ਤਾਜਾ ਖ਼ਬਰਾਂ


ਕੋਲਕਾਤਾ : ਬੀ.ਐਸ.ਐਫ ਨੇ ਵਾਹਨ ਨੂੰ ਰੋਕ ਕੇ 4.20 ਕਰੋੜ ਰੁਪਏ ਦੇ 8.3 ਕਿਲੋ ਸੋਨੇ ਦੇ ਬਿਸਕੁਟਾਂ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ 'ਚ ਅੰਮ੍ਰਿਤਸਰ ਸ਼ਹਿਰੀ ਪੁਲਿਸ ਦੀ ਦਸਤਕ, ਵੱਡੇ ਮਾਮਲੇ 'ਚ ਹੋ ਸਕਦੀ ਛਾਪੇਮਾਰੀ
. . .  1 day ago
ਅਜਨਾਲਾ ,2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਸ਼ਾਮ ਅਜਨਾਲਾ ਸ਼ਹਿਰ ਅੰਦਰ ਅੰਮ੍ਰਿਤਸਰ ਸ਼ਹਿਰੀ ਪੁਲਸ ਵਲੋਂ ਦਸਤਕ ਦਿੱਤੀ ਗਈ ਹੈ I ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸ਼ਹਿਰੀ ਪੁਲਿਸ ਵਲੋਂ ਬੀਤੇ ...
ਛੱਤੀਸਗੜ੍ਹ : ਬੀਜਾਪੁਰ ਵਿਚ ਮੁਕਾਬਲੇ ਤੋਂ ਬਾਅਦ ਚਾਰ ਮਾਓਵਾਦੀਆਂ ਦੀਆਂ ਲਾਸ਼ਾਂ ਅਤੇ ਹਥਿਆਰ ਬਰਾਮਦ
. . .  1 day ago
ਰੂਸ ਨੇ ਯੂਕਰੇਨ ਗੱਲਬਾਤ ਲਈ ਬਾਈਡਨ ਦੀਆਂ ਸ਼ਰਤਾਂ ਨੂੰ ਕੀਤਾ ਰੱਦ
. . .  1 day ago
ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀ, 10ਵੀਂ ਅਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਤ
. . .  1 day ago
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀਆਂ ਦੀਆਂ ਸਲਾਨਾ...
ਰਾਜਸਥਾਨ ਦੇ ਲੋਕ ਰਾਹੁਲ ਗਾਂਧੀ ਦੀ ਉਡੀਕ ਕਰ ਰਹੇ ਹਨ- ਅਸ਼ੋਕ ਗਹਿਲੋਤ
. . .  1 day ago
ਜੈਪੁਰ, 2 ਦਸੰਬਰ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 4 ਦਸੰਬਰ ਨੂੰ ਰਾਜਸਥਾਨ ਪੁੱਜ ਰਹੀ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਆਜ਼ਾਦੀ ...
ਫ਼ਿਲਹਾਲ ਕਾਂਗਰਸੀ ਹਾਂ, ਸਮਾਂ ਆਉਣ ’ਤੇ ਦੱਸਾਂਗੀ -ਪ੍ਰਨੀਤ ਕੌਰ
. . .  1 day ago
ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ...
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  1 day ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  1 day ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  1 day ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  1 day ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  1 day ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  1 day ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  1 day ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  1 day ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  1 day ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  1 day ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  1 day ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  1 day ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  1 day ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  1 day ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  1 day ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  1 day ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਹਾੜ ਸੰਮਤ 554

ਮਾਨਸਾ

ਬਲੈਕਮੇਲ ਕਰ ਕੇ ਭੋਲੇ-ਭਾਲੇ ਲੋਕਾਂ ਤੋਂ ਪੈਸੇ ਬਟੋਰਨ ਵਾਲੇ ਗਰੋਹ ਦੇ 5 ਮੈਂਬਰ ਕਾਬੂ

ਮਾਨਸਾ, 25 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਸਥਾਨਕ ਪੁਲਿਸ ਵਲੋਂ ਇਕ ਗਰੋਹ ਨੂੰ ਕਾਬੂ ਕੀਤਾ ਗਿਆ ਹੈ, ਜੋ ਗਲਤ ਦੂਸ਼ਣ ਲਗਾ ਕੇ ਅਤੇ ਬਲੈਕਮੇਲ ਕਰ ਕੇ ਭੋਲੇ ਭਾਲੇ ਲੋਕਾਂ ਕੋਲੋਂ ਪੈਸੇ ਬਟੋਰਦਾ ਸੀ | ਪੁਲਿਸ ਨੇ ਇਸ ਗਰੋਹ ਦੇ 5 ਮੈਂਬਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਮੁੱਦਈ ਦਾ ਮੋਟਰਸਾਈਕਲ ਅਤੇ ਮੋਬਾਈਲ ਫ਼ੋਨ ਬਰਾਮਦ ਕਰ ਲਿਆ ਹੈ | ਗੌਰਵ ਤੂਰਾ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਨਿਰਮਲ ਸਿੰਘ ਵਾਸੀ ਘੁੰਮਣ ਕਲਾਂ (ਬਠਿੰਡਾ) ਨੇ ਥਾਣਾ ਸ਼ਹਿਰੀ-1 ਮਾਨਸਾ ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਲੰਘੀ 24 ਜੂਨ ਨੂੰ ਉਹ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਸ਼ੂ ਮੇਲਾ ਰਮਦਿੱਤੇਵਾਲਾ ਤੋਂ ਵਾਪਸ ਆਪਣੇ ਪਿੰਡ ਵੱਲ ਜਾ ਰਿਹਾ ਸੀ ਤਾਂ ਫ਼ੌਜੀ ਪਟਰੋਲ ਪੰਪ ਮਾਨਸਾ ਕੋਲ ਇਕ ਔਰਤ ਜਿਸ ਦਾ ਬਾਅਦ 'ਚ ਨਾਂਅ ਚਿੰਤੋੋ ਕੌਰ ਪਤਾ ਲੱਗਾ, ਨੇ ਹੱਥ ਦੇ ਕੇ ਉਸ ਨੂੰ ਰੋਕ ਲਿਆ | ਉਸ ਨੇ ਕੋਈ ਜ਼ਰੂਰੀ ਕੰਮ ਹੋਣ ਦਾ ਬਹਾਨਾ ਬਣਾ ਕੇ ਉਸ ਨੂੰ ਆਪਣੇ ਘਰ ਛੱਡ ਕੇ ਆਉਣ ਲਈ ਕਿਹਾ | ਜਦੋਂ ਉਹ ਉਸ ਨੂੰ ਘਰ ਛੱਡਣ ਲਈ ਗਿਆ ਤਾਂ ਮੁਲਜ਼ਮਾਂ ਨੇ ਪਹਿਲਾਂ ਤੋਂ ਬਣਾਈ ਵਿਉਂਤ ਮੁਤਾਬਿਕ ਉਸ ਨੂੰ ਜ਼ਬਰਦਸਤੀ ਬੰਦੀ ਬਣਾ ਲਿਆ ਅਤੇ ਉਸ ਦੇ ਕੱਪੜੇ ਲਹਾ ਕੇ ਉਸ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਲਈਆਂ ਅਤੇ ਵਾਇਰਲ ਕਰ ਕੇ ਬਦਨਾਮੀ ਕਰਨ ਦਾ ਡਰ ਦਿਖਾ ਕੇ ਉਸ ਨਾਲ 70 ਹਜ਼ਾਰ ਰੁਪਏ ਦਾ ਸੌਦਾ ਤੈਅ ਕਰ ਕੇ ਪੈਸਿਆਂ ਦਾ ਇੰਤਜ਼ਾਮ ਕਰਨ ਲਈ ਉਸ 'ਤੇ ਦਬਾਅ ਪਾਇਆ | ਉਨ੍ਹਾਂ ਨੇ ਪੈਸਿਆਂ ਬਦਲੇ ਉਸ ਦਾ ਮੋਟਰਸਾਈਕਲ ਅਤੇ ਮੋਬਾਈਲ ਫ਼ੋਨ ਆਪਣੇ ਕੋਲ ਰੱਖ ਲਿਆ | ਮੁੱਦਈ ਪੈਸਿਆਂ ਦਾ ਇੰਤਜ਼ਾਮ ਕਰਨ ਦੇ ਬਹਾਨੇ ਉਨ੍ਹਾਂ ਤੋਂ ਬਚ ਕੇ ਬਾਹਰ ਆਇਆ ਅਤੇ ਪੁਲਿਸ ਕੋਲ ਇਤਲਾਹ ਕੀਤੀ ਅਤੇ ਉਨ੍ਹਾਂ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਗਿਆ | ਐਸ.ਆਈ. ਅੰਗਰੇਜ ਸਿੰਘ ਮੁੱਖ ਅਫ਼ਸਰ ਥਾਣਾ ਸ਼ਹਿਰੀ-1 ਮਾਨਸਾ, ਸਹਾਇਕ ਥਾਣੇਦਾਰ ਪੂਰਨ ਸਿੰਘ ਅਤੇ ਪੁਲਿਸ ਪਾਰਟੀ ਨੇ ਚਿੰਤੋ ਉਰਫ਼ ਪਾਲੀ ਕੌਰ ਵਾਸੀ ਪੇਰੋਂ, ਮੂਰਤੀ ਕੌਰ, ਰਿੰਪੀ ਉਰਫ਼ ਪਰਮਜੀਤ ਕੌਰ, ਕਾਲੀ ਸਿੰਘ ਅਤੇ ਬਲਜੀਤ ਸਿੰਘ ਉਰਫ਼ ਬੱਲੂ ਵਾਸੀ ਮਾਨਸਾ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਨਿਰਮਲ ਸਿੰਘ ਦਾ ਮੋਟਰਸਾਈਕਲ ਅਤੇ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ | ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਗਿ੍ਫ਼ਤਾਰ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰ ਕੇ ਪਤਾ ਲਗਾਇਆ ਜਾਵੇਗਾ ਕਿ ਇਨ੍ਹਾਂ ਵਲੋੋਂ ਪਹਿਲਾਂ ਹੋਰ ਕਿੰਨੇ ਵਿਅਕਤੀਆਂ ਨੂੰ ਬਲੈਕਮੇਲ ਕਰ ਕੇ ਪੈਸੇ ਬਟੋਰੇ ਗਏ ਹਨ |

ਰਤਨ ਭੋਲਾ ਸ਼ਹਿਰੀ ਸਕੱਤਰ, ਨਰੇਸ਼ ਬੁਰਜ ਹਰੀ ਤੇ ਹਰਪ੍ਰੀਤ ਮੀਤ ਸਕੱਤਰ ਚੁਣੇ

ਮਾਨਸਾ, 25 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-2022 ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਵੱਲੋਂ ਰਵਾਇਤੀ ਪਾਰਟੀਆਂ ਤੋਂ ਦੁਖੀ ਹੋ ਕੇ ਪੰਜਾਬ ਅੰਦਰ ਬਦਲਾਅ ਦੀ ਸਿਆਸਤ ਨੂੰ ਵੱਡੀ ਪੱਧਰ ਤੇ ਉਭਾਰ ਦਿੱਤਾ ਸੀ ਅਤੇ ਭਗਵੰਤ ਸਿੰਘ ਮਾਨ ਸੂਬੇ ਦੇ ਮੁੱਖ ਮੰਤਰੀ ਬਣੇ ...

ਪੂਰੀ ਖ਼ਬਰ »

ਬਸਪਾ ਵਲੋਂ ਭੀਖੀ ਥਾਣੇ ਦਾ ਘਿਰਾਓ 30 ਨੂੰ

ਭੀਖੀ, 25 ਜੂਨ (ਬਲਦੇਵ ਸਿੰਘ ਸਿੱਧੂ)- ਸੁੰਨੀ ਜਾਮਾ ਮਸਜਿਦ ਦੇ ਮੌਲਵੀ ਮੋਲਾਨਾ ਸਈਅਦ ਸਫੀਕ ਅਹਿਮਦ ਬੁਖਾਰੀ ਦੀ ਮੌਤ ਤੋਂ ਬਾਅਦ ਮਿਲੇ ਖ਼ੁਦਕੁਸ਼ੀ ਨੋਟ ਦੇ ਆਧਾਰ 'ਤੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਹੋਇਆ ਸੀ ਪ੍ਰੰਤੂ ਮੌਤ ਦੇ ਲਗਪਗ 12 ਦਿਨ ਬੀਤ ਜਾਣ ਦੇ ਬਾਅਦ ਕਿਸੇ ...

ਪੂਰੀ ਖ਼ਬਰ »

ਈ.ਓ. ਦੀ ਭਰਤੀ ਨੇਪਰੇ ਚਾੜ੍ਹਨ ਲਈ ਵਿਭਾਗ ਸੰਜੀਦਾ ਨਹੀਂ

ਭੀਖੀ, 25 ਜੂਨ (ਬਲਦੇਵ ਸਿੰਘ ਸਿੱਧੂ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਬਲ ਬੈਂਚ ਨੇ 2 ਮਈ 2022 ਨੂੰ ਪੰਜਾਬ ਦੇ ਸਥਾਨਕ ਸਰਕਾਰ ਵਿਭਾਗ ਵਿਚ ਕਾਰਜ ਸਾਧਕ ਅਫ਼ਸਰ ਕਲਾਸ-1 ਅਤੇ ਕਲਾਸ-2 ਦੀ ਭਰਤੀ ਪ੍ਰਕਿਰਿਆ ਉੱਪਰ ਸਟੇਅ ਖ਼ਤਮ ਕਰ ਕੇ ਇਸ ਭਰਤੀ ਨੂੰ ਨੇਪਰੇ ਚਾੜ੍ਹਨ ਦਾ ...

ਪੂਰੀ ਖ਼ਬਰ »

ਡਰੇਨ ਦੇ ਪੁਲ ਦੇ ਦੋਵੇਂ ਪਾਸਿਉਂ ਹੰਪ ਹਟਾਉਣ ਦੀ ਮੰਗ

ਭੀਖੀ, 25 ਜੂਨ (ਪ. ਪ.)-ਸੁਨਾਮ ਰੋਡ ਤੇ ਡਰੇਨ ਦੇ ਪੁਲ ਦੇ ਦੋਵੇਂ ਪਾਸੇ ਬਣੇ ਹੰਪਾਂ ਕਾਰਨ ਵਹੀਕਲਾਂ ਦੇ ਹਾਦਸੇ ਵਾਪਰ ਦੇ ਰਹਿੰਦੇ ਹਨ | ਪੁਲ ਦੇ ਕੋਲ ਵਰਕਸ਼ਾਪ ਦੇ ਮਿਸਤਰੀ ਅੰਗਰੇਜ ਸਿੰਘ ਬਿੱਲੂ ਨੇ ਦੱਸਿਆ ਕਿ ਪੁਲ ਦੇ ਦੋਨੋ ਪਾਸੇ ਕਾਫ਼ੀ ਉੱਚੇ ਹੰਪ ਬਣੇ ਹੋਏ ਹਨ, ਜਿਸ ਕਰ ...

ਪੂਰੀ ਖ਼ਬਰ »

ਗਰਭਵਤੀ ਔਰਤਾਂ ਦੀਆਂ ਮੌਤਾਂ ਦੀ ਰੋਕਥਾਮ ਯਕੀਨੀ ਬਣਾਈ ਜਾਵੇ-ਸਿਵਲ ਸਰਜਨ

ਮਾਨਸਾ, 25 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਮਾਨਸਾ ਵਿਚ ਗਰਭਵਤੀ ਔਰਤਾਂ ਦੀਆਂ ਹੋਈਆਂ ਮੌਤਾਂ ਦੀ ਰੀਵਿਊ ਮੀਟਿੰਗ ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਦੀ ਨਿਗਰਾਨੀ ਹੇਠ ਹੋਈ, ਜਿਸ 'ਚ ਬਲਾਕ ਬੁਢਲਾਡਾ, ਸਰਦੂਲਗੜ੍ਹ ਅਤੇ ਖਿਆਲਾ ਕਲਾਂ ਪਿੰਡਾਂ ਦੀਆਂ 4 ...

ਪੂਰੀ ਖ਼ਬਰ »

ਨਹਿਰ 'ਚ ਪਾਣੀ ਹੋਣ ਦੇ ਬਾਵਜੂਦ ਜਲ ਘਰ ਨੂੰ ਨਹੀਂ ਮਿਲ ਰਹੀ ਸਪਲਾਈ

ਬੁਢਲਾਡਾ, 25 ਜੂਨ (ਸਵਰਨ ਸਿੰਘ ਰਾਹੀ)- ਸਥਾਨਕ ਸ਼ਹਿਰ ਦੇ ਪਿੰਡ ਵਾਲੇ ਜਲ ਘਰ ਲਈ ਨਹਿਰੀ ਪਾਣੀ ਸਪਲਾਈ ਸਹੀ ਢੰਗ ਨਾਲ ਨਾ ਮਿਲਣ ਕਾਰਨ ਲੋਕਾਂ ਨੂੰ ਧਰਤੀ ਹੇਠਲਾ ਦੂਸ਼ਿਤ ਪਾਣੀ ਪੀਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਸਾਬਕਾ ਮਾਰਕਿਟ ਕਮੇਟੀ ਮੈਂਬਰ ਭੂਸ਼ਨ ਕੁਮਾਰ ਵਰਮਾ, ...

ਪੂਰੀ ਖ਼ਬਰ »

ਵਾਅਦੇ ਮੁਤਾਬਿਕ ਮੈਡੀਕਲ ਪੈ੍ਰਕਟੀਸ਼ਨਰਾਂ ਦੀਆਂ ਮੰਗਾਂ ਤੁਰੰਤ ਪ੍ਰਵਾਨ ਕਰੇ ਸੂਬਾ ਸਰਕਾਰ-ਬਾਲੀ

ਬੁਢਲਾਡਾ, 25 ਜੂਨ (ਸਵਰਨ ਸਿੰਘ ਰਾਹੀ)-ਸਥਾਨਕ ਸ਼ਹਿਰ ਵਿਖੇ ਹੋਈ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮਾਨਸਾ ਦੀ ਕਾਰਜਕਾਰਨੀ ਮੀਟਿੰਗ 'ਚ ਪੁੱਜੇ ਜਥੇਬੰਦੀ ਦੇ ਸੂਬਾ ਪ੍ਰਧਾਨ ਰਮੇਸ਼ ਕੁਮਾਰ ਬਾਲੀ ਨੇ ਕਿਹਾ ਕਿ ਮੈਡੀਕਲ ਪੈ੍ਰਕਟੀਸ਼ਨਰਾਂ ਦੀਆਂ ...

ਪੂਰੀ ਖ਼ਬਰ »

ਸਾਧੂਵਾਲਾ ਗਰਾਮ ਸਭਾ ਦਾ ਹੋਇਆ ਇਜਲਾਸ

ਸਰਦੂਲਗੜ੍ਹ, 25 ਜੂਨ (ਪ. ਪ.)-ਪੰਚਾਇਤ ਘਰ ਸਾਧੂਵਾਲਾ ਵਿਖੇ ਪਿੰਡ ਦੀ ਗਰਾਮ ਸਭਾ ਦਾ ਇਜਲਾਸ ਪੰਚਾਇਤ ਸਕੱਤਰ ਸ਼ਾਮ ਸੁੰਦਰ ਦੀ ਹਾਜ਼ਰੀ 'ਚ ਹੋਇਆ | ਪਿੰਡ ਵਾਸੀ ਮੁਹਤਬਰ ਡਾ. ਬਿੱਕਰਜੀਤ ਸਿੰਘ ਸਾਧੂਵਾਲਾ ਨੇ ਗਰਾਮ ਸਭਾ ਇਜਲਾਸ ਦੀ ਅਹਿਮੀਅਤ ਬਾਰੇ ਲੋਕਾਂ ਨੂੰ ਜਾਣੂ ...

ਪੂਰੀ ਖ਼ਬਰ »

ਰਾਸ਼ਟਰੀ ਰਾਜ ਮਾਰਗ ਮੁਆਵਜ਼ੇ ਦੀ ਮੰਗ ਸੰਬੰਧੀ ਪੀੜਤਾਂ ਦਾ ਧਰਨਾ 9ਵੇਂ ਦਿਨ ਵੀ ਜਾਰੀ

ਬੁਢਲਾਡਾ, 25 ਜੂਨ (ਸਵਰਨ ਸਿੰਘ ਰਾਹੀ)-ਸਥਾਨਕ ਸ਼ਹਿਰ ਚੋਂ ਲੰਘਣ ਵਾਲੇ ਰਾਸ਼ਟਰੀ ਮਾਰਗ 148-ਬੀ 'ਤੇ ਪੈਂਦੇ ਕੁਝ ਦੁਕਾਨਦਾਰਾਂ ਤੇ ਘਰ ਮਾਲਕਾਂ ਵਲੋਂ ਮੁਆਵਜ਼ਾ ਤੇ ਉਜਾੜਾ ਭੱਤਾ ਨਾ ਮਿਲਣ ਦੇ ਰੋਸ ਵਜੋਂ ਦਿੱਤਾ ਜਾ ਰਿਹਾ ਧਰਨਾ ਲਗਾਤਾਰ 9ਵੇਂ ਦਿਨ ਵਿਚ ਦਾਖਲ ਹੋ ਗਿਆ | ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ 5 ਗ੍ਰਾਮ ਚਿੱਟਾ ਤੇ 105 ਬੋਤਲਾਂ ਸ਼ਰਾਬ ਬਰਾਮਦ

ਮਾਨਸਾ, 25 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਚਿੱਟਾ ਅਤੇ ਸ਼ਰਾਬ ਬਰਾਮਦ ਕੀਤੀ ਹੈ | ਗੌਰਵ ਤੂਰਾ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਅਮਨਦੀਪ ਕੁਮਾਰ ਉਰਫ਼ ਮੰਗੂ ...

ਪੂਰੀ ਖ਼ਬਰ »

ਵੱਖ-ਵੱਖ ਮੋਰਚਿਆਂ ਦੇ ਆਗੂਆਂ ਨੇ ਰਾਸ਼ਟਰਪਤੀ ਦੇ ਨਾਂਅ ਦਿੱਤਾ ਮੰਗ-ਪੱਤਰ

ਮਾਨਸਾ, 25 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਰਾਸ਼ਟਰੀ ਪਰਿਵਰਤਨ ਮੋਰਚਾ, ਬਹੁਜਨ ਕ੍ਰਾਂਤੀ ਮੋਰਚਾ ਅਤੇ ਭਾਰਤ ਮੁਕਤੀ ਮੋਰਚਾ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਜੋ ਧਰਮ ਆਧਾਰਿਤ ਰਾਜਨੀਤੀ ਕੀਤੀ ਜਾ ਰਹੀ ਹੈ, ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਡਾ. ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਗੱਲ ਕਰਨ ਵਾਲਿਆਂ ਨੇ ਤਾਕਤ 'ਚ ਰਹਿੰਦੇ ਹੋਏ ਇਕ ਵੀ ਸਿੰਘ ਨਹੀਂ ਛੁਡਵਾਇਆ-ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ

ਸਰਦੂਲਗੜ੍ਹ, 25 ਜੂਨ (ਪ੍ਰਕਾਸ਼ ਸਿੰਘ ਜ਼ੈਲਦਾਰ)- ਸ਼ਹੀਦ ਬਾਬਾ ਦੀਪ ਸਿੰਘ ਗ੍ਰੰਥੀ ਸਭਾ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਮੁੱਖ ਰੱਖਦਿਆਂ ਬੱਚਿਆਂ ਦੇ ਗੁਰਮਤਿ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX