ਤਾਜਾ ਖ਼ਬਰਾਂ


ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  16 minutes ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  35 minutes ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  about 1 hour ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  about 2 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 1 hour ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  about 2 hours ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  about 2 hours ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  about 2 hours ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਟੇਕਿਆ ਮੱਥਾ
. . .  about 3 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਸੰਬੰਧੀ ਪ੍ਰੋਗਰਾਮਾਂ ਦੀ ਰੂਪਰੇਖਾ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਗਏ ਵਫ਼ਦ ਦੇ ਮੈਂਬਰਾਂ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕੀਤੇ ਗਏ...
ਭਲਕੇ ਵਿਆਹ ਦੇ ਬੰਧਨ ’ਚ ਬੱਝਣਗੇ ਆਪ ਵਿਧਾਇਕਾ ਨਰਿੰਦਰ ਕੌਰ ਭਰਾਜ
. . .  about 2 hours ago
ਸੰਗਰੂਰ, 6 ਅਕਤੂਬਰ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਕੱਲ੍ਹ ਨੂੰ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਇਹ ਸਮਾਗਮ ਪਟਿਆਲੇ ਵਿਖੇ ਹੋਣਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਇਸ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।
ਕੈਲੀਫੋਰਨੀਆ 'ਚ ਪੰਜਾਬੀ ਪਰਿਵਾਰ ਦੇ ਕਤਲ ਦੀ ਮੁੱਖ ਮੰਤਰੀ ਮਾਨ ਵਲੋਂ ਕੇਂਦਰੀ ਵਿਦੇਸ਼ ਮੰਤਰੀ ਨੂੰ ਉੱਚ ਪੱਧਰੀ ਜਾਂਚ ਦੀ ਮੰਗ
. . .  about 2 hours ago
ਚੰਡੀਗੜ੍ਹ, 6 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ ਤਿੰਨ ਦਿਨ ਪਹਿਲਾਂ ਅਗਵਾ ਕੀਤੇ ਪੰਜਾਬੀ ਪਰਿਵਾਰ ਦੀ ਮੌਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਕੈਲੀਫੋਰਨੀਆ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ 'ਚ ਭਰਤੀਆਂ ਦਾ ਪੋਸਟਰ ਕੀਤਾ ਜਾਰੀ
. . .  about 3 hours ago
ਚੰਡੀਗੜ੍ਹ, 6 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੱਢੀਆਂ ਨੌਕਰੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਇਹ ਨੌਕਰੀਆਂ ਬਿਨਾਂ ਰਿਸ਼ਵਤ ਅਤੇ ਬਿਨਾਂ ਕਿਸੇ ਸਿਫਾਰਸ਼ ਤੋਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ...
ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਦਾ ਦਿਹਾਂਤ
. . .  about 5 hours ago
ਮਹਿਲ ਕਲਾਂ, 6 ਅਕਤੂਬਰ (ਅਵਤਾਰ ਸਿੰਘ ਅਣਖੀ )-ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਬਰੇਨ ਅਟੈਕ ਹੋ ਜਾਣ ਕਰਕੇ ਅਚਾਨਕ ਹੀ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 3-30 ਵਜੇ ਪਿੰਡ ਖਿਆਲੀ ( ਨੇੜੇ ਮਹਿਲ ਕਲਾਂ) ਵਿਖੇ ਹੋਵੇਗਾ।
ਬਾਲੀਵੁੱਡ ਗਾਇਕਾ ਨੇਹਾ ਕੱਕੜ ਪਤੀ ਰੋਹਨਪ੍ਰੀਤ ਸਿੰਘ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 5 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਗਾਇਕਾ ਅਤੇ ਰਿਐਲਿਟੀ ਸ਼ੋਅ ਦੀ ਜੱਜ ਨੇਹਾ ਕੱਕੜ ਅੱਜ ਆਪਣੇ ਗਾਇਕ ਪਤੀ ਰੋਹਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ...
ਭਾਰਤ ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, ਫ਼ਾਇਰਿੰਗ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਗਿਆ
. . .  about 5 hours ago
ਅਜਨਾਲਾ, ਗੱਗੋਮਾਹਲ 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀਤੀ ਰਾਤ ਬੀ.ਐੱਸ.ਐੱਫ ਜਵਾਨਾਂ ਵਲੋਂ ਡਰੋਨ ਦੀ ਹਾਲਤ ਦੇਖੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਰਮਦਾਸ ਅਧੀਨ...
ਮਰਸਿਡ ਤੋਂ ਅਗਵਾ ਭਾਰਤੀ ਪਰਿਵਾਰ ਦੇ ਚਾਰਾਂ ਜੀਆਂ ਦੀਆਂ ਮਿਲੀਆਂ ਗੋਲੀਆਂ ਨਾਲ ਵਿੰਨ੍ਹੀਆਂ ਲਾਸ਼ਾਂ
. . .  about 5 hours ago
ਸਾਨ ਫਰਾਂਸਿਸਕੋ, 6 ਅਕਤੂਬਰ (ਐੱਸ.ਅਸ਼ੋਕ ਭੌਰਾ)- ਅਮਰੀਕਾ ਦੇ ਪੰਜਾਬੀ ਭਾਈਚਾਰੇ ਲਈ ਅੱਜ ਦਾ ਦਿਨ ਮਨਹੂਸ ਮੰਦਭਾਗਾ ਅਤੇ ਕਦੇ ਵੀ ਨਾ ਭੁੱਲਣ ਵਾਲਾ ਮੰਨਿਆ ਜਾਂਦਾ ਰਹੇਗਾ। ਪਿਛਲੇ ਤਿੰਨ ਦਿਨਾਂ ਤੋਂ ਇਕ ਪੰਜਾਬੀ ਪਰਿਵਾਰ ਦੇ ਅਗਵਾ ਕੀਤੇ ਚਾਰ...
ਅੱਜ ਭਾਰਤ-ਸਾਊਥ ਅਫ਼ਰੀਕਾ ਪਹਿਲਾ ਵਨਡੇਅ, ਕੋਹਲੀ-ਰੋਹਿਤ ਨਹੀਂ, ਕਪਤਾਨ ਧਵਨ ਕਰਨਗੇ ਧਮਾਲ
. . .  about 6 hours ago
ਨਵੀਂ ਦਿੱਲੀ, 6 ਅਕਤੂਬਰ-ਭਾਰਤੀ ਟੀਮ ਨੇ ਆਪਣੇ ਘਰ 'ਚ ਸਾਊਥ ਅਫ਼ਰੀਕਾ ਨੂੰ ਟੀ-20 ਸੀਰੀਜ਼ 'ਚ 2-1 ਨਾਲ ਹਰਾਇਆ ਹੈ, ਹੁਣ ਦੋਵਾਂ ਟੀਮਾਂ 'ਚ ਤਿੰਨ ਮੈਚਾਂ ਦੀ ਵਨਡੇਅ ਸੀਰੀਜ਼ ਖੇਡੀ ਜਾਵੇਗੀ। ਸੀਰੀਜ਼ ਦਾ ਪਹਿਲਾ ਮੈਚ ਅੱਜ (6 ਅਕਤੂਬਰ) ਲਖਨਊ...
ਦੁਰਗਾ ਵਿਸਰਜਨ ਦੌਰਾਨ ਆਇਆ ਭਿਆਨਕ ਹੜ੍ਹ, 40 ਲੋਕ ਰੁੜ੍ਹੇ, 8 ਲੋਕਾਂ ਦੀ ਮੌਤ
. . .  about 6 hours ago
ਜਲਪਾਈਗੁੜੀ, 6 ਅਕਤੂਬਰ- ਦੁਰਗਾ ਵਿਸਰਜਨ ਦੌਰਾਨ ਜਲਪਾਈਗੁੜੀ ਜ਼ਿਲ੍ਹੇ ਦੇ ਮਾਲ ਬਾਜ਼ਾਰ ਸਥਿਤ ਮਾਲ ਨਦੀ 'ਚ ਭਿਆਨਕ ਹਾਦਸਾ ਵਾਪਰ ਗਿਆ। ਇੱਥੋਂ ਦੀ ਮਲ ਨਦੀ ਦੇ ਪਾਣੀ ਦਾ ਪੱਧਰ ਇਕਦਮ ਵਧਣ ਨਾਲ ਕਈ ਲੋਕ ਨਦੀ 'ਚ ਰੁੜ੍ਹ ਗਏ। ਇਸ ਹਾਦਸੇ 'ਚ ਹੁਣ ਤੱਕ...
ਅਮਰੀਕਾ ਦੇ ਮੈਕਸੀਕੋ ਸਿਟੀ ਹਾਲ ’ਚ ਗੋਲੀਬਾਰੀ, ਮੇਅਰ ਸਮੇਤ ਘੱਟੋ-ਘੱਟ 10 ਲੋਕਾਂ ਦੀ ਹੋਈ ਮੌਤ
. . .  about 6 hours ago
ਲੰਡਨ, 6 ਅਕਤੂਬਰ-ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਮੈਕਸੀਕੋ ਦਾ ਹੈ। ਮੈਕਸੀਕਨ ਸਿਟੀ ਹਾਲ 'ਚ ਸਮੂਹਿਕ ਗੋਲੀਬਾਰੀ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁਰੂਆਤੀ ਜਾਂਚ ਦੇ ਮੁਤਾਬਿਕ ਮਰਨ ਵਾਲਿਆਂ 'ਚ ਮੇਅਰ ਵੀ ਸ਼ਾਮਿਲ ਹੈ।
ਕੇਰਲ 'ਚ ਸਵੇਰੇ-ਸਵੇਰੇ ਦਰਦਨਾਕ ਹਾਦਸਾ, 2 ਬੱਸਾਂ ਦੀ ਟੱਕਰ 'ਚ 9 ਲੋਕਾਂ ਦੀ ਮੌਤ
. . .  about 6 hours ago
ਤਿਰੂਵਨੰਤਪੁਰਮ, 6 ਅਕਤੂਬਰ-ਕੇਰਲ 'ਚ ਅੱਜ ਸਵੇਰੇ-ਸਵੇਰੇ 2 ਬੱਸਾਂ ਦੀ ਟੱਕਰ ਨਾਲ ਦਰਦਨਾਕ ਹਾਦਸਾ ਹੋ ਗਿਆ। ਕੇਰਲ ਦੇ ਪਲਕੜ ਜ਼ਿਲ੍ਹੇ ਦੇ ਵਡੱਕਨਚੇਕੀ 'ਚ ਕੇਰਲ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਨਾਲ...
⭐ਮਾਣਕ - ਮੋਤੀ⭐
. . .  about 7 hours ago
⭐ਮਾਣਕ - ਮੋਤੀ⭐
ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਹਾੜ ਸੰਮਤ 554

ਬਠਿੰਡਾ /ਮਾਨਸਾ

8ਵੇਂ ਕੌਮਾਂਤਰੀ ਯੋਗ ਦਿਵਸ ਮੌਕੇ ਜ਼ਿਲ੍ਹੇ ਭਰ 'ਚ ਵੱਖ-ਵੱਖ ਥਾਵਾਂ 'ਤੇ ਹੋਏ ਯੋਗਾ ਆਸਣ

ਬਠਿੰਡਾ, 21 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ 8ਵਾਂ ਕੌਮਾਂਤਰੀ ਯੋਗ ਦਿਵਸ ਬਠਿੰਡਾ ਜ਼ਿਲ੍ਹੇ ਭਰ 'ਚ ਮਨਾਇਆ ਗਿਆ | ਜਿਸ ਦੇ ਤਹਿਤ ਵੱਖ-ਵੱਖ ਵਿੱਦਿਅਕ ਅਦਾਰਿਆਂ ਅਤੇ ਜਨਤਕ ਪਾਰਕਾਂ ਵਿਚ ਯੋਗਾ ਆਸਣ ਕਰਵਾਏ ਗਏ |
ਜਿਲ੍ਹਾ ਪ੍ਰਸ਼ਾਸਨ ਨੇ ਰਜਿੰਦਰਾ ਕਾਲਜ 'ਚ ਮਨਾਇਆ ਕੌਮਾਂਤਰੀ ਯੋਗਾ ਦਿਵਸ : ਜਿਲ੍ਹਾ ਪ੍ਰਸ਼ਾਸਨ ਅਤੇ ਆਯੂਸ਼ ਵਿਭਾਗ ਵਲੋਂ ਸਰਕਾਰੀ ਰਾਜਿੰਦਰਾ ਕਾਲਜ, ਬਠਿੰਡਾ ਵਿਖੇ ਜਿਲ੍ਹਾ ਪੱਧਰ 'ਤੇ ਅੱਠਵਾਂ ਕੌਮਾਂਤਰੀ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ੌਕਤ ਅਹਿਮਦ ਪਰੇ ਡਿਪਟੀ ਕਮਿਸ਼ਨਰ ਬਠਿੰਡਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ ਤੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਡਿਪਟੀ ਕਮਿਸ਼ਨਰ, ਜਿਲ੍ਹਾ ਪੁਲਿਸ ਮੁਖੀ ਅਤੇ ਜਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ, ਬਠਿੰਡਾ ਡਾ. ਬਲਦੇਵ ਰਾਜ ਬਾਂਸਲ ਤੇ ਪ੍ਰੋ. ਗੁਰਜੀਤ ਸਿੰਘ ਮਾਨ ਨੇ ਜੋਤੀ ਜਲਾ ਕੇ ਯੋਗ ਦਿਵਸ ਪ੍ਰੋਗਰਾਮ ਦਾ ਆਗਾਜ਼ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰੀਰਕ ਤੰਦਰੁਸਤੀ ਅਤੇ ਮਾਨਸਿਕ ਸ਼ਾਂਤੀ ਨੂੰ ਬਣਾਈ ਰੱਖਣ ਲਈ ਯੋਗਾ ਅਤਿ ਜ਼ਰੂਰੀ ਹੈ | ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਕਾਲਜ 'ਚ ਪੌਦੇ ਲਗਾ ਕੇ ਵਾਤਾਵਰਣ ਦੀ ਸ਼ੁੱਧਤਾ ਨੂੰ ਬਣਾਈ ਰੱਖਣ ਦਾ ਸੰਦੇਸ਼ ਵੀ ਦਿੱਤਾ ਗਿਆ | ਇਸ ਮੌਕੇ ਆਯੂਰਵੈਦਿਕ ਦੇ ਯੋਗਾ ਮਾਹਿਰ ਡਾ ਪਰਮਜੀਤ ਕੌਰ, ਾਡ. ਮਮਤਾ ਗੁਪਤਾ, ਡਾ. ਰੁਪਿੰਦਰ ਨੱਤ, ਰਾਧੇ ਸ਼ਾਮ ਬਾਂਸਲ, ਵਿਜੈਂਦਰ ਸ਼ਰਮਾ, ਗੁਰਮੀਤ ਸਿੰਘ, ਵੀਨਾ ਗਰਗ ਅਤੇ ਰਾਹੁਲ ਨੇ ਤਨ-ਮਨ ਨੂੰ ਤੰਦਰੁਸਤ ਰੱਖਣ ਲਈ ਵੱਖ-ਵੱਖ ਤਰ੍ਹਾਂ ਦੇ ਯੋਗ ਆਸਣ ਕਰਵਾਉਣ ਤੋਂ ਇਲਾਵਾ ਆਸਣਾਂ ਨਾਲ ਸਰੀਰ ਨੂੰ ਕੀ-ਕੀ ਲਾਭ ਤੇ ਕਿਹੜੀਆਂ-ਕਿਹੜੀਆਂ ਬਿਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ, ਬਾਰੇ ਵੀ ਦੱਸਿਆ | ਇਸ ਮੌਕੇ ਆਕਾਸ਼ ਬਾਂਸਲ ਐੱਸਡੀਐਮ ਤਲਵੰਡੀ ਸਾਬੋ, ਮੈਡਮ ਇਨਾਯਤ ਐੱਸਡੀਐਮ ਬਠਿੰਡਾ, ਵਰਿੰਦਰ ਸਿੰਘ ਐੱਸਡੀਐਮ ਮੌੜ, ਜ਼ਿਲ੍ਹਾ ਯੂਥ ਅਫ਼ਸਰ ਹਰਸ਼ਰਨ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਜ਼ਿਲ੍ਹਾ ਵਾਸੀ ਤੇ ਨਰਸਿੰਗ ਸਟਾਫ਼ ਦੀਆਂ ਸਿਖਿਆਰਥਣਾਂ ਆਦਿ ਹਾਜ਼ਰ ਸਨ | ਪ੍ਰੋਗਰਾਮ ਦੇ ਕੋਆਰਡੀਨੇਟਰ ਡਾ. ਸੰਦੀਪ ਸਿੰਘ ਨੇ ਸਟੇਜ ਸੰਚਾਲਨ ਕੀਤਾ, ਜਦਕਿ ਕੋ-ਕੁਆਰਡੀਨੇਟਰ ਡਾ. ਅਨੁਰਾਗ ਗਿਰਧਰ ਅਤੇ ਡਾ. ਸੰਜੀਵ ਕੁਮਾਰ ਪਾਠਕ ਨੇ ਸਹਿਯੋਗੀਆਂ ਨਾਲ ਮਿਲ ਕੇ ਯੋਗਾ ਲਈ ਪ੍ਰਬੰਧ ਕੀਤੇ | ਇਸ ਮੌਕੇ ਸਰਕਾਰੀ ਰਾਜਿੰਦਰਾ ਕਾਲਜ, ਬਠਿੰਡਾ ਦੇ ਐਨ.ਐੱਸ.ਐੱਸ., ਰਾਜਿੰਦਰਾ ਯੁਵਾ ਕਲੱਬ ਅਤੇ ਰੈੱਡ ਰਿੱਬਨ ਕਲੱਬ ਦੇ ਵਲੰਟੀਅਰਾਂ ਨੇ ਸਮੂਹ ਸਟਾਫ਼ ਨਾਲ ਨਾਲ ਮਿਲ ਕੇ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ | ਪ੍ਰੋਗਰਾਮ ਦੇ ਅੰਤ ਵਿਚ ਸਮਾਗਮ 'ਚ ਭਾਗ ਲੈਣ ਵਾਲਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ |
ਐੱਸ.ਐੱਸ.ਡੀ. ਗਰਲਜ਼ ਕਾਲਜ 'ਚ ਯੋਗਾ ਦਿਵਸ: ਐੱਸ.ਐੱਸ.ਡੀ. ਗਰਲਜ਼ ਕਾਲਜ ਅਤੇ ਐੱਸ.ਐੱਸ.ਡੀ. ਵੂਮੈਨ ਇੰਸਟੀਚਿਊਟ ਆਫ਼ ਟੈਕਨਾਲੋਜੀ, ਬਠਿੰਡਾ ਵਿਖੇ ਪਿ੍ੰਸੀਪਲ ਡਾ. ਨੀਰੂ ਗਰਗ ਦੀ ਰਹਿਨੁਮਾਈ ਤੇ ਲੈਫ਼ਟੀਨੈਂਟ ਡਾ. ਸਵਿਤਾ ਭਾਟੀਆਂ ਅਤੇ ਡਾ. ਪੂਜਾ ਗੋਸਵਾਮੀ ਦੀ ਅਗਵਾਈ ਵਿਚ ਅੱਠਵਾਂ ਅੰਤਰ ਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਜਿਸ ਵਿਚ ਐਨ.ਸੀ.ਸੀ. ਕੈਡਿਟਾਂ ਨੇ ਵੀ ਭਾਗ ਲਿਆ | ਯੋਗਾ ਇੰਸਟੱਕਟਰ ਨੇ ਕੈਡਿਟਾਂ ਨੂੰ ਕਪਾਲ ਭਾਤੀ, ਅਨੁਲੋਮ ਵਿਲੋਮ, ਤਾੜ ਆਸਣ, ਬਜਰ ਆਸਣ, ਚੱਕਰ ਆਸਣ ਆਦਿ ਕਰਵਾਏ | ਕਾਲਜ ਪ੍ਰਧਾਨ ਸੰਜੇ ਗੋਇਲ, ਉਪ ਪ੍ਰਧਾਨ ਪ੍ਰਮੋਦ ਮਹੇਸ਼ਵਰੀ, ਜਨਰਲ ਸੈਕਟਰੀ ਚੰਦਰ ਸੇਖ਼ਰ ਮਿੱਤਲ ਅਤੇ ਪਿ੍ੰ. ਡਾ. ਨੀਰੂ ਗਰਗ ਨੇ ਡਾ. ਸਵਿਤਾ ਭਾਟੀਆ, ਡਾ. ਪੂਜਾ ਗੋਸਵਾਮੀ, ਡਾ.ਮੋਨਿਕਾ ਬਾਂਸਲ ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ, ਸ੍ਰੀਮਤੀ ਮਨੂੰ ਕਾਰਤਿਕੀ, ਨਵਿਤਾ ਸਿੰਗਲਾ ਆਰਆਰਸੀ ਨੋਡਲ ਅਫ਼ਸਰ, ਮੈਡਮ ਸ਼ਿਵਾਨੀ ਮਿੱਤਲ ਅਤੇ ਸ੍ਰੀਮਤੀ ਆਸ਼ੂ ਗਰਗ ਦੇ ਯਤਨਾਂ ਦੀ ਸ਼ਲਾਘਾਂ ਕੀਤੀ ਹੈ |
ਮਾਡਰਨ ਆਈ ਟੀ ਆਈ 'ਚ ਮਨਾਇਆ ਯੋਗਾ ਦਿਵਸ: ਮਾਡਰਨ ਆਈ.ਟੀ.ਆਈ. ਬਠਿੰਡਾ ਵਿਖੇ ਪਿੰ੍ਰਸੀਪਲ ਅਮਿਤ ਜਿੰਦਲ ਅਤੇ ਯੋਗ ਗੁਰੂ ਪ੍ਰਦੀਪ ਕੁਮਾਰ ਦੀ ਅਗਵਾਈ ਵਿਚ ਕੌਮਾਂਤਰੀ ਯੋਗਾ ਦਿਵਸ ਮਨਾਇਆ ਗਿਆ | ਜਿਥੇ ਸਿਖਿਆਰਥੀਆਂ ਨੂੰ ਯੋਗ ਆਸਣ ਕਰਵਾਉਣ ਦੇ ਨਾਲ ਨਾਲ ਯੋਗਾ ਦੀ ਮਹੱਤਤਾ ਬਾਰੇ ਦੱਸਿਆ ਗਿਆ |
ਸ਼ਿਵਾਲਿਕ ਸਕੂਲ ਵਿਚ ਯੋਗ ਦਿਵਸ- ਸ਼ਿਵਾਲਿਕ ਪਬਲਿਕ ਸਕੂਲ, ਭੁੱਚੋ ਮੰਡੀ ਵਿਖੇ 8ਵਾਂ ਅੰਤਰ ਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਪਹੁੰਚੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਵਿਨੋਦ ਕੁਮਾਰ ਬਿੰਟਾ ਅਤੇ ਭਾਜਪਾ ਵਲੋਂ ਹਲਕਾ ਭੁੱਚੋ ਤੋੋਂ ਚੋਣ ਲੜ ਚੁੱਕੇ ਇੰਜ. ਰੁਪਿੰਦਰਜੀਤ ਸਿੰਘ ਨੇ ਯੋਗਾ ਆਸਣ ਕਰਨ ਉਪਰੰਤ ਸੰਬੋਧਨ ਕਰਦਿਆਂ ਕਿਹਾ ਕਿ ਸਰੀਰਕ ਤੰਦਰੁਸਤੀ ਅਤੇ ਨਰੋਏ ਸਮਾਜ ਦੀ ਸਿਰਜਣਾ ਲਈ ਯੋਗਾ ਕਰਨਾ ਜ਼ਰੂਰੀ ਹੈ |
ਵੈਟਰਨਰੀ ਪੋਲੀਟੈਕਨਿਕ ਕਾਲਜ 'ਚ ਮਨਾਇਆ ਯੋਗ ਦਿਵਸ
ਵੈਟਰਨਰੀ ਪੋਲੀਟੈਕਨਿਕ ਕਾਲਜ ਅਤੇ ਖੇਤਰੀ ਖੋਜ ਕੇਂਦਰ, ਕਾਲਝਰਾਣੀ ਵਿਖੇ ਡਾ. ਬਿਮਲ ਸ਼ਰਮਾ ਪਿ੍ੰਸੀਪਲ ਕਮ ਜੁਆਇੰਟ ਡਾਇਰੈਕਟਰ ਦੀ ਅਗਵਾਈ ਵਿਚ ਵਿਦਿਆਰਥੀਆਂ ਨੇ ਅੰਤਰ ਰਾਸ਼ਟਰੀ ਯੋਗਾ ਦਿਵਸ ਮਨਾਇਆ | ਇਸ ਮੌਕੇ ਡਾ. ਬਿਮਲ ਸ਼ਰਮਾ ਨੇ ਕਿਹਾ ਕਿ ਯੋਗ ਕਰਨ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ ਅਤੇ ਸਰੀਰਕ ਤੇ ਮਾਨਸਿਕ ਬਿਮਾਰੀਆਂ ਦੂਰ ਰਹਿੰਦੀਆਂ ਹਨ, ਇਸ ਲਈ ਯੋਗਾ ਕਰਨਾ ਜ਼ਰੂਰੀ ਹੈ | ਇਸ ਮੌਕੇ ਜਸ਼ਨਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਯੋਗ ਆਸਣ ਕਰਵਾਏ | ਵਿਦਿਆਰਥੀਆਂ 'ਚ ਯੋਗ ਦਿਵਸ ਸਬੰਧੀ ਕਰਵਾਏ ਮੁਕਾਬਲਿਆਂ 'ਚੋਂ ਬਲਕਾਰ ਖਾਨ ਤੇ ਗਗਨਦੀਪ ਸਿੰਘ ਨੇ ਪਹਿਲਾ, ਰੋਹਿਤ ਨੇ ਦੂਸਰਾ ਅਤੇ ਹਰਸ਼ ਤੇ ਮਨਪ੍ਰੀਤ ਨੇ ਤੀਸਰਾ ਸਥਾਨ ਹਾਸਲ ਕੀਤਾ | ਜਿਨ੍ਹਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਡਾ. ਅਜੈਬੀਰ ਸਿੰਘ ਧਾਲੀਵਾਲ, ਡਾ. ਰਜਨੀਸ਼ ਕੁਮਾਰ, ਮੈਡਮ ਗਗਨਪ੍ਰੀਤ ਕੌਰ ਅਤੇ ਮੈਡਮ ਅਮਨਦੀਪ ਕੌਰ ਵੀ ਸ਼ਾਮਲ ਹਨ |
ਐਨ. ਡੀ. ਆਰ. ਐਫ. ਦੇ ਜਵਾਨਾਂ ਨੇ ਮਨਾਇਆ ਯੋਗ ਦਿਵਸ
7ਵੀਂ ਕੋਰ ਐਨ. ਡੀ. ਆਰ. ਐਫ. ਵਲੋਂ ਬਠਿੰਡਾ ਵਿਖੇ 8ਵਾਂ ਅੰਤਰ ਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | 7ਵੀਂ ਵਹਿਨੀ ਦੇ ਲੜਾਕੇ ਰਵੀ ਕੁਮਾਰ ਦੀ ਅਗਵਾਈ ਵਿਚ ਸਮੂਹ ਜਵਾਨਾਂ ਨੇ ਯੋਗਾ ਦੇ ਵੱਖ-ਵੱਖ ਆਸਣ ਕੀਤੇ |
ਪੰਜਾਬੀ ਯੂਨੀਵਰਸਿਟੀ ਰਿਜਨਲ ਸੈਂਟਰ 'ਚ ਮਨਾਇਆ ਯੋਗ ਦਿਵਸ
ਪੰਜਾਬੀ ਯੂਨੀਵਰਸਿਟੀ ਰਿਜਨਲ ਸੈਂਟਰ ਬਠਿੰਡਾ ਦੇ ਐਜੂਕੇਸ਼ਨ ਵਿਭਾਗ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਜਿਸ ਵਿਚ ਬੀ. ਐਡ., ਐਮ. ਐਡ. ਕੋਰਸਾਂ ਦੇ ਵਿਦਿਆਰਥੀਆਂ ਨੇ ਹਿੱਸਾ ਲੈਂਦਿਆਂ ਯੋਗ ਦੇ ਵੱਖ-ਵੱਖ ਆਸਣ ਕੀਤੇ | ਐਨ. ਐੱਸ. ਐੱਸ. ਦੇ ਪ੍ਰੋਗਰਾਮ ਅਫ਼ਸਰ ਪ੍ਰੋ: ਅਮਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਯੋਗਾ ਦੇ ਮਹੱਤਵ ਬਾਰੇ ਚਾਨਣਾ ਪਾਇਆ | ਵਿਭਾਗ ਦੇ ਮੁੱਖੀ ਡਾ: ਰਕਸ਼ਿੰਦਰ ਕੌਰ ਨੇ ਯੋਗਾ ਨੂੰ ਜੀਵਨ ਵਿਚ ਅਪਣਾਉਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ |
ਅੰਤਰਰਾਸ਼ਟਰੀ ਯੋਗ ਦਿਵਸ 'ਯੋਗਾ ਜੀਵਨ ਜਿਊਣ ਦਾ ਤਰੀਕਾ ਹੈ'-ਵੀਨੂੰ ਗੋਇਲ
ਬਠਿੰਡਾ, (ਅਵਤਾਰ ਸਿੰਘ)-ਬਠਿੰਡਾ ਪੱਛਮੀ ਇਲਾਕੇ ਵਿਖੇ ਸਮਾਜ ਸੇਵੀ ਅਤੇ ਭਾਜਪਾ ਆਗੂ ਵੀਨੂੰ ਗੋਇਲ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਮਹਿਲਾ ਮੋਰਚਾ ਦੀ ਪ੍ਰਧਾਨ ਮੋਨਾ ਜੈਸਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿਚ ਸਾਰੇ ਸਰਕਲਾਂ ਵਿਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਜਿਸ ਵਿਚ ਪਤੰਜਲੀ ਯੋਗ ਸੰਮਤੀ ਬਠਿੰਡਾ ਵਲੋਂ ਯੋਗ ਆਸਣ ਜਿਵੇਂ ਕਪਾਲਭਾਤੀ, ਤਾੜ ਆਸਨ, ਸੂਰਜ ਨਮਸਕਾਰ, ਸਵਾਸ ਆਸਨ, ਸਿਰਸ ਆਸਨ, ਸਿੰਘ ਆਸਨ ਯੋਗਾ ਮੁੱਖੀ ਵੀਨਾ ਗਰਗ ਅਤੇ ਵਿਜੇਂਦਰ ਸ਼ਰਮਾ ਦੁਆਰਾ ਕਰਵਾਏ ਗਏ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯੋਗਾ ਸਬੰਧੀ ਸੰਦੇਸ਼ ਕਿ 'ਯੋਗਾ ਹੀ ਜੀਵਨ ਜਿਊਣ ਦਾ ਤਰੀਕਾ ਹੈ' | ਇਸ ਯੋਗਾ ਕੈਂਪ 'ਚ ਭਾਜਪਾ ਆਗੂ ਵੀਨੂੰ ਗੋਇਲ ਦੀ ਅਗਵਾਈ ਵਿਚ 800 ਦੇ ਕਰੀਬ ਲੜਕੀਆਂ ਅਤੇ ਔਰਤਾਂ ਨੇ ਭਾਗ ਲਿਆ | ਮੁੱਖ ਮਹਿਮਾਨ ਵਜੋਂ ਪਹੁੰਚੇ ਡਾ: ਪਾਰੁਲ ਗੁਪਤਾ ਤੋਂ ਇਲਾਵਾ ਉਨ੍ਹਾਂ ਦੀ ਟੀਮ ਅਤੇ ਪਤੰਜਲੀ ਯੋਗ ਸੰਮਤੀ ਨੂੰ ਭਾਜਪਾ ਆਗੂ ਵੀਨੂੰ ਗੋਇਲ ਵਲੋਂ ਸਨਮਾਨਿਤ ਕੀਤਾ ਗਿਆ |
ਭਗਤਾ ਭਾਈਕਾ, (ਸੁਖਪਾਲ ਸੋਨੀ)-ਹੈਲਥ ਵੈੱਲਨੈਸ ਸੈਂਟਰ ਹਮੀਰਗੜ੍ਹ ਵਿਚ ਅੱਠਵਾਂ ਅੰਤਰਰਾਸ਼ਟਰੀ ਯੋਗ ਡੇ ਮਨਾਇਆ ਗਿਆ | 'ਮਾਨਵਤਾ ਵਾਸਤੇ ਯੋਗ' ਥੀਮ ਦੇ ਆਧਾਰ 'ਤੇ ਯੋਗ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | 21 ਜੂਨ ਨੂੰ ਇਹ ਦਿਵਸ ਸਾਰੇ ਦੇਸ਼ਾਂ ਵਿਚ ਮਨਾਇਆ ਜਾਂਦਾ ਹੈ | ਯੋਗ ਨਾ ਸਿਰਫ਼ ਸਰੀਰਕ ਸਿਹਤ ਵਾਸਤੇ ਚੰਗਾ ਹੁੰਦਾ ਹੈ, ਬਲਕਿ ਮਾਨਸਿਕ ਸਿਹਤ ਵਾਸਤੇ ਵੀ ਚੰਗਾ ਹੁੰਦਾ ਹੈ | ਕੋਈ ਵੀ ਵਿਅਕਤੀ ਜੇ ਸੰਤੁਲਿਤ ਭੋਜਨ ਖਾਂਦਾ ਹੈ ਤੇ ਕਪਾਲਭਾਤੀ ਪ੍ਰਾਣਾਯਾਮ ਕਰਦਾ ਹੈ, ਉਹ ਹਮੇਸ਼ਾ ਸਿਹਤਮੰਦ ਰਹੇਗਾ | ਯੋਗ ਰੋਗੀਆਂ ਲਈ ਦਵਾਈ ਹੈ | ਯੋਗ ਸੰਸਾਰ ਵਿਚ ਭਾਈਚਾਰਾ ਤੇ ਸੁੱਖ ਸ਼ਾਂਤੀ ਬਣਾਉਣ ਦਾ ਰਸਤਾ ਵੀ ਬਣ ਸਕਦਾ ਹੈ | ਕੈਂਪ ਦੌਰਾਨ ਪ੍ਰਭਜੋਤ ਕੌਰ ਸੀ. ਐਚ. ਡੀ., ਕਰਮਜੀਤ ਕੌਰ ਮਲਟੀਪਰਪਜ਼ ਹੈਲਥ ਵਰਕਰ ਫੀਮੇਲ, ਹਰਜੀਤ ਸਿੰਘ ਮਲਟੀਪਰਪਜ਼ ਹੈਲਥ ਵਰਕਰ ਮੇਲ, ਕਿਰਨਪ੍ਰੀਤ ਕੌਰ ਆਸ਼ਾ, ਪਰਮਜੀਤ ਕੌਰ ਆਸ਼ਾ, ਰਾਜਵੀਰ ਸਿੰਘ, ਸਾਜਨਪ੍ਰੀਤ ਸਿੰਘ, ਹੌਂਟੀ ਸਿੰਘ, ਤਰਸੇਮ ਸਿੰਘ, ਗੁਰਸ਼ਰਨ ਸਿੰਘ ਆਦਿ ਹਾਜ਼ਰ ਸਨ |
ਅਕਾਲ ਯੂਨੀਵਰਸਿਟੀ ਵਿਖੇ ਯੋਗਾ ਦਿਵਸ ਮਨਾਇਆ
ਤਲਵੰਡੀ ਸਾਬੋ, (ਰਵਜੋਤ ਸਿੰਘ ਰਾਹੀ)-ਸਥਾਨਕ ਅਕਾਲ ਯੂਨੀਵਰਸਿਟੀ ਵਿਖੇ 20 ਪੰਜਾਬ ਬਟਾਲੀਅਨ ਐਨ. ਸੀ. ਸੀ. ਬਠਿੰਡਾ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਕ ਵਿਸ਼ੇਸ਼ ਯੋਗਾ ਕੈਂਪ ਦੌਰਾਨ ਵੱਖ-ਵੱਖ ਸਕੂਲਾਂ ਤੋਂ 74 ਐਨ. ਸੀ. ਸੀ. ਕੈਡਿਟਾਂ, ਯੂਨੀਵਰਸਿਟੀ ਦੇ ਅਧਿਕਾਰੀਆਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਦਾ ਪ੍ਰਬੰਧ ਐਨ. ਸੀ. ਸੀ. ਕੋਆਰਡੀਨੇਟਰ ਨਵਦੀਪ ਕੌਰ ਵਲੋਂ ਸਮੂਹ ਸਟਾਫ਼ ਦੇ ਸਹਿਯੋਗ ਨਾਲ ਕੀਤਾ ਗਿਆ | ਆਪਣੇ ਸ਼ੁਰੂਆਤੀ ਭਾਸ਼ਣ ਦੌਰਾਨ ਬੋਲਦਿਆਂ ਡੀਨ ਅਕਾਦਮਿਕ ਮਾਮਲੇ ਗੁਰਚਰਨ ਸਿੰਘ ਲਾਂਬਾ ਨੇ ਦੱਸਿਆ ਕਿ ਵਿਸ਼ਵ ਭਰ ਵਿਚ ਜਾਗਰੂਕਤਾ ਪੈਦਾ ਕਰਨ ਲਈ ਹਰ ਸਾਲ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਯੋਗਾ ਸਰੀਰ, ਆਤਮਾ ਅਤੇ ਮਨ ਵਿਚ ਸੰਤੁਲਨ ਲਿਆਉਂਦਾ ਹੈ ਤੇ ਇਹ ਸਾਨੂੰ ਜੀਵਨ ਦੇ ਉਦੇਸ਼ ਨੂੰ ਸਮਝਣ ਵਿਚ ਮੱਦਦ ਕਰਦਾ ਹੈ | ਉਨ੍ਹਾਂ ਦੱਸਿਆ ਕਿ ਇਸ ਸਾਲ ਦੇ ਯੋਗਾ ਦਿਵਸ ਦੇ ਜਸ਼ਨਾਂ ਦਾ ਥੀਮ 'ਹਾਰਮੋਨੀ ਅਤੇ ਸ਼ਾਂਤੀ ਲਈ ਯੋਗ' ਹੈ ਅਤੇ ਦੁਨੀਆਂ ਭਰ ਦੇ ਲਗਭਗ 25 ਕਰੋੜ ਲੋਕਾਂ ਦੇ ਵੱਖ-ਵੱਖ ਸਮਾਗਮਾਂ ਵਿਚ ਹਿੱਸਾ ਲੈਣ ਦੀ ਉਮੀਦ ਹੈ ਤੇ ਸਾਨੂੰ ਸਭ ਨੂੰ ਬਿਹਤਰ ਸਿਹਤ ਅਤੇ ਤੰਦਰੁਸਤੀ ਲਈ ਇਕਜੁੱਟ ਹੋ ਕੇ ਯੋਗਾ ਕਰਨਾ ਚਾਹੀਦਾ ਹੈ | ਇਸ ਕੈਂਪ ਦੌਰਾਨ ਸੂਬੇਦਾਰ ਰਾਜੇਸ਼ ਯਾਦਵ, ਡਾ: ਸੋਮੇਦਰਾ ਪੰਤ ਅਤੇ ਕੇ. ਕੇ. ਲਾਂਬਾ ਵੀ ਮੌਜੂਦ ਰਹੇ |
ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਯੋਗਾ ਦਿਵਸ ਮਨਾਇਆ
ਤਲਵੰਡੀ ਸਾਬੋ, (ਰਵਜੋਤ ਸਿੰਘ ਰਾਹੀ)-ਭਾਰਤ ਸਰਕਾਰ ਅਤੇ ਐੱਨ. ਐੱਸ. ਐੱਸ. ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਇੰਟਰਨੈਸ਼ਨਲ ਯੋਗਾ ਦਿਵਸ ਮੌਕੇ ਸਰੀਰਿਕ ਸਿੱਖਿਆ ਵਿਭਾਗ ਅਤੇ ਐਨ. ਐਸ. ਐਸ. ਵਿਭਾਗ ਵਲੋਂ ਯੋਗਾ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਯੋਗਾ ਕੈਂਪ ਲਗਾਇਆ ਗਿਆ | ਕੈਂਪ ਦੀ ਆਰੰਭਤਾ ਡਾ: ਸਪਨਜੀਤ ਕੌਰ ਨੇ ਯੋਗਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕੀਤੀ | ਉਪਰੰਤ ਕਾਲਜ ਪਿ੍ੰਸੀਪਲ ਡਾ: ਸਤਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਯੋਗ ਨੂੰ ਸਹੀ ਤਰੀਕੇ ਨਾਲ ਕਰਨ ਅਤੇ ਇਸ ਨੂੰ ਆਪਣੀ ਜੀਵਨ ਸ਼ੈਲੀ ਵਿਚ ਅਪਨਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਪ੍ਰਾਣਾਯਾਮ ਤੋਂ ਜਾਣੂ ਕਰਵਾਉਂਦੇ ਹੋਏ ਇਸ ਦੇ ਸਿਹਤ ਸਬੰਧੀ ਫ਼ਾਇਦੇ ਦੱਸੇ | ਪ੍ਰੋ: ਸ਼ਾਲਿਨੀ ਸਹਿਗਲ ਨੇ ਸੰਤੁਲਿਤ ਆਹਾਰ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਯੋਗ ਦੇ ਨਾਲ-ਨਾਲ ਖਾਣ ਪੀਣ ਤੇ ਧਿਆਨ ਦੇਣ ਲਈ ਪ੍ਰੇਰਿਤ ਕੀਤਾ | ਕੈਂਪ ਵਿਚ 100 ਦੇ ਕਰੀਬ ਵਿਦਿਆਰਥੀਆਂ ਤੋਂ ਇਲਾਵਾ ਐਨ. ਐਸ. ਐਸ. ਇੰਚਾਰਜ ਪ੍ਰੋ: ਹਰਜੀਤ ਕੌਰ, ਡਾ: ਅਮਨਪਾਲ ਕੌਰ ਅਤੇ ਸਰੀਰਿਕ ਸਿੱਖਿਆ ਵਿਭਾਗ ਦੇ ਮੁੱਖੀ ਪ੍ਰੋ: ਸੁਸ਼ਮਾ ਰਾਣੀ ਸਮੇਤ ਸਮੂਹ ਸਟਾਫ਼ ਮੌਜੂਦ ਸੀ |
ਦ ਮਿਲੇਨੀਅਮ ਸਕੂਲ ਐੱਚ.ਐੱਮ.ਈ.ਐੱਲ 'ਚ ਅੰਤਰਾਸ਼ਟਰੀ ਯੋਗਾ ਦਿਵਸ ਮਨਾਇਆ
ਰਾਮਾਂ ਮੰਡੀ, (ਅਮਰਜੀਤ ਸਿੰਘ ਲਹਿਰੀ)-ਸਥਾਨਕ ਰਿਫ਼ਾਇਨਰੀ ਰੋਡ 'ਤੇ ਸਥਿਤ ਦ ਮਿਲੇਨੀਅਮ ਸਕੂਲ ਐਚ. ਐਮ. ਈ. ਐਲ. ਟਾਊਨਸ਼ਿਪ ਵਿਖੇ ਅੰਤਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਜਿਸ ਵਿਚ ਅਧਿਆਪਕਾਂ ਤੋਂ ਇਲਾਵਾ ਸਕੂਲ ਦੇ ਸਹਾਇਕ ਸਟਾਫ਼ ਨੇ ਭਾਗ ਲਿਆ | ਇਸ ਅਵਸਰ ਤੇ ਯੋਗਾ ਅਤੇ ਸਪੋਰਟਸ ਅਧਿਆਪਕਾ ਰੂਪਾ ਸਰੋਜ ਦੀ ਅਗਵਾਈ ਹੇਠ ਸਮੂਹ ਸਟਾਫ਼ ਨੇ ਬੜੇ ਉਤਸ਼ਾਹ ਨਾਲ ਯੋਗਾ ਦਾ ਅਭਿਆਸ ਕੀਤਾ | ਸਕੂਲ ਕੋਆਰਡੀਨੇਟਰ ਤਰੁਣ ਕੁਮਾਰ ਨੇ ਦੱਸਿਆ ਕਿ ਯੋਗਾ ਅਤੇ ਸਪੋਰਟਸ ਅਧਿਆਪਕਾ ਰੂਪਾ ਸਰੋਜ ਨੇ ਯੋਗਾ ਅਭਿਆਸ ਕਰਵਾਉਣ ਦੇ ਨਾਲ-ਨਾਲ ਹੀ ਉਨ੍ਹਾਂ ਨੇ ਯੋਗਾ ਕਰਨ ਦੇ ਫ਼ਾਇਦੇ ਅਤੇ ਨਿਰੋਗ ਰਹਿਣ ਦੇ ਉਪਾਅ ਵੀ ਦੱਸੇ | ਤਰੁਣ ਕੁਮਾਰ ਨੇ ਕਿਹਾ ਕਿ ਯੋਗ ਕਰਨ ਨਾਲ ਆਪਣਾ ਸਰੀਰ ਤੰਦਰਸੁਤ ਰਹਿੰਦਾ ਹੈ ਅਤੇ ਬਿਮਾਰੀ ਤੋਂ ਬਚਾਅ ਰਹਿੰਦਾ ਹੈ | ਇਸ ਮੌਕੇ ਅਧਿਆਪਕ ਅਤੇ ਦਫ਼ਤਰੀ ਕਰਮਚਾਰੀ ਮੌਜੂਦ ਸਨ |
ਸਰਵਹਿੱਤਕਾਰੀ ਸਕੂਲ ਵਿਚ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ
ਰਾਮਪੁਰਾ ਫੂਲ, (ਗੁਰਮੇਲ ਸਿੰਘ ਵਿਰਦੀ)-ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਵਿਚ ਪਿ੍ੰਸੀਪਲ ਐੱਸ.ਕੇ ਮਲਿਕ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਯੋਗ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ¢ ਯੋਗ ਅਚਾਰਿਆ ਵਿਪਨ ਕੁਮਾਰ, ਸਹਿ-ਪ੍ਰਾਂਤ ਯੋਗ ਸੰਯੋਜਕ, ਦੀ ਦੇਖ-ਰੇਖ ਵਿਚ 20 ਜੂਨ ਨੂੰ ਯੋਗ ਦੀਆਂ ਭਿੰਨ-ਭਿੰਨ ਕਿਰਿਆਵਾਂ ਦਾ ਅਭਿਆਸ ਕਰਵਾਇਆ ਗਿਆ ਅਤੇ 21 ਜੂਨ ਨੂੰ ਇਕਜੁੱਟ ਹੋ ਕੇ ਯੋਗ ਪ੍ਰਦਰਸ਼ਨ ਕੀਤਾ ਗਿਆ¢ ਯੋਗ ਦੇ ਮਹੱਤਵ ਬਾਰੇ ਚਾਨਣਾ ਪਾਉਂਦੇ ਹੋਏ ਯੋਗ ਅਚਾਰਿਆ ਨੇ ਕਿਹਾ ਕਿ ਨਿਰੋਗੀ ਕਾਇਆ ਅਤੇ ਮਨ ਦੇ ਖਿੜਾਓ ਲਈ ਯੋਗ ਅਤੇ ਕਸਰਤ ਕਰਨਾ ਸਭ ਤੋਂ ਉੱਤਮ ਸਾਧਨ ਹੈ¢ ਤੇਜ਼ ਰਫ਼ਤਾਰੀ ਜ਼ਿੰਦਗੀ ਵਿਚ ਸਾਨੂੰ ਸਾਰਿਆਂ ਨੂੰ ਆਪਣੇ ਲਈ ਸਮਾਂ ਜ਼ਰੂਰ ਕੱਢਣਾ ਚਾਹੀਦਾ ਹੈ¢ ਯੋਗ ਦਿਵਸ ਦੇ ਮÏਕੇ ਵਿਦਿਆਰਥੀਆਂ, ਮਾਪਿਆਂ ਤੋਂ ਇਲਾਵਾ ਵਿੱਦਿਆ ਮੰਦਰ ਦਾ ਸਟਾਫ਼, ਪ੍ਰਧਾਨ ਵਰਿੰਦਰ ਗਰਗ, ਸਰਪ੍ਰਸਤ ਤਰਸੇਮ ਜੇਠੀ, ਵਾਇਸ ਪਿ੍ੰਸੀਪਲ ਊਸ਼ਾ ਗੋਇਲ, ਕੁਆਰਡੀਨੇਟਰ ਸੁਸ਼ਮਾ ਸ਼ਰਮਾ ਅਤੇ ਵਿਕਰਮਜੀਤ ਸਿੰਘ ਹਾਜ਼ਰ ਰਹੇ¢ ਇਸ ਵਾਰ ਦੇ ਯੋਗ ਦਿਵਸ ਦੇ ਮੁੱਖ ਵਿਸ਼ੇ ਮਨੁੱਖਤਾ ਲਈ ਯੋਗ ਨੂੰ ਧਿਆਨ ਵਿਚ ਰੱਖਦੇ ਹੋਏ ਮਨੁੱਖਤਾ ਦੀ ਭਲਾਈ ਅਤੇ ਕਲਿਆਣ ਲਈ ਪ੍ਰਬੰਧਕ ਕਮੇਟੀ ਮੈਂਬਰ ਸਹਿਬਾਨਾਂ ਅਤੇ ਸਟਾਫ਼ ਵਲੋਂ ਵਿੱਦਿਆ ਮੰਦਰ ਵਿਚ ਪੌਦਾ ਲਗਾਇਆ ਗਿਆ¢ ਅੰਤ ਵਿਚ ਵਾਈਸ ਪਿ੍ੰਸੀਪਲ ਊਸ਼ਾ ਗੋਇਲ ਵਲੋਂ ਸਾਰਿਆਂ ਨੂੰ ਯੋਗ ਨੂੰ ਆਪਣੀ ਜ਼ਿੰਦਗੀ ਵਿਚ ਅਪਣਾਉਣ ਦਾ ਸੰਦੇਸ਼ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ¢ ਇਸ ਮÏਕੇ ਬੇਲ ਦੇ ਜੂਸ ਦੇ ਫਾਇਦੇ ਦੱਸਦੇ ਹੋਏ ਸਭ ਨੂੰ ਬੇਲ ਜੂਸ ਰਿਫ਼ਰੈਸ਼ਮੈਂਟ ਦੇ ਤÏਰ 'ਤੇ ਦਿੱਤਾ ਗਿਆ¢
ਸਰਕਾਰੀ ਸੀਨੀਅਰ ਸੈੈਕੰਡਰੀ ਸਕੂਲਾਂ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਸੀਂਗੋ ਮੰਡੀ, (ਲੱਕਵਿੰਦਰ ਸ਼ਰਮਾ)- ਕੌਮਾਂਤਰੀ ਯੋਗਾ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੌੜਕੀਆਂ ਵਿਖੇ ਅੱਜ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਜਿਸ ਦਾ ਉਦਘਾਟਨ ਇੰਚਾਰਜ ਪਿ੍ੰਸੀਪਲ ਸ੍ਰੀਮਤੀ ਅਮਰਪਾਲ ਕੌਰ ਨੇ ਕੀਤਾ | ਸ. ਹਰਜਿੰਦਰ ਸਿੰਘ ਐਸ.ਐਸ ਮਾਸਟਰ ਅਤੇ ਸ੍ਰੀਮਤੀ ਪਰਮਜੀਤ ਕੌਰ ਹਿੰਦੀ ਮਾਸਟਰ ਨੇ ਪਹੁੰਚੇ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਕਿ ਸਰਦਾਰ ਜਸਵੰਤ ਸਿੰਘ ਸਾਬਕਾ ਸਰਪੰਚ ਜੌੜਕੀਆਂ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ | ਇਸ ਸਮੇਂ ਡਾ. ਗੁਰਦਾਨ ਸਿੰਘ ਲੈਕਚਰਾਰ ਸਰੀਰਕ ਸਿੱਖਿਆ ਨੇ ਵਿਦਿਆਰਥੀਆਂ ਨੂੰ ਯੋਗ ਆਸਣ ਕਰਵਾਏ ਅਤੇ ਯੋਗ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ ਹੈ ਕਿ ਯੋਗ ਸਰੀਰਕ, ਮਾਨਸਿਕ ਅਤੇ ਅਧਿਆਤਮਿਕ ਵਿਕਾਸ ਲਈ ਮਹੱਤਵਪੂਰਨ ਹੈ, ਅੰਤਰਰਾਸ਼ਟਰੀ ਯੋਗ ਦਿਵਸ ਵਿਚ ਵਿਦਿਆਰਥੀਆਂ ਤੋਂ ਇਲਾਵਾ ਉਨ੍ਹਾਂ ਦੇ ਮਾਪੇ ਅਤੇ ਪਿੰਡ ਵਾਸੀਆਂ ਨੇ ਵੀ ਭਾਗ ਲਿਆ | ਪ੍ਰੋਗਰਾਮ ਦੇ ਅੰਤ ਵਿਚ ਸ. ਜਗਤਾਰ ਸਿੰਘ ਪੰਜਾਬੀ ਮਾਸਟਰ ਅਤੇ ਸ.ਅਮਨਦੀਪ ਸਿੰਘ ਮਾਸਟਰ ਨੇ ਅੰਤਰਰਾਸ਼ਟਰੀ ਯੋਗ ਦਿਵਸ ਵਿਚ ਭਾਗ ਲੈਣ ਆਏ ਸਾਰੇ ਵਿਦਿਆਰਥੀ ਅਤੇ ਮਾਪਿਆਂ ਦਾ ਧੰਨਵਾਦ ਕੀਤਾ | ਇਸ ਸਮੇਂ ਬੱਚਿਆਂ ਨੂੰ ਰਿਫਰੈਸਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ | ਇਸ ਸਮੇਂ ਸਕੂਲ ਦੇ ਚਪੜਾਸੀ ਜਸਬੀਰ ਸਿੰਘ ਅਤੇ ਸਫ਼ਾਈ ਸੇਵਕ ਰਾਜਵਿੰਦਰ ਕੌਰ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ | ਉਧਰ ਜਗ੍ਹਾ ਰਾਮ ਤੀਰਥ ਵਿਖੇ ਪਿ੍ਸੀਪਲ ਖੁਸਦੀਪ ਜੌੜਾ, ਕਲਾਲਵਾਲਾ ਲੈਕਚਰਾਰ ਨਿਰਮਲ ਸਿੰਘ, ਨਥੇਹਾ ਵਿਖੇ ਮੁੱਖ ਅਧਿਆਪਕ ਦੀਪਾਲੀ ਬਾਂਸਲ, ਅਮਰੀਕ ਕੌਰੇਆਣਾ, ਕਮਲਜੀਤ ਖ਼ਾਲਸਾ, ਤਰਸੇਮ ਸਾਇੰਸ ਮਾਸਟਰ ਦੀ ਅਗਵਾਈ ਵਿਚ ਯੋਗਾ ਦਿਵਸ ਮਨਾਇਆ ਗਿਆ |
ਸਰੀਰਕ ਤੰਦਰੁਸਤੀ ਅਤੇ ਮਾਨਸਿਕ ਸ਼ਾਂਤੀ ਲਈ ਕਰੋ ਯੋਗਾ: ਡਾ ਅਨੁਪਮਾ ਸ਼ਰਮਾ
ਬਠਿੰਡਾ, (ਪ੍ਰੀਤਪਾਲ ਸਿੰਘ ਰੋਮਾਣਾ)-ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਬਠਿੰਡਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ 8ਵਾਂ ਇੰਟਰਨੈਸ਼ਨਲ ਯੋਗਾ ਦਿਵਸ ਮਨੁੱਖਤਾ ਲਈ ਯੋਗਾ ਥੀਮ ਹੇਠ ਮਨਾਇਆ ਗਿਆ | ਇਸ ਯੋਗਾ ਦਿਵਸ ਵਿਚ ਜ਼ਿਲੇ੍ਹ ਤੋਂ ਵੱਖ-ਵੱਖ ਵਿਭਾਗਾਂ ਨੇ ਭਾਗ ਲਿਆ | ਇਸ ਮੌਕੇ ਸਹਾਇਕ ਸਿਵਲ ਸਰਜਨ ਅਨੁਪਮਾ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਹਰੇਕ ਇਨਸਾਨ ਨੂੰ ਸਰੀਰਕ ਤੰਦਰੁਸਤੀ ਅਤੇ ਮਾਨਸਿਕ ਸ਼ਾਂਤੀ ਲਈ ਯੋਗਾ ਕਰਨਾ ਚਾਹੀਦਾ ਹੈ | ਇਸ ਮੌਕੇ ਸਹਾਇਕ ਸਿਵਲ ਸਰਜਨ ਦੀਆਂ ਹਦਾਇਤਾਂ ਅਨੁਸਾਰ ਡਾ. ਊਸ਼ਾ ਗੋਇਲ ਜ਼ਿਲ੍ਹਾ ਸਿਹਤ ਅਫ਼ਸਰ ਦੀ ਅਗਵਾਈ ਵਿਚ ਮਾਸ ਮੀਡੀਆ ਵਿੰਗ, ਜੀ.ਐਨ.ਐਮ. ਟਰੇਨਿੰਗ ਸਕੂਲ ਦੇ ਅਧਿਆਪਕਾਂ ਅਤੇ ਬੱਚਿਆਂ ਨੇ ਸ਼ਮੂਲੀਅਤ ਕੀਤੀ | ਇਸ ਦੌਰਾਨ ਜੀ.ਐਨ.ਐਮ. ਟਰੇਨਿੰਗ ਸਕੂਲ ਦੇ ਬੱਚਿਆਂ ਨੇ ਪੌਦੇ ਵੀ ਲਗਾਏ ਗਏ | ਆਯੁਰਵੈਦਿਕ ਦੇ ਯੋਗਾ ਮਾਹਿਰਾਂ ਨੇ ਤਨ ਅਤੇ ਮਨ ਨੂੰ ਤੰਦਰੁਸਤ ਰੱਖਣ ਲਈ ਯੋਗ ਆਸਣ ਕਰਵਾਏ | ਇਸ ਮੌਕੇ ਕੁਲਵੰਤ ਸਿੰਘ, ਵਿਨੋਦ ਖੁਰਾਣਾ, ਨਰਿੰਦਰ ਕੁਮਾਰ, ਆਸ਼ਾ ਰਾਣੀ ਪਿ੍ੰਸੀਪਲ, ਫੈਕਲਟੀ ਸਟਾਫ਼ ਜੀ.ਐਨ.ਐਮ. ਸਕੂਲ, ਬਲਦੇਵ ਸਿੰਘ ਅਤੇ ਬੱਚੇ ਹਾਜ਼ਰ ਸਨ |
ਸਮਾਜ ਭਲਾਈ ਕਲੱਬ ਪਿੰਡ ਬੱਲ੍ਹੋ ਨੇ ਯੋਗਾ ਦਿਵਸ ਮਨਾਇਆ
ਚਾਉਕੇ, (ਮਨਜੀਤ ਸਿੰਘ ਘੜੈਲੀ)-ਭਗਤ ਰਵਿਦਾਸ ਸਮਾਜ ਭਲਾਈ ਕਲੱਬ ਪਿੰਡ ਬੱਲ੍ਹੋ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਸਰਕਾਰੀ ਐਲੀਮੈਂਟਰੀ ਸਕੂਲ ਬਸਤੀ ਵਿਖੇ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਮਾਸਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਯੋਗਾ ਕਰਨ ਨਾਲ ਸਿਹਤ ਤੰਦਰੁਸਤ ਰਹਿੰਦੀ ਹੈ | ਇਸ ਮੌਕੇ ਮਾਸਟਰ ਗੁਰਜੰਟ ਸਿੰਘ, ਗੁਰਲਾਲ ਸਿੰਘ, ਡਾ: ਲਾਭ ਸਿੰਘ, ਜਗਤਾਰ ਸਿੰਘ ਪੰਚ, ਮੈਂਗਲ ਸਿੰਘ, ਸਤਨਾਮ ਸਿੰਘ, ਬਿੱਕਰ ਸਿੰਘ, ਮੇਹਰ ਸਿੰਘ ਆਦਿ ਕਲੱਬ ਮੈਂਬਰ ਵੀ ਹਾਜ਼ਰ ਸਨ |
ਗਲੋਬਲ ਡਿਸਕਵਰੀ ਸਕੂਲ ਨੇ ਯੋਗ ਦਿਵਸ ਮਨਾਇਆ
ਲਹਿਰਾ ਮੁਹੱਬਤ, (ਸੁਖਪਾਲ ਸਿੰਘ ਸੁੱਖੀ)-ਸਰਾਫ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ ਵਿਚ ਯੋਗ ਦਿਵਸ ਮਨਾਇਆ ਗਿਆ | ਅੰਤਰਾਰਾਸ਼ਟਰੀ ਯੋਗ ਦਿਵਸ 21 ਜੂਨ ਨੂੰ ਮਨਾਇਆ ਜਾਂਦਾ ਹੈ ਤੇ ਇਹ ਦਿਨ ਸਾਲ ਦਾ ਸਭ ਤੋਂ ਲੰਬਾ ਦਿਨ ਹੁੰਦਾ ਹੈ | ਯੋਗ ਵੀ ਮਨੁੱਖ ਨੂੰ ਲੰਬਾ ਜੀਵਨ ਪ੍ਰਦਾਨ ਕਰਦਾ ਹੈ | ਪਹਿਲੀ ਵਾਰ ਇਹ ਦਿਨ 21 ਜੂਨ 2015 ਨੂੰ ਮਨਾਇਆ ਗਿਆ | ਜਿਸ ਦੀ ਪਹਿਲ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 27 ਸਤੰਬਰ 2014 ਨੂੰ ਸੰਯੁਕਤ ਰਾਸ਼ਟਰ ਮਹਾਂਸਭਾ ਵਿਚ ਆਪਣੇ ਭਾਸ਼ਣ ਤੋਂ ਕੀਤੀ ਸੀ ਤੇ 11 ਦਸੰਬਰ 2014 ਨੂੰ ਸੰਯੁਕਤ ਰਾਸ਼ਟਰ ਵਿਚ 193 ਦੇਸ਼ਾਂ ਦੁਆਰਾ 21 ਜੂਨ ਨੂੰ ਸਹਿਯੋਗੀ ਯੋਗ ਦਿਨ ਨੂੰ ਮਨਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਮਿਲੀ | ਇਸ ਯੋਗ ਦਿਵਸ ਦੇ ਮੌਕੇ ਸਕੂਲ ਨੇ ਫੇਸਬੁੱਕ ਲਾਈਵ ਸੈਸ਼ਨ ਦਾ ਆਯੋਜਨ ਕੀਤਾ ਤੇ ਸਕੂਲ ਦੇ ਚੇਅਰਮੈਨ ਸ੍ਰੀ ਕਮਲੇਸ਼ ਸਰਾਫ ਅਤੇ ਵਾਈਸ ਚੇਰਮੈਨ ਅਮਿਤ ਸਰਾਫ, ਸਕੂਲ ਦੇ ਸਟਾਫ਼ ਨਾਲ ਸ਼ਾਮਲ ਹੋਏ | ਯੋਗ ਸੈਸ਼ਨ ਸਰੀਰਕ ਸਿੱਖਿਆ ਅਧਿਆਪਕ ਰਣਵੀਰ ਕੌਰ ਅਤੇ ਮਨਪ੍ਰੀਤ ਨੇ ਪ੍ਰਬੰਧਨ, ਮਨਪ੍ਰੀਤ ਸਿੰਘ ਨੇ ਯੋਗ ਆਸਨ ਦਿਖਾਇਆ ਅਤੇ ਰਣਵੀਰ ਕੌਰ ਨੇ ਯੋਗਾਸਨ ਕਰਨ ਦੀ ਵਿਧੀ ਦੱਸੀ | ਅੰਤ ਸਕੂਲ ਪਿੰ੍ਰਸੀਪਲ ਸ਼੍ਰੀਮਤੀ ਹਰਦੇਵ ਕੌਰ ਸਿੱਧੂ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹਨ ਕਿ 21 ਜੂਨ ਨੂੰ ਪੂਰੇ ਦੇਸ਼ ਵਿਚ ਅੱਠਵਾਂ ਯੋਗ ਦਿਵਸ ਮਨਾਇਆ ਜਾ ਰਿਹਾ ਹੈ |
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ ਵਿਖੇ ਵਿਸ਼ਵ ਯੋਗ ਦਿਵਸ ਮਨਾਇਆ
ਭੁੱਚੋ ਮੰਡੀ, (ਬਿੱਕਰ ਸਿੰਘ ਸਿੱਧੂ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪਿ੍ੰਸੀਪਲ ਜਸਵੀਰ ਸਿੰਘ ਬੇਗਾ ਦੀ ਅਗਵਾਈ ਵਿਚ ਵਿਸ਼ਵ ਯੋਗ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲੀ ਬੱਚਿਆਂ ਅਤੇ ਸਟਾਫ਼ ਨੇ ਮਿਲ ਕੇ ਯੋਗਾ ਕੀਤਾ | ਡੀ.ਪੀ.ਈ.ਰਵਿੰਦਰ ਸਿੰਘ, ਪੀ.ਟੀ.ਆਈ.ਪਰਮਿੰਦਰ ਸਿੰਘ ਨੇ ਸੰਬੋਧਨ ਕਰਦਿਆ ਕਿਹਾ ਕਿ ਯੋਗ ਨਾਲ ਸਾਡੇ ਸਰੀਰ ਨੂੰ ਬਹੁਤ ਲਾਭ ਹੁੰਦੇ ਹਨ ਅਤੇ ਇਹ ਥਕਾਨ, ਜੋੜਾਂ ਦੇ ਦਰਦ ਅਤੇ ਹੋਰ ਬਿਮਾਰੀਆਂ ਤੋਂ ਸਾਨੂੰ ਨਿਜਾਤ ਦਿਵਾਉਂਦਾ ਹੈ | ਯੋਗ ਨਾਲ ਸਬੰਧਿਤ ਗਤੀਵਿਧੀਆਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਵਿਚੋਂ ਅਰਜੁੁਨ ਸਿੰਘ ਦਸਵੀਂ ਕਲਾਸ ਨੇ ਪਹਿਲਾ ਸਥਾਨ, ਬਲਜਿੰਦਰ ਸਿੰਘ ਕਲਾਸ ਅਠਵੀਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ |
ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਲੋਂ ਬੱਚਿਆਂ ਦੀ ਲਗਾਈ ਆਨਲਾਈਨ ਯੋਗਾ ਕਲਾਸ
ਚਾਉਕੇ, (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾਂ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਸ੍ਰੀਮਤੀ ਬਬਲੀ ਖੀਪਲ ਦੀ ਅਗਵਾਈ ਹੇਠ ਗਰਮੀਆਂ ਦੀਆਂ ਛੁੱਟੀਆਂ 'ਚ ਬੱਚਿਆਂ ਦੇ ਹੋਮਵਰਕ, ਅਨੁੁਸ਼ਾਸਨ ਸੰਬੰਧੀ ਫੀਡ ਬੈਕ ਲੈਣ ਲਈ ਆਨਲਾਈਨ ਕਲਾਸਾਂ ਲਗਾਈਆਂ ਜਾ ਰਹੀਆਂ ਹਨ | ਇਸੇ ਤਰ੍ਹਾਂ ਸਰੀਰਕ ਸਿੱਖਿਆ ਅਤੇ ਯੋਗਾ ਮਾਹਿਰ ਵਲੋਂ ਯੋਗਾ ਦਿਵਸ ਤੇ ਯੋਗਾ ਅਤੇ ਮੈਡੀਟੇਸ਼ਨ ਦੀਆਂ ਕਲਾਸਾਂ ਲਗਾਈਆਂ ਗਈਆਂ | ਬੱਚਿਆਂ ਨੂੰ ਯੋਗਾ ਮਾਹਿਰ ਦੀ ਦੇਖ-ਰੇਖ ਹੇਠ ਆਨਲਾਈਨ ਕਲਾਸ ਰਾਹੀਂ ਯੋਗਾ ਕਰਵਾਇਆ ਗਿਆ | ਯੋਗਾ ਮਾਹਿਰ ਅਧਿਆਪਕ ਨੇ ਬੱਚਿਆਂ ਨੂੰ ਦੱਸਿਆਂ ਕਿ ਰੋਜ਼ਾਨਾ ਯੋਗਾ ਕਰਨ ਨਾਲ ਸਾਡੇ ਸਰੀਰ ਨੂੰ ਕਿਵੇਂ ਲਾਭ ਮਿਲਦਾ ਹੈ, ਆਪਣੇ ਸਰੀਰ ਨੂੰ ਨਿਰੋਗ ਰੱਖ ਸਕਦੇ ਹਾਂ ਅਤੇ ਸਰੀਰਕ ਵਿਕਾਸ ਵਿਚ ਮੱਦਦ ਮਿਲਦੀ ਹੈ | ਯੋਗਾ ਮਾਹਿਰ ਅਧਿਆਪਕ ਨੇ ਵੱਖ-ਵੱਖ ਯੋਗਾ ਕਰਨ ਦੇ ਆਸਣਾ ਨੂੰ ਕਰਕੇ ਵਿਖਾਇਆ ਜਿੰਨ੍ਹਾਂ ਨੂੰ ਵੇਖ ਕੇ ਬੱਚਿਆਂ ਨੇ ਯੋਗਾ ਕੀਤਾ |
<br/>

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ-2022 ਮੌਕੇ ਸਮੂਹਿਕ ਯੋਗ ਸੈਸ਼ਨ

ਬਠਿੰਡਾ, 21 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ, ਕੇਂਦਰੀ ਯੂਨੀਵਰਸਿਟੀ, ਬਠਿੰਡਾ ਵਿਖੇ 8ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਵਿਸ਼ਾਲ ਯੋਗ ਸੈਸ਼ਨ ਕੀਤਾ ਗਿਆ | ਇਸ ਸਮਾਗਮ 'ਚ ਵਾਇਸ ਚਾਂਸਲਰ ਪ੍ਰੋ: ਰਾਘਵੇਂਦਰ ਪ੍ਰਸ਼ਾਦ ਤਿਵਾਰੀ ਨੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

'ਆਪ' ਸਰਕਾਰ ਵਲੋਂ ਰਜਿਸਟਰੀ ਕਰਵਾਉਣ ਲਈ ਐੱਨ. ਓ. ਸੀ. ਜ਼ਰੂਰੀ ਕਰਨ 'ਤੇ ਆਮ ਲੋਕਾਂ ਦੀ ਖੱਜਲ ਖੁਆਰੀ

ਸੀਂਗੋ ਮੰਡੀ, 21 ਜੂਨ (ਪਿ੍ੰਸ ਗਰਗ)-ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸੁਵਿਧਾਵਾਂ ਦੇਣ ਅਤੇ ਸਰਕਾਰੀ ਦਫ਼ਤਰਾਂ 'ਚ ਆਮ ਲੋਕਾਂ ਦੀ ਖੱਜਲ ਖੁਆਰੀ ਨੂੰ ਬਚਾਉਣ ਦੇ ਮੰਤਵ ਨਾਲ ਕਈ ਅਹਿਮ ਐਲਾਨ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਚਾਲਕ ਨੇ ਰਾਹ ਜਾਂਦੇ ਵਿਅਕਤੀ ਨੂੰ ਮਾਰੀ ਟੱਕਰ

ਬਠਿੰਡਾ, 21 ਜੂਨ (ਪ. ਪ.)- ਦੇਰ ਸ਼ਾਮ ਬਠਿੰਡਾ ਰੇਲਵੇ ਸਟੇਸ਼ਨ ਰੋਡ ਉੱਪਰ ਇੱਕ ਵਿਅਕਤੀ ਨੂੰ ਤੇਜ਼ ਰਫ਼ਤਾਰ ਕਾਰ ਚਾਲਕ ਦੁਆਰਾ ਟੱਕਰ ਮਾਰ ਕੇ ਗੰਭੀਰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਦਕਿ ਕਾਰ ਚਾਲਕ ਮੌਕੇ ਉੱਪਰ ਫ਼ਰਾਰ ਹੋ ਗਿਆ | ਘਟਨਾ ਦੀ ਸੂਚਨਾ ਮਿਲਣ ...

ਪੂਰੀ ਖ਼ਬਰ »

-ਮਾਮਲਾ ਮਾਈਨਿੰਗ ਵਿਭਾਗ ਵਲੋਂ ਦਰਜ ਪਰਚੇ ਦਾ-

ਪਥਰਾਲਾ ਪੁਲਿਸ ਚੌਕੀ ਮੂਹਰੇ ਜੇ. ਸੀ. ਬੀ. ਮਸ਼ੀਨ ਯੂਨੀਅਨ ਤੇ ਟਰੈਕਟਰ-ਟਰਾਲਾ ਯੂਨੀਅਨ ਵਲੋਂ ਧਰਨਾ ਜਾਰੀ

ਸੰਗਤ ਮੰਡੀ, 21 ਜੂਨ (ਅੰਮਿ੍ਤਪਾਲ ਸ਼ਰਮਾ)-ਮਾਈਨਿੰਗ ਵਿਭਾਗ ਵਲੋਂ ਦਰਜ ਪਰਚਾ ਰੱਦ ਕਰਵਾਉੁਣ ਲਈ ਪੁਲਿਸ ਚੌਕੀ ਪਥਰਾਲਾ ਮੂਹਰੇ ਜੇ.ਸੀ.ਬੀ. ਯੂਨੀਅਨ ਅਤੇ ਟਰੈਕਟਰ ਟਰਾਲਾ ਯੂਨੀਅਨ ਵਲੋਂ ਧਰਨਾ ਲਗਾਤਾਰ ਜਾਰੀ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਧਰਨੇ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ., ਪਨਬੱਸ ਕੰਟਰੈਕਟ ਵਰਕਰਾਂ ਵਲੋਂ ਤਨਖ਼ਾਹ ਨਾ ਮਿਲਣ ਕਰਕੇ ਰੋਸ ਪ੍ਰਦਰਸ਼ਨ ਕਰਦਿਆਂ ਦੋ ਘੰਟੇ ਕੀਤਾ ਗਿਆ ਚੱਕਾ ਜਾਮ

ਬਠਿੰਡਾ, 21 ਜੂਨ (ਵੀਰਪਾਲ ਸਿੰਘ)-ਪੀ ਆਰ ਟੀ ਸੀ ਅਤੇ ਪਨਬਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਆਪਣੀਆਂ ਲਟਕ ਰਹੀਆਂ ਮੰਗਾਂ ਅਤੇ ਤਨਖ਼ਾਹਾਂ ਨਾ ਮਿਲਣ ਕਰਕੇ ਸਥਾਨਕ ਡਿੱਪੂ ਗੇਟ 'ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਰੋਸ ਰੈਲੀ ਕੀਤੀ ਗਈ ਅਤੇ ਦੋ ਘੰਟਿਆਂ ਲਈ ਚੱਕਾ ਜਾਮ ਕੀਤਾ ...

ਪੂਰੀ ਖ਼ਬਰ »

ਲੜਕੀ ਨੂੰ ਬਲੈਕਮੇਲ ਕਰਕੇ ਲੱਖਾਂ ਰੁਪਏ ਹੜੱਪਣ ਵਾਲੇ ਵਿਅਕਤੀ ਖਿਲਾਫ਼ ਮੁਕੱਦਮਾ ਦਰਜ

ਬਠਿੰਡਾ, 21 ਜੂਨ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਸ਼ਹਿਰ ਨਾਲ ਸਬੰਧਿਤ ਇਕ ਲੜਕੀ ਨੂੰ ਉਸ ਦੀਆਂ ਆਪਣੇ ਨਾਲ ਤਸਵੀਰਾਂ ਰਾਹੀਂ ਬਲੈਕਮੇਲ ਕਰਕੇ ਲੱਖਾਂ ਰੁਪਏ ਹੜੱਪਣ ਵਾਲੇ ਇਕ ਵਿਅਕਤੀ ਖਿਲਾਫ਼ ਥਾਣਾ ਕੈਨਾਲ ਕਲੋਨੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਥਾਣਾ ...

ਪੂਰੀ ਖ਼ਬਰ »

ਡਾ: ਜਸਵਿੰਦਰ ਪਾਲ ਨੂੰ ਸਦਮਾ, ਸੱਸ ਦਾ ਦਿਹਾਂਤ

ਸੀਂਗੋ ਮੰਡੀ, 21 ਜੂਨ (ਲੱਕਵਿੰਦਰ ਸ਼ਰਮਾ)-ਪਿੰਡ ਸੰਗਤ ਖੁਰਦ ਦੇ ਡਾ: ਜਸਵਿੰਦਰ ਪਾਲ ਸ਼ਰਮਾ ਦੀ ਸੱਸ ਤੇ ਡਾ: ਪਰਮਿੰਦਰ ਸਿੰਘ ਸੰਗਤ-ਖੁਰਦ ਦੀ ਨਾਨੀ ਪ੍ਰਕਾਸ ਕੌਰ ਪਤਨੀ ਰਿਟਾ: ਸਬ-ਇੰਸਪੈਕਟਰ ਬਲਦੇਵ ਸਿੰਘ ਵਾਸੀ ਮਾਡਲ ਟਾਊਨ ਬਠਿੰਡਾ ਦਾ ਅਚਾਨਕ ਦਿਲ ਦੇ ਦੌਰੇ ਨਾਲ ...

ਪੂਰੀ ਖ਼ਬਰ »

ਫੂਸ ਮੰਡੀ ਵਿਖੇ ਵਿਸ਼ਵ ਪੱਧਰੀ ਯੋਗਾ ਦਿਵਸ ਮਨਾਇਆ

ਕੋਟਫੱਤਾ, 21 ਜੂਨ (ਰਣਜੀਤ ਸਿੰਘ ਬੁੱਟਰ)-ਗ੍ਰਾਮ ਪੰਚਾਇਤ ਫੂਸ ਮੰਡੀ ਵਲੋਂ ਵਿਸ਼ਵ ਪੱਧਰੀ ਯੋਗਾ ਦਿਵਸ ਮਨਾਇਆ ਗਿਆ | ਸਰਪੰਚ ਗੁਰਵਿੰਦਰ ਕੌਰ ਤੇ ਉਨ੍ਹਾਂ ਦੇ ਪਤੀ ਗੁਰਤੇਜ ਸਿੰਘ ਔਲਖ ਵਲੋਂ ਲੋਕਾਂ ਨੂੰ ਯੋਗਾ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਯੋਗਾ ਦੇ ਗੁਣਾਂ ...

ਪੂਰੀ ਖ਼ਬਰ »

ਕਿ੍ਕਟ ਖਿਡਾਰੀ ਅਮਨਦੀਪ ਭਾਈਰੂਪਾ ਦੀ ਸੜਕ ਹਾਸਦੇ ਵਿਚ ਮੌਤ, ਸਾਥੀ ਗੰਭੀਰ ਜ਼ਖ਼ਮੀ

ਬਠਿੰਡਾ, 21 ਜੂਨ (ਵੀਰਪਾਲ ਸਿੰਘ)-ਸਥਾਨਕ ਬਰਨਾਲਾ ਬਾਈਪਾਸ ਹਾਈਵੇ ਵਿਚ ਪਏ ਹੋਏ ਖੱਡਿਆਂ ਕਾਰਨ ਵਾਪਰੇ ਸੜਕ ਹਾਦਸੇ ਨਾਲ ਨੌਜਵਾਨ ਕਿ੍ਕਟ ਖਿਡਾਰੀ ਦੀ ਮੌਤ ਹੋਣ ਅਤੇ ਇੱਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਮਿਲੀਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਬਿਜਲੀ ਚੋਰੀ ਕਰਨ ਦੇ ਦਰਜ ਮੁਕੱਦਮੇ ਵਿਚ ਪਤੀ-ਪਤਨੀ ਨੂੰ ਕੀਤਾ ਨਾਮਜ਼ਦ

ਬਠਿੰਡਾ, 21 ਜੂਨ (ਸੱਤਪਾਲ ਸਿੰਘ ਸਿਵੀਆਂ)-ਸਥਾਨਕ ਇਕ ਨਿੱਜੀ ਸਕੂਲ ਦੀ ਇਮਾਰਤ ਵਿਚ ਲੱਗੇ ਬਿਜਲੀ ਮੀਟਰ ਦਾ ਬਿੱਲ ਨਾ ਭਰਨ ਦੇ ਬਾਵਜੂਦ ਬਿਜਲੀ ਕਰਨ ਸਬੰਧੀ ਐਂਟੀ ਪਾਵਰ ਥੈਫ਼ਟ ਪੁਲਿਸ ਵਲੋਂ ਦਰਜ ਕੀਤੇ ਗਏ ਮੁਕੱਦਮੇ ਵਿਚ ਇਕ ਜੋੜੇ ਨੂੰ ਨਾਮਜ਼ਦ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਸਹੂਲਤਾਂ ਦੀ ਬਜਾਏ ਸਾਇਬਰ ਠੱਗੀਆਂ ਦਾ ਜਾਲ ਬਣ ਚੁੱਕੇ ਹਨ ਮੋਬਾਈਲ ਫੋਨ

ਰਾਮਾਂ ਮੰਡੀ, 21 ਜੂਨ (ਤਰਸੇਮ ਸਿੰਗਲਾ)-ਮੋਬਾਈਲ ਫ਼ੋਨ ਸਹੂਲਤਾਂ ਦੀ ਬਜਾਏ ਸਾਇਬਰ ਠੱਗੀਆਂ ਦਾ ਜਾਲ ਬਣ ਚੁੱਕੇ ਹਨ, ਜਿਸ ਦੇ ਨਤੀਜੇ ਰੋਜ਼ਾਨਾ ਹੀ ਵੇਖਣ ਨੂੰ ਮਿਲਦੇ ਹਨ | ਸਥਾਨਕ ਸਮਾਜਿਕ ਸੰਸਥਾਵਾਂ ਦੇ ਆਗੂਆਂ ਡਾ: ਸੋਹਨ ਲਾਲ ਕਲਿਆਣੀ, ਬੌਬੀ ਲਹਿਰੀ, ਵਿਸ਼ਾਲ ਲਹਿਰੀ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX