ਤਾਜਾ ਖ਼ਬਰਾਂ


ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  9 minutes ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  13 minutes ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  24 minutes ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  about 1 hour ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  about 1 hour ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  about 3 hours ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  about 3 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 2 hours ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  about 3 hours ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  about 3 hours ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  about 4 hours ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਸੰਬੰਧੀ ਪ੍ਰੋਗਰਾਮਾਂ ਦੀ ਰੂਪਰੇਖਾ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਗਏ ਵਫ਼ਦ ਦੇ ਮੈਂਬਰਾਂ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕੀਤੇ ਗਏ...
ਭਲਕੇ ਵਿਆਹ ਦੇ ਬੰਧਨ ’ਚ ਬੱਝਣਗੇ ਆਪ ਵਿਧਾਇਕਾ ਨਰਿੰਦਰ ਕੌਰ ਭਰਾਜ
. . .  about 3 hours ago
ਸੰਗਰੂਰ, 6 ਅਕਤੂਬਰ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਕੱਲ੍ਹ ਨੂੰ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਇਹ ਸਮਾਗਮ ਪਟਿਆਲੇ ਵਿਖੇ ਹੋਣਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਇਸ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।
ਕੈਲੀਫੋਰਨੀਆ 'ਚ ਪੰਜਾਬੀ ਪਰਿਵਾਰ ਦੇ ਕਤਲ ਦੀ ਮੁੱਖ ਮੰਤਰੀ ਮਾਨ ਵਲੋਂ ਕੇਂਦਰੀ ਵਿਦੇਸ਼ ਮੰਤਰੀ ਨੂੰ ਉੱਚ ਪੱਧਰੀ ਜਾਂਚ ਦੀ ਮੰਗ
. . .  about 3 hours ago
ਚੰਡੀਗੜ੍ਹ, 6 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ ਤਿੰਨ ਦਿਨ ਪਹਿਲਾਂ ਅਗਵਾ ਕੀਤੇ ਪੰਜਾਬੀ ਪਰਿਵਾਰ ਦੀ ਮੌਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਕੈਲੀਫੋਰਨੀਆ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ 'ਚ ਭਰਤੀਆਂ ਦਾ ਪੋਸਟਰ ਕੀਤਾ ਜਾਰੀ
. . .  1 minute ago
ਚੰਡੀਗੜ੍ਹ, 6 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੱਢੀਆਂ ਨੌਕਰੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਇਹ ਨੌਕਰੀਆਂ ਬਿਨਾਂ ਰਿਸ਼ਵਤ ਅਤੇ ਬਿਨਾਂ ਕਿਸੇ ਸਿਫਾਰਸ਼ ਤੋਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ...
ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਦਾ ਦਿਹਾਂਤ
. . .  about 6 hours ago
ਮਹਿਲ ਕਲਾਂ, 6 ਅਕਤੂਬਰ (ਅਵਤਾਰ ਸਿੰਘ ਅਣਖੀ )-ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਬਰੇਨ ਅਟੈਕ ਹੋ ਜਾਣ ਕਰਕੇ ਅਚਾਨਕ ਹੀ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 3-30 ਵਜੇ ਪਿੰਡ ਖਿਆਲੀ ( ਨੇੜੇ ਮਹਿਲ ਕਲਾਂ) ਵਿਖੇ ਹੋਵੇਗਾ।
ਬਾਲੀਵੁੱਡ ਗਾਇਕਾ ਨੇਹਾ ਕੱਕੜ ਪਤੀ ਰੋਹਨਪ੍ਰੀਤ ਸਿੰਘ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 6 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਗਾਇਕਾ ਅਤੇ ਰਿਐਲਿਟੀ ਸ਼ੋਅ ਦੀ ਜੱਜ ਨੇਹਾ ਕੱਕੜ ਅੱਜ ਆਪਣੇ ਗਾਇਕ ਪਤੀ ਰੋਹਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ...
ਭਾਰਤ ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, ਫ਼ਾਇਰਿੰਗ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਗਿਆ
. . .  about 7 hours ago
ਅਜਨਾਲਾ, ਗੱਗੋਮਾਹਲ 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀਤੀ ਰਾਤ ਬੀ.ਐੱਸ.ਐੱਫ ਜਵਾਨਾਂ ਵਲੋਂ ਡਰੋਨ ਦੀ ਹਾਲਤ ਦੇਖੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਰਮਦਾਸ ਅਧੀਨ...
ਮਰਸਿਡ ਤੋਂ ਅਗਵਾ ਭਾਰਤੀ ਪਰਿਵਾਰ ਦੇ ਚਾਰਾਂ ਜੀਆਂ ਦੀਆਂ ਮਿਲੀਆਂ ਗੋਲੀਆਂ ਨਾਲ ਵਿੰਨ੍ਹੀਆਂ ਲਾਸ਼ਾਂ
. . .  about 6 hours ago
ਸਾਨ ਫਰਾਂਸਿਸਕੋ, 6 ਅਕਤੂਬਰ (ਐੱਸ.ਅਸ਼ੋਕ ਭੌਰਾ)- ਅਮਰੀਕਾ ਦੇ ਪੰਜਾਬੀ ਭਾਈਚਾਰੇ ਲਈ ਅੱਜ ਦਾ ਦਿਨ ਮਨਹੂਸ ਮੰਦਭਾਗਾ ਅਤੇ ਕਦੇ ਵੀ ਨਾ ਭੁੱਲਣ ਵਾਲਾ ਮੰਨਿਆ ਜਾਂਦਾ ਰਹੇਗਾ। ਪਿਛਲੇ ਤਿੰਨ ਦਿਨਾਂ ਤੋਂ ਇਕ ਪੰਜਾਬੀ ਪਰਿਵਾਰ ਦੇ ਅਗਵਾ ਕੀਤੇ ਚਾਰ...
ਅੱਜ ਭਾਰਤ-ਸਾਊਥ ਅਫ਼ਰੀਕਾ ਪਹਿਲਾ ਵਨਡੇਅ, ਕੋਹਲੀ-ਰੋਹਿਤ ਨਹੀਂ, ਕਪਤਾਨ ਧਵਨ ਕਰਨਗੇ ਧਮਾਲ
. . .  about 7 hours ago
ਨਵੀਂ ਦਿੱਲੀ, 6 ਅਕਤੂਬਰ-ਭਾਰਤੀ ਟੀਮ ਨੇ ਆਪਣੇ ਘਰ 'ਚ ਸਾਊਥ ਅਫ਼ਰੀਕਾ ਨੂੰ ਟੀ-20 ਸੀਰੀਜ਼ 'ਚ 2-1 ਨਾਲ ਹਰਾਇਆ ਹੈ, ਹੁਣ ਦੋਵਾਂ ਟੀਮਾਂ 'ਚ ਤਿੰਨ ਮੈਚਾਂ ਦੀ ਵਨਡੇਅ ਸੀਰੀਜ਼ ਖੇਡੀ ਜਾਵੇਗੀ। ਸੀਰੀਜ਼ ਦਾ ਪਹਿਲਾ ਮੈਚ ਅੱਜ (6 ਅਕਤੂਬਰ) ਲਖਨਊ...
ਦੁਰਗਾ ਵਿਸਰਜਨ ਦੌਰਾਨ ਆਇਆ ਭਿਆਨਕ ਹੜ੍ਹ, 40 ਲੋਕ ਰੁੜ੍ਹੇ, 8 ਲੋਕਾਂ ਦੀ ਮੌਤ
. . .  about 7 hours ago
ਜਲਪਾਈਗੁੜੀ, 6 ਅਕਤੂਬਰ- ਦੁਰਗਾ ਵਿਸਰਜਨ ਦੌਰਾਨ ਜਲਪਾਈਗੁੜੀ ਜ਼ਿਲ੍ਹੇ ਦੇ ਮਾਲ ਬਾਜ਼ਾਰ ਸਥਿਤ ਮਾਲ ਨਦੀ 'ਚ ਭਿਆਨਕ ਹਾਦਸਾ ਵਾਪਰ ਗਿਆ। ਇੱਥੋਂ ਦੀ ਮਲ ਨਦੀ ਦੇ ਪਾਣੀ ਦਾ ਪੱਧਰ ਇਕਦਮ ਵਧਣ ਨਾਲ ਕਈ ਲੋਕ ਨਦੀ 'ਚ ਰੁੜ੍ਹ ਗਏ। ਇਸ ਹਾਦਸੇ 'ਚ ਹੁਣ ਤੱਕ...
ਅਮਰੀਕਾ ਦੇ ਮੈਕਸੀਕੋ ਸਿਟੀ ਹਾਲ ’ਚ ਗੋਲੀਬਾਰੀ, ਮੇਅਰ ਸਮੇਤ ਘੱਟੋ-ਘੱਟ 10 ਲੋਕਾਂ ਦੀ ਹੋਈ ਮੌਤ
. . .  about 8 hours ago
ਲੰਡਨ, 6 ਅਕਤੂਬਰ-ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਮੈਕਸੀਕੋ ਦਾ ਹੈ। ਮੈਕਸੀਕਨ ਸਿਟੀ ਹਾਲ 'ਚ ਸਮੂਹਿਕ ਗੋਲੀਬਾਰੀ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁਰੂਆਤੀ ਜਾਂਚ ਦੇ ਮੁਤਾਬਿਕ ਮਰਨ ਵਾਲਿਆਂ 'ਚ ਮੇਅਰ ਵੀ ਸ਼ਾਮਿਲ ਹੈ।
ਕੇਰਲ 'ਚ ਸਵੇਰੇ-ਸਵੇਰੇ ਦਰਦਨਾਕ ਹਾਦਸਾ, 2 ਬੱਸਾਂ ਦੀ ਟੱਕਰ 'ਚ 9 ਲੋਕਾਂ ਦੀ ਮੌਤ
. . .  about 7 hours ago
ਤਿਰੂਵਨੰਤਪੁਰਮ, 6 ਅਕਤੂਬਰ-ਕੇਰਲ 'ਚ ਅੱਜ ਸਵੇਰੇ-ਸਵੇਰੇ 2 ਬੱਸਾਂ ਦੀ ਟੱਕਰ ਨਾਲ ਦਰਦਨਾਕ ਹਾਦਸਾ ਹੋ ਗਿਆ। ਕੇਰਲ ਦੇ ਪਲਕੜ ਜ਼ਿਲ੍ਹੇ ਦੇ ਵਡੱਕਨਚੇਕੀ 'ਚ ਕੇਰਲ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਨਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਹਾੜ ਸੰਮਤ 554

ਰਾਸ਼ਟਰੀ-ਅੰਤਰਰਾਸ਼ਟਰੀ

ਕੈਨੇਡਾ ਦੇ ਸੰਸਦ ਮੈਂਬਰਾਂ ਨੂੰ ਮਿਲੇਗਾ 'ਪੈਨਿਕ ਬਟਨ'

ਟੋਰਾਂਟੋ, 21 ਜੂਨ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਪੁਲਿਸ ਦੇ ਸੁਰੱਖਿਆ ਕਰਮਚਾਰੀ ਨਹੀਂ ਦਿੱਤੇ ਜਾਂਦੇ ਹਨ ਪਰ ਸੰਸਦ ਮੈਂਬਰਾਂ ਨੂੰ ਜਨਤਕ ਤੌਰ 'ਤੇ ਖਤਰਾ ਵਧਣ ਦੀ ਚੱਲ ਰਹੀ ਚਰਚਾ ਦੌਰਾਨ ਹੁਣ ਸਰਕਾਰ ਵਲੋਂ ਉਨ੍ਹਾਂ ਨੂੰ 'ਪੈਨਿਕ ਬਟਨ' (ਅਲਾਰਮ) ਵਾਲਾ ਇਕ ਯੰਤਰ ਦਿੱਤਾ ਜਾ ਰਿਹਾ ਹੈ, ਜਿਸ ਨੂੰ ਉਹ ਦੇਸ਼ ਭਰ ਵਿਚ ਆਪਣੇ ਨਾਲ਼ ਰੱਖ ਸਕਣਗੇ ਅਤੇ ਖਤਰਾ ਮਹਿਸੂਸ ਹੋਣ 'ਤੇ ਪੈਨਿਕ ਬਟਨ ਦਬਾਇਆ ਜਾ ਸਕੇਗਾ, ਜਿਸ ਨਾਲ ਸਥਨਿਕ ਪੁਲਿਸ ਅਤੇ ਸੰਸਦ ਦੀ ਸੁਰੱਖਿਆ ਸਰਵਿਸ ਦੇ ਅਧਿਕਾਰੀ ਫੁਰਤੀ ਨਾਲ ਕਾਰਵਾਈ ਕਰ ਸਕਣਗੇ | ਸੰਸਦ ਮੈਂਬਰਾਂ ਨੂੰ ਪੈਨਿਕ ਬਟਨ ਆਪਣੇ ਹਲਕੇ ਸਮੇਤ ਦੇਸ਼ ਭਰ ਵਿਚ ਵਿਚਰਦਿਆਂ ਹਰ ਸਮੇਂ ਨਾਲ ਰੱਖਣ ਦੀ ਸਲਾਹ ਦਿੱਤੀ ਗਈ ਹੈ | ਇਸ ਦੌਰਾਨ ਸੰਸਦ ਮੈਂਬਰਾਂ ਨੂੰ ਕਿਸੇ ਅਣਸੁਖਾਵੇਂ ਤੇ ਖਤਰੇ ਵਾਲੇ ਹਾਲਾਤ ਨਾਲ ਨਿਪਟਣ ਦੀ ਸਿਖਲਾਈ ਵੀ ਦਿੱਤੀ ਜਾ ਰਹੀ ਹੈ | ਇਸ ਤੋਂ ਪਹਿਲਾਂ ਕੈਨੇਡਾ ਦੇ ਜਨਤਕ ਸੁਰੱਖਿਆ ਮੰਤਰੀ ਮਾਰਕੋ ਮੈਂਡੀਚੀਨੋ ਨੇ ਆਖਿਆ ਸੀ ਕਿ ਹਥਿਆਰ ਰੱਖਣ ਉਪਰ ਰੋਕ ਲਗਾਉਣ ਵਾਲਾ ਬਿੱਲ ਪੇਸ਼ ਕਰਨ ਮਗਰੋਂ ਬੀਤੇ ਦਿਨੀਂ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ |
ਸੰਸਦ ਮੈਂਬਰ ਜਗਮੀਤ ਸਿੰਘ ਨੂੰ ਵੀ ਬੀਤੇ ਮਹੀਨੇ ਉਂਟਾਰੀਓ 'ਚ ਚੋਣ ਪ੍ਰਚਾਰ ਕਰਦਿਆਂ ਗੁੱਸੇ ਵਿਚ ਆਏ ਮੁਜ਼ਾਹਰਾਕਾਰੀਆਂ ਵਲੋਂ ਪ੍ਰੇਸ਼ਾਨ ਕੀਤਾ ਗਿਆ ਸੀ |

ਬਿ੍ਟੇਨ 'ਚ 30 ਸਾਲਾਂ ਦੇ ਇਤਿਹਾਸ ਦੀ ਸਭ ਤੋਂ ਵੱਡੀ ਰੇਲ ਹੜਤਾਲ

ਲੰਡਨ, 21 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਿ੍ਟੇਨ ਵਿਚ ਬੀਤੇ 30 ਸਾਲਾ ਇਤਿਹਾਸ ਦੀ ਸਭ ਤੋਂ ਵੱਡੀ ਰੇਲ ਹੜਤਾਲ ਹੋਈ ਹੈ, ਜਿਸ ਵਿਚ 11 ਫੀਸਦੀ ਤਨਖਾਹ ਵਾਧੇ ਦੀ ਮੰਗ ਨੂੰ ਲੈ ਕੇ 50000 ਕਾਮੇ ਤਿੰਨ ਦਿਨ ਦੀ ਹੜਤਾਲ 'ਤੇ ਚਲੇ ਗਏ ਹਨ | ਹੜਤਾਲ ਕਾਰਨ ਲੰਡਨ ਦੀ ਅੰਡਰ ਗਰਾਊਾਡ ...

ਪੂਰੀ ਖ਼ਬਰ »

ਹਾਂਗਕਾਂਗ ਦਾ ਮਸ਼ਹੂਰ 'ਜੰਬੋ ਫਲੋਟਿੰਗ ਰੈਸਟੋਰੈਂਟ' ਡੁੱਬਿਆ

ਹਾਂਗਕਾਂਗ, 21 ਜੂਨ (ਏਜੰਸੀ)-ਹਾਂਗਕਾਂਗ ਦਾ ਮਸ਼ਹੂਰ 'ਜੰਬੋ ਫਲੋਟਿੰਗ ਰੈਸਟੋਰੈਂਟ' (ਤੈਰਦਾ ਹੋਇਆ ਹੋਟਲ) ਦੱਖਣੀ ਚੀਨ ਸਾਗਰ ਵਿਚ ਡੁੱਬ ਗਿਆ ਹੈ | ਇਸ ਦੀ ਜਾਣਕਾਰੀ ਇਸ ਦੀ ਮਾਲਕਾਨਾ ਵਾਲੀ ਕੰਪਨੀ ਵਲੋਂ ਦਿੱਤੀ ਗਈ | ਏਬਰਡੀਨ ਰੈਸਟੋਰੈਂਟ ਇੰਟਰਪ੍ਰਾਈਜਜ਼ ਲਿਮਟਿਡ ਨੇ ...

ਪੂਰੀ ਖ਼ਬਰ »

ਨਵ-ਵਿਆਹੀ ਜੋੜੀ ਨੂੰ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤਾ ਆਸ਼ੀਰਵਾਦ

ਕੈਲਗਰੀ, 21 ਜੂਨ (ਜਸਜੀਤ ਸਿੰਘ ਧਾਮੀ)-ਸ੍ਰੋਮਣੀ ਅਕਾਲੀ ਦਲ ਐਨ. ਆਰ. ਆਈ. ਵਿੰਗ ਸੈਂਟਰਲ ਕੈਨੇਡਾ ਦੇ ਚੇਅਰਮੈਨ ਅਮਰਪ੍ਰੀਤ ਸਿੰਘ ਬੈਂਸ ਦੇ ਪਰਿਵਾਰ ਵਿਚ ਵਿਆਹ ਮੌਕੇ ਨਵੀਂ ਵਿਆਹੀ ਜੋੜੀ ਗੁਰਅਮਿ੍ਤਪਾਲ ਸਿੰਘ ਹੇਅਰ ਸਪੁੱਤਰ ਅਵਤਾਰ ਸਿੰਘ ਹੇਅਰ ਅਤੇ ਸੁਖਪ੍ਰੀਤ ਕੌਰ ...

ਪੂਰੀ ਖ਼ਬਰ »

ਡਾ. ਸਵੈਮਾਨ ਸਿੰਘ ਦਾ ਸੋਨ ਤਗਮੇ ਨਾਲ ਸਨਮਾਨ

ਸਾਨ ਫਰਾਂਸਿਸਕੋ, 21 ਜੂਨ (ਐੱਸ.ਅਸ਼ੋਕ ਭੌਰਾ)-ਤਿੰਨ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਚੱਲੇ ਕਿਸਾਨ ਅੰਦੋਲਨ ਵਿਚ ਦਿੱਲੀ ਦੀਆਂ ਸਰਹੱਦਾਂ 'ਤੇ ਅਹਿਮ ਯੋਗਦਾਨ ਪਾਉਣ ਵਾਲੇ ਅਮਰੀਕੀ ਡਾਕਟਰ ਸਵੈਮਾਨ ਸਿੰਘ ਦਾ ਕੈਲੀਫੋਰਨੀਆ ਦੀ ਸੰਗਤ ਵਲੋਂ ਸੋਨ ਤਗਮੇ ਨਾਲ ਸਨਮਾਨ ...

ਪੂਰੀ ਖ਼ਬਰ »

ਪ੍ਰਸਿੱਧ ਸ਼ਾਇਰ ਗੁਰਦੇਵ ਸਿੰਘ ਮਾਨ ਦੀ ਬਰਸੀ ਮੌਕੇ ਵਿਸ਼ੇਸ਼ ਸਮਾਗਮ

ਐਬਟਸਫੋਰਡ, 21 ਜੂਨ (ਗੁਰਦੀਪ ਸਿੰਘ ਗਰੇਵਾਲ)-ਕਨੇਡੀਅਨ ਪੰਜਾਬੀ ਕਲਚਰਲ ਐਸੋਸੀਏਸ਼ਨ ਵੱਲੋਂ ਮਕਬੂਲ ਸ਼ਾਇਰ ਗੁਰਦੇਵ ਸਿੰਘ ਮਾਨ ਦੀ ਅਠਾਰ•ਵੀਂ ਬਰਸੀ ਮਨਾਈ ਗਈ | ਸਮਾਗਮ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਸੁਰਜੀਤ ਸਿੰਘ ਮਾਧੋਪੁਰੀ ਵੱਲੋਂ ਕੀਤੀ ਗਈ | ਸਟੇਜ ਦਾ ...

ਪੂਰੀ ਖ਼ਬਰ »

ਸੰਘੀ ਗੈਸ ਟੈਕਸ ਤੋਂ ਛੋਟ ਬਾਰੇ ਫ਼ੈਸਲਾ ਇਸ ਹਫ਼ਤੇ ਦੇ ਅੰਤ 'ਚ-ਜੋ ਬਾਈਡਨ

ਸੈਕਰਾਮੈਂਟੋ, 21 ਜੂਨ (ਹੁਸਨ ਲੜੋਆ ਬੰਗਾ)-ਗੈਸ ਦੀਆਂ ਵਧੀਆਂ ਕੀਮਤਾਂ ਕਾਰਨ ਬਣੇ ਦਬਾਅ ਦਰਮਿਆਨ ਰਾਸ਼ਟਰਪਤੀ ਜੋ ਬਾਈਡਨ ਨੇ ਕਿਹਾ ਹੈ ਕਿ ਉਹ ਸੰਘੀ ਗੈਸ ਟੈਕਸ ਤੋਂ ਛੁਟਕਾਰਾ ਦਿਵਾਉਣ ਬਾਰੇ ਵਿਚਾਰ ਕਰ ਰਹੇ ਹਨ ਤੇ ਉਹ ਇਸ ਸੰਬੰਧੀ ਐਲਾਨ ਇਸ ਹਫ਼ਤੇ ਦੇ ਅੰਤ ਵਿਚ ਕਰ ...

ਪੂਰੀ ਖ਼ਬਰ »

ਦਿਲਜੀਤ ਵਲੋਂ ਵੈਨਕੂਵਰ ਸ਼ੋਅ ਮੂਸੇਵਾਲਾ, ਦੀਪ ਸਿੱਧੂ ਅਤੇ ਨੰਗਲ ਅੰਬੀਆਂ ਨੂੰ ਸਮਰਪਿਤ

ਵੈਨਕੂਵਰ, 21 ਜੂਨ (ਏਜੰਸੀ)-ਦਿਲਜੀਤ ਦੁਸਾਂਝ ਵਲੋਂ ਬੀਤੇ ਕੱਲ੍ਹ ਵੈਨਕੂਵਰ ਵਿਚ ਕੀਤੇ ਗਏ ਸ਼ੋਅ ਨੂੰ ਸਿੱਧੂ ਮੂਸੇਵਾਲਾ, ਦੀਪ ਸਿੱਧੂ ਅਤੇ ਸੰਦੀਪ ਨੰਗਲ ਅੰਬੀਆਂ ਨੂੰ ਸਮਰਪਿਤ ਕੀਤਾ ਗਿਆ ਅਤੇ ਇਸ ਦੌਰਾਨ ਉਨ੍ਹਾਂ ਨੇ ਉਕਤ ਤਿੰਨੇ ਸ਼ਖ਼ਸੀਅਤਾਂ ਨੂੰ ਭਰਾ ਕਹਿ ਕੇ ...

ਪੂਰੀ ਖ਼ਬਰ »

ਪਿਤਾ ਦਿਵਸ ਮੌਕੇ ਫਰਿਜ਼ਨੋ 'ਚ '10 ਕੇ' ਦੌੜ, ਪੰਜਾਬੀਆਂ ਨੇ ਕਰਵਾਈ ਬੱਲੇ-ਬੱਲੇ

ਸਾਨ ਫਰਾਂਸਿਸਕੋ, 21 ਜੂਨ (ਐੱਸ.ਅਸੋਕ. ਭੌਰਾ)- ਫਰਿਜ਼ਨੋ ਦੇ ਵੁੱਡਵੁਰਡ ਪਾਰਕ ਵਿਚ ਪਿਤਾ ਦਿਵਸ ਨੂੰ ਸਮਰਪਿਤ 56ਵੀਂ 2 ਮੀਲ ਅਤੇ 10 ਕੇ ਦੌੜ ਕਰਵਾਈ ਗਈ | ਦੌੜ ਵਿਚ ਸ਼ਾਮਿਲ ਕੈਲੀਫੋਰਨੀਆ ਨਿਵਾਸੀ ਪੰਜਾਬੀਆਂ ਕਮਲਜੀਤ ਸਿੰਘ ਬੈਨੀਪਾਲ ਨੇ 50 ਸਾਲ ਉਮਰ ਗਰੁੱਪ ਵਿਚ ਤੀਜਾ ...

ਪੂਰੀ ਖ਼ਬਰ »

ਹਾਂਗਕਾਂਗ 'ਚ 8ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਹਾਂਗਕਾਂਗ, 21 ਜੂਨ (ਜੰਗ ਬਹਾਦਰ ਸਿੰਘ)-ਹਾਂਗਕਾਂਗ ਸਥਿਤ ਇੰਡੀਅਨ ਕੌਂਸਲੇਟ ਵਲੋਂ ਹਾਂਗਕਾਂਗ ਕਨਵੈਨਸ਼ਨ ਐਂਡ ਐਗਜ਼ੀਵਿਸ਼ਨ ਸੈਂਟਰ ਵਿਖੇ 8ਵੇਂ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਸਮਾਰੋਹ ਕੀਤਾ ਗਿਆ | ਇਸ ਮੌਕੇ ਕੌਂਸਲ ਜਨਰਲ ਸ੍ਰੀਮਤੀ ਪਿ੍ਅੰਕਾ ਚੌਹਾਨ ...

ਪੂਰੀ ਖ਼ਬਰ »

ਸਸਕੈਟੂਨ 'ਚ ਭਾਰੀ ਮੀਂਹ, ਆਵਾਜਾਈ ਪ੍ਰਭਾਵਿਤ

ਕੈਲਗਰੀ, 21 ਜੂਨ (ਜਸਜੀਤ ਸਿੰਘ ਧਾਮੀ)-ਸਸਕੈਟੂਨ ਵਿਚ ਭਾਰੀ ਮੀਂਹ ਪੈਣ ਕਰਕੇ ਸੜਕਾਂ ਅਤੇ ਗਲੀਆਂ ਪਾਣੀ ਨਾਲ ਭਰ ਗਈਆਂ ਹਨ | ਪੁਲਿਸ ਦਾ ਕਹਿਣਾ ਹੈ ਕਿ ਭਾਰੀ ਬਾਰਿਸ਼ ਤੋਂ ਬਾਅਦ ਕੁਝ ਸੜਕਾਂ ਲੰਘਣ ਯੋਗ ਨਹੀਂ ਰਹੀਆਂ | ਮੀਂਹ ਕਾਰਨ ਬ੍ਰÏਡਵੇਅ ਅਤੇ ਸ਼ਹਿਰ ਦੇ ਹੋਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX