ਤਾਜਾ ਖ਼ਬਰਾਂ


ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  8 minutes ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  12 minutes ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  23 minutes ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  about 1 hour ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  about 1 hour ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  about 3 hours ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  about 3 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 2 hours ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  about 3 hours ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  about 3 hours ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  about 4 hours ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਸੰਬੰਧੀ ਪ੍ਰੋਗਰਾਮਾਂ ਦੀ ਰੂਪਰੇਖਾ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਗਏ ਵਫ਼ਦ ਦੇ ਮੈਂਬਰਾਂ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕੀਤੇ ਗਏ...
ਭਲਕੇ ਵਿਆਹ ਦੇ ਬੰਧਨ ’ਚ ਬੱਝਣਗੇ ਆਪ ਵਿਧਾਇਕਾ ਨਰਿੰਦਰ ਕੌਰ ਭਰਾਜ
. . .  about 3 hours ago
ਸੰਗਰੂਰ, 6 ਅਕਤੂਬਰ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਕੱਲ੍ਹ ਨੂੰ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਇਹ ਸਮਾਗਮ ਪਟਿਆਲੇ ਵਿਖੇ ਹੋਣਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਇਸ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।
ਕੈਲੀਫੋਰਨੀਆ 'ਚ ਪੰਜਾਬੀ ਪਰਿਵਾਰ ਦੇ ਕਤਲ ਦੀ ਮੁੱਖ ਮੰਤਰੀ ਮਾਨ ਵਲੋਂ ਕੇਂਦਰੀ ਵਿਦੇਸ਼ ਮੰਤਰੀ ਨੂੰ ਉੱਚ ਪੱਧਰੀ ਜਾਂਚ ਦੀ ਮੰਗ
. . .  about 3 hours ago
ਚੰਡੀਗੜ੍ਹ, 6 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ ਤਿੰਨ ਦਿਨ ਪਹਿਲਾਂ ਅਗਵਾ ਕੀਤੇ ਪੰਜਾਬੀ ਪਰਿਵਾਰ ਦੀ ਮੌਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਕੈਲੀਫੋਰਨੀਆ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ 'ਚ ਭਰਤੀਆਂ ਦਾ ਪੋਸਟਰ ਕੀਤਾ ਜਾਰੀ
. . .  about 5 hours ago
ਚੰਡੀਗੜ੍ਹ, 6 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੱਢੀਆਂ ਨੌਕਰੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਇਹ ਨੌਕਰੀਆਂ ਬਿਨਾਂ ਰਿਸ਼ਵਤ ਅਤੇ ਬਿਨਾਂ ਕਿਸੇ ਸਿਫਾਰਸ਼ ਤੋਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ...
ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਦਾ ਦਿਹਾਂਤ
. . .  about 6 hours ago
ਮਹਿਲ ਕਲਾਂ, 6 ਅਕਤੂਬਰ (ਅਵਤਾਰ ਸਿੰਘ ਅਣਖੀ )-ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਬਰੇਨ ਅਟੈਕ ਹੋ ਜਾਣ ਕਰਕੇ ਅਚਾਨਕ ਹੀ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 3-30 ਵਜੇ ਪਿੰਡ ਖਿਆਲੀ ( ਨੇੜੇ ਮਹਿਲ ਕਲਾਂ) ਵਿਖੇ ਹੋਵੇਗਾ।
ਬਾਲੀਵੁੱਡ ਗਾਇਕਾ ਨੇਹਾ ਕੱਕੜ ਪਤੀ ਰੋਹਨਪ੍ਰੀਤ ਸਿੰਘ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 6 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਗਾਇਕਾ ਅਤੇ ਰਿਐਲਿਟੀ ਸ਼ੋਅ ਦੀ ਜੱਜ ਨੇਹਾ ਕੱਕੜ ਅੱਜ ਆਪਣੇ ਗਾਇਕ ਪਤੀ ਰੋਹਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ...
ਭਾਰਤ ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, ਫ਼ਾਇਰਿੰਗ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਗਿਆ
. . .  about 7 hours ago
ਅਜਨਾਲਾ, ਗੱਗੋਮਾਹਲ 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀਤੀ ਰਾਤ ਬੀ.ਐੱਸ.ਐੱਫ ਜਵਾਨਾਂ ਵਲੋਂ ਡਰੋਨ ਦੀ ਹਾਲਤ ਦੇਖੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਰਮਦਾਸ ਅਧੀਨ...
ਮਰਸਿਡ ਤੋਂ ਅਗਵਾ ਭਾਰਤੀ ਪਰਿਵਾਰ ਦੇ ਚਾਰਾਂ ਜੀਆਂ ਦੀਆਂ ਮਿਲੀਆਂ ਗੋਲੀਆਂ ਨਾਲ ਵਿੰਨ੍ਹੀਆਂ ਲਾਸ਼ਾਂ
. . .  about 6 hours ago
ਸਾਨ ਫਰਾਂਸਿਸਕੋ, 6 ਅਕਤੂਬਰ (ਐੱਸ.ਅਸ਼ੋਕ ਭੌਰਾ)- ਅਮਰੀਕਾ ਦੇ ਪੰਜਾਬੀ ਭਾਈਚਾਰੇ ਲਈ ਅੱਜ ਦਾ ਦਿਨ ਮਨਹੂਸ ਮੰਦਭਾਗਾ ਅਤੇ ਕਦੇ ਵੀ ਨਾ ਭੁੱਲਣ ਵਾਲਾ ਮੰਨਿਆ ਜਾਂਦਾ ਰਹੇਗਾ। ਪਿਛਲੇ ਤਿੰਨ ਦਿਨਾਂ ਤੋਂ ਇਕ ਪੰਜਾਬੀ ਪਰਿਵਾਰ ਦੇ ਅਗਵਾ ਕੀਤੇ ਚਾਰ...
ਅੱਜ ਭਾਰਤ-ਸਾਊਥ ਅਫ਼ਰੀਕਾ ਪਹਿਲਾ ਵਨਡੇਅ, ਕੋਹਲੀ-ਰੋਹਿਤ ਨਹੀਂ, ਕਪਤਾਨ ਧਵਨ ਕਰਨਗੇ ਧਮਾਲ
. . .  about 7 hours ago
ਨਵੀਂ ਦਿੱਲੀ, 6 ਅਕਤੂਬਰ-ਭਾਰਤੀ ਟੀਮ ਨੇ ਆਪਣੇ ਘਰ 'ਚ ਸਾਊਥ ਅਫ਼ਰੀਕਾ ਨੂੰ ਟੀ-20 ਸੀਰੀਜ਼ 'ਚ 2-1 ਨਾਲ ਹਰਾਇਆ ਹੈ, ਹੁਣ ਦੋਵਾਂ ਟੀਮਾਂ 'ਚ ਤਿੰਨ ਮੈਚਾਂ ਦੀ ਵਨਡੇਅ ਸੀਰੀਜ਼ ਖੇਡੀ ਜਾਵੇਗੀ। ਸੀਰੀਜ਼ ਦਾ ਪਹਿਲਾ ਮੈਚ ਅੱਜ (6 ਅਕਤੂਬਰ) ਲਖਨਊ...
ਦੁਰਗਾ ਵਿਸਰਜਨ ਦੌਰਾਨ ਆਇਆ ਭਿਆਨਕ ਹੜ੍ਹ, 40 ਲੋਕ ਰੁੜ੍ਹੇ, 8 ਲੋਕਾਂ ਦੀ ਮੌਤ
. . .  about 7 hours ago
ਜਲਪਾਈਗੁੜੀ, 6 ਅਕਤੂਬਰ- ਦੁਰਗਾ ਵਿਸਰਜਨ ਦੌਰਾਨ ਜਲਪਾਈਗੁੜੀ ਜ਼ਿਲ੍ਹੇ ਦੇ ਮਾਲ ਬਾਜ਼ਾਰ ਸਥਿਤ ਮਾਲ ਨਦੀ 'ਚ ਭਿਆਨਕ ਹਾਦਸਾ ਵਾਪਰ ਗਿਆ। ਇੱਥੋਂ ਦੀ ਮਲ ਨਦੀ ਦੇ ਪਾਣੀ ਦਾ ਪੱਧਰ ਇਕਦਮ ਵਧਣ ਨਾਲ ਕਈ ਲੋਕ ਨਦੀ 'ਚ ਰੁੜ੍ਹ ਗਏ। ਇਸ ਹਾਦਸੇ 'ਚ ਹੁਣ ਤੱਕ...
ਅਮਰੀਕਾ ਦੇ ਮੈਕਸੀਕੋ ਸਿਟੀ ਹਾਲ ’ਚ ਗੋਲੀਬਾਰੀ, ਮੇਅਰ ਸਮੇਤ ਘੱਟੋ-ਘੱਟ 10 ਲੋਕਾਂ ਦੀ ਹੋਈ ਮੌਤ
. . .  about 8 hours ago
ਲੰਡਨ, 6 ਅਕਤੂਬਰ-ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਮੈਕਸੀਕੋ ਦਾ ਹੈ। ਮੈਕਸੀਕਨ ਸਿਟੀ ਹਾਲ 'ਚ ਸਮੂਹਿਕ ਗੋਲੀਬਾਰੀ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁਰੂਆਤੀ ਜਾਂਚ ਦੇ ਮੁਤਾਬਿਕ ਮਰਨ ਵਾਲਿਆਂ 'ਚ ਮੇਅਰ ਵੀ ਸ਼ਾਮਿਲ ਹੈ।
ਕੇਰਲ 'ਚ ਸਵੇਰੇ-ਸਵੇਰੇ ਦਰਦਨਾਕ ਹਾਦਸਾ, 2 ਬੱਸਾਂ ਦੀ ਟੱਕਰ 'ਚ 9 ਲੋਕਾਂ ਦੀ ਮੌਤ
. . .  about 7 hours ago
ਤਿਰੂਵਨੰਤਪੁਰਮ, 6 ਅਕਤੂਬਰ-ਕੇਰਲ 'ਚ ਅੱਜ ਸਵੇਰੇ-ਸਵੇਰੇ 2 ਬੱਸਾਂ ਦੀ ਟੱਕਰ ਨਾਲ ਦਰਦਨਾਕ ਹਾਦਸਾ ਹੋ ਗਿਆ। ਕੇਰਲ ਦੇ ਪਲਕੜ ਜ਼ਿਲ੍ਹੇ ਦੇ ਵਡੱਕਨਚੇਕੀ 'ਚ ਕੇਰਲ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਨਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਹਾੜ ਸੰਮਤ 554

ਜਲੰਧਰ

ਵੱਖ-ਵੱਖ ਅਦਾਰਿਆਂ ਅਤੇ ਸੰਸਥਾਵਾਂ ਨੇ ਉਤਸ਼ਾਹ ਨਾਲ ਮਨਾਇਆ 'ਅੰਤਰਰਾਸ਼ਟਰੀ ਯੋਗਾ ਦਿਵਸ'

ਜਲੰਧਰ, 21 ਜੂਨ (ਐੱਮ. ਐੱਸ. ਲੋਹੀਆ)-ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਅੱਜ ਸ਼ਹਿਰ ਦੇ ਵੱਖ-ਵੱਖ ਅਦਾਰਿਆਂ ਅਤੇ ਸੰਸਥਾਵਾਂ ਵਲੋਂ ਬਹੁਤ ਹੀ ਉਤਸ਼ਾਹ ਦੇ ਨਾਲ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਦੀ ਅਗਵਾਈ 'ਚ ਪੁਲਿਸ ਲਾਇਨ ਵਿਖੇ ਲਗਾਏ ਗਏ ਯੋਗ ਸ਼ਿਵਰ 'ਚ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ | ਇਸ ਮੌਕੇ ਸ. ਸੰਧੂ ਨੇ ਸੰਬੋਧਨ ਕਰਦੇ ਹੋਏ ਹਾਜ਼ਰ ਵਿਅਕਤੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਸਾਨੂੰ ਯੋਗ ਨੂੰ ਆਪਣੇ ਜੀਵਨ ਦਾ ਹਿੱਸਾ ਬਨਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਰੋਜ਼ਾਨਾ ਕੁਝ ਮਿੰਟਾਂ ਦੇ ਕੀਤੇ ਗਏ ਯੋਗ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਸਾਡੇ ਤੋਂ ਦੂਰ ਰਹਿੰਦੀਆਂ ਹਨ | ਇਸ ਨਾਲ ਜਿੱਥੇ ਸਰੀਰ ਤੰਦਰੁਸਤ ਰਹਿੰਦਾ ਹੈ, ਉੱਥੇ ਵਿਅਕਤੀ ਦਾ ਮਨੋਬੱਲ ਵੀ ਉੱਚਾ ਰਹਿੰਦਾ ਹੈ | ਲਗਾਏ ਗਏ ਯੋਗ ਕੈਂਪ 'ਚ ਆਯੂਰਵੈਦਿਕ ਵਿਭਾਗ ਦੇ ਜ਼ਿਲ੍ਹਾ ਅਫ਼ਸਰ ਡਾ. ਜੋਗਿੰਦਰ ਪਾਲ ਮਹਿਤਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਯੋਗ ਆਸਣਾਂ ਨੂੰ ਕਰਨ ਦੇ ਢੰਗ-ਤਰੀਕਿਆਂ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਜੇ.ਸੀ.ਪੀ. ਨਵਨੀਤ ਸਿੰਘ ਬੈਂਸ, ਏ.ਡੀ.ਸੀ.ਪੀ. (ਸਿਟੀ-1) ਸੁਹੇਲ ਮੀਰ ਕਾਸਿਮ, ਏ.ਡੀ.ਸੀ.ਪੀ. ਸਥਾਨਕ ਅਦਿੱਤਿਆ, ਏ.ਡੀ.ਸੀ.ਪੀ. ਜਾਂਚ ਗੁਰਬਾਜ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ |
ਜਿਲ੍ਹਾਂ ਕਚਹਿਰੀਆਂ 'ਚ ਮਨਾਇਆ ਕੌਮਾਂਤਰੀ ਯੋਗ ਦਿਵਸ
ਜਲੰਧਰ, (ਹਰਵਿੰਦਰ ਸਿੰਘ ਫੁੱਲ)-ਸੁਪਰੀਮ ਕੋਰਟ ਆਫ਼ ਇੰਡੀਆ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹ•ਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹ•ਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਰੁਪਿੰਦਰਜੀਤ ਚਹਿਲ ਦੇ ਨਿਰਦੇਸ਼ਾਂ ਤਹਿਤ ਜ਼ਿਲ•ਾ ਕਚਿਹਰੀਆਂ 'ਚ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਰਜਨੀਸ਼ ਗਰਗ ਇੰਚਾਰਜ ਜ਼ਿਲ•ਾ ਅਤੇ ਸੈਸ਼ਨਜ਼ ਜੱਜ ਜਲੰਧਰ, ਰਾਣਾ ਕੰਵਰਦੀਪ ਕੌਰ ਵਧੀਕ ਜ਼ਿਲ•੍ਹਾ ਅਤੇ ਸੈਸ਼ਨਜ਼ ਜੱਜ ਤੇ ਡਾ. ਗਗਨਦੀਪ ਕੌਰ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹ•ਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹ•ਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹ•ਾ ਕਚਹਿਰੀਆਂ 'ਚ ਯੋਗ ਕੈਂਪ ਲਗਾਇਆ ਗਿਆ | ਰਾਣਾ ਕੰਵਰਦੀਪ ਕੌਰ, ਅਮਨਦੀਪ ਸਿੰਘ ਘੁੰਮਣ ਅਤੇ ਕਰਨਵੀਰ ਸਿੰਘ ਮਾਜੂ ਵਲੋਂ ਯੋਗ ਕੈਂਪ 'ਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਇਸ ਤੋਂ ਇਲਾਵਾ ਵਕੀਲ ਅਤੇ ਜ਼ਿਲ੍ਹਾ ਕਚਹਿਰੀਆਂ ਦੇ ਸਟਾਫ਼ ਨੇ ਵੀ ਕੈਂਪ 'ਚ ਸ਼ਾਮਿਲ ਹੋ ਕੇ ਵੱਖ-ਵੱਖ ਯੋਗ ਆਸਣਾਂ ਅਤੇ ਯੋਗ ਕਿਰਿਆਵਾਂ ਸੰਬੰਧੀ ਜਾਣਕਾਰੀ ਹਾਸਲ ਕੀਤੀ | ਕੈਂਪ 'ਚ ਜ਼ਿਲ੍ਹ•ਾ ਆਯੂਰਵੈਦਿਕ ਅਤੇ ਯੂਨਾਨੀ ਦਫ਼ਤਰ ਜਲੰਧਰ ਤੋਂ ਪੁੱਜੇ ਡਾ. ਮਨਵੀਰ ਕੌਰ , ਡਾ. ਗੁਰਪ੍ਰੀਤ ਕੌਰ, ਡਾ. ਦੀਪਤੀ, ਡਾ. ਪੰਕਜ ਡੋਗਰਾ, ਡਾ. ਸੁਮਨ ਗਿੱਲ (ਸਾਰੇ ਆਯੂਰਵੈਦਿਕ ਮੈਡੀਕਲ ਅਫ਼ਸਰ) ਵਲੋਂ ਜੱਜ ਸਾਹਿਬਾਨ, ਵਕੀਲਾਂ ਅਤੇ ਸਟਾਫ਼ ਨੂੰ ਯੋਗ ਆਸਣਾਂ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਯੋਗ ਸੰਬੰਧੀ ਜਾਗਰੂਕ ਕਰਦਿਆਂ ਆਖਿਆ ਕਿ ਸਿਹਤਮੰਦ ਰਹਿਣ ਲਈ ਸਾਨੂੰ ਜੀਵਨ 'ਚ ਯੋਗ ਨੂੰ ਅਪਨਾਉਣ ਦੀ ਲੋੜ ਹੈ |
ਜ਼ਿਲ੍ਹਾ ਦਿਹਾਤੀ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਮਨਾਇਆ ਯੋਗਾ ਦਿਵਸ
ਜਲੰਧਰ, (ਐੱਮ. ਐੱਸ. ਲੋਹੀਆ)-ਜ਼ਿਲ੍ਹਾ ਦਿਹਾਤੀ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਐੱਸ.ਐੱਸ.ਪੀ. ਸਵਪਨ ਸ਼ਰਮਾ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ | ਇਸ ਮੌਕੇ ਸ੍ਰੀ. ਸ਼ਰਮਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ-ਕੱਲ੍ਹ ਦੇ ਤਨਾਅ ਭਰਪੂਰ ਮਹÏਲ 'ਚ ਹਰ ਇਕ ਪੁਲਿਸ ਕਰਮਚਾਰੀ ਡਿਊਟੀ ਦÏਰਾਨ ਮਾਨਸਿਕ ਦਬਾਅ 'ਚ ਰਹਿੰਦਾ ਹੈ¢ ਯੋਗਾ ਕਰਨ ਨਾਲ ਉਹ ਤਨਾਅ ਮੁਕਤ ਹੋ ਸਕਦਾ ਹੈ, ਜੋ ਆਪਣੀ ਡਿਊਟੀ ਚੁਸਤੀ ਅਤੇ ਫੁਰਤੀ ਨਾਲ ਕਰਨ 'ਚ ਸਫ਼ਲ ਹੋ ਸਕਦਾ ਹੈ¢ ਐੱਸ.ਐੱਸ.ਪੀ. ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਦੀ ਚੰਗੀ ਸਿਹਤ ਅਤੇ ਤੰਦਰੁਸਤੀ ਲਈ ਯੋਗਾ ਕਰਨ ਸੰਬੰਧੀ ਪ੍ਰੇਰਿਤ ਕੀਤਾ |

ਅੰਤਰਰਾਸ਼ਟਰੀ ਗਤਕਾ ਦਿਵਸ ਮੌਕੇ ਸਿੱਖ ਤਾਲਮੇਲ ਕਮੇਟੀ ਨੇ ਕਰਵਾਏ ਮੁਕਾਬਲੇ

ਜਲੰਧਰ, 21 ਜੂਨ (ਹਰਵਿੰਦਰ ਸਿੰਘ ਫੁੱਲ)-ਅੰਤਰਰਾਸ਼ਟਰੀ ਗਤਕਾ ਦਿਵਸ ਸਿੱਖ ਜਥੇਬੰਦੀਆਂ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਿੱਖ ਤਾਲਮੇਲ ਕਮੇਟੀ ਵਲੋਂ ਕਮੇਟੀ ਦੇ ਦਫ਼ਤਰ ਪੁੁਲੀ ਅਲੀ ਮੁਹੱਲਾ ਵਿਖੇ ਵੱਖ-ਵੱਖ ਗਤਕਾ ਟੀਮਾਂ 'ਚ ਮੁੁੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

20 ਹਾਰਸ ਪਾਵਰ ਤੋਂ ਵਧ ਦੀਆਂ ਖੇਤੀ ਮੋਟਰਾਂ ਦਾ ਵਾਧੂ ਲੋਡ ਰੈਗੂਲਰ ਕਰਨ 'ਤੇ ਕੋਈ ਰੋਕ ਨਹੀਂ

ਜਲੰਧਰ, 21 ਜੂਨ (ਸ਼ਿਵ ਸ਼ਰਮਾ)-ਪਾਵਰਕਾਮ ਨੇ ਕਈ ਕਿਸਾਨਾਂ ਦੀਆਂ ਸ਼ਿਕਾਇਤਾਂ ਆਉਣ ਤੋਂ ਬਾਅਦ ਵੀ. ਡੀ. ਐੱਸ. ਸਕੀਮ ਦੇ ਤਹਿਤ 20 ਹਾਰਸ ਪਾਵਰ ਤੋਂ ਵਧ ਵਾਲੀਆਂ ਖੇਤੀ ਮੋਟਰਾਂ ਦਾ ਵਾਧੂ ਲੋਡ ਰੈਗੂਲਰ ਕਰਨ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ | ਪਾਵਰਕਾਮ ਨੇ ਕੁਝ ਦਿਨ ...

ਪੂਰੀ ਖ਼ਬਰ »

ਹਾਈਵੇ ਪ੍ਰਾਜੈਕਟਾਂ ਤਹਿਤ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦਾ ਇਕ ਹਫਤੇ 'ਚ ਕਬਜ਼ਾ ਲੈਣ ਦੀਆਂ ਹਦਾਇਤਾਂ

ਜਲੰਧਰ, 21 ਜੂਨ (ਹਰਵਿੰਦਰ ਸਿੰਘ ਫੁੱਲ)-ਦਿੱਲੀ-ਕਟੜਾ ਐਕਸਪ੍ਰੈਸਵੇ ਅਤੇ ਹੋਰਨਾਂ ਹਾਈਵੇ ਪ੍ਰਾਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਮੰਤਵ ਨਾਲ ਮੁੱਖ ਸਕੱਤਰ, ਅਨਿਰੁੱਧ ਤਿਵਾੜੀ ਵਲੋਂ ਅੱਜ ਕੰਪੀਟੈਂਟ ਅਥਾਰਟੀ ਫਾਰ ਲੈਂਡ ਐਕਿਊਜੀਸ਼ਨ ਨੂੰ ਹਦਾਇਤ ਕੀਤੀ ਗਈ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਦੀ ਟੱਕਰ 2 ਨੌਜਵਾਨਾਂ ਦੀ ਮੌਤ

ਜਮਸ਼ੇਰ ਖ਼ਾਸ, 21 ਜੂਨ (ਅਵਤਾਰ ਤਾਰੀ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਜਮਸ਼ੇਰ ਖ਼ਾਸ ਦੇ ਬੱਸ ਅੱਡੇ ਦੇ ਨਜ਼ਦੀਕ 2 ਨੌਜਵਾਨਾਂ ਦੀ ਟਰੈਕਟਰ-ਟਰਾਲੀ 'ਚ ਟਕਰਾਉਣ ਨਾਲ ਮੌਤ ਹੋ ਗਈ ਅਤੇ ਦੋ ਗੰਭੀਰ ਫੱਟੜ ਹੋਣ ਦਾ ਸਮਾਚਾਰ ਹੈ | ਥਾਣਾ ਸਦਰ ਜਲੰਧਰ ਦੇ ਇੰਚਾਰਜ ਇੰਸਪੈਕਟਰ ...

ਪੂਰੀ ਖ਼ਬਰ »

2 ਔਰਤਾਂ ਵਲੋਂ ਪ੍ਰਾਪਰਟੀ ਡੀਲਰ ਦੇ ਘਰ 'ਚੋਂ 50 ਤੋਲੇ ਸੋਨੇ ਦੇ ਗਹਿਣੇ ਚੋਰੀ

ਜਲੰਧਰ, 21 ਜੂਨ (ਐੱਮ. ਐੱਸ. ਲੋਹੀਆ)-ਸ਼ਕਤੀ ਨਗਰ 'ਚ ਇਕ ਪ੍ਰਾਪਰਟੀ ਡੀਲਰ ਦੇ ਘਰ 'ਚ ਕੰਮ ਪੁੱਛਣ ਦੇ ਬਹਾਨੇ ਆਈਆਂ 2 ਅਣਪਛਾਤੀਆਂ ਅÏਰਤਾਂ ਮਾਲਕਣ ਨੂੰ ਭਰਮਾ ਕੇ ਘਰ ਅੰਦਰੋਂ ਕਰੀਬ 50 ਤੋਲੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰਕੇ ਫਰਾਰ ਹੋ ਗਈਆਂ ਹਨ | ਵਾਰਦਾਤ ਨੂੰ ...

ਪੂਰੀ ਖ਼ਬਰ »

ਵਿਧਾਇਕ ਰਮਨ ਅਰੋੜਾ ਨੇ ਸਾਂਸੀ ਭਾਈਚਾਰੇ ਦੇ ਲੋਕਾਂ ਨਾਲ ਕੀਤੀ ਮੀਟਿੰਗ

ਜਲੰਧਰ ਛਾਉਣੀ, 21 ਜੂਨ (ਪਵਨ ਖਰਬੰਦਾ)- ਵਿਧਾਇਕ ਰਮਨ ਅਰੋੜਾ ਵਲੋਂ ਵਾਰਡ ਨੰ: 13 ਵਿਖੇ ਸਾਂਸੀ ਭਾਈਚਾਰੇ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ | ਇਸ ਦੌਰਾਨ ਸਾਂਸੀ ਭਾਈਚਾਰੇ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਸਰਬ ਸਹਿਮਤੀ ਨਾਲ ਕਮਲ ਸਾਂਸੀ ਦਾ ਨਾਂਅ ਕੌਂਸਲਰ ਦੀਆਂ ...

ਪੂਰੀ ਖ਼ਬਰ »

ਜਲੰਧਰ ਦੇ ਵਿਕਾਸ ਵਰਮਾ ਨੇ ਦੁਬਈ 'ਚ ਜਿੱਤਿਆ ਸੋਨ ਤਗਮਾ

ਜਲੰਧਰ, 21 ਜੂਨ (ਰਣਜੀਤ ਸਿੰਘ ਸੋਢੀ)-ਵਿਕਾਸ ਵਰਮਾ (ਜਾਨ) ਨੇ ਦੁਬਈ ਵਿਖੇ ਹੋ ਰਹੀ ਹੈਵੀ ਵੇਟ ਰਾਅ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ 'ਚ ਸੋਨ ਤਗਮਾ ਪ੍ਰਾਪਤ ਕਰਕੇ ਆਪਣਾ, ਸੂਬੇ ਤੇ ਦੇਸ਼ ਦਾ ਨਾਂਅ ਰੌਸ਼ਨ ਕੀਤਾ | ਦੁਬਈ ਵਿਖੇ ਹੋਈ ਚੈਂਪੀਅਨਸ਼ਿਪ 'ਚ ਵਿਕਾਸ ਨੇ 100 ...

ਪੂਰੀ ਖ਼ਬਰ »

ਰੇਲਵੇ ਟਰੈਕ ਦੀ ਮੁਰੰਮਤ ਲਈ ਸੰਤ ਨਗਰ, ਲਾਡੋਵਾਲੀ ਰੋਡ ਤੇ ਕੈਂਬਰਿਜ ਇੰਟਰਨੈਸ਼ਲ ਸਕੂਲ ਦੇ ਫਾਟਕ 3 ਘੰਟੇ ਰਹੇ ਬੰਦ

ਜਲੰਧਰ, 21 ਜੂਨ (ਰਣਜੀਤ ਸਿੰਘ ਸੋਢੀ)-ਜਲੰਧਰ-ਨਕੋਦਰ ਰੇਲਵੇ ਟਰੈਕ 'ਤੇ ਚੱਲ ਰਹੀ ਮੁਰੰਮਤ ਕਾਰਨ ਤਿੰਨ ਘੰਟੇ ਸੰਤ ਨਗਰ, ਲਾਡੋਵਾਲੀ ਰੋਡ ਫਾਟਕ ਤੇ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਦੇ ਫਾਟਕ ਬੰਦ ਰਹੇ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੁੱਲ 1,18,453 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾ ਕੇ 98.4 ਫੀਸਦੀ ਟੀਚਾ ਕੀਤਾ ਪ੍ਰਾਪਤ

ਜਲੰਧਰ, 21 ਜੂਨ (ਐੱਮ. ਐੱਸ. ਲੋਹੀਆ)-ਮਾਈਗ੍ਰੇਟਰੀ ਪਲਸ ਪੋਲੀਓ ਰਾਊਾਡ ਦੇ ਤੀਜੇ ਦਿਨ ਪੋਲੀਓ ਵੈਕਸੀਨੇਸ਼ਨ ਟੀਮਾਂ ਵਲੋਂ 0 ਤੋਂ 5 ਸਾਲ ਤੱਕ ਦੀ ਉਮਰ ਦੇ 28835 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ¢ ਇਸ ਸੰਬੰਧ ਸਿਵਲ ਸਰਜਨ ਡਾ. ਰਮਨ ਸ਼ਰਮਾ ਨੇ ਦੱਸਿਆ ਕਿ ਸਿਹਤ ...

ਪੂਰੀ ਖ਼ਬਰ »

ਬਸਤੀ ਸ਼ੇਖ ਰੋਡ ਕੋਲ ਸਾਮਾਨ ਕੀਤਾ ਜ਼ਬਤ

ਜਲੰਧਰ, 21 ਜੂਨ (ਸ਼ਿਵ)-ਨਿਗਮ ਦੀ ਤਹਿਬਾਜ਼ਾਰੀ ਵਿਭਾਗ ਦੀ ਟੀਮ ਨੇ ਕਾਰਵਾਈ ਕਰਦੇ ਹੋਏ ਬਸਤੀ ਸ਼ੇਖ ਅਤੇ ਕੁਕੀ ਢਾਬ ਦੇ ਕੋਲ ਦੁਕਾਨਾਂ ਦੇ ਬਾਹਰ ਲੱਗਿਆ ਸਾਮਾਨ ਜ਼ਬਤ ਕਰ ਲਿਆ | ਸੁਪਰਡੈਂਟ ਮਨਦੀਪ ਸਿੰਘ ਮਿੱਠੂ ਨੇ ਕਿਹਾ ਕਿ ਦੁਕਾਨਦਾਰਾਂ ਨੂੰ ਪਹਿਲਾਂ ਆਗਾਹ ਕੀਤਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX