ਤਾਜਾ ਖ਼ਬਰਾਂ


ਫਰਾਂਸ ਦੀ ਸਟੈਫਨੀ ਫਰਾਪਾਰਟ ਬਣੇਗੀ ਫੀਫਾ ਪੁਰਸ਼ ਵਿਸ਼ਵ ਕੱਪ ਦੀ ਪਹਿਲੀ ਮਹਿਲਾ ਰੈਫਰੀ
. . .  0 minutes ago
ਅਲ ਖੋਰ (ਕਤਰ), 30 ਨਵੰਬਰ -ਇਤਿਹਾਸ ਰਚਿਆ ਜਾਵੇਗਾ ਜਦੋਂ ਕੋਸਟਾ ਰੀਕਾ 1 ਦਸੰਬਰ ਨੂੰ ਅਲ ਬੈਤ ਸਟੇਡੀਅਮ ਵਿਚ ਜਰਮਨੀ ਦਾ ਸਾਹਮਣਾ ਕਰੇਗਾ। ਫਰਾਂਸ ਦੀ ਸਟੈਫਨੀ ਫਰੈਪਾਰਟ ਫੀਫਾ ਵਿਸ਼ਵ ਕੱਪ ਦੇ ਇਤਿਹਾਸ ਵਿਚ ਮੈਚ ਰੈਫਰੀ ਕਰਨ ਵਾਲੀ...
ਭਾਰਤੀ ਹੱਥ ਕਰਨਗੇ ਵਿਸ਼ਵ ਪੱਧਰੀ ਰੇਲ ਗੱਡੀਆਂ ਦਾ ਡਿਜ਼ਾਈਨ ਅਤੇ ਨਿਰਮਾਣ-ਅਸ਼ਵਿਨੀ ਵੈਸ਼ਨਵ
. . .  22 minutes ago
ਨਵੀਂ ਦਿੱਲੀ, 30 ਨਵੰਬਰ-ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਕਹਿਣਾ ਹੈ ਕਿ ਵਿਸ਼ਵ ਪੱਧਰੀ ਰੇਲਾਂ ਦਾ ਮਤਲਬ ਹੈ ਕਿ ਤੁਹਾਨੂੰ ਜਾਪਾਨ, ਜਰਮਨੀ ਅਤੇ ਫਰਾਂਸ ਜਾਣਾ ਪਵੇਗਾ। ਪ੍ਰਧਾਨ ਮੰਤਰੀ ਨੇ ਬਹੁਤ ਸਪੱਸ਼ਟ ਨਿਰਦੇਸ਼ ਦਿੱਤੇ ਕਿ ਭਾਰਤੀ ਦਿਮਾਗ ਵਿਸ਼ਵ ਪੱਧਰੀ ਰੇਲ ਗੱਡੀਆਂ ਨੂੰ...
ਧੁੰਦ ਕਾਰਨ ਵਾਪਰੇ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਤਿੰਨ ਜ਼ਖ਼ਮੀ
. . .  21 minutes ago
ਕੁੱਲਗੜ੍ਹੀ, 30 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਨੇੜੇ ਸੰਘਣੀ ਧੁੰਦ ਕਾਰਨ ਇਕ ਸਵਿਫ਼ਟ ਕਾਰ ਅਤੇ ਟਰਾਲੇ ਦੇ ਹਾਦਸਾਗ੍ਰਸਤ ਹੋ ਜਾਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਉਸ ਦੇ...
ਸ਼ਹੀਦ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ ਮਾਰਚ ਕੱਢਿਆ
. . .  43 minutes ago
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੇ 200 ਸਾਲਾਂ...
ਲੁਧਿਆਣਾ 'ਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਦੋ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ
. . .  42 minutes ago
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਮੋਬਾਈਲ ਅਤੇ ਮਨੀ ਤਬਦੀਲ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ ਦੋ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸੇਖੇਵਾਲ ਰੋਡ ਸਥਿਤ...
2 ਕਰੋੜ ਦੀ ਆਬਾਦੀ 'ਚੋਂ 1.35 ਕਰੋੜ ਨਾਗਰਿਕਾਂ ਨੂੰ ਸਾਡੀ ਪੁਨਰ-ਵਿਕਾਸ ਯੋਜਨਾ ਦਾ ਹੋਵੇਗਾ ਲਾਭ-ਹਰਦੀਪ ਪੁਰੀ
. . .  1 minute ago
ਨਵੀਂ ਦਿੱਲੀ, 30 ਨਵੰਬਰ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਬਿਨਾਂ ਘਰ ਵਾਲਿਆਂ ਲਈ 10 ਲੱਖ ਲਾਭਪਾਤਰੀ ਹੋਣਗੇ। ਅਣਅਧਿਕਾਰਤ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਪ੍ਰਧਾਨ ਮੰਤਰੀ ਉਦੈ ਨੇ ਲਗਭਗ 50,000 ਲੋਕਾਂ ਨੂੰ ਲਾਭ ਪਹੁੰਚਾਇਆ ਹੈ। 2 ਕਰੋੜ...
ਸਰਹੱਦ 'ਤੇ ਘੁਸਪੈਠ ਦੀਆਂ ਸੱਤ ਕੋਸ਼ਿਸ਼ਾਂ ਨੂੰ ਬੀ.ਐਸ.ਐਫ. ਨੇ ਕੀਤਾ ਨਾਕਾਮ-ਡੀ.ਜੀ., ਬੀ.ਐਸ.ਐਫ.
. . .  28 minutes ago
ਸ੍ਰੀਨਗਰ, 30 ਨਵੰਬਰ-ਬੀ.ਐਸ.ਐਫ. ਦੇ ਆਈ.ਜੀ. ਡੀ.ਕੇ. ਬੂਰਾ ਨੇ ਕਿਹਾ ਕਿ ਬੀ.ਐਸ.ਐਫ. ਨੇ ਗੁਆਂਢੀ ਖੇਤਰਾਂ ਦੇ ਕਈ ਯਤਨਾਂ ਦੇ ਬਾਵਜੂਦ ਚੰਗੀ ਤਰ੍ਹਾਂ ਕੰਮ ਕੀਤਾ ਹੈ ਤੇ ਸਰਹੱਦਾਂ ਨੂੰ ਘਟਨਾਵਾਂ ਤੋਂ ਮੁਕਤ ਰੱਖਿਆ...
2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ 'ਚ ਹੋਏ ਦਾਖਲ
. . .  about 1 hour ago
ਸਿਓਲ, 30 ਨਵੰਬਰ-ਜੁਆਇੰਟ ਚੀਫ਼ ਆਫ਼ ਸਟਾਫ ਦੇ ਹਵਾਲੇ ਨਾਲ ਯੋਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ 2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ ਵਿਚ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 220 ਦੌੜਾਂ ਦਾ ਟੀਚਾ
. . .  about 1 hour ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਦੀ ਪੂਰੀ ਟੀਮ 219 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ...
ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਕੀਤਾ ਅਭਿਆਸ ਸੁਦਰਸ਼ਨ ਪ੍ਰਹਾਰ
. . .  about 1 hour ago
ਨਵੀਂ ਦਿੱਲੀ, 30 ਨਵੰਬਰ-ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਅਭਿਆਸ ਸੁਦਰਸ਼ਨ ਪ੍ਰਹਾਰ ਕੀਤਾ। ਭਾਰਤੀ ਫ਼ੌਜਜ ਦੇ ਅਧਿਕਾਰੀ ਅਨੁਸਾਰ ਇਹ ਅਭਿਆਸ ਬਲ ਗੁਣਕ ਦੇ ਏਕੀਕਰਣ ਅਤੇ ਨਵੀਂ ਲੜਾਈ ਤਕਨੀਕਾਂ ਅਤੇ ਪ੍ਰਕਿਰਿਆਵਾਂ ਦਾ ਅਭਿਆਸ ਕਰ ਕੇ ਲੜਾਈ ਸ਼ਕਤੀ ਦੇ ਸਹਿਯੋਗੀ...
ਕਰਨਾਟਕ:ਡਾਕਟਰਾਂ ਨੇ ਮਰੀਜ਼ ਦੇ ਸਰੀਰ 'ਚੋਂ ਕੱਢੇ 181 ਸਿੱਕੇ
. . .  about 1 hour ago
ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ 'ਚੋਂ ਆਪ੍ਰੇਸ਼ਨ ਕਰ ਕੇ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ...
ਦਿੱਲੀ 'ਚ ਹਵਾਦੀ ਦੀ ਗੁਣਵੱਤਾ ਅੱਜ ਵੀ ਬਹੁਤ ਮਾੜੀ ਸ਼੍ਰੇਣੀ 'ਚ ਦਰਜ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਵਿਚ ਸਰਦੀਆਂ ਦੀ ਸ਼ੁਰੂਆਤ ਅਤੇ ਹਵਾ ਦੀ ਵਿਗੜਦੀ ਹੋਈ ਗੁਣਵੱਤਾ ਨੇ ਰਾਸ਼ਟਰੀ ਰਾਜਧਾਨੀ ਨੂੰ ਅੱਜ ਸਵੇਰੇ ਧੁੰਦ ਦੀ ਇਕ ਪਰਤ ਵਿਚ ਢੱਕ ਲਿਆ ਗਿਆ ਹੈ। ਰਾਸ਼ਟਰੀ ਰਾਜਧਾਨੀ...
ਭਾਰਤ ਨੇ ਜੈਵਿਕ ਗੈਰ-ਬਾਸਮਤੀ ਚੌਲਾਂ 'ਤੇ ਹਟਾਈ ਨਿਰਯਾਤ ਪਾਬੰਦੀ
. . .  about 2 hours ago
ਨਵੀਂ ਦਿੱਲੀ, 30 ਨਵੰਬਰ -ਭਾਰਤ ਨੇ ਟੁੱਟੇ ਹੋਏ ਚੌਲਾਂ ਸਮੇਤ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਦੁਆਰਾ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ। ਸਤੰਬਰ ਦੇ ਸ਼ੁਰੂ ਵਿਚ, ਭਾਰਤ ਨੇ ਟੁੱਟੇ ਹੋਏ ਚੌਲਾਂ...
ਯੂ.ਪੀ: ਬੱਸ ਅਤੇ ਟਰੱਕ ਦੀ ਟੱਕਰ 'ਚ 6 ਮੌਤਾਂ, 15 ਜ਼ਖਮੀ
. . .  about 2 hours ago
ਬਹਿਰਾਇਚ, 30 ਨਵੰਬਰ-ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਤੱਪੇ ਸਿਪਾਹ ਖੇਤਰ 'ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸਟੇਸ਼ਨ ਹਾਊਸ ਅਫ਼ਸਰ ਨੇ ਪੁਸ਼ਟੀ ਕੀਤੀ ਕਿ ਬੁੱਧਵਾਰ...
ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ ਦਿਹਾਂਤ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ 64 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਹੇਬਲ ਸ਼ਮਸ਼ਾਨਘਾਟ, ਬੈਂਗਲੁਰੂ ਵਿਖੇ...
ਹਰਿਆਣਾ:13 ਕੁਇੰਟਲ ਚੂਰਾ ਪੋਸਤ ਸਮੇਤ ਦੋ ਵਿਅਕਤੀ ਗ੍ਰਿਫਤਾਰ
. . .  about 3 hours ago
ਅੰਬਾਲਾ, 30 ਨਵੰਬਰ-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅੰਬਾਲਾ ਵਿਚ 13 ਕੁਇੰਟਲ ਅਤੇ 14 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚੂਰਾ ਪੋਸਤ ਰਾਜਸਥਾਨ ਤੋਂ ਲਿਆਂਦੀ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:30 ਓਵਰਾਂ ਬਾਅਦ ਭਾਰਤ 135/5
. . .  about 3 hours ago
ਖਮਾਣੋਂ ਪੁਲਿਸ ਵਲੋਂ ਪਿੰਡ ਜਟਾਣਾ ਉੱਚਾ ਵਿਖੇ ਮਾੜੇ ਅਨਸਰਾਂ ਖ਼ਿਲਾਫ਼ ਘਰ ਘਰ ਤਲਾਸ਼ੀ
. . .  about 3 hours ago
ਜਟਾਣਾ ਉੱਚਾ, 30 ਨਵੰਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਅੱਜ ਵੱਡੇ ਤੜਕੇ ਛਾਪੇਮਾਰੀ ਕਰ ਕੇ ਪਿੰਡ ਜਟਾਣਾ ਉੱਚਾ ਵਿਖੇ ਵਿੱਚ ਘਰ ਘਰ ਦੀ ਤਲਾਸ਼ੀ ਲਈ ਗਈ।ਸਬ ਡਵੀਜ਼ਨ ਡੀ.ਐਸ.ਪੀ. ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਐਸ.ਐਚ.ਓ. ਖਮਾਣੋਂ ਸਬ ਇੰਸਪੈਕਟਰ...
ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  about 3 hours ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  about 2 hours ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 4 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਤੀਜੇ ਤੇ ਆਖ਼ਰੀ ਮੈਚ ਵਿਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  1 day ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਹਾੜ ਸੰਮਤ 554

ਮੋਗਾ

ਪਿੰਡ ਡਾਲਾ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਪੰਚਾਇਤ ਸਕੱਤਰ ਦੇ ਘਰ ਅੱਗੇ ਅੰਧਾਧੁੰਦ ਫਾਇਰਿੰਗ

ਮੋਗਾ, 25 ਜੂਨ (ਗੁਰਤੇਜ ਸਿੰਘ)-ਅੱਜ ਸਵੇਰੇ ਕਰੀਬ 7:45 ਵਜੇ ਮੋਗਾ ਜ਼ਿਲ੍ਹੇ ਦੇ ਪਿੰਡ ਡਾਲਾ ਵਿਖੇ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ, ਜਦੋਂ ਮੂੰਹ ਬੰਨ੍ਹ ਕੇ ਆਏ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਆਉਣ ਸਾਰ ਪੰਚਾਇਤ ਸਕੱਤਰ ਤੇ ਆੜ੍ਹਤ ਦਾ ਕੰਮ ਕਰਦੇ ਪਿੰਡ ਡਾਲਾ ਨਿਵਾਸੀ ਸੁਖਵੀਰ ਸਿੰਘ ਦੇ ਘਰ ਅੱਗੇ ਘਰ ਦਾ ਗੇਟ ਬੰਦ ਹੋਣ 'ਤੇ ਘਰ ਉੱਪਰ ਅੰਧਾਧੁੰਦ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ | ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ. ਐੱਸ. ਪੀ. ਮਨਜੀਤ ਸਿੰਘ ਤੇ ਸਾਈਬਰ ਕ੍ਰਾਈਮ ਦੇ ਡੀ. ਐੱਸ. ਪੀ. ਸੁਖਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਤੇ ਉਨ੍ਹਾਂ ਨੇ ਘਟਨਾ ਸਥਿਤੀ ਦਾ ਜਾਇਜ਼ਾ ਲਿਆ | ਇਸ ਸੰਬੰਧੀ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਨਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਸੁਖਬੀਰ ਸਿੰਘ ਨੂੰ 16 ਅਪ੍ਰੈਲ 2022 ਨੂੰ ਵਿਦੇਸ਼ ਤੋਂ ਵਟਸਐਪ ਕਾਲ ਆਈ ਸੀ ਅਤੇ ਉਸ ਨੇ ਆਪਣਾ ਨਾਂਅ ਗੈਂਗਸਟਰ ਸੁੱਖਾ ਦੁੱਨੇਕੇ ਦੱਸਿਆ ਸੀ ਤੇ ਉਸ ਕੋਲੋਂ 15 ਲੱਖ ਦੀ ਫਿਰੌਤੀ ਵੀ ਮੰਗੀ ਸੀ ਤੇ ਉਸ ਤੋਂ ਬਾਅਦ ਵੀ ਉਸ ਨੂੰ ਵਿਦੇਸ਼ ਤੋਂ ਕਾਲਾਂ ਆਉਂਦੀਆਂ ਰਹੀਆਂ ਤੇ ਇਸ ਦੇ ਨਾਲ ਹੀ ਜੰਟਾ ਜੈਪਾਲ ਗਰੁੱਪ ਦਾ ਵੀ ਉਸ ਨੂੰ ਫ਼ੋਨ ਆਇਆ ਸੀ ਤੇ ਸੁਖਬੀਰ ਸਿੰਘ ਵਲੋਂ ਉਨ੍ਹਾਂ ਨੂੰ ਫਿਰੌਤੀ ਨਾ ਦੇਣ 'ਤੇ ਉਸ ਨੂੰ ਵਾਰ-ਵਾਰ ਧਮਕੀਆਂ ਆ ਰਹੀਆਂ ਸਨ | ਭਾਵੇਂ ਕਿ ਅੱਜ ਦੀ ਇਹ ਅੰਧਾਧੁੰਦ ਫਾਇਰਿੰਗ ਗੈਂਗਵਾਰ ਦਾ ਹੀ ਇਕ ਹਿੱਸਾ ਹੋ ਸਕਦੀ ਹੈ ਪਰ ਪੁਲਿਸ ਇਸ ਮਾਮਲੇ 'ਚ ਵੱਖ-ਵੱਖ ਪਹਿਲੂਆਂ 'ਤੇ ਆਪਣੀ ਜਾਂਚ ਕਰੇਗੀ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਜੋ ਕਾਲਾਂ ਸੁਖਬੀਰ ਸਿੰਘ ਨੂੰ ਆਈਆਂ ਸਨ, ਉਹ ਬਿਲਕੁਲ ਸਹੀ ਪਾਈਆਂ ਗਈਆਂ ਕਿਉਂਕਿ ਉਨ੍ਹਾਂ ਕਾਲਾਂ ਦਾ ਰਿਕਾਰਡ ਸੁਖਬੀਰ ਸਿੰਘ ਕੋਲ ਪੂਰੀ ਤਰ੍ਹਾਂ ਮੌਜੂਦ ਸੀ ਤੇ ਗੈਂਗਸਟਰ ਸੁੱਖਾ ਦੁੱਨੇਕੇ ਤੇ ਜੰਟਾ ਜੈਪਾਲ ਗਰੁੱਪ 'ਤੇ 30 ਮਈ 2022 ਮਈ ਨੂੰ ਵੀ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਸੀ ਤੇ ਹੁਣ ਇਹ ਵੱਡੀ ਜਾਂਚ ਦਾ ਵਿਸ਼ਾ ਹੈ | ਜ਼ਿਕਰਯੋਗ ਹੈ ਕਿ ਘਰ ਅੱਗੇ ਤੇ ਗਲੀ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਪੁਲਿਸ ਵਲੋਂ ਖੰਘਾਲਿਆ ਗਿਆ ਤਾਂ ਫਾਇਰਿੰਗ ਕਰਨ ਵਾਲੇ ਨੌਜਵਾਨਾਂ ਦੀਆਂ ਤਸਵੀਰਾਂ ਕੈਮਰਿਆਂ 'ਚ ਸਾਫ਼ ਦਿਖਾਈ ਦਿੰਦੀਆਂ ਹਨ, ਜਿਸ ਦੀ ਫੁੱਟੇਜ਼ ਨੂੰ ਜਾਂਚ ਲਈ ਆਪਣੇ ਕਬਜ਼ੇ ਵਿਚ ਲੈ ਲਿਆ ਹੈ |

ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਦੀ ਅਗਵਾਈ 'ਚ ਭਾਜਪਾ ਨੇ ਮਨਾਇਆ ਕਾਲਾ ਦਿਨ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਦਾ ਦਿਨ ਦੇਸ਼ ਲਈ ਨਾ ਭੁੱਲਣ ਵਾਲਾ ਦਿਨ ਹੈ | ਇਸ ਦਿਨ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਦੇਸ਼ ਵਿਚ ਐਮਰਜੈਂਸੀ ਲਗਾਈ ਸੀ, ਜਿਸ ਨੂੰ ਪੂਰਾ ਦੇਸ਼ ਅਜੇ ਤੱਕ ਨਹੀਂ ਭੁੱਲਿਆ | ਪੂਰੇ ਦੇਸ਼ ਵਿਚ ਅੱਜ ਦੇ ਦਿਨ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਦੀ ਨੁਹਾਰ ਬਦਲਣ ਲਈ ਵਿਜੇ ਧੀਰ ਨੇ ਸਕੂਲ ਲਿਆ ਗੋਦ

ਕੋਟ ਈਸੇ ਖਾਂ, 25 ਜੂਨ (ਨਿਰਮਲ ਸਿੰਘ ਕਾਲੜਾ)-ਜ਼ਿੰਦਗੀ ਨੇ ਭਾਵੇਂ ਬੁਢਾਪੇ ਦੀ ਉਂਗਲ ਫੜ ਲਈ ਹੈ ਪਰ ਕੋਟ ਈਸੇ ਖਾਂ ਦਾ ਵਿਜੇ ਕੁਮਾਰ ਧੀਰ ਸਮਾਜ ਸੇਵੀ ਕੰਮਾਂ ਰਾਹੀਂ ਅਜਿਹੀ ਤਵਾਰੀਖ ਲਿਖਣ ਵੱਲ ਕਦਮ ਵਧਾ ਰਿਹਾ ਹੈ, ਜਿਸ ਨਾਲ ਸ਼ਹਿਰ 'ਚ ਸਮਾਜ ਸੇਵੀ ਕਾਰਜ ਹੋ ਰਹੇ ਹਨ | ...

ਪੂਰੀ ਖ਼ਬਰ »

ਵਿਧਾਇਕ ਅੰਮਿ੍ਤਪਾਲ ਸਿੰਘ ਨੇ ਬਜਟ ਸੈਸ਼ਨ ਦੌਰਾਨ ਕੋਆਪ੍ਰੇਟਿਵ ਸੁਸਾਇਟੀ ਸੁਖਾਨੰਦ ਦੀਆਂ ਦੱਸੀਆਂ ਖੂਬੀਆਂ

ਬਾਘਾ ਪੁਰਾਣਾ, 25 ਜੂਨ (ਕਿ੍ਸ਼ਨ ਸਿੰਗਲਾ)-ਪੰਜਾਬ ਵਿਧਾਨ ਸਭਾ ਦੇ ਮੌਜੂਦਾ ਬਜਟ ਸੈਸ਼ਨ ਦੌਰਾਨ ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਅੰਮਿ੍ਤਪਾਲ ਸਿੰਘ ਨੂੰ ਪਹਿਲੀ ਵਾਰ ਬੋਲਣ ਦਾ ਮੌਕਾ ਮਿਲਣ ਉਪਰੰਤ ਖੁਸ਼ੀ ਜ਼ਾਹਿਰ ਕਰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ

ਮੋਗਾ, 25 ਜੂਨ (ਜਸਪਾਲ ਸਿੰਘ ਬੱਬੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ | ਇਸ ਮੌਕੇ ਪ੍ਰੇਮ ਕੁਮਾਰ, ਬਿੱਕਰ ਸਿੰਘ ਮਾਛੀਕੇ, ਚਮਕੌਰ ਸਿੰਘ, ਟਹਿਲ ਸਿੰਘ, ਗੁਰਦੇਵ ਸਿੰਘ, ...

ਪੂਰੀ ਖ਼ਬਰ »

ਪਾਸਪੋਰਟ ਦੀ ਸਹੀ ਵੈਰੀਫਿਕੇਸ਼ਨ ਨਾ ਕਰਨ 'ਤੇ 2 ਪੁਲਿਸ ਮੁਲਾਜ਼ਮਾਂ 'ਤੇ ਮੁਕੱਦਮਾ ਦਰਜ

ਮੋਗਾ, 25 ਜੂਨ (ਗੁਰਤੇਜ ਸਿੰਘ ਬੱਬੀ)-ਪਾਸਪੋਰਟ ਬਣਨ ਸਮੇਂ ਸੰਬੰਧਿਤ ਦਫ਼ਤਰ ਵਲੋਂ ਆਈ ਵੈਰੀਫਿਕੇਸ਼ਨ ਨੂੰ ਸਹੀ ਢੰਗ ਨਾਲ ਨਾ ਕਰਨ 'ਤੇ 2 ਪੁਲਿਸ ਮੁਲਾਜ਼ਮਾਂ ਸਮੇਤ ਪਾਸਪੋਰਟ ਬਣਾਉਣ ਵਾਲੇ ਵਿਅਕਤੀ ਸਮੇਤ ਥਾਣਾ ਸਦਰ ਮੋਗਾ ਪੁਲਿਸ ਵਲੋਂ ਮੁਕੱਦਮਾ ਦਰਜ ਕੀਤੇ ਜਾਣ ਦੀ ...

ਪੂਰੀ ਖ਼ਬਰ »

ਵਿਆਹ ਰਜਿਸਟਰਡ ਕਰਵਾਉਣ ਵਾਲੇ ਜੋੜਿਆਂ ਨੂੰ ਵੰਡੇ ਜਾਂਦੇ ਨੇ ਬੂਟੇ

ਕੋਟ ਈਸੇ ਖਾਂ, 25 ਜੂਨ (ਨਿਰਮਲ ਸਿੰਘ ਕਾਲੜਾ)-ਸਥਾਨਕ ਸਬ ਤਹਿਸੀਲ 'ਚ ਤਾਇਨਾਤ ਨਾਇਬ ਤਹਿਸੀਲਦਾਰ ਗੁਰਤੇਜ ਸਿੰਘ ਗਿੱਲ ਵਲੋਂ ਧਰਤੀ ਨੂੰ ਹਰਿਆ-ਭਰਿਆ ਰੱਖਣ ਲਈ ਇਕ ਨਿਵੇਕਲੀ ਕਿਸਮ ਦੀ ਪਹਿਲਕਦਮੀ ਕੀਤੀ ਗਈ ਹੈ, ਜਿਸ 'ਚ ਉਨ੍ਹਾਂ ਵਲੋਂ ਵਿਆਹੇ ਹੋਏ ਜੋੜੇ ਜੋ ਆਪਣਾ ਵਿਆਹ ...

ਪੂਰੀ ਖ਼ਬਰ »

ਮੈਕਰੋ ਗਲੋਬਲ ਕੈਨੇਡਾ ਸਟੱਡੀ ਵੀਜ਼ਾ ਸੇਵਾਵਾਂ 'ਚ ਮੋਹਰੀ-ਡੱਲਾ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਆਈਲੈਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ, ਉੱਥੇ ਹੀ ਆਪਣੀਆਂ ਸੇਵਾਵਾਂ ਦੇ ਨਾਲ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ | ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨਜ਼ ਸੰਸਥਾ ਸਟੂਡੈਂਟ ਵੀਜ਼ੇ 'ਚ ਮਾਹਿਰ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ, ਪੀ. ਆਰ. ਵੀਜ਼ਾ, ਬਿਜ਼ਨਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ 'ਚ ਮਾਹਿਰ ਮੰਨਿਆ ਜਾਂਦਾ ਹੈ | ਹੁਣ ਤੱਕ ...

ਪੂਰੀ ਖ਼ਬਰ »

ਉੱਘੀ ਧਾਰਮਿਕ ਤੇ ਸਿਆਸੀ ਸ਼ਖ਼ਸੀਅਤ ਸੰਤ ਗੁਰਦੇਵ ਸਿੰਘ ਮਟਵਾਣੀ ਪ੍ਰਲੋਕ ਗਮਨ

ਅਜੀਤਵਾਲ, 25 ਜੂਨ (ਹਰਦੇਵ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਗੁਰਦੁਆਰਾ ਪੜਾਓ ਸਾਹਿਬ ਮਟਵਾਣੀ ਦੇ ਮੁੱਖ ਸੇਵਾਦਾਰ ਸੰਤ ਗੁਰਦੇਵ ਸਿੰਘ ਮਟਵਾਣੀ ਪ੍ਰਲੋਕ ਗਮਨ ਕਰ ਗਏ ਹਨ | ਉਨ੍ਹਾਂ ਦੇ ਅਚਾਨਕ ਸਦੀਵੀ ਵਿਛੋੜੇ ਨਾਲ ਅਸਥਾਨ ਨਾਲ ...

ਪੂਰੀ ਖ਼ਬਰ »

ਪਿੰਡ ਚੂਹੜਚੱਕ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਲਗਾਇਆ

ਅਜੀਤਵਾਲ, 25 ਜੂਨ (ਹਰਦੇਵ ਸਿੰਘ ਮਾਨ)-ਪਿੰਡ ਚੂਹੜਚੱਕ ਵਿਖੇ ਨਸ਼ਿਆਂ ਵਿਰੋਧੀ ਜਾਗਰੂਕ ਸੈਮੀਨਾਰ ਲਗਾਇਆ ਗਿਆ, ਜਿਸ 'ਚ ਥਾਣਾ ਅਜੀਤਵਾਲ ਪੁਲਿਸ ਵਲੋਂ ਨਸ਼ੇ ਦੇ ਸਿਹਤ, ਸਮਾਜਿਕ ਅਤੇ ਆਰਥਿਕ ਨੁਕਸਾਨ ਦੇ ਬੁਰੇ ਪ੍ਰਭਾਵਾਂ ਤੋਂ ਜਾਗਰੂਕ ਕਰਵਾਉਂਦਿਆਂ ਅਪੀਲ ਕੀਤੀ ਕਿ ...

ਪੂਰੀ ਖ਼ਬਰ »

ਨੀਤੀ ਆਯੋਗ ਦੀ ਸਹਿਯੋਗੀ ਸੰਸਥਾ ਪਿਰਾਮਲ ਫਾੳਾੂਡੇਸ਼ਨ ਦੀ ਮੀਟਿੰਗ

ਮੋਗਾ, 25 ਜੂਨ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਨੀਤੀ ਆਯੋਗ ਦੀ ਸਹਿਯੋਗੀ ਸੰਸਥਾ ਪਿਰਾਮਲ ਫਾੳਾੂਡੇਸ਼ਨ ਅਤੇ ਐੱਨ. ਜੀ. ਓ. ਜ਼ਿਲ੍ਹਾ ਕੋਆਰਡੀਨੇਟਰ ਐੱਸ. ਕੇ. ਬਾਂਸਲ ਦੇ ਸਹਿਯੋਗ ...

ਪੂਰੀ ਖ਼ਬਰ »

ਕੁਲਬੀਰ ਸਿੰਘ ਤੀਜੀ ਵਾਰ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਬਣੇ

ਮੋਗਾ, 25 ਜੂਨ (ਜਸਪਾਲ ਸਿੰਘ ਬੱਬੀ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਚੋਣ ਸੂਬਾ ਅਬਜ਼ਰਵਰ ਗੁਲਜ਼ਾਰ ਖਾਂ ਸੰਗਰੂਰ ਅਤੇ ਗਗਨਦੀਪ ਸਿੰਘ ਬਠਿੰਡਾ ਦੀ ਅਗਵਾਈ ਹੇਠ ਹੋਈ | ਜ਼ਿਲ੍ਹਾ ਪੱਧਰੀ ਇਜਲਾਸ ਉਪਰੰਤ ਜ਼ਿਲ੍ਹਾ ਬਾਡੀ ਦੀ ਚੋਣ ਕਰਦਿਆਂ ...

ਪੂਰੀ ਖ਼ਬਰ »

ਕਤਲ ਕਰਨ ਵਾਲੇ ਵਿਅਕਤੀ ਵਿਰੁੱਧ ਪਰਚਾ ਦਰਜ

ਮੰਡੀ ਬਰੀਵਾਲਾ, 25 ਜੂਨ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਮਿ੍ਤਕ ਬਲਵੰਤ ਸਿੰਘ ਦੇ ਪੁੱਤਰ ਸੁਖਪਾਲ ਸਿੰਘ ਦੀ ਸ਼ਿਕਾਇਤ 'ਤੇ ਹਰਜਿੰਦਰ ਸਿੰਘ ਵਾਸੀ ਵੱਟੂ ਵਿਰੁੱਧ ਧਾਰਾ-302 ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਬਲਵੰਤ ਸਿੰਘ ਵਾਸੀ ਬਰੀਵਾਲਾ ਨੂੰ ਸ੍ਰੀ ...

ਪੂਰੀ ਖ਼ਬਰ »

20 ਦਿਨ ਪਹਿਲਾਂ ਬਣੀ ਸੜਕ ਦੇ ਕਿਨਾਰੇ ਟੁੱਟੇ, ਕਈ ਜਗ੍ਹਾ ਤੋਂ ਸੜਕ ਹੇਠਾਂ ਧੱਸੀ

ਗਿੱਦੜਬਾਹਾ, 25 ਜੂਨ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਦੇ ਲੋਕਾਂ ਦੀ ਖ਼ੂਨ-ਪਸੀਨੇ ਦੀ ਕਮਾਈ ਨਾਲ ਭਰੇ ਟੈਕਸਾਂ ਨਾਲ ਤਿਆਰ ਕੀਤੀਆਂ ਜਾਂਦੀਆਂ ਸੜਕਾਂ 'ਚ ਕਿਸ ਤਰ੍ਹਾਂ ਨਾਲ ਘਟੀਆ ਸਮੱਗਰੀ ਦਾ ਪ੍ਰਯੋਗ ਕਰ ਕੇ ਸਰਕਾਰ ਨੂੰ ਚੂਨਾ ਲਗਾਇਆ ਜਾ ਰਿਹਾ ਹੈ | ਇਸ ਗੱਲ ਦਾ ...

ਪੂਰੀ ਖ਼ਬਰ »

ਐਗਰੀਕਲਚਰ ਇਨਫਰਾਸਟਰੱਕਚਰ ਫ਼ੰਡ ਸਕੀਮ ਤਹਿਤ ਜ਼ਿਲ੍ਹਾ ਪੱਧਰੀ ਸੈਮੀਨਾਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ)-ਬਾਗ਼ਬਾਨੀ ਵਿਭਾਗ ਵਲੋਂ ਐਗਰੀਕਲਚਰ ਇਨਫਰਾਸਟਰੱਕਚਰ ਫ਼ੰਡ ਸਕੀਮ ਤਹਿਤ ਜ਼ਿਲ੍ਹਾ ਪੱਧਰੀ ਸੈਮੀਨਾਰ ਲਾਇਆ ਗਿਆ, ਜਿਸ ਦੀ ਪ੍ਰਧਾਨਗੀ ਰਾਜਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਕੀਤੀ | ਇਸ ਕੈਂਪ 'ਚ ...

ਪੂਰੀ ਖ਼ਬਰ »

ਨਰਸਿੰਗ ਸਕੂਲ ਸਿਵਲ ਹਸਪਤਾਲ ਮੋਗਾ ਵਿਖੇ ਜਾਗਰੂਕਤਾ ਸੈਮੀਨਾਰ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸਿਵਲ ਸਰਜਨ ਮੋਗਾ ਡਾ. ਹਤਿੰਦਰ ਕੌਰ ਕਲੇਰ ਦੇ ਹੁਕਮਾ ਮੁਤਾਬਿਕ ਨਸ਼ਾ ਮੁਕਤ ਅਭਿਆਨ ਦੇ ਬੈਨਰ ਹੇਠ ''ਅੰਤਰ-ਰਾਸ਼ਟਰੀ ਨਸ਼ਾ ਦੁਰਵਰਤੋਂ ਅਤੇ ਨਸ਼ਾ ਤਸਕਰੀ ਵਿਰੋਧੀ ਦਿਵਸ'' ਨਰਸਿੰਗ ਸਕੂਲ ਸਿਵਲ ਹਸਪਤਾਲ ਮੋਗਾ ...

ਪੂਰੀ ਖ਼ਬਰ »

ਦਿੱਲੀ ਸੰਘਰਸ਼ 'ਚ ਸ਼ਹਾਦਤ ਦੇਣ ਵਾਲੇ ਕਿਸਾਨ ਦੇ ਪਰਿਵਾਰ ਨੂੰ ਚੈੱਕ ਭੇਟ

ਅਜੀਤਵਾਲ, 25 ਜੂਨ (ਹਰਦੇਵ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ-1 ਦੀ ਟੀਮ ਵਲੋਂ ਬਲਾਕ ਜਰਨਲ ਸਕੱਤਰ ਨਛੱਤਰ ਸਿੰਘ ਹੇਰ ਅਤੇ ਸੰਗਠਨ ਸਕੱਤਰ ਜਗਜੀਤ ਸਿੰਘ ਕੋਕਰੀ ਦੀ ਅਗਵਾਈ ਹੇਠ ਦਿੱਲੀ ਅੰਦੋਲਨ ਵਿਚ ਸ਼ਹੀਦ ਹੋਏ ਮੋਹਨ ਸਿੰਘ ਪੁੱਤਰ ...

ਪੂਰੀ ਖ਼ਬਰ »

'ਆਪ' ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋਇਆ-ਡਾ. ਹਰਜੋਤ ਕਮਲ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ 'ਚ ਰਾਜ ਕਰ ਰਹੀ ਸੱਤਾ ਧਿਰ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਬਦਲੇ ਦੀ ਰਾਜਨੀਤੀ ਖਿਲਾਫ਼ ਸਰਕਾਰ ਦੇ ਮਾੜੇ ਰਵੱਈਏ 'ਤੇ ਬਿਆਨ ਜਾਰੀ ਕਰਦਿਆਂ ਸਾਬਕਾ ਵਿਧਾਇਕ ਡਾ. ਹਰਜੋਤ ...

ਪੂਰੀ ਖ਼ਬਰ »

ਡੀ. ਐੱਸ. ਐਜੂਕੇਸ਼ਨ ਦੀ ਵਿਦਿਆਰਥਣ ਨੇ ਓਵਰਆਲ 61 ਸਕੋਰ ਪ੍ਰਾਪਤ ਕੀਤੇ

ਬਾਘਾ ਪੁਰਾਣਾ, 25 ਜੂਨ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰਲੇ ਪੈਟਰੋਲ ਪੰਪ ਸਾਹਮਣੇ ਸਥਿਤ ਡੀ. ਐੱਸ. ਐਜੂਕੇਸ਼ਨ ਸੰਸਥਾ ਜੋ ਕਿ ਆਈਲੈਟਸ ਅਤੇ ਪੀ. ਟੀ. ਈ. ਦੀ ਤਿਆਰੀ ਤੇ ਇੰਗਲਿਸ਼ ਕੋਰਸਾਂ ਲਈ ਮੰਨੀ ਪ੍ਰਮੰਨੀ ਸੰਸਥਾ ਹੈ, ਜਿਸ ਦੇ ਚੱਲਦਿਆਂ ਪੀ. ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਲਏ

ਬਾਘਾ ਪੁਰਾਣਾ, 25 ਜੂਨ (ਕਿ੍ਸ਼ਨ ਸਿੰਗਲਾ)-ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਆਈਲਟਸ ਐਂਡ ਇਮੀਗੇ੍ਰਸ਼ਨ ਵਿਖੇ ਵਿਦਿਆਰਥੀ ਆਈਲੈਟਸ ਦੀ ਕੋਚਿੰਗ ਲੈ ਕੇ ਵਧੀਆ ਬੈਂਡ ਪ੍ਰਾਪਤ ਕਰ ਰਹੇ ਹਨ, ਜਿਸ ਦੇ ਤਹਿਤ ਸਿਮਰਨਜੀਤ ਕੌਰ ਪੁੱਤਰੀ ਹਰਮਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਸਿਲਵਰ ਓਕ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 8 ਬੈਂਡ

ਬਾਘਾ ਪੁਰਾਣਾ, 25 ਜੂਨ (ਕਿ੍ਸ਼ਨ ਸਿੰਗਲਾ)-ਇਲਾਕੇ ਦੀ ਉੱਭਰ ਰਹੀ ਸੰਸਥਾ 'ਸਿਲਵਰ ਓਕ' ਸ਼ਾਨਦਾਰ ਨਤੀਜੇ ਪ੍ਰਦਾਨ ਕਰ ਰਹੀ ਹੈ | ਇਸੇ ਕੜੀ ਨੂੰ ਅੱਗੇ ਤੋਰਦਿਆਂ ਪਿਛਲੇ ਦਿਨੀਂ ਆਏ ਨਤੀਜਿਆਂ 'ਚ ਸੰਸਥਾ ਦੀ ਵਿਦਿਆਰਥਣ ਹਰਮਨਦੀਪ ਕੌਰ ਸਿੱਧੂ ਵਾਸੀ ਥਰਾਜ ਨੇ ਓਵਰਆਲ 6.5 ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ 10 ਸਾਲ ਦਾ ਕੈਨੇਡਾ ਮਲਟੀਪਲ ਵੀਜ਼ਾ ਲਗਵਾਇਆ

ਬਾਘਾ ਪੁਰਾਣਾ, 25 ਜੂਨ (ਕਿ੍ਸ਼ਨ ਸਿੰਗਲਾ)-ਇੰਗਲਿਸ਼ ਸਟੂਡੀਓ ਸੰਸਥਾ ਵਿਦਿਆਰਥੀਆਂ ਨੂੰ ਜਿੱਥੇ ਆਈਲੈਟਸ ਦੀ ਕੋਚਿੰਗ ਦੇ ਰਹੀ ਹੈ, ਉੱਥੇ ਇਮੀਗੇ੍ਰਸ਼ਨ ਦੀਆਂ ਸੇਵਾਵਾਂ ਵੀ ਨਿਭਾਅ ਰਹੀ ਹੈ ਜਿਸ ਦੇ ਚੱਲਦਿਆਂ ਇਸ ਵਾਰ ਸੰਸਥਾ ਨੇ ਜਗਰੂਪ ਸਿੰਘ ਸੰਘਾ ਵਾਸੀ ਡਰੋਲੀ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਗੋਲੀਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਲਈ ਵਿਸ਼ੇਸ਼ ਸਮਾਗਮ ਮੋਗਾ ਪੀੜਤ ਸਹਾਇਤਾ ਅਤੇ ਸਮਾਰਕ ਸਮਿੱਤੀ ਵਲੋਂ ਸ਼ਹੀਦੀ ਪਾਰਕ ਵਿਖੇ ਕਰਵਾਇਆ ਗਿਆ | ਇਸ ਮੌਕੇ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ | ...

ਪੂਰੀ ਖ਼ਬਰ »

ਗ਼ਰੀਬ ਬਚਾਓ ਮੋਰਚੇ ਦੀ ਮੀਟਿੰਗ

ਕੋਟ ਈਸੇ ਖਾਂ, 25 ਜੂਨ (ਨਿਰਮਲ ਸਿੰਘ ਕਾਲੜਾ)-ਗ਼ਰੀਬ ਬਚਾਓ ਮੋਰਚੇ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਲੁਹਾਰਾ ਵਿਖੇ ਸਾਬਕਾ ਸਰਪੰਚ ਅਵਤਾਰ ਸਿੰਘ ਮਨਾਵਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸਰਬਸੰਮਤੀ ਨਾਲ ਰਾਜ ਕੁਮਾਰ ਲੁਹਾਰਾ ਨੂੰ ਬਲਾਕ ਕੋਟ ਈਸੇ ਖਾਂ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਵਲੋਂ ਪਾਰਟੀ 'ਚ ਕੀਤਾ ਜਾ ਰਿਹਾ ਵਿਸਥਾਰ ਸਲਾਹੁਣਯੋਗ-ਤਿਆਗੀ

ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਭਾਜਪਾ ਮੋਗਾ ਵਲੋਂ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਵਲੋਂ ਲਗਾਤਾਰ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੀ ਕੜੀ ਤਹਿਤ ਉਨ੍ਹਾਂ ਵਲੋਂ ਵਿਜੇ ਮਿਸ਼ਰਾ ...

ਪੂਰੀ ਖ਼ਬਰ »

ਲੋੜਵੰਦ ਬੱਚਿਆਂ ਨੂੰ ਬੁਰਸ਼ ਤੇ ਪੇਸਟ ਵੰਡੇ

ਮਲੋਟ, 25 ਜੂਨ (ਪਾਟਿਲ)- ਸਲੱਮ ਏਰੀਆ ਦੇ ਬੱਚਿਆਂ ਨੂੰ ਸਕੂਲ ਨਾਲ ਜੋੜਨ ਲਈ ਚਲਾਏ ਜਾ ਰਹੇ ਪ੍ਰੋਗਰਾਮ 'ਵਿੱਦਿਆ ਪ੍ਰਕਾਸ਼: ਸਕੂਲ ਵਾਪਸੀ ਦਾ ਆਗਾਜ਼' ਮਲੋਟ ਕੈਂਪ ਦੇ ਬੱਚਿਆਂ ਨੂੰ ਸਮਾਜ ਸੇਵੀ ਸੰਸਥਾ ਐਂਟੀ ਕ੍ਰਾਈਮ ਸਪੈਸ਼ਲ ਵਲੰਟੀਅਰ ਕਲੱਬ ਪੰਜਾਬ ਦੇ ਸੂਬਾਈ ...

ਪੂਰੀ ਖ਼ਬਰ »

ਕੱਚੇ ਅਧਿਆਪਕਾਂ ਨੂੰ ਗਿ੍ਫ਼ਤਾਰ ਕਰਨ ਦੀ ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਨਿਖੇਧੀ

ਮਲੋਟ, 25 ਜੂਨ (ਪਾਟਿਲ)-ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਮਨੋਹਰ ਲਾਲ ਸ਼ਰਮਾ, ਜਨਰਲ ਸਕੱਤਰ ਮਨਜੀਤ ਸਿੰਘ ਥਾਂਦੇਵਾਲਾ, ਜ਼ਿਲ੍ਹਾ ਪ੍ਰੈੱਸ ਸਕੱਤਰ ਪਰਮਜੀਤ ਸਿੰਘ ਅਤੇ ਬਲਦੇਵ ਸਿੰਘ ਸਾਹੀਵਾਲ ਆਗੂਆਂ ਨੇ ਮੁਹਾਲੀ ਵਿਚ ਪੱਕੇ ...

ਪੂਰੀ ਖ਼ਬਰ »

ਮੁਨਿਆਦੀ ਕਰਵਾਉਣ ਦੇ ਬਾਵਜੂਦ ਪਿੰਡਾਂ 'ਚ ਹੁੰਦੇ ਜਨਰਲ ਇਜਲਾਸਾਂ 'ਚ ਘੱਟ ਪਹੁੰਚ ਰਹੇ ਨੇ ਲੋਕ

ਲੰਬੀ, 25 ਜੂਨ (ਮੇਵਾ ਸਿੰਘ)-ਪੰਜਾਬ ਸਰਕਾਰ ਦੇ ਹੁਕਮਾਂ 'ਤੇ ਬਲਾਕਾਂ ਦੇ ਪਿੰਡਾਂ ਵਿਚ ਲੋਕਾਂ ਦੇ ਹੋਣ ਵਾਲੇ ਕੰਮਾਂ ਲਈ ਜਨਰਲ ਇਜਲਾਸ ਬੀ. ਡੀ. ਪੀ. ਓ. ਰਾਹੀਂ ਕਰਵਾਏ ਜਾ ਰਹੇ ਹਨ | ਇਸੇ ਤਹਿਤ ਬਲਾਕ ਲੰਬੀ ਦੇ ਪਿੰਡ ਫ਼ਤਿਹਪੁਰ ਮਨੀਆਂ ਵਿਖੇ ਵੀ ਗਰਾਮ ਸਭਾ ਦਾ ਇਜਲਾਸ ...

ਪੂਰੀ ਖ਼ਬਰ »

ਬਸਪਾ ਵਲੋਂ ਡੀ. ਸੀ. ਦਫ਼ਤਰ ਅੱਗੇ ਧਰਨਾ 28 ਨੂੰ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ)-ਮਜ਼ਦੂਰਾਂ ਨੂੰ ਬਣਦੇ ਹੱਕ ਦਿਵਾਉਣ ਲਈ ਬਹੁਜਨ ਸਮਾਜ ਪਾਰਟੀ ਵਲੋਂ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਖ਼ਿਲਾਫ਼ ਪੂਰੇ ਪੰਜਾਬ 'ਚ ਵਿੱਢੇ ਗਏ ਸੰਘਰਸ਼ ਪ੍ਰੋਗਰਾਮ ਅਨੁਸਾਰ 28 ਜੂਨ ਨੂੰ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਪਿੰਡ ਸ਼ੇਖ਼ ਵਿਖੇ ਗਰਾਮ ਸਭਾ ਦਾ ਆਮ ਇਜਲਾਸ

ਗਿੱਦੜਬਾਹਾ, 25 ਜੂਨ (ਪਰਮਜੀਤ ਸਿੰਘ ਥੇੜ੍ਹੀ)-ਹਲਕਾ ਗਿੱਦੜਬਾਹਾ ਦੇ ਪਿੰਡ ਸ਼ੇਖ਼ ਦੀ ਗਰਾਮ ਪੰਚਾਇਤ ਵਲੋਂ ਗਰਾਮ ਸਭਾ ਦਾ ਹਾੜ੍ਹੀ ਦਾ ਆਮ ਇਜਲਾਸ ਕਰਵਾਇਆ ਗਿਆ, ਜਿਸ 'ਚ ਪਿੰਡ ਦੇ ਆਮ ਲੋਕਾਂ ਨੇ ਆਪਣੀਆਂ ਮੰਗਾਂ ਰੱਖੀਆਂ | ਇਜਲਾਸ 'ਚ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਸਬ-ਤਹਿਸੀਲ ਲੱਖੇਵਾਲੀ ਦੇ ਨਵੇਂ ਨਾਇਬ ਤਹਿਸੀਲਦਾਰ ਨੇ ਅਹੁਦਾ ਸੰਭਾਲਿਆ

ਮੰਡੀ ਲੱਖੇਵਾਲੀ, 25 ਜੂਨ (ਮਿਲਖ ਰਾਜ)-ਸਬ ਤਹਿਸੀਲ ਲੱਖੇਵਾਲੀ ਦੇ ਤਹਿਸੀਲਦਾਰ ਗੁਰਚਰਨ ਸਿੰਘ ਬਰਾੜ ਦਾ ਤਬਾਦਲਾ ਕੋਟਕਪੂਰਾ ਵਿਖੇ ਹੋ ਗਿਆ ਹੈ | ਉਨ੍ਹਾਂ ਦੀ ਜਗਾ 'ਤੇ ਗੁਰਚਰਨ ਸਿੰਘ ਵਿਰਕ ਨੂੰ ਇੱਥੋਂ ਦਾ ਚਾਰਜ ਵੀ ਦਿੱਤਾ ਗਿਆ ਹੈ ਜੋ ਕਿ ਉਨ੍ਹਾਂ ਵਲੋਂ ਆਪਣਾ ਅਹੁਦਾ ...

ਪੂਰੀ ਖ਼ਬਰ »

ਫੋਟੋਗ੍ਰਾਫ਼ਰ ਐਸੋਸੀਏਸ਼ਨ ਮਲੋਟ ਦੀ ਅਹਿਮ ਮੀਟਿੰਗ

ਮਲੋਟ, 25 ਜੂਨ (ਅਜਮੇਰ ਸਿੰਘ ਬਰਾੜ)-ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਮਲੋਟ ਦੀ ਇਕ ਅਹਿਮ ਮੀਟਿੰਗ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮਲੋਟ ਦੇ ਪ੍ਰਧਾਨ ਜੱਜ ਸ਼ਰਮਾ ਨੇ ਜ਼ਿਲ੍ਹਾ ਪ੍ਰਧਾਨ ਸਮੇਤ ਸਮੁੱਚੇ ਮੈਂਬਰਾਂ ਦਾ ...

ਪੂਰੀ ਖ਼ਬਰ »

ਪਾਵਰਕਾਮ ਵੰਡ ਮੰਡਲ ਸ੍ਰੀ ਮੁਕਤਸਰ ਸਾਹਿਬ ਦੀਆਂ ਸਮੁੱਚੀਆਂ ਜਥੇਬੰਦੀਆਂ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ)-ਪਾਵਰਕਾਮ ਵੰਡ ਮੰਡਲ ਸ੍ਰੀ ਮੁਕਤਸਰ ਸਾਹਿਬ ਦੀਆਂ ਸਮੁੱਚੀਆਂ ਜਥੇਬੰਦੀਆਂ ਜੇ. ਈ. ਕੌਂਸਲ, ਐੱਮ. ਐੱਸ. ਯੂ., ਟੀ. ਐੱਸ. ਯੂ., ਪੀ. ਐੱਸ. ਈ. ਬੀ. ਇੰਪਲਾਈਜ਼ ਫ਼ੈੱਡਰੇਸ਼ਨ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਅਤੇ ...

ਪੂਰੀ ਖ਼ਬਰ »

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ)-ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬਰਾਂਚ ਸ੍ਰੀ ਮੁਕਤਸਰ ਸਾਹਿਬ ਨੂੰ ਅੱਜ ਬਹੁਤ ਵੱਡਾ ਹੁਲਾਰਾ ਮਿਲਿਆ, ਜਦੋਂ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ (ਡੀ) ਨੂੰ ਛੱਡ ਕੇ ਚਾਰ ਮੈਂਬਰ ਬਰਾਂਚ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਡੀ. ਬੀ. ਟੀ. ਅਧੀਨ ਪ੍ਰਾਜੈਕਟ ਪ੍ਰਦਰਸ਼ਨੀ ਲਗਾਈ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਬੇਸਿਕ ਸਾਇੰਸ ਵਿਭਾਗ ਵਲੋਂ ਡੀ. ਬੀ. ਟੀ. ਨਵੀਂ ਦਿੱਲੀ ਦੀ ਸਟਾਰ ਕਾਲਜ ਸਕੀਮ ਤਹਿਤ ਪ੍ਰਾਜੈਕਟ ਪ੍ਰਦਰਸ਼ਨੀ ਲਗਾਈ ਗਈ | ਬੇਸਿਕ ਸਾਇੰਸ ਵਿਭਾਗ ਦੇ 10+2 ਸਾਇੰਸ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਬਾਰੇ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 25 ਜੂਨ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਸੰਕਲਪ ਐਜੂਕੇਸ਼ਨਲ ਵੈੱਲਫ਼ੇਅਰ ਸੁਸਾਇਟੀ ਦੁਆਰਾ ਸਥਾਨਕ ਕੋਟਕਪੂਰਾ ਰੋਡ ਸਥਿਤ ਸੰਕਲਪ ਕੰਪਿਊਟਰਜ਼ ਦੇ ਵਿਦਿਆਰਥੀਆਂ ਨੂੰ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਬਾਰੇ ਜਾਗਰੂਕ ਕੀਤਾ ਗਿਆ ...

ਪੂਰੀ ਖ਼ਬਰ »

ਨਸ਼ਿਆਂ ਤੇ ਆਵਾਜਾਈ ਨਿਯਮਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ

ਮਲੋਟ, 25 ਜੂਨ (ਪਾਟਿਲ)-ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮਲੋਟ ਦੀ ਦਾਨੇਵਾਲਾ ਲੱਕੜ ਮੰਡੀ ਵਿਖੇ ਨਸ਼ਿਆਂ, ਆਵਾਜਾਈ ਨਿਯਮਾਂ ਅਤੇ ਆਨਲਾਈਨ ਠੱਗੀਆਂ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਏ. ਐੱਸ. ਆਈ. ਹਰਮੰਦਰ ਸਿੰਘ ਅਤੇ ਏ. ਐੱਸ. ...

ਪੂਰੀ ਖ਼ਬਰ »

ਲੋੜਵੰਦ ਬੱਚਿਆਂ ਨੂੰ ਬੁਰਸ਼ ਤੇ ਪੇਸਟ ਵੰਡੇ

ਮਲੋਟ, 25 ਜੂਨ (ਪਾਟਿਲ)- ਸਲੱਮ ਏਰੀਆ ਦੇ ਬੱਚਿਆਂ ਨੂੰ ਸਕੂਲ ਨਾਲ ਜੋੜਨ ਲਈ ਚਲਾਏ ਜਾ ਰਹੇ ਪ੍ਰੋਗਰਾਮ 'ਵਿੱਦਿਆ ਪ੍ਰਕਾਸ਼: ਸਕੂਲ ਵਾਪਸੀ ਦਾ ਆਗਾਜ਼' ਮਲੋਟ ਕੈਂਪ ਦੇ ਬੱਚਿਆਂ ਨੂੰ ਸਮਾਜ ਸੇਵੀ ਸੰਸਥਾ ਐਂਟੀ ਕ੍ਰਾਈਮ ਸਪੈਸ਼ਲ ਵਲੰਟੀਅਰ ਕਲੱਬ ਪੰਜਾਬ ਦੇ ਸੂਬਾਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX