਯੁਕਤ ਕੀਤਾ ਗਿਆ ਹੈ | ਕੰਬੋਜ 1987 ਬੈਚ ਦੇ ਭਾਰਤੀ ਵਿਦੇਸ਼ ਸੇਵਾ (ਆਈ.ਐੱਫ.ਐੱਸ.) ਅਧਿਕਾਰੀ ਹਨ | ਉਹ ਇਸ ਸਮੇਂ ਭੂਟਾਨ ਵਿਚ ...

ਪੂਰੀ ਖ਼ਬਰ »

'ਅਗਨੀਪਥ' ਸੰਬੰਧੀ ਪਟੀਸ਼ਨ ਨੂੰ ਸੂਚੀਬੱਧ ਕਰਨ ਦਾ ਫ਼ੈਸਲਾ ਚੀਫ਼ ਜਸਟਿਸ ਕਰਨਗੇ-ਸੁਪਰੀਮ ਕੋਰਟ

ਨਵੀਂ ਦਿੱਲੀ, 21 ਜੂਨ (ਏਜੰਸੀ)-ਸੁਪਰੀਮ ਕੋਰਟ ਨੇ ਕਿਹਾ ਕਿ 'ਅਗਨੀਪਥ' ਯੋਜਨਾ ਖ਼ਿਲਾਫ਼ ਪ੍ਰਦਰਸ਼ਨਾਂ ਦੌਰਾਨ ਸਰਕਾਰੀ ਜਾਇਦਾਦ ਦੇ ਹੋਏ ਨੁਕਸਾਨ ਦੀ ਜਾਂਚ ਐਸ.ਆਈ.ਟੀ. ਤੋਂ ਕਰਵਾਉਣ ਸੰਬੰਧੀ ਦਾਇਰ ਇਕ ਪਟੀਸ਼ਨ ਨੂੰ ਸੂਚੀਬੱਧ ਕਰਨ ਦਾ ਫ਼ੈਸਲਾ ਚੀਫ ਜਸਟਿਸ ਹੀ ਕਰਨਗੇ | ...

ਪੂਰੀ ਖ਼ਬਰ »

ਸੀ. ਬੀ. ਆਈ. ਵਲੋਂ ਟੀਕੇ ਦੇ ਟਰਾਇਲ ਦੀ ਛੋਟ ਲਈ ਰਿਸ਼ਵਤ ਲੈਣ ਵਾਲਾ ਡਰੱਗ ਕੰਟਰੋਲਰ ਗਿ੍ਫ਼ਤਾਰ

ਨਵੀਂ ਦਿੱਲੀ, 21 ਜੂਨ (ਪੀ. ਟੀ. ਆਈ.)-ਸੀ.ਬੀ.ਆਈ. ਨੇ ਬਾਇਓਕਾਨ ਬਾਇਓਲੋਜਿਕਸ ਦੀ ਇੰਸੁਲਿਨ ਡਰੱਗ ਦੇ ਟਰਾਇਲ ਦੀ ਛੋਟ ਲਈ 4 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਜੁਆਇੰਟ ਡਰੱਗ ਕੰਟਰੋਲਰ ਈਸ਼ਵਰ ਰੈੱਡੀ ਨੂੰ ਗਿ੍ਫਤਾਰ ਕੀਤਾ ਹੈ | ਇਸ ਸਬੰਧੀ ਅਧਿਕਾਰੀਆਂ ਨੇ ਕਿਹਾ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX