ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਹਾੜ ਸੰਮਤ 554

ਫਿਰੋਜ਼ਪੁਰ

ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ

ਫ਼ਿਰੋਜ਼ਪੁਰ, 24 ਜੂਨ (ਕੁਲਬੀਰ ਸਿੰਘ ਸੋਢੀ)- ਕੇਂਦਰ ਸਰਕਾਰ ਵਲੋਂ ਲਿਆਂਦੀ ਜਾ ਰਹੀ ਅਗਨੀਪੱਥ ਯੋਜਨਾ ਦੇ ਵਿਰੋਧ ਵਿਚ ਸੰਯੁਕਤ ਮੋਰਚੇ ਦੇ ਸੱਦੇ 'ਤੇ ਜ਼ਿਲੇ ਦੀਆਂ ਵੱਖ-ਵੱਖ ਕਿਸਾਨ ਜਥੇਬੰਧੀਆਂ ਵਲੋਂ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਦੇ ਹੋਏ ਡੀ.ਸੀ ਫ਼ਿਰੋਜ਼ਪੁਰ ਨੂੰ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸੌਂਪਿਆ | ਇਸ ਦੇ ਚੱਲਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਮੈਂਬਰ ਹਰਨੇਕ ਸਿੰਘ ਮਹਿਕਮਾ ਦੀ ਅਗਵਾਈ ਵਿਚ ਡੀ.ਸੀ. ਫ਼ਿਰੋਜ਼ਪੁਰ ਅੰਮਿ੍ਤ ਸਿੰਘ ਨੂੰ ਮੰਗ ਪੱਤਰ ਦਿੱਤਾ ਤੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਇਸ ਲੋਕ ਵਿਰੋਧੀ ਯੋਜਨਾ ਤੋਂ ਵਾਪਸ ਨਾ ਮੁੜੀ ਤਾਂ ਕਿਸਾਨ ਬਿੱਲਾਂ ਦੀ ਤਰ੍ਹਾਂ ਵੱਡੇ ਸੰਘਰਸ਼ ਰਾਹੀਂ ਕੇਂਦਰ ਨੂੰ ਪਿਛਲੇ ਪੈਰੀਂ ਮੁੜਣ ਲਈ ਮਜਬੂਰ ਕੀਤਾ ਜਾਵੇਗਾ | ਇਸ ਮੌਕੇ ਇਸ ਸਮੇਂ ਬੀ.ਕੇ.ਯੂ ਡਕੌਂਦਾ ਦੇ ਆਗੂ ਜਗੀਰ ਸਿੰਘ ਖਹਿਰਾ ਗੁਲਜਾਰ ਸਿੰਘ ਕਬਰਵੱਛਾ, ਬਲਾਕ ਮਮਦੋਟ, ਬਲਕਾਰ ਸਿੰਘ ਜੋਧਪੁਰ, ਲਖਵੀਰ ਸਿੰਘ ਫੌਜੀ ਡੋਡ ਬਲਾਕ ਘੱਲ ਖੁਰਦ ਤੋਂ ਸਾਹਿਬ ਸਿੰਘ, ਰੋਸਨ ਸਿੰਘ ਵਾੜਾ ਭਾਈ ਕਾ ਅਤੇ ਬਲਾਕ ਜੀਰਾ ਤੋਂ ਗੁਰਚਰਨ ਸਿੰਘ, ਕਿੱਕਰ ਸਿੰਘ, ਪਿਆਰਾ ਸਿੰਘ ਨਾਜੂ ਸਾਹ ਅੇਤ ਬੀ.ਕੇ.ਯੂ ਪੰਜਾਬ ਤੋਂ ਰਸਾਖ ਸਿੰਘ ਡੱਲੇਵਾਲ ਨਰਿੰਦਰ ਸਿੰਘ ਆਰਫ ਕੇ ਬਲਾਕ ਪ੍ਰਧਾਨ, ਧਿਆਨ ਸਿੰਘ, ਸਹਿਬ ਸਿੰਘ ਸਾਬਕਾ ਸੈਨਿਕ ਲੀਗ ਫਿਰੋਜਪੁਰ ਤੋਂ ਸੂਬੇਦਾਰ ਚਰਨ ਸਿੰਘ ਕੀਰਤੀ ਚੱਕ ਕੈਪਟਨ ਜਗੀਰ ਸਿੰਘ ਹੌਲਦਾਰ ਸੁਬੇਗ ਸਿੰਘ ਸੂਬੇਦਾਰ ਸਰਮਣ ਸਿੰਘ, ਕੈਪਟਨ ਸੁਰਜੀਤ ਸਿੰਘ, ਕੈਪਟਨ ਮਲੀਤ ਸਿੰਘ, ਕੈਪਟਨ ਬਗੀਚਾ ਸਿੰਘ ਆਦਿ ਹਾਜ਼ਰ ਸਨ |
ਬੀ.ਕੇ.ਯੂ. ਪੰਜਾਬ ਖੋਸਾ ਜਥੇਬੰਧੀ ਨੇ ਡੀ.ਸੀ. ਦਫ਼ਤਰ ਬਾਹਰ ਕੀਤਾ ਪ੍ਰਦਰਸ਼ਨ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਖੋਸਾ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਦੀ ਅਗਵਾਈ ਵਿਚ ਕਿਸਾਨਾਂ ਨੇ ਡੀ.ਸੀ. ਦਫ਼ਤਰ ਦੇ ਬਾਹਰ ਕੇਂਦਰ ਸਰਕਾਰ ਵਿਰੁੱਧ ਰੋਸ਼ ਪ੍ਰਦਰਸ਼ਨ ਕੀਤਾ | ਪ੍ਰਧਾਨ ਪਰਮਜੀਤ ਸਿੰਘ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨ ਵਿਰੋਧੀ ਬਿੱਲਾਂ ਵਾਂਗ ਇਕ ਵਾਰ ਫਿਰ ਸੰਘਰਸ ਕਰਦੇ ਹੋਏ ਕੇਂਦਰ ਨੂੰ ਅਗਨੀਪਥ ਯੋਜਨਾ ਨੂੰ ਖਤਮ ਕਰਨ ਲਈ ਮਜਬੂਰ ਕੀਤਾ ਜਾਵੇਗਾ | ਇਸ ਸਮੇਂ ਰਾਜਵੀਰ ਸਿੰਘ ਸੀਨੀਅਰ ਮੀਤ ਪ੍ਰਧਾਨ, ਜਸਵੀਰ ਸਿੰਘ ਝਾਮ ਕੇ, ਮੰਗਲ ਸਿੰਘ ਸਾਹਵਾਲਾ, ਮੇਲਾ ਸਿੰਘ ਹਰਦਾਸਾ, ਨਿਸਾਨ ਸਿੰਘ ਵਰਪਾਲ, ਸੂਬਾ ਸਿੰਘ ਨਿਹਾਲ ਕੇ, ਕੁਲਵਿੰਦਰ ਸਿੰਘ ਰਟੌਲ ਰੋਹੀ, ਗੁਰਮੇਲ ਸਿੰਘ ਹਰਦਾਸਾ, ਗੁਰਦੇਵ ਸਿੰਘ ਮਰੂੜ, ਚਮਕੌਰ ਸਿੰਘ ਰਟੋਲ ਰੋਹੀ, ਪ੍ਰੀਤਮ ਸਿੰਘ ਕੋਟ ਕਰੋੜ ਖੁਰਦ, ਚੰਦ ਸਿੰਘ ਕੋਟ ਕਰੋੜ ਖੁਰਦ, ਚਰਨਜੀਤ ਸਿੰਘ ਬਲਾਕ ਪ੍ਰਧਾਨ ਫਿਰੋਜਪੁਰ, ਗੁਰਦੀਪ ਸਿੰਘ ਝੋਕ ਹਰੀਹਰ, ਬਲਜੀਤ ਸਿੰਘ ਝੋਕ ਹਰੀਹਰ, ਸਵਰਨ ਸਿੰਘ ਝਾਮ ਕੇ, ਜੀਤ ਸਿੰਘ ਨਿਹਾਲ ਕੋ, ਸਤਨਾਮ ਸਿੰਘ ਮੀਹਾਂ ਸਿੰਘ ਵਾਲਾ, ਜੋਬਨਦੀਪ ਸਿੰਘ ਮੀਹਾਂ ਸਿੰਘ ਵਾਲਾ, ਗੁਰਬਚਨ ਸਿੰਘ ਕਿਲੀ, ਜਗਰਾਜ ਸਿੰਘ ਮਮਦੋਟ, ਅਤੇ ਹੋਰ ਕਿਸਾਨ ਆਗੂ ਸ਼ਾਮਿਲ ਸਨ |
ਕਿਸਾਨਾਂ ਅਗਨੀਪਥ ਦੇ ਵਿਰੋਧ 'ਚ ਫੂਕਿਆ ਪੁਤਲਾ
ਆਰਿਫ਼ ਕੇ, (ਬਲਬੀਰ ਸਿੰਘ ਜੋਸਨ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਆਰਿਫ਼ ਕੇ ਵਲੋਂ ਕਸਬਾ ਆਰਿਫ਼ ਕੇ ਦੇ ਮੇਨ ਮਾਲਵਾ ਮਾਝਾ ਚੌਕ ਵਿਖੇ ਜ਼ੋਨ ਪ੍ਰਧਾਨ ਹਰਫੂਲ ਸਿੰਘ ਤੇ ਜ਼ੋਨ ਆਗੂ ਬਚਿੱਤਰ ਸਿੰਘ ਦੀ ਅਗਵਾਈ ਹੇਠ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਪੁਤਲਾ ਫੂਕਣ ਤੋਂ ਬਾਅਦ ਜ਼ੋਨ ਸੈਕਟਰੀ ਭੁਪਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਬੇਇਨਸਾਫ਼ੀ ਕਰ ਰਹੀ ਹੈ | ਇਸ ਮੌਕੇ ਜਰਮਲ ਸਿੰਘ, ਜਰਮਨ ਸਿੰਘ ਵਸਤੀ ਵਕੀਲਾਂ, ਕਾਰਜ ਸਿੰਘ, ਹਰਦੀਪ ਸਿੰਘ ਕਟੋਰਾ, ਹਰਨੇਕ ਸਿੰਘ, ਚਰਨਜੀਤ ਸਿੰਘ ਕਮਾਲਾ ਬੋਦਲਾ, ਗੁਰਦੇਵ ਸਿੰਘ, ਮੇਘ ਸਿੰਘ ਬਾਘੇ ਵਾਲਾ, ਸੁਲਵਿਦਰ ਸਿੰਘ, ਵਸਣ ਸਿੰਘ, ਕਾਰਜ ਸਿੰਘ ਤੇ ਨਿਰਮਲ ਸਿੰਘ, ਕੁਤਬਦੀਨ ਸਿੰਘ ਆਦਿ ਆਗੂ ਹਾਜ਼ਰ ਸਨ |
ਭਾਕਿਯੂ ਕ੍ਰਾਂਤੀਕਾਰੀ ਵਲੋਂ ਅਗਨੀਪਥ ਯੋਜ਼ਨਾ ਖਿਲਾਫ਼ ਰੋਸ ਪ੍ਰਦਰਸ਼ਨ
ਜ਼ੀਰਾ, (ਮਨਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਭਾਰਤ ਵੱਲੋਂ ਦਿੱਤੇ ਗਏ ਅਗਨੀਪਥ ਯੋਜ਼ਨਾ ਦੇ ਵਿਰੋਧ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਲੋਕ ਸੰਗਰਾਮ ਮੋਰਚਾ ਪੰਜਾਬ ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਜ਼ੀਰਾ ਵਿਖੇ ਅਗਨੀਪਥ ਯੋਜਨਾ ਖਿਲਾਫ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਯੋਜਨਾ ਨੂੰ ਵਾਪਸ ਲੈਣ ਲਈ ਐੱਸ.ਡੀ.ਐੱਮ ਜ਼ੀਰਾ ਰਾਹੀਂ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਪਿਆ ਗਿਆ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜਿਲ੍ਹਾ ਪ੍ਰਧਾਨ ਜੁਗਰਾਜ ਸਿੰਘ, ਲੋਕ ਸੰਗਰਾਮ ਮੋਰਚਾ ਦੇ ਸੂਬਾ ਪ੍ਰੈੱਸ ਸਕੱਤਰ ਪਰਮਜੀਤ ਸਿੰਘ ਜ਼ੀਰਾ, ਸੁਖਵਿੰਦਰ ਸਿੰਘ ਬਲਾਕ ਪ੍ਰਧਾਨ ਭਾਕਿਯੂ ਕ੍ਰਾਂਤੀਕਾਰੀ ਜ਼ੀਰਾ, ਬਲਜੀਤ ਕੌਰ ਬਲਾਕ ਆਗੂ ਮਖੂ, ਦਿਲਬਾਗ ਸਿੰਘ ਮੀਤ ਪ੍ਰਧਾਨ ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਪੰਜਾਬ, ਗਿਆਨ ਸਿੰਘ ਸ਼ਾਹਵਾਲਾ, ਸੁਖਦੇਵ ਸਿੰਘ ਸੰਘਰਸ਼ ਕਮੇਟੀ ਕੋਟ ਬੁੱਢਾ, ਸੰਦੀਪ ਸਿੰਘ ਪੰਡੋਰੀ, ਜੱਗਾ ਸਿੰਘ ਜ਼ੀਰਾ ਆਦਿ ਹਾਜ਼ਰ ਸਨ |
ਅਗਨੀਪਥ ਦੇ ਵਿਰੋਧ 'ਚ ਮਖੂ ਤਹਿਸੀਦਾਰ ਨੂੰ ਮੰਗ ਪੱਤਰ ਦਿੱਤਾ
ਮਖੂ, (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਕਿਸਾਨ-ਸੰਘਰਸ਼ ਕਮੇਟੀ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਸੰਯੁਕਤ ਮੋਰਚੇ ਦੇ ਸੱਦੇ 'ਤੇ ਅਗਨੀਪੱਥ ਰੋਸ ਦਿਵਸ 'ਤੇ ਮਖੂ ਬਲਾਕ ਦੇ ਤਹਿਸੀਲਦਾਰ ਨੂੰ ਰਾਸ਼ਟਰਪਤੀ ਦੇ ਨਾਮ 'ਤੇ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਅਰਾਈਆਂ ਵਾਲਾ, ਰਵੀ ਗਰੁੱਪ, ਕਾਬਲ ਸਿੰਘ ਲਖਨਪਾਲ ਮਖੂ, ਜਸਵੀਰ ਸਿੰਘ ਮਰਹਾਣਾ, ਮਲਕੀਤ ਸਿੰਘ ਸੂਦਾ, ਜੋਗਾ ਸਿੰਘ, ਨਿਸ਼ਾਨ ਸਿੰਘ, ਤਰਸੇਮ ਸਿੰਘ ਵਰਪਾਲਾ, ਸ਼ਬੇਗ ਸਿੰਘ ਸੂਦਾ, ਹੀਰਾ ਸਿੰਘ ਚਾਬਾ, ਸੁਖਚੈਨ ਸਿੰਘ, ਸਰਬਜੀਤ ਸਿੰਘ, ਲਹੋਰਾ ਸਿੰਘ ਆਦਿ ਕਿਸਾਨ ਹਾਜ਼ਰ ਸਨ |
ਅਗਨੀਪਥ ਯੋਜਨਾ ਦੇ ਖ਼ਿਲਾਫ਼ ਪੁਤਲਾ ਫੂਕਿਆ
ਮਖੂ, (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਫ਼ਿਰੋਜ਼ਪੁਰ ਦੇ ਜ਼ੋਨ ਮਖੂ ਦੀਆਂ ਵੱਖ-ਵੱਖ ਇਕਾਈਆਂ ਦੇ ਕਿਸਾਨਾਂ-ਮਜ਼ਦੂਰਾਂ ਵਲੋਂ ਇਕੱਠੇ ਹੋ ਕੇ ਜ਼ੋਨ ਪ੍ਰਧਾਨ ਵੀਰ ਸਿੰਘ ਨਿਜਾਮਦੀਨ ਵਾਲਾ ਦੀ ਪ੍ਰਧਾਨਗੀ ਹੇਠ ਅਗਨੀਪੱਥ ਯੋਜਨਾ ਖ਼ਿਲਾਫ਼ ਮਖੂ ਵਿਖੇ ਰੋਸ ਮਾਰਚ ਕਰਦੇ ਹੋਏ ਜ਼ੀਰਾ ਮੋੜ ਨੈਸ਼ਨਲ ਹਾਈਵੇ-54 ਬਠਿੰਡਾ-ਅੰਮਿ੍ਤਸਰ 'ਤੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ੋਨ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਜੈ ਜਵਾਨ, ਜੈ ਕਿਸਾਨ ਦੇ ਨਾਅਰੇ ਲਗਾਏ ਤੇ ਜ਼ੋਰਦਾਰ ਮੰਗ ਕੀਤੀ ਕਿ ਫੌਜ ਵਿਚ ਨੌਜਵਾਨਾਂ ਦੀ ਪੱਕੀ ਭਰਤੀ ਕਰਕੇ ਸੇਵਾ ਮੁਕਤੀ ਦੀ ਹੱਦ 54 ਸਾਲ ਕੀਤੀ ਜਾਵੇ ਤੇ ਇਕ ਰੈਂਕ, ਇਕ ਪੈਨਸ਼ਨ ਦੀ ਸਕੀਮ ਲਾਗੂ ਕੀਤੀ ਜਾਵੇ | ਇਸ ਮੌਕੇ ਲਖਵਿੰਦਰ ਸਿੰਘ, ਜਸਵੰਤ ਸਿੰਘ, ਪਰਮਜੀਤ ਸਿੰਘ ਵਸਤੀ ਨਾਮਦੇਵ, ਹਰਵਿੰਦਰ ਸਿੰਘ ਮੰਨੂ ਮਾਛੀ, ਦਵਿੰਦਰ ਸਿੰਘ, ਪਲਵਿੰਦਰ ਸਿੰਘ ਨਿਜਾਮੁਦੀਨ ਵਾਲਾ, ਸਾਹਿਬ ਸਿੰਘ, ਇੰਦਰਜੀਤ ਸਿੰਘ ਤਲਵੰਡੀ, ਸੰਦੀਪ ਸਿੰਘ, ਬਲਦੇਵ ਸਿੰਘ ਲਹਿਰਾ, ਗੁਰਜੀਤ ਸਿੰਘ ਘੁੱਦੂਵਾਲਾ, ਬਲਕਾਰ ਸਿੰਘ ਜੋਗੇਵਾਲਾ, ਜਰਨੈਲ ਸਿੰਘ ਵਾਰਸ ਵਾਲਾ ਜੱਟਾਂ, ਕਮਲਜੀਤ ਸਿੰਘ, ਗੁਰਲਾਲ ਸਿੰਘ, ਪ੍ਰਦੀਪ ਸਿੰਘ ਮਰਹਾਣਾ, ਜਸਬੀਰ ਸਿੰਘ, ਗੁਰਿੰਦਰ ਸਿੰਘ ਸੱਦਰਵਾਲਾ, ਹਰਪ੍ਰੀਤ ਸਿੰਘ, ਲਖਵਿੰਦਰ ਸਿੰਘ ਮਸਤਾਨ ਵਾਲੀ ਗਲੀ, ਗੁਰਭੇਜ ਸਿੰਘ, ਜੋਗਾ ਸਿੰਘ ਫੇਮੀਵਾਲਾ, ਲਖਵਿੰਦਰ ਸਿੰਘ ਬੁੱਟਰ ਅਤੇ ਹੋਰ ਕਿਸਾਨ ਆਗੂ ਸਨ |
ਕਿਸਾਨ ਮਜ਼ਦੂਰ ਸੰਘਰਸ਼ ਜਥੇਬੰਦੀ ਵਲੋਂ ਸਰਕਾਰ ਦਾ ਪੁਤਲਾ ਸਾੜਿਆ
ਜ਼ੀਰਾ, (ਮਨਜੀਤ ਸਿੰਘ ਢਿੱਲੋਂ/ਜੋਗਿੰਦਰ ਸਿੰਘ ਕੰਡਿਆਲ)- ਅਗਨੀਪਥ ਯੋਜ਼ਨਾ ਦੇ ਰਹੇ ਵਿਰੋਧ ਤਹਿਤ ਅੱਜ ਕਿਸਾਨ ਮਜ਼ਦੂਰ ਸੰਘਰਸ਼ ਜਥੇਬੰਦੀ ਪੰਜਾਬ ਵੱਲੋਂ ਦਿੱਤੇ ਗਏ ਸੱਦੇ ਅਨੁਸਾਰ ਮੁੱਖ ਚੌਂਕ ਜ਼ੀਰਾ ਵਿਖੇ ਸੂਬਾ ਕੋਰ ਕਮੇਟੀ ਮੈਂਬਰ ਰਾਣਾ ਰਣਬੀਰ ਸਿੰਘ ਠੱਠਾ, ਜ਼ੋਨ ਪ੍ਰਧਾਨ ਅਮਨਦੀਪ ਸਿੰਘ ਕੱਚਰ ਭੰਨ, ਬਲਰਾਜ ਸਿੰਘ ਫੇਰੋਕੇ ਅਤੇ ਜਿਲ੍ਹਾ ਪ੍ਰੈੱਸ ਸਕੱਤਰ ਸੁਖਵੰਤ ਸਿੰਘ ਲੌਹੁਕਾ ਦੀ ਅਗਵਾਈ ਵਿਚ ਜਥੇਬੰਦੀ ਵਲੋਂ ਅਗਨੀਪਥ ਯੋਜ਼ਨਾ ਦਾ ਵਿਰੋਧ ਕਰਦਿਆਂ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਗਿਆ | ਇਸ ਰੋਸ ਪ੍ਰਦਰਸ਼ਨ ਵਿਚ ਜ਼ੋਨ ਪ੍ਰੈੱਸ ਸਕੱਤਰ ਸਾਹਿਬ ਸਿੰਘ ਕੋਹਾਲਾ ਸੁਖਵੰਤ ਸਿੰਘ ਲੌਹੁਕਾ ਜ਼ਿਲ੍ਹਾ ਪ੍ਰੈੱਸ ਸਕੱਤਰ, ਰਣਜੀਤ ਸਿੰਘ ਬੂਲੇ, ਬਿਕਰਮਜੀਤ ਸਿੰਘ ਕਮਾਲਗੜ੍ਹ, ਮਹਿਤਾਬ ਸਿੰਘ ਕੱਚਰ ਭੰਨ, ਸੁਖਵਿੰਦਰ ਸਿੰਘ ਕੋਹਾਲਾ, ਜੋਗਿੰਦਰ ਸਿੰਘ, ਜਗਤਾਰ ਸਿੰਘ ਲੌਹੁਕਾ, ਗੁਰਮੀਤ ਸਿੰਘ ਚੱਬਾ, ਸਾਧੂ ਸਿੰਘ ਸੰਤੂਵਾਲਾ, ਪਰਦੀਪ ਸਿੰਘ ਢਿੱਲੋਂ ਜ਼ੀਰਾ, ਦਵਿੰਦਰ ਸਿੰਘ ਗੋਲੂ ਆਦਿ ਹਾਜ਼ਰ ਸਨ |
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
ਗੁਰੂਹਰਸਹਾਏ/ਪੰਜੇ ਕੇ ਉਤਾੜ, (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ, ਪੱਪੂ ਸੰਧਾ)- ਕੇਂਦਰ ਸਰਕਾਰ ਵਲੋਂ ਲਿਆਂਦੀ ਜਾ ਰਹੀ ਅਗਨੀਪਥ ਯੋਜਨਾ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਵੀ ਆਪਣਾ ਸੰਘਰਸ਼ ਸ਼ੁਰੂ ਕਰ ਦਿੱਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਵੱਖ-ਵੱਖ ਯੂਨੀਅਨਾਂ ਦੇ ਆਗੂਆਂ ਨੇ ਦੱਸਿਆ ਕਿ ਅੱਜ ਉਨ੍ਹਾਂ ਵਲੋਂ ਗੁਰੂਹਰਸਹਾਏ ਸ਼ਹਿਰ ਦੇ ਰੇਲਵੇ ਪਾਰਕ ਵਿਖੇ ਮੋਦੀ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਅੱਜ ਸਮੂਹ ਕਿਸਾਨ ਜਥੇਬੰਦੀਆਂ ਵਲੋਂ ਅੱਜ ਇਕ ਮੰਗ ਪੱਤਰ ਐੱਸ.ਡੀ.ਐਮ. ਤਹਿਸੀਲਦਾਰ ਗੁਰੂਹਰਸਹਾਏ ਰਾਹੀਂ ਮਾਨਯੋਗ ਰਾਸ਼ਟਰਪਤੀ ਦੇ ਨਾਮ 'ਤੇ ਦਿੱਤਾ ਗਿਆ ਅਤੇ ਮੰਗ ਕੀਤੀ ਕਿ ਇਸ ਯੋਜਨਾ ਨੂੰ ਜਲਦ ਤੋਂ ਜਲਦ ਰੱਦ ਕੀਤਾ ਜਾਵੇ | ਵੱਖ-ਵੱਖ ਜਥੇਬੰਦੀਆਂ ਨੇ ਕਿਸਾਨ ਆਗੂਆਂ ਵਲੋਂ ਲਾਈਟਾਂ ਵਾਲੇ ਚੌਂਕ ਵਿਖੇ ਮੋਦੀ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ ਅਤੇ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਕਿਸਾਨ ਆਗੂ ਦੇਸ ਰਾਜ, ਅਸ਼ੋਕ ਕੁਮਾਰ, ਭਗਵਾਨ ਦਾਸ, ਗੁਰਮੀਤ ਸਿੰਘ ਮੋਠਾਂ ਵਾਲਾ, ਸੋਨੂੰ ਮਹੰਤ, ਜਸਵੀਰ ਸਿੰਘ ਕੋਹਰ ਸਿੰਘ ਵਾਲਾ, ਬਾਬਾ ਜੋਗਿੰਦਰ ਸਿੰਘ ਕੋਹਰ ਸਿੰਘ ਵਾਲਾ, ਸੁਰਜੀਤ ਸਿੰਘ ਪਿੱਪਲੀ ਚੱਕ ਅਤੇ ਹੋਰ ਵੱਖ-ਵੱਖ ਕਿਸਾਨ ਯੂਨੀਅਨ ਦੇ ਆਗੂ ਹਾਜ਼ਰ ਸਨ |
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
ਫ਼ਿਰੋਜ਼ਪੁਰ, (ਕੁਲਬੀਰ ਸਿੰਘ ਸੋਢੀ)- ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਦੇ ਹੋਏ ਕੇਂਦਰ ਸਰਕਾਰ ਵਲੋਂ ਫ਼ੌਜ ਵਿੱਚ ਭਰਤੀ ਲਈ ਲਿਆਂਦੀ ਅਗਨੀਪੱਥ ਸਕੀਮ ਦੇ ਵਿਰੋਧ ਵਿੱਚ ਬੀਤੇ ਕੁਝ ਦਿਨ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਵਲੋਂ 24 ਜੂਨ ਨੂੰ ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਰੋਸ਼ ਪ੍ਰਦਰਸ਼ਨ ਕਾਰਨ ਦਾ ਫ਼ੈਸਲਾ ਕੀਤਾ ਸੀ, ਜਿਸ 'ਤੇ ਪਹਿਰਾ ਦਿੰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਵੱਖ-ਵੱਖ ਕਿਸਾਨ ਜਥੇਬੰਧੀਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਬੀਕੇਯੂ ਸਿੱਧੂਪੁਰ, ਬੀਕੇਯੂ ਕ੍ਰਾਂਤੀਕਾਰੀ, ਕੁੱਲ ਹਿੰਦ ਕਿਸਾਨ ਸਭਾ, ਬੀਕੇਯੂ ਮਾਨਸਾ ਅਤੇ ਬੀਕੇਯੂ ਬਹਿਰਾਮ ਕੇ ਦੀ ਅਗਵਾਈ ਵਿਚ ਕਿਸਾਨਾਂ ਨੇ ਡੀ.ਸੀ. ਦਫ਼ਤਰ ਦੇ ਬਾਹਰ ਇਕੱਤਰ ਹੋ ਜਬਰਦਸਤ ਰੋਸ਼ ਪ੍ਰਦਰਸ਼ਨ ਕੀਤਾ, ਜਿਸ ਪਿੱਛੋਂ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨੂੰ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪਿਆ | ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਆਪਣੇ ਦੇਸ਼ ਦੇ ਫੌਜੀ ਜਵਾਨਾਂ ਅਤੇ ਬੇਰੋਜਗਾਰ ਨੌਜਵਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਹਰ ਸੰਘਰਸ਼ ਲੜੇਗਾ | ਪ੍ਰਦਰਸ਼ਨ ਕਰਨ ਸਮੇਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ, ਬੀਕੇਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਘੋੜੇ ਚੱਕ, ਗੁਰਸੇਵਕ ਸਿੰਘ ਧਾਲੀਵਾਲ, ਬੀਕੇਯੂ ਕ੍ਰਾਂਤੀਕਾਰੀ ਦੇ ਜਨਰਲ ਸਕੱਤਰ ਬਲਦੇਵ ਸਿੰਘ ਜ਼ੀਰਾ, ਬੀ.ਕੇ.ਯੂ. ਬਹਿਰਾਮਕੇ ਦੇ ਕੈਪਟਨ ਪਿਆਰਾ ਸਿੰਘ, ਕੁੱਲ ਹਿੰਦ ਕਿਸਾਨ ਸਭਾ ਦੇ ਕਾਮਰੇਡ ਹੰਸਾ ਸਿੰਘ ਨੇ ਸੰਬੋਧਨ ਕੀਤਾ ਅਤੇ ਸਟੇਜ ਸਕੱਤਰ ਦੀ ਭੂਮਿਕਾ ਜਤਿੰਦਰ ਬਜੀਦਪੁਰ ਨੇ ਨਿਭਾਈ | ਇਸ ਮੌਕੇ ਕਿਸਾਨ ਆਗੂ ਮਹਿੰਦਰ ਸਿੰਘ ਵਧਾਵਨ, ਦੀਦਾਰ ਸਿੰਘ, ਜੋਗਿੰਦਰ ਸਿੰਘ ਤਰਾਂ ਵਾਲੀ, ਇਕਬਾਲ ਸਿੰਘ ਸੱਪਾਂ ਵਾਲੀ, ਹਰਜੀਤ ਸਿੰਘ, ਕੁਲਵਿੰਦਰ ਸਿੰਘ, ਸਮਸ਼ੇਰ ਸਿੰਘ ਸੱਪਾਂ ਵਾਲੀ, ਬਲਵੀਰ ਸਿੰਘ ਝੋਕ ਹਰੀ ਹਰ ਆਦਿ ਹਾਜ਼ਰ ਸਨ |
ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਨੇ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ
ਜ਼ੀਰਾ, (ਜੋਗਿੰਦਰ ਸਿੰਘ ਕੰਡਿਆਲ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵੱਲੋਂ ਵੀ ਕੇਂਦਰ ਸਰਕਾਰ ਵਲੋਂ ਫੌਜ 'ਚ ਨੌਜ਼ਵਾਨਾਂ ਦੀ ਭਰਤੀ ਸੰਬੰਧੀ ਲਿਆਂਦੀ ਗਈ ਅਗਨੀਪਥ ਯੋਜ਼ਨਾਂ ਦਾ ਵਿਰੋਧ ਕਰਦਿਆਂ ਦੇਸ਼ ਦੇ ਰਾਸ਼ਟਰਪਤੀ ਨੂੰ ਵਿਨੋਦ ਕੁਮਾਰ ਨਾਇਬ ਤਹਿਸੀਲਦਾਰ ਜ਼ੀਰਾ ਨੂੰ ਯੂਨੀਅਨ ਦੇ ਸੂਬਾ ਆਗੂ ਸੁਖਦੇਵ ਸਿੰਘ ਮੰਡ ਅਤੇ ਕਰਨੈਲ ਸਿੰਘ ਭੋਲ਼ਾ ਦੀ ਅਗਵਾਈ ਹੇਠ ਮੰਗ ਪੱਤਰ ਸੌਂਪਿਆ ਗਿਆ ਅਤੇ ਦੇਸ਼ ਦੇ ਰਾਸ਼ਟਰਪਤੀ ਤੋਂ ਅਗਨੀਪਥ ਯੋਜਨਾ ਵਾਪਸ ਲੈਣ ਦੀ ਮੰਗ ਕੀਤੀ | ਇਸ ਮੌਕੇ ਸੁਖਪਾਲ ਸਿੰਘ ਚੋਹਲਾ, ਗੁਰਚਰਨ ਸਿੰਘ ਨੂਰਪੁਰ, ਜਸਵਿੰਦਰ ਸਿੰਘ ਟਿੰਡਵਾਂ, ਮਹਿੰਦਰ ਸਿੰਘ ਡਿੱਬਵਾਲਾ, ਅੰਗਰੇਜ਼ ਸਿੰਘ ਬੂਟੇਵਾਲਾ, ਸੁਖਵਿੰਦਰ ਸਿੰਘ, ਕਸ਼ਮੀਰ ਸਿੰਘ, ਹਰਜੀਤ ਸਿੰਘ, ਹਰਬੰਸ ਸਿੰਘ, ਗੁਰਦਿੱਤ ਸਿੰਘ ਮਾਣੋ ਚਾਹਲ, ਬਲਦੇਵ ਸਿੰਘ ਸ਼ਾਹਵਾਲਾ, ਜੁਗਰਾਜ ਸਿੰਘ, ਬਲਜੀਤ ਕੌਰ, ਗੁਰਚਰਨ ਸਿੰਘ ਮਲਸੀਆਂ, ਪਰਮਜੀਤ ਸਿੰਘ ਜ਼ੀਰਾ, ਸਵਰਨ ਸਿੰਘ, ਦਿਲਬਾਗ ਸਿੰਘ ਅਲੀਵਾਲਾ, ਬਖਸ਼ੀਸ਼ ਸਿੰਘ ਜੋਗੇਵਾਲਾ, ਪੂਰਨ ਸਿੰਘ ਮਸਤੇਵਾਲਾ, ਜਗੀਰ ਸਿੰਘ ਬਹਾਵਲਪੁਰ, ਸਤਿਨਾਮ ਸਿੰਘ ਬੁੱਟਰ, ਸਰਦੁੂਲ ਸਿੰਘ ਚੱਕੀਆਂ ਆਦਿ ਹਾਜ਼ਰ ਸਨ |
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਦਾ ਪੁਤਲਾ ਫੂਕਿਆ
ਤਲਵੰਡੀ ਭਾਈ, (ਕੁਲਜਿੰਦਰ ਸਿੰਘ ਗਿੱਲ)- ਅਗਨੀਪਥ ਯੋਜਨਾ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀ ਵਲੋਂ ਤਲਵੰਡੀ ਭਾਈ ਦੇ ਰੇਲਵੇ ਫਾਟਕ ਨਜਦੀਕ ਰੋਸ ਪ੍ਰਦਰਸ਼ਨ ਕਰਦੇ ਹੋਏ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਸੰਬੰਧੀ ਸੂਬਾ ਕੋਰ ਕਮੇਟੀ ਮੈਂਬਰ ਰਾਣਾ ਰਣਬੀਰ ਸਿੰਘ ਦੀ ਅਗਵਾਈ ਹੇਠ ਇਕੱਤਰ ਹੋਏ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਆਗੂਆਂ ਅਤੇ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਅਗਨੀਪੱਥ ਯੋਜਨਾ ਨੂੰ ਦੇਸ਼ ਦੀ ਫੌਜ ਦਾ ਅਪਮਾਨ ਅਤੇ ਫੌਜ ਵਿਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਦੇ ਚਾਹਵਾਨ ਨੌਜਵਾਨਾਂ ਨਾਲ ਧੱਕੇਸ਼ਾਹੀ ਕਰਾਰ ਦਿੱਤਾ | ਇਸ ਮੌਕੇ ਗੁਰਜੰਟ ਸਿੰਘ ਲਹਿਰਾ, ਸੁਖਪ੍ਰੀਤ ਸਿੰਘ ਸੋਨਾ ਹਰਾਜ, ਕੇਵਲ ਸਿੰਘ ਬੂਈਆਂ ਵਾਲਾ, ਰਵਿੰਦਰ ਸਿੰਘ ਹਰਾਜ, ਜਗਰੂਪ ਸਿੰਘ ਅਵਾਣ, ਚਮਕੌਰ ਸਿੰਘ ਵਾੜਾ, ਗੁਰਮੀਤ ਸਿੰਘ ਹਰਾਜ, ਗੁਰਿੰਦਰ ਸਿੰਘ ਕੱਸੋਆਣਾ,ਕਰਨੈਲ ਸਿੰਘ ਸਾਧੂਵਾਲਾ, ਚਮਕੌਰ ਸਿੰਘ ਵਰਨਾਲਾ, ਬਲਵਿੰਦਰ ਸਿੰਘ, ਯੋਧਾ ਸਿੰਘ ਸੁਲਹਾਣੀ, ਗੁਰਦੀਪ ਸਿੰਘ ਮਹੀਂਆਂਵਾਲਾ, ਰੂਪ ਸਿੰਘ ਵਕੀਲਾਂਵਾਲਾ ਤੋਂ ਇਲਾਵਾ ਹੋਰ ਕਈ ਕਿਸਾਨ ਆਗੂ ਤੇ ਵਰਕਰ ਸ਼ਮਿਲ ਸਨ |
ਮੋਦੀ ਸਰਕਾਰ ਦਾ ਫੂਕਿਆ ਪੁਤਲਾ
ਗੁਰੂਹਰਸਹਾਏ, (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨ ਮੋਰਚੇ ਦੇ ਫ਼ੈਸਲੇ ਅਨੁਸਾਰ ਕਿਸਾਨ ਜਥੇਬੰਦੀਆਂ ਨੇ ਕੇਂਦਰ ਦੀ ਅਗਨੀਪੱਥ ਯੋਜਨਾ ਵਿਰੁੱਧ ਮਾਰਚ ਕਰਕੇ ਲਾਈਟਾਂ ਵਾਲੇ ਚੌਂਕ ਵਿਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ | ਇਸ ਮੌਕੇ ਜ਼ੋਨ ਪ੍ਰਧਾਨ ਧਰਮ ਸਿੰਘ ਸਿੱਧੂ ਨੇ ਕਿਹਾ ਕਿ ਨੌਜਵਾਨਾਂ ਦੇ ਰੋਸ ਦੀ ਹਮਾਇਤ ਵਜੋਂ ਅੱਜ ਕਿਸਾਨ ਜਥੇਬੰਦੀਆਂ ਨੇ ਵੀ ਕੇਂਦਰ ਦੇ ਪੁਤਲੇ ਫੂਕੇ | ਇਸ ਮੌਕੇ ਮੇਜਰ ਸਿੰਘ, ਫੁੰਮਣ ਸਿੰਘ, ਗੁਰਸੇਵਕ ਸਿੰਘ, ਰਣਜੀਤ ਸਿੰਘ, ਅੰਗਰੇਜ਼ ਸਿੰਘ, ਸੁਖਦੇਵ ਸਿੰਘ, ਸ਼ਾਮ ਪੰਧੂ, ਪ੍ਰੀਤਮ ਸਿੰਘ, ਦਰਸ਼ਨ ਸਿੰਘ, ਕਿ੍ਸ਼ਨ ਸ਼ਰਮਾ, ਕੁਲਦੀਪ ਸਿੰਘ, ਹਰਜੀਤ ਸਿੰਘ ਆਦਿ ਕਿਸਾਨ ਹਾਜ਼ਰ ਸਨ |
ਬੀ.ਕੇ.ਯੂ ਏਕਤਾ ਉਗਰਾਹਾਂ ਦੇ ਆਗੂਆਂ ਨੇ ਕੇਂਦਰ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
ਫ਼ਿਰੋਜ਼ਪੁਰ, (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕੇਂਦਰ ਸਰਕਾਰ ਵਲੋਂ ਫ਼ੌਜ ਦੀ ਭਰਤੀ ਲਈ ਸ਼ੁਰੂ ਕੀਤੀ ਅਗਨੀਪਥ ਯੋਜਨਾ ਦੇ ਵਿਰੋਧ ਵਿਚ ਸੂਬਾ ਭਰ ਵਿਚ ਵੱਖ-ਵੱਖ ਥਾਵਾਂ 'ਤੇ ਕੇਂਦਰ ਸਰਕਾਰ ਖ਼ਿਲਾਫ਼ ਡੀ.ਸੀ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੇ ਚੱਲਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡੀ.ਸੀ ਦਫ਼ਤਰ ਦੇ ਬਾਹਰ ਧਰਨਾ ਜਥੇਬੰਦੀ ਦੇ ਆਗੂ ਪੂਰਨ ਸਿੰਘ ਬਲਾਕ ਪ੍ਰਧਾਨ ਫ਼ਿਰੋਜ਼ਪੁਰ, ਮਹਿੰਦਰ ਸਿੰਘ ਗਿੱਲ ਫ਼ਿਰੋਜ਼ਸ਼ਾਹ ਬਲਾਕ ਪ੍ਰਧਾਨ ਘੱਲ ਖ਼ੁਰਦ, ਗੁਰਬਚਨ ਸਿੰਘ ਖੋਪਲ ਮੱਲਾਂਵਾਲਾ, ਹਰਜਿੰਦਰ ਸਿੰਘ ਗਿੱਲ ਵਲੂਰ ਬਲਾਕ ਜਨਰਲ ਸਕੱਤਰ ਦੀ ਅਗਵਾਈ ਵਿਚ ਦਿੱਤਾ ਗਿਆ, ਜਿਸ ਪਿੱਛੋਂ ਆਗੂਆਂ ਨੇ ਡੀ.ਸੀ ਫ਼ਿਰੋਜ਼ਪੁਰ ਅੰਮਿ੍ਤ ਸਿੰਘ ਨੂੰ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦੇ ਹੋਏ ਬਲਾਕ ਫ਼ਿਰੋਜ਼ਪੁਰ ਦੇ ਪ੍ਰਧਾਨ ਪੂਰਨ ਸਿੰਘ ਨੇ ਕਿਹਾ ਕਿ ਨੌਜਵਾਨ ਵਰਗ ਨਾਲ ਕੇਂਦਰ ਸਰਕਾਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਸਮੇਂ ਹਰਜੀਤ ਸਿੰਘ ਬੇਦੀ ਤਲਵੰਡੀ ਭਾਈ, ਸੁਖਦੇਵ ਸਿੰਘ ਮਿਸ਼ਰੀ ਵਾਲਾ, ਪੂਰਨ ਸਿੰਘ, ਮਹਿੰਦਰ ਸਿੰਘ, ਸ਼ਵਿੰਦਰ ਸਿੰਘ ਕੁੱਲਗੜ੍ਹੀ, ਹਰਜਿੰਦਰ ਸਿੰਘ ਗਿੱਲ, ਸੰਦੀਪ ਸਿੰਘ ਰਟੌਲ ਰੋਹੀ ਅਤੇ ਗੁਰਬਚਨ ਸਿੰਘ ਖੋਪਲ ਵਲੋਂ ਕੇਂਦਰ ਸਰਕਾਰ ਵਿਰੁੱਧ ਲੋਕਾਂ ਨੂੰ ਜਾਗਿ੍ਤ ਕੀਤਾ ਗਿਆ ਅਤੇ ਬੁਲਾਰਿਆਂ ਵਲੋਂ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ਸਮੇਂ ਸੀਨੀਅਰ ਮੀਤ ਪ੍ਰਧਾਨ ਬਲਾਕ ਘੱਲ ਖ਼ੁਰਦ ਗੁਰਸੇਵਕ ਸਿੰਘ ਢਿੱਲੋਂ, ਜਗਜੀਤ ਸਿੰਘ ਭੁੱਲਰ, ਗੁਰਦੀਪ ਸਿੰਘ ਸਹਾਇਕ ਸਕੱਤਰ ਬਲਾਕ ਘੱਲ ਖ਼ੁਰਦ, ਕੁਲਦੀਪ ਸਿੰਘ ਸੰਧੂ, ਜਰਨੈਲ ਸਿੰਘ ਖੋਪਲ, ਨਿਸ਼ਾਨ ਸਿੰਘ, ਚਰਨਜੀਤ ਸਿੰਘ ਵਿਰਕ, ਗੁਰਚਰਨ ਸਿੰਘ, ਬਲਕਾਰ ਸਿੰਘ, ਸਤਪਾਲ ਸਿੰਘ ਰੱਤਾ ਖੇੜਾ, ਸ਼ਿੰਗਾਰਾ ਸਿੰਘ, ਪਰਮਿੰਦਰ ਸਿੰਘ ਜੈਮਲ ਵਾਲਾ, ਦਵਿੰਦਰ ਸਿੰਘ ਦੁਲਚੀ ਕੇ, ਕੁਲਦੀਪ ਸਿੰਘ ਫ਼ਿਰੋਜ਼ਸ਼ਾਹ, ਨਿਰਮਲ ਸਿੰਘ ਫ਼ਿਰੋਜ਼ਸ਼ਾਹ ਰਾਜਬੀਰ ਸਿੰਘ ਫ਼ਿਰੋਜ਼ਸ਼ਾਹ, ਸੁਖਚੈਨ ਸਿੰਘ ਵਲੂਰ, ਅੰਗਰੇਜ਼ ਸਿੰਘ, ਜੋਬਨਪ੍ਰੀਤ ਸਿੰਘ, ਜਸਵਿੰਦਰ ਸਿੰਘ, ਗੁਰਤੇਜ ਸਿੰਘ, ਮਾਘ ਸਿੰਘ, ਕੁਲਵੰਤ ਸਿੰਘ, ਨਿਸ਼ਾਨ ਸਿੰਘ ਗੁਲਾਮੀ ਵਾਲਾ, ਗੁਰਚਰਨ ਸਿੰਘ ਗੋਗੋਆਣੀ, ਜਗਜੀਤ ਸਿੰਘ ਮੱਲ, ਹਰਜੀਤ ਸਿੰਘ, ਸਰਬਜੀਤ ਸਿੰਘ, ਗੁਰਦੇਵ ਸਿੰਘ, ਸਰਬਜੀਤ ਸਿੰਘ, ਦਵਿੰਦਰ ਸਿੰਘ ਪ੍ਰਧਾਨ, ਸਾਜਨ ਸਿੰਘ, ਜਤਿੰਦਰ ਸਿੰਘ ਮਾਛੀਬੁਗਰਾ, ਜੰਡ ਸਿੰਘ, ਪ੍ਰੇਮਜੀਤ ਸਿੰਘ ਨਾਜੂਸ਼ਾਹ, ਛਿੰਦਾ ਬੋਪਾਰਾਏ ਆਦਿ ਹਾਜ਼ਰ ਸਨ |
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਡੀ.ਸੀ. ਦਫ਼ਤਰ ਬਾਹਰ ਪ੍ਰਦਰਸ਼ਨ
ਫ਼ਿਰੋਜ਼ਪੁਰ, (ਕੁਲਬੀਰ ਸਿੰਘ ਸੋਢੀ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਫ਼ਿਰੋਜ਼ਪੁਰ ਵਲੋਂ ਮੋਦੀ ਸਰਕਾਰ ਦੀ ਅਗਨੀਪੱਥ ਯੋਜਨਾ ਖ਼ਿਲਾਫ਼ ਡੀ.ਸੀ. ਦਫ਼ਤਰ ਬਾਹਰ ਕੇਂਦਰ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਕੇਂਦਰ ਸਰਕਰ ਵਿਰੁੱਧ ਰੋਸ਼ ਪ੍ਰਦਰਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸੀਨੀਅਰ ਆਗੂ ਨਰਿੰਦਰਪਾਲ ਸਿੰਘ ਜਤਾਲਾ, ਮੰਗਲ ਸਿੰਘ ਸਵਾਈ ਕੇ, ਅਵਤਾਰ ਸਿੰਘ ਸਾਬੂਵਾਲਾ ਅਤੇ ਸਤਨਾਮ ਸਿੰਘ ਸਾਦਾ ਮੌਜਾ ਦੀ ਅਗਵਾਈ ਵਿਚ ਕੀਤਾ ਗਿਆ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਕੁਲਬੀਰ ਸਿੰਘ, ਖਜ਼ਾਨਚੀ ਸੁਖਵਿੰਦਰ ਸਿੰਘ, ਮੰਗਲ ਸਿੰਘ ਸਵਾਈ ਕੇ, ਦਲੇਰ ਸਿੰਘ, ਰਾਜਬੀਰ ਸਿੰਘ, ਹਰਪਾਲ ਸਿੰਘ, ਚਰਨਜੀਤ ਸਿੰਘ ਅੱਕੂਵਾਲਾ, ਪ੍ਰਗਟ ਸਿੰਘ, ਰਸਾਲ ਸਿੰਘ, ਗੁਰਭੇਜ ਸਿੰਘ ਕੁਤਬੇ ਵਾਲਾ, ਸੁਖਦੇਵ ਸਿੰਘ ਤੇ ਹੋਰ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਨੌਜਵਾਨ ਹਾਜ਼ਰ ਸਨ |

ਚੋਰ ਦਿਨ ਦਿਹਾੜੇ ਘਰ ਅੰਦਰੋਂ ਡਾਈਪਰਾਂ ਦੀ ਭਰੀ ਪੇਟੀ ਚੋਰੀ ਕਰਕੇ ਹੋਏ ਫ਼ਰਾਰ

ਗੁਰੂਹਰਸਹਾਏ, 24 ਜੂਨ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਵਿਚ ਆਏ ਦਿਨ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ | ਤਾਜ਼ਾ ਮਿਸਾਲ ਉਦੋਂ ਦੇਖਣ ਨੂੰ ਮਿਲੀ, ਜਦ ਚੋਰਾਂ ਵਲੋਂ ਇਕ ਘਰ ਅੰਦਰ ਵੜ ਕੇ ਅੰਦਰ ਪਏ ਇਕ ਡਾਈਪਰਾਂ ਦੀ ਪੇਟੀ ਚੋਰੀ ਕਰ ਲਈ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਹਵਾਲਾਤੀ ਕੋਲੋਂ ਤੇ ਲਾਵਾਰਿਸ ਹਾਲਤ 'ਚ 3 ਮੋਬਾਈਲ ਫ਼ੋਨ ਬਰਾਮਦ

ਫ਼ਿਰੋਜ਼ਪੁਰ, 24 ਜੂਨ (ਗੁਰਿੰਦਰ ਸਿੰਘ)- ਸਥਾਨਕ ਕੇਂਦਰੀ ਜੇਲ੍ਹ ਅੰਦਰ ਕੀਤੀ ਤਲਾਸ਼ੀ ਦੌਰਾਨ ਹਵਾਲਾਤੀ ਕੋਲੋਂ ਅਤੇ ਲਾਵਾਰਿਸ ਹਾਲਤ ਪਏ 3 ਮੋਬਾਈਲ ਫ਼ੋਨ ਸਮੇਤ ਸਿੰਮ ਕਾਰਡ ਬਰਾਮਦ ਹੋਣ 'ਤੇ ਥਾਣਾ ਸਿਟੀ ਪੁਲਿਸ ਨੇ ਇਕ ਹਵਾਲਾਤੀ ਤੇ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ...

ਪੂਰੀ ਖ਼ਬਰ »

ਐੱਨ.ਆਰ.ਆਈ. ਪਾਸੋਂ ਪੰਜ ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਵਿਅਕਤੀਆਂ ਦੀ ਜ਼ਮਾਨਤ ਖਾਰਜ

ਫ਼ਿਰੋਜ਼ਪੁਰ, 24 ਜੂਨ (ਰਾਕੇਸ਼ ਚਾਵਲਾ)- ਲੜਕੇ ਦਾ ਵਿਆਹ ਕਰਨ ਆਏ ਇਕ ਐਨ.ਆਰ.ਆਈ. ਪਾਸੋਂ ਪੰਜ ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਦੋ ਵਿਅਕਤੀਆਂ ਦੀ ਜ਼ਮਾਨਤ ਖਾਰਜ ਕੀਤੀ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਘੱਲ ਖੁਰਦ ...

ਪੂਰੀ ਖ਼ਬਰ »

ਖੇਤ 'ਚ ਕੰਮ ਕਰਦੇ ਮਜ਼ਦੂਰ ਦੀ ਮੌਤ

ਆਰਿਫ਼ ਕੇ, 24 ਜੂਨ (ਬਲਬੀਰ ਸਿੰਘ ਜੋਸਨ)-ਪਿੰਡ ਧੀਰਾ ਘਾਰਾ ਵਿਖੇ ਬੈਂਕ ਤੋਂ ਲਏ ਕਰਜ਼ੇ ਕਾਰਨ ਪ੍ਰੇਸ਼ਾਨ ਰਹਿੰਦੇ ਖੇਤ ਮਜ਼ਦੂਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਪਿੰਡ ਧੀਰਾ ਘਾਰਾ ਦੇ ਕਾਰਜ ਸਿੰਘ ਪੁੱਤਰ ਪੂਰਨ ਸਿੰਘ (45) ਕੁਝ ਸਮਾਂ ...

ਪੂਰੀ ਖ਼ਬਰ »

ਚੋਰੀ ਦਾ ਮੋਟਰਸਾਈਕਲ ਵੇਚਣ ਲਈ ਗਾਹਕ ਦੀ ਉਡੀਕ ਕਰਦੇ ਦੋ ਕਾਬੂ

ਫ਼ਿਰੋਜ਼ਪੁਰ, 24 ਜੂਨ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਦੋ ਪਹੀਆ ਵਾਹਨ ਚੋਰੀ ਕਰਕੇ ਅੱਗੇ ਵੇਚਣ ਦੇ ਆਦੀ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇਕ ਚੋਰੀ ਕੀਤਾ ਮੋਟਰਸਾਈਕਲ ਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ...

ਪੂਰੀ ਖ਼ਬਰ »

300 ਗ੍ਰਾਮ ਹੈਰੋਇਨ ਤੇ 50 ਹਜ਼ਾਰ ਦੀ ਨਗਦੀ ਸਮੇਤ ਦੋ ਗਿ੍ਫ਼ਤਾਰ

ਫ਼ਿਰੋਜ਼ਪੁਰ, 24 ਜੂਨ (ਰਾਕੇਸ਼ ਚਾਵਲਾ)-ਐੱਸ.ਐੱਸ.ਪੀ ਫ਼ਿਰੋਜ਼ਪੁਰ ਚਰਨਜੀਤ ਸਿੰਘ ਦੇ ਨਿਰਦੇਸ਼ਾਂ 'ਤੇ ਥਾਣਾ ਕੈਂਟ ਦੀ ਪੁਲਿਸ ਨੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਦੋ ਸਕੇ ਭਰਾਵਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਦਰਜ ਮਾਮਲੇ ਵਿਚ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ ਤਿੰਨ ਹੋਰ ਮਾਮਲੇ

ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)- ਦੁਨੀਆ 'ਚ ਫੈਲੀ ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਤਿੰਨ ਹੋਰ ਵਿਅਕਤੀਆਂ ਨੂੰ ਆਪਣੇ ਕਲਾਵੇ ਵਿਚ ਲੈ ਲਿਆ ਹੈ, ਜਿਸ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX