ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਹਾੜ ਸੰਮਤ 554

ਰੂਪਨਗਰ

ਅਗਨੀਪਥ ਯੋਜਨਾ ਦੇ ਵਿਰੋਧ 'ਚ ਦਿੱਤਾ ਰੋਸ ਧਰਨਾ

ਰੂਪਨਗਰ, 24 ਜੂਨ (ਹੁੰਦਲ)-ਇਲਾਕਾ ਸੰਘਰਸ਼ ਕਮੇਟੀ ਲੋਧੀਮਾਜਰਾ ਘਨੌਲੀ ਵਲੋਂ ਬਚਤ ਚੌਂਕ ਰੂਪਨਗਰ ਵਿਖੇ ਕੇਂਦਰ ਸਰਕਾਰ ਦੀ ਅਗਨੀਪੱਥ ਅਤੇ ਪੰਜਾਬ ਸਰਕਾਰ ਵਲੋਂ ਸਸਤੀ ਸ਼ਰਾਬ ਵੇਚ ਕੇ ਖ਼ਜ਼ਾਨਾ ਭਰਨ ਦੀ ਨੀਤੀ ਵਿਰੁੱਧ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਇਲਾਕਾ ਸੰਘਰਸ਼ ਕਮੇਟੀ ਲੋਧੀਮਾਜਰਾ ਅਤੇ ਜਨਰਲ ਸਕੱਤਰ ਗਿਆਨ ਸਿੰਘ ਘਨੌਲੀ ਨੇ ਸਰਕਾਰੀ ਨੀਤੀਆਂ ਦੀ ਅਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਅਤੇ ਸੂਬਿਆਂ ਦੀਆਂ ਸਰਕਾਰਾਂ ਵਲੋਂ ਆਪਣੇ ਰਾਜ ਨੂੰ ਚਾਲੂ ਰੱਖਣ ਲਈ ਅਪਣਾਈ ਰਾਜਨੀਤੀ ਲੋਕ ਰਾਜ ਅਤੇ ਦੇਸ਼ ਨੂੰ ਤਬਾਹ ਕਰ ਰਹੀ ਹੈ | ਪਹਿਲਾਂ ਹੀ ਦੁਖੀ ਅਤੇ ਬੇਰੁਜ਼ਗਾਰਾਂ ਲੋਕਾਂ ਨੂੰ ਤੰਗ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜੋ ਢੰਗ ਨੀਤੀ ਅਗਨੀਪੱਥ ਫ਼ੌਜ ਵਿਚ ਭਰਤੀ ਕਰਨ ਲਈ ਅਪਣਾਇਆ ਗਿਆ ਹੈ | ਇਹ ਫ਼ੈਸਲਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ | ਦੇਸ਼ ਦੀ ਜਵਾਨੀ ਲਈ ਬੇਇੱਜ਼ਤ ਫ਼ੈਸਲੇ ਨੇ ਦੇਸ਼ ਵਾਸੀਆਂ ਨੂੰ ਫ਼ਿਕਰਾਂ ਵਿਚ ਪਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਚਾਰ ਸਾਲ ਫ਼ੌਜ ਵਿਚ ਲਗਾ ਕੇ ਬਿਨਾਂ ਪੈਨਸ਼ਨ ਤੋਂ ਦੇਸ਼ ਦੀਆਂ ਗਲੀਆਂ ਬਾਜ਼ਾਰਾਂ ਵਿਚ ਧੱਕੇ ਖਾਵੇਗਾ | ਜਦੋਂ ਕਿ ਦੇਸ਼ ਦੇ ਸੰਸਦ ਮੈਂਬਰ ਅਤੇ ਸੂਬਿਆਂ ਦੇ ਵਿਧਾਇਕ ਅਤੇ ਐਮ.ਐਲ. ਸੀ. ਪੰਜ ਸਾਲ ਜਾਂ ਘੱਟ ਸਮਾਂ ਲਗਾ ਕੇ ਵੱਡੀਆਂ ਵੱਡੀਆਂ ਪੈਨਸ਼ਨਾਂ ਅਤੇ ਹੋਰ ਸਹੂਲਤਾਂ ਲੈ ਰਹੇ ਹਨ | ਬੁਲਾਰਿਆਂ ਨੇ ਪੰਜਾਬ ਸਰਕਾਰ ਵਲੋਂ ਸ਼ਰਾਬ ਦੀ ਖੁੱਲ੍ਹੀ ਨੀਤੀ ਬਣਾ ਕੇ ਸ਼ਰੇਆਮ ਸ਼ਰਾਬ ਦੀ ਵਿੱਕਰੀ ਵਿਚ ਵਾਧਾ ਕਰਨਾ ਅਤੇ ਸ਼ਰਾਬ ਦੀ ਵਿੱਕਰੀ ਰਾਹੀਂ ਪਿਛਲੇ ਸਾਲਾਂ ਨਾਲੋਂ ਅਰਬਾਂ ਰੁਪਏ ਵਾਧੂ ਪੰਜਾਬ ਦੀ ਜਨਤਾ ਦੀਆਂ ਜੇਬਾਂ ਵਿਚੋਂ ਕੱਢ ਕੇ ਖ਼ਜ਼ਾਨਾ ਭਰਨ ਦੀ ਨੀਤੀ ਪੰਜਾਬ ਦੀ ਨੌਜਵਾਨੀ ਨੂੰ ਤਬਾਹ ਅਤੇ ਬਰਬਾਦ ਕਰ ਦੇਵੇਗੀ | ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਬੁਢਾਪਾ, ਵਿਧਵਾ ਪੈਨਸ਼ਨ 3 ਹਜ਼ਾਰ ਕੀਤੀ ਜਾਵੇ, ਲੱਖਾਂ ਵਿਚ ਖ਼ਾਲੀ ਪਈਆਂ ਅਸਾਮੀਆਂ 'ਤੇ ਪੰਜਾਬ ਦੇ ਮੂਲ ਨਿਵਾਸੀਆਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵਿਚ ਫ਼ੌਰਨ ਨੌਕਰੀਆਂ ਦਿੱਤੀਆਂ ਜਾਣੇ ਇਸ ਮੌਕੇ ਸੁਰਜੀਤ ਸਿੰਘ, ਗੁਰਮੀਤ ਸਿੰਘ, ਗੁਰਬਚਨ ਸਿੰਘ ਝੱਲੀਆਂ, ਪ੍ਰੇਮ ਸਿੰਘ, ਗੁਰਵੀਰ ਸਿੰਘ, ਪਰਵਿੰਦਰ ਸਿੰਘ ਆਦਿ ਸ਼ਾਮਲ ਹੋਏ |
ਨੰਗਲ, (ਪ੍ਰੀਤਮ ਸਿੰਘ ਬਰਾਰੀ)-ਤਹਿਸੀਲ ਕੰਪਲੈਕਸ ਮੂਹਰੇ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਆਈ.ਟੀ.ਆਈ. ਨੰਗਲ ਦੇ ਸਿੱਖਿਆਰਥੀਆਂ ਵਲੋਂ ਅਗਨੀਪਥ ਯੋਜਨਾ ਦੇ ਖ਼ਿਲਾਫ਼ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਕੀਤਾ ਗਿਆ | ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ ਐਸ.ਐਫ.ਆਈ. ਦੀ ਅਗਵਾਈ ਹੇਠ ਸ਼ਹਿਰ ਵਿਚ ਪੈਦਲ ਮਾਰਚ ਕੀਤਾ ਗਿਆ ਉਪਰੰਤ ਤਹਿਸੀਲ ਕੰਪਲੈਕਸ ਦੇ ਬਾਹਰ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ ਅਤੇ ਜਮ ਕੇ ਨਾਅਰੇਬਾਜ਼ੀ ਕੀਤੀ ਗਈ | ਮੌਕੇ 'ਤੇ ਹਾਜ਼ਰ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਜੋ ਅਗਨੀ ਪੱਥ ਯੋਜਨਾ ਲਿਆਂਦੀ ਗਈ ਹੈ ਉਹ ਨੌਜਵਾਨਾਂ ਦੇ ਭਵਿੱਖ ਨੂੰ ਖ਼ਤਮ ਕਰ ਦੇਵੇਗੀ | ਇਸ ਯੋਜਨਾ ਦੇ ਤਹਿਤ ਚਾਰ ਸਾਲ ਲਈ ਨੌਜਵਾਨਾਂ ਦੀ ਭਰਤੀ ਠੇਕੇ 'ਤੇ ਕੀਤੀ ਜਾਵੇਗੀ | ਆਗੂਆਂ ਨੇ ਕਿਹਾ ਕਿ ਆਰਮੀ ਦੀ ਭਰਤੀ ਵਿਚ ਗ਼ਰੀਬ ਕਿਸਾਨਾਂ ਮਜ਼ਦੂਰਾਂ ਦੇ ਪੁੱਤਰ ਹੀ ਭਰਤੀ ਹੁੰਦੇ ਹਨ | ਪਰ ਹੁਣ ਉਨ੍ਹਾਂ ਨੌਜਵਾਨਾਂ ਦੇ ਭਵਿੱਖੀ ਸੁਪਨੇ ਖ਼ਤਮ ਹੋ ਜਾਣਗੇ | ਆਗੂਆਂ ਨੇ ਕਿਹਾ ਮੋਦੀ ਸਰਕਾਰ ਨੇ 2014 ਵਿਚ ਹਰ ਸਾਲ 2 ਕਰੋੜ ਲੋਕਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਜੋ ਕਿ ਜੁਮਲਾ ਸਾਬਤ ਹੋਇਆ ਹੈ | ਪੜਿ੍ਹਆ ਲਿਖਿਆ ਨੂੰ ਰੁਜ਼ਗਾਰ ਦੇਣ ਤੋਂ ਮੋਦੀ ਸਰਕਾਰ ਭੱਜ ਰਹੀ ਹੈ | ਇਸ ਮੌਕੇ 'ਤੇ ਵਿਦਿਆਰਥੀ ਆਗੂ ਜਸਵਿੰਦਰ ਸਿੰਘ ਸੈਣੀ, ਇੰਦਰਜੀਤ ਸਿੰਘ, ਮੋਹਨ ਸਿੰਘ ਨਾਲ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਢੇਰ, ਜ਼ਿਲ੍ਹਾ ਸਕੱਤਰ ਦਵਿੰਦਰ ਨੰਗਲੀ, ਹਰੀ ਚੰਦ ਗੋਹਲਣੀ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਜਾਰੀ ਕੀਤਾ ਨੋਟੀਫ਼ਿਕੇਸ਼ਨ ਤੁਰੰਤ ਵਾਪਸ ਲਿਆ ਜਾਵੇ, ਪਹਿਲਾਂ ਵਾਂਗ ਭਰਤੀ ਪ੍ਰਕਿਰਿਆ ਕੀਤੀ ਜਾਵੇ, ਜਿਨ੍ਹਾਂ ਨੌਜਵਾਨਾਂ ਨੇ ਟੈੱਸਟ ਪਾਸ ਕਰ ਲਏ, ਉਨ੍ਹਾਂ ਨੂੰ ਭਰਤੀ ਕੀਤਾ ਜਾਵੇ | ਇਸ ਮੌਕੇ ਤਹਿਸੀਲਦਾਰ ਵਿਕਾਸ ਸ਼ਰਮਾ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਵੀ ਭੇਜਿਆ ਗਿਆ | • (ਬਾਕੀ ਸਫਾ 7 'ਤੇ)

ਪਿੰਡ ਵਿਚ ਸ਼ੇਰ ਦੇ ਆਉਣ ਦਾ ਖੌਫ਼ -ਲੋਕਾਂ ਵਿਚ ਡਰ ਦਾ ਮਾਹੌਲ

• ਪੁਲਿਸ ਅਤੇ ਵਣ ਵਿਭਾਗ ਚੌਕਸ ਬੇਲਾ, 24 ਜੂਨ (ਮਨਜੀਤ ਸਿੰਘ ਸੈਣੀ)-ਪੁਲਿਸ ਚੌਂਕੀ ਬੇਲਾ ਅਧੀਨ ਆਉਂਦੇ ਸਤਲੁਜ ਦਰਿਆ ਤੋਂ ਪਾਰਲੇ ਪਿੰਡਾਂ ਜਿੰਦਾਪੁਰ ਵਿਚ ਸ਼ੇਰ ਦੇ ਆਉਣ ਕਰਕੇ ਲੋਕਾਂ ਵਿਚ ਡਰ ਦਾ ਮਾਹੌਲ ਹੈ | ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪੁਲਿਸ ਅਤੇ ਵਣ ਵਿਭਾਗ ...

ਪੂਰੀ ਖ਼ਬਰ »

ਅਭਿਨਾਸ਼ ਚੰਦਰ ਸ਼ਰਮਾ ਨੇ ਹਾਈਡਲ ਪ੍ਰੋਜੈਕਟ ਦੇ ਸਥਾਨਕ ਇੰਜੀਨੀਅਰ ਵਜੋਂ ਚਾਰਜ ਸੰਭਾਲਿਆ

ਸ੍ਰੀ ਅਨੰਦਪੁਰ ਸਾਹਿਬ, 24 ਜੂਨ (ਕਰਨੈਲ ਸਿੰਘ ਸੈਣੀ, ਜੇ. ਐਸ. ਨਿੱਕੂਵਾਲ)-ਇੱਥੋਂ ਦੇ ਨੇੜਲੇ ਪਿੰਡ ਸੂਰੇਵਾਲ ਦੇ ਜੰਮ-ਪਲ ਅਤੇ ਪਾਵਰ ਕਾਮ ਵਿਖੇ ਵੱਖ-ਵੱਖ ਅਹੁਦਿਆਂ ਤੇ ਸੇਵਾਵਾਂ ਨਿਭਾਉਣ ਤੋਂ ਬਾਅਦ ਅਭਿਨਾਸ਼ ਚੰਦਰ ਸ਼ਰਮਾ ਨੇ ਸ੍ਰੀ ਅਨੰਦਪੁਰ ਸਾਹਿਬ ਹਾਈਡਲ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਬਧੋਛੀ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

ਸ੍ਰੀ ਅਨੰਦਪੁਰ ਸਾਹਿਬ, 24 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਸ੍ਰੀ ਅਨੰਦਪੁਰ ਸਾਹਿਬ ਦੇ ਨਵੇਂ ਆਏ ਤਹਿਸੀਲਦਾਰ ਜਸਵਿੰਦਰ ਸਿੰਘ ਬਧੋਛੀ ਨੇ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਉਹ ਖਰੜ ਵਿਖੇ ਤੈਨਾਤ ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਨੇ ਤਹਿਸੀਲਦਾਰ ਰਾਹੀਂ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ

ਸ੍ਰੀ ਚਮਕੌਰ ਸਾਹਿਬ, 24 ਜੂਨ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਜ਼ਿਲ੍ਹਾ ਰੂਪਨਗਰ ਵਲੋਂ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅਗਨੀਪੱਥ ਯੋਜਨਾ ਰਾਹੀ ਦੇਸ਼ ਦੇ ਨੌਜਵਾਨਾਂ ਨਾਲ ਖਿਲਵਾੜ ਬੰਦ ਕਰਨ ਲਈ ਇੱਥੋਂ ਦੇ ਤਹਿਸੀਲਦਾਰ ਚੇਤਨ ...

ਪੂਰੀ ਖ਼ਬਰ »

ਐਕਸ ਸਰਵਿਸਮੈਨ ਦੀ ਮੀਟਿੰਗ ਕੱਲ੍ਹ

ਪੁਰਖਾਲੀ, 24 ਜੂਨ (ਬੰਟੀ)-ਯੂਨਾਈਟਿਡ ਫ਼ਰੰਟ ਆਫ਼ ਐਕਸ ਸਰਵਿਸਮੈਨ ਦੇ ਸੱਦੇ 'ਤੇ ਬਲਾਕ ਮੀਆਂਪੁਰ ਦੇ ਐਕਸ ਸਰਵਿਸਮੈਨਾ ਦੀ ਮੀਟਿੰਗ 26 ਜੂਨ ਨੂੰ ਗੁਰਦੁਆਰਾ ਬੈਦਵਾਨ ਪੱਟੀ ਮੀਆਂਪੁਰ ਵਿਖੇ ਸਵੇਰੇ 10 ਵਜੇ ਰੱਖੀ ਗਈ ਹੈ | ਇਸ ਸਬੰਧੀ ਬਲਾਕ ਪ੍ਰਧਾਨ ਕੈਪਟਨ ਨਰਿੰਦਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦੌਰਾਨ 11 ਉਮੀਦਵਾਰਾਂ ਦੀ ਚੋਣ

ਰੂਪਨਗਰ, 24 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਲੋਂ ਹਫ਼ਤਾਵਾਰੀ ਪਲੇਸਮੈਂਟ ਕੈਂਪ ਲਗਾਇਆ ਗਿਆ ਜਿਸ ਤਹਿਤ 11 ਉਮੀਦਵਾਰਾਂ ਨੂੰ ਸਵਰਾਜ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਰੂਪਨਗਰ ਨੂੰ ਸੌਂਪਿਆ ਮੰਗ ਪੱਤਰ

ਮੋਰਿੰਡਾ, 24 ਜੂਨ (ਕੰਗ)- ਹਲਕਾ ਸ੍ਰੀ ਚਮਕੌਰ ਸਾਹਿਬ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸਕਿੰਦਰ ਸਿੰਘ ਸਹੇੜੀ ਦੀ ਅਗਵਾਈ ਹੇਠ ਤਹਿਸੀਲ ਮੋਰਿੰਡਾ ਦੇ ਪਟਵਾਰੀਆਂ ਨੂੰ ਖਾਲੀ ਪਏ ਸਰਕਲਾਂ ਵਿੱਚ ਹਫਤਾਵਾਰੀ ਰੋਟੇਸ਼ਨਵਾਈਜ਼ ਕੰਮ ਕਰਨ ਦੀਆਂ ਹਦਾਇਤਾਂ ਕਰਨ ਸਬੰਧੀ ...

ਪੂਰੀ ਖ਼ਬਰ »

ਚੋਰਾਂ ਦੇ ਹੌਂਸਲੇ ਬੁਲੰਦ, ਘਰ 'ਚ ਕੀਤੀ ਚੋਰੀ

ਨੰਗਲ, 24 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ 'ਚ ਬੀਤੀ ਰਾਤ ਅਗਿਆਤ ਚੋਰਾਂ ਨੇ ਪ੍ਰੀਤਨਗਰ 'ਚ ਸੇਵਾਮੁਕਤ ਸੂਬੇਦਾਰ ਸਵਰਗੀ ਪ੍ਰੀਤਮ ਚੰਦੇਲ ਦੇ ਘਰ ਨੂੰ ਆਪਣਾ ਨਿਸ਼ਾਨਾ ਬਣਾਇਆ | ਸ੍ਰੀ ਚੰਦੇਲ ਦੀ ਪਤਨੀ ਉਰਮਿਲਾ ਸ਼ਿਮਲਾ ਗਏ ਹੋਏ ਹਨ ਅਤੇ ਕਿਰਾਏਦਾਰ ਵੀ ਯੂ. ਪੀ. ਗਏ ...

ਪੂਰੀ ਖ਼ਬਰ »

ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋਇਆ-ਤਿਵਾੜੀ

ਮੋਰਿੰਡਾ, 24 ਜੂਨ (ਪਿ੍ਤਪਾਲ ਸਿੰਘ)-ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ | ਇਹ ਵਿਚਾਰ ਸੀਨੀਅਰ ਕਾਂਗਰਸੀ ਨੇਤਾ ਅਤੇ ਲੋਕ ਸਭਾ ਮੈਂਬਰ ਮੁਨੀਸ਼ ਤਿਵਾੜੀ ਨੇ ਇੱਥੇ ਨੈਸ਼ਨਲ ਸਟੂਡੈਂਟਸ ਯੂਨੀਅਨ ਪੰਜਾਬ ਦੇ ਸਾਬਕਾ ਜਨਰਲ ਸਕੱਤਰ ...

ਪੂਰੀ ਖ਼ਬਰ »

'ਆਪ' ਆਗੂਆਂ ਦੇ ਦਿੱਤੇ ਭਰੋਸੇ 'ਤੇ ਥਰਮਲ ਕਾਮਿਆਂ ਵਲੋਂ ਲੜੀਵਾਰ ਭੁੱਖ ਹੜਤਾਲ ਕੀਤੀ ਸਮਾਪਤ

ਘਨੌਲੀ, 24 ਜੂਨ (ਜਸਵੀਰ ਸਿੰਘ ਸੈਣੀ)-ਇੰਪਲਾਈਜ਼ ਫੈਡਰੇਸ਼ਨ ਪੰ.ਰਾ.ਬਿ.ਬੋ. ਅਤੇ ਕੰਟਰੈਕਟਰ ਕਰਮਚਾਰੀ ਯੂਨੀਅਨ ਥਰਮਲ ਪਲਾਂਟ ਰੂਪਨਗਰ ਵਲੋਂ ਥਰਮਲ ਪਲਾਂਟ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੇ ਵਿਰੁੱਧ ਕੀਤੀ ਜਾ ਰਹੀ ਲੜੀਵਾਰ ਭੁੱਖ ਹੜਤਾਲ ਕੱਲ੍ਹ ਸ਼ਾਮ ਨੂੰ ...

ਪੂਰੀ ਖ਼ਬਰ »

ਡਾ. ਭਾਰਤ ਭੂਸ਼ਣ ਨੇ ਬਾਗ਼ਬਾਨੀ ਵਿਕਾਸ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਸ੍ਰੀ ਅਨੰਦਪੁਰ ਸਾਹਿਬ, 24 ਜੂਨ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਬਾਗ਼ਬਾਨੀ ਵਿਭਾਗ ਸ੍ਰੀ ਅਨੰਦਪੁਰ ਸਾਹਿਬ ਵਿਖੇ ਡਾ. ਭਾਰਤ ਭੂਸ਼ਨ ਨੇ ਬਤੌਰ ਬਾਗ਼ਬਾਨੀ ਵਿਕਾਸ ਅਫ਼ਸਰ ਆਪਣਾ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਉਪਰੰਤ ਬਾਗ਼ਬਾਨੀ ਅਫ਼ਸਰ ਨੇ ਦੱਸਿਆ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੀਤਾ ਰੋਸ ਪ੍ਰਦਰਸ਼ਨ-ਕੇਂਦਰ ਸਰਕਾਰ ਦੀ ਫੂਕੀ ਅਰਥੀ

¸(ਸਫਾ 5 ਦੀ ਬਾਕੀ)¸ ਇਸ ਮੌਕੇ 'ਤੇ ਪੁਲਿਸ ਦੇ ਡੀ.ਐਸ.ਪੀ. ਸਤੀਸ਼ ਕੁਮਾਰ, ਐਸ.ਐਚ.ਓ. ਦਨਿਸਵੀਰ ਸਿੰਘ ਵੱਡੀ ਫੋਰਸ ਸਮੇਤ ਮੌਜੂਦ ਸਨ | ਇਸ ਮੌਕੇ 'ਤੇ ਸੰਜੇ ਕੁਮਾਰ, ਦਲਜੀਤ ਸਿੰਘ, ਗਗਨ, ਅਵਤਾਰ ਸਿੰਘ, ਅਜੈਬ ਸਿੰਘ, ਵਰਿੰਦਰ ਕੁਮਾਰ ਢੇਰ, ਗੁਰਪ੍ਰੀਤ ਸਿੰਘ, ਦਿਨੇਸ਼ ਕੁਮਾਰ, ...

ਪੂਰੀ ਖ਼ਬਰ »

ਭਾਜਪਾ ਵਲੋਂ ਵੱਖ-ਵੱਖ ਵਾਰਡਾਂ ਵਿਚ ਡਾ ਸ਼ਿਆਮਾ ਪ੍ਰਸਾਦ ਮੁਖਰਜੀ ਦਾ ਬਲੀਦਾਨ ਦਿਵਸ ਮਨਾਇਆ

ਰੂਪਨਗਰ, 24 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਸ਼ਿਆਮਾ ਪ੍ਰਸਾਦ ਮੁਖਰਜੀ ਸਰਧਾਂਜਲੀ ਸਮਾਗਮ ਦੇ ਪੰਜਾਬ ਦੇ ਸਹਿ ਪ੍ਰਭਾਰੀ ਅਤੇ ਭਾਜਪਾ ਆਗੂ ਅਜੇਵੀਰ ਸਿੰਘ ਲਾਲਪੁਰਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਰੂਪਨਗਰ ਹਲਕੇ ਦੇ 21 ਵਾਰਡਾਂ ਵਿਚ ਸ੍ਰੀ ਸਿਆਮਾ ਪ੍ਰਸਾਦ ਮੁਖਰਜੀ ਦਾ ...

ਪੂਰੀ ਖ਼ਬਰ »

ਲੁੱਟ-ਖੋਹ ਕਰਨ ਵਾਲੇ ਦੋ ਕਾਬੂ-ਤੀਜੇ ਦੀ ਭਾਲ ਜਾਰੀ

ਮੋਰਿੰਡਾ, 24 ਜੂਨ (ਕੰਗ)-ਮੋਰਿੰਡਾ ਪੁਲਿਸ ਵਲੋਂ ਬੀਤੇ ਦਿਨ ਢੋਲਣਮਾਜਰਾ ਚੌਕ ਮੋਰਿੰਡਾ ਵਿਚ ਇੱਕ ਵਿਅਕਤੀ ਤੋਂ ਮੋਬਾਈਲ ਖੋਹਣ ਵਾਲੇ ਤਿੰਨ ਮੋਟਰਸਾਈਕਲ ਸਵਾਰਾਂ 'ਚੋਂ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਲਿਆ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ...

ਪੂਰੀ ਖ਼ਬਰ »

ਮਿਸਟਰ ਯੂਨੀਵਰਸ ਬਾਡੀ ਬਿਲਡਿੰਗ ਚੈਂਪੀਅਨਸ਼ਿਪ 'ਚ ਨਰੇਸ਼ ਚੌਧਰੀ ਨੇ 3 ਕਾਂਸੀ ਦੇ ਤਗਮੇ ਜਿੱਤੇ

ਨੂਰਪੁਰ ਬੇਦੀ, 24 ਜੂਨ (ਰਾਜੇਸ਼ ਚੌਧਰੀ)-ਇੰਡੀਅਨ ਫਿਟਨਸ ਬਾਡੀ ਬਿਲਡਿੰਗ ਐਸੋਸੀਏਸ਼ਨ ਦੇ ਸਹਿਯੋਗ ਨਾਲ ਸੰਸਥਾ ਫਿਟਲਾਈਨ ਵਲੋਂ ਕਰਵਾਈ ਗਈ ਮਿਸਟਰ ਯੂਨੀਵਰਸ ਬਾਡੀ ਬਿਲਡਿੰਗ ਚੈਂਪੀਅਨਸ਼ਿਪ 'ਚ ਨੂਰਪੁਰ ਬੇਦੀ ਦੇ ਨੌਜਵਾਨ ਨਰੇਸ਼ ਚੌਧਰੀ ਨੇ ਇੱਕ ਵਾਰ ਮੁੜ ਆਪਣੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਮਨਾਇਆ ਡਰਾਈ ਡੇਅ

ਮੋਰਿੰਡਾ, 24 ਜੂਨ (ਕੰਗ)-ਸਿਹਤ ਵਿਭਾਗ ਸੈਕਟਰ ਕਾਈਨੌਰ ਦੀ ਟੀਮ ਵਲੋਂ ਡਾ. ਰਾਜੇਸ਼ ਕੁਮਾਰ ਐੱਸ.ਐੱਮ.ਓ. ਸ੍ਰੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਡਰਾਈ ਡੇਅ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਲਟੀਪਰਪਜ਼ ਹੈਲਥ ਵਰਕਰ ਬੇਅੰਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ...

ਪੂਰੀ ਖ਼ਬਰ »

ਰੋਇੰਗ ਅਕੈਡਮੀ ਮੋਹਾਲੀ ਤੋਂ ਰੂਪਨਗਰ ਸਥਾਪਿਤ ਕਰਨ ਸੰਬੰਧੀ ਫ਼ੈਸਲਾ

ਰੂਪਨਗਰ, 24 ਜੂਨ (ਹੁੰਦਲ)-16ਵੀਂ ਪੰਜਾਬ ਵਿਧਾਨ ਸਭਾ ਦੇ ਦੂਜੇ ਦਿਨ ਐਮ.ਐਲ.ਏ. ਐਡਵੋਕੇਟ ਦਿਨੇਸ਼ ਚੱਢਾ ਨੇ ਉਠਾਏ ਮਾਮਲਿਆਂ ਬਾਰੇ ਕਿਹਾ ਕਿ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਰੂਪਨਗਰ ਵਿਖੇ ਰੋਇੰਗ ਅਕੈਡਮੀ ਮੁੜ ਸ਼ੁਰੂ ਕਰਨ ਅਤੇ ਇਸ ਦੇ ਬੁਨਿਆਦੀ ਢਾਂਚੇ ...

ਪੂਰੀ ਖ਼ਬਰ »

ਗ੍ਰਾਮ ਸਭਾ ਬੈਂਸ ਦਾ ਆਮ ਇਜਲਾਸ

ਨੂਰਪੁਰ ਬੇਦੀ, 24 ਜੂਨ (ਵਿੰਦਰ ਪਾਲ ਝਾਂਡੀਆ)-ਇਲਾਕੇ ਦੇ ਪਿੰਡ ਬੈਂਸ ਵਿਖੇ ਹਾੜੀ ਦੇ ਸੀਜ਼ਨ ਦਾ ਆਮ ਇਜਲਾਸ ਸਰਪੰਚ ਜਸਵਿੰਦਰ ਕੌਰ ਬੈਂਸ ਦੀ ਅਗਵਾਈ 'ਚ ਹੋਇਆ ਜਿਸ ਵਿਚ ਪੰਚਾਇਤ ਸਕੱਤਰ ਸੁਰਜੀਤ ਕੁਮਾਰ ਕਾਂਗੜ ਤੇ ਸਰਪੰਚ ਜਸਵਿੰਦਰ ਕੌਰ ਬੈਂਸ ਵਲੋਂ ਪਿਛਲੇ 6 ਮਹੀਨੇ ...

ਪੂਰੀ ਖ਼ਬਰ »

ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪ੍ਰਸਾਸ਼ਨ ਵਲੋਂ ਕੀਤੇ ਗਏ ਅਗਾਊਾ ਪ੍ਰਬੰਧ-ਮਨੀਸ਼ਾ ਰਾਣਾ

ਸ੍ਰੀ ਅਨੰਦਪੁਰ ਸਾਹਿਬ, 24 ਜੂਨ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਬਰਸਾਤਾਂ ਦੇ ਮੌਸਮ ਦੌਰਾਨ ਲੋਕਾਂ ਦੀ ਸਿਹਤ ਅਤੇ ਜਾਨ ਮਾਲ ਦੀ ਰਾਖੀ ਲਈ ਪ੍ਰਸਾਸ਼ਨ ਵਲੋਂ ਹੜ੍ਹਾਂ ਦੀ ਰੋਕਥਾਮ ਲਈ ਅਗਾਓ ਪ੍ਰਬੰਧ ਕੀਤੇ ਗਏ ਹਨ, ਇਸ ਲਈ ਉੱਪ-ਮੰਡਲ ਸ੍ਰੀ ਅਨੰਦਪੁਰ ਸਾਹਿਬ ਵਿਚ ...

ਪੂਰੀ ਖ਼ਬਰ »

ਵੱਖ-ਵੱਖ ਸ਼ਖ਼ਸੀਅਤਾਂ ਨੇ ਇੰਸ. ਰਾਧਾ ਕਿ੍ਸ਼ਨ ਕਾਂਗੜ ਦੀ ਮੌਤ 'ਤੇ ਕੀਤਾ ਦੁੱਖ ਸਾਂਝਾ

ਨੂਰਪੁਰ ਬੇਦੀ, 24 ਜੂਨ (ਵਿੰਦਰ ਪਾਲ ਝਾਂਡੀਆ)-ਏ. ਐਸ. ਆਈ. ਦਵਿੰਦਰ ਕੁਮਾਰ ਚੌਹਾਨ, ਐਨ. ਆਰ. ਆਈ. ਪ੍ਰਦੀਪ ਚੌਹਾਨ ਦੇ ਪਿਤਾ ਇੰਸਪੈਕਟਰ ਰਾਧਾ ਕਿ੍ਸ਼ਨ ਕਾਗੜ ਜੋ ਕਿ ਬੀਤੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ, ਦੀ ਮੌਤ 'ਤੇ ਵੱਖ-ਵੱਖ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਦੁੱਖ ...

ਪੂਰੀ ਖ਼ਬਰ »

ਮਾਸਟਰ ਰੂਪ ਲਾਲ ਯਾਦਗਾਰੀ ਪੁਰਸਕਾਰ ਸ਼ੁਰੂ ਕਰਨ ਦਾ ਫ਼ੈਸਲਾ

ਨੰਗਲ, 24 ਜੂਨ (ਗਰੇਵਾਲ)-ਨੰਗਲ ਦੇ ਸੰਗੀਤ ਪ੍ਰੇਮੀਆਂ ਨੇ ਇਲਾਕੇ ਦੇ ਪ੍ਰਸਿੱਧ ਸੰਗੀਤਕਾਰ ਮਾਸਟਰ ਰੂਪ ਲਾਲ ਦੀ ਯਾਦ 'ਚ ਪੁਰਸਕਾਰ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ | ਇਲਾਕੇ ਦੇ ਪ੍ਰਸਿੱਧ ਦਿਲਰੁਬਾ ਵਾਦਕ ਜਸਪਾਲ ਸ਼ਰਮਾ ਕਰਮਯੋਗੀ, ਮੈਡਮ ਨਵਦੀਪ ਕੌਰ ਪਿੰਡ ਦੇਹਲਾਂ ...

ਪੂਰੀ ਖ਼ਬਰ »

ਨਹੀਂ ਰਹੇ ਪਿੰਡ ਮਾਂਗੇਵਾਲ ਦੇ ਨੰਬਰਦਾਰ ਭਜਨ ਸਿੰਘ ਮਿਨਹਾਸ

ਸ੍ਰੀ ਅਨੰਦਪੁਰ ਸਾਹਿਬ, 24 ਜੂਨ (ਨਿੱਕੂਵਾਲ, ਸੈਣੀ)-ਨੇੜਲੇ ਪਿੰਡ ਮਾਂਗੇਵਾਲ ਦੇ ਨੰਬਰਦਾਰ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਤੋਂ ਬਤੌਰ ਸੁਪਰਡੈਂਟ ਸੇਵਾ ਮੁਕਤ ਹੋਏ ਭਜਨ ਸਿੰਘ ਮਿਨਹਾਸ (84) ਸੰਖੇਪ ਬਿਮਾਰੀ ਤੋਂ ਬਆਦ ਅਕਾਲ ਚਲਾਣਾ ਕਰ ਗਏ, ਦਾ ਦਾਹ-ਸੰਸਕਾਰ ਪਿੰਡ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਵਲੋਂ ਦਿੱਤਾ ਮੰਗ ਪੱਤਰ

ਰੂਪਨਗਰ, 24 ਜੂਨ (ਹੁੰਦਲ)-ਸੰਯੁਕਤ ਕਿਸਾਨ ਮੋਰਚਾ ਵਲੋਂ ਡਿਪਟੀ ਕਮਿਸ਼ਨਰ ਰੋਪੜ ਨੂੰ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਜਿਸ ਵਿਚ ਪੁਰਜ਼ੋਰ ਮੰਗ ਕੀਤੀ ਗਈ ਕਿ ਅਗਨੀਪਥ ਯੋਜਨਾ ਬਿਲਕੁਲ ਵੀ ਦੇਸ਼ ਹਿਤ ਵਿਚ ਨਹੀਂ ਹੈ ਅਤੇ ਇਸ ਨੂੰ ਤੁਰੰਤ ਵਾਪਸ ਲਿਆ ਜਾਵੇ | ...

ਪੂਰੀ ਖ਼ਬਰ »

ਭਾਜਪਾ ਆਗੂਆਂ ਤੇ ਵਰਕਰਾਂ ਦੀ ਮੀਟਿੰਗ- ਅੱਜ ਮਨਾਇਆ ਜਾਵੇਗਾ ਕਾਲਾ ਦਿਨ

ਰੂਪਨਗਰ, 24 ਜੂਨ (ਹੁੰਦਲ)-ਭਾਰਤੀ ਜਨਤਾ ਪਾਰਟੀ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਦੀ ਮੀਟਿੰਗ ਅਜੇਵੀਰ ਸਿੰਘ ਲਾਲਪੁਰਾ ਅਤੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ, ਗਿਆਨੀ ਜ਼ੈਲ ਸਿੰਘ ਨਗਰ ਵਿਖੇ ਹੋਈ | ਮੀਟਿੰਗ ਦੌਰਾਨ ਭਾਜਪਾ ...

ਪੂਰੀ ਖ਼ਬਰ »

4 ਰੋਜ਼ਾ ਕਿ੍ਕਟ ਟੂਰਨਾਮੈਂਟ ਸ਼ੁਰੂ-ਐੱਡ. ਦੌਲਤ ਸਿੰਘ ਚਬਰੇਵਾਲ ਨੇ ਕੀਤਾ ਉਦਘਾਟਨ

ਨੂਰਪੁਰ ਬੇਦੀ, 24 ਜੂਨ (ਵਿੰਦਰ ਪਾਲ ਝਾਂਡੀਆ)-ਇਲਾਕੇ ਦੇ ਪਿੰਡ ਸਬੋਰ ਦੇ ਏ.ਐਸ.ਆਈ. ਵਿਜੇ ਕੁਮਾਰ ਸਪੋਰਟਸ ਕਲੱਬ ਦੇ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਏ.ਐਸ.ਆਈ. ਵਿਜੇ ਕੁਮਾਰ ਤੇ ਅਭਿਸ਼ੇਕ ਸ਼ਰਮਾ ਦੀ ਯਾਦ 'ਚ ਕਰਵਾਏ ਜਾ ਰਹੇ 4 ਰੋਜ਼ਾ 15ਵੇਂ ਕਿਕ੍ਰੇਟ ਟੂਰਨਾਮੈਂਟ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX