ਤਾਜਾ ਖ਼ਬਰਾਂ


IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  18 minutes ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  42 minutes ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 minute ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  about 2 hours ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  about 2 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 1 hour ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  about 2 hours ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  about 2 hours ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  about 3 hours ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਟੇਕਿਆ ਮੱਥਾ
. . .  about 3 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਸੰਬੰਧੀ ਪ੍ਰੋਗਰਾਮਾਂ ਦੀ ਰੂਪਰੇਖਾ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਗਏ ਵਫ਼ਦ ਦੇ ਮੈਂਬਰਾਂ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕੀਤੇ ਗਏ...
ਭਲਕੇ ਵਿਆਹ ਦੇ ਬੰਧਨ ’ਚ ਬੱਝਣਗੇ ਆਪ ਵਿਧਾਇਕਾ ਨਰਿੰਦਰ ਕੌਰ ਭਰਾਜ
. . .  about 2 hours ago
ਸੰਗਰੂਰ, 6 ਅਕਤੂਬਰ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਕੱਲ੍ਹ ਨੂੰ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਇਹ ਸਮਾਗਮ ਪਟਿਆਲੇ ਵਿਖੇ ਹੋਣਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਇਸ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।
ਕੈਲੀਫੋਰਨੀਆ 'ਚ ਪੰਜਾਬੀ ਪਰਿਵਾਰ ਦੇ ਕਤਲ ਦੀ ਮੁੱਖ ਮੰਤਰੀ ਮਾਨ ਵਲੋਂ ਕੇਂਦਰੀ ਵਿਦੇਸ਼ ਮੰਤਰੀ ਨੂੰ ਉੱਚ ਪੱਧਰੀ ਜਾਂਚ ਦੀ ਮੰਗ
. . .  about 2 hours ago
ਚੰਡੀਗੜ੍ਹ, 6 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ ਤਿੰਨ ਦਿਨ ਪਹਿਲਾਂ ਅਗਵਾ ਕੀਤੇ ਪੰਜਾਬੀ ਪਰਿਵਾਰ ਦੀ ਮੌਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਕੈਲੀਫੋਰਨੀਆ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ 'ਚ ਭਰਤੀਆਂ ਦਾ ਪੋਸਟਰ ਕੀਤਾ ਜਾਰੀ
. . .  about 4 hours ago
ਚੰਡੀਗੜ੍ਹ, 6 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੱਢੀਆਂ ਨੌਕਰੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਇਹ ਨੌਕਰੀਆਂ ਬਿਨਾਂ ਰਿਸ਼ਵਤ ਅਤੇ ਬਿਨਾਂ ਕਿਸੇ ਸਿਫਾਰਸ਼ ਤੋਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ...
ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਦਾ ਦਿਹਾਂਤ
. . .  about 5 hours ago
ਮਹਿਲ ਕਲਾਂ, 6 ਅਕਤੂਬਰ (ਅਵਤਾਰ ਸਿੰਘ ਅਣਖੀ )-ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਬਰੇਨ ਅਟੈਕ ਹੋ ਜਾਣ ਕਰਕੇ ਅਚਾਨਕ ਹੀ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 3-30 ਵਜੇ ਪਿੰਡ ਖਿਆਲੀ ( ਨੇੜੇ ਮਹਿਲ ਕਲਾਂ) ਵਿਖੇ ਹੋਵੇਗਾ।
ਬਾਲੀਵੁੱਡ ਗਾਇਕਾ ਨੇਹਾ ਕੱਕੜ ਪਤੀ ਰੋਹਨਪ੍ਰੀਤ ਸਿੰਘ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 5 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਗਾਇਕਾ ਅਤੇ ਰਿਐਲਿਟੀ ਸ਼ੋਅ ਦੀ ਜੱਜ ਨੇਹਾ ਕੱਕੜ ਅੱਜ ਆਪਣੇ ਗਾਇਕ ਪਤੀ ਰੋਹਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ...
ਭਾਰਤ ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, ਫ਼ਾਇਰਿੰਗ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਗਿਆ
. . .  about 6 hours ago
ਅਜਨਾਲਾ, ਗੱਗੋਮਾਹਲ 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀਤੀ ਰਾਤ ਬੀ.ਐੱਸ.ਐੱਫ ਜਵਾਨਾਂ ਵਲੋਂ ਡਰੋਨ ਦੀ ਹਾਲਤ ਦੇਖੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਰਮਦਾਸ ਅਧੀਨ...
ਮਰਸਿਡ ਤੋਂ ਅਗਵਾ ਭਾਰਤੀ ਪਰਿਵਾਰ ਦੇ ਚਾਰਾਂ ਜੀਆਂ ਦੀਆਂ ਮਿਲੀਆਂ ਗੋਲੀਆਂ ਨਾਲ ਵਿੰਨ੍ਹੀਆਂ ਲਾਸ਼ਾਂ
. . .  about 5 hours ago
ਸਾਨ ਫਰਾਂਸਿਸਕੋ, 6 ਅਕਤੂਬਰ (ਐੱਸ.ਅਸ਼ੋਕ ਭੌਰਾ)- ਅਮਰੀਕਾ ਦੇ ਪੰਜਾਬੀ ਭਾਈਚਾਰੇ ਲਈ ਅੱਜ ਦਾ ਦਿਨ ਮਨਹੂਸ ਮੰਦਭਾਗਾ ਅਤੇ ਕਦੇ ਵੀ ਨਾ ਭੁੱਲਣ ਵਾਲਾ ਮੰਨਿਆ ਜਾਂਦਾ ਰਹੇਗਾ। ਪਿਛਲੇ ਤਿੰਨ ਦਿਨਾਂ ਤੋਂ ਇਕ ਪੰਜਾਬੀ ਪਰਿਵਾਰ ਦੇ ਅਗਵਾ ਕੀਤੇ ਚਾਰ...
ਅੱਜ ਭਾਰਤ-ਸਾਊਥ ਅਫ਼ਰੀਕਾ ਪਹਿਲਾ ਵਨਡੇਅ, ਕੋਹਲੀ-ਰੋਹਿਤ ਨਹੀਂ, ਕਪਤਾਨ ਧਵਨ ਕਰਨਗੇ ਧਮਾਲ
. . .  about 6 hours ago
ਨਵੀਂ ਦਿੱਲੀ, 6 ਅਕਤੂਬਰ-ਭਾਰਤੀ ਟੀਮ ਨੇ ਆਪਣੇ ਘਰ 'ਚ ਸਾਊਥ ਅਫ਼ਰੀਕਾ ਨੂੰ ਟੀ-20 ਸੀਰੀਜ਼ 'ਚ 2-1 ਨਾਲ ਹਰਾਇਆ ਹੈ, ਹੁਣ ਦੋਵਾਂ ਟੀਮਾਂ 'ਚ ਤਿੰਨ ਮੈਚਾਂ ਦੀ ਵਨਡੇਅ ਸੀਰੀਜ਼ ਖੇਡੀ ਜਾਵੇਗੀ। ਸੀਰੀਜ਼ ਦਾ ਪਹਿਲਾ ਮੈਚ ਅੱਜ (6 ਅਕਤੂਬਰ) ਲਖਨਊ...
ਦੁਰਗਾ ਵਿਸਰਜਨ ਦੌਰਾਨ ਆਇਆ ਭਿਆਨਕ ਹੜ੍ਹ, 40 ਲੋਕ ਰੁੜ੍ਹੇ, 8 ਲੋਕਾਂ ਦੀ ਮੌਤ
. . .  about 6 hours ago
ਜਲਪਾਈਗੁੜੀ, 6 ਅਕਤੂਬਰ- ਦੁਰਗਾ ਵਿਸਰਜਨ ਦੌਰਾਨ ਜਲਪਾਈਗੁੜੀ ਜ਼ਿਲ੍ਹੇ ਦੇ ਮਾਲ ਬਾਜ਼ਾਰ ਸਥਿਤ ਮਾਲ ਨਦੀ 'ਚ ਭਿਆਨਕ ਹਾਦਸਾ ਵਾਪਰ ਗਿਆ। ਇੱਥੋਂ ਦੀ ਮਲ ਨਦੀ ਦੇ ਪਾਣੀ ਦਾ ਪੱਧਰ ਇਕਦਮ ਵਧਣ ਨਾਲ ਕਈ ਲੋਕ ਨਦੀ 'ਚ ਰੁੜ੍ਹ ਗਏ। ਇਸ ਹਾਦਸੇ 'ਚ ਹੁਣ ਤੱਕ...
ਅਮਰੀਕਾ ਦੇ ਮੈਕਸੀਕੋ ਸਿਟੀ ਹਾਲ ’ਚ ਗੋਲੀਬਾਰੀ, ਮੇਅਰ ਸਮੇਤ ਘੱਟੋ-ਘੱਟ 10 ਲੋਕਾਂ ਦੀ ਹੋਈ ਮੌਤ
. . .  about 7 hours ago
ਲੰਡਨ, 6 ਅਕਤੂਬਰ-ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਮੈਕਸੀਕੋ ਦਾ ਹੈ। ਮੈਕਸੀਕਨ ਸਿਟੀ ਹਾਲ 'ਚ ਸਮੂਹਿਕ ਗੋਲੀਬਾਰੀ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁਰੂਆਤੀ ਜਾਂਚ ਦੇ ਮੁਤਾਬਿਕ ਮਰਨ ਵਾਲਿਆਂ 'ਚ ਮੇਅਰ ਵੀ ਸ਼ਾਮਿਲ ਹੈ।
ਕੇਰਲ 'ਚ ਸਵੇਰੇ-ਸਵੇਰੇ ਦਰਦਨਾਕ ਹਾਦਸਾ, 2 ਬੱਸਾਂ ਦੀ ਟੱਕਰ 'ਚ 9 ਲੋਕਾਂ ਦੀ ਮੌਤ
. . .  about 6 hours ago
ਤਿਰੂਵਨੰਤਪੁਰਮ, 6 ਅਕਤੂਬਰ-ਕੇਰਲ 'ਚ ਅੱਜ ਸਵੇਰੇ-ਸਵੇਰੇ 2 ਬੱਸਾਂ ਦੀ ਟੱਕਰ ਨਾਲ ਦਰਦਨਾਕ ਹਾਦਸਾ ਹੋ ਗਿਆ। ਕੇਰਲ ਦੇ ਪਲਕੜ ਜ਼ਿਲ੍ਹੇ ਦੇ ਵਡੱਕਨਚੇਕੀ 'ਚ ਕੇਰਲ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਨਾਲ...
⭐ਮਾਣਕ - ਮੋਤੀ⭐
. . .  about 7 hours ago
⭐ਮਾਣਕ - ਮੋਤੀ⭐
ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਹਾੜ ਸੰਮਤ 554

ਮੋਗਾ

ਜ਼ਿਲ੍ਹੇ 'ਚ ਵੱਖ-ਵੱਖ ਥਾਈਾ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਬੱਧਨੀ ਕਲਾਂ, 21 ਜੂਨ (ਸੰਜੀਵ ਕੋਛੜ)-ਸਰਕਾਰੀ ਹਸਪਤਾਲ ਬੱਧਨੀ ਕਲਾਂ ਵਿਖੇ ਡਾ. ਗਗਨਦੀਪ ਸਿੰਘ ਐੱਸ. ਐੱਮ. ਓ. ਦੀ ਅਗਵਾਈ 'ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਸਮੇਂ ਨਸ਼ਾ ਛੁਡਾਊ ਦਵਾਈ ਲੈਣ ਆਏ ਅਤੇ ਹੋਰਨਾਂ ਮਰੀਜ਼ਾਂ ਨੂੰ ਫਾਰਮੇਸੀ ਅਫ਼ਸਰ ਜਤਿੰਦਰਪਾਲ ਸਿੰਘ ਨੇ ਯੋਗ ਆਸਣ ਕਰਵਾਉਂਦਿਆਂ ਯੋਗਾ ਦੇ ਫ਼ਾਇਦਿਆਂ ਸਬੰਧੀ ਵਿਸਥਾਰ ਸਹਿਤ ਚਾਨਣਾ ਪਾਇਆ | ਐੱਸ. ਐੱਮ. ਓ. ਡਾ. ਗਗਨਦੀਪ ਸਿੰਘ ਨੇ ਯੋਗਾ ਦਿਵਸ ਦੀ ਮਹੱਤਤਾ ਬਾਰੇ ਜਾਣੰੂ ਕਰਵਾਉਂਦਿਆਂ ਸਰੀਰਕ ਤੰਦਰੁਸਤੀ ਲਈ ਹਰ ਵਿਅਕਤੀ ਨੂੰ ਯੋਗਾ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਡਾ. ਚੰਦਨ ਜੈਨ, ਡਾ. ਗੁਰਮੀਤ ਸਿੰਘ, ਫਾਰਮੇਸੀ ਅਫ਼ਸਰ ਦਲਜਿੰਦਰ ਸਿੰਘ, ਸੁਸ਼ਾਂਤ ਮਜੀਠੀਆ ਅਤੇ ਹੋਰ ਵੀ ਸਟਾਫ਼ ਮੈਂਬਰ ਹਾਜ਼ਰ ਸਨ |
ਅਜੀਤਵਾਲ, (ਸ਼ਮਸ਼ੇਰ ਸਿੰਘ ਗਾਲਿਬ)-ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਮੋਗਾ ਡਾ. ਹਤਿੰਦਰ ਕੌਰ ਕਲੇਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਢੁੱਡੀਕੇ ਡਾ. ਸ਼ਾਕਸੀ ਬਾਂਸਲ ਦੀ ਯੋਗ ਰਹਿਨੁਮਾਈ ਹੇਠ ਸਿਹਤ ਬਲਾਕ ਢੁੱਡੀਕੇ ਵਿਖੇ ਇੰਟਰਨੈਸ਼ਨਲ ਯੋਗਾ ਦਿਵਸ ਵੱਖ-ਵੱਖ ਹੈਲਥ ਵੈਲਨੈਸ ਸੈਂਟਰਾਂ ਅਤੇ ਸਕੂਲਾਂ ਵਿਖੇ ਮਨੁੱਖਤਾ ਲਈ ਯੋਗ ਥੀਮ ਹੇਠ ਮਨਾਇਆ ਗਿਆ | ਬਲਾਕ ਢੁੱਡੀਕੇ ਵਿਖੇ ਲਗਾਏ ਗਏ ਵੱਖ-ਵੱਖ ਯੋਗ ਕੈਂਪਾਂ 'ਚ ਸਕੂਲੀ ਵਿਦਿਆਰਥੀਆਂ, ਟੀਚਰਾਂ, ਦਵਾਈ ਲੈਣ ਆਏ ਮਰੀਜ਼ਾਂ ਨੇ ਭਾਗ ਲਿਆ | ਇਸ ਸਮੇਂ ਆਯੁਰਵੈਦਿਕ ਮੈਡੀਕਲ ਅਫਸਰ, ਸੀ. ਐੱਚ. ਓ. ਅਤੇ ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ ਤਨ ਅਤੇ ਮਨ ਨੂੰ ਤੰਦਰੁਸਤ ਰੱਖਣ ਲਈ ਯੋਗ ਆਸਣ ਕਰਵਾਏ ਗਏ | ਇਸ ਮੌਕੇ ਆਯੂਰਵੈਦਿਕ ਮੈਡੀਕਲ ਅਫਸਰ ਡਾ. ਸਿਮਰਪਾਲ ਸਿੰਘ ਅਤੇ ਲਖਵਿੰਦਰ ਸਿੰਘ ਬਲਾਕ ਐਜੂਕੇਟਰ ਨੇ ਕਿਹਾ ਕਿ ਯੋਗ, ਸਾਧਨਾ, ਮਨ, ਸਰੀਰ ਅਤੇ ਆਤਮਾ ਦੀ ਏਕਤਾ ਨੂੰ ਸਮਰੱਥ ਬਣਾਉਂਦਾ ਹੈ | ਉਨ੍ਹਾਂ ਦੱਸਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਭਾਰਤ ਦੀ ਇਸ ਪ੍ਰਾਚੀਨ ਕਲਾ ਨੂੰ ਦੁਨੀਆਂ ਭਰ ਵਿਚ ਪਹੁੰਚਾਉਣ ਲਈ ਸਾਲ ਦਾ ਸਭ ਤੋਂ ਵੱਡਾ ਦਿਨ ਹੋਣ ਕਾਰਨ 21 ਜੂਨ ਨੂੰ ਦੁਨੀਆਂ ਭਰ ਵਿਚ ਯੋਗਾ ਦਿਵਸ ਵਜੋਂ ਮਨਾਉਣ ਦਾ ਪ੍ਰਸਤਾਵ ਰੱਖਿਆ | ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਿਹਤ ਬਲਾਕ ਢੁੱਡੀਕੇ ਦੇ ਪਿੰਡ ਤਲਵੰਡੀ ਭੰਗੇਰੀਆਂ ਦੇ ਸਰਕਾਰੀ ਸਕੂਲ ਵਿਖੇ ਡਾ. ਸਿਮਰਪਾਲ ਸਿੰਘ, ਲਖਵਿੰਦਰ ਸਿੰਘ ਬੀ. ਈ. ਈ., ਨਵਪ੍ਰੀਤ ਕੌਰ ਉੱਪ ਵੈਦ ਅਤੇ ਸੀ. ਐੱਚ. ਓ. ਮਨਪ੍ਰੀਤ ਕੌਰ ਨੇ ਯੋਗ ਕੈਂਪ ਲਗਾਇਆ | ਇਸ ਮੌਕੇ ਸਕੂਲ ਪਿ੍ੰਸੀਪਲ ਖੁਸ਼ਵੰਤ ਸਿੰਘ, ਮੈਡਮ ਅਮਨਦੀਪ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ | ਇਸ ਤੋਂ ਇਲਾਵਾ ਪਿੰਡ ਬੁੱਗੀਪੁਰਾ ਵਿਖੇ ਸੀ. ਐੱਚ. ਓ. ਗੁਰਭਿੰਦਰ ਕੌਰ, ਬੁੱਧ ਸਿੰਘ ਵਾਲਾ ਵਿਖੇ ਸੀ. ਐੱਚ. ਓ. ਮਨਪ੍ਰੀਤ ਕੌਰ, ਡਾਲਾ ਵਿਖੇ ਸੀ. ਐੱਚ. ਓ. ਲਕਸ਼ਮੀ, ਚੂਹੜ ਚੱਕ ਵਿਖੇ ਸੀ. ਐੱਚ. ਓ. ਮਨਪ੍ਰੀਤ ਕੌਰ, ਰੌਲੀ ਵਿਖੇ ਸੀ. ਐੱਚ. ਓ. ਰੁਪਿੰਦਰ ਕੌਰ, ਮਹਿਰੋਂ ਵਿਖੇ ਸੀ. ਐੱਚ. ਓ. ਰਾਜਵੀਰ ਕੌਰ, ਚੁਗਾਵਾਂ ਵਿਖੇ ਸੀ. ਐੱਚ. ਓ. ਪਰਮਜੀਤ ਕੌਰ, ਝੰਡੇਵਾਲਾ ਵਿਖੇ ਸੀ. ਐੱਚ. ਓ. ਹਰਪ੍ਰੀਤ ਕੌਰ, ਮਟਵਾਨੀ ਵਿਖੇ ਸੀ. ਐੱਚ. ਓ. ਰਮਨਦੀਪ ਕੌਰ, ਅਜੀਤਵਾਲ ਵਿਖੇ ਸੀ. ਐੱਚ. ਓ. ਕਮਲਪ੍ਰੀਤ ਕੌਰ ਅਤੇ ਲੰਡੇਕੇ ਵਿਖੇ ਸੀ. ਐੱਚ. ਓ. ਰਮਨਜੀਤ ਕੌਰ ਵਲੋਂ ਯੋਗ ਕੈਂਪ ਲਗਾਏ ਗਏ |
ਮੋਗਾ, (ਅਸ਼ੋਕ ਬਾਂਸਲ)-ਭਾਰਤ ਵਿਕਾਸ ਪ੍ਰੀਸ਼ਦ ਦੀ ਮੋਗਾ ਸ਼ਾਖਾ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਥਾਨਕ ਸ਼ਹੀਦ ਓਮ ਪ੍ਰਕਾਸ਼ ਸਰਵਹਿੱਤਕਾਰੀ ਵਿੱਦਿਆ ਮੰਦਿਰ ਹਾਈ ਸਕੂਲ ਵਿਖੇ ਯੋਗ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਯੋਗ ਗੁਰੂ ਹਰਵਿੰਦਰਪਾਲ ਸਿੰਘ ਨੇ ਸਮੂਹ ਮੈਂਬਰਾਂ ਨੂੰ ਯੋਗ ਦੀਆਂ ਕਿਰਿਆਵਾਂ ਕਰਵਾਈਆਂ | ਸ਼ਾਖਾ ਦੀ ਪ੍ਰਧਾਨ ਮਾਲਤੀ ਮੌਂਗਾ ਨੇ ਕਿਹਾ ਕਿ ਸਿਹਤਮੰਦ ਰਹਿਣ ਲਈ ਯੋਗਾ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਬੇਹੱਦ ਜ਼ਰੂਰੀ ਹੈ | ਸੁਨੀਲ ਜੈਨ ਨੇ ਕਿਹਾ ਕਿ ਸਵੱਸਥ ਰਹਿਣ ਲਈ ਸਿਰਫ ਇਕ ਦਿਨ ਨਹੀਂ ਬਲਕਿ ਰੋਜ਼ਾਨਾ ਯੋਗਾ ਕਰਨੀ ਚਾਹੀਦੀ ਹੈ | ਇਸ ਮੌਕੇ ਸਪਨਾ ਜੈਨ, ਆਸ਼ਿਮਾ ਸਚਦੇਵਾ, ਕਿ੍ਸ਼ਨਾ ਕੋਹਲੀ, ਨੀਲਮ ਅਰੋੜਾ, ਕਿਰਨ ਸਚਦੇਵਾ, ਅੰਜੂਮ, ਪ੍ਰਵੀਨ ਪੁਰੀ, ਸਰੋਜ ਗਰੋਵਰ, ਰਾਕੇਸ਼ ਸਚਦੇਵਾ, ਮਹਿੰਦਰ ਜਿੰਦਲ, ਸੁਮਨ ਕਾਂਤ ਵਿਜ, ਜੈਦੀਪ ਕਟਾਰੀਆ, ਰਾਜਿੰਦਰ ਸਚਦੇਵਾ, ਮਨੋਜ ਮੌਂਗਾ, ਰਾਕੇਸ਼ ਬਜਾਜ, ਦੀਪਕ ਜੈਸਵਾਲ, ਸੁਧੀਰ ਕੋਹਲੀ ਆਦਿ ਹਾਜ਼ਰ ਸਨ |
ਫ਼ਤਿਹਗੜ੍ਹ ਪੰਜਤੂਰ, (ਜਸਵਿੰਦਰ ਸਿੰਘ ਪੋਪਲੀ)-ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ ਵਲੋਂ ਪਿ੍ੰਸੀਪਲ ਅਮਰਦੀਪ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਸਟਾਫ਼ ਦੇ ਸਹਿਯੋਗ ਨਾਲ ਆਨਲਾਈਨ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਸਮੇਂ ਵਿਦਿਆਰਥੀਆਂ ਨੇ ਆਪਣੇ ਘਰਾਂ ਵਿਚ ਰਹਿ ਕੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਮਿਲ ਕੇ ਵੱਖ-ਵੱਖ ਤਰ੍ਹਾਂ ਦੇ ਆਸਣ ਕੀਤੇ ਬੱਚਿਆਂ ਨੂੰ ਯੋਗ ਆਸਣ ਕਰਨ ਦੀ ਮਹੱਤਤਾ ਬਾਰੇ ਵੀ ਦੱਸਿਆ ਗਿਆ | ਇਸ ਦੌਰਾਨ ਬੱਚਿਆਂ ਨੇ ਯੋਗ ਦਿਵਸ ਨਾਲ ਸਬੰਧਿਤ ਪੋਸਟਰ ਅਤੇ ਸਲੋਗਨ ਵੀ ਬਣਾਏ | ਸਕੂਲ ਦੇ ਪਿ੍ੰਸੀਪਲ ਅਮਨਦੀਪ ਸਿੰਘ ਨੇ ਦੱਸਿਆ ਕਿ ਅੱਜ ਕੱਲ੍ਹ ਦੀ ਤਣਾਓ ਭਰੀ ਜ਼ਿੰਦਗੀ ਦੇ ਤਨ ਅਤੇ ਮਨ ਨੂੰ ਤਾਜ਼ਾ ਰੱਖਣ ਲਈ ਯੋਗ ਆਸਣ ਬਹੁਤ ਜ਼ਰੂਰੀ ਹਨ ਅਤੇ ਯੋਗ ਆਸਣ ਕਰਨ ਨਾਲ ਸਾਡਾ ਸਰੀਰ ਤੰਦਰੁਸਤ ਰਹਿੰਦਾ ਹੈ | ਇਸ ਦੌਰਾਨ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐੱਮ. ਡੀ. ਰਣਜੀਤ ਕੌਰ ਸੰਧੂ ਨੇ ਦੱਸਿਆ ਕਿ ਯੋਗ ਇਕ ਅਜਿਹੀ ਕਸਰਤ ਹੈ, ਜਿਸ ਰਾਹੀਂ ਤੰਦਰੁਸਤੀ ਭਰੀ ਜ਼ਿੰਦਗੀ ਦੇ ਨਾਲ-ਨਾਲ ਬਹੁਤ ਸਾਰੀਆਂ ਭਿਆਨਕ ਬਿਮਾਰੀਆਂ ਤੋਂ ਵੀ ਨਿਜ਼ਾਤ ਹਾਸਲ ਕੀਤੀ ਜਾ ਸਕਦੀ ਹੈ | ਉਨ੍ਹਾਂ ਬੱਚਿਆਂ ਨੂੰ ਹਰ ਰੋਜ਼ ਅੱਧਾ ਘੰਟਾ ਯੋਗ ਆਸਣ ਕਰਨ ਲਈ ਵੀ ਪ੍ਰੇਰਿਆ |
ਮੋਗਾ, (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)–ਅੰਤਰਰਾਸ਼ਟਰੀ ਯੋਗਾ ਦਿਵਸ ਸੰਬੰਧੀ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਆਈ. ਐੱਸ. ਐੱਫ. ਕਾਲਜ ਵਿਖੇ ਕਰਾਇਆ ਗਿਆ, ਜਿਸ 'ਚ ਸਤਵੰਤ ਸਿੰਘ ਐੱਸ. ਡੀ. ਐੱਮ. ਮੋਗਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪ੍ਰਭਦੀਪ ਸਿੰਘ ਨੱਥੋਵਾਲ, ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਨਵਦੀਪ ਸਿੰਘ ਬਰਾੜ, ਕਾਲਜ ਪ੍ਰਬੰਧਕ ਪ੍ਰਵੀਨ ਕੁਮਾਰ, ਨਵਦੀਪ ਸਿੰਘ ਬਰਾੜ ਜ਼ਿਲ੍ਹਾ ਆਯੁਰਵੈਦਿਕ ਅਫ਼ਸਰ, ਨਿਰਮਲ ਕੁਮਾਰੀ ਥਾਪਾ ਸੀ. ਡੀ. ਪੀ. ਓ. ਮੋਗਾ 1, ਸੁਪਰਡੈਂਟ ਪ੍ਰਵੀਨ ਕੁਮਾਰ, ਡਾ. ਭੁਪਿੰਦਰਪਾਲ ਸਿੰਘ ਗਿੱਲ ਆਯੁਰਵੈਦਿਕ ਮੈਡੀਕਲ ਅਫ਼ਸਰ ਅਤੇ ਹੋਰਾਂ ਨੇ ਭਾਗ ਲਿਆ ਅਤੇ ਯੋਗਾ ਕਿਰਿਆਵਾਂ ਕੀਤੀਆਂ | ਇਹ ਸਮਾਗਮ ਆਜ਼ਾਦੀ ਕਾ ਅੰਮਿ੍ਤ ਮਹਾਂ ਉਤਸਵ ਤਹਿਤ ਮਨਾਇਆ ਗਿਆ | ਸੱਤਿਆ ਸਾਈਾ ਮੁਰਲੀਧਰ ਆਯੁਰਵੈਦਿਕ ਕਾਲਜ ਮੋਗਾ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਸਤਵੰਤ ਸਿੰਘ ਨੇ ਕਿਹਾ ਕਿ ਰੋਜ਼ਾਨਾ ਯੋਗਾ ਕਰਨ ਨਾਲ ਵਿਅਕਤੀ ਦਾ ਮਨ ਅਤੇ ਸਰੀਰ ਪੂਰੀ ਤਰ੍ਹਾਂ ਫਿੱਟ ਰਹਿੰਦਾ ਹੈ | ਯੋਗਾ ਭਾਰਤੀ ਸੰਸਕਿ੍ਤੀ ਦੀ ਸਰੀਰਕ ਕਸਰਤ ਦੀ ਪੁਰਾਤਨ ਵਿਧੀ ਹੈ ਜੋ ਕਿ ਅੱਜ ਦੇ ਭੱਜ ਦੌੜ ਵਾਲੇ ਸਮੇਂ ਵਿਚ ਬਹੁਤ ਉਪਯੋਗੀ ਸਾਬਿਤ ਹੋ ਸਕਦੀ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਯੋਗ ਨੂੰ ਅਪਣਾਉਣਾ ਚਾਹੀਦਾ ਹੈ | ਸਵੇਰੇ 7 ਵਜੇ ਤੋਂ 7:45 ਵਜੇ ਤੱਕ ਸਥਾਨਕ ਆਈ. ਐੱਸ. ਐੱਫ. ਕਾਲਜ ਵਿਖੇ ਕਰਵਾਏ ਗਏ | ਇਸ ਸਮਾਗਮ ਤੋਂ ਇਲਾਵਾ ਮੋਗਾ ਦੀ ਸਬ ਜੇਲ੍ਹ, ਸੈਸ਼ਨ ਕੋਰਟ, ਸ਼ਿਵ ਮੰਦਿਰ ਬਾਘਾਪੁਰਾਣਾ, ਗੁਰੂ ਗੋਬਿੰਦ ਸਿੰਘ ਸਟੇਡੀਅਮ ਨਿਹਾਲ ਸਿੰਘ ਵਾਲਾ, ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਭਿੰਡਰ ਕਲਾਂ ਵਿਖੇ ਵੀ ਸਰਕਾਰੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁਫ਼ਤ ਆਯੁਰਵੈਦਿਕ ਸਿਹਤ ਜਾਂਚ ਕੈਂਪ ਵੀ ਲਗਾਇਆ ਗਿਆ |
ਮੋਗਾ, (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ 'ਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਸਕੂਲ ਕੈਂਪਸ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾ ਇਆ ਗਿਆ, ਜਿਸ 'ਚ ਐੱਨ. ਸੀ. ਸੀ. ਵਿੰਗ 5 ਵੀਂ ਪੰਜਾਬ ਗਰਲਜ਼ ਬਟਾਲੀਅਨ, ਮੋਗਾ ਦੇ ਸਹਿਯੋਗ ਨਾਲ ਜ਼ਿਲੇ੍ਹ ਦੇ ਤਕਰੀਬਨ 100 ਦੇ ਕਰੀਬ ਐੱਨ. ਸੀ. ਸੀ. ਕੈਡਿਟਾਂ ਵਲੋਂ ਯੋਗ ਦੇ ਵੱਖ-ਵੱਖ ਆਸਣ ਕੀਤੇ ਗਏ | ਇਸ ਮੌਕੇ ਸਕੂਲ ਐੱਨ. ਸੀ. ਸੀ. ਕੈਡਿਟਾਂ ਵਲੋਂ ਸਟੇਜ ਉੱਪਰ ਯੋਗ ਆਸਣ ਕਰਵਾਏ ਤੇ ਸਟਾਫ਼ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੀ ਵਾਰ ਯੋਗ ਦਿਵਸ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਪੂਰੇ ਵਿਸ਼ਵ ਵਿਚ 21 ਜੂਨ 2015 ਨੂੰ ਮਨਾਇਆ ਗਿਆ ਸੀ ਅਤੇ ਇਸ ਤੋਂ ਬਾਅਦ ਹਰ ਸਾਲ ਇਹ ਦਿਨ ਸਿਹਤ ਪ੍ਰੇਮੀਆਂ ਵਲੋਂ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਯੋਗ ਦਿਵਸ ਮਨਾਉਣ ਦਾ ਮੁੱਖ ਮੰਤਵ ਵੱਧ ਤੋਂ ਵੱਧ ਲੋਕਾਂ ਨੂੰ ਯੋਗ ਅਭਿਆਸ ਨਾਲ ਜੋੜਨਾ ਹੈ ਤਾਂ ਕਿ ਉਨ੍ਹਾਂ ਸਰੀਰਕ ਅਤੇ ਮਾਨਸਿਕ ਵਿਕਾਸ ਹੋ ਸਕੇ | ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀ ਜੀਵਨ ਨਾਲ ਸੰਬੰਧਿਤ ਔਕੜਾਂ, ਪ੍ਰੇਸ਼ਾਨੀਆਂ ਅਤੇ ਮਿਹਨਤ ਦੇ ਲੈਵਲ ਨੂੰ ਦੇਖਿਆ ਜਾਵੇ ਤਾਂ ਯੋਗ ਦਾ ਅਭਿਆਸ ਇਕ ਪ੍ਰਭਾਵਸ਼ਾਲੀ ਹੱਲ ਹੋ ਸਕਦਾ ਹੈ ਜੋ ਤੇਜ਼ ਦਿਮਾਗ਼, ਤੰਦਰੁਸਤ ਦਿਲ ਅਤੇ ਤੰਦਰੁਸਤ ਸਰੀਰ ਨੂੰ ਪਾਉਣ ਵਿਚ ਸਹਾਇਕ ਹੋ ਸਕਦਾ ਹੈ | ਉਨ੍ਹਾਂ ਦੱਸਿਆ ਕਿ ਭਾਰਤ ਦੇਸ਼ ਮੁੱਢ ਤੋਂ ਹੀ ਰਿਸ਼ੀਆਂ ਮੁਨੀਆਂ ਦੀ ਧਰਤੀ ਰਿਹਾ ਹੈ, ਜਿਨ੍ਹਾਂ ਨੇ ਯੋਗ ਅਭਿਆਸ ਦੇ ਨਾਲ ਕਈ ਤਰ੍ਹਾਂ ਦੀਆਂ ਸਰੀਰਕ, ਮਾਨਸਿਕ ਅਤੇ ਅਧਿਆਤਮਕ ਸ਼ਕਤੀਆਂ ਹਾਸਿਲ ਕੀਤੀਆਂ | ਮੰਨਿਆ ਜਾਂਦਾ ਹੈ ਕਿ ਯੋਗਾ ਵੈਦਿਕ ਕਾਲ ਤੋਂ ਹੋਂਦ ਵਿਚ ਆਇਆ ਤੇ ਹਜ਼ਾਰਾਂ ਸਾਲਾਂ ਤੋਂ ਭਾਰਤੀ ਜੀਵਨ ਸ਼ੈਲੀ ਦਾ ਹਿੱਸਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਹ ਦਿਨ 21 ਜੂਨ ਸਾਲ ਦਾ ਸਭ ਤੋਂ ਵੱਡਾ ਦਿਨ ਹੁੰਦਾ ਹੈ, ਜਿਸ ਕਰ ਕੇ ਭਾਰਤ ਦੇ ਪ੍ਰਧਾਨ ਮੰਤਰੀ ਨੇ ਯੁਨਾਈਟਡਨੇਸ਼ਨ ਦੀ ਜਨਰਲ ਅਸੈਂਬਲੀ ਮੌਕੇ 2014 ਵਿਚ ਇਹ ਦਿਨ ਅੰਤਰਰਾਸ਼ਟਰੀ ਯੋਗ ਦਿਵਸ ਲਈ ਚੁਣਿਆ ਤੇ 2015 ਤੋਂ ਇਸ ਨੂੰ ਅਧਿਕਾਰਤ ਤੌਰ 'ਤੇ ਮਨਾਉਣਾ ਸ਼ੁਰੂ ਕੀਤਾ ਗਿਆ | ਉਨ੍ਹਾਂ ਵਿਦਿਆਰਥੀਆਂ ਦੁਆਰਾ ਕੀਤੇ ਗਏ ਵੱਖ-ਵੱਖ ਯੋਗ ਆਸਣਾਂ ਤੋਂ ਹੋਣ ਵਾਲੇ ਲਾਭ ਦੀ ਜਾਣਕਾਰੀ ਵੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਬਲੂਮਿੰਗ ਬਡਜ਼ ਵਿੱਦਿਅਕ ਸੰਸਥਾ ਵਿਦਿਆਰਥੀਆਂ ਨੂੰ ਯੋਗ ਦੇ ਖੇਤਰ ਵਿਚ ਉੱਚ ਪੱਧਰੀ ਟ੍ਰੇਨਿੰਗ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਜਿਸ ਕਰ ਕੇ ਪਿਛਲੇ ਕਈ ਸਾਲਾਂ ਤੋਂ ਸਕੂਲ ਦੇ ਵਿਦਿਆਰਥੀ ਨੈਸ਼ਨਲ ਅਤੇ ਇੰਟਰਨੈਸ਼ਨਲ ਪੱਧਰ 'ਤੇ ਯੋਗਾ ਮੁਕਾਬਲਿਆਂ ਵਿਚ ਸਕੂਲ ਦਾ ਨਾਂਅ ਰੌਸ਼ਨ ਕਰਦੇ ਆ ਰਹੇ ਹਨ | ਇਸ ਮੌਕੇ ਪਿ੍ੰਸੀਪਲ ਡਾ. ਹਮੀਲੀਆ ਰਾਣੀ ਵਲੋਂ ਉਚੇਚੇ ਤੌਰ 'ਤੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦਾ ਧੰਨਵਾਦ ਕੀਤਾ ਜੋ ਉਨ੍ਹਾਂ ਦੀ ਅਣਥੱਕ ਮਿਹਨਤ ਅਤੇ ਸਹਿਯੋਗ ਨਾਲ ਸੰਸਥਾ ਵਿਦਿਆਰਥੀਆਂ ਨੂੰ ਯੋਗ ਰਾਹੀਂ ਤੰਦਰੁਸਤ, ਇਕਾਗਰ-ਚਿੱਤ, ਮਿਹਨਤੀ ਅਤੇ ਕਾਰਜ ਕੁਸ਼ਲ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ |
ਬੱਧਨੀ ਕਲਾਂ, (ਸੰਜੀਵ ਕੋਛੜ)-ਧੰਨ ਧੰਨ ਬਾਬਾ ਨਾਹਰ ਸਿੰਘ ਸਨ੍ਹੇਰਾਂ ਵਾਲਿਆਂ ਦੀ ਅਪਾਰ ਕਿਰਪਾ ਸਦਕਾ ਚੱਲ ਰਹੇ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਸਰੀਰਕ ਸਿੱਖਿਆ ਵਿਭਾਗ, ਐੱਨ. ਐੱਸ. ਐੱਸ. ਯੂਨਿਟ ਅਤੇ ਰੈੱਡ ਰੀਬਨ ਕਲੱਬ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ, ਜਿਸ 'ਚ ਐੱਨ. ਐੱਸ. ਐੱਸ. ਵਲੰਟੀਅਰਜ਼, ਕਾਲਜ ਦੇ ਬਾਕੀ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ ਅਤੇ ਯੋਗ ਦੇ ਵੱਖ-ਵੱਖ ਆਸਣ ਕੀਤੇ | ਸਹਾਇਕ ਪ੍ਰੋਫ਼ੈਸਰ ਸਰਵਣਦੀਪ ਸਿੰਘ ਨੇ ਇਸ ਸਾਲ ਦੇ ਯੋਗ ਦਿਵਸ ਦੇ ਥੀਮ 'ਮਨੁੱਖਤਾ ਲਈ ਯੋਗ' ਬਾਰੇ ਦੱਸਿਆ, ਨਾਲ ਹੀ ਯੋਗਾ ਦਿਵਸ ਦੇ ਇਤਿਹਾਸ ਬਾਰੇ ਚਾਨਣਾ ਪਾਇਆ | ਉਨ੍ਹਾਂ ਦੱਸਿਆ ਕਿਵੇਂ ਯੋਗ ਆਸਣ ਦਿਲ ਦੀਆਂ ਬਿਮਾਰੀਆਂ, ਸ਼ੂਗਰ, ਮਾਈਗ੍ਰੇਨ ਤੇ ਬਲੱਡ ਪ੍ਰੈਸ਼ਰ ਆਦਿ ਵਰਗੀਆਂ ਗੰਭੀਰ ਸਮੱਸਿਆਵਾਂ ਤੋਂ ਨਿਜਾਤ ਦਿਵਾਉਂਦੇ ਹਨ | ਕਾਰਜਕਾਰੀ ਪਿ੍ੰਸੀਪਲ ਜਸਕਿਰਨ ਕੌਰ ਦਿਆਲ ਨੇ ਇੰਚਾਰਜ ਸਹਾਇਕ ਪ੍ਰੋਫ਼ੈਸਰ ਸਰਵਣਦੀਪ ਸਿੰਘ, ਹਰਮੰਦਰ ਸਿੰਘ ਅਤੇ ਝਿਰਮਲ ਸਿੰਘ ਦੇ ਯਤਨਾ ਦੀ ਭਰਪੂਰ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਯੋਗ ਨੂੰ ਆਪਣੀ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਟਾਫ਼ ਮੈਂਬਰ ਵੀ ਹਾਜ਼ਰ ਸਨ |
ਕੋਟ ਈਸੇ ਖਾਂ, (ਨਿਰਮਲ ਸਿੰਘ ਕਾਲੜਾ)-5 ਪੰਜਾਬ ਗਰਲਜ਼ ਬਟਾਲੀਅਨ ਮੋਗਾ ਦੇ ਕਮਾਂਡਿੰਗ ਅਫ਼ਸਰ ਰਾਜਬੀਰ ਸਿੰਘ ਸਰਾਂ ਦੀ ਯੋਗ ਅਗਵਾਈ ਹੇਠ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਐੱਨ. ਐੱਸ. ਐੱਸ. ਕੈਡਿਟਾਂ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ, ਜਿਸ 'ਚ ਹੇਮਕੁੰਟ ਸਕੂਲ ਕੋਟ ਈਸੇ ਖਾਂ ਅਤੇ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ ਦੇ ਐੱਨ. ਸੀ. ਸੀ. ਕੈਡਿਟਾਂ ਵਲੋਂ ਉਤਸ਼ਾਹਪੂਰਵਕ ਯੋਗਾ ਕਿਰਿਆਵਾਂ ਕੀਤੀਆਂ ਗਈਆਂ | ਇਸ ਮੌਕੇ ਹੇਮਕੰੁਟ ਸੰਸਥਾਵਾਂ ਨੇ ਚੇਅਰਮੈਨ ਡਾ. ਕੁਲਵੰਤ ਸਿੰਘ ਸੰਧੂ ਅਤੇ ਐੱਮ. ਡੀ. ਰਣਜੀਤ ਕੌਰ ਸੰਧੂ ਨੇ ਕਿਹਾ ਕਿ ਰੋਜ਼ਾਨਾ ਯੋਗਾ ਕਰਨ ਨਾਲ ਵਿਅਕਤੀ ਦਾ ਸਰੀਰ ਅਤੇ ਮਨ ਪੂਰੀ ਤਰ੍ਹਾਂ ਫਿੱਟ ਰਹਿੰਦਾ ਹੈ | ਯੋਗਾ ਪੁਰਾਤਨ ਸੰਸਕ੍ਰਿਤੀ ਦੀ ਸਰੀਰਕ ਕਸਰਤ ਦੀ ਪੁਰਾਤਨ ਵਿਧੀ ਹੈ ਜੋ ਕਿ ਅੱਜ ਕੱਲ੍ਹ ਭੱਜ ਦੌੜ ਦੇ ਜ਼ਮਾਨੇ ਵਿਚ ਬਹੁਤ ਹੀ ਉਪਯੋਗੀ ਸਿੱਧ ਹੋ ਸਕਦੀ ਹੈ | ਐੱਨ. ਸੀ. ਸੀ. ਕੈਡਿਟਾਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ | ਇਸ ਮੌਕੇ ਹੌਲਦਾਰ ਮੇਜਰ ਰਜਿੰਦਰ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਪਿ੍ੰਸੀਪਲ ਰਮਨਜੀਤ ਕੌਰ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਾਨੰੂ ਫਾਸਟ ਫੂਡਜ਼ ਵਰਗੀਆਂ ਚੀਜ਼ਾਂ ਤੋਂ ਪ੍ਰਹੇਜ਼ ਕਰ ਕੇ ਰੋਜ਼ ਯੋਗਾ ਅਤੇ ਸੈਰ ਕਰਨੀ ਚਾਹੀਦੀ ਹੈ | ਇਸ ਮੌਕੇ ਐੱਨ. ਸੀ. ਸੀ. ਏ. ਐੱਨ. ਓ. ਸਿਮਰਜੀਤ ਕੌਰ ਵੀ ਹਾਜ਼ਰ ਸਨ |
ਕੋਟ ਈਸੇ ਖਾਂ, (ਨਿਰਮਲ ਸਿੰਘ ਕਾਲੜਾ)-ਸ਼ਹੀਦ ਜੈਮਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਲੋਟੀ ਵਿਖੇ ਪਿ੍ੰਸੀਪਲ ਜਗਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੈਕਚਰਾਰ ਪਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਯੋਗਾ ਦਿਵਸ ਮਨਾਇਆ ਗਿਆ | ਲੈਕਚਰਾਰ ਪਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਯੋਗ ਦੀ ਮਹੱਤਤਾ ਦੱਸਦੇ ਹੋਏ ਕਿਹਾ ਕਿ ਯੋਗਾ ਕਰਨ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ, ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਢੰਗ ਨਾਲ ਯੋਗ ਆਸਣ ਕਿਰਿਆਵਾਂ ਕੀਤੀਆਂ | ਉਨ੍ਹਾਂ ਕਿਹਾ ਕਿ ਯੋਗਾ ਪੁਰਾਤਨ ਸੰਸਕ੍ਰਿਤੀ ਦੀ ਸਰੀਰਕ ਕਸਰਤ ਦੀ ਪੁਰਾਤਨ ਵਿਧੀ ਹੈ | ਉਨ੍ਹਾਂ ਕਿਹਾ ਕਿ ਅੱਜ ਪੂਰਾ ਦੇਸ਼ ਇਸ ਦੀ ਹਾਮੀ ਭਰਦਾ ਹੈ ਕਿ ਯੋਗ ਆਸਣ ਨਾਲ ਅਸੀਂ ਲੰਬੀ ਅਤੇ ਤੰਦਰੁਸਤ ਜ਼ਿੰਦਗੀ ਬਤੀਤ ਕਰ ਸਕਦੇ ਹਾਂ | ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਆਪਾਂ ਨੂੰ ਤਲੀਆਂ ਚੀਜ਼ਾਂ ਆਦਿ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ |
ਮੋਗਾ, (ਸੁਰਿੰਦਰਪਾਲ ਸਿੰਘ)-ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ਘੱਲ ਕਲਾਂ ਮੋਗਾ ਵਿਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਮੋਨਿਕਾ ਵਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦੁਨੀਆਂ ਭਰ 'ਚ 8ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾ ਰਿਹਾ ਹੈ | ਵਿਸ਼ਵ ਨੂੰ ਸਿਹਤਮੰਦ ਜੀਵਨ ਜਿਉਣ ਦਾ ਸੰਦੇਸ਼ ਦੇਣ ਲਈ ਹਰ ਸਾਲ 21 ਜੂਨ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਂਦਾ ਹੈ | ਇਸ ਦੀ ਸ਼ੁਰੂਆਤ ਸਾਲ 2015 ਵਿਚ ਹੋਈ ਸੀ | ਸਰੀਰ ਨੂੰ ਨਿਰੋਗ ਅਤੇ ਮਨ ਨੂੰ ਸ਼ਾਂਤ ਰੱਖਣ ਲਈ ਦੁਨੀਆਂ ਭਰ ਦੇ ਜ਼ਿਆਦਾਤਰ ਲੋਕ ਯੋਗਾ ਦਾ ਸਹਾਰਾ ਲੈ ਰਹੇ ਹਨ | ਇਸ ਸਾਲ ਯੋਗਾ ਦਿਵਸ ਦੀ ਥੀਮ ਮਨੁੱਖਤਾ ਲਈ ਯੋਗਾ ਰੱਖੀ ਗਈ ਹੈ | ਉਨ੍ਹਾਂ ਕਿਹਾ ਕਿ ਸਾਨੰੂ ਨਿਯਮਤ ਰੂਪ ਨਾਲ ਯੋਗਾ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ ਤਾਂ ਜੋ ਅਸੀ ਆਪਣੇ ਤਨ ਮਨ ਨੂੰ ਸਵਸਥ ਰੱਖ ਸਕੀਏ | ਯੋਗਾ ਸਾਨੰੂ ਤਣਾਅ ਅਤੇ ਆਲਸ ਜਿਹੀਆਂ ਸਮੱਸਿਆਵਾਂ ਤੋਂ ਵੀ ਫ਼ਾਇਦਾ ਪਹੰੁਚਾਉਂਦਾ ਹੈ, ਇਸ ਨਾਲ ਸਰੀਰਕ ਅਤੇ ਮਾਨਸਿਕ ਸਿਹਤ ਠੀਕ ਰਹਿੰਦੀ ਹੈ | ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਯੋਗ ਨੂੰ ਨਿਯਮਿਤ ਰੂਪ ਵਿਚ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਦਿਆਰਥਣਾਂ ਦੁਆਰਾ ਵਿਭਿੰਨ ਪ੍ਰਕਾਰ ਦੇ ਯੋਗ ਆਸਣ ਵੀ ਕੀਤੇ ਗਏ | ਇਸ ਮੌਕੇ ਕਾਲਜ ਦੇ ਪਿ੍ੰ. ਡਾ. ਮੋਨਿਕਾ ਵਰਮਾ ਤੋਂ ਇਲਾਵਾ ਕਾਲਜ ਦੇ ਚੇਅਰਮੈਨ ਡਾ. ਅਸ਼ੋਕ ਗਰਗ, ਡਾਇਰੈਕਟਰ ਸੁਧੀਰ ਗਰਗ, ਜਨਰਲ ਸੈਕਟਰੀ ਡਾ. ਨੀਨਾ ਗਰਗ, ਸੈਕਟਰੀ ਡਾ. ਰਾਘਵ ਗਰਗ ਵੀ ਮੌਜੂਦ ਸਨ |
ਮੋਗਾ, (ਸੁਰਿੰਦਰਪਾਲ ਸਿੰਘ)-ਭਾਰਤੀਆ ਯੋਗ ਸੰਸਥਾਨ ਮੋਗਾ ਵਲੋਂ ਮੈਡਮ ਅਲਮਾ ਮਿੱਡਾ ਦੀ ਅਗਵਾਈ 'ਚ ਠਾਕਰ ਦੁਆਰਾ ਮੋਗਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਸ਼ਹਿਰ ਦੀਆਂ ਵੱਡੀ ਗਿਣਤੀ 'ਚ ਔਰਤਾਂ ਨੇ ਯੋਗਾ ਕੀਤਾ | ਇਸ ਮੌਕੇ ਮੈਡਮ ਅਲਕਾ ਮਿੱਡਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਰੋਜ਼ਾਨਾ ਇਕ ਘੰਟਾ ਯੋਗ ਕਰਨ ਨਾਲ ਜਿੱਥੇ ਸਾਡਾ ਸਰੀਰ ਨਿਰੋਗ ਰਹਿੰਦਾ ਹੈ, ਉੱਥੇ ਸਾਡਾ ਮਨ ਵੀ ਖੇੜੇ ਵਿਚ ਰਹਿੰਦਾ ਹੈ | ਇਸ ਕਰ ਕੇ ਅੱਜ ਦੀ ਭੱਜ ਦੌੜ ਦੀ ਜ਼ਿੰਦਗੀ ਵਿਚ ਕੁਝ ਸਮਾਂ ਯੋਗਾ ਜ਼ਰੂਰ ਕਰਨਾ ਚਾਹੀਦਾ ਹੈ | ਉਨ੍ਹਾਂ ਨੇ ਸਾਰਿਆਂ ਨੂੰ ਯੋਗਾ ਦਿਵਸ ਦੀਆਂ ਵਧਾਈਆਂ ਦਿੱਤੀਆਂ |
ਮੋਗਾ, (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਪਿ੍ੰਸੀਪਲ ਡਾ. ਜਤਿੰਦਰ ਕੌਰ ਦੀ ਅਗਵਾਈ ਅਧੀਨ ਐੱਨ. ਐੱਸ. ਐੱਸ. ਯੂਨਿਟ ਅਤੇ ਰੈੱਡ ਰੀਬਨ ਕਲੱਬ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ | ਇਸ ਮੌਕੇ ਪਿ੍ੰਸੀਪਲ ਡਾ. ਜਤਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ 11 ਦਸੰਬਰ 2014 ਨੂੰ ਸੰਯੁਕਤ ਰਾਸ਼ਟਰ ਮਹਾਂ ਸਭਾ ਦੀ ਵਿਧਾਨ ਸਭਾ ਬੈਠਕ 'ਚ 21 ਜੂਨ ਨੂੰ ਯੋਗਾ ਅੰਤਰਰਾਸ਼ਟਰੀ ਦਿਵਸ ਦੇ ਤੌਰ 'ਤੇ ਮਨਾਉਣ ਦਾ ਐਲਾਨ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਅੱਜ ਯੋਗ ਦੁਨੀਆਂ ਭਰ ਵਿਚ ਯੋਗ ਅਪਣਾਇਆ ਗਿਆ ਕਿਉਂਕਿ ਅੱਜ ਦੀ ਜੀਵਨ ਸ਼ੈਲੀ ਵਿਚ ਜਦੋਂ ਸਿਹਤ ਸਮੱਸਿਆ ਜਿਵੇਂ ਕਿ ਮੋਟਾਪਾ, ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਅਤੇ ਮਾਨਸਿਕ ਤਣਾਅ ਵੱਧ ਰਿਹਾ ਹੈ ਅਜਿਹੇ ਸਮੇਂ ਯੋਗਾ ਆਸਣ ਕਰਨ ਨਾਲ ਅਸੀਂ ਸਿਹਤਮੰਦ ਰਹਿ ਸਕਦੇ ਹਾਂ | ਇਸ ਮੌਕੇ ਪਿ੍ੰਸੀਪਲ ਡਾ. ਜਤਿੰਦਰ ਕੌਰ ਨੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਜ਼ ਨਾਲ ਵੱਖ-ਵੱਖ ਯੋਗਾ ਆਸਣ ਦੀ ਜਾਣਕਾਰੀ ਸਾਂਝੀ ਕੀਤੀ ਅਤੇ ਨਾਲ-ਨਾਲ ਆਸਣ ਕਰਨੇ ਵੀ ਸਿਖਾਏ | ਉਨ੍ਹਾਂ ਦੁਆਰਾ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਤੁਸੀਂ ਖੁਦ ਅਤੇ ਆਪਣੇ ਪਰਿਵਾਰ ਨਾਲ ਘੱਟੋ-ਘੱਟ 20 ਮਿੰਟ ਸਵੇਰੇ ਜ਼ਰੂਰ ਇਹ ਯੋਗਾ ਆਸਣ ਕਰਨਾ ਤਾਂ ਕਿ ਤੁਸੀਂ ਤੇ ਤੁਹਾਡਾ ਪਰਿਵਾਰ ਤੰਦਰੁਸਤ ਰਹਿ ਸਕੇ | ਇਸ ਮੌਕੇ ਡਾ. ਗੁਰਿੰਦਰਜੀਤ ਸਿੰਘ ਭੁੱਲਰ, ਡਾ. ਹਰਿੰਦਰ ਮੋਹਨ, ਡਾ. ਸੁਪ੍ਰੀਆ ਭੰਡਾਰੀ, ਡਾ. ਗੁਰਮੀਤ ਕੌਰ ਅਤੇ ਡਾ. ਮਨਪ੍ਰੀਤ ਕੌਰ ਹਾਜ਼ਰ ਸਨ |
ਅਜੀਤਵਾਲ, (ਸ਼ਮਸ਼ੇਰ ਸਿੰਘ ਗਾਲਿਬ)-ਕੌਮਾਂਤਰੀ ਯੋਗਾ ਦਿਵਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਕੋਕਰੀ ਕਲਾਂ ਵਿਖੇ ਹੈੱਡਮਾਸਟਰ ਜਗਦੇਵ ਸਿੰਘ ਮਹਿਣਾ ਅਤੇ ਸਮੂਹ ਸਟਾਫ਼ ਦੇ ਉੱਦਮ ਨਾਲ ਯੋਗਾ ਕੈਂਪ ਲਗਾਇਆ ਗਿਆ | ਯੋਗਾ ਅਧਿਆਪਕ ਗੁਰਭਿੰਦਰ ਸਿੰਘ ਕੋਕਰੀ ਕਲਾਂ ਨੇ ਬੱਚਿਆਂ ਨੂੰ ਆਸਣ ਕਿਰਿਆਵਾਂ ਦੇ ਨਾਲ ਯੋਗ ਅਭਿਆਸ ਕਰਨ ਨਾਲ ਜੀਵਨ ਵਿਚ ਵਾਪਰਨ ਵਾਲੇ ਉਸਾਰੂ ਬਦਲਾਵਾਂ ਬਾਰੇ ਵੀ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਯੋਗਾ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਸ ਸਮੇਂ ਹੀ ਜ਼ਿੰਦਗੀ ਦੇ ਉਦੇਸ਼ ਮਿੱਥ ਕੇ ਸੰਘਰਸ਼ ਆਰੰਭ ਕਰਨਾ ਹੁੰਦਾ ਹੈ | ਮਨੁੱਖੀ ਸੰਵੇਦਨਾ ਵਿਚੋਂ ਸੂਖਮ ਕਲਾਵਾਂ ਨੂੰ ਜਗਾਉਣ ਵਿਚ ਯੋਗ ਅਹਿਮ ਭੂਮਿਕਾ ਨਿਭਾਉਂਦਾ ਹੈ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਧਰਤੀ, ਹਵਾ, ਪਾਣੀ ਅਤੇ ਚੁਗਿਰਦੇ ਦੀ ਸਾਂਭ ਸੰਭਾਲ ਦਾ ਅਹਿਦ ਕੀਤਾ | ਸੋਨੇ ਦੀ ਸਵੇਰੇ ਯੋਗਾ ਕੋਚਿੰਗ ਕਲੱਬ ਦੇ ਸੰਚਾਲਕ ਗੁਰਭਿੰਦਰ ਸਿੰਘ ਨੂੰ ਵਿਸ਼ਵ ਯੋਗਾ ਦਿਵਸ ਦੀ ਵਧਾਈ ਦਿੱਤੀ ਤੇ ਧੰਨਵਾਦ ਕੀਤਾ |
ਨਿਹਾਲ ਸਿੰਘ ਵਾਲਾ, (ਪਲਵਿੰਦਰ ਸਿੰਘ ਟਿਵਾਣਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਕੌਮਾਂਤਰੀ ਯੋਗਾ ਦਿਵਸ ਉਤਸ਼ਾਹਪੂਰਵਕ ਮਨਾਇਆ ਗਿਆ | ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਅਤੇ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਦੀ ਸਰਪ੍ਰਸਤੀ ਹੇਠ ਹੋਏ ਇਸ ਸਮਾਗਮ ਦੌਰਾਨ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਦੀ ਦੇਖ ਰੇਖ ਹੇਠ ਭਾਈ ਘਨੱ੍ਹਈਆ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ਨੇ ਯੋਗ ਦੇ ਵੱਖ ਵੱਖ ਆਸਣ ਕੀਤੇ | ਇਸ ਸਮੇਂ ਵਾਈਸ ਪਿ੍ੰਸੀਪਲ ਮੀਨਾ ਜੈਨ, ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾ, ਖੁਸ਼ਕਰਨ ਸਿੰਘ ਸੇਖੋਂ, ਜੋਗਿੰਦਰ ਸਿੰਘ ਢਿੱਲੋਂ ਅਤੇ ਜਗਦੇਵ ਸਿੰਘ ਧਾਲੀਵਾਲ ਨੇ ਕਿਹਾ ਕਿ ਸਿਹਤ ਸੰਭਾਲ ਪ੍ਰਤੀ ਸੁਚੇਤ ਹੋਣ ਦੀ ਲੋੜ ਹੈ | ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗ ਬੇਹੱਦ ਜ਼ਰੂਰੀ ਹੈ | ਬੁਲਾਰਿਆਂ ਨੇ 'ਯੋਗ ਭਜਾਏ ਰੋਗ' ਦਾ ਸੁਨੇਹਾ ਦਿੰਦਿਆਂ ਕਿਹਾ ਕਿ ਅੱਜ ਦੇ ਇਤਿਹਾਸਕ ਦਿਨ 'ਤੇ ਸਾਨੂੰ ਅਹਿਦ ਲੈਣਾ ਚਾਹੀਦਾ ਹੈ ਕਿ ਯੋਗ ਨੂੰ ਰੋਜ਼ਮਰਾ ਦੇ ਜੀਵਨ ਦਾ ਹਿੱਸਾ ਬਣਾਈਏ | ਇਸ ਮੌਕੇ ਸੁਨਿਧੀ ਮਿੱਤਲ, ਅਨੀਤਾ ਸ਼ਰਮਾ, ਨਵਦੀਪ ਕੌਰ, ਸਰੋਜ ਗਰਗ ਆਦਿ ਮੌਜੂਦ ਸਨ |
ਸਮਾਲਸਰ, (ਕਿਰਨਦੀਪ ਸਿੰਘ ਬੰਬੀਹਾ)-ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਡਾਇਰੈਕਟਰ ਜਨਰਲ ਜਸਬੀਰ ਸਿੰਘ ਸੰਧੂ ਤੇ ਪਿ੍ੰਸੀਪਲ ਯਸ਼ੂ ਧਿੰਗੜਾ ਦੀ ਅਗਵਾਈ 'ਚ ਘਰ ਬੈਠੇ ਹੀ ਅਧਿਆਪਕਾਂ ਅਤੇ ਬੱਚਿਆਂ ਨੇ ਯੋਗਾ ਦਿਵਸ ਮਨਾਇਆ, ਜਿਸ 'ਚ ਸਾਰੇ ਹੀ ਅਧਿਆਪਕਾਂ ਅਤੇ ਬੱਚਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਪਿ੍ੰਸੀਪਲ ਯਸ਼ੂ ਧਿੰਗੜਾ ਨੇ ਬੱਚਿਆਂ ਨੂੰ ਆਨਲਾਈਨ ਸੰਬੋਧਨ ਕਰਦਿਆਂ ਦੱਸਿਆ ਕਿ ਯੋਗ ਆਪਣੇ ਆਪ ਨੂੰ ਜਾਨਣ ਦੀ ਯਾਤਰਾ ਹੈ | ਯੋਗ ਦਾ ਅਰਥ ਹੈ ਜੋੜਨਾ, ਇਸ ਰਾਹੀਂ ਸਰੀਰ, ਮਨ ਤੇ ਆਤਮਾ ਵਿਚ ਸੰਤੁਲਨ ਕਾਇਮ ਕੀਤਾ ਜਾ ਸਕਦਾ ਹੈ | ਯੋਗ ਦਾ ਅਭਿਆਸ ਸਰੀਰ ਅਤੇ ਮਨ ਵਿਚ ਸੰਬੰਧ ਬਣਾਉਂਦਾ ਹੈ, ਜਿਸ ਨਾਲ ਦੋਵੇਂ ਅਨੁਸ਼ਾਸਨ ਵਿਚ ਰਹਿੰਦੇ ਹਨ | ਅੰਤ 'ਚ ਡਾਇਰੈਕਟਰ ਜਨਰਲ ਜਸਬੀਰ ਸਿੰਘ ਸੰਧੂ ਨੇ ਬੱਚਿਆਂ ਨੂੰ ਕਿਹਾ ਕਿ ਯੋਗਾ ਨੂੰ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਬਣਾ ਕੇ ਯੋਗ ਲਈ ਸਮਾਂ ਜ਼ਰੂਰ ਕੱਢਣਾ ਚਾਹੀਦਾ ਹੈ |
ਸਮਾਲਸਰ, (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਪੰਜਗਰਾਈਾ ਖੁਰਦ ਕੋਲ ਸਥਿਤ ਇਲਾਕੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਿਲੇਨੀਅਮ ਵਰਲਡ ਸਕੂਲ ਕੋਟਕਪੂਰਾ ਵਲੋਂ ਅੱਜ ਆਨਲਾਈਨ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਚੇਅਰਪਰਸਨ ਮੈਡਮ ਰਕਸ਼ੰਦਾ ਸ਼ਰਮਾ ਨੇ ਬੱਚਿਆਂ ਨੂੰ ਆਨਲਾਈਨ ਸੰਬੋਧਨ ਕਰਦਿਆਂ ਦੱਸਿਆ ਕਿ ਯੋਗ ਦਿਵਸ ਹਰ ਸਾਲ 21 ਜੂਨ ਨੂੰ ਮਨਾਇਆ ਜਾਂਦਾ ਹੈ, ਸਭ ਤੋਂ ਪਹਿਲਾਂ ਇਹ 21 ਜੂਨ 2015 ਨੂੰ ਮਨਾਇਆ ਗਿਆ ਸੀ | ਇਸ ਸਾਲ ਮਾਨਵਤਾ ਦੇ ਲਈ ਯੋਗ ਥੀਮ ਉੱਪਰ ਯੋਗ ਦਿਵਸ ਮਨਾਇਆ ਜਾ ਰਿਹਾ ਹੈ | ਮੈਡਮ ਰਕਸ਼ੰਦਾ ਸ਼ਰਮਾ ਨੇ ਦੱਸਿਆ ਕਿ ਯੋਗ ਮਨ ਅਤੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਇਕ ਖਾਸ ਸਾਧਨ ਹੈ | ਸਾਨੂੰ ਸਰੀਰ ਨੂੰ ਸਿਹਤਮੰਦ ਰੱਖਣ ਲਈ ਯੋਗ ਆਸਣ ਕਰਨਾ ਚਾਹੀਦਾ ਹੈ | ਇਸ ਮੌਕੇ ਵਿਦਿਆਰਥੀਆਂ ਨੇ ਯੋਗਾ ਕਰਕੇ ਅਤੇ ਯੋਗ ਦੀਆਂ ਮਹੱਤਾਵਾਵਾਂ ਅਤੇ ਵਿਸ਼ੇਸ਼ਤਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਇਸ ਦਿਨ ਨੂੰ ਮਨਾਇਆ |

ਡੀ. ਸੀ. ਵਲੋਂ ਆਰਸੇਟੀ ਨੂੰ ਸਮੇਂ ਦੀ ਮੰਗ ਅਨੁਸਾਰ ਕਿੱਤਾ ਮੁਖੀ ਸਿਖਲਾਈ ਕੋਰਸ ਸ਼ੁਰੂ ਕਰਨ ਦੀ ਹਦਾਇਤ

ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਦਿਹਾਤੀ ਸਵੈ-ਰੁਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਮੋਗਾ ਕੁਲਵੰਤ ਸਿੰਘ ਨੇ ਇਸ ਦੀ ਤਿਮਾਹੀ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਕੀਤੀ | ਇਸ ਮੀਟਿੰਗ 'ਚ ਉਨ੍ਹਾਂ ਨਾਲ ਵਧੀਕ ਡਿਪਟੀ ...

ਪੂਰੀ ਖ਼ਬਰ »

ਸਿਰਫ਼ ਯੋਗ ਹੀ ਸਮਰੱਥ ਹੈ ਸਰੀਰ ਨੂੰ ਘੇਰ ਰਹੀਆਂ ਚਿੰਤਾਵਾਂ ਤੇ ਬਿਮਾਰੀਆਂ ਤੋਂ ਬਚਾਉਣ ਲਈ-ਡਾ. ਸਚਦੇਵਾ

ਮੋਗਾ, 21 ਜੂਨ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਗਰੁੱਪ ਆਫ਼ ਕਾਲਜਿਜ਼ ਅਜੀਤਵਾਲ (ਮੋਗਾ) ਵਿਖੇ ਯੋਗ ਦਿਵਸ ਮਨਾਉਂਦਿਆਂ ਕਾਲਜ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ਵਿਦਿਆਰਥੀਆਂ ਨੂੰ ਲਗਾਤਾਰ ਸਹੀ ਸਮੇਂ ਤੇ ਸਹੀ ਵਿਧੀ ਨਾਲ ਯੋਗ ਕਰਨ ਲਈ ਪ੍ਰੇਰਿਤ ਕੀਤਾ ਅਤੇ ...

ਪੂਰੀ ਖ਼ਬਰ »

ਧੰਨ-ਧੰਨ ਪੀਰ ਬਾਬਾ ਗੁਲਾਬ ਸ਼ਾਹ ਦੀ ਯਾਦ 'ਚ ਸੱਭਿਆਚਾਰਕ ਮੇਲਾ 25 ਨੂੰ

ਕਿਸ਼ਨਪੁਰਾ ਕਲਾਂ, 21 ਜੂਨ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਧੰਨ ਧੰਨ ਪੀਰ ਬਾਬਾ ਗੁਲਾਬ ਸ਼ਾਹ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਪਿੰਡ ਗੱਟੀ ਜੱਟਾਂ ਵਿਖੇ 25 ਜੂਨ (11 ਹਾੜ) ਦਿਨ ਸਨਿਚਰਵਾਰ ਨੂੰ ਸਾਲਾਨਾ ਸੱਭਿਆਚਾਰਕ ਮੇਲਾ ਗਰਾਮ ਪੰਚਾਇਤ ਤੇ ਸਮੂਹ ਨਗਰ ...

ਪੂਰੀ ਖ਼ਬਰ »

ਵਿਧਾਇਕ ਅੰਮਿ੍ਤਪਾਲ ਸਿੰਘ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਬਾਘਾ ਪੁਰਾਣਾ, 21 ਜੂਨ (ਕਿ੍ਸ਼ਨ ਸਿੰਗਲਾ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਨਾਲ ਹਲਕਾ ਬਾਘਾ ਪੁਰਾਣਾ ਤੋਂ ਵਿਧਾਇਕ ਅੰਮਿ੍ਤਪਾਲ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਾਜ਼ਰੀ ਵਿਚ ਸੰਗਰੂਰ ...

ਪੂਰੀ ਖ਼ਬਰ »

3 ਦਿਨਾ ਪੋਲੀਓ ਰੋਕੂ ਮਾਈਗ੍ਰੇਟਰੀ ਰਾਊਾਡ ਸਫਲਤਾਪੂਰਵਕ ਸਮਾਪਤ

ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਵਲ ਸਰਜਨ ਮੋਗਾ ਡਾ. ਹਤਿੰਦਰ ਕੌਰ ਕਲੇਰ ਨੇ ਦੱਸਿਆ ਕਿ 19 ਜੂਨ ਤੋਂ 21 ਜੂਨ 2022 ਤੱਕ ਚੱਲਿਆ 3 ਦਿਨਾ ਪੋਲੀਓ ਰੋਕੂ ਮਾਈਗ੍ਰੇਟਰੀ ਰਾਊਾਡ ਸਫ਼ਲਤਾਪੂਰਵਕ ਸਮਾਪਤ ਹੋ ਗਿਆ ਹੈ | ਉਨ੍ਹਾਂ ਦੱਸਿਆ ਕਿ ਪਲਸ ਪੋਲੀਓ ਰੋਕੂ ...

ਪੂਰੀ ਖ਼ਬਰ »

ਟਰੇਡ ਯੂਨੀਅਨ ਕੌਂਸਲ ਮੋਗਾ 'ਚ ਸ਼ਾਮਿਲ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੀ ਅਗਨੀਪਥ ਸਕੀਮ ਦਾ ਜ਼ੋਰਦਾਰ ਵਿਰੋਧ

ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਮੋਗਾ ਦੇ ਮੁੱਖ ਚੌਂਕ 'ਚ ਟਰੇਡ ਯੂਨੀਅਨ ਕੌਂਸਲ ਮੋਗਾ ਵਿਚ ਸ਼ਾਮਿਲ ਜਥੇਬੰਦੀਆਂ ਦੇ ਆਗੂਆਂ ਵਲੋਂ ਕੇਂਦਰ ਸਰਕਾਰ ਦੀ ਅਗਨੀਪਥ ਸਕੀਮ ਦਾ ਜ਼ੋਰਦਾਰ ਵਿਰੋਧ ਕਰਦੇ ਹੋਏ ਮੰਗ ਕੀਤੀ ਗਈ ਕਿ ਇਹ ਸਕੀਮ ਜਲਦੀ ਤੋਂ ...

ਪੂਰੀ ਖ਼ਬਰ »

ਕਰੀਅਰ ਜ਼ੋਨ ਆਈਲੈਟਸ ਦੇ ਵਧੀਆ ਨਤੀਜੇ ਦੇਣ 'ਚ ਮੋਹਰੀ-ਗਰੋਵਰ

ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਸੰਸਥਾ ਵਿਦਿਆਰਥੀਆਂ ਨੂੰ ਆਈਲੈਟਸ 'ਚ ਵਧੀਆ ਬੈਂਡ ਪ੍ਰਾਪਤ ਕਰਨ ਵਿਚ ਪੂਰੀ ਸਹਾਇਤਾ ਕਰ ਰਹੀ ਹੈ | ਸੰਸਥਾ ਨੇ ਆਈਲਟਸ ਦੀ ਤਿਆਰੀ ਨੂੰ ਆਸਾਨ ਕਰਦੇ ਹੋਏ ਹੁਣ ਇਕ ਸਾਧਾਰਨ ਵਿਦਿਆਰਥੀ ਲਈ ਵੀ ਵਧੀਆ ਬੈਂਡ ਪ੍ਰਾਪਤ ...

ਪੂਰੀ ਖ਼ਬਰ »

ਨਰਿੰਦਰਪਾਲ ਸਿੰਘ ਸਹਾਰਨ ਪ੍ਰਧਾਨ ਬਣੇ

ਮੋਗਾ, 21 ਜੂਨ (ਜਸਪਾਲ ਸਿੰਘ ਬੱਬੀ)-ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਵੈੱਲਫੇਅਰ ਸੁਸਾਇਟੀ ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ 'ਚ ਚਮਕੌਰ ਸਿੰਘ ਕੌਰਾ ਚੇਅਰਮੈਨ, ਨਰਿੰਦਰਪਾਲ ਸਿੰਘ ਸਹਾਰਨ ਪ੍ਰਧਾਨ, ਨਛੱਤਰ ਸਿੰਘ ਸੂਬੇਦਾਰ, ਗੁਰਚਰਨ ਸਿੰਘ ਸਰਪ੍ਰਸਤ, ਮਾਸਟਰ ਬਲਵੀਰ ...

ਪੂਰੀ ਖ਼ਬਰ »

ਐਂਜਲਸ ਇੰਟਰਨੈਸ਼ਨਲ ਨੇ ਲਗਵਾਇਆ ਆਸਟ੍ਰੇਲੀਆ ਦਾ ਫੈਮਿਲੀ ਵਿਜ਼ਟਰ ਵੀਜ਼ਾ

ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਦੀ ਮੰਨੀ-ਪ੍ਰਮੰਨੀ ਸੰਸਥਾ ਐਂਜਲਸ ਇੰਟਰਨੈਸ਼ਨਲ ਵਲੋਂ ਵਿਜ਼ਟਰ ਵੀਜ਼ਾ ਅਤੇ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤੇ ਜਾਂਦੇ ਹਨ | ਆਪਣੀ ਇਸ ਕਾਮਯਾਬੀ ਦੀ ਲੜੀ ਨੂੰ ਜਾਰੀ ਰੱਖਦੇ ਹੋਏ ਇਸ ਵਾਰ ਸੰਸਥਾ ਵਲੋਂ ਗੁਰਿੰਦਰ ਸਿੰਘ, ...

ਪੂਰੀ ਖ਼ਬਰ »

ਬਲਾਕ ਢੁੱਡੀਕੇ ਦੇ 507 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਅਜੀਤਵਾਲ, 21 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਸਿਵਲ ਸਰਜਨ ਮੋਗਾ ਡਾ. ਹਤਿੰਦਰ ਕੌਰ ਕਲੇਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅਸ਼ੋਕ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਰਿੰਦਰ ਸਿੰਘ ਝੱਮਟ ਅਤੇ ਬਲਾਕ ਨੋਡਲ ਅਫ਼ਸਰ ਡਾ. ਸਿਮਰਪਾਲ ...

ਪੂਰੀ ਖ਼ਬਰ »

ਟਰੱਕ ਯੂਨੀਅਨ ਵਿਖੇ ਟ੍ਰੈਫਿਕ ਨਿਯਮਾਂ ਸੰਬੰਧੀ ਕੀਤਾ ਜਾਗਰੂਕ

ਮੋਗਾ, 21 ਜੂਨ (ਅਸ਼ੋਕ ਬਾਂਸਲ)-ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਟਰੱਕ ਯੂਨੀਅਨ ਮੋਗਾ ਦੇ ਡਰਾਈਵਰਾਂ ਨੂੰ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵਲੋਂ ਡਰਾਈਵਿੰਗ ਲਾਇਸੰਸ ਬਣਵਾਉਣ, ਓਵਰ ਸਪੀਡ ਵਾਹਨ ਨਾ ਚਲਾਉਣ, ਵਾਹਨ ਚਲਾਉਂਦੇ ਸਮੇਂ ਮੋਬਾਈਲ ...

ਪੂਰੀ ਖ਼ਬਰ »

ਅਗਰਵਾਲ ਸਮਾਜ ਸਭਾ ਨੇ ਕਸ਼ਮੀਰੀ ਪਾਰਕ 'ਚ ਲਗਾਏ ਬੂਟੇ

ਮੋਗਾ, 21 ਜੂਨ (ਅਸ਼ੋਕ ਬਾਂਸਲ)-ਅਗਰਵਾਲ ਸਮਾਜ ਸਭਾ ਮੋਗਾ ਦੀ ਟੀਮ ਵਲੋਂ ਕਸ਼ਮੀਰੀ ਪਾਰਕ ਵਿਖੇ ਬੂਟੇ ਲਗਾ ਕੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਪਾਰਕ 'ਚ ਸਭਾ ਵਲੋਂ ਕੰਗੀ ਪਾਮ ਅਤੇ ਪੇਂਸਿਲ ਪਾਮ ਦੇ ਬੂਟੇ ਲਗਾਏ ਗਏ | ਇਸ ਮੌਕੇ ਤਹਿਸੀਲਦਾਰ ਮੋਗਾ ਦਿਵਿਆ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਨੇ ਲਗਵਾਇਆ ਅਲੈਗਜੈਂਡਰ ਕਾਲਜ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 21 ਜੂਨ (ਕਿ੍ਸ਼ਨ ਸਿੰਗਲਾ)-ਮਾਲਵੇ ਦੀ ਨੰਬਰ ਇਕ ਬਣੀ ਸੰਸਥਾ ਡਰੀਮ ਬਿਲਡਰਜ਼ ਪਿਛਲੇ 15 ਸਾਲਾਂ ਤੋਂ ਵਿਦਿਆਰਥੀਆਂ ਨੂੰ ਵਧੀਆ ਤੇ ਸਰਲ ਤਰੀਕੇ ਨਾਲ ਆਈਲੈਟਸ ਦੀ ਤਿਆਰੀ ਕਰਵਾ ਕੇ ਉਨ੍ਹਾਂ ਦਾ ਭਵਿੱਖ ਉੱਜਵਲ ਬਣਾਉਣ 'ਚ ਵਡਮੁੱਲਾ ਯੋਗਦਾਨ ਪਾ ਰਹੀ ਹੈ | ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰਾਂ ਵਲੋਂ 2 ਘੰਟੇ ਬੱਸ ਅੱਡਾ ਬੰਦ ਕਰ ਕੇ ਰੋਸ ਪ੍ਰਦਰਸ਼ਨ

ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਰੋਡਵੇਜ਼ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਸੱਦੇ 'ਤੇ ਪੰਜਾਬ ਦੇ 18 ਡੀਪੂਆਂ ਨੂੰ ਕੰਟਰੈਕਟ ਵਰਕਰਾਂ ਦੀਆਂ ਮਈ ਮਹੀਨੇ ਦੀਆਂ ਤਨਖ਼ਾਹਾਂ ਨਾ ਆਉਣ ਕਾਰਨ ਵਰਕਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX