ਤਾਜਾ ਖ਼ਬਰਾਂ


ਸ਼ਹੀਦ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ ਮਾਰਚ ਕੱਢਿਆ
. . .  11 minutes ago
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੇ 200 ਸਾਲਾਂ...
ਲੁਧਿਆਣਾ 'ਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਦੋ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ
. . .  10 minutes ago
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਮੋਬਾਈਲ ਅਤੇ ਮਨੀ ਤਬਦੀਲ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ ਦੋ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸੇਖੇਵਾਲ ਰੋਡ ਸਥਿਤ...
2 ਕਰੋੜ ਦੀ ਆਬਾਦੀ 'ਚੋਂ 1.35 ਕਰੋੜ ਨਾਗਰਿਕਾਂ ਨੂੰ ਸਾਡੀ ਪੁਨਰ-ਵਿਕਾਸ ਯੋਜਨਾ ਦਾ ਹੋਵੇਗਾ ਲਾਭ-ਹਰਦੀਪ ਪੁਰੀ
. . .  29 minutes ago
ਨਵੀਂ ਦਿੱਲੀ, 30 ਨਵੰਬਰ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਬਿਨਾਂ ਘਰ ਵਾਲਿਆਂ ਲਈ 10 ਲੱਖ ਲਾਭਪਾਤਰੀ ਹੋਣਗੇ। ਅਣਅਧਿਕਾਰਤ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਪ੍ਰਧਾਨ ਮੰਤਰੀ ਉਦੈ ਨੇ ਲਗਭਗ 50,000 ਲੋਕਾਂ ਨੂੰ ਲਾਭ ਪਹੁੰਚਾਇਆ ਹੈ। 2 ਕਰੋੜ...
ਸਰਹੱਦ 'ਤੇ ਘੁਸਪੈਠ ਦੀਆਂ ਸੱਤ ਕੋਸ਼ਿਸ਼ਾਂ ਨੂੰ ਬੀ.ਐਸ.ਐਫ. ਨੇ ਕੀਤਾ ਨਾਕਾਮ-ਡੀ.ਜੀ., ਬੀ.ਐਸ.ਐਫ.
. . .  38 minutes ago
ਸ੍ਰੀਨਗਰ, 30 ਨਵੰਬਰ-ਬੀ.ਐਸ.ਐਫ. ਦੇ ਆਈ.ਜੀ. ਡੀ.ਕੇ. ਬੂਰਾ ਨੇ ਕਿਹਾ ਕਿ ਬੀ.ਐਸ.ਐਫ. ਨੇ ਗੁਆਂਢੀ ਖੇਤਰਾਂ ਦੇ ਕਈ ਯਤਨਾਂ ਦੇ ਬਾਵਜੂਦ ਚੰਗੀ ਤਰ੍ਹਾਂ ਕੰਮ ਕੀਤਾ ਹੈ ਤੇ ਸਰਹੱਦਾਂ ਨੂੰ ਘਟਨਾਵਾਂ ਤੋਂ ਮੁਕਤ ਰੱਖਿਆ...
2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ 'ਚ ਹੋਏ ਦਾਖਲ
. . .  46 minutes ago
ਸਿਓਲ, 30 ਨਵੰਬਰ-ਜੁਆਇੰਟ ਚੀਫ਼ ਆਫ਼ ਸਟਾਫ ਦੇ ਹਵਾਲੇ ਨਾਲ ਯੋਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ 2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ ਵਿਚ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 220 ਦੌੜਾਂ ਦਾ ਟੀਚਾ
. . .  49 minutes ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਦੀ ਪੂਰੀ ਟੀਮ 219 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ...
ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਕੀਤਾ ਅਭਿਆਸ ਸੁਦਰਸ਼ਨ ਪ੍ਰਹਾਰ
. . .  about 1 hour ago
ਨਵੀਂ ਦਿੱਲੀ, 30 ਨਵੰਬਰ-ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਅਭਿਆਸ ਸੁਦਰਸ਼ਨ ਪ੍ਰਹਾਰ ਕੀਤਾ। ਭਾਰਤੀ ਫ਼ੌਜਜ ਦੇ ਅਧਿਕਾਰੀ ਅਨੁਸਾਰ ਇਹ ਅਭਿਆਸ ਬਲ ਗੁਣਕ ਦੇ ਏਕੀਕਰਣ ਅਤੇ ਨਵੀਂ ਲੜਾਈ ਤਕਨੀਕਾਂ ਅਤੇ ਪ੍ਰਕਿਰਿਆਵਾਂ ਦਾ ਅਭਿਆਸ ਕਰ ਕੇ ਲੜਾਈ ਸ਼ਕਤੀ ਦੇ ਸਹਿਯੋਗੀ...
ਕਰਨਾਟਕ:ਡਾਕਟਰਾਂ ਨੇ ਮਰੀਜ਼ ਦੇ ਸਰੀਰ 'ਚੋਂ ਕੱਢੇ 181 ਸਿੱਕੇ
. . .  about 1 hour ago
ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ 'ਚੋਂ ਆਪ੍ਰੇਸ਼ਨ ਕਰ ਕੇ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ...
ਦਿੱਲੀ 'ਚ ਹਵਾਦੀ ਦੀ ਗੁਣਵੱਤਾ ਅੱਜ ਵੀ ਬਹੁਤ ਮਾੜੀ ਸ਼੍ਰੇਣੀ 'ਚ ਦਰਜ
. . .  about 1 hour ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਵਿਚ ਸਰਦੀਆਂ ਦੀ ਸ਼ੁਰੂਆਤ ਅਤੇ ਹਵਾ ਦੀ ਵਿਗੜਦੀ ਹੋਈ ਗੁਣਵੱਤਾ ਨੇ ਰਾਸ਼ਟਰੀ ਰਾਜਧਾਨੀ ਨੂੰ ਅੱਜ ਸਵੇਰੇ ਧੁੰਦ ਦੀ ਇਕ ਪਰਤ ਵਿਚ ਢੱਕ ਲਿਆ ਗਿਆ ਹੈ। ਰਾਸ਼ਟਰੀ ਰਾਜਧਾਨੀ...
ਭਾਰਤ ਨੇ ਜੈਵਿਕ ਗੈਰ-ਬਾਸਮਤੀ ਚੌਲਾਂ 'ਤੇ ਹਟਾਈ ਨਿਰਯਾਤ ਪਾਬੰਦੀ
. . .  about 2 hours ago
ਨਵੀਂ ਦਿੱਲੀ, 30 ਨਵੰਬਰ -ਭਾਰਤ ਨੇ ਟੁੱਟੇ ਹੋਏ ਚੌਲਾਂ ਸਮੇਤ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਦੁਆਰਾ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ। ਸਤੰਬਰ ਦੇ ਸ਼ੁਰੂ ਵਿਚ, ਭਾਰਤ ਨੇ ਟੁੱਟੇ ਹੋਏ ਚੌਲਾਂ...
ਯੂ.ਪੀ: ਬੱਸ ਅਤੇ ਟਰੱਕ ਦੀ ਟੱਕਰ 'ਚ 6 ਮੌਤਾਂ, 15 ਜ਼ਖਮੀ
. . .  about 2 hours ago
ਬਹਿਰਾਇਚ, 30 ਨਵੰਬਰ-ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਤੱਪੇ ਸਿਪਾਹ ਖੇਤਰ 'ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸਟੇਸ਼ਨ ਹਾਊਸ ਅਫ਼ਸਰ ਨੇ ਪੁਸ਼ਟੀ ਕੀਤੀ ਕਿ ਬੁੱਧਵਾਰ...
ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ ਦਿਹਾਂਤ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ 64 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਹੇਬਲ ਸ਼ਮਸ਼ਾਨਘਾਟ, ਬੈਂਗਲੁਰੂ ਵਿਖੇ...
ਹਰਿਆਣਾ:13 ਕੁਇੰਟਲ ਚੂਰਾ ਪੋਸਤ ਸਮੇਤ ਦੋ ਵਿਅਕਤੀ ਗ੍ਰਿਫਤਾਰ
. . .  about 2 hours ago
ਅੰਬਾਲਾ, 30 ਨਵੰਬਰ-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅੰਬਾਲਾ ਵਿਚ 13 ਕੁਇੰਟਲ ਅਤੇ 14 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚੂਰਾ ਪੋਸਤ ਰਾਜਸਥਾਨ ਤੋਂ ਲਿਆਂਦੀ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:30 ਓਵਰਾਂ ਬਾਅਦ ਭਾਰਤ 135/5
. . .  about 2 hours ago
ਖਮਾਣੋਂ ਪੁਲਿਸ ਵਲੋਂ ਪਿੰਡ ਜਟਾਣਾ ਉੱਚਾ ਵਿਖੇ ਮਾੜੇ ਅਨਸਰਾਂ ਖ਼ਿਲਾਫ਼ ਘਰ ਘਰ ਤਲਾਸ਼ੀ
. . .  about 3 hours ago
ਜਟਾਣਾ ਉੱਚਾ, 30 ਨਵੰਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਅੱਜ ਵੱਡੇ ਤੜਕੇ ਛਾਪੇਮਾਰੀ ਕਰ ਕੇ ਪਿੰਡ ਜਟਾਣਾ ਉੱਚਾ ਵਿਖੇ ਵਿੱਚ ਘਰ ਘਰ ਦੀ ਤਲਾਸ਼ੀ ਲਈ ਗਈ।ਸਬ ਡਵੀਜ਼ਨ ਡੀ.ਐਸ.ਪੀ. ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਐਸ.ਐਚ.ਓ. ਖਮਾਣੋਂ ਸਬ ਇੰਸਪੈਕਟਰ...
ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  about 3 hours ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  about 1 hour ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 3 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਤੀਜੇ ਤੇ ਆਖ਼ਰੀ ਮੈਚ ਵਿਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  1 day ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ।
. . .  1 day ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਪਾਸਪੋਰਟ ਸੇਵਾ ਕੇਂਦਰ 3 ਦਸੰਬਰ (ਸ਼ਨੀਵਾਰ) ਨੂੰ ਰਹਿਣਗੇ ਖੁੱਲ੍ਹੇ
. . .  1 day ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਹਾੜ ਸੰਮਤ 554

ਬਠਿੰਡਾ

ਭੁੱਚੋ ਖ਼ੁਰਦ 'ਉਜਾੜਾ ਰੋਕੂ ਕਮੇਟੀ' ਦੀ ਪਿੱਠ 'ਤੇ ਆਈਆਂ ਜੁਝਾਰੂ ਕਿਸਾਨ ਜਥੇਬੰਦੀਆਂ

ਭੁੱਚੋ ਮੰਡੀ, 25 ਜੂਨ (ਪਰਵਿੰਦਰ ਸਿੰਘ ਜੌੜਾ)- ਭੁੱਚੋ ਖ਼ੁਰਦ ਦੀ 16 ਏਕੜ ਸ਼ਾਮਲਾਟ ਜ਼ਮੀਨ ਜਿਸ 'ਤੇ ਭੁੱਚੋ ਕਲਾਂ ਦੀ ਪੰਚਾਇਤ ਆਪਣਾ ਹੱਕ ਜਤਾ ਰਹੀ ਹੈ ਅਤੇ ਬੀਤੇ ਦਿਨ ਹਲਕਾ ਵਿਧਾਇਕ ਮਾ. ਜਗਸੀਰ ਸਿੰਘ ਵਲੋਂ ਨਜਾਇਜ਼ ਕਬਜ਼ਾਕਾਰਾਂ ਨੂੰ ਇਹ ਜ਼ਮੀਨ ਛੱਡਣ ਦੀ ਚਿਤਾਵਨੀ ਦਿੱਤੀ ਗਈ ਸੀ, ਨੂੰ ਲੈ ਕੇ ਭੁੱਚੋ ਖ਼ੁਰਦ ਵਾਸੀਆਂ ਵਲੋਂ ਬਣਾਈ ਗਈ 'ਉਜਾੜਾ ਰੋਕੂ ਕਮੇਟੀ' ਦੀ ਪਿੱਠ 'ਤੇ ਜੁਝਾਰੂ ਕਿਸਾਨ ਜਥੇਬੰਦੀਆਂ ਆ ਗਈਆਂ ਹਨ, ਨਾਲ ਪਿੰਡ ਵਾਸੀ ਅਤੇ ਸੂਬਾ ਸਰਕਾਰ ਆਹਮੋ-ਸਾਹਮਣੇ ਆ ਗਏ ਹਨ | ਬੀਤੇ ਕੱਲ੍ਹ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਕਮੇਟੀ ਨੂੰ ਹਮਾਇਤ ਦਿੱਤੀ ਸੀ ਤੇ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਕ੍ਰਾਂਤੀਕਾਰੀ ਅਤੇ ਕਿਰਤੀ ਕਿਸਾਨ ਯੂਨੀਅਨ ਨੇ ਕਮੇਟੀ ਨੂੰ ਹਮਾਇਤ ਦਿੰਦਿਆਂ ਬਕਾਇਦਾ ਪਿੰਡ ਵਾਸੀਆਂ ਨਾਲ ਭਰਵੀਂ ਮੀਟਿੰਗ ਕੀਤੀ, ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਬੂਟਾ ਸਿੰਘ ਤੁੰਗਵਾਲੀ, ਮੰਦਰ ਸਿੰਘ ਨਾਗਰਾ, ਸੁਰਜੀਤ ਸਿੰਘ ਭੁੱਚੋ, ਬਲਵੀਰ ਸਿੰਘ, ਨਛੱਤਰ ਸਿੰਘ, ਚੰਦ ਸਿੰਘ, ਮਨਜੀਤ ਕੌਰ, ਗੁਰਮੇਲ ਕੌਰ ਅਤੇ ਹਰਪ੍ਰੀਤ ਕੌਰ ਨੇ ਕਿਹਾ ਕਿ ਗੁਰਦੁਆਰਾ ਪਿੱਪਲਸਰ ਜਾਂ ਕਿਸੇ ਵੀ ਘਰ ਦਾ ਉਜਾੜਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਇਸ ਜ਼ਮੀਨ ਨੂੰ ਵਿਵਾਦਿਤ ਕਹਿਣ, ਭੁੱਚੋ ਕਲਾਂ ਦੀ ਪੰਚਾਇਤ ਵਲੋਂ ਜ਼ਮੀਨ 'ਤੇ ਹੱਕ ਜਤਾਉਣ ਅਤੇ ਵਿਧਾਇਕ ਵਲੋਂ ਜ਼ਮੀਨ ਛੱਡਣ ਦੀ ਦਿੱਤੀ ਗਈ ਚਿਤਾਵਨੀ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਅਤੇ ਕਿਹਾ ਕਿ ਵਿਧਾਇਕ ਵਲੋਂ ਹਲਕੇ ਦੇ 72 ਪਿੰਡਾਂ ਨੂੰ ਛੱਡ ਕੇ ਸਿਰਫ਼ ਭੁੱਚੋ ਖ਼ੁਰਦ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਵਿਧਾਇਕ ਦਾ ਪਿੰਡ ਆਉਣ 'ਤੇ ਤਿੱਖਾ ਵਿਰੋਧ ਕੀਤਾ ਜਾਵੇਗਾ | ਉਨ੍ਹਾਂ ਨਜਾਇਜ਼ ਕਬਾਜ਼ਾਕਾਰ ਸ਼ਬਦ ਵਰਤਣ 'ਤੇ ਵੀ ਉੱਜਰ ਕੀਤਾ | ਬੁਲਾਰਿਆਂ ਨੇ ਕਿਹਾ ਕਿ ਪਿੱਪਲਸਰ ਸਾਹਿਬ ਇਤਿਹਾਸਕ ਗੁਰਦੁਆਰਾ ਹੈ, ਦੀ ਜ਼ਮੀਨ ਨੂੰ ਵਿਵਾਦਿਤ ਦੱਸਣਾ ਬਿਲਕੁਲ ਗ਼ਲਤ ਹੈ, ਕਿਉਂ ਕਿ ਇਹ ਜ਼ਮੀਨ ਰਾਜਿਆਂ ਦੀ ਵੰਡ ਸਮੇਂ ਅਤੇ ਪਿੰਡ ਬੱਝਣ ਤੋਂ ਪਹਿਲਾਂ ਬੇਆਬਾਦ ਅਤੇ ਖੰਡਰ ਪਈ ਸੀ | ਪਿੰਡ ਵਾਸੀਆਂ ਨੇ ਇਸ 'ਚੋਂ ਝਾੜ-ਫੂਸ ਖ਼ਤਮ ਕਰਕੇ ਜ਼ਮੀਨ ਨੂੰ ਆਬਾਦ ਕੀਤਾ ਸੀ, ਵਿਚ ਗੁਰਦੁਆਰਾ ਪਿੱਪਲਸਰ, ਸ਼ਿਵ ਮੰਦਰ, ਸ਼ਮਸ਼ਾਨਘਾਟ ਅਤੇ 80/90 ਘਰ ਵਸੇ ਹੋਏ ਹਨ | ਉਨ੍ਹਾਂ ਕਿਹਾ ਕਿ ਗੁਰਦੁਆਰਾ ਪਿੱਪਲਸਰ ਨਾਲ ਜੋ ਜ਼ਮੀਨ ਲੱਗਦੀ ਹੈ, ਨਾਲ ਹੀ ਗੁਰਦੁਆਰਾ ਸਾਹਿਬ ਦਾ ਕਾਰਜ ਪ੍ਰਬੰਧ ਚਲਦਾ ਹੈ ਅਤੇ ਆਮਦਨ ਦਾ ਹੋਰ ਕੋਈ ਵੀ ਸੋਮਾ ਨਹੀਂ ਹੈ | ਗੁਰਦੁਆਰਾ ਸਾਹਿਬ 'ਚ ਮਨੁੱਖਤਾ ਦੀ ਸੇਵਾ ਲਈ ਆਦੇਸ਼ ਹਸਪਤਾਲ ਦੇ ਮਰੀਜ਼ਾਂ ਲਈ ਲੰਗਰ ਅਤੇ ਰਹਿਣ ਆਦਿ ਦਾ ਪ੍ਰਬੰਧ ਕੀਤਾ ਜਾਂਦਾ ਹੈ, ਦੀ ਜ਼ਮੀਨ ਨੂੰ ਹਥਿਆਉਣਾ ਸਿੱਧਾ ਗੁਰਦੁਆਰਾ ਸਾਹਿਬ ਅਤੇ ਮਨੁੱਖਤਾ 'ਤੇ ਹਮਲਾ ਹੈ | ਪਿੰਡ ਵਾਸੀਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਇਸ 16 ਏਕੜ ਜ਼ਮੀਨ ਦਾ ਪਿੰਡ ਨੂੰ ਆਬਾਦਕਾਰੀ ਹੱਕ ਦਿੱਤਾ ਜਾਵੇ ਅਤੇ ਭੁੱਚੋ ਕਲਾਂ ਦੀ ਪੰਚਾਇਤ ਨੂੰ ਇਸ 'ਤੇ ਹੱਕ ਜਤਾਉਣ ਤੋਂ ਸਖ਼ਤੀ ਨਾਲ ਵਰਜਿਆ ਜਾਵੇ | ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰੀ ਜਾਂ ਪ੍ਰਸ਼ਾਸਨਿਕ ਧੱਕੇਸ਼ਾਹੀ ਦਾ ਡਟ ਕੇ ਮੁਕਾਬਲਾ ਕੀਤਾ ਜਾਵੇਗਾ, ਚਾਹੇ ਇਸ ਲਈ ਕੋਈ ਵੀ ਕੁਰਬਾਨੀ ਦੇਣੀ ਪਵੇ |

ਜਮਹੂਰੀ ਅਧਿਕਾਰ ਸਭਾ ਵਲੋਂ ਅਣਐਲਾਨੀ ਐਮਰਜੈਂਸੀ ਵਿਰੁੱਧ ਕਨਵੈਨਸ਼ਨ ਉਪਰੰਤ ਮੁਜ਼ਾਹਰਾ

ਬਠਿੰਡਾ, 25 ਜੂਨ (ਅਵਤਾਰ ਸਿੰਘ)-ਜਮਹੂਰੀ ਅਧਿਕਾਰ ਸਭਾ ਦੀ ਜ਼ਿਲ੍ਹਾ ਇਕਾਈ ਬਠਿੰਡਾ ਵਲੋਂ ਅੱਜ ਅਣ-ਐਲਾਨੀ ਐਮਰਜੈਂਸੀ, ਬੁਲਡੋਜ਼ਰ ਰਾਜ, ਕਾਲੇ ਕਾਨੰੂਨਾਂ ਤੇ ਫ਼ਿਰਕਾਪ੍ਸਤੀ ਵਿਰੁੱਧ ਇਕ ਕਨਵੈੱਨਸ਼ਨ ਪੈਨਸ਼ਨਰ ਭਵਨ ਬਠਿੰਡਾ ਵਿਖੇ ਕਰਨ ਪਿੱਛੋਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਮੀਰੀ ਪੀਰੀ ਦਿਵਸ ਨੂੰ ਸਮਰਿਪਤ ਭੁੱਚੋ ਖੁਰਦ ਵਿਖੇ ਦਸਤਾਰ ਮੁਕਾਬਲੇ 'ਚ ਜਗਦੀਪ ਸਿੰਘ ਅਤੇ ਗੱਤਕਾ ਮੁਕਾਬਲੇ 'ਚ ਜਸ਼ਨਦੀਪ ਸਿੰਘ ਰਹੇ ਮੋਹਰੀ

ਭੁੱਚੋ, 21 ਜੂਨ (ਪਰਵਿੰਦਰ ਸਿੰਘ ਜੌੜਾ)-ਮੀਰੀ ਪੀਰੀ ਦਿਵਸ ਅਤੇ ਗੱਤਕਾ ਦਿਵਸ ਨੂੰ ਸਮਰਪਿਤ ਪਿੰਡ ਭੁੱਚੋ ਖੁਰਦ ਵਿਖੇ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਬਠਿੰਡਾ ਦੇ ਸਹਿਯੋਗ ਨਾਲ ਸਰਦਾਰ ਹਰੀ ਸਿੰਘ ਨਲੂਆ ਗੱਤਕਾ ਅਖਾੜਾ ਭੁੱਚੋ ਖੁਰਦ ਵਲੋਂ ਗੁਰਦੁਆਰਾ ਨਾਨਕਸਰ ...

ਪੂਰੀ ਖ਼ਬਰ »

ਅਕਾਲ ਅਕੈਡਮੀ ਵਲੋਂ ਕੋਟਸ਼ਮੀਰ ਦੇ ਗੁਰਦੁਆਰਾ ਬੁੰਗਾ ਸਾਹਿਬ 'ਚ 6 ਦਿਨਾ ਗੁਰਮਤਿ ਸਿਖ਼ਲਾਈ ਕੈਂਪ ਲਗਾਇਆ

ਕੋਟਫੱਤਾ, 25 ਜੂਨ (ਰਣਜੀਤ ਸਿੰਘ ਬੁੱਟਰ)-ਅਕਾਲ ਅਕੈਡਮੀ ਤਲਵੰਡੀ ਸਾਬੋ ਵਲੋਂ 6 ਦਿਨਾਂ ਗੁਰਮਤਿ ਸਿਖ਼ਲਾਈ ਕੈਂਪ ਗੁਰਦੁਆਰਾ ਬੁੰਗਾ ਸਾਹਿਬ ਕੋਟਸ਼ਮੀਰ ਵਿਖੇ ਗੁਰੂਘਰ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਾਇਆ ਗਿਆ | ਇਸ ਕੈਂਪ ਵਿਚ 50 ਦੇ ਕਰੀਬ ਬੱਚਿਆਂ ਨੂੰ ਸਿੱਖ ...

ਪੂਰੀ ਖ਼ਬਰ »

-ਮਾਮਲਾ ਬਠਿੰਡਾ ਡੱਬਵਾਲੀ ਰੋਡ ਦੇ ਕਿਸਾਨਾਂ ਦੀਆਂ ਜ਼ਮੀਨਾਂ ਦੇ ਘੱਟ ਰੇਟਾਂ ਦਾ- ਜ਼ਿਲ੍ਹਾ ਪ੍ਰਸ਼ਾਸਨ ਨੇ ਫ਼ਿਰ ਚਲਾਇਆ ਪੀਲਾ ਪੰਜਾ

ਸੰਗਤ ਮੰਡੀ, 25 ਜੂਨ (ਅੰਮਿ੍ਤਪਾਲ ਸ਼ਰਮਾ)-'ਭਾਰਤ ਮਾਲਾ' ਯੋਜਨਾ ਤਹਿਤ ਬਣ ਰਹੀ ਸੜਕ ਦਾ ਕੰਮ ਬਠਿੰਡਾ ਡੱਬਵਾਲੀ ਰੋਡ 'ਤੇ ਪੈਂਦੇ ਕਿਸਾਨਾਂ ਵਲੋਂ ਮੁੜ ਬੰਦ ਕਰਵਾਇਆ ਗਿਆ, ਜਿਥੇ ਪਿਛਲੇ ਕੁੱਝ ਦਿਨਾਂ ਤੋਂ ਜ਼ਿਲ੍ਹਾ ਪਸ਼ਾਸਨ ਤੇ ਕਿਸਾਨਾਂ ਵਿਚਕਾਰ ਲੁੱਕਣ ਮੀਟੀ ਦੀ ...

ਪੂਰੀ ਖ਼ਬਰ »

ਨਸ਼ੇ ਵਾਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਸੰਗਤ ਮੰਡੀ, 25 ਜੂਨ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਵਲੋਂ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਪਥਰਾਲਾ ਨੇੜੇ ਇਕ ਵਿਅਕਤੀਆਂ ਨੂੰ ਪੰਜ ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਸੰਗਤ ਤਹਿਤ ਪੈਂਦੀ ਪੁਲਿਸ ਚੌਕੀ ...

ਪੂਰੀ ਖ਼ਬਰ »

ਮੋਟਰਸਾਈਕਲ ਰੇਹੜੀਆਂ ਤੇ ਪੀਟਰ ਰੇਹੜੇ ਬੰਦ ਕਰਾਉਣ ਲਈ ਲਾਮਬੰਦ ਹੋਏ ਮਿੰਨੀ ਟਰਾਂਸਪੋਰਟਰ

ਬਠਿੰਡਾ, 25 ਜੂਨ (ਸੱਤਪਾਲ ਸਿੰਘ ਸਿਵੀਆਂ)- ਪੰਜਾਬ ਭਰ ਵਿਚ ਚੱਲਦੀਆਂ ਜੁਗਾੜੂ ਮੋਟਰਸਾਈਕਲ ਰੇਹੜੀਆਂ ਅਤੇ ਪੀਟਰ ਰੇਹੜੇ (ਘੜੁੱਕੇ) ਬੰਦ ਕਰਵਾਉਣ ਲਈ ਮਿੰਨੀ ਟਰਾਂਸਪੋਰਟਰ (ਛੋਟੇ ਹਾਥੀ, ਟੈਂਪੂ, ਪਿਕਅਪ ਮਾਲਕ) ਲਾਮਬੰਦ ਹੋ ਗਏ ਹਨ, ਜਿਨ੍ਹਾਂ ਪੰਜਾਬ ਸਰਕਾਰ ਨੂੰ 30 ਜੂਨ ...

ਪੂਰੀ ਖ਼ਬਰ »

ਕੋਟਫੱਤਾ ਦੇ 3 ਘਰਾਂ 'ਚ ਚੋਰੀ

ਕੋਟਫੱਤਾ, 25 ਜੂਨ (ਰਣਜੀਤ ਸਿੰਘ ਬੁੱਟਰ)- ਕੋਟਫੱਤਾ ਵਿੱਚ ਚੋਰਾਂ ਨੇ ਦੁਪਹਿਰ ਸਮੇਂ 3 ਘਰਾਂ 'ਚ ਚੋਰੀ ਨੂੰ ਅੰਜਾਮ ਦਿੱਤਾ ਤੇ ਚੋਰ ਲੱਖਾਂ ਰੁਪਏ ਦੀ ਨਕਦੀ ਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ | ਸ਼ਿੰਦਰਪਾਲ ਸਿੰਘ ਤੇ ਜਸਕਰਨ ਸਿੰਘ ਪੁੱਤਰਾਨ ਕਾਲਾ ਸਿੰਘ ਜਿਨ੍ਹਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਨੇ ਇਲਾਜ ਦੌਰਾਨ ਹਸਪਤਾਲ 'ਚ ਤੋੜਿਆ ਦਮ

ਲਹਿਰਾ ਮੁਹੱਬਤ, 25 ਜੂਨ (ਭੀਮ ਸੈਨ ਹਦਵਾਰੀਆ)-ਸਥਾਨਕ ਪੁਰਾਣੇ ਬੱਸ ਸਟੈਂਡ ਨੇੜੇ ਨੈਸ਼ਨਲ ਹਾਈਵੇ 'ਤੇ ਬੀਤੀ ਦੇਰ ਸ਼ਾਮ ਪਿੱਕਅੱਪ ਡਾਲੇ ਦੀ ਐਕਟਿਵਾ ਸਕੂਟੀ ਨਾਲ ਹੋਈ ਟੱਕਰ 'ਚ ਗੰਭੀਰ ਜ਼ਖ਼ਮੀ ਹੋਏ ਸਕੂਟੀ ਚਾਲਕ ਵਿਧੀ ਚੰਦ (65) ਪੁੱਤਰ ਮੈਂਗਲ ਸਿੰਘ, ਵਾਸੀ ਲੌਂਗੋਵਾਲ, ...

ਪੂਰੀ ਖ਼ਬਰ »

-ਮਾਮਲਾ ਬਠਿੰਡਾ ਡੱਬਵਾਲੀ ਰੋਡ ਦੇ ਕਿਸਾਨਾਂ ਦੀਆਂ ਜ਼ਮੀਨਾਂ ਦੇ ਘੱਟ ਰੇਟਾਂ ਦਾ- ਜ਼ਿਲ੍ਹਾ ਪ੍ਰਸ਼ਾਸਨ ਨੇ ਫ਼ਿਰ ਚਲਾਇਆ ਪੀਲਾ ਪੰਜਾ

ਸੰਗਤ ਮੰਡੀ, 25 ਜੂਨ (ਅੰਮਿ੍ਤਪਾਲ ਸ਼ਰਮਾ)-'ਭਾਰਤ ਮਾਲਾ' ਯੋਜਨਾ ਤਹਿਤ ਬਣ ਰਹੀ ਸੜਕ ਦਾ ਕੰਮ ਬਠਿੰਡਾ ਡੱਬਵਾਲੀ ਰੋਡ 'ਤੇ ਪੈਂਦੇ ਕਿਸਾਨਾਂ ਵਲੋਂ ਮੁੜ ਬੰਦ ਕਰਵਾਇਆ ਗਿਆ, ਜਿਥੇ ਪਿਛਲੇ ਕੁੱਝ ਦਿਨਾਂ ਤੋਂ ਜ਼ਿਲ੍ਹਾ ਪਸ਼ਾਸਨ ਤੇ ਕਿਸਾਨਾਂ ਵਿਚਕਾਰ ਲੁੱਕਣ ਮੀਟੀ ਦੀ ...

ਪੂਰੀ ਖ਼ਬਰ »

'ਰੁੱਖ ਲਗਾਓ, ਧਰਤ ਬਚਾਓ-ਪਾਣੀ ਬਚਾਓ' ਮੁਹਿੰਮ ਤਹਿਤ ਕਰਤਾਰ ਕਾਲੋਨੀ ਵਿਖੇ ਬੂਟੇ ਲਗਾਏ

ਬਠਿੰਡਾ, 25 ਜੂਨ (ਅਵਤਾਰ ਸਿੰਘ)- ਰੁੱਖ ਲਗਾਓ' 'ਧਰਤ ਬਚਾਓ-ਪਾਣੀ ਬਚਾਓ' ਮੁਹਿੰਮ ਤਹਿਤ ਕਰਤਾਰ ਕਾਲੋਨੀ, ਗੋਨਿਆਣਾ ਰੋਡ, ਨੇੜੇ ਐਨ.ਐਫ.ਐਲ.ਕਾਲੋਨੀ ਬਠਿੰਡਾ ਵਿਖੇ ਵਣ ਮਹਾਂਉਤਸਵ ਮਨਾਉਂਦੇ ਹੋਏ ਕਾਲੋਨੀ ਨਿਵਾਸੀਆਂ ਵਲੋਂ ਵੱਡੀ ਗਿਣਤੀ 'ਚ ਬੂਟੇ ਲਗਾਏ ਗਏ | ਇਸ ਸਮੇਂ ...

ਪੂਰੀ ਖ਼ਬਰ »

ਵਾਇਰਸ ਦੇ ਹਮਲੇ ਕਾਰਨ ਮੂੰਗੀ ਦੀ ਫ਼ਸਲ ਫਲੀਆਂ ਤੋਂ ਸੱਖਣੀ

ਨਥਾਣਾ, 25 ਜੂਨ (ਗੁਰਦਰਸ਼ਨ ਲੁੱਧੜ)- ਆਸ-ਪਾਸ ਪਿੰਡਾਂ ਦੇ ਕਿਸਾਨਾਂ ਨੇ ਪੱਤਰਕਾਰਾਂ ਨੂੰ ਆਪਣੇ ਮੂੰਗੀ ਦੇ ਖੇਤਾਂ ਦਾ ਮੌਕਾ ਵਿਖਾਉਂਦਿਆਂ ਦੱਸਿਆ ਕਿ ਉਨ੍ਹਾਂ ਪੰਜਾਬ ਸਰਕਾਰ ਦੀ ਖੇਤੀ ਵਿਭਿੰਨਤਾ ਸਕੀਮ ਤਹਿਤ ਮਿਥੇ ਗਏ ਐਮ.ਐਸ.ਪੀ ਤੋਂ ਪ੍ਰਭਾਵਿਤ ਹੋ ਕੇ ਮੂੰਗੀ ਦੀ ...

ਪੂਰੀ ਖ਼ਬਰ »

ਚੈਂਪੀਅਨਸ਼ਿਪ ਦਾ ਗੋਲਡ ਮੈਡਲ ਜੇਤੂ ਫੌਜੀ ਪਹਿਲਵਾਨ ਸਨਮਾਨਿਤ

ਨਥਾਣਾ, 25 ਜੂਨ (ਗੁਰਦਰਸ਼ਨ ਲੁੱਧੜ)-ਪਿੰਡ ਗੰਗਾ ਵਿਖੇ ਰਾਮ੍ਹਣ ਸਿੰਘ ਯੁਵਕ ਸੇਵਾਵਾਂ ਕਲੱਬ ਵੱਲੋਂ ਆਰਮੀ ਚੈਂਪੀਅਨਸ਼ਿਪ ਜਲੰਧਰ ਦੇ ਰੈਸਲਿੰਗ ਮੁਕਾਬਲਿਆਂ ਵਿੱਚੋਂ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਇਲਾਕੇ ਦੇ ਹੋਣਹਾਰ ਪਹਿਲਵਾਨ ਫੌਜੀ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਰਿਫਾਇਨਰੀ ਚੌਕੀ ਪੁਲਿਸ ਵਲੋਂ 12 ਕਿੱਲੋ ਭੁੱਕੀ ਸਣੇ 2 ਵਿਅਕਤੀ ਕਾਬੂ

ਰਾਮਾਂ ਮੰਡੀ, 25 ਜੂਨ (ਅਮਰਜੀਤ ਸਿੰਘ ਲਹਿਰੀ)-ਰਿਫਾਇਨਰੀ ਚੌਕੀ ਪੁਲਿਸ ਨੂੰ ਉਸ ਸਮੇਂ ਸਫਲਤਾ ਮਿਲੀ ਜਦ ਚੌਕੀ ਇੰਚਾਰਜ ਜਗਰੂਪ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ 2 ਵਿਅਕਤੀਆਂ ਨੂੰ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰ ਲਿਆ ਗਿਆ | ਚੌਕੀ ਇੰਚਾਰਜ ਜਗਰੂਪ ਸਿੰਘ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਰਾਮਪੁਰਾ ਫੂਲ, 25 ਜੂਨ (ਪੱਤਰ ਪ੍ਰੇਰਕ)-ਮਾਲਵੇ ਦੀ ਪ੍ਰਸਿੱਧ ਸੰਸਥਾ.ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਦੇ ਐਜੂਕੇਸ਼ਨ ਕਾਲਜ ਦੇ ਐਲੀਮੈਂਟਰੀ ਟੀਚਰ ਟ੍ਰੈਨਿੰਗ (ਈਟੀਟੀ) ਸਾਲ 2019-21 ਦੂਜੇ ਸਾਲ ਦੇ ਨਤੀਜੇ ਬੇਹੱਦ ਸ਼ਾਨਦਾਰ ਰਹੇ | ਕਾਲਜ ਦੇ ਮੁਖੀ ...

ਪੂਰੀ ਖ਼ਬਰ »

ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ, ਬੁਰਜ ਮਹਿਮਾ ਵਿਖੇ ਕੀਤੀ ਪੁਲਿਸ ਪਬਲਿਕ ਮੀਟਿੰਗ

ਮਹਿਮਾ ਸਰਜਾ, 25 ਜੂਨ (ਬਲਦੇਵ ਸੰਧੂ, ਰਾਮਜੀਤ ਸ਼ਰਮਾ)-ਜ਼ਿਲ੍ਹਾ ਬਠਿੰਡਾ ਦੇ ਐਸ.ਐਸ.ਪੀ. ਦੇ ਦਿਸ਼ਾ ਨਿਰਦੇਸ਼ਾਂ ਤੇ ਥਾਣਾ ਨੇਹੀਆ ਵਾਲਾ ਦੀ ਪੁਲਿਸ ਵਲੋਂ ਨਸ਼ਿਆਂ ਵਿਰੋਧੀ ਜ਼ੋਰਦਾਰ ਮੁਹਿੰਮ ਵਿੱਢੀ ਗਈ ਹੈ | ਥਾਣਾ ਮੁੱਖੀ ਬਲਕੌਰ ਸਿੰਘ ਵਲੋਂ ਅੱਜ ਬੁਰਜ ਮਹਿਮਾ ...

ਪੂਰੀ ਖ਼ਬਰ »

ਗੁਲਾਬੀ ਸੁੰਡੀ ਦੇ ਸਤਾਏ ਕਿਸਾਨ ਨੇ ਆਪਣਾ ਨਰਮਾ ਵਾਹਿਆ-ਠੇਕੇ 'ਤੇ ਲਈ ਸੀ ਜ਼ਮੀਨ

ਮਹਿਮਾ ਸਰਜਾ, 25 ਜੂਨ (ਰਾਮਜੀਤ ਸ਼ਰਮਾ)-ਕਿਸਾਨ ਨਰਮੇ ਦੀ ਫ਼ਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਨੂੰ ਲੈ ਕੇ ਕਾਫ਼ੀ ਚਿੰਤਾ 'ਚ ਹਨ | ਪਿੰਡ ਮਹਿਮਾ ਸਵਾਈ ਦੇ ਕਿਸਾਨ ਜਗਤਾਰ ਸਿੰਘ ਪੁੱਤਰ ਕਾਕੜ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਨੇ ਇਸ ਵਾਰ ਨਰਮੇ ਦੀ ਬਿਜਾਈ ਕੀਤੀ ਸੀ | ...

ਪੂਰੀ ਖ਼ਬਰ »

ਲਿਟਲ ਫਲਾਵਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ 'ਚ ਵਿਸ਼ਵ ਯੋਗ ਦਿਵਸ ਮਨਾਇਆ

ਬਠਿੰਡਾ, 25 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਲਿਟਲ ਫ਼ਲਾਵਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਵਿਚ ਵਿਸ਼ਵ ਯੋਗ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਯੋਗ ਦਿਵਸ ਦੀ ਸ਼ੁਰੂਆਤ ਚੇਅਰਮੈਨ ਮਹਿੰਦਰ ਸਿੰਘ ਅਤੇ ਅਵਤਾਰ ਸਿੰਘ ਨੇ ਕਰਦਿਆਂ ਵਿਦਿਆਰਥੀਆਂ ...

ਪੂਰੀ ਖ਼ਬਰ »

ਇਲਾਜ ਸਹੀ ਨਾ ਕਰਨ ਨੂੰ ਲੈ ਕੇ ਨਿੱਜੀ ਹਸਪਤਾਲ ਦੇ ਬਾਹਰ ਕਿਸਾਨ ਯੂਨੀਅਨ ਨੇ ਲਗਾਇਆ ਧਰਨਾ

ਬਠਿੰਡਾ, 25 ਜੂਨ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਦੇ ਭੱਟੀ ਰੋਡ ਸਥਿਤ ਇਕ ਨਿੱਜੀ ਹਸਪਤਾਲ ਦੇ ਬਾਹਰ ਕਿਸਾਨ ਯੂਨੀਅਨ ਵਲੋਂ ਧਰਨਾ ਲਗਾ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ | ਕਿਸਾਨ ਯੂਨੀਅਨ ਦੇ ਆਗੂਆਂ ਅਨੁਸਾਰ ਡਾਕਟਰ ਦੁਆਰਾ ਮਰੀਜ਼ ਦੇ ਪਰਿਵਾਰ ਤੋਂ ਵੱਧ ਪੈਸੇ ...

ਪੂਰੀ ਖ਼ਬਰ »

ਫੌਜ 'ਚ ਅਗਨੀਪਥ ਭਰਤੀ ਲੱਖਾਂ ਨੌਜਵਾਨਾਂ ਦੀਆਂ ਜ਼ਿੰਦਗੀਆਂ ਨਾਲ ਵੱਡਾ ਖਿਲਵਾੜ : ਇਨਕਲਾਬੀ ਕੇਂਦਰ

ਲਹਿਰਾ ਮੁਹੱਬਤ, 25 ਜੂਨ (ਭੀਮ ਸੈਨ ਹਦਵਾਰੀਆ)-ਭਾਰਤੀ ਫ਼ੌਜ ਵਿਚ ਭਰਤੀ ਲਈ ਨਵੀਂ ਅਗਨੀਪਥ ਯੋਜਨਾ ਇਸ ਹਕੀਕਤ ਦਾ ਨਮੂਨਾ ਹੈ ਕਿ ਮੋਦੀ ਸਰਕਾਰ ਪੱਕੇ ਰੁਜ਼ਗਾਰ ਦਾ ਭੋਗ ਪਾਉਣ ਵਾਲੀ ਨੀਤੀ ਲਾਗੂ ਲਈ ਕਿੰਨੀ ਜ਼ਿਆਦਾ ਵਚਨਬੱਧ ਹੈ | ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ...

ਪੂਰੀ ਖ਼ਬਰ »

ਦਸਵੇਂ ਗੁਰੂ ਸਾਹਿਬ ਦੇ 316ਵੇਂ ਆਮਦ ਦਿਵਸ ਮੌਕੇ ਨਗਰ ਕੀਰਤਨ ਅਤੇ ਦਿਵਾਨ ਸਜਾਏ

ਬਠਿੰਡਾ, 25 ਜੂਨ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਹਿਰ ਦੀਆਂ ਸਮੂਹ ਧਾਰਮਿਕ ਸਭਾ ਸੁਸਾਇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸਾਹਿਬ ਹਾਜੀ ਰਤਨ ਤੋਂ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਰਾਮਸਰਾ ਰੇਲਵੇ ਫਾਟਕ ਦੇ ਨਾਲ ਬਣਿਆ ਖੱਡਾਂ ਦੇ ਰਿਹਾ ਹਾਦਸਿਆਂ ਨੂੰ ਸੱਦਾ

ਰਾਮਾਂ ਮੰਡੀ, 25 ਜੂਨ (ਤਰਸੇਮ ਸਿੰਗਲਾ)-ਸਥਾਨਕ ਰਾਮਸਰਾ ਰੇਲਵੇ ਫਾਟਕ ਦੇ ਨਾਲ ਸੜਕ 'ਤੇ ਬਣਿਆ ਵੱਡਾ ਖੱਡਾ ਫਾਟਕ ਵਾਹਨ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ | ਇਹ ਗੱਲ ਇਥੇ ਵਪਾਰ ਮੰਡਲ ਆਪ ਦੇ ਸ਼ਹਿਰੀ ਪ੍ਰਧਾਨ ਮੁਰਾਰੀ ਲਾਲ ਪੈਸੀਆ ਨੇ ਕਹੀ | ਉਨ੍ਹਾਂ ਕਿਹਾ ਕਿ ਜਿਥੇ ...

ਪੂਰੀ ਖ਼ਬਰ »

ਰਾਮਾਂ ਮੰਡੀ ਦੀਆਂ ਸਮੱਸਿਆਵਾਂ ਕੇਂਦਰ ਸਰਕਾਰ ਤੋਂ ਹੱਲ ਕਰਵਾਉਣੀਆਂ ਮੇਰੀ ਮੁੱਢਲੀ ਜ਼ਿੰਮੇਵਾਰੀ-ਰਵੀਪ੍ਰੀਤ ਸਿੱਧੂ

ਰਾਮਾਂ ਮੰਡੀ, 25 ਜੂਨ (ਤਰਸੇਮ ਸਿੰਗਲਾ)-ਸ਼ਹਿਰ ਵਾਸੀਆਂ ਦੀਆਂ ਕੇਂਦਰ ਸਰਕਾਰ ਨਾਲ ਸੰਬੰਧਿਤ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣਾ ਮੇਰੀ ਮੁੱਢਲੀ ਜ਼ਿੰਮੇਵਾਰੀ ਹੈ, ਇਸ ਲਈ ਜਲਦੀ ਹੀ ਭਾਜਪਾ ਦੀ ਹਾਈਕਮਾਂਡ ਨੂੰ ਮਿਲਕੇ ਮੁਸ਼ਕਿਲਾਂ ਹੱਲ ਕਰਵਾਉਣ ਦੀ ...

ਪੂਰੀ ਖ਼ਬਰ »

ਸੀਵਰੇਜ਼ ਦਾ ਗੰਦੇ ਪਾਣੀ ਗਲੀਆਂ 'ਚ ਖੜ੍ਹਣ ਕਾਰਨ ਗਣਪਤੀ ਕਾਲੋਨੀ ਵਸਨੀਕ ਪ੍ਰੇਸ਼ਾਨ

ਰਾਮਾਂ ਮੰਡੀ, 25 ਜੂਨ (ਪ. ਪ. )-ਰਾਮਾਂ ਮੰਡੀ ਦੇ ਪੀਰਖਾਨਾ ਰੋਡ ਤੇ ਗਣਪਤੀ ਕਾਲੋਨੀ ਦੇ ਮੇਨ ਰਸਤੇ ਅਤੇ ਗਲੀ ਨੰਬਰ 14/3 ਵਿਚ ਸੀਵਰੇਜ਼ ਦੇ ਗੰਦਾ ਪਾਣੀ ਗਲੀਆਂ ਵਿਚ ਖੜ੍ਹਨ ਕਾਰਨ ਰਾਹਗੀਰਾਂ ਅਤੇ ਕਾਲੋਨੀ ਵਾਸੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ...

ਪੂਰੀ ਖ਼ਬਰ »

'ਏਸ਼ੀਆ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ'

ਬਠਿੰਡਾ, 25 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕੋਇੰਬਟੂਰ (ਤਾਮਿਲਨਾਡੂ) ਵਿਖੇ ਚੱਲ ਰਹੀ ਏਸ਼ੀਆ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਵਿਚ ਭਾਰਤ ਦੀ ਤਰਫ਼ੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬਠਿੰਡਾ ਦੀ ਭਾਰ ਤੋਲਕ ਪੂਨਮ ਨੇ ਚਾਂਦੀ ਦਾ ਮੈਡਲ ਜਿੱਤ ਲਿਆ | ...

ਪੂਰੀ ਖ਼ਬਰ »

ਮਜ਼ਦੂਰ ਵਰਗ ਦੀਆਂ ਮੰਗਾਂ ਖ਼ਾਤਰ ਬਹੁਜਨ ਸਮਾਜ ਪਾਰਟੀ ਵਲੋਂ ਰੋਸ ਪ੍ਰਦਰਸ਼ਨ

ਬਠਿੰਡਾ, 25 ਜੂਨ (ਸੱਤਪਾਲ ਸਿੰਘ ਸਿਵੀਆਂ)- ਮਜ਼ਦੂਰ ਵਰਗ ਦੀਆਂ ਭਖਦੀਆਂ ਮੰਗਾਂ ਖ਼ਾਤਰ ਅੱਜ ਬਹੁਜਨ ਸਮਾਜ ਪਾਰਟੀ (ਬਸਪਾ) ਵਲੋਂ ਸਥਾਨਕ ਮਿੰਨੀ ਸਕੱਤਰੇਤ ਨਜ਼ਦੀਕ ਸਥਿਤ ਡਾ. ਅੰਬੇਡਕਰ ਪਾਰਕ ਵਿਖੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਲਖਵੀਰ ਸਿੰਘ ਨਿੱਕਾ ਦੀ ਅਗਵਾਈ ...

ਪੂਰੀ ਖ਼ਬਰ »

ਕਿਸਾਨ ਆਗੂ ਭੋਲਾ ਸਿੰਘ ਬੁੱਗਰ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਂਟ

ਚਾਉਕੇ, 25 ਜੂਨ (ਮਨਜੀਤ ਸਿੰਘ ਘੜੈਲੀ)- ਕਿਸਾਨ ਆਗੂ ਭੋਲਾ ਸਿੰਘ ਬੁੱਗਰ ਦੀ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ਪਿੰਡ ਬੁੱਗਰਾਂ ਵਿਖੇ ਹੋਇਆ, ਜਿਸ ਦੌਰਾਨ ਸ਼ਾਮਲ ਸਮੂਹ ਲੋਕਾਂ ਵਲੋਂ ਦੋ ਮਿੰਟ ਦਾ ਮੌਨ ਧਾਰਨ ਤੋਂ ਬਾਅਦ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ 'ਵਰਸਿਟੀ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

ਬਠਿੰਡਾ, 25 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.-ਪੀ.ਟੀ.ਯੂ.), ਬਠਿੰਡਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਹ ਪ੍ਰੋਗਰਾਮ 20 ਪੰਜਾਬ ਬਟਾਲੀਅਨ ਐਨ.ਸੀ.ਸੀ. ਦੇ ਕਮਾਂਡਿੰਗ ...

ਪੂਰੀ ਖ਼ਬਰ »

3 ਰਾਜਾਂ ਤੋਂ ਪਹੁੰਚੇ ਪ੍ਰਵਾਸੀ ਮਜ਼ਦੂਰ
ਦਰਮਿਆਨੀ ਬਾਰਿਸ਼ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕਾਂ, ਝੋਨੇ ਦੀ ਲਵਾਈ ਨੇ ਜ਼ੋਰ ਫੜਿ੍ਹਆ

ਮਹਿਮਾ ਸਰਜਾ, 25 ਜੂਨ (ਬਲਦੇਵ ਸੰਧੂ)-ਪੰਜਾਬ ਦੇਸ਼ ਦਾ ਖੇਤੀ ਪ੍ਰਧਾਨ ਸੂਬਾ ਹੈ, ਜਿਥੇ ਹਰ ਸਾਲ ਤਕਰੀਬਨ 30 ਤੋਂ 31 ਲੱਖ ਹੈਕਟਅਰ ਰਕਬੇ ਵਿਚ ਝੋਨੇ ਦੀ ਖੇਤੀ ਕੀਤੀ ਜਾਂਦੀ ਹੈ | ਉਧਰ ਧਰਤੀ ਹੇਠਲੇ ਪਾਣੀ ਦੀ ਸੱਤਾ ਲਗਤਾਰ ਹੇਠਾਂ ਡਿੱਗ ਰਹੀ ਹੈ ਤੇ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਸਿੱਖ ਰਾਜ ਦੇ ਪਹਿਲੇ ਪ੍ਰਸ਼ਾਸਕ ਬਾਬਾ ਫ਼ਤਹਿ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਭੁੱਚੋ ਮੰਡੀ, 25 ਜੂਨ (ਪਰਵਿੰਦਰ ਸਿੰਘ ਜੌੜਾ)-ਨਜ਼ਦੀਕੀ ਪਿੰਡ ਚੱਕ ਫ਼ਤਹਿ ਸਿੰਘ ਵਾਲਾ ਵਿਖੇ ਸਿੱਖ ਰਾਜ ਦੇ ਪਹਿਲੇ ਪ੍ਰਸ਼ਾਸਕ (ਗਵਰਨਰ) ਸ਼ਹੀਦ ਜਰਨੈਲ ਬਾਬਾ ਫ਼ਤਹਿ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਪਿੰਡ ਵਾਸੀਆਂ ਅਤੇ ਸ਼ਹੀਦ ...

ਪੂਰੀ ਖ਼ਬਰ »

ਧੋਖਾਧੜੀ ਦੇ ਸ਼ਿਕਾਰ ਹੋਏ ਵਿਅਕਤੀ ਨੂੰ ਸਾਈਬਰ ਸੈੱਲ ਦੀ ਪੁਲਿਸ ਨੇ 1 ਲੱਖ ਰੁਪਏ ਵਾਪਸ ਦਿਵਾਏ

ਬਠਿੰਡਾ, 25 ਜੂਨ (ਪ੍ਰੀਤਪਾਲ ਸਿੰਘ ਰੋਮਾਣਾ)-ਆਨਲਾਈਨ ਇਕ ਲੱਖ ਰੁਪਏ ਦੀ ਧੋਖਾਧੜੀ ਦੇ ਸ਼ਿਕਾਰ ਵਿਅਕਤੀ ਨੂੰ ਆਿਖ਼ਰ ਦੋ ਮਹੀਨੇ ਦੇ ਸਮੇਂ ਬਾਅਦ ਬਠਿੰਡਾ ਪੁਲਿਸ ਦੇ ਸਾਈਬਰ ਸੈੱਲ ਦੁਆਰਾ ਪੈਸੇ ਵਾਪਸ ਕਰਵਾਏ ਗਏ ਹਨ | ਜ਼ਿਕਰਯੋਗ ਹੈ, ਕਿ ਨੌਸਰਬਾਜ਼ਾਂ ਦੁਆਰਾ ਲੋਕਾਂ ...

ਪੂਰੀ ਖ਼ਬਰ »

ਅਮਰਪੁਰਾ ਮੁਹੱਲੇ 'ਚ ਸੀਵਰੇਜ ਸਿਸਟਮ ਠੱਪ ਹੋਣ ਕਾਰਨ ਮੁਹੱਲਾ ਵਾਸੀ ਪ੍ਰੇਸ਼ਾਨ

ਬਠਿੰਡਾ, 25 ਜੂਨ (ਸੱਤਪਾਲ ਸਿੰਘ ਸਿਵੀਆਂ)-ਸ਼ਹਿਰ ਦੇ ਅਮਰਪੁਰਾ ਮੁਹੱਲਾ 'ਚ ਸੀਵਰੇਜ ਸਿਸਟਮ ਠੱਪ ਹੋਏ ਨੂੰ ਇਕ ਹਫ਼ਤੇ ਤੋਂ ਵੱਧ ਦਾ ਸਮਾਂ ਹੋ ਗਿਆ, ਜਿਸ ਕਾਰਨ ਮੁਹੱਲਾ ਵਾਸੀ ਕਾਫੀ ਪ੍ਰੇਸ਼ਾਨ ਹਨ | ਸੀਵਰੇਜ ਦਾ ਗੰਦਾ ਪਾਣੀ ਸੜਕ 'ਤੇ ਆਉਣ ਕਾਰਨ ਬਦਬੂ ਮਾਰ ਰਹੀ ਹੈ, ਜਿਸ ...

ਪੂਰੀ ਖ਼ਬਰ »

ਸਾਨੂੰ ਨਿਰੋਗ ਜ਼ਿੰਦਗੀ ਜਿਊਣ ਲਈ ਯੋਗ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣਾ ਚਾਹੀਦਾ ਹੈ-ਜਤਿੰਦਰ ਸ਼ਰਮਾ

ਕੋਟਫੱਤਾ, 25 ਜੂਨ (ਰਣਜੀਤ ਸਿੰਘ ਬੁੱਟਰ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਾਂਦਰ ਪੱਤੀ ਕੋਟਸ਼ਮੀਰ ਵਿਚ ਕੌਮਾਂਤਰੀ ਯੋਗ ਦਿਵਸ ਨੂੰ ਸਮਰਪਿਤ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਹੈੱਡ ਟੀਚਰ ਸ੍ਰੀਮਤੀ ਸੁਰਿੰਦਰ ਕੌਰ ਦੀ ਅਗਵਾਈ 'ਚ ਬੀਤੇ ਦਿਨ ਯੋਗ ...

ਪੂਰੀ ਖ਼ਬਰ »

'ਅਗਨੀਪਥ' ਯੋਜਨਾ ਦੇਸ਼ ਦੇ ਨੌਜਵਾਨਾਂ ਦਾ ਭਵਿੱਖ ਤਬਾਹ ਕਰਨ ਵਾਲੀ, ਕੇਂਦਰ ਕਰੇ ਮੁੜ ਵਿਚਾਰ-ਬਸਪਾ ਆਗੂ

ਤਲਵੰਡੀ ਸਾਬੋ, 25 ਜੂਨ (ਰਣਜੀਤ ਸਿੰਘ ਰਾਜੂ)-ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਫੌਜ ਦੇ ਤਿੰਨਾਂ ਅੰਗਾਂ ਵਿਚ 'ਅਗਨੀਪਥ' ਯੋਜਨਾ ਤਹਿਤ ਨੌਜਵਾਨਾਂ ਦੀ 4 ਸਾਲਾ ਭਰਤੀ ਨੌਜਵਾਨਾਂ ਦਾ ਭਵਿੱਖ ਤਬਾਹ ਕਰਨ ਵਾਲੀ ਸਕੀਮ ਹੈ | ਇਸ ਲਈ ਕੇਂਦਰ ਸਰਕਾਰ ਨੂੰ ਨੌਜਵਾਨਾਂ ਦੀਆਂ ...

ਪੂਰੀ ਖ਼ਬਰ »

ਏਸ਼ੀਆ ਚੈਂਪੀਅਨਸ਼ਿਪ 'ਚੋਂ ਤਗਮੇ ਜਿੱਤ ਕੇ ਪਰਤੀਆਂ ਖਿਡਾਰਨਾਂ ਰੀਮਾ ਕੁਮਾਰੀ ਤੇ ਪੂਨਮ ਦਾ ਸ਼ਾਨਾਮੱਤਾ ਸਵਾਗਤ

ਬਠਿੰਡਾ, 25 ਜੂਨ (ਸ.ਰਿ.)-ਏਸ਼ੀਆ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਵਿਚ ਭਾਰਤ ਦੀ ਤਰਫ਼ੋਂ ਚਾਂਦੀ ਦੇ ਤਗਮੇ ਜਿੱਤਣ ਵਾਲੀਆਂ ਭਾਰ ਤੋਲਕ ਖਿਡਾਰਨਾਂ ਰੀਮਾ ਕੁਮਾਰੀ ਅਤੇ ਪੂਨਮ ਦਾ ਆਪਣੇ ਸ਼ਹਿਰ ਬਠਿੰਡਾ ਦੇ ਰੇਲਵੇ ਸਟੇਸ਼ਨ 'ਤੇ ਪੁੱਜਣ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ...

ਪੂਰੀ ਖ਼ਬਰ »

'ਨਸ਼ਾ ਮੁਕਤ ਅਭਿਆਨ ਅੰਦੋਲਨ' ਤਹਿਤ ਕੇਂਦਰੀ ਯੂਨੀਵਰਸਿਟੀ ਘੁੱਦਾ ਵਿਖੇ ਸੈਮੀਨਾਰ

ਸੰਗਤ ਮੰਡੀ, 25 ਜੂਨ (ਅੰਮਿ੍ਤਪਾਲ ਸ਼ਰਮਾ)- ਕੇਂਦਰੀ ਯੂਨੀਵਰਸਿਟੀ ਘੁੱਦਾ ਦੇ ਆਰੀਆ ਭੱਟ ਅਕੈਡਮਿਕ ਬਲਾਕ ਵਿਖੇ 'ਨਸ਼ਾ ਮੁਕਤ ਅਭਿਆਨ ਅੰਦੋਲਨ' ਤਹਿਤ ਸੈਮੀਨਾਰ ਕਰਵਾਇਆ ਗਿਆ | ਇਸ ਵਿਚ ਕੇਂਦਰੀ ਮੰਤਰੀ ਕੌਸ਼ਲ ਕਿਸ਼ੋਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਕੇਂਦਰੀ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ 'ਵਰਸਿਟੀ ਵਿਖੇ ਏ. ਆਈ. ਸੀ. ਟੀ. ਈ. ਸਪਾਂਸਰਡ ਪ੍ਰੋਫੈਸ਼ਨਲ ਡਿਵੈਲਪਮੈਂਟ ਪ੍ਰੋਗਰਾਮ ਸਮਾਪਤ

ਬਠਿੰਡਾ, 25 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਗੈਰ-ਅਧਿਆਪਨ ਸਟਾਫ਼ ਲਈ 12 ਦਿਨਾ ਚੱਲਣ ਵਾਲਾ ਆਲ ਇੰਡੀਆ ਕੌਂਸਲ ਆਫ਼ ਟੈਕਨੀਕਲ ਐਜੂਕੇਸ਼ਨ ਸਪਾਂਸਰਡ ਪ੍ਰੋਫੈਸ਼ਨਲ ਡਿਵੈਲਪਮੈਂਟ ਪ੍ਰੋਗਰਾਮ ...

ਪੂਰੀ ਖ਼ਬਰ »

ਬੀ. ਬੀ. ਐੱਸ. ਆਈਲੈਟਸ ਦੇ ਵਿਦਿਆਰਥੀਆਂ ਨੇ ਵਧੀਆ ਬੈਂਡ ਕੀਤੇ ਹਾਸਲ

ਭਗਤਾ ਭਾਈਕਾ, 25 ਜੂਨ (ਸੁਖਪਾਲ ਸਿੰਘ ਸੋਨੀ)-ਮਾਲਵਾ ਖੇਤਰ ਦੀ ਨਾਮਵਰ ਵਿੱਦਿਅਕ ਸੰਸਥਾ ਬੀ. ਬੀ. ਐਸ. ਆਈਲੈਟਸ ਗਰੁੱਪ ਆਫ਼ ਇੰਸਟੀਚਿਊਟਸ ਭਗਤਾ ਭਾਈਕਾ ਦੇ ਵਿਦਿਆਰਥੀਆਂ ਵਲੋਂ ਆਏ ਦਿਨ ਆਈਲੈਟਸ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਕੇ ਸੰਸਥਾ ਦਾ ਨਾਂਅ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਨਲਾਈਨ ਸਮਰ ਕੈਂਪ ਲਗਾਇਆ

ਭੁੱਚੋ ਮੰਡੀ, 25 ਜੂਨ (ਬਿੱਕਰ ਸਿੰਘ ਸਿੱਧੂ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਜਸਵੀਰ ਸਿੰਘ ਬੇਗਾ ਦੀ ਅਗਵਾਈ ਹੇਠ 15 ਜੂਨ ਤੋਂ 24 ਜੂਨ ਤਕ ਗਰਮੀ ਦੀਆਂ ਛੁੱਟੀਆਂ ਦੌਰਾਨ 10 ਦਿਨਾਂ ਦੇ ਸਮਰ ਕੈਂਪ ਦਾ ਆਨ ਲਾਈਨ ਆਯੋਜਨ ਕੀਤਾ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਮੌੜ ਕਲਾਂ ਦੇ ਸੀਨੀਅਰ ਸੈਕੰਡਰੀ ਸਕੂਲ ਦੀ ਅਸੁਰੱਖਿਅਤ ਇਮਾਰਤ 'ਚ ਪੜ੍ਹਨ ਲਈ ਮਜਬੂਰ ਨੇ ਬੱਚੇ

ਗੁਰਜੀਤ ਸਿੰਘ ਕਮਾਲੂ ਮੌੜ ਮੰਡੀ-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜ ਕਲਾਂ ਜਿਸ ਵਿਚ ਇਸ ਸਮੇਂ 850 ਦੇ ਕਰੀਬ ਵਿਦਿਆਰਥੀ ਪੜ੍ਹ ਰਹੇ ਹਨ | ਇਸ ਸਕੂਲ ਦੀ ਪੁਰਾਣੀ ਇਮਾਰਤ ਜੋ ਕਿ ਸੜਕ ਨਾਲੋਂ ਬਹੁਤ ਜ਼ਿਆਦਾ ਨੀਵੀਂ ਹੋ ਚੁੱਕੀ ਹੈ ਅਤੇ ਇਹ ਇਮਾਰਤ ਪੂਰੀ ਤਰ੍ਹਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX