ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਹਾੜ ਸੰਮਤ 554

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਛੱਪੜਾਂ 'ਚ ਪਈ ਗੰਦਗੀ ਦੇ ਰਹੀ ਹੈ ਭਿਆਨਕ ਬਿਮਾਰੀਆਂ ਨੂੰ ਸੱਦਾ

ਘੁੰਮਣਾਂ, 24 ਜੂਨ (ਮਹਿੰਦਰ ਪਾਲ ਸਿੰਘ)-ਪਿੰਡ ਮੇਹਲੀਆਣਾ, ਘੁੰਮਣਾਂ ਤੇ ਹੋਰ ਕਈ ਪਿੰਡਾਂ ਦੇ ਛੱਪੜਾਂ 'ਚ ਏਨੀ ਗੰਦਗੀ ਵੱਧ ਗਈ ਹੈ ਕਿ ਪਿੰਡਾਂ ਦੇ ਲੋਕਾਂ ਨੂੰ ਸਾਫ ਸੁਥਰਾ ਵਾਤਾਵਰਨ ਨਹੀਂ ਮਿਲ ਰਿਹਾ | ਜੋ ਪਿੰਡਾਂ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਹੈ | ਛੱਪੜਾਂ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਮੱਖੀ ਮੱਛਰ ਫੈਲਦਾ ਹੈ ਤੇ ਲੋਕਾਂ ਦੇ ਘਰਾਂ 'ਚ ਸੱਪ ਵੜਦੇ ਹਨ | ਭਾਵੇਂ ਮਨਰੇਗਾ ਸਕੀਮ ਤਹਿਤ ਛੱਪੜਾਂ ਦੀ ਸਫ਼ਾਈ ਨਾਲ ਮਨਰੇਗਾ ਕਾਮਿਆਂ ਨੂੰ ਰੁਜ਼ਗਾਰ ਮਿਲਦਾ ਹੈ ਪਰ ਇਨ੍ਹਾਂ ਛੱਪੜਾਂ 'ਚ ਬੂਟੀ ਦਾ ਇਕ ਵੀ ਬੂਟਾ ਰਹਿ ਜਾਣ 'ਤੇ ਥੋੜੇ ਦਿਨਾਂ 'ਚ ਹੀ ਛੱਪੜ ਫਿਰ ਬੂਟੀ ਨਾਲ ਭਰ ਜਾਂਦੇ ਹਨ | ਪਰ ਇਸਦਾ ਢੁੱਕਵਾਂ ਉਪਰਾਲਾ ਨਾ ਹੋਣ ਕਰਕੇ ਗੰਦਗੀ ਫੈਲ ਜਾਂਦੀ ਹੈ | ਛੱਪੜਾਂ 'ਚ ਪਈ ਗੰਦਗੀ ਤੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਇਸ ਦਾ ਪਾਣੀ ਦੂਰ-ਦੂਰ ਤੱਕ ਬਦਬੂ ਮਾਰਦਾ ਹੈ | ਲੋਕਾਂ ਨੂੰ ਸਾਹ ਲੈਣਾ ਔਖਾ ਹੋ ਜਾਂਦਾ ਹੈ | ਇਹ ਅਨੇਕਾਂ ਬਿਮਾਰੀਆਂ ਨੂੰ ਸੱਦਾ ਦਿੰਦਾ ਹੈ | ਇਸ ਗੰਦਗੀ ਨਾਲ ਸਵੱਛ ਭਾਰਤ ਤਹਿਤ ਗ੍ਰਹਿਣ ਲੱਗਿਆ ਹੋਇਆ ਹੈ | ਪਿੰਡਾਂ ਦੇ ਛੱਪੜਾਂ 'ਚ ਗੰਦਗੀ ਤੇ ਸੜਕਾਂ 'ਤੇ ਪਏ ਢੇਰਾਂ ਤੋਂ ਲੱਗਣ ਵਾਲੇ ਰੋਗਾਂ 'ਚੋਂ ਜ਼ਿਆਦਾਤਰ ਡੇਂਗੂ ਬੁਖਾਰ ਤੇ ਖੁੂਨ 'ਚ ਸੈੱਲਾਂ ਦੀ ਕਮੀ ਨਾਲ ਤੇ ਹੋਰ ਅਨੇਕਾਂ ਬੀਮਾਰੀਆਂ ਨਾਲ ਲੋਕ ਪੀੜਤ ਹਨ | ਸਰਕਾਰੀ ਹਸਪਤਾਲਾਂ 'ਚ ਜਿੰਨੀਆਂ ਸਿਹਤ ਸਹੂਲਤਾਂ ਹੋਣੀਆਂ ਚਾਹੀਦੀਆਂ ਹਨ, ਉਹ ਨਾ ਹੋਣ ਕਰਕੇ ਵੀ ਲੋਕਾਂ ਨੂੰ ਪ੍ਰਾਈਵੇਟ ਹਸਪਤਾਲ 'ਚ ਮਹਿੰਗਾ ਇਲਾਜ ਕਰਵਾਉਣ ਲਈ ਮਜਬੂਰ ਹੋਣਾ ਪੈਂਦਾ ਹੈ | ਜੇਕਰ ਸਵੱਛ ਭਾਰਤ ਦੀ ਲਹਿਰ ਨੂੰ ਅਮਲ਼ੀ ਜਾਮਾ ਪਹਿਨਾਇਆ ਜਾਵੇ ਤਾਂ ਛੱਪੜਾਂ 'ਚ ਪਈ ਗੰਦਗੀ, ਸੜਕਾਂ 'ਤੇ ਲੱਗੇ ਕੂੜੇ ਦੇ ਢੇਰ, ਤੇ ਗੰਦੇ ਪਾਣੀ ਦੇ ਨਿਕਾਸ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ | ਦੇਸ਼ ਦੀ ਤਰੱਕੀ ਲਈ ਨਾਗਰਿਕਾਂ ਦੀ ਚੰਗੀ ਸਿਹਤ ਹੋਣੀ ਜਰੂਰੀ ਹੈ | ਪਿੰਡਾਂ ਦੇ ਲੋਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਾਫ਼ ਸੁਥਰਾ ਵਾਤਾਵਰਨ ਦੇਣ ਲਈ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ |
ਕੀ ਕਹਿਣਾ ਹੈ ਪਿੰਡ ਵਾਸੀਆਂ ਦਾ?
ਪਿੰਡ ਮੇਹਲੀਆਣਾ ਤੇ ਘੁੰਮਣਾਂ ਦੇ ਵਾਸੀਆਂ ਦਾ ਕਹਿਣਾ ਹੈ ਕਿ ਬਰਸਾਤੀ ਦਿਨਾਂ 'ਚ ਇਨ੍ਹਾਂ ਛੱਪੜਾਂ ਦਾ ਪਾਣੀ ਬਹੁਤ ਵੱਧ ਜਾਂਦਾ ਹੈ ਜੋ ਕਿ ਨਾਲ ਲੱਗਦੇ ਖੇਤਾਂ 'ਚ ਜਾਣ ਲੱਗਦਾ ਹੈ ਤੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਛੱਪੜਾਂ ਦੇ ਗੰਦੇ ਪਾਣੀ ਦਾ ਨਿਕਾਸ ਕਰਕੇ ਛੱਪੜਾਂ ਦੀ ਠੀਕ ਢੰਗ ਨਾਲ ਵਰਤੋਂ ਕਰਕੇ ਉਸ ਵਿਚ ਇਹੋ ਜਿਹੇ ਪਲਾਂਟ ਲਗਾਏ ਜਾਣ ਜਿਸ ਨਾਲ ਛੱਪੜਾਂ 'ਚ ਗੰਦਗੀ ਨਾ ਫੈਲ ਸਕੇ | ਲੋਕਾਂ ਨੂੰ ਸਾਫ ਸੁਥਰਾ ਵਾਤਾਵਰਨ ਮੁਹੱਈਆ ਕਰਾਉਣ ਲਈ ਛੱਪੜਾਂ ਦੇ ਕਿਨਾਰਿਆਂ 'ਤੇ ਲੱਗੇ ਗੰਦਗੀ ਦੇ ਢੇਰਾਂ ਨੂੰ ਸੁੱਟਣ ਤੇ ਸਫਾਈ ਲਈ ਢੁੱਕਵੇ ਉਪਰਾਲੇ ਕੀਤੇ ਜਾਣ ਤਾਂ ਜੋ ਪਿੰਡਾਂ 'ਚ ਗੰਦਗੀ ਨਾ ਫੈਲ ਸਕੇ ਤੇ ਪਿੰਡ ਵਾਸੀਆਂ ਨੂੰ ਸਾਫ-ਸੁਥਰਾ ਵਾਤਾਵਰਨ ਮਿਲ ਸਕੇ |

ਨਹਿਰੀ ਵਿਭਾਗ ਵਲੋਂ ਬਣਾਈ ਪੁਲੀ ਦੀ ਰੇਲਿੰਗ ਟੁੱਟੀ

ਪੋਜੇਵਾਲ ਸਰਾਂ, 24 ਜੂਨ (ਨਵਾਂਗਰਾਈਾ)-ਪਿੰਡ ਚਾਂਦਪੁਰ ਰੁੜਕੀ ਵਿਖੇ ਪਿੰਡ ਨੂੰ ਆ ਰਹੀ ਸੜਕ 'ਤੇ ਜੋ ਪੁਲੀ ਬਣੀ ਹੋਈ ਹੈ, ਉਹ ਦੋਨੋਂ ਪਾਸੇ ਤੋਂ ਟੱਟੀ ਹੋਈ ਹੈ ਤੇ ਛੋਟੀ ਵੀ ਹੈ ਜਿਸ ਕਾਰਨ ਇਸ ਪੁਲੀ 'ਤੇ ਰੋਜ਼ਾਨਾ ਹਾਦਸੇ ਹੋ ਰਹੇ ਹਨ | ਜਦ ਕਿ ਇਹ ਸੜਕ 18 ਫੁੱਟ ਚੌੜੀ ਹੈ ਤੇ ...

ਪੂਰੀ ਖ਼ਬਰ »

ਡੀ.ਸੀ.ਐਮ. ਇੰਜੀਨੀਅਰਿੰਗ ਪ੍ਰੋਡੈਕਟ ਫ਼ੈਕਟਰੀ ਆਸਰੋਂ ਨੂੰ ਚਾਲੂ ਕਰਾਉਣ ਲਈ ਵਫ਼ਦ ਖੰਨਾ ਨੂੰ ਮਿਲਿਆ

ਬਲਾਚੌਰ, 24 ਜੂਨ (ਦੀਦਾਰ ਸਿੰਘ ਬਲਾਚੌਰੀਆ)-ਉੱਪ ਮੰਡਲ ਬਲਾਚੌਰ ਦੇ ਆਸਰੋਂ ਕਸਬੇ 'ਚ ਪੈਂਦੀ ਡੀ.ਸੀ.ਐਮ. ਇੰਜੀ: ਪ੍ਰੋਡੈਕਟ ਫ਼ੈਕਟਰੀ ਜਿੱਥੇ ਹਜ਼ਾਰਾਂ ਲੋਕਾਂ ਨੂੰ ਰੁਜ਼ਗਾਰ ਮਿਲਦਾ ਸੀ ਤੇ ਉਨ੍ਹਾਂ ਨਾਲ ਹਜ਼ਾਰਾਂ ਪਰਿਵਾਰਾਂ ਦਾ ਗੁਜ਼ਾਰਾ ਚੱਲਦਾ ਸੀ, ਪਿਛਲੇ ਸਮੇਂ ...

ਪੂਰੀ ਖ਼ਬਰ »

ਐਨ. ਆਰ. ਆਈ. ਵੀਰਾਂ ਵਲੋਂ ਸਮਾਰਟ ਸਕੂਲ ਨੂੰ ਇੱਕ ਲੱਖ ਰੁਪਏ ਦੀ ਰਾਸ਼ੀ ਭੇਟ

ਬੰਗਾ, 24 ਜੂਨ (ਜਸਬੀਰ ਸਿੰਘ ਨੂਰਪੁਰ)-ਵਿਧਾਨ ਸਭਾ ਹਲਕਾ ਬੰਗਾ ਦੇ ਇਤਿਹਾਸਕ ਪਿੰਡ ਖਾਨਖਾਨਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਹੈੱਡਮਾਸਟਰ ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਖਾਨਖਾਨਾ ਪਿੰਡ ਦੇ ਐਨ. ਆਰ. ਆਈ ਚਰਨਜੀਤ ਧੀਰ (ਚੰਨੀ) ਸਪੁੱਤਰ ਹਰਬੰਸ ...

ਪੂਰੀ ਖ਼ਬਰ »

ਨਗਰ ਕੌਂਸਲ ਸਫ਼ਾਈ ਕਰਮਚਾਰੀਆਂ ਵਲੋਂ ਧਰਨਾ

ਰਾਹੋਂ, 24 ਜੂਨ (ਬਲਬੀਰ ਸਿੰਘ ਰੂਬੀ)-ਸਥਾਨਕ ਨਗਰ ਕੌਂਸਲ ਕਰਮਚਾਰੀਆਂ ਨੇ ਸਵੇਰੇ ਕੰਮ ਤੋਂ ਹੜਤਾਲ ਕਰਕੇ ਨਗਰ ਕੌਂਸਲ ਦੇ ਅੰਦਰ ਹੀ ਧਰਨਾ ਲਗਾ ਦਿੱਤਾ | ਇਕੱਠੇ ਹੋਏ ਸਫ਼ਾਈ ਕਰਮਚਾਰੀਆਂ ਨੇ ਮੰਗ ਕੀਤੀ ਕਿ ਜਿੰਨਾ ਸਮਾਂ ਪਿਛਲੇ ਸਮੇਂ ਦੌਰਾਨ ਨਗਰ ਕੌਂਸਲ ਵਲੋਂ ਕੱਢੇ ...

ਪੂਰੀ ਖ਼ਬਰ »

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਸਲੱਮ ਏਰੀਆ ਤੇ ਸਕੂਲ ਛੱਡਣ ਵਾਲੇ ਬੱਚਿਆਂ ਦਾ ਸਰਵੇਖਣ ਸ਼ੁਰੂ

ਨਵਾਂਸ਼ਹਿਰ, 24 ਜੂਨ (ਗੁਰਬਖਸ਼ ਸਿੰਘ ਮਹੇ)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੋਂ ਗਰੀਬ ਬਸਤੀਆਂ ਤੇ ਸਕੂਲ ਛੱਡ ਚੁੱਕੇ ਬੱਚਿਆਂ ਨੂੰ ਮੁੜ ਤੋਂ ਸਿੱਖਿਆ ਨਾਲ ਜੋੜ ਕੇ ਉਨ੍ਹਾਂ ਦਾ ਭਵਿੱਖ ਬਣਾਉਣ ਲਈ ਜਲਦ ਹੀ ਸ਼ੁਰੂ ਕੀਤੀ ਜਾ ਰਹੀ ਯੋਜਨਾ ...

ਪੂਰੀ ਖ਼ਬਰ »

ਬਿਮਾਰੀ ਨਾਲ 5 ਗਾਵਾਂ ਦੀ ਮੌਤ

ਭੱਦੀ, 24 ਜੂਨ (ਨਰੇਸ਼ ਧੌਲ)-ਇਲਾਕੇ ਅੰਦਰ ਪੈਂਦੇ ਪਿੰਡ ਰਾਜੂ ਮਾਜਰਾ ਵਿਖੇ ਪਸ਼ੂਆਂ ਨੂੰ ਹੋਣ ਵਾਲੀ ਧੱਫੜੀਆਂ ਨਾਂਅ ਦੀ ਬਿਮਾਰੀ ਨੇ ਜ਼ੋਰ ਫੜਿਆ ਹੋਇਆ ਹੈ ਜਿਸ ਦੇ ਫਲਸਰੂਪ ਕਈ ਪਸ਼ੂਆਂ ਦੇ ਮਰਨ ਦੀ ਖ਼ਬਰ ਹੈ | ਇਸ ਸਬੰਧੀ ਸ਼ਾਮ ਲਾਲ, ਹਰਚਰਨ ਸਿੰਘ ਭਾਟੀਆ, ਹੁਸਨ ਚੰਦ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ ਪ੍ਰਦਰਸ਼ਨ

ਬਲਾਚੌਰ, 24 ਜੂਨ (ਦੀਦਾਰ ਸਿੰਘ ਬਲਾਚੌਰੀਆ)-ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦੇ ਵਿਰੋਧ 'ਚ ਕਨਵੀਨਰ ਰਾਣਾ ਕਰਨ ਸਿੰਘ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚਾ, ਨੌਜਵਾਨ ਤੇ ਵਿਦਿਆਰਥੀ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਇਸ ਯੋਜਨਾ ਨੂੰ ਵਾਪਸ ਲੈਣ ਦੀ ...

ਪੂਰੀ ਖ਼ਬਰ »

ਪਿਸਤੌਲ ਦਿਖਾ ਕੇ ਮੋਟਰਸਾਈਕਲ ਤੇ ਨਕਦੀ ਖੋਹੀ-ਮਾਮਲਾ ਦਰਜ

ਮਜਾਰੀ/ਸਾਹਿਬਾ, 24 ਜੂਨ (ਨਿਰਮਲਜੀਤ ਸਿੰਘ ਚਾਹਲ)-ਬੀਤੀ ਰਾਤ ਪਿੰਡ ਸਜਾਵਲਪੁਰ ਤੋਂ ਅੱਗੇ ਗੁੱਲਪੁਰ ਟੀ ਪੁਆਇੰਟ 'ਤੇ ਦੋ ਮੋਟਰਸਾਈਕਲਾਂ 'ਤੇ ਸਵਾਰ 4 ਲੁਟੇਰਿਆਂ ਵਲੋਂ ਇਕ ਮੋਟਰਸਾਈਕਲ ਸਵਾਰਾਂ ਕੋਲੋਂ ਨਕਦੀ ਤੇ ਮੋਟਰਸਾਈਕਲ ਖੋਹਣ ਦੀ ਖ਼ਬਰ ਹੈ | ਥਾਣਾ ਸਦਰ ਬਲਾਚੌਰ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਅਗਨੀਪਥ ਯੋਜਨਾ ਵਿਰੱੁਧ ਮੁਜ਼ਾਹਰਾ

ਨਵਾਂਸ਼ਹਿਰ, 24 ਜੂਨ (ਗੁਰਬਖਸ਼ ਸਿੰਘ ਮਹੇ)- ਅੱਜ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਡਿਪਟੀ ਕਮਿਸ਼ਨਰ ਰਾਹੀਂ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਦੇ ਕੇ ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਰੱਦ ਕਰਨ ਦੀ ਮੰਗ ਕਰਦਿਆਂ ਰੋਹ ...

ਪੂਰੀ ਖ਼ਬਰ »

ਉਸਾਰੀ ਕਿਰਤੀ ਲਾਭਪਾਤਰੀ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਲਈ ਨੇੜਲੇ ਸੇਵਾ ਕੇਂਦਰਾਂ 'ਤੇ ਸੰਪਰਕ ਕਰਨ-ਸਹਾਇਕ ਕਮਿਸ਼ਨਰ

ਨਵਾਂਸ਼ਹਿਰ, 24 ਜੂਨ (ਗੁਰਬਖਸ਼ ਸਿੰਘ ਮਹੇ)-ਸਹਾਇਕ ਕਮਿਸ਼ਨਰ (ਜ) ਦੀਪਾਂਕਰ ਗਰਗ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਾਲ ਸਬੰਧਤ ਸਾਰੇ ਉਸਾਰੀ ਕਿਰਤੀਆਂ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਅਧੀਨ ਲਾਭਪਾਤਰੀ ਵਜੋਂ ਰਜਿਸਟਰਡ ...

ਪੂਰੀ ਖ਼ਬਰ »

ਅਗਨੀਵੀਰ ਦੀਆਂ ਅਸਾਮੀਆਂ (ਕੇਵਲ ਮਰਦਾਂ) ਲਈ 5 ਤੱਕ ਕੀਤੀ ਜਾ ਸਕੇਗੀ ਆਨਲਾਈਨ ਰਜਿਸਟ੍ਰੇਸ਼ਨ

ਨਵਾਂਸ਼ਹਿਰ, 24 ਜੂਨ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ, ਸੰਜੀਵ ਕੁਮਾਰ ਪਾਸੋਂ ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਹਵਾਈ ਫ਼ੌਜ 'ਚ ਅਗਨੀਵੀਰ ਸਕੀਮ ਅਧੀਨ ਅਗਨੀਵੀਰ ਦੀਆਂ ਅਸਾਮੀਆਂ (ਕੇਵਲ ਮਰਦਾਂ) ਲਈ ਆਨਲਾਈਨ ਫਾਰਮ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਦਾ ਫ਼ੈਸਲਾ ਵਾਪਸ ਲਵੇ ਕੇਂਦਰ ਸਰਕਾਰ-ਮੇਹਲੀ

ਬਹਿਰਾਮ, 24 ਜੂਨ (ਨਛੱਤਰ ਸਿੰਘ ਬਹਿਰਾਮ)-ਕੇਂਦਰ ਸਰਕਾਰ ਨੇ ਪਿਛਲੇ ਦਿਨੀ ਨੌਜਵਾਨਾਂ ਨੂੰ ਨੌਕਰੀ ਦੇਣ ਲਈ ਜੋ ਅਗਨੀਪੱ ਯੋਜਨਾ ਲਿਆਂਦੀ ਹੈ, ਬਹੁਤ ਮੰਦਭਾਗੀ ਹੈ | ਸਰਕਾਰ ਇਸ ਯੋਜਨਾ ਨੂੰ ਤੁਰੰਤ ਵਾਪਸ ਲਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਨਵੀਆਂ ਸੜਕਾਂ ਬਣਾ ਕੇ ਪ੍ਰੀਮਿਕਸ ਪਾਉਣੀ ਭੁੱਲਿਆ ਪੰਜਾਬ ਮੰਡੀ ਬੋਰਡ

ਮਜਾਰੀ/ਸਾਹਿਬਾ, 24 ਜੂਨ (ਨਿਰਮਲਜੀਤ ਸਿੰਘ ਚਾਹਲ)-ਮਜਾਰੀ ਖੇਤਰ 'ਚ ਪਿਛਲੀ ਕਾਂਗਰਸ ਸਰਕਾਰ ਦੇ ਸਾਬਕਾ ਵਿਧਾਇਕ ਚੌ: ਦਰਸ਼ਨ ਲਾਲ ਮੰਗੂਪੁਰ ਦੇ ਯਤਨਾਂ ਸਦਕਾ ਪਿੰਡਾਂ ਦੇ ਲੋਕਾਂ ਨੂੰ ਵਧੀਆ ਸਹੂਲਤ ਦੇਣ ਲਈ ਕੁਝ ਨਵੀਆਂ ਸੜਕਾਂ ਜਿਨ੍ਹਾਂ 'ਚ ਸਿੰਬਲ ਮਜਾਰਾ ਤੋਂ ਰੁੜਕੀ ...

ਪੂਰੀ ਖ਼ਬਰ »

ਚੋਰ ਗਰੋਹ ਨੇ ਰਾਤ ਸਮੇਂ ਦੁਕਾਨ 'ਚੋਂ ਕੀਤੇ 15 ਲੱਖ ਦੇ ਟਾਇਰ ਚੋਰੀ

ਨਵਾਂਸ਼ਹਿਰ, 24 ਜੂਨ (ਗੁਰਬਖਸ਼ ਸਿੰਘ ਮਹੇ)- ਬੀਤੀ ਰਾਤ ਇਕ ਦੁਕਾਨ 'ਚੋਂ ਕਿਸੇ ਚੋਰ ਗਿਰੋਹ ਦੇ ਮੈਂਬਰਾਂ ਵਲੋਂ ਦੁਕਾਨ ਦੇ ਸ਼ਟਰ ਦੀਆਂ ਕੁੰਡੀਆਂ ਤੋੜ ਕੇ ਕਰੀਬ 15 ਲੱਖ ਦੀ ਕੀਮਤ ਦੇ ਟਾਇਰ ਤੇ ਵੀਲ੍ਹ ਚੋਰੀ ਕਰਨ ਦੀ ਖ਼ਬਰ ਹੈ | ਇਸ ਮਾਮਲੇ ਨੂੰ ਲੈ ਕੇ ਭਰੇ ਮਨ ਨਾਲ ਦੁਕਾਨ ...

ਪੂਰੀ ਖ਼ਬਰ »

ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਢਾਹਾਂ ਕਲੇਰਾਂ ਵਲੋਂ ਸਥਾਪਨਾ ਦਿਵਸ ਮਨਾਇਆ

ਬੰਗਾ, 24 ਜੂਨ (ਜਸਬੀਰ ਸਿੰਘ ਨੂਰਪੁਰ)-ਪੰਜਾਬ ਐਂਡ ਸਿੰਧ ਬੈਂਕ ਢਾਹਾਂ ਕਲੇਰਾਂ ਵਿਖੇ ਬੈਂਕ ਦਾ 115ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਸੀਨੀਅਰ ਮੈਨੇਜਰ ਪ੍ਰਸ਼ੋਤਮ ਬੰਗਾ ਨੇ ਬੈਂਕ ਦੀ ਸਥਾਪਨਾ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਐਂਡ ਸਿੰਧ ਬੈਂਕ ਨੂੰ 1908 'ਚ ਭਾਈ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਲੱਬ ਦੇ ਖਿਡਾਰੀਆਂ ਦਾ ਸਰਹਾਲ ਵਲੋਂ ਸਨਮਾਨ

ਬੰਗਾ, 24 ਜੂਨ (ਜਸਬੀਰ ਸਿੰਘ ਨੂਰਪੁਰ)-ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸਰਹਾਲ ਕਾਜੀਆਂ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵਲੋਂ ਕੋਚ ਹਰਦੀਪ ਸਿੰਘ ਦੀ ਅਗਵਾਈ 'ਚ ਤਿਆਰ ਕੀਤੀਆਂ ਕਬੱਡੀ ਦੀਆਂ ਦੋ ਟੀਮਾਂ ਦੇ ਖਿਡਾਰੀਆਂ ਦਾ ਵਿਸ਼ੇਸ਼ ਤੌਰ 'ਤੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਬੱਚਿਆਂ 'ਚ ਕਿਤਾਬਾਂ ਪੜ੍ਹਨ ਦੀ ਰੁਚੀ ਪੈਦਾ ਕਰਨੀ ਜ਼ਰੂਰੀ-ਪਿ੍ੰ. ਭਾਰਦਵਾਜ

ਔੜ, 24 ਜੂਨ (ਜਰਨੈਲ ਸਿੰਘ ਖੁਰਦ)-ਚੰਗੇ ਸਮਾਜ ਦੀ ਸਿਰਜਣਾ ਕਰਨ ਲਈ ਬੱਚਿਆ 'ਚ ਕਿਤਾਬਾਂ ਪੜ੍ਹਨ ਦੀ ਰੁਚੀ ਪੈਦਾ ਕਰਨੀ ਬਹੁਤ ਜ਼ਰੂਰੀ ਹੈ | ਇਸ ਟੀਚੇ ਦੀ ਪ੍ਰਾਪਤੀ ਲਈ ਸਕੂਲ 'ਚ ਲਾਇਬ੍ਰੇਰੀ ਦਾ ਹੋਣਾ ਬਹੁਤ ਜ਼ਰੂਰੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿ੍ੰ.ਰਾਜਨ ...

ਪੂਰੀ ਖ਼ਬਰ »

ਦਾਤਾ ਪੰਜ ਪੀਰ ਦਰਬਾਰ ਹੀਉਂ ਵਿਖੇ ਮੇਲਾ ਕਰਵਾਇਆ

ਬੰਗਾ, 24 ਜੂਨ (ਜਸਬੀਰ ਸਿੰਘ ਨੂਰਪੁਰ)-ਗ੍ਰਾਮ ਪੰਚਾਇਤ ਇਲਾਕੇ ਦੀ ਸੰਗਤ ਤੇ ਐਨ. ਆਰ ਆਈਜ਼ ਦੇ ਸਹਿਯੋਗ ਨਾਲ ਦਾਤਾ ਪੰਜ ਪੀਰ ਦਰਬਾਰ ਹੀਉਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮੇਲਾ ਧੂਮਧਾਮ ਨਾਲ ਕਰਵਾਇਆ ਗਿਆ | ਚਿਰਾਗ ਰੌਸ਼ਨ ਉਪਰੰਤ ਕਵਾਲ ਪਾਰਟੀਆਂ ਨੇ ਮੇਲੇ ਨੂੰ ...

ਪੂਰੀ ਖ਼ਬਰ »

ਤਾਇਕਵਾਂਡੋ ਸੰਬੰਧੀ ਕੈਂਪ ਅੱਜ ਤੋਂ

ਬੰਗਾ, 24 ਜੂਨ (ਕਰਮ ਲਧਾਣਾ)-ਪੰਜਾਬ ਤਾਇਕਵਾਂਡੋ ਐਸੋਸੀਏਸ਼ਨ ਵਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਤਾਇਕਵਾਂਡੋ ਐਸੋਸੀਏਸ਼ਨ ਦੇ ਸਹਿਯੋਗ ਨਾਲ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ 6 ਰੋਜ਼ਾ ਤਾਇਕਵਾਂਡੋ ਕੈਂਪ 25 ਜੂਨ ਤੋਂ 30 ਜੂਨ ਤੱਕ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਐਸ. ਆਈ. ਮਹਿੰਦਰ ਸਿੰਘ ਨੇ ਥਾਣਾ ਮੁਖੀ ਦਾ ਅਹੁਦਾ ਸੰਭਾਲਿਆ

ਮੁਕੰਦਪੁਰ, 24 ਜੂਨ (ਅਮਰੀਕ ਸਿੰਘ ਢੀਂਡਸਾ)-ਐਸ. ਐਸ. ਪੀ ਸੰਦੀਪ ਸ਼ਰਮਾ ਪੀ. ਪੀ. ਐਸ ਵਲੋਂ ਪ੍ਰਸ਼ਾਸਨਿਕ ਬਦਲਾਅ ਤਹਿਤ ਸਬ ਇੰਸਪੈਕਟਰ ਮਹਿੰਦਰ ਸਿੰਘ ਨੂੰ ਸਬ ਡਵੀਜ਼ਨ ਬੰਗਾ ਅਧੀਨ ਆਉਂਦੇ ਥਾਣਾ ਮੁਕੰਦਪੁਰ ਦੇ ਬਤੌਰ ਥਾਣਾ ਮੁਖੀ ਵਜੋਂ ਆਰਡਰ ਕੀਤੇ ਜਾਣ ਦੀ ਤਾਮੀਲ ...

ਪੂਰੀ ਖ਼ਬਰ »

ਐਲ. ਆਈ. ਸੀ. ਵਲੋਂ ਏਜੰਸੀ ਧਾਰਕਾਂ ਦਾ ਸਨਮਾਨ

ਬੰਗਾ, 24 ਜੂਨ (ਜਸਬੀਰ ਸਿੰਘ ਨੂਰਪੁਰ)-ਭਾਰਤੀ ਜੀਵਨ ਬੀਮਾ ਨਿਗਮ ਵਲੋਂ ਆਪਣੇ ਏਜੰਸੀ ਧਾਰਕਾਂ ਦਾ ਵਧੀਆ ਕਾਰਗੁਜ਼ਾਰੀ ਲਈ ਯਾਦਗਾਰੀ ਮੋਮੈਂਟੋ ਦੇ ਕੇ ਸਨਮਾਨ ਕੀਤਾ ਗਿਆ | ਸਨਮਾਨ ਹਾਸਲ ਕਰਨ ਵਾਲਿਆਂ 'ਚ ਜਸਵੰਤ ਕੁਮਾਰ ਸੋਨੂੰ, ਹਰਵਿੰਦਰ ਕੌਰ, ਚੰਦਰ ਮੋਹਣ, ਚਰਨਜੀਤ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਦੀ ਮੀਟਿੰਗ

ਬੰਗਾ, 24 ਜੂਨ (ਕਰਮ ਲਧਾਣਾ)- ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਦੀ ਜਨਰਲ ਬਾਡੀ ਦੀ ਮੀਟਿੰਗ ਗੁਰੂ ਨਾਨਕ ਕੋਲਡ ਸਟੋਰੇਜ਼ ਬੰਗਾ ਵਿਖੇ ਲਾਇਨ ਕਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਉਚੇਚੇ ਤੌਰ 'ਤੇ ਲਾਇਨ ਦਲਵੀਰ ਚੰਦ ਰਿਟਾਇਰਡ ਕਾਨੂੰਗੋ ਨੂੰ ਲਾਇਨਜ਼ ...

ਪੂਰੀ ਖ਼ਬਰ »

ਭੀਣ ਮੇਲੇ ਸੰਬੰਧੀ ਪੋਸਟਰ ਜਾਰੀ

ਮੱਲਪੁਰ ਅੜਕਾਂ, 24 ਜੂਨ (ਮਨਜੀਤ ਸਿੰਘ ਜੱਬੋਵਾਲ)-ਪਿੰਡ ਭੀਣ ਦੇ ਲੱਖ ਦਾਤਾ ਦਰਬਾਰ ਵਿਖੇ ਸਲਾਨਾ ਜੋੜ ਮੇਲਾ 29 ਤੇ 30 ਜੂਨ ਨੂੰ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ | ਇਸ ਮੌਕੇ 'ਤੇ ਗੱਦੀਨਸ਼ੀਨ ਸੂਫੀ ਦਰਗਾਹ ਦੇ ਵਾਇਸ ਪ੍ਰਧਾਨ ਬਾਬਾ ਮਦਨ ਸ਼ਾਹ ਨੇ ...

ਪੂਰੀ ਖ਼ਬਰ »

ਤਲਵੰਡੀ ਜੱਟਾਂ 'ਚ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ

ਬਹਿਰਾਮ, 24 ਜੂਨ (ਸਰਬਜੀਤ ਸਿੰਘ ਚੱਕਰਾਮੂੰ)-ਧਾਰਮਿਕ ਅਸਥਾਨ ਦਰਬਾਰ ਬਾਬਾ ਈਸ਼ਰ ਦਾਸ ਜੀ ਪਿੰਡ ਤਲਵੰਡੀ ਜੱਟਾਂ ਵਿਖੇ ਪ੍ਰਬੰਧਕ ਕਮੇਟੀ ਵਲੋਂ ਐਨ. ਆਰ. ਆਈ ਵੀਰਾਂ ਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਦੋ ਦਿਨਾਂ ਸਲਾਨਾ ਮੇਲਾ ਕਰਵਾਇਆ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਈਸ਼ਵਰ ਦੀ ਅਪਾਰ ਕਿਰਪਾ ਸਦਕਾ ਹੀ ਜੀਵ ਨੂੰ ਮਨੁੱਖਾ ਜਨਮ ਪ੍ਰਾਪਤ ਹੁੰਦੈ-ਬਾਬਾ ਬਲਜਿੰਦਰ ਸਿੰਘ, ਆਚਾਰੀਆ ਨਮਰਤਾ ਨੰਦ

ਭੱਦੀ, 24 ਜੂਨ (ਨਰੇਸ਼ ਧੌਲ)-ਈਸ਼ਵਰ ਦੀ ਅਪਾਰ ਕਿਰਪਾ ਸਦਕਾ ਹੀ ਜੀਵ ਨੂੰ ਮਨੁੱਖਾ ਜਨਮ ਪ੍ਰਾਪਤ ਹੁੰਦਾ ਹੈ ਜਿਸ 'ਚ ਵੱਧ ਤੋਂ ਵੱਧ ਸੇਵਾ ਸਿਮਰਨ ਕਰਕੇ ਹਰ ਮਨੁੱਖ ਮੋਕਸ਼ ਦੀ ਪ੍ਰਾਪਤੀ ਕਰ ਸਕਦਾ ਹੈ | ਇਹ ਪ੍ਰਵਚਨ ਸੰਤ ਬਾਬ ਬਲਜਿੰਦਰ ਸਿੰਘ ਤੇ ਆਚਾਰੀਆ ਨਮਰਤਾ ਨੰਦ ਭੂਰੀ ...

ਪੂਰੀ ਖ਼ਬਰ »

ਪੰਜਾਬ ਐਂਡ ਸਿੰਧ ਬੈਂਕ ਦਾ ਸਥਾਪਨਾ ਦਿਵਸ ਮਨਾਇਆ

ਉੜਾਪੜ/ਲਸਾੜਾ, 24 ਜੂਨ (ਲਖਵੀਰ ਸਿੰਘ ਖੁਰਦ)- ਪੰਜਾਬ ਐਂਡ ਸਿੰਧ ਬੈਂਕ ਦੀ ਚੱਕਦਾਨਾ ਬ੍ਰਾਂਚ ਵਲੋਂ ਬੈਂਕ ਦਾ 115ਵਾਂ ਸਥਾਪਨਾ ਦਿਵਸ ਜ਼ੋਨਲ ਮੈਨੇਜਰ ਅਨਿਲ ਰਾਵਤ ਤੇ ਬ੍ਰਾਂਚ ਮੈਨੇਜਰ ਪ੍ਰਭਜੀਤ ਸਿੰਘ ਚਾਵਲਾ ਦੀ ਅਗ੍ਹਵਾਈ ਹੇਠ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ | ਬੈਂਕ ...

ਪੂਰੀ ਖ਼ਬਰ »

ਪੁਰਾਤਨ ਤੇ ਰਵਾਇਤੀ ਰਾਗ ਤੂੰਬਾ-ਅਲਗੋਜੇ ਨੇ ਬਾਬਾ ਬੁੱਲਣ ਸ਼ਾਹ ਦੇ ਮੇਲੇ ਦੌਰਾਨ ਸਰੋਤੇ ਕੀਲੇ

ਮੁਕੰਦਪੁਰ, 24 ਜੂਨ (ਅਮਰੀਕ ਸਿੰਘ ਢੀਂਡਸਾ)-ਪਿੰਡ ਰਹਿਪਾ ਵਿਖੇ ਬਾਬਾ ਬੁੱਲਣ ਸ਼ਾਹ ਦੇ ਸਾਲਾਨਾ ਜੋੜ ਮੇਲੇ 'ਤੇ ਸੰਗਤਾਂ ਦੂਰੋਂ-ਦੂਰੋਂ ਆ ਕੇ ਇਕੱਤਰ ਹੋਈਆਂ | ਦਰਬਾਰ 'ਤੇ ਚਾਦਰ ਚੜ੍ਹਾਉਣ ਦੀ ਰਸਮ ਉਪਰੰਤ ਹਰ ਸਾਲ ਦੀ ਤਰ੍ਹਾਂ ਰਵਾਇਤੀ ਰਾਗ ਤੂੰਬਾ-ਅਲਗੋਜ਼ੇ ਵਾਲੇ ...

ਪੂਰੀ ਖ਼ਬਰ »

ਪੀਰ ਮੀਆਂ ਸ਼ਾਹ ਮਦਾਰ ਦੀ ਯਾਦ 'ਚ ਧਾਰਮਿਕ ਸਮਾਗਮ

ਸੰਧਵਾਂ, 24 ਜੂਨ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਪੀਰ ਦਾਤਾ ਮੀਆਂ ਸ਼ਾਹ ਮਦਾਰ ਦੀ ਯਾਦ 'ਚ ਦੇਸ ਰਾਜ ਹੀਰਾ ਯੂ. ਕੇ, ਭਜਨ ਦਾਸ ਹੀਰਾ ਯੂ. ਕੇ, ਦਿਲਬਾਗ ਹੀਰਾ ਯੂ. ਕੇ, ਰਾਮ ਲਾਲ ਹੀਰਾ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੇਵਾਦਾਰ ਨਰੇਸ਼ ਕੁਮਾਰ ਹੀਰਾ ਦੀ ਅਗਵਾਈ ...

ਪੂਰੀ ਖ਼ਬਰ »

ਅਗਨੀਪਥ ਸਕੀਮ ਵਿਰੁੱਧ ਸੀ. ਪੀ. ਆਈ (ਐਮ) ਵਲੋਂ ਰਾਸ਼ਟਰਪਤੀ ਨੂੰ ਮੰਗ ਪੱਤਰ

ਬੰਗਾ, 24 ਜੂਨ (ਕਰਮ ਲਧਾਣਾ)-ਸੀ. ਪੀ. ਆਈ. ਐਮ ਦੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਰਾਮ ਸਿੰਘ ਨੂਰਪੁਰੀ ਨੇ ਸੰਯੁਕਤ ਮੋਰਚਾ ਤੇ ਜਨਤਕ ਜਥੇਬੰਦੀਆਂ ਵਲੋਂ 'ਅਗਨੀਪਥ' ਸਕੀਮ ਦੇ ਵਿਰੋਧ 'ਚ ਦੇਸ਼ ਭਰ 'ਚ ਰੋਸ ਪ੍ਰਦਰਸ਼ਨ ਕਰਕੇ ਲੋਕਲ ਐਸ. ਡੀ. ਐਮਜ਼ ਰਾਹੀਂ ਤੇ ਡਿਪਟੀ ...

ਪੂਰੀ ਖ਼ਬਰ »

ਝੋਨਾ ਲਗਾਉਣ ਲਈ ਮਜ਼ਦੂਰਾਂ ਦੀ ਘਾਟ ਨੇ ਵਧਾਈਆਂ ਕਿਸਾਨਾਂ ਦੀਆਂ ਚਿੰਤਾਵਾਂ

ਮੁਕੰਦਪੁਰ, 24 ਜੂਨ (ਅਮਰੀਕ ਸਿੰਘ ਢੀਂਡਸਾ)-ਪੰਜਾਬ 'ਚ 14 ਤਰੀਕ ਤੋਂ ਝੋਨੇ ਦੀ ਲਵਾਈ ਸ਼ੁਰੂ ਹੋ ਚੁੱਕੀ ਹੈ ਤੇ ਸਰਕਾਰ ਵਲੋਂ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਦੇਣ ਤੇ ਇੰਦਰ ਦੇਵਤਾ ਨਿਹਾਲ ਹੋਣ ਨਾਲ ਝੋਨੇ ਦੀ ਲਵਾਈ ਲਈ ਖੇਤਾਂ 'ਚ ਕੱਦੂ ਕਰਨਾ ਕਿਸਾਨਾਂ ਲਈ ਬਹੁਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX