ਤਾਜਾ ਖ਼ਬਰਾਂ


ਬਾਲੀਵੁੱਡ ਗਾਇਕਾ ਨੇਹਾ ਕੱਕੜ ਪਤੀ ਰੋਹਨਪ੍ਰੀਤ ਸਿੰਘ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  3 minutes ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਗਾਇਕਾ ਅਤੇ ਰਿਐਲਿਟੀ ਸ਼ੋਅ ਦੀ ਜੱਜ ਨੇਹਾ ਕੱਕੜ ਅੱਜ ਆਪਣੇ ਗਾਇਕ ਪਤੀ ਰੋਹਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ...
ਭਾਰਤ ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ, ਫ਼ਾਇਰਿੰਗ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਗਿਆ
. . .  44 minutes ago
ਅਜਨਾਲਾ, ਗੱਗੋਮਾਹਲ 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਬੀਤੀ ਰਾਤ ਬੀ.ਐੱਸ.ਐੱਫ ਜਵਾਨਾਂ ਵਲੋਂ ਡਰੋਨ ਦੀ ਹਾਲਤ ਦੇਖੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਰਮਦਾਸ ਅਧੀਨ...
ਮਰਸਿਡ ਤੋਂ ਅਗਵਾ ਭਾਰਤੀ ਪਰਿਵਾਰ ਦੇ ਚਾਰਾਂ ਜੀਆਂ ਦੀਆਂ ਮਿਲੀਆਂ ਗੋਲੀਆਂ ਨਾਲ ਵਿੰਨ੍ਹੀਆਂ ਲਾਸ਼ਾਂ
. . .  30 minutes ago
ਸਾਨ ਫਰਾਂਸਿਸਕੋ, 6 ਅਕਤੂਬਰ (ਐੱਸ.ਅਸ਼ੋਕ ਭੌਰਾ)- ਅਮਰੀਕਾ ਦੇ ਪੰਜਾਬੀ ਭਾਈਚਾਰੇ ਲਈ ਅੱਜ ਦਾ ਦਿਨ ਮਨਹੂਸ ਮੰਦਭਾਗਾ ਅਤੇ ਕਦੇ ਵੀ ਨਾ ਭੁੱਲਣ ਵਾਲਾ ਮੰਨਿਆ ਜਾਂਦਾ ਰਹੇਗਾ। ਪਿਛਲੇ ਤਿੰਨ ਦਿਨਾਂ ਤੋਂ ਇਕ ਪੰਜਾਬੀ ਪਰਿਵਾਰ ਦੇ ਅਗਵਾ ਕੀਤੇ ਚਾਰ...
ਅੱਜ ਭਾਰਤ-ਸਾਊਥ ਅਫ਼ਰੀਕਾ ਪਹਿਲਾ ਵਨਡੇਅ, ਕੋਹਲੀ-ਰੋਹਿਤ ਨਹੀਂ, ਕਪਤਾਨ ਧਵਨ ਕਰਨਗੇ ਧਮਾਲ
. . .  about 1 hour ago
ਨਵੀਂ ਦਿੱਲੀ, 6 ਅਕਤੂਬਰ-ਭਾਰਤੀ ਟੀਮ ਨੇ ਆਪਣੇ ਘਰ 'ਚ ਸਾਊਥ ਅਫ਼ਰੀਕਾ ਨੂੰ ਟੀ-20 ਸੀਰੀਜ਼ 'ਚ 2-1 ਨਾਲ ਹਰਾਇਆ ਹੈ, ਹੁਣ ਦੋਵਾਂ ਟੀਮਾਂ 'ਚ ਤਿੰਨ ਮੈਚਾਂ ਦੀ ਵਨਡੇਅ ਸੀਰੀਜ਼ ਖੇਡੀ ਜਾਵੇਗੀ। ਸੀਰੀਜ਼ ਦਾ ਪਹਿਲਾ ਮੈਚ ਅੱਜ (6 ਅਕਤੂਬਰ) ਲਖਨਊ...
ਦੁਰਗਾ ਵਿਸਰਜਨ ਦੌਰਾਨ ਆਇਆ ਭਿਆਨਕ ਹੜ੍ਹ, 40 ਲੋਕ ਰੁੜ੍ਹੇ, 8 ਲੋਕਾਂ ਦੀ ਮੌਤ
. . .  about 1 hour ago
ਜਲਪਾਈਗੁੜੀ, 6 ਅਕਤੂਬਰ- ਦੁਰਗਾ ਵਿਸਰਜਨ ਦੌਰਾਨ ਜਲਪਾਈਗੁੜੀ ਜ਼ਿਲ੍ਹੇ ਦੇ ਮਾਲ ਬਾਜ਼ਾਰ ਸਥਿਤ ਮਾਲ ਨਦੀ 'ਚ ਭਿਆਨਕ ਹਾਦਸਾ ਵਾਪਰ ਗਿਆ। ਇੱਥੋਂ ਦੀ ਮਲ ਨਦੀ ਦੇ ਪਾਣੀ ਦਾ ਪੱਧਰ ਇਕਦਮ ਵਧਣ ਨਾਲ ਕਈ ਲੋਕ ਨਦੀ 'ਚ ਰੁੜ੍ਹ ਗਏ। ਇਸ ਹਾਦਸੇ 'ਚ ਹੁਣ ਤੱਕ...
ਅਮਰੀਕਾ ਦੇ ਮੈਕਸੀਕੋ ਸਿਟੀ ਹਾਲ ’ਚ ਗੋਲੀਬਾਰੀ, ਮੇਅਰ ਸਮੇਤ ਘੱਟੋ-ਘੱਟ 10 ਲੋਕਾਂ ਦੀ ਹੋਈ ਮੌਤ
. . .  about 1 hour ago
ਲੰਡਨ, 6 ਅਕਤੂਬਰ-ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਮੈਕਸੀਕੋ ਦਾ ਹੈ। ਮੈਕਸੀਕਨ ਸਿਟੀ ਹਾਲ 'ਚ ਸਮੂਹਿਕ ਗੋਲੀਬਾਰੀ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁਰੂਆਤੀ ਜਾਂਚ ਦੇ ਮੁਤਾਬਿਕ ਮਰਨ ਵਾਲਿਆਂ 'ਚ ਮੇਅਰ ਵੀ ਸ਼ਾਮਿਲ ਹੈ।
ਕੇਰਲ 'ਚ ਸਵੇਰੇ-ਸਵੇਰੇ ਦਰਦਨਾਕ ਹਾਦਸਾ, 2 ਬੱਸਾਂ ਦੀ ਟੱਕਰ 'ਚ 9 ਲੋਕਾਂ ਦੀ ਮੌਤ
. . .  about 1 hour ago
ਤਿਰੂਵਨੰਤਪੁਰਮ, 6 ਅਕਤੂਬਰ-ਕੇਰਲ 'ਚ ਅੱਜ ਸਵੇਰੇ-ਸਵੇਰੇ 2 ਬੱਸਾਂ ਦੀ ਟੱਕਰ ਨਾਲ ਦਰਦਨਾਕ ਹਾਦਸਾ ਹੋ ਗਿਆ। ਕੇਰਲ ਦੇ ਪਲਕੜ ਜ਼ਿਲ੍ਹੇ ਦੇ ਵਡੱਕਨਚੇਕੀ 'ਚ ਕੇਰਲ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਨਾਲ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  1 day ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  1 day ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  1 day ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  1 day ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  1 day ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  1 day ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  1 day ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  1 day ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਹਾੜ ਸੰਮਤ 554

ਹੁਸ਼ਿਆਰਪੁਰ / ਮੁਕੇਰੀਆਂ

ਰੰਜਿਸ਼ ਦੇ ਚੱਲਦਿਆਂ ਨੌਜਵਾਨ ਨੇ ਮਿੰਨੀ ਬੱਸ ਦੀ ਕੀਤੀ ਭੰਨ-ਤੋੜ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ)-ਅੱਜ ਸ਼ਾਮ ਹੁਸ਼ਿਆਰਪੁਰ ਬੱਸ ਸਟੈਂਡ 'ਤੇ ਉਸ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਇਕ ਨੌਜਵਾਨ ਵਲੋਂ ਬੱਸ ਸਟੈਂਡ 'ਚ ਖੜ੍ਹੀ ਮਿੰਨੀ ਬੱਸ ਦੀ ਬੁਰੀ ਤਰ੍ਹਾਂ ਨਾਲ ਭੰਨ-ਤੋੜ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਜਿੱਥੇ ਬੱਸ ਦਾ ਭਾਰੀ ਨੁਕਸਾਨ ਹੋਇਆ, ਉੱਥੇ ਬੱਸ 'ਚ ਬੱਚਿਆਂ ਨਾਲ ਬੈਠੀਆਂ ਸਵਾਰੀਆਂ ਦਾ ਵਾਲ-ਵਾਲ ਬਚਾਅ ਹੋ ਗਿਆ | ਘਟਨਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚ ਗਏ ਤੇ ਨੌਜਵਾਨ ਨੂੰ ਕਾਬੂ ਕਰਕੇ ਥਾਣਾ ਮਾਡਲ ਟਾਊਨ 'ਚ ਲੈ ਆਏ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਬੱਸ ਦੇ ਕੰਡਕਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਉਸ ਵਲੋਂ ਅੱਜ ਕਿਸੇ ਦੂਜੀ ਕੰਪਨੀ ਦੀ ਬੱਸ ਦੇ ਚਾਲਕਾਂ ਤੋਂ ਸਾਮਾਨ ਲਿਆ ਜਾ ਰਿਹਾ ਸੀ ਤਾਂ ਇਸ ਦੌਰਾਨ ਇਕ ਯੰਤਰ ਨਾਮ ਦਾ ਨੌਜਵਾਨ ਉਸ ਨਾਲ ਪੁਰਾਣੀ ਰੰਜਿਸ਼ ਦੇ ਚੱਲਦਿਆਂ ਲੜਾਈ ਕਰਨ ਲੱਗ ਪਿਆ ਤੇ ਗੱਲਬਾਤ ਖ਼ਤਮ ਹੋਣ ਤੋਂ ਬਾਅਦ ਉਹ ਆਪਣੀ ਬੱਸ ਸਮੇਤ ਬੱਸ ਸਟੈਂਡ ਵਿਖੇ ਆ ਗਿਆ | ਉਸ ਨੇ ਦੱਸਿਆ ਕਿ ਸ਼ਾਮ ਕਰੀਬ 5 ਵਜੇ ਉਕਤ ਨੌਜਵਾਨ ਕਥਿਤ ਤੌਰ 'ਤੇ ਸ਼ਰਾਬੀ ਹਾਲਤ 'ਚ ਉੱਥੇ ਆਇਆ ਤੇ ਡੰਡੇ ਨਾਲ ਬੱਸ ਦੀ ਭੰਨ੍ਹ-ਤੋੜ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਬੱਸ ਦਾ ਕਾਫ਼ੀ ਨੁਕਸਾਨ ਹੋਇਆ, ਜਦਕਿ ਉਕਤ ਘਟਨਾ ਦੇ ਚੱਲਦਿਆਂ ਬੱਸ 'ਚ ਸਵਾਰ ਸਵਾਰੀਆਂ 'ਚ ਵੀ ਤਰਥੱਲੀ ਮਚ ਗਈ | ਇਸ ਮੌਕੇ ਪੀੜਤਾਂ ਨੇ ਪੁਲਿਸ ਤੋਂ ਇਨਸਾਫ਼ ਦੀ ਮੰਗ ਕੀਤੀ | ਇਸ ਮੌਕੇ ਥਾਣਾ ਮਾਡਲ ਟਾਊਨ 'ਚ ਤਾਇਨਾਤ ਸਬ ਇੰਸਪੈਕਟਰ ਪਰਮਜੀਤ ਕੌਰ ਨੇ ਕਿਹਾ ਕਿ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜੋ ਵੀ ਵਿਅਕਤੀ ਦੋਸ਼ੀ ਪਾਇਆ ਜਾਵੇਗਾ, ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |

ਟੂਟੀਆਂ ਚੋਰੀ ਕਰਨ ਵਾਲਾ ਕਾਬੂ

ਕੋਟਫ਼ਤੂਹੀ, 24 ਜੂਨ (ਅਵਤਾਰ ਸਿੰਘ ਅਟਵਾਲ)-ਸਥਾਨਕ ਪਿੰਡ ਕੋਟਫ਼ਤੂਹੀ ਦੇ ਇਕ ਘਰ 'ਚ ਬਾਅਦ ਦੁਪਹਿਰ ਟੂਟੀਆਂ ਖੋਲ੍ਹਦਾ ਇਕ ਨਸ਼ਈ ਚੋਰ ਲੋਕਾਂ ਵਲੋਂ ਕਾਬੂ ਕਰਕੇ ਪੁਲਿਸ ਹਵਾਲੇ ਕਰਨ ਤੇ ਇਕ ਹੋਰ ਘਟਨਾ 'ਚ ਮੰਨਣਹਾਨਾ ਦੇ ਕਰੀਬ ਬਿਸਤ ਦੁਆਬ ਨਹਿਰ ਤੋਂ ਇਕ ਔਰਤ ਦਾ ਪਰਸ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ 1 ਕਾਬੂ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਥਾਣਾ ਮਾਡਲ ਟਾਊਨ ਪੁਲਿਸ ਨੇ ਇੱਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ 57 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸ: ਬਲਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਅਗਨੀਪਥ ਸਕੀਮ ਵਿਰੁੱਧ ਲਾਚੋਵਾਲ ਟੋਲ ਪਲਾਜ਼ੇ ਸਾਹਮਣੇ ਮੁਜ਼ਾਹਰਾ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜੇ ਸਾਹਮਣੇ ਕੇਂਦਰ ਦੀ ਅਗਨੀਪਥ ਸਕੀਮ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਕਿਸਾਨ ਆਗੂ ਗੁਰਦੀਪ ਸਿੰਘ ਖੁਣ ਖੁਣ, ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਖ਼ਿਲਾਫ਼ ਨੌਜਵਾਨਾਂ ਨੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ

ਮੁਕੇਰੀਆਂ, 24 ਜੂਨ (ਰਾਮਗੜ੍ਹੀਆ)-ਮੁਕੇਰੀਆਂ ਵਿਖੇ ਨੌਜਵਾਨਾਂ ਤੇ ਕਿਸਾਨ ਜਥੇਬੰਦੀਆਂ ਵਲੋਂ ਅਗਨੀ ਪੱਥ ਯੋਜਨਾ ਦੇ ਖਿਲਾਫ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪ੍ਰਦਸ਼ਨਕਾਰੀਆਂ ਵਲੋਂ ਆਰਮੀ ਗਰਾਊਾਡ ਤੋਂ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਖ਼ਿਲਾਫ਼ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਗੜ੍ਹਦੀਵਾਲਾ, 24 ਜੂਨ (ਚੱਗਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਤੇ ਅਵਤਾਰ ਸਿੰਘ ਸੇਖੋਂ ਦੀ ਅਗਵਾਈ ਹੇਠ ਟਾਂਡਾ ਮੋੜ ਗੜ੍ਹਦੀਵਾਲਾ ਵਿਖੇ ਅਗਨੀਪਥ ਯੋਜਨਾ ਦੇ ਖਿਲਾਫ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕੰਢੀ ਨਹਿਰ ਦੇ ਮੁੱਦੇ ਨੇ ਲਿਆ ਨਵਾਂ ਮੋੜ

ਗੜ੍ਹਦੀਵਾਲਾ, 24 ਜੂਨ (ਚੱਗਰ)- ਕੰਢੀ ਨਹਿਰ ਨੂੰ ਹੇਠਾਂ ਤੋਂ ਪੱਕੀ ਕਰਨ ਦੇ ਵਿਰੋਧ 'ਚ ਮਸਤੀਵਾਲ ਵਿਖੇ ਚੱਲ ਰਹੇ ਧਰਨੇ ਦੇ 31ਵੇਂ ਦਿਨ ਸਥਿਤੀ ਉਦੋਂ ਤਣਾਅਪੂਰਨ ਹੋ ਗਈ ਜਦ ਕੰਢੀ ਇਲਾਕੇ ਦੇ ਵੱਖ-ਵੱਖ ਪਿੰਡਾਂ ਭਾਣੋਵਾਲ, ਭੱਟਲਾਂ ਤੇ ਜਮਸ਼ੇਰ ਚਠਿਆਲ ਆਦਿ ਪੰਚਾਇਤਾਂ ਤੇ ...

ਪੂਰੀ ਖ਼ਬਰ »

ਰੋਡਵੇਜ਼ ਦੀ ਬੱਸ ਨਾ ਰੋਕਣ ਨੂੰ ਲੈ ਕੇ ਮਾਪਿਆਂ ਨੇ ਰੋਸ ਜਤਾਇਆ

ਗੜ੍ਹਸ਼ੰਕਰ, 24 ਜੂਨ (ਧਾਲੀਵਾਲ)-ਪੰਜਾਬ ਰੋਡਵੇਜ਼ ਡੀਪੂ ਦੀਆਂ ਬੱਸਾਂ ਦੇ ਚਾਲਕਾਂ ਵਲੋਂ ਵਿਦਿਆਰਥੀਆਂ ਨੂੰ ਬੱਸਾਂ 'ਚ ਚੜ੍ਹਾਉਣ ਦੀ ਬਜਾਏ ਬੱਸਾਂ ਨੂੰ ਭਜਾਉਣ ਦੀਆਂ ਖ਼ਬਰਾਂ ਕੋਈ ਨਵੀਆਂ ਨਹੀਂ ਹਨ | ਅਜਿਹੀ ਹੀ ਘਟਨਾ ਗੜ੍ਹਸ਼ੰਕਰ ਸ਼ਹਿਰ 'ਚ ਵਾਪਰੀ ਹੈ ਜਿਥੇ ...

ਪੂਰੀ ਖ਼ਬਰ »

ਨੌਸਰਬਾਜ਼ ਨੇ ਖ਼ਰੀਦਣ ਬਹਾਨੇ 270 ਗ੍ਰਾਮ ਸੋਨਾ ਕੀਤਾ ਚੋਰੀ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ)-ਇੱਕ ਨੌਸਰਬਾਜ਼ ਵਲੋਂ ਸੋਨਾ ਖ਼ਰੀਦਣ ਦੇ ਬਹਾਨੇ ਇੱਕ ਸੁਨਿਆਰੇ ਦੀ ਦੁਕਾਨ ਤੋਂ ਕਰੀਬ 27 ਤੋਲੇ ਸੋਨਾ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਹਾਲਾਂਕਿ ਥਾਣਾ ਹਰਿਆਣਾ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ, ਪਰ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਖ਼ਿਲਾਫ਼ ਟਾਂਡਾ ਸ਼ਹਿਰ 'ਚ ਰੋਸ ਮਾਰਚ

ਟਾਂਡਾ ਉੜਮੁੜ, 24 ਜੂਨ (ਭਗਵਾਨ ਸਿੰਘ ਸੈਣੀ)-ਸੰਯੁਕਤ ਕਿਸਾਨ ਮੋਰਚਾ ਕੇਂਦਰ ਦੀ ਅਗਨੀਪਥ ਯੋਜਨਾ ਦਾ ਵਿਰੋਧ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ ਦੇ ਹੱਕ 'ਚ ਉਤਰ ਆਇਆ ਹੈ | ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਅਨੁਸਾਰ ਕੇਂਦਰ ਸਰਕਾਰ ਵਲੋਂ ਫ਼ੌਜ ਲਈ ਨਵੀਂ ਭਰਤੀ ਲਈ ...

ਪੂਰੀ ਖ਼ਬਰ »

ਗੰਨਾ ਸੰਘਰਸ਼ ਕਮੇਟੀ ਨੇ ਪੁਤਲਾ ਫੂਕਿਆ

ਦਸੂਹਾ, 24 ਜੂਨ (ਭੁੱਲਰ)- ਗੰਨਾ ਸੰਘਰਸ਼ ਕਮੇਟੀ ਦੇ ਪ੍ਰਧਾਨ ਸੁਖਪਾਲ ਸਿੰਘ ਡੱਫਰ ਦੀ ਅਗਵਾਈ ਹੇਠ ਰਾਸ਼ਟਰੀ ਰਾਜ ਮਾਰਗ ਦਸੂਹਾ ਵਿਖੇ ਅਗਨੀਪੱਥ ਦੀ ਨਵੀਂ ਯੋਜਨਾ ਸੰਬੰਧੀ ਪੁਤਲਾ ਫੂਕਿਆ ਗਿਆ | ਇਸ ਮੌਕੇ ਪ੍ਰਧਾਨ ਸੁਖਪਾਲ ਸਿੰਘ ਡੱਫਰ ਨੇ ਕਿਹਾ ਕਿ ਫ਼ੌਜ ਵਿਚ ਸਥਾਈ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 4 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 4 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 40933 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 509 ਸੈਂਪਲਾਂ ਦੀ ਪ੍ਰਾਪਤ ਹੋਈ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਇੱਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਹਨ | ਕਾਬੂ ਕੀਤੇ ਕਥਿਤ ਦੋਸ਼ੀ ਦੀ ਪਹਿਚਾਣ ਗੁਰਦੀਪ ਸਿੰਘ ਉਰਫ਼ ਦੀਪਕ ਵਾਸੀ ਭਵਾਨੀ ਨਗਰ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਦਾ ਪੁਤਲਾ ਫੂਕਿਆ

ਟਾਂਡਾ ਉੜਮੁੜ, 24 ਜੂਨ (ਕੁਲਬੀਰ ਸਿੰਘ ਗੁਰਾਇਆ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤਾ ਗਿਆ ਅਗਨੀਪੱਥ ਕਾਨੂੰਨ ਜਿਸ ਦਾ ਦੇਸ਼ ਭਰ 'ਚ ਨੌਜਵਾਨਾਂ ਵਲੋਂ ਵਿਰੋਧ ਹੋ ਰਿਹਾ ਹੈ ਤੇ ਇਸ ਕਾਨੂੰਨ ਨੂੰ ਰੱਦ ਕਰਨ ਲਈ ਜਿੱਥੇ ਰਿਟਾ. ਫ਼ੌਜੀ ਵੀ ਸੰਘਰਸ਼ ਕਰ ਰਹੇ ਹਨ, ਉੱਥੇ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਦੇ ਵਿਰੋਧ 'ਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਮਾਹਿਲਪੁਰ, 24 ਜੂਨ (ਰਜਿੰਦਰ ਸਿੰਘ)-ਅੱਜ ਸੰਯੁਕਤ ਮੋਰਚੇ ਦੇ ਸੱਦੇ 'ਤੇ ਸਮੂਹ ਸਮਰਥਕ ਸੰਯੁਕਤ ਕਿਸਾਨ ਮੋਰਚਾ ਇਲਾਕਾ ਮਾਹਿਲਪੁਰ ਤੇ ਚੱਬੇਵਾਲ ਵਲੋਂ ਹਮਾਇਤੀ ਪਾਰਟੀਆਂ ਸੀਟੂ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ, ਖੇਤ ਮਜ਼ਦੂਰ ਯੂਨੀਅਨ, ਪੰਜਾਬ ਕਿਸਾਨ ਸਭਾ ਤੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਅੱਡਾ ਸਰਾਂ, 24 ਜੂਨ (ਮਸੀਤੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਡਾ ਸਰਾਂ ਵਿਖੇ ਮੋਦੀ ਸਰਕਾਰ ਦਾ ਪੁਤਲਾ ਫੂਕਦੇ ਹੋਏ ਕੇਂਦਰ ਸਰਕਾਰ ਵਲੋਂ ਲਿਆਂਦੀ ਅਗਨੀਪੱਥ ਯੋਜਨਾ ਦਾ ਵਿਰੋਧ ਕੀਤਾ ਗਿਆ | ਇਸ ਮੌਕੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਸਵਿੰਦਰ ਸਿੰਘ ...

ਪੂਰੀ ਖ਼ਬਰ »

ਅਗਨੀਪਥ ਸਕੀਮ ਖ਼ਿਲਾਫ਼ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ

ਗੜ੍ਹਦੀਵਾਲਾ, 24 ਜੂਨ (ਚੱਗਰ)-ਕਿਸਾਨ ਮਜ਼ਦੂਰ ਯੂਨੀਅਨ ਗੜ੍ਹਦੀਵਾਲਾ ਦੇ ਪ੍ਰਧਾਨ ਗੁਰਦੀਪ ਸਿੰਘ ਬਰਿਆਣਾ ਤੇ ਦੋਆਬਾ ਕਿਸਾਨ ਕਮੇਟੀ ਇਕਾਈ ਗੜ੍ਹਦੀਵਾਲਾ ਦੇ ਪ੍ਰਧਾਨ ਪਰਮਿੰਦਰ ਸਿੰਘ ਸਮਰਾ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਅਗਨੀਪਥ ਸਕੀਮ ਨੂੰ ਰੱਦ ਕਰਨ ਸਬੰਧੀ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਵਿਰੁੱਧ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਬੁੱਲ੍ਹੋਵਾਲ, 24 ਜੂਨ (ਲੁਗਾਣਾ)-ਭਾਕਿਯੂ ਏਕਤਾ ਉਗਰਾਹਾਂ ਹੁਸ਼ਿਆਰਪੁਰ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਮਿਲ ਕੇ ਬੁੱਲੋ੍ਹਵਾਲ ਦੇ ਬੱਸ ਅੱਡੇ 'ਤੇ ਮੋਦੀ ਸਰਕਾਰ ਦੀ ਅਗਨੀਪਥ ਯੋਜਨਾ ਦੇ ਵਿਰੋਧ 'ਚ ਇਕੱਠ ਕੀਤਾ ¢ ਵੱਖ-ਵੱਖ ਬੁਲਾਰਿਆਂ ਨੇ ਇਸ ਯੋਜਨਾ ਨੂੰ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੇ ਕੇਂਦਰ ਦਾ ਪੁਤਲਾ ਫੂਕਿਆ

ਗੜ੍ਹਸ਼ੰਕਰ, 24 ਜੂਨ (ਧਾਲੀਵਾਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦੇ ਖਿਲਾਫ਼ ਇਥੇ ਕੁੱਲ ਹਿੰਦ ਕਿਸਾਨ ਸਭਾ, ਕਿਰਤੀ ਕਿਸਾਨ ਯੂਨੀਅਨ, ਐਕਸ ਸਰਵਿਸਮੈਨ ਸੋਸ਼ਲ ਵੈਲਫੇਅਰ ਟਰੱਸਟ ਤੇ ਹੋਰ ਜਥੇਬੰਦੀਆਂ ਵਲੋਂ ਬੱਸ ਸਟੈਂਡ ਤੋਂ ...

ਪੂਰੀ ਖ਼ਬਰ »

ਪਿੰਡ ਸਰਿਆਣਾ 'ਚ ਆਮ ਇਜਲਾਸ

ਹਾਜੀਪੁਰ, 24 ਜੂਨ (ਜੋਗਿੰਦਰ ਸਿੰਘ)-ਬਲਾਕ ਹਾਜੀਪੁਰ ਦੇ ਪਿੰਡ ਸਰਿਆਣਾ ਵਿਖੇ ਸਰਪੰਚ ਰਾਜਨ ਮਹਿਤਾ ਦੀ ਅਗਵਾਈ 'ਚ ਹਾੜੀ ਦਾ ਆਮ ਇਜਲਾਸ ਕਰਵਾਇਆ ਗਿਆ ਜਿਸ 'ਚ ਪੰਚਾਇਤ ਸਕੱਤਰ ਸੁਖਵਿੰਦਰ ਸਿੰਘ ਨੇ ਪੰਜਾਬ ਸਰਕਾਰ ਦੀਆਂ ਵਿਕਾਸ ਸਬੰਧੀ ਵੱਖ-ਵੱਖ ਨਵੀਆਂ ਸਕੀਮਾਂ ਤੇ ਆਮ ...

ਪੂਰੀ ਖ਼ਬਰ »

ਮਨਰੇਗਾ ਲੇਬਰ ਮੂਵਮੈਂਟ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ)-ਮਨਰੇਗਾ ਲੇਬਰ ਮੂਵਮੈਂਟ ਪੰਜਾਬ ਵਲੋਂ ਮੱਲਮਜਾਰਾ 'ਚ ਪ੍ਰਧਾਨ ਜੈ ਗੋਪਾਲ ਧੀਮਾਨ ਤੇ ਸਰੋਜ ਰਾਣੀ ਦੀ ਅਗਵਾਈ 'ਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਘੱਟੋ-ਘੱਟ ਉਜਰਤ ਇਕ ਬਹੁਤ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਖ਼ਿਲਾਫ਼ ਦੋਆਬਾ ਕਿਸਾਨ ਕਮੇਟੀ ਨੇ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ

ਮੁਕੇਰੀਆਂ, 24 ਜੂਨ (ਰਾਮਗੜ੍ਹੀਆ)-ਸੰਯੁਕਤ ਕਿਸਾਨ ਮੋਰਚਾ ਕੇਂਦਰ ਦੀ ਅਗਨੀਪਥ ਯੋਜਨਾ ਦਾ ਵਿਰੋਧ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ ਦੇ ਹੱਕ 'ਚ ਦੋਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਮੁਕੇਰੀਆਂ ਵਿਖੇ ਤਹਿਸੀਲਦਾਰ ਮੁਕੇਰੀਆਂ ਰਾਹੀਂ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਖ਼ਿਲਾਫ਼ ਮੁਲਾਜ਼ਮਾਂ ਨੇ ਕੇਂਦਰ ਦਾ ਪੁਤਲਾ ਸਾੜਿਆ

ਗੜ੍ਹਸ਼ੰਕਰ, 24 ਜੂਨ (ਧਾਲੀਵਾਲ)-ਭਾਰਤੀ ਫ਼ੌਜ 'ਚ ਭਰਤੀ ਲਈ ਕੇਂਦਰ ਸਰਕਾਰ ਵਲੋਂ ਬਣਾਈ ਨਵੀਂ ਅਗਨੀਪਥ ਯੋਜਨਾ ਦੇ ਵਿਰੋਧ 'ਚ ਇੱਥੇ ਮੁਲਾਜ਼ਮ ਜਥੇਬੰਦੀਆਂ ਵਲੋਂ ਸੜਕਾਂ 'ਤੇ ਨਿਕਲ ਕੇ ਆਪਣਾ ਰੋਸ ਜ਼ਾਹਿਰ ਕੀਤਾ ਗਿਆ | ਜੇ.ਪੀ.ਐੱਮ.ਓ. ਅਤੇ ਪੰਜਾਬ ਸੁਬਾਰਡੀਨੇਟ ...

ਪੂਰੀ ਖ਼ਬਰ »

ਡਾ. ਰਵਜੋਤ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਦੇ ਦਾਨੀ ਸੱਜਣਾਂ ਦਾ ਸਨਮਾਨ

ਬੁੱਲ੍ਹੋਵਾਲ, 24 ਜੂਨ (ਲੁਗਾਣਾ)-ਸਰਕਾਰੀ ਐਲੀਮੈਂਟਰੀ ਸਕੂਲ ਜੰਡਿਆਲਾ ਦੀ ਬੇਹਤਰੀ ਤੇ ਸੁੰਦਰਤਾ ਲਈ ਪਾਏ ਯੋਗਦਾਨ ਸਬੰਧੀ ਸਕੂਲ ਇੰਚਾਰਜ ਅਧਿਆਪਕ ਜਸਵਿੰਦਰ ਪਾਲ ਦੀ ਅਗਵਾਈ ਹੇਠ ਇੱਕ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ 'ਚ ਦਾਨੀ ਸੱਜਣਾਂ ਨੂੰ ਸਨਮਾਨਿਤ ਕਰਨ ਲਈ ...

ਪੂਰੀ ਖ਼ਬਰ »

'ਆਪ' ਸਰਕਾਰ ਨੇ 3 ਮਹੀਨਿਆਂ 'ਚ ਹੀ ਲਏ ਇਤਿਹਾਸਕ ਫ਼ੈਸਲੇ-ਪ੍ਰੋ. ਮੁਲਤਾਨੀ

ਭੰਗਾਲਾ, 24 ਜੂਨ (ਬਲਵਿੰਦਰਜੀਤ ਸਿੰਘ ਸੈਣੀ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸਿਰਫ਼ 3 ਮਹੀਨਿਆਂ 'ਚ ਹੀ ਪੰਜਾਬ ਦੇ ਲੋਕਾਂ ਦੇ ਹਿਤ 'ਚ ਅਜਿਹੇ ਫ਼ੈਸਲੇ ਲਏ ਹਨ, ਜਿਨ੍ਹਾਂ ਨੂੰ ਪੰਜਾਬ 'ਚ ਦਹਾਕਿਆਂ ਤੋਂ ਰਾਜ ਕਰ ਰਹੀਆਂ ...

ਪੂਰੀ ਖ਼ਬਰ »

ਮਾਤਾ ਚਿੰਤਪੁਰਨੀ ਰੋਡ ਨੂੰ ਠੀਕ ਕਰਵਾਉਣ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਧਾਰਮਿਕ ਤੇ ਸਮਾਜਿਕ ਸੰਸਥਾਵਾਂ ਵਲੋਂ ਮਾਤਾ ਚਿੰਤਪੁਰਨੀ ਦੇ ਮੇਲੇ ਦੀ ਸ਼ੁਰੂਆਤ ਹੋਣ ਤੋਂ ਪਹਿਲਾਂ-ਪਹਿਲਾਂ ਬੰਜਰਬਾਗ, ਚੌਹਾਲ ਰੋਡ ਨੂੰ ਠੀਕ ਕਰਵਾਉਣ ਸਬੰਧੀ ਮੰਗ ਪੱਤਰ ਡਿਪਟੀ ਕਮਿਸ਼ਨਰ ਸੰਦੀਪ ਹੰਸ ...

ਪੂਰੀ ਖ਼ਬਰ »

ਹਰਦੋਥਲਾ ਵਿਖੇ ਸਾਲਾਨਾ ਸੂਫ਼ੀ ਸੱਭਿਆਚਾਰਕ ਮੇਲਾ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਦਸੂਹਾ, 24 ਜੂਨ (ਭੁੱਲਰ)-ਅੱਜ ਦਰਬਾਰ ਏ ਔਲੀਆ ਹਜ਼ੂਰ ਅਹਿਮਦ ਸ਼ਾਹ ਸਖੀ ਦਰਬਾਰ ਹਰਦੋਥਲਾ ਵਿਖੇ ਬਾਬਾ ਮਨਜੀਤ ਸ਼ਾਹ ਗੱਦੀਨਸ਼ੀਨ ਦਰਬਾਰ ਹਰਦੋਥਲਾ ਤੇ ਮੁੱਖ ਪ੍ਰਬੰਧਕ ਤਰਸੇਮ ਸਿੰਘ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਦੋ ਰੋਜ਼ਾ ਸਾਲਾਨਾ ਸੂਫ਼ੀ ਸਭਿਆਚਾਰਕ ਮੇਲਾ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਨੇ ਵਾਰਿਸ਼ਸ਼ਾਹ ਦੇ 300 ਸਾਲਾ ਜਨਮ ਸ਼ਤਾਬਦੀ 'ਤੇ ਗੋਸ਼ਟੀ ਕਰਵਾਈ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਕੱਤਰ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਭਾਸ਼ਾ ਵਿਭਾਗ ਦਫ਼ਤਰ ਹੁਸ਼ਿਆਰਪੁਰ ਵਲੋਂ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਅੱਜੋਵਾਲ ਵਿਖੇ ਡਾ. ...

ਪੂਰੀ ਖ਼ਬਰ »

'ਵਿੱਦਿਆ ਪ੍ਰਕਾਸ਼-ਸਕੂਲ ਵਾਪਸੀ ਦਾ ਆਗ਼ਾਜ਼' ਮੁਹਿੰਮ ਤਹਿਤ ਚੇਤਨਾ ਸਮਾਗਮ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਕੂਲ ਸਿੱਖਿਆ ਤੋਂ ਵਿਰਵੇ ਰਹਿ ਗਏ ਬੱਚਿਆਂ ਨੂੰ ਮੁੜ ਸਿੱਖਿਆ ਪ੍ਰਣਾਲੀ ਨਾਲ ਜੋੜ ਕੇ ਸਿੱਖਿਅਤ ਕੀਤਾ ਜਾਣਾ ਸਮੇਂ ਦੀ ਲੋੜ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਜਿਹੇ ਬੱਚਿਆਂ ਲਈ ਆਰੰਭੀ ਵਿੱਦਿਆ ...

ਪੂਰੀ ਖ਼ਬਰ »

ਅਗਨੀਪੱਥ ਯੋਜਨਾ ਦੇ ਵਿਰੋਧ 'ਚ ਡੀ.ਸੀ. ਰਾਹੀਂ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ

ਹੁਸ਼ਿਆਰਪੁਰ, 24 ਜੂਨ (ਨਰਿੰਦਰ ਸਿੰਘ ਬੱਡਲਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਹੁਸ਼ਿਆਰਪੁਰ 'ਚ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੁਆਰਾ ਭਾਰਤੀ ਫੌਜ 'ਚ ਲਿਆਂਦੀ ਗਈ ਅਗਨੀਪੱਥ ਯੋਜਨਾ ਦੇ ਵਿਰੋਧ 'ਚ ਦੇਸ਼ ਦੇ ਰਾਸ਼ਟਰਪਤੀ ਨੂੰ ਡਿਪਟੀ ...

ਪੂਰੀ ਖ਼ਬਰ »

ਡਾ. ਰਵਜੋਤ ਦੇ ਯਤਨਾਂ ਸਦਕਾ ਢੋਲਬਾਹਾ ਰੋਡ ਵਾਲਾ ਨਾਲਾ ਹੋਵੇੇਗਾ ਪੱਕਾ-ਗਿੱਲ

ਹਰਿਆਣਾ, 24 ਜੂਨ (ਹਰਮੇਲ ਸਿੰਘ ਖੱਖ)-ਕਸਬਾ ਹਰਿਆਣਾ ਦੇ ਢੋਲਬਾਹਾ ਰੋਡ 'ਤੇ ਬਣੇ ਗੰਦੇ ਪਾਣੀ ਦੀ ਨਿਕਾਸੀ ਵਾਲੇ ਨਾਲੇ ਦੀ ਸਫਾਈ ਪਿਛਲੇ ਲੰਬੇ ਸਮੇਂ ਤੋਂ ਨਾ ਹੋਣ ਕਾਰਨ ਉਥੇ ਲੋਕਾਂ ਦਾ ਰਹਿਣਾ ਮੁਹਾਲ ਹੋ ਗਿਆ ਸੀ ਪਰ ਵਿਧਾਇਕ ਡਾ. ਰਵਜੋਤ ਸਿੰਘ ਦੇ ਯਤਨਾ ਸਦਕਾ ਇਸ ਗੰਦੇ ...

ਪੂਰੀ ਖ਼ਬਰ »

ਜ਼ਿਲ੍ਹਾ ਐਪੀਡੀਮੋਲੋਜਿਸਟ ਵਲੋਂ ਬਲਾਕ ਚੱਕੋਵਾਲ ਦੇ ਫੀਲਡ ਸਟਾਫ ਨਾਲ ਮੀਟਿੰਗ

ਬੁੱਲ੍ਹੋਵਾਲ, 24 ਜੂਨ (ਲੁਗਾਣਾ)- ਸਿਹਤ ਵਿਭਾਗ ਵਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਤੇ ਮੌਸਮੀ ਬਿਮਾਰੀਆਂ ਤੋਂ ਬਚਾਅ ਸਬੰਧੀ ਸਿਹਤ ਕਰਮਚਾਰੀਆਂ ਨੂੰ ਜਾਗਰੂਕ ਕਰਨ ਲਈ ਅਧਿਕਾਰੀਆਂ ਵਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ¢ ਇਸੇ ਸਬੰਧੀ ਡਾ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX