ਤਾਜਾ ਖ਼ਬਰਾਂ


ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  3 minutes ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  19 minutes ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  27 minutes ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  32 minutes ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  57 minutes ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 1 hour ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 1 hour ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 1 hour ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 1 hour ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਪਿੰਡ ਬਖਤਗੜ੍ਹ ਦੇ ਵਿਅਕਤੀ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਲਿਆ ਫਾਹਾ
. . .  about 1 hour ago
ਟੱਲੇਵਾਲ, 30 ਸਤੰਬਰ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਬਖਤਗੜ੍ਹ ਨਾਲ ਸੰਬੰਧਿਤ ਇਕ ਮੱਧ ਵਰਗੀ ਪਰਿਵਾਰ ਦੇ ਵਿਅਕਤੀ ਸੁਰਜੀਤ ਸਿੰਘ ਪੁੱਤਰ ਕਪੂਰ ਵਲੋਂ ਕਰਜ਼ੇ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ।
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਕੌਮੀ ਮਾਰਗ ਨੂੰ ਅਣਮਿਥੇ ਸਮੇਂ ਲਈ ਕੀਤਾ ਜਾਮ
. . .  1 minute ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਰਾਸ਼ਟਰੀ ਮਾਰਗ ਬਠਿੰਡਾ ਚੰਡੀਗੜ੍ਹ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਹੋਰ ਜਥੇਬੰਦੀਆਂ ਵਲੋਂ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ...
ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਰਾਸ਼ਟਰੀ ਮਾਰਗ 54 'ਤੇ ਆਵਾਜਾਈ ਠੱਪ
. . .  about 2 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ ਭਰ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਦੇ ਸੱਦੇ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਦੀ...
ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀ ਵਲੋਂ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ ਜਾਮ ਕਰਕੇ ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ ਪ੍ਰਦਰਸ਼ਨ
. . .  about 2 hours ago
ਫਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)- ਪੰਜਾਬ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵਲੋਂ ਅੱਜ ਵੱਡੇ ਪੱਧਰ 'ਤੇ ਰਾਸ਼ਟਰੀ ਰਾਜਮਾਰਗ...
ਕੇਜਰੀਵਾਲ ਦਾ ਵੱਡਾ ਬਿਆਨ, ਰਾਘਵ ਚੱਢਾ ਹੋਣਗੇ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 30 ਸਤੰਬਰ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਕਿ ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੇ ਗੁਜਰਾਤ...
ਸਦਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ
. . .  about 2 hours ago
ਚੰਡੀਗੜ੍ਹ, 30 ਸਤੰਬਰ - ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ...
ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਕਾਂਗਰਸ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 2 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਮਾਮਲੇ 'ਚ ਵਿਰੋਧੀ ਧਿਰ ਕਾਂਗਰਸ ਵਲੋਂ ਵਿਧਾਨ ਸਭਾ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ ਕੀਤੀ ਜਾ...
ਜਲੰਧਰ ’ਚ ਭਾਜਪਾ ਵਲੋਂ ਜਨਤਾ ਦੀ ਵਿਧਾਨ ਸਭਾ ਦਾ ਕੀਤਾ ਗਿਆ ਆਯੋਜਨ
. . .  about 1 hour ago
ਜਲੰਧਰ, 30 ਸਤੰਬਰ (ਸ਼ਿਵ,ਅੰਮ੍ਰਿਤਪਾਲ)-ਜਲੰਧਰ ’ਚ ਭਾਜਪਾ ਵਲੋਂ ਜਨਤਾ ਦੀ ਵਿਧਾਨ ਸਭਾ ਸ਼ੁਰੂ, ਕੇਵਲ ਸਿੰਘ ਢਿੱਲੋਂ ਨੂੰ ਬਣਾਇਆ ਸਪੀਕਰ
ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਸੁਖਪਾਲ ਸਿੰਘ ਖਹਿਰਾ ਨੇ ਸਪੀਕਰ ਦੀ ਕੁਰਸੀ ਅੱਗੇ ਜਤਾਇਆ ਰੋਸ
. . .  about 1 hour ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਮਾਨ) - ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਸਪੀਕਰ ਦੀ ਕੁਰਸੀ ਅੱਗੇ ਰੋਸ ਜਤਾ ਰਹੇ ਹਨ। ਇਸ ਮੌਕੇ ਵਿਧਾਨ ਸਭਾ ਸਪੀਕਰ...
ਪੀ.ਪੀ.ਐਸ.ਸੀ. ਦੀਆਂ ਅਸਾਮੀਆਂ 'ਚ ਨਹੀਂ ਦਿੱਤਾ ਜਾ ਰਿਹਾ ਰਾਖਵਾਂਕਰਨ - ਡਾ. ਰਾਜ ਕੁਮਾਰ ਚੱਬੇਵਾਲ
. . .  about 2 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸੰਘ ਮਾਨ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੀ.ਪੀ.ਐੱਸ.ਸੀ. ਵਿਚ ਜੋ ਮੁੱਖ ਸਕੱਤਰ ਜ਼ਰੀਏ ਅਸਾਮੀਆਂ ਭਰੀਆਂ ਜਾਂਦੀਆਂ ਹਨ, ਉਨ੍ਹਾਂ ਵਿਚ ਰਾਖਵਾਂਕਰਨ ਨਹੀਂ ਦਿੱਤਾ ਜਾ ਰਿਹਾ ਹੈ। ਪ੍ਰਸੋਨਲ ਵਿਭਾਗ...
ਮੁੱਖ ਮੰਤਰੀ ਪੰਜਾਬ ਦੀ ਪਤਨੀ, ਮਾਤਾ ਅਤੇ ਪਰਿਵਾਰਕ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  about 3 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਹਨ।ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਦੇ ਮਾਤਾ ਅਤੇ ਭੈਣ ਸਮੇਤ ਹੋਰ ਪਰਿਵਾਰਕ ਮੈਂਬਰ ਵੀ...
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਮਾਮਲਾ - ਜਲਦੀ ਸ਼ੁਰੂ ਹੋਵੇਗੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ
. . .  about 3 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਐਕਟ ਨੂੰ ਮਾਨਤਾ ਦਿੱਤੇ ਜਾਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ ਹੋ ਰਹੀ ਹੈ। ਜਾਣਕਾਰੀ ਅਨੁਸਾਰ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪੰਜਾਬ ਦੇ ਸਕੂਲਾਂ ਦੀ ਹਾਲਤ 'ਤੇ ਹੋ ਰਹੀ ਹੈ ਚਰਚਾ
. . .  about 3 hours ago
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪੰਜਾਬ ਦੇ ਸਕੂਲਾਂ ਦੀ ਹਾਲਤ 'ਤੇ ਚਰਚਾ ਹੋ ਰਹੀ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 3 hours ago
ਚੰਡੀਗੜ੍ਹ, 30 ਸਤੰਬਰ - ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੁੱਕੀ...
ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ-ਮੁੰਬਈ ਸੈਂਟਰਲ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  about 3 hours ago
ਅਹਿਮਦਾਬਾਦ, 30 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਂਧੀਨਗਰ-ਮੁੰਬਈ ਸੈਂਟਰਲ ਵੰਦੇ ਭਾਰਤ ਐਕਸਪ੍ਰੈਸ ਨੂੰ ਗਾਂਧੀਨਗਰ ਵਿਖੇ ਹਰੀ ਝੰਡੀ ਦਿਖਾਈ। ਇਹ ਦੇਸ਼ ਦੀ ਤੀਜੀ ਵੰਦੇ ਭਾਰਤ ਟਰੇਨ ਹੈ। ਇਸ ਤੋਂ ਪਹਿਲਾਂ ਨਵੀਂ ਦਿੱਲੀ-ਵਾਰਾਣਸੀ...
ਰਿਜ਼ਰਵ ਬੈਂਕ ਵਲੋਂ ਚੌਥੀ ਵਾਰ ਵਿਆਜ ਦਰ 'ਚ ਵਾਧਾ
. . .  about 3 hours ago
ਨਵੀਂ ਦਿੱਲੀ, 30 ਸਤੰਬਰ - ਰਿਜ਼ਰਵ ਬੈਂਕ ਨੇ ਚੌਥੀ ਵਾਰ ਵਿਆਜ ਦਰ 'ਚ ਵਾਧਾ ਕੀਤਾ ਹੈ।ਰਿਜ਼ਰਵ ਬੈਂਕ ਨੇ ਰੈਪੋ ਦਰ 'ਚ 50 ਬੇਸਿਸ ਪੁਆਇੰਟਾਂ ਦਾ ਇਜ਼ਾਫਾ ਕੀਤਾ ਹੈ। ਰੈਪੋ ਦਰ 5.40 ਤੋਂ ਵੱਧ ਕੇ 5.90 ਫ਼ੀਸਦੀ ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਹਾੜ ਸੰਮਤ 554

ਸੰਗਰੂਰ

ਲੋਕ ਸਭਾ ਹਲਕਾ ਸੰਗਰੂਰ ਦੀ ਉੱਪ ਚੋਣ 'ਚ ਵੋਟਾਂ ਪੈਣ ਦਾ ਕੰਮ ਰਿਹਾ ਮੱਠਾ

ਸ਼ਾਂਤੀਪੂਰਵਕ ਪਈਆਂ ਵੋਟਾਂ, 26 ਨੂੰ ਹੋਣ ਵਾਲੀ ਗਿਣਤੀ ਲਈ ਕੀਤੇ ਪੁਖ਼ਤਾ ਪ੍ਰਬੰਧ

ਸੰਗਰੂਰ/ਬਰਨਾਲਾ, 23 ਜੂਨ (ਸੁਖਵਿੰਦਰ ਸਿੰਘ ਫੁੱਲ, ਗੁਰਪ੍ਰੀਤ ਸਿੰਘ ਲਾਡੀ)- ਮੁੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ 'ਚੋਂ ਭਾਜਪਾ ਦੇ ਕੇਵਲ ਸਿੰਘ ਢਿੱਲੋਂ ਨੇ ਬਰਨਾਲੇ, ਕਾਂਗਰਸ ਦੇ ਦਲਵੀਰ ਸਿੰਘ ਗੋਲਡੀ ਨੇ ਧੂਰੀ, ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਘਰਾਚੋਂ ਨੇ ਆਪਣੇ ਪਿੰਡ ਘਰਾਚੋਂ ਵਿਚ ਵੋਟ ਦਾ ਭੁਗਤਾਨ ਕੀਤਾ | ਅਕਾਲੀ ਦਲ (ਅ) ਦੇ ਸਿਮਰਨਜੀਤ ਸਿੰਘ ਮਾਨ ਅਤੇ ਅਕਾਲੀ ਦਲ (ਬ) ਦੇ ਬੀਬੀ ਕਮਲਜੀਤ ਕੌਰ ਦੀ ਇਸ ਹਲਕੇ ਵਿਚ ਵੋਟ ਨਹੀਂ ਹੈ | ਅੱਜ ਸ਼ੋ੍ਰਮਣੀ ਅਕਾਲੀ ਦਲ (ਸ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ, ਉਨ੍ਹਾਂ ਦੇ ਸਪੁੱਤਰ ਸ. ਪਰਮਿੰਦਰ ਸਿੰਘ ਢੀਂਡਸਾ ਸਾਬਕਾ ਵਿੱਤ ਮੰਤਰੀ ਨੇ ਆਪਣੇ ਪਰਿਵਾਰ ਸਮੇਤ ਆਪਣੇ ਜੱਦੀ ਪਿੰਡ ਉਭਾਵਾਲ ਵਿਖੇ ਵੋਟ ਪਾਈ | ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਲਹਿਰਾਗਾਗਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਪਿੰਡ ਚੀਮਾ (ਧੂਰੀ) ਵਿਖੇ, ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬਰਨਾਲਾ ਵਿਖੇ, ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਨੇ ਸੰਗਰੂਰ ਵਿਖੇ, ਸਾਬਕਾ ਮੰਤਰੀ ਰਜੀਆ ਸੁਲਤਾਨਾ ਨੇ ਮਲੇਰਕੋਟਲਾ ਵਿਖੇ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਲੌਂਗੋਵਾਲ ਵਿਖੇ, ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੇ ਸੂਲਰ ਘਰਾਟ ਵਿਖੇ, ਭਾਜਪਾ ਆਗੂ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਅਤੇ ਭਾਜਪਾ ਦੇ ਸੂਬਾ ਕੁਆਰਡੀਨੇਟਰ ਜਤਿੰਦਰ ਕਾਲੜਾ ਨੇ ਸੰਗਰੂਰ ਵਿਚ ਆਪਣੇ ਮਤਦਾਨ ਦੀ ਵਰਤੋਂ ਕੀਤੀ | 'ਅਜੀਤ' ਦੀ ਟੀਮ ਵਲੋਂ ਹਲਕੇ ਦੇ ਵੱਖ ਵੱਖ ਚੋਣ ਕੇਂਦਰਾਂ ਦਾ ਦੌਰਾ ਕਰ ਕੇ ਵੇਖਿਆ ਗਿਆ ਕਿ ਬਹੁਤੇ ਥਾੲੀਂ ਚੋਣ ਕੇਂਦਰਾਂ ਦੇ ਬਾਹਰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਦੇ ਟੈਂਟ ਵੀ ਨਹੀਂ ਲੱਗੇ ਹੋਏ ਸਨ |
1992 ਤੋਂ ਬਾਅਦ ਹੋਈ ਸਭ ਤੋਂ ਘੱਟ ਵੋਟਿੰਗ
ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਲਈ ਜਿਸ ਢੰਗ ਨਾਲ ਪਿਛਲੇ ਦਿਨਾਂ ਤੋਂ ਰਾਜਨੀਤਕ ਪਾਰਟੀਆਂ ਦੇ ਵੱਡੇ-ਵੱਡੇ ਆਗੂਆਂ ਵਲੋਂ ਆਪੋ-ਆਪਣੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਲਈ ਅੱਡੀ ਚੋਟੀ ਦਾ ਜ਼ੋਰ ਲਾਉਂਦਿਆਂ ਵੱਡੀ ਗਿਣਤੀ ਵੋਟਾਂ ਅਪੀਲ ਕੀਤੀ ਗਈ ਅਤੇ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਅਧਿਕਾਰੀਆਂ ਰਾਹੀਂ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਮੇਲੇ ਵਿਚ ਵੋਟਰਾਂ ਨੂੰ ਵੋਟਾਂ ਪਾਉਣ ਲਈ ਜਾਗਰੂਕ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਗਈ, ਪਰ ਵੋਟਰਾਂ ਵਲੋਂ ਵੋਟ ਪਾਉਣ ਲਈ ਕੋਈ ਉਤਸ਼ਾਹ ਨਹੀਂ ਦਿਖਾਇਆ ਗਿਆ ਤੇ ਸਿਰਫ਼ ਹੋਈ ਪੋਿਲੰਗ ਨੇ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰ ਦਿੱਤਾ ਹੈ | ਜ਼ਿਕਰਯੋਗ ਹੈ ਕਿ 1992 ਤੋਂ ਬਾਅਦ ਹੁਣ ਤੱਕ ਲੋਕ ਸਭਾ ਹਲਕਾ ਸੰਗਰੂਰ ਵਿਚ ਸਭ ਤੋਂ ਘੱਟ ਵੋਟਿੰਗ ਹੋਈ ਹੈ, 1992 ਵਿਚ ਖੜਕੂਵਾਦ ਦਾ ਸਮਾਂ ਹੋਣ ਕਾਰਨ ਵੋਟਰਾਂ ਵਿਚ ਡਰ ਹੋਣ ਦੇ ਚੱਲਦਿਆਂ ਸਿਰਫ਼ 10.35 ਫ਼ੀਸਦੀ ਹੀ ਵੋਟਿੰਗ ਹੋਈ ਸੀ, ਜਦਕਿ ਉਸ ਤੋਂ ਪਹਿਲਾਂ ਅਤੇ ਬਾਅਦ ਵਿਚ ਹੋਈਆਂ ਲੋਕ ਸਭਾ ਚੋਣਾਂ ਵਿਚ 60 ਫ਼ੀਸਦੀ ਵੋਟਿੰਗ ਨਹੀਂ ਸੀ ਘਟੀ | ਪ੍ਰਾਪਤ ਜਾਣਕਾਰੀ ਅਨੁਸਾਰ ਲੋਕ ਸਭਾ ਹਲਕਾ ਸੰਗਰੂਰ ਦੀ ਚੋਣ ਵਿਚ 1977 'ਚ 72.5 ਫ਼ੀਸਦੀ, 1980 'ਚ 66.3 ਫ਼ੀਸਦੀ, 1985 'ਚ 68 ਫ਼ੀਸਦੀ, 1989 'ਚ 70 ਫ਼ੀਸਦੀ, 1996 'ਚ 71.5 ਫ਼ੀਸਦੀ,1998 'ਚ 66.39 ਫ਼ੀਸਦੀ, 1999 'ਚ 62.5 ਫ਼ੀਸਦੀ, 2004 'ਚ 68.9 ਫ਼ੀਸਦੀ, 2009 'ਚ 74 ਫ਼ੀਸਦੀ, 2014 'ਚ 74.63 ਫ਼ੀਸਦੀ ਅਤੇ 2019 ਦੀਆਂ ਲੋਕ ਸਭਾ ਚੋਣਾਂ ਵਿਚ 72.44 ਫ਼ੀਸਦੀ ਵੋਟਿੰਗ ਹੋਈ ਸੀ | ਇਸ ਘੱਟ ਹੋਈ ਵੋਟਿੰਗ ਪ੍ਰਤੀ ਤਰ੍ਹਾਂ-ਤਰ੍ਹਾਂ ਅਨੁਮਾਨ ਸਾਹਮਣੇ ਆ ਰਹੇ ਹਨ ਪਰ ਇਸ ਦਾ ਫ਼ਾਇਦਾ ਜਾਂ ਨੁਕਸਾਨ ਕਿਸ ਉਮੀਦਵਾਰ ਨੂੰ ਹੁੰਦਾ ਇਹ ਤਾਂ 26 ਜੂਨ ਨੂੰ ਹੀ ਸਾਹਮਣੇ ਆਵੇਗਾ |
ਵੋਟਿੰਗ ਦਾ ਸਮਾਂ ਵਧਾਉਣ ਨੂੰ ਲੈ ਕੇ ਦੋਵੇਂ ਮਾਨਾਂ 'ਚ ਸ਼ਬਦੀ ਟਕਰਾਅ
ਸੰਗਰੂਰ, (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਲੋਕ ਸਭਾ ਹਲਕਾ ਸੰਗਰੂਰ ਵਿਚ ਸਵੇਰ ਤੋਂ ਲੈ ਕੇ ਸ਼ਾਮ ਤੱਕ ਘੱਟ ਪੋਲਿੰਗ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਕਮਿਸ਼ਨ ਨੂੰ ਟਵੀਟ ਕਰ ਕੇ ਅਪੀਲ ਕੀਤੀ ਕਿ ਚੋਣ ਦਾ ਸਮਾਂ 6 ਵਜੇ ਤੋਂ ਵਧਾ ਕੇ 7 ਵਜੇ ਤੱਕ ਕੀਤਾ ਜਾਵੇ | ਜ਼ਿਕਰਯੋਗ ਹੈ ਕਿ ਘੱਟ ਪੋਲਿੰਗ ਦੇ ਨਾਲ ਨਾਲ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਘਟਿਆ ਉਤਸ਼ਾਹ ਲੋਕ ਸਭਾ ਦੇ ਸਮੁੱਚੇ ਵਿਧਾਨ ਸਭਾ ਹਲਕਿਆਂ ਵਿਚ ਦੇਖਣ ਨੂੰ ਨਜਰੀ ਪਿਆ | 'ਆਪ' ਆਗੂਆਂ ਨੂੰ ਇਕ ਆਸ ਦੀ ਕਿਰਨ ਇਹ ਜਾਗੀ ਕਿ ਜੇ ਇਕ ਘੰਟੇ ਦਾ ਸਮਾਂ ਹੋਰ ਮਿਲ ਜਾਂਦਾ ਹੈ ਤਾਂ ਸ਼ਾਇਦ ਉਨ੍ਹਾਂ ਦਾ ਵੋਟ ਬੈਂਕ ਭੁਗਤ ਸਕਦਾ ਹੈ | ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਦੇ ਤੁਰੰਤ ਬਾਅਦ ਸਿਮਰਨਜੀਤ ਸਿੰਘ ਮਾਨ ਜੋ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਉਮੀਦਵਾਰ ਵੀ ਹਨ, ਨੇ ਸ਼ੋਸ਼ਲ ਮੀਡੀਆ 'ਤੇ ਅਜਿਹੀ ਕਿਸੇ ਤਜਵੀਜ਼ ਦਾ ਸਖ਼ਤ ਵਿਰੋਧ ਕੀਤਾ | ਮਾਨ ਨੇ ਕਿਹਾ ਕਿ ਜੇ ਚੋਣ ਕਮਿਸ਼ਨ ਅਜਿਹੀ ਕਿਸੇ ਤਜਵੀਜ਼ 'ਤੇ ਅਮਲ ਕਰਦਾ ਹੈ ਤਾਂ ਇਹ ਉਸ ਦੀ ਨਿਰਪੱਖਤਾ ਤੇ ਭਰੋਸੇਯੋਗਤਾ ਦੇ ਉੱਪਰ ਸਵਾਲੀਆ ਚਿੰਨ੍ਹ ਖੜ੍ਹੇ ਕਰੇਗਾ | ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਹਾਲਾਤ 'ਚ 8 ਵਜੇ ਤੋਂ ਸ਼ਾਮੀ 6 ਵਜੇ ਤੱਕ ਦਾ ਸਮਾਂ ਨਾ ਵਧਾਇਆ ਜਾਵੇ | ਅੰਤ ਚੋਣ ਕਮਿਸ਼ਨ ਦੇ ਦਿੱਤੇ ਨਿਰਦੇਸ਼ਾਂ ਅਨੁਸਾਰ ਪੋਲਿੰਗ ਸ਼ਾਮੀ ਮਿੱਥੇ ਸਮੇਂ ਅਨੁਸਾਰ 6 ਵਜੇ ਸਮਾਪਤ ਹੋ ਗਈ | ਵਰਨਣਯੋਗ ਹੈ ਕਿ ਲੋਕ ਸਭਾ ਹਲਕੇ ਵਿਚ ਸਿਆਸੀ ਹਲਕਿਆਂ ਅੰਦਰ ਇਹ ਚਰਚਾ ਭਾਰੀ ਰਹੀ ਕਿ ਟੱਕਰ ਅਕਾਲੀ ਦਲ (ਅ) ਅਤੇ ਆਮ ਆਦਮੀ ਪਾਰਟੀ ਵਿਚ ਹੀ ਸਿਮਟ ਕੇ ਰਹਿ ਗਈ ਹੈ | ਇਸ ਦੇ ਚਲਦਿਆਂ ਦੋਵੇਂ ਮਾਨਾਂ ਭਾਵ ਸਿਮਰਨਜੀਤ ਸਿੰਘ ਮਾਨ ਅਤੇ ਭਗਵੰਤ ਮਾਨ ਦਾ ਸ਼ਬਦੀ ਟਕਰਾਅ ਸ਼ਾਮ ਤੱਕ ਮੀਡੀਆ ਵਿਚ ਚਰਚਾ ਦਾ ਵਿਸ਼ਾ ਬਣਿਆ ਰਿਹਾ |

ਮਾਮਲਾ ਜ਼ਿਲ੍ਹਾ ਮਲੇਰਕੋਟਲਾ ਨੂੰ ਸ਼ੇਰ-ਸ਼ਾਹ-ਸੂਰੀ ਮਾਰਗ ਨਾਲ ਜੋੜਦੀ ਮੁੱਖ ਸੜਕ ਦਾ ਸਰਕਾਰ ਬਣਨ ਤੋਂ ਪਹਿਲਾਂ 'ਆਪ' ਆਗੂਆਂ ਵਲੋਂ ਕੀਤੇ ਵਾਅਦੇ 'ਰੂੰ ਦੇ ਫੰਭਿਆਂ' ਵਾਂਗ ਉੱਡੇ

ਕੁੱਪ ਕਲਾਂ, 23 ਜੂਨ (ਮਨਜਿੰਦਰ ਸਿੰਘ ਸਰੌਦ)-ਨਵੀਂ ਸਰਕਾਰ ਦੇ ਗਠਨ ਤੋਂ ਪਹਿਲਾਂ ਮਲੇਰਕੋਟਲਾ-ਮਲੌਦ ਮੁੱਖ ਸੜਕ ਦੀ ਤਰਸਯੋਗ ਹਾਲਤ ਸੰਬੰਧੀ 'ਆਪ' ਆਗੂਆਂ ਵਲੋਂ ਕੀਤੇ ਵਾਅਦੇ' ਰੂੰ ਦੇ ਫੰਭਿਆਂ ਵਾਂਗ ਉੱਡਦੇ ਵਿਖਾਈ ਦਿੰਦੇ ਹਨ | ਜ਼ਿਲ੍ਹਾ ਮਲੇਰਕੋਟਲਾ ਨੂੰ ਵਾਇਆ ਮਲੌਦ ...

ਪੂਰੀ ਖ਼ਬਰ »

ਲੌਂਗੋਵਾਲ 'ਚ ਇਕ ਘੰਟੇ ਤੱਕ ਈ.ਵੀ.ਐਮ. ਮਸ਼ੀਨ ਬੰਦ ਰਹੀ

ਲੌਂਗੋਵਾਲ, 23 ਜੂਨ (ਵਿਨੋਦ, ਖੰਨਾ)-ਅੱਜ ਸਵੇਰੇ ਸਵਾ ਕੁ ਦਸ ਵਜੇ ਲੌਂਗੋਵਾਲ ਦੇ ਪੋਲਿੰਗ ਬੂਥ ਨੰਬਰ 51 ਦੀ ਈ.ਵੀ.ਐਮ. ਮਸ਼ੀਨ 'ਚ ਅਚਾਨਕ ਖ਼ਰਾਬੀ ਆ ਜਾਣ ਕਾਰਨ ਵੋਟਾਂ ਪਾਏ ਜਾਣ ਦਾ ਕੰਮ 1 ਘੰਟੇ ਤੱਕ ਬੰਦ ਰਿਹਾ | ਤਕਨੀਕੀ ਟੀਮ ਦੀ ਕਾਫੀ ਜੱਦੋ-ਜਹਿਦ ਤੋਂ ਬਾਅਦ ਜਦੋਂ ਮਸ਼ੀਨ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਪਿੰਡ ਸਤੌਜ ਵਿਖੇ ਸਿਰਫ਼ 'ਆਪ' ਦਾ ਲੱਗਾ ਪੋਲਿੰਗ ਬੂਥ

ਧਰਮਗੜ੍ਹ, 23 ਜੂਨ (ਗੁਰਜੀਤ ਸਿੰਘ ਚਹਿਲ)-ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵਾਸੀਆਂ ਦਾ ਭਗਵੰਤ ਮਾਨ ਨਾਲ ਜੋ ਪਿਆਰ ਹੈ, ਉਸ ਦਾ ਪ੍ਰਤੱਖ ਪ੍ਰਮਾਣ ਹੈ ਕਿ ਪਿੰਡ ਵਾਸੀਆਂ ਨੇ ਹੁਣ ਦੂਜੀ ਵਾਰ ਵੀ ਕੇਵਲ 'ਆਪ' ਦਾ ਹੀ ਪੋਲਿੰਗ ਬੂਥ ਲਗਾਇਆ ਤੇ ਹੋਰ ਕਿਸੇ ਵੀ ...

ਪੂਰੀ ਖ਼ਬਰ »

ਪਿੰਡ ਸੂਲਰ 'ਚ ਸਾਰੀਆਂ ਪਾਰਟੀਆਂ ਦਾ ਲੱਗਾ ਇਕੱਠਾ ਬੂਥ

ਸੂਲਰ ਘਰਾਟ, 23 ਜੂਨ (ਜਸਵੀਰ ਸਿੰਘ ਔਜਲਾ)-ਹਰ ਵਾਰ ਚੋਣਾਂ 'ਚ ਹਰੇਕ ਉਮੀਦਵਾਰ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਵੱਖ-ਵੱਖ ਪੋਲਿੰਗ ਬੂਥ ਲਗਾਏ ਜਾਂਦੇ, ਪਰ ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਘਰਾਟ ਦੇ ਪਿੰਡ ਸੂਲਰ 'ਚ ਪਿੰਡ ਵਾਸੀਆਂ ਵਲੋਂ ਇਕ ਬੂਥ ਲਗਾ ਕੇ ਸਾਰੀਆਂ ਹੀ ...

ਪੂਰੀ ਖ਼ਬਰ »

103 ਸਾਲ ਦੀ ਮਾਤਾ ਨੇ ਪਾਈ ਵੋਟ

ਦਿੜ੍ਹਬਾ ਮੰਡੀ, 23 ਜੂਨ (ਹਰਬੰਸ ਸਿੰਘ ਛਾਜਲੀ)-ਲੋਕ ਸਭਾ ਜ਼ਿਮਨੀ ਚੋਣ ਸੰਗਰੂਰ ਲਈ ਦਿੜ੍ਹਬਾ ਵਿਖੇ 103 ਸਾਲ ਦੀ ਬਜ਼ੁਰਗ ਔਰਤ ਨੇ ਵੋਟ ਪਾਈ | ਬਜ਼ੁਰਗ ਚੰਦ ਕੌਰ ਨੇ ਆਪਣੇ ਪੋਤੇ ਹਰਜੀਤ ਸਿੰਘ ਨਾਲ ਜਾ ਕੇ ਪੋਲਿੰਗ ਬੂਥ ਨੰਬਰ 118 ਦਿੜ੍ਹਬਾ ਵਿਖੇ ਜਾ ਕੇ ਵੋਟ ਪਾਈ | ਹਰਜੀਤ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਪਿੰਡ ਸਤੌਜ 'ਚ ਸਿਰਫ਼ 44 ਫ਼ੀਸਦੀ ਹੋਈ ਵੋਟਿੰਗ

ਧਰਮਗੜ੍ਹ, 23 ਜੂਨ (ਗੁਰਜੀਤ ਸਿੰਘ ਚਹਿਲ)-ਲੋਕ ਸਭਾ ਉੱਪ ਚੋਣ ਸੰਗਰੂਰ ਲਈ ਕੁਝ ਹੋਰਨਾਂ ਪਿੰਡਾ, ਸ਼ਹਿਰਾਂ ਵਾਗ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਵੀ ਵੋਟਾਂ ਪਾਉਣ ਦੀ ਰਫ਼ਤਾਰ ਬਹੁਤ ਹੀ ਮੱਠੀ ਰਹੀ | ਇਸ ਸੰਬੰਧੀ ਪਿੰਡ ਸਤੌਜ ਦੇ ਸਰਪੰਚ ਚਰਨਾ ਸਿੰਘ ਚਹਿਲ ...

ਪੂਰੀ ਖ਼ਬਰ »

ਤਿੰਨ ਨਕਾਬਪੋਸ਼ਾਂ ਵਲੋਂ ਪੰਜਾਬ ਨੈਸ਼ਨਲ ਬੈਂਕ ਨੂੰ ਲੁੱਟਣ ਦੀ ਨਾਕਾਮ ਕੋਸ਼ਿਸ਼

ਮਲੇਰਕੋਟਲਾ, 23 ਜੂਨ (ਪਰਮਜੀਤ ਸਿੰਘ ਕੁਠਾਲਾ)-ਬੀਤੀ ਰਾਤ ਸਵੇਰੇ ਕਰੀਬ ਤਿੰਨ ਵਜੇ ਮਲੇਰਕੋਟਲਾ ਵਿਖੇ ਤਿੰਨ ਨਕਾਬਪੋਸ਼ ਲੁਟੇਰਿਆਂ ਵਲੋਂ ਸਥਾਨਕ ਜਰਗ ਚੌਕ ਸਥਿਤ ਪੰਜਾਬ ਨੈਸ਼ਨਲ ਬੈਂਕ ਦੀ ਬਰਾਂਚ ਨੂੰ ਲੁੱਟਣ ਦੀ ਨਾਕਾਮ ਕੋਸ਼ਿਸ਼ ਕੀਤੀ ਗਈ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਧਰਨਾ ਅੱਜ

ਜਖੇਪਲ, 23 ਜੂਨ (ਮੇਜਰ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਡੇਰਾ ਬਾਬਾ ਟੀਕਮਦਾਸ ਉਗਰਾਹਾਂ ਵਿਖੇ ਹੋਈ | ਮੀਟਿੰਗ ਵਿਚ ਆਗੂਆਂ ਨੇ ਕਿਹਾ ਕਿ 24 ਜੂਨ ਨੂੰ ਡੀ.ਸੀ. ...

ਪੂਰੀ ਖ਼ਬਰ »

ਜਾਗਰਨ ਪ੍ਰਬੰਧਕ ਦੇ ਘਰ ਚੋਰੀ

ਸ਼ੇਰਪੁਰ, 23 ਜੂਨ (ਸੁਰਿੰਦਰ ਚਹਿਲ)-ਕਸਬਾ ਸ਼ੇਰਪੁਰ ਵਿਖੇ ਕਰਵਾਏ ਗਏ ਬਾਬਾ ਖਾਟੂ ਸ਼ਿਆਮ ਦੇ ਜਾਗਰਨ ਮੌਕੇ ਚੋਰਾਂ ਨੇ ਜਿੱਥੇ ਪੰਡਾਲ 'ਚੋਂ ਮੋਬਾਈਲ ਅਤੇ ਨਕਦੀ ਚੋਰੀ ਕਰ ਲਏ ਉੱਥੇ ਜਾਗਰਨ ਦੇ ਮੁੱਖ ਪ੍ਰਬੰਧਕ ਤਾਸੂ ਗੋਇਲ ਦੇ ਘਰ ਦਾ ਗੇਟ ਟੱਪ ਕੇ ਸ਼ੀਸਾ ਤੋੜ ਕੇ ਨਕਦੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਕੁੱਪ ਕਲਾਂ, 23 ਜੂਨ (ਮਨਜਿੰਦਰ ਸਿੰਘ ਸਰੌਦ)-ਜ਼ਿਲ੍ਹਾ ਪੁਲਿਸ ਮੁਖੀ ਬੀਬਾ ਅਲਕਾ ਮੀਨਾ ਵਲੋਂ ਨਸ਼ੇ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਦੇ ਲਈ ਨਸ਼ਾ ਤਸਕਰਾਂ ਦੇ ਖਿਲਾਫ਼ ਵਿੱਢੀ ਮੁਹਿੰਮ ਤਹਿਤ ਸਦਰ ਥਾਣਾ ਅਹਿਮਦਗੜ੍ਹ ਦੇ ਅਧੀਨ ਪੈਂਦੀ ਜੌੜੇਪੁਲ ਚੌਕੀ ਦੀ ਪੁਲਿਸ ...

ਪੂਰੀ ਖ਼ਬਰ »

ਮੋਹਨ ਸ਼ਰਮਾ ਦੀ ਕਹਾਣੀ 'ਤੇ ਬਣੇਗੀ ਫ਼ਿਲਮ

ਸੰਗਰੂਰ, 23 ਜੂਨ (ਸੁਖਵਿੰਦਰ ਸਿੰਘ ਫੁੱਲ)-ਪੰਜਾਬੀ ਦੇ ਵਿਦਵਾਨ ਲੇਖਕ ਮੋਹਨ ਸ਼ਰਮਾ ਦੀ ਨਸ਼ਿਆਂ ਸਬੰਧੀ ਲਿਖੀ ਹਿਰਦੇਵੇਧਕ ਕਹਾਣੀ 'ਮਾਂ ਦੀਆਂ ਵਾਲੀਆਂ' 'ਤੇ ਡਾਕੂਮੈਂਟਰੀ ਫ਼ਿਲਮ ਬਣਾਈ ਜਾਵੇਗੀ | ਇਹ ਜਾਣਕਾਰੀ ਦਿੰਦਿਆਂ ਨਿਰਦੇਸ਼ਕ ਭਗਵੰਤ ਕੰਗ ਨੇ ਕਿਹਾ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX