ਤਾਜਾ ਖ਼ਬਰਾਂ


ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  8 minutes ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  12 minutes ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  23 minutes ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  about 1 hour ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  about 1 hour ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  about 3 hours ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  about 3 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 2 hours ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  about 3 hours ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  about 3 hours ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  about 4 hours ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਸੰਬੰਧੀ ਪ੍ਰੋਗਰਾਮਾਂ ਦੀ ਰੂਪਰੇਖਾ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਗਏ ਵਫ਼ਦ ਦੇ ਮੈਂਬਰਾਂ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕੀਤੇ ਗਏ...
ਭਲਕੇ ਵਿਆਹ ਦੇ ਬੰਧਨ ’ਚ ਬੱਝਣਗੇ ਆਪ ਵਿਧਾਇਕਾ ਨਰਿੰਦਰ ਕੌਰ ਭਰਾਜ
. . .  about 3 hours ago
ਸੰਗਰੂਰ, 6 ਅਕਤੂਬਰ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਕੱਲ੍ਹ ਨੂੰ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਇਹ ਸਮਾਗਮ ਪਟਿਆਲੇ ਵਿਖੇ ਹੋਣਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਇਸ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।
ਕੈਲੀਫੋਰਨੀਆ 'ਚ ਪੰਜਾਬੀ ਪਰਿਵਾਰ ਦੇ ਕਤਲ ਦੀ ਮੁੱਖ ਮੰਤਰੀ ਮਾਨ ਵਲੋਂ ਕੇਂਦਰੀ ਵਿਦੇਸ਼ ਮੰਤਰੀ ਨੂੰ ਉੱਚ ਪੱਧਰੀ ਜਾਂਚ ਦੀ ਮੰਗ
. . .  about 3 hours ago
ਚੰਡੀਗੜ੍ਹ, 6 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ ਤਿੰਨ ਦਿਨ ਪਹਿਲਾਂ ਅਗਵਾ ਕੀਤੇ ਪੰਜਾਬੀ ਪਰਿਵਾਰ ਦੀ ਮੌਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਕੈਲੀਫੋਰਨੀਆ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ 'ਚ ਭਰਤੀਆਂ ਦਾ ਪੋਸਟਰ ਕੀਤਾ ਜਾਰੀ
. . .  about 5 hours ago
ਚੰਡੀਗੜ੍ਹ, 6 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੱਢੀਆਂ ਨੌਕਰੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਇਹ ਨੌਕਰੀਆਂ ਬਿਨਾਂ ਰਿਸ਼ਵਤ ਅਤੇ ਬਿਨਾਂ ਕਿਸੇ ਸਿਫਾਰਸ਼ ਤੋਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ...
ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਦਾ ਦਿਹਾਂਤ
. . .  about 6 hours ago
ਮਹਿਲ ਕਲਾਂ, 6 ਅਕਤੂਬਰ (ਅਵਤਾਰ ਸਿੰਘ ਅਣਖੀ )-ਨਾਮਵਰ ਕਬੱਡੀ ਖਿਡਾਰੀ ਕੋਚ ਅਸ਼ੋਕ ਕੁਮਾਰ ਖਿਆਲੀ (ਬਰਨਾਲਾ) ਬਰੇਨ ਅਟੈਕ ਹੋ ਜਾਣ ਕਰਕੇ ਅਚਾਨਕ ਹੀ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 3-30 ਵਜੇ ਪਿੰਡ ਖਿਆਲੀ ( ਨੇੜੇ ਮਹਿਲ ਕਲਾਂ) ਵਿਖੇ ਹੋਵੇਗਾ।
ਬਾਲੀਵੁੱਡ ਗਾਇਕਾ ਨੇਹਾ ਕੱਕੜ ਪਤੀ ਰੋਹਨਪ੍ਰੀਤ ਸਿੰਘ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 6 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਗਾਇਕਾ ਅਤੇ ਰਿਐਲਿਟੀ ਸ਼ੋਅ ਦੀ ਜੱਜ ਨੇਹਾ ਕੱਕੜ ਅੱਜ ਆਪਣੇ ਗਾਇਕ ਪਤੀ ਰੋਹਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ...
ਭਾਰਤ ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, ਫ਼ਾਇਰਿੰਗ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਗਿਆ
. . .  about 7 hours ago
ਅਜਨਾਲਾ, ਗੱਗੋਮਾਹਲ 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀਤੀ ਰਾਤ ਬੀ.ਐੱਸ.ਐੱਫ ਜਵਾਨਾਂ ਵਲੋਂ ਡਰੋਨ ਦੀ ਹਾਲਤ ਦੇਖੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਰਮਦਾਸ ਅਧੀਨ...
ਮਰਸਿਡ ਤੋਂ ਅਗਵਾ ਭਾਰਤੀ ਪਰਿਵਾਰ ਦੇ ਚਾਰਾਂ ਜੀਆਂ ਦੀਆਂ ਮਿਲੀਆਂ ਗੋਲੀਆਂ ਨਾਲ ਵਿੰਨ੍ਹੀਆਂ ਲਾਸ਼ਾਂ
. . .  about 6 hours ago
ਸਾਨ ਫਰਾਂਸਿਸਕੋ, 6 ਅਕਤੂਬਰ (ਐੱਸ.ਅਸ਼ੋਕ ਭੌਰਾ)- ਅਮਰੀਕਾ ਦੇ ਪੰਜਾਬੀ ਭਾਈਚਾਰੇ ਲਈ ਅੱਜ ਦਾ ਦਿਨ ਮਨਹੂਸ ਮੰਦਭਾਗਾ ਅਤੇ ਕਦੇ ਵੀ ਨਾ ਭੁੱਲਣ ਵਾਲਾ ਮੰਨਿਆ ਜਾਂਦਾ ਰਹੇਗਾ। ਪਿਛਲੇ ਤਿੰਨ ਦਿਨਾਂ ਤੋਂ ਇਕ ਪੰਜਾਬੀ ਪਰਿਵਾਰ ਦੇ ਅਗਵਾ ਕੀਤੇ ਚਾਰ...
ਅੱਜ ਭਾਰਤ-ਸਾਊਥ ਅਫ਼ਰੀਕਾ ਪਹਿਲਾ ਵਨਡੇਅ, ਕੋਹਲੀ-ਰੋਹਿਤ ਨਹੀਂ, ਕਪਤਾਨ ਧਵਨ ਕਰਨਗੇ ਧਮਾਲ
. . .  about 7 hours ago
ਨਵੀਂ ਦਿੱਲੀ, 6 ਅਕਤੂਬਰ-ਭਾਰਤੀ ਟੀਮ ਨੇ ਆਪਣੇ ਘਰ 'ਚ ਸਾਊਥ ਅਫ਼ਰੀਕਾ ਨੂੰ ਟੀ-20 ਸੀਰੀਜ਼ 'ਚ 2-1 ਨਾਲ ਹਰਾਇਆ ਹੈ, ਹੁਣ ਦੋਵਾਂ ਟੀਮਾਂ 'ਚ ਤਿੰਨ ਮੈਚਾਂ ਦੀ ਵਨਡੇਅ ਸੀਰੀਜ਼ ਖੇਡੀ ਜਾਵੇਗੀ। ਸੀਰੀਜ਼ ਦਾ ਪਹਿਲਾ ਮੈਚ ਅੱਜ (6 ਅਕਤੂਬਰ) ਲਖਨਊ...
ਦੁਰਗਾ ਵਿਸਰਜਨ ਦੌਰਾਨ ਆਇਆ ਭਿਆਨਕ ਹੜ੍ਹ, 40 ਲੋਕ ਰੁੜ੍ਹੇ, 8 ਲੋਕਾਂ ਦੀ ਮੌਤ
. . .  about 7 hours ago
ਜਲਪਾਈਗੁੜੀ, 6 ਅਕਤੂਬਰ- ਦੁਰਗਾ ਵਿਸਰਜਨ ਦੌਰਾਨ ਜਲਪਾਈਗੁੜੀ ਜ਼ਿਲ੍ਹੇ ਦੇ ਮਾਲ ਬਾਜ਼ਾਰ ਸਥਿਤ ਮਾਲ ਨਦੀ 'ਚ ਭਿਆਨਕ ਹਾਦਸਾ ਵਾਪਰ ਗਿਆ। ਇੱਥੋਂ ਦੀ ਮਲ ਨਦੀ ਦੇ ਪਾਣੀ ਦਾ ਪੱਧਰ ਇਕਦਮ ਵਧਣ ਨਾਲ ਕਈ ਲੋਕ ਨਦੀ 'ਚ ਰੁੜ੍ਹ ਗਏ। ਇਸ ਹਾਦਸੇ 'ਚ ਹੁਣ ਤੱਕ...
ਅਮਰੀਕਾ ਦੇ ਮੈਕਸੀਕੋ ਸਿਟੀ ਹਾਲ ’ਚ ਗੋਲੀਬਾਰੀ, ਮੇਅਰ ਸਮੇਤ ਘੱਟੋ-ਘੱਟ 10 ਲੋਕਾਂ ਦੀ ਹੋਈ ਮੌਤ
. . .  about 8 hours ago
ਲੰਡਨ, 6 ਅਕਤੂਬਰ-ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਮੈਕਸੀਕੋ ਦਾ ਹੈ। ਮੈਕਸੀਕਨ ਸਿਟੀ ਹਾਲ 'ਚ ਸਮੂਹਿਕ ਗੋਲੀਬਾਰੀ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁਰੂਆਤੀ ਜਾਂਚ ਦੇ ਮੁਤਾਬਿਕ ਮਰਨ ਵਾਲਿਆਂ 'ਚ ਮੇਅਰ ਵੀ ਸ਼ਾਮਿਲ ਹੈ।
ਕੇਰਲ 'ਚ ਸਵੇਰੇ-ਸਵੇਰੇ ਦਰਦਨਾਕ ਹਾਦਸਾ, 2 ਬੱਸਾਂ ਦੀ ਟੱਕਰ 'ਚ 9 ਲੋਕਾਂ ਦੀ ਮੌਤ
. . .  about 7 hours ago
ਤਿਰੂਵਨੰਤਪੁਰਮ, 6 ਅਕਤੂਬਰ-ਕੇਰਲ 'ਚ ਅੱਜ ਸਵੇਰੇ-ਸਵੇਰੇ 2 ਬੱਸਾਂ ਦੀ ਟੱਕਰ ਨਾਲ ਦਰਦਨਾਕ ਹਾਦਸਾ ਹੋ ਗਿਆ। ਕੇਰਲ ਦੇ ਪਲਕੜ ਜ਼ਿਲ੍ਹੇ ਦੇ ਵਡੱਕਨਚੇਕੀ 'ਚ ਕੇਰਲ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਨਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਹਾੜ ਸੰਮਤ 554

ਕਪੂਰਥਲਾ / ਫਗਵਾੜਾ

ਅੰਤਰਰਾਸ਼ਟਰੀ ਯੋਗ ਦਿਵਸ ਸੰਬੰਧੀ ਜ਼ਿਲ੍ਹੇ 'ਚ ਵੱਖ-ਵੱਖ ਸੰਸਥਾਵਾਂ ਵਲੋਂ ਸਮਾਗਮ

ਕਪੂਰਥਲਾ, 21 ਜੂਨ (ਅਮਰਜੀਤ ਕੋਮਲ) - ਅੰਤਰਰਾਸ਼ਟਰੀ ਯੋਗਾ ਦਿਵਸ 'ਤੇ ਅੱਜ ਵੱਖ-ਵੱਖ ਸੰਸਥਾਵਾਂ ਵਲੋਂ ਕਰਵਾਏ ਗਏ ਸਮਾਗਮਾਂ ਦੌਰਾਨ ਯੋਗਾ ਮਾਹਿਰਾਂ ਨੇ ਯੋਗ ਸਾਧਕਾਂ ਨੂੰ ਯੋਗ ਦੇ ਵੱਖ-ਵੱਖ ਆਸਣ ਕਰਵਾਏ ਤੇ ਮਨੁੱਖੀ ਜੀਵਨ ਵਿਚ ਯੋਗ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸੇ ਸਬੰਧ ਵਿਚ ਜ਼ਿਲ੍ਹਾ ਆਯੁਰਵੈਦਿਕ ਵਿਭਾਗ ਵਲੋਂ ਜ਼ਿਲ੍ਹਾ ਆਯੂਰਵੈਦਿਕ ਯੂਨਾਨੀ ਅਫ਼ਸਰ ਦੀ ਦੇਖ ਰੇਖ ਹੇਠ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਸਹਾਇਕ ਕਮਿਸ਼ਨਰ ਰਣਜੀਤ ਸਿੰਘ ਭੁੱਲਰ ਤੇ ਹੋਰ ਯੋਗਾ ਮਾਹਿਰਾਂ ਨੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਮੁਲਾਜ਼ਮਾਂ ਤੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਆਸਣ ਕਰਵਾਏ | ਇਸ ਮੌਕੇ ਬੋਲਦਿਆਂ ਡਾ: ਜੈਇੰਦਰ ਸਿੰਘ ਐਸ.ਡੀ.ਐਮ. ਕਪੂਰਥਲਾ ਨੇ ਕਿਹਾ ਕਿ ਯੋਗ ਸਿਰਫ਼ ਸਰੀਰਕ ਜਾਂ ਮਾਨਸਿਕ ਵਿਕਾਸ ਲਈ ਜ਼ਰੂਰੀ ਨਹੀਂ, ਸਗੋਂ ਅਧਿਆਤਮਿਕ ਸਕੂਨ, ਸਥਿਰਤਾ, ਇਕਾਗਰਤਾ ਅਤੇ ਆਨੰਦ ਬਹੁਤ ਲਾਜ਼ਮੀ ਹੈ | ਯੋਗ ਕਰਵਾਉਂਦਿਆਂ ਰਣਜੀਤ ਸਿੰਘ ਭੁੱਲਰ ਸਹਾਇਕ ਕਮਿਸ਼ਨਰ ਨੇ ਕਿਹਾ ਕਿ ਯੋਗ ਹਜ਼ਾਰਾਂ ਸਾਲ ਪਹਿਲਾਂ ਭਾਰਤ ਦੇ ਰਿਸ਼ੀਆਂ ਮੁਨੀਆਂ ਦੁਆਰਾ ਦਿੱਤੇ ਗਿਆਨ ਸਦਕਾ ਹੋਂਦ ਵਿਚ ਆਇਆ | ਉਨ੍ਹਾਂ ਕਿਹਾ ਕਿ ਸਾਨੂੰ ਤੰਦਰੁਸਤ ਰਹਿਣ ਲਈ ਯੋਗ ਦਾ ਅਭਿਆਸ ਕਰਨਾ ਚਾਹੀਦਾ ਹੈ ਤੇ ਯੋਗ ਰੋਗ ਮੁਕਤ ਜੀਵਨ ਬਤੀਤ ਕਰਨ ਤੇ ਤਣਾਅ ਤੇ ਚਿੰਤਾ ਮੁਕਤ ਰਹਿਣ ਦਾ ਇਕ ਉੱਤਮ ਜ਼ਰੀਆ ਹੈ, ਜਿਸ ਨੂੰ ਹਰੇਕ ਵਿਅਕਤੀ ਨੂੰ ਅਪਣਾਉਣ ਦੀ ਲੋੜ ਹੈ |
ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਚ ਯੋਗ ਦਿਵਸ ਮਨਾਇਆ
ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਚ ਤਿੰਨ ਮਿੰਟ ਵਿਗਿਆਨਕ ਯੋਗਾ 'ਤੇ ਇਕ ਆਨਲਾਈਨ ਸੈਸ਼ਨ ਕਰਵਾਇਆ ਗਿਆ | ਇਸ ਮੌਕੇ ਉੱਘੇ ਯੋਗਾ ਮਾਹਿਰ ਕਰਨਲ ਸੇਵਾ ਸਿੰਘ ਨੇ ਕਿਹਾ ਕਿ ਯੋਗ ਆਸਣ ਜਿੱਥੇ ਤਣਾਅ ਨੂੰ ਘਟਾਉਣ, ਮਾਨਸਿਕ ਤੰਦਰੁਸਤੀ ਵਿਚ ਸੁਧਾਰ ਲਿਆਉਂਦੇ ਹਨ, ਉੱਥੇ ਹੀ ਇਹ ਸਾਡੀ ਸਰੀਰਕ ਸਿਹਤ ਵਿਚ ਸੁਧਾਰ ਕਰਨ ਲਈ ਪ੍ਰਭਾਵਸ਼ਾਲੀ ਹੋ ਸਕਦੇ ਹਨ | ਉਨ੍ਹਾਂ ਕਿਹਾ ਕਿ ਰੋਜ਼ਾਨਾ 5 ਤੋਂ 10 ਮਿੰਟ ਲਗਾਤਾਰ ਯੋਗ ਆਸਣ ਕਰਨ ਨਾਲ ਅਸੀਂ ਆਪਣੀ ਜ਼ਿੰਦਗੀ ਨੂੰ ਖ਼ੁਸ਼ਹਾਲ ਤੇ ਤਣਾਅ ਮੁਕਤ ਬਣਾ ਸਕਦੇ ਹਾਂ | ਸਾਇੰਸ ਸਿਟੀ ਦੀ ਡਾਇਰੈਕਟਰ ਜਨਰਲ ਡਾ: ਨੀਲਮਾ ਜੇਰਥ ਨੇ ਯੋਗ ਦੀ ਮਨੁੱਖੀ ਜੀਵਨ ਵਿਚ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਸਾਇੰਸ ਸਿਟੀ ਦੇ ਵਿਗਿਆਨੀ ਡਾ: ਮਨੀਸ਼ ਸੋਇਨ ਤੋਂ ਇਲਾਵਾ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ |
ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ 'ਚ ਯੋਗ ਦਿਵਸ ਮਨਾਇਆ
ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿਚ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਚ ਯੋਗ ਦਿਵਸ ਮਨਾਇਆ ਗਿਆ | ਯੂਨੀਵਰਸਿਟੀ ਕੈਂਪਸ ਵਿਚ ਹੋਏ ਸਮਾਗਮ ਦਾ ਉਦਘਾਟਨ ਰਾਹੁਲ ਭੰਡਾਰੀ ਉਪ ਚਾਂਸਲਰ ਤੇ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਤੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ: ਐਸ.ਕੇ. ਮਿਸ਼ਰਾ ਨੇ ਸਾਂਝੇ ਤੌਰ 'ਤੇ ਕੀਤਾ | ਇਸ ਮੌਕੇ ਬੋਲਦਿਆਂ ਰਾਹੁਲ ਭੰਡਾਰੀ ਨੇ ਕਿਹਾ ਕਿ ਯੋਗ ਦਿਵਸ 'ਤੇ 'ਨਿਰੋਗ ਯੁਵਾ ਯੋਗ ਕੇਂਦਰ' ਨੂੰ ਵਿਦਿਆਰਥੀਆਂ ਦੇ ਨਾਂਅ 'ਤੇ ਮੁੜ ਸੁਰਜੀਤ ਕੀਤਾ ਗਿਆ ਹੈ ਤੇ ਵਿਦਿਆਰਥੀਆਂ ਦੀ ਮੰਗ ਨੂੰ ਦੇਖ ਕੇ ਹੀ ਹਾਲ ਹੀ ਵਿਚ ਖੁੱਲੇ੍ਹ ਖੇਤਰ ਨਾਲ ਜੋੜ ਕੇ ਇਸ ਦਾ ਵਿਸਥਾਰ ਕੀਤਾ ਗਿਆ ਹੈ | ਸਮਾਗਮ ਦੌਰਾਨ ਯੂਨੀਵਰਸਿਟੀ ਦੇ ਐਨ.ਸੀ.ਸੀ. ਤੇ ਐਨ.ਐਸ.ਐਸ. ਦੇ ਇੰਚਾਰਜ ਸਹਾਇਕ ਪ੍ਰੋ: ਡਾ: ਚੰਦਰ ਪ੍ਰਕਾਸ਼, ਵਿਦਿਆਰਥੀ ਭਲਾਈ ਵਿਭਾਗ ਦੇ ਪ੍ਰੋਗਰਾਮਰ ਵਿਨੈ ਕੇਹਰ ਨੇ ਯੂਨੀਵਰਸਿਟੀ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਯੋਗਾ ਦੇ ਵੱਖ-ਵੱਖ ਆਸਣ ਕਰਵਾਏ |
ਅੰਤਰਰਾਸ਼ਟਰੀ ਯੋਗ ਦਿਵਸ 'ਤੇ ਆਰ.ਸੀ.ਐਫ. 'ਚ ਸਮਾਗਮ
ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਚ ਅੰਤਰਰਾਸ਼ਟਰੀ ਯੋਗ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਆਰ.ਸੀ.ਐਫ. ਦੇ ਕਮਿਊਨਿਟੀ ਹਾਲ ਵਿਚ ਕਰਵਾਏ ਗਏ ਸਮਾਗਮ ਦੀ ਸ਼ੁਰੂਆਤ ਅਸ਼ੇਸ਼ ਅਗਰਵਾਲ ਜਨਰਲ ਮੈਨੇਜਰ ਆਰ.ਸੀ.ਐਫ., ਸੂਰਭੀ ਅਗਰਵਾਲ ਪ੍ਰਧਾਨ ਮਹਿਲਾ ਕਲਿਆਣ ਸੰਗਠਨ ਨੇ ਦੀਪ ਜਲਾ ਕੇ ਕੀਤੀ | ਇਸ ਮੌਕੇ ਆਰ.ਸੀ.ਐਫ. ਦੇ ਯੋਗ ਅਚਾਰਿਆ ਕਰਨ ਸਿੰਘ ਨੇ ਯੋਗ ਕਿਰਿਆਵਾਂ ਕਰਵਾਈਆਂ ਤੇ ਯੋਗ ਦੇ ਲਾਭ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਮੰਚ 'ਤੇ ਬਿਰਾਜਮਾਨ ਸਾਧਕ ਸਰਬਜੀਤ ਭਾਟੀਆ ਤੇ ਸੁਮਨ ਰਾਣਾ ਨੇ ਵੱਖ-ਵੱਖ ਆਸਣ ਤੇ ਯੋਗ ਆਚਾਰੀਆ ਤੇਜਵੀਰ ਸਿੰਘ ਨੇ ਵੀ ਪ੍ਰਾਣਾਯਾਮ ਤੇ ਧਿਆਨ ਦੀਆਂ ਕਿਰਿਆਵਾਂ ਕਰਵਾਈਆਂ | ਇਸ ਤੋਂ ਪਹਿਲਾਂ ਆਰ.ਸੀ.ਐਫ. ਦੀਆਂ ਮਹਿਲਾ ਕਰਮਚਾਰੀਆਂ ਲਈ ਇਕ ਵਿਸ਼ੇਸ਼ ਯੋਗ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਸਮਾਗਮ ਨੂੰ ਸਫਲ ਬਣਾਉਣ ਵਿਚ ਆਰ.ਸੀ.ਐਫ. ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਾਗ ਲਿਆ | ਇਸ ਤੋਂ ਇਲਾਵਾ ਆਰ.ਸੀ.ਐਫ. ਦੇ ਟੈਕਨੀਕਲ ਟਰੇਨਿੰਗ ਸੈਂਟਰ, ਰੇਲਵੇ ਸੁਰੱਖਿਆ ਬੱਲ ਦੇ ਜਵਾਨਾਂ ਤੇ ਆਰ.ਸੀ.ਐਫ. ਦੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਆਪੋ ਆਪਣੀਆਂ ਕੰਮ ਵਾਲੀਆਂ ਥਾਵਾਂ 'ਤੇ ਯੋਗ ਕਿਰਿਆਵਾਂ ਕਰਕੇ ਯੋਗ ਦਿਵਸ ਮਨਾਇਆ |
ਸਿਹਤ ਵਿਭਾਗ ਨੇ ਵੱਖ-ਵੱਖ ਥਾਵਾਂ 'ਤੇ ਯੋਗ ਦਿਵਸ ਮਨਾਇਆ
ਕੌਮਾਂਤਰੀ ਯੋਗਾ ਦਿਵਸ 'ਤੇ ਅੱਜ ਜ਼ਿਲ੍ਹੇ ਵਿਚ ਸਿਹਤ ਸੰਸਥਾਵਾਂ ਵਿਚ ਯੋਗ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧੀ ਹੋਏ ਸਮਾਗਮ ਵਿਚ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਯੋਗ ਦੇ ਵੱਖ-ਵੱਖ ਆਸਣ ਕੀਤੇ | ਸਿਵਲ ਸਰਜਨ ਡਾ: ਗੁਰਿੰਦਰਬੀਰ ਕੌਰ ਨੇ ਯੋਗ ਦਿਵਸ 'ਤੇ ਕਰਵਾਏ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਘੱਟੋ ਘੱਟ ਰੋਜ਼ਾਨਾ 15 ਤੋਂ 40 ਮਿੰਟ ਯੋਗ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਯੋਗ ਆਸਣਾਂ ਦਾ ਅਭਿਆਸ ਕਰਨ ਨਾਲ ਅਸੀਂ ਸਰੀਰਕ ਤੇ ਮਾਨਸਿਕ ਤੌਰ 'ਤੇ ਤੰਦਰੁਸਤ ਰਹਿ ਸਕਦੇ ਹਾਂ |
ਪਤੰਜਲੀ ਯੋਗ ਸਮਿਤੀ ਤੇ ਭਾਰਤ ਸਵੈ ਅਭਿਆਨ ਵਲੋਂ ਯੋਗ ਦਿਵਸ ਮਨਾਇਆ
ਅੰਤਰਰਾਸ਼ਟਰੀ ਯੋਗ ਦਿਵਸ 'ਤੇ ਪਤੰਜਲੀ ਯੋਗ ਸਮਿਤੀ ਤੇ ਭਾਰਤ ਸਵੈ ਅਭਿਆਨ ਵਲੋਂ ਸਟੇਟ ਗੁਰਦੁਆਰਾ ਸਾਹਿਬ ਵਿਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬਜਰੰਗ ਦਲ ਦੇ ਸੂਬਾਈ ਪ੍ਰਧਾਨ ਨਰੇਸ਼ ਪੰਡਿਤ ਨੇ ਸ਼ਮ੍ਹਾ ਰੌਸ਼ਨ ਕੀਤੀ | ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਯੋਗ ਦਿਵਸ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਸਮਾਗਮ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜਨਰਲ ਸਕੱਤਰ ਰਾਜੂ ਸੂਦ, ਜ਼ਿਲ੍ਹਾ ਪ੍ਰਧਾਨ ਨਰਾਇਣ ਦਾਸ, ਉਪ ਪ੍ਰਧਾਨ ਜੋਗਿੰਦਰ ਤਲਵਾੜ, ਅਨਿਲ ਵਾਲੀਆ, ਆਨੰਦ ਯਾਦਵ ਨੇ ਵੀ ਸੰਬੋਧਨ ਕੀਤਾ | ਪਤੰਜਲੀ ਯੋਗ ਸੰਪਤੀ ਦੀ ਮਹਿਲਾ ਪੰਜਾਬ ਦੀ ਇੰਚਾਰਜ ਪ੍ਰਵੀਨ ਚੋਕਰੀਆ ਨੇ ਹਾਜ਼ਰ ਲੋਕਾਂ ਨੂੰ ਯੋਗ ਕਿਰਿਆਵਾਂ ਦਾ ਅਭਿਆਸ ਕਰਵਾਇਆ | ਉਨ੍ਹਾਂ ਕਿਹਾ ਕਿ ਰੋਜ਼ਾਨਾ ਯੋਗ ਕਰਕੇ ਅਸੀਂ ਦਿਲ ਦੇ ਰੋਗ, ਹਾਈ ਬਲੱਡ ਪ੍ਰੈਸ਼ਰ, ਸ਼ੂਗਰ, ਗਠੀਆ ਵਰਗੀਆਂ ਬਿਮਾਰੀਆਂ ਤੋਂ ਨਿਜਾਤ ਪਾ ਸਕਦੇ ਹਾਂ |
ਸ਼ਹਿਰ ਦੇ ਵੱਖ ਵੱਖ ਥਾਵਾਂ 'ਤੇ ਮਨਾਇਆ ਗਿਆ ਅੰਤਰ ਰਾਸ਼ਟਰੀ ਯੋਗ ਦਿਵਸ
ਫਗਵਾੜਾ, (ਹਰਜੋਤ ਸਿੰਘ ਚਾਨਾ)-ਅੰਤਰ ਰਾਸ਼ਟਰੀ ਯੋਗ ਦਿਵਸ ਅੱਜ ਸ਼ਹਿਰ ਦੇ ਵੱਖ ਵੱਖ ਥਾਵਾਂ 'ਤੇ ਮਨਾਇਆ ਗਿਆ | ਜਿਸ 'ਚ ਲੋਕਾਂ ਨੇ ਪੁੱਜ ਕੇ ਇਸ 'ਚ ਭਾਗ ਲਿਆ | ਹਿੰਦੁਸਤਾਨ ਵੈੱਲਫੇਅਰ ਬਲੱਡ ਡੋਨਰਜ਼ ਕਲੱਬ (ਰਜਿ.) ਵਲੋਂ ਭਾਰਤੀ ਯੋਗ ਸੰਸਥਾਨ (ਰਜਿ.) ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਇਹ ਦਿਵਸ ਮਨਾਇਆ ਗਿਆ | ਇਸ ਮੌਕੇ ਬਾਰ ਕੌਂਸਲ ਫਗਵਾੜਾ, ਜੇ.ਸੀ.ਆਈ, ਫਗਵਾੜਾ ਪ੍ਰਸ਼ਾਸਨ, ਬ੍ਰਹਮ ਕੁਮਾਰੀ ਆਸ਼ਰਮ, ਸਿਹਤ ਵਿਭਾਗ ਤੇ ਵੱਖ ਵੱਖ ਵਿੱਦਿਅਕ ਸੰਸਥਾਵਾਂ ਦੇ ਅਧਿਆਪਕਾ ਨੇ ਭਾਗ ਲਿਆ | ਕੈਂਪ 'ਚ ਡਾ. ਸੰਦੀਪ ਮਲਹੋਤਰਾ, ਧੀਰਜ ਵੈਦ, ਨੀਲਮ ਚੋਪੜਾ, ਅੰਜੂ ਗਰਗ, ਮੀਨੂੰ ਅਗਰਵਾਲ, ਸੰਗੀਤਾ ਗੁੰਬਰ, ਰੋਹਿਤ ਅਗਰਵਾਲ, ਜਸਵਿੰਦਰ ਸਿੰਘ ਤੇ ਹੋਰਨਾਂ ਨੇ ਯੋਗ ਕਿਰਿਆ ਕਰਵਾਈਆਂ ਤੇ ਨਾਲ ਹੀ ਇਨ੍ਹਾਂ ਦੇ ਸਰੀਰ 'ਤੇ ਪੈਣ ਵਾਲੇ ਚੰਗੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਤਹਿਸੀਲਦਾਰ ਨਵਦੀਪ ਸਿੰਘ ਭੋਗਲ ਤੇ ਐਸ.ਐਮ.ਓ ਡਾ. ਕਮਲ ਕਿਸ਼ੋਰ ਵਿਸ਼ੇਸ਼ ਤੌਰ 'ਤੇ ਪੁੱਜੇ ਤੇ ਸੰਸਥਾ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਕਲੱਬ ਪ੍ਰਧਾਨ ਵਿਕਰਮ ਗੁਪਤਾ, ਸੰਸਥਾਨ ਪ੍ਰਮੁੱਖ ਅਨਿਲ ਕੋਛੜ ਨੇ ਸੰਸਥਾ ਵਲੋਂ ਹਾਜ਼ਰੀਨ ਦਾ ਧੰਨਵਾਦ ਕੀਤਾ | ਇਸ ਮੌਕੇ ਵੀਤਿਨ ਪੁਰੀ, ਜਰਨੈਲ ਸਿੰਘ, ਜੀਵਨ ਕੁਮਾਰ, ਦੀਪਕ ਗੁਪਤਾ ਸਮੇਤ ਕਈ ਕਲੱਬ ਮੈਂਬਰ ਸ਼ਾਮਿਲ ਸਨ | ਇਸੇ ਤਰ੍ਹਾਂ ਰਾਮਗੜ੍ਹੀਆਂ ਕਾਲਜ ਆਫ਼ ਐਜੂਕੇਸ਼ਨ ਵਿਖੇ ਵੀ ਐਨ.ਐਸ.ਐਸ ਯੂਨਿਟ ਇੰਚਾਰਜ ਸਪਨਾ ਚੱਢਾ ਦੀ ਅਗਵਾਈ 'ਚ ਮਨਾਇਆ ਗਿਆ | ਕਾਲਜ ਪਿ੍ੰਸੀਪਲ ਡਾ. ਸੁਰਿੰਦਰਜੀਤ ਕੌਰ ਨੇ ਕਿਹਾ ਕਿ ਅਧਿਆਪਨ ਸਿੱਖਣ ਪ੍ਰਕਿਰਿਆ 'ਚ ਯੋਗਾ ਦੀ ਸਿਖਲਾਈ ਵਿਦਿਆਰਥੀਆਂ ਤੇ ਅਧਿਆਪਕਾ ਲਈ ਬਹੁਤ ਮਹੱਤਵਪੂਰਣ ਹੈ | ਇਸ ਮੌਕੇ ਰਾਮਗੜ੍ਹੀਆਂ ਐਜੂਕੇਸ਼ਨ ਕੌਂਸਲ ਚੇਅਰਪਰਸਨ ਮਨਪ੍ਰੀਤ ਕੌਰ ਭੋਗਲ ਨੇ ਇਸ ਦਿਵਸ 'ਤੇ ਵਧਾਈ ਦਿੱਤੀ |
ਆਯੁਰਵੈਦਿਕ ਵਿਭਾਗ ਵਲੋਂ ਪੀ.ਡਬਲਯੂ.ਡੀ. ਰੈਸਟ ਹਾਊਸ ਪਾਰਕ ਵਿਖੇ ਯੋਗ ਦਿਵਸ ਮਨਾਇਆ ਗਿਆ
ਇਸੇ ਤਰ੍ਹਾਂ ਆਯੁਰਵੈਦਿਕ ਵਿਭਾਗ ਫਗਵਾੜਾ ਵਲੋਂ ਪੀ.ਡਬਲਯੂ.ਡੀ. ਰੈਸਟ ਹਾਊਸ ਪਾਰਕ ਵਿਖੇ ਇਹ ਦਿਵਸ ਮਨਾਇਆ ਗਿਆ | ਜਿਸ ਦਾ ਆਰੰਭ ਐਸ.ਐਮ.ਓ ਡਾ. ਕਮਲ ਕਿਸ਼ੋਰ ਤੇ ਆਯੁਰਵੈਦਿਕ ਵਿਭਾਗ ਦੇ ਐਸ.ਐਮ.ਓ ਡਾ. ਮਨਜੀਤ ਕੌਰ ਨੇ ਸਾਂਝੇ ਤੌਰ 'ਤੇ ਕੀਤਾ | ਉਨ੍ਹਾਂ ਆਪਣੇ ਭਾਸ਼ਣ 'ਚ ਕਿਹਾ ਕਿ ਯੋਗ ਨੂੰ ਕਿਸੇ ਧਰਮ ਵਿਸ਼ੇਸ਼ ਨਾਲ ਜੋੜ ਕੇ ਨਹੀਂ ਦੇਖਿਆ ਜਾਣਾ ਚਾਹੀਦਾ ਇਹ ਸਾਡੀ ਪ੍ਰਾਚੀਨ ਵਿਰਾਸਤ ਦਾ ਹਿੱਸਾ ਹੈ | ਇਸ ਮੌਕੇ ਡਾ. ਰਾਜੀਵ, ਡਾ. ਪ੍ਰੇਮ, ਡਾ. ਗੁਰਦੀਪ, ਡਾ. ਜਸਪਾਲ, ਡਾ. ਸੁਮਨਦੀਪ, ਡਾ. ਪ੍ਰੀਤੀ ਬਾਲੂ ਵੀ ਸ਼ਾਮਿਲ ਸਨ | 8 ਪੰਜਾਬ ਬਟਾਲੀਅਨ ਵਲੋਂ ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਵਿਖੇ ਇਹ ਦਿਵਸ ਮਨਾਇਆ ਗਿਆ ਜਿਸ 'ਚ 749 ਐਨ.ਸੀ.ਸੀ. ਕੈਡੇਟਸ ਤੋਂ ਇਲਾਵਾ ਐਨ.ਸੀ.ਸੀ ਅਧਿਕਾਰੀਆਂ, ਟੀਚਰਾ, ਪੀ.ਆਈ ਤੇ ਸਿਵਲ ਸਟਾਫ਼ ਨੇ ਹਿੱਸਾ ਲਿਆ | ਇਸ ਮੌਕੇ ਕਮਾਂਡਿੰਗ ਅਫ਼ਸਰ ਐਨ.ਐਸ.ਸਿੱਧੂ ਤੇ ਏ.ਓ ਕਰਨਲ ਜਗਮੀਤ ਸਿੰਘ ਨੇ ਯੋਗ ਕਿਰਿਆਵਾਂ ਕਰਵਾਈਆਂ ਉੱਥੇ ਹੀ ਯੋਗ ਕਰਨ ਦੇ ਲਾਭ ਬਾਰੇ ਵੀ ਦੱਸਿਆ | ਇਸ ਮੌਕੇ ਜਤਿੰਦਰ ਬਾਲੀ, ਬੇਅੰਤ ਸਿੰਘ, ਸ਼ਿਵ ਕੁਮਾਰ, ਕਮਲ ਸਿੰਘ, ਸੁਰਿੰਦਰ ਸਿੰਘ, ਅਸ਼ੋਕ ਕੁਮਾਰ, ਸੰਜੀਵ ਕੁਮਾਰ ਵੀ ਸ਼ਾਮਿਲ ਸਨ | ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੁੱਲਾਰਏ ਵਿਖੇ ਦਿਵਸ ਮਨਾਇਆ ਗਿਆ | ਜਿਸ 'ਚ ਪਿ੍ੰਸੀਪਲ ਸੁਰੇਸ਼ ਗੁਪਤਾ, ਮੈਡਮ ਮਾਧੂਰੀ ਸ਼ਰਮਾ ਤੇ ਪਮਨਜੀਤ ਕੌਰ ਨੇ ਯੋਗ ਕਿਰਿਆ ਕਰਵਾਈਆਂ | ਇਸ ਮੌਕੇ ਹਰਜਿੰਦਰ ਗੋਗਨਾ, ਸ਼ਸੀ ਕਿਰਨ, ਮੋਨਿਕਾ, ਰਾਮ ਲੁਭਾਇਆ, ਰਵੀ ਸਿੰਘ, ਲਖਵਿੰਦਰ ਸਿੰਘ, ਮੋਨਿਕਾ, ਭਗਤਦੀਪ ਸਿੰਘ, ਸਚਿਲ ਮੁੰਜਲਾ, ਗੁਰਮੇਜ ਕੌਰ, ਸੰਜੀਵ ਕੁਮਾਰ, ਅੰਨੂ ਕਪੂਰ ਸਮੇਤ ਕਈ ਮੈਂਬਰ ਸ਼ਾਮਿਲ ਸਨ | ਇਸੇ ਤਰ੍ਹਾਂ ਇਹ ਦਿਹਾੜਾ ਕਮਲਾ ਨਹਿਰੂ ਮਹਿਲਾ ਕਾਲਜ ਵਿਖੇ ਵੀ ਮਨਾਇਆ ਗਿਆ |
ਗੁਰੂ ਨਾਨਕ ਪ੍ਰੇਮ ਕਰਮਸਰ ਪਬਲਿਕ ਸਕੂਲ ਨਡਾਲਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਨਡਾਲਾ, (ਮਾਨ)-ਗੁਰੂ ਨਾਨਕ ਪ੍ਰੇਮ ਕਰਮਸਰ ਪਬਲਿਕ ਸਕੂਲ ਨਡਾਲਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਭਾਗ ਲਿਆ ਅਤੇ ਸਕੂਲ ਦੇ ਸਪੋਰਟਸ ਦੇ ਅਧਿਆਪਕਾਂ ਨੇ ਵਿਦਿਆਰਥੀਆ ਨੂੰ ਯੋਗਾ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਵਿਦਿਆਰਥੀਆ ਨੂੰ ਆਪਣੇ ਜੀਵਨ ਵਿਚ ਯੋਗਾ ਨੂੰ ਵਿਸ਼ੇਸ਼ ਸਥਾਨ ਦੇਣ ਲਈ ਕਿਹਾ | ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆ ਨੂੰ ਯੋਗਾ ਦੇ ਫ਼ਾਇਦਿਆਂ ਬਾਰੇ ਵਿਸਥਾਰ ਸਹਿਤ ਦੱਸਿਆ | ਇਸ ਮੌਕੇ ਸਕੂਲ ਦੇ ਸਮੂਹ ਸਪੋਰਟਸ ਅਧਿਆਪਕ ਸਰਬਜੀਤ ਸਿੰਘ, ਜਾਹਿਦ, ਸੰਦੀਪ ਕੁਮਾਰ, ਅੰਮਿ੍ਤਾਪ੍ਰੀਤ, ਖੁਸ਼ਵਿੰਦਰ ਕੌਰ, ਰਾਜਵੰਤ ਕੌਰ ਤੋਂ ਇਲਾਵਾ ਹੋਰ ਅਧਿਆਪਕ ਮੌਜੂਦ ਸਨ |
ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਵਿਖੇ ਯੋਗ ਦਿਵਸ ਮਨਾਇਆ
ਕਪੂਰਥਲਾ, (ਵਿਸ਼ੇਸ਼ ਪ੍ਰਤੀਨਿਧ)-ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਜ਼ਿਲ੍ਹੇ ਵਿਚ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਚ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿਚ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸੇ ਸਬੰਧ ਵਿਚ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ 'ਚ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਕੂਲ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਤੇ ਡਾਇਰੈਕਟਰ ਰੁਚੀ ਆਨੰਦ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਯੋਗ ਕਰਨ ਲਈ ਪ੍ਰੇਰਿਤ ਕੀਤਾ | ਕਾਲਜ ਦੇ ਡਾਇਰੈਕਟਰ ਪ੍ਰਸ਼ਾਸਨ ਡਾ: ਅਰਵਿੰਦਰ ਸਿੰਘ ਸੇਖੋਂ ਤੇ ਪਿ੍ੰਸੀਪਲ ਡਾ: ਜੀ.ਐਸ. ਬਰਾੜ ਦੀ ਅਗਵਾਈ ਵਿਚ ਕਾਲਜ ਦੇ ਵਿਦਿਆਰਥੀਆਂ ਤੇ ਸਟਾਫ਼ ਨੇ ਮਿਲ ਕੇ ਯੋਗ ਦੇ ਵੱਖ-ਵੱਖ ਆਸਣ ਕੀਤੇ |
ਜੀ.ਟੀ.ਬੀ. ਇੰਟਰਨੈਸ਼ਨਲ ਸਕੂਲ 'ਚ ਯੋਗ ਦਿਵਸ ਮਨਾਇਆ
ਅੰਤਰਰਾਸ਼ਟਰੀ ਯੋਗ ਦਿਵਸ 'ਤੇ ਜੀ.ਡੀ.ਟੀ.ਬੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਚ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਤੇ ਸਟਾਫ਼ ਨੇ ਵੱਖ-ਵੱਖ ਯੋਗ ਆਸਣ ਕੀਤੇ | ਸਕੂਲ ਦੀ ਪਿ੍ੰਸੀਪਲ ਜਸਬੀਰ ਕੌਰ ਸੈਣੀ ਨੇ ਯੋਗ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਤੇ ਸਟਾਫ਼ ਨੂੰ ਜਾਣਕਾਰੀ ਦਿੱਤੀ ਤੇ ਕਿਹਾ ਕਿ ਰੋਜ਼ਾਨਾ ਅਸੀਂ ਯੋਗ ਕਰਕੇ ਆਪਣੇ ਆਪ ਨੂੰ ਤੰਦਰੁਸਤ ਕਰ ਸਕਦੇ ਹਾਂ | ਸਕੂਲ ਦੇ ਕਿੰਡਰਗਾਰਟਨ ਤੋਂ ਲੈ ਕੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਡਿਜੀਟਲ ਪਲੇਟ ਫਾਰਮ 'ਤੇ ਯੋਗ ਸੈਸ਼ਨਾਂ ਵਿਚ ਸ਼ਿਰਕਤ ਕੀਤੀ |
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ 'ਚ ਯੋਗ ਦਿਵਸ ਸਬੰਧੀ ਸਮਾਗਮ
ਅੰਤਰਰਾਸ਼ਟਰੀ ਯੋਗਾ ਦਿਵਸ ਸਬੰਧੀ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਚ ਕਾਲਜ ਦੇ ਐਨ.ਐਸ.ਐਸ. ਵਿਭਾਗ ਦੇ ਮੁਖੀ ਡਾ: ਜਗਸੀਰ ਸਿੰਘ ਬਰਾੜ ਦੀ ਅਗਵਾਈ ਵਿਚ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਕਾਮਰਸ ਵਿਭਾਗ ਦੀ ਮੁਖੀ ਡਾ: ਗੁਰਪ੍ਰੀਤ ਕੌਰ ਖਹਿਰਾ ਨੇ ਯੋਗ ਦਿਵਸ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ | ਡਾ: ਬਰਾੜ ਨੇ ਵਿਦਿਆਰਥੀਆਂ ਨੂੰ ਯੋਗ ਆਸਣ ਕਰਨ ਸਬੰਧੀ ਕੁੱਝ ਖ਼ਾਸ ਸੁਝਾਅ ਦਿੱਤੇ ਤਾਂ ਜੋ ਵਿਦਿਆਰਥੀ ਯੋਗ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ |
ਬਾਵਾ ਲਾਲਵਾਨੀ ਪਬਲਿਕ ਸਕੂਲ 'ਚ ਯੋਗ ਦਿਵਸ ਮਨਾਇਆ
ਸਥਾਨਕ ਬਾਵਾ ਲਾਲਵਾਨੀ ਪਬਲਿਕ ਸਕੂਲ ਵਿਚ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਯੋਗ ਦੇ ਵੱਖ-ਵੱਖ ਆਸਣ ਕੀਤੇ | ਸਕੂਲ ਦੀ ਪਿ੍ੰਸੀਪਲ ਡਾ: ਏਕਤਾ ਧਵਨ ਨੇ ਕਿਹਾ ਕਿ ਯੋਗਾ ਕਰਨ ਨਾਲ ਸਾਡਾ ਸਰੀਰ ਤੰਦਰੁਸਤ ਤੇ ਦਿਮਾਗ਼ ਤਣਾਅ ਮੁਕਤ ਰਹਿੰਦਾ ਹੈ ਤੇ ਇਸ ਨਾਲ ਅਸੀਂ ਬਹੁਤ ਸਾਰੀਆਂ ਬਿਮਾਰੀਆਂ ਤੋਂ ਬੱਚ ਸਕਦੇ ਹਾਂ | ਸਮਾਗਮ ਵਿਚ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ਭਾਗ ਲਿਆ |
ਸਰਕਾਰੀ ਕਾਲਜ ਭੁਲੱਥ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ
ਭੁਲੱਥ, (ਮਨਜੀਤ ਸਿੰਘ ਰਤਨ)-ਸਰਕਾਰੀ ਕਾਲਜ ਭੁਲੱਥ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਵਿਭਾਗ ਕਪੂਰਥਲਾ ਦੇ ਜ਼ਿਲ੍ਹਾ ਅਫ਼ਸਰ ਦੀ ਯੋਗ ਅਗਵਾਈ ਹੇਠ 8ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਤੇ ਤਕਰੀਬਨ 300 ਲੋਕਾਂ ਨੇ ਭਾਗ ਲਿਆ ਅਤੇ ਇਹ ਪ੍ਰੋਗਰਾਮ ਸਵੇਰੇ 7 ਵਜੇ ਸ਼ੁਰੂ ਹੋਇਆ ਅਤੇ 8 ਵਜੇ ਸਮਾਪਤ ਹੋ ਗਿਆ |ਇਸ ਮੌਕੇ 'ਤੇ ਮੁੱਖ ਮਹਿਮਾਨ ਐਸ.ਐਮ.ਓ. ਭੁਲੱਥ ਡਾ. ਸ਼ਲਿੰਦਰ ਸਿੰਘ ਆਪਣੇ ਸੰਬੋਧਨ ਰਾਹੀਂ ਲੋਕਾਂ ਨੂੰ ਯੋਗਾ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਨੂੰ ਯੋਗਾ ਦੇ ਲਾਭ ਸਬੰਧੀ ਜਾਣੂ ਕਰਵਾਇਆ | ਇਸ ਸਮੇਂ ਸਰਕਾਰੀ ਕਾਲਜ ਭੁਲੱਥ ਦੇ ਪਿ੍ੰਸੀਪਲ ਅਮਰਜੀਤ ਸਿੰਘ ਨੇ ਵੀ ਯੋਗਾ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ |
ਨਡਾਲਾ ਕਾਲਜ 'ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਨਡਾਲਾ, (ਮਨਜਿੰਦਰ ਸਿੰਘ ਮਾਨ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਕਾਲਜ ਐਨ.ਐਸ.ਐਸ. (ਲੜਕੇ ਅਤੇ ਲੜਕੀਆਂ) ਵਿਭਾਗ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਯੋਗਾ ਦਿਵਸ ਦੇ ਮੌਕੇ ਤੇ ਵੱਖ ਵੱਖ ਕਲਾਸਾਂ ਦੇ ਲਗਭਗ 50 ਵਿਦਿਆਰਥੀਆਂ ਨੇ ਹਿੱਸਾ ਲਿਆ | ਵਿਦਿਆਰਥੀਆਂ ਵਲੋਂ ਵੱਖ-ਵੱਖ ਤਰਾਂ ਦੇ ਯੋਗ ਆਸਣ ਕੀਤੇ ਗਏ | ਇਸ ਅਵਸਰ 'ਤੇ ਕਾਲਜ ਪਿ੍ੰਸੀਪਲ ਡਾ. ਕੁਲਵੰਤ ਸਿੰਘ ਫੁੱਲ ਨੇ ਵਲੰਟੀਅਰਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਦੋੜ ਭੱਜ ਵਾਲੀ ਜ਼ਿੰਦਗੀ ਵਿਚ ਤਣਾਅ ਅਤੇ ਮਾਨਸਿਕ ਬੋਝ ਕਾਰਨ ਨਵੀਆਂ ਨਵੀਆਂ ਸਰੀਰਕ ਤੇ ਮਾਨਸਿਕ ਬਿਮਾਰੀਆਂ ਜਨਮ ਲੈ ਰਹੀਆਂ ਹਨ ਜਿਨ੍ਹਾਂ ਤੋਂ ਬਚਾਅ ਕਰਨ ਲਈ ਮਨੁੱਖ ਨੂੰ ਸਮਾਂ ਕੱਢਣਾ ਪਵੇਗਾ ਅਤੇ ਇਹ ਸਾਰੀ ਬਿਮਾਰੀਆਂ ਦਾ ਇਲਾਜ ਯੋਗ ਨਾਲ ਹੀ ਸੰਭਵ ਹੈ | ਇਸ ਮੌਕੇ 'ਤੇ ਕਾਲਜ ਦੇ ਐਨ.ਐਸ.ਐਸ. ਵਿਭਾਗ ਦੇ ਪ੍ਰੋ. ਨਵਪ੍ਰੀਤ ਕੌਰ (ਲੜਕੀਆਂ ਯੂਨਿਟ) ਅਤੇ ਪ੍ਰੋ. ਨਵਨੀਤ ਸਿੰਘ (ਲੜਕੇ ਯੂਨਿਟ), ਡਾ. ਰਣਜੀਤ ਕੌਰ, ਪ੍ਰੋ. ਰਜਨੀ ਸਹਿਗਲ ਅਤੇ ਦਫ਼ਤਰ ਨਿਗਰਾਨ ਸ.ਸੁਖਵਿੰਦਰ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰਾਨ ਹਾਜ਼ਰ ਸਨ |
ਯੋਗ ਕਸਰਤ ਇਨਸਾਨ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਵੀ ਮਜ਼ਬੂਤ ਬਣਾਉਂਦੀ ਹੈ-ਪੰਡਿਤ ਰਾਕੇਸ਼ ਕੁਮਾਰ
ਕਾਲਾ ਸੰਘਿਆਂ, (ਸੰਘਾ)-ਸਥਾਨਕ ਕਸਬੇ ਵਿਖੇ ਸਥਿਤ ਸੰਤ ਹੀਰਾ ਦਾਸ ਕੰਨਿਆ ਮਹਾਂ ਵਿਦਿਆਲਿਆ ਵਿਖੇ ਪੰਡਿਤ ਰਾਕੇਸ਼ ਕੁਮਾਰ ਭਾਰਗਵ ਦੀ ਅਗਵਾਈ ਹੇਠ ਵਿਸ਼ਵ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਪੰਡਿਤ ਰਾਕੇਸ਼ ਕੁਮਾਰ ਭਾਰਗਵ ਅਤੇ ਪੰਡਿਤ ਰਾਜੇਸ਼ ਕੁਮਾਰ ਰਾਜੂ ਵੱਲੋਂ ਹਾਜ਼ਰਾਂ ਨੂੰ ਪ੍ਰਾਣਾਯਾਮ ਅਤੇ ਵੱਖ ਵੱਖ ਯੋਗ ਆਸਣ ਕਰਵਾਏ ਗਏ | ਉਨ੍ਹਾਂ ਕਿਹਾ ਕਿ ਰੋਜ਼ਾਨਾ ਯੋਗ ਕਸਰਤ ਜਿੱਥੇ ਇਨਸਾਨ ਸਰੀਰਕ ਤੌਰ ਤੇ ਰਿਸ਼ਟ ਪੁਸ਼ਟ ਰੱਖਦੀ ਹੈ ਉੱਥੇ ਹੀ ਮਾਨਸਿਕ ਤੌਰ ਤੇ ਵੀ ਮਜ਼ਬੂਤ ਬਣਾਉਂਦੀ ਹੈ | ਇਸ ਮੌਕੇ ਲੋਕ ਚਿੰਤਕ ਗਾਇਕ ਨਰਿੰਦਰ ਫੁੱਲ ਨੇ ਯੋਗ ਦਿਵਸ ਦੀ ਮਹੱਤਤਾ ਦਰਸਾਉਂਦਾ ਗੀਤ ਵੀ ਪੇਸ਼ ਕੀਤਾ | ਇਸ ਮੌਕੇ ਅੰਮਿ੍ਤ ਲਾਲ ਭਾਰਗਵ, ਰਾਜੇਸ਼ ਕੁਮਾਰ ਸਰਨਾ, ਮਾਸਟਰ ਸ਼ਾਮ ਕੁਮਾਰ ਸ਼ਰਮਾ, ਹਰਪਾਲ ਪਾਲਾ, ਰਾਘਵ ਸ਼ਰਮਾ, ਵਿਕਰਾਂਤ ਲੂੰਬਾ, ਪੰਡਿਤ ਘਨਈਆ, ਸੁੱਖਾ, ਹੈਪੀ ਵਾਲੀਆ, ਵਿਨੋਦ ਕੁਮਾਰ, ਰਾਮ ਨਿਵਾਸ, ਸਨੀ, ਬਲਰਾਜ ਪੂਰੇਵਾਲ, ਜਸਵੀਰ ਜੱਸਾ ਆਦਿ ਹਾਜ਼ਰ ਸਨ |
ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ ਅੱਜ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਯੋਗਾ ਇੰਸਟਰਕਟਰ ਧਰਮਪਾਲ ਅਤੇ ਸੁਖਵਿੰਦਰ ਸਿੰਘ ਨੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਖਰੇ-ਵੱਖਰੇ ਯੋਗ ਆਸਣਾਂ ਬਾਰੇ ਜਾਣਕਾਰੀ ਦਿੰਦੇ ਹੋਏ ਆਸਣਾਂ ਦਾ ਅਭਿਆਸ ਵੀ ਕਰਵਾਇਆ | ਯੋਗ ਦਾ ਇਹ ਗਿਆਨ ਵਰਧਕ ਸੈਸ਼ਨ 2 ਘੰਟੇ ਚੱਲਿਆ | ਵਿਦਿਆਰਥੀਆਂ ਦੇ ਨਾਲ ਨਾਲ ਸਮੂਹ ਸਟਾਫ਼ ਮੈਂਬਰਾਂ ਨੇ ਵੀ ਇਸ ਮੌਕੇ ਦਾ ਭਰਪੂਰ ਲਾਭ ਉਠਾਉਂਦਿਆਂ ਸਾਰੇ ਯੋਗ ਆਸਣਾਂ ਦਾ ਅਭਿਆਸ ਕੀਤਾ | ਵਿਸ਼ਵ ਯੋਗ ਦਿਵਸ ਨੂੰ ਸਮਰਪਿਤ ਸਲੋਗਨ ਰਾਈਟਿੰਗ ਕੰਪੀਟੀਸ਼ਨ, ਪੋਸਟਰ ਮੇਕਿੰਗ, ਯੋਗਾ ਦੀ ਮਹੱਤਤਾ ਉੱਤੇ ਲੈਕਚਰ ਅਤੇ ਯੋਗਾ ਅਭਿਆਸ ਵਰਗੀਆਂ ਗਤੀਵਿਧੀਆਂ ਇਸ ਸਮੇਂ ਦੌਰਾਨ ਕਰਵਾਈਆਂ ਗਈਆਂ | ਸਹਿਜਪ੍ਰੀਤ ਕੌਰ, ਦਿਲਪ੍ਰੀਤ ਕੌਰ, ਮਨਦੀਪ ਕੌਰ, ਗੁਲਸ਼ਨਪ੍ਰੀਤ ਕੌਰ, ਪਰਵਿੰਦਰ ਕੌਰ, ਰੁਪਿੰਦਰ ਕੌਰ, ਮਨਪ੍ਰੀਤ ਕੌਰ, ਪ੍ਰਭਜੋਤ ਕੌਰ, ਨਵਦੀਪ ਸਿੰਘ, ਰਮਨਜੀਤ ਕੌਰ, ਪ੍ਰਭਜੋਤ ਕੌਰ, ਰਾਜਵਿੰਦਰ ਕੌਰ, ਸਿਮਰਜੀਤ ਕੌਰ, ਗੁਰਲੀਨ ਕੌਰ, ਸ਼ਵੈਤਾ, ਰਜਬੀਰ ਕੌਰ, ਆਂਚਲਪ੍ਰੀਤ ਕੌਰ, ਮਨਜੋਤ ਵਿਦਿਆਰਥੀ ਜੇਤੂ ਰਹੇ | ਇਸ ਮੌਕੇ ਪਿ੍ੰਸੀਪਲ ਪ੍ਰੋ. ਹਰਬੰਸ ਸਿੰਘ ਜੀ ਨੇ ਆਏ ਹੋਏ ਯੋਗਾ ਇੰਸਟਰਕਟਰ ਦਾ ਧੰਨਵਾਦ ਕੀਤਾ | ਇਸ ਪ੍ਰੋਗਰਾਮ ਦਾ ਸਟੇਜ ਸੰਚਾਲਨ ਪ੍ਰੋ. ਸਿਮਰਜੀਤ ਕੌਰ ਨੇ ਕੀਤਾ | ਇਸ ਮੌਕੇ ਡਾ. ਮਨੀ ਛਾਬੜਾ, ਪ੍ਰੋ. ਸੁਖਪਾਲ ਸਿੰਘ, ਪ੍ਰੋ. ਜੁਗਰਾਜ ਸਿੰਘ, ਪ੍ਰੋ. ਗਗਨਦੀਪ ਕੌਰ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਪ੍ਰਭਲੀਨ ਸਿੰਘ, ਪ੍ਰੋ. ਅਰਸ਼ਪ੍ਰੀਤ ਕੌਰ, ਪ੍ਰੋ. ਪਲਕ, ਪ੍ਰੋ. ਸ਼ਿਲਪਾ, ਪ੍ਰੋ. ਸਰਬਜੀਤ ਕੌਰ ਆਦਿ ਹਾਜ਼ਰ ਸਨ |

6 ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ 3 ਵਿਅਕਤੀ ਗਿ੍ਫ਼ਤਾਰ

ਕਪੂਰਥਲਾ, 21 ਜੂਨ (ਵਿਸ਼ੇਸ਼ ਪ੍ਰਤੀਨਿਧ)- ਥਾਣਾ ਸਿਟੀ ਪੁਲਿਸ ਕਪੂਰਥਲਾ ਨੇ 6 ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਵਿਚ ਚੋਰੀ ਦੇ ਮੋਟਰਸਾਈਕਲ 'ਤੇ ਘੁੰਮ ਰਹੇ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਸਿਟੀ ਦੇ ਐਸ.ਐਚ.ਓ. ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਹੜ ਰੋਕੂ ਪ੍ਰਬੰਧਾਂ ਦਾ ਜਾਇਜ਼ਾ

ਢਿਲਵਾਂ, 21 ਜੂਨ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਕਪੂਰਥਲਾ ਜ਼ਿਲੇ੍ਹ ਦੇ ਢਿਲਵਾਂ ਖੇਤਰ ਅੰਦਰ ਬਿਆਸ ਦਰਿਆ ਕਿਨਾਰੇ ਖੇਤਰਾਂ ਦਾ ਦੌਰਾ ਕਰਕੇ ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਹੜ ਰੋਕੂ ਪ੍ਰਬੰਧਾਂ ਦਾ ...

ਪੂਰੀ ਖ਼ਬਰ »

ਡੀ.ਸੀ. ਨਾਲ ਮੁਲਾਕਾਤ ਨਾ ਹੋਣ ਤੇ ਰੋਹ 'ਚ ਆਏ ਕਾਂਗਰਸੀ ਕੌਂਸਲਰਾਂ ਨੇ ਲਗਾਇਆ ਧਰਨਾ

ਕਪੂਰਥਲਾ, 21 ਜੂਨ (ਅਮਰਜੀਤ ਕੋਮਲ) - ਸ਼ਹਿਰ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਲੈ ਕੇ ਅੱਜ ਕਾਂਗਰਸ ਨਾਲ ਸਬੰਧਿਤ ਨਗਰ ਨਿਗਮ ਦੀ ਮੇਅਰ ਕੁਲਵੰਤ ਕੌਰ, ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ, ਡਿਪਟੀ ਮੇਅਰ ਵਿਨੋਦ ਸੂਦ ਤੇ ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਦੀਪਕ ...

ਪੂਰੀ ਖ਼ਬਰ »

ਕਾਰਾਂ ਆਪਸ 'ਚ ਟਕਰਾਈਆਂ-ਚਾਲਕ ਵਾਲ ਵਾਲ ਬਚੇ

ਹੁਸੈਨਪੁਰ, 21 ਜੂਨ (ਸੋਢੀ) - ਕਪੂਰਥਲਾ ਸੁਲਤਾਨਪੁਰ ਲੋਧੀ ਜੀ. ਟੀ. ਰੋਡ 'ਤੇ ਦੁਰਗਾਪੁਰ ਮੋੜ ਤੇ (ਨੇੜੇ ਬੱਸ ਅੱਡਾ ਪਾਜੀਆਂ) ਵਿਖੇ ਦੋ ਗੱਡੀਆਂ ਦੇ ਆਪਸ ਵਿਚ ਟਕਰਾਉਣ ਨਾਲ ਗੱਡੀਆਂ ਦੇ ਸਵਾਰਾਂ ਦੇ ਵਾਲ-ਵਾਲ ਬਚ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਹੁੱਲੜਬਾਜ਼ੀ ਕਰਨ ਵਾਲੇ 4 ਨੌਜਵਾਨ ਕਾਬੂ

ਕਪੂਰਥਲਾ, 21 ਜੂਨ (ਵਿ.ਪ੍ਰ.) - ਥਾਣਾ ਸਿਟੀ ਪੁਲਿਸ ਨੇ ਸਿਵਲ ਹਸਪਤਾਲ ਕਪੂਰਥਲਾ ਵਿਚ ਹੁੱਲੜਬਾਜ਼ੀ ਕਰਕੇ ਦਹਿਸ਼ਤ ਫੈਲਾਉਣ ਦੇ ਦੋਸ਼ ਵਿਚ 4 ਨੌਜਵਾਨਾਂ ਨੂੰ ਕਾਬੂ ਕਰਕੇ ਇਨ੍ਹਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਦੱਸਿਆ ਜਾਂਦਾ ਹੈ ਕਿ ਏ.ਐਸ.ਆਈ. ਲਖਵਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਡੱਡਲ ਮੁਹੱਲਾ ਵਿਖੇ ਕਾਰਾਂ ਭੰਨਣ ਦੇ ਮਾਮਲੇ 'ਚ ਛੇ ਖ਼ਿਲਾਫ਼ ਮਾਮਲਾ ਦਰਜ

ਫਗਵਾੜਾ, 21 ਜੂਨ (ਹਰਜੋਤ ਸਿੰਘ ਚਾਨਾ) - ਇੱਥੋਂ ਦੇ ਡੱਡਲ ਮੁਹੱਲਾ (ਅਰਜਨਪੁਰਾ) ਵਿਖੇ ਸੋਮਵਾਰ ਦੀ ਸਵੇਰ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਗਲੀ 'ਚ ਖੜ੍ਹੀਆਂ 13 ਗੱਡੀਆਂ ਨੂੰ ਭੰਨੇ ਜਾਣ ਦੇ ਸਬੰਧ 'ਚ ਸਿਟੀ ਪੁਲੀਸ ਨੇ ਛੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ...

ਪੂਰੀ ਖ਼ਬਰ »

ਮਹਿਲਾ ਵਿੰਗ ਦੀ ਪ੍ਰਧਾਨ ਬਲਵਿੰਦਰ ਕੌਰ ਵਲੋਂ 'ਆਪ' ਉਮੀਦਵਾਰ ਗੁਰਮੇਲ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ

ਕਪੂਰਥਲਾ, 21 ਜੂਨ (ਵਿ.ਪ੍ਰ.) - ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਜ਼ਿਲ੍ਹਾ ਕਪੂਰਥਲਾ ਦੀ ਪ੍ਰਧਾਨ ਬਲਵਿੰਦਰ ਕੌਰ ਦੀ ਅਗਵਾਈ ਵਿਚ ਵਿੰਗ ਦੀ ਜੁਆਇੰਟ ਸਕੱਤਰ ਰੁਪਿੰਦਰ ਕੌਰ, ਉਰਮਿਲਾ ਦੇਵੀ, ਗੁਰਪ੍ਰੀਤ ਕੌਰ ਬਠਿੰਡਾ, ਗੁਰਿੰਦਰ ਕੌਰ ਧੂਰੀ ਵਲੋਂ ਸੰਗਰੂਰ ਲੋਕ ਸਭਾ ...

ਪੂਰੀ ਖ਼ਬਰ »

15937 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ-ਡਾ: ਗੁਰਿੰਦਰਬੀਰ ਕੌਰ

ਕਪੂਰਥਲਾ, 21 ਜੂਨ (ਵਿ.ਪ੍ਰ.) - ਮਾਈਗ੍ਰੇਟਰੀ ਪਲਸ ਪੋਲੀਓ ਮੁਹਿਮ ਦੇ ਅੱਜ ਆਖ਼ਰੀ ਦਿਨ ਜ਼ਿਲ੍ਹੇ 'ਚ 1716 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਤੇ ਅੱਜ ਤੱਕ ਜ਼ਿਲ੍ਹੇ ਵਿਚ ਵਿਭਾਗ ਵਲੋਂ 15937 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਮਿਥਿਆ ਟੀਚਾ ਪ੍ਰਾਪਤ ਕਰ ਲਿਆ ...

ਪੂਰੀ ਖ਼ਬਰ »

ਸਰਕਾਰੀ ਕਮਿਊਨਿਟੀ ਹੈਲਥ ਸੈਂਟਰ ਲਈ ਲਿੰਕ ਸੜਕ ਹੋਣ ਕਰਕੇ ਲੋਕਾਂ ਨੂੰ ਆ ਰਹੀ ਮੁਸ਼ਕਿਲ

ਫੱਤੂਢੀਂਗਾ, 21 ਜੂਨ (ਬਲਜੀਤ ਸਿੰਘ) - ਸਰਕਾਰੀ ਕਮਿਊਨਿਟੀ ਹੈਲਥ ਸੈਂਟਰ ਫੱਤੂਢੀਂਗਾ ਨੂੰ ਆਉਣ ਜਾਣ ਵਾਲੀ ਲਿੰਕ ਸੜਕ ਹੋਣ ਕਰਕੇ ਇੱਥੇ ਜਾਣ ਵਾਲੇ ਮਰੀਜ਼ਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ | ਇਹ ਰਸਤਾ ਹੀ ਪਿੰਡ ਦੀ ਮਹਿਮਦਵਾਲ, ਦਰੀਏਵਾਲ ਨੂੰ ਜਿਥੇ ...

ਪੂਰੀ ਖ਼ਬਰ »

ਮਨਿਆਲਾ ਦੇ ਸ਼ਮਸ਼ਾਨਘਾਟ 'ਚੋਂ ਨੌਜਵਾਨ ਦੀ ਲਾਸ਼ ਬਰਾਮਦ

ਡਡਵਿੰਡੀ, 21 ਜੂਨ (ਦਿਲਬਾਗ ਸਿੰਘ ਝੰਡ) - ਇੱਥੋਂ ਥੋੜ੍ਹੀ ਦੂਰੀ 'ਤੇ ਸਥਿਤ ਪਿੰਡ ਮਨਿਆਲਾ 'ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਪਿੰਡ ਦੇ ਸ਼ਮਸ਼ਾਨਘਾਟ 'ਚੋਂ ਅੱਧੀ ਰਾਤ ਨੂੰ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ | ਡੱਲਾ ਚੌਕੀ ਦੀ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ...

ਪੂਰੀ ਖ਼ਬਰ »

ਘਰ 'ਚੋਂ ਚੋਰੀ ਕਰਨ ਵਾਲੇ ਦੋ ਨੌਜਵਾਨ ਕਾਬੂ, ਨਕਦੀ ਤੇ ਸਿੱਕਾ ਬਰਾਮਦ

ਫਗਵਾੜਾ, 21 ਜੂਨ (ਹਰਜੋਤ ਸਿੰਘ ਚਾਨਾ) - ਇਥੋਂ ਦੇ ਮੁਹੱਲਾ ਸੂਦਾਂ ਵਿਖੇ ਇੱਕ ਘਰ 'ਚ ਦਾਖ਼ਲ ਹੋ ਕੇ ਚੋਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਸਿਟੀ ਪੁਲੀਸ ਨੇ ਕਾਬੂ ਕਰਕੇ ਇਨ੍ਹਾਂ ਪਾਸੋਂ ਚੋਰੀ ਕੀਤੀ ਰਾਸ਼ੀ ਦਾ ਕੁੱਝ ਹਿੱਸਾ, ਸੋਨੇ ਦਾ ਸਿੱਕਾ ਬਰਾਮਦ ਕਰਕੇ ਚੋਰੀ ਦੇ ਕੇਸ ...

ਪੂਰੀ ਖ਼ਬਰ »

ਸਕੂਟਰੀ 'ਤੇ ਜਾ ਰਹੀ ਲੜਕੀ ਦਾ ਪਰਸ ਖੋਹਿਆ

ਡਡਵਿੰਡੀ, 21 ਜੂਨ (ਦਿਲਬਾਗ ਸਿੰਘ ਝੰਡ) - ਅੱਜ ਬਾਅਦ ਦੁਪਹਿਰ 4 ਵਜੇ ਦੇ ਕਰੀਬ ਸੁਲਤਾਨਪੁਰ ਲੋਧੀ ਤੋਂ ਆਪਣੇ ਘਰ ਨੂੰ ਆ ਰਹੀ ਇਕ ਲੜਕੀ ਦਾ ਪਰਸ ਖੋਹ ਕੇ ਲੁਟੇਰੇ ਫ਼ਰਾਰ ਹੋ ਗਏ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਲੜਕੀ ਦੇ ਚਾਚਾ ਜਸਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

535 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਕਾਬੂ

ਸੁਲਤਾਨਪੁਰ ਲੋਧੀ, 21 ਜੂਨ (ਥਿੰਦ, ਹੈਪੀ) - ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਜ਼ਬਰਦਸਤ ਕਾਰਵਾਈ ਕਰਦਿਆਂ 225 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ./ਐਸ.ਪੀ ਰਾਕੇਸ਼ ਕੱਕੜ ਨੇ ਦੱਸਿਆ ਕਿ ਸਬ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX