ਤਾਜਾ ਖ਼ਬਰਾਂ


ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ-ਖੜਗੇ ਦੇ ਬਿਆਨ 'ਤੇ ਰਾਜਨਾਥ ਸਿੰਘ
. . .  14 minutes ago
ਅਹਿਮਦਾਬਾਦ, 30 ਨਵੰਬਰ-ਗੁਜਰਾਤ ਚੋਣਾਂ ਦੇ ਪ੍ਰਚਾਰ ਦੌਰਾਨ ਭਾਜਪਾ ਆਗੂ ਅਤੇ ਰੱਖਿਆ ਮੰਤਰੀ ਰਾਜੰਨਾਥ ਸਿੰਘ ਨੇ ਅਹਿਮਦਾਬਾਦ ਵਿਖੇ ਕਿਹਾ ਕਿ ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ। ਅਣਉਚਿਤ ਸ਼ਬਦਾਂ ਦੀ ਵਰਤੋਂ ਕਰਨਾ ਸਿਹਤਮੰਦ ਰਾਜਨੀਤੀ ਦੀ ਨਿਸ਼ਾਨੀ ਨਹੀਂ ਹੈ। ਕਾਂਗਰਸ...
ਵਿਸ਼ਵ ਸਿੱਖ ਕਾਨਫ਼ਰੰਸ 3 ਤੋਂ 5 ਦਸੰਬਰ ਤੱਕ
. . .  23 minutes ago
ਅੰਮ੍ਰਿਤਸਰ, 30 ਨਵੰਬਰ ( ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ 3 ਤੋਂ 5 ਦਸੰਬਰ ਤੱਕ ਤਿੰਨ ਦਿਨਾਂ ਵਿਸ਼ਵ ਸਿੱਖ ਕਾਨਫ਼ਰੰਸ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ ਚੀਫ਼ ਖ਼ਾਲਸਾ ਦੀਵਾਨ...
ਕਸ਼ਮੀਰੀ ਪੰਡਤਾਂ ਵਲੋਂ 'ਕਸ਼ਮੀਰ ਫਾਈਲਜ਼' ਸੰਬੰਧੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ
. . .  26 minutes ago
ਜੰਮੂ, 30 ਨਵੰਬਰ-ਜੰਮੂ ਵਿਚ ਕਸ਼ਮੀਰੀ ਪੰਡਤਾਂ ਨੇ 'ਕਸ਼ਮੀਰ ਫਾਈਲਜ਼' ਸੰਬੰਧੀ ਅੰਤਰਰਾਸ਼ਟਰੀ ਫ਼ਿਲਮ ਮੇਲੇ ਦੇ ਜਿਊਰੀ ਮੁਖੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ ਕੀਤੀ ਕੀਤੀ ਹੈ।ਕਸ਼ਮੀਰੀ ਪੰਡਤਾਂ ਦਾ...
ਤਰਨਤਾਰਨ ’ਚ ਐਨ.ਆਈ.ਏ.ਦੀ ਕਾਰਵਾਈ ਤੋਂ ਖਫ਼ਾ ਸੁਨਾਮ ਦੇ ਵਕੀਲਾਂ ਨੇ ਕੰਮਕਾਜ ਕੀਤਾ ਠੱਪ
. . .  34 minutes ago
ਸੁਨਾਮ ਊਧਮ ਸਿੰਘ ਵਾਲਾ, 30 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਨੇ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਤਰਲੋਕ ਸਿੰਘ ਭੰਗੂ ਦੀ ਅਗਵਾਈ ਵਿਚ ਐਨ.ਆਈ.ਏ.ਵਲੋਂ ਤਰਨਤਾਰਨ ਦੇ ਵਕੀਲ ਦੇ ਘਰ ਕੀਤੀ ਗਈ ਛਾਪੇਮਾਰੀ ਦੀ ਕਾਰਵਾਈ ਦੇ ਵਿਰੋਧ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਮੀਂਹ ਕਾਰਨ ਰੁਕੀ ਖੇਡ, 18 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ ਦਾ ਸਕੋਰ 104/1
. . .  24 minutes ago
ਫਰਾਂਸ ਦੀ ਸਟੈਫਨੀ ਫਰਾਪਾਰਟ ਬਣੇਗੀ ਫੀਫਾ ਪੁਰਸ਼ ਵਿਸ਼ਵ ਕੱਪ ਦੀ ਪਹਿਲੀ ਮਹਿਲਾ ਰੈਫਰੀ
. . .  58 minutes ago
ਅਲ ਖੋਰ (ਕਤਰ), 30 ਨਵੰਬਰ -ਇਤਿਹਾਸ ਰਚਿਆ ਜਾਵੇਗਾ ਜਦੋਂ ਕੋਸਟਾ ਰੀਕਾ 1 ਦਸੰਬਰ ਨੂੰ ਅਲ ਬੈਤ ਸਟੇਡੀਅਮ ਵਿਚ ਜਰਮਨੀ ਦਾ ਸਾਹਮਣਾ ਕਰੇਗਾ। ਫਰਾਂਸ ਦੀ ਸਟੈਫਨੀ ਫਰੈਪਾਰਟ ਫੀਫਾ ਵਿਸ਼ਵ ਕੱਪ ਦੇ ਇਤਿਹਾਸ ਵਿਚ ਮੈਚ ਰੈਫਰੀ ਕਰਨ ਵਾਲੀ...
ਭਾਰਤੀ ਹੱਥ ਕਰਨਗੇ ਵਿਸ਼ਵ ਪੱਧਰੀ ਰੇਲ ਗੱਡੀਆਂ ਦਾ ਡਿਜ਼ਾਈਨ ਅਤੇ ਨਿਰਮਾਣ-ਅਸ਼ਵਿਨੀ ਵੈਸ਼ਨਵ
. . .  about 1 hour ago
ਨਵੀਂ ਦਿੱਲੀ, 30 ਨਵੰਬਰ-ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਕਹਿਣਾ ਹੈ ਕਿ ਵਿਸ਼ਵ ਪੱਧਰੀ ਰੇਲਾਂ ਦਾ ਮਤਲਬ ਹੈ ਕਿ ਤੁਹਾਨੂੰ ਜਾਪਾਨ, ਜਰਮਨੀ ਅਤੇ ਫਰਾਂਸ ਜਾਣਾ ਪਵੇਗਾ। ਪ੍ਰਧਾਨ ਮੰਤਰੀ ਨੇ ਬਹੁਤ ਸਪੱਸ਼ਟ ਨਿਰਦੇਸ਼ ਦਿੱਤੇ ਕਿ ਭਾਰਤੀ ਦਿਮਾਗ ਵਿਸ਼ਵ ਪੱਧਰੀ ਰੇਲ ਗੱਡੀਆਂ ਨੂੰ...
ਧੁੰਦ ਕਾਰਨ ਵਾਪਰੇ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਤਿੰਨ ਜ਼ਖ਼ਮੀ
. . .  about 1 hour ago
ਕੁੱਲਗੜ੍ਹੀ, 30 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਨੇੜੇ ਸੰਘਣੀ ਧੁੰਦ ਕਾਰਨ ਇਕ ਸਵਿਫ਼ਟ ਕਾਰ ਅਤੇ ਟਰਾਲੇ ਦੇ ਹਾਦਸਾਗ੍ਰਸਤ ਹੋ ਜਾਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਉਸ ਦੇ...
ਸ਼ਹੀਦ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ ਮਾਰਚ ਕੱਢਿਆ
. . .  about 1 hour ago
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੇ 200 ਸਾਲਾਂ...
ਲੁਧਿਆਣਾ 'ਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਦੋ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ
. . .  about 1 hour ago
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਮੋਬਾਈਲ ਅਤੇ ਮਨੀ ਤਬਦੀਲ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ ਦੋ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸੇਖੇਵਾਲ ਰੋਡ ਸਥਿਤ...
ਦਿੱਲੀ 'ਚ ਸਾਡੀ ਆਵਾਸ ਯੋਜਨਾ ਤੋਂ ਲਗਭਗ 10 ਲੱਖ ਲੋਕਾਂ ਨੂੰ ਹੋਵੇਗਾ ਲਾਭ -ਹਰਦੀਪ ਪੁਰੀ
. . .  12 minutes ago
ਨਵੀਂ ਦਿੱਲੀ, 30 ਨਵੰਬਰ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਬਿਨਾਂ ਘਰ ਵਾਲਿਆਂ ਲਈ 10 ਲੱਖ ਲਾਭਪਾਤਰੀ ਹੋਣਗੇ। ਅਣਅਧਿਕਾਰਤ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਪ੍ਰਧਾਨ ਮੰਤਰੀ ਉਦੈ ਨੇ ਲਗਭਗ 50,000 ਲੋਕਾਂ ਨੂੰ ਲਾਭ ਪਹੁੰਚਾਇਆ ਹੈ। 2 ਕਰੋੜ...
ਸਰਹੱਦ 'ਤੇ ਘੁਸਪੈਠ ਦੀਆਂ ਸੱਤ ਕੋਸ਼ਿਸ਼ਾਂ ਨੂੰ ਬੀ.ਐਸ.ਐਫ. ਨੇ ਕੀਤਾ ਨਾਕਾਮ-ਡੀ.ਜੀ., ਬੀ.ਐਸ.ਐਫ.
. . .  about 1 hour ago
ਸ੍ਰੀਨਗਰ, 30 ਨਵੰਬਰ-ਬੀ.ਐਸ.ਐਫ. ਦੇ ਆਈ.ਜੀ. ਡੀ.ਕੇ. ਬੂਰਾ ਨੇ ਕਿਹਾ ਕਿ ਬੀ.ਐਸ.ਐਫ. ਨੇ ਗੁਆਂਢੀ ਖੇਤਰਾਂ ਦੇ ਕਈ ਯਤਨਾਂ ਦੇ ਬਾਵਜੂਦ ਚੰਗੀ ਤਰ੍ਹਾਂ ਕੰਮ ਕੀਤਾ ਹੈ ਤੇ ਸਰਹੱਦਾਂ ਨੂੰ ਘਟਨਾਵਾਂ ਤੋਂ ਮੁਕਤ ਰੱਖਿਆ...
2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ 'ਚ ਹੋਏ ਦਾਖਲ
. . .  about 2 hours ago
ਸਿਓਲ, 30 ਨਵੰਬਰ-ਜੁਆਇੰਟ ਚੀਫ਼ ਆਫ਼ ਸਟਾਫ ਦੇ ਹਵਾਲੇ ਨਾਲ ਯੋਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ 2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ ਵਿਚ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 220 ਦੌੜਾਂ ਦਾ ਟੀਚਾ
. . .  about 2 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਦੀ ਪੂਰੀ ਟੀਮ 219 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ...
ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਕੀਤਾ ਅਭਿਆਸ ਸੁਦਰਸ਼ਨ ਪ੍ਰਹਾਰ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਅਭਿਆਸ ਸੁਦਰਸ਼ਨ ਪ੍ਰਹਾਰ ਕੀਤਾ। ਭਾਰਤੀ ਫ਼ੌਜਜ ਦੇ ਅਧਿਕਾਰੀ ਅਨੁਸਾਰ ਇਹ ਅਭਿਆਸ ਬਲ ਗੁਣਕ ਦੇ ਏਕੀਕਰਣ ਅਤੇ ਨਵੀਂ ਲੜਾਈ ਤਕਨੀਕਾਂ ਅਤੇ ਪ੍ਰਕਿਰਿਆਵਾਂ ਦਾ ਅਭਿਆਸ ਕਰ ਕੇ ਲੜਾਈ ਸ਼ਕਤੀ ਦੇ ਸਹਿਯੋਗੀ...
ਕਰਨਾਟਕ:ਡਾਕਟਰਾਂ ਨੇ ਮਰੀਜ਼ ਦੇ ਸਰੀਰ 'ਚੋਂ ਕੱਢੇ 181 ਸਿੱਕੇ
. . .  8 minutes ago
ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ 'ਚੋਂ ਆਪ੍ਰੇਸ਼ਨ ਕਰ ਕੇ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ...
ਦਿੱਲੀ 'ਚ ਹਵਾਦੀ ਦੀ ਗੁਣਵੱਤਾ ਅੱਜ ਵੀ ਬਹੁਤ ਮਾੜੀ ਸ਼੍ਰੇਣੀ 'ਚ ਦਰਜ
. . .  about 3 hours ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਵਿਚ ਸਰਦੀਆਂ ਦੀ ਸ਼ੁਰੂਆਤ ਅਤੇ ਹਵਾ ਦੀ ਵਿਗੜਦੀ ਹੋਈ ਗੁਣਵੱਤਾ ਨੇ ਰਾਸ਼ਟਰੀ ਰਾਜਧਾਨੀ ਨੂੰ ਅੱਜ ਸਵੇਰੇ ਧੁੰਦ ਦੀ ਇਕ ਪਰਤ ਵਿਚ ਢੱਕ ਲਿਆ ਗਿਆ ਹੈ। ਰਾਸ਼ਟਰੀ ਰਾਜਧਾਨੀ...
ਭਾਰਤ ਨੇ ਜੈਵਿਕ ਗੈਰ-ਬਾਸਮਤੀ ਚੌਲਾਂ 'ਤੇ ਹਟਾਈ ਨਿਰਯਾਤ ਪਾਬੰਦੀ
. . .  about 3 hours ago
ਨਵੀਂ ਦਿੱਲੀ, 30 ਨਵੰਬਰ -ਭਾਰਤ ਨੇ ਟੁੱਟੇ ਹੋਏ ਚੌਲਾਂ ਸਮੇਤ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਦੁਆਰਾ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ। ਸਤੰਬਰ ਦੇ ਸ਼ੁਰੂ ਵਿਚ, ਭਾਰਤ ਨੇ ਟੁੱਟੇ ਹੋਏ ਚੌਲਾਂ...
ਯੂ.ਪੀ: ਬੱਸ ਅਤੇ ਟਰੱਕ ਦੀ ਟੱਕਰ 'ਚ 6 ਮੌਤਾਂ, 15 ਜ਼ਖਮੀ
. . .  about 3 hours ago
ਬਹਿਰਾਇਚ, 30 ਨਵੰਬਰ-ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਤੱਪੇ ਸਿਪਾਹ ਖੇਤਰ 'ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸਟੇਸ਼ਨ ਹਾਊਸ ਅਫ਼ਸਰ ਨੇ ਪੁਸ਼ਟੀ ਕੀਤੀ ਕਿ ਬੁੱਧਵਾਰ...
ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ ਦਿਹਾਂਤ
. . .  about 3 hours ago
ਨਵੀਂ ਦਿੱਲੀ, 30 ਨਵੰਬਰ-ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ 64 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਹੇਬਲ ਸ਼ਮਸ਼ਾਨਘਾਟ, ਬੈਂਗਲੁਰੂ ਵਿਖੇ...
ਹਰਿਆਣਾ:13 ਕੁਇੰਟਲ ਚੂਰਾ ਪੋਸਤ ਸਮੇਤ ਦੋ ਵਿਅਕਤੀ ਗ੍ਰਿਫਤਾਰ
. . .  about 3 hours ago
ਅੰਬਾਲਾ, 30 ਨਵੰਬਰ-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅੰਬਾਲਾ ਵਿਚ 13 ਕੁਇੰਟਲ ਅਤੇ 14 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚੂਰਾ ਪੋਸਤ ਰਾਜਸਥਾਨ ਤੋਂ ਲਿਆਂਦੀ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:30 ਓਵਰਾਂ ਬਾਅਦ ਭਾਰਤ 135/5
. . .  about 4 hours ago
ਖਮਾਣੋਂ ਪੁਲਿਸ ਵਲੋਂ ਪਿੰਡ ਜਟਾਣਾ ਉੱਚਾ ਵਿਖੇ ਮਾੜੇ ਅਨਸਰਾਂ ਖ਼ਿਲਾਫ਼ ਘਰ ਘਰ ਤਲਾਸ਼ੀ
. . .  about 4 hours ago
ਜਟਾਣਾ ਉੱਚਾ, 30 ਨਵੰਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਅੱਜ ਵੱਡੇ ਤੜਕੇ ਛਾਪੇਮਾਰੀ ਕਰ ਕੇ ਪਿੰਡ ਜਟਾਣਾ ਉੱਚਾ ਵਿਖੇ ਵਿੱਚ ਘਰ ਘਰ ਦੀ ਤਲਾਸ਼ੀ ਲਈ ਗਈ।ਸਬ ਡਵੀਜ਼ਨ ਡੀ.ਐਸ.ਪੀ. ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਐਸ.ਐਚ.ਓ. ਖਮਾਣੋਂ ਸਬ ਇੰਸਪੈਕਟਰ...
ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  about 4 hours ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  about 3 hours ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਹਾੜ ਸੰਮਤ 554

ਪਟਿਆਲਾ

ਸਿੰਗਲ ਯੂਜ਼ ਪਲਾਸਟਿਕ 'ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ-ਡਿਪਟੀ ਕਮਿਸ਼ਨਰ

ਪਟਿਆਲਾ, 25 ਜੂਨ (ਗੁਰਪ੍ਰੀਤ ਸਿੰਘ ਚੱਠਾ, ਗੁਰਵਿੰਦਰ ਸਿੰਘ ਔਲਖ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਧਿਕਾਰੀਆਂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਹੋਰ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਿੰਗਲ ਯੂਜ਼ ਪਲਾਸਟਿਕ 'ਤੇ 1 ਜੁਲਾਈ 2022 ਤੋਂ ਆਇਦ ਹੋ ਰਹੀ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਵਾਇਆ ਜਾਵੇ | ਉਨ੍ਹਾਂ ਨੇ ਇਸ ਬਾਰੇ ਆਮ ਲੋਕਾਂ ਤੇ ਬਾਜ਼ਾਰਾਂ 'ਚ ਜਾਗਰੂਕਤਾ ਫੈਲਾਉਣ ਸਮੇਤ ਹਫ਼ਤਾਵਾਰੀ ਰਿਪੋਰਟ ਪੇਸ਼ ਕਰਨ ਲਈ ਵੀ ਆਦੇਸ਼ ਦਿੱਤੇ | ਅੱਜ ਇੱਥੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ 10ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕੌਮੀ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ 'ਚ ਵਗਦੀਆਂ ਨਦੀਆਂ ਦਾ ਪਾਣੀ, ਹਵਾ ਤੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਰੋਕਣ ਲਈ ਜਾਰੀ ਐਕਸ਼ਨ ਪਲਾਨ ਨੂੰ ਵੀ ਇੰਨ-ਬਿੰਨ ਲਾਗੂ ਕਰਨ ਦੀਆਂ ਹਦਾਇਤਾਂ ਕੀਤੀਆਂ | ਉਨ੍ਹਾਂ ਕਿਹਾ ਕਿ ਇਕ ਵਾਰ ਵਰਤੋਂ ਹੋਣ ਵਾਲੇ ਪਲਾਸਟਿਕ ਦੇ ਬਦਲ ਨੂੰ ਪ੍ਰਚਾਰ ਕੇ ਅਤੇ ਇੱਕ ਵਾਰ ਵਰਤੋਂ ਵਾਲੇ ਪਲਾਸਟਿਕ ਦਾ ਪ੍ਰਚਲਨ ਰੋਕ ਕੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਇਆ ਜਾ ਸਕੇਗਾ | ਸਾਕਸ਼ੀ ਸਾਹਨੀ ਨੇ ਇਸ ਦੌਰਾਨ ਜ਼ਿਲ੍ਹੇ ਅੰਦਰ ਠੋਸ ਅਤੇ ਤਰਲ ਕੂੜਾ ਪ੍ਰਬੰਧਨ, ਪਲਾਸਟਿਕ ਕੂੜੇ ਦਾ ਨਿਪਟਾਰਾ, ਹਵਾ ਤੇ ਪਾਣੀ ਦੀ ਗੁਣਵੱਤਾ ਸੁਧਾਰਨ, ਉਦਯੋਗਿਕ ਕਚਰੇ ਨੂੰ ਸੰਭਾਲਣ ਤੋਂ ਇਲਾਵਾ ਹਰ ਸ਼ਹਿਰ 'ਚ 'ਵੇਸਟ ਟੂ ਵੈਲਥ' ਪਾਰਕਾਂ ਦਾ ਨਿਰਮਾਣ ਅਤੇ ਹਰ ਦਫ਼ਤਰ 'ਚ ਵਰਟੀਕਲ ਗਾਰਡਨ ਬਣਾਉਣੇ ਆਦਿ ਨੁਕਤਿਆਂ 'ਤੇ ਚਰਚਾ ਕਰਕੇ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ | ਉਨ੍ਹਾਂ ਨੇ ਈ-ਵੇਸਟ ਨੂੰ ਮੁੱਢਲੇ ਸਰੋਤ 'ਤੇ ਹੀ ਇਕੱਤਰ ਕਰਕੇ ਉਸ ਨੰੂ 6 ਮਹੀਨੇ ਬਾਅਦ ਜਾਂ ਸਾਲ ਬਾਅਦ ਐਨ.ਜੀ.ਟੀ. ਦੀਆਂ ਹਦਾਇਤਾਂ ਮੁਤਾਬਿਕ ਟਿਕਾਣੇ ਲਾਉਣ ਦੇ ਉਚੇਚੇ ਪ੍ਰਬੰਧ ਕਰਨ ਲਈ ਵੀ ਆਖਿਆ | ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਵਾਤਾਵਰਣ ਇੰਜੀਨੀਅਰ ਨਵਤੇਸ਼ ਸਿੰਗਲਾ ਨੇ ਮੀਟਿੰਗ ਦੀ ਕਾਰਵਾਈ ਚਲਾਈ | ਇਸ ਮੌਕੇ ਏ.ਡੀ.ਸੀ. (ਸ਼ਹਿਰੀ ਵਿਕਾਸ) ਗੌਤਮ ਜੈਨ, ਏ.ਡੀ.ਸੀ. (ਦਿਹਾਤੀ ਵਿਕਾਸ) ਈਸ਼ਾ ਸਿੰਘਲ, ਐਸ.ਡੀ.ਐਮ ਡਾ. ਇਸਮਤ ਵਿਜੇ ਸਿੰਘ, ਚਰਨਜੀਤ ਸਿੰਘ, ਡਾ. ਸੰਜੀਵ ਕੁਮਾਰ, ਸੰਯੁਕਤ ਕਮਿਸ਼ਨਰ ਨਗਰ ਨਿਗਮ ਨਮਨ ਮੜਕਨ ਸਮੇਤ ਪੰਚਾਇਤੀ ਰਾਜ, ਜਲ ਸਪਲਾਈ ਤੇ ਸੀਵਰੇਜ ਬੋਰਡ, ਡਰੇਨੇਜ, ਭੂਮੀ ਰੱਖਿਆ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰਾਂ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ |

ਨਿਗਮ ਦੀ ਹਦੂਦ ਅੰਦਰ ਛੁੱਟੀ ਵਾਲੇ ਦਿਨਾਂ 'ਚ ਵੱਧ ਹੁੰਦੇ ਹਨ ਨਾਜਾਇਜ ਕੰਮ

ਪਟਿਆਲਾ, 25 ਜੂਨ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਦੀ ਹਦੂਦ ਅੰਦਰ ਛੁਟੀ ਵਾਲੇ ਦਿਨਾਂ 'ਚ ਗੈਰ ਕਾਨੂੰਨੀ ਤੌਰ 'ਤੇ ਹੰੁਦੇ ਕੰਮਾਂ ਨੂੰ ਨੱਥ ਪਾਉਣ ਲਈ ਨਿਗਮ ਕਮਿਸ਼ਨਰ ਅਦਿੱਤਿਆ ਉਪਲ ਵਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ ਪਰ ਇਸ ਦੇ ਬਾਵਜੂਦ ਵੀ ਰਸੂਖਦਾਰ ...

ਪੂਰੀ ਖ਼ਬਰ »

ਵਿਧਾਇਕ ਅਜੀਤਪਾਲ ਕੋਹਲੀ ਦੀ ਅਗਵਾਈ ਹੇਠ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ - ਨਰੇਸ਼ ਕੁਮਾਰ ਕਾਕਾ

ਪਟਿਆਲਾ, 25 ਜੂਨ (ਗੁਰਪ੍ਰੀਤ ਸਿੰਘ ਚੱਠਾ)-ਇਤਿਹਾਸਕ ਸ਼ਹਿਰ ਪਟਿਆਲਾ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਆਪਣਾ ਸਾਰਾ ਸਮਾਂ ਪਟਿਆਲਾ ਵਾਸੀਆਂ ਦੀ ਸੇਵਾ ਵਿਚ ਸਮਰਪਿਤ ਕਰ ਕੇ ਦਿਨ ਰਾਤ ਇਕ ਕਰ ਦਿੱਤਾ ਹੈ | ਨਰੇਸ਼ ਕੁਮਾਰ ...

ਪੂਰੀ ਖ਼ਬਰ »

ਪ੍ਰੋ. ਸੁਰਜੀਤ ਸਿੰਘ ਨੇ ਪਬਲੀਕੇਸ਼ਨ ਬਿਊਰੋ ਦੇ ਇੰਚਾਰਜ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 25 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਪਬਲੀਕੇਸ਼ਨ ਬਿਊਰੋ ਅਤੇ ਪ੍ਰੈੱਸ ਵਿਖੇ ਪ੍ਰੋ. ਸੁਰਜੀਤ ਸਿੰਘ ਵਲੋਂ ਅੱਜ ਪ੍ਰੋਫੈਸਰ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ ਗਿਆ ਹੈ | ਉਨ੍ਹਾਂ ਵਲੋਂ ਅਹੁਦਾ ਸੰਭਾਲਣ ਦੀ ਇਸ ਰਸਮ ਮੌਕੇ ਉਪ-ਕੁਲਪਤੀ ...

ਪੂਰੀ ਖ਼ਬਰ »

ਕਿਸਾਨਾਂ ਨੇ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

ਬਨੂੜ, 25 ਜੂਨ (ਭੁਪਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਅਗਨੀਪਥ ਯੋਜਨਾ ਖ਼ਿਲਾਫ਼ ਕਿਸਾਨ ਸਭਾ ਵਲੋਂ ਤਹਿਸੀਲ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ | ਉਹ ਮੋਦੀ ਸਰਕਾਰ ਖ਼ਿਲਾਫ਼ ਨਾਅਰੇ ਮਾਰਦੇ ਹੋਏ, ਅਗਨੀਪਥ ਯੋਜਨਾ ਰੱਦ ਕਰਨ ਦੀ ਮੰਗ ਕਰ ਰਹੇ ਸਨ | ...

ਪੂਰੀ ਖ਼ਬਰ »

ਬਲਬੇੜ੍ਹਾ 'ਚ ਸ਼ਾਮਲਾਤ ਜ਼ਮੀਨ ਦੀ ਬੋਲੀ ਕਰਵਾਈ

ਡਕਾਲਾ, 25 ਜੂਨ (ਪਰਗਟ ਸਿੰਘ ਬਲਬੇੜ੍ਹਾ)-ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਅੱਜ ਕਸਬਾ ਬਲਬੇੜ੍ਹਾ ਵਿਚ ਸ਼ਾਮਲਾਤ ਜ਼ਮੀਨ ਦੀ ਬੋਲੀ ਡੀ.ਡੀ.ਪੀ.ਓ. ਪਟਿਆਲਾ ਸੁਖਚੈਨ ਸਿੰਘ ਪਪਰਾ ਦੀ ਨਿਗਰਾਨੀ ਹੇਠ ਪਾਰਦਰਸ਼ੀ ਤਰੀਕੇ ਨਾਲ ਹੋਈ | ਇਸ ਮੌਕੇ ਪੁਰਾਣੇ ਕਾਬਜਕਾਰਾਂ ਨੂੰ ...

ਪੂਰੀ ਖ਼ਬਰ »

ਨਹਿਰੀ ਪਾਣੀ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ

ਭੁੱਨਰਹੇੜੀ, 25 ਜੂਨ (ਧਨਵੰਤ ਸਿੰਘ)-ਰਜਵਾਹਿਆਂ ਵਿੱਚ ਪਾਣੀ ਨਾ ਆਉਣ ਕਾਰਨ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਨਹਿਰੀ ਮਹਿਕਮੇ ਦੇ ਰਜਵਾਹੇ ਸੁੱਕੇ ਪਏ ਖ਼ੁਦ ਪਿਆਸੇ ਹਨ | ਜਦੋਂ ਕਿ ਕਿਸਾਨਾਂ ਨੂੰ ਫ਼ਸਲ ਪੈਦਾ ਕਰਨ ਵਾਸਤੇ ਪਾਣੀ ਦੀ ਬਹੁਤ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 'ਬਾਣੀ ਗੁਰੂ ਤੇਗ ਬਹਾਦਰ ਸਾਹਿਬ- ਗੁਰਮਤਿ ਸੰਗੀਤ ਪਰਿਪੇਖ' ਵਿਸ਼ੇ 'ਤੇ ਕੌਮੀ ਸੈਮੀਨਾਰ ਕਰਵਾਇਆ

ਪਟਿਆਲਾ, 25 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਗੁਰਮਤਿ ਸੰਗੀਤ ਚੇਅਰ ਵਲੋਂ ਉਪ ਕੁਲਪਤੀ ਪ੍ਰੋ. ਅਰਵਿੰਦ ਦੀ ਪ੍ਰਧਾਨਗੀ ਵਿਚ ਹਰਿਆਣਾ ਪੰਜਾਬੀ ਸਾਹਿੱਤ ਅਕਾਦਮੀ, ਪੰਚਕੂਲਾ ਦੇ ਸਹਿਯੋਗ ਨਾਲ 'ਬਾਣੀ ਗੁਰੂ ਤੇਗ ਬਹਾਦਰ ਸਾਹਿਬ : ਗੁਰਮਤਿ ...

ਪੂਰੀ ਖ਼ਬਰ »

ਪਟਿਆਲਾ ਪੁਲਿਸ ਜ਼ਿਲੇ੍ਹ ਦੇ 560 ਇਮੀਗ੍ਰੇਸ਼ਨ ਸੈਂਟਰਾਂ ਦੇ ਕਾਗ਼ਜ਼ਾਂ ਦੀ ਕਰੇਗੀ ਪੜਤਾਲ

ਪਟਿਆਲਾ, 25 ਜੂਨ (ਮਨਦੀਪ ਸਿੰਘ ਖਰੌੜ)-ਉੜਾਨ ਇਮੀਗ੍ਰੇਸ਼ਨ ਦਾ ਪਰਦਾਫਾਸ਼ ਹੋਣ ਅਤੇ ਸੈਂਕੜਿਆਂ ਦੀ ਤਾਦਾਦ 'ਚ ਵਿਦੇਸ਼ ਭੇਜਣ ਦੇ ਨਾਮ 'ਤੇ ਠੱਗੀ ਮਾਰਨ ਦੇ ਮਾਮਲੇ ਸਾਹਮਣੇ ਆਉਣ ਦੇ ਮੱਦੇਨਜ਼ਰ ਪਟਿਆਲਾ ਦੇ ਐੱਸ.ਐੱਸ.ਪੀ. ਦੀਪਕ ਪਾਰੀਕ ਵਲੋਂ ਮਨੁੱਖੀ ਤਸਕਰੀ ਰੋਕੂ ਐਕਟ ...

ਪੂਰੀ ਖ਼ਬਰ »

ਪਟਿਆਲਾ ਪੁਲਿਸ ਵਲੋਂ ਸ਼ਿਕਾਇਤ ਨਿਪਟਾਰਾ ਕਰਨ ਲਈ ਵੱਖ-ਵੱਖ ਥਾਣਿਆਂ 'ਚ ਲਗਾਏ ਕੈਂਪ

ਪਟਿਆਲਾ, 25 ਜੂਨ (ਮਨਦੀਪ ਸਿੰਘ ਖਰੌੜ, (ਗੁਰਵਿੰਦਰ ਸਿੰਘ ਔਲਖ)-ਸੀਨੀਅਰ ਕਪਤਾਨ ਪੁਲਿਸ ਪਟਿਆਲਾ ਦੀਪਕ ਪਾਰੀਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਮੁਖਵਿੰਦਰ ਸਿੰਘ ਛੀਨਾਂ ਆਈ.ਜੀ.ਪੀ, ਪਟਿਆਲਾ ਰੇਂਜ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪਟਿਆਲਾ ...

ਪੂਰੀ ਖ਼ਬਰ »

ਚੌਕੀਦਾਰ ਨੂੰ ਬੇਹੋਸ਼ ਕਰਕੇ ਚੋਰ ਗੱਡੀ ਤੇ ਗਹਿਣੇ ਲੈ ਕੇ ਫ਼ਰਾਰ

ਪਟਿਆਲਾ, 25 ਜੂਨ (ਮਨਦੀਪ ਸਿੰਘ ਖਰੌੜ)-ਇੱਥੇ ਦੇ ਰਜਵਾਹਾ ਰੋਡ 'ਤੇ ਇਕ ਘਰ ਦੇ ਚੌਕੀਦਾਰ ਨੂੰ ਚਾਹ 'ਚ ਕੋਈ ਨਸ਼ੀਲੀ ਚੀਜ਼ ਪਿਲਾ ਕੇ ਘਰੋ ਖੜੀ ਗੱਡੀ, ਗਹਿਣੇ ਤੇ ਹੋਰ ਕੀਮਤੀ ਸਾਮਾਨ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਮਨੋਜ ਸਿੰਗਲਾ ਥਾਣਾ ਸਿਵਲ ਲਾਈਨ ...

ਪੂਰੀ ਖ਼ਬਰ »

ਇੰਸਪੈਕਟਰ ਮਨੋਜ ਮਿੱਤਲ 3 ਦਿਨਾਂ ਦੇ ਰਿਮਾਂਡ 'ਤੇ

ਪਾਤੜਾਂ, 25 ਜੂਨ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਵਿਖੇ ਪਨਗ੍ਰੇਨ ਦੇ ਗੁਦਾਮਾਂ ਵਿਚ ਹੋਏ ਕਣਕ ਦੇ ਕਰੋੜਾਂ ਰੁਪਏ ਦੇ ਘਪਲੇ ਦੇ ਮਾਮਲੇ ਵਿਚ ਕਾਬੂ ਇੰਸਪੈਕਟਰ ਮਨੋਜ ਮਿੱਤਲ ਨੂੰ ਪੁਲਿਸ ਨੇ ਅਦਾਲਤ ਵਿਚ ਪੇਸ਼ ਕਰ ਕੇ ਹੋਰ ਪੁੱਛ-ਪੜਤਾਲ ਲਈ 3 ਦਿਨਾਂ ਦਾ ਰਿਮਾਂਡ ਹਾਸਿਲ ...

ਪੂਰੀ ਖ਼ਬਰ »

ਆਗੂ ਅਸ਼ੋਕ ਅਰੋੜਾ ਆਮ ਆਦਮੀ ਪਾਰਟੀ ਦਾ ਸ਼ਹਿਰੀ ਬਲਾਕ ਪ੍ਰਧਾਨ ਨਿਯੁਕਤ

ਨਾਭਾ, 25 ਜੂਨ (ਕਰਮਜੀਤ ਸਿੰਘ)-ਹਲਕਾ ਵਿਧਾਨ ਸਭਾ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਅਤੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਰਮੇਸ਼ ਕੁਮਾਰ ਸਿੰਗਲਾ ਵਲੋਂ ਆਪ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਅਰੋੜਾ ਦੀਆਂ ਵਧੀਆ ਸੇਵਾਵਾਂ ਨੂੰ ...

ਪੂਰੀ ਖ਼ਬਰ »

ਗਗਨਦੀਪ ਸਿੰਘ ਚੱਢਾ ਦੀ ਬੇਵਕਤੀ ਨਾਲ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ-ਹਡਾਣਾ

ਦੇਵੀਗੜ੍ਹ, 25 ਜੂਨ (ਰਾਜਿੰਦਰ ਸਿੰਘ ਮੌਜੀ)-Tਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਦੀ ਬੇਵਕਤੀ ਮੌਤ ਨਾਲ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਬੀ.ਸੀ. ਵਿੰਗ ਪੰਜਾਬ ਦੇ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਬੱਚਿਆਂ ਲਈ ਲਗਾਇਆ ਵਿਸ਼ੇਸ਼ ਸਮਰ ਕੈਂਪ ਸਫਲਤਾ ਪੂਰਵਕ ਸਮਾਪਤ

ਪਟਿਆਲਾ, 25 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਦੀ ਅਗਵਾਈ ਵਿਚ ਸਰਬ ਸਾਂਝੀ ਸੰਸਥਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਬੱਚਿਆਂ ਦਾ 15 ਦਿਨਾ ਸਮਰ ਕੈਂਪ ਲਗਾਇਆ ਗਿਆ | ਇਸ ਵਿਚ 5 ਸਾਲ ਤੋਂ 15 ਸਾਲ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਝਟਕਾ, ਬਿੱਕਰ ਸਿੰਘ ਸਹੌਲੀ ਭਾਜਪਾ 'ਚ ਸ਼ਾਮਿਲ

ਭਾਦਸੋਂ, 25 ਜੂਨ (ਪ੍ਰਦੀਪ ਦੰਦਰਾਲਾ)-ਹਲਕਾ ਨਾਭਾ ਦੇ ਪਿੰਡ ਸਹੌਲੀ ਦੇ ਦੋ ਵਾਰ ਸਰਪੰਚ ਰਹੇ ਤੇ ਨੰਬਰਦਾਰ ਬਿੱਕਰ ਸਿੰਘ ਸਹੌਲੀ ਨੇ ਮਹੰਤ ਜਸਵਿੰਦਰ ਸਿੰਘ ਜੇਜੀ ਖਨੌੜਾ ਦੀ ਅਗਵਾਈ ਤੇ ਭਾਜਪਾ ਦੇ ਪੰਜਾਬ ਕਿਸਾਨ ਮੋਰਚਾ ਦੇ ਪ੍ਰਧਾਨ ਸਰਬਜੀਤ ਸਿੰਘ ਚੀਮਾ ਦੀ ਪ੍ਰੇਰਨਾ ...

ਪੂਰੀ ਖ਼ਬਰ »

ਕੱਪੜਿਆਂ ਦੀ ਦੁਕਾਨ 'ਚੋਂ ਨਕਦੀ ਚੋਰੀ

ਪਟਿਆਲਾ, 25 ਜੂਨ (ਮਨਦੀਪ ਸਿੰਘ ਖਰੌੜ)-ਸਰਹਿੰਦ ਰੋਡ 'ਤੇ ਪੈਂਦੇ ਪਿੰਡ ਬਾਰਨ ਦੇ ਅੱਡੇ 'ਚ ਸਥਿਤ ਕੱਪੜਿਆਂ ਦੀ ਦੁਕਾਨ 'ਚੋਂ 7500 ਦੀ ਨਗਦੀ ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਮਾਮਲੇ ਦੀ ਸ਼ਿਕਾਇਤ ਪਿ੍ੰਸਜੀਤ ਸਿੰਘ ਵਾਸੀ ਪਟਿਆਲਾ ਨੇ ਥਾਣਾ ਅਨਾਜ ਮੰਡੀ 'ਚ ਦਰਜ ਕਰਵਾਈ ਕਿ ...

ਪੂਰੀ ਖ਼ਬਰ »

ਛੁਰਾ ਮਾਰਨ 'ਤੇ ਵਿਅਕਤੀ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ

ਪਟਿਆਲਾ, 25 ਜੂਨ (ਮਨਦੀਪ ਸਿੰਘ ਖਰੌੜ)-ਸਥਾਨਕ ਧੀਰੂ ਨਗਰ 'ਚ ਗਾਲੀ ਗਲੋਚ ਤੋਂ ਬਾਅਦ ਇਕ ਨੌਜਵਾਨ ਦੇ ਛਾਤੀ 'ਚ ਛੁਰਾ ਮਾਰਕੇ ਫਰਾਰ ਹੋਏ ਵਿਅਕਤੀ ਸਮੇਤ ਦੋ ਜਣਿਆਂ ਖ਼ਿਲਾਫ਼ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਰਾਦਾ ਕਤਲ ਦਾ ਪਰਚਾ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਪਿ੍ੰਸ ...

ਪੂਰੀ ਖ਼ਬਰ »

60 ਬੋਤਲਾਂ ਅੰਗ੍ਰੇਜ਼ੀ ਸ਼ਰਾਬ ਸਣੇ ਦੋ ਗਿ੍ਫ਼ਤਾਰ

ਰਾਜਪੁਰਾ, 25 ਜੂਨ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਇਕ ਕੰਪਨੀ ਦੇ ਕਮਰੇ ਵਿਚੋਂ ਨਜਾਇਜ਼ ਤੌਰ 'ਤੇ ਵੇਚਣ ਲਈ ਰੱਖੀ ਅੰਗਰੇਜ਼ੀ ਸ਼ਰਾਬ ਦੀਆਂ 60 ਬੋਤਲਾਂ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ੰਭੂ ਦੇ ਮੁੱਖ ...

ਪੂਰੀ ਖ਼ਬਰ »

ਤਿੰਨ ਸਾਲਾਂ ਤੋਂ ਬੰਦ ਪਿਆ ਨਹਿਰੀ ਪਾਣੀ 'ਤੇ ਆਧਾਰਿਤ ਬਨਾਉਟੀ ਰੀਚਾਰਜ ਢਾਂਚਾ ਪ੍ਰੋਜੈਕਟ ਹੋ ਰਿਹੈ ਚਿੱਟਾ ਹਾਥੀ ਸਾਬਤ

ਘਨੌਰ, 25 ਜੂਨ (ਸਰਦਾਰਾ ਸਿੰਘ ਲਾਛੜੂ)-ਪਿੰਡ ਸੀਲ ਨੇੜਲੇ ਅਰਨੋਲੀ ਰਜਵਾਹਾ 'ਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਉਸਾਰਿਆ ਗਿਆ ਨਹਿਰੀ ਪਾਣੀ 'ਤੇ ਆਧਾਰਿਤ ਬਣਾਉਟੀ ਰੀਚਾਰਜ ਢਾਂਚਾ ਪ੍ਰੋਜੈਕਟ ਤਿੰਨ ਸਾਲ ਤੋਂ ਬੰਦ ਹੋਣ ਕਾਰਨ ਨੇੜਲੇ ਪਿੰਡਾਂ ਦੇ ਲੋਕਾਂ ਲਈ ਚਿੱਟਾ ਹਾਥੀ ...

ਪੂਰੀ ਖ਼ਬਰ »

ਵਰਲਡ ਪੰਜਾਬੀ ਸੈਂਟਰ ਵਿਖੇ ਪੰਜਾਬ ਹਿਤੈਸ਼ੀ ਕੌਮਾਂਤਰੀ ਪੰਜਾਬੀ ਕਾਨਫ਼ਰੰਸ

ਪਟਿਆਲਾ, 25 ਜੂਨ (ਕੁਲਵੀਰ ਸਿੰਘ ਧਾਲੀਵਾਲ)-ਵਰਲਡ ਪੰਜਾਬੀ ਸੈਂਟਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗਲੋਬਲ ਪੰਜਾਬ ਫਾਊਾਡੇਸ਼ਨ ਪਟਿਆਲਾ ਵਲੋਂ ਪੰਜਾਬ ਹਿਤੈਸ਼ੀ ਇੰਟਰਨੈਸ਼ਨਲ ਪੰਜਾਬੀ ਕਾਨਫ਼ਰੰਸ ਕਰਵਾਈ ਗਈ ਅਤੇ ਅੰਤਰਰਾਸ਼ਟਰੀ ਪੱਤਰਕਾਰ ਨਰਪਾਲ ਸਿੰਘ ...

ਪੂਰੀ ਖ਼ਬਰ »

ਪੀਰ ਕਾਲੋਨੀ ਦੇ ਦਰਜਨਾਂ ਪਰਿਵਾਰ ਭਾਜਪਾ 'ਚ ਸ਼ਾਮਿਲ

ਰਾਜਪੁਰਾ, 25 ਜੂਨ (ਜੀ.ਪੀ. ਸਿੰਘ)-ਸਥਾਨਕ ਪੀਰ ਕਾਲੋਨੀ ਵਿਖੇ ਭਾਜਪਾ ਮੰਡਲ ਪ੍ਰਧਾਨ ਕਿਰਨ ਹੰਸ ਦੀ ਅਗਵਾਈ 'ਚ ਇਕ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਭਾਜਪਾ ਦੇ ਹਲਕਾ ਇੰਚਾਰਜ ਜਗਦੀਸ਼ ਕੁਮਾਰ ਜੱਗਾ ਵਿਸ਼ੇਸ਼ ਤੌਰ 'ਤੇ ਪਹੁੰਚੇ ਤੇ ਉਨ੍ਹਾਂ ਦੀ ਅਗਵਾਈ ਵਿਚ ਪੀਰ ਕਲੋਨੀ ...

ਪੂਰੀ ਖ਼ਬਰ »

ਨਮਨ ਸਿੰਗਲਾ ਵਲੋਂ ਰੁਜ਼ਗਾਰ ਬਿਊਰੋ 'ਚ ਨੌਜਵਾਨਾਂ ਨੂੰ ਸੰਬੋਧਨ

ਪਟਿਆਲਾ, 25 ਜੂਨ (ਗੁਰਪ੍ਰੀਤ ਸਿੰਘ ਚੱਠਾ)-ਹਾਲ ਹੀ ਦੌਰਾਨ ਯੂ.ਪੀ.ਐੱਸ.ਸੀ. ਦੇ ਵਿਕਾਰੀ ਇਮਤਿਹਾਨ ਨੂੰ ਪਾਸ ਕਰ ਕੇ ਭਾਰਤ ਭਰ 'ਚ 47ਵਾਂ ਰੈਂਕ ਪ੍ਰਾਪਤ ਕਰਨ ਵਾਲੇ ਪਟਿਆਲਾ ਦੇ ਨੌਜਵਾਨ ਨਮਨ ਸਿੰਗਲਾ ਨੇ ਇੱਥੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵੱਖ-ਵੱਖ ...

ਪੂਰੀ ਖ਼ਬਰ »

10500 ਨਸ਼ੀਲੀਆਂ ਗੋਲੀਆਂ ਸਮੇਤ 2 ਗਿ੍ਫ਼ਤਾਰ

ਨਾਭਾ, 25 ਜੂਨ (ਅਮਨਦੀਪ ਸਿੰਘ ਲਵਲੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿਚੋਂ ਨਸ਼ੇ ਦੀ ਤਸਕਰੀ ਖ਼ਤਮ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਪਰ ਉਸ ਦੇ ਬਾਵਜੂਦ ਨਸ਼ੇ ਦੀ ਵਿਕਰੀ ਵੱਡੇ ਪੱਧਰ 'ਤੇ ਜਾਰੀ ਹੈ, ਜਿਸ ਨਾਲ ਨੌਜਵਾਨ ਖ਼ਤਮ ਹੁੰਦੇ ਜਾ ਰਹੇ ਹਨ | ਥਾਣਾ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਵਲੋਂ ਬਲਵੰਤ ਸ਼ਰਮਾ ਪ੍ਰਧਾਨ ਤੇ ਗੁਰਵਿੰਦਰ ਸਿੰਘ ਸਕੱਤਰ ਚੁਣੇ

ਪਾਤੜਾਂ, 25 ਜੂਨ (ਗੁਰਇਕਬਾਲ ਸਿੰਘ ਖ਼ਾਲਸਾ)-ਪਾਵਰਕਾਮ ਮੁਲਾਜ਼ਮ ਜਥੇਬੰਦੀ ਟੈਕਨੀਕਲ ਸਰਵਿਸ ਯੂਨੀਅਨ ਮੰਡਲ ਕਮੇਟੀ ਪਾਤੜਾਂ ਦੀ ਮੀਟਿੰਗ ਹੋਈ | ਜਿਸ ਵਿਚ ਟੀ.ਐੱਸ.ਯੂ ਪੰਜਾਬ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਅਤੇ ਨਗਰ ਕੌਂਸਲ ਪਾਤੜਾਂ ਦੇ ਪ੍ਰਧਾਨ ਰਣਵੀਰ ਸਿੰਘ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਬਲਾਕ ਪਟਿਆਲਾ-2 ਦੀ ਮੀਟਿੰਗ

ਪਟਿਆਲਾ, 25 ਜੂਨ (ਅ.ਸ. ਆਹਲੂਵਾਲੀਆ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬਲਾਕ ਪਟਿਆਲਾ-2 ਦੀ ਮੀਟਿੰਗ ਫੱਗਣ ਮਾਜਰਾ ਗੁਰਦੁਆਰਾ ਸਾਹਿਬ ਵਿਖੇ ਜੰਗ ਸਿੰਘ ਭਟੇੜੀ ਦੀ ਪ੍ਰਧਾਨਗੀ ਵਿਚ ਕੀਤੀ ਗਈ | ਇਸ ਮੌਕੇ ਬਲਾਕ ਦੇ ਕਮੇਟੀ ਮੈਂਬਰਾਂ ਪਿੰਡ ਇਕਾਈਆਂ ਦੇ ਕਮੇਟੀ ਮੈਂਬਰਾਂ ...

ਪੂਰੀ ਖ਼ਬਰ »

ਰਾਸ਼ਟਰੀ ਜਯੋਤੀ ਕਲਾ ਮੰਚ ਵਲੋਂ ਲਗਾਇਆ ਸਮਰ ਕੈਂਪ

ਪਟਿਆਲਾ, 25 ਜੂਨ (ਧਰਮਿੰਦਰ ਸਿੰਘ ਸਿੱਧੂ)-ਰਾਸ਼ਟਰੀ ਜਯੋਤੀ ਕਲਾ ਮੰਚ ਵਲੋਂ ਲੱਗਣ ਵਾਲੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮੋਹਨ ਲਾਲ ਚੁੱਘ ਅਤੇ ਪ੍ਰੋਗਰਾਮ ਡਾਇਰੈਕਟਰ ਰਾਕੇਸ਼ ਠਾਕੁਰ ਦੀ ਸਰਪ੍ਰਸਤੀ ਹੇਠ ਸਮਰ ਕੈਂਪ ਲਗਾਇਆ ਗਿਆ | ਰਾਕੇਸ਼ ਠਾਕੁਰ ਨੇ ਕੈਂਪ ਬਾਰੇ ...

ਪੂਰੀ ਖ਼ਬਰ »

ਆਈ. ਟੀ. ਆਈ. ਬਨੂੜ ਵਿਖੇ ਲਾਇਆ ਜਾਗਰੂਕਤਾ ਕੈਂਪ

ਬਨੂੜ, 25 ਜੂਨ (ਭੁਪਿੰਦਰ ਸਿੰਘ)-ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ) ਬਨੂੜ ਵਲੋਂ ਰੁਜ਼ਗਾਰ ਤੇ ਸਵੈ-ਰੁਜ਼ਗਾਰ ਲਈ ਜਾਗਰੂਕ ਕਰਨ ਲਈ ਕੈਂਪ ਲਾਇਆ ਗਿਆ | ਜਿਸ ਵਿਚ 150 ਦੇ ਕਰੀਬ ਪਾਸ ਆਊਟ ਸਿੱਖਿਆਰਥੀਆਂ ਸਮੇਤ ਸਰਕਾਰੀ ਤੇ ਪ੍ਰਾਈਵੇਟ ਸੰਸਥਾਵਾਂ ਦੇ ਕਈ ਅਧਿਕਾਰੀ ...

ਪੂਰੀ ਖ਼ਬਰ »

ਮਨੌਲੀ ਸੂਰਤ ਵਿਖੇ ਵਾਤਾਵਰਨ ਪ੍ਰੇਮੀਆਂ ਨੇ ਮਨਾਈ ਬੂਟਿਆਂ ਦੀ ਚੌਥੀ ਵਰ੍ਹੇਗੰਢ

ਬਨੂੜ, 25 ਜੂਨ (ਭੁਪਿੰਦਰ ਸਿੰਘ)-ਪਿੰਡ ਮਨੌਲੀ ਦੇ ਵਾਤਾਵਰਨ ਪ੍ਰੇਮੀਆਂ ਨੇ 22 ਜੂਨ 2018 ਨੂੰ ਪਿੰਡ ਵਿਖੇ ਲਗਾਏ ਦਰਜਨਾਂ ਛਾਂ ਅਤੇ ਫਲਦਾਰ ਬੂਟਿਆਂ ਦੀ ਚੌਥੀ ਵਰ੍ਹੇਗੰਢ ਬੂਟਿਆਂ ਦੀ ਛਾਂ ਹੇਠ ਮਨਾਈ | ਇਸ ਮੌਕੇ ਉਨ੍ਹਾਂ ਨਵੇਂ ਬੂਟੇ ਵੀ ਲਗਾਏ ਅਤੇ ਲੱਡੂ ਵੰਡ ਕੇ ਖ਼ੁਸ਼ੀ ...

ਪੂਰੀ ਖ਼ਬਰ »

ਭਾਖੜਾ ਨਹਿਰ ਨੇੜੇ ਨਾਜਾਇਜ਼ ਮਾਈਨਿੰਗ ਕਰਦੇ ਟਿੱਪਰ ਤੇ ਪੋਕਲਾਈਨ ਮਸ਼ੀਨ ਸਣੇ 2 ਗਿ੍ਫ਼ਤਾਰ

ਰਾਜਪੁਰਾ, 25 ਜੂਨ (ਜੀ.ਪੀ. ਸਿੰਘ)-ਮਾਈਨਿੰਗ ਵਿਭਾਗ ਅਤੇ ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਛਾਪਾਮਾਰੀ ਕਰਕੇ ਭਾਖੜਾ ਦੀ ਨਰਵਾਣਾ ਬਰਾਂਚ ਨਹਿਰ ਨੇੜੇ ਨਜਾਇਜ਼ ਤੌਰ 'ਤੇ ਮਾਈਨਿੰਗ ਕਰਦੇ ਦੋ ਵਿਅਕਤੀਆਂ ਨੂੰ ਟਿੱਪਰ ਅਤੇ ਪੋਕਲਾਈਨ ਮਸ਼ੀਨ ਸਮੇਤ ਗਿ੍ਫ਼ਤਾਰ ਕਰ ਅਗਲੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਉਲੰਪਿਕ ਖੇਡ ਦਿਵਸ ਸਮਾਗਮ

ਭੁੱਨਰਹੇੜੀ, 25 ਜੂਨ (ਧਨਵੰਤ ਸਿੰਘ)-ਅੰਤਰਰਾਸ਼ਟਰੀ ਓਲੰਪਿਕ ਅਤੇ ਹੈਂਡਬਾਲ ਦਿਵਸ ਮੌਕੇ ਅੱਜ ਸਥਾਨਕ ਖੇਡ ਮੈਦਾਨ ਵਿਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕੇਕ ਕੱਟਿਆ ਗਿਆ | ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਭੁੱਨਰਹੇੜੀ ਵਲੋਂ ਕਰਵਾਏ ਇਸ ਸਲਾਨਾ ਸਮਾਗਮ ਮੌਕੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਸਾਰੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ 'ਚ ਪਾਣੀ ਸਪਲਾਈ ਸੰਬੰਧੀ ਹੈਲਪ ਲਾਈਨਾਂ ਸਥਾਪਤ

ਪਟਿਆਲਾ, 25 ਜੂਨ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਜ਼ਿਲ੍ਹੇ 'ਚ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਉਪਲਬਧ ਕਰਵਾਉਣ ਲਈ ਨਗਰ ਨਿਗਮ ਪਟਿਆਲਾ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ 'ਚ ਹੈਲਪਲਾਈਨਾਂ ਸਥਾਪਤ ਕੀਤੀਆਂ ਗਈਆਂ ਹਨ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ2 ਮੋਟਰਸਾਈਕਲ ਚੋਰੀ

ਪਟਿਆਲਾ, 25 ਜੂਨ (ਮਨਦੀਪ ਸਿੰਘ ਖਰੌੜ)-ਸਥਾਨਕ ਨੇਚਰ ਪਾਰਕ ਦੇ ਬਾਹਰ ਖੜ੍ਹਾ ਕੀਤਾ ਸਪਲੈਂਡਰ ਮੋਟਰਸਾਈਕਲ ਚੋਰੀ ਹੋਣ ਦੀ ਸ਼ਿਕਾਇਤ ਜਸਕਰਨ ਸਿੰਘ ਵਾਸੀ ਪਿੰਡ ਹਿਰਦਾਪੁਰ ਨੇ ਥਾਣਾ ਬਖਸ਼ੀਵਾਲਾ 'ਚ ਦਰਜ ਕਰਵਾਈ | ਇਸ ਨੇ ਪਿਛਲੀ ਦਿਨੀ ਸ਼ਾਮੀ ਉਕਤ ਪਾਰਕ ਦੇ ਬਾਹਰ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ

ਪਟਿਆਲਾ, 25 ਜੂਨ (ਮਨਦੀਪ ਸਿੰਘ ਖਰੌੜ)-ਹੋਰ ਦਾਜ ਲਿਆਉਣ ਲਈ ਵਿਆਹੁਤਾ ਨੂੰ ਤੰਗ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤ ਦੀ ਸ਼ਿਕਾਇਤ 'ਤੇ ਉਸ ਦੇ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਸੰਦੀਪ ਕੌਰ ਨੇ ਪੁਲਿਸ ਕੋਲ ਦਰਜ ਕਰਵਾਈ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX