ਤਾਜਾ ਖ਼ਬਰਾਂ


ਨਵੀਂ ਦਿੱਲੀ: ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੂੰ ਇਲਾਜ ਲਈ ਬਿਹਾਰ ਤੋਂ ਦਿੱਲੀ ਲਿਆਂਦਾ ਗਿਆ
. . .  1 day ago
ਕੇਰਲ ਦੇ ਰਾਜਪਾਲ ਨੇ ਮੰਤਰੀ ਸਾਜੀ ਚੇਰਿਅਨ ਦਾ ਅਸਤੀਫ਼ਾ ਕੀਤਾ ਸਵੀਕਾਰ
. . .  1 day ago
ਤਿਰੂਵਨੰਤਪੁਰਮ, 6 ਜੁਲਾਈ - ਕੇਰਲ ਦੇ ਰਾਜਪਾਲ ਆਰਿਫ਼ ਮੁਹੰਮਦ ਖ਼ਾਨ ਨੇ ਅੱਜ ਕੇਰਲ ਦੇ ਮੰਤਰੀ ਸਾਜੀ ਚੇਰਿਅਨ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਸਾਜੀ ਚੇਰੀਅਨ ਨੇ ਰਾਜ ਮੰਤਰੀ ਮੰਡਲ ਤੋਂ ...
ਅੰਮ੍ਰਿਤਸਰ ਦੇ ਸਾਬਕਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਗੀਤਕਾਰ ਇਲਿਆਰਾਜਾ ਨੂੰ ਰਾਜ ਸਭਾ ਲਈ ਨਾਮਜ਼ਦ ਕੀਤੇ ਜਾਣ 'ਤੇ ਦਿੱਤੀ ਵਧਾਈ
. . .  1 day ago
ਨਵੀਂ ਦਿੱਲੀ, 6 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਗੀਤਕਾਰ ਅਤੇ ਗਾਇਕ ਇਲਿਆਰਾਜਾ ਨੂੰ ਰਾਜ ਸਭਾ ਲਈ ਨਾਮਜ਼ਦ ਕੀਤੇ ਜਾਣ 'ਤੇ ਵਧਾਈ ਦਿੱਤੀ ਹੈ।
ਸੀ. ਐਮ. ਦੀ ਹੋਣ ਵਾਲੀ ਲਾੜੀ ਡਾ. ਗੁਰਪ੍ਰੀਤ ਕੌਰ ਬਾਰੇ ਜਾਣੋ ਕੁਝ ਖ਼ਾਸ ਗੱਲਾਂ
. . .  1 day ago
ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਤੋਂ 10 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਡੀ.ਐੱਸ.ਪੀ. ਲਖਵੀਰ ਸਿੰਘ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 6 ਜੁਲਾਈ (ਹਰਿੰਦਰ ਸਿੰਘ)-ਬੀਤੇ ਦਿਨੀਂ ਸੀ.ਆਈ.ਏ. ਸਟਾਫ਼ ਪੱਟੀ ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਪੁੱਛਗਿੱਛ ਤੋਂ ਬਾਅਦ ਉਸ ਨੂੰ ਨਸ਼ੇ ਦੇ ਕੇਸ ਵਿਚੋਂ ਗ੍ਰਿਫ਼ਤਾਰ ਨਾ ਕਰਨ ਲਈ ਡੀ.ਐੱਸ.ਪੀ. ਫ਼ਰੀਦਕੋਟ ...
24 ਲੱਖ ਦੀ ਕੋਕੀਨ ਨਾਲ ਵਿਦੇਸ਼ੀ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਮੁੰਬਈ, 6 ਜੁਲਾਈ - ਮੁੰਬਈ ਐਂਟੀ ਨਾਰਕੋਟਿਕ ਸੈੱਲ ਬਾਂਦਰਾ ਯੂਨਿਟ ਨੇ 80 ਗ੍ਰਾਮ ਕੋਕੀਨ ਸਮੇਤ ਵਿਦੇਸ਼ੀ ਨਸ਼ਾ ਤਸਕਰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੋਕੀਨ ਦੀ ਕੀਮਤ 24 ਲੱਖ ਰੁਪਏ ਦੱਸੀ...
ਘਰੇਲੂ ਖਿਡੌਣਾ ਉਦਯੋਗ ਦੇ ਨਿਰਯਾਤ 'ਚ ਤੇਜ਼ੀ ਨਾਲ ਵਾਧਾ
. . .  1 day ago
ਨਵੀਂ ਦਿੱਲੀ, 6 ਜੁਲਾਈ - 'ਮੇਕ ਇਨ ਇੰਡੀਆ' ਲਈ ਕੇਂਦਰ ਦੇ ਉਤਸ਼ਾਹ ਵਿਚਕਾਰ ਘਰੇਲੂ ਖਿਡੌਣਾ ਉਦਯੋਗ ਦੀ ਦਰਾਮਦ 'ਚ ਗਿਰਾਵਟ ਅਤੇ ਨਿਰਯਾਤ 'ਚ ਤੇਜ਼ੀ ਨਾਲ ਵਾਧਾ ਦਰਜ ਕੀਤਾ...
ਭਰਪੂਰ ਸਿੰਘ ਨੇ ਸੰਭਾਲਿਆ ਡੀ.ਐੱਸ.ਪੀ. ਸੁਨਾਮ ਦਾ ਅਹੁਦਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸੰਗਰੂਰ ਤੋਂ ਬਦਲ ਕੇ ਆਏ ਡੀ.ਐੱਸ.ਪੀ. ਭਰਪੂਰ ਸਿੰਘ ਵਲੋਂ ਅੱਜ ਡੀ.ਐੱਸ.ਪੀ. ਸੁਨਾਮ ਦਾ ਅਹੁਦਾ ਸੰਭਾਲ ਲਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ. ਭਰਪੂਰ ਸਿੰਘ...
ਸਿਹਤ ਮੰਤਰਾਲੇ ਨੇ ਬਾਲਗ਼ਾਂ ਲਈ ਕੋਵਿਡ-19 ਸਾਵਧਾਨੀ ਖ਼ੁਰਾਕ ਦਾ ਅੰਤਰ ਘਟਾਇਆ
. . .  1 day ago
ਨਵੀਂ ਦਿੱਲੀ, 6 ਜੁਲਾਈ - ਕੇਂਦਰੀ ਸਿਹਤ ਮੰਤਰਾਲੇ ਨੇ 18 ਸਾਲ ਤੋਂ ਵੱਧ ਉਮਰ ਵਾਲਿਆਂ ਲਈ ਕੋਵਿਡ-19 ਸਾਵਧਾਨੀ ਖ਼ੁਰਾਕ ਦਾ ਅੰਤਰ ਮੌਜੂਦਾ 9 ਮਹੀਨਿਆਂ ਤੋਂ ਘਟਾ ਕੇ 6 ਮਹੀਨੇ ਕਰ ਦਿੱਤਾ...
ਕੇਰਲ ਦੇ ਮੰਤਰੀ ਸਾਜੀ ਚੇਰੀਅਨ ਵਲੋਂ ਮੰਤਰੀ ਮੰਡਲ ਤੋਂ ਅਸਤੀਫ਼ਾ
. . .  1 day ago
ਤਿਰੂਵਨੰਤਪੁਰਮ, 6 ਜੁਲਾਈ - ਕੇਰਲ ਦੇ ਮੰਤਰੀ ਸਾਜੀ ਚੇਰੀਅਨ ਨੇ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੰਵਿਧਾਨ ਨੂੰ ਲੈ ਕੇ ਦਿੱਤੇ ਗਏ ਵਿਵਾਦਿਤ ਬਿਆਨ ਤੋਂ ਬਾਅਦ ਉਨ੍ਹਾਂ ਦੇ ਅਸਤੀਫ਼ੇ...
ਬਰਤਾਨੀਆ ਦੇ 2 ਹੋਰ ਮੰਤਰੀਆਂ ਵਲੋਂ ਅਸਤੀਫ਼ੇ
. . .  1 day ago
ਲੰਡਨ, 6 ਜੁਲਾਈ - ਬਰਤਾਨੀਆ ਦੇ 2 ਹੋਰ ਮੰਤਰੀਆਂ ਜੌਨ ਗਲੇਨ ਅਤੇ ਵਿਕਟੋਰੀਆ ਐਟਕਿਨਸ ਨੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੀ ਸਰਕਾਰ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਕੱਲ੍ਹ ਪੰਜਾਬੀ ਮੂਲ ਦੇ ਮੰਤਰੀਆਂ ਖਜ਼ਾਨਾ ਮੰਤਰੀ ਰਿਸ਼ੀ ਸੁਨਾਕ ਅਤੇ ਸਿਹਤ ਮੰਤਰੀ...
ਪੰਜਾਬ 'ਚ ਹੁਣ ਸਾਰੇ ਮੀਲ ਪੱਥਰਾਂ ਅਤੇ ਨਾਮ ਪੱਟੀਆਂ 'ਚ ਸਿਖਰ 'ਤੇ ਹੋਵੇਗੀ ਪੰਜਾਬੀ ਭਾਸ਼ਾ
. . .  1 day ago
ਚੰਡੀਗੜ੍ਹ, 6 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਰਕਾਰੀ ਦਫ਼ਤਰਾਂ 'ਚ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਵਿਭਾਗਾਂ 'ਚ ਪੰਜਾਬੀ ਭਾਸ਼ਾ...
ਨਿਪਾਲ ਦੇ ਵਿੱਤ ਮੰਤਰੀ ਵਲੋਂ ਅਸਤੀਫ਼ਾ
. . .  1 day ago
ਕਾਠਮੰਡੂ, 6 ਜੁਲਾਈ - ਨਿਪਾਲ ਦੇ ਵਿੱਤ ਮੰਤਰੀ ਜਨਾਰਦਨ ਸ਼ਰਮਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਹ ਐਲਾਨ ਉਨ੍ਹਾਂ ਲੋਕ ਸਭਾ ਦੀ ਮੀਟਿੰਗ ਨੂੰ ਸੰਬੋਧਨ ਕਰਦਿਆ...
ਡਾ. ਗੁਰਪ੍ਰੀਤ ਕੌਰ ਨੇ ਵੀ ਵਧਾਈਆਂ ਦੇਣ ਵਾਲਿਆਂ ਦਾ ਕੀਤਾ ਧੰਨਵਾਦ
. . .  1 day ago
ਚੰਡੀਗੜ੍ਹ, 6 ਜੁਲਾਈ (ਅਜੀਤ ਬਿਊਰੋ) - ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਡਾ. ਗੁਰਪ੍ਰੀਤ ਕੌਰ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਨ। ਇਸ ਮੌਕੇ ਭਗਵੰਤ ਮਾਨ ਦੇ ਨਾਲ ਨਾਲ ਡਾ. ਗੁਰਪ੍ਰੀਤ ਕੌਰ ਨੇ ਵੀ...
ਗੁਰਜੀਤ ਸਿੰਘ ਔਜਲਾ ਨੇ ਭਗਵੰਤ ਮਾਨ ਨੂੰ ਦਿੱਤੀ ਮੁਬਾਰਕਬਾਦ
. . .  1 day ago
ਅੰਮ੍ਰਿਤਸਰ, 6 ਜੁਲਾਈ (ਸੁਰਿੰਦਰ ਸਿੰਘ ਵਰਪਾਲ) - ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਵਿਆਹ ਦੀ ਮੁਬਾਰਕਬਾਦ ਦਿੱਤੀ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ...
ਰਾਜਾ ਵੜਿੰਗ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਧੂ ਸਿੰਘ ਧਰਮਸੋਤ ਨਾਲ ਜੇਲ੍ਹ 'ਚ ਕੀਤੀ ਮੁਲਾਕਾਤ
. . .  1 day ago
ਨਾਭਾ, 6 ਜੁਲਾਈ (ਕਰਮਜੀਤ ਸਿੰਘ) - ਭ੍ਰਿਸ਼ਟਾਚਾਰ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਲਗਪਗ 30 ਮਿੰਟ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ...
ਮੁਖ਼ਤਾਰ ਅੱਬਾਸ ਨਕਵੀ ਵਲੋਂ ਮੋਦੀ ਕੈਬਨਿਟ ਤੋਂ ਅਸਤੀਫ਼ਾ
. . .  1 day ago
ਨਵੀਂ ਦਿੱਲੀ, 6 ਜੁਲਾਈ - ਕੇਂਦਰੀ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ...
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਸੰਭਾਲਿਆ ਅਹੁਦਾ
. . .  1 day ago
ਚੰਡੀਗੜ੍ਹ, 6 ਜੁਲਾਈ (ਅਜੀਤ ਬਿਊਰੋ) - ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸੂਬੇ...
ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦਾ ਐਲਾਨ
. . .  1 day ago
ਮੁੰਬਈ, 6 ਜੁਲਾਈ - ਵੈਸਟ ਇੰਡੀਜ਼ ਖ਼ਿਲਾਫ਼ 3 ਇਕਦਿਨਾਂ ਮੈਚਾਂ ਲਈ ਭਾਰਤੀ ਕ੍ਰਿਕੇਟ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼ਿਖਰ ਧਵਨ ਟੀਮ ਦੇ ਕਪਤਾਨ ਹੋਣਗੇ, ਜਦਕਿ ਰਵਿੰਦਰ ਜਡੇਜਾ ਉਪ ਕਪਤਾਨ ਹੋਣਗੇ। ਇਸ ਤੋਂ ਇਲਾਵਾ ਰਿਤੂਰਾਜ ਗਾਇਕਵਾੜ...
ਰਾਘਵ ਚੱਢਾ ਵਲੋਂ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਨੂੰ ਵਧਾਈ
. . .  1 day ago
ਚੰਡੀਗੜ੍ਹ, 6 ਜੁਲਾਈ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਡਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਨੂੰ ਵਧਾਈ ਦਿੱਤੀ ਹੈ।ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਛੋਟੇ ਦਾ ਨੰਬਰ ਵੱਡੇ ਤੋਂ ਬਾਅਦ...
ਭਗਵੰਤ ਮਾਨ ਨੇ ਲੋਕ ਸਭਾ ਸਪੀਕਰ ਦਾ ਕੀਤਾ ਧੰਨਵਾਦ
. . .  1 day ago
ਚੰਡੀਗੜ੍ਹ, 6 ਜੁਲਾਈ - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਲੋਕ ਸਭਾ ਸਪੀਕਰ ਓਮ ਬਿਰਲਾ ਦਾ ਉਨ੍ਹਾਂ ਨੂੰ ਵਿਆਹ ਦੀ ਵਧਾਈ ਦੇਣ 'ਤੇ ਧੰਨਵਾਦ ਕੀਤਾ...
ਅੰਮ੍ਰਿਤਸਰ ਇਮਾਰਤ ਡਿੱਗਣ ਦੇ ਮਾਮਲੇ 'ਚ 4 ਮੁਅੱਤਲ
. . .  1 day ago
ਅੰਮ੍ਰਿਤਸਰ, 6 ਜੁਲਾਈ (ਹਰਮਿੰਦਰ ਸਿੰਘ)-ਬੀਤੇ ਕੁਝ ਸਮਾਂ ਪਹਿਲਾਂ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਸਾਹਮਣੇ ਇਕ ਇਮਾਰਤ ਡਿੱਗਣ ਦੇ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਕਮ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵਲੋਂ ਨਗਰ ਨਿਗਮ ਦੇ ਐੱਮ.ਟੀ.ਪੀ...
ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 536 ਦੇ ਕਰੀਬ ਪਾਸਪੋਰਟ ਸਮੇਤ 4 ਟਰੈਵਲ ਏਜੰਟ ਕਾਬੂ
. . .  1 day ago
ਜਲੰਧਰ, 6 ਜੁਲਾਈ (ਅੰਮ੍ਰਿਤਪਾਲ)-ਜਲੰਧਰ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਵਲੋਂ 536 ਦੇ ਕਰੀਬ ਪਾਸਪੋਰਟ ਸਮੇਤ 4 ਟਰੈਵਲ ਏਜੰਟਾਂ ਨੂੰ ਕਾਬੂ ਕੀਤਾ। ਦੱਸਿਆ ਜਾ ਰਿਹਾ ਹੈ ਕਿ ਜਲੰਧਰ 'ਚ ਚਾਰ ਵੱਖ-ਵੱਖ ਦਫ਼ਤਰਾਂ ਤੋਂ ਇਨ੍ਹਾਂ ਨੂੰ ਕਾਬੂ ਕੀਤਾ ਗਿਆ ਹੈ।
ਨੂਰਪੁਰਬੇਦੀ: ਡਾ.ਮਨੀਸ਼ ਦੇਵ ਸ਼ਰਮਾ ਯੂਨੀਵਰਸਿਟੀ ਆਫ਼ ਲੇਹ ਲੱਦਾਖ ਦੇ ਰਜਿਸਟਰਾਰ ਨਿਯੁਕਤ
. . .  1 day ago
ਨੂਰਪੁਰਬੇਦੀ, 6 ਜੁਲਾਈ (ਹਰਦੀਪ ਸਿੰਘ ਢੀਂਡਸਾ)-ਨੂਰਪੁਰਬੇਦੀ ਦੇ ਜੰਮਪਲ ਅਤੇ ਸੇਵਾਮੁਕਤ ਅਧਿਆਪਕ ਮਾਸਟਰ ਤੇਲੂ ਰਾਮ ਦੇ ਸਪੁੱਤਰ ਡਾ. ਮਨੀਸ਼ ਦੇਵ ਸ਼ਰਮਾ ਦੀ ਯੂਨੀਵਰਸਿਟੀ ਆਫ ਲੇਹ, ਲੱਦਾਖ ਵਿਖੇ ਬਤੌਰ ਰਜਿਸਟਰਾਰ ਨਿਯੁਕਤੀ ਹੋਈ ਹੈ। ਕੇਂਦਰ ਸ਼ਾਸਿਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਹਾੜ ਸੰਮਤ 554
ਵਿਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਫਰੀਦਕੋਟ

3 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਨਹਿਰ 'ਚੋਂ ਮਿਲੀ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਵਿਖੇ ਬੀਤੀ 18 ਜੂਨ ਦੇਰ ਰਾਤ ਤੋਂ ਲਾਪਤਾ ਨੌਜਵਾਨ ਦੀ ਲਾਸ਼ ਪਿੰਡ ਚਿੱਬੜਾਂਵਾਲੀ ਵਿਖੇ ਨਹਿਰ ਵਿਚੋਂ ਮਿਲੀ। ਇਸ ਦੀ ਸੂਚਨਾ ਮਿਲਦਿਆਂ ਹੀ ਅੱਜ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਥਾਣਾ ਸਿਟੀ ਅੱਗੇ ਧਰਨਾ ਦੇ ਕੇ ਕਤਲ ਦਾ ਸ਼ੱਕ ਜ਼ਾਹਿਰ ਕਰਦਿਆਂ ਕੁਝ ਵਿਅਕਤੀਆਂ 'ਤੇ ਕਤਲ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਮ੍ਰਿਤਕ ਅਮਨ ਕਟਾਰੀਆ ਦੀ ਪਤਨੀ ਸੀਆ ਕਟਾਰੀਆ ਅਤੇ ਭਰਾ ਅਮਿਤ ਕੁਮਾਰ ਕਟਾਰੀਆ ਨੇ ਦੱਸਿਆ ਕਿ ਅਮਨ ਕਟਾਰੀਆ ਜੋ ਕਿ ਮੋਬਾਈਲ ਰਿਪੇਅਰ ਦਾ ਕੰਮ ਕਰਦਾ ਸੀ, 18 ਜੂਨ ਨੂੰ ਰਾਤ 8:30 ਵਜੇ ਕਿਸੇ ਕੰਮ ਲਈ 10 ਮਿੰਟ ਦਾ ਕਹਿ ਕੇ ਆਪਣੇ ਮੋਟਰਸਾਈਕਲ 'ਤੇ ਗਿਆ ਸੀ ਪਰ ਘਰ ਵਾਪਸ ਨਹੀਂ ਆਇਆ। ਅੱਜ ਉਸ ਦੀ ਲਾਸ਼ ਨਹਿਰ ਵਿਚੋਂ ਮਿਲੀ ਹੈ ਅਤੇ ਸਰੀਰ 'ਤੇ ਵੀ ਸੱਟਾਂ ਦੇ ਕਾਫ਼ੀ ਨਿਸ਼ਾਨ ਹਨ, ਜਿਸ ਤੋਂ ਸਾਬਤ ਹੁੰਦਾ ਹੈ ਕਿ ਕੁਝ ਵਿਅਕਤੀਆਂ ਵਲੋਂ ਕਤਲ ਕਰਕੇ ਉਸ ਦੀ ਲਾਸ਼ ਨੂੰ ਨਹਿਰ ਵਿਚ ਸੁੱਟਿਆ ਗਿਆ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਕੁਝ ਵਿਅਕਤੀ ਜੋ ਕਿ ਆਨਲਾਈਨ ਕਸੀਨੋ ਜੂਏ ਦਾ ਕੰਮ ਕਰਦੇ ਹਨ, ਉਹ ਬੀਤੇ ਕੁਝ ਸਮੇਂ ਤੋਂ ਅਮਨ ਕਟਾਰੀਆ 'ਤੇ ਪੈਸੇ ਨੂੰ ਲੈ ਕੇ ਦਬਾਅ ਬਣਾ ਰਹੇ ਸਨ ਅਤੇ ਇਨ੍ਹਾਂ ਦੀਆਂ ਹੀ ਵਾਰ-ਵਾਰ ਉਸ ਨੂੰ ਫ਼ੋਨ ਕਾਲਾਂ ਵੀ ਆ ਰਹੀਆਂ ਸਨ ਅਤੇ ਉਨ੍ਹਾਂ ਵਲੋਂ ਹੀ ਉਸ ਦਾ ਕਥਿਤ ਤੌਰ 'ਤੇ ਕਤਲ ਕੀਤਾ ਗਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਥਾਣਾ ਸਿਟੀ ਦੇ ਐੱਸ. ਐੱਚ. ਓ. ਮਲਕੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਇਕ ਵਿਅਕਤੀ ਦੀ ਲਾਸ਼ ਨਹਿਰ ਵਿਚ ਤੈਰ ਰਹੀ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਨਹਿਰ ਤੋਂ ਬਾਹਰ ਕੱਢਿਆ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਅਣਪਛਾਤਿਆਂ ਵਲੋਂ ਫਾਇਰ ਕਰਨ ਨਾਲ ਪਿੰਡ 'ਚ ਦਹਿਸ਼ਤ ਦਾ ਮਾਹੌਲ

ਸਾਦਿਕ, 22 ਜੂਨ (ਆਰ.ਐੱਸ.ਧੁੰਨਾ)-ਪਿੰਡ ਮਰਾੜ੍ਹ ਦੇ ਸਤਨਾਮ ਸਿੰਘ ਪੁੱਤਰ ਗੁਲਜ਼ਾਰ ਸਿੰਘ ਜੋ ਆਪਣੇ ਲੜਕੇ ਤੇ ਲੜਕੀ ਨਾਲ ਵਿਦੇਸ਼ (ਅਮਰੀਕਾ) ਰਹਿੰਦਾ ਹੈ, ਦੇ ਘਰ ਰਾਤ ਸਮੇਂ ਕੁਝ ਅਣਪਛਾਤੇ ਕਾਰ ਸਵਾਰਾਂ ਵਲੋਂ ਫ਼ਾਇਰਿੰਗ ਕੀਤੇ ਜਾਣ ਦੀ ਖ਼ਬਰ ਹੈ | ਪਿੰਡ ਜਾ ਕੇ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਦੀ ਕੱਲ੍ਹ ਦੇ ਐਕਸ਼ਨ ਸੰਬੰਧੀ ਮੀਟਿੰਗ

ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕੇਂਦਰ ਦੀ ਅਗਨੀਪਥ ਯੋਜਨਾ ਖ਼ਿਲਾਫ਼ 24 ਜੂਨ ਦੇ ਐਕਸ਼ਨ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਮਿਊਾਸਪਲ ਪਾਰਕ ਕੋਟਕਪੂਰਾ ਵਿਖੇ ਬੁਲਾਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਫ਼ਸਲੀ ਵਿਭਿੰਨਤਾ ਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਯਤਨਸ਼ੀਲ-ਵਿਧਾਇਕ ਸੇਖੋਂ

ਫ਼ਰੀਦਕੋਟ, 22 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਦੇ ਕਿਸਾਨਾਂ, ਮਜ਼ਦੂਰਾਂ ਦੀ ਆਮਦਨ ਵਧਾਉਣ ਅਤੇ ਫ਼ਸਲੀ ਵਿਭਿੰਨਤਾ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ, ਜਿਸ ਤਹਿਤ ਸਰਕਾਰ ਵਲੋਂ ਖਰੀਦ ਸੀਜਨ 2022-23 ਲਈ ਮਾਰਕਫੈੱਡ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ 'ਚ 84 ਕਾਲੋਨੀਆਂ ਨਾਜਾਇਜ਼, ਰਜਿਸਟਰੀਆਂ 'ਤੇ ਰੋਕ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਹਰਮਹਿੰਦਰ ਪਾਲ)-ਨਾਜਾਇਜ਼ ਕਾਲੋਨੀਆਂ 'ਚ ਪਲਾਂਟਾਂ ਦੀ ਰਜਿਸਟਰੀ 'ਤੇ ਰੋਕ ਲਗਾ ਦਿੱਤੀ ਗਈ ਸੀ | ਮਾਲ ਵਿਭਾਗ ਦੇ ਸ਼ਹਿਰੀ ਵਿਕਾਸ ਅਤੇ ਸਥਾਨਕ ਸਰਕਾਰ ਵਿਭਾਗ ਨੂੰ ਦਿੱਤੇ ਹੁਕਮਾਂ ਤੋਂ ਬਾਅਦ ਨਾਜਾਇਜ਼ ਕਾਲੋਨੀਆਂ ਦੀ ਜਾਣਕਾਰੀ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰਾਂ ਦੀ ਰੜਕ ਰਹੀ ਹੈ ਘਾਟ

ਮੰਡੀ ਬਰੀਵਾਲਾ, 22 ਜੂਨ (ਨਿਰਭੋਲ ਸਿੰਘ)-ਝੋਨਾ ਲਵਾਉਣ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ ਪਰ ਪ੍ਰਵਾਸੀ ਮਜ਼ਦੂਰਾਂ ਦੀ ਘਾਟ ਕਾਰਨ ਕਿਸਾਨਾਂ 'ਚ ਨਿਰਾਸ਼ਤਾ ਹੈ | ਕਿਸਾਨ ਗੁਰਸੇਵਕ ਸਿੰਘ ਨੇ ਦੱਸਿਆ ਕਿ ਇਸ ਵਾਰ ਪ੍ਰਵਾਸੀ ਮਜ਼ਦੂਰ ਨਾ ਮਿਲਣ ਕਾਰਨ ਕਿਸਾਨਾਂ ਨੂੰ ਝੋਨੇ ...

ਪੂਰੀ ਖ਼ਬਰ »

ਫ਼ਾਇਰ ਦਾਗਣ ਵਾਲੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ)-ਸ਼ਹਿਰੀ ਪੁਲਿਸ ਥਾਣਾ ਕੋਟਕਪੁੂਰਾ ਦੀ ਪੁਲਿਸ ਨੇ ਇਕ ਗੱਡੀ ਉੱਪਰ ਫ਼ਾਇਰ ਦਾਗਣ ਵਾਲੇ 2 ਵਿਅਕਤੀਆਂ ਨੂੰ ਇਕ 32 ਬੋਰ ਪਿਸਤੌਲ ਅਤੇ 5 ਜਿੰਦਾ ਰੌਂਦਾਂ ਸਮੇਤ ਗਿ੍ਫ਼ਤਾਰ ਕਰ ਕੇ ਉਨ੍ਹਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ...

ਪੂਰੀ ਖ਼ਬਰ »

ਤੇਜ਼ ਹਨੇਰੀ ਕਾਰਨ ਸੋਲਰ ਪੈਨਲ ਨੁਕਸਾਨਿਆ

ਗਿੱਦੜਬਾਹਾ, 22 ਜੂਨ (ਪਰਮਜੀਤ ਸਿੰਘ ਥੇੜ੍ਹੀ)-ਬੀਤੀ ਰਾਤ ਆਏ ਤੇਜ਼ ਝੱਖੜ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਲੱਗੇ ਸੋਲਰ ਪੈਨਲ ਦਾ ਵੱਡੇ ਪੱਧਰ 'ਤੇ ਨੁਕਸਾਨ ਕੀਤਾ ਹੈ, ਖ਼ਾਸ ਕਰ ਕੇ ਹਲਕਾ ਗਿੱਦੜਬਾਹਾ ਦੇ ਪਿੰਡਾਂ ਦੇ ਕਿਸਾਨਾਂ ਦੀਆਂ ਮੋਟਰਾਂ 'ਤੇ ਲੱਗੇ ...

ਪੂਰੀ ਖ਼ਬਰ »

ਮੀਂਹ ਕਾਰਨ ਕਮਰੇ ਦੀ ਛੱਤ ਡਿੱਗੀ, ਸਾਮਾਨ ਨੁਕਸਾਨਿਆ

ਗਿੱਦੜਬਾਹਾ, 22 ਜੂਨ (ਪਰਮਜੀਤ ਸਿੰਘ ਥੇੜ੍ਹੀ)-ਬੀਤੇ ਦਿਨੀਂ ਆਈ ਬਾਰਿਸ਼ ਨਾਲ ਗਿੱਦੜਬਾਹਾ ਦੇ ਰੂਪ ਨਗਰ ਵਿਚ ਇਕ ਮਕਾਨ ਦੇ ਕਮਰੇ ਦੀ ਛੱਡ ਡਿੱਗ ਗਈ, ਜਿਸ ਨਾਲ ਕਮਰੇ ਵਿਚ ਪਿਆ ਸਾਮਾਨ ਨੁਕਸਾਨਿਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਰਾਜ ਕੁਮਾਰ ਪੁੱਤਰ ...

ਪੂਰੀ ਖ਼ਬਰ »

ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ 'ਤੇ ਪਾਬੰਦੀ

ਫ਼ਰੀਦਕੋਟ, 22 ਜੂਨ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਡਾ. ਰੂਹੀ ਦੁੱਗ ਨੇ ਜਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ-144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ 15 ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਨਰਮੇ ਦੀ ਫ਼ਸਲ ਦੇ ਬਚਾਅ ਲਈ ਵੱਖ-ਵੱਖ ਪਿੰਡਾਂ 'ਚ ਕੈਂਪ

ਕੋਟਕਪੂਰਾ, 22 ਜੂਨ (ਮੇਘਰਾਜ)-ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਦੇ ਉੱਦਮ ਸਦਕਾ ਨਰਮੇ ਦੀ ਫ਼ਸਲ ਨੂੰ ਪ੍ਰਫੁੱਲਿਤ ਕਰਨ ਅਤੇ ਗੁਲਾਬੀ ਸੁੰਡੀ ਦੇ ਹਮਲੇ ਸੰਬੰਧੀ ਕਿਸਾਨਾਂ ਨੂੰ ਸੁਚੇਤ ਕਰਨ ਲਈ ਬਲਾਕ ਕੋਟਕਪੂਰਾ ਦੇ ਨਰਮੇ ਵਾਲੇ ਪਿੰਡਾਂ 'ਚ ਦੋ ਰੋਜ਼ਾ ...

ਪੂਰੀ ਖ਼ਬਰ »

ਨਵੀਂ ਕੈਬਨਿਟ 'ਚ ਮੈਟਿ੍ਕ ਪਾਸ ਬਹੁਮਤ ਘੜੇਗਾ ਵਿਕਾਸ ਦੀ ਨਵੀਂ ਇਬਾਰਤ

ਡੱਬਵਾਲੀ, 22 ਜੂਨ (ਇਕਬਾਲ ਸਿੰਘ ਸ਼ਾਂਤ)-ਨਗਰ ਪ੍ਰੀਸ਼ਦ ਡੱਬਵਾਲੀ ਦੀ ਨਵੀਂ ਕੈਬਨਿਟ 'ਚ ਦਸਵੀਂ ਜਮਾਤ ਵਾਲਾ ਬਹੁਮਤ ਸ਼ਹਿਰ ਦੇ ਵਿਕਾਸ ਦੀ ਨਵੀਂ ਇਬਾਰਤ ਘੜੇਗਾ | ਸ਼ਹਿਰ ਦੇ 21 ਵਾਰਡਾਂ 'ਚ ਅੱਜ ਨਵੇਂ ਚੁਣੇ ਪ੍ਰਧਾਨ ਟੇਕ ਚੰਦ ਛਾਬੜਾ ਅਤੇ 21 ਕੌਂਸਲਰਾਂ ਵਿਚੋਂ 13 ਨਵੇਂ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੇ ਸਮਾਜ ਸ਼ਾਸਤਰ ਵਿਭਾਗ ਦੇ ਵਿਦਿਆਰਥੀ ਮੈਰਿਟ ਸੂਚੀ 'ਚ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਨਤੀਜਿਆਂ 'ਚੋਂ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੋਸਟ ਗ੍ਰੈਜੂਏਟ ਸਮਾਜ ਸ਼ਾਸਤਰ ਵਿਭਾਗ ਦੇ ਐੱਮ. ਏ. ਭਾਗ ਦੂਜਾ ਸਮੈਸਟਰ ਤੀਸਰਾ ਦਾ ਸੌ ਫ਼ੀਸਦੀ ...

ਪੂਰੀ ਖ਼ਬਰ »

ਰਾਸ਼ਟਰੀ ਨੇਤਰ ਜਯੋਤੀ ਅਭਿਆਨ ਹੇਠ ਹੋਈ ਆਸ਼ਾ ਵਰਕਰਾਂ ਦੀ ਸਿਖਲਾਈ

ਫ਼ਰੀਦਕੋਟ, 22 ਜੂਨ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਫ਼ਰੀਦਕੋਟ ਅੰਤਰਰਾਸ਼ਟਰੀ ਨੇਤਰ ਜਯੋਤੀ ਅਭਿਆਨ ਤਹਿਤ ਘਰ-ਘਰ ਜਾ ਕੇ ਆਸ਼ਾ ਵਰਕਰਾਂ ਵਲੋਂ ਅੱਖਾਂ ਦੇ ਮੋਤੀਆਂ ਬਾਰੇ ਜਾਂਚ ਕੀਤੀ ਜਾਵੇਗੀ | ...

ਪੂਰੀ ਖ਼ਬਰ »

ਢਿੱਲਵਾਂ ਕਲਾਂ ਨਿਵਾਸੀਆਂ ਨੂੰ ਜਲਦੀ ਸਾਫ਼ ਪਾਣੀ ਦੀ ਸਹੂਲਤ ਮਿਲੇਗੀ-ਜ਼ਿਲ੍ਹਾ ਪ੍ਰਧਾਨ

ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ)-ਪਿੰਡ ਢਿੱਲਵਾਂ ਕਲਾਂ ਦੇ ਉਤਸ਼ਾਹੀ ਨੌਜਵਾਨ ਸੁਖਜੀਤ ਸਿੰਘ ਢਿੱਲਵਾਂ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਦੇ ਯਤਨਾ ਸਦਕਾ ਪਿੰਡ ਵਾਸੀਆਂ ਨੂੰ ਜਲਦੀ ਸਾਫ਼ ਪਾਣੀ ਦੀ ਸਪਲਾਈ ਨਿਰੰਤਰ ਸ਼ੁਰੂ ਹੋਣ ਜਾ ਰਹੀ ਹੈ | ਪ੍ਰਾਪਤ ...

ਪੂਰੀ ਖ਼ਬਰ »

ਸਰਕਾਰੀ ਬਹੁ-ਤਕਨੀਕੀ ਕਾਲਜ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਕੋਟਕਪੂਰਾ, 22 ਜੂਨ (ਮੇਘਰਾਜ)-ਸਰਕਾਰੀ ਬਹੁਤਕਨੀਕੀ ਕਾਲਜ ਕੋਟਕਪੂਰਾ ਵਿਖੇ 75ਵਾਂ 'ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ' ਤਹਿਤ ਕਾਲਜ ਦੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਸੀਨੀਅਰ ਲੈਕਚਰਾਰ ...

ਪੂਰੀ ਖ਼ਬਰ »

ਪਿੰਡ ਗੁਰੂ ਕੀ ਢਾਬ ਵਿਖੇ ਭਾਕਿਯੂ ਫ਼ਤਹਿ ਦੀ ਇਕਾਈ ਦਾ ਗਠਨ

ਜੈਤੋ, 22 ਜੂਨ (ਭੋਲਾ ਸ਼ਰਮਾ)-ਬਲਾਕ ਜੈਤੋ ਦੇ ਪਿੰਡ ਗੁਰੂ ਕੀ ਢਾਬ ਵਿਖੇ ਅਮਰੀਕ ਸਿੰਘ ਭੁੱਲਰ ਮੱਤਾ ਬਲਾਕ ਪ੍ਰਧਾਨ ਜੈਤੋ ਦੀ ਅਗਵਾਈ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਫ਼ਤਹਿ ਦੀ ਇਕਾਈ ਦਾ ਗਠਨ ਕੀਤਾ ਗਿਆ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਫ਼ਤਹਿ ਜ਼ਿਲ੍ਹਾ ...

ਪੂਰੀ ਖ਼ਬਰ »

ਪਿਤਾ ਸ਼ਬਦ 'ਚ ਛੁਪੇ ਪਿਆਰ ਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਸਮਝਣਾ ਔਖਾ ਕੰਮ ਹੈ-ਬਿੱਟੂ ਬਾਦਲ

ਜੈਤੋ, 22 ਜੂਨ (ਭੋਲਾ ਸ਼ਰਮਾ)-ਭਾਰਤ ਵਿਕਾਸ ਪ੍ਰੀਸ਼ਦ ਇਕ ਸਮਾਜਿਕ ਸੰਸਥਾ ਹੈ, ਜਿਸ ਦੇ ਮੈਂਬਰਾਂ ਵਲੋਂ ਸਮੇਂ-ਸਮੇਂ 'ਤੇ ਲੋਕ ਭਲਾਈ ਲਈ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ, ਇਸ ਤਹਿਤ ਭਾਰਤ ਵਿਕਾਸ ਪ੍ਰੀਸ਼ਦ ਜੈਤੋ ਵਲੋਂ ਅੰਤਰਰਾਸ਼ਟਰੀ 'ਪਿਤਾ ਦਿਵਸ' ਦੇ ਸਬੰਧ ਵਿਚ ਇਕ ...

ਪੂਰੀ ਖ਼ਬਰ »

'ਮੇਲਾ ਖ਼ੂਨਦਾਨੀਆਂ ਦਾ' ਪ੍ਰੋਗਰਾਮ ਦਾ ਪੋਸਟਰ ਜਾਰੀ

ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ)-ਪੀ. ਬੀ. ਜੀ. ਵੈੱਲਫ਼ੇਅਰ ਕਲੱਬ ਦੇ 13 ਸਾਲ ਪੂਰੇ ਹੋਣ 'ਤੇ ਸੰਸਥਾ ਵਲੋਂ 26 ਜੂਨ ਦਿਨ ਐਤਵਾਰ ਨੂੰ ਸਵੇਰੇ 8 ਤੋਂ ਦੁਪਹਿਰ 3 ਵਜੇ ਤੱਕ ਜੈਤੋ ਰੋਡ 'ਤੇ ਸਥਿਤ ਅਰੋੜਵੰਸ਼ ਧਰਮਸ਼ਾਲਾ ਵਿਖੇ ਲਗਾਏ ਜਾ ਰਹੇ ਵਿਸ਼ਾਲ ਖ਼ੂਨਦਾਨ ਕੈਂਪ (ਮੇਲਾ ...

ਪੂਰੀ ਖ਼ਬਰ »

ਪਿੰਡ ਅਰਾਈਆਂਵਾਲਾ ਕਲਾਂ ਵਿਖੇ ਦਸਤਾਰ ਸਿਖਲਾਈ ਕੈਂਪ ਦੀ ਸ਼ੁਰੂ

ਫ਼ਰੀਦਕੋਟ, 22 ਜੂਨ (ਹਰਮਿੰਦਰ ਸਿੰਘ ਮਿੰਦਾ)-ਸੇਵ ਹਿਊਮੈਨਿਟੀ ਫ਼ਾਊਾਡੇਸ਼ਨ (ਐੱਸ.ਐੱਚ.ਐੱਫ.) ਵਲੋਂ ਪਿੰਡ ਅਰਾਈਆਂਵਾਲਾ ਕਲਾਂ ਵਿਖੇ ਦਸਤਾਰ ਸਿਖਲਾਈ ਕੈਂਪ ਦੀ ਸ਼ੁਰੂਆਤ ਕੀਤੀ ਗਈ ਹੈ | ਐੱਸ. ਐੱਚ. ਐੱਫ. ਦੇ ਸੇਵਾਦਾਰਾਂ ਭਾਈ ਸ਼ਿਵਜੀਤ ਸਿੰਘ ਸੰਘਾ ਅਤੇ ਹਰਪ੍ਰੀਤ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਵਿਖੇ ਤਹਿਸੀਲ ਪੱਧਰੀ ਕੌਮਾਂਤਰੀ ਯੋਗ ਦਿਵਸ ਮਨਾਇਆ

ਜੈਤੋ, 22 ਜੂਨ (ਭੋਲਾ ਸ਼ਰਮਾ)-ਜ਼ਿਲ੍ਹਾ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਦੇ ਦਿਸ਼ਾ-ਨਿਰਦੇਸ਼ ਅਧੀਨ ਜੈਤੋ ਦਾ ਤਹਿਸੀਲ ਪੱਧਰ ਦਾ ਕੌਮਾਂਤਰੀ ਯੋਗ ਦਿਵਸ ਯੂਨੀਵਰਸਿਟੀ ਕਾਲਜ ਜੈਤੋ ਵਿਖੇ ਮਨਾਇਆ ਗਿਆ | ਉੱਪ ਮੰਡਲ ਮੈਜਿਸਟ੍ਰੇਟ ਜੈਤੋ ਡਾ. ਨਿਰਮਲ ...

ਪੂਰੀ ਖ਼ਬਰ »

ਅਗਨੀਪਥ ਸਕੀਮ ਦਾ ਵਿਰੋਧ ਸ਼ਾਂਤਮਈ ਢੰਗ ਨਾਲ ਕਰੋ-ਡਾ. ਭਗਤੂਆਣਾ

ਜੈਤੋ, 22 ਜੂਨ (ਭੋਲਾ ਸ਼ਰਮਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਫੌਜ ਭਰਤੀ ਲਈ ਲਿਆਂਦੀ ਅਗਨੀਪਥ ਸਕੀਮ ਦਾ ਵਿਰੋਧ ਤੇ ਰੋਸ ਨੌਜਵਾਨ ਸਾਂਤਮਈ ਢੰਗ ਨਾਲ ਕਰਨ | ਇਹ ਪ੍ਰਗਟਾਵਾ ਸਮਾਜ ਸੇਵੀ ਅਤੇ ਯੂਥ ਐਵਾਰਡੀ ਡਾ. ਗੁਰਚਰਨ ਭਗਤੂਆਣਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸੰਬੰਧੀ ਕੀਤਾ ਜਾਗਰੂਕ

ਬਾਜਾਖਾਨਾ, 22 ਜੂਨ (ਜੀਵਨ ਗਰਗ)-ਸੀਨੀਅਰ ਪੁਲਿਸ ਕਪਤਾਨ ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਂਝ ਕੇਂਦਰ ਜੈਤੋ ਦੇ ਸਹਾਇਕ ਇੰਚਾਰਜ ਸੋਮ ਪ੍ਰਕਾਸ਼, ਸੀਨੀਅਰ ਸਿਪਾਹੀ 982 ਹਰਪਾਲ ਸਿੰਘ, ਸੁਖਪ੍ਰੀਤ ਕੌਰ 363, ਪੁਲਿਸ ਮਿੱਤਰ ਥਾਣਾ ਬਾਜਾਖਾਨਾ ਤੋਂ ਵੀਰਪਾਲ ਕੌਰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਫ਼ਰੀਦਕੋਟ, 22 ਜੂਨ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ ਫ਼ਰੀਦਕੋਟ ਦੇ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ 8ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਵਿਦਿਆਰਥੀਆਂ, ਸਟਾਫ਼ ਤੇ ਫ਼ੈਕਲਟੀ ਮੈਂਬਰਾਂ ਨੇ ਪਤੰਜਲੀ ਯੋਗ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX