ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਹਾੜ ਸੰਮਤ 554

ਜਲੰਧਰ

ਅਗਨੀਪਥ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਦਾ ਫੁੱਟਿਆ ਗੁੱਸਾ

ਜਲੰਧਰ, 24 ਜੂਨ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਅਗਨੀਪਥ ਦੇ ਖ਼ਿਲਾਫ ਦਿੱਤੇ ਗਏ ਸੱਦੇ ਦੇ ਮੱਦੇਨਜ਼ਰ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਸਾੜਦੇ ਹੋਏ ਅਗਨੀਪਥ ਯੋਜਨਾ ਨੂੰ ਵਾਪਸ ਲੈਣ ਦੀ ਮੰਗ ਕੀਤੀ | ਇਸ ਮੌਕੇ ਕਿਸਾਨਾਂ ਵਲੋਂ ਰਾਸ਼ਟਰਪਤੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਵੀ ਸੌਂਪਿਆ ਗਿਆ | ਕਿਸਾਨ ਆਗੂਆਂ ਨੇ ਕੇਂਦਰ ਦੀ ਅਗਨੀਪਥ ਯੋਜਨਾ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਇਸ ਸਕੀਮ ਨਾਲ ਨੌਜਵਾਨਾਂ ਨੂੰ ਕੋਈ ਫਾਇਦਾ ਹੋਣ ਵਾਲਾ ਨਹੀਂ ਹੈ, ਬਲਕਿ ਇਸ ਸਕੀਮ ਦੇ ਲਾਗੂ ਹੋਣ ਨਾਲ ਦੇਸ਼ ਦੀ ਜਵਾਨੀ ਦਾ ਭਵਿੱਖ ਤਬਾਹ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਚਾਰ ਸਾਲ ਦੀ ਨੌਕਰੀ ਤੋਂ ਬਾਅਦ ਨੌਜਵਾਨਾਂ ਕੋਲ ਰੁਜ਼ਗਾਰ ਦਾ ਕੋਈ ਸਾਧਨ ਨਹੀਂ ਰਹਿ ਜਾਵੇਗਾ ਤੇ ਅਜਿਹੇ 'ਚ ਉਸ ਦਾ ਭਵਿੱਖ ਹਨ੍ਹੇਰਾ ਹੋ ਜਾਵੇਗਾ | ਇਸ ਮੌਕੇ ਉੱਘੇ ਕਿਸਾਨ ਆਗੂ ਹਰਸੁਲਿੰਦਰ ਸਿੰਘ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮਛਿਆਣਾ ਤੇ ਹੋਰਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਸਕੀਮ ਫੌਰੀ ਤੌਰ 'ਤੇ ਵਾਪਸ ਲੈਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਇਹ ਨਵੀਂ ਭਰਤੀ ਸਕੀਮ ਦੇਸ਼ 'ਚ ਠੇਕੇ 'ਤੇ ਕੀਤੀ ਜਾਣ ਵਾਲੀ ਭਰਤੀ ਦਾ ਹੀ ਇਕ ਹਿੱਸਾ ਹੈ ਤੇ ਅਜਿਹਾ ਸਭ ਕੁਝ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਹੀ ਕੀਤਾ ਜਾ ਰਿਹਾ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਸ ਸਕੀਮ ਨੂੰ ਰੱਦ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਬੀ. ਕੇ. ਯੂ. ਸਿੱਧੂਪੁਰ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ, ਦਲਜੀਤ ਸਿੰਘ ਵੇਂਡਲ, ਨਰਿੰਦਰ ਸਿੰਘ, ਕਸ਼ਮੀਰ ਸਿੰਘ, ਸੋਨੂੰ ਚੋਲਾਂਗ, ਪਿਆਰਾ ਸਿੰਘ ਸਮਰਾ, ਰੇਸ਼ਮ ਸਿੰਘ, ਸਤਨਾਮ ਸਿੰਘ ਬਾਬਾ, ਜਗਦੀਪ ਸਿੰਘ ਪੁਰੇਵਾਲ, ਬੀ. ਕੇ. ਯੂ. ਲੱਖੋਵਾਲ ਤੋਂ ਹਰਮਿੰਦਰ ਸਿੰਘ ਖਹਿਰਾ, ਦੁਆਬਾ ਕਿਸਾਨ ਵੈੱਲਫੇਅਰ ਕਮੇਟੀ ਦੇ ਆਗੂ ਹਰਸੁਲਿੰਦਰ ਸਿੰਘ ਅਤੇ ਕਿਰਤੀ ਕਿਸਾਨ ਯੂਨੀਅਨ ਤੋਂ ਮੱਖਣ ਸਿੰਘ ਕੰਦੋਲਾ ਤੇ ਕਾਮਰੇਡ ਸੰਧੂ ਆਦਿ ਨੇ ਵੀ ਸਰਕਾਰ ਦੀ ਇਸ ਨਵੀਂ ਭਰਤੀ ਯੋਜਨਾ ਦਾ ਵਿਰੋਧ ਕਰਦੇ ਹੋਏ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ |
ਮਹਿਲਾ ਕਿਸਾਨ ਯੂਨੀਅਨ ਨੇ ਸਾੜਿਆ ਰਾਜਨਾਥ ਸਿੰਘ ਦਾ ਪੁਤਲਾ
ਕੇਂਦਰ ਦੀ ਅਗਨੀਪੱਥ ਯੋਜਨਾ ਦੇ ਵਿਰੋਧ 'ਚ ਮਹਿਲਾ ਕਿਸਾਨ ਯੂਨੀਅਨ ਵਲੋਂ ਰੋਸ ਮੁਜ਼ਾਹਰੇ ਉਪਰੰਤ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਪੁਤਲਾ ਸਾੜਿਆ ਗਿਆ | ਬਾਅਦ 'ਚ ਰਾਸ਼ਟਰਪਤੀ ਦੇ ਨਾਂਅ ਇਕ ਮੰਗ ਪੱਤਰ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੌਂਪਿਆ ਗਿਆ | ਇਸ ਸੰਬੰਧੀ ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਰਾਜਵਿੰਦਰ ਕੌਰ ਰਾਜੂ ਨੇ ਕਿਹਾ ਕਿ ਅਗਨੀਪਥ ਯੋਜਨਾ ਕਿਸੇ ਵੀ ਤਰ੍ਹਾਂ ਨੌਜਵਾਨਾਂ ਅਤੇ ਦੇਸ਼ ਹਿੱਤ ਵਿਚ ਨਹੀਂ ਹੈ | ਉਨ੍ਹਾਂ ਇਸ ਨਵੀਂ ਭਰਤੀ ਸਕੀਮ ਨੂੰ ਵਾਪਸ ਲੈਣ ਦੀ ਮੰਗ ਕਰਦੇ ਹੋਏ ਕਿਹਾ ਕਿ ਸਰਕਾਰ ਆਪਣੇ ਚੋਣ ਮਨੋਰਥ 'ਚ ਕੀਤੇ ਵਾਅਦੇ ਮੁਤਾਬਿਕ ਨੌਜਵਾਨਾਂ ਨੂੰ ਪੱਕੀਆਂ ਨੌਕਰੀਆਂ ਦੇਣ ਦਾ ਪ੍ਰਬੰਧ ਕਰੇ | ਇਸ ਮੌਕੇ ਬੀਬੀ ਸਵਰਨਜੀਤ ਕੌਰ, ਦਵਿੰਦਰ ਕੌਰ, ਪਰਮਵੀਰ ਸਿੰਘ, ਇੰਦਰਜੀਤ ਕੌਰ, ਸੁਰਿੰਦਰ ਕੌਰ, ਹਰਮੀਤ ਕੌਰ, ਬਿੰਦਰ ਕੌਰ, ਕਿਰਨਜੋਤ ਕੌਰ, ਸੁਰਿੰਦਰ ਕੌਰ, ਕੋਮਲ, ਜਸਬੀਰ ਕੌਰ, ਰਣਦੀਪ ਕੌਰ, ਜੋਤੀ, ਹਰਮਨਦੀਪ ਕੌਰ, ਜੀਤੋ, ਜਿੰਦਰ, ਬਲਵਿੰਦਰ ਕੌਰ, ਨਿਰਮਲ ਕੌਰ, ਮਨਜੀਤ ਕੌਰ, ਬਲਜੀਤ ਕੌਰ, ਹਰਪ੍ਰੀਤ ਕੌਰ, ਹਰਬੰਸ ਕੌਰ, ਮਨਵੀਰ ਕੌਰ, ਗੁਰਜਿੰਦਰ ਕੌਰ ਤੇ ਨਿਰਮਲ ਕੌਰ ਧੀਰੋਵਾਲ ਆਦਿ ਵੀ ਮੌਜੂਦ ਸਨ |

ਐਲ. ਈ. ਡੀ. ਪ੍ਰਾਜੈਕਟ ਦੀਆਂ ਬੇਨਿਯਮੀਆਂ ਛੁਪਾਉਣ ਲਈ ਮੁਲਤਵੀ ਹੋਈਆਂ ਮੀਟਿੰਗਾਂ

ਜਲੰਧਰ, 24 ਜੂਨ (ਸ਼ਿਵ ਸ਼ਰਮਾ)-ਸਮਾਰਟ ਸਿਟੀ ਕੰਪਨੀ ਵਲੋਂ 50 ਕਰੋੜ ਦੀਆਂ ਲਗਾਈਆਂ ਗਈਆਂ ਐਲ. ਈ. ਡੀ. ਲਾਈਟਾਂ ਦਾ ਮਾਮਲਾ ਠੰਢਾ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ ਤੇ ਅੱਜ ਇਸ ਮੁੱਦੇ 'ਤੇ ਸੱਦੀ ਹਾਊਸ ਦੀ ਮੀਟਿੰਗ ਨੂੰ ਦੂਜੀ ਵਾਰ ਮੁਲਤਵੀ ਕਰਨ ਤੋਂ ਬਾਅਦ ਕੁਝ ਕਾਂਗਰਸੀ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਕੋਠੀ ਅੱਗੇ 5 ਜੁਲਾਈ ਤੋਂ ਲਗਾਇਆ ਜਾਵੇਗਾ ਅਣਮਿੱਥੇ ਸਮੇਂ ਦਾ ਧਰਨਾ-ਭਾਈ ਅਮਰੀਕ ਸਿੰਘ

ਜਲੰਧਰ 24 ਜੂਨ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗਾਇਬ ਹੋਏ ਸਰੂਪਾਂ ਦੇ ਮਾਮਲੇ 'ਚ ਸਿੱਖ ਸੰਗਤ ਨੂੰ ਇਨਸਾਫ ਨਾ ਮਿਲਣ ਦੇ ਰੋਸ ਵਜੋਂ 5 ਜੁਲਾਈ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਵਿਖੇ ਰਿਹਾਇਸ਼ ਦੇ ਬਾਹਰ ...

ਪੂਰੀ ਖ਼ਬਰ »

ਧੋਖਾਧੜੀ ਤੇ ਚੋਰੀ ਦੇ ਦੋਸ਼ 'ਚ 2 ਵਿਅਕਤੀ ਗਿ੍ਫ਼ਤਾਰ

ਚੁਗਿੱਟੀ/ਜੰਡੂਸਿੰਘਾ, 24 ਜੂਨ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਦੀ ਪੁਲਿਸ ਨੇ ਚੋਰੀਆਂ ਤੇ ਧੋਖਾਧੜੀ ਕਰਨ ਦੇ ਦੋਸ਼ 'ਚ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਥਾਣਾ ਮੁਖੀ ਇੰਸਪੈਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਇੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਨਿਗਮ ਨੂੰ ਲੈ ਕੇ ਅੱਜ ਮੁੱਖ ਮੰਤਰੀ ਨੂੰ ਮਿਲਣਗੇ ਵਿਧਾਇਕ ਰਮਨ ਅਰੋੜਾ

ਜਲੰਧਰ, 24 ਜੂਨ (ਸ਼ਿਵ)-ਸ਼ਹਿਰ ਦੀ ਮਾੜੀ ਹਾਲਤ ਨੂੰ ਲੈ ਕੇ ਅਤੇ ਸਮਾਰਟ ਸਿਟੀ ਦੇ ਮੁੱਦਿਆਂ ਨੂੰ ਲੈ ਕੇ 'ਆਪ' ਵਿਧਾਇਕ ਰਮਨ ਅਰੋੜਾ ਸਨਿਚਰਵਾਰ ਨੂੰ ਚੰਡੀਗੜ੍ਹ ਵਿਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ | ਵਿਧਾਇਕ ਰਮਨ ਅਰੋੜਾ ਨੇ ਚੰਡੀਗੜ੍ਹ ਵਿਚ ਮੁੱਖ ...

ਪੂਰੀ ਖ਼ਬਰ »

ਸੈਲੂਨ ਦੀ ਆੜ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, 3 ਗਿ੍ਫ਼ਤਾਰ

ਜਲੰਧਰ, 24 ਜੂਨ (ਐੱਮ. ਐੱਸ. ਲੋਹੀਆ)-ਸਥਾਨਕ ਅਰਬਨ ਅਸਟੇਟ-2 'ਚ ਚੱਲ ਰਹੇ ਸਪਾਰਕਲ ਯੂਨੀਸੈਕਸ ਸੈਲੂਨ ਐਂਡ ਅਕੈਡਿਮੀ ਦੇ ਪ੍ਰਬੰਧਕਾਂ ਵਲੋਂ ਸੈਲੂਨ ਦੀ ਆੜ 'ਚ ਦੇਹ ਵਾਪਾਰ ਦਾ ਧੰਦਾ ਕੀਤੇ ਜਾਣ ਦੀ ਸੂਚਨਾ ਮਿਲਣ 'ਤੇ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ...

ਪੂਰੀ ਖ਼ਬਰ »

ਨਿਗਮ ਦੀ ਚਲਦੀ ਗੱਡੀ ਦਾ ਨਿਕਲਿਆ ਟਾਇਰ, ਵਾਲ-ਵਾਲ ਬਚੀ ਨਿਗਮ ਅਫ਼ਸਰ

ਜਲੰਧਰ, 24 ਜੂਨ (ਸ਼ਿਵ)- ਨਗਰ ਨਿਗਮ ਦੀਆਂ ਕੰਡਮ ਗੱਡੀਆਂ ਦੀ ਹਾਲਤ ਖਰਾਬ ਹੋਣ ਦੇ ਬਾਵਜੂਦ ਉਨ੍ਹਾਂ ਤੋਂ ਕੰਮ ਲਿਆ ਜਾ ਰਿਹਾ ਹੈ ਤੇ ਅੱਜ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਨਾਮਦੇਵ ਚੌਕ ਕੋਲ ਚੱਲਦੀ ਅੰਬੈਸਡਰ ਗੱਡੀ ਦਾ ਟਾਇਰ ਨਿਕਲ ਗਿਆ ਤੇ ਕਾਰ ਵਿਚ ਬੈਠੀ ਨਿਗਮ ਦੀ ...

ਪੂਰੀ ਖ਼ਬਰ »

ਵਪਾਰੀਆਂ ਨਾਲ ਵਿਚਾਰਾਂ ਕਰਕੇ ਜੀ. ਐੱਸ. ਟੀ. ਦਰਾਂ ਵਿਚ ਬਦਲਾਅ ਹੋਵੇ-ਭਰਤ ਕਾਕੜੀਆ

ਜਲੰਧਰ, 24 ਜੂਨ (ਸ਼ਿਵ)-ਕਾਰੋਬਾਰੀਆਂ ਦੀ ਮੋਹਰੀ ਜਥੇਬੰਦੀ ਕਨਫੈੱਡਰੇਸ਼ਨ ਆਫ਼ ਆਲ ਇੰਡੀਆ (ਕੈਟ) ਦੇ ਕੌਮੀ ਪ੍ਰਧਾਨ ਬੀ. ਸੀ. ਭਰਤੀਆ, ਕੌਮੀ ਜਨਰਲ ਸਕੱਤਰ ਪ੍ਰਵੀਨ ਖੰਡੇਲਵਾਲ, ਚੇਅਰਮੈਨ ਪਿਆਰਾ ਲਾਲ ਸੇਠ, ਪ੍ਰਦੇਸ਼ ਪ੍ਰਧਾਨ ਹਰਕੇਸ਼ ਮਿੱਤਲ, ਸਮੀਰ ਜੈਨ, ਜ਼ਿਲ੍ਹਾ ...

ਪੂਰੀ ਖ਼ਬਰ »

ਜਾਂਚ ਸ਼ੁਰੂ ਹੋਣ ਤੋਂ ਬਾਅਦ 10 ਲੱਖ ਦੀ ਗਰਾਂਟ ਕੀਤੀ ਵਾਪਸ

ਜਲੰਧਰ, 24 ਜੂਨ (ਸ਼ਿਵ)-ਉੱਤਰੀ ਹਲਕੇ ਵਿਚ ਸਾਬਕਾ ਸੀ. ਪੀ.ਐੱਸ.ਅਤੇ ਭਾਜਪਾ ਦੇ ਸੀਨੀਅਰ ਆਗੂ ਕ੍ਰਿਸ਼ਨ ਦੇਵ ਭੰਡਾਰੀ ਵਲੋਂ ਅਲੱਗ-ਅਲੱਗ ਸੁਸਾਇਟੀਆਂ ਵਲੋਂ ਜਾਰੀ ਗਰਾਂਟ ਦੀ ਦੁਰਵਰਤੋਂ ਕਰਨ ਦੇ ਮਾਮਲੇ 'ਚ ਦਿੱਤੀ ਗਈ ਸ਼ਿਕਾਇਤ ਤੋਂ ਬਾਅਦ ਏ. ਡੀ. ਸੀ. ਵਲੋਂ ਜਾਂਚ ਕੀਤੀ ...

ਪੂਰੀ ਖ਼ਬਰ »

ਧੋਖੇ ਨਾਲ ਐਕਟਿਵਾ ਲੈ ਕੇ ਫ਼ਰਾਰ ਹੋਇਆ ਵਿਅਕਤੀ ਗਿ੍ਫ਼ਤਾਰ, ਐਕਟਿਵਾ ਬਰਾਮਦ

ਜਲੰਧਰ, 24 ਜੂਨ (ਐੱਮ. ਐੱਸ. ਲੋਹੀਆ)-ਧੋਖੇ ਨਾਲ ਵਪਾਰੀ ਦੀ ਐਕਟਿਵਾ ਲੈ ਕੇ ਫ਼ਰਾਰ ਹੋਏ ਮੁਲਜ਼ਮ ਤੋਂ ਐਕਟਿਵਾ ਬਰਾਮਦ ਕਰਕੇ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮ ਦੀ ਪਛਾਣ ਚਰਨਜੀਤ ਸਿੰਘ ਚੰਨੀ ਪੁੱਤਰ ਸੰਤੋਖ ਸਿੰਘ ਵਾਸੀ ...

ਪੂਰੀ ਖ਼ਬਰ »

ਆਰ. ਐਮ. ਪੀ. ਆਈ. ਤਹਿਸੀਲ ਜਲੰਧਰ ਦੀ ਜਥੇਬੰਦਕ ਮੀਟਿੰਗ

ਜਲੰਧਰ, 24 ਜੂਨ (ਜਸਪਾਲ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਤਹਿਸੀਲ ਜਲੰਧਰ ਦੀ ਜਥੇਬੰਦਕ ਕਾਨਫਰੰਸ ਸਰਵਸਾਥੀ ਸ਼ੰਭੂ ਚੌਹਾਨ, ਮੱਲਣ ਰਾਮ ਜਮਸ਼ੇਰ, ਬੀਬੀ ਮੀਰਾਂ, ਜਵਾਹਰ ਚੋਰੱਸੀਆ ਅਤੇ ਅਮਰੀਕ ਸਿੰਘ ਮੁੱਧੜ ਦੀ ਪ੍ਰਧਾਨਗੀ ਹੇਠ ਸੂਬਾ ...

ਪੂਰੀ ਖ਼ਬਰ »

-ਮਾਮਲਾ ਅਕਾਲੀ ਆਗੂ ਸੁਭਾਸ਼ ਸੋਂਧੀ ਦੇ ਲੜਕੇ 'ਤੇ ਗੋਲੀ ਚਲਾਉਣ ਦਾ- ਮੁਲਜ਼ਮ ਪਿੰਪੂ ਨੂੰ ਐੱਸ.ਓ.ਯੂ. ਦੀ ਟੀਮ ਮਹਾਰਾਸ਼ਟਰ ਤੋਂ ਗਿ੍ਫ਼ਤਾਰ ਕਰਕੇ ਲਿਆਈ

ਜਲੰਧਰ, 24 ਜੂਨ (ਐੱਮ. ਐੱਸ. ਲੋਹੀਆ)-ਗੋਪਾਲ ਨਗਰ 'ਚ ਅਕਾਲੀ ਆਗੂ ਸੁਭਾਸ਼ ਸੋਂਧੀ ਦੇ ਲੜਕੇ 'ਤੇ ਗੋਲੀ ਚਲਾਉਣ ਵਾਲਿਆਂ 'ਚ ਸ਼ਾਮਿਲ ਪੁਨੀਤ ਸੋਨੀ ਉਰਫ਼ ਪਿੰਪੂ ਨੂੰ ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੀ ਟੀਮ ਮਹਾਰਾਸ਼ਟਰ ਤੋਂ ਗਿ੍ਫ਼ਤਾਰ ਕਰਕੇ ...

ਪੂਰੀ ਖ਼ਬਰ »

ਮਸੀਹੀ ਕੌਮ 'ਤੇ ਕੋਈ ਵਧੀਕੀ ਸਹਿਣ ਨਹੀਂ ਕੀਤੀ ਜਾਵੇਗੀ-ਮਸੀਹ ਆਗੂ

ਜਲੰਧਰ, 24 ਜੂਨ (ਹਰਵਿੰਦਰ ਸਿੰਘ ਫੁੱਲ)-ਧਰਮ ਪਰਿਵਰਤਨ ਦੇ ਮੁੱਦੇ ਨੂੰ ਲੈ ਕੇ ਮਸੀਹ ਆਗੂਆਂ ਨੇ ਪੰਜਾਬ ਕ੍ਰਿਚਿਅਨ ਮੂਵਮੈਂਟ ਦੇ ਪ੍ਰਧਾਨ ਹਮੀਦ ਮਸੀਹ, ਪਾਸਟਰ ਤਰਸੇਮ ਸਹੋਤਾ, ਅਸ਼ਵਨੀ ਮਸੀਹ, ਬਿਸ਼ਪ ਵਿਜੇ ਕਲਾਈਮੇਟ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬੋਹਰ ...

ਪੂਰੀ ਖ਼ਬਰ »

ਰੈਗੂਲੇਟਰੀ ਸੰਸਥਾ ਦੇ ਨਿਯਮਾਂ ਮੁਤਾਬਕ ਹੀ ਕੰਮ ਕਰਨ ਪ੍ਰਾਈਵੇਟ ਸਕੂਲ-ਰਾਜੀਵ ਜੋਸ਼ੀ

ਜਲੰਧਰ, 24 ਜੂਨ (ਰਣਜੀਤ ਸਿੰਘ ਸੋਢੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਰੈਗੂਲੇਟਰੀ ਸੰਸਥਾ ਦੇ ਚੇਅਰਮੈਨ ਏ. ਡੀ. ਸੀ. ਜਨਰਲ ਅਮਿਤ ਸਰੀਨ ਦੀ ਅਗਵਾਈ 'ਚ ਡੀ. ਸੀ. ਦਫ਼ਤਰ ਵਿਖੇ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਗਈ | ਉਪ ...

ਪੂਰੀ ਖ਼ਬਰ »

ਵੱਡੀ ਸਿਰਦਰਦੀ ਬਣਿਆ ਮਾਡਲ ਟਾਊਨ ਸ਼ਮਸ਼ਾਨਘਾਟ ਕੂੜੇ ਦਾ ਡੰਪ

ਜਲੰਧਰ, 24 ਜੂਨ (ਸ਼ਿਵ)- ਮਾਡਲ ਟਾਊਨ ਸ਼ਮਸ਼ਾਨਘਾਟ ਦਾ ਕੂੜੇ ਦਾ ਡੰਪ ਵੱਡੀ ਸਿਰਦਰਦੀ ਬਣਿਆ ਹੋਇਆ ਹੈ ਕਿਉਂਕਿ ਡੰਪ ਨੂੰ ਅਜੇ ਤੱਕ ਤਬਦੀਲ ਨਹੀਂ ਕੀਤਾ ਗਿਆ ਹੈ | ਪੰਜ ਸਾਲ ਦੇ ਸਮੇਂ ਕਾਂਗਰਸੀ ਆਗੂ ਮਾਡਲ ਟਾਊਨ ਸ਼ਮਸ਼ਾਨਘਾਟ ਦਾ ਡੰਪ ਬੰਦ ਨਹੀਂ ਕਰਵਾ ਸਕੇ ਹਨ ਜਦਕਿ ...

ਪੂਰੀ ਖ਼ਬਰ »

ਉੱਚ ਪੁਲਿਸ ਅਧਿਕਾਰੀਆਂ ਵਲੋਂ ਸਾਥੀ ਕਰਮਚਾਰੀਆਂ ਨੂੰ ਲੈ ਕੇ ਕਾਜ਼ੀ ਮੰਡੀ ਖੇਤਰ ਦਾ ਦੌਰਾ

ਚੁਗਿੱਟੀ/ਜੰਡੂਸਿੰਘਾ, 24 ਜੂਨ (ਨਰਿੰਦਰ ਲਾਗੂ)-ਸ਼ੁੱਕਰਵਾਰ ਨੂੰ ਉੱਚ ਪੁਲਿਸ ਅਫ਼ਸਰਾਂ ਵਲੋਂ ਸ਼ਹਿਰ ਦੇ ਵੱਖ-ਵੱਖ ਥਾਣਿਆਂ ਤੋਂ ਵੱੱਡੀ ਗਿਣਤੀ 'ਚ ਸਾਥੀ ਕਰਮਚਾਰੀਆਂ ਨੂੰ ਨਾਲ ਲੈ ਕੇ ਨਸ਼ਿਆਂ ਦਾ ਗੜ੍ਹ ਮੰਨੇ ਜਾਂਦੇ ਕਾਜ਼ੀ ਮੰਡੀ, ਸੰਤੋਸ਼ੀ ਨਗਰ ਤੇ ਇਸ ਦੇ ਨਾਲ ...

ਪੂਰੀ ਖ਼ਬਰ »

ਟਾਇਰ ਕਾਰੋਬਾਰੀ ਅਦਾਰੇ 'ਤੇ ਜੀ. ਐੱਸ. ਟੀ. ਵਿਭਾਗ ਵਲੋਂ ਸਰਵੇ

ਜਲੰਧਰ, 24 ਜੂਨ (ਸ਼ਿਵ)- ਜੀ. ਐੱਸ. ਟੀ. ਵਿਭਾਗ ਦੀ ਇਕ ਟੀਮ ਨੇ ਘੱਟ ਟੈਕਸ ਆਉਣ ਦੀ ਸ਼ੰਕਾ ਵਿਚ ਟਾਇਰ ਅਤੇ ਟਿਊਬ ਦੇ ਸ਼ਾਸਤਰੀ ਮਾਰਕੀਟ ਵਿਖੇ ਸਥਿਤ ਇੱਕ ਵੱਡੇ ਵਪਾਰਕ ਅਦਾਰੇ ਵਿਚ ਸਰਵੇ ਕੀਤਾ ਹੈ | ਸਰਵੇ ਦੌਰਾਨ ਫ਼ਰਮ ਪਾਸੋਂ ਸਟਾਕ ਦੀ ਗਿਣਤੀ ਕੀਤੀ ਗਈ ਅਤੇ ਇਸ ਦੌਰਾਨ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਮਨੋਜ ਅਰੋੜਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਜਲੰਧਰ, 24 ਜੂਨ (ਜਸਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਤੇ ਨਗਰ ਨਿਗਮ ਦੀ ਕੌਂਸਲਰ ਸ੍ਰੀਮਤੀ ਅਰੁਣਾ ਅਰੋੜਾ ਦੇ ਪਤੀ ਮਨੋਜ ਅਰੋੜਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨੂੰ ਅੱਜ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ | ਮਾਡਲ ਟਾਊਨ ਸਥਿਤ ਸ਼ਮਸ਼ਾਨਘਾਟ ਵਿਖੇ ...

ਪੂਰੀ ਖ਼ਬਰ »

ਮਾਈਨਿੰਗ ਸਾਈਟਾਂ ਦਾ ਡੀ. ਜੀ. ਪੀ. ਐੱਸ. ਸਰਵੇਖਣ ਅਗਲੇ ਹਫ਼ਤੇ ਜਲੰਧਰ 'ਚ ਹੋਵੇਗਾ ਸ਼ੁਰੂ

ਜਲੰਧਰ, 24 ਜੂਨ (ਚੰਦੀਪ ਭੱਲਾ)-ਜ਼ਿਲ੍ਹੇ 'ਚ ਗੈਰ-ਕਾਨੂੰਨੀ ਮਾਈਨਿੰਗ ਕਾਰਵਾਈਆਂ ਨੂੰ ਰੋਕਣ ਲਈ ਅਗਲੇ ਹਫ਼ਤੇ ਤੋਂ ਜਲੰਧਰ 'ਚ ਡਿਫਰੈਂਸ਼ੀਅਲ ਗਲੋਬਲ ਪੋਜ਼ੀਸ਼ਨਿੰਗ ਸਿਸਟਮ (ਡੀ. ਜੀ. ਪੀ. ਐੱਸ.) ਸਰਵੇਖਣ ਸ਼ੁਰੂ ਹੋਣ ਜਾ ਰਿਹਾ ਹੈ | ਸਿੰਚਾਈ, ਪੰਚਾਇਤਾਂ, ਲੋਕ ਨਿਰਮਾਣ ...

ਪੂਰੀ ਖ਼ਬਰ »

ਸਾਲਾਂ ਤੋਂ ਚੱਲਿਆ ਆ ਰਿਹਾ ਹੈ ਕਿ ਪੁਰਾਣੀ ਸੀਰੀਜ਼ ਦੇ ਛੋਟੇ ਨੰਬਰਾਂ ਦੀ ਖਰੀਦੋ-ਫ਼ਰੋਖਤ ਦਾ ਗੋਰਖਧੰਦਾ

ਜਲੰਧਰ, 24 ਜੂਨ (ਜਸਪਾਲ ਸਿੰਘ)-ਟਰਾਂਸਪੋਰਟ ਵਿਭਾਗ ਵਲੋਂ ਪੁਰਾਣੀ ਸੀਰੀਜ਼ ਦੇ ਫੈਂਸੀ (ਛੋਟੇ ਨੰਬਰਾਂ) ਨੂੰ ਬੰਦ ਕਰਨ ਦੇ ਅੱਜ ਦਿੱਤੇ ਗਏ ਆਦੇਸ਼ ਤੋਂ ਬਾਅਦ ਇਨ੍ਹਾਂ ਨੰਬਰਾਂ ਦੀ ਖਰੀਦੋ ਫਰੋਖਤ ਨਾਲ ਜੁੜੇ ਮਾਫੀਆ ਨੂੰ ਵੱਡਾ ਝਟਕਾ ਲੱਗਾ ਹੈ | ਸਰਕਾਰ ਵਲੋਂ ਰਾਜ ਦੇ ...

ਪੂਰੀ ਖ਼ਬਰ »

ਐਨ.ਐਚ.ਏ.ਆਈ. ਦੀ ਚੇਅਰਪਰਸਨ ਵਲੋਂ ਜਲੰਧਰ 'ਚ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

ਜਲੰਧਰ, 24 ਜੂਨ (ਚੰਦੀਪ ਭੱਲਾ)-ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੀ ਚੇਅਰਪਰਸਨ ਅਲਕਾ ਉਪਾਧਿਆਏ ਨੇ ਸ਼ੁੱਕਰਵਾਰ ਨੂੰ ਦਿੱਲੀ-ਕਟੜਾ ਐਕਸਪ੍ਰੈਸਵੇ, ਜਲੰਧਰ ਬਾਈਪਾਸ, ਅੰਮਿ੍ਤਸਰ-ਬਠਿੰਡਾ ਗ੍ਰੀਨਫੀਲਡ ਬਾਈਪਾਸ ਤੇ ਐਨ.ਐਚ-70 ਨੂੰ ਚੌੜਾ ਕਰਨ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX