ਤਾਜਾ ਖ਼ਬਰਾਂ


ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  4 minutes ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  18 minutes ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  29 minutes ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  37 minutes ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  40 minutes ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਪਿੰਡ ਬਖਤਗੜ੍ਹ ਦੇ ਵਿਅਕਤੀ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਲਿਆ ਫਾਹਾ
. . .  48 minutes ago
ਟੱਲੇਵਾਲ, 30 ਸਤੰਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਬਖਤਗੜ੍ਹ ਨਾਲ ਸੰਬੰਧਿਤ ਇਕ ਮੱਧ ਵਰਗੀ ਪਰਿਵਾਰ ਦੇ ਵਿਅਕਤੀ ਸੁਰਜੀਤ ਸਿੰਘ ਪੁੱਤਰ ਕਪੂਰ ਵਲੋਂ ਕਰਜ਼ੇ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ।
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਕੌਮੀ ਮਾਰਗ ਨੂੰ ਅਣਮਿਥੇ ਸਮੇਂ ਲਈ ਕੀਤਾ ਜਾਮ
. . .  about 1 hour ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਰਾਸ਼ਟਰੀ ਮਾਰਗ ਬਠਿੰਡਾ ਚੰਡੀਗੜ੍ਹ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਹੋਰ ਜਥੇਬੰਦੀਆਂ ਵਲੋਂ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ...
ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਰਾਸ਼ਟਰੀ ਮਾਰਗ 54 'ਤੇ ਆਵਾਜਾਈ ਠੱਪ
. . .  about 1 hour ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ ਭਰ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਦੇ ਸੱਦੇ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਦੀ...
ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀ ਵਲੋਂ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ ਜਾਮ ਕਰਕੇ ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ ਪ੍ਰਦਰਸ਼ਨ
. . .  about 1 hour ago
ਫਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵਲੋਂ ਅੱਜ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ...
ਕੇਜਰੀਵਾਲ ਦਾ ਵੱਡਾ ਬਿਆਨ, ਰਾਘਵ ਚੱਢਾ ਹੋਣਗੇ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 30 ਸਤੰਬਰ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਕਿ ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੇ ਗੁਜਰਾਤ...
ਸਦਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ
. . .  about 1 hour ago
ਚੰਡੀਗੜ੍ਹ, 30 ਸਤੰਬਰ - ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ...
ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਕਾਂਗਰਸ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 1 hour ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਵਿਰੋਧੀ ਧਿਰ ਕਾਂਗਰਸ ਵਲੋਂ ਵਿਧਾਨ ਸਭਾ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ ਕੀਤੀ ਜਾ...
ਜਲੰਧਰ ’ਚ ਭਾਜਪਾ ਵਲੋਂ ਜਨਤਾ ਦੀ ਵਿਧਾਨ ਸਭਾ ਦਾ ਕੀਤਾ ਗਿਆ ਆਯੋਜਨ
. . .  about 1 hour ago
ਜਲੰਧਰ, 30 ਸਤੰਬਰ (ਸ਼ਿਵ,ਅੰਮ੍ਰਿਤਪਾਲ)-ਜਲੰਧਰ ’ਚ ਭਾਜਪਾ ਵਲੋਂ ਜਨਤਾ ਦੀ ਵਿਧਾਨ ਸਭਾ ਸ਼ੁਰੂ, ਕੇਵਲ ਸਿੰਘ ਢਿੱਲੋਂ ਨੂੰ ਬਣਾਇਆ ਸਪੀਕਰ
ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਸੁਖਪਾਲ ਸਿੰਘ ਖਹਿਰਾ ਨੇ ਸਪੀਕਰ ਦੀ ਕੁਰਸੀ ਅੱਗੇ ਜਤਾਇਆ ਰੋਸ
. . .  46 minutes ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਮਾਨ) - ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਸਪੀਕਰ ਦੀ ਕੁਰਸੀ ਅੱਗੇ ਰੋਸ ਜਤਾ ਰਹੇ ਹਨ। ਇਸ ਮੌਕੇ ਵਿਧਾਨ ਸਭਾ ਸਪੀਕਰ...
ਪੀ.ਪੀ.ਐਸ.ਸੀ. ਦੀਆਂ ਅਸਾਮੀਆਂ 'ਚ ਨਹੀਂ ਦਿੱਤਾ ਜਾ ਰਿਹਾ ਰਾਖਵਾਂਕਰਨ - ਡਾ. ਰਾਜ ਕੁਮਾਰ ਚੱਬੇਵਾਲ
. . .  1 minute ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸੰਘ ਮਾਨ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੀ.ਪੀ.ਐੱਸ.ਸੀ. ਵਿਚ ਜੋ ਮੁੱਖ ਸਕੱਤਰ ਜ਼ਰੀਏ ਅਸਾਮੀਆਂ ਭਰੀਆਂ ਜਾਂਦੀਆਂ ਹਨ, ਉਨ੍ਹਾਂ ਵਿਚ ਰਾਖਵਾਂਕਰਨ ਨਹੀਂ ਦਿੱਤਾ ਜਾ ਰਿਹਾ ਹੈ। ਪ੍ਰਸੋਨਲ ਵਿਭਾਗ...
ਮੁੱਖ ਮੰਤਰੀ ਪੰਜਾਬ ਦੀ ਪਤਨੀ, ਮਾਤਾ ਅਤੇ ਪਰਿਵਾਰਕ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  about 2 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਹਨ।ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਦੇ ਮਾਤਾ ਅਤੇ ਭੈਣ ਸਮੇਤ ਹੋਰ ਪਰਿਵਾਰਕ ਮੈਂਬਰ ਵੀ...
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਮਾਮਲਾ - ਜਲਦੀ ਸ਼ੁਰੂ ਹੋਵੇਗੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ
. . .  about 2 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਐਕਟ ਨੂੰ ਮਾਨਤਾ ਦਿੱਤੇ ਜਾਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ ਹੋ ਰਹੀ ਹੈ। ਜਾਣਕਾਰੀ ਅਨੁਸਾਰ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪੰਜਾਬ ਦੇ ਸਕੂਲਾਂ ਦੀ ਹਾਲਤ 'ਤੇ ਹੋ ਰਹੀ ਹੈ ਚਰਚਾ
. . .  about 2 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪੰਜਾਬ ਦੇ ਸਕੂਲਾਂ ਦੀ ਹਾਲਤ 'ਤੇ ਚਰਚਾ ਹੋ ਰਹੀ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 2 hours ago
ਚੰਡੀਗੜ੍ਹ, 30 ਸਤੰਬਰ - ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੁੱਕੀ...
ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ-ਮੁੰਬਈ ਸੈਂਟਰਲ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  about 2 hours ago
ਅਹਿਮਦਾਬਾਦ, 30 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਂਧੀਨਗਰ-ਮੁੰਬਈ ਸੈਂਟਰਲ ਵੰਦੇ ਭਾਰਤ ਐਕਸਪ੍ਰੈਸ ਨੂੰ ਗਾਂਧੀਨਗਰ ਵਿਖੇ ਹਰੀ ਝੰਡੀ ਦਿਖਾਈ। ਇਹ ਦੇਸ਼ ਦੀ ਤੀਜੀ ਵੰਦੇ ਭਾਰਤ ਟਰੇਨ ਹੈ। ਇਸ ਤੋਂ ਪਹਿਲਾਂ ਨਵੀਂ ਦਿੱਲੀ-ਵਾਰਾਣਸੀ...
ਰਿਜ਼ਰਵ ਬੈਂਕ ਵਲੋਂ ਚੌਥੀ ਵਾਰ ਵਿਆਜ ਦਰ 'ਚ ਵਾਧਾ
. . .  about 2 hours ago
ਨਵੀਂ ਦਿੱਲੀ, 30 ਸਤੰਬਰ - ਰਿਜ਼ਰਵ ਬੈਂਕ ਨੇ ਚੌਥੀ ਵਾਰ ਵਿਆਜ ਦਰ 'ਚ ਵਾਧਾ ਕੀਤਾ ਹੈ।ਰਿਜ਼ਰਵ ਬੈਂਕ ਨੇ ਰੈਪੋ ਦਰ 'ਚ 50 ਬੇਸਿਸ ਪੁਆਇੰਟਾਂ ਦਾ ਇਜ਼ਾਫਾ ਕੀਤਾ ਹੈ। ਰੈਪੋ ਦਰ 5.40 ਤੋਂ ਵੱਧ ਕੇ 5.90 ਫ਼ੀਸਦੀ ਹੋ ਗਈ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਮਲਿਕਅਰਜੁਨ ਖੜਗੇ ਅੱਜ ਦਾਖ਼ਲ ਕਰ ਸਕਦੇ ਹਨ ਨਾਮਜ਼ਦਗੀ
. . .  about 3 hours ago
ਨਵੀਂ ਦਿੱਲੀ, 30 ਸਤੰਬਰ - ਸੀਨੀਅਰ ਕਾਂਗਰਸੀ ਆਗੂ ਮਲਿਕਅਰਜੁਨ ਖੜਗੇ ਅੱਜ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰ ਸਕਦੇ...
ਜ਼ਖ਼ਮੀ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਮੁਹੰਮਦ ਸਿਰਾਜ ਟੀਮ ਇੰਡੀਆ 'ਚ ਸ਼ਾਮਿਲ
. . .  about 3 hours ago
ਮੁੰਬਈ, 30 ਸਤੰਬਰ - ਅਖਿਲ ਭਾਰਤੀ ਸੀਨੀਅਰ ਚੋਣ ਕਮੇਟੀ ਨੇ ਦੱਖਣੀ ਅਫਰੀਕਾ ਦੇ ਖ਼ਿਲਾਫ਼ ਬਾਕੀ ਟੀ-20 ਮੈਚਾਂ ਲਈ ਜ਼ਖ਼ਮੀ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਮੁਹੰਮਦ ਸਿਰਾਜ ਨੂੰ ਟੀਮ ਇੰਡੀਆ 'ਚ ਸ਼ਾਮਿਲ ਕੀਤਾ ਹੈ। ਬੁਮਰਾਹ ਦੀ ਪਿੱਠ 'ਚ ਸੱਟ ਲੱਗੀ ਹੈ ਅਤੇ ਫਿਲਹਾਲ ਉਹ ਬੀ.ਸੀ.ਸੀ.ਆਈ. ਮੈਡੀਕਲ ਟੀਮ...
ਈਰਾਨ ਦੇ ਪੈਟਰੋ ਕੈਮੀਕਲ ਵਪਾਰ 'ਚ ਭੂਮਿਕਾ ਲਈ ਅਮਰੀਕਾ ਨੇ ਭਾਰਤ-ਅਧਾਰਤ ਫਰਮ ਸਮੇਤ ਕੰਪਨੀਆਂ ਦੇ ਗਲੋਬਲ ਨੈਟਵਰਕ 'ਤੇ ਲਗਾਈ ਪਾਬੰਦੀ
. . .  about 4 hours ago
ਵਾਸ਼ਿੰਗਟਨ, 30 ਸਤੰਬਰ - ਅਮਰੀਕਾ ਨੇ ਭਾਰਤ ਅਧਾਰਤ ਪੈਟਰੋ ਕੈਮੀਕਲ ਕੰਪਨੀ ਸਮੇਤ ਈਰਾਨੀ ਪੈਟਰੋਕੈਮੀਕਲ ਅਤੇ ਪੈਟਰੋਲੀਅਮ ਉਤਪਾਦਾਂ ਦੀ ਵਿਕਰੀ ਵਿਚ ਸ਼ਾਮਲ ਕੰਪਨੀਆਂ ਦੇ ਇਕ ਅੰਤਰਰਾਸ਼ਟਰੀ ਨੈਟਵਰਕ ਲਈ ਪਾਬੰਦੀਆਂ ਦਾ ਐਲਾਨ ਕੀਤਾ ਹੈ। ਅਮਰੀਕੀ ਖਜ਼ਾਨਾ ਵਿਭਾਗ ਨੇ ਕਿਹਾ...
ਅਮਰੀਕੀ ਸੈਨੇਟ ਵਲੋਂ ਰੂਸ ਵਿਰੁੱਧ ਜੰਗ ਵਿਚ ਯੂਕਰੇਨ ਨੂੰ 12.3 ਅਰਬ ਡਾਲਰ ਦੀ ਸਹਾਇਤਾ ਨੂੰ ਮਨਜ਼ੂਰੀ
. . .  about 5 hours ago
ਵਾਸ਼ਿੰਗਟਨ, 30 ਸਤੰਬਰ - ਅਮਰੀਕੀ ਸੈਨੇਟ ਨੇ ਰੂਸ ਦੇ ਖ਼ਿਲਾਫ਼ ਜੰਗ ਵਿਚ ਯੂਕਰੇਨ ਨੂੰ 12.3 ਅਰਬ ਡਾਲਰ ਦੀ ਐਮਰਜੈਂਸੀ ਸਹਾਇਤਾ ਨੂੰ ਮਨਜ਼ੂਰੀ ਦਿੱਤੀ ਹੈ। ਇਹ ਉਪਾਅ ਨਾ ਸਿਰਫ਼ ਕਈ ਹਫ਼ਤਿਆਂ ਤੱਕ ਸਰਕਾਰੀ ਖਰਚਿਆਂ ਨੂੰ ਜਾਰੀ ਰੱਖੇਗਾ ਬਲਕਿ ਯੁੱਧ ਵਿਚ ਯੂਕਰੇਨ ਦੀ ਵੱਡੀ ਹੱਦ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਹਾੜ ਸੰਮਤ 554

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਹਰਿਆਣਾ ਨਿਗਮ ਚੋਣਾਂ ਦੇ ਜੇਤੂਆਂ ਨਾਲ ਮਿਲੇ ਮੁੱਖ ਮੰਤਰੀ ਖੱਟਰ

ਚੰਡੀਗੜ੍ਹ, 23 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸਾਰੀਆਂ ਨਗਰ ਪ੍ਰੀਸ਼ਦਾਂ ਤੇ ਨਗਰ ਪਾਲਿਕਾ ਹਰ ਸਾਲ ਆਪਣਾ-ਆਪਣਾ ਬਜਟ ਬਣਾਉਣਗੇ ਅਤੇ ਖੇਤਰ ਦੇ ਵਿਕਾਸ ਦੀ ਰੂਪ-ਰੇਖਾ ਤਿਆਰ ਕਰਨਗੇ | ਮੁੱਖ ਮੰਤਰੀ ਅੱਜ ਇੱਥੇ ਸੰਤ ਕਬੀਰ ਕੁਟੀਰ ਵਿਚ ਸੂਬੇ ਦੇ ਸਥਾਨਕ ਨਗਰ ਪਾਲਿਕਾਵਾਂ ਦੇ ਨਵੇਂ ਚੋਣ ਕੀਤੇ ਚੇਅਰਪਰਸਨ ਨੂੰ ਸੰਬੋਧਨ ਕਰ ਰਹੇ ਸਨ | ਮੁੱਖ ਮੰਤਰੀ ਨੇ ਇਸ ਮੌਕੇ 'ਤੇ ਮੌਜੂਦ ਸਾਰੇ ਚੇਅਰਪਰਸਨਾਂ ਦੀ ਚੋਣ ਹੋਣ 'ਤੇ ਵਧਾਈ ਦਿੱਤੀ ਤੇ ਵਿਧਾਇਕਾਂ ਤੇ ਸੰਗਠਨ ਦੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕਰ ਕੇ ਵਿਕਾਸ ਕੰਮਾਂ ਨੂੰ ਅੱਗੇ ਵਧਾਉਣ ਦੇ ਸੁਝਾਅ ਦਿੱਤੇ | ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜਲਦੀ ਹੀ ਚੰਡੀਗੜ੍ਹ ਵਿਚ ਸੀ.ਐਮ. ਹਾਊਸ 'ਤੇ ਅਜਿਹੀ ਵਿਵਸਥਾ ਬਣਾਈ ਜਾਵੇਗੀ ਜਿਸ ਤੋਂ ਨਗਰ ਪਾਲਿਕਾਵਾਂ ਦੇ ਨੁਮਾਇੰਦੇ ਆਪਣੀ ਸਮੱਸਿਆ ਨੂੰ ਲੈ ਕੇ ਮਾਰਗ ਦਰਸ਼ਨ ਲੈ ਸਕਣਗੇ | ਉਨ੍ਹਾਂ ਨੇ ਕਿਹਾ ਕਿ ਸੂਬੇ ਵਿਚ ਪਹਿਲੀ ਵਾਰ ਨਗਰ ਪਾਲਿਕਾਵਾਂ ਦੇ ਚੇਅਰਪਰਸਨ ਦਾ ਸਿੱਧਾ ਜਨਤਾ ਵੱਲੋਂ ਚੋਣ ਕੀਤਾ ਗਿਆ ਹੈ | ਅਜਿਹੇ ਵਿਚ ਵਿਧਾਇਕਾਂ ਨਾਲ ਤਾਲਮੇਲ ਬਣਾ ਕੇ ਪਿਛੜੇ ਖੇਤਰਾਂ ਦਾ ਪ੍ਰਾਥਮਿਕਤਾ ਦੇ ਆਧਾਰ 'ਤੇ ਵਿਕਾਸ ਕਰਨ ਤੇ ਜਨਤਾ ਦੀ ਉਮੀਦਾਂ 'ਤੇ ਖਰਾ ਉੱਤਰਨ ਦਾ ਯਤਨ ਕਰਨ | ਉਨ੍ਹਾਂ ਨੇ ਸਾਰੇ ਨੁਮਾਇੰਦਿਆਂ ਨੂੰ ਪੂਰੀ ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਕੰਮ ਕਰਨ ਦੀ ਅਪੀਲ ਕੀਤੀ | ਭਾਜਪਾ ਦੇ ਸੂਬਾ ਪ੍ਰਧਾਨ ਓਮ ਪ੍ਰਕਾਸ਼ ਧਨਖੜ ਨੇ ਵੀ ਸਾਰੇ ਨਵੇਂ ਚੋਣ ਕੀਤੇ ਚੇਅਰਪਰਸਨ ਨੂੰ ਵਧਾਈ ਦਿੱਤੀ ਤੇ ਚੋਣ ਦੌਰਾਨ ਜਾਰੀ ਕੀਤੇ ਗਏ
ਸੰਕਲਪ-ਪੱਤਰ ਨੂੰ ਪੂਰਾ ਕਰਨ ਲਈ ਕਦਮ ਵਧਾਉਣ ਦੀ ਅਪੀਲ ਕੀਤੀ | ਉਨ੍ਹਾਂ ਨੇ ਪਾਰਟੀ ਦੇ ਉਮੀਦਵਾਰਾਂ ਨੂੰ ਜਿੱਤ ਦਾ ਕ੍ਰੇਡਿਟ ਕੇਂਦਰ ਤੇ ਰਾਜ ਸਰਕਾਰ ਦੀ ਭਲਾਈ ਕਾਰੀ ਨੀਤੀਆਂ ਤੇ ਪਾਰਟੀ ਦੇ ਕਾਰਜਕਰਤਾਵਾਂ ਦੀ ਮਿਹਨਤ ਤੇ ਜਨਤਾ ਦੇ ਭਰੋਸੇ ਨੂੰ ਦਿੱਤਾ | ਇਸ ਮੌਕੇ ਸੰਸਦ ਮੈਂਬਰ ਨਾਇਬ ਸਿੰਘ ਸੈਣੀ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਕਮਲੇਸ਼ ਢਾਂਡਾ, ਵਿਧਾਇਕ ਦੁੜਾ ਰਾਮ, ਕਿ੍ਸ਼ਨ ਮਿੱਢਾ, ਨਿਰਮਲ ਰਾਣੀ, ਹਰਵਿੰਦਰ ਕਲਿਆਣੀ ਤੋਂ ਇਲਾਵਾ ਪਾਰਟੀ ਦੇ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ |

ਮੁਹੱਲਾ ਕਲੀਨਿਕ ਖੋਲ੍ਹਣ ਲਈ ਆਪ ਦੀ ਟੀਮ ਨੇ ਨਵਾਂਗਰਾਓਾ ਖੇਤਰ ਦਾ ਲਿਆ ਜਾਇਜ਼ਾ

ਮਾਜਰੀ, 23 ਜੂਨ (ਧੀਮਾਨ)- ਨਵਾਂਗਰਾਓਾ ਖੇਤਰ ਅੰਦਰ ਮੁਹੱਲਾ ਕਲੀਨਿਕ ਖੋਲ੍ਹੇ ਜਾਣ ਸੰਬੰਧੀ ਵਿਧਾਨ ਸਭਾ ਹਲਕਾ ਖਰੜ ਦੀ ਵਿਧਾਇਕਾ ਅਨਮੋਲ ਗਗਨ ਮਾਨ ਦੇ ਨਿਰਦੇਸ਼ਾਂ ਤਹਿਤ ਆਪ ਦੀ ਟੀਮ ਵਲੋਂ ਕਾਂਸਲ ਸਮੇਤ ਹੋਰ ਕਈ ਥਾਵਾਂ ਦਾ ਦੌਰਾ ਕਰਕੇ ਥਾਂ ਦੀ ਚੋਣ ਕਰਨ ਸੰਬੰਧੀ ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ 'ਚ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 23 ਜੂਨ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਤਰਸ ਦੇ ਆਧਾਰ 'ਤੇ ਨੌਕਰੀ ਸਬੰਧੀ ਮਾਮਲਿਆਂ ਦੇ ਤੁਰੰਤ ਹੱਲ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿਚ ਤਰਸ ਦੇ ਆਧਾਰ 'ਤੇ ਦੋ ...

ਪੂਰੀ ਖ਼ਬਰ »

ਸੁਖਬੀਰ ਨੇ ਬੀਬਾ ਕਮਲਦੀਪ ਕੌਰ ਰਾਜੋਆਣਾ ਦੇ ਹੱਕ 'ਚ ਕੀਤੇ ਯਤਨਾਂ ਲਈ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਦਾ ਕੀਤਾ ਧੰਨਵਾਦ

ਚੰਡੀਗੜ੍ਹ, 23 ਜੂਨ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਸਾਂਝੇ ਪੰਥਕ ਤੇ ਅਕਾਲੀ ਦਲ ਤੇ ਬਸਪਾ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਦੇ ਹੱਕ ਵਿਚ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਕੀਤੇ ਯਤਨਾਂ ਲਈ ਪਾਰਟੀ ਦੇ ...

ਪੂਰੀ ਖ਼ਬਰ »

ਪ੍ਰਸ਼ਾਸਕ ਦੇ ਸਲਾਹਕਾਰ ਵਲੋਂ ਮਲਟੀਲੈਵਲ ਪਾਰਕਿੰਗ ਦੀ ਮੌਜੂਦਾ ਪ੍ਰਣਾਲੀ 'ਚ ਸੁਧਾਰ ਕਰਨ ਦੇ ਨਿਰਦੇਸ਼

ਚੰਡੀਗੜ੍ਹ, 23 ਜੂਨ (ਮਨਜੋਤ ਸਿੰਘ ਜੋਤ)- ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਸੈਕਟਰ-17 ਮਲਟੀਲੈਵਲ ਪਾਰਕਿੰਗ ਦਾ ਦੌਰਾ ਕੀਤਾ ਤੇ ਕਮਿਸ਼ਨਰ ਨਗਰ ਨਿਗਮ ਨੂੰ ਮੌਜੂਦਾ ਮਾਡਲ 'ਤੇ ਮੁੜ ਕੰਮ ਕਰਨ ਤੇ ਸੁਵਿਧਾ ਨੂੰ ਸਹੀ ਵਰਤੋਂ ਵਿਚ ਲਿਆਉਣ ਲਈ ਮੌਜੂਦਾ ਪ੍ਰਣਾਲੀ 'ਚ ਕੁਝ ...

ਪੂਰੀ ਖ਼ਬਰ »

ਪੀ.ਜੀ.ਆਈ. ਬਲੱਡ ਬੈਂਕ ਲਈ ਕਾਰ ਦਾਨ ਕੀਤੀ

ਚੰਡੀਗੜ੍ਹ, 23 ਜੂਨ (ਮਨਜੋਤ ਸਿੰਘ ਜੋਤ)- ਵਿਸ਼ਵਾਸ ਫਾਊਾਡੇਸਨ ਵਲੋਂ ਸਾਧਵੀ ਸ਼ਸ਼ੀ ਪਰਾਸ਼ਰ ਨੇ ਆਪਣੇ ਪਤੀ ਸਵਰਗੀ ਹਰਦਿਆਲ ਪਰਾਸ਼ਰ ਦੀ ਯਾਦ ਵਿਚ ਬਲੱਡ ਬੈਂਕ ਪੀ.ਜੀ.ਆਈ ਚੰਡੀਗੜ੍ਹ ਨੂੰ ਮਾਰੂਤੀ ਦੀ ਈਕੋ ਗੱਡੀ ਦਾਨ ਕੀਤੀ | ਵਿਸ਼ਵਾਸ ਫਾਊਾਡੇਸ਼ਨ ਦੀ ਜਨਰਲ ਸਕੱਤਰ ...

ਪੂਰੀ ਖ਼ਬਰ »

ਸੀ.ਟੀ.ਯੂ. 'ਚ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਦੇ ਟੈਂਡਰ ਤੁਰੰਤ ਹੋਣ ਰੱਦ-ਸਾਂਝਾ ਮੋਰਚਾ

ਚੰਡੀਗੜ੍ਹ, 23 ਜੂਨ (ਨਵਿੰਦਰ ਸਿੰਘ ਬੜਿੰਗ) - ਚੰਡੀਗੜ੍ਹ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਸਾਂਝਾ ਮੋਰਚਾ) ਨੇ ਇਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਸੀ.ਟੀ.ਯੂ. ਵਿਚ ਕਿਲੋਮੀਟਰ ਸਕੀਮ ਤਹਿਤ ਲਈਆਂ ਜਾ ਰਹੀਆਂ ਪ੍ਰਾਈਵੇਟ ਬੱਸਾਂ ਦੇ ਤੀਸਰੀ ਵਾਰ ਕੀਤੇ ਗਏ ...

ਪੂਰੀ ਖ਼ਬਰ »

ਅੱਧੀ ਰਾਤ ਨੂੰ ਰਾਹ ਭਟਕ ਕੇ 2 ਹਿਮਾਚਲੀ ਬਜ਼ੁਰਗ ਗੱਡੀ ਸਮੇਤ ਦੂਸ਼ਿਤ ਪਾਣੀ ਵਾਲੇ ਚੋਅ 'ਚ ਫਸੇ

ਡੇਰਾਬੱਸੀ, 23 ਜੂਨ (ਗੁਰਮੀਤ ਸਿੰਘ)- ਬੀਤੀ ਰਾਤ ਪੌਣੇ 12 ਵਜੇ 2 ਹਿਮਾਚਲੀ ਬਜ਼ੁਰਗਾਂ ਦੀ ਜਾਨ ਉਸ ਸਮੇਂ ਖ਼ਤਰੇ ਵਿਚ ਪੈ ਗਈ, ਜਦੋਂ ਉਹ ਰਾਹ ਭਟਕ ਕੇ ਦੂਸ਼ਿਤ ਪਾਣੀ ਵਾਲੇ ਚੋਅ 'ਚ ਗੱਡੀ ਸਮੇਤ ਫਸ ਗਏ | ਅਣਜਾਣ ਸ਼ਹਿਰ 'ਚ ਸੁਨਸਾਨ ਥਾਂ 'ਤੇ ਅੱਧੀ ਰਾਤ ਨੂੰ ਗੱਡੀ ਸਮੇਤ ਚੋਅ 'ਚ ...

ਪੂਰੀ ਖ਼ਬਰ »

ਸ਼ਤਰੰਜ ਓਲੰਪੀਆਡ ਦੀ ਮਸ਼ਾਲ ਚੰਡੀਗੜ੍ਹ ਪਹੁੰਚੀ

ਚੰਡੀਗੜ੍ਹ, 23 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਰਾਕ ਗਾਰਡਨ ਵਿਖੇ ਗ੍ਰੈਂਡ ਮਾਸਟਰ ਦੀਪ ਸੇਨਗੁਪਤਾ ਤੋਂ ਸ਼ਤਰੰਜ ਓਲੰਪੀਆਡ ਦੇ 44ਵੇਂ ਸੈਸ਼ਨ ਦੀ ਟਾਰਚ ਰਿਲੇਅ ਪ੍ਰਾਪਤ ਕੀਤੀ | ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਭਾਕਿਯੂ (ਏਕਤਾ-ਉਗਰਾਹਾਂ) ਵਲੋਂ ਅਗਨੀਪਥ ਯੋਜਨਾ ਵਿਰੁੱਧ ਅੱਜ ਰੋਸ ਪ੍ਰਦਰਸ਼ਨ

ਚੰਡੀਗੜ੍ਹ, 23 ਜੂਨ (ਪ੍ਰੋ. ਅਵਤਾਰ ਸਿੰਘ)- ਕੇਂਦਰੀ ਸਰਕਾਰ ਦੀ ਬਹੁ-ਚਰਚਿਤ ਫ਼ੌਜੀ ਭਰਤੀ ਦੀ ਅਗਨੀਪਥ ਯੋਜਨਾ ਵਿਰੁੱਧ ਦੇਸ਼ ਭਰ ਵਿਚ ਹੋ ਰਹੇ ਵਿਸ਼ਾਲ ਜਨਤਕ ਰੋਸ ਪ੍ਰਦਰਸ਼ਨਾਂ ਨੂੰ ਹੋਰ ਬੁਲੰਦੀਆਂ 'ਤੇ ਲੈ ਜਾਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ ਦੋ ਗਿ੍ਫ਼ਤਾਰ

ਚੰਡੀਗੜ੍ਹ, 23 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਦੋ ਲੋਕਾਂ ਨੂੰ ਨਸ਼ਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਨਇਆ ਗਰਾਂਓਾ ਮੋਹਾਲੀ ਦੇ ਰਹਿਣ ਵਾਲੇ ਦੀਪਕ ਨੈਨ ਨੂੰ ਸੈਕਟਰ 2/3-10/11 ...

ਪੂਰੀ ਖ਼ਬਰ »

ਕੋਰੋਨਾ ਦੇ 65 ਨਵੇਂ ਮਾਮਲੇ ਆਏ

ਚੰਡੀਗੜ੍ਹ, 23 ਜੂਨ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 65 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ 35 ਮਰੀਜ਼ ਸਿਹਤਯਾਬ ਹੋਏ ਹਨ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 417 ਤੱਕ ਪਹੁੰਚ ਗਈ ਹੈ | ਅੱਜ ਆਏ ਨਵੇਂ ਮਾਮਲੇ ਸੈਕਟਰ-11, 16, 18, 21, 22, 25, 30, ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਚੰਡੀਗੜ੍ਹ, 23 ਜੂਨ (ਪ੍ਰੋ. ਅਵਤਾਰ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਦਸੰਬਰ 2021 ਵਿਚ ਲਈਆਂ ਗਈਆਂ ਮਾਸਟਰ ਆਫ਼ ਲਾਅ (ਐਲ. ਐਲ. ਐਮ. ਦੋ ਸਾਲਾ ਕੋਰਸ) ਪਹਿਲਾ ਸਮੈਸਟਰ ਤੇ ਇਸੇ ਤਰ੍ਹਾਂ ਇਸ ਕੋਰਸ ਦਾ ਹੀ ਤੀਸਰਾ ਸਮੈਸਟਰ ਤੇ ਐਮ. ਏ. ਅਰਥ ਸਾਸ਼ਤਰ ਪਹਿਲਾ ਸਮੈਸਟਰ ...

ਪੂਰੀ ਖ਼ਬਰ »

ਜਾਅਲੀ ਨੰਬਰ ਲਗਾ ਕੇ ਘੁੰਮਦਾ ਇਕ ਕਾਬੂ

ਚੰਡੀਗੜ੍ਹ, 23 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਕਰਾਈਮ ਬ੍ਰਾਂਚ ਨੇ ਇਕ ਵਿਅਕਤੀ ਨੂੰ ਮੋਟਰਸਾਈਕਲ 'ਤੇ ਜਾਅਲੀ ਨੰਬਰ ਲਗਾ ਕੇ ਘੁੰਮਦੇ ਹੋਏ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੰਦੀਪ ਕੁਮਾਰ ਪਿੰਡ ਖੁੱਡਾ ਲਹੌਰਾ ਵਜੋਂ ...

ਪੂਰੀ ਖ਼ਬਰ »

ਹਰਿਆਣਾ 'ਚ 46 ਨਗਰ ਪਾਲਿਕਾ ਦੇ ਨਿਕਲੇ ਚੋਣ ਨਤੀਜੇ, ਖੱਟਰ ਤੇ ਹੁੱਡਾ ਨੇ ਕੀਤੇ ਦਾਅਵੇ

ਚੰਡੀਗੜ੍ਹ, 23 ਜੂਨ (ਐਨ. ਐਸ. ਪਰਵਾਨਾ)- ਪਿਛਲੇ ਦਿਨੀਂ ਹਰਿਆਣਾ ਵਿਚ 46 ਨਗਰ ਪਾਲਿਕਾ ਤੇ ਨਗਰ ਪ੍ਰੀਸ਼ਦਾਂ ਦੀਆਂ ਜੋ ਚੋਣਾਂ ਹੋਈਆਂ ਉਨ੍ਹਾਂ ਦੇ ਬਕਾਇਦਾ ਨਤੀਜੇ ਆ ਗਏ ਹਨ | ਸਰਕਾਰੀ ਤੌਰ 'ਤੇ ਦੱਸਿਆ ਗਿਆ ਹੈ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਾਅਵਾ ਕੀਤਾ ਹੈ ਕਿ ...

ਪੂਰੀ ਖ਼ਬਰ »

ਦਵਾਈ ਫੈਕਟਰੀ ਦੇ ਲਾਇਸੰਸ ਆਨਲਾਈਨ ਜਾਰੀ ਕਰਨ ਵਾਲਾ ਹਰਿਆਣਾ ਬਣਿਆ ਦੇਸ਼ ਦਾ ਪਹਿਲਾ ਸੂਬਾ, ਅਨਿਲ ਵਿਜ ਦਾ ਦਾਅਵਾ

ਚੰਡੀਗੜ੍ਹ, 23 ਜੂਨ (ਐਨ.ਐਸ. ਪਰਵਾਨਾ)- ਹਰਿਆਣਾ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਹਰਿਆਣਾ ਸਮੁੱਚੇ ਭਾਰਤ ਵਿਚ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ ਜਿੱਥੇ ਦਵਾਈ ਨਿਰਮਾਣ ਕਰਨ ਵਾਲੀ ਫੈਕਟਰੀ ਨੂੰ ਆਨਲਾਇਨ ਲਾਇਸੰਸ ਜਾਰੀ ਕੀਤਾ ਜਾਵੇਗਾ | ਇਸ ...

ਪੂਰੀ ਖ਼ਬਰ »

ਦੋ ਮੋਟਰਸਾਈਕਲ ਚੋਰੀ

ਲਾਲੜੂ, 23 ਜੂਨ (ਰਾਜਬੀਰ ਸਿੰਘ)- ਲਾਲੜੂ ਤੋਂ ਦੋ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਥਾਣਾ ਲਾਲੜੂ ਦੇ ਏ.ਐਸ.ਆਈ. ਸਲਿੰਦਰ ਸਿੰਘ ਨੇ ਦੱਸਿਆ ਕਿ ਮਨਜੀਤ ਖਾਨ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਗਿ੍ਫ਼ਤਾਰ

ਖਰੜ, 23 ਜੂਨ (ਗੁਰਮੁੱਖ ਸਿੰਘ ਮਾਨ)- ਥਾਣਾ ਸਿਟੀ ਪੁਲਿਸ ਖਰੜ ਵਲੋਂ ਇਕ ਵਿਅਕਤੀ ਨੂੰ ਮੋਟਰਸਾਈਕਲ ਚੋਰੀ ਕਰਨ ਦੇ ਸੰਬੰਧ 'ਚ ਗਿ੍ਫ਼ਤਾਰ ਕੀਤਾ ਹੈ | ਥਾਣਾ ਸਿਟੀ ਖਰੜ ਦੇ ਕਾਰਜਕਾਰੀ ਐਸ. ਐਚ. ਓ. ਨਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ ...

ਪੂਰੀ ਖ਼ਬਰ »

ਚੋਰ ਗਰੋਹ ਦੇ ਮੈਂਬਰਾਂ ਕੋਲੋਂ ਚੋਰੀ ਦੇ 5 ਮੋਟਰਸਾਈਕਲ ਬਰਾਮਦ

ਮਾਜਰੀ, 23 ਜੂਨ (ਕੁਲਵੰਤ ਸਿੰਘ ਧੀਮਾਨ)- ਥਾਣਾ ਮਾਜਰੀ ਦੇ ਪੁਲਿਸ ਨੇ ਮੋਟਰਸਾਈਕਲ ਚੋਰ ਗਰੋਹ ਦੇ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ 5 ਮੋਟਰਸਾਈਕਲ ਬਰਾਮਦ ਕੀਤੇ ਹਨ | ਐਸ.ਐਚ.ਓ. ਹਿੰਮਤ ਸਿੰਘ ਨੇ ਦੱਸਿਆ ਕਿ ਪਿੰਡ ਤਾਰਾਪੁਰ ਸਥਿਤ ਦਰਗਾਹ 'ਤੇ ...

ਪੂਰੀ ਖ਼ਬਰ »

ਪ੍ਰਾਪਰਟੀ ਦੀ ਖ਼ਰੀਦ-ਵੇਚ ਲਈ ਸਰਕਾਰ ਵਲੋਂ ਲਗਾਈ ਐਨ.ਓ.ਸੀ. ਦੀ ਸ਼ਰਤ ਬਣੀ ਵੱਡੀ ਸਿਰਦਰਦੀ

ਖਰੜ, 23 ਜੂਨ (ਗੁਰਮੁੱਖ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਪ੍ਰਾਪਰਟੀਆਂ ਦੀ ਖ਼ਰੀਦ-ਵੇਚ ਲਈ ਲਗਾਈ ਗਈ ਐਨ.ਓ.ਸੀ. ਦੀ ਸ਼ਰਤ ਦਾ ਮਾਮਲਾ ਹੋਰ ਗੁੰਝਲਦਾਰ ਬਣਦਾ ਜਾ ਰਿਹਾ ਹੈ ਕਿਉਂਕਿ ਸ਼ਹਿਰੀ ਪ੍ਰਾਪਰਟੀ ਜਿਸ ਤਰ੍ਹਾਂ ਸ਼ਹਿਰਾਂ 'ਚ ਖ਼ਰੀਦ-ਵੇਚ ਹੋ ਰਹੀ ਹੈ | ਉਸ ਨਾਲ ਕੌਂਸਲ ...

ਪੂਰੀ ਖ਼ਬਰ »

ਹਰਿਆਣਾ ਕੈਬਨਿਟ ਦੀ ਮੀਟਿੰਗ 27 ਨੂੰ

ਚੰਡੀਗੜ੍ਹ, 23 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ 27 ਜੂਨ, 2022 ਨੂੰ ਸਵੇਰੇ 11 ਵਜੇ ਹਰਿਆਣਾ ਸਿਵਲ ਸਕਤਰੇਤ ਚੰਡੀਗੜ੍ਹ ਦੀ ਚੌਥੀ ਮੰਜ਼ਿਲ 'ਤੇ ਸਥਿਤ ਮੇਨ ਕਮੇਟੀ ਰੂਮ ਵਿਚ ਹੋਵੇਗੀ | ਇਹ ਜਾਣਕਾਰੀ ...

ਪੂਰੀ ਖ਼ਬਰ »

ਨਗਰ ਨਿਗਮ ਮੁਹਾਲੀ ਵਲੋਂ ਫੇਜ਼-4 ਦੀ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਕੰਮ ਸ਼ੁਰੂ

ਐੱਸ. ਏ. ਐੱਸ. ਨਗਰ, 23 ਜੂਨ (ਕੇ. ਐੱਸ. ਰਾਣਾ)- ਸਥਾਨਕ ਫੇਜ਼-4 ਦੇ ਵਸਨੀਕਾਂ ਨੂੰ ਰਾਹਤ ਦਿੰਦਿਆਂ ਨਗਰ ਨਿਗਮ ਮੁਹਾਲੀ ਵਲੋਂ ਫੇਜ਼-4 ਦੀਆਂ ਬੰਦ ਪਈਆਂ ਸੀਵਰੇਜ ਲਾਈਨਾਂ ਨੂੰ ਖੁੱਲ੍ਹਵਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ | ਇਸ ਸੰਬੰਧੀ ਫੇਜ਼-4 ਦੇ ਸਾਬਕਾ ਕੌਂਸਲਰ ...

ਪੂਰੀ ਖ਼ਬਰ »

ਕਹਾਣੀਕਾਰ ਬਲੀਜੀਤ ਦੀ ਕਹਾਣੀ 'ਤੇ ਵਿਚਾਰ-ਚਰਚਾ ਕੱਲ੍ਹ

ਐੱਸ. ਏ. ਐੱਸ. ਨਗਰ, 23 ਜੂਨ (ਕੇ. ਐੱਸ. ਰਾਣਾ)- ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਅਤੇ ਸੁਰ ਸਾਂਝ ਕਲਾ ਮੰਚ (ਰਜਿ.) ਖਰੜ ਵਲੋਂ ਪੰਜਾਬ ਕਲਾ ਭਵਨ ਸੈਕਟਰ-16 ਚੰਡੀਗੜ੍ਹ ਵਿਖੇ ਚਰਚਿਤ ਕਹਾਣੀਕਾਰ ਬਲੀਜੀਤ ਦੀ ਕਹਾਣੀ 'ਤੇ ਕੱਲ੍ਹ 25 ਜੂਨ ਨੂੰ ਬਾਅਦ ਦੁਪਹਿਰ 3 ਵਜੇ ਵਿਚਾਰ-ਚਰਚਾ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਛੇ ਪਟਵਾਰੀਆਂ ਦੀਆਂ ਕੀਤੀਆਂ ਬਦਲੀਆਂ

ਖਰੜ, 23 ਜੂਨ (ਮਾਨ)- ਜ਼ਿਲ੍ਹਾ ਕੁਲੈਕਟਰ ਮੁਹਾਲੀ ਵਲੋਂ ਜ਼ਿਲ੍ਹੇ 'ਚ ਤਾਇਨਾਤ ਛੇ ਪਟਵਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ | ਇਸ ਸੰਬੰਧੀ ਜਾਰੀ ਕੀਤੇ ਗਏ ਹੁਕਮਾਂ ਮੁਤਾਬਿਕ ਪਟਵਾਰੀ ਮਨਮੋਹਨ ਸਿੰਘ ਨੂੰ ਕਾਂਸਲ ਤੋਂ ਪੈਂਤਪੁਰ, ਸੋਨਮ ਸ਼ਰਮਾ ਨੂੰ ਸਨੇਟਾ ਤੋਂ ...

ਪੂਰੀ ਖ਼ਬਰ »

ਅੱਧਾ ਕਿੱਲੋ ਅਫ਼ੀਮ ਸਮੇਤ 2 ਮੁਲਜ਼ਮ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 23 ਜੂਨ (ਜਸਬੀਰ ਸਿੰਘ ਜੱਸੀ)- ਸੀ. ਆਈ. ਏ. ਸਟਾਫ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ 2 ਮੁਲਜ਼ਮਾਂ ਨੂੰ ਅੱਧਾ ਕਿੱਲੋ ਅਫ਼ੀਮ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮਾਂ ਦੀ ਪਛਾਣ ਬਲਵਿੰਦਰ ਸਿੰਘ ਉਰਫ਼ ਗੁੱਡੂ ...

ਪੂਰੀ ਖ਼ਬਰ »

ਨਗਰ ਪੰਚਾਇਤ ਘੜੂੰਆਂ ਨੇ ਦੁਕਾਨ ਦੇ ਲੈਂਟਰ ਨੂੰ ਸਪੋਰਟ ਦੇਣ ਲਈ ਬਣਾਏ ਜਾ ਰਹੇ ਪਿੱਲਰ ਢਾਹੇ

ਖਰੜ, 23 ਜੂਨ (ਗੁਰਮੁੱਖ ਸਿੰਘ ਮਾਨ)- ਨਗਰ ਪੰਚਾਇਤ ਘੜੂੰਆਂ ਨੂੰ ਭਾਵੇਂ ਹੀ ਨਗਰ ਪੰਚਾਇਤ ਦਾ ਦਰਜਾ ਦਿੱਤਾ ਜਾ ਚੁੱਕਾ ਹੋਵੇ ਪਰ ਇਸ ਦੇ ਮਾਸਟਰ ਪਲਾਨ 'ਚ ਹੋ ਰਹੀ ਦੇਰੀ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਦਕਿ ਨਗਰ ਪੰਚਾਇਤ ਦੇ ...

ਪੂਰੀ ਖ਼ਬਰ »

ਲਗਾਤਾਰ ਖੰਘ, ਬੁਖ਼ਾਰ ਤੇ ਜ਼ੁਕਾਮ ਹੋਣ 'ਤੇ ਕੋਵਿਡ ਟੈਸਟ ਜ਼ਰੂਰ ਕਰਵਾਓ-ਸਿਵਲ ਸਰਜਨ

ਐੱਸ. ਏ. ਐੱਸ. ਨਗਰ, 23 ਜੂਨ (ਕੇ. ਐੱਸ. ਰਾਣਾ)- ਕੋਵਿਡ-19 ਦੇ ਪਾਜ਼ੀਟਿਵ ਕੇਸਾਂ ਵਿਚ ਹੋ ਰਹੇ ਵਾਧੇ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਮੁਹਾਲੀ ਡਾ. ਆਦਰਸ਼ਪਾਲ ਕੌਰ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਨੇ ਇਕ ਵਾਰ ਫਿਰ ਤੋਂ ਜ਼ਿਲ੍ਹਾ ਵਾਸੀਆਂ ਨੂੰ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੇ 559 ਪੱਕੇ ਬੇਲਦਾਰਾਂ 'ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਹੋਣ ਸੰਬੰਧੀ ਨੋਟੀਫਿਕੇਸ਼ਨ ਜਾਰੀ

ਐੱਸ. ਏ. ਐੱਸ. ਨਗਰ, 23 ਜੂਨ (ਕੇ. ਐੱਸ. ਰਾਣਾ)- ਜੰਗਲਾਤ ਵਰਕਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜਥੇ. ਅਮਰੀਕ ਸਿੰਘ ਗੜ੍ਹਸ਼ੰਕਰ, ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਸ਼ੀਰਾ ਤੇ ਸੂਬਾਈ ਵਿੱਤ ਸਕੱਤਰ ਸ਼ਿਵ ਕੁਮਾਰ ਰੋਪੜ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਡੀ.ਸੀ. ਵਲੋਂ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ ਚੱਪੜਚਿੜੀ ਦੇ ਸੁੰਦਰੀਕਰਨ ਲਈ ਵੱਖ-ਵੱਖ ਵਿਭਾਗ ਮੁਖੀਆਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 23 ਜੂਨ (ਕੇ. ਐੱਸ. ਰਾਣਾ)- ਸਿੱਖ ਇਤਿਹਾਸ ਨਾਲ ਸੰਬੰਧਤ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ ਚੱਪੜਚਿੜੀ ਦੀ ਬਾਹਰੀ ਤੇ ਅੰਦਰਲੀ ਦਿੱਖ ਦੇ ਸੁੰਦਰੀਕਰਨ ਅਤੇ ਸੁਧਾਰ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ...

ਪੂਰੀ ਖ਼ਬਰ »

'ਲਾਓ ਰੁੱਖ ਪਾਓ ਸੁੱਖ' ਮੁਹਿੰਮ ਤਹਿਤ ਕਾਦੀਮਾਜਰਾ ਵਿਖੇ ਬੂਟੇ ਲਗਾਏ

ਮੁੱਲਾਂਪੁਰ ਗਰੀਬਦਾਸ, 23 ਜੂਨ (ਦਿਲਬਰ ਸਿੰਘ ਖੈਰਪੁਰ)- ਵਿਧਾਇਕਾ ਅਨਮੋਲ ਗਗਨ ਮਾਨ ਦੀ ਵਾਤਾਵਰਨ ਨੂੰ ਬਚਾਉਣ ਦੀ ਮੁਹਿੰਮ 'ਲਾਓ ਰੁੱਖ ਪਾਓ ਸੁੱਖ' ਮੁਹਿੰਮ ਤਹਿਤ ਪਿੰਡ ਕਾਦੀਮਾਜਰਾ ਵਿਖੇ ਵੱਡੀ ਗਿਣਤੀ 'ਚ ਵੱਖ-ਵੱਖ ਕਿਸਮ ਦੇ ਬੂਟੇ ਲਗਾਏ ਗਏ | ਇਸ ਮੌਕੇ ਵਿਧਾਇਕਾ ...

ਪੂਰੀ ਖ਼ਬਰ »

ਪ੍ਰਮੁੱਖ ਸਕੱਤਰ ਖੇਡ ਵਿਭਾਗ ਤੇ ਡੀ. ਸੀ. ਵਲੋਂ ਸ਼ਤਰੰਜ ਉਲੰਪੀਆਡ ਮਸ਼ਾਲ ਰਿਲੇਅ ਦਾ ਮੁਹਾਲੀ ਪਹੁੰਚਣ 'ਤੇ ਸ਼ਾਨਦਾਰ ਸਵਾਗਤ

ਐੱਸ. ਏ. ਐੱਸ. ਨਗਰ, 23 ਜੂਨ (ਕੇ. ਐੱਸ. ਰਾਣਾ)- ਭਾਰਤ 'ਚ ਪਹਿਲੀ ਵਾਰ ਹੋਣ ਵਾਲੀ 44ਵੀਂ ਸ਼ਤਰੰਜ ਓਲੰਪੀਆਡ ਮਸ਼ਾਲ ਰਿਲੇਅ ਚੰਡੀਗੜ੍ਹ ਤੋਂ ਚੱਲ ਕੇ ਮੁਹਾਲੀ ਦੇ ਸੈਕਟਰ-65 ਸਥਿਤ ਗੋਲਫ ਰੇਂਜ ਵਿਖੇ ਪਹੁੰਚੀ ਜਿਥੇ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਸ ਦਾ ਭੰਗੜੇ ਅਤੇ ਗਿੱਧੇ ...

ਪੂਰੀ ਖ਼ਬਰ »

ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦੇ ਬਲਿਦਾਨ ਦਿਵਸ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 23 ਜੂਨ (ਕੇ. ਐੱਸ. ਰਾਣਾ)- ਭਾਜਪਾ ਦੇ ਸੰਸਥਾਪਕ ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਨੂੰ ਉਨ੍ਹਾਂ ਦੇ ਬਲਿਦਾਨ ਦਿਵਸ 'ਤੇ ਸ਼ਰਧਾਂਜਲੀ ਦੇਣ ਲਈ ਭਾਜਪਾ ਦੇ ਸੂਬਾਈ ਕਾਰਜਕਾਰਨੀ ਦੇ ਮੈਂਬਰ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ...

ਪੂਰੀ ਖ਼ਬਰ »

ਸ਼ੈਮਰਾਕ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਐੱਸ.ਏ.ਐੱਸ. ਨਗਰ, 23 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ-69 ਮੁਹਾਲੀ ਦੇ ਵਿਦਿਆਰਥੀਆਂ ਨੂੰ ਕਿਸੇ ਤਰ੍ਹਾਂ ਦੀ ਕੁਦਰਤੀ ਆਫ਼ਤ ਨਾਲ ਨਜਿੱਠਣ ਤੇ ਕੁਦਰਤ ਦੇ ਨੇੜੇ ਲਿਜਾਉਣ ਦੇ ਉਦੇਸ਼ ਤਹਿਤ ਵਿਦਿਆਰਥੀਆਂ ਲਈ ਇਕ ਵਿੱਦਿਅਕ ਦੌਰੇ ...

ਪੂਰੀ ਖ਼ਬਰ »

ਮਹਿੰਦਰ ਸਿੰਘ ਗਿੱਲ ਵਲੋਂ ਤਿਆਰ 'ਜਾਪੁ ਸਾਹਿਬ ਵਿਚਾਰ ਟੀਕਾ' ਕੀਤਾ ਭੇਟ

ਐੱਸ.ਏ.ਐੱਸ. ਨਗਰ, 23 ਜੂਨ (ਕੇ. ਐੱਸ. ਰਾਣਾ)-ਪੈਰਾਗਾਨ ਸਕੂਲ ਸੈਕਟਰ-69 ਦੇ ਮੁਖੀ ਮੋਹਨਬੀਰ ਸਿੰਘ ਸ਼ੇਰਗਿੱਲ ਅਤੇ ਪ੍ਰਸਿੱਧ ਸ਼ਾਇਰ ਬਾਬੂ ਰਾਮ ਦੀਵਾਨਾ ਵਲੋਂ ਅਮਰੀਕਾ ਰਹਿੰਦੇ ਸਿੱਖ ਵਿਦਵਾਨ ਮਹਿੰਦਰ ਸਿੰਘ ਗਿੱਲ ਵਲੋਂ ਤਿਆਰ ਕੀਤਾ 'ਜਾਪੁ ਸਾਹਿਬ ਵਿਚਾਰ ਟੀਕਾ' ...

ਪੂਰੀ ਖ਼ਬਰ »

7 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਲਗਾਇਆ

ਲਾਲੜੂ, 23 ਜੂਨ (ਰਾਜਬੀਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਕਾ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸ੍ਰੀ ਹੁਕਮਸਰ ਸਾਹਿਬ ਰਾਣੀ ਮਾਜਰਾ ਅਤੇ ਪਿੰਡ ਬੜਾਣਾ ਵਿਖੇ ਬੱਚਿਆਂ ਦਾ 7 ਰੋਜ਼ਾ ਮੁਫ਼ਤ ਗੁਰਮਤਿ ਸਿਖਲਾਈ ...

ਪੂਰੀ ਖ਼ਬਰ »

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 23 ਜੂਨ (ਕੇ. ਐੱਸ. ਰਾਣਾ)-ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਅੱਜ ਸਥਾਨਕ ਸੈਕਟਰ-67 ਦੇ ਪਾਰਕ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਤੇ ਇਲਾਕੇ ਦੇ ਕੌਂਸਲਰ ਮਨਜੀਤ ਕੌਰ ਵੀ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸਵੈ-ਰੁਜ਼ਗਾਰ ਕੈਂਪ ਲਗਾਏ

ਐੱਸ. ਏ. ਐੱਸ. ਨਗਰ, 23 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹੇ ਦੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਆਈ. ਟੀ. ਆਈ. ਬਨੂੰੜ, ਰੁਧਰਾ ਚੈਰੀਟੇਬਲ ਫਾਊਾਡੇਸ਼ਨ, ਕੋਨੀਜੋਰ ਐਗਰੋਇਨਫਰਾ ਪ੍ਰਾਜੈਕਟਰ ਲਿ. ...

ਪੂਰੀ ਖ਼ਬਰ »

ਵਿਧਾਇਕਾ ਅਨਮੋਲ ਗਗਨ ਮਾਨ ਨੇ ਖਰੜ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ

ਖਰੜ, 23 ਜੂਨ (ਜੰਡਪੁਰੀ)-ਰਜਿਸਟਰੀ ਲਈ ਐਨ. ਓ. ਸੀ. ਦੀ ਸ਼ਰਤ ਲਗਾਏ ਜਾਣ ਦੇ ਮਸਲੇ ਨੂੰ ਲੈ ਕੇ ਵਿਧਾਇਕਾ ਅਨਮੋਲ ਗਗਨ ਮਾਨ ਵਲੋਂ ਆਪਣੇ ਦਫ਼ਤਰ ਵਿਖੇ ਖਰੜ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ, ਜਿਸ 'ਚ ਐਸ. ਡੀ. ਐਮ. ਖਰੜ ਰਵਿੰਦਰ ਸਿੰਘ ...

ਪੂਰੀ ਖ਼ਬਰ »

ਸ੍ਰੀ ਰਾਮ ਤਲਾਈ 'ਤੇ ਧਾਰਮਿਕ ਸਮਾਗਮ ਕਰਵਾਇਆ

ਡੇਰਾਬੱਸੀ, 23 ਜੂਨ (ਗੁਰਮੀਤ ਸਿੰਘ)-ਇਥੋਂ ਦੇ ਬੱਸ ਸਟੈਂਡ 'ਤੇ ਸਥਿਤ ਧਾਰਮਿਕ ਅਸਥਾਨ ਸ੍ਰੀ ਰਾਮ ਤਲਾਈ 'ਤੇ ਅੱਜ ਹਨੂੰਮਾਨ ਚਾਲੀਸਾ ਦੇ ਨਾਲ-ਨਾਲ ਸੁੰਦਰਕਾਂਡ ਦਾ ਪਾਠ ਕੀਤਾ ਗਿਆ | ਇਸ ਮੌਕੇ ਗੁਲਮੋਹਰ ਸਿਟੀ ਦੀ ਸ਼ਕਤੀ ਮਹਿਲਾ ਕਿ੍ਪਾ ਮੰਡਲੀ ਵਲੋਂ ਸੁੰਦਰਕਾਂਡ ਦਾ ...

ਪੂਰੀ ਖ਼ਬਰ »

ਕਾਬੁਲ ਵਿਖੇ ਗੁਰਦੁਆਰੇ 'ਤੇ ਹੋਏ ਹਮਲੇ ਦੇ ਵਿਰੋਧ 'ਚ ਯੂ. ਐੱਨ. ਏ. ਤੱਕ ਪਹੁੰਚ ਕਰਕੇ ਅਫ਼ਗਾਨੀ ਸਿੱਖਾਂ ਨੂੰ ਵਿਦੇਸ਼ਾਂ 'ਚ ਸ਼ਰਨ ਦੇਣ ਦਾ ਮਸਲਾ ਉਠਾਇਆ-ਦਾਊਾ

ਐੱਸ. ਏ. ਐੱਸ. ਨਗਰ, 23 ਜੂਨ (ਕੇ. ਐੱਸ. ਰਾਣਾ)-ਪੰਜਾਬ ਅਗੇਂਸਟ ਕੁਰੱਪਸ਼ਨ ਅਤੇ ਅੰਤਰਰਾਸ਼ਟਰੀ ਇਨਕਲਾਬੀ ਮੰਚ ਵਲੋਂ ਅਫ਼ਗਾਨਿਸਤਾਨ ਵਿਚਲੇ ਕਾਬੁਲ ਦੇ ਗੁਰਦੁਆਰੇ 'ਤੇ ਹਮਲੇ ਦੇ ਵਿਰੋਧ 'ਚ ਆਨਲਾਈਨ ਮੀਟਿੰਗ ਸੱਦੀ ਗਈ, ਜਿਸ 'ਚ ਲਗਪਗ 18 ਦੇਸ਼ਾਂ ਦੇ ਕਾਰਕੁੰਨਾਂ ਵਲੋਂ ਭਾਗ ...

ਪੂਰੀ ਖ਼ਬਰ »

ਡੇਰਾਬੱਸੀ ਨਗਰ ਕੌਂਸਲ ਦੀ ਮੀਟਿੰਗ ਹੋਈ

ਡੇਰਾਬੱਸੀ, 23 ਜੂਨ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਨਗਰ ਕੌਂਸਲ ਦੀ ਮੀਟਿੰਗ ਦੌਰਾਨ ਵਿਰੋਧੀ ਧਿਰ ਵਲੋਂ ਸੱਤਾਧਾਰੀ ਕਾਂਗਰਸ ਦੇ ਪ੍ਰਧਾਨ ਸਮੇਤ ਕੌਂਸਲਰਾਂ ਨਾਲ ਤਿੱਖੀ ਬਹਿਸ ਕਰਦਿਆਂ ਆਵਾਰਾ ਪਸ਼ੂਆਂ, ਪਾਣੀ ਦੀ ਘਾਟ, ਸਾਫ਼ ਸਫ਼ਾਈ ਸਮੇਤ ਵਿਕਾਸ ਫ਼ੀਸ 'ਚ 15 ...

ਪੂਰੀ ਖ਼ਬਰ »

ਡੀ. ਸੀ. ਨੇ ਖੇਤੀਬਾੜੀ ਨਾਲ ਸੰਬੰਧਿਤ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਲਈ ਸੱਦੀ ਮੀਟਿੰਗ

ਐੱਸ. ਏ. ਐੱਸ. ਨਗਰ, 23 ਜੂਨ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਵਲੋਂ ਖੇਤੀਬਾੜੀ ਨਾਲ ਸੰਬੰਧਤ ਵਿਭਾਗਾਂ ਵਲੋਂ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਦੀ ਮੀਟਿੰਗ ਸੱਦੀ ਗਈ | ਇਸ ਮੌਕੇ ਡੀ. ...

ਪੂਰੀ ਖ਼ਬਰ »

ਗੁਰਮਤਿ ਕਲਾਸਾਂ ਦੇ ਆਖਰੀ ਦਿਨ ਬੱਚਿਆਂ ਦੇ ਮੁਕਾਬਲੇ ਕਰਵਾਏ

ਐੱਸ.ਏ.ਐੱਸ. ਨਗਰ, 23 ਜੂਨ (ਕੇ. ਐੱਸ. ਰਾਣਾ)-ਰਾਮਗੜ੍ਹੀਆ ਸਭਾ ਮੁਹਾਲੀ ਦੇ ਪ੍ਰਧਾਨ ਕਰਮ ਸਿੰਘ ਬਬਰਾ ਦੀ ਅਗਵਾਈ ਹੇਠ ਸਭਾ ਦੀ ਧਾਰਮਿਕ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਮਾਨ ਵਲੋਂ ਪ੍ਰਬੰਧਕ ਕਮੇਟੀ ਮੈਂਬਰਾਂ ਅਤੇ ਸਿੱਖ ਮਿਸ਼ਨਰੀ ਕਾਲਜ ਦੇ ਸਰਕਲ ਆਰਗੇਨਾਈਜਰ ਚਰਨ ...

ਪੂਰੀ ਖ਼ਬਰ »

ਮੁਬਾਰਕਪੁਰ 'ਚ ਐੱਸ.ਟੀ.ਐੱਫ. ਦੀ ਟੀਮ ਨੇ ਲਈ ਘਰਾਂ ਦੀ ਤਲਾਸ਼ੀ

ਡੇਰਾਬੱਸੀ, 23 ਜੂਨ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਨਗਰ ਕੌਂਸਲ ਦੇ ਤਹਿਤ ਪੈਂਦੇ ਪਿੰਡ ਮੁਬਾਰਕਪੁਰ ਦੀ ਢੇਹਾ ਬਸਤੀ ਵਿਖੇ ਅੱਜ ਸਵੇਰੇ ਐੱਸ. ਟੀ. ਐੱਫ. ਦੀ ਪੁਲਿਸ ਟੀਮ ਨੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ | ਐੱਸ. ਐੱਚ. ਓ. ਮਨਜੀਤ ਸਿੰਘ ਦੀ ਅਗਵਾਈ 'ਚ ਆਈ ...

ਪੂਰੀ ਖ਼ਬਰ »

ਵਿਧਾਨ ਸਭਾ ਦੀ ਕਾਰਵਾਈ ਦਾ ਹੋਵੇਗਾ ਪ੍ਰਸਾਰਨ

ਚੰਡੀਗੜ੍ਹ, 23 ਜੂਨ (ਐਨ. ਐਸ. ਪਰਵਾਨਾ)- 16ਵੀਂ ਪੰਜਾਬ ਵਿਧਾਨ ਸਭਾ ਦਾ ਜੋ ਬਜਟ ਸੈਸ਼ਨ ਕੱਲ੍ਹ ਇੱਥੇ ਸ਼ੁਰੂ ਹੋ ਰਿਹਾ ਹੈ, ਉਸ ਦੀ ਤਿਆਰੀ ਲਈ ਸ਼ਾਮ 6 ਵਜੇ ਇੱਥੇ ਪੰਜਾਬ ਕਾਂਗਰਸ ਭਵਨ ਵਿਚਾਰ ਕਰਨ ਲਈ ਪ੍ਰਮੁੱਖ ਵਿਰੋਧੀ ਪਾਰਟੀ ਪੰਜਾਬ ਲੈਜਿਸਲੇਟਰ ਦੀ ਹੰਗਾਮੀ ਮੀਟਿੰਗ ...

ਪੂਰੀ ਖ਼ਬਰ »

ਸੋਹਾਣਾ ਹਸਪਤਾਲ ਵਲੋਂ ਹਾਈ ਸਕੂਲ ਦੇ ਵਿਦਿਆਰਥੀਆਂ ਨੂੰ ਇੰਟਰਨਸ਼ਿਪ ਦੇਣ ਦਾ ਫ਼ੈਸਲਾ

ਐੱਸ. ਏ. ਐੱਸ. ਨਗਰ, 23 ਜੂਨ (ਕੇ. ਐੱਸ. ਰਾਣਾ)-ਸਥਾਨਕ ਸੋਹਾਣਾ ਹਸਪਤਾਲ ਵਲੋਂ 'ਵਿਸ਼ਵ ਖ਼ੂਨਦਾਨ ਦਿਵਸ' ਮੌਕੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਮੈਡੀਕਲ ਸੁਪਰਡੈਂਟ ਡਾ. ਸੌਮਿਆ ਆਹੂਜਾ ਨੇ ਕਿਹਾ ਕਿ ਇਸ ਦਿਹਾੜੇ 'ਤੇ ਸੋਹਾਣਾ ਹਸਪਤਾਲ ...

ਪੂਰੀ ਖ਼ਬਰ »

ਬਸਪਾ ਨੇ ਨਨਹੇੜੀਆਂ ਨੂੰ ਇੰਚਾਰਜ ਤੇ ਵਰਿਆਮ ਸਿੰਘ ਨੂੰ ਚੰਡੀਗੜ੍ਹ ਦਾ ਪ੍ਰਧਾਨ ਨਿਯੁਕਤ ਕੀਤਾ

ਚੰਡੀਗੜ੍ਹ, 23 ਜੂਨ (ਪ੍ਰੋ. ਅਵਤਾਰ ਸਿੰਘ)- ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਦੀਆਂ ਹਦਾਇਤਾਂ ਮੁਤਾਬਕ ਰਾਜਿੰਦਰ ਸਿੰਘ ਨਨਹੇੜੀਆਂ ਨੂੰ ਬਹੁਜਨ ਸਮਾਜ ਪਾਰਟੀ ਚੰਡੀਗੜ੍ਹ ਦਾ ਸੂਬਾ ਪੱਧਰੀ ਇੰਚਾਰਜ ਤੇ ਵਰਿਆਮ ਸਿੰਘ ਨੂੰ ਸੂਬਾਈ ਪ੍ਰਧਾਨ ...

ਪੂਰੀ ਖ਼ਬਰ »

ਹਰਿਆਣਾ ਦੀਆਂ ਜੇਲ੍ਹਾਂ ਦਾ ਹੋਵੇਗਾ ਬਦਲਾਅ, ਅਗਲੇ 3 ਮਹੀਨਿਆਂ 'ਚ ਸਰਵੇ ਬਾਅਦ ਜੇਲ੍ਹਾਂ 'ਚ ਸ਼ੁਰੂ ਹੋਵੇਗਾ ਫਾਇਰ ਸੇਫਟੀ ਦਾ ਕੰਮ

ਚੰਡੀਗੜ੍ਹ, 23 ਜੂਨ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੀਆਂ ਜੇਲ੍ਹਾਂ ਨੂੰ ਅੱਗੇ ਦੀ ਘਟਨਾਵਾਂ ਤੋਂ ਸੁਰੱਖਿਅਤ ਕਰਨ ਲਈ ਨੈਸ਼ਨਲ ਬਿਲਡਿੰਗ ਕੋਡ ਦੇ ਅਨੁਰੂਪ ਫਾਇਰ ਫਾਈਟਿੰਗ ਸਕੀਮ ਬਣਾਈ ਜਾਵੇਗੀ | ਮੁੱਖ ਸਕੱਤਰ ਸ੍ਰੀ ਸੰਜੀਵ ਕੌਸ਼ਲ ਨੇ ਜੇਲ੍ਹ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਕਿਰਗਿਸਤਾਨ 'ਚ ਅੰਡਰ-17 ਏਸ਼ਿਆਈ ਚੈਂਪੀਅਨਸ਼ਿਪ 'ਚ ਵੱਜਿਆ ਹਰਿਆਣਾ ਦੀਆਂ ਬੇਟੀਆਂ ਦਾ ਡੰਕਾ

ਚੰਡੀਗੜ੍ਹ, 23 ਜੂਨ (ਐਨ.ਐਸ. ਪਰਵਾਨਾ)- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਰਗਿਸਤਾਨ ਦੇ ਬਿਸ਼ਕੇਕ ਵਿਚ ਹਾਲ ਹੀ ਵਿਚ ਪ੍ਰਬੰਧਿਤ ਅੰਡਰ-17 ਕੁਸ਼ਤੀ ਏਸ਼ਿਆਈ ਚੈਂਪੀਅਨਸ਼ਿਪ ਵਿਚ ਸੂਬੇ ਦੀ ਬੇਟੀਆਂ ਵਲੋਂ ਦਿਖਾਏ ਗਏ ਜੌਹਰ ਲਈ ਉਨ੍ਹਾਂ ਨੂੰ ਵਧਾਈ ਦਿੱਤੀ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 23 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਲਿਸ ਸਟੇਸ਼ਨ ਸੈਕਟਰ 31 ਦੀ ਟੀਮ ਨੇ ਇਕ ਵਿਅਕਤੀ ਨੂੰ ਚੋਰੀ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਹੈ ਜਿਸ ਦੀ ਪਛਾਣ ਮੌਲੀ ਜੱਗਰਾਂ ਦੇ ਰਹਿਣ ਵਾਲੇ ਰਾਮ ਚੰਦਰ (55) ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ...

ਪੂਰੀ ਖ਼ਬਰ »

ਪਿੰਡ ਸੇਖਪੁਰ ਕਲਾਂ ਦੀ ਪੰਚਾਇਤ ਨੇ ਇਜਲਾਸ ਦੌਰਾਨ ਆਮਦਨ ਅਤੇ ਖ਼ਰਚੇ ਦਾ ਦਿੱਤਾ ਵੇਰਵਾ

ਡੇਰਾਬੱਸੀ, 23 ਜੂਨ (ਗੁਰਮੀਤ ਸਿੰਘ)- ਪਿੰਡ ਸੇਖਪੁਰ ਕਲਾਂ ਵਿਖੇ ਸਰਪੰਚ ਬਲਵਿੰਦਰ ਕੌਰ ਦੀ ਅਗਵਾਈ ਹੇਠ ਪੰਚਾਇਤ ਦਾ ਇਜਲਾਸ ਹੋਇਆ ਜਿਸ 'ਚ ਪਿੰਡ ਵਾਸੀਆਂ ਸਮੇਤ ਪੰਚਾਇਤ ਮੈਂਬਰਾਂ ਨੇ ਸ਼ਮੂਲੀਅਤ ਸ਼ਮੂਲੀਅਤ ਕੀਤੀ | ਇਸ ਮੌਕੇ ਹਾਜ਼ਰ ਪੰਚਾਇਤ ਸਕੱਤਰ ਮੰਗਤ ਸਿੰਘ ਅਤੇ ...

ਪੂਰੀ ਖ਼ਬਰ »

ਹਰਿਆਣਾ ਵਿਚ ਜਲਦੀ ਲਾਗੂ ਹੋਵੇਗੀ ਵਾਹਨ ਸਕ੍ਰੈਪ ਨੀਤੀ

ਚੰਡੀਗੜ੍ਹ, 23 ਜੂਨ (ਵਿਸ਼ੇਸ਼ ਪ੍ਰਤੀਨਿਧ)- ਕੇਂਦਰ ਸਰਕਾਰ ਵਲੋਂ ਨੌਟੀਫਾਇਡ ਵਾਹਨ ਸਕ੍ਰੈਪ ਨੀਤੀ ਜਲਦੀ ਹੀ ਹਰਿਆਣਾ ਵਿਚ ਲਾਗੂ ਹੋਵੇਗੀ | ਨੀਤੀ ਦੀ ਤਰਜ਼ 'ਤੇ ਟ੍ਰਾਂਸਪੋਰਟ ਵਿਭਾਗ, ਹਰਿਆਣਾ ਨੇ ਨੀਤੀ ਦਾ ਖਰੜਾ ਤਿਆਰ ਕੀਤਾ ਹੈ ਜਿਸ ਦਾ 10 ਦਿਨਾਂ ਵਿਚ ਸਬੰਧਿਤ ...

ਪੂਰੀ ਖ਼ਬਰ »

ਸਿੱਖਿਆ ਬੋਰਡ ਆਫ਼ ਡਾਇਰੈਕਟਰ ਵਲੋਂ ਠੇਕਾ ਆਧਾਰਿਤ ਕਾਮਿਆਂ 'ਤੇ ਵੀ 6ਵੇਂ ਪੇ-ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਦਾ ਫ਼ੈਸਲਾ

ਐੱਸ. ਏ. ਐੱਸ. ਨਗਰ, 23 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਆਫ਼ ਡਾਇਰੈਕਟਰ ਦੀ ਬੋਰਡ ਚੇਅਰਮੈਨ ਪ੍ਰੋ. ਯੋਗਰਾਜ ਦੀ ਪ੍ਰਧਾਨਗੀ ਹੇਠ ਅੱਜ ਹੋਈ ਵਰਚੂਅਲ ਮੀਟਿੰਗ ਦੌਰਾਨ ਸਿੱਖਿਆ ਬੋਰਡ ਦੇ ਐਡਹਾਕ ਤੇ ਠੇਕਾ ਆਧਾਰਿਤ ਕਰਮਚਾਰੀਆਂ 'ਤੇ ਵੀ 6ਵੇਂ ...

ਪੂਰੀ ਖ਼ਬਰ »

15ਵੇਂ ਵਿੱਤ ਕਮਿਸ਼ਨ ਤਹਿਤ ਮਿਲੀਆਂ ਗਰਾਂਟਾਂ ਦਾ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਲਿਆ ਜਾਇਜ਼ਾ

ਐੱਸ. ਏ. ਐੱਸ. ਨਗਰ, 23 ਜੂਨ (ਕੇ. ਐੱਸ. ਰਾਣਾ)- ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵਲੋਂ ਅੱਜ ਹਲਕੇ ਅਧੀਨ ਪੈਂਦੇ ਪਿੰਡਾਂ ਦੇ ਵਿਕਾਸ ਲਈ ਪੰਚਾਇਤਾਂ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਨਿਰਮਾਣ ਅਧੀਨ ਤੇ ਕੇਂਦਰ ਸਰਕਾਰ ਵਲੋਂ 15ਵੇਂ ਵਿੱਤ ਕਮਿਸ਼ਨ ਤਹਿਤ ਪ੍ਰਾਪਤ ...

ਪੂਰੀ ਖ਼ਬਰ »

ਜਾਂਚ ਲਈ ਪੁੱਜੇ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਦੇ ਕਥਾਵਾਚਕ ਭਾਈ ਗੁਰਪਾਲ ਸਿੰਘ ਤਿੰਮੋਵਾਲ ਤੇ ਹੋਰਨਾਂ ਪੰਥਕ ਆਗੂਆਂ ਤੋਂ ਪ੍ਰਬੰਧਕਾਂ ਨੇ ਮੰਗੀ ਮੁਆਫ਼ੀ

ਐੱਸ. ਏ. ਐੱਸ. ਨਗਰ, 23 ਜੂਨ (ਕੇ. ਐੱਸ. ਰਾਣਾ)- ਸੰਨੀ ਇਨਕਲੇਵ ਖਰੜ ਸਥਿਤ ਕੇ. ਐਫ. ਸੀ. ਦੇ ਸ਼ੋਅਰੂਮ ਅੰਦਰ ਸਰਵਿੰਗ ਬਾਕਿਟ 'ਤੇ ਲੱਗੀ ਸਿੱਖੀ ਸਰੂਪ ਨਿਹੰਗ ਸਿੰਘ ਦੀ ਤਸਵੀਰ ਸੰਬੰਧੀ ਪੁੱਜੀ ਦਰਖ਼ਾਸਤ ਦੇ ਆਧਾਰ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਗਾਈ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਖਰੜ, 23 ਜੂਨ (ਜੰਡਪੁਰੀ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਵਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ, ਜਿਸ 'ਚ ਢਾਡੀ ਜਥਾ ਭਾਈ ਗੁਰਨਾਮ ਸਿੰਘ ਮੋਹੀ ਤੇ ਉਨ੍ਹਾਂ ਦੇ ਸਾਥੀਆਂ ਨੇ ਸੰਗਤਾਂ ਨੂੰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਯੋਗਾ ਕੈਂਪ ਲਗਾਇਆ

ਖਰੜ ਦੇ ਅਦਾਲਤੀ ਕੰਪਲੈਕਸ ਵਿਖੇ ਯੋਗਾ ਦਿਵਸ ਮਨਾਇਆ ਖਰੜ, 23 ਜੂਨ (ਮਾਨ)-ਖਰੜ ਦੇ ਅਦਾਲਤੀ ਕੰਪਲੈਕਸ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਕੈਂਪ ਲਗਾਇਆ ਗਿਆ | ਇਸ ਮੌਕੇ ਆਯੁਰਵੈਦਿਕ ਵਿਭਾਗ ਵਲੋਂ ਡਾ. ਹੀਨਾ ਤੇ ਡਾ. ਪਰਮਜੀਤ ਸਮੇਤ ਉਪ ਵੈਦ ਗੁਰਪ੍ਰੀਤ ਤੇ ਨਵਜੋਤ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਯੋਗਾ ਦਿਵਸ ਮਨਾਇਆ

ਐੱਸ. ਏ. ਐੱਸ. ਨਗਰ, 23 ਜੂਨ (ਬੈਨੀਪਾਲ)-ਜ਼ਿਲੇ੍ਹ ਦੇ ਸਮੂਹ ਸਰਕਾਰੀ ਸਮਾਰਟ ਪ੍ਰਾਇਮਰੀ, ਮਿਡਲ, ਹਾਈ, ਸੈਕੰਡਰੀ ਸਕੂਲਾਂ ਵਿਚ 8ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਜ਼ਿਲ੍ਹਾ ਸਿੱਖਿਆ ਅਫ਼ਸਰ (ਅ. ਸ)/(ਸ. ਸ.) ਸੁਸ਼ੀਲ ਨਾਥ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ...

ਪੂਰੀ ਖ਼ਬਰ »

ਯੋਗਾ ਕੈਂਪ ਲਗਾਇਆ

ਕੁਰਾਲੀ, 23 ਜੂਨ (ਬਿੱਲਾ)-ਡੇਰਾ ਬਾਬਾ ਸ਼ਰਵਨ ਗਿਰੀ ਜੀ ਮਹਾਰਾਜ ਸ਼ਿਵ ਮੰਦਰ ਚਨਾਲੋਂ ਵਿਖੇ ਅਧਿਆਪਕ ਕਪਿਲ ਮੋਹਨ ਅਗਰਵਾਲ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਯੋਗਾ ਕੈਂਪ ਲਗਾਇਆ ਗਿਆ | ਡੇਰਾ ਮਹੰਤ ਧਰੁਵ ਗਿਰੀ ਦੇ ਅਸ਼ੀਰਵਾਦ ਸਦਕਾ ਲਗਾਏ ਗਏ ਇਸ ਯੋਗਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX