ਤਾਜਾ ਖ਼ਬਰਾਂ


ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  16 minutes ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  30 minutes ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  41 minutes ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  49 minutes ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  52 minutes ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਪਿੰਡ ਬਖਤਗੜ੍ਹ ਦੇ ਵਿਅਕਤੀ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਲਿਆ ਫਾਹਾ
. . .  about 1 hour ago
ਟੱਲੇਵਾਲ, 30 ਸਤੰਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਬਖਤਗੜ੍ਹ ਨਾਲ ਸੰਬੰਧਿਤ ਇਕ ਮੱਧ ਵਰਗੀ ਪਰਿਵਾਰ ਦੇ ਵਿਅਕਤੀ ਸੁਰਜੀਤ ਸਿੰਘ ਪੁੱਤਰ ਕਪੂਰ ਵਲੋਂ ਕਰਜ਼ੇ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ।
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਕੌਮੀ ਮਾਰਗ ਨੂੰ ਅਣਮਿਥੇ ਸਮੇਂ ਲਈ ਕੀਤਾ ਜਾਮ
. . .  about 1 hour ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਰਾਸ਼ਟਰੀ ਮਾਰਗ ਬਠਿੰਡਾ ਚੰਡੀਗੜ੍ਹ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਹੋਰ ਜਥੇਬੰਦੀਆਂ ਵਲੋਂ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ...
ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਰਾਸ਼ਟਰੀ ਮਾਰਗ 54 'ਤੇ ਆਵਾਜਾਈ ਠੱਪ
. . .  about 1 hour ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ ਭਰ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਦੇ ਸੱਦੇ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਦੀ...
ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀ ਵਲੋਂ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ ਜਾਮ ਕਰਕੇ ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ ਪ੍ਰਦਰਸ਼ਨ
. . .  about 1 hour ago
ਫਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵਲੋਂ ਅੱਜ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ...
ਕੇਜਰੀਵਾਲ ਦਾ ਵੱਡਾ ਬਿਆਨ, ਰਾਘਵ ਚੱਢਾ ਹੋਣਗੇ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 30 ਸਤੰਬਰ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਕਿ ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੇ ਗੁਜਰਾਤ...
ਸਦਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ
. . .  about 1 hour ago
ਚੰਡੀਗੜ੍ਹ, 30 ਸਤੰਬਰ - ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ...
ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਕਾਂਗਰਸ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 2 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਵਿਰੋਧੀ ਧਿਰ ਕਾਂਗਰਸ ਵਲੋਂ ਵਿਧਾਨ ਸਭਾ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ ਕੀਤੀ ਜਾ...
ਜਲੰਧਰ ’ਚ ਭਾਜਪਾ ਵਲੋਂ ਜਨਤਾ ਦੀ ਵਿਧਾਨ ਸਭਾ ਦਾ ਕੀਤਾ ਗਿਆ ਆਯੋਜਨ
. . .  about 1 hour ago
ਜਲੰਧਰ, 30 ਸਤੰਬਰ (ਸ਼ਿਵ,ਅੰਮ੍ਰਿਤਪਾਲ)-ਜਲੰਧਰ ’ਚ ਭਾਜਪਾ ਵਲੋਂ ਜਨਤਾ ਦੀ ਵਿਧਾਨ ਸਭਾ ਸ਼ੁਰੂ, ਕੇਵਲ ਸਿੰਘ ਢਿੱਲੋਂ ਨੂੰ ਬਣਾਇਆ ਸਪੀਕਰ
ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਸੁਖਪਾਲ ਸਿੰਘ ਖਹਿਰਾ ਨੇ ਸਪੀਕਰ ਦੀ ਕੁਰਸੀ ਅੱਗੇ ਜਤਾਇਆ ਰੋਸ
. . .  58 minutes ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਮਾਨ) - ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਸਪੀਕਰ ਦੀ ਕੁਰਸੀ ਅੱਗੇ ਰੋਸ ਜਤਾ ਰਹੇ ਹਨ। ਇਸ ਮੌਕੇ ਵਿਧਾਨ ਸਭਾ ਸਪੀਕਰ...
ਪੀ.ਪੀ.ਐਸ.ਸੀ. ਦੀਆਂ ਅਸਾਮੀਆਂ 'ਚ ਨਹੀਂ ਦਿੱਤਾ ਜਾ ਰਿਹਾ ਰਾਖਵਾਂਕਰਨ - ਡਾ. ਰਾਜ ਕੁਮਾਰ ਚੱਬੇਵਾਲ
. . .  about 2 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸੰਘ ਮਾਨ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੀ.ਪੀ.ਐੱਸ.ਸੀ. ਵਿਚ ਜੋ ਮੁੱਖ ਸਕੱਤਰ ਜ਼ਰੀਏ ਅਸਾਮੀਆਂ ਭਰੀਆਂ ਜਾਂਦੀਆਂ ਹਨ, ਉਨ੍ਹਾਂ ਵਿਚ ਰਾਖਵਾਂਕਰਨ ਨਹੀਂ ਦਿੱਤਾ ਜਾ ਰਿਹਾ ਹੈ। ਪ੍ਰਸੋਨਲ ਵਿਭਾਗ...
ਮੁੱਖ ਮੰਤਰੀ ਪੰਜਾਬ ਦੀ ਪਤਨੀ, ਮਾਤਾ ਅਤੇ ਪਰਿਵਾਰਕ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  about 2 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਹਨ।ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਦੇ ਮਾਤਾ ਅਤੇ ਭੈਣ ਸਮੇਤ ਹੋਰ ਪਰਿਵਾਰਕ ਮੈਂਬਰ ਵੀ...
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਮਾਮਲਾ - ਜਲਦੀ ਸ਼ੁਰੂ ਹੋਵੇਗੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ
. . .  about 2 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਐਕਟ ਨੂੰ ਮਾਨਤਾ ਦਿੱਤੇ ਜਾਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ ਹੋ ਰਹੀ ਹੈ। ਜਾਣਕਾਰੀ ਅਨੁਸਾਰ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪੰਜਾਬ ਦੇ ਸਕੂਲਾਂ ਦੀ ਹਾਲਤ 'ਤੇ ਹੋ ਰਹੀ ਹੈ ਚਰਚਾ
. . .  about 2 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪੰਜਾਬ ਦੇ ਸਕੂਲਾਂ ਦੀ ਹਾਲਤ 'ਤੇ ਚਰਚਾ ਹੋ ਰਹੀ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 2 hours ago
ਚੰਡੀਗੜ੍ਹ, 30 ਸਤੰਬਰ - ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੁੱਕੀ...
ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ-ਮੁੰਬਈ ਸੈਂਟਰਲ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  about 3 hours ago
ਅਹਿਮਦਾਬਾਦ, 30 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਂਧੀਨਗਰ-ਮੁੰਬਈ ਸੈਂਟਰਲ ਵੰਦੇ ਭਾਰਤ ਐਕਸਪ੍ਰੈਸ ਨੂੰ ਗਾਂਧੀਨਗਰ ਵਿਖੇ ਹਰੀ ਝੰਡੀ ਦਿਖਾਈ। ਇਹ ਦੇਸ਼ ਦੀ ਤੀਜੀ ਵੰਦੇ ਭਾਰਤ ਟਰੇਨ ਹੈ। ਇਸ ਤੋਂ ਪਹਿਲਾਂ ਨਵੀਂ ਦਿੱਲੀ-ਵਾਰਾਣਸੀ...
ਰਿਜ਼ਰਵ ਬੈਂਕ ਵਲੋਂ ਚੌਥੀ ਵਾਰ ਵਿਆਜ ਦਰ 'ਚ ਵਾਧਾ
. . .  about 2 hours ago
ਨਵੀਂ ਦਿੱਲੀ, 30 ਸਤੰਬਰ - ਰਿਜ਼ਰਵ ਬੈਂਕ ਨੇ ਚੌਥੀ ਵਾਰ ਵਿਆਜ ਦਰ 'ਚ ਵਾਧਾ ਕੀਤਾ ਹੈ।ਰਿਜ਼ਰਵ ਬੈਂਕ ਨੇ ਰੈਪੋ ਦਰ 'ਚ 50 ਬੇਸਿਸ ਪੁਆਇੰਟਾਂ ਦਾ ਇਜ਼ਾਫਾ ਕੀਤਾ ਹੈ। ਰੈਪੋ ਦਰ 5.40 ਤੋਂ ਵੱਧ ਕੇ 5.90 ਫ਼ੀਸਦੀ ਹੋ ਗਈ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਮਲਿਕਅਰਜੁਨ ਖੜਗੇ ਅੱਜ ਦਾਖ਼ਲ ਕਰ ਸਕਦੇ ਹਨ ਨਾਮਜ਼ਦਗੀ
. . .  1 minute ago
ਨਵੀਂ ਦਿੱਲੀ, 30 ਸਤੰਬਰ - ਸੀਨੀਅਰ ਕਾਂਗਰਸੀ ਆਗੂ ਮਲਿਕਅਰਜੁਨ ਖੜਗੇ ਅੱਜ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰ ਸਕਦੇ...
ਜ਼ਖ਼ਮੀ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਮੁਹੰਮਦ ਸਿਰਾਜ ਟੀਮ ਇੰਡੀਆ 'ਚ ਸ਼ਾਮਿਲ
. . .  about 4 hours ago
ਮੁੰਬਈ, 30 ਸਤੰਬਰ - ਅਖਿਲ ਭਾਰਤੀ ਸੀਨੀਅਰ ਚੋਣ ਕਮੇਟੀ ਨੇ ਦੱਖਣੀ ਅਫਰੀਕਾ ਦੇ ਖ਼ਿਲਾਫ਼ ਬਾਕੀ ਟੀ-20 ਮੈਚਾਂ ਲਈ ਜ਼ਖ਼ਮੀ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਮੁਹੰਮਦ ਸਿਰਾਜ ਨੂੰ ਟੀਮ ਇੰਡੀਆ 'ਚ ਸ਼ਾਮਿਲ ਕੀਤਾ ਹੈ। ਬੁਮਰਾਹ ਦੀ ਪਿੱਠ 'ਚ ਸੱਟ ਲੱਗੀ ਹੈ ਅਤੇ ਫਿਲਹਾਲ ਉਹ ਬੀ.ਸੀ.ਸੀ.ਆਈ. ਮੈਡੀਕਲ ਟੀਮ...
ਈਰਾਨ ਦੇ ਪੈਟਰੋ ਕੈਮੀਕਲ ਵਪਾਰ 'ਚ ਭੂਮਿਕਾ ਲਈ ਅਮਰੀਕਾ ਨੇ ਭਾਰਤ-ਅਧਾਰਤ ਫਰਮ ਸਮੇਤ ਕੰਪਨੀਆਂ ਦੇ ਗਲੋਬਲ ਨੈਟਵਰਕ 'ਤੇ ਲਗਾਈ ਪਾਬੰਦੀ
. . .  about 4 hours ago
ਵਾਸ਼ਿੰਗਟਨ, 30 ਸਤੰਬਰ - ਅਮਰੀਕਾ ਨੇ ਭਾਰਤ ਅਧਾਰਤ ਪੈਟਰੋ ਕੈਮੀਕਲ ਕੰਪਨੀ ਸਮੇਤ ਈਰਾਨੀ ਪੈਟਰੋਕੈਮੀਕਲ ਅਤੇ ਪੈਟਰੋਲੀਅਮ ਉਤਪਾਦਾਂ ਦੀ ਵਿਕਰੀ ਵਿਚ ਸ਼ਾਮਲ ਕੰਪਨੀਆਂ ਦੇ ਇਕ ਅੰਤਰਰਾਸ਼ਟਰੀ ਨੈਟਵਰਕ ਲਈ ਪਾਬੰਦੀਆਂ ਦਾ ਐਲਾਨ ਕੀਤਾ ਹੈ। ਅਮਰੀਕੀ ਖਜ਼ਾਨਾ ਵਿਭਾਗ ਨੇ ਕਿਹਾ...
ਅਮਰੀਕੀ ਸੈਨੇਟ ਵਲੋਂ ਰੂਸ ਵਿਰੁੱਧ ਜੰਗ ਵਿਚ ਯੂਕਰੇਨ ਨੂੰ 12.3 ਅਰਬ ਡਾਲਰ ਦੀ ਸਹਾਇਤਾ ਨੂੰ ਮਨਜ਼ੂਰੀ
. . .  about 5 hours ago
ਵਾਸ਼ਿੰਗਟਨ, 30 ਸਤੰਬਰ - ਅਮਰੀਕੀ ਸੈਨੇਟ ਨੇ ਰੂਸ ਦੇ ਖ਼ਿਲਾਫ਼ ਜੰਗ ਵਿਚ ਯੂਕਰੇਨ ਨੂੰ 12.3 ਅਰਬ ਡਾਲਰ ਦੀ ਐਮਰਜੈਂਸੀ ਸਹਾਇਤਾ ਨੂੰ ਮਨਜ਼ੂਰੀ ਦਿੱਤੀ ਹੈ। ਇਹ ਉਪਾਅ ਨਾ ਸਿਰਫ਼ ਕਈ ਹਫ਼ਤਿਆਂ ਤੱਕ ਸਰਕਾਰੀ ਖਰਚਿਆਂ ਨੂੰ ਜਾਰੀ ਰੱਖੇਗਾ ਬਲਕਿ ਯੁੱਧ ਵਿਚ ਯੂਕਰੇਨ ਦੀ ਵੱਡੀ ਹੱਦ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਹਾੜ ਸੰਮਤ 554

ਲੁਧਿਆਣਾ

ਸ਼ਹਿਰ ਦੇ ਪੁਰਾਣੇ ਜੀ. ਟੀ. ਰੋਡ ਦੇ ਫੁੱਟਪਾਥਾਂ 'ਤੇ ਫਲ ਵੇਚਣ ਵਾਲਿਆਂ ਦਾ ਕਬਜ਼ਾ

ਲੁਧਿਆਣਾ, 23 ਜੂਨ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਨਾਜਾਇਜ਼ ਕਬਜ਼ਿਆਂ ਨੰੂ ਹਟਾਉਣ ਦੀਆਂ ਕਾਰਵਾਈਆਂ ਤਾਂ ਲਗਾਤਾਰ ਕੀਤੀਆਂ ਜਾਂਦੀਆਂ ਹਨ, ਪਰ ਨਿਗਮ ਪ੍ਰਸ਼ਾਸਨ ਦਾ ਧਿਆਨ ਪੁਰਾਣੇ ਜੀ. ਟੀ. ਰੋਡ 'ਤੇ ਬਣੇ ਫੁੱਟਪਾਥਾਂ 'ਤੇ ਨਾਜਾਇਜ਼ ਤੌਰ 'ਤੇ ਕਬਜ਼ਾ ਕਰਕੇ ਫਲ ਵੇਚਣ ਵਾਲਿਆਂ 'ਤੇ ਨਹੀਂ ਜਾ ਰਿਹਾ ਹੈ | ਇਸ ਤੋਂ ਜਾਪਦਾ ਹੈ ਕਿ ਨਗਰ ਨਿਗਮ ਪ੍ਰਸ਼ਾਸਨ ਵਲੋਂ ਇਨ੍ਹਾਂ ਕਬਜ਼ਾਧਾਰੀਆਂ ਵਿਰੁੱਧ ਕਾਰਵਾਈ ਕਰਨ ਨੂੰ ਲੈਕੇ ਆਪਣੀਆਂ ਅੱਖਾਂ ਬੰਦ ਕੀਤੀਆਂ ਹੋਈਆਂ ਹਨ, ਜੋ ਕਿ ਨਿਗਮ ਦੀ ਕਾਰਗੁਜਾਰੀੰ ਉਤੇ ਵੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦਾ ਹੈ | ਪੁਰਾਣੇ ਜੀ. ਟੀ. ਰੋਡ ਨਜ਼ਦੀਕ ਜਲੰਧਰ ਬਾਈਪਾਸ ਨੇੜੇ ਰੋਡ 'ਤੇ ਬਣੇ ਫੁੱਟਪਾਥਾਂ ਉਪਰ ਇਕ ਨਹੀਂ ਬਲਕਿ ਅਨੇਕਾਂ ਹੀ ਫਲ ਵੇਚਣ ਵਾਲਿਆਂ ਵਲੋਂ ਆਰਜ਼ੀ ਦੁਕਾਨ ਬਣਾ ਕੇ ਜਾਂ ਫਿਰ ਫੁੱਟਪਾਥ 'ਤੇੇ ਸਾਈਕਲਾਂ ਖੜ੍ਹੀਆਂ ਕਰਕੇ ਫਲ ਵੇਚਣ ਦਾ ਕਾਰੋਬਾਰ ਕੀਤਾ ਜਾ ਰਿਹਾ ਹੈ, ਜੋ ਕਿ ਨਿਯਮਾਂ ਦੇੇ ਉਲਟ ਹੈ | ਫੁੱਟਪਾਥਾਂ ਦੇ ਉਪਰ ਉਕਤ ਲੋਕਾਂ ਦਾ ਕਬਜ਼ਾ ਹੋਣ ਕਰਕੇ ਰਾਹਗੀਰਾਂ ਦਾ ਉਕਤ ਰੋਡ 'ਤੇ ਚੱਲਣਾ ਵੀ ਮੁਸ਼ਕਿਲ ਹੋ ਗਿਆ ਹੈ, ਅਜਿਹੀ ਸਥਿਤੀ ਵਿਚ ਰੋਡ 'ਤੇ ਬਣੇ ਫੁੱਟਪਾਥ ਹੀ ਉਨ੍ਹਾਂ ਦੇ ਪੈਦਲ ਚੱਲਣ ਲਈ ਸੁਰੱਖਿਅਤ ਹਨ | ਦੂਜਾ ਲੋਕ ਆਪਣੇ ਵਾਹਨ ਸੜਕ ਦੇ ਵਿਚਾਲੇ ਖੜ੍ਹੇੇ ਕਰਕੇ ਇਨ੍ਹਾਂ ਤੋਂ ਫਲ ਖ਼ਰੀਦਦੇ ਹਨ ਤਾਂ ਚੱਲ ਰਹੀ ਆਵਾਜਾਈ ਦੇ ਵਿਚ ਵੀ ਰੁਕਾਵਟ ਪੈਂਦੀ ਹੈ | ਇਸ ਤੋਂ ਇਲਾਵਾ ਉਕਤ ਫਲ ਵੇਚਣ ਵਾਲਿਆਂ ਦੇ ਕਾਰਨ ਜਦ ਦੂਸਰੇ ਸ਼ਹਿਰਾਂ ਤੋਂ ਲੋਕ ਸ਼ਹਿਰ ਵਿਚ ਦਾਖਿਲ ਹੁੰਦੇ ਹਨ ਤਾਂ ਰੋਡ ਦੇ ਫੁੱਟਪਾਥਾਂ 'ਤੇ ਫਲ ਵੇਚਣ ਵਾਲਿਆਂ ਵਲੋਂ ਕੀਤੇ ਇਨ੍ਹਾਂ ਨਾਜਾਇਜ਼ ਕਬਜ਼ਿਆਂ ਨੰੂ ਦੇਖ ਕੇ ਉਨ੍ਹਾਂ ਸਾਹਮਣੇ ਨਗਰ ਨਿਗਮ ਪ੍ਰਸ਼ਾਸਨ ਵਲੋਂ ਲੁਧਿਆਣਾ ਨੰੂ ਸਮਾਰਟ ਸਿਟੀ ਸ਼ਹਿਰ ਬਣਾਉਣ ਦੇ ਦਾਅਵਿਆਂ ਦੀ ਪੋਲ ਆਪਣੇ ਆਪ ਹੀ ਖੁੱਲ ਜਾਂਦੀ ਹੈ | ਜਦਕਿ ਹਲਕੇ ਦੇ ਵਿਧਾਇਕ ਵੀ ਉਕਤ ਰੋਡ 'ਤੇ ਸਥਿਤ ਸਲੇਮਟਾਬਰੀ ਇਲਾਕੇ ਵਿਚ ਹੀ ਰਹਿੰਦੇ ਹਨ, ਪਰ ਪ੍ਰਸ਼ਾਸਨ ਦੇ ਨਾਲ-ਨਾਲ ਉਨ੍ਹਾਂ ਦਾ ਧਿਆਨ ਵੀ ਇਸ ਵੱਲ ਕਿਉਂ ਨਹੀਂ ਜਾ ਰਿਹਾ ਹੈ | ਜਦ ਇਸ ਸੰਬੰਧੀ ਸਬੰਧਿਤ ਵਿਭਾਗ ਦੇ ਇਕ ਅਧਿਕਾਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਇਸ ਸੰਬੰਧੀ ਕਾਰਵਾਈ ਕਰਨ ਦੀ ਗੱਲ ਆਖੀ |

ਲੁੱਟ ਦੀ ਝੂਠੀ ਇਤਲਾਹ ਨੇ ਪੁਲਿਸ ਨੂੰ ਵਖਤ ਪਾਇਆ ਪਿਓ ਦੇ ਪੈਸੇ ਹੜੱਪਣ ਲਈ ਲੜਕੇ ਨੇ ਕੀਤੀ ਸੀ ਪੁਲਿਸ ਨੂੰ ਸ਼ਿਕਾਇਤ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)-ਨੌਜਵਾਨ ਵਲੋਂ ਦਿੱਤੀ ਗਈ ਲੁੱਟ ਦੀ ਝੂਠੀ ਇਤਲਾਹ ਨੇ ਪੁਲਿਸ ਨੂੰ ਵਖਤ ਪਾ ਦਿੱਤਾ ਤੇ ਦੋ ਘੰਟੇ ਲਗਾਤਾਰ ਪੁਲਿਸ ਮਾਮਲੇ ਦੀ ਜਾਂਚ ਕਰਦੀ ਰਹੀ, ਪਰ ਇਸ ਝੂਠੀ ਇਤਲਾਹ ਦੀ ਸਚਾਈ ਸਾਹਮਣੇ ਆਉਣ 'ਤੇ ਪੁਲਿਸ ਵਲੋਂ ਹੁਣ ...

ਪੂਰੀ ਖ਼ਬਰ »

ਲੋਧੀ ਕਲੱਬ ਰੋਡ 'ਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ, ਸ਼ਰੇ੍ਹਆਮ ਹੋ ਰਹੀ ਨਿਯਮਾਂ ਦੀ ਉਲੰਘਣਾ

ਲੁਧਿਆਣਾ, 22 ਜੂਨ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ ਅਤੇ ਸਮਾਨ ਵੀ ਕਬਜ਼ੇ ਵਿਚ ਲਿਆ ਜਾਂਦਾ ਹੈ ਅਤੇ ਨਿਗਮ ਅਧਿਕਾਰੀ ਕਹਿੰਦੇ ਹਨ ਕਿ ਕਿਸੇ ਨੂੰ ਵੀ ਨਾਜਾਇਜ਼ ਕਬਜ਼ਾ ਨਹੀਂ ਕਰਨ ਦਿੱਤਾ ...

ਪੂਰੀ ਖ਼ਬਰ »

ਰੈਸਟੋਰੈਂਟ 'ਚੋਂ ਗਲੀਆਂ-ਸੜੀਆਂ ਸਬਜ਼ੀਆਂ ਨਸ਼ਟ ਕਰਵਾਈਆਂ

ਲੁਧਿਆਣਾ, 23 ਜੂਨ (ਸਲੇਮਪੁਰੀ)-ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਖਾਧ-ਪਦਾਰਥਾਂ ਦੀ ਗੁਣਵੱਤਾ ਪਰਖਣ ਲਈ ਸ਼ਹਿਰ ਦੇ ਵੱਖ-ਵੱਖ ਰੈਸਟੋਰੈਂਟਾਂ ਸਮੇਤ ਵੱਖ-ਵੱਖ ਹਲਵਾਈਆਂ ਤੇ ਖਾਧ ਪਦਾਰਥ ਤਿਆਰ ਕਰਨ ਵਾਲੀਆਂ ਫੈਕਟਰੀਆਂ ਦਾ ਅਚਾਨਕ ਨਿਰੀਖਣ ਕੀਤਾ | ਨਿਰੀਖਣ ਦੌਰਾਨ ...

ਪੂਰੀ ਖ਼ਬਰ »

ਵੱਡਾ ਗੁਰਦੁਆਰਾ ਸਾਹਿਬ ਦੇ ਸਾਹਮਣੇ ਫੈਲੀ ਗੰਦਗੀ ਕਰਕੇ ਲੋਕ ਪ੍ਰੇਸ਼ਾਨ

ਢੰਡਾਰੀ ਕਲਾਂ, 23 ਜੂਨ (ਪਰਮਜੀਤ ਸਿੰਘ ਮਠਾੜੂ)-ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਦੇ ਸਾਹਮਣੇ ਫੈਲੀ ਗ਼ੰਦਗੀ ਕਰਕੇ ਲੋਕਾਂ ਦਾ ਜਿਊਣਾ ਵੀ ਦੁੱਭਰ ਹੋ ਚੁੱਕਿਆ ਹੈ | ਇਲਾਕਾ ਨਿਵਾਸੀ ਸੁਖਦੇਵ ਸਿੰਘ, ਨਿਰਮਲ ਸਿੰਘ, ਬਚਿੱਤਰ ਸਿੰਘ, ਬਲਜੀਤ ਸਿੰਘ, ਰਮਨ ਕੁਮਾਰ, ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਦੀ ਕਾਰ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜੱਸੀਆਂ ਰੋਡ 'ਤੇ ਤੇਜ਼ ਰਫ਼ਤਾਰ ਸਵਿਫਟ ਕਾਰ ਦੀ ਲਪੇਟ ਵਿਚ ਆਉਣ ਨਾਲ ਐਕਟਿਵਾ ਸਵਾਰ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਘਟਨਾ ਅੱਜ ਸ਼ਾਮ 6 ਵਜੇ ਦੇ ਕਰੀਬ ਉਸ ਵਕਤ ਵਾਪਰੀ ਜਦੋਂ ਜੱਸੀਆਂ ਰੋਡ ਦਾ ਰਹਿਣ ...

ਪੂਰੀ ਖ਼ਬਰ »

ਨੌਜਵਾਨਾਂ ਵਿਚਾਲੇ ਹੋਈ ਲੜਾਈ 'ਚ ਇਕ ਜ਼ਖ਼ਮੀ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਵਿਜੇ ਨਗਰ 'ਚ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਨੌਜਵਾਨਾਂ ਵਿਚਾਲੇ ਹੋਈ ਲੜਾਈ ਵਿਚ ਇਕ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਜ਼ਖ਼ਮੀ ਹੋਏ ਨੌਜਵਾਨ ਦੀ ਸ਼ਨਾਖ਼ਤ ਰਾਹੁਲ ਵਜੋਂ ਕੀਤੀ ਗਈ ਹੈ, ਜੋ ਕਿ ਮੂਲ ਰੂਪ ਵਿਚ ...

ਪੂਰੀ ਖ਼ਬਰ »

ਬੁੱਢੇ ਨਾਲੇ ਦੇ ਕਾਇਆ ਕਲਪ ਪ੍ਰੋਜੈਕਟ 'ਚ ਤੇਜ਼ੀ ਲਿਆਂਦੀ ਜਾਵੇ-ਵਿਧਾਇਕ ਗੁਰਪ੍ਰੀਤ ਬੱਸੀ ਗੋਗੀ

ਲੁਧਿਆਣਾ, 23 ਜੂਨ (ਕਵਿਤਾ ਖੁੱਲਰ)-ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਦਿਆਂ ਇਸ ਦੀ ਪੁਰਾਤਨ ਸ਼ਾਨ ਨੂੰ ਮੁੜ ਬਹਾਲ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹਲਕਾ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਪੰਜਾਬ ਮਿਉਂਸਪਲ ਇਨਫਰਾਸਟਰੱਕਚਰ ...

ਪੂਰੀ ਖ਼ਬਰ »

ਪਤੀ-ਪਤਨੀ ਪਾਸੋਂ ਲੁਟੇਰੇ ਲੱਖਾਂ ਦਾ ਸਾਮਾਨ ਲੁੱਟ ਕੇ ਹੋਏ ਫ਼ਰਾਰ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ-6 ਦੇ ਘੇਰੇ ਅੰਦਰ ਪੈਂਦੇ ਇਲਾਕੇ ਗਿੱਲ ਚੌਂਕ ਵਿਚ ਤਿੰਨ ਮੋਟਰਸਾਈਕਲ ਸਵਾਰ ਲੁਟੇਰੇ ਪਤੀ ਪਤਨੀ ਪਾਸੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ 'ਤੇ ਗ੍ਰੀਨ ਐਵੇਨਿਊ 'ਚ ਯੋਗ ਕਰਵਾਇਆ

ਲੁਧਿਆਣਾ, 23 ਜੂਨ (ਕਵਿਤਾ ਖੁੱਲਰ)- ਅੰਤਰਰਾਸ਼ਟਰੀ ਯੋਗ ਦਿਵਸ 'ਤੇ ਬੱਲੋਕੀ ਰੋਡ ਸਥਿਤ ਗ੍ਰੀਨ ਐਵੀਨਿਊ ਵਿਚ ਕਾਲੋਨੀ ਨਿਵਾਸੀਆਂ ਅਤੇ ਆਸ-ਪਾਸ ਦੇ ਰਿਹਾਇਸ਼ੀ ਇਲਾਕੇ ਦੇ ਲੋਕਾਂ ਨੇ ਯੋਗ ਕੀਤਾ | ਸਮਾਗਮ ਯੋਗ ਭਾਰਤੀ ਦੇ ਯੋਗ ਗੁਰੂ ਡਾ. ਸ਼ਿਵ ਕੁਮਾਰ ਸ਼ਰਮਾ ਤੇ ਵੁਮੈਨ ...

ਪੂਰੀ ਖ਼ਬਰ »

ਗਊਆਂ ਦੀ ਤਸਕਰੀ ਦੇ ਮਾਮਲੇ 'ਚ ਤਿੰਨ ਗਿ੍ਫ਼ਤਾਰ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਗਊਆਂ ਦੀ ਤਸਕਰੀ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਗਊ ਰਕਸ਼ਾ ਦਲ ਦੇ ਹਰੀਸ਼ ਸ਼ਰਮਾ ਤੋਂ ਸੂਚਨਾ ਮਿਲੀ ਸੀ ਕਿ ਕੁੱਝ ਲੋਕ ਲਾਵਾਰਸ ਹਾਲਤ ਵਿਚ ਘੁੰਮ ਰਹੀਆਂ ਗਊਆਂ ...

ਪੂਰੀ ਖ਼ਬਰ »

ਵਿਧਾਇਕ ਭੋਲਾ ਵਲੋਂ ਆਗਾਮੀ ਮਾਨਸੂਨ ਸੀਜ਼ਨ ਦੇ ਅਗਾਊਾ ਪ੍ਰਬੰਧਾਂ ਦੀ ਸਮੀਖਿਆ

ਲੁਧਿਆਣਾ, 23 ਜੂਨ (ਕਵਿਤਾ ਖੁੱਲਰ)-ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ, ਪੰਜਾਬ ਮਿਉਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ (ਪੀ.ਐਮ.ਆਈ.ਡੀ.ਸੀ.) ਦੀ ਸੀ.ਈ.ਓ. ਈਸ਼ਾ ਕਾਲੀਆ, ਕਮਿਸ਼ਨਰ ਨਗਰ ਨਿਗਮ ਡਾ. ਸ਼ੇਨਾ ਅਗਰਵਾਲ ਵਲੋਂ ਅੱਜ ਆਗਾਮੀ ਮਾਨਸੂਨ ਸੀਜ਼ਨ ਦੇ ਅਗਾਉਂ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਲੋਨ ਮੇਲਾ ਭਲਕੇ

ਲੁਧਿਆਣਾ, 23 ਜੂਨ (ਕਵਿਤਾ ਖੁੱਲਰ)-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਦੀ ਅਗਵਾਈ ਹੇਠ ਭਲਕੇ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਪ੍ਰਤਾਪ ਚੌਂਕ ਲੁਧਿਆਣਾ ਵਿਖੇ ...

ਪੂਰੀ ਖ਼ਬਰ »

ਸਾਥੀਆਂ ਨਾਲ ਮਿਲ ਕੇ ਨੌਕਰ ਮਾਲਕਾਂ ਦਾ ਲੱਖਾਂ ਦਾ ਸਾਮਾਨ ਚੋਰੀ ਕਰਕੇ ਹੋਇਆ ਫਰਾਰ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਐੱਮ. ਆਈ. ਜੀ. ਫਲੈਟ ਸੈਕਟਰ-32 ਵਿਚ ਸਾਥੀਆਂ ਨਾਲ ਮਿਲ ਕੇ ਨੌਕਰ ਮਾਲਕਾਂ ਦਾ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫਰਾਰ ਹੋ ਗਿਆ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਪਰਮਿੰਦਰ ਸਿੰਘ ਬਾਜਵਾ ਦੀ ...

ਪੂਰੀ ਖ਼ਬਰ »

ਐਡ. ਲਾਇਲਪੁਰੀ ਨੇ ਅਗਨੀਪਥ ਯੋਜਨਾ ਦਾ ਕੀਤਾ ਸਮਰਥਨ

ਲੁਧਿਆਣਾ, 23 ਜੂਨ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਂਕ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਤਿੰਨਾਂ ਸੈਨਾਵਾਂ ਦੇ ਮੁਖੀਆਂ ਨਾਲ ਸਲਾਹ ਮਸ਼ਵਰਾ ਕਰਕੇ ...

ਪੂਰੀ ਖ਼ਬਰ »

ਲੋੜੀਂਦਾ ਭਗੌੜਾ ਗਿ੍ਫ਼ਤਾਰ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਲੋੜੀਂਦੇ ਭਗੌੜੇ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਲੁਧਿਆਣਾ ਐੱਸ.ਟੀ.ਐੱਫ. ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਅੱਜ ਮਨਾਇਆ ਜਾਵੇਗਾ ਮਾ. ਤਾਰਾ ਸਿੰਘ ਦਾ ਜਨਮ ਦਿਨ

ਲੁਧਿਆਣਾ, 23 ਜੂਨ (ਕਵਿਤਾ ਖੁੱਲਰ)-ਪੰਥ ਰਤਨ ਮਾਸਟਰ ਤਾਰਾ ਸਿੰਘ ਦਾ ਜਨਮ ਦਿਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਲੁਧਿਆਣਾ ਵਿਖੇ ਅੱਜ ਸ਼ੁੱਕਰਵਾਰ ਨੂੰ ਮਨਾਇਆ ਜਾਵੇਗਾ, ਇਸ ਸਬੰਧੀ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਤੇ ਤਿਆਰੀਆਂ ਸਬੰਧੀ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 2 ਹੋਰ ਮਰੀਜ਼ਾਂ ਨੇ ਦਮ ਤੋੜਿਆ

ਲੁਧਿਆਣਾ, 23 ਜੂਨ (ਸਲੇਮਪੁਰੀ)-ਲੁਧਿਆਣਾ ਵਿਚ ਕੋਰੋਨਾ ਵਾਇਰਸ ਫਿਰ ਤੋਂ ਬੁਰੀ ਤਰ੍ਹਾਂ ਪੈਰ ਪਸਾਰਦਾ ਜਾ ਰਿਹਾ ਹੈ, ਜਿਸ ਕਰਕੇ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ ਤੇ ਇਸ ਵਾਇਰਸ ਪ੍ਰਤੀ ਲੋਕਾਂ ਵਿਚ ਮੁੜ ਸਹਿਮ ਦਾ ਮਾਹੌਲ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਲੁਧਿਆਣਾ, 23 ਜੂਨ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਹਫ਼ਤਾਵਾਰੀ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅੱਛਰ ਸਿੰਘ ਜੀ ਵਲੋਂ ਗੁਰੂ ਦੀ ਬਾਣੀ ਦਾ ਨਿਰੋਲ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ...

ਪੂਰੀ ਖ਼ਬਰ »

ਅਸਲ੍ਹਾ ਲਾਇਸੰਸਾਂ ਲਈ ਜਗਰਾਉਂ ਹਸਪਤਾਲ 'ਚ ਹੁੰਦੇ ਡੋਪ ਟੈਸਟਾਂ 'ਚ ਫ਼ੈਲੇ ਭਿ੍ਸ਼ਟਾਚਾਰ ਦੀ ਜਾਂਚ ਸ਼ੁਰੂ

ਜਗਰਾਉਂ, 23 ਜੂਨ (ਜੋਗਿੰਦਰ ਸਿੰਘ)-ਅਸਲ੍ਹਾ ਲਾਇਸੰਸਾਂ ਲਈ ਹੁੰਦੇ ਡੋਪ ਟੈਸਟਾਂ 'ਚ ਫੈਲੇ ਭਿ੍ਸ਼ਟਾਚਾਰ ਦਾ ਸਿਵਲ ਹਸਪਤਾਲ ਜਗਰਾਉਂ 'ਚ ਮੁੱਦਾ ਉੱਠਣ ਤੋਂ ਬਾਅਦ ਪੰਜਾਬ ਦੇ ਸਿਹਤ ਵਿਭਾਗ ਵਲੋਂ ਇਸਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਅੱਜ ਹਸਪਤਾਲ 'ਚ ਪੁੱਜੀ ਤਿੰਨ ...

ਪੂਰੀ ਖ਼ਬਰ »

ਦਾਜ ਖਾਤਰ ਪਤਨੀ ਨੂੰ ਤੰਗ ਕਰਨ ਵਾਲੇ ਪਤੀ ਖਿਲਾਫ਼ ਕੇਸ ਦਰਜ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)-ਦਾਜ ਖਾਤਰ ਪਤਨੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਹੈਬੋਵਾਲ ਕਲਾਂ ਦੀ ਰਹਿਣ ਵਾਲੀ ਦਿਲਪ੍ਰੀਤ ਕੌਰ ਦੀ ਸ਼ਿਕਾਇਤ 'ਤੇ ਰੋਹਿਤ ਸਹਿਗਲ ਵਾਸੀ ਜੱਸੀਆਂ ਰੋਡ ...

ਪੂਰੀ ਖ਼ਬਰ »

ਸੰਘਰਸ਼ ਕਮੇਟੀ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਅੱਜ

ਲੁਧਿਆਣਾ, 23 ਜੂਨ (ਕਵਿਤਾ ਖੁੱਲਰ)-ਸੀਵਰਮੈਨ ਸਫ਼ਾਈ ਕਰਮਚਾਰੀ ਸੰਘਰਸ਼ ਕਮੇਟੀ ਦੀ ਇਕ ਮੀਟਿੰਗ ਸਥਾਨਕ ਮਾਤਾ ਰਾਣੀ ਚੌਕ ਵਿਖੇ ਹੋਈ, ਜਿਸ ਵਿਚ ਸਮੂਹ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਨਿਗਮ ਕਰਮਚਾਰੀਆਂ ਦੀ ਮੰਗਾਂ ਨੂੰ ਲੈ ਕੇ ਜੋ ਸੰਘਰਸ਼ ...

ਪੂਰੀ ਖ਼ਬਰ »

ਵਿਧਾਇਕ ਬੱਗਾ ਵਲੋਂ ਹਲਕਾ ਲੁਧਿਆਣਾ ਉੱਤਰੀ 'ਚ ਪੈਂਦੇ ਬੁੱਢੇ ਦਰਿਆ ਦਾ ਦੌਰਾ

ਲੁਧਿਆਣਾ, 23 ਜੂਨ (ਕਵਿਤਾ ਖੁੱਲਰ)-ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੇ ਨਾਲ ਪੀ.ਐੱਮ.ਡੀ.ਆਈ.ਸੀ. ਦੇ ਸੀ.ਈ.ਓ. ਈਸ਼ਾ ਕਾਲੀਆ, ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਨਾਲ ਹਲਕਾ ਲੁਧਿਆਣਾ ਉੱਤਰੀ ਵਿਚ ਪੈਂਦੇ ਬੁੱਢੇ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖ਼ਲਾਈ ਵਿਭਾਗ ਵਲੋਂ ਬਾਇਲਰ ਉਦਯੋਗਾਂ ਲਈ ਹੁਨਰਮੰਦ ਕਾਮੇ ਪੈਦਾ ਕਰਨ ਦਾ ਫ਼ੈਸਲਾ

ਲੁਧਿਆਣਾ, 23 ਜੂਨ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖ਼ਲਾਈ ਵਿਭਾਗ ਵਲੋਂ ਪੰਜਾਬ ਦੇ ਬਾਇਲਰ ਉਦਯੋਗਾਂ ਲਈ ਹੁਨਰ ਮੰਦ ਕਾਮੇ ਪੈਦਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਦੇ ਤਹਿਤ ਵਿਭਾਗ ਵਲੋਂ ਬਾਇਲਰ ਉਦਯੋਗਾਂ ਲਈ ਹੁਨਰਮੰਦ ਕਾਮੇ ...

ਪੂਰੀ ਖ਼ਬਰ »

ਨਹੀਂ ਖ਼ਤਮ ਹੋ ਰਹੀ ਅਵਾਰਾ ਪਸ਼ੂਆਂ ਦੀ ਸਮੱਸਿਆ

ਲੁਧਿਆਣਾ, 23 ਜੂਨ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਅਤੇ ਸੜਕਾਂ ਉਪਰ ਅਵਾਰਾ ਪਸ਼ੂਆਂ ਨੂੰ ਘੁੰਮਦੇ ਹੋਏ ਦੇਖਿਆ ਜਾ ਸਕਦਾ ਹੈ | ਸਮਾਰਟ ਸਿਟੀ ਕਹੇ ਜਾ ਵਾਲੇ ਸ਼ਹਿਰ ਲੁਧਿਆਣਾ ਵਿਚ ਸ਼ਹਿਰ ਵਾਸੀਆਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਮਾਹਣਾ ਕਰਨਾ ...

ਪੂਰੀ ਖ਼ਬਰ »

ਕਾਲਜ ਆਫ਼ ਵੈਟਰਨਰੀ ਸਾਇੰਸ ਲੁਧਿਆਣਾ ਵਲੋਂ ਪ੍ਰਾਸਪੈਕਟਸ ਜਾਰੀ

ਲੁਧਿਆਣਾ, 23 ਜੂਨ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਕਾਲਜ ਆਫ਼ ਵੈਟਰਨਰੀ ਸਾਇੰਸ ਲੁਧਿਆਣਾ ਨੇ ਅਕਾਦਮਿਕ ਸੈਸ਼ਨ 2022-23 ਲਈ ਪੋਸਟ-ਗ੍ਰੈਜੂਏਟ ਡਿਪਲੋਮੇ, ਸਰਟੀਫ਼ਿਕੇਟ ਕੋਰਸ, ਛੋਟੇ ਕੋਰਸ, ਐਡਵਾਂਸ ਸਿਖਲਾਈ ਕੋਰਸਾਂ ...

ਪੂਰੀ ਖ਼ਬਰ »

ਜੀ. ਐੱਨ. ਡੀ. ਈ. ਸੀ. ਸਕੂਲ ਆਫ਼ ਆਰਕੀਟੈਕਚਰ ਵਿਖੇ ਆਈ. ਜੀ. ਬੀ. ਸੀ. ਦੇ ਵਿਦਿਆਰਥੀ ਅਧਿਆਇ ਦੀ ਸ਼ੁਰੂਆਤ

ਆਲਮਗੀਰ, 23 ਜੂਨ (ਜਰਨੈਲ ਸਿੰਘ ਪੱਟੀ)-ਇੰਡੀਅਨ ਗ੍ਰੀਨ ਬਿਲਡਿੰਗ ਕੌਂਸਲ ਨੇ ਦੇਸ਼ 'ਚ ਗ੍ਰੀਨ ਬਿਲਡਿੰਗ ਯੋਜਨਾ ਨੂੰ ਉਤਸ਼ਾਹਿਤ ਕਰਨ ਲਈ ਜੀ. ਐੱਨ. ਡੀ. ਈ. ਸੀ. ਸਕੂਲ ਆਫ਼ ਆਰਕੀਟੈਕਚਰ ਵਿਚ ਆਪਣਾ ਵਿਦਿਆਰਥੀ ਅਧਿਆਇ ਸ਼ੁਰੂ ਕੀਤਾ | ਸਸਟੇਨਏਬਲ ਨਿਰਮਿਤ ਵਾਤਾਵਰਨ ਨੂੰ ...

ਪੂਰੀ ਖ਼ਬਰ »

ਸਰਕਾਰ ਤੇ ਪਾਵਰਕਾਮ ਖ਼ਿਲਾਫ਼ ਰੋਸ ਧਰਨਾ ਦੇਣ ਦਾ ਐਲਾਨ

ਲੁਧਿਆਣਾ, 23 ਜੂਨ (ਪੁਨੀਤ ਬਾਵਾ)-ਸਮਾਲ ਸਕੇਲ ਮੈਨੂੰਫੈਕਚਰਜ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਨੇ ਕਿਹਾ ਕਿ ਪਾਵਰਕਾਮ ਵਲੋ ਜੋ 45 ਦਿਨਾਂ ਦੇ ਅਗਾੳਾੂ ਬਿੱਲ ਭੇਜੇ ਗਏ ਸਨ, ਉਸ ਦੇ ਖ਼ਿਲਾਫ਼ ਸੰਘਰਸ਼ ਦੇ ਐਲਾਨ ਤੋਂ ਬਾਅਦ ਮਹਿਕਮੇ ਨੇ ਆਪਣੀ ਹੋਈ ...

ਪੂਰੀ ਖ਼ਬਰ »

ਨਗਰ ਨਿਗਮ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਠੋਸ ਹੱਲ ਕਰੇ-ਅਹੂਜਾ

ਲੁਧਿਆਣਾ, (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਵਪਾਰੀ ਆਗੂ ਤੇ ਲੁਧਿਆਣਾ ਨਾਰਥ ਵਾਪਰ ਸੈੱਲ ਦੇ ਚੇਅਰਮੈਨ ਹਰਜੀਤ ਸਿੰਘ ਅਹੂਜਾ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸੜਕਾਂ ਉਪਰ ਹੀ ਆਵਾਰਾ ਪਸ਼ੂਆਂ ਦੇ ਖੜੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX