ਤਾਜਾ ਖ਼ਬਰਾਂ


ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  8 minutes ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  9 minutes ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  3 minutes ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  41 minutes ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  about 1 hour ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  about 1 hour ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  about 3 hours ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  about 3 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 3 hours ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  about 4 hours ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  about 3 hours ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  about 4 hours ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਸੰਬੰਧੀ ਪ੍ਰੋਗਰਾਮਾਂ ਦੀ ਰੂਪਰੇਖਾ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਗਏ ਵਫ਼ਦ ਦੇ ਮੈਂਬਰਾਂ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕੀਤੇ ਗਏ...
ਭਲਕੇ ਵਿਆਹ ਦੇ ਬੰਧਨ ’ਚ ਬੱਝਣਗੇ ਆਪ ਵਿਧਾਇਕਾ ਨਰਿੰਦਰ ਕੌਰ ਭਰਾਜ
. . .  about 3 hours ago
ਸੰਗਰੂਰ, 6 ਅਕਤੂਬਰ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਕੱਲ੍ਹ ਨੂੰ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਇਹ ਸਮਾਗਮ ਪਟਿਆਲੇ ਵਿਖੇ ਹੋਣਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਇਸ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।
ਕੈਲੀਫੋਰਨੀਆ 'ਚ ਪੰਜਾਬੀ ਪਰਿਵਾਰ ਦੇ ਕਤਲ ਦੀ ਮੁੱਖ ਮੰਤਰੀ ਮਾਨ ਵਲੋਂ ਕੇਂਦਰੀ ਵਿਦੇਸ਼ ਮੰਤਰੀ ਨੂੰ ਉੱਚ ਪੱਧਰੀ ਜਾਂਚ ਦੀ ਮੰਗ
. . .  about 3 hours ago
ਚੰਡੀਗੜ੍ਹ, 6 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ ਤਿੰਨ ਦਿਨ ਪਹਿਲਾਂ ਅਗਵਾ ਕੀਤੇ ਪੰਜਾਬੀ ਪਰਿਵਾਰ ਦੀ ਮੌਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਕੈਲੀਫੋਰਨੀਆ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ 'ਚ ਭਰਤੀਆਂ ਦਾ ਪੋਸਟਰ ਕੀਤਾ ਜਾਰੀ
. . .  about 5 hours ago
ਚੰਡੀਗੜ੍ਹ, 6 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੱਢੀਆਂ ਨੌਕਰੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਇਹ ਨੌਕਰੀਆਂ ਬਿਨਾਂ ਰਿਸ਼ਵਤ ਅਤੇ ਬਿਨਾਂ ਕਿਸੇ ਸਿਫਾਰਸ਼ ਤੋਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ...
ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਦਾ ਦਿਹਾਂਤ
. . .  about 6 hours ago
ਮਹਿਲ ਕਲਾਂ, 6 ਅਕਤੂਬਰ (ਅਵਤਾਰ ਸਿੰਘ ਅਣਖੀ )-ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਬਰੇਨ ਅਟੈਕ ਹੋ ਜਾਣ ਕਰਕੇ ਅਚਾਨਕ ਹੀ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 3-30 ਵਜੇ ਪਿੰਡ ਖਿਆਲੀ ( ਨੇੜੇ ਮਹਿਲ ਕਲਾਂ) ਵਿਖੇ ਹੋਵੇਗਾ।
ਬਾਲੀਵੁੱਡ ਗਾਇਕਾ ਨੇਹਾ ਕੱਕੜ ਪਤੀ ਰੋਹਨਪ੍ਰੀਤ ਸਿੰਘ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 6 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਗਾਇਕਾ ਅਤੇ ਰਿਐਲਿਟੀ ਸ਼ੋਅ ਦੀ ਜੱਜ ਨੇਹਾ ਕੱਕੜ ਅੱਜ ਆਪਣੇ ਗਾਇਕ ਪਤੀ ਰੋਹਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ...
ਭਾਰਤ ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, ਫ਼ਾਇਰਿੰਗ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਗਿਆ
. . .  about 7 hours ago
ਅਜਨਾਲਾ, ਗੱਗੋਮਾਹਲ 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀਤੀ ਰਾਤ ਬੀ.ਐੱਸ.ਐੱਫ ਜਵਾਨਾਂ ਵਲੋਂ ਡਰੋਨ ਦੀ ਹਾਲਤ ਦੇਖੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਰਮਦਾਸ ਅਧੀਨ...
ਮਰਸਿਡ ਤੋਂ ਅਗਵਾ ਭਾਰਤੀ ਪਰਿਵਾਰ ਦੇ ਚਾਰਾਂ ਜੀਆਂ ਦੀਆਂ ਮਿਲੀਆਂ ਗੋਲੀਆਂ ਨਾਲ ਵਿੰਨ੍ਹੀਆਂ ਲਾਸ਼ਾਂ
. . .  about 7 hours ago
ਸਾਨ ਫਰਾਂਸਿਸਕੋ, 6 ਅਕਤੂਬਰ (ਐੱਸ.ਅਸ਼ੋਕ ਭੌਰਾ)- ਅਮਰੀਕਾ ਦੇ ਪੰਜਾਬੀ ਭਾਈਚਾਰੇ ਲਈ ਅੱਜ ਦਾ ਦਿਨ ਮਨਹੂਸ ਮੰਦਭਾਗਾ ਅਤੇ ਕਦੇ ਵੀ ਨਾ ਭੁੱਲਣ ਵਾਲਾ ਮੰਨਿਆ ਜਾਂਦਾ ਰਹੇਗਾ। ਪਿਛਲੇ ਤਿੰਨ ਦਿਨਾਂ ਤੋਂ ਇਕ ਪੰਜਾਬੀ ਪਰਿਵਾਰ ਦੇ ਅਗਵਾ ਕੀਤੇ ਚਾਰ...
ਅੱਜ ਭਾਰਤ-ਸਾਊਥ ਅਫ਼ਰੀਕਾ ਪਹਿਲਾ ਵਨਡੇਅ, ਕੋਹਲੀ-ਰੋਹਿਤ ਨਹੀਂ, ਕਪਤਾਨ ਧਵਨ ਕਰਨਗੇ ਧਮਾਲ
. . .  about 7 hours ago
ਨਵੀਂ ਦਿੱਲੀ, 6 ਅਕਤੂਬਰ-ਭਾਰਤੀ ਟੀਮ ਨੇ ਆਪਣੇ ਘਰ 'ਚ ਸਾਊਥ ਅਫ਼ਰੀਕਾ ਨੂੰ ਟੀ-20 ਸੀਰੀਜ਼ 'ਚ 2-1 ਨਾਲ ਹਰਾਇਆ ਹੈ, ਹੁਣ ਦੋਵਾਂ ਟੀਮਾਂ 'ਚ ਤਿੰਨ ਮੈਚਾਂ ਦੀ ਵਨਡੇਅ ਸੀਰੀਜ਼ ਖੇਡੀ ਜਾਵੇਗੀ। ਸੀਰੀਜ਼ ਦਾ ਪਹਿਲਾ ਮੈਚ ਅੱਜ (6 ਅਕਤੂਬਰ) ਲਖਨਊ...
ਦੁਰਗਾ ਵਿਸਰਜਨ ਦੌਰਾਨ ਆਇਆ ਭਿਆਨਕ ਹੜ੍ਹ, 40 ਲੋਕ ਰੁੜ੍ਹੇ, 8 ਲੋਕਾਂ ਦੀ ਮੌਤ
. . .  about 7 hours ago
ਜਲਪਾਈਗੁੜੀ, 6 ਅਕਤੂਬਰ- ਦੁਰਗਾ ਵਿਸਰਜਨ ਦੌਰਾਨ ਜਲਪਾਈਗੁੜੀ ਜ਼ਿਲ੍ਹੇ ਦੇ ਮਾਲ ਬਾਜ਼ਾਰ ਸਥਿਤ ਮਾਲ ਨਦੀ 'ਚ ਭਿਆਨਕ ਹਾਦਸਾ ਵਾਪਰ ਗਿਆ। ਇੱਥੋਂ ਦੀ ਮਲ ਨਦੀ ਦੇ ਪਾਣੀ ਦਾ ਪੱਧਰ ਇਕਦਮ ਵਧਣ ਨਾਲ ਕਈ ਲੋਕ ਨਦੀ 'ਚ ਰੁੜ੍ਹ ਗਏ। ਇਸ ਹਾਦਸੇ 'ਚ ਹੁਣ ਤੱਕ...
ਅਮਰੀਕਾ ਦੇ ਮੈਕਸੀਕੋ ਸਿਟੀ ਹਾਲ ’ਚ ਗੋਲੀਬਾਰੀ, ਮੇਅਰ ਸਮੇਤ ਘੱਟੋ-ਘੱਟ 10 ਲੋਕਾਂ ਦੀ ਹੋਈ ਮੌਤ
. . .  about 8 hours ago
ਲੰਡਨ, 6 ਅਕਤੂਬਰ-ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਮੈਕਸੀਕੋ ਦਾ ਹੈ। ਮੈਕਸੀਕਨ ਸਿਟੀ ਹਾਲ 'ਚ ਸਮੂਹਿਕ ਗੋਲੀਬਾਰੀ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁਰੂਆਤੀ ਜਾਂਚ ਦੇ ਮੁਤਾਬਿਕ ਮਰਨ ਵਾਲਿਆਂ 'ਚ ਮੇਅਰ ਵੀ ਸ਼ਾਮਿਲ ਹੈ।
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਹਾੜ ਸੰਮਤ 554

ਮਾਨਸਾ

ਮਾਨਸਾ ਜ਼ਿਲ੍ਹੇ 'ਚ 8ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਮਾਨਸਾ, 21 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- 8ਵਾਂ ਅੰਤਰਰਾਸ਼ਟਰੀ ਯੋਗ ਦਿਵਸ ਜ਼ਿਲ੍ਹੇ 'ਚ ਉਤਸ਼ਾਹ ਮਨਾਇਆ ਗਿਆ | ਵੱਖ-ਵੱਖ ਥਾਵਾਂ 'ਤੇ ਯੋਗ ਆਸਣ ਕਰਵਾਉਣ ਮੌਕੇ ਯੋਗ ਗੁਰੂਆਂ ਨੇ ਕਿਹਾ ਕਿ ਯੋਗ ਪੁਰਾਣੀ ਵਿਧੀ ਹੈ | ਉਨ੍ਹਾਂ ਕਿਹਾ ਕਿ ਇਸ ਵਿਧੀ ਰਾਹੀਂ ਮਨੁੱਖ ਸਰੀਰਕ ਅਤੇ ਮਾਨਸਿਕ ਪੱਖੋਂ ਮਜ਼ਬੂਤ ਹੁੰਦਾ ਹੈ, ਇਸ ਲਈ ਹਰ ਵਿਅਕਤੀ ਨੂੰ ਯੋਗ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ |
ਯੋਗਾ ਦੀ ਮਨੁੱਖੀ ਜ਼ਿੰਦਗੀ 'ਚ ਵਿਸ਼ੇਸ਼ ਅਹਿਮੀਅਤ- ਵਧੀਕ ਡਿਪਟੀ ਕਮਿਸ਼ਨਰ
ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ 8ਵਾਂ ਕੌਮਾਂਤਰੀ ਯੋਗ ਦਿਵਸ ਸਥਾਨਕ ਸੈਂਟਰਲ ਪਾਰਕ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮਾਨਸਾ ਦੇ ਸਹਿਯੋਗ ਨਾਲ ਮਨਾਇਆ ਗਿਆ | ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਨਜੋਤ ਕੌਰ ਅਤੇ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਹਰਪ੍ਰੀਤ ਸਿੰਘ ਵਲੋਂ ਸ਼ਮ੍ਹਾ ਰੌਸ਼ਨ ਕਰ ਕੇ ਇਸ ਦੀ ਸ਼ੁਰੂਆਤ ਕੀਤੀ ਗਈ | ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਰੋਜ਼ਾਨਾ ਯੋਗਾ ਕਰਨਾ ਚਾਹੀਦਾ ਹੈ | ਯੋਗਾ ਸਾਡੇ ਵਿਅਕਤੀਤਵ ਵਿਚ ਸੰਤੁਲਨ ਪੈਦਾ ਕਰਦਾ ਹੈ ਅਤੇ ਸਾਨੂੰ ਸਰੀਰਕ ਅਤੇ ਆਤਮਿਕ ਤੌਰ 'ਤੇ ਤੰਦਰੁਸਤੀ ਪ੍ਰਦਾਨ ਕਰਦਾ ਹੈ | ਇਸ ਮੌਕੇ ਐਮ.ਡੀ.ਆਯੁਰਵੈਦਿਕ-ਕਮ-ਜ਼ਿਲ੍ਹਾ ਨੋਡਲ ਅਫ਼ਸਰ ਡਾ. ਵਰਿੰਦਰ ਕੁਮਾਰ ਵਲੋਂ ਵਿਸਥਾਰ ਪੂਰਵਕ ਢੰਗ ਨਾਲ ਯੋਗਾ ਕਰਵਾਇਆ ਗਿਆ | ਹਰਭਜਨ ਅਰੋੜਾ ਅਤੇ ਵਿਸਾਖਾ ਸਿੰਘ ਬੋਹਾ ਵੱਲੋਂ ਯੋਗ ਆਸਣ ਕਰਵਾਏ ਗਏ | ਆਯੁਰਵੇਦ ਮੈਡੀਕਲ ਅਫ਼ਸਰ ਡਾ. ਪੂਜਾ ਅਰੋੜਾ ਅਤੇ ਡਾ. ਸੀਮਾ ਗੋਇਲ ਵਲੋਂ ਮੌਜੂਦ ਲੋਕਾਂ ਨੂੰ ਯੋਗ ਦੇ ਫ਼ਾਇਦੇ ਦੱਸਦਿਆਂ ਰੋਜ਼ਾਨਾ ਯੋਗ ਕਰਨ ਲਈ ਪ੍ਰੇਰਿਤ ਕੀਤਾ | ਸੈਂਟਰਲ ਪਾਰਕ ਵਿਖੇ ਬੂਟੇ ਵੀ ਲਗਾਏ ਗਏ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਣਜੀਤ ਸਿੰਘ ਰਾਏ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਰਘਬੀਰ ਸਿੰਘ ਮਾਨ ਅਤੇ ਐਨ.ਐਸ.ਐਸ. ਅਫ਼ਸਰ ਜਸਪਾਲ ਸਿੰਘ ਤੋਂ ਇਲਾਵਾ ਸਰਕਾਰੀ ਆਈ.ਟੀ.ਆਈ. ਮਾਨਸਾ, ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਗਾਂਧੀ ਸੀਨੀਅਰ ਸੈਕੰਡਰੀ ਸਕੂਲ ਦੇ ਵਲੰਟੀਅਰ ਮੌਜੂਦ ਸਨ |
ਪੁਲਿਸ ਲਾਈਨ ਮਾਨਸਾ 'ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਗੌਰਵ ਤੂਰਾ ਐਸ.ਐਸ.ਪੀ. ਦੀ ਅਗਵਾਈ ਹੇਠ ਮਾਨਸਾ ਪੁਲਿਸ ਵਲੋਂ ਸਥਾਨਕ ਪੁਲਿਸ ਲਾਈਨ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਉਨ੍ਹਾਂ ਦੱਸਿਆ ਕਿ ਸਿਹਤ ਨੂੰ ਤੰਦਰੁਸਤ ਰੱਖਣ ਲਈ ਰਾਕੇਸ਼ ਕੁਮਾਰ ਕਪਤਾਨ ਪੁਲਿਸ (ਸਥਾਨਕ) ਮਾਨਸਾ ਦੀ ਨਿਗਰਾਨੀ ਹੇਠ ਸਵੇਰੇ 6 ਵਜੇ ਤੋਂ 7 ਵਜੇ ਤੱਕ ਪੁਲਿਸ ਲਾਈਨ 'ਚ ਸਹਾਇਕ ਥਾਣੇਦਾਰ ਯਾਦਵਿੰਦਰ ਸਿੰਘ ਯੋਗਾ ਇੰਸਟਰਕਟਰ ਵਲੋਂ ਯੋਗ ਆਸਣ ਕਰਵਾਏ ਗਏ, ਜਿਸ ਵਿਚ ਸੁਖਅੰਮਿ੍ਤ ਸਿੰਘ ਡੀ.ਐਸ.ਪੀ. ਬੁਢਲਾਡਾ, ਖੁਸ਼ਬੀਰ ਕੌਰ ਡੀ.ਐਸ.ਪੀ. (ਸੀ.ਏ.ਡਬਲਯੂ ਐਂਡ.ਸੀ.) ਮਾਨਸਾ, ਡਾ. ਬਰਜਿੰਦਰ ਸਿੰਘ ਮੈਡੀਕਲ ਅਫ਼ਸਰ ਪੁਲਿਸ ਲਾਈਨ ਹਸਪਤਾਲ ਮਾਨਸਾ ਅਤੇ ਮੁੱਖ ਅਫ਼ਸਰ ਥਾਣਾ ਤੋਂ ਇਲਾਵਾ ਸਾਰੇ ਥਾਣਿਆਂ/ਚੌਕੀਆਂ/ਯੂਨਿਟਾਂ, ਦਫ਼ਤਰਾਂ ਅਤੇ ਪੁਲਿਸ ਲਾਈਨ ਮਾਨਸਾ ਦੇ 272 ਕਰਮਚਾਰੀਆਂ ਨੇ ਯੋਗਾ ਵਿਚ ਹਿੱਸਾ ਲਿਆ | ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਦੱਸਿਆ ਕਿ ਪੁਲਿਸ ਕਰਮਚਾਰੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਫਿੱਟ ਰੱਖਣ ਲਈ ਯੋਗਾ ਆਸਣ ਬਹੁਤ ਜ਼ਰੂਰੀ ਹਨ |
ਯੋਗ ਦਿਵਸ ਮੌਕੇ 300 ਲੋਕਾਂ ਨੇ ਭਾਗ ਲਿਆ
ਪਤੰਜਲੀ ਯੋਗ ਪੀਠ ਅਤੇ ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਅੱਠਵਾਂ ਅੰਤਰਰਾਸ਼ਟਰੀ ਯੋਗ ਦਿਵਸ ਸਥਾਨਕ ਖ਼ਾਲਸਾ ਸਕੂਲ ਦੇ ਖੇਡ ਮੈਦਾਨ ਵਿਚ ਮਨਾਇਆ ਗਿਆ | ਯੋਗ ਆਚਾਰੀਆ ਬਾਬੂ ਦੀਪ ਚੰਦ ਦੀ ਅਗਵਾਈ ਹੇਠ ਪਤੰਜਲੀ ਯੋਗ ਪੀਠ ਸਾਈਕਲ ਗਰੁੱਪ ਦੇ ਮੈਂਬਰਾਂ ਤੋਂ ਇਲਾਵਾ ਨਹਿਰੂ ਯੁਵਾ ਕੇਂਦਰ ਨਾਲ ਸਬੰਧਿਤ ਯੂਥ ਕਲੱਬਾਂ ਦੇ ਵਲੰਟੀਅਰਾਂ ਅਤੇ ਜ਼ਿਲੇ੍ਹ ਦੀਆਂ ਵਪਾਰਕ ਅਤੇ ਸਮਾਜਿਕ ਸੰਸਥਾਵਾਂ ਦੇ 300 ਦੇ ਕਰੀਬ ਲੋਕਾਂ ਨੇ ਭਾਗ ਲਿਆ | ਕੇਂਦਰ ਦੇ ਜ਼ਿਲ੍ਹਾ ਯੂਥ ਅਫ਼ਸਰ ਸਰਬਜੀਤ ਸਿੰਘ ਅਤੇ ਲੇਖਾ ਅਤੇ ਪ੍ਰੋਗਰਾਮ ਸੁਪਰਵਾਈਜ਼ਰ ਡਾ. ਸੰਦੀਪ ਘੰਡ ਨੇ ਕਿਹਾ ਕਿ ਸਾਇੰਸ ਨੇ ਵੀ ਇਹ ਸਾਬਤ ਕਰ ਦਿੱਤਾ ਹੈ ਕਿ ਯੋਗ ਨਾਲ ਕਈ ਬਿਮਾਰੀਆਂ ਨੂੰ ਮਾਤ ਦਿੱਤੀ ਜਾ ਸਕਦੀ ਹੈ | ਸਾਈਕਲ ਗਰੁੱਪ ਦੇ ਪ੍ਰਧਾਨ ਡਾ. ਜਨਕ ਰਾਜ ਸਿੰਗਲਾ ਅਤੇ ਸਿੱਖਿਆ ਵਿਕਾਸ ਮੰਚ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਸਿੱਧੂ ਨੇ ਵੀ ਵਿਚਾਰ ਪ੍ਰਗਟ ਕੀਤੇ | ਯੋਗ ਗੁਰੂ ਅਜੇ ਕੁਮਾਰ ਗਰਗ, ਕਿ੍ਸ਼ਨ ਲਾਲ, ਗੁਰਦਾਸ ਸ਼ੈਟੀ ਅਤੇ ਔਰਤ ਆਗੂ ਸ਼ਕੰੁਤਲਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਪਤੰਜਲੀ ਯੋਗ ਪੀਠ ਵਲੋਂ ਯੁਵਾ ਗਰੁੱਪ ਦਾ ਗਠਨ ਕੀਤਾ ਗਿਆ, ਜਿਸ ਵਿਚ ਵਿਸ਼ਾਲ ਸ਼ਰਮਾ, ਮਨੀ, ਮਨੋਜ ਕੁਮਾਰ, ਡਾ.ਕਿ੍ਸ਼ਨ, ਮੁਕੇਸ਼ ਬਾਂਸਲ, ਵਿਕਾਸ ਅਰੋੜਾ ਸ਼ਾਮਲ ਹਨ | ਇਸ ਮੌਕੇ ਸ਼ਾਮ ਲਾਲ, ਕਿ੍ਸ਼ਨ ਜੋਗਾ, ਲਵਲੀ ਅਹੂਜਾ, ਕੋਚ ਭਗਵਾਨ ਦਾਸ ਕਸਤੂਰੀ, ਰੁਲਦੂ ਰਾਮ ਨੰਦਗੜ੍ਹੀਆ, ਸੰਜੀਵ ਪਿੰਕਾ, ਮਨੋਜ ਕੁਮਾਰ ਛਾਪਿਆਂਵਾਲੀ, ਗੁਰਪ੍ਰੀਤ ਸਿੰਘ ਨੰਦਗੜ੍ਹ, ਬੇਅੰਤ ਕੌਰ ਕਿਸ਼ਨਗੜ੍ਹ ਫਰਵਾਹੀ, ਗੁਰਪ੍ਰੀਤ ਕੌਰ ਅਕਲੀਆ, ਕੁਲਦੀਪ ਸਿੰਘ ਮਾਨਸਾ, ਕਰਮਜੀਤ ਸਿੰਘ ਆਦਿ ਹਾਜ਼ਰ ਸਨ |
ਸਰਵਹਿਤਕਾਰੀ ਵਿੱਦਿਆ ਮੰਦਰ ਸਕੂਲ 'ਚ ਯੋਗਾ ਦਿਵਸ ਮਨਾਇਆ
ਸਥਾਨਕ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ 'ਚ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਕੂਲ ਸਟਾਫ਼, ਵਿਦਿਆਰਥੀਆਂ ਅਤੇ ਬੱਚਿਆਂ ਦੇ ਮਾਪਿਆਂ ਵਲੋਂ ਯੋਗ ਆਸਣ ਉਤਸ਼ਾਹ ਨਾਲ ਕੀਤੇ ਗਏ | ਯੋਗ ਗੁਰੂ ਈਸ਼ਵਰ ਗੋਇਲ ਵਲੋਂ ਯੋਗ ਦੀਆਂ ਵੱਖ-ਵੱਖ ਕਿਰਿਆਵਾਂ ਅਤੇ ਯੋਗ ਆਸਣ ਕਰਵਾਏ ਗਏ | ਉਨ੍ਹਾਂ ਕਿਹਾ ਕਿ ਯੋਗ ਕੇਵਲ ਵਿਅਕਤੀ ਨੂੰ ਸਰੀਰਕ ਤੌਰ 'ਤੇ ਤੰਦਰੁਸਤ ਹੀ ਨਹੀਂ ਰੱਖਦਾ ਬਲਕਿ ਮਾਨਸਿਕ ਤੌਰ 'ਤੇ ਵੀ ਮਜ਼ਬੂਤ ਰੱਖਦਾ ਹੈ | ਪਿ੍ੰਸੀਪਲ ਜਗਦੀਪ ਕੁਮਾਰ ਪਟਿਆਲ ਨੇ ਯੋਗ ਗੁਰੂ ਈਸ਼ਵਰ ਚੰਦ ਗੋਇਲ ਦਾ ਸਨਮਾਨ ਕੀਤਾ |
ਡੀ.ਏ.ਵੀ. ਸਕੂਲ 'ਚ ਯੋਗ ਦਿਵਸ ਮਨਾਇਆ
ਸਥਾਨਕ ਡੀ.ਏ.ਵੀ. ਸਕੂਲ 'ਚ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅਧਿਆਪਕਾਂ, ਐਨ.ਸੀ.ਸੀ. ਕੈਡਟਾਂ ਅਤੇ ਵਿਦਿਆਰਥੀਆਂ ਵਲੋਂ ਵੱਖ ਵੱਖ ਤਰ੍ਹਾਂ ਦੇ ਯੋਗਾ ਅਭਿਆਸ ਕਰ ਕੇ ਮਨਾਇਆ ਗਿਆ | ਯੋਗ ਅਧਿਆਪਕ ਹਰਮਨ ਸਿੰਘ ਨੇ ਦੱਸਦਿਆਂ ਕਿਹਾ ਕਿ ਯੋਗ ਸਰੀਰ ਅਤੇ ਮਨ ਦੀ ਸ਼ਾਂਤੀ ਦੇ ਲਈ ਬਹੁਤ ਜ਼ਰੂਰੀ ਹੈ | ਹਰ ਰੋਜ਼ ਯੋਗਾ ਕਰਨ ਨਾਲ ਸਰੀਰਕ ਅਤੇ ਮਾਨਸਿਕ ਬਿਮਾਰੀਆਂ ਦੂਰ ਰਹਿੰਦੀਆਂ ਹਨ |
ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਯੋਗ ਦਿਵਸ ਮਨਾਇਆ
ਭੀਖੀ ਤੋਂ ਬਲਦੇਵ ਸਿੰਘ ਸਿੱਧੂ/ ਗੁਰਿੰਦਰ ਸਿੰਘ ਔਲਖ ਅਨੁਸਾਰ- ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ 20 ਤੋਂ 29 ਜੂਨ ਤੱਕ ਐਨ.ਸੀ.ਸੀ. ਦਾ ਏ.ਟੀ.ਸੀ ਕੈਂਪ 3 ਪੰਜਾਬ ਨੇਵਲ ਯੂਨਿਟ ਬਠਿੰਡਾ ਵਲੋਂ ਲਗਾਇਆ ਗਿਆ ਹੈ | ਇਸ ਕੈਂਪ ਦੇ ਦੌਰਾਨ 21 ਜੂਨ ਨੂੰ ਅੰਤਰ ਰਾਸ਼ਟਰੀ ਯੋਗ ਦਿਵਸ ਦੇ ਮੌਕੇ ਤੇ ਐਨ.ਸੀ.ਸੀ. ਦੇ ਪੰਜਾਬ ਭਰ ਵਿਚੋਂ 23 ਸਕੂਲਾਂ ਦੇ ਲਗਪਗ 380 ਕੈਡਟਾਂ, ਐਨ.ਸੀ.ਸੀ. ਕਮਾਂਡਿੰਗ ਅਫ਼ਸਰ ਕੈਪਟਨ ਏ.ਕੇ. ਪਵਾਰ ਅਤੇ ਉਨ੍ਹਾਂ ਦੀ ਸਮੂਹ 9 ਸੈਨਿਕਾਂ ਨੇ ਇਸ ਯੋਗ ਕੈਂਪ ਵਿਚ ਭਾਗ ਲਿਆ | ਇਸ ਯੋਗ ਕੈਂਪ ਵਿਚ ਸਕੂਲ ਦੇ ਪਿ੍ੰਸੀਪਲ ਡਾ. ਗਗਨਦੀਪ ਪਰਾਸ਼ਰ, ਸਕੂਲ ਕਮੇਟੀ ਦੇ ਪ੍ਰਧਾਨ ਸਤੀਸ਼ ਕੁਮਾਰ, ਪ੍ਰਬੰਧਕ ਅੰਮਿ੍ਤਲਾਲ, ਵਾਈਸ ਪ੍ਰਧਾਨ ਪ੍ਰਸ਼ੋਤਮ ਮੱਤੀ ਅਤੇ ਮੈਂਬਰ ਅਸ਼ੋਕ ਜੈਨ ਨੇ ਯੋਗ ਕੈਂਪ ਵਿੱਚ ਆਪਣੀ ਹਾਜ਼ਰੀ ਲਗਵਾਈ | ਸਕੂਲ ਕਮੇਟੀ ਦੇ ਵਾਈਸ ਪ੍ਰਧਾਨ ਪ੍ਰਸ਼ੋਤਮ ਮੱਤੀ ਨੇ ਸਾਰਿਆਂ ਨੂੰ ਯੋਗ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ |
ਮਾਡਰਨ ਕਾਲਜ ਭੀਖੀ 'ਚ ਯੋਗ ਦਿਵਸ ਮਨਾਇਆ
ਸਥਾਨਕ ਮਾਡਰਨ ਕਾਲਜ ਆਫ਼ ਐਜੂਕੇਸ਼ਨ ਵਿਖੇ ਯੋਗ ਦਿਵਸ ਮਨਾਇਆ ਗਿਆ | ਪਿ੍ੰਸੀਪਲ ਡਾ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਯੋਗਾ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗ ਇੱਕ ਅਜਿਹਾ ਪ੍ਰਭਾਵਸ਼ਾਲੀ ਤਰੀਕਾ ਹੈ, ਜਿਸ ਨਾਲ ਨਾ ਕੇਵਲ ਸਰੀਰ ਬਲਕਿ ਮਨ, ਆਤਮਾ, ਦਿਮਾਗ਼ ਵਿਚ ਸੰਤੁਲਨ ਬਣਾਇਆ ਜਾ ਸਕਦਾ ਹੈ | ਯੋਗ ਨਾਲ ਸਰੀਰਕ ਸਮੱਸਿਆਵਾਂ ਦੇ ਨਾਲ-ਨਾਲ ਮਾਨਸਿਕ ਸਮੱਸਿਆ ਤੋਂ ਵੀ ਰਾਹਤ ਮਿਲਦੀ ਹੈ | ਪ੍ਰਾਚੀਨ ਕਾਲ ਤੋਂ ਵੇਦਾਂ ਵਿਚ ਯੋਗ ਦਾ ਉਲੇਖ ਮਿਲਦਾ ਹੈ | ਇਸ ਤੋਂ ਬਾਅਦ ਕਾਲਜ ਸਟਾਫ਼ ਵਲੋਂ ਸਾਰੇ ਵਿਦਿਆਰਥੀਆਂ ਨੂੰ ਵੱਖ-ਵੱਖ ਪ੍ਰਕਾਰ ਦੇ ਯੋਗ ਆਸਣ ਕਰਵਾਏ ਗਏ | ਇਸ ਤੋਂ ਇਲਾਵਾ ਪ੍ਰਾਣਾਯਾਮ ਅਤੇ ਕੁਝ ਹੋਰ ਸਰੀਰਕ ਕਿਰਿਆਵਾਂ ਵੀ ਕਰਵਾਈਆਂ ਗਈਆਂ | ਇਸ ਮੌਕੇ ਪ੍ਰੋ. ਅਮਨਦੀਪ ਕੌਰ, ਕਾਂਤਾ ਰਾਣੀ, ਹਰਵਿੰਦਰ ਕੌਰ, ਪ੍ਰੋ. ਅਮਨਦੀਪ ਕੌਰ ਪ੍ਰੋ. ਜਗਜੀਤ ਸਿੰਘ ਆਦਿ ਹਾਜ਼ਰ ਸਨ |
ਆਹਲੂਪੁਰ ਸਕੂਲ ਵਿਖੇ ਯੋਗ ਦਿਵਸ ਮਨਾਇਆ
ਸਰਦੂਲਗੜ੍ਹ ਤੋਂ ਜ਼ੈਲਦਾਰ ਅਨੁਸਾਰ- ਸਰਕਾਰੀ ਸੈਕੰਡਰੀ ਸਕੂਲ ਆਹਲੂਪੁਰ ਵਿਖੇ ਐਨ.ਸੀ.ਸੀ.ਇਕਾਈ ਵਲੋਂ ਯੋਗ ਦਿਵਸ ਮਨਾਇਆ ਗਿਆ | ਇੰਚਾਰਜ ਪਿ੍ੰਸੀਪਲ ਨਛੱਤਰ ਸਿੰਘ ਨੇ ਯੋਗ ਦੇ ਇਤਿਹਾਸ ਬਾਰੇ ਚਾਨਣਾ ਪਾਇਆ | ਯੋਗ ਮਾਹਿਰ ਪਿ੍ਤਪਾਲ ਸਿੰਘ ਨੇ ਯੋਗ ਕਿਰਿਆਵਾਂ ਕਰਵਾਈਆਂ | ਇਸ ਮੌਕੇ ਜਗਸੀਰ ਸਿੰਘ ਐਨ.ਸੀ.ਸੀ.ਅਫ਼ਸਰ, ਸੁਖਵਿੰਦਰ ਸਿੰਘ, ਪ੍ਰੋ. ਸਤੀਸ਼ ਕੁਮਾਰ, ਹੌਲਦਾਰ ਪ੍ਰੇਮ ਕੁਮਾਰ ਹਾਜ਼ਰ ਸਨ |
ਅਤਲਾ ਕਲਾਂ ਸਕੂਲ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਜੋਗਾ ਤੋਂ ਮਨਜੀਤ ਸਿੰਘ ਘੜੈਲੀ ਅਨੁਸਾਰ -ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤਲਾ ਕਲਾਂ ਵਿਖੇ 8ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਸਕੂਲ ਦੇ ਡੀ.ਪੀ.ਈ. ਪਾਲਾ ਸਿੰਘ ਨੇ ਦੱਸਿਆ ਕਿ ਡੀ. ਡੀ. ਓ. ਪਿ੍ੰਸੀਪਲ ਲਲਿਤਾ ਸ਼ਰਮਾ ਅਤੇ ਸਕੂਲ ਮੁਖੀ ਦਰਸ਼ਨ ਕੁਮਾਰ ਜੋਗਾ ਦੀ ਅਗਵਾਈ 'ਚ ਵਿਦਿਆਰਥੀਆਂ ਨੇ ਪ੍ਰਾਣਾਯਾਮ, ਪਦਮ ਆਸਣ, ਵਜ਼ਰ ਆਸਣ, ਤਾੜ ਆਸਣ, ਚੱਕਰ ਆਸਣ ਸਮੇਤ ਵੱਖ-ਵੱਖ ਤਰ੍ਰਾਂ ਦੇ ਯੋਗ ਆਸਣਾਂ 'ਤੇ ਕਿਰਿਆਵਾਂ ਦਾ ਅਭਿਆਸ ਕੀਤਾ | ਸਕੂਲ ਮੁਖੀ ਦਰਸ਼ਨ ਕੁਮਾਰ ਜੋਗਾ ਨੇ ਵਿਦਿਆਰਥੀਆਂ ਵਲੋਂ ਕੀਤੀਆਂ ਗਈ ਯੋਗ ਕਿਰਿਆਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਯੋਗ ਕਿਰਿਆਵਾਂ ਨਾਲ ਜਿੱਥੇ ਵਿਅਕਤੀ ਸਰੀਰਕ ਤੌਰ 'ਤੇ ਤੰਦਰੁਸਤ ਬਣਦਾ ਹੈ, ਉੱਥੇ ਇਹ ਕਿਰਿਆਵਾਂ ਮਾਨਸਿਕ ਤੇ ਭਾਵਨਾਤਮਕ ਤੌਰ 'ਤੇ ਵੀ ਮਜ਼ਬੂਤ ਬਣਾਉਂਦੀਆਂ ਹਨ | ਉਹਨਾਂ ਨੇ ਕਿਹਾ ਕਿ ਤੰਦਰੁਸਤੀ ਬਣਾਈ ਰੱਖਣ ਲਈ ਸਾਰਿਆਂ ਨੂੰ ਯੋਗ ਨਾਲ ਜੁੜਨਾ ਚਾਹੀਦਾ ਹੈ | ਇਸ ਮੌਕੇ ਅਧਿਆਪਕ ਚਰਨਜੀਤ ਸਿੰਘ, ਇੰਦਰਜੀਤ ਸਿੰਘ, ਸੁਮਿਤ ਕੁਮਾਰ, ਇੰਦਰਜੀਤ ਸਿੰਘ ਅਤੇ ਰਾਜੇਸ਼ ਕੁਮਾਰ ਵੀ ਹਾਜ਼ਰ ਸਨ |
ਨਹਿਰੂ ਕਾਲਜ 'ਚ ਯੋਗ ਦਿਵਸ ਮਨਾਇਆ
ਮਾਨਸਾ ਤੋਂ ਰਾਵਿੰਦਰ ਸਿੰਘ ਰਵੀ ਅਨੁਸਾਰ- ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਐਨ.ਐਸ.ਐਸ. ਵਿਭਾਗ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਪ੍ਰੋਗਰਾਮ ਅਫ਼ਸਰ ਡਾ. ਰਾਵਿੰਦਰ ਸਿੰਘ ਨੇ ਵਲੰਟੀਅਰਾਂ ਨੂੰ ਸਿਹਤਮੰਦ ਰਹਿਣ ਲਈ ਯੋਗ ਕਿਰਿਆਵਾਂ ਕਰਨ ਲਈ ਪ੍ਰੇਰਿਤ ਕੀਤਾ | ਪ੍ਰੋਗਰਾਮ ਅਫ਼ਸਰ ਪ੍ਰੋ. ਕੁਲਦੀਪ ਸਿੰਘ ਢਿੱਲੋਂ ਨੇ ਵੱਖ ਵੱਖ ਯੋਗ ਕਿਰਿਆਵਾਂ ਕਰਵਾ ਕੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਹਰ ਰੋਜ਼ ਯੋਗ ਕਰ ਕੇ ਮਾਨਸਿਕ ਚਿੰਤਾਵਾਂ ਤੋਂ ਮੁਕਤ ਹੋਣ | ਇਸ ਮੌਕੇ ਪ੍ਰੋ. ਸੁਖਦੀਪ ਸਿੰਘ, ਡਾ. ਤਨਵੀਰ, ਪ੍ਰੋ. ਸੀਮਾ ਜਿੰਦਲ, ਪ੍ਰੋ. ਆਸ਼ੂ ਗਰਗ ਆਦਿ ਹਾਜ਼ਰ ਸਨ |
ਫੱਤਾ ਮਾਲੋਕਾ ਸਕੂਲ 'ਚ ਯੋਗਾ ਦਿਵਸ ਮਨਾਇਆ
ਝੁਨੀਰ ਤੋਂ ਰਮਨਦੀਪ ਸਿੰਘ ਸੰਧੂ ਅਨੁਸਾਰ- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫੱਤਾ ਮਾਲੋਕਾ ਵਿਖੇ ਐਨ.ਐਸ.ਐਸ. ਯੂਨਿਟ ਵਲੋਂ ਆਜ਼ਾਦੀ ਦੇ 75ਵੇਂ ਮਹਾਂ ਉਤਸਵ ਅਧੀਨ ਪ੍ਰੋਗਰਾਮ ਅਫਸਰ ਸੁਰਿੰਦਰ ਕੌਰ ਦੀ ਅਗਵਾਈ ਵਿਚ ਸਕੂਲ ਵਿਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਸੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਰੋਗ, ਤਣਾਅ ਅਤੇ ਦੁੱਖ ਮੁਕਤ ਜੀਵਨ ਯੋਗ ਤੋਂ ਬਿਨਾਂ ਸੰਭਵ ਨਹੀਂ | ਪਿ੍ੰਸੀਪਲ ਹਰਿੰਦਰ ਸਿੰਘ ਭੁੱਲਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਯੋਗ ਨਾਲ ਅਸੀਂ ਆਪਣਾ ਸਰੀਰ ਨਿਰੋਗ ਰੱਖ ਸਕਦੇ ਹਾਂ ਅਤੇ ਇਸ ਨਾਲ ਸਾਡੀ ਯਾਦ ਸ਼ਕਤੀ ਵਿੱਚ ਵੀ ਵਾਧਾ ਹੁੰਦਾ ਹੈ | ਹਰ ਇੱਕ ਤੰਦਰੁਸਤ ਵਿਅਕਤੀ ਨੂੰ ਯੋਗਾ ਕਰਨਾ ਚਾਹੀਦਾ ਇਸ ਨਾਲ ਅਸੀਂ ਬਿਮਾਰੀਆਂ ਤੋਂ ਬਚ ਸਕਦੇ ਹਾਂ | ਇਸ ਮੌਕੇ ਗੁਰਪਾਲ ਸਿੰਘ ਚਹਿਲ, ਰਿੰਕੂ ਮਿੱਡਾ, ਜਸਪ੍ਰੀਤ ਕੌਰ, ਰਾਜ ਬਾਲਾ, ਧਰਮਪਾਲ ਕੌਰੋ ਰਣਜੀਤ ਸਿੰਘ, ਗੁਰਸੇਵਕ ਸਿੰਘ, ਗੁਰਪ੍ਰੀਤ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸਨ |
ਤੰਦਰੁਸਤੀ ਦਾ ਰਾਮ ਬਾਣ ਯੋਗਾ - ਨਿਰੰਕਾਰੀ ਮਿਸ਼ਨ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਯੋਗਾ ਕਰੋ ਨਿਰੋਗ ਰਹੋ ਦੇ ਨਾਅਰੇ ਹੇਠ ਸਥਾਨਕ ਨਿਰੰਕਾਰੀ ਭਵਨ ਵਿਖੇ ਯੋਗਾ ਕੈਂਪ ਲਗਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ਯੋਗਾ ਕਰਨ ਵਾਲੇ ਲੋਕਾ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਨਿਰੰਕਾਰੀ ਘਨਸ਼ਿਆਮ ਦਾਸ ਨੇ ਦਸਿਆ ਕਿ ਸਿਹਤ ਨੂੰ ਤੰਦਰੁਸਤ ਬਣਾਉਣ ਲਈ ਯੋਗਾ ਇਕ ਬਹੁਤ ਵਧੀਆ ਵਿਧੀ ਹੈ | ਨਿਰੰਤਰ ਯੋਗ ਅਭਿਆਸ ਕਰਨ ਵਾਲੇ ਵਿਅਕਤੀ ਨੂੰ ਜਲਦੀ ਕੋਈ ਬਿਮਾਰੀ ਨਹੀਂ ਰਹਿੰਦੀ | ਯੋਗਾ ਕਰਕੇ ਤੁਸੀ ਜਿਥੇ ਤਾਜ਼ਗੀ ਮਹਿਸੂਸ ਕਰਦੇ ਹੋ ਓਥੇ ਤੰਦਰੁਸਤ ਜੀਵਨ ਬਤੀਤ ਕਰ ਸਕਦੇ ਹੋ | ਯੋਗਾ ਕਰਕੇ ਤੁਸੀ ਮੋਟਾਪੇ ਤੋ ਛੁਟਕਾਰਾ ਪਾ ਸਕਦੇ ਹੋ, ਜੌੜਾ ਦੇ ਦਰਦ, ਸ਼ੂਗਰ, ਬੀ.ਪੀ. ਜਿਹੀਆਂ ਬਿਮਾਰੀਆ ਨੂੰ ਕੰਟਰੋਲ ਕਰ ਸਕਦੇ ਹੋ | ਇਸ ਮੌਕੇ ਯੋਗ ਦੀਆ ਕਈ ਵਿਧੀਆ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਇਸੇ ਤਰ੍ਹਾ ਸਥਾਨਕ ਪ੍ਰੀਖਣ ਕੇਂਦਰ ਦੇ ਸਮੂਹ ਮੈਂਬਰਾਂ ਵੱਲੋਂ ਯੋਗਾ ਦਿਵਸ ਮਨਾਇਆ ਗਿਆ | ਜਿਸ ਦੇ ਪ੍ਰਧਾਨ ਦਲਜੀਤ ਸਿੰਘ ਅਤੇ ਖਜਾਨਚੀ ਸਤੀਸ਼ ਗੁਪਤਾ ਅਤੇ ਸਕੱਤਰ ਰਘੂਨਾਥ ਸਿੰਗਲਾ, ਕਿ੍ਸ਼ਨ ਲਾਲ ਨੇ ਦੱਸਿਆ ਕਿ ਰੋਜਾਨਾ ਸਵੇਰੇ ਯੋਗਾ ਕਰਵਾਈ ਜਾਂਦੀ ਹੈ | ਇਸ ਮੌਕੇ ਪੁਨੀਤ ਕੁਮਾਰ , ਰਾਮ ਲਾਲ, ਕਿ੍ਸ਼ਨ ਕੁਮਾਰ ਬੱਬੂ, ਸੁਖਵਿੰਦਰਸਿੰਘ ਪਟਵਾਰੀ, ਨਰੇਸ਼ਕੁਮਾਰ ਗਰਗ, ਟੇਕ ਚੰਦ ਮੱਤੀ, ਵੇਦੀ ਕਾਠ, ਜਗਰੂਪ ਸਿੰਘ , ਅਸ਼ੋਕ ਕੁਮਾਰ, ਵਿਜੈ ਕੁਮਾਰ, ਪਰਦੀਪ ਕੁਮਾਰ, ਧਰਮਪਾਲ, ਵਰਿੰਦਰ ਕੁਮਾਰ ਤੋਂ ਇਲਾਵਾਵੱਡੀ ਗਿਣਤੀ ਲੋਕਾਂ ਨੇ ਹਿੱਸਾ ਲਿਆ |
ਸਰਵਹਿੱਤਕਾਰੀ ਸਕੂਲ ਜੋਗਾ 'ਚ ਯੋਗ ਦਿਵਸ ਮਨਾਇਆ
ਮਾਤਾ ਯਸੋਧਾ ਸਰਵਹਿੱਤਕਾਰੀ ਵਿੱਦਿਆ ਮੰਦਰ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ, ਜਿਸ ਵਿਚ ਸਕੂਲ ਦੇ ਅਧਿਆਪਕਾਂ ਅਤੇ ਬੱਚਿਆਂ ਨੇ ਭਾਗ ਲਿਆ | ਫਿਜੀਕਲ ਅਤੇ ਯੋਗ ਅਧਿਆਪਕ ਸੁਖਰਾਜ ਸਿੰਘ ਨੇ ਬੱਚਿਆਂ ਨੂੰ ਯੋਗ ਕਰਵਾਇਆ ਅਤੇ ਯੋਗ ਨੂੰ ਇਕਾਗਰਤਾ, ਚੰਗੀ ਸਿਹਤ ਅਤੇ ਮਨ ਦੀ ਸਾਂਤੀ ਦਾ ਮੂਲ ਮੰਤਰ ਦੱਸਿਆ | ਇਸ ਮੌਕੇ ਸਕੂਲ ਪਿ੍ੰਸੀਪਲ ਰਣਜੀਤ ਸਿੰਘ ਚਹਿਲ ਨੇ ਕਿਹਾ ਕਿ ਸਕੂਲ 'ਚ ਹਰ ਸਾਲ ਯੋਗ ਦਿਵਸ ਮਨਾਇਆ ਜਾਂਦਾ ਹੈ ਤਾਂ ਜੋ ਬੱਚੇ ਯੋਗ ਦੀ ਮਹੱਤਤਾ ਨੂੰ ਸਮਝਦੇ ਹੋਏ ਇਸ ਦੀ ਵਰਤੋਂ ਨਾਲ ਸਰੀਰਕ ਤੇ ਮਾਨਸਿਕ ਤੌਰ Ýਤੇ ਤੰਦਰੁਸਤ ਰਹਿ ਸਕਣ | ਸਕੂਲ ਪ੍ਰਧਾਨ ਹਰਦੇਵ ਸਿੰਘ ਸਿੱਧੂ ਨੇ ਸਕੂਲ ਦੇ ਇਸ ਉਪਰਾਲੇ ਦੀ ਸਲਾਘਾ ਕੀਤੀ ਅਤੇ ਯੋਗਾ ਦੀ ਮਹੱਤਤਾ ਬਾਰੇ ਚਾਨਣਾ ਪਾਇਆ |
ਕੋਰਟ ਕੰਪਲੈਕਸ ਸਰਦੂਲਗੜ 'ਚ ਯੋਗ ਦਿਵਸ ਮਨਾਇਆ
ਸਰਦੂਲਗੜ ਤੋਂ ਜੀ.ਐਮ.ਅਰੋੜਾ ਅਨੁਸਾਰ-ਅੰਤਰਰਾਸ਼ਟਰੀ ਯੋਗ ਦਿਵਸ ਮਾਨਯੋਗ ਜਸਟਿਸ ਅਨੂਪ ਸਿੰਘ ਦੀ ਅਗਵਾਈ ਵਿਚ ਜੁਡੀਸ਼ੀਅਲ ਕੋਰਟ ਕੰਪਲੈਕਸ ਸਰਦੂਲਗੜ ਵਿਖੇ ਮਨਾਇਆ ਗਿਆ, ਜਿਸ ਵਿਚ ਜੁਡੀਸ਼ੀਅਲ ਕੋਰਟ ਦੇ ਕਰਮਚਾਰੀਆਂ ਤੋਂ ਇਲਾਵਾ ਬਾਰ ਐਸੋਸੀਏਸ਼ਨ ਦੇ ਮੈਬਰਾਂ ਨੇ ਸ਼ਮੂਲੀਅਤ ਕੀਤੀ, ਜਿਸ ਦੌਰਾਨ 2 ਘੰਟੇ ਯੋਗਾ ਕੀਤਾ ਗਿਆ | ਇਸ ਦੌਰਾਨ ਜਿੰਦਗੀ ਦੇ ਵਿਚ ਸਿਹਤਮੰਦ ਸਰੀਰ ਰੱਖਣ ਲਈ ਯੋਗਾ ਦੇ ਮਹੱਤਵ ਬਾਰੇ ਦੱਸਿਆ ਗਿਆ |

ਪੰਜਾਬ ਪੁਲਿਸ ਦੀ ਭਰਤੀ ਲਈ ਮੁਫ਼ਤ ਸਿਖਲਾਈ ਸ਼ੁਰੂ

ਮਾਨਸਾ, 21 ਜੂਨ (ਸ. ਰਿ.)- ਮਾਨਸਾ, ਬਰਨਾਲਾ ਅਤੇ ਸੰਗਰੂਰ ਦੇ ਨੌਜਵਾਨਾਂ ਲਈ ਸੀ-ਪਾਈਟ ਕੇਂਦਰ ਬੋੜਾਵਾਲ ਵਿਖੇ ਭਵਿੱਖ ਵਿਚ ਹੋਣ ਵਾਲੀ ਪੰਜਾਬ ਪੁਲਿਸ ਦੀ ਭਰਤੀ ਲਈ ਮੁਫ਼ਤ ਸਿਖਲਾਈ ਸ਼ੁਰੂ ਕੀਤੀ ਜਾ ਰਹੀ ਹੈ | ਕੈਂਪ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਸਬੰਧਿਤ ...

ਪੂਰੀ ਖ਼ਬਰ »

ਡੇਂਗੂ ਤੇ ਮਲੇਰੀਏ ਤੋਂ ਬਚਾਅ ਲਈ 30 ਤੱਕ ਕੀਤੀ ਜਾਵੇਗੀ ਫੋਗਿੰਗ

ਮਾਨਸਾ, 21 ਜੂਨ (ਸ. ਰਿ.)-ਜਸਪ੍ਰੀਤ ਸਿੰਘ ਡਿਪਟੀ ਕਮਿਸ਼ਨਰ ਮਾਨਸਾ ਦੇ ਆਦੇਸ਼ਾਂ 'ਤੇ ਸਥਾਨਕ ਸ਼ਹਿਰ 'ਚ ਡੇਂਗੂ ਮਲੇਰੀਆ ਨੂੰ ਫੈਲਣ ਤੋਂ ਰੋਕਣ ਲਈ ਵੱਖ-ਵੱਖ ਵਾਰਡਾਂ 'ਚ ਸ਼ਾਮ 5 ਤੋਂ ਰਾਤ 9 ਵਜੇ ਤੱਕ ਫੋਗਿੰਗ ਕਰਵਾਈ ਜਾਵੇਗੀ | ਤਰੁਣ ਕੁਮਾਰ ਕਾਰਜ ਸਾਧਕ ਅਫ਼ਸਰ ਮਾਨਸਾ ਨੇ ...

ਪੂਰੀ ਖ਼ਬਰ »

ਲੰਮੇ ਸਮੇਂ ਬਾਅਦ ਖ਼ੁਸ਼ਕ ਹੋਇਆ ਚਾਂਦਪੁਰ ਸਾਈਫਨ, ਸਾਈਫਨ ਦੀ ਸਫ਼ਾਈ ਦਾ ਕੰਮ ਸ਼ੁਰੂ

ਬਰੇਟਾ, 21 ਜੂਨ (ਪਾਲ ਸਿੰਘ ਮੰਡੇਰ)-ਹਰਿਆਣੇ ਦੀ ਹੱਦ ਵਿਚੋਂ ਦੀ ਲੰਘਦੇ ਘੱਗਰ ਦਰਿਆ ਵਿਚ ਬਾਰਸ਼ਾਂ ਦੇ ਦਿਨਾਂ ਤੋਂ ਇਲਾਵਾ ਵੀ ਸਾਰਾ ਸਾਲ ਪਾਣੀ ਚਲਦਾ ਰਹਿੰਦਾ ਹੈ ਪਰ ਅਜਿਹਾ ਕਾਫੀ ਲੰਮੇ ਸਮੇਂ ਤੋਂ ਬਾਅਦ ਹੋਇਆ ਹੈ ਕਿ ਇਹ ਦਰਿਆ ਦੇ ਚਾਂਦਪੁਰਾ ਨੇੜੇ ਬਣੇ ਸਾਈਫਨ ...

ਪੂਰੀ ਖ਼ਬਰ »

ਸ੍ਰੀ ਸਨਾਤਨ ਧਰਮ ਸਭ ਦੀਆਂ ਚੋਣਾਂ 10 ਨੂੰ

ਮਾਨਸਾ, 21 ਜੂਨ (ਸ. ਰਿ.)-ਸ੍ਰੀ ਸਨਾਤਨ ਧਰਮ ਸਭਾ ਮਾਨਸਾ ਦੀ ਕਾਰਜਕਾਰਨੀ ਦੀ ਇਕੱਤਰਤਾ ਸਭਾ ਦੇ ਪ੍ਰਧਾਨ ਸੁਮੀਰ ਛਾਬੜਾ ਦੀ ਅਗਵਾਈ ਹੇਠ ਸਥਾਨਕ ਸ੍ਰੀ ਲਕਸ਼ਮੀ ਨਰਾਇਣ ਮੰਦਰ ਵਿਖੇ ਹੋਈ, ਜਿਸ 'ਚ 2022-23 ਦੀਆਂ ਚੋਣਾਂ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਚੋਣ ਲਈ 7 ...

ਪੂਰੀ ਖ਼ਬਰ »

ਸਾਂਝੀ ਐਕਸ਼ਨ ਤਾਲਮੇਲ ਕਮੇਟੀ ਨੇ ਬਿਜਲੀ ਗਰਿੱਡ ਅੱਗੇ ਲਗਾਇਆ ਧਰਨਾ

ਮਾਨਸਾ, 21 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਪੀ.ਐਂਡ.ਐਮ. ਮਾਨਸਾ ਵਿਖੇ ਸਾਂਝੀ ਐਕਸ਼ਨ ਤਾਲਮੇਲ ਕਮੇਟੀ ਵਲੋਂ ਇਕੱਤਰਤਾ ਦੌਰਾਨ ਬਿਜਲੀ ਬੋਰਡ ਵਲੋਂ ਮੁਲਾਜ਼ਮਾਂ 'ਤੇ ਟੈਕਨੀਕਲ ਕੰਮ ਤੋਂ ਬਿਨਾਂ ਪਾਏ ਜਾ ਰਹੇ ਵਾਧੂ ਕਲੈਰੀਕਲ ਕੰਮ ਦਾ ਵਿਰੋਧ ਕਰਦਿਆਂ ਧਰਨਾ ਲਗਾਇਆ ...

ਪੂਰੀ ਖ਼ਬਰ »

ਛੱਪੜਾਂ ਦੀ ਸਫ਼ਾਈ ਨਾ ਹੋਣ ਕਾਰਨ ਪਿੰਡਾਂ ਦੇ ਲੋਕ ਪ੍ਰੇਸ਼ਾਨ, ਸਰਕਾਰ ਨਹੀਂ ਦੇ ਰਹੀ ਧਿਆਨ

ਜੀ.ਐਮ.ਅਰੋੜਾ ਸਰਦੂਲਗੜ੍ਹ, 21 ਜੂਨ- ਬਲਾਕ ਸਰਦੂਲਗੜ੍ਹ ਅਧੀਨ ਆਉਂਦੇ 43 ਪਿੰਡਾਂ ਵਿਚ 100 ਦੇ ਕਰੀਬ ਬਣੇ ਛੱਪੜਾਂ ਦੀ ਸਫ਼ਾਈ ਨਾ ਹੋਣ ਕਾਰਨ ਪਿੰਡ ਵਾਸੀ ਬਹੁਤ ਪ੍ਰੇਸ਼ਾਨ ਹਨ | ਪਿਛਲੇ ਸਮਿਆਂ ਦੌਰਾਨ ਸਾਂਝੀਆਂ ਥਾਵਾਂ 'ਤੇ ਬਣਾਏ ਛੱਪੜਾਂ ਦੀ ਸਾਂਭ ਸੰਭਾਲ ਤੇ ਸਾਫ਼ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ. ਕਾਮਿਆਂ ਵਲੋਂ 23 ਨੂੰ ਪੰਜਾਬ 'ਚ ਚੱਕਾ ਜਾਮ ਦਾ ਐਲਾਨ

ਬੁਢਲਾਡਾ, 21 ਜੂਨ (ਸੁਨੀਲ ਮਨਚੰਦਾ)- ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਕੱਚੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਭਾਗ ਵਲੋਂ ਨਾ ਦੇਣ ਦੇ ਰੋਸ ਵਜਾੋ 'ਤਨਖ਼ਾਹ ਨਹੀਂ ਤਾਂ ਕੰਮ ਨਹੀਂ ' ਦਾ ਨਾਅਰਾ ਬੁਲੰਦ ਕਰਦੇ ਹੋਏ ਪੰਜਾਬ ...

ਪੂਰੀ ਖ਼ਬਰ »

ਨਹਿਰੀ ਕੋਠੀ ਵਾਲੇ ਪੁਲ 'ਤੇ ਲੋਕ ਠੋਕਰਾਂ ਖਾਣ ਨੂੰ ਮਜਬੂਰ

ਭੀਖੀ, 21 ਜੂਨ (ਬਲਦੇਵ ਸਿੰਘ ਸਿੱਧੂ)-ਨਹਿਰੀ ਵਿਸ਼ਰਾਮ ਘਰ ਵਾਲੇ ਪੁਲ ਤੋਂ ਮੋਹਰ ਸਿੰਘ ਵਾਲਾ ਨੂੰ ਜਾਂਦੇ ਨਹਿਰ ਦੇ ਪੁਲ ਤੋਂ ਲੋਕਾਂ ਨੂੰ ਲੰਘਣ ਵਿਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜ਼ਿਕਰਯੋਗ ਹੈ ਕਿ ਇਹ ਪੁਲ ਟੁੱਟਣ ਕਿਨਾਰੇ ਤੇ ਬਹੁਤ ਨੀਵਾਂ ਹੋਣ ਕਰ ਕੇ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ ਦਾ ਲੋਕ ਲਾਭ ਉਠਾਉਣ-ਸਕੱਤਰ

ਮਾਨਸਾ, 21 ਜੂਨ (ਸਟਾਫ਼ ਰਿਪੋਰਟਰ)-ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆਂ ਦੇਣ, ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਕਰਨ ਅਤੇ ਲੋਕਾਂ ਦੇ ਮਨਾਂ ਵਿਚੋਂ ਦੁਸ਼ਮਣੀ ਨੂੰ ਜੜੋਂ੍ਹ ਖ਼ਤਮ ਦੇ ਉਦੇਸ਼ ਨਾਲ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ...

ਪੂਰੀ ਖ਼ਬਰ »

ਚਿੱਟਾ, ਨਸ਼ੀਲੀਆਂ ਗੋਲੀਆਂ, ਚਾਲੂ ਭੱਠੀ, ਲਾਹਣ ਤੇ ਸ਼ਰਾਬ ਬਰਾਮਦ, 7 ਗਿ੍ਫ਼ਤਾਰ

ਮਾਨਸਾ, 21 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਚਿੱਟਾ, ਨਸ਼ੀਲੀਆਂ ਗੋਲੀਆਂ, ਚਾਲੂ ਭੱਠੀ, ਲਾਹਣ ਤੇ ਸ਼ਰਾਬ ਬਰਾਮਦ ਕਰ ਕੇ 7 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਗੌਰਵ ਤੂਰਾ ਐਸ.ਐਸ.ਪੀ. ਮਾਨਸਾ ਨੇ ਦੱਸਿਆ ...

ਪੂਰੀ ਖ਼ਬਰ »

ਸਰਦੂਲਗੜ੍ਹ ਮੰਡੀ 'ਚ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਨੇ ਮੂੰਗੀ ਦੀ ਖ਼ਰੀਦ ਸ਼ੁਰੂ ਕਰਵਾਈ

ਸਰਦੂਲਗੜ੍ਹ, 21 ਜੂਨ (ਜੀ.ਐਮ.ਅਰੋੜਾ)- ਸਥਾਨਕ ਸ਼ਹਿਰ ਦੀ ਅਨਾਜ ਮੰਡੀ 'ਚ ਦੀ ਸਰਦੂਲਗੜ੍ਹ ਸਹਿਕਾਰੀ ਮੰਡੀਕਰਨ ਸਭਾ ਸਰਕਾਰੀ ਦੁਕਾਨ 'ਤੇ ਕਿਸਾਨ ਪ੍ਰੀਤਮ ਸਿੰਘ ਰੋੜਕੀ, ਜਤਿੰਦਰ ਸਿੰਘ ਸਰਦੂਲਗੜ੍ਹ, ਕੁਲਵੰਤ ਸਿੰਘ ਆਹਲੁਪੂਰ ਵਲੋਂ ਲਿਆਂਦੀ ਮੂੰਗੀ ਦੀਆਂ ਢੇਰੀਆਂ ...

ਪੂਰੀ ਖ਼ਬਰ »

ਲੜਕੀ ਨੂੰ ਬਲੈਕਮੇਲ ਕਰਕੇ ਲੱਖਾਂ ਰੁਪਏ ਹੜੱਪਣ ਵਾਲੇ ਵਿਅਕਤੀ ਖਿਲਾਫ਼ ਮੁਕੱਦਮਾ ਦਰਜ

ਬਠਿੰਡਾ, 21 ਜੂਨ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਸ਼ਹਿਰ ਨਾਲ ਸਬੰਧਿਤ ਇਕ ਲੜਕੀ ਨੂੰ ਉਸ ਦੀਆਂ ਆਪਣੇ ਨਾਲ ਤਸਵੀਰਾਂ ਰਾਹੀਂ ਬਲੈਕਮੇਲ ਕਰਕੇ ਲੱਖਾਂ ਰੁਪਏ ਹੜੱਪਣ ਵਾਲੇ ਇਕ ਵਿਅਕਤੀ ਖਿਲਾਫ਼ ਥਾਣਾ ਕੈਨਾਲ ਕਲੋਨੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਥਾਣਾ ...

ਪੂਰੀ ਖ਼ਬਰ »

-ਮਾਮਲਾ ਮਾਈਨਿੰਗ ਵਿਭਾਗ ਵਲੋਂ ਦਰਜ ਪਰਚੇ ਦਾ-

ਪਥਰਾਲਾ ਪੁਲਿਸ ਚੌਕੀ ਮੂਹਰੇ ਜੇ. ਸੀ. ਬੀ. ਮਸ਼ੀਨ ਯੂਨੀਅਨ ਤੇ ਟਰੈਕਟਰ-ਟਰਾਲਾ ਯੂਨੀਅਨ ਵਲੋਂ ਧਰਨਾ ਜਾਰੀ

ਸੰਗਤ ਮੰਡੀ, 21 ਜੂਨ (ਅੰਮਿ੍ਤਪਾਲ ਸ਼ਰਮਾ)-ਮਾਈਨਿੰਗ ਵਿਭਾਗ ਵਲੋਂ ਦਰਜ ਪਰਚਾ ਰੱਦ ਕਰਵਾਉੁਣ ਲਈ ਪੁਲਿਸ ਚੌਕੀ ਪਥਰਾਲਾ ਮੂਹਰੇ ਜੇ.ਸੀ.ਬੀ. ਯੂਨੀਅਨ ਅਤੇ ਟਰੈਕਟਰ ਟਰਾਲਾ ਯੂਨੀਅਨ ਵਲੋਂ ਧਰਨਾ ਲਗਾਤਾਰ ਜਾਰੀ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਧਰਨੇ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ., ਪਨਬੱਸ ਕੰਟਰੈਕਟ ਵਰਕਰਾਂ ਵਲੋਂ ਤਨਖ਼ਾਹ ਨਾ ਮਿਲਣ ਕਰਕੇ ਰੋਸ ਪ੍ਰਦਰਸ਼ਨ ਕਰਦਿਆਂ ਦੋ ਘੰਟੇ ਕੀਤਾ ਗਿਆ ਚੱਕਾ ਜਾਮ

ਬਠਿੰਡਾ, 21 ਜੂਨ (ਵੀਰਪਾਲ ਸਿੰਘ)-ਪੀ ਆਰ ਟੀ ਸੀ ਅਤੇ ਪਨਬਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਆਪਣੀਆਂ ਲਟਕ ਰਹੀਆਂ ਮੰਗਾਂ ਅਤੇ ਤਨਖ਼ਾਹਾਂ ਨਾ ਮਿਲਣ ਕਰਕੇ ਸਥਾਨਕ ਡਿੱਪੂ ਗੇਟ 'ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਰੋਸ ਰੈਲੀ ਕੀਤੀ ਗਈ ਅਤੇ ਦੋ ਘੰਟਿਆਂ ਲਈ ਚੱਕਾ ਜਾਮ ਕੀਤਾ ...

ਪੂਰੀ ਖ਼ਬਰ »

ਫੂਸ ਮੰਡੀ ਵਿਖੇ ਵਿਸ਼ਵ ਪੱਧਰੀ ਯੋਗਾ ਦਿਵਸ ਮਨਾਇਆ

ਕੋਟਫੱਤਾ, 21 ਜੂਨ (ਰਣਜੀਤ ਸਿੰਘ ਬੁੱਟਰ)-ਗ੍ਰਾਮ ਪੰਚਾਇਤ ਫੂਸ ਮੰਡੀ ਵਲੋਂ ਵਿਸ਼ਵ ਪੱਧਰੀ ਯੋਗਾ ਦਿਵਸ ਮਨਾਇਆ ਗਿਆ | ਸਰਪੰਚ ਗੁਰਵਿੰਦਰ ਕੌਰ ਤੇ ਉਨ੍ਹਾਂ ਦੇ ਪਤੀ ਗੁਰਤੇਜ ਸਿੰਘ ਔਲਖ ਵਲੋਂ ਲੋਕਾਂ ਨੂੰ ਯੋਗਾ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਯੋਗਾ ਦੇ ਗੁਣਾਂ ...

ਪੂਰੀ ਖ਼ਬਰ »

ਕਿ੍ਕਟ ਖਿਡਾਰੀ ਅਮਨਦੀਪ ਭਾਈਰੂਪਾ ਦੀ ਸੜਕ ਹਾਸਦੇ ਵਿਚ ਮੌਤ, ਸਾਥੀ ਗੰਭੀਰ ਜ਼ਖ਼ਮੀ

ਬਠਿੰਡਾ, 21 ਜੂਨ (ਵੀਰਪਾਲ ਸਿੰਘ)-ਸਥਾਨਕ ਬਰਨਾਲਾ ਬਾਈਪਾਸ ਹਾਈਵੇ ਵਿਚ ਪਏ ਹੋਏ ਖੱਡਿਆਂ ਕਾਰਨ ਵਾਪਰੇ ਸੜਕ ਹਾਦਸੇ ਨਾਲ ਨੌਜਵਾਨ ਕਿ੍ਕਟ ਖਿਡਾਰੀ ਦੀ ਮੌਤ ਹੋਣ ਅਤੇ ਇੱਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਮਿਲੀਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸਹੂਲਤਾਂ ਦੀ ਬਜਾਏ ਸਾਇਬਰ ਠੱਗੀਆਂ ਦਾ ਜਾਲ ਬਣ ਚੁੱਕੇ ਹਨ ਮੋਬਾਈਲ ਫੋਨ

ਰਾਮਾਂ ਮੰਡੀ, 21 ਜੂਨ (ਤਰਸੇਮ ਸਿੰਗਲਾ)-ਮੋਬਾਈਲ ਫ਼ੋਨ ਸਹੂਲਤਾਂ ਦੀ ਬਜਾਏ ਸਾਇਬਰ ਠੱਗੀਆਂ ਦਾ ਜਾਲ ਬਣ ਚੁੱਕੇ ਹਨ, ਜਿਸ ਦੇ ਨਤੀਜੇ ਰੋਜ਼ਾਨਾ ਹੀ ਵੇਖਣ ਨੂੰ ਮਿਲਦੇ ਹਨ | ਸਥਾਨਕ ਸਮਾਜਿਕ ਸੰਸਥਾਵਾਂ ਦੇ ਆਗੂਆਂ ਡਾ: ਸੋਹਨ ਲਾਲ ਕਲਿਆਣੀ, ਬੌਬੀ ਲਹਿਰੀ, ਵਿਸ਼ਾਲ ਲਹਿਰੀ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX