ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  34 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  11 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  32 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  43 minutes ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 1 hour ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 2 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 3 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 5 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 6 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਹਾੜ ਸੰਮਤ 554

ਬਰਨਾਲਾ

ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ 'ਤੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਬਰਨਾਲਾ, 21 ਜੂਨ (ਅਸ਼ੋਕ ਭਾਰਤੀ)- ਆਯੂਸ਼ ਮੰਤਰਾਲੇ ਅਤੇ ਡਾਇਰੈਕਟਰ ਆਫ਼ ਆਯੁਰਵੈਦ ਡਾ: ਸ਼ਸ਼ੀ ਭੂਸ਼ਨ ਅਤੇ ਜ਼ਿਲ੍ਹਾ ਆਯੁਰਵੈਦ ਤੇ ਯੂਨਾਨੀ ਅਫ਼ਸਰ ਡਾ: ਮਨੀਸ਼ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ 'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ' ਤਹਿਤ 8ਵਾਂ ਕੌਮਾਂਤਰੀ ਯੋਗ ਦਿਵਸ ਜ਼ਿਲ੍ਹਾ ਬਰਨਾਲਾ 'ਚ ਵੱਖ-ਵੱਖ ਥਾਵਾਂ 'ਤੇ ਮਨਾਇਆ ਗਿਆ | ਏ.ਐਮ.ਓ. ਕਮ ਨੋਡਲ ਅਫ਼ਸਰ ਡਾ: ਸ਼ੀਤੂ ਢੀਂਗਰਾ ਨੇ ਦੱਸਿਆ ਕਿ ਯੋਗ ਸੈਸ਼ਨ ਜ਼ਿਲ੍ਹਾ ਪ੍ਰਸ਼ਾਸਨ, ਆਯੂਸ਼ ਵਿਭਾਗ, ਸਮਾਜਿਕ ਸੰਸਥਾਵਾਂ ਆਰਟ ਆਫ਼ ਲਿਵਿੰਗ, ਪਤੰਜਲੀ ਯੋਗਪੀਠ, ਰਿਸ਼ੀ ਧਿਆਨ ਸੈਂਟਰ ਤੇ ਅਲਟ੍ਰਾਟ੍ਰੈਕ ਸੀਮਿੰਟ ਦੇ ਸਹਿਯੋਗ ਨਾਲ 'ਯੋਗ ਫ਼ਾਰ ਹਿਊਮੈਨਿਟੀ' ਥੀਮ ਤਹਿਤ ਸ਼ਹੀਦ ਭਗਤ ਸਿੰਘ ਪਾਰਕ ਬਰਨਾਲਾ, ਐਸ.ਡੀ ਕਾਲਜ ਬਰਨਾਲਾ ਵਿਖੇ ਕਰਵਾਏ ਗਏ | ਇਸ ਮੌਕੇ ਡਾ: ਅਮਨਦੀਪ ੲ.ੇਐਮ.ਓ ਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਯੋਗ ਆਸਣ ਕਰਵਾਏ ਗਏ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ, ਐਨ.ਜੀ.ਓਜ਼ ਦੇ ਨੁਮਾਇੰਦੇ, ਸੁਪਰਡੈਂਟ ਰਜਿੰਦਰ ਸਿੰਘ, ਪ੍ਰੀਤੀ, ਬਲਜੀਤ ਸਿੰਘ ਤੇ ਆਯੁਰਵੈਦਿਕ ਵਿਭਾਗ ਤੋਂ ਡੀ.ਐਚ.ਓ. ਡਾ: ਰਹਿਮਾਨ ਅਸਦ, ਗੁਲਸ਼ਨ ਕੁਮਾਰ, ਗੁਰਚਰਨ ਸਿੰਘ ਔਲਖ, ਇੰਦਰਜੀਤ ਸਿੰਘ, ਗੁਰਚਰਨ ਸਿੰਘ, ਕੋਚ ਜਸਪ੍ਰੀਤ ਸਿੰਘ, ਗੁਰਬਿੰਦਰ ਕੌਰ ਆਦਿ ਹਾਜ਼ਰ ਸਨ | ਇਸ ਉਪਰੰਤ ਜੰਗਲਾਤ ਵਿਭਾਗ ਵਲੋਂ ਵਣ ਰੇਂਜ ਅਫ਼ਸਰ ਗੁਰਪਾਲ ਸਿੰਘ ਦੇ ਨਿਰਦੇਸ਼ਾਂ ਤਹਿਤ ਸ਼ਹੀਦ ਭਗਤ ਸਿੰਘ ਪਾਰਕ 'ਚ 500 ਦੇ ਕਰੀਬ ਮੁਫ਼ਤ ਬੂਟੇ ਵੰਡੇ ਗਏ |
ਬਰਨਾਲਾ, (ਨਰਿੰਦਰ ਅਰੋੜਾ)-ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਕਮਲਜੀਤ ਲਾਂਬਾ ਦੇ ਨਿਰਦੇਸ਼ਾਂ ਤੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ (ਇੰਚਾਰਜ) ਦਵਿੰਦਰ ਕੁਮਾਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਵਲੋਂ ਯੋਗ ਦਿਵਸ ਜ਼ਿਲ੍ਹਾ ਅਦਾਲਤ ਕੰਪਲੈਕਸ ਬਰਨਾਲਾ ਵਿਖੇ ਮਨਾਇਆ ਗਿਆ | ਇਸ ਮੌਕੇ ਯੋਗ ਇੰਸਟਰਕਟਰ ਕਮਲ ਪ੍ਰਕਾਸ਼ ਸ਼ਰਮਾ, ਸੰਗੀਤ ਸ਼ਰਮਾ, ਭਾਰਤ ਭੂਸ਼ਨ ਕੌਸ਼ਲ ਤੇ ਐੱਸ.ਐੱਲ. ਕਟਾਰੀਆ ਵਲੋਂ 'ਯੋਗ ਫ਼ਾਰ ਹਿਊਮੈਨਿਟੀ' ਥੀਮ ਤਹਿਤ ਆਸਣ ਕਰਵਾਏ ਗਏ |
ਬਰਨਾਲਾ, (ਨਰਿੰਦਰ ਅਰੋੜਾ)-ਹੋਮੀਓਪੈਥੀ ਵਿਭਾਗ, ਬਰਨਾਲਾ ਵਲੋਂ 8ਵਾਂ ਅੰਤਰਰਾਸ਼ਟਰੀ ਯੋਗ ਦਿਵਸ ਸ਼ਹੀਦ ਭਗਤ ਸਿੰਘ ਪਾਰਕ 'ਚ ਮਨਾਇਆ ਗਿਆ | ਇਸ ਮੌਕੇ ਬਰਨਾਲਾ ਦੇ ਸਮੂਹ ਹੋਮਿੳਪੈਥਿਕ ਸਟਾਫ਼ ਵਲੋਂ ਵੀ ਸ਼ਮੂਲੀਅਤ ਕੀਤੀ ਗਈ | ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਡੀ.ਐੱਚ.ਓ ਬਰਨਾਲਾ ਡਾ: ਰਹਿਮਾਨ ਅਸਦ ਨੇ ਯੋਗ ਦੇ ਜੀਵਨਸ਼ੈਲੀ ਉੱਪਰ ਪੈਂਦੇ ਪ੍ਰਭਾਵਾਂ ਬਾਰੇ ਦੱਸਿਆ | ਇਸ ਦੌਰਾਨ ਗੁਲਸ਼ਨ ਕੁਮਾਰ, ਗੁਰਚਰਨ ਸਿੰਘ ਔਲਖ, ਇੰਦਰਜੀਤ ਸਿੰਘ ਅਤੇ ਗੁਰਚਰਨ ਵੀ ਹਾਜ਼ਰ ਸਨ |
ਬਰਨਾਲਾ, (ਅਸ਼ੋਕ ਭਾਰਤੀ)-ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਐਨ.ਐਸ.ਐਸ. ਵਿਭਾਗ ਤੇ ਰੈੱਡ ਰਿਬਨ ਕਲੱਬ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਐਨ.ਐਸ.ਐਸ. ਤੇ ਰੈੱਡ ਰਿਬਨ ਕਲੱਬ ਦੇ ਵਲੰਟੀਅਰਾਂ ਸਮੇਤ ਹਾਜ਼ਰ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੇ ਯੋਗ ਆਸਣ ਕੀਤੇ | ਉਪਰੰਤ ਵਿਦਿਆਰਥਣਾਂ ਦੇ ਪੋਸਟਰ ਮੇਕਿੰਗ ਤੇ ਸਲੋਗਨ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪਿ੍ੰਸੀਪਲ ਡਾ: ਨੀਲਮ ਸ਼ਰਮਾ, ਪ੍ਰੋਗਰਾਮ ਅਫ਼ਸਰ ਮੈਡਮ ਰਿੰਪੀ, ਕਿਰਨ ਸੀਕਰੀ, ਵੀਰਪਾਲ ਕੌਰ, ਸੰਸਥਾ ਦਾ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ |
ਬਰਨਾਲਾ, (ਅਸ਼ੋਕ ਭਾਰਤੀ)-ਕੇਂਦਰੀ ਵਿਦਿਆਲਿਆ ਬਰਨਾਲਾ ਵਿਖੇ 8ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਪਤੰਜਲੀ ਯੋਗਪੀਠ ਦੇ ਯੋਗ ਗੁਰੂ ਕਮਲ ਪ੍ਰਕਾਸ਼ ਸ਼ਰਮਾ, ਏ.ਐਲ. ਕਟਾਰੀਆ, ਭਾਰਤ ਭੂਸ਼ਨ ਤੇ ਸੰਗੀਤ ਸ਼ਰਮਾ ਨੇ ਮੱੁਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੇ ਯੋਗ ਆਸ਼ਣ ਕੀਤੇ | ਇਸ ਮੌਕੇ ਪਿ੍ੰਸੀਪਲ ਕੁਲਵੀਰ ਸਿੰਘ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਤਪਾ ਮੰਡੀ, (ਪ੍ਰਵੀਨ ਗਰਗ)-ਯੋਗ ਅੱਜ ਦੇ ਸਮੇਂ ਦੀ ਇਕ ਪ੍ਰਮੁੱਖ ਲੋੜ ਹੈ | ਇਹ ਪ੍ਰਗਟਾਵਾ ਵਾਰਡ-7 ਦੀ ਕੌਂਸਲਰ ਸੁਨੀਤਾ ਬਾਂਸਲ ਨੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗ ਅਭਿਆਸ ਕਰਨ ਉਪਰੰਤ ਕੀਤਾ | ਉਨ੍ਹਾਂ ਕਿਹਾ ਕਿ ਯੋਗ ਜ਼ਿੰਦਗੀ ਜਿਊਣ ਦੀ ਇਕ ਕਲਾ ਹੈ | ਇਸ ਮੌਕੇ ਅਸੀਮ ਅਗਰਵਾਲ, ਹਰਸ਼ਿਤ ਗਰਗ ਆਦਿ ਮੌਜੂਦ ਸਨ |
ਤਪਾ ਮੰਡੀ, (ਵਿਜੇ ਸ਼ਰਮਾ)-ਸਥਾਨਕ ਵੱਖ-ਵੱਖ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਤੇ ਯੋਗਾ ਕੀਤਾ ਗਿਆ | ਇਸ ਮੌਕੇ ਮੈਡੀਕਲ ਸੀਨੀਅਰ ਅਫ਼ਸਰ ਡਾ: ਨਵਜੋਤ ਪਾਲ ਸਿੰਘ ਭੁੱਲਰ ਨੇ ਦੱਸਿਆ ਕਿ ਯੋਗਾ ਇਕ ਪ੍ਰਾਚੀਨ ਸੰਨਿਆਸੀ ਅਭਿਆਸ ਹੈ | ਇਸ ਮੌਕੇ ਡਾ: ਧੀਰਜ ਸ਼ਰਮਾ, ਡਾ: ਲਖਵੀਰ ਲੱਕੀ, ਡਾ: ਨਰੇਸ਼ ਗਰਗ, ਡਾ: ਰਾਜ ਕੁਮਾਰ ਸ਼ਰਮਾ, ਸੁਨੀਲ ਸੰਤਾ, ਮਨੀਸ਼ ਢਿਲਵਾਂ, ਸੋਨੀ ਗੋਇਲ ਅਤੇ ਬਜ਼ੁਰਗ ਵੀ ਹਾਜ਼ਰ ਸਨ |
ਰੂੜੇਕੇ ਕਲਾਂ, (ਗੁਰਪ੍ਰੀਤ ਸਿੰਘ ਕਾਹਨੇਕੇ)-ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਕਰਵਾ ਰਹੀ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਤੇ ਪ੍ਰਧਾਨ ਅਮਰਜੀਤ ਕੌਰ ਬਬਲੀ ਖੀਪਲ ਦੀ ਅਗਵਾਈ ਵਿਚ ਯੋਗ ਦਿਵਸ ਮਨਾਇਆ ਗਿਆ | ਸੰਸਥਾ ਚੇਅਰਮੈਨ ਰਵਿਦੰਰਜੀਤ ਸਿੰਘ ਬਿੰਦੀ ਨੇ ਕਿਹਾ ਕਿ ਯੋਗਾ ਕਰਨ ਨਾਲ ਮਨੁੱਖ ਸਰੀਰਤ ਤੇ ਮਾਨਸਿਕ ਤੌਰ 'ਤੇ ਤੰਦਰੁਸਤ ਰਹਿੰਦਾ ਹੈ | ਇਸ ਮੌਕੇ ਸੰਸਥਾ ਦੇ ਵਿਦਿਆਰਥੀਆਂ ਤੇ ਅਧਿਆਪਕ ਹਾਜ਼ਰ ਸਨ |

ਪਿੰਡ ਚੁਹਾਣਕੇ ਕਲਾਂ ਵਿਖੇ ਮਜ਼ਦੂਰਾਂ ਨੇ ਕੀਤਾ ਰੋਸ ਪ੍ਰਦਰਸ਼ਨ

ਮਹਿਲ ਕਲਾਂ, 21 ਜੂਨ (ਅਵਤਾਰ ਸਿੰਘ ਅਣਖੀ)- ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਪੰਜਾਬ ਭਰ 'ਚ ਮੁੱਖ ਮੰਤਰੀ ਦੀਆਂ ਅਰਥੀਆਂ ਸਾੜਨ ਦੇ ਦਿੱਤੇ ਸੱਦੇ ਤਹਿਤ ਅੱਜ ਪਿੰਡ ਚੁਹਾਣਕੇ ਕਲਾਂ (ਬਰਨਾਲਾ) ਵਿਖੇ ਮਜ਼ਦੂਰਾਂ ਨੇ ਆਪਣੀਆਂ ਭਖਦੀਆਂ ਹੱਕੀ ਮੰਗਾਂ ਨੂੰ ਲੈ ...

ਪੂਰੀ ਖ਼ਬਰ »

ਸੋਹਣ ਲਾਲ ਉਰਫ਼ ਮਿੰਨੀ ਕੇਜਰੀਵਾਲ ਸੂਬਾ ਸਰਕਾਰ ਖ਼ਿਲਾਫ਼ ਵੱਖਰੇ ਢੰਗ ਨਾਲ ਕਰ ਰਿਹਾ ਪ੍ਰਚਾਰ

ਸ਼ਹਿਣਾ, 21 ਜੂਨ (ਸੁਰੇਸ਼ ਗੋਗੀ)-ਤਪਾ ਦਾ ਰਹਿਣ ਵਾਲਾ ਸੋਹਣ ਲਾਲ ਜੋ ਮਿੰਨੀ ਕੇਜਰੀਵਾਲ ਦੇ ਨਾਂਅ ਨਾਲ ਜਾਣਿਆਂ ਜਾਂਦਾ ਹੈ ਅਤੇ ਪਿਛਲੇ ਸਮੇਂ ਦੌਰਾਨ ਆਮ ਆਦਮੀ ਪਾਰਟੀ ਦਾ ਕਾਫ਼ੀ ਸਮੇਂ ਤੋਂ ਪ੍ਰਚਾਰਕ ਰਿਹਾ ਹੈ | ਅੱਜ ਕੱਲ੍ਹ ਸਰਕਾਰ ਤੋਂ ਨਿਰਾਸ਼ ਸੋਹਣ ਲਾਲ ਵੱਖਰੇ ...

ਪੂਰੀ ਖ਼ਬਰ »

ਗੈਸ ਕਟਰ ਨਾਲ ਕੈਂਟਰ ਕੱਟਣ ਸਮੇਂ ਹੋਇਆ ਧਮਾਕਾ-ਦੋ ਜ਼ਖ਼ਮੀ

ਹੰਡਿਆਇਆ, 21 ਜੂਨ (ਗੁਰਜੀਤ ਸਿੰਘ ਖੱੁਡੀ)-ਪੁਰਾਣੇ ਖ਼ਾਲੀ ਕੈਂਟਰ 'ਚ ਕੈਮੀਕਲ ਹੋਣ ਕਾਰਨ ਗੈਸ ਕਟਰ ਨਾਲ ਕੱਟਣ ਸਮੇਂ ਹੋਏ ਧਮਾਕੇ ਨਾਲ 2 ਵਿਅਕਤੀਆਂ ਦੇ ਝੁਲਸੇ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਗੁਰੂ ਨਾਨਕ ਮੋਟਰਜ਼ ਮਾਨਸਾ ਰੋਡ ਹੰਡਿਆਇਆ ਵਿਖੇ ਪੁਰਾਣੇ ਕੈਂਟਰ ...

ਪੂਰੀ ਖ਼ਬਰ »

ਓਵਰ ਸੈਵਨ ਸੀਜ਼ ਭਦੌੜ ਨੇ ਇਕ ਦਿਨ 'ਚ ਕੈਨੇਡਾ ਦੇ 5 ਸਟੱਡੀ ਵੀਜ਼ੇ ਲਗਵਾਏ

ਭਦੌੜ, 21 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਇਲਾਕੇ ਅੰਦਰ ਮੰਨੀ ਪ੍ਰਮੰਨੀ ਓਵਰ ਸੈਵਨ ਸੀਜ਼ ਸੰਸਥਾ ਭਦੌੜ ਵਿਦਿਆਰਥੀਆਂ ਨੂੰ ਆਈਲੈਟਸ ਵਿਚੋਂ ਵਧੀਆ ਬੈਂਡ ਦਿਵਾਉਣ ਦੇ ਨਾਲ ਸਟੱਡੀ ਵੀਜ਼ਾ ਲਗਵਾਉਣ ਵਿਚ ਵੀ ਮੋਹਰੀ ਸੰਸਥਾ ਬਣ ਚੁੱਕੀ ਹੈ | ਸੰਸਥਾ ਦੇ ਡਾਇਰੈਕਟਰ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਦੇ 5,02,127 ਵੋਟਰ 558 ਪੋਲਿੰਗ ਸਟੇਸ਼ਨਾਂ 'ਤੇ ਪਾ ਸਕਣਗੇ ਵੋਟ

ਬਰਨਾਲਾ, 21 ਜੂਨ (ਗੁਰਪ੍ਰੀਤ ਸਿੰਘ ਲਾਡੀ)-23 ਜੂਨ ਨੂੰ ਹੋਣ ਜਾ ਰਹੀ ਸੰਗਰੂਰ ਲੋਕ ਸਭਾ ਉਪ ਚੋਣ ਲਈ ਜ਼ਿਲ੍ਹਾ ਬਰਨਾਲਾ ਦੇ ਤਿੰਨ ਵਿਧਾਨ ਸਭਾ ਹਲਕਿਆਂ ਦੇ ਕੁੱਲ 5,02,127 ਵੋਟਰ ਆਪਣੀ ਵੋਟ ਪਾ ਸਕਣਗੇ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਵਿਆਹੁਤਾ ਦੀ ਮੌਤ

ਬਰਨਾਲਾ, 21 ਜੂਨ (ਨਰਿੰਦਰ ਅਰੋੜਾ)-ਸਥਾਨਕ ਬਾਜਾਖਾਨਾ ਰੋਡ 'ਤੇ ਇਕ ਵਿਆਹੁਤਾ ਦੀ ਭੇਦਭਰੇ ਹਾਲਾਤ ਵਿਚ ਮੌਤ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਮਿ੍ਤਕਾ ਦੀ ਮਾਤਾ ਪਰਮਜੀਤ ਕੌਰ ਨੇ ਦੱਸਿਆ ਕਿ ਮੇਰੀ ਧੀ ਸੁਖਜੀਤ ਕੌਰ (21) ਪੁੱਤਰੀ ਹਰਦੀਪ ਸਿੰਘ ਦਾ ਵਿਆਹ ਕਰੀਬ 7 ...

ਪੂਰੀ ਖ਼ਬਰ »

ਪਾਰਟੀ ਚਿੰਨ੍ਹ ਦੇਣ ਪਿੱਛੇ ਟੱਲੇਵਾਲ ਦੇ 'ਆਪ' ਆਗੂ ਤੇ ਕਾਂਗਰਸੀ ਵਰਕਰ ਵਿਚਾਲੇ 'ਤੂੰ-ਤੂੰ ਮੈਂ-ਮੈਂ' ਦਾ ਮਾਮਲਾ ਥਾਣੇ ਪੱੁਜਾ

ਟੱਲੇਵਾਲ, 21 ਜੂਨ (ਸੋਨੀ ਚੀਮਾ)- ਪਿੰਡ ਟੱਲੇਵਾਲ ਵਿਖੇ ਬੀਤੇ ਕੱਲ੍ਹ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਅਤੇ ਪ੍ਰੀਤਮ ਸਿੰਘ ਕੋਟ ਭਾਈ ਦੇ ਚੋਣ ਪ੍ਰਚਾਰ ਸਬੰਧੀ ਰੱਖੇ ਸਮਾਗਮ ਦੌਰਾਨ ਪਿੰਡ ਦੇ ਕੁਝ ਪਰਿਵਾਰਾਂ ਅਤੇ ਨਰੇਗਾ ਨਾਲ ਸੰਬੰਧਿਤ ਔਰਤਾਂ ...

ਪੂਰੀ ਖ਼ਬਰ »

ਅਸ਼ਟਾਮ ਫਰੋਸ਼ਾਂ ਨੂੰ ਬੇਰੁਜ਼ਗਾਰ ਹੋਣ ਤੋਂ ਬਚਾਉਣ ਲਈ ਮੱੁਖ ਮੰਤਰੀ ਨੂੰ ਮੰਗ-ਪੱਤਰ

ਬਰਨਾਲਾ, 21 ਜੂਨ (ਅਸ਼ੋਕ ਭਾਰਤੀ)-ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐਸ.ਪੀ) ਦੀ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਸਕੱਤਰ ਸੁਰਿੰਦਰਪਾਲ ਭੱਦਲਵੱਡ ਅਤੇ ਰਤਨ ਲਾਲ ਸਿੰਗਲਾ ਉਮੀਦਵਾਰ ਲੋਕ ਸਭਾ ਹਲਕਾ ਸੰਗਰੂਰ ਦੀ ਅਗਵਾਈ 'ਚ ਅਸ਼ਟਾਮ ਫਰੋਸ਼ਾ ਨੂੰ ਬੇਰੁਜ਼ਗਾਰ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਵਲੋਂ ਬੀਬੀ ਰਾਜੋਆਣਾ ਦੇ ਹੱਕ 'ਚ ਪ੍ਰਚਾਰ

ਤਪਾ ਮੰਡੀ, 21 ਜੂਨ (ਪ੍ਰਵੀਨ ਗਰਗ)-ਲੋਕ ਸਭਾ ਹਲਕਾ ਸੰਗਰੂਰ ਉਪ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬਾ ਕਮਲਦੀਪ ਕੌਰ ਰਾਜੋਆਣਾ ਦੇ ਹੱਕ 'ਚ ਪਾਰਟੀ ਵਰਕਰਾਂ ਵਲੋਂ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਉਨ੍ਹਾਂ ਲੋਕਾਂ ਨੂੰ ਬੰਦੀ ਸਿੰਘਾਂ ਦੀ ...

ਪੂਰੀ ਖ਼ਬਰ »

ਰੇਲਾਂ ਦੇ ਠਹਿਰਾਓ ਸੰਬੰਧੀ ਭਾਜਪਾ ਆਗੂਆਂ ਨੂੰ ਮੰਗ-ਪੱਤਰ

ਤਪਾ ਮੰਡੀ, 21 ਜੂਨ (ਪ੍ਰਵੀਨ ਗਰਗ)-ਪੰਜਾਬ ਪ੍ਰਦੇਸ਼ ਅਗਰਵਾਲ ਸੰਮੇਲਨ ਇਕਾਈ ਤਪਾ ਦੇ ਪ੍ਰਧਾਨ ਭੂਸ਼ਨ ਘੜੈਲਾ ਦੀ ਅਗਵਾਈ ਹੇਠ ਸੰਮੇਲਨ ਦੇ ਸਮੂਹ ਮੈਂਬਰਾਂ ਵਲੋਂ ਬੰਦ ਰੇਲਾਂ ਦੇ ਠਹਿਰਾਓ ਸਬੰਧੀ ਭਾਜਪਾ ਆਗੂਆਂ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ | ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਆਪਣੀ ਏਕਤਾ ਪਾਰਟੀ ਪੰਜਾਬ ਦੇ ਐਡਵੋਕੇਟ ਹਸ਼ਨ ਮੁਹੰਮਦ ਭਾਜਪਾ 'ਚ ਸ਼ਾਮਿਲ

ਬਰਨਾਲਾ, 21 ਜੂਨ (ਗੁਰਪ੍ਰੀਤ ਸਿੰਘ ਲਾਡੀ)- ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਵਿਚ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਮਲੇਰਕੋਟਲਾ ਵਿਧਾਨ ਸਭਾ ਹਲਕੇ ਤੋਂ ਆਪਣੀ ਏਕਤਾ ਪਾਰਟੀ ਪੰਜਾਬ ਵਲੋਂ ਚੋਣ ਲੜਨ ...

ਪੂਰੀ ਖ਼ਬਰ »

ਗੋਲਡੀ ਦੇ ਹੱਕ 'ਚ ਮੁਹੰਮਦ ਸਦੀਕ ਤੇ ਸਿਮਰਤ ਕੌਰ ਖੰਗੂੜਾ ਨੇ ਚੋਣ ਜਲਸੇ ਨੂੰ ਕੀਤਾ ਸੰਬੋਧਨ

ਹੰਡਿਆਇਆ, 21 ਜੂਨ (ਗੁਰਜੀਤ ਸਿੰਘ ਖੱੁਡੀ)-ਕਾਂਗਰਸੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਐਮ.ਪੀ. ਜਨਾਬ ਮੁਹੰਮਦ ਸਦੀਕ ਤੇ ਦਲਵੀਰ ਸਿੰਘ ਗੋਲਡੀ ਦੀ ਪਤਨੀ ਬੀਬੀ ਸਿਮਰਤ ਕੌਰ ਖੰਗੂੜਾ ਨੇ ਪਿੰਡ ਖ਼ੁਰਦ ਵਿਖੇ ਚੋਣ ਜਲਸੇ ਸੰਬੋਧਨ ਕੀਤਾ | ...

ਪੂਰੀ ਖ਼ਬਰ »

ਆਊਟਸੋਰਸ ਕਰਮਚਾਰੀਆਂ ਨੇ ਕੀਤੀ ਮੀਟਿੰਗ

ਤਪਾ ਮੰਡੀ, 21 ਜੂਨ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਆਉੂਟਸੋਰਸ ਮੁਲਾਜ਼ਮ ਯੂਨੀਅਨ ਤਪਾ ਦੇ ਪ੍ਰਧਾਨ ਬਲਜੀਤ ਸਿੰਘ ਦੀ ਅਗਵਾਈ ਹੇਠ ਆਊਟਸੋਰਸ ਕਰਮਚਾਰੀਆਂ ਦੀ ਇਕ ਮੀਟਿੰਗ ਸਿਵਲ ਹਸਪਤਾਲ ਤਪਾ ਵਿਖੇ ਹੋਈ | ਮੀਟਿੰਗ ਦੌਰਾਨ ਉਨ੍ਹਾਂ ਸਿਵਲ ਸਰਜਨ ਵਲੋਂ ਨੌਕਰੀਆਂ 'ਤੇ ਬਹਾਲ ...

ਪੂਰੀ ਖ਼ਬਰ »

ਕੇਵਲ ਸਿੰਘ ਢਿੱਲੋਂ ਦੀ ਜਿੱਤ ਨਾਲ ਸੰਗਰੂਰ ਦੇ ਲੋਕਾਂ ਨੂੰ ਹੋਵੇਗਾ ਵੱਡਾ ਲਾਭ-ਰਾਜ ਕੁਮਾਰ ਵੇਰਕਾ

ਮਹਿਲ ਕਲਾਂ, 21 ਜੂਨ (ਅਵਤਾਰ ਸਿੰਘ ਅਣਖੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਿੱਖ ਕੌਮ ਨਾਲ ਗੂੜ੍ਹੀ ਸਾਂਝ ਹੈ | ਉਨ੍ਹਾਂ ਦੇ ਉਪਰਾਲਿਆਂ ਦੇ ਸਦਕਾ ਹੀ ਕਰਤਾਰਪੁਰ ਦਾ ਲਾਂਘਾ ਖੋਲਿ੍ਹਆ, ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਲਾਲ ਕਿਲ੍ਹੇ 'ਤੇ ਮਨਾ ...

ਪੂਰੀ ਖ਼ਬਰ »

ਸਿਮਰਤ ਕੌਰ ਖੰਗੂੜਾ ਵਲੋਂ ਗੋਲਡੀ ਦੇ ਹੱਕ 'ਚ ਚੋਣ ਜਲਸੇ

ਭਦੌੜ, 21 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)- ਕਾਂਗਰਸ ਪਾਰਟੀ ਦੇ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਹੱਕ ਵਿਚ ਉਨ੍ਹਾਂ ਦੀ ਪਤਨੀ ਸਿਮਰਤ ਕੌਰ ਖੰਗੂੜਾ ਨੇ ਪਿੰਡ ਨੈਣੇਵਾਲ, ਜੰਗੀਆਣਾ, ਮੱਝੂਕੇ ਅਤੇ ਤਲਵੰਡੀ ਵਿਖੇ ਚੋਣ ਜਲਸਿਆਂ ...

ਪੂਰੀ ਖ਼ਬਰ »

ਮਾਨ ਸਰਕਾਰ ਨੇ ਇਕ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ-ਰਾਜਾ ਵੜਿੰਗ

ਮਹਿਲ ਕਲਾਂ, 21 ਜੂਨ (ਅਵਤਾਰ ਸਿੰਘ ਅਣਖੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਹੱਕ 'ਚ ਪਿੰਡ ਚੰਨਣਵਾਲ ਵਿਖੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਸਹਿਯੋਗ ਦੀ ਮੰਗ ਕੀਤੀ | ਰਾਜਾ ਵੜਿੰਗ ਨੇ ਕਿਹਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX