ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਹਾੜ ਸੰਮਤ 554

ਸੰਗਰੂਰ

'ਅਗਨੀਪਥ' ਯੋਜਨਾ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਮੰਗ ਪੱਤਰ

ਸੰਗਰੂਰ, 24 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ, ਧੀਰਜ ਪਸ਼ੌਰੀਆ)-ਕੇਂਦਰ ਸਰਕਾਰ ਦੀ 'ਅਗਨੀਪਥ' ਯੋਜਨਾ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੰਗਰੂਰ ਵਿਚ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਅਨਾਜ ਮੰਡੀ ਸੰਗਰੂਰ ਵਿਚ ਵੱਡੀ ਗਿਣਤੀ ਵਿਚ ਇਕੱਤ ਹੋਏ ਕਿਸਾਨ ਕਾਫ਼ਲੇ ਦੇ ਰੂਪ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪੁੱਜੇ, ਜਿੱਥੇ ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀ ਨੂੰ ਮੰਗ ਪੱਤਰ ਦਿੱਤਾ | ਧਰਨੇ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਭਾਜਪਾ ਸਰਕਾਰ ਵਲੋਂ 'ਅਗਨੀਪਥ' ਸਕੀਮ ਲਿਆਂਦੀ ਗਈ ਹੈ ਅਤੇ ਇਸ ਸਕੀਮ ਤਹਿਤ ਜੋ ਸੈਨਿਕਾਂ ਦੀ ਭਰਤੀ ਕੀਤੀ ਜਾਵੇਗੀ, ਉਹ ਕੇਵਲ ਚਾਰ ਸਾਲ ਲਈ ਹੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਾਲ ਅੰਦਰ ਕੇਵਲ ਇਕ ਮਹੀਨੇ ਦੀ ਛੁੱਟੀ ਅਤੇ ਫੌਜੀ ਦੀ ਸੇਵਾ-ਮੁਕਤੀ ਉਪਰੰਤ ਕੋਈ ਪੈਨਸ਼ਨ ਵੀ ਨਹੀਂ ਦਿੱਤੀ ਜਾਵੇਗੀ | ਹਰ ਫ਼ੌਜੀ ਨੂੰ ਸਿਰਫ਼ 30 ਹਜ਼ਾਰ ਰੁਪਏ ਮਹੀਨਾ ਤਨਖ਼ਾਹ ਅਤੇ ਤਨਖ਼ਾਹ 'ਚੋਂ 10 ਹਜ਼ਾਰ ਰੁਪਏ ਕੱਟ ਕੇ ਚਾਰ ਸਾਲ ਬਾਅਦ ਵਾਪਸ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਸਕੀਮ ਨਿੱਜੀਕਰਨ ਨੂੰ ਹੋਰ ਉਤਸ਼ਾਹਿਤ ਕਰੇਗੀ | ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਦੱਸਿਆ ਅੱਜ ਦਾ ਧਰਨਾ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦਿੱਤਾ ਜਾ ਰਿਹਾ ਹੈ | ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾਂ, ਜਸਵਿੰਦਰ ਸਿੰਘ ਲੌਂਗੋਵਾਲ ਅਤੇ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਭਾਜਪਾ ਸਰਕਾਰ ਨੌਜਵਾਨਾਂ ਦਾ ਭਵਿੱਖ ਖਤਮ ਕਰਨ 'ਤੇ ਲੱਗੀ ਹੋਈ ਹੈ | ਆਗੂਆਂ ਨੇ ਇਹ ਵੀ ਕਿਹਾ ਕਿ ਨਿੱਜੀਕਰਨ ਦੇ ਰਾਹ ਚਲਦਿਆਂ ਫ਼ੌਜ ਦੀ 20 ਲੱਖ ਏਕੜ ਜ਼ਮੀਨ ਵੇਚਨ ਦੇ ਰਾਹ ਕੇਂਦਰ ਸਰਕਾਰ ਤੁਰੀ ਹੋਈ ਹੈ | ਉਨ੍ਹਾਂ ਇਹ ਵੀ ਚਿਤਾਵਨੀ ਦਿੱਤੀ ਕਿ ਸਰਕਾਰ ਦੇ ਮਨਸੂਬੇ ਕਦੇ ਕਾਮਯਾਬ ਨਹੀਂ ਹੋਣਗੇ | ਹਾਜ਼ਰ ਹੋਰ ਆਗੂਆਂ ਵਿਚ ਹਰਬੰਸ ਸਿੰਘ ਲੱਡਾ, ਬਹਾਦਰ ਸਿੰਘ ਭੁਟਾਲ ਖੁਰਦ, ਸੁਖਦੇਵ ਸਿੰਘ ਕੜੈਲ, ਦਰਸ਼ਨ ਸਿੰਘ ਸਾਦੀਹਰੀ, ਜਸਵੰਤ ਸਿੰਘ ਤੋਲਾਵਾਲ, ਮਨਜੀਤ ਸਿੰਘ ਘਰਾਚੋਂ, ਗੋਬਿੰਦਰ ਸਿੰਘ ਮੰਗਵਾਲ, ਨਿਰਮਲ ਸਿੰਘ, ਕੈਪਟਨ ਹਰਭਜਨ ਸਿੰਘ, ਪਰਮਜੀਤ ਸਿੰਘ ਵੀ ਮੌਜੂਦ ਸਨ |
ਸੰਗਰੂਰ, (ਧੀਰਜ ਪਸ਼ੋਰੀਆ)-ਤਰਕਸ਼ੀਲ ਸੁਸਾਇਟੀ ਪੰਜਾਬ ਦੇ ਆਗੂਆਂ ਮਾਸਟਰ ਪਰਮਵੇਦ, ਸੁਰਿੰਦਰਪਾਲ, ਚਰਨ ਕਮਲ ਸਿੰਘ, ਨਿਰਮਲ ਸਿੰਘ, ਕਿ੍ਸ਼ਨ ਸਿੰਘ, ਗੁਰਦੀਪ ਲਹਿਰਾ ਨੇ 'ਅਗਨੀਪਥ' ਸਕੀਮ ਨੂੰ ਭਾਰਤੀ ਫ਼ੌਜ ਵਿਚ ਵੀ ਕਾਰਪੋਰੇਟ ਮਾਡਲ ਲਾਗੂ ਕਰਨ ਦੀ ਨੀਤੀ ਦੱਸਦਿਆਂ ਜਮਹੂਰੀ ਤੇ ਵਿਗਿਆਨਕ ਦਿ੍ਸ਼ਟੀਕੋਣ ਦੇ ਹਵਾਲੇ ਤੋਂ ਅਗਨੀਪਥ ਸਕੀਮ ਦੀ ਵਾਪਸੀ ਦੀ ਮੰਗ ਕੀਤੀ ਹੈ |
ਮਲੇਰਕੋਟਲਾ, (ਪਰਮਜੀਤ ਸਿੰਘ ਕੁਠਾਲਾ)-ਕੇਂਦਰੀ ਮੋਦੀ ਸਰਕਾਰ ਵਲੋਂ 'ਅਗਨੀਪਥ' ਯੋਜਨਾ ਰਾਹੀਂ ਦੇਸ਼, ਜਵਾਨਾਂ ਤੇ ਕਿਸਾਨਾਂ ਦੇ ਭਵਿੱਖ ਨਾਲ ਕੀਤੇ ਜਾਣ ਵਾਲੇ ਕਥਿਤ ਖਿਲਵਾੜ ਨੂੰ ਬੰਦ ਕਰਵਾਉਣ ਲਈ ਅੱਜ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਵਲੋਂ ਇਕ ਮੰਗ ਪੱਤਰ ਅੱਜ ਐਸ.ਡੀ.ਐਮ. ਮਲੇਰਕੋਟਲਾ ਰਾਹੀਂ ਰਾਸ਼ਟਰਪਤੀ ਨੂੰ ਭੇਜਿਆ ਗਿਆ | ਮੰਗ ਪੱਤਰ ਦੇਣ ਵਾਲੀਆਂ ਜਥੇਬੰਦੀਆਂ ਵਿਚ ਭਾਰਤੀ ਯੂਨੀਅਨ-ਏਕਤਾ (ਡਕੌਂਦਾ), ਬੀ.ਕੇ.ਯੂ.-ਕਾਦੀਆਂ, ਜਮਹੂਰੀ ਕਿਸਾਨ ਸਭਾ, ਕਿਰਤੀ ਕਿਸਾਨ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ, ਪੰਜਾਬ ਕਿਸਾਨ ਯੂਨੀਅਨ, ਬੀ.ਕੇ.ਯੂ.-ਦੋਆਬਾ, ਮਾਝਾ ਕਿਸਾਨ ਸੰਘਰਸ਼ ਕਮੇਟੀ, ਆਲ ਇੰਡੀਆ ਕਿਸਾਨ ਸੰਘਰਸ਼ ਕਮੇਟੀ, ਭਾਰਤੀ ਕਿਸਾਨ ਮੰਚ, ਦੋਆਬਾ ਕਿਸਾਨ ਕਮੇਟੀ, ਦੋਆਬਾ ਕਿਸਾਨ ਸੰਘਰਸ਼ ਕਮੇਟੀ, ਕਿਸਾਨ ਬਚਾਓ ਮੋਰਚਾ, ਕੁੱਲ ਹਿੰਦ ਕਿਸਾਨ ਫੈਡਰੇਸ਼ਨ, ਦੋਆਬਾ ਕਿਸਾਨ ਯੂਨੀਅਨ, ਬੀ.ਕੇ.ਯੂ.-ਪੰਜਾਬ, ਕੌਮੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਮਾਲਵਾ ਆਦਿ ਜਥੇਬੰਦੀਆਂ ਦੇ ਆਗੂ ਸ਼ਾਮਿਲ ਸਨ | ਇਸ ਮੌਕੇ ਜਵਾਲਾ ਸਿੰਘ (ਪ੍ਰਧਾਨ ਬੀ.ਕੇ.ਯੂ. ਡਕੌਂਦਾ, ਜ਼ਿਲ੍ਹਾ ਮਾਲੇਰਕੋਟਲਾ), ਅਮਰਜੀਤ ਸਿੰਘ ਰੋਹਣੋ (ਜਰਨੈਲ ਸੈਕਟਰੀ ਬੀ.ਕੇ.ਯੂ. ਡਕੌਂਦਾ, ਜ਼ਿਲ੍ਹਾ ਮਾਲੇਰਕੋਟਲਾ) ਜਸਪ੍ਰੀਤ ਕੌਰ ਜੱਸੂ ਪੀ.ਐਸ.ਯੂ. ਜ਼ਿਲ੍ਹਾ ਮਾਲੇਰਕੋਟਲਾ, ਅਬਦਲ ਸਤਾਰ 
ਸੀ.ਪੀ.ਆਈ.ਐਮ., ਕੁਲਵਿੰਦਰ ਸਿੰਘ ਕਿੰਦਾ ਜ਼ਿਲ੍ਹਾ ਆਗੂ ਸੀ.ਪੀ.ਆਈ.ਐਮ ਤੇ ਹੋਰ ਹਾਜ਼ਰ ਸਨ |
ਭਵਾਨੀਗੜ੍ਹ, (ਰਣਧੀਰ ਸਿੰਘ ਫੱਗੂਵਾਲਾ)-ਕੇਂਦਰ ਸਰਕਾਰ ਤੋਂ ਭਾਰਤੀ ਫ਼ੌਜ ਵਿਚ ਭਰਤੀ ਲਈ ਅਗਨੀਪਥ ਯੋਜਨਾ ਨੂੰ ਵਾਪਸ ਕਰਾਉਣ ਲਈ ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਐਸ.ਡੀ.ਐਮ. ਦਫ਼ਤਰ ਵਿਖੇ ਰੋਸ ਮੁਜ਼ਹਰਾ ਕਰਦਿਆਂ ਰਾਸ਼ਟਰਪਤੀ ਦੇ ਨਾਂਅ ਦਾ ਮੰਗ ਪੱਤਰ ਦਿੰਦਿਆਂ ਇਸ ਯੋਜਨਾ ਨੂੰ ਰੱਦ ਕਰਨ ਦੀ ਮੰਗ ਕੀਤੀ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ, ਬਲਾਕ ਪ੍ਰਧਾਨ ਕਰਮ ਸਿੰਘ ਬਲਿਆਲ, ਸੁਖਦੇਵ ਸਿੰਘ ਬਾਲਦ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫ਼ਤਿਹਗੜ੍ਹ ਭਾਦਸੋਂ, ਮਾਸਟਰ ਕਸ਼ਮੀਰ ਸਿੰਘ ਕਾਕੜਾ, ਦਵਿੰਦਰ ਸਿੰਘ ਸਕਰੌਦੀ, ਬਲਜੀਤ ਸਿੰਘ ਜੌਲੀਆਂ, ਗੁਰਬਖ਼ਸੀਸ਼ ਸਿੰਘ ਬਾਲਦ, ਰਣਧੀਰ ਸਿੰਘ ਭੱਟੀਵਾਲ, ਜੋਰਾ ਸਿੰਘ ਮਾਝੀ, ਸਰੂਪ ਸਿੰਘ ਬਾਲਦ ਖ਼ੁਰਦ ਆਦਿ ਹਾਜ਼ਰ ਸਨ |
ਸੁਨਾਮ ਊਧਮ ਸਿੰਘ ਵਾਲਾ, (ਧਾਲੀਵਾਲ, ਭੁੱਲਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਕਿਸਾਨ ਆਗੂ ਸੰਤ ਰਾਮ ਛਾਜਲੀ ਦੀ ਅਗਵਾਈ 'ਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਭਾਰਤ ਦੇ ਰਾਸ਼ਟਰਪਤੀ ਕੋਲ ਪੁੱਜਦਾ ਕਰਨ ਲਈ ਇਕ ਮੰਗ ਪੱਤਰ ਐਸ.ਡੀ.ਐਮ. ਸੁਨਾਮ ਨੂੰ ਸੌਂਪਿਆ ਗਿਆ | ਇਸ ਸਮੇਂ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਵਲੋਂ ਐਲਾਨੀ ਗਈ 'ਅਗਨੀਪਥ' ਯੋਜਨਾ ਨੂੰ ਤੁਰੰਤ ਵਾਪਸ ਲਿਆ ਜਾਵੇ | ਉਨ੍ਹਾਂ ਕਿਹਾ ਕਿ ਅਗਨੀਪਥ ਯੋਜਨਾ ਮੁਲਕ ਦੇ ਨੌਜਵਾਨਾਂ ਨਾਲ ਧੋਖਾ ਹੈ |
<br/>

ਚੋਰੀ ਦੀਆਂ ਘਟਨਾਵਾਂ ਨੂੰ ਲੈ ਕੇ ਵਪਾਰੀ ਥਾਣਾ ਮੁਖੀ ਨੂੰ ਮਿਲੇ

ਸ਼ੇਰਪੁਰ, 24 ਜੂਨ (ਦਰਸਨ ਸਿੰਘ ਖੇੜੀ, ਸੁਰਿੰਦਰ ਚਹਿਲ)-ਬੀਤੇ ਦਿਨੀਂ ਸ਼ੇਰਪੁਰ ਦੀ ਅਨਾਜ ਮੰਡੀ ਵਿਖੇ ਹੋਏ ਧਾਰਮਿਕ ਸਮਾਗਮ ਮੌਕੇ ਹੋਈਆਂ ਚੋਰੀ ਦੀਆਂ ਘਟਨਾਵਾਂ ਨੂੰ ਲੈ ਕੇ ਵਪਾਰੀਆਂ ਦਾ ਵਫ਼ਦ ਥਾਣਾ ਮੁਖੀ ਇੰਸਪੈਕਟਰ ਸੁਖਵਿੰਦਰ ਕੌਰ ਨੂੰ ਮਿਲਿਆ | ਇਸ ਮੌਕੇ ...

ਪੂਰੀ ਖ਼ਬਰ »

ਭੱਤੇ ਬਹਾਲ ਨਾ ਕੀਤੇ ਤਾਂ ਸੂਬਾ ਪੱਧਰੀ ਸੰਘਰਸ਼ ਦੀ ਚਿਤਾਵਨੀ

ਮਲੇਰਕੋਟਲਾ, 24 ਜੂਨ (ਹਨੀਫ਼ ਥਿੰਦ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪੱਧਰੀ ਫ਼ੈਸਲੇ ਦੇ ਅਨੁਸਾਰ ਜਥੇਬੰਦੀ ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਵਲੋਂ ਸਿਵਲ ਸਰਜਨ ਮਾਲੇਰਕੋਟਲਾ ਰਾਹੀਂ ਸਿਹਤ ਕਾਮਿਆਂ ਦੇ ਕੱਟੇ ਹੋਏ ਭੱਤਿਆਂ ਨੂੰ ਬਹਾਲ ...

ਪੂਰੀ ਖ਼ਬਰ »

ਟਰਾਂਸਫ਼ਾਰਮਰ ਵੱਡਾ ਕਰਵਾਉਣ ਲਈ ਜੇ.ਈ. ਦੇ ਪ੍ਰਾਈਵੇਟ ਵਿਅਕਤੀ ਨੇ ਲਈ ਰਿਸ਼ਵਤ

ਦਿੜ੍ਹਬਾ ਮੰਡੀ, 24 ਜੂਨ (ਹਰਬੰਸ ਸਿੰਘ ਛਾਜਲੀ, ਪਰਵਿੰਦਰ ਸੋਨੂੰ)-ਪਾਵਰਕਾਮ ਸਬ-ਡਵੀਜ਼ਨ ਦਿੜ੍ਹਬਾ ਦਿਹਾਤੀ ਦੀ ਮਹਿਲਾ ਜੇ.ਈ. ਵਲੋਂ ਪ੍ਰਾਇਵੇਟ ਵਿਅਕਤੀ ਰਾਹੀਂ ਟਰਾਂਸਫ਼ਾਰਮਰ ਵੱਡਾ ਕਰਨ ਬਦਲੇ ਕਥਿਤ ਤੌਰ 'ਤੇ ਤਿੰਨ ਹਜ਼ਾਰ ਰੁਪਏ ਰਿਸ਼ਵਤ ਲੈਣ ਦਾ ਮਾਮਲਾ ਸਾਹਮਣੇ ...

ਪੂਰੀ ਖ਼ਬਰ »

ਹਲਕਾ ਮਲੇਰਕੋਟਲਾ ਦੇ 201 ਪੋਲਿੰਗ ਬੂਥਾਂ 'ਚੋਂ ਪਿੰਡ ਬੀੜ ਅਮਾਮਗੜ੍ਹ 75.99 ਫ਼ੀਸਦੀ ਪੋਲਿੰਗ ਨਾਲ ਅੱਵਲ

ਮਲੇਰਕੋਟਲਾ, 24 ਜੂਨ (ਪਰਮਜੀਤ ਸਿੰਘ ਕੁਠਾਲਾ)-ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ ਵੀਰਵਾਰ ਨੂੰ ਪਈਆਂ ਵੋਟਾਂ ਦੌਰਾਨ ਵੋਟਰਾਂ ਦੇ ਨਿਰਾਸ਼ਾਜਨਕ ਹੁੰਗਾਰੇ ਦੇ ਬਾਵਜੂਦ ਹਲਕਾ ਮਲੇਰਕੋਟਲਾ ਦੇ 100 ਫ਼ੀਸਦੀ ਐਸ.ਸੀ. ਭਾਈਚਾਰੇ ਵਾਲੇ ਪਿੰਡ ਬੀੜ ਅਮਾਮਗੜ੍ਹ ਦੇ ...

ਪੂਰੀ ਖ਼ਬਰ »

'ਅਗਨੀਪਥ' ਯੋਜਨਾ ਵਾਪਸ ਹੋਵੇ-ਤਰਕਸ਼ੀਲ

ਸੰਗਰੂਰ, 24 ਜੂਨ (ਚੌਧਰੀ ਨੰਦ ਲਾਲ ਗਾਂਧੀ)-ਤਰਕਸ਼ੀਲ ਸੁਸਾਇਟੀ ਪੰਜਾਬ ਦੇ ਆਗੂਆਂ ਮਾਸਟਰ ਪਰਮਵੇਦ, ਸੁਰਿੰਦਰਪਾਲ, ਚਰਨ ਕਮਲ ਸਿੰਘ, ਨਿਰਮਲ ਸਿੰਘ, ਕਿ੍ਸ਼ਨ ਸਿੰਘ, ਗੁਰਦੀਪ ਲਹਿਰਾ ਵਲੋਂ ਮੀਟਿੰਗ ਕਰਨ ਉਪਰੰਤ ਗੁਰਦੀਪ ਲਹਿਰਾ ਨੇ ਦੱਸਿਆ ਕਿ 'ਅਗਨੀਪਥ' ਸਕੀਮ ਨੂੰ ...

ਪੂਰੀ ਖ਼ਬਰ »

ਵਿਆਹੁਤਾ ਔਰਤ ਤੋਂ ਪ੍ਰੇਸ਼ਾਨ ਨਾਬਾਲਗ ਲੜਕੇ ਨੇ ਕੀਤੀ ਖ਼ੁਦਕੁਸ਼ੀ

ਸੰਗਰੂਰ, 24 ਜੂਨ (ਅਮਨਦੀਪ ਸਿੰਘ ਬਿੱਟਾ)-ਇਕ ਨਾਬਾਲਗ ਲੜਕੇ ਨੂੰ ਵਿਆਹੁਤਾ ਔਰਤ ਵਲੋਂ ਤੰਗ ਪ੍ਰੇਸ਼ਾਨ ਕੀਤੇ ਜਾਣ 'ਤੇ ਸੰਬੰਧਤ ਲੜਕੇ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਹੈ | ਥਾਣਾ ਸਿਟੀ-1 ਵਿਚ ਲੜਕੇ ਦੀ ਮਾਤਾ ਲੱਛਮੀ ਦੇਵੀ ਪਤਨੀ ਸ਼ੰਭੂ ਦਾਸ ਵਾਸੀ ਪ੍ਰੀਤ ਨਗਰ ਦੇ ...

ਪੂਰੀ ਖ਼ਬਰ »

59 ਵਰਿ੍ਹਆਂ ਤੋਂ ਸਰਕਾਰੀ ਨਜ਼ਰਅੰਦਾਜ਼ੀ ਦਾ ਸੰਤਾਪ ਭੋਗ ਰਿਹੈ ਪਿੰਡ ਬੀੜ ਅਮਾਮਗੜ੍ਹ

ਮਲੇਰਕੋਟਲਾ, 24 ਜੂਨ (ਪਰਮਜੀਤ ਸਿੰਘ ਕੁਠਾਲਾ)-ਬੀਤੇ ਕੱਲ੍ਹ ਲੋਕ ਸਭਾ ਚੋਣਾਂ 'ਚ ਹਲਕਾ ਮਲੇਰਕੋਟਲਾ 'ਚੋਂ ਸਭ ਤੋਂ ਵੱਧ 75.99 ਫ਼ੀਸਦੀ ਵੋਟਾਂ ਪਾਉਣ ਵਾਲਾ ਪਿੰਡ ਬੀੜ ਅਮਾਮਗੜ੍ਹ ਪਿਛਲੇ 59 ਵਰਿ੍ਹਆਂ ਤੋਂ ਆਪਣੇ ਹੱਥੀਂ ਵਾਹੀਯੋਗ ਬਣਾਈ ਆਪਣੀ ਕਾਸ਼ਤ ਹੇਠਲੀ ਜ਼ਮੀਨ ਦਾ ...

ਪੂਰੀ ਖ਼ਬਰ »

ਸ਼ਹਿਰ 'ਚ ਵਧ ਰਹੀਆਂ ਚੋਰੀ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ-ਬੀਬੀ ਭੱਠਲ

ਲਹਿਰਾਗਾਗਾ, 24 ਜੂਨ (ਅਸ਼ੋਕ ਗਰਗ, ਕੰਵਲਜੀਤ ਢੀਂਡਸਾ, ਪ੍ਰਵੀਨ ਖੋਖਰ)-ਸਥਾਨਕ ਐਸ.ਡੀ.ਐਮ ਦਫ਼ਤਰ ਨੇੜੇ ਇਕ ਹਫ਼ਤਾ ਪਹਿਲਾਂ ਬਿੰਦਰ ਹੈਂਡਲੂਮ ਦੇ ਮਾਲਕ ਬਿੰਦਰ ਗਰਗ ਦੇ ਘਰ ਚੋਰਾਂ ਵਲੋਂ ਨਕਦੀ ਅਤੇ ਗਹਿਣੇ ਚੋਰੀ ਕਰਕੇ ਲੈ ਜਾਣ ਤੋਂ ਬਾਅਦ ਪੁਲਿਸ ਵਲੋਂ ਕੋਈ ਠੋਸ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਵਲੋਂ ਮੰਗਾਂ ਸੰਬੰਧੀ 'ਆਪ' ਆਗੂ ਨਾਲ ਮੀਟਿੰਗ

ਧੂਰੀ, 24 ਜੂਨ (ਸੁਖਵੰਤ ਸਿੰਘ ਭੁੱਲਰ)-ਪੰਜਾਬ ਨੰਬਰਦਾਰ ਯੂਨੀਅਨ 643 ਬਲਾਕ ਧੂਰੀ ਅਤੇ ਪੰਜਾਬ ਬਾਡੀ ਦੀ ਮੀਟਿੰਗ 'ਆਪ' ਆਗੂ ਹਰਜੋਤ ਸਿੰਘ ਜਰਗ ਨਾਲ ਹੋਈ, ਜਿਸ ਵਿਚ ਨੰਬਰਦਾਰਾਂ ਦੀਆਂ ਮੰਗਾ ਤੋ ਜਾਣੂ ਕਰਵਾਇਆ ਗਿਆ ਤੇ ਹਰਜੋਤ ਸਿੰਘ ਜਰਗ ਨੇ ਵਿਸ਼ਵਾਸ ਦਿਵਾਇਆ ਕਿ ਮੁੱਖ ...

ਪੂਰੀ ਖ਼ਬਰ »

ਰੈਸਟ ਹਾਊਸ ਦੇ ਨਾਲ ਲੱਗਦੀ ਜ਼ਮੀਨ 'ਚ ਲੱਗੇ ਬੋਰਡ ਨੂੰ ਕੱਟਣ ਦੀ ਕੋਸ਼ਿਸ

ਸੁਨਾਮ ਊਧਮ ਸਿੰਘ ਵਾਲਾ, 24 ਜੂਨ (ਰੁਪਿੰਦਰ ਸਿੰਘ ਸੱਗੂ)-ਸਥਾਨਕ ਰੈਸਟ ਹਾਊਸ ਦੇ ਨਾਲ ਲੱਗਦੀ ਜ਼ਮੀਨ ਵਿਖੇ ਰਾਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਉੱਥੇ ਲੱਗੇ ਲੋਹੇ ਦੇ ਬੋਰਡ ਨੂੰ ਕਟਰ ਨਾਲ ਕੱਟਣ ਦੀ ਕੋਸ਼ਿਸ ਕੀਤੀ | ਇਸ ਮੌਕੇ 'ਤੇ ਨਗਰ ਕੌਂਸਲ ਪ੍ਰਧਾਨ ਸਦਾ ...

ਪੂਰੀ ਖ਼ਬਰ »

ਮਾਤਾ ਜਸਵੰਤ ਕੌਰ ਸੰਧੂ ਨਮਿਤ ਅੰਤਿਮ ਅਰਦਾਸ ਭਲਕੇ

ਅਮਰਗੜ੍ਹ, 24 ਜੂਨ (ਸੁਖਜਿੰਦਰ ਸਿੰਘ ਝੱਲ)-ਮਨਜੀਤ ਕੌਰ ਢੀਂਡਸਾ ਪਤਨੀ ਕਰਨਲ ਰਣਬੀਰ ਸਿੰਘ ਢੀਂਡਸਾ, ਹਰਨੇਕ ਕੌਰ ਉਰਫ਼ ਪਰਮਜੀਤ ਕੌਰ ਪਤਨੀ ਹਰਮਿੰਦਰ ਸਿੰਘ ਦੀ ਮਾਤਾ, ਰਾਜਬੀਰ ਸਿੰਘ ਸੰਧੂ ਪੁੱਤਰ ਸਵ. ਰਣਬੀਰ ਸਿੰਘ ਸੰਧੂ ਦੀ ਦਾਦੀ ਅਤੇ ਬੀਬਾ ਜਪਤੇਸ਼ਵਰ ਕੌਰ ਸੰਧੂ ...

ਪੂਰੀ ਖ਼ਬਰ »

ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿਗੀ

ਜਖੇਪਲ, 24 ਜੂਨ (ਮੇਜਰ ਸਿੰਘ ਸਿੱਧੂ)-ਨੇੜਲੇ ਪਿੰਡ ਮੋਜੋਵਾਲ ਵਿਖੇ ਗਰੀਬ ਮਜ਼ਦੂਰ ਰਮਦਾਸੀਆ ਪਰਿਵਾਰ ਦੋ ਲੜਕੀਆਂ ਦੇ ਪਿਤਾ ਅਮਰੀਕ ਸਿੰਘ ਦੇ ਘਰ ਦੀ ਛੱਤ ਮਾਮੂਲੀ ਬਾਰਿਸ਼ ਆਉਣ ਕਰਕੇ ਡਿੱਗ ਗਈ ਹੈ | ਆਮ ਆਦਮੀ ਪਾਰਟੀ ਦੇ ਯੂਥ ਆਗੂ ਬਲਜੀਤ ਸਿੰਘ ਮੋਜੋਵਾਲ ਅਤੇ ਸਰਪੰਚ ...

ਪੂਰੀ ਖ਼ਬਰ »

ਜਿੱਤ 'ਆਪ' ਦੀ ਹੀ ਹੋਵੇਗੀ-ਗੋਇਲ

ਲਹਿਰਾਗਾਗਾ, 24 ਜੂਨ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਲਹਿਰਾਗਾਗਾ ਤੋਂ 'ਆਪ' ਵਿਧਾਇਕ ਬਰਿੰਦਰ ਗੋਇਲ ਐਡਵੋਕੇਟ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਲਹਿਰਾਗਾਗਾ ਵਿਖੇ ਬਣੇ ਪੋਲਿੰਗ ਬੂਥ 'ਤੇ ਆਪਣੇੇ ਪਰਿਵਾਰ ਸਮੇਤ ਵੋਟ ਪਾਉਣ ਉਪਰੰਤ ਦਾਅਵਾ ਕੀਤਾ ...

ਪੂਰੀ ਖ਼ਬਰ »

ਹੋਣਹਾਰ ਨੌਜਵਾਨ ਗੁਰਦੀਪ ਸਿੰਘ ਨਹੀਂ ਰਿਹਾ

ਲੌਂਗੋਵਾਲ, 24 ਜੂਨ (ਵਿਨੋਦ, ਖੰਨਾ)-ਸਵ. ਮਿਸਤਰੀ ਕੁਲਵੰਤ ਸਿੰਘ ਭੋਲਾ ਦੇ ਨੌਜਵਾਨ ਸਪੁੱਤਰ ਗੁਰਦੀਪ ਸਿੰਘ (19 ਸਾਲ) ਅਚਾਨਕ ਅਕਾਲ ਚਲਾਣਾ ਕਰ ਗਿਆ | ਉਹ ਚੀਮਾ ਮੰਡੀ ਤੋਂ ਪੱਤਰਕਾਰ ਜਸਵਿੰਦਰ ਸਿੰਘ ਸ਼ੇਰੋਂ ਦੇ ਚਚੇਰੇ ਭਰਾ ਅਤੇ ਮਿ. ਗੁਰਮੀਤ ਸਿੰਘ ਨਿੱਕਾ ਦੇ ਭਰਾ ਸੀ | ...

ਪੂਰੀ ਖ਼ਬਰ »

ਉੱਘੀ ਸਮਾਜ ਸੇਵਿਕਾ ਪ੍ਰੀਤੀ ਮਹੰਤ ਸਨਮਾਨਿਤ

ਸੰਗਰੂਰ, 24 ਜੂਨ (ਚੌਧਰੀ ਨੰਦ ਲਾਲ ਗਾਂਧੀ)-ਸਮਾਜ ਸੇਵਾ, ਲੋਕ ਭਲਾਈ, ਬਜ਼ੁਰਗਾਂ ਅਤੇ ਪੈਨਸ਼ਨਰਾਂ ਦੇ ਸਤਿਕਾਰ ਨੂੰ ਸਮਰਪਿਤ ਵੱਖ-ਵੱਖ ਵਿਭਾਗਾਂ 'ਚੋਂ ਸੇਵਾ-ਮੁਕਤ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸਮਾਜ ਸੇਵੀ ਸੰਸਥਾ ਸਟੇਟ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ...

ਪੂਰੀ ਖ਼ਬਰ »

ਲਖਵਿੰਦਰ ਸਿੰਘ ਬਣੇ ਟੀ.ਐਸ.ਯੂ. ਦੇ ਮੰਡਲ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 24 ਜੂਨ (ਭੁੱਲਰ, ਧਾਲੀਵਾਲ)-ਟੀ.ਐਸ.ਯੂ. ਮੰਡਲ ਕਮੇਟੀ ਸੁਨਾਮ ਦੀ ਮੀਟਿੰਗ ਸਰਕਲ ਸੰਗਰੂਰ ਦੇ ਪ੍ਰਧਾਨ ਕੁਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ 33 ਕੇ.ਵੀ. ਗਰਿੱਡ ਵਿਖੇ ਹੋਈ ਜਿਸ ਵਿਚ ਜਥੇਬੰਦੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ...

ਪੂਰੀ ਖ਼ਬਰ »

ਮਾਤਾ ਦੇਵਕੀ ਦੇਵੀ ਦੇ ਭੋਗ ਉਪਰੰਤ ਬੂਟੇ ਵੰਡੇ

ਮਲੇਰਕੋਟਲਾ, 24 ਜੂਨ (ਅ.ਬ.)-ਪਿਛਲੇ ਕਰੀਬ 30 ਸਾਲਾਂ ਤੋਂ ਵਾਤਾਵਰਨ ਦੀ ਸ਼ੁੱਧਤਾ ਤੇ ਸਮਾਜ ਸੇਵਾ ਲਈ ਉਪਰਾਲੇ ਕਰ ਰਹੇ ਉੱਘੇ ਵਾਤਾਵਰਨ ਪ੍ਰੇਮੀ ਤੇ ਸਮਾਜ ਸੇਵੀ ਇੰਦਰਜੀਤ ਸਿੰਘ ਮੁੰਡੇ ਨੇ ਪਿੰਡ ਹਥਨ ਵਿਖੇ ਮਾਤਾ ਦੇਵਕੀ ਦੇਵੀ ਦੇ ਭੋਗ ਸਮਾਗਮ ਤੋਂ ਬਾਅਦ ਆਈਆਂ ਸੰਗਤਾਂ ...

ਪੂਰੀ ਖ਼ਬਰ »

ਬੱਚਿਆਂ ਦੇ ਕੋਵਿਡ ਟੀਕੇ ਲਗਾਉਣ ਸਬੰਧੀ ਕੀਤਾ ਜਾਗਰੂਕ

ਸ਼ਹਿਣਾ, 24 ਜੂਨ (ਸੁਰੇਸ਼ ਗੋਗੀ)-ਪੰਚਾਇਤ ਘਰ ਸ਼ਹਿਣਾ ਵਿਖੇ ਬੱਚਿਆਂ ਦੇ ਕੋਵਿਡ ਤੋਂ ਬਚਾਅ ਲਈ ਟੀਕੇ ਲਗਵਾਏ ਜਾਣ ਸਬੰਧੀ ਔਰਤਾਂ ਨੂੰ ਜਾਗਰੂਕ ਕੀਤਾ ਗਿਆ | ਸਰਪੰਚ ਮਲਕੀਤ ਕੌਰ ਕਲਕੱਤਾ ਦੀ ਅਗਵਾਈ ਵਿਚ ਵਿਸ਼ੇਸ਼ ਇਕੱਤਰਤਾ ਦੌਰਾਨ ਮਮਤਾ ਐਨ.ਜੀ.ਓ ਸੈੱਲਫ਼ ਹੈਲਪ ...

ਪੂਰੀ ਖ਼ਬਰ »

ਲੋਕਾਂ ਨੇ ਮੁੱਖ ਮੰਤਰੀ ਦੇ ਕੰਮਾਂ ਨੂੰ ਪਾਈ ਵੋਟ-ਗੁਰਮੇਲ ਸਿੰਘ

ਸੰਗਰੂਰ, 24 ਜੂਨ (ਧੀਰਜ ਪਸ਼ੋਰੀਆ)-ਸੰਗਰੂਰ ਜ਼ਿਮਨੀ ਚੋਣ ਬਾਰੇ 'ਆਪ' ਉਮੀਦਵਾਰ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੇ ਵੋਟਾਂ ਪੈਣ ਤੋਂ ਬਾਅਦ ਦਾਅਵਾ ਕੀਤਾ ਕਿ ਸੰਗਰੂਰ ਹਲਕੇ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਨੂੰ ਦੇਖਦਿਆਂ 'ਝਾੜੂ' ਦੇ ਨਿਸ਼ਾਨ 'ਤੇ ...

ਪੂਰੀ ਖ਼ਬਰ »

ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਵਫ਼ਦ ਵਲੋਂ ਪੰਚਾਇਤ ਮੰਤਰੀ ਪੰਜਾਬ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ

ਧੂਰੀ, 24 ਜੂਨ (ਦੀਪਕ)- ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦਾ ਇੱਕ ਵਫ਼ਦ ਸੂਬਾ ਪ੍ਰਧਾਨ ਮਨਸੇ ਖਾਂ ਦੀ ਅਗਵਾਈ ਹੇਠ ਧੂਰੀ ਵਿਖੇ ਲੋਕ ਸਭਾ ਜ਼ਿਮਨੀ ਚੋਣ ਦੇ ਪ੍ਰਚਾਰ ਲਈ ਪਹੁੰਚੇ ਕੁਲਦੀਪ ਸਿੰਘ ਧਾਲੀਵਾਲ ਪੰਚਾਇਤ ਮੰਤਰੀ ਪੰਜਾਬ ਨੂੰ ਮਿਲਿਆ ਅਤੇ ਮੰਗ ਪੱਤਰ ਦਿੱਤਾ ...

ਪੂਰੀ ਖ਼ਬਰ »

ਸਿੱਖ ਸਦਭਾਵਨਾ ਦਲ ਤੇ ਗ੍ਰੰਥੀ ਰਾਗੀ ਸਭਾ ਸੰਗਰੂਰ ਨੇ ਮਨਾਇਆ ਗਤਕਾ ਦਿਵਸ

ਸੰਗਰੂਰ, 24 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਭਾਈ ਬਚਿੱਤਰ ਸਿੰਘ ਦੀ ਅਗਵਾਈ ਹੇਠ ਮੀਰੀ ਪੀਰੀ ਦੇ ਸਿਧਾਂਤ 'ਤੇ ਪਹਿਰਾ ਦਿੰਦਿਆਂ ਗ੍ਰੰਥੀ ਰਾਗੀ ਸਭਾ ਸੰਗਰੂਰ, ਸਿੱਖ ਸਦਭਾਵਨਾ ਦਲ ਤੇ ਤਾਲਮੇਲ ਕਮੇਟੀ ਸੰਗਰੂਰ ਵਲੋਂ ਅੰਤਰਰਾਸ਼ਟਰੀ ਗਤਕਾ ਦਿਵਸ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ

ਸੁਨਾਮ ਊਧਮ ਸਿੰਘ ਵਾਲਾ, 24 ਜੂਨ (ਰੁਪਿੰਦਰ ਸਿੰਘ ਸੱਗੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਦੀ ਅਗਵਾਈ ਹੇਠ ਕਿਸਾਨਾਂ ਨੇ ਅੱਜ ਕੇਂਦਰ ਸਰਕਾਰ ਵਲੋਂ ਲਿਆਂਦੀ ਗਈ 'ਅਗਨੀਪਥ' ਸਕੀਮ ਦੇ ਵਿਰੋਧ 'ਚ ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਦੁਕਾਨਦਾਰ ਨੂੰ ਮੁਆਵਜ਼ਾ ਦਿਵਾਉਣ ਲਈ ਵਿਧਾਇਕ ਅਰੋੜਾ ਨੂੰ ਮੰਗ ਪੱਤਰ

ਸੁਨਾਮ ਊਧਮ ਸਿੰਘ ਵਾਲਾ, 24 ਜੂਨ (ਰੁਪਿੰਦਰ ਸਿੰਘ ਸੱਗੂ)-ਸਥਾਨਕ ਗਣਪਤੀ ਫੈਸ਼ਨਵੀਅਰ ਦੇ ਸ਼ੋਅ-ਰੂਮ ਨੂੰ ਲੱਗੀ ਭਿਆਨਕ ਅੱਗ ਕਾਰਨ ਦੁਕਾਨਦਾਰ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ, ਜਿਸ ਕਾਰਨ ਵਪਾਰੀ ਦੀ ਆਰਥਿਕ ਹਾਲਤ ਬਹੁਤ ਗੰਭੀਰ ਹੋ ਗਈ ਹੈ ਜਿਸ ਕਾਰਨ ਮੰਡੀ ਅਤੇ ...

ਪੂਰੀ ਖ਼ਬਰ »

ਟਰਾਈਡੈਂਟ ਗਰੁੱਪ ਨੇ ਚੰਦਨ ਸ਼ਰਮਾ ਨੂੰ ਦਿੱਤੀ ਇਕ ਲੱਖ ਦੀ ਵਿੱਤੀ ਸਹਾਇਤਾ

ਬਰਨਾਲਾ, 24 ਜੂਨ (ਗੁਰਪ੍ਰੀਤ ਸਿੰਘ ਲਾਡੀ)-ਅਵਾਰਡ ਮਾਸਟਰਜ਼ ਐਥਲੈਟਿਕਸ ਸਟੇਡੀਅਮ ਚੈਂਪੀਅਨਸ਼ਿਪ ਲਈ ਚੁਣੇ ਗਏ ਬਰਨਾਲਾ ਸ਼ਹਿਰ ਦੇ ਨੌਜਵਾਨ ਅਤੇ ਬਰਨਾਲਾ ਕਲੱਬ ਤੇ ਜਿੰਮ ਕੋਚ ਚੰਦਨ ਸ਼ਰਮਾ ਨੂੰ ਟਰਾਈਡੈਂਟ ਗਰੁੱਪ ਦੇ ਫਾਊਾਡਰ ਪਦਮਸ੍ਰੀ ਡਾ: ਰਾਜਿੰਦਰ ਗੁਪਤਾ ਨੇ ...

ਪੂਰੀ ਖ਼ਬਰ »

ਰਾਏਸਰ ਵਿਖੇ ਡਰੇਨ ਦੀ ਸਫ਼ਾਈ ਜੇ.ਸੀ.ਬੀ. ਮਸ਼ੀਨਾਂ ਨਾਲ ਕਰਵਾਉਣ ਵਿਰੁੱਧ ਮਨਰੇਗਾ ਮਜ਼ਦੂਰਾਂ ਨੇ ਕੀਤੀ ਨਾਅਰੇਬਾਜ਼ੀ

ਮਹਿਲ ਕਲਾਂ, 24 ਜੂਨ (ਅਵਤਾਰ ਸਿੰਘ ਅਣਖੀ)- ਪਿੰਡ ਰਾਏਸਰ (ਬਰਨਾਲਾ) ਨੇੜਿਉਂ ਲੰਘਦੀ ਡਰੇਨ ਦੀ ਸਫ਼ਾਈ ਜੇ.ਸੀ.ਬੀ. ਮਸ਼ੀਨਾਂ ਦੁਆਰਾ ਕਰਵਾਏ ਜਾਣ ਖ਼ਿਲਾਫ਼ ਮਨਰੇਗਾ ਮਜ਼ਦੂਰਾਂ ਦਾ ਸੰਘਰਸ਼ ਅੱਜ ਦੂਸਰੇ ਦਿਨ ਵੀ ਜਾਰੀ ਰਿਹਾ | ਪਿੰਡ ਰਾਏਸਰ ਪੰਜਾਬ, ਰਾਏਸਰ ਪਟਿਆਲਾ ਦੇ ...

ਪੂਰੀ ਖ਼ਬਰ »

ਆਂਗਣਵਾੜੀ ਤੇ ਆਸ਼ਾ ਵਰਕਰਾਂ ਨੇ ਸਟਾਲ ਲਾ ਕੇ ਵੰਡੇ ਮਾਸਕ

ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਲੋਕ ਸਭਾ ਹਲਕਾ ਸੰਗਰੂਰ 'ਚ ਹੋ ਰਹੀ ਜ਼ਿਮਨੀ ਚੋਣ ਤਹਿਤ ਤਪਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਂਗਣਵਾੜੀ ਅਤੇ ਆਸ਼ਾ ਵਰਕਰਾਂ ਵਲੋਂ ਪੋਲਿੰਗ ਬੂਥਾਂ ਦੇ ਬਾਹਰ ਸਟਾਲ ਲਾ ਕੇ ਮਾਸਕ ਵੰਡੇ ਗਏ | ਇਸ ਮੌਕੇ ਮੈਡਮ ਰਾਜਵੰਤ ਅਤੇ ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ ਨੇ ਚੰਗੇ ਨਾਗਰਿਕ ਹੋਣ ਦਾ ਸਬੂਤ ਦਿੱਤਾ-ਐਸ.ਡੀ.ਐਮ.

ਤਪਾ ਮੰਡੀ, 24 ਜੂਨ (ਪ੍ਰਵੀਨ ਗਰਗ)-ਰਿਟਰਨਿੰਗ ਅਫ਼ਸਰ-ਕਮ ਐਸ.ਡੀ.ਐਮ. ਤਪਾ ਸੋਨਮ ਚੌਧਰੀ ਨੇ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਮੌਕੇ ਵੋਟਰਾਂ ਵਲੋਂ ਦਿੱਤੇ ਗਏ ਭਰਪੂਰ ਸਹਿਯੋਗ ਲਈ ਸਾਰਿਆਂ ਦਾ ਧੰਨਵਾਦ ਕੀਤਾ | ਐਸ.ਡੀ.ਐਮ. ਮੈਡਮ ਨੇ ਕਿਹਾ ਵੋਟਾਂ ਦੌਰਾਨ ਹਰ ਇਕ ...

ਪੂਰੀ ਖ਼ਬਰ »

ਚੋਰਾਂ ਵਲੋਂ ਡੇਅਰੀ ਦੇ ਜਿੰਦਰੇ ਭੰਨ ਕੇ ਨਕਦੀ ਚੋਰੀ

ਤਪਾ ਮੰਡੀ, 24 ਜੂਨ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਬੀਤੀ ਰਾਤ ਚੋਰਾਂ ਵਲੋਂ ਗੌਰੀਸ਼ੰਕਰ ਮੰਦਰ ਨਜ਼ਦੀਕ ਇਕ ਦੁੱਧ ਦੀ ਡੇਅਰੀ ਦੇ ਜਿੰਦਰੇ ਭੰਨ ਕੇ ਨਗਕਦੀ ਚੋਰੀ ਕੀਤੇ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਸ਼ਰਮਾ ਡੇਅਰੀ ਦੇ ਮਾਲਕ ਜਗਦੀਸ਼ ਕੁਮਾਰ ਸ਼ਰਮਾ ਵਾਸੀ ਘੁੰਨਸ ਨੇ ...

ਪੂਰੀ ਖ਼ਬਰ »

ਕੁਰੜ ਡਰੇਨ ਦੀ ਸਫ਼ਾਈ ਦਾ ਕੰਮ 70 ਫ਼ੀਸਦੀ ਮੁਕੰਮਲ-ਐਸ.ਡੀ.ਓ.

ਮਹਿਲ ਕਲਾਂ, 24 ਜੂਨ (ਤਰਸੇਮ ਸਿੰਘ ਗਹਿਲ)-ਮਾਨਸੂਨ ਦੇ ਸ਼ੁਰੂ ਹੋਣ ਤੋਂ ਪਹਿਲਾਂ 30 ਜੂਨ ਤੱਕ ਕੁਰੜ ਡਰੇਨ ਦੀ ਸਾਫ਼-ਸਫ਼ਾਈ ਦਾ ਕੰਮ ਪੂਰੀ ਤਰ੍ਹਾਂ ਮੁਕੰਮਲ ਲਈ ਡਰੇਨ ਵਿਭਾਗ ਵਲੋਂ ਭੂਮਿਕਾ ਪੂਰੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ ਤੇ ਡਰੇਨ ਦੀ ਸਫ਼ਾਈ ਦਾ ਕੰਮ 24 ਘੰਟੇ ...

ਪੂਰੀ ਖ਼ਬਰ »

ਸੀ.ਆਈ.ਸੀ. ਮਹਿਲ ਕਲਾਂ ਨੇ ਲਵਾਇਆ ਓਪਨ ਵਰਕ ਪਰਮਿਟ

ਮਹਿਲ ਕਲਾਂ, 24 ਜੂਨ (ਅਵਤਾਰ ਸਿੰਘ ਅਣਖੀ)-ਇਲਾਕੇ ਅੰਦਰ ਇਮੀਗੇ੍ਰਸ਼ਨ ਮਾਹਰ ਗੁਰਵਿੰਦਰ ਸਿੰਘ ਬਰਾੜ ਕੈਨੇਡਾ ਦੀ ਅਗਵਾਈ ਹੇਠ ਸਫਲਤਾਪੂਰਵਕ ਚੱਲ ਰਹੀ ਕ੍ਰਾਊਨ ਇਮੀਗ੍ਰੇਸ਼ਨ ਕੰਸਲਟੈਂਸੀ ਮਹਿਲ ਕਲਾਂ ਵਲੋਂ ਸਟੂਡੈਂਟ ਵੀਜ਼ੇ ਓਪਨ ਵਰਕ ਪਰਮਿਟ ਅਤੇ ਵਿਜ਼ਟਰ ਵੀਜ਼ੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX