ਤਾਜਾ ਖ਼ਬਰਾਂ


ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  11 minutes ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  27 minutes ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  35 minutes ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  40 minutes ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 1 hour ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 1 hour ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 1 hour ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 1 hour ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 1 hour ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਪਿੰਡ ਬਖਤਗੜ੍ਹ ਦੇ ਵਿਅਕਤੀ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਲਿਆ ਫਾਹਾ
. . .  about 1 hour ago
ਟੱਲੇਵਾਲ, 30 ਸਤੰਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਬਖਤਗੜ੍ਹ ਨਾਲ ਸੰਬੰਧਿਤ ਇਕ ਮੱਧ ਵਰਗੀ ਪਰਿਵਾਰ ਦੇ ਵਿਅਕਤੀ ਸੁਰਜੀਤ ਸਿੰਘ ਪੁੱਤਰ ਕਪੂਰ ਵਲੋਂ ਕਰਜ਼ੇ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ।
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਕੌਮੀ ਮਾਰਗ ਨੂੰ ਅਣਮਿਥੇ ਸਮੇਂ ਲਈ ਕੀਤਾ ਜਾਮ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਰਾਸ਼ਟਰੀ ਮਾਰਗ ਬਠਿੰਡਾ ਚੰਡੀਗੜ੍ਹ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਹੋਰ ਜਥੇਬੰਦੀਆਂ ਵਲੋਂ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ...
ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਰਾਸ਼ਟਰੀ ਮਾਰਗ 54 'ਤੇ ਆਵਾਜਾਈ ਠੱਪ
. . .  about 2 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ ਭਰ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਦੇ ਸੱਦੇ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਦੀ...
ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀ ਵਲੋਂ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ ਜਾਮ ਕਰਕੇ ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ ਪ੍ਰਦਰਸ਼ਨ
. . .  about 2 hours ago
ਫਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵਲੋਂ ਅੱਜ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ...
ਕੇਜਰੀਵਾਲ ਦਾ ਵੱਡਾ ਬਿਆਨ, ਰਾਘਵ ਚੱਢਾ ਹੋਣਗੇ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 30 ਸਤੰਬਰ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਕਿ ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੇ ਗੁਜਰਾਤ...
ਸਦਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ
. . .  about 2 hours ago
ਚੰਡੀਗੜ੍ਹ, 30 ਸਤੰਬਰ - ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ...
ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਕਾਂਗਰਸ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 2 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਵਿਰੋਧੀ ਧਿਰ ਕਾਂਗਰਸ ਵਲੋਂ ਵਿਧਾਨ ਸਭਾ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ ਕੀਤੀ ਜਾ...
ਜਲੰਧਰ ’ਚ ਭਾਜਪਾ ਵਲੋਂ ਜਨਤਾ ਦੀ ਵਿਧਾਨ ਸਭਾ ਦਾ ਕੀਤਾ ਗਿਆ ਆਯੋਜਨ
. . .  1 minute ago
ਜਲੰਧਰ, 30 ਸਤੰਬਰ (ਸ਼ਿਵ,ਅੰਮ੍ਰਿਤਪਾਲ)-ਜਲੰਧਰ ’ਚ ਭਾਜਪਾ ਵਲੋਂ ਜਨਤਾ ਦੀ ਵਿਧਾਨ ਸਭਾ ਸ਼ੁਰੂ, ਕੇਵਲ ਸਿੰਘ ਢਿੱਲੋਂ ਨੂੰ ਬਣਾਇਆ ਸਪੀਕਰ
ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਸੁਖਪਾਲ ਸਿੰਘ ਖਹਿਰਾ ਨੇ ਸਪੀਕਰ ਦੀ ਕੁਰਸੀ ਅੱਗੇ ਜਤਾਇਆ ਰੋਸ
. . .  about 1 hour ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਮਾਨ) - ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਸਪੀਕਰ ਦੀ ਕੁਰਸੀ ਅੱਗੇ ਰੋਸ ਜਤਾ ਰਹੇ ਹਨ। ਇਸ ਮੌਕੇ ਵਿਧਾਨ ਸਭਾ ਸਪੀਕਰ...
ਪੀ.ਪੀ.ਐਸ.ਸੀ. ਦੀਆਂ ਅਸਾਮੀਆਂ 'ਚ ਨਹੀਂ ਦਿੱਤਾ ਜਾ ਰਿਹਾ ਰਾਖਵਾਂਕਰਨ - ਡਾ. ਰਾਜ ਕੁਮਾਰ ਚੱਬੇਵਾਲ
. . .  about 3 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸੰਘ ਮਾਨ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੀ.ਪੀ.ਐੱਸ.ਸੀ. ਵਿਚ ਜੋ ਮੁੱਖ ਸਕੱਤਰ ਜ਼ਰੀਏ ਅਸਾਮੀਆਂ ਭਰੀਆਂ ਜਾਂਦੀਆਂ ਹਨ, ਉਨ੍ਹਾਂ ਵਿਚ ਰਾਖਵਾਂਕਰਨ ਨਹੀਂ ਦਿੱਤਾ ਜਾ ਰਿਹਾ ਹੈ। ਪ੍ਰਸੋਨਲ ਵਿਭਾਗ...
ਮੁੱਖ ਮੰਤਰੀ ਪੰਜਾਬ ਦੀ ਪਤਨੀ, ਮਾਤਾ ਅਤੇ ਪਰਿਵਾਰਕ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  about 3 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਹਨ।ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਦੇ ਮਾਤਾ ਅਤੇ ਭੈਣ ਸਮੇਤ ਹੋਰ ਪਰਿਵਾਰਕ ਮੈਂਬਰ ਵੀ...
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਮਾਮਲਾ - ਜਲਦੀ ਸ਼ੁਰੂ ਹੋਵੇਗੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ
. . .  about 3 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਐਕਟ ਨੂੰ ਮਾਨਤਾ ਦਿੱਤੇ ਜਾਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ ਹੋ ਰਹੀ ਹੈ। ਜਾਣਕਾਰੀ ਅਨੁਸਾਰ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪੰਜਾਬ ਦੇ ਸਕੂਲਾਂ ਦੀ ਹਾਲਤ 'ਤੇ ਹੋ ਰਹੀ ਹੈ ਚਰਚਾ
. . .  about 3 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪੰਜਾਬ ਦੇ ਸਕੂਲਾਂ ਦੀ ਹਾਲਤ 'ਤੇ ਚਰਚਾ ਹੋ ਰਹੀ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 3 hours ago
ਚੰਡੀਗੜ੍ਹ, 30 ਸਤੰਬਰ - ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੁੱਕੀ...
ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ-ਮੁੰਬਈ ਸੈਂਟਰਲ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  about 3 hours ago
ਅਹਿਮਦਾਬਾਦ, 30 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਂਧੀਨਗਰ-ਮੁੰਬਈ ਸੈਂਟਰਲ ਵੰਦੇ ਭਾਰਤ ਐਕਸਪ੍ਰੈਸ ਨੂੰ ਗਾਂਧੀਨਗਰ ਵਿਖੇ ਹਰੀ ਝੰਡੀ ਦਿਖਾਈ। ਇਹ ਦੇਸ਼ ਦੀ ਤੀਜੀ ਵੰਦੇ ਭਾਰਤ ਟਰੇਨ ਹੈ। ਇਸ ਤੋਂ ਪਹਿਲਾਂ ਨਵੀਂ ਦਿੱਲੀ-ਵਾਰਾਣਸੀ...
ਰਿਜ਼ਰਵ ਬੈਂਕ ਵਲੋਂ ਚੌਥੀ ਵਾਰ ਵਿਆਜ ਦਰ 'ਚ ਵਾਧਾ
. . .  about 3 hours ago
ਨਵੀਂ ਦਿੱਲੀ, 30 ਸਤੰਬਰ - ਰਿਜ਼ਰਵ ਬੈਂਕ ਨੇ ਚੌਥੀ ਵਾਰ ਵਿਆਜ ਦਰ 'ਚ ਵਾਧਾ ਕੀਤਾ ਹੈ।ਰਿਜ਼ਰਵ ਬੈਂਕ ਨੇ ਰੈਪੋ ਦਰ 'ਚ 50 ਬੇਸਿਸ ਪੁਆਇੰਟਾਂ ਦਾ ਇਜ਼ਾਫਾ ਕੀਤਾ ਹੈ। ਰੈਪੋ ਦਰ 5.40 ਤੋਂ ਵੱਧ ਕੇ 5.90 ਫ਼ੀਸਦੀ ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਹਾੜ ਸੰਮਤ 554

ਹੁਸ਼ਿਆਰਪੁਰ / ਮੁਕੇਰੀਆਂ

ਭਗਵਾਨ ਵਾਲਮੀਕਿ ਦਾ ਅਪਮਾਨ ਕਰਨ ਦੇ ਵਿਰੋਧ 'ਚ ਵੱਖ-ਵੱਖ ਜਥੇਬੰਦੀਆਂ ਵਲੋਂ ਧਰਨਾ

ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ)-ਵਾਲਮੀਕਿ ਚੌਂਕ ਹੁਸ਼ਿਆਰਪੁਰ ਵਿਖੇ ਭਗਵਾਨ ਵਾਲਮੀਕਿ ਧਰਮ ਰੱਖਿਆ ਸੰਮਤੀ ਦੇ ਪੰਜਾਬ ਪ੍ਰਧਾਨ ਵਿਕਾਸ ਹੰਸ ਦੀ ਅਗਵਾਈ ਹੇਠ ਸਿੱਖ, ਮੁਸਲਿਮ, ਦਲਿਤ, ਈਸਾਈ ਸਾਂਝਾ ਫ਼ਰੰਟ, ਵਾਲਮੀਕਿ ਸਭਾਵਾਂ, ਰਵਿਦਾਸ ਸਭਾਵਾਂ, ਮੁਸਲਿਮ ਸਭਾਵਾਂ ਤੇ ਕਿ੍ਸਚੀਅਨ ਸਭਾਵਾਂ ਵਲੋਂ ਪੰਜਾਬੀ ਕਲਾਕਾਰ ਰਾਣਾ ਜੰਗ ਬਹਾਦਰ ਤੇ ਆਸਥਾ ਚੈਨਲ ਦੇ ਐਂਕਰ ਆਚਾਰੀਆ ਕੁਨਾਲ ਕੁਮਾਰ ਵਲੋਂ ਭਗਵਾਨ ਵਾਲਮੀਕਿ ਜੀ ਦੇ ਖ਼ਿਲਾਫ਼ ਗਲਤ ਸ਼ਬਦਾਵਲੀ ਤੇ ਟਿੱਪਣੀਆਂ ਕਰਨ ਦੇ ਵਿਰੋਧ 'ਚ ਰੋਸ ਧਰਨਾ ਲਗਾਇਆ ਗਿਆ | ਇਸ ਮੌਕੇ ਆਗੂਆਂ ਨੇ ਕਿਹਾ ਕਿ ਉਕਤ ਹਰਕਤ ਨਾਲ ਸਿਰਫ਼ ਵਾਲਮੀਕਿ ਸਮਾਜ ਦੀਆਂ ਭਾਵਨਾਵਾਂ ਨੂੰ ਹੀ ਨਹੀਂ, ਬਲਕਿ ਹੋਰਨਾ ਭਾਈਚਾਰਿਆਂ ਨੂੰ ਵੀ ਭਾਰੀ ਠੇਸ ਪਹੁੰਚੀ ਹੈ | ਇਸ ਮੌਕੇ ਆਗੂਆਂ ਨੇ ਤਹਿਸੀਲਦਾਰ ਪ੍ਰਵੀਨ ਕੁਮਾਰ ਛਿੱਬੜ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਕਿ ਮੰਗ ਕੀਤੀ ਕਿ ਪਰਚੇ ਦਰਜ ਹੋਣ ਦੇ ਬਾਵਜੂਦ ਖੁੱਲ੍ਹੇਆਮ ਘੁੰਮ ਰਹੇ ਰਾਣਾ ਜੰਗ ਬਹਾਦਰ ਅਤੇ ਆਚਾਰੀਆ ਕੁਨਾਲ ਕੁਮਾਰ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਤਰੰਤ ਗਿ੍ਫ਼ਤਾਰ ਕੀਤਾ ਜਾਵੇ | ਇਸ ਤੋਂ ਇਲਾਵਾ ਮਹਾਂਪੁਰਸ਼ਾਂ ਦਾ ਅਪਮਾਨ ਕਰਨ ਵਾਲੇ ਲੋਕਾਂ ਨੂੰ ਨੱਥ ਪਾਉਣ ਲਈ ਏ.ਡੀ.ਜੀ.ਪੀ. ਦੀ ਅਗਵਾਈ 'ਚ ਸਪੈਸ਼ਲ ਟਾਸਕ ਫੋਰਸ ਦਾ ਗਠਨ ਕੀਤਾ ਜਾਵੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਨੂੰ 24 ਘੰਟਿਆਂ 'ਚ ਗਿ੍ਫ਼ਤਾਰ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਲਾਰੈਂਸ ਚੌਧਰੀ ਕੌਮੀ ਪ੍ਰਧਾਨ ਕਿ੍ਸਚੀਅਨ ਨੈਸ਼ਨਲ ਫ਼ਰੰਟ, ਧਿਆਨ ਚੰਦ ਧਿਆਨਾ, ਦਾਨਿਸ਼ ਕੁਰੈਸ਼ੀ, ਬਲਵਿੰਦਰ ਮਰਵਾਹਾ, ਸਿੰਘ ਅਮਨ, ਕਾਲਾ ਸੱਭਰਵਾਲ, ਕਮਲ ਭੱਟੀ, ਕਸ਼ਮੀਰ ਬਿੱਲਾ, ਅਜੇ ਕੁਮਾਰ ਲਾਡੀ, ਚੰਦਨ ਹੈਰੀ, ਤਜਿੰਦਰ ਸੋਨਾ, ਮਨੂ ਹੰਸ, ਆਰ.ਐਲ. ਥਾਪਰ, ਜਾਵੇਦ ਖਾਨ, ਮੁਨੀਸ਼ ਹੰਸ, ਕਿਸ਼ਨ ਨਾਹਰ, ਲੱਕੀ ਪ੍ਰਧਾਨ, ਸੋਨੂੰ ਬਿੱਲਾ, ਦਵਿੰਦਰ ਅਰੋੜਾ, ਅੰਮਿ੍ਤ ਗਿੱਲ, ਸੁਨੀਲ ਕਾਕਾ ਆਦਿ ਹਾਜ਼ਰ ਸਨ |

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਵਲੋਂ ਕਾਰਜਕਾਰੀ ਸਿਵਲ ਸਰਜਨ ਨੂੰ ਮੰਗ ਪੱਤਰ

ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਹੁਸ਼ਿਆਰਪੁਰ ਵਲੋਂ ਆਪਣੇ ਕੇਡਰ ਦੇ ਕੱਟੇ ਹੋਏ ਭੱਤੇ ਬਹਾਲ ਕਰਵਾਉਣ ਲਈ ਜ਼ਿਲ੍ਹਾ ਆਰਗੇਨਾਈਜ਼ਰ ਬਸੰਤ ਕੁਮਾਰ ਦੀ ਅਗਵਾਈ 'ਚ ਕਾਰਜਕਾਰੀ ਸਿਵਲ ਸਰਜਨ ਡਾ: ਪਵਨ ...

ਪੂਰੀ ਖ਼ਬਰ »

ਡਾ. ਰਵਜੋਤ ਸਿੰਘ ਦੇ ਭਰੋਸੇ ਉਪਰੰਤ ਕਰਮਚਾਰੀਆਂ ਦੀ ਹੜਤਾਲ ਸਮਾਪਤ

ਹਰਿਆਣਾ, 23 ਜੂਨ (ਹਰਮੇਲ ਸਿੰਘ ਖੱਖ)-ਨਗਰ ਕੌਂਸਲ ਹਰਿਆਣਾ ਦੇ ਸਮੂਹ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਦੇ ਸਬੰਧ 'ਚ ਹੜਤਾਲ ਕੀਤੀ ਗਈ ਸੀ, ਜੋ ਅੱਜ ਵਿਧਾਇਕ ਡਾ: ਰਵਜੋਤ ਸਿੰਘ ਵਲੋਂ ਮੰਗਾਂ ਹੱਲ ਕਰਨ ਦੇ ਦਿੱਤੇ ਗਏ ਵਿਸ਼ਵਾਸ ਤੋਂ ਬਾਅਦ ਸਮਾਪਤ ਕਰ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਖ਼ਿਲਾਫ਼ ਮੁਜ਼ਾਹਰਾ ਅੱਜ

ਗੜ੍ਹਸ਼ੰਕਰ, 23 ਜੂਨ (ਧਾਲੀਵਾਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੁਲ ਹਿੰਦ ਕਿਸਾਨ ਸਭਾ ਵਲੋਂ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਖ਼ਿਲਾਫ਼ ਗੜ੍ਹਸ਼ੰਕਰ ਵਿਖੇ 24 ਜੂਨ ਸਵੇਰੇ 10 ਵਜੇ ਸ਼ਹੀਦ ਭਗਤ ਸਿੰਘ ਸਮਾਰਕ ਵਿਖੇ ਇਕੱਠੇ ਹੋ ਕੇ ਐੱਸ.ਡੀ.ਐੱਮ. ਦਫ਼ਤਰ ਅੱਗੇ ਰੋਸ ...

ਪੂਰੀ ਖ਼ਬਰ »

ਆਪਣੀ ਮੰਗੇਤਰ ਨੂੰ ਅਗਵਾ ਕਰਨ ਵਾਲਾ ਭਰਾ ਸਮੇਤ ਨਾਮਜ਼ਦ

ਮਾਹਿਲਪੁਰ, 23 ਜੂਨ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਆਪਣੇ ਭਰਾ ਨਾਲ ਮਿਲ ਕੇ ਆਪਣੀ ਹੀ ਮੰਗੇਤਰ ਨੂੰ ਅਗਵਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਹਰਪ੍ਰੇਮ ਸਿੰਘ ਦੱਸਿਆ ਕਿ ਮੱਖਣਦੀਨ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਖ਼ਿਲਾਫ਼ ਕਿਸਾਨ ਸੰਘਰਸ਼ ਕਮੇਟੀ ਅੱਜ ਜ਼ਿਲ੍ਹੇ ਭਰ 'ਚ ਫੂਕੇਗੀ ਮੋਦੀ ਦੇ ਪੁਤਲੇ

ਟਾਂਡਾ ਉੜਮੁੜ, 23 ਜੂਨ (ਕੁਲਬੀਰ ਸਿੰਘ ਗੁਰਾਇਆ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਲਈ ਅਗਨੀਪਥ ਯੋਜਨਾ ਸ਼ੁਰੂ ਕਰਨ ਲੱਗੀ ਹੈ ਜਿਸ ਨੂੰ ਕਿਸਾਨ ਸੰਘਰਸ਼ ਕਮੇਟੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ | ਇਨ੍ਹਾਂ ਗੱਲਾਂ ਦਾ ...

ਪੂਰੀ ਖ਼ਬਰ »

ਐਡਵੋਕੇਟ ਧਾਮੀ ਵਲੋਂ ਖ਼ਾਲਸਾ ਕਾਲਜ ਦੇ ਪ੍ਰਾਸਪੈਕਟਸ ਤੇ ਸਾਲਾਨਾ ਮੈਗਜ਼ੀਨ ਦੀ ਘੁੰਢ ਚੁਕਾਈ

ਗੜ੍ਹਸ਼ੰਕਰ , 23 ਜੂਨ (ਧਾਲੀਵਾਲ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਗਈ | ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ...

ਪੂਰੀ ਖ਼ਬਰ »

ਸੜਕ ਦੀ ਖ਼ਸਤਾ ਹਾਲਤ ਨੂੰ ਲੈ ਕੇ ਪ੍ਰਗਟਾਇਆ ਰੋਸ

ਗੜ੍ਹਸ਼ੰਕਰ, 23 ਜੂਨ (ਧਾਲੀਵਾਲ)-ਗੜ੍ਹਸ਼ੰਕਰ ਤੋਂ ਨੰਗਲ ਨੂੰ ਜਾਣ ਵਾਲੀ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਲੇਬਰ ਪਾਰਟੀ ਵਲੋਂ ਇੱਥੇ ਵਿਕਰਾਂਤ ਕਪੂਰ ਦੀ ਅਗਵਾਈ ਹੇਠ ਰੋਸ ਪ੍ਰਗਟਾਇਆ ਗਿਆ | ਇਸ ਮੌਕੇ ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਕਿਹਾ ਕਿ ...

ਪੂਰੀ ਖ਼ਬਰ »

ਹੈਰੋਇਨ ਤੇ 1 ਲੱਖ ਡਰੱਗ ਮਨੀ ਸਮੇਤ 3 ਕਾਬੂ

ਗੜ੍ਹਸ਼ੰਕਰ, 23 ਜੂਨ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ 3 ਵਿਅਕਤੀਆਂ ਨੂੰ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਐੱਸ.ਐੱਚ.ਓ. ਇੰਸਪੈਕਟਰ ਕਰਨੈਲ ਸਿੰਘ ਨੇ ਦੱਸਿਆ ਕਿ ਸਰਤਾਜ ਸਿੰਘ ਚਾਹਲ ਐੱਸ.ਐੱਸ.ਪੀ. ਹੁਸ਼ਿਆਰਪੁਰ ਦੇ ...

ਪੂਰੀ ਖ਼ਬਰ »

ਮਾਹਿਲਪੁਰ-ਕੋਟ ਫ਼ਤੂਹੀ ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਪੰਚਾਇਤਾਂ ਤੇ ਲੋਕਾਂ ਵਲੋਂ ਚੱਕਾ ਜਾਮ

ਮਾਹਿਲਪੁਰ, 23 ਜੂਨ (ਰਜਿੰਦਰ ਸਿੰਘ)-ਪਿਛਲੇ ਕਾਫੀ ਸਮੇਂ ਤੋਂ ਮਾਹਿਲਪੁਰ-ਕੋਟਫ਼ਤੂਹੀ ਸੜਕ ਦੀ ਖਸਤਾ ਹਾਲਤ ਕਾਰਨ ਜਿੱਥੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਇਸ ਖਸਤਾ ਹਾਲਤ ਸੜਕ ਦੇ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ ਜਿਸ ...

ਪੂਰੀ ਖ਼ਬਰ »

ਲੰਬੇ ਸਮੇਂ ਤੋਂ ਬੰਦ ਪਏ ਸੇਵਾ ਕੇਂਦਰ ਨੂੰ ਮੁੜ ਚਾਲੂ ਕੀਤਾ

ਘੋਗਰਾ, 23 ਜੂਨ (ਆਰ.ਐਸ.ਸਲਾਰੀਆ)-ਬਲਾਕ ਦਸੂਹਾ ਦੇ ਪਿੰਡ ਘੋਗਰਾ ਦਾ ਸੇਵਾ ਕੇਂਦਰ ਪਿਛਲੇ ਲੰਬੇ ਸੰਮੇਂ ਤੋਂ ਬੰਦ ਪਿਆ ਸੀ, ਜਿਸ ਦੀਆਂ ਉਮੀਦਾਂ ਨੂੰ ਅੱਜ ਉਸ ਵੇਲੇ ਬੂਰ ਪਿਆ ਜਦੋਂ ਹਲਕਾ ਵਿਧਾਇਕ ਕਰਮਬੀਰ ਸਿੰਘ ਘੁੰਮਣ ਵਲੋਂ ਸੇਵਾ ਕੇਂਦਰ ਨੂੰ ਮੁੜ ਸ਼ੁਰੂ ਕਰਕੇ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਵਲੋਂ ਡਾ: ਮੁਖਰਜੀ ਨੂੰ ਸ਼ਰਧਾ ਦੇ ਫੁੱਲ ਭੇਟ

ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤੀਯ ਜਨ ਸੰਘ ਦੇ ਸੰਸਥਾਪਕ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦੇ ਬਲੀਦਾਨ ਦਿਵਸ 'ਤੇ ਜ਼ਿਲ੍ਹਾ ਭਾਜਪਾ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ ਦੀ ਅਗਵਾਈ 'ਚ ਸ਼ਰਧਾਂਜਲੀ ...

ਪੂਰੀ ਖ਼ਬਰ »

ਸੜਕਾਂ ਕੰਢੇ ਲੱਗੇ ਗੰਦਗੀ ਦੇ ਢੇਰ ਦੇ ਰਹੇ ਹਨ ਬਿਮਾਰੀਆਂ ਨੂੰ ਸੱਦਾ

ਹਾਜੀਪੁਰ, 23 ਜੂਨ (ਜੋਗਿੰਦਰ ਸਿੰਘ)-ਹਾਜੀਪੁਰ-ਤਲਵਾੜਾ ਸੜਕ ਦੇ ਕੰਢੇ ਲੱਗੇ ਗੰਦਗੀ ਦੇ ਢੇਰਾਂ ਕਾਰਨ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ ਜਿਸ ਕਾਰਨ ਰਾਹਗੀਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਰਾਹਗੀਰਾਂ ਦਾ ਕਹਿਣਾ ਹੈ ਕਿ ਲੋਕ ਆਪਣੇ ਘਰਾਂ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਨੇ ਬੂਟੇ ਲਗਾਏ

ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ)-ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਬਾਗਪੁਰ ਵਲੋਂ ਪਿੰਡ ਦੀ ਵਾਲੀਬਾਲ ਗਰਾਉਂਡ 'ਚ ਬਿਮਾਰੀਆਂ ਦੀ ਰੋਕਥਾਮ ਵਾਲੇ ਬੂਟੇ ਲਗਾਏ ਗਏ | ਇਸ ਮੌਕੇ ਪ੍ਰਧਾਨ ਪਰਮਿੰਦਰ ਪਾਲ ਸਿੰਘ ਨੇ ਕਿਹਾ ਕਿ ਅੱਜ ਦੀ ਭੱਜਦੌੜ ਵਾਲੀ ਜ਼ਿੰਦਗੀ 'ਚ ...

ਪੂਰੀ ਖ਼ਬਰ »

ਕੇਂਦਰ ਸਰਕਾਰ ਅਗਨੀਪਥ ਯੋਜਨਾ ਨੂੰ ਵਾਪਸ ਲੈ ਕੇ ਪਹਿਲਾਂ ਦੀ ਤਰ੍ਹਾਂ ਭਰਤੀ ਕਰੇ-ਕਿਸਾਨ ਆਗੂ

ਹਾਜੀਪੁਰ, 23 ਜੂਨ (ਜੋਗਿੰਦਰ ਸਿੰਘ)- ਕੇਂਦਰ ਸਰਕਾਰ ਵਲੋਂ ਲਾਗੂ ਕੀਤੀ ਅਗਨੀਪੱਥ ਯੋਜਨਾ ਨਾਲ ਦੇਸ਼ ਭਰ ਦੇ ਨੌਜਵਾਨਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਉਹ ਸੜਕਾਂ 'ਤੇ ਆ ਕੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ ਕਿਉਂਕਿ ਸਰਕਾਰ ਨੇ ਇਸ ਯੋਜਨਾ ਨੂੰ ...

ਪੂਰੀ ਖ਼ਬਰ »

ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਰੋਸ ਮਾਰਚ ਅੱਜ

ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਤਹਿਸੀਲ ਹੁਸ਼ਿਆਰਪੁਰ ਦੀ ਮੀਟਿੰਗ ਸਾਥੀ ਮਹਿੰਦਰ ਸਿੰਘ ਭੀਲੋਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਸਾਥੀ ...

ਪੂਰੀ ਖ਼ਬਰ »

ਬਾਬਾ ਹਰਨਾਮ ਸਿੰਘ ਰਾਮਪੁਰ ਖੇੜਾ ਦੇ ਜਨਮ ਦਿਨ ਸੰਬੰਧੀ ਸਮਾਗਮ 2 ਤੋਂ-ਧੁੱਗਾ

ਗੜ੍ਹਦੀਵਾਲਾ, 23 ਜੂਨ (ਚੱਗਰ)-ਜਨਮ ਅਸਥਾਨ ਸੰਤ ਬਾਬਾ ਹਰਨਾਮ ਸਿੰਘ ਪਿੰਡ ਧੁੱਗਾ ਕਲਾਂ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਹਰਨਾਮ ਸਿੰਘ ਰਾਮਪੁਰ ਖੇੜਾ ਦੇ ਜਨਮ ਦਿਨ ਨੂੰ ਸਮਰਪਿਤ 2 ਤੋਂ 4 ਜੁਲਾਈ ਤੱਕ ਤਿੰਨ ਦਿਨਾਂ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਵਲੋਂ ਜ਼ਿਲੇ੍ਹ ਦੀਆਂ ਪਹਿਲੀਆਂ 3 ਪੁਜ਼ੀਸ਼ਨਾਂ 'ਤੇ ਕਬਜ਼ਾ

ਦਸੂਹਾ, 23 ਜੂਨ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਐਮ. ਏ. (ਅੰਗਰੇਜ਼ੀ) ਸਮੈਸਟਰ ਪਹਿਲਾਂ ਦੇ ਨਤੀਜਿਆਂ 'ਚ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਅੱਡਾ ਸਰਾਂ, 23 ਜੂਨ (ਮਸੀਤੀ)-ਪਿੰਡ ਬਾਬਕ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ 3 ਰੋਜ਼ਾ ਗੁਰਮਤਿ ਸਮਾਗਮ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਸਮਾਪਤ ਹੋਇਆ | ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ 'ਚ ਕਰਵਾਏ ਗਏ ਸਮਾਗਮ ਦੇ ਆਖ਼ਰੀ ਦਿਨ ਸ੍ਰੀ ...

ਪੂਰੀ ਖ਼ਬਰ »

ਜਥੇਬੰਦੀ ਅਕਾਲ ਸਹਾਇ ਵਲੋਂ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਦਾ ਵਿਰੋਧ

ਹਰਿਆਣਾ, 23 ਜੂਨ (ਹਰਮੇਲ ਸਿੰਘ ਖੱਖ)-ਜਥੇਬੰਦੀ ਅਕਾਲ ਸਹਾਇ ਦੀ ਅਹਿਮ ਮੀਟਿੰਗ ਪਿੰਡ ਭੂੰਗਾ ਵਿਖੇ ਹੋਈ, ਜਿਸ 'ਚ ਜਥੇਬੰਦੀ ਦੇ ਸਮੂਹ ਮੈਂਬਰਾਂ ਨੇ ਸ਼ਮੂਲੀਅਤ ਕੀਤੀ ਤੇ ਇਸ ਮੌਕੇ ਜਥੇਬੰਦੀ ਵਲੋਂ ਕੇਂਦਰ ਸਰਕਾਰ ਦੇ ਉਸ ਫ਼ੈਸਲੇ ਦਾ ਵਿਰੋਧ ਕੀਤਾ ਗਿਆ ਜਿਸ 'ਚ ਪੰਜਾਬ ...

ਪੂਰੀ ਖ਼ਬਰ »

ਦਰੱਖ਼ਤ ਚੋਰੀ ਕਰਨ ਦੇ ਦੋਸ਼ 'ਚ 2 ਨਾਮਜ਼ਦ

ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ)-ਚੋਰੀ ਦਰੱਖਤ ਕੱਟਣ ਦੇ ਦੋਸ਼ 'ਚ ਥਾਣਾ ਗੜ੍ਹਦੀਵਾਲਾ ਪੁਲਿਸ ਨੇ 2 ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਰਾਜਾ ਕਲਾਂ ਦੀ ਵਾਸੀ ਗੁਰਜੀਤ ਕੌਰ ਨੇ ਦੱਸਿਆ ਕਿ ਉਸ ਦੇ ਪਿੰਡ ਦੇ ...

ਪੂਰੀ ਖ਼ਬਰ »

ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ)-ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ ਸਥਾਨਕ ਬੱਸ ਸਟੈਂਡ ਵਿਖੇ ਹੋਈ | ਇਸ ਮੌਕੇ ਪ੍ਰਧਾਨ ਮੋਹਨ ਲਾਲ ਸਿੱਧੂ ਨੇ ਕਿਹਾ ਕਿ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਕੋਈ ਧਿਆਨ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ

ਗੜ੍ਹਦੀਵਾਲਾ, 23 ਜੂਨ (ਚੱਗਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਪੰਧੇਰ ਵਿਖੇ ਗੁਰੂ ਕੇ ਬਾਗ ਤੇ ਸਾਕਾ ਸ੍ਰੀ ਪੰਜਾ ਸਾਹਿਬ ...

ਪੂਰੀ ਖ਼ਬਰ »

ਡੇਰਾ ਬਾਬਾ ਬਿਸ਼ਨ ਦਾਸ ਨਾਰਾ ਵਿਖੇ ਜੋੜ ਮੇਲਾ ਕਰਵਾਇਆ

ਹੁਸ਼ਿਆਰਪੁਰ, 23 ਜੂਨ (ਨਰਿੰਦਰ ਸਿੰਘ ਬੱਡਲਾ)-ਡੇਰਾ ਬਾਬਾ ਬਿਸ਼ਨ ਦਾਸ ਪਿੰਡ ਨਾਰਾ 'ਚ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਸੰਤ ਸੰਮੇਲਨ 'ਚ ਬਾਬਾ ਸਰਵਨ ਦਾਸ ਬੋਹਣ ਵਾਲੇ ਚੇਅਰਮੈਨ ਸਾਧੂ ਸੰਪਰਦਾਇ ...

ਪੂਰੀ ਖ਼ਬਰ »

ਸ਼ਰਾਬ ਦੇ ਕਿਸੇ ਵੀ ਵਪਾਰੀ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਬਰਾੜ

ਦਸੂਹਾ, 23 ਜੂਨ (ਪੱਤਰ ਪ੍ਰੇਰਕਾਂ ਰਾਹੀਂ)-ਅੱਜ ਰਾਸ਼ਟਰੀ ਰਾਜ ਮਾਰਗ 'ਤੇ ਪੈਂਦੇ ਹੋਟਲ ਕਿੰਗ ਵਿਰਾਟ ਦਸੂਹਾ ਵਿਖੇ ਯੂਨਿਟੀ ਆਫ਼ ਵਾਇਨ ਕੰਟਰੈਕਟ ਪੰਜਾਬ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਬਰਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਸ਼ਰਾਬ ਦੇ ਕਿਸੇ ਵੀ ਵਪਾਰੀ ...

ਪੂਰੀ ਖ਼ਬਰ »

ਭਾਈ ਘਨੱਈਆ ਚੈਰੀਟੇਬਲ ਟਰੱਸਟ ਵਲੋਂ ਮੁਫ਼ਤ ਕੈਂਸਰ ਜਾਂਚ ਕੈਂਪ

ਟਾਂਡਾ ਉੜਮੁੜ, 23 ਜੂਨ (ਭਗਵਾਨ ਸਿੰਘ ਸੈਣੀ)- ਬਾਬਾ ਬੂਟਾ ਭਗਤ ਯਾਦਗਾਰ ਹਾਲ ਦਾਰਾਪੁਰ ਉੜਮੁੜ ਵਿਖੇ ਭਾਈ ਘਨੱਈਆ ਚੈਰੀਟੇਬਲ ਟਰੱਸਟ ਵਲੋਂ ਇਕ ਰੋਜ਼ਾ ਮੁਫ਼ਤ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ | ਕੁਲਵੰਤ ਸਿੰਘ ਧਾਲੀਵਾਲ, ਬਾਬਾ ਬੂਟਾ ਸਮਾਧ ਕਮੇਟੀ ਤੇ ...

ਪੂਰੀ ਖ਼ਬਰ »

ਐਕਸੀਅਨ ਪਾਵਰਕਾਮ ਇੰਜ. ਸੁਮਿਤ ਧਵਨ ਨੇ ਚਾਰਜ ਸੰਭਾਲਿਆ

ਗੜ੍ਹਸ਼ੰਕਰ, 23 ਜੂਨ (ਧਾਲੀਵਾਲ)-ਪਾਵਰਕਾਮ ਮੰਡਲ ਗੜ੍ਹਸ਼ੰਕਰ ਦੇ ਦਫ਼ਤਰ 'ਚ ਐਕਸੀਅਨ ਇੰਜ. ਸੁਮਿਤ ਧਵਨ ਵਲੋਂ ਚਾਰਜ ਸੰਭਲਿਆ ਗਿਆ | ਇੰਜ. ਧਵਨ ਮਾਹਿਲਪੁਰ ਤੋਂ ਇੱਥੇ ਇੰਜ. ਨਿਤਿਨ ਜਸਵਾਲ ਦੀ ਥਾਂ ਤਬਦੀਲ ਹੋ ਕੇ ਆਏ ਹਨ | ਅਹੁਦੇ ਦਾ ਚਾਰਜ ਸੰਭਾਲਣ ਸਮੇਂ ਇੰਜ. ਸੁਮਿਤ ...

ਪੂਰੀ ਖ਼ਬਰ »

ਮੁਕੇਰੀਆਂ ਸ਼ਹਿਰ 'ਚ ਚੱਲ ਰਹੇ ਜੂਏ ਦੇ ਅੱਡਿਆਂ ਖ਼ਿਲਾਫ਼ ਨਹੀਂ ਹੋ ਰਹੀ ਕੋਈ ਕਾਰਵਾਈ

ਮੁਕੇਰੀਆਂ, 23 ਜੂਨ (ਰਾਮਗੜ੍ਹੀਆ)-ਮੁਕੇਰੀਆਂ ਸ਼ਹਿਰ 'ਚ ਪਿਛਲੇ ਕੁੱਝ ਮਹੀਨਿਆਂ ਤੋਂ ਲਗਾਤਾਰ ਜੂਏ ਦੇ ਅੱਡੇ ਕਥਿਤ ਰੂਪ 'ਚ ਚੱਲ ਰਹੇ ਹਨ ਪਰ ਮੁਕੇਰੀਆਂ ਪੁਲਿਸ ਇਸ ਸਬੰਧੀ ਕੋਈ ਵੀ ਕਾਰਵਾਈ ਨਹੀਂ ਕਰ ਰਹੀ | ਪ੍ਰਾਪਤ ਜਾਣਕਾਰੀ ਅਨੁਸਾਰ ਮੁਕੇਰੀਆਂ ਸ਼ਹਿਰ 'ਚ ਚੱਲਣ ...

ਪੂਰੀ ਖ਼ਬਰ »

ਡਾ. ਸਤਨਾਮ ਸਿੰਘ ਵਲੋਂ ਬਲਾਕ ਭੂੰਗਾ ਦੇ ਸਮੂਹ ਡੀਲਰਾਂ ਨਾਲ ਮੀਟਿੰਗ

ਹਰਿਆਣਾ, 23 ਜੂਨ (ਹਰਮੇਲ ਸਿੰਘ ਖੱਖ)-ਖੇਤੀਬਾੜੀ ਦਫ਼ਤਰ ਭੂੰਗਾ ਵਿਖੇ ਡਾ. ਸਤਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਵਲੋਂ ਬਲਾਕ ਭੂੰਗਾ ਦੇ ਸਮੂਹ ਡੀਲਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ 'ਚ ਉਨ੍ਹਾਂ ਨੇ ਡੀਲਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX