ਤਾਜਾ ਖ਼ਬਰਾਂ


ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ-ਖੜਗੇ ਦੇ ਬਿਆਨ 'ਤੇ ਰਾਜਨਾਥ ਸਿੰਘ
. . .  6 minutes ago
ਅਹਿਮਦਾਬਾਦ, 30 ਨਵੰਬਰ-ਗੁਜਰਾਤ ਚੋਣਾਂ ਦੇ ਪ੍ਰਚਾਰ ਦੌਰਾਨ ਭਾਜਪਾ ਆਗੂ ਅਤੇ ਰੱਖਿਆ ਮੰਤਰੀ ਰਾਜੰਨਾਥ ਸਿੰਘ ਨੇ ਅਹਿਮਦਾਬਾਦ ਵਿਖੇ ਕਿਹਾ ਕਿ ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ। ਅਣਉਚਿਤ ਸ਼ਬਦਾਂ ਦੀ ਵਰਤੋਂ ਕਰਨਾ ਸਿਹਤਮੰਦ ਰਾਜਨੀਤੀ ਦੀ ਨਿਸ਼ਾਨੀ ਨਹੀਂ ਹੈ। ਕਾਂਗਰਸ...
ਵਿਸ਼ਵ ਸਿੱਖ ਕਾਨਫ਼ਰੰਸ 3 ਤੋਂ 5 ਦਸੰਬਰ ਤੱਕ
. . .  15 minutes ago
ਅੰਮ੍ਰਿਤਸਰ, 30 ਨਵੰਬਰ ( ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ 3 ਤੋਂ 5 ਦਸੰਬਰ ਤੱਕ ਤਿੰਨ ਦਿਨਾਂ ਵਿਸ਼ਵ ਸਿੱਖ ਕਾਨਫ਼ਰੰਸ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ ਚੀਫ਼ ਖ਼ਾਲਸਾ ਦੀਵਾਨ...
ਕਸ਼ਮੀਰੀ ਪੰਡਤਾਂ ਵਲੋਂ 'ਕਸ਼ਮੀਰ ਫਾਈਲਜ਼' ਸੰਬੰਧੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ
. . .  18 minutes ago
ਜੰਮੂ, 30 ਨਵੰਬਰ-ਜੰਮੂ ਵਿਚ ਕਸ਼ਮੀਰੀ ਪੰਡਤਾਂ ਨੇ 'ਕਸ਼ਮੀਰ ਫਾਈਲਜ਼' ਸੰਬੰਧੀ ਅੰਤਰਰਾਸ਼ਟਰੀ ਫ਼ਿਲਮ ਮੇਲੇ ਦੇ ਜਿਊਰੀ ਮੁਖੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ ਕੀਤੀ ਕੀਤੀ ਹੈ।ਕਸ਼ਮੀਰੀ ਪੰਡਤਾਂ ਦਾ...
ਤਰਨਤਾਰਨ ’ਚ ਐਨ.ਆਈ.ਏ.ਦੀ ਕਾਰਵਾਈ ਤੋਂ ਖਫ਼ਾ ਸੁਨਾਮ ਦੇ ਵਕੀਲਾਂ ਨੇ ਕੰਮਕਾਜ ਕੀਤਾ ਠੱਪ
. . .  26 minutes ago
ਸੁਨਾਮ ਊਧਮ ਸਿੰਘ ਵਾਲਾ, 30 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਨੇ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਤਰਲੋਕ ਸਿੰਘ ਭੰਗੂ ਦੀ ਅਗਵਾਈ ਵਿਚ ਐਨ.ਆਈ.ਏ.ਵਲੋਂ ਤਰਨਤਾਰਨ ਦੇ ਵਕੀਲ ਦੇ ਘਰ ਕੀਤੀ ਗਈ ਛਾਪੇਮਾਰੀ ਦੀ ਕਾਰਵਾਈ ਦੇ ਵਿਰੋਧ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਮੀਂਹ ਕਾਰਨ ਰੁਕੀ ਖੇਡ, 18 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ ਦਾ ਸਕੋਰ 104/1
. . .  16 minutes ago
ਫਰਾਂਸ ਦੀ ਸਟੈਫਨੀ ਫਰਾਪਾਰਟ ਬਣੇਗੀ ਫੀਫਾ ਪੁਰਸ਼ ਵਿਸ਼ਵ ਕੱਪ ਦੀ ਪਹਿਲੀ ਮਹਿਲਾ ਰੈਫਰੀ
. . .  50 minutes ago
ਅਲ ਖੋਰ (ਕਤਰ), 30 ਨਵੰਬਰ -ਇਤਿਹਾਸ ਰਚਿਆ ਜਾਵੇਗਾ ਜਦੋਂ ਕੋਸਟਾ ਰੀਕਾ 1 ਦਸੰਬਰ ਨੂੰ ਅਲ ਬੈਤ ਸਟੇਡੀਅਮ ਵਿਚ ਜਰਮਨੀ ਦਾ ਸਾਹਮਣਾ ਕਰੇਗਾ। ਫਰਾਂਸ ਦੀ ਸਟੈਫਨੀ ਫਰੈਪਾਰਟ ਫੀਫਾ ਵਿਸ਼ਵ ਕੱਪ ਦੇ ਇਤਿਹਾਸ ਵਿਚ ਮੈਚ ਰੈਫਰੀ ਕਰਨ ਵਾਲੀ...
ਭਾਰਤੀ ਹੱਥ ਕਰਨਗੇ ਵਿਸ਼ਵ ਪੱਧਰੀ ਰੇਲ ਗੱਡੀਆਂ ਦਾ ਡਿਜ਼ਾਈਨ ਅਤੇ ਨਿਰਮਾਣ-ਅਸ਼ਵਿਨੀ ਵੈਸ਼ਨਵ
. . .  about 1 hour ago
ਨਵੀਂ ਦਿੱਲੀ, 30 ਨਵੰਬਰ-ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਕਹਿਣਾ ਹੈ ਕਿ ਵਿਸ਼ਵ ਪੱਧਰੀ ਰੇਲਾਂ ਦਾ ਮਤਲਬ ਹੈ ਕਿ ਤੁਹਾਨੂੰ ਜਾਪਾਨ, ਜਰਮਨੀ ਅਤੇ ਫਰਾਂਸ ਜਾਣਾ ਪਵੇਗਾ। ਪ੍ਰਧਾਨ ਮੰਤਰੀ ਨੇ ਬਹੁਤ ਸਪੱਸ਼ਟ ਨਿਰਦੇਸ਼ ਦਿੱਤੇ ਕਿ ਭਾਰਤੀ ਦਿਮਾਗ ਵਿਸ਼ਵ ਪੱਧਰੀ ਰੇਲ ਗੱਡੀਆਂ ਨੂੰ...
ਧੁੰਦ ਕਾਰਨ ਵਾਪਰੇ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਤਿੰਨ ਜ਼ਖ਼ਮੀ
. . .  about 1 hour ago
ਕੁੱਲਗੜ੍ਹੀ, 30 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਨੇੜੇ ਸੰਘਣੀ ਧੁੰਦ ਕਾਰਨ ਇਕ ਸਵਿਫ਼ਟ ਕਾਰ ਅਤੇ ਟਰਾਲੇ ਦੇ ਹਾਦਸਾਗ੍ਰਸਤ ਹੋ ਜਾਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਉਸ ਦੇ...
ਸ਼ਹੀਦ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ ਮਾਰਚ ਕੱਢਿਆ
. . .  about 1 hour ago
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੇ 200 ਸਾਲਾਂ...
ਲੁਧਿਆਣਾ 'ਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਦੋ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ
. . .  about 1 hour ago
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਮੋਬਾਈਲ ਅਤੇ ਮਨੀ ਤਬਦੀਲ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ ਦੋ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸੇਖੇਵਾਲ ਰੋਡ ਸਥਿਤ...
ਦਿੱਲੀ 'ਚ ਸਾਡੀ ਆਵਾਸ ਯੋਜਨਾ ਤੋਂ ਲਗਭਗ 10 ਲੱਖ ਲੋਕਾਂ ਨੂੰ ਹੋਵੇਗਾ ਲਾਭ -ਹਰਦੀਪ ਪੁਰੀ
. . .  4 minutes ago
ਨਵੀਂ ਦਿੱਲੀ, 30 ਨਵੰਬਰ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਬਿਨਾਂ ਘਰ ਵਾਲਿਆਂ ਲਈ 10 ਲੱਖ ਲਾਭਪਾਤਰੀ ਹੋਣਗੇ। ਅਣਅਧਿਕਾਰਤ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਪ੍ਰਧਾਨ ਮੰਤਰੀ ਉਦੈ ਨੇ ਲਗਭਗ 50,000 ਲੋਕਾਂ ਨੂੰ ਲਾਭ ਪਹੁੰਚਾਇਆ ਹੈ। 2 ਕਰੋੜ...
ਸਰਹੱਦ 'ਤੇ ਘੁਸਪੈਠ ਦੀਆਂ ਸੱਤ ਕੋਸ਼ਿਸ਼ਾਂ ਨੂੰ ਬੀ.ਐਸ.ਐਫ. ਨੇ ਕੀਤਾ ਨਾਕਾਮ-ਡੀ.ਜੀ., ਬੀ.ਐਸ.ਐਫ.
. . .  about 1 hour ago
ਸ੍ਰੀਨਗਰ, 30 ਨਵੰਬਰ-ਬੀ.ਐਸ.ਐਫ. ਦੇ ਆਈ.ਜੀ. ਡੀ.ਕੇ. ਬੂਰਾ ਨੇ ਕਿਹਾ ਕਿ ਬੀ.ਐਸ.ਐਫ. ਨੇ ਗੁਆਂਢੀ ਖੇਤਰਾਂ ਦੇ ਕਈ ਯਤਨਾਂ ਦੇ ਬਾਵਜੂਦ ਚੰਗੀ ਤਰ੍ਹਾਂ ਕੰਮ ਕੀਤਾ ਹੈ ਤੇ ਸਰਹੱਦਾਂ ਨੂੰ ਘਟਨਾਵਾਂ ਤੋਂ ਮੁਕਤ ਰੱਖਿਆ...
2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ 'ਚ ਹੋਏ ਦਾਖਲ
. . .  about 2 hours ago
ਸਿਓਲ, 30 ਨਵੰਬਰ-ਜੁਆਇੰਟ ਚੀਫ਼ ਆਫ਼ ਸਟਾਫ ਦੇ ਹਵਾਲੇ ਨਾਲ ਯੋਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ 2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ ਵਿਚ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 220 ਦੌੜਾਂ ਦਾ ਟੀਚਾ
. . .  about 2 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਦੀ ਪੂਰੀ ਟੀਮ 219 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ...
ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਕੀਤਾ ਅਭਿਆਸ ਸੁਦਰਸ਼ਨ ਪ੍ਰਹਾਰ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਅਭਿਆਸ ਸੁਦਰਸ਼ਨ ਪ੍ਰਹਾਰ ਕੀਤਾ। ਭਾਰਤੀ ਫ਼ੌਜਜ ਦੇ ਅਧਿਕਾਰੀ ਅਨੁਸਾਰ ਇਹ ਅਭਿਆਸ ਬਲ ਗੁਣਕ ਦੇ ਏਕੀਕਰਣ ਅਤੇ ਨਵੀਂ ਲੜਾਈ ਤਕਨੀਕਾਂ ਅਤੇ ਪ੍ਰਕਿਰਿਆਵਾਂ ਦਾ ਅਭਿਆਸ ਕਰ ਕੇ ਲੜਾਈ ਸ਼ਕਤੀ ਦੇ ਸਹਿਯੋਗੀ...
ਕਰਨਾਟਕ:ਡਾਕਟਰਾਂ ਨੇ ਮਰੀਜ਼ ਦੇ ਸਰੀਰ 'ਚੋਂ ਕੱਢੇ 181 ਸਿੱਕੇ
. . .  about 2 hours ago
ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ 'ਚੋਂ ਆਪ੍ਰੇਸ਼ਨ ਕਰ ਕੇ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ...
ਦਿੱਲੀ 'ਚ ਹਵਾਦੀ ਦੀ ਗੁਣਵੱਤਾ ਅੱਜ ਵੀ ਬਹੁਤ ਮਾੜੀ ਸ਼੍ਰੇਣੀ 'ਚ ਦਰਜ
. . .  about 3 hours ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਵਿਚ ਸਰਦੀਆਂ ਦੀ ਸ਼ੁਰੂਆਤ ਅਤੇ ਹਵਾ ਦੀ ਵਿਗੜਦੀ ਹੋਈ ਗੁਣਵੱਤਾ ਨੇ ਰਾਸ਼ਟਰੀ ਰਾਜਧਾਨੀ ਨੂੰ ਅੱਜ ਸਵੇਰੇ ਧੁੰਦ ਦੀ ਇਕ ਪਰਤ ਵਿਚ ਢੱਕ ਲਿਆ ਗਿਆ ਹੈ। ਰਾਸ਼ਟਰੀ ਰਾਜਧਾਨੀ...
ਭਾਰਤ ਨੇ ਜੈਵਿਕ ਗੈਰ-ਬਾਸਮਤੀ ਚੌਲਾਂ 'ਤੇ ਹਟਾਈ ਨਿਰਯਾਤ ਪਾਬੰਦੀ
. . .  about 3 hours ago
ਨਵੀਂ ਦਿੱਲੀ, 30 ਨਵੰਬਰ -ਭਾਰਤ ਨੇ ਟੁੱਟੇ ਹੋਏ ਚੌਲਾਂ ਸਮੇਤ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਦੁਆਰਾ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ। ਸਤੰਬਰ ਦੇ ਸ਼ੁਰੂ ਵਿਚ, ਭਾਰਤ ਨੇ ਟੁੱਟੇ ਹੋਏ ਚੌਲਾਂ...
ਯੂ.ਪੀ: ਬੱਸ ਅਤੇ ਟਰੱਕ ਦੀ ਟੱਕਰ 'ਚ 6 ਮੌਤਾਂ, 15 ਜ਼ਖਮੀ
. . .  about 3 hours ago
ਬਹਿਰਾਇਚ, 30 ਨਵੰਬਰ-ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਤੱਪੇ ਸਿਪਾਹ ਖੇਤਰ 'ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸਟੇਸ਼ਨ ਹਾਊਸ ਅਫ਼ਸਰ ਨੇ ਪੁਸ਼ਟੀ ਕੀਤੀ ਕਿ ਬੁੱਧਵਾਰ...
ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ ਦਿਹਾਂਤ
. . .  about 3 hours ago
ਨਵੀਂ ਦਿੱਲੀ, 30 ਨਵੰਬਰ-ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ 64 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਹੇਬਲ ਸ਼ਮਸ਼ਾਨਘਾਟ, ਬੈਂਗਲੁਰੂ ਵਿਖੇ...
ਹਰਿਆਣਾ:13 ਕੁਇੰਟਲ ਚੂਰਾ ਪੋਸਤ ਸਮੇਤ ਦੋ ਵਿਅਕਤੀ ਗ੍ਰਿਫਤਾਰ
. . .  about 3 hours ago
ਅੰਬਾਲਾ, 30 ਨਵੰਬਰ-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅੰਬਾਲਾ ਵਿਚ 13 ਕੁਇੰਟਲ ਅਤੇ 14 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚੂਰਾ ਪੋਸਤ ਰਾਜਸਥਾਨ ਤੋਂ ਲਿਆਂਦੀ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:30 ਓਵਰਾਂ ਬਾਅਦ ਭਾਰਤ 135/5
. . .  about 3 hours ago
ਖਮਾਣੋਂ ਪੁਲਿਸ ਵਲੋਂ ਪਿੰਡ ਜਟਾਣਾ ਉੱਚਾ ਵਿਖੇ ਮਾੜੇ ਅਨਸਰਾਂ ਖ਼ਿਲਾਫ਼ ਘਰ ਘਰ ਤਲਾਸ਼ੀ
. . .  about 4 hours ago
ਜਟਾਣਾ ਉੱਚਾ, 30 ਨਵੰਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਅੱਜ ਵੱਡੇ ਤੜਕੇ ਛਾਪੇਮਾਰੀ ਕਰ ਕੇ ਪਿੰਡ ਜਟਾਣਾ ਉੱਚਾ ਵਿਖੇ ਵਿੱਚ ਘਰ ਘਰ ਦੀ ਤਲਾਸ਼ੀ ਲਈ ਗਈ।ਸਬ ਡਵੀਜ਼ਨ ਡੀ.ਐਸ.ਪੀ. ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਐਸ.ਐਚ.ਓ. ਖਮਾਣੋਂ ਸਬ ਇੰਸਪੈਕਟਰ...
ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  about 4 hours ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  about 3 hours ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਹਾੜ ਸੰਮਤ 554

ਫਰੀਦਕੋਟ

ਤੇਲ ਦੇ ਟੈਂਕਰ ਰਾਹੀਂ ਗਊਆਂ ਦੀ ਤਸਕਰੀ ਕਰਨ ਵਾਲੇ ਨੂੰ ਕੀਤਾ ਕਾਬੂ

ਫ਼ਰੀਦਕੋਟ, 25 ਜੂਨ (ਜਸਵੰਤ ਸਿੰਘ ਪੁਰਬਾ, ਗੁਰਚਰਨ ਸਿੰਘ ਗਾਬੜੀਆ)-ਫ਼ਰੀਦਕੋਟ ਦੇ ਕਸਬੇ ਜੈਤੋ ਦੇ ਨੇੜੇ ਪਿੰਡ ਢੈਪਈ ਦੇ ਵਸਨੀਕਾਂ ਨੇ ਗਊਆਂ ਦੀ ਤਸਕਰੀ ਕਰਨ ਵਾਲੇ ਗਰੋਹ ਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਜਦਕਿ ਉਸ ਦੇ ਦੋ ਸਾਥੀ ਭੱਜਣ 'ਚ ਕਾਮਯਾਬ ਹੋ ਗਏ | ਤਸਕਰਾਂ ਦੇ ਚੁੰਗਲ 'ਚੋਂ ਕਰੀਬ 20 ਗਊਆਂ ਨੂੰ ਅਜ਼ਾਦ ਕਰਵਾਇਆ ਗਿਆ | ਇਸ ਮਾਮਲੇ 'ਚ ਵੱਡੀ ਤੇ ਹੈਰਾਨੀ ਵਾਲੀ ਗੱਲ ਇਹ ਹੈ ਕਿ ਤਸਕਰਾਂ ਵਲੋਂ ਇਨ੍ਹਾਂ ਗਊਆਂ ਨੂੰ ਇਕ ਤੇਲ ਦੇ ਟੈਂਕਰ 'ਚ ਭਰ ਕੇ ਲਿਜਾਇਆ ਜਾਂਦਾ ਸੀ, ਜਿਸ ਨੂੰ ਖਾਸ ਤਰੀਕੇ ਨਾਲ ਮੌਡੀਫਾਈ ਕੀਤਾ ਗਿਆ ਸੀ | ਇਸ ਤੇਲ ਟੈਂਕਰ ਦੀ ਤੇਲ ਦੀ ਟੈਂਕੀ ਦੇ ਪਿਛਲੇ ਹਿੱਸੇ ਨੂੰ ਪੂਰੀ ਤਰ੍ਹਾਂ ਕੱਟ ਕੇ ਦਰਵਾਜ਼ਾ ਤਿਆਰ ਕੀਤਾ ਗਿਆ ਸੀ, ਜਿਸ 'ਚ ਗਊਆਂ ਨੂੰ ਭਰ ਕੇ ਉਸ ਨੂੰ ਪਿੱਛੋਂ ਬੰਦ ਕਰ ਦਿੱਤਾ ਜਾਂਦਾ ਸੀ ਜੋ ਬਾਅਦ 'ਚ ਦੇਖਣ ਨੂੰ ਤੇਲ ਨਾਲ ਭਰਿਆ ਟੈਂਕਰ ਹੀ ਜਾਪਦਾ ਸੀ | ਫਿਲਹਾਲ ਇਸ ਮਾਮਲੇ ਨੂੰ ਲੈ ਕੇ ਹਿੰਦੂ ਅਤੇ ਸਿੱਖ ਭਾਈਚਾਰੇ ਅਤੇ ਗਾਊ ਰੱਖਿਆ ਕਮੇਟੀ ਮੈਂਬਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਨ੍ਹਾਂ ਵਲੋਂ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ | ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਇਹ ਪਸ਼ੂ ਤਸਕਰੀ ਦਾ ਕੰਮ ਚੱਲ ਰਿਹਾ ਹੈ, ਜਿਸ ਸੰਬੰਧੀ ਪਹਿਲਾਂ ਵੀ ਕਈ ਵਾਰ ਸ਼ਿਕਾਇਤਾਂ ਕੀਤੀਆਂ ਗਈਆਂ ਪਰ ਕੋਈ ਕਾਰਵਾਈ ਨਹੀਂ ਹੋਈ | ਕੱਲ੍ਹ ਰਾਤ ਵੀ ਜਦ ਸਾਨੂੰ ਸ਼ੱਕ ਹੋਇਆ ਤਾਂ ਕੁਝ ਲੋਕਾਂ ਨੇ ਆ ਕੇ ਦੇਖਿਆ ਇੱਥੇ ਭੁੱਖੇ ਪਿਆਸੇ ਰੱਖੇ ਜਾਨਵਰਾਂ ਨੂੰ ਟੈਂਕੀਨੁਮਾ ਟਰੱਕ 'ਚ ਲੱਦਿਆ ਗਿਆ ਸੀ, ਮੌਕੇ 'ਤੇ ਇਕ ਵਿਅਕਤੀ ਨੂੰ ਤਾਂ ਕਾਬੂ ਕਰ ਲਿਆ ਪਰ ਬਾਕੀ ਭੱਜ ਗਏ | ਉਨ੍ਹਾਂ ਕਿਹਾ ਕਿ ਕਰੀਬ 20 ਗਊਆਂ ਸਨ, ਜਿਨ੍ਹਾਂ 'ਚੋਂ ਕੁਝ ਤਾਂ ਆਸੇ ਪਾਸੇ ਭੱਜ ਗਈਆਂ ਤੇ ਬਾਕੀਆਂ ਨੂੰ ਜੈਤੋ ਮੰਡੀ 'ਚ ਉਤਾਰਿਆ ਗਿਆ | ਇਸ ਮੌਕੇ ਭਾਜਪਾ ਦੀ ਗਊ ਰੱਖਿਆ ਕਮੇਟੀ ਦੇ ਪ੍ਰਧਾਨ ਪ੍ਰਦੀਪ ਸਿੰਗਲਾ ਨੇ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇ, ਨਹੀਂ ਤਾਂ ਪੰਜਾਬ ਭਰ 'ਚ ਸਾਡੇ ਵਲੋਂ ਰੋਸ ਮੁਜ਼ਾਹਰੇ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਰਕਾਰਾਂ ਤੋਂ ਗਊ ਧਨ ਦੀ ਤਸਕਰੀ ਰੋਕੀ ਨਹੀਂ ਜਾ ਰਹੀ ਅਤੇ ਜੇਕਰ ਅਜਿਹਾ ਹੀ ਰਿਹਾ ਤਾਂ ਅਸੀਂ ਵੱਡਾ ਸੰਘਰਸ਼ ਸਰਕਾਰ ਖਿਲਾਫ਼ ਵੀ ਕਰਾਂਗੇ | ਥਾਣਾ ਮੁਖੀ ਜੈਤੋ ਜਗਵੀਰ ਸਿੰਘ ਨੇ ਦੱਸਿਆ ਕਿ ਮੁਖਬਰ ਦੀ ਇਤਲਾਹ ਤੋਂ ਬਾਅਦ ਪਸ਼ੂ ਤਸਕਰਾਂ ਨੂੰ ਕਾਬੂ ਕੀਤਾ ਹੈ ਤੇ ਇਸ ਦੇ ਬਾਕੀ ਸਾਥੀ ਭੱਜਣ 'ਚ ਸਫਲ ਹੋ ਗਏ, ਜਿਨ੍ਹਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ | ਫਿਲਹਾਲ ਇਸ ਸੰਬੰਧੀ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ |

ਫਿਰੌਤੀ ਲਈ ਨੌਜਵਾਨ ਨੂੰ ਕੀਤਾ ਅਗਵਾ

ਗਿੱਦੜਬਾਹਾ, 25 ਜੂਨ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਦੇ ਭੱਠੀ ਵਾਲੇ ਮੌੜ ਵਿਖੇ ਰਹਿਣ ਵਾਲੇ ਇਕ ਨੌਜਵਾਨ ਨੂੰ ਇਕ ਵਿਅਕਤੀ ਵਲੋਂ ਫਿਰੌਤੀ ਲਈ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਪੀੜਤ ਵਰੁਣ ਗਰਗ ਪੁੱਤਰ ਹਰਮੰਦਰ ਸਿੰਘ ...

ਪੂਰੀ ਖ਼ਬਰ »

ਟਰੱਕ 'ਚ 21 ਬਲਦ ਲੱਦ ਕੇ ਲਿਜਾ ਰਹੇ 3 ਜਣੇ ਕਾਬੂ

ਡੱਬਵਾਲੀ, 25 ਜੂਨ (ਇਕਬਾਲ ਸਿੰਘ ਸ਼ਾਂਤ)-ਗਊ ਰੱਖਿਅਕ ਟੀਮ ਨੇ ਗ਼ੈਰ-ਕਾਨੰੂਨੀ ਤੌਰ 'ਤੇ 21 ਬਲਦਾਂ ਨੂੰ ਲੱਦ ਕੇ ਲਿਜਾ ਰਹੇ ਬੰਦ ਬਾਡੀ ਕੰਟੇਨਰ ਟਰੱਕ ਕਾਬੂ ਕੀਤਾ ਹੈ | ਗਊ ਰੱਖਿਅਕ ਟੀਮ ਨੇ 3 ਜਣਿਆਂ ਨੂੰ ਕਾਬੂ ਕੀਤਾ ਹੈ | ਸਦਰ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ | ਗਊ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਕਾਬੂ

ਮਲੋਟ, 25 ਜੂਨ (ਪਾਟਿਲ)-ਥਾਣਾ ਸਿਟੀ ਮਲੋਟ ਦੇ ਥਾਣੇਦਾਰ ਹਰਵਿੰਦਰਪਾਲ ਸਿੰਘ ਵਲੋਂ ਦਰਜ ਕੀਤੇ ਗਏ ਮਾਮਲੇ ਅਨੁਸਾਰ ਪੁਲਿਸ ਨੂੰ ਇਤਲਾਹ ਮਿਲੀ, ਜਿਸ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਤਲਾਸ਼ੀ ਦੌਰਾਨ ਹੈਪੀ ਸ਼ਰਮਾ ਉਰਫ਼ ਨਵਰਤਨ ਸ਼ਰਮਾ ਪੁੱਤਰ ਸੂਰਜ ਬੱਲ ਸ਼ਰਮਾ ...

ਪੂਰੀ ਖ਼ਬਰ »

ਪਾਣੀ ਦੀਆਂ ਮੋਟਰਾਂ ਚੋਰੀ ਕਰ ਵੇਚਣ ਵਾਲੇ 2 ਕਾਬੂ

ਫ਼ਰੀਦਕੋਟ, 25 ਜੂਨ (ਜਸਵੰਤ ਸਿੰਘ ਪੁਰਬਾ)-ਥਾਣਾ ਸਦਰ ਪੁਲਿਸ ਵਲੋਂ ਦੋ ਚੋਰਾਂ ਨੂੰ ਕਾਬੂ ਕੀਤਾ ਜੋ ਲੋਕਾਂ ਦੀਆਂ ਪਾਣੀ ਵਾਲੀਆਂ ਮੋਟਰਾਂ ਚੋਰੀ ਕਰ ਸੋਸ਼ਲ ਸਾਇਟਾ ਜਰੀਏ ਅੱਗੇ ਵੇਚਦੇ ਸਨ | ਇਨ੍ਹਾਂ ਕੋਲੋ ਚੋਰੀ ਕੀਤੀਆਂ ਗਈਆਂ 4 ਮੋਟਰਾਂ ਵੀ ਬਰਾਮਦ ਕਰ ਲਈਆਂ ਗਈਆਂ ਹਨ ...

ਪੂਰੀ ਖ਼ਬਰ »

ਮਾਡਰਨ ਜੇਲ੍ਹ 'ਚੋਂ 6 ਮੋਬਾਈਲ ਬਰਾਮਦ

ਫ਼ਰੀਦਕੋਟ, 25 ਜੂਨ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੀ ਮਾਡਰਨ ਜੇਲ੍ਹ 'ਚੋਂ ਲਗਾਤਾਰ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਜਾਰੀ ਹੈ | ਤਾਜ਼ਾ ਮਾਮਲੇ ਅਨੁਸਾਰ ਫ਼ਰੀਦਕੋਟ ਦੀ ਜੇਲ੍ਹ ਅੰਦਰੋਂ ਤਲਾਸ਼ੀ ਦੌਰਾਨ 6 ਮੋਬਾਈਲ ਫੋਨ ਬਰਾਮਦ ਕੀਤੇ ਗਏ, ਜਿਸ ਤੋਂ ਬਾਅਦ ਜੇਲ੍ਹ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲਿਆਂ ਵਿਰੁੱਧ ਮਾਮਲਾ ਦਰਜ

ਕੋਟਕਪੂਰਾ, 25 ਜੂਨ (ਮੋਹਰ ਸਿੰਘ ਗਿੱਲ)-ਦਲਜੀਤ ਸਿੰਘ ਜੀਤਾ ਵਾਸੀ ਜਲਾਲੇਆਣਾ ਨੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੂੰ ਬਿਆਨ ਦੇ ਕੇ ਦੱਸਿਆ ਹੈ ਕਿ ਉਸ ਨੂੰ ਹਰਜਿੰਦਰ ਸਿੰਘ ਬੱਬਾ ਵਾਸੀ ਨਿਊ ਕੈਂਟ ਰੋਡ ਫ਼ਰੀਦਕੋਟ ਨੇ ਫ਼ੋਨ ਕਾਲ ਕਰ ਕੇ ਕਿਹਾ ਕਿ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਫ਼ਰੀਦਕੋਟ, 25 ਜੂਨ (ਜਸਵੰਤ ਸਿੰਘ ਪੁਰਬਾ)-ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ, ਜਿਸ 'ਚ ਕਾਲਜ ਦੇ ਈ. ਟੀ. ਟੀ. ਦੇ ਵਿਦਿਆਰਥੀਆਂ ਵਲੋਂ ਬੰਦਾ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਕਵਿਤਾਵਾਂ ...

ਪੂਰੀ ਖ਼ਬਰ »

ਦਾਜ ਲਈ ਕੁੱਟਮਾਰ ਤੇ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਅਤੇ ਸੱਸ-ਸਹੁਰਾ ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਦਾਜ ਲਈ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਸਣੇ 3 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਵੁਆਇਲਾ ਵਾਸੀ ਸ੍ਰੀ ਮੁਕਤਸਰ ਸਾਹਿਬ ਨੇ ...

ਪੂਰੀ ਖ਼ਬਰ »

ਬਾਬਾ ਬਰਫ਼ਾਨੀ ਸੇਵਾ ਦਲ ਟਰੱਸਟ ਦੇ ਮੈਂਬਰਾਂ ਦੀ ਮੀਟਿੰਗ

ਕੋਟਕਪੂਰਾ, 25 ਜੂਨ (ਮੋਹਰ ਸਿੰਘ ਗਿੱਲ)-ਬਾਬਾ ਬਰਫ਼ਾਨੀ ਸੇਵਾ ਦਲ ਟਰੱਸਟ ਉਤਰਕਸ਼ੀ ਵਲੋਂ ਹਰ ਸਾਲ ਗੰਗੋਤਰੀ ਵਿਖੇ ਭੰਡਾਰਾ ਲਾਉਣ ਸੰਬੰਧੀ ਇਕ ਮੀਟਿੰਗ ਕਲੱਬ ਦੇ ਸਮੂਹ ਮੈਂਬਰਾਂ ਦੁਆਰਾ ਗਰੀਨ ਢਾਬਾ 'ਤੇ ਕੀਤੀ ਗਈ | ਲੱਕੀ ਰਾਜਪੂਤ ਨੇ ਦੱਸਿਆ ਕਿ ਇਸ ਵਾਰ ਚੌਦਵਾਂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਨੂੰ 51,000 ਰੁਪਏ ਦਾ ਨਕਦ ਇਨਾਮ

ਫ਼ਰੀਦਕੋਟ, 25 ਜੂਨ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਪ੍ਰਦੀਪ ਸਿੰਘ ਖੋਸਾ ਨੇ ਕੁਸ਼ਤੀ ਦੇ ਅੰਡਰ-17 ਸਬ-ਜੂਨੀਅਰ ਮੁਕਾਬਲਿਆਂ 'ਚ 'ਗਰੀਕੋ ਰੋਮਨ' ਸਟਾਈਲ ਨਾਲ ਕੁਸ਼ਤੀ ਦੀ ਖੇਡ ਖੇਡਦੇ ਹੋਏ ਇਸ ਵਾਰ ਕਰੇਗਿਸਤਾਨ ਦੇ ਸ਼ਹਿਰ ਬੀਸੇਕ ਵਿਖੇ ...

ਪੂਰੀ ਖ਼ਬਰ »

ਸਾਈਕਲ ਚਾਲਕਾਂ ਨੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ

ਕੋਟਕਪੂਰਾ, 25 ਜੂਨ (ਮੋਹਰ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ 'ਚ ਆਪਣਾ ਯੋਗਦਾਨ ਪਾਉਂਦਿਆਂ ਕੋਟਕਪੂਰਾ ਸਾਈਕਲ ਰਾਈਡਰਜ਼ ਟੀਮ ਦੇ ਮੈਂਬਰਾਂ ਵਲੋਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਹਾੜਾ ਮਨਾਇਆ ਗਿਆ¢ ਇਸ ਦÏਰਾਨ ਟੀਮ ਦੇ ਮੈਂਬਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਕੋਟਕਪੂਰਾ ਗ੍ਰੇਟਰ ਦੀ ਨਵੀਂ ਟੀਮ ਦੀ ਚੋਣ

ਕੋਟਕਪੂਰਾ, 25 ਜੂਨ (ਮੋਹਰ ਸਿੰਘ ਗਿੱਲ)-ਸਥਾਨਕ ਬਲੂਹਿੱਲ ਹੋਟਲ ਵਿਖੇ ਲਾਇਨਜ਼ ਕਲੱਬ ਕੋਟਕਪੂਰਾ ਗੇ੍ਰਟਰ ਦੇ ਮੌਜੂਦਾ ਪ੍ਰਧਾਨ ਹਰਬੀਰ ਸਿੰਘ ਦੀ ਯੋਗ ਅਗਵਾਈ 'ਚ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ ਹੋਈ | ਕਲੱਬ ਦੇ ਜ਼ੋਨ ਚੇਅਰਮੈਨ ਸੁਰਿੰਦਰ ਸਿੰਘ ਐਡਵੋਕੇਟ ਨੇ ...

ਪੂਰੀ ਖ਼ਬਰ »

ਨਰਮੇ ਦੀ ਫ਼ਸਲ ਸੰਬੰਧੀ ਖੇਤੀਬਾੜੀ ਵਿਭਾਗ ਵਲੋਂ ਚਲਾਈ ਜਾਗਰੂਕਤਾ ਮੁਹਿੰਮ ਨੂੰ ਮਿਲ ਰਿਹੈ ਹੁੰਗਾਰਾ

ਪੰਜਗਰਾੲੀਂ ਕਲਾਂ, 25 ਜੂਨ (ਸੁਖਮੰਦਰ ਸਿੰਘ ਬਰਾੜ)-ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਡਾ. ਕਰਨਜੀਤ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਨਰਮੇ ਦੀ ਫ਼ਸਲ ਸੰਬੰਧੀ ਚਲਾਈ ਜਾ ਰਹੀ ...

ਪੂਰੀ ਖ਼ਬਰ »

ਵਾੜਾ ਭਾਈਕਾ ਖ਼ੁਰਦ ਦੀ ਪੰਚਾਇਤ ਨੇ ਬੁਲਾਇਆ ਜਨਰਲ ਇਜਲਾਸ

ਬਾਜਾਖਾਨਾ, 25 ਜੂਨ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਵਾੜਾ ਭਾਈਕਾ ਖ਼ੁਰਦ ਦੀ ਪੰਚਾਇਤ ਵਲੋਂਾ ਪਿੰਡ ਦੇ ਲੋਕਾਂ ਦਾ ਵੱਡਾ ਇਕੱਠ ਕਰ ਕੇ ਅੱਜ ਸਥਾਨਕ ਧਰਮਸ਼ਾਲਾ ਵਿਖੇ ਜਨਰਲ ਇਜਲਾਸ ਕਰਵਾਇਆ ਗਿਆ | ਇਸ ਇਜਲਾਸ 'ਚ ਸਰਪੰਚ ਜਸਕਰਨ ਸਿੰਘ ਦੀ ਪੰਚਾਇਤ ਨੇ ਡੀ. ਸੀ. ਸਿੰਘ ...

ਪੂਰੀ ਖ਼ਬਰ »

ਰੈੱਡ ਕਰਾਸ ਸੀਨੀਅਰ ਸਿਟੀਜ਼ਨ ਵੈੱਲਫੇਅਰ ਕਲੱਬ ਫ਼ਰੀਦਕੋਟ 'ਚ ਸਮਾਗਮ

ਫ਼ਰੀਦਕੋਟ, 25 ਜੂਨ (ਚਰਨਜੀਤ ਸਿੰਘ ਗੋਂਦਾਰਾ)-ਰੈਡ ਕਰਾਸ ਸੀਨੀਅਰ ਸਿਟੀਜ਼ਨ ਵੈੱਲਫੇਅਰ ਕਲੱਬ ਫ਼ਰੀਦਕੋਟ 'ਚ ਸਮਾਗਮ ਕਰਵਾਇਆ ਗਿਆ, ਜਿਸ 'ਚ 35 ਦੇ ਕਰੀਬ ਮੈਂਬਰਾਂ ਨੇ ਭਾਗ ਲਿਆ | ਇਸ ਮੌਕੇ ਪ੍ਰਧਾਨ ਵਜ਼ੀਰ ਚੰਦ ਗੁਪਤਾ ਨੇ ਆਏ ਹੋਏ ਮਹਿਮਾਨਾ ਨੂੰ ਜੀ ਆਇਆਂ ਕਿਹਾ ਤੇ ...

ਪੂਰੀ ਖ਼ਬਰ »

ਸੰਨੀ ਓਬਰਾਏ ਕਲੀਨੀਕਲ ਲੈਬ ਤੇ ਡਾਇਗਨੋਸਟਿਕ ਸੈਂਟਰ ਵਲੋਂ ਸਸਤੀਆਂ ਦਰਾਂ 'ਤੇ ਸੇਵਾਵਾਂ ਜਾਰੀ

ਮਲੋਟ, 25 ਜੂਨ (ਪਾਟਿਲ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਟਰੱਸਟੀ ਪ੍ਰੋਫ਼ੈਸਰ ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਮਲੋਟ ਸ਼ਹਿਰ ਵਿਚ ਸੰਨੀ ਉਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਮੰਡੀ ਹਰਜੀ ...

ਪੂਰੀ ਖ਼ਬਰ »

ਕਤਲ ਕਰਨ ਵਾਲੇ ਵਿਅਕਤੀ ਵਿਰੁੱਧ ਪਰਚਾ ਦਰਜ

ਮੰਡੀ ਬਰੀਵਾਲਾ, 25 ਜੂਨ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਮਿ੍ਤਕ ਬਲਵੰਤ ਸਿੰਘ ਦੇ ਪੁੱਤਰ ਸੁਖਪਾਲ ਸਿੰਘ ਦੀ ਸ਼ਿਕਾਇਤ 'ਤੇ ਹਰਜਿੰਦਰ ਸਿੰਘ ਵਾਸੀ ਵੱਟੂ ਵਿਰੁੱਧ ਧਾਰਾ-302 ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਬਲਵੰਤ ਸਿੰਘ ਵਾਸੀ ਬਰੀਵਾਲਾ ਨੂੰ ਸ੍ਰੀ ...

ਪੂਰੀ ਖ਼ਬਰ »

20 ਦਿਨ ਪਹਿਲਾਂ ਬਣੀ ਸੜਕ ਦੇ ਕਿਨਾਰੇ ਟੁੱਟੇ, ਕਈ ਜਗ੍ਹਾ ਤੋਂ ਸੜਕ ਹੇਠਾਂ ਧੱਸੀ

ਗਿੱਦੜਬਾਹਾ, 25 ਜੂਨ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਦੇ ਲੋਕਾਂ ਦੀ ਖ਼ੂਨ-ਪਸੀਨੇ ਦੀ ਕਮਾਈ ਨਾਲ ਭਰੇ ਟੈਕਸਾਂ ਨਾਲ ਤਿਆਰ ਕੀਤੀਆਂ ਜਾਂਦੀਆਂ ਸੜਕਾਂ 'ਚ ਕਿਸ ਤਰ੍ਹਾਂ ਨਾਲ ਘਟੀਆ ਸਮੱਗਰੀ ਦਾ ਪ੍ਰਯੋਗ ਕਰ ਕੇ ਸਰਕਾਰ ਨੂੰ ਚੂਨਾ ਲਗਾਇਆ ਜਾ ਰਿਹਾ ਹੈ | ਇਸ ਗੱਲ ਦਾ ...

ਪੂਰੀ ਖ਼ਬਰ »

ਘਰ-ਘਰ ਜਾ ਕੇ ਮੋਤੀਆਬਿੰਦ ਦੇ ਸੰਭਾਵਿਤ ਮਰੀਜ਼ਾਂ ਦੀ ਕੀਤੀ ਪਹਿਚਾਣ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ)-ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਰਾਸ਼ਟਰੀ ਨੇਤਰ ਜਯੋਤੀ ਅਭਿਆਨ ਤਹਿਤ ਹਰ ਪਿੰਡ 'ਚ ਘਰ-ਘਰ ਜਾ ਕੇ ਮੋਤੀਆਬਿੰਦ ਦੇ ਸੰਭਾਵਿਤ ਮਰੀਜ਼ਾਂ ਦਾ ਸਰਵੇ ਕੀਤਾ ਜਾ ਰਿਹਾ ਹੈ | ਸਿਵਲ ਸਰਜਨ ਡਾ. ਰੰਜੂ ...

ਪੂਰੀ ਖ਼ਬਰ »

ਸੰਗਰੂਰ ਵਿਖੇ ਘੱਟ ਪੋਲਿੰਗ ਹੋਣਾ 'ਆਪ' ਦੇ ਡਿੱਗੇ ਗ੍ਰਾਫ਼ ਨੂੰ ਦਰਸਾ ਰਿਹੈ-ਹਨੀ ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ)-ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਘੱਟ ਪੋਿਲੰਗ ਹੋਣਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਡਿੱਗੇ ਗ੍ਰਾਫ਼ ਨੂੰ ਦਰਸਾ ਰਿਹਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 38 ਸਕੂਲਾਂ ਨੂੰ ਸਵੱਛ ਵਿਦਿਆਲਿਆ ਪੁਰਸਕਾਰ ਤਹਿਤ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪੱਧਰ 'ਤੇ ਸਵੱਛ ਵਿਦਿਆਲਿਆ ਪੁਰਸਕਾਰ ਤਹਿਤ 38 ਸਕੂਲਾਂ ਨੂੰ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵਲੋਂ ਸਨਮਾਨਿਤ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਸਵੱਛ ਵਿਦਿਆਲਿਆ ਪੁਰਸਕਾਰ ਤਹਿਤ ...

ਪੂਰੀ ਖ਼ਬਰ »

ਐਗਰੀਕਲਚਰ ਇਨਫਰਾਸਟਰੱਕਚਰ ਫ਼ੰਡ ਸਕੀਮ ਤਹਿਤ ਜ਼ਿਲ੍ਹਾ ਪੱਧਰੀ ਸੈਮੀਨਾਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ)-ਬਾਗ਼ਬਾਨੀ ਵਿਭਾਗ ਵਲੋਂ ਐਗਰੀਕਲਚਰ ਇਨਫਰਾਸਟਰੱਕਚਰ ਫ਼ੰਡ ਸਕੀਮ ਤਹਿਤ ਜ਼ਿਲ੍ਹਾ ਪੱਧਰੀ ਸੈਮੀਨਾਰ ਲਾਇਆ ਗਿਆ, ਜਿਸ ਦੀ ਪ੍ਰਧਾਨਗੀ ਰਾਜਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਕੀਤੀ | ਇਸ ਕੈਂਪ 'ਚ ...

ਪੂਰੀ ਖ਼ਬਰ »

ਸੜਕ ਉੱਪਰ ਪਾਏ ਗਏ ਮੋਟੇ ਪੱਥਰ ਤੋਂ ਆਉਣ-ਜਾਣ ਵਾਲੇ ਪ੍ਰੇਸ਼ਾਨ

ਕੋਟਕਪੂਰਾ, 25 ਜੂਨ (ਮੋਹਰ ਸਿੰਘ ਗਿੱਲ)-ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾ ਤਹਿਤ ਪਿੰਡ ਢਿੱਲਵਾਂ ਕਲਾਂ ਤੋਂ ਮੱਲਕੇ ਵਾਇਆ ਸਿਵੀਆਂ ਬਣਨ ਵਾਲੀ 18 ਫ਼ੁੱਟੀ ਸੜਕ ਦਾ ਨਿਰਮਾਣ ਕਾਰਜ ਕਿਸੇ ਤਣ-ਪੱਤਣ ਨਾ ਲੱਗਣ ਕਾਰਨ ਇਨ੍ਹਾਂ ਪਿੰਡ ਦੇ ਲੋਕ ਸਖ਼ਤ ਪ੍ਰੇਸ਼ਾਨੀ 'ਚੋ ਲੰਘ ...

ਪੂਰੀ ਖ਼ਬਰ »

ਆਮ ਇਜਲਾਸ ਮੌਕੇ ਵਹੀ-ਖਾਤਾ ਬਣਿਆ ਪੰਚਾਇਤ ਤੇ ਦੂਜੇ ਧੜੇ ਵਿਚਕਾਰ ਘਰੇੜ ਦਾ ਕੇਂਦਰ

ਮੰਡੀ ਕਿੱਲਿਆਂਵਾਲੀ, 25 ਜੂਨ (ਇਕਬਾਲ ਸਿੰਘ ਸ਼ਾਂਤ)-ਪਿੰਡ ਹਾਕੂਵਾਲਾ ਵਿਖੇ ਸੂਚਨਾ ਅਧਿਕਾਰ ਤਹਿਤ ਪੰਚਾਇਤੀ ਹਿਸਾਬ-ਕਿਤਾਬ ਨਾ ਮਿਲਣ ਕਾਰਨ ਗਰਾਮ ਪੰਚਾਇਤ ਤੇ ਪਿੰਡ ਦੇ ਕਾਫ਼ੀ ਗਿਣਤੀ ਲੋਕਾਂ ਦੇ ਧੜੇ ਵਿਚਕਾਰ ਆਮ ਇਜਲਾਸ ਘਰੇੜ ਦਾ ਕੇਂਦਰ ਬਣ ਗਿਆ ਹੈ | ਅੱਜ ਦੂਸਰੇ ...

ਪੂਰੀ ਖ਼ਬਰ »

ਲੋੜਵੰਦ ਬੱਚਿਆਂ ਨੂੰ ਬੁਰਸ਼ ਤੇ ਪੇਸਟ ਵੰਡੇ

ਮਲੋਟ, 25 ਜੂਨ (ਪਾਟਿਲ)- ਸਲੱਮ ਏਰੀਆ ਦੇ ਬੱਚਿਆਂ ਨੂੰ ਸਕੂਲ ਨਾਲ ਜੋੜਨ ਲਈ ਚਲਾਏ ਜਾ ਰਹੇ ਪ੍ਰੋਗਰਾਮ 'ਵਿੱਦਿਆ ਪ੍ਰਕਾਸ਼: ਸਕੂਲ ਵਾਪਸੀ ਦਾ ਆਗਾਜ਼' ਮਲੋਟ ਕੈਂਪ ਦੇ ਬੱਚਿਆਂ ਨੂੰ ਸਮਾਜ ਸੇਵੀ ਸੰਸਥਾ ਐਂਟੀ ਕ੍ਰਾਈਮ ਸਪੈਸ਼ਲ ਵਲੰਟੀਅਰ ਕਲੱਬ ਪੰਜਾਬ ਦੇ ਸੂਬਾਈ ...

ਪੂਰੀ ਖ਼ਬਰ »

ਕੱਚੇ ਅਧਿਆਪਕਾਂ ਨੂੰ ਗਿ੍ਫ਼ਤਾਰ ਕਰਨ ਦੀ ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਨਿਖੇਧੀ

ਮਲੋਟ, 25 ਜੂਨ (ਪਾਟਿਲ)-ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਮਨੋਹਰ ਲਾਲ ਸ਼ਰਮਾ, ਜਨਰਲ ਸਕੱਤਰ ਮਨਜੀਤ ਸਿੰਘ ਥਾਂਦੇਵਾਲਾ, ਜ਼ਿਲ੍ਹਾ ਪ੍ਰੈੱਸ ਸਕੱਤਰ ਪਰਮਜੀਤ ਸਿੰਘ ਅਤੇ ਬਲਦੇਵ ਸਿੰਘ ਸਾਹੀਵਾਲ ਆਗੂਆਂ ਨੇ ਮੁਹਾਲੀ ਵਿਚ ਪੱਕੇ ...

ਪੂਰੀ ਖ਼ਬਰ »

ਮੁਨਿਆਦੀ ਕਰਵਾਉਣ ਦੇ ਬਾਵਜੂਦ ਪਿੰਡਾਂ 'ਚ ਹੁੰਦੇ ਜਨਰਲ ਇਜਲਾਸਾਂ 'ਚ ਘੱਟ ਪਹੁੰਚ ਰਹੇ ਨੇ ਲੋਕ

ਲੰਬੀ, 25 ਜੂਨ (ਮੇਵਾ ਸਿੰਘ)-ਪੰਜਾਬ ਸਰਕਾਰ ਦੇ ਹੁਕਮਾਂ 'ਤੇ ਬਲਾਕਾਂ ਦੇ ਪਿੰਡਾਂ ਵਿਚ ਲੋਕਾਂ ਦੇ ਹੋਣ ਵਾਲੇ ਕੰਮਾਂ ਲਈ ਜਨਰਲ ਇਜਲਾਸ ਬੀ. ਡੀ. ਪੀ. ਓ. ਰਾਹੀਂ ਕਰਵਾਏ ਜਾ ਰਹੇ ਹਨ | ਇਸੇ ਤਹਿਤ ਬਲਾਕ ਲੰਬੀ ਦੇ ਪਿੰਡ ਫ਼ਤਿਹਪੁਰ ਮਨੀਆਂ ਵਿਖੇ ਵੀ ਗਰਾਮ ਸਭਾ ਦਾ ਇਜਲਾਸ ...

ਪੂਰੀ ਖ਼ਬਰ »

ਬਸਪਾ ਵਲੋਂ ਡੀ. ਸੀ. ਦਫ਼ਤਰ ਅੱਗੇ ਧਰਨਾ 28 ਨੂੰ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ)-ਮਜ਼ਦੂਰਾਂ ਨੂੰ ਬਣਦੇ ਹੱਕ ਦਿਵਾਉਣ ਲਈ ਬਹੁਜਨ ਸਮਾਜ ਪਾਰਟੀ ਵਲੋਂ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਖ਼ਿਲਾਫ਼ ਪੂਰੇ ਪੰਜਾਬ 'ਚ ਵਿੱਢੇ ਗਏ ਸੰਘਰਸ਼ ਪ੍ਰੋਗਰਾਮ ਅਨੁਸਾਰ 28 ਜੂਨ ਨੂੰ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਪਿੰਡ ਸ਼ੇਖ਼ ਵਿਖੇ ਗਰਾਮ ਸਭਾ ਦਾ ਆਮ ਇਜਲਾਸ

ਗਿੱਦੜਬਾਹਾ, 25 ਜੂਨ (ਪਰਮਜੀਤ ਸਿੰਘ ਥੇੜ੍ਹੀ)-ਹਲਕਾ ਗਿੱਦੜਬਾਹਾ ਦੇ ਪਿੰਡ ਸ਼ੇਖ਼ ਦੀ ਗਰਾਮ ਪੰਚਾਇਤ ਵਲੋਂ ਗਰਾਮ ਸਭਾ ਦਾ ਹਾੜ੍ਹੀ ਦਾ ਆਮ ਇਜਲਾਸ ਕਰਵਾਇਆ ਗਿਆ, ਜਿਸ 'ਚ ਪਿੰਡ ਦੇ ਆਮ ਲੋਕਾਂ ਨੇ ਆਪਣੀਆਂ ਮੰਗਾਂ ਰੱਖੀਆਂ | ਇਜਲਾਸ 'ਚ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਸਬ-ਤਹਿਸੀਲ ਲੱਖੇਵਾਲੀ ਦੇ ਨਵੇਂ ਨਾਇਬ ਤਹਿਸੀਲਦਾਰ ਨੇ ਅਹੁਦਾ ਸੰਭਾਲਿਆ

ਮੰਡੀ ਲੱਖੇਵਾਲੀ, 25 ਜੂਨ (ਮਿਲਖ ਰਾਜ)-ਸਬ ਤਹਿਸੀਲ ਲੱਖੇਵਾਲੀ ਦੇ ਤਹਿਸੀਲਦਾਰ ਗੁਰਚਰਨ ਸਿੰਘ ਬਰਾੜ ਦਾ ਤਬਾਦਲਾ ਕੋਟਕਪੂਰਾ ਵਿਖੇ ਹੋ ਗਿਆ ਹੈ | ਉਨ੍ਹਾਂ ਦੀ ਜਗਾ 'ਤੇ ਗੁਰਚਰਨ ਸਿੰਘ ਵਿਰਕ ਨੂੰ ਇੱਥੋਂ ਦਾ ਚਾਰਜ ਵੀ ਦਿੱਤਾ ਗਿਆ ਹੈ ਜੋ ਕਿ ਉਨ੍ਹਾਂ ਵਲੋਂ ਆਪਣਾ ਅਹੁਦਾ ...

ਪੂਰੀ ਖ਼ਬਰ »

ਫੋਟੋਗ੍ਰਾਫ਼ਰ ਐਸੋਸੀਏਸ਼ਨ ਮਲੋਟ ਦੀ ਅਹਿਮ ਮੀਟਿੰਗ

ਮਲੋਟ, 25 ਜੂਨ (ਅਜਮੇਰ ਸਿੰਘ ਬਰਾੜ)-ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਮਲੋਟ ਦੀ ਇਕ ਅਹਿਮ ਮੀਟਿੰਗ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮਲੋਟ ਦੇ ਪ੍ਰਧਾਨ ਜੱਜ ਸ਼ਰਮਾ ਨੇ ਜ਼ਿਲ੍ਹਾ ਪ੍ਰਧਾਨ ਸਮੇਤ ਸਮੁੱਚੇ ਮੈਂਬਰਾਂ ਦਾ ...

ਪੂਰੀ ਖ਼ਬਰ »

ਪਾਵਰਕਾਮ ਵੰਡ ਮੰਡਲ ਸ੍ਰੀ ਮੁਕਤਸਰ ਸਾਹਿਬ ਦੀਆਂ ਸਮੁੱਚੀਆਂ ਜਥੇਬੰਦੀਆਂ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ)-ਪਾਵਰਕਾਮ ਵੰਡ ਮੰਡਲ ਸ੍ਰੀ ਮੁਕਤਸਰ ਸਾਹਿਬ ਦੀਆਂ ਸਮੁੱਚੀਆਂ ਜਥੇਬੰਦੀਆਂ ਜੇ. ਈ. ਕੌਂਸਲ, ਐੱਮ. ਐੱਸ. ਯੂ., ਟੀ. ਐੱਸ. ਯੂ., ਪੀ. ਐੱਸ. ਈ. ਬੀ. ਇੰਪਲਾਈਜ਼ ਫ਼ੈੱਡਰੇਸ਼ਨ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਅਤੇ ...

ਪੂਰੀ ਖ਼ਬਰ »

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ)-ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬਰਾਂਚ ਸ੍ਰੀ ਮੁਕਤਸਰ ਸਾਹਿਬ ਨੂੰ ਅੱਜ ਬਹੁਤ ਵੱਡਾ ਹੁਲਾਰਾ ਮਿਲਿਆ, ਜਦੋਂ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ (ਡੀ) ਨੂੰ ਛੱਡ ਕੇ ਚਾਰ ਮੈਂਬਰ ਬਰਾਂਚ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਡੀ. ਬੀ. ਟੀ. ਅਧੀਨ ਪ੍ਰਾਜੈਕਟ ਪ੍ਰਦਰਸ਼ਨੀ ਲਗਾਈ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਬੇਸਿਕ ਸਾਇੰਸ ਵਿਭਾਗ ਵਲੋਂ ਡੀ. ਬੀ. ਟੀ. ਨਵੀਂ ਦਿੱਲੀ ਦੀ ਸਟਾਰ ਕਾਲਜ ਸਕੀਮ ਤਹਿਤ ਪ੍ਰਾਜੈਕਟ ਪ੍ਰਦਰਸ਼ਨੀ ਲਗਾਈ ਗਈ | ਬੇਸਿਕ ਸਾਇੰਸ ਵਿਭਾਗ ਦੇ 10+2 ਸਾਇੰਸ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਬਾਰੇ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਸੰਕਲਪ ਐਜੂਕੇਸ਼ਨਲ ਵੈੱਲਫ਼ੇਅਰ ਸੁਸਾਇਟੀ ਦੁਆਰਾ ਸਥਾਨਕ ਕੋਟਕਪੂਰਾ ਰੋਡ ਸਥਿਤ ਸੰਕਲਪ ਕੰਪਿਊਟਰਜ਼ ਦੇ ਵਿਦਿਆਰਥੀਆਂ ਨੂੰ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਬਾਰੇ ਜਾਗਰੂਕ ਕੀਤਾ ਗਿਆ ...

ਪੂਰੀ ਖ਼ਬਰ »

ਨਸ਼ਿਆਂ ਤੇ ਆਵਾਜਾਈ ਨਿਯਮਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ

ਮਲੋਟ, 25 ਜੂਨ (ਪਾਟਿਲ)-ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮਲੋਟ ਦੀ ਦਾਨੇਵਾਲਾ ਲੱਕੜ ਮੰਡੀ ਵਿਖੇ ਨਸ਼ਿਆਂ, ਆਵਾਜਾਈ ਨਿਯਮਾਂ ਅਤੇ ਆਨਲਾਈਨ ਠੱਗੀਆਂ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਏ. ਐੱਸ. ਆਈ. ਹਰਮੰਦਰ ਸਿੰਘ ਅਤੇ ਏ. ਐੱਸ. ...

ਪੂਰੀ ਖ਼ਬਰ »

ਲੋੜਵੰਦ ਬੱਚਿਆਂ ਨੂੰ ਬੁਰਸ਼ ਤੇ ਪੇਸਟ ਵੰਡੇ

ਮਲੋਟ, 25 ਜੂਨ (ਪਾਟਿਲ)- ਸਲੱਮ ਏਰੀਆ ਦੇ ਬੱਚਿਆਂ ਨੂੰ ਸਕੂਲ ਨਾਲ ਜੋੜਨ ਲਈ ਚਲਾਏ ਜਾ ਰਹੇ ਪ੍ਰੋਗਰਾਮ 'ਵਿੱਦਿਆ ਪ੍ਰਕਾਸ਼: ਸਕੂਲ ਵਾਪਸੀ ਦਾ ਆਗਾਜ਼' ਮਲੋਟ ਕੈਂਪ ਦੇ ਬੱਚਿਆਂ ਨੂੰ ਸਮਾਜ ਸੇਵੀ ਸੰਸਥਾ ਐਂਟੀ ਕ੍ਰਾਈਮ ਸਪੈਸ਼ਲ ਵਲੰਟੀਅਰ ਕਲੱਬ ਪੰਜਾਬ ਦੇ ਸੂਬਾਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX