ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਹਾੜ ਸੰਮਤ 554

ਬਠਿੰਡਾ

ਕਿਸਾਨ ਜਥੇਬੰਦੀਆਂ ਨੇ ਲਗਾਏ ਧਰਨੇ ਤੇ ਜਾਮ, ਕੇਂਦਰ ਸਰਕਾਰ ਦੇ ਸਾੜੇ ਪੁਤਲੇ

ਬਠਿੰਡਾ, 24 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਬਠਿੰਡਾ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਧਰਨੇ ਦਿੱਤੇ ਅਤੇ ਮਾਰਚ ਕੱਢਣ ਉਪਰੰਤ ਜਾਮ ਲਗਾ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ | ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਦੇ ਪੁਤਲੇ ਸਾੜਦੇ ਹੋਏ ਅਗਨੀਪਥ ਯੋਜਨਾ ਤੁਰੰਤ ਵਾਪਸ ਲੈਣ ਦੀ ਮੰਗ ਉਠਾਈ | ਉਪਰੰਤ ਡਿਪਟੀ ਕਮਿਸ਼ਨਰ ਰਾਹੀਂ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਭੇਜੇ ਗਏ | ਸਥਾਨਕ ਚਿਲਡਰਨ ਪਾਰਕ ਵਿਚ ਇਕੱਠੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਨੁਮਾਇੰਦਿਆਂ ਨੇ ਅਗਨੀਪਥ ਯੋਜਨਾ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਮਾਰਚ ਕਰਨ ਮਗਰੋਂ ਬੱਸ ਅੱਡੇ ਅੱਗੇ ਪਹੁੰਚ ਕੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ | ਇਸ ਮੌਕੇ ਕਾਕਾ ਸਿੰਘ ਕੋਟੜਾ, ਬਲਦੇਵ ਸਿੰਘ ਸੰਦੋਹਾ, ਰੇਸ਼ਮ ਸਿੰਘ ਯਾਤਰੀ, ਸੁਰਜੀਤ ਸਿੰਘ ਸੰਦੋਹਾ ਅਤੇ ਜਗਸੀਰ ਸਿੰਘ ਜੀਦਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੀ ਜਾ ਰਹੀ ਅਗਨੀਪਥ ਯੋਜਨਾ ਦੇਸ਼ ਦੇ ਨੌਜਵਾਨਾਂ, ਕਿਸਾਨਾਂ ਤੇ ਹਰ ਇਕ ਵਰਗ ਲਈ ਘਾਤਕ ਹੈ ਅਤੇ ਫ਼ੌਜ ਉੱਪਰ ਹੀ ਹਰ ਕਿਸੇ ਦੇਸ਼ ਦੀ ਪ੍ਰਭੂਸੱਤਾ ਦਾ ਦਾਰੋਮਦਾਰ ਹੁੰਦਾ ਹੈ, ਜੇ ਉਹ ਹੀ ਪ੍ਰਾਈਵੇਟ ਕੰਪਨੀਆਂ ਦੇ ਹੱਥ ਚਲੀ ਜਾਵੇ ਤਾਂ ਕਿਸੇ ਵੀ ਦੇਸ਼ ਨੂੰ ਗ਼ੁਲਾਮ ਹੋਣ ਤੋ ਦੇਰ ਨਹੀਂ ਲੱਗਦੀ, ਜਿਸ ਦੀ ਉਦਾਹਰਨ ਪਿਛੋਕੜ ਵਿਚੋਂ ਈਸਟ ਇੰਡੀਆ ਕੰਪਨੀ ਤੋ ਸਾਨੂੰ ਮਿਲਦੀ ਹੈ | ਕਿਸਾਨ ਆਗੂਆਂ ਨੇ ਨੌਜਵਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼ਾਂਤੀਪੂਰਨ ਜ਼ਾਬਤੇ ਵਿਚ ਰਹਿ ਕੇ ਹੀ ਅੰਦੋਲਨ ਜਿੱਤੇ ਜਾਂਦੇ ਹਨ | ਸਮੁੱਚਾ ਦੇਸ਼ ਅਤੇ ਸੰਯੁਕਤ ਕਿਸਾਨ ਮੋਰਚਾ ਦੇਸ਼ ਦੇ ਨੌਜਵਾਨਾਂ ਦੇ ਨਾਲ ਖੜ੍ਹਾ ਹੈ | ਇਸ ਮੌਕੇ ਉਨ੍ਹਾਂ ਨਾਲ ਯੋਧਾ ਸਿੰਘ ਨੰਗਲਾ, ਮੁਖ਼ਤਿਆਰ ਸਿੰਘ ਕੁੱਬੇ, ਰਣਜੀਤ ਸਿੰਘ ਜੀਂਦਾ, ਗੁਰਮੇਲ ਸਿੰਘ ਲਹਿਰਾ, ਸੁਰਜੀਤ ਸਿੰਘ ਸੰਦੋਹਾ, ਜਗਸੀਰ ਸਿੰਘ ਜੀਂਦਾ ਬੀ.ਕੇ. ਯੂ. ਮਾਨਸਾ, ਬਲਵਿੰਦਰ ਸਿੰਘ ਜੋਧਪੁਰ, ਅੰਗਰੇਜ਼ ਸਿੰਘ ਕਲਿਆਣ, ਜਵਾਹਰ ਸਿੰਘ ਕਲਿਆਣ, ਦੀਪੂ ਮੰਡੀ ਕਲਾਂ, ਸੁਖਦੇਵ ਫੂਲ, ਕੁਲਵੰਤ ਸਿੰਘ ਨੇਹੀਆਂਵਾਲਾ, ਜਸਵੀਰ ਸਿੰਘ ਗਹਿਰੀ, ਜਗਦੇਵ ਸਿੰਘ ਮਹਿਤਾ, ਪਰਮਿੰਦਰ ਗਹਿਰੀ ਆਦਿ ਆਗੂ ਸ਼ਾਮਲ ਸਨ | ਇਸੇ ਤਰ੍ਹਾਂ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਕਿਸਾਨ ਜਥੇਬੰਦੀਆਂ ਨੇ ਡੀ.ਸੀ. ਦਫ਼ਤਰ ਅੱਗੇ ਧਰਨਾ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਡਕੌਂਦਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਪਹਿਲੀ ਵਾਰ ਕੇਂਦਰ ਸਰਕਾਰ ਫ਼ੌਜ ਵਿਚ ਨੌਜਵਾਨਾਂ ਨੂੰ ਠੇਕੇ 'ਤੇ ਭਰਤੀ ਕਰ ਰਹੀ ਹੈ | ਸਰਕਾਰ ਦਾ ਅਜਿਹਾ ਫ਼ੈਸਲਾ ਦੇਸ਼ ਅਤੇ ਨੌਜਵਾਨਾਂ ਦੇ ਹਿੱਤ ਵਿਚ ਨਹੀਂ | ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਨੇ ਕੇਂਦਰ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਨਿੱਜੀਕਰਨ ਦੀ ਨੀਤੀ ਤਹਿਤ ਫ਼ੌਜ ਵੀ ਨਿੱਜੀਕਰਨ ਦੇ ਘੇਰੇ ਵਿਚ ਲਿਆਂਦੀ ਜਾ ਰਹੀ ਹੈ | ਜੋ ਦੇਸ਼ ਲਈ ਖ਼ਤਰਨਾਕ ਸਾਬਿਤ ਹੋਵੇਗੀ | ਉਨ੍ਹਾਂ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ | ਧਰਨੇ 'ਤੇ ਪਹੁੰਚ ਕੇ ਤਹਿਸੀਲਦਾਰ ਬੇਅੰਤ ਸਿੰਘ ਨੇ ਜਥੇਬੰਦੀ ਆਗੂਆਂ ਤੋਂ ਮੰਗ ਪੱਤਰ ਲਿਆ | ਇਸ ਮੌਕੇ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ, ਜ਼ਿਲ੍ਹਾ ਸਕੱਤਰ ਨੈਬ ਸਿੰਘ ਫੂਸ ਮੰਡੀ, ਕਿਰਤੀ ਕਿਸਾਨ ਯੂਨੀਅਨ ਬਠਿੰਡਾ ਦੇ ਪ੍ਰਧਾਨ ਅਮਰਜੀਤ ਹਨੀ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਫੁੱਲੋਮਿੱਠੀ, ਤਾਰਾ ਸਿੰਘ ਨੰਦਗੜ੍ਹ, ਪੰਜਾਬ ਕਿਸਾਨ ਯੂਨੀਅਨ ਦੇ ਰਜਿੰਦਰ ਸਿੰਘ ਸਿਵੀਆਂ, ਕਿਰਤੀ ਕਿਸਾਨ ਯੂਨੀਅਨ ਦੇ ਸਤਨਾਮ ਸਿੰਘ ਸੱਗੂ, ਸੁਖਮੰਦਰ ਸਿੰਘ ਸਰਾਭਾ ਬਾਕੀ ਆਦਿ ਮੌਜੂਦ ਸਨ | ਇਸੇ ਤਰ੍ਹਾਂ ਅਗਨੀਪਥ ਸਕੀਮ ਵਿਰੋਧੀ ਮੋਰਚਾ ਪੰਜਾਬ ਵਲੋਂ ਰਾਜਿੰਦਰ ਸਿਵੀਆ ਅਤੇ ਗੁਰਪ੍ਰੀਤ ਸਿੰਘ ਘੁੱਦਾ ਦੀ ਅਗਵਾਈ ਵਿਚ ਨੌਜਵਾਨਾਂ ਨੇ ਅਗਨੀਪਥ ਯੋਜਨਾ ਰੱਦ ਕਰਵਾਉਣ ਅਤੇ ਰੈਗੂਲਰ ਭਰਤੀ ਲਈ ਰੁਜ਼ਗਾਰ ਗਰੰਟੀ ਕਾਨੂੰਨ ਬਣਾਉਣ ਦੀ ਮੰਗ ਸਬੰਧੀ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਤਹਿਸੀਲਦਾਰ ਬਠਿੰਡਾ ਨੂੰ ਦਿੱਤਾ |
ਬੀਕੇਯੂ ਕ੍ਰਾਂਤੀਕਾਰੀ ਵਲੋਂ ਸਬ-ਡਵੀਜ਼ਨ ਫੂਲ 'ਚ ਰੋਸ ਪ੍ਰਦਰਸ਼ਨ
ਰਾਮਪੁਰਾ ਫੂਲ, (ਗੁਰਮੇਲ ਸਿੰਘ ਵਿਰਦੀ)-ਬੀਤੇ ਦਿਨੀਂ ਕੇਂਦਰ ਸਰਕਾਰ ਵਲੋਂ ਲਿਆਂਦੀ ਗਈ ਅਗਨੀਪਥ ਯੋਜਨਾ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ ਦੇਸ਼ ਭਰ 'ਚ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜ਼ਨ ਪੱਧਰ ਉੱਪਰ ਸ਼ਾਂਤਮਈ ਤਰੀਕੇ ਨਾਲ ਵਿਰੋਧ ਪ੍ਰਦਰਸ਼ਨ ਕਰਨ ਦੇ ਨਾਲ ਇਸ ਯੋਜਨਾ ਨੂੰ ਵਾਪਸ ਕਰਵਾਉਣ ਲਈ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸੌਂਪਣ ਦਾ ਸੱਦਾ ਦਿੱਤਾ ਗਿਆ ਸੀ¢ ਇਸੇ ਸੱਦੇ ਨੂੰ ਮੁੱਖ ਰੱਖਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਵੀ ਸਬ-ਡਵੀਜ਼ਨ ਫੂਲ ਵਿਖੇ ਐਸ.ਡੀ.ਐਮ ਦਫ਼ਤਰ ਅੱਗੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪਰਸ਼ੋਤਮ ਮਹਿਰਾਜ ਦੀ ਅਗਵਾਈ ਵਿਚ ਸ਼ਾਂਤਮਈ ਤਰੀਕੇ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਗਿਆ¢ ਇਸ ਵਿਰੋਧ ਪ੍ਰਦਰਸ਼ਨ ਦÏਰਾਨ ਬਲਾਕ ਫੂਲ, ਬਲਾਕ ਰਾਮਪੁਰਾ ਅਤੇ ਬਲਾਕ ਭਗਤਾ ਭਾਈਕਾ ਨਾਲ ਸੰਬੰਧਿਤ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ 'ਚ ਕਿਸਾਨਾਂ, ਮਹਿਲਾਵਾਂ ਤੇ ਨੌਜਵਾਨਾਂ ਨੇ ਭਾਗ ਲਿਆ¢ ਇਸ ਮÏਕੇ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਮਹਿਰਾਜ ਵਲੋਂ ਆਪਣੇ ਸੰਬੋਧਨ ਵਿਚ ਆਖਿਆ ਗਿਆ ਕਿ ਪਿਛਲੇ ਲੰਮੇ ਸਮੇਂ ਤੋਂ ਫ਼ੌਜ ਚ ਭਰਤੀ ਪ੍ਰਕਿਰਿਆ ਰੁਕੀ ਹੋਈ ਸੀ, ਜਿਸ ਕਰਕੇ ਹੁਣ ਕੇਂਦਰ ਸਰਕਾਰ ਨੇ ਫ਼ੌਜ ਚ ਚਾਰ ਸਾਲਾਂ ਲਈ ਠੇਕਾ ਆਧਾਰਿਤ ਭਰਤੀ ਯੋਜਨਾ ਅਗਨੀਪਥ ਤਹਿਤ ਨÏਜਵਾਨਾਂ ਨੂੰ ਚਾਰ ਸਾਲਾਂ ਲਈ ਫ਼ੌਜ 'ਚ ਭਰਤੀ ਕਰਨ ਦੀ ਯੋਜਨਾ ਬਣਾਈ ਹੈ ਜੋ ਕਿ ਕਿਸੇ ਵੀ ਹਿਸਾਬ ਨਾਲ ਨÏਜਵਾਨਾਂ ਦੇ ਹਿੱਤ ਵਿਚ ਨਹੀਂ ਹੈ¢ ਇਸ ਮÏਕੇ ਵਿਰੋਧ ਪ੍ਰਦਰਸ਼ਨ ਦÏਰਾਨ ਫੂਲ ਦੇ ਤਹਿਸੀਲਦਾਰ ਨੂੰ ਦੇਸ਼ ਦੇ ਰਾਸ਼ਟਰਪਤੀ ਨਾਂਅ ਜਥੇਬੰਦੀ ਦੇ ਆਗੂਆਂ ਵਲੋਂ ਇਸ ਯੋਜਨਾ ਨੂੰ ਵਾਪਸ ਕਰਵਾਉਣ ਲਈ ਮੰਗ ਪੱਤਰ ਸੌਂਪਿਆ ਗਿਆ¢ ਇਸ ਮÏਕੇ ਕਰਮਜੀਤ ਜੇਈ ਜ਼ਿਲ੍ਹਾ ਖ਼ਜ਼ਾਨਚੀ, ਬਲਾਕ ਫੂਲ ਪ੍ਰਧਾਨ ਦਰਸ਼ਨ ਢਿੱਲੋਂ, ਫੂਲ ਬਲਾਕ ਸਕੱਤਰ ਤੀਰਥ ਰਾਮ, ਰਾਮਪੁਰਾ ਬਲਾਕ ਪ੍ਰਧਾਨ ਗੁਰਜੰਟ ਸਿੰਘ, ਜ਼ਿਲ੍ਹਾ ਪ੍ਰੈਸ ਸਕੱਤਰ ਸੁਖਮੰਦਰ ਸਿੰਘ, ਜਰਨੈਲ ਸਿੰਘ ਖ਼ਾਲਸਾ ਸਮੇਤ ਹੋਰ ਹਾਜ਼ਰ ਸਨ |
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਰੋਸ ਪ੍ਰਦਰਸ਼ਨ
ਬਠਿੰਡਾ, (ਵੀਰਪਾਲ ਸਿੰਘ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਕੇਂਦਰ ਸਰਕਾਰ ਦੁਆਰਾ ਭਾਰਤੀ ਫੌਜ ਵਿਚ ਭਰਤੀ ਲਈ ਲਿਆਂਦੀ ਗਈ ਅਗਨੀਪਥ ਸਕੀਮ ਦੇ ਵਿਰੋਧ ਵਿਚ ਰੋਸ ਮਾਰਚ ਕਰਦੇ ਹੋਏ ਹਨੂੰਮਾਨ ਚੌਕ ਵਿਖੇ ਘੰਟਿਆਂਬੱਧੀ ਜਾਮ ਲਗਾਕੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਜਾਮ ਦੌਰਾਨ ਵੱਡੀ ਗਿਣਤੀ ਵਿਚ ਵਹੀਕਲ ਜਾਮ ਵਿਚ ਫਸੇ ਰਹੇ | ਕੜਾਕੇ ਦੀ ਧੱੁਪ ਵਿਚ ਧਰਨਾਕਾਰੀਆਂ ਵਲੋਂ ਸੂਬਾ ਸਕੱਤਰ ਸ਼ਿੰਗਾਰਾ ਸਿੰਘ, ਜਰਨਲ ਸਕੱਤਰ ਹਰਜਿੰਦਰ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਬਸੰਤ ਸਿੰਘ, ਸਕੱਤਰੀ ਜਸਵੀਰ ਸਿੰਘ, ਜ਼ਿਲ੍ਹਾ ਆਗੂ ਜਗਸੀਰ ਰਾਮਪੁਰਾ, ਬਲਾਕ ਦੇ ਪ੍ਰਧਾਨ ਸੁਖਦੇਵ ਸਿੰਘ, ਨਥਾਣਾ ਬਲਾਕ ਪ੍ਰਧਾਨ ਬਲਜੀਤ ਸਿੰਘ ਪੂਹਲਾ ਆਦਿ ਆਗੂਆਂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕੇਂਦਰ ਸਰਕਾਰ 'ਤੇ ਜ਼ੋਰਦਾਰ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਸਰਕਾਰ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਲਈ ਫੌਜ ਦੀ ਠੇਕਾ ਭਰਤੀ ਕਰ ਰਹੀ ਹੈ | ਕਿਸਾਨ ਜਥੇਬੰਦੀਆਂ ਸਮੂਹ ਦੇਸ਼ ਵਾਸੀਆਂ ਨਾਲ ਮਿਲਕੇ ਸਰਕਾਰ ਦੀਆਂ ਅਜਿਹੀਆਂ ਚਾਲਾਂ ਨੂੰ ਕਦੇ ਵੀ ਸਿਰੇ ਨਹੀਂ ਚੜਣ ਦੇਣਗੇ | ਘੰਟਿਆਂਬੱਧੀ ਲੱਗੇ ਧਰਨੇ ਦੌਰਾਨ ਲੰਬੀ ਉਡੀਕ ਬਾਅਦ ਏ.ਡੀ.ਸੀ. ਵਲੋਂ ਹਨੂੰਮਾਨ ਚੌਕ ਪਹੁੰਚਕੇ ਰਾਸ਼ਟਰਪਤੀ ਦੇ ਨਾਂਅ ਦਾ ਮੰਗ ਪੱਤਰ ਕਿਸਾਨਾਂ ਕੋਲੋਂ ਲਿਆ ਗਿਆ | ਮੰਗ ਪੱਤਰ ਵਿਚ ਅਗਨੀਪਥ ਸਕੀਮ ਨਾਲ ਦੇਸ਼ ਨੌਜਵਾਨਾਂ ਨਾਲ ਕੀਤੇ ਜਾ ਰਹੇ ਖਿਲਵਾੜ, ਸਿੱਧੀ ਭਰਤੀ/ਸਥਾਈ ਨੌਕਰੀਆਂ 'ਤੇ ਲਗਾਈ ਜਾ ਰਹੀ ਰੋਕ ਨੂੰ ਮੱੁਢੋਂ ਰੱਦ ਕਰਨ ਦੀ ਮੰਗ ਕੀਤੀ ਗਈ |

ਸਿੱਧੂ ਮੂਸੇਵਾਲਾ ਦੇ ਕਤਲ 'ਚ ਵਰਤੇ ਹਥਿਆਰਾਂ ਦੀ ਭਾਲ 'ਚ ਲੁਧਿਆਣਾ ਪੁਲਿਸ ਪੁੱਜੀ ਬਠਿੰਡਾ, ਸ਼ੂਟਰਾਂ ਨੂੰ ਬਠਿੰਡਾ 'ਚ ਹਥਿਆਰ ਸੌਂਪਣ ਦੇ ਸ਼ੰਕੇ

ਬਠਿੰਡਾ, 24 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ, ਸੱਤਪਾਲ ਸਿੰਘ ਸਿਵੀਆਂ)-ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਲਈ ਵਰਤੇ ਗਏ ਹਥਿਆਰਾਂ ਦੀ ਭਾਲ ਵਿਚ ਅੱਜ ਲੁਧਿਆਣਾ ਦੀ ਪੁਲਿਸ ਪਾਰਟੀ ਹਿਰਾਸਤ ਵਿਚ ਲਏ ਗਏ ਇਕ ਵਿਅਕਤੀ ਨੂੰ ਲੈ ਕੇ ਬਠਿੰਡਾ ਪੁੱਜੀ, ...

ਪੂਰੀ ਖ਼ਬਰ »

'ਮਾਮਲਾ ਸਰਕਾਰੀ ਬੱਸਾਂ ਨੂੰ ਬਾਡੀਆਂ ਲਗਵਾਉਣ ਦਾ'

ਰਾਜਾ ਵੜਿੰਗ ਨੇ ਟਰਾਂਸਪੋਰਟ ਮੰਤਰੀ ਹੁੰਦਿਆਂ ਸੂਬੇ ਦਾ 33 ਕਰੋੜ ਦਾ ਕੀਤਾ ਵਿੱਤੀ ਨੁਕਸਾਨ- ਸੰਨੀ ਢਿੱਲੋਂ

ਬਠਿੰਡਾ, 24 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੂਬੇ ਦੇ ਸਾਬਕਾ ਟਰਾਂਸਪੋਰਟ ਮੰਤਰੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਉਨ੍ਹਾਂ ਦੇ ਸਿਆਸੀ ਸ਼ਰੀਕ ਅਤੇ ਦੀਪ ਬੱਸ ਗਿੱਦੜਬਾਹਾ ਦੇ ਮਾਲਕ ਸੰਨੀ ਢਿੱਲੋਂ ਇਕ ਵਾਰ ਫੇਰ ਘੇਰਿਆ ਹੈ | ...

ਪੂਰੀ ਖ਼ਬਰ »

'ਮਾਮਲਾ ਜ਼ਿਲ੍ਹੇ ਦੇ ਛੇ ਪਿੰਡਾਂ ਦੀ ਜ਼ਮੀਨ ਦੀ ਮਾਲਕੀ ਦੇ ਭੰਬਲਭੂਸੇ ਦਾ'

ਪਿੰਡਾਂ ਦੇ ਮੁਹਤਬਰਾਂ ਨੇ ਇਕੱਤਰ ਹੋ ਕੇ ਜ਼ਮੀਨਾਂ ਦੇ ਜੱਦੀ-ਪੁਸ਼ਤੀ ਕਾਸ਼ਤਕਾਰਾਂ ਵਜੋਂ ਕਿਸਾਨਾਂ ਦੀ ਦਾਅਵੇਦਾਰੀ ਕੀਤੀ ਪ੍ਰਗਟ

ਬਠਿੰਡਾ, 24 ਜੂਨ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਬਾਅਦ ਬਠਿੰਡਾ ਦੇ ਉਨ੍ਹਾਂ ਅੱਧੀ ਦਰਜਨ ਪਿੰਡਾਂ ਦੇ ਕਿਸਾਨਾਂ ਨੂੰ ਵੀ ਡਰ ਸਤਾਉਣ ਲੱਗਿਆ ਹੈ, ਜੋ ਪਿਛਲੇ ਕਾਫੀ ਅਰਸੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਜਲ ਸਪਲਾਈ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ

ਮਹਿਮਾ ਸਰਜਾ, 24 ਜੂਨ (ਬਲਦੇਵ ਸੰਧੂ)-ਮਹਿਮਾ ਸਰਜਾ ਜਲ ਘਰ ਦੇ ਪਾਣੀ 'ਚੋਂ ਗੰਦੀ ਬਦਬੂ ਮਾਰਦੀ ਹੋਣ ਕਾਰਨ ਤਿੰਨ ਪਿੰਡਾਂ ਦੀ ਪੀਣ ਵਾਲੇ ਪਾਣੀ ਦੀ ਸਪਲਾਈ ਬੰਦ ਕਰ ਦਿੱਤੀ ਹੈ | ਇਸ ਮੌਕੇ ਜਲ ਸਪਲਾਈ ਕਰਮਚਾਰੀਆਂ ਵਲੋਂ ਸਟੋਰ ਟੈਂਕ ਦੀ ਸਫ਼ਾਈ ਕਰਨ ਲਈ ਮੋਟਰ ਲਾ ਕੇ ਟੈਂਕ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਨੂੰ ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਦੀ ਅਦਾਇਗੀ ਜਲਦੀ ਕੀਤੀ ਜਾਵੇ-ਬਬਲੀ ਢਿੱਲੋਂ

ਬਠਿੰਡਾ, 24 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪਿਛਲੀ ਕਾਂਗਰਸ ਸਰਕਾਰ ਵਲੋਂ ਪਿਛਲੇ ਸੀਜਨ ਦੌਰਾਨ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਈ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਸੰਬੰਧੀ ਐਲਾਨ ਕੀਤਾ ਗਿਆ ਸੀ, ਜਿਸ ਤਹਿਤ ਕਿਸਾਨਾਂ ਨੂੰ 17 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਲੈਂਜ ਕੈਂਪ ਭਲਕੇ

ਰਾਮਪੁਰਾ ਫੂਲ, 24 ਜੂਨ (ਗੁਰਮੇਲ ਸਿੰਘ ਵਿਰਦੀ)-ਸੰਤ ਤਿਰਵੈਣੀ ਗਿਰੀ ਪੁਨਰਜੋਤੀ ਆਈ ਹਸਪਤਾਲ 'ਚ 26 ਜੂਨ ਤੋਂ ਦੰਦਾਂ ਦੇ ਰੋਗਾਂ ਦਾ ਨਵਾਂ ਵਿਭਾਗ ਖੁੱਲ੍ਹ ਰਿਹਾ ਹੈ¢ ਪੁਨਰਜੋਤੀ ਹਸਪਤਾਲ ਦੇ ਰਾਕੇਸ਼ ਤਾਇਲ ਨੇ ਦੱਸਿਆ ਕਿ 26 ਜੂਨ ਨੂੰ ਹਸਪਤਾਲ ਅੰਦਰ ਅੱਖਾਂ ਦਾ 61ਵਾਂ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ (ਚਾਹਲ) ਵਲੋਂ ਮੁੱਖ ਇੰਜਨੀਅਰ ਥਰਮਲ ਲਹਿਰਾ ਮੁਹੱਬਤ ਨਾਲ ਹੰਗਾਮੀ ਮੀਟਿੰਗ

ਲਹਿਰਾ ਮੁਹੱਬਤ, 24 ਜੂਨ (ਭੀਮ ਸੈਨ ਹਦਵਾਰੀਆ)-ਇੰਪਲਾਈਜ਼ ਫੈਡਰੇਸ਼ਨ (ਚਾਹਲ) ਜੀ. ਐਚ. ਟੀ. ਪੀ. ਲਹਿਰਾ ਮੁਹੱਬਤ ਦੇ ਆਗੂਆਂ ਦੀ ਥਰਮਲ ਦੇ ਮੁੱਖ ਇੰਜੀਨੀਅਰ ਮਦਨ ਸਿੰਘ ਧੀਮਾਨ ਸਮੇਤ ਹੋਰ ਉੱਚ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ ਹੋਈ | ਮੀਟਿੰਗ ਦੌਰਾਨ ਪਾਵਰਕਾਮ ਪਟਿਆਲਾ ...

ਪੂਰੀ ਖ਼ਬਰ »

ਐਸ.ਏ.ਐਸ ਨਗਰ 'ਚ ਹੋਈ ਸੁਨਿਆਰੇ ਦੀ ਲੁੱਟ ਦੇ ਮਾਮਲੇ 'ਚ ਭਾਈਰੂਪਾ ਦੇ 2 ਨੌਜਵਾਨ ਹਿਰਾਸਤ 'ਚ ਲਏ

ਭਾਈਰੂਪਾ, 24 ਜੂਨ (ਵਰਿੰਦਰ ਲੱਕੀ)-ਅੱਜ ਤੜਕਸਾਰ ਐਸ.ਐਸ.ਏ ਨਗਰ ਦੇ ਸੀ.ਆਈ.ਏ ਸਟਾਫ਼ ਵਲੋਂ ਕਸਬਾ ਭਾਈਰੂਪਾ ਦੇ 2 ਨੌਜਵਾਨਾਂ ਨੂੰ ਹਿਰਾਸਤ 'ਚ ਲੈਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਥਾਣਾ ਫੂਲ ਦੇ ਐਸ.ਐਚ.ਓ ਬਲਵਿੰਦਰ ਸਿੰਘ ਢਿੱਲੋਂ ਨੇ ਇਸ ਗੱਲ ਦੀ ਪੁਸ਼ਟੀ ਤਾਂ ਕੀਤੀ ਹੈ ...

ਪੂਰੀ ਖ਼ਬਰ »

ਨਗਰ ਕੌਂਸਲ ਪ੍ਰਬੰਧਕਾਂ ਨੇ ਮੰਗਾਂ ਮੰਨਦਿਆਂ ਸਫ਼ਾਈ ਸੇਵਕਾਂ ਦਾ ਰੋਸ ਧਰਨਾ ਚੁਕਵਾਇਆ

ਤਲਵੰਡੀ ਸਾਬੋ, 24 ਜੂਨ (ਰਣਜੀਤ ਸਿੰਘ ਰਾਜੂ)-ਪਿਛਲੇ ਕਰੀਬ ਦੋ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਅਤੇ ਹੋਰਨਾਂ ਹੱਕੀ ਮੰਗਾਂ ਲਈ ਪਿਛਲੇ ਦਿਨਾਂ ਤੋਂ ਨਗਰ ਕੌਂਸਲ ਦਫ਼ਤਰ ਤਲਵੰਡੀ ਸਾਬੋ ਅੱਗੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਸੇਵਕਾਂ ਅਤੇ ਸੀਵਰੇਜ ਕਾਮਿਆਂ ਦਾ ...

ਪੂਰੀ ਖ਼ਬਰ »

ਛੱਪੜਾਂ ਦੇ ਗੰਦੇ ਪਾਣੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਭਾਗੀਵਾਂਦਰ ਵਾਸੀ ਪ੍ਰੇਸ਼ਾਨ

ਮਹਿੰਦਰ ਸਿੰਘ ਰੂਪ ਭਾਗੀਵਾਂਦਰ-ਹਰ ਸਾਲ ਦੀ ਤਰ੍ਹਾਂ ਆਉਣ ਵਾਲੀ ਮੌਨਸੂਨ ਦੀ ਪੈਣ ਵਾਲੀ ਬਰਸਾਤ ਨਾਲ ਸਥਾਨਕ ਪਿੰਡ ਭਾਗੀਵਾਂਦਰ ਦੇ 12 ਏਕੜ ਸ਼ਾਮਲਾਟ ਰਕਬੇ ਵਿਚ ਫੈਲਿਆ ਛੱਪੜ ਨੱਕੋ-ਨੱਕ ਭਰਨ ਦਾ ਡਰ ਬਣਿਆ ਹੋਇਆ ਹੈ | ਜਿਸ ਦਾ ਪਾਣੀ ਓਵਰ ਫਲੋਅ ਹੋ ਕੇ ਪਿੰਡ ਦੇ ...

ਪੂਰੀ ਖ਼ਬਰ »

ਨਗਰ ਕੌਂਸਲ ਭੁੱਚੋ ਮੰਡੀ ਦੀ ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਗੈਰ ਵਾਜਬ ਕਰਾਰ

ਭੁੱਚੋ ਮੰਡੀ, 24 ਜੂਨ (ਬਿੱਕਰ ਸਿੰਘ ਸਿੱਧੂ/ਪਰਵਿੰਦਰ ਸਿੰਘ ਜੌੜਾ)-ਸਥਾਨਕ ਨਗਰ ਕੌਂਸਲ ਦੀ ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਲਈ ਪਿਛਲੇ ਮਹੀਨੇ ਹੋਈ ਮੀਟਿੰਗ ਦੀ ਕਾਰਵਾਈ ਨੂੰ ਐਡੀਸਨਲ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨੇ ਗੈਰ ਵਾਜਬ ਕਰਾਰ ਦਿੰਦੇ ...

ਪੂਰੀ ਖ਼ਬਰ »

'ਆਪ' ਵਿਧਾਇਕ ਅਮਿਤ ਰਤਨ ਕੋਟਫੱਤਾ ਨੇ ਕੋਟਫੱਤਾ ਦੇ ਵੋਟਰਾਂ ਦੀਆਂ ਸੁਣੀਆਂ ਮੁਸ਼ਕਿਲਾਂ

ਕੋਟਫੱਤਾ, 24 ਜੂਨ (ਰਣਜੀਤ ਸਿੰਘ ਬੁੱਟਰ)-ਬਠਿੰਡਾ ਦਿਹਾਤੀ ਤੋਂ 'ਆਪ' ਦੇ ਵਿਧਾਇਕ ਇੰਜੀਨੀਅਰ ਅਮਿਤ ਰਤਨ ਕੋਟਫੱਤਾ ਨੇ ਕੋਟਫੱਤਾ ਵਿਚ ਕਈ ਥਾਵਾਂ 'ਤੇ ਵਰਕਰ ਮਿਲਣੀ ਕੀਤੀ ਤੇ ਵੋਟਰਾਂ ਤੇ ਵਰਕਰਾਂ ਦੀਆਂ ਮੁਸ਼ਕਿਲਾਂ ਸੁਣੀਆਂ | ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਆਪ ...

ਪੂਰੀ ਖ਼ਬਰ »

ਪੰਜਾਬ ਐਂਡ ਸਿੰਧ ਬੈਂਕ ਨੇ ਆਪਣਾ 115ਵਾਂ ਸਥਾਪਨਾ ਦਿਵਸ ਮਨਾਇਆ

ਭੁੱਚੋ ਮੰਡੀ, 24 ਜੂਨ (ਪ.ਪ.)-ਪੰਜਾਬ ਐਂਡ ਸਿੰਧ ਬੈਂਕ ਦੀ ਸ਼ਾਖਾ ਭੁੱਚੋ ਮੰਡੀ ਵਲੋਂ ਬੈਂਕ ਦਾ 115ਵਾਂ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਬੈਂਕ ਦੀ ਸੁੰਦਰ ਸਜਾਵਟ ਕੀਤੀ ਗਈ ਅਤੇ ਬੈਂਕ ਦੀ ਤਰੱਕੀ ਸਮੇਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਛੋਟੀ ਬੱਚੀ ...

ਪੂਰੀ ਖ਼ਬਰ »

ਨਸ਼ਾ ਛੁਡਾਊ ਦਵਾਈ ਲੈਣ ਆਏ ਮਰੀਜ਼ਾਂ ਨੇ ਓਟ ਸੈਂਟਰ ਰਾਮਾਂ ਅੱਗੇ ਧਰਨਾ ਲਗਾ ਕੇ ਕੀਤੀ ਨਾਅਰੇਬਾਜ਼ੀ

ਰਾਮਾਂ ਮੰਡੀ, 24 ਜੂਨ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਸਿਵਲ ਹਸਪਤਾਲ ਵਿਚ ਬਣੇ ਨਸ਼ਾ ਛਡਾਊ ਓਟ ਸੈਂਟਰ ਵਿਚ ਦਵਾਈ ਲੈਣ ਆਏ ਮਰੀਜ਼ਾਂ ਨੇ ਨਸ਼ਾ ਛਡਾਊ ਦਵਾਈ ਨਾ ਮਿਲਣ 'ਤੇ ਸਿਵਲ ਹਸਪਤਾਲ ਦੇ ਗੇਟ 'ਤੇ ਧਰਨਾ ਲਗਾਕੇ ਪੰਜਾਬ ਸਰਕਾਰ ਖਿਲਾਫ਼ ਜੰਮਕੇ ...

ਪੂਰੀ ਖ਼ਬਰ »

ਕਾਰ ਸਵਾਰ ਦੋ ਵਿਅਕਤੀ ਨਸ਼ੀਲੇ ਪਦਾਰਥਾਂ ਸਮੇਤ ਗਿ੍ਫ਼ਤਾਰ

ਬਠਿੰਡਾ, 24 ਜੂਨ (ਸੱਤਪਾਲ ਸਿੰਘ ਸਿਵੀਆਂ)-ਥਾਣਾ ਸੰਗਤ ਅਧਿਨ ਪੈਂਦੀ ਪੁਲਿਸ ਚੌਕੀ ਪਥਰਾਲਾ ਦੀ ਪੁਲਿਸ ਨੇ ਪਿੰਡ ਪਥਰਾਲਾ ਨੇੜੇ ਇਨੋਵਾ ਕਾਰ ਸਵਾਰ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਚੌਕੀ ਇੰਚਾਰਜ਼ ਹਰਬੰਸ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਘਰ 'ਚੋਂ ਹਜ਼ਾਰਾਂ ਦੀ ਨਕਦੀ ਤੇ ਸੋਨਾ ਚੋਰੀ

ਤਲਵੰਡੀ ਸਾਬੋ, 24 ਜੂਨ (ਰਣਜੀਤ ਸਿੰਘ ਰਾਜੂ)-ਇਤਿਹਾਸਕ ਨਗਰ ਤਲਵੰਡੀ ਸਾਬੋ ਵਿਚ ਪੁਲਿਸ ਪ੍ਰਸ਼ਾਸਨ ਦੀ ਢਿੱਲ ਦੇ ਚੱਲਦਿਆਂ ਜਿੱਥੇ ਬੀਤੇ ਦਿਨਾਂ ਵਿਚ ਕਈ ਮੋਟਰਸਾਈਕਲ/ਗੱਡੀਆਂ ਚੋਰੀ ਹੋਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ ਉੱਥੇ ਹੁਣ ਨਗਰ ਦੇ ਕੋਠੀਵਾਲਾ ...

ਪੂਰੀ ਖ਼ਬਰ »

ਸੰਤ ਬਲਵੀਰ ਸਿੰਘ ਸੰਸਥਾ ਦੀ ਹਰਪ੍ਰੀਤ ਕੌਰ ਨੇ ਆਈਲੈਟਸ 'ਚੋਂ 7 ਬੈਂਡ ਲਏ

ਭਗਤਾ ਭਾਈਕਾ, 24 ਜੂਨ (ਸੁਖਪਾਲ ਸਿੰਘ ਸੋਨੀ)-ਸੰਤ ਬਲਵੀਰ ਸਿੰਘ ਸਕੂਲ ਆਈਲੈਟਸ ਐਂਡ ਇੰਮੀਗ੍ਰੇਸ਼ਨ ਭਗਤਾ ਭਾਈਕਾ ਦੇ ਵਿਦਿਆਰਥੀਆਂ ਵਲੋਂ ਆਏ ਦਿਨ ਆਈਲੈਟਸ ਵਿਚ ਮੱਲਾਂ ਮਾਰੀਆਂ ਜਾ ਰਹੀਆਂ ਹਨ | ਸੰਸਥਾ ਦੇ ਸੰਚਾਲਕ ਜਸ਼ਅਨਦੀਪ ਸਿੰਘ ਸਿੰਘ ਬਰਾੜ ਨੇ ਸੰਸਥਾ ਦੀਆਂ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਦੀ ਜ਼ਿਲ੍ਹਾ ਕਮੇਟੀ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਬਠਿੰਡਾ, 24 ਜੂਨ (ਸੱਤਪਾਲ ਸਿੰਘ ਸਿਵੀਆਂ)- ਜ਼ਿਲ੍ਹਾ ਫ਼ਰੀਦਕੋਟ ਅਧੀਨ ਪੈਂਦੇ ਪਿੰਡ ਸੇਢਾ ਸਿੰਘ ਵਾਲਾ ਦੇ ਗ਼ਰੀਬਾਂ ਦਾ ਉਜਾੜਾ ਕਰਨ ਦੇ ਰੋਸ ਵਜੋਂ ਅੱਜ ਦਿਹਾਤੀ ਮਜ਼ਦੂਰ ਸਭਾ ਦੀ ਜ਼ਿਲ੍ਹਾ ਕਮੇਟੀ ਵਲੋਂ ਸਥਾਨਕ ਮਿੰਨੀ ਸਕੱਤਰੇਤ ਸਾਹਮਣੇ ਪੰਜਾਬ ਸਰਕਾਰ ਦੀ ਅਰਥੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਜਾਗਰੂਕਤਾ ਰੈਲੀ

ਬਠਿੰਡਾ, 24 ਜੂਨ (ਅਵਤਾਰ ਸਿੰਘ)-ਪੰਜਾਬ ਸਰਕਾਰ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ ਅਨੁਪਮਾ ਸ਼ਰਮਾ ਸਹਾਇਕ ਸਿਵਲ ਸਰਜਨ ਬਠਿੰਡਾ ਦੀ ਯੋਗ ਅਗਵਾਈ ਵਿਚ ਡਾ:ਅਰੁਣ ਬਾਂਸਲ ਨੋਡਲ ਅਫ਼ਸਰ ਦੀ ਦੇਖਰੇਖ ਵਿਚ ਬਠਿੰਡਾ ਸ਼ਹਿਰ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਬਠਿੰਡਾ ਦੇ ਡਾਕਟਰਾਂ ਵਲੋਂ ਵਿਚਾਰ ਵਟਾਂਦਰਾ

ਬਠਿੰਡਾ, 24 ਜੂਨ (ਅਵਤਾਰ ਸਿੰਘ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਬਠਿੰਡਾ ਦੀ ਮਹੀਨਾਵਾਰ ਮੀਟਿੰਗ ਅੱਜ ਡਾਕਟਰ ਹੋਮ ਮੇਨ ਰੋਡ ਧੋਬੀਆਣਾ ਨਗਰ ਵਿਖੇ ਹੋਈ | ਇਸ ਮੀਟਿੰਗ 'ਚ ਬਠਿੰਡਾ ਦੇ ਡਾ. ਸੁਮਿਤ ਧੂਰੀਆ ਐਕਸ ਡਾਕਟਰ ਸੀ.ਐਮ.ਸੀ ਲੁਧਿਆਣਾ ਬੱਚਿਆਂ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਸਰਕਲ ਇਕਾਈ ਦੀ ਹੋਈ ਚੋਣ

ਨਥਾਣਾ, 24 ਜੂਨ (ਗੁਰਦਰਸ਼ਨ ਲੁੱਧੜ)-ਟੈਕਨੀਕਲ ਸਰਵਿਸ ਯੂਨੀਅਨ ਸਬ-ਡਿਵੀਜਨ ਨਥਾਣਾ ਇਕਾਈ ਦੀ ਚੋਣ ਪਾਵਰਕਾਮ ਦਫ਼ਤਰ ਕੈਂਪਸ ਵਿਖੇ ਸਰਬਸੰਮਤੀ ਨਾਲ ਕੀਤੀ ਗਈ | ਯੂਨੀਅਨ ਆਗੂ ਹਰਜਿੰਦਰ ਸਿੰਘ ਅਤੇ ਕੁਲਦੀਪ ਸਿੰਘ ਦੀ ਨਿਗਰਾਨੀ ਹੇਠ ਹੋਈ ਇਸ ਚੋਣ ਮੀਟਿੰਗ ਵਿਚ ਯੂਨੀਅਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਐਕਟਿਵਾ ਸਵਾਰ 2 ਜ਼ਖ਼ਮੀ

ਲਹਿਰਾ ਮੁਹੱਬਤ, 24 ਜੂਨ (ਭੀਮ ਸੈਨ ਹਦਵਾਰੀਆ)-ਸਥਾਨਕ ਪੁਰਾਣੇ ਬੱਸ ਸਟੈਂਡ ਨੇੜੇ ਨੈਸ਼ਨਲ ਹਾਈਵੇ 'ਤੇ ਹਾਥੀ ਟੈਂਪੂ ਦੀ ਟੱਕਰ ਨਾਲ ਐਕਟਿਵਾ ਸਕੂਟੀ 'ਤੇ ਸਵਾਰ ਦੋ ਜਣੇ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਅੱਜ ਸ਼ਾਮੀਂ 6:35 ਵਜੇ ਦੇ ਕਰੀਬ ਬਾਠ ਵਾਲੇ ਪਾਸਿਓਾ ਸੜਕ ਪਾਰ ...

ਪੂਰੀ ਖ਼ਬਰ »

ਜਲ ਸਪਲਾਈ ਕੱਚੇ ਕਾਮਿਆਂ ਵਲੋਂ ਕਾਰਜਕਾਰੀ ਇੰਜੀਨੀਅਰ ਦੇ ਦਫ਼ਤਰ ਅੱਗੇ ਰੋਸ ਧਰਨਾ

ਬਠਿੰਡਾ, 24 ਜੂਨ (ਅਵਤਾਰ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਕੰਟਰੈਕਟ ਵਰਕਰਜ਼ ਯੂਨੀਅਨ ਦੇ ਕੱਚੇ ਕਾਮਿਆਂ ਵਲੋਂ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਮੀਤ ਪ੍ਰਧਾਨ ਸੰਦੀਪ ਖਾਨ ਬਾਲਿਆਂਵਾਲੀ ਦੀ ਪ੍ਰਧਾਨਗੀ ਹੇਠ ਸਥਾਨਕ ਭਾਗੂ ਰੋਡ ਬਠਿੰਡਾ ਵਿਖੇ ਕਾਰਜਕਾਰੀ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਖਿਲਾਫ਼ ਭਾਕਿਯੂ (ਲੱਖੋਵਾਲ) ਨੇ ਰਾਸ਼ਟਰਪਤੀ ਦੇ ਨਾਂਅ ਅਧਿਕਾਰੀਆਂ ਨੂੰ ਸੌਂਪਿਆ ਮੰਗ-ਪੱਤਰ

ਤਲਵੰਡੀ ਸਾਬੋ, 24 ਜੂਨ (ਰਣਜੀਤ ਸਿੰਘ ਰਾਜੂ)-ਕੇਂਦਰ ਸਰਕਾਰ ਵਲੋਂ ਫੌਜੀ ਭਰਤੀ ਲਈ ਦੇਸ਼ ਦੇ ਨੌਜਵਾਨਾਂ ਲਈ ਲਿਆਂਦੀ ਗਈ 'ਅਗਨੀਪਥ' ਯੋਜਨਾ ਦਾ ਜਿਥੇ ਦੇਸ਼ ਭਰ ਦੇ ਨੌਜਵਾਨਾਂ ਵਲੋਂ ਵਿਰੋਧ ਹੋ ਰਿਹਾ ਹੈ, ਉਥੇ ਇਸ ਯੋਜਨਾ ਖਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX