ਮਹਿਲ ਕਲਾਂ, 22 ਜੂਨ (ਅਵਤਾਰ ਸਿੰਘ ਅਣਖੀ)- ਪਿੰਡ ਰਾਏਸਰ ਪੰਜਾਬ, ਰਾਏਸਰ ਪਟਿਆਲਾ ਦੇ ਮਨਰੇਗਾ ਮਜ਼ਦੂਰਾਂ ਨੇ ਤਿੰਨ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਅਗਵਾਈ ਹੇਠ ਕੇਂਦਰ ਤੇ ਸੂਬਾ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਕੱਠੇ ਹੋਏ ਮਨਰੇਗਾ ਕਾਮਿਆਂ ਨੇ ਪਿੰਡ ਰਾਏਸਰ ਨੇੜਿਉਂ ਲੰਘਦੀ ਡਰੇਨ ਦੀ ਸਫ਼ਾਈ ਦੇ ਕੰਮ ਲਈ ਡਰੇਨਜ਼ ਵਿਭਾਗ ਵਲੋਂ ਲਾਈ ਜੇ.ਸੀ.ਬੀ. ਮਸ਼ੀਨ ਮੂਹਰੇ ਹੋ ਕੇ ਮਜ਼ਦੂਰਾਂ ਨੇ ਘਿਰਾਓ ਕਰ ਕੇ ਸੂਬਾ ਸਰਕਾਰ, ਅਫ਼ਸਰਸ਼ਾਹੀ ਦੀਆਂ ਮਜ਼ਦੂਰ ਮਾਰੂ ਨੀਤੀਆਂ ਦੀ ਤਿੱਖੀ ਆਲੋਚਨਾ ਕੀਤੀ | ਮਨਰੇਗਾ ਮਜ਼ਦੂਰਾਂ ਦਾ ਕਹਿਣਾ ਹੈ ਕਿ ਝੋਨੇ ਦੀ ਲਵਾਈ ਦਾ ਕੰਮ ਪ੍ਰਵਾਸੀ ਮਜ਼ਦੂਰਾਂ ਤੋਂ ਕਰਵਾਏ ਜਾਣ ਤੋਂ ਬਾਅਦ ਆਮਦਨ ਦਾ ਹੋਰ ਕੋਈ ਵਸੀਲਾ ਨਾ ਹੋਣ ਕਰ ਕੇ ਮਜ਼ਦੂਰ ਪਰਿਵਾਰ ਭੁੱਖਮਰੀ ਦੀ ਕੰਗਾਰ 'ਤੇ ਪਹੁੰਚ ਗਏ ਹਨ | ਇਸ ਮੌਕੇ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂਆਂ ਭੋਲਾ ਸਿੰਘ ਕਲਾਲ ਮਾਜਰਾ, ਖੁਸ਼ੀਆ ਸਿੰਘ ਬਰਨਾਲਾ, ਗੁਰਪ੍ਰੀਤ ਸਿੰਘ ਰੂੜੇਕੇ, ਸਾਧੂ ਸਿੰਘ ਛੀਨੀਵਾਲ ਨੇ ਡਰੇਨਜ਼ ਵਿਭਾਗ ਵਲੋਂ ਮਨਰੇਗਾ ਕਾਮਿਆਂ ਦਾ ਰੁਜ਼ਗਾਰ ਖੋਹ ਕੇ ਡਰੇਨ ਦੀ ਸਫ਼ਾਈ ਦਾ ਕੰਮ ਜੇ.ਸੀ.ਬੀ. ਮਸ਼ੀਨਾਂ ਰਾਹੀਂ ਕਰਵਾਏ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਅਜਿਹਾ ਕਰਨਾ ਮਨਰੇਗਾ ਐਕਟ ਦੀ ਘੋਰ ਉਲੰਘਣਾ ਹੈ ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ, ਮਨਰੇਗਾ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਡਰੇਨਾਂ ਦੀ ਸਫ਼ਾਈ ਦਾ ਕੰਮ ਮਨਰੇਗਾ ਮਜ਼ਦੂਰ ਪਰਿਵਾਰਾਂ ਤੋਂ ਹੀ ਕਰਵਾਇਆ ਜਾਵੇ | ਮਜ਼ਦੂਰ ਆਗੂਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਮਹਿਕਮੇ ਨੇ ਡਰੇਨਾਂ ਦੀ ਸਫ਼ਾਈ ਮਸ਼ੀਨਾਂ ਰਾਹੀਂ ਕਰਵਾਉਣੀ ਬੰਦ ਨਾ ਕੀਤੀ ਤਾਂ ਮਨਰੇਗਾ ਕਾਮਿਆਂ ਵਲੋਂ ਮਸ਼ੀਨਾਂ ਦਾ ਘਿਰਾਓ ਕਰ ਕੇ ਰੋਸ ਪ੍ਰਗਟ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਡਰੇਨਜ਼ ਵਿਭਾਗ ਸਿਰ ਹੋਵੇਗੀ | ਇਸ ਮੌਕੇ ਨਰਦੇਸ ਸਿੰਘ, ਗੁਰਜੰਟ ਸਿੰਘ ਰੰਘਰੇਟਾ, ਕੁਲਦੀਪ ਸਿੰਘ, ਸੰਤੋਖ ਸਿੰਘ, ਕਰਨੈਲ ਸਿੰਘ, ਭੋਲਾ ਸਿੰਘ, ਪਿਆਰਾ ਸਿੰਘ, ਜਸਵਿੰਦਰ ਕੌਰ, ਹਰਜਿੰਦਰ ਕੌਰ, ਬੀਨਾ ਕੌਰ, ਕਿਰਨਜੀਤ ਕੌਰ, ਬਲਵਿੰਦਰ ਕੌਰ, ਮਨਪ੍ਰੀਤ ਕੌਰ, ਬਲਵੰਤ ਕੌਰ ਆਦਿ ਮਨਰੇਗਾ ਮਜ਼ਦੂਰ ਹਾਜ਼ਰ ਸਨ |
ਬਰਨਾਲਾ, 22 ਜੂਨ (ਗੁਰਪ੍ਰੀਤ ਸਿੰਘ ਲਾਡੀ)- ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੱੁਘ ਬਰਨਾਲਾ ਵਿਖੇ ਪੰਜਾਬ ਭਾਜਪਾ ਆੜ੍ਹਤੀਆ ਸੈਲ ਦੇ ਕਨਵੀਨਰ ਧੀਰਜ ਕੁਮਾਰ ਦੱਧਾਹੂਰ ਦੇ ਦਫ਼ਤਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਦਾ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਸ਼ਾਨਦਾਰ ...
ਹੰਡਿਆਇਆ, 22 ਜੂਨ (ਗੁਰਜੀਤ ਸਿੰਘ ਖੱੁਡੀ)-ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲੜ ਰਹੇ ਸਾਂਝੇ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ ਗੁਰੁਦਆਰਾ ਅੜੀਸਰ ਸਾਹਿਬ ਪਾਤਸ਼ਾਹੀ ਨੌਵੀ ਕੋਠੇ ਚੂੰਘਾ-ਧੌਲਾ ...
ਮਹਿਲ ਕਲਾਂ, 22 ਜੂਨ (ਅਵਤਾਰ ਸਿੰਘ ਅਣਖੀ)-ਕਾਂਗਰਸੀ ਉਮੀਦਵਾਰ ਦਲਬੀਰ ਸਿੰਘ ਗੋਲਡੀ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋ ਵੋਟਾਂ ਤੋਂ ਇਕ ਦਿਨ ਪਹਿਲਾਂ ਮਹਿਲ ਕਲਾਂ ਦੇ ਮÏਜੂਦਾ ਸਰਪੰਚ ਬਲÏਰ ਸਿੰਘ ਤੋਤੀ ਨੇ ਆਪਣੀ ਸਮੁੱਚੀ ਟੀਮ ਸਮੇਤ ਕਾਂਗਰਸ ...
ਰੂੜੇਕੇ ਕਲਾਂ, 22 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਦੇ ਸ਼੍ਰੋਮਣੀ ਅਕਾਲੀ ਦਲ ਅਮਿ੍ੰਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੂੰ ਪਿਛਲੇ ਦਿਨੀਂ ਸ਼ਾਮ ਜਨਤਕ ਇਕੱਤਰਤਾ ਕਰ ਕੇ ਜਸਪਿੰਦਰ ਕੌਰ ਸਰਪੰਚ ਧੌਲਾ ਦੇ ਪਤੀ ਨੌਜਵਾਨ ...
ਰੂੜੇਕੇ ਕਲਾਂ, 22 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਤਹਿਤ 'ਅਗਨੀਪਥ' ਯੋਜਨਾ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਦੇਸ਼ ਭਰ ਦੇ ਨੌਜਵਾਨਾਂ ਦੀ ਹਮਾਇਤ ਵਿਚ 24 ਜੂਨ ਨੂੰ ਵਿਰੋਧ ਦਿਵਸ ਮਨਾ ...
ਬਰਨਾਲਾ, 22 ਜੂਨ (ਅਸ਼ੋਕ ਭਾਰਤੀ)-ਫਾਸੀ ਹਮਲੇ ਵਿਰੋਧੀ ਫ਼ਰੰਟ ਪੰਜਾਬ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਗੁਰਪ੍ਰੀਤ ਸਿੰਘ ਰੂੜੇਕੇ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ 26 ਜੂਨ ਐਮਰਜੈਂਸੀ ਵਿਰੋਧੀ ਕਾਲਾ ਮਨਾਉਣ ਦਾ ਫ਼ੈਸਲਾ ਲਿਆ ਗਿਆ | ਇਸ ਮੌਕੇ ਡਾ: ਰਜਿੰਦਰ ਪਾਲ ...
ਤਪਾ ਮੰਡੀ, 22 ਜੂਨ (ਵਿਜੇ ਸ਼ਰਮਾ)-ਪਿੰਡ ਘੁੰਨਸ ਦੇ ਸ਼ਹੀਦ ਸਿਪਾਹੀ ਦਲੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਐੱਨ.ਐੱਸ.ਕਿਊ.ਐੱਫ ਅਧੀਨ ਪੜ੍ਹਦੇ ਵਿਦਿਆਰਥੀਆਂ ਦੀ ਆਨ ਜਾਬ ਟਰੇਨਿੰਗ ਸਾਂਝ ਕੇਂਦਰ ਵਿਖੇ ਲਗਾਈ ਗਈ | ਸਕੂਲ ਪਿ੍ੰਸੀਪਲ ਸ੍ਰੀਮਤੀ ਨੀਰਜਾ ਨੇ ...
ਟੱਲੇਵਾਲ, 22 ਜੂਨ (ਸੋਨੀ ਚੀਮਾ)-ਪਿੰਡ ਪੱਖੋਕੇ ਅਤੇ ਮੱਲੀਆਂ ਪਿੰਡਾਂ ਨਾਲ ਸੰਬੰਧਿਤ ਸਹਿਕਾਰੀ ਸਭਾ ਅਗਬਨ ਮਾਮਲੇ ਵਿਚ ਸਭਾ ਦੇ ਸਕੱਤਰ 'ਤੇ ਇਕ ਹੋਰ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਪੁਲਿਸ ਚੌਕੀ ਪੱਖੋਂ ਕੈਂਚੀਆਂ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ...
ਬਰਨਾਲਾ, 22 ਜੂਨ (ਰਾਜ ਪਨੇਸਰ)- ਜ਼ਿਲ੍ਹਾ ਜੇਲ੍ਹ ਬਰਨਾਲਾ 'ਚੋਂ ਮੋਬਾਈਲ ਫ਼ੋਨ ਮਿਲਣ 'ਤੇ ਇੱਕ ਹਵਾਲਾਤੀ ਖ਼ਿਲਾਫ਼ ਥਾਣਾ ਸਿਟੀ-1 ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਰਾਜੀਵ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਜੇਲ੍ਹ ਦੇ ਸਹਾਇਕ ...
ਤਪਾ ਮੰਡੀ, 22 ਜੂਨ (ਵਿਜੇ ਸ਼ਰਮਾ)-ਲੋਕ ਸਭਾ ਹਲਕਾ ਸੰਗਰੂਰ 'ਚ ਹੋ ਰਹੀ ਜ਼ਿਮਨੀ ਚੋਣ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਵੋਟਾਂ ਪਾਉਣ ਵਾਲਿਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਇਸੇ ਲੜੀ ਤਹਿਤ ...
ਸ਼ਹਿਣਾ, 22 ਜੂਨ (ਸੁਰੇਸ਼ ਗੋਗੀ)-ਪਿੰਡ ਸੁਖਪੁਰਾ ਮੌੜ ਵਿਖੇ ਕਰੰਟ ਲੱਗਣ ਨਾਲ ਇਕ ਕਿਸਾਨ ਦੀ ਮੌਤ ਹੋ ਗਈ | ਜਸਵੀਰ ਸਿੰਘ ਸੇਵਾ ਮੁਕਤ ਜ਼ਿਲ੍ਹੇਦਾਰ ਪੁੱਤਰ ਸਾਮ ਸਿੰਘ ਵਾਸੀ ਸੁਖਪੁਰਾ ਮੌੜ ਵਲੋਂ ਪੁਲਿਸ ਨੂੰ ਦਿੱਤੇ ਬਿਆਨ ਅਨੁਸਾਰ ਕਿ ਮੇਰਾ ਛੋਟਾ ਭਰਾ ਸੁਖਵਿੰਦਰ ...
ਬਰਨਾਲਾ, 22 ਜੂਨ (ਗੁਰਪ੍ਰੀਤ ਸਿੰਘ ਲਾਡੀ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੰਗਰੂਰ ਦੇ ਲੋਕਾਂ ਨੂੰ ਬੱਸ ਚੜ੍ਹਨ ਜੋਗੇ ਵੀ ਨਹੀਂ ਕਹਿ ਕੇ ਜਿੱਥੇ ਹਲਕਾ ਸੰਗਰੂਰ ਵਿਚ ਏਅਰਪੋਰਟ ਲਿਆਂਦੇ ਜਾਣ ਦਾ ਵਿਰੋਧ ਕੀਤਾ ਹੈ, ਉੱਥੇ ਆਪਣੀ ਛੋਟੀ ਸੋਚ ਦਾ ਸਬੂਤ ਦਿੰਦਿਆਂ ਆਪਣੇ ਹੀ ...
ਸ਼ਹਿਣਾ, 22 ਜੂਨ (ਸੁਰੇਸ਼ ਗੋਗੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਹਿਣ ਾ ਵਿਖੇ ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ 'ਤੇ ਤੰਜ ਕਸਦਿਆ ਕਿਹਾ ਕਿ ਉਹ ਵੱਡੇ-ਵੱਡੇ ਬਿਆਨਾਂ ਨਾਲ ਪੰਜਾਬੀਆਂ ਨੰੂ ਗੁੰਮਰਾਹ ਨਾ ਕਰਨ ਕਿ ਸਰਕਾਰ ...
ਭਦੌੜ, 22 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਦੇਸ਼ ਭਰ 'ਚ 'ਅਗਨੀਪਥ' ਸਕੀਮ ਦਾ ਜ਼ੋਰਦਾਰ ਵਿਰੋਧ ਹੋ ਰਿਹਾ ਹੈ, ਇਸ ਲਈ ਕੇਂਦਰ ਸਰਕਾਰ ਨੂੰ ਲੋਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ | ਇਹ ਮੰਗ ਸਿੱਖਿਆ ਮਾਹਰ ਪਿ੍ੰਸੀਪਲ ਭੁਪਿੰਦਰ ...
ਭਦੌੜ, 22 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਭਾਈ ਰੂਪ ਚੰਦ ਸੀ.ਸੈ. ਪਬਲਿਕ ਸਕੂਲ ਭਾਈ ਰੂਪਾ ਵਲੋਂ ਯੋਗਾ ਦਿਵਸ ਮਨਾਇਆ ਗਿਆ, ਜਿਸ ਦੌਰਾਨ ਫਿਜ਼ੀਕਲ ਐਜੂਕੇਸ਼ਨ ਇੰਸਟਰਕਟਰ ਗੁਰਤੇਜ ਸਿੰਘ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਦੱਸਿਆ ਕਿ ਯੋਗ ਅਭਿਆਸ ਵਿਚ ਸਰੀਰ ਅਤੇ ਮਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX