ਤਾਜਾ ਖ਼ਬਰਾਂ


ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  50 minutes ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  about 1 hour ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  about 1 hour ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  about 1 hour ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 2 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  about 2 hours ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਭਾਰਤੀ ਕ੍ਰਿਕਟ ਭਾਈਚਾਰਾ ਭਾਈਚਾਰੇ ਨੇ ਮਹਾਨ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਕਿਹਾ ਅਲਵਿਦਾ
. . .  about 2 hours ago
ਬਰਮਿੰਘਮ, 25 ਸਤੰਬਰ - ਭਾਰਤੀ ਕ੍ਰਿਕਟ ਭਾਈਚਾਰੇ ਨੇ ਲਾਰਡਸ ਦੇ ਇਤਿਹਾਸਿਕ ਮੈਦਾਨ 'ਤੇ ਇੰਗਲੈਂਡ ਦੇ ਖ਼ਿਲਾਫ਼ ਤੀਜੇ ਅਤੇ ਆਖਰੀ ਇਕ ਦਿਨਾਂ ਮੈਚ ਤੋਂ ਬਾਅਦ ਭਾਰਤੀ ਮਹਿਲਾ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਅਲਵਿਦਾ ਕਹਿਣ ਲਈ ਸੋਸ਼ਲ ਮੀਡੀਆ ਦਾ ਸਹਾਰਾ ਲਿਆ, ਜੋ ਕਿ...
ਭਾਰੀ ਮੀਂਹ ਨੇ ਤੋੜੀਆਂ ਕਿਸਾਨਾਂ ਦੀਆਂ ਆਸਾਂ
. . .  about 2 hours ago
ਸੰਧਵਾਂ, 25 ਸਤੰਬਰ (ਪ੍ਰੇਮੀ ਸੰਧਵਾਂ)-ਕਿਸਾਨਾਂ ਵਲੋਂ ਮਨ ਵਿਚ ਅਨੇਕਾਂ ਸੁਪਨਿਆਂ ਦਾ ਮਹਿਲ ਉਸਾਰ ਕੇ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜਦੋਂ ਪੱਕ ਕੇ ਤਿਆਰ ਹੋ ਰਹੀ ਸੀ ਤਾਂ ਕੁਦਰਤ ਦੇ ਕਹਿਰ ਕਾਰਨ ਪਿਛਲੇ ਦਿਨਾਂ ਤੋਂ ਪੈ ਰਹੇ ਭਰਵੇਂ ਮੀਂਹ ਨੇ ਫ਼ਸਲ ਬਰਬਾਦ ਕਰ ਕੇ ਕਿਸਾਨਾਂ ਦੀਆਂ ਸਾਰੀਆਂ ਆਸਾਂ...
ਰਾਜਪਾਲ ਵਲੋਂ 27 ਸਤੰਬਰ ਦੇ ਪੰਜਾਬ ਵਿਧਾਨ ਸਭਾ ਇਜਲਾਸ ਨੂੰ ਮਨਜ਼ੂਰੀ
. . .  about 2 hours ago
ਚੰਡੀਗੜ੍ਹ, 25 ਸਤੰਬਰ - ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਤਕਰਾਰ ਖ਼ਤਮ ਹੋ ਗਿਆ ਹੈ। ਰਾਜਪਾਲ ਨੇ ਪੰਜਾਬ ਸਰਕਾਰ ਵਲੋਂ 27 ਸਤੰਬਰ ਨੂੰ ਬੁਲਾਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸਰਕਾਰ ਵਲੋਂ 22 ਸਤੰਬਰ ਨੂੰ ਬੁਲਾਏ ਗਏ ਇਜਲਾਸ ਨੂੰ ਰਾਜਪਾਲ...
ਮਹਿਣਾ ਮਾਈਨਰ 'ਚ ਪਿਆ 35 ਫੁੱਟ ਚੌੜਾ ਪਾੜ, ਦਰਜਨਾਂ ਏਕੜ ਝੋਨੇ ਦੇ ਖੇਤਾਂ 'ਚ ਭਰਿਆ ਪਾਣੀ
. . .  about 2 hours ago
ਮੰਡੀ ਕਿੱਲਿਆਂਵਾਲੀ, 25 ਸਤੰਬਰ - (ਇਕਬਾਲ ਸਿੰਘ ਸ਼ਾਂਤ)-ਅੱਸੂ ਦੇ ਬੇਮੌਸਮਾਂ ਮੀਂਹ ਕਿਸਾਨਾਂ ਲਈ ਮੁਸ਼ਕਿਲਾਂ ਦਾ ਸਬੱਬ ਬਣ ਰਿਹਾ ਹੈ। ਅੱਜ ਤੜਕੇ ਪਿੰਡ ਗੱਗੜ ਵਿਖੇ ਮਹਿਣਾ ਮਾਈਨਰ ਵਿਚ ਕਰੀਬ 35 ਫੁੱਟ ਚੌੜਾ ਪਾੜ ਪੈ ਗਿਆ, ਜਿਸ ਨਾਲ ਦਰਜਨਾਂ ਏਕੜ ਝੋਨੇ ਦੀ ਫ਼ਸਲ ਵਿਚ ਪਾਣੀ...
ਉੱਤਰਾਖੰਡ ਅੰਕਿਤਾ ਭੰਡਾਰੀ ਕਤਲ ਕੇਸ - ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ
. . .  about 3 hours ago
ਪਉੜੀ (ਉੱਤਰਾਖੰਡ), 25 ਸਤੰਬਰ - ਅੰਕਿਤਾ ਭੰਡਾਰੀ ਕਤਲ ਕੇਸ ਵਿਚ ਇਕ ਵੱਡੇ ਘਟਨਾਕ੍ਰਮ ਵਿਚ ਮ੍ਰਿਤਕ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਪੋਸਟਮਾਰਟਮ ਰਿਪੋਰਟ...
ਰਾਜਸਥਾਨ 'ਚ ਲੀਡਰਸ਼ਿਪ ਬਦਲਾਅ ਨੂੰ ਲੈ ਕੇ ਕਾਂਗਰਸ ਵਿਧਾਇਕ ਦਲ ਦੀ ਗਹਿਲੋਤ ਦੇ ਘਰ ਬੈਠਕ ਅੱਜ
. . .  about 3 hours ago
ਜੈਪੁਰ, 25 ਸਤੰਬਰ - ਕਾਂਗਰਸ ਵਿਧਾਇਕ ਦਲ ਦੀ ਬੈਠਕ ਅੱਜ ਸ਼ਾਮ ਨੂੰ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਜੈਪੁਰ ਸਥਿਤ ਰਿਹਾਇਸ਼ 'ਤੇ ਹੋਵੇਗੀ, ਜਿਸ 'ਚ ਰਾਜਸਥਾਨ 'ਚ ਲੀਡਰਸ਼ਿਪ ਦੇ ਬਦਲਾਅ ਨੂੰ ਲੈ ਕੇ ਮਤਾ ਪਾਸ ਕੀਤਾ ਜਾਵੇਗਾ। ਮਤਾ ਪਾਸ ਕੀਤਾ ਜਾਵੇਗਾ ਕਿ ਰਾਜਸਥਾਨ...
ਭਾਰੀ ਮੀਂਹ ਨੇ ਝੋਨੇ ਅਤੇ ਸਬਜ਼ੀਆਂ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  about 3 hours ago
ਸੁਲਤਾਨਪੁਰ ਲੋਧੀ, 25 ਸਤੰਬਰ (ਜਗਮੋਹਣ ਸਿੰਘ ਥਿੰਦ, ਬਲਵਿੰਦਰ ਲਾਡੀ, ਨਰੇਸ਼ ਹੈਪੀ) -ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਬੀਤੇ ਕੱਲ੍ਹ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਝੋਨੇ ਅਤੇ ਸਬਜ਼ੀ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਝੋਨੇ ਦੇ ਖੇਤ...
ਮੁੱਖ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਾਰਤ ਇਕ ਕੀਮਤੀ ਭਾਈਵਾਲ ਹੈ - ਮਾਲਦੀਵ
. . .  about 4 hours ago
ਨਿਊਯਾਰਕ, 25 ਸਤੰਬਰ - ਭਾਰਤ ਨੂੰ ਆਜ਼ਾਦੀ ਦੇ 75 ਸਾਲਾਂ ਲਈ ਵਧਾਈ ਦਿੰਦੇ ਹੋਏ, ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁਲਾ ਸ਼ਾਹਿਦ ਨੇ ਆਫ਼ਤ ਰਾਹਤ ਤੋਂ ਲੈ ਕੇ ਆਰਥਿਕ ਵਿਕਾਸ ਤੱਕ ਦੇ ਮੁੱਖ ਖੇਤਰਾਂ ਵਿਚ ਚੁਣੌਤੀਆਂ ਦਾ ਸਾਹਮਣਾ ਕਰਨ ਵਿਚ ਮਦਦ ਕਰਨ ਲਈ ਇਕ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 18ਵਾਂ ਦਿਨ
. . .  about 4 hours ago
ਤਿਰੂਵਨੰਤਪੁਰਮ, 24 ਸਤੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 18ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਕੇਰਲ ਦੇ ਤ੍ਰਿਸ਼ੂਰ ਵਿਚ 18ਵੇਂ ਦਿਨ...
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਤੀਸਰਾ ਤੇ ਨਿਰਣਾਇਕ ਟੀ-20 ਅੱਜ
. . .  about 4 hours ago
ਹੈਦਰਾਬਾਦ, 25 ਸਤੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਹੈਦਰਾਬਾਦ 'ਚ ਹੋਵੇਗਾ। ਦੋਵੇਂ ਟੀਮਾਂ ਇਕ ਇਕ ਮੈਚ...
ਰੂਸ ਵਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਸਥਾਈ ਮੈਂਬਰ ਲਈ ਭਾਰਤ ਦਾ ਸਮਰਥਨ
. . .  about 5 hours ago
ਮਾਸਕੋ, 25 ਸਤੰਬਰ - ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਲਈ ਭਾਰਤ ਦਾ ਸਮਰਥਨ ਕੀਤਾ ਹੈ। 77ਵੀਂ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਿਤ ਕਰਦੇ ਹੋਏ, ਲਾਵਰੋਵ ਨੇ ਕਿਹਾ, "ਅਸੀਂ ਅਫਰੀਕਾ, ਏਸ਼ੀਆ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਵਿਕਰਮ ਦੂਰੈਸਵਾਮੀ ਨੇ ਬਰਤਾਨੀਆ ਵਿਚ ਸੰਭਾਲਿਆ ਭਾਰਤੀ ਹਾਈਕਮਿਸ਼ਨਰ ਦਾ ਅਹੁਦਾ
. . .  1 day ago
ਜੀ.ਐਸ.ਟੀ. ਦੀ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਟਰਾਂਸਪੋਰਟਰਾਂ ਖ਼ਿਲਾਫ਼ ਕੀਤਾ ਕੇਸ ਦਰਜ
. . .  1 day ago
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ) -  ਥਾਣਾ ਦੁੱਗਰੀ ਦੀ ਪੁਲਿਸ ਨੇ ਜੀ.ਐਸ.ਟੀ. ਦੀ ਚੋਰੀ ਕਰ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਟਰਾਂਸਪੋਰਟਰਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਕੋਈ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 16 ਦੌੜਾਂ ਨਾਲ ਹਰਾਇਆ ਇੰਗਲੈਂਡ
. . .  1 day ago
ਬਰਮਿੰਘਮ, 24 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਇਕ ਦਿਨਾਂ ਮੈਚ ਵਿਚ ਮੇਜ਼ਬਾਨ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇੰਗਲੈਂਡ ਦਾ ਸਫ਼ਾਇਆ ਕਰ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ ਨੇ ਸਾਬਕਾ ਪ੍ਰਧਾਨ ਜਥੇ ਜਗਦੀਸ਼ ਸਿੰਘ ਝੀਂਡਾ ਨੂੰ ਚੁਣਿਆ ਪ੍ਰਧਾਨ
. . .  1 day ago
ਕਰਨਾਲ, 24 ਸਤੰਬਰ (ਗੁਰਮੀਤ ਸਿੰਘ ਸੱਗੂ)- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਹਰਿਆਣਾ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਅੱਜ ਕੈਥਲ ਦੇ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ ਜਿੱਤਣ ਲਈ ਦਿੱਤਾ 170 ਦੌੜਾਂ ਦਾ ਟੀਚਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਹਾੜ ਸੰਮਤ 554

ਰੂਪਨਗਰ

ਭਾਖੜਾ ਨੰਗਲ ਬਹੁਮੰਤਵੀ ਪ੍ਰਾਜੈਕਟ ਦਾ ਉੱਤਰ ਰੇਲਵੇ ਦੇ ਜਨਰਲ ਮੈਨੇਜਰ ਨੇ ਉੱਚ ਅਧਿਕਾਰੀਆਂ ਸਮੇਤ ਕੀਤਾ ਦੌਰਾ

ਨੰਗਲ, 26 ਜੂਨ (ਪ੍ਰੀਤਮ ਸਿੰਘ ਬਰਾਰੀ)-ਭਾਰਤ ਸਰਕਾਰ ਦੇ ਉੱਤਰੀ ਰੇਲਵੇ ਦੇ ਜੀ.ਐਮ. ਆਸੂਤੋਸ ਗੰਗਲ ਨੇ ਰੇਲਵੇ ਵਿਭਾਗ ਦੇ ਹੋਰ ਉੱਚ ਅਧਿਕਾਰੀਆਂ ਸਮੇਤ ਭਾਖੜਾ ਨੰਗਲ ਬਹੁਮੰਤਵੀ ਪ੍ਰੋਜੈਕਟ ਦਾ ਦੌਰਾ ਕੀਤਾ | ਨੰਗਲ ਪਹੁੰਚਣ 'ਤੇ ਮੁੱਖ ਇੰਜੀਨੀਅਰ ਸੀ.ਪੀ.ਸਿੰਘ, ਉਪ ਮੁੱਖ ਇੰਜੀਨੀਅਰ ਐਚ.ਐਲ ਕੰਬੋਜ ਅਤੇ ਹੋਰ ਅਧਿਕਾਰੀਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਭਾਖੜਾ ਡੈਮ ਦੌਰੇ ਦੌਰਾਨ ਬੀ.ਬੀ.ਐਮ.ਬੀ. ਅਧਿਕਾਰੀਆਂ ਇੰਜੀਨੀਅਰ ਐਸ.ਕੇ. ਅਗਰਵਾਲ, ਇੰਜੀਨੀਅਰ ਗੌਰਵ ਸਾਂਭਰ, ਇੰਜੀਨੀਅਰ ਯੋਗੇਸ਼ ਕੁਮਾਰ ਵਲੋਂ ਤਕਨੀਕੀ ਜਾਣਕਾਰੀ ਦਿੱਤੀ ਗਈ | ਸਹਾਇਕ ਲੋਕ ਸੰਪਰਕ ਅਫ਼ਸਰ ਸਤਨਾਮ ਸਿੰਘ ਵਲੋਂ ਨਹਿਰੂ ਸੈਂਟਰ ਵਿਖੇ ਭਾਖੜਾ ਡੈਮ ਨਾਲ ਸਬੰਧਤ ਨਹਿਰੂ ਮਿਊਜ਼ੀਅਮ ਵਿਖੇ ਭਾਖੜਾ ਡੈਮ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ | ਉਨ੍ਹਾਂ ਨੰਗਲ ਵਿਖੇ ਰੈਸਟ ਹਾਊਸ ਸਤਲੁਜ ਸਦਨ ਵਿਚ ਭਾਰਤ ਅਤੇ ਚੀਨ ਦਰਮਿਆਨ ਹੋਏ ਪੰਚਸੀਲ ਸਮਝੌਤੇ ਨੂੰ ਵੀ ਰੀਝ ਨਾ ਦੇਖਿਆ | ਇਸ ਬਹੁਮੰਤਵੀ ਪ੍ਰਾਜੈਕਟ ਨੂੰ ਦੇਖ ਕੇ ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਲਈ ਹੀ ਨਹੀਂ, ਸਗੋਂ ਉੱਤਰੀ ਭਾਰਤ ਲਈ ਵਰਦਾਨ ਸਾਬਤ ਹੋ ਰਿਹਾ ਹੈ | ਇਸ ਮੌਕੇ 'ਤੇ ਸਥਾਨਕ ਰੇਲਵੇ ਅਤੇ ਬੀ.ਬੀ.ਐਮ.ਬੀ. ਦੇ ਅਧਿਕਾਰੀ ਮੌਜੂਦ ਸਨ |

ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੀਟੂ ਦੀ ਮੀਟਿੰਗ ਹੋਈ

ਨੂਰਪੁਰ ਬੇਦੀ, 26 ਜੂਨ (ਵਿੰਦਰ ਪਾਲ ਝਾਂਡੀਆਂ)-ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੀਟੂ ਬਲਾਕ ਨੂਰਪੁਰ ਬੇਦੀ ਦੀ ਅਹਿਮ ਮੀਟਿੰਗ ਕਾਮਰੇਡ ਪ੍ਰੇਮ ਚੰਦ ਜੱਟਪੁਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੀ ਸ਼ੁਰੂਆਤ ਸਮੇਂ ਅਜ਼ੀਜ਼ ਅਬਦੁਲ ਰਹਿਮਾਨ ਗਿਰਧਾਰੀ ਲਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਨੰਗਲ, 26 ਜੂਨ (ਪ੍ਰੀਤਮ ਸਿੰਘ ਬਰਾਰੀ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਦੇ ਭੋਗ ਪਾਉਣ ਉਪਰੰਤ ਗੁਰਮਤਿ ਸਮਾਗਮ ਕਰਵਾਏ ਗਏ | ਜਿਸ ਵਿਚ ਕੌਮ ...

ਪੂਰੀ ਖ਼ਬਰ »

ਇਕ ਰੁੱਖ ਸੋ ਸੁੱਖ ਸਕੀਮ ਤਹਿਤ ਨੌਜਵਾਨਾਂ ਨੇ ਬੂਟੇ ਲਗਾਏ

ਡੇਰਾਬੱਸੀ, 26 ਜੂਨ (ਗੁਰਮੀਤ ਸਿੰਘ)-ਹਲਕਾ ਡੇਰਾਬੱਸੀ ਨੂੰ ਪ੍ਰਦੂਸ਼ਣ ਮੁਕਤ ਕਰਦਿਆਂ ਹਰਾ-ਭਰਿਆ ਬਣਾਉਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਪਿੰਡ ਕਾਰਕੋਰ ਦੇ ਨੌਜਵਾਨਾਂ ਨੇ ਪਿੰਡ ਤੋਂ ਬਾਅਦ ਖੇਤਾਂ 'ਚ ਮੋਟਰਾਂ 'ਤੇ ਬੂਟੇ ਲਗਾਏ | ਨੌਜਵਾਨਾਂ ਨੇ ਦੱਸਿਆ ਕਿ ਵਿਧਾਇਕ ...

ਪੂਰੀ ਖ਼ਬਰ »

ਮੋਰਿੰਡਾ ਪੁਲਿਸ ਵਲੋਂ ਕਰਵਾਇਆ ਨਸ਼ਾ ਵਿਰੋਧੀ ਸੈਮੀਨਾਰ

ਮੋਰਿੰਡਾ, 26 ਜੂਨ (ਕੰਗ)-ਮੋਰਿੰਡਾ ਪੁਲਿਸ ਵਲੋਂ ਡੀ.ਐੱਸ.ਪੀ. ਮੋਰਿੰਡਾ ਗੁਰਪ੍ਰੀਤ ਸਿੰਘ ਬੈਂਸ ਦੀ ਅਗਵਾਈ ਹੇਠ ਟਰੱਕ ਯੂਨੀਅਨ ਮੋਰਿੰਡਾ ਵਿਚ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਡੀ.ਐੱਸ.ਪੀ. ਗੁਰਪ੍ਰੀਤ ਸਿੰਘ ਬੈਂਸ ਨੇ ਸੈਮੀਨਾਰ ਵਿਚ ਆਏ ...

ਪੂਰੀ ਖ਼ਬਰ »

ਮੁਟਿਆਰ ਨੇ ਨੰਗਲ ਡੈਮ 'ਚ ਛਾਲ ਮਾਰੀ

ਨੰਗਲ, 26 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਹਿਮਾਚਲ ਪ੍ਰਦੇਸ਼ ਨਾਲ ਸੰਬੰਧ ਰੱਖਦੀ ਇੱਕ ਮੁਟਿਆਰ ਨੇ ਨੰਗਲ ਡੈਮ 'ਚ ਛਾਲ ਮਾਰ ਦਿੱਤੀ ਹੈ | ਡੈਮ ਦੀ ਸੁਰੱਖਿਆ ਲਈ ਤਾਇਨਾਤ ਅਮਲੇ ਅਨੁਸਾਰ ਮੁਟਿਆਰ ਦਾ ਮੋਬਾਈਲ ਫ਼ੋਨ ਅਤੇ ਬੈਗ ਮੌਕੇ ਤੋਂ ਮਿਲਿਆ ਹੈ ਤੇ ਬੈਗ 'ਚੋਂ ਇੱਕ ...

ਪੂਰੀ ਖ਼ਬਰ »

ਦਿਹਾਤੀ ਅਜੀਵਿਕਾ ਮਿਸ਼ਨ ਤਹਿਤ 5 ਸੈਲਫ਼ ਹੈਲਪ ਗਰੁੱਪਾਂ ਦੀ ਹੋਈ ਮੀਟਿੰਗ

ਰੂਪਨਗਰ, 26 ਜੂਨ (ਸਤਨਾਮ ਸਿੰਘ ਸੱਤੀ)-ਪਿੰਡ ਭਾਗੋਮਾਜਰਾ 'ਚ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਬਣੇ ਸਰਬ ਸੰਮਤੀ ਨਾਲ ਪਿੰਡ ਦੇ 5 ਸੈੱਲਫ਼ ਹੈਲਪ ਗਰੁੱਪਾਂ ਦੀ ਮੀਟਿੰਗ ਹੋਈ | ਮੀਟਿੰਗ ਵਿਚ ਇਨ੍ਹਾਂ ਗਰੁੱਪਾਂ ਨੂੰ ਸੰਯੁਕਤ ਗ੍ਰਾਮ ਸੰਗਠਨ ਦਾ ਨਾਮ ਦਿੱਤਾ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਵਰਕਰਾਂ 'ਚ ਖ਼ੁਸ਼ੀ ਦਾ ਮਾਹੌਲ

ਮੋਰਿੰਡਾ, 26 ਜੂਨ (ਕੰਗ)-ਹਲਕਾ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਜਦੋਂ ਨਤੀਜੇ ਆਏ ਤਾਂ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਹੋਈ ਜਿੱਤ ਤੇ ਸ਼ਹਿਰ 'ਚ ਅਹੁਦੇਦਾਰਾਂ ਤੇ ਵਰਕਰਾਂ ਨੇ ਇਕੱਠੇ ਹੋ ਕੇ ਲੱਡੂ ਵੰਡਣੇ ਸ਼ੁਰੂ ਕਰ ਦਿੱਤੇ | ਸ਼ੋ੍ਰਮਣੀ ਅਕਾਲੀ ...

ਪੂਰੀ ਖ਼ਬਰ »

ਪੀ. ਆਈ. ਐੱਸ. ਦੇ ਡਾਇਰੈਕਟਰ ਸੁਖਵੀਰ ਗਰੇਵਾਲ ਵਲੋਂ ਬੀ. ਜੀ. ਐੱਸ. ਸਕੂਲ ਦਾ ਦੌਰਾ

ਕਹਾਨਪੁਰ ਖਹੀ, 26 ਜੂਨ (ਗੁਰਬੀਰ ਸਿੰਘ ਵਾਲੀਆ)-ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਡਾਇਰੈਕਟਰ ਸੁਖਵੀਰ ਗਰੇਵਾਲ ਨੇ ਅੱਜ ਬੀਜੇਐੱਸ ਪਬਲਿਕ ਸਕੂਲ ਸਮੁੰਦੜੀਆਂ ਦਾ ਦੌਰਾ ਕੀਤਾ | ਸਰਕਾਰਾਂ ਦੀਆਂ ਬੇਰੁਖੀਆਂ ਦੇ ਬਾਵਜੂਦ ਪੰਜਾਬ ਦੇ ਖੇਡ ਰੁੱਖ ਦੀਆਂ ਜੜ੍ਹਾਂ ...

ਪੂਰੀ ਖ਼ਬਰ »

ਲੋਕ ਨਿਰਮਾਣ ਵਿਭਾਗ ਦੀ ਜੇ.ਸੀ.ਬੀ ਨੇ ਕੀਤੀ 11 ਕੇ.ਵੀ. ਦੀ ਲਾਈਨ ਖ਼ਰਾਬ-ਸ਼ਹਿਰ ਵਿਚ ਰਹੀ ਕਈ ਘੰਟੇ ਬਿਜਲੀ ਗੁੱਲ

ਮੋਰਿੰਡਾ, 26 ਜੂਨ (ਕੰਗ)-ਪੰਜਾਬ ਲੋਕ ਨਿਰਮਾਣ ਵਿਭਾਗ ਦੇ ਠੇਕੇਦਾਰ ਵਲੋਂ ਐਤਵਾਰ ਵਾਲੇ ਦਿਨ ਪੀ.ਐੱਸ.ਪੀ.ਸੀ.ਐੱਲ. ਦੀ ਮਨਜ਼ੂਰੀ ਤੋਂ ਬਗੈਰ ਹੀ ਰੇਲਵੇ ਅੰਡਰ ਬਰਿੱਜ ਦੀ ਸਰਵਿਸ ਲੇਨ ਹੇਠ ਪਈ 11 ਹਜ਼ਾਰ ਕੇ.ਵੀ. ਦੀ ਕੇਬਲ ਕੱਟ ਦਿੱਤੀ ਜਿਸ ਨਾਲ ਲਗਭਗ ਸਾਰਾ ਸ਼ਹਿਰ ਕਈ ਘੰਟੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨਸ ਕੌਂਸਲ ਨੇ ਬਜ਼ੁਰਗ ਦੁਰਵਿਵਹਾਰ ਜਾਗਰੂਕਤਾ ਦਿਵਸ ਮਨਾਇਆ

ਰੂਪਨਗਰ, 26 ਜੂਨ (ਸਤਨਾਮ ਸਿੰਘ ਸੱਤੀ)-ਸੀਨੀਅਰ ਸਿਟੀਜ਼ਨਜ਼ ਕੌਂਸਲ (ਰਜਿ.) ਰੂਪਨਗਰ ਨੇ ਹਰ ਸਾਲ ਦੀ ਤਰ੍ਹਾਂ ਵਿਸ਼ਵ ਬਜ਼ੁਰਗ ਦੁਰਵਿਵਹਾਰ ਜਾਗਰੂਕਤਾ ਦਿਵਸ ਮਨਾਇਆ | ਜੀ.ਐਸ. ਅਸਟੇਟ, ਬੇਲਾ ਰੋਡ ਵਿਖੇ ਕਰਵਾਏ ਇਸ ਸਮਾਗਮ ਵਿਚ ਬਜ਼ੁਰਗਾਂ ਨਾਲ ਹੋ ਰਹੇ ਦੁਰਵਿਵਹਾਰ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਨਸ਼ਾ ਵਿਰੋਧੀ ਚੇਤਨਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਨਵਾਂਸ਼ਹਿਰ, 26 ਜੂਨ (ਗੁਰਬਖਸ਼ ਸਿੰਘ ਮਹੇ)-ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਮਾਜ 'ਚ ਸੁਨੇਹਾ ਦੇਣ ਲਈ ਸਿਹਤ ਵਿਭਾਗ ਨੇ ਅੱਜ ਨਸ਼ਾਖੋਰੀ ਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਕੌਮਾਂਤਰੀ ਦਿਵਸ ਮੌਕੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਅੱਜ

ਨਵਾਂਸ਼ਹਿਰ, 26 ਜੂਨ (ਹਰਵਿੰਦਰ ਸਿੰਘ)-ਪਿੰਡ ਅਲਾਚੌਰ ਦੇ ਗੁਰਦੁਆਰਾ ਅਕਾਲ ਬੁੰਗਾ ਸੰਤਾਂ ਦੀ ਕੁਟੀਆ ਵਿਖੇ ਸੰਤ ਬਾਬਾ ਖੇਮ ਸਿੰਘ ਦੀ ਬਰਸੀ ਮੌਕੇ ਬਲੱਡ ਸੈਂਟਰ ਨਵਾਂਸ਼ਹਿਰ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ 27 ਜੂਨ ਦਿਨ ਸੋਮਵਾਰ ਨੂੰ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਦਿਵਸ ਮਨਾਇਆ

ਨਵਾਂਸ਼ਹਿਰ, 26 ਜੂਨ (ਗੁਰਬਖਸ਼ ਸਿੰਘ ਮਹੇ)-ਅੱਜ ਰੈੱਡ ਕਰਾਸ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਿਖੇ ਅੰਤਰਰਾਸ਼ਟਰੀ ਨਸ਼ਾ ਖੋਰੀ ਤੇ ਨਸ਼ਾ ਤਸਕਰੀ ਵਿਰੋਧੀ ਦਿਵਸ ਮਨਾਇਆ ਗਿਆ | ਜਿਸ ਦੀ ਪ੍ਰਧਾਨਗੀ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਨੇ ਕੀਤੀ | ਇਸ ...

ਪੂਰੀ ਖ਼ਬਰ »

ਫਾਸ਼ੀ ਹਮਲਿਆਂ ਵਿਰੋਧੀ ਫ਼ਰੰਟ ਵਲੋਂ ਮੋਦੀ ਸਰਕਾਰ ਦੀ ਅਣ-ਐਲਾਨੀ ਐਮਰਜੈਂਸੀ ਵਿਰੁੱਧ ਕਾਨਫਰੰਸ ਤੇ ਮੁਜ਼ਾਹਰਾ

ਨਵਾਂਸ਼ਹਿਰ, 26 ਜੂਨ (ਗੁਰਬਖਸ਼ ਸਿੰਘ ਮਹੇ)-ਅੱਜ ਫਾਸ਼ੀ ਹਮਲਿਆਂ ਵਿਰੋਧੀ ਫ਼ਰੰਟ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਬੱਸ ਅੱਡਾ ਨਵਾਂਸ਼ਹਿਰ ਵਿਖੇ ਮੋਦੀ ਸਰਕਾਰ ਦੀ ਅਣ ਐਲਾਨੀ ਐਮਰਜੈਂਸੀ ਵਿਰੁੱਧ ਜ਼ਿਲ੍ਹਾ ਪੱਧਰੀ ਕਾਨਫ਼ਰੰਸ ਕੀਤੀ ਗਈ ਤੇ ਸ਼ਹਿਰ 'ਚ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਪੁਲਿਸ ਵਲੋਂ ਵੱਖ-ਵੱਖ ਥਾਵਾਂ ਉੱਤੇ ਲਗਾਏ ਜਾਗਰੂਕਤਾ ਕੈਂਪ

ਸ੍ਰੀ ਅਨੰਦਪੁਰ ਸਾਹਿਬ, 26 ਜੂਨ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਸਥਾਨਕ ਪੁਲਿਸ ਵਲੋਂ ਉੱਪ-ਪੁਲਿਸ ਕਪਤਾਨ ਅਜੈ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬੱਸ ਅੱਡਾ, ਲੋਧੀਪੁਰ ਅਤੇ ਸਥਾਨਕ ਟੈਕਸੀ ਯੂਨੀਅਨ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਏ ਗਏ | ਜਿਸ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ ਜਿੱਤਣ 'ਤੇ ਮਾਨ ਸਮਰਥਕਾਂ ਨੇ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ

ਘਨੌਲੀ, 26 ਜੂਨ (ਜਸਵੀਰ ਸਿੰਘ ਸੈਣੀ)-ਸੰਗਰੂਰ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਉਮੀਦਵਾਰ ਸਿਮਰਜੀਤ ਸਿੰਘ ਮਾਨ ਦੀ ਜਿੱਤ 'ਤੇ ਇਲਾਕੇ ਦੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ | ਇਸ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਸਿੰਘਪੁਰਾ ਵਲੋਂ ਆਮ ਇਜਲਾਸ

ਘਨੌਲੀ, 26 ਜੂਨ (ਸੈਣੀ)-ਨੇੜਲੇ ਪਿੰਡ ਸਿੰਘਪੁਰਾ ਵਿਖੇ ਗ੍ਰਾਮ ਪੰਚਾਇਤ ਵਲੋਂ ਗ੍ਰਾਮ ਸਭਾ ਬੁਲਾਈ ਗਈ ਜਿਸ ਵਿਚ ਗ੍ਰਾਮ ਪੰਚਾਇਤ ਸਿੰਘਪੁਰ ਸਰਪੰਚ ਮਨਿੰਦਰ ਕੌਰ ਨੇ ਗ੍ਰਾਮ ਸਭਾ ਵਿਚ ਆਉਣ ਲਈ ਤੇ ਪਿੰਡ ਦੇ ਵਿਕਾਸ ਕਾਰਜਾਂ ਲਈ ਆਪਣੇ ਸੁਝਾਅ ਦੇ ਲਈ ਪਿੰਡ ਨਿਵਾਸੀਆਂ ਦਾ ...

ਪੂਰੀ ਖ਼ਬਰ »

ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਵਲੋਂ ਇਕੱਤਰਤਾ

ਮੋਰਿੰਡਾ, 26 ਜੂਨ (ਕੰਗ)-ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਬਲਾਕ ਮੋਰਿੰਡਾ ਵਲੋਂ ਕਨਵੀਨਰ ਜਗਦੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਇਕੱਤਰਤਾ ਕੀਤੀ ਗਈ | ਇਕੱਤਰਤਾ ਦੌਰਾਨ ਅਗਨੀਪਥ ਯੋਜਨਾ, ਪਾਣੀ ਦੇ ਵਪਾਰੀਕਰਨ ਅਤੇ ਲੋਕ ਸੇਵਾ ਦੇ ਅਦਾਰਿਆਂ ਨੂੰ ਕਾਰਪੋਰੇਟ ...

ਪੂਰੀ ਖ਼ਬਰ »

ਮਗਨਰੇਗਾ ਰੋਜ਼ਗਾਰ ਦਿਵਸ ਮਨਾਇਆ

ਮੋਰਿੰਡਾ, 26 ਜੂਨ (ਕੰਗ)-ਸਰਕਾਰ ਦੀਆਂ ਹਦਾਇਤਾਂ ਤਹਿਤ ਪਿੰਡ ਕਲਾਰਾਂ ਵਿਖੇ ਮਗਨਰੇਗਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਰੋਜ਼ਗਾਰ ਦਿਵਸ ਮਨਾਇਆ ਗਿਆ | ਇਸ ਮੌਕੇ ਸੁਖਵਿੰਦਰ ਸਿੰਘ ਗ੍ਰਾਮ ਰੋਜ਼ਗਾਰ ਸਹਾਇਕ ਵਲੋਂ ਹਾਜ਼ਰ ਪਿੰਡ ਵਾਸੀਆਂ ਨੂੰ ਮਗਨਰੇਗਾ ਦੇ ਕੰਮਾਂ ਦੀ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਮੁਫਤ ਮੈਡੀਕਲ ਕੈਂਪ ਲਗਾਇਆ

ਨੂਰਪੁਰ ਬੇਦੀ, 26 ਜੂਨ (ਰਾਜੇਸ਼ ਚੌਧਰੀ)-ਬਲਾਕ ਨੂਰਪੁਰ ਬੇਦੀ ਦੇ ਵੱਖ-ਵੱਖ ਪਿੰਡਾਂ 'ਚ ਸਿਹਤ ਵਿਭਾਗ ਵਲੋਂ ਐੱਸ. ਐੱਮ. ਓ. ਡਾ. ਵਿਧਾਨ ਚੰਦਰ ਦੀ ਅਗਵਾਈ ਹੇਠ ਮੈਡੀਕਲ ਕੈਂਪ ਅਤੇ ਗੈਰ ਸੰਚਾਰੀ ਰੋਗਾਂ ਸਬੰਧੀ ਸਕਰੀਨਿੰਗ ਕੈਂਪ ਲਗਾਇਆ ਗਿਆ | ਪਿੰਡ ਰਾਏਪੁਰ ਵਿਖੇ ਕੈਂਪ ...

ਪੂਰੀ ਖ਼ਬਰ »

ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 69ਵੀਂ ਬਰਸੀ ਸ਼ਰਧਾਪੂਰਵਕ ਮਨਾਈ

ਨੂਰਪੁਰ ਬੇਦੀ, 26 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਜਨਸੰਘ ਦੇ ਸੰਸਥਾਪਕ ਪ੍ਰਧਾਨ ਡਾ: ਸ਼ਿਆਮਾ ਪ੍ਰਸ਼ਾਦ ਮੁਖਰਜੀ ਦੀ 69ਵੀਂ ਬਰਸੀ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਅੱਜ ਨੂਰਪੁਰ ਬੇਦੀ ਵਿਖੇ ਸ਼ਰਧਾਪੂਰਵਕ ਮਨਾਈ ਗਈ | ਸਥਾਨਕ ਸ਼ਿਵ ਮੰਦਰ ਵਿਖੇ ਕਰਵਾਏ ...

ਪੂਰੀ ਖ਼ਬਰ »

ਹਿਮ ਗੌਰਵ ਆਈ. ਟੀ. ਆਈ. ਦੇ ਸਿੱਖਿਆਰਥੀਆਂ ਦੀ ਵਿਦੇਸ਼ਾਂ 'ਚ ਮੰਗ ਵਧੀ

ਸੰਤੋਖਗੜ੍ਹ, 26 ਜੂਨ (ਮਲਕੀਅਤ ਸਿੰਘ)- ਬੀਤੇ ਸਾਲ 2007 ਤੋਂ ਸਥਾਨਕ ਨਗਰ ਸੰਤੋਖਗੜ੍ਹ (ਊਨਾ) ਵਿਖੇ ਚੱਲ ਰਹੀ ਹਿਮ ਗੌਰਵ ਆਈ. ਟੀ. ਆਈ. ਬੇਰੁਜ਼ਗਾਰ ਨੌਜਵਾਨਾਂ ਨੂੰ ਨਿਪੁੰਨ ਕਾਰੀਗਰ ਬਣਾ ਕੇ ਬੇਰੁਜ਼ਗਾਰੀ ਦੂਰ ਕਰਨ ਵਿਚ ਵਿਸ਼ੇਸ਼ ਯੋਗਦਾਨ ਪਾ ਰਹੀ ਹੈ | ਹਿਮ ਗੌਰਵ ...

ਪੂਰੀ ਖ਼ਬਰ »

ਵਾਰਡ ਨੰਬਰ ਇਕ 'ਚ ਵਿਸ਼ੇਸ਼ ਸਫ਼ਾਈ ਮੁਹਿੰਮ

ਨੰਗਲ, 26 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)- ਬਰਸਾਤ ਦੀ ਆਮਦ ਕਾਰਨ ਵਾਰਡ ਨੰਬਰ ਇੱਕ 'ਚ ਵਿਸ਼ੇਸ਼ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ ਹੈ | ਵਾਰਡ ਨੰਬਰ ਇੱਕ ਦੇ ਇੰਚਾਰਜ ਲਖਵੀਰ ਸਿੰਘ ਨੇ ਦੱਸਿਆ ਕਿ ਅੱਜ ਸੁਸ਼ੀਲ ਮਾਰਗ ਦੀ ਬੰਦ ਪਈ ਨਿਕਾਸੀ ਨਾਲੀ ਦੀ ਸਫ਼ਾਈ ਕਰਵਾਈ ਗਈ | ...

ਪੂਰੀ ਖ਼ਬਰ »

ਤਿੰਨ ਰੋਜ਼ਾ ਨਾਈਟ ਕਿ੍ਕਟ ਟੂਰਨਾਮੈਂਟ ਅੱਜ ਤੋਂ

ਨੂਰਪੁਰ ਬੇਦੀ, 26 ਜੂਨ (ਢੀਂਡਸਾ)-ਯੂਥ ਸਪੋਰਟਸ ਕਲੱਬ ਪਿੰਡ ਲੈਹੜੀਆਂ ਵਲੋਂ 7ਵਾਂ ਕਿ੍ਕਟ ਟੂਰਨਾਮੈਂਟ ਤੇ ਪਹਿਲਾ ਨਾਈਟ ਟੂਰਨਾਮੈਂਟ ਮਿਤੀ 27, 28, 29 ਜੂਨ 2022 ਨੂੰ ਸਰਕਾਰੀ ਐਲੀਮੈਂਟਰੀ ਸਕੂਲ ਲੈਹੜੀਆਂ ਵਿਖੇ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਖ਼ੁਸ਼ੀ ਮਨਾਈ

ਸ੍ਰੀ ਚਮਕੌਰ ਸਾਹਿਬ, 26 ਜੂਨ (ਜਗਮੋਹਣ ਸਿੰਘ ਨਾਰੰਗ)-ਸੰਗਰੂਰ ਲੋਕ ਸਭਾ ਸੀਟ 'ਤੇ ਹੋਈ ਜ਼ਿਮਨੀ ਚੋਣ ਵਿਚ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਕੌਮੀ ਪ੍ਰਧਾਨ ਅਤੇ ਪੰਥਕ ਆਗੂ ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਅਹਿਮ ਜਿੱਤ ਕਾਰਨ ਪੰਥਕ ਧਿਰਾਂ ਵਿਚ ਖ਼ੁਸ਼ੀ ਦੀ ...

ਪੂਰੀ ਖ਼ਬਰ »

ਰਾਸ਼ਟਰੀ ਨੇਤਰ ਜੋਤੀ ਅਭਿਆਨ ਸੰਬੰਧੀ ਫ਼ੀਲਡ ਸਟਾਫ਼ ਦੀ ਟ੍ਰੇਨਿੰਗ

ਨੂਰਪੁਰ ਬੇਦੀ, 26 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ) - ਐਸ. ਐਮ. ਓ. ਡਾ: ਵਿਧਾਨ ਚੰਦਰ ਦੀ ਅਗਵਾਈ ਹੇਠ ਬੀਤੇ ਦਿਨੀਂ ਨੇਤਰ ਜੋਤੀ ਅਭਿਆਨ ਤਹਿਤ ਫ਼ੀਲਡ ਸਟਾਫ਼ ਦੀ ਟ੍ਰੇਨਿੰਗ ਕਰਵਾਈ ਗਈ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਇੱਕ ਸਪੈਸ਼ਲ ਕੰਪੇਨ 'ਰਾਸ਼ਟਰੀ ਨੇਤਰ ਜੋਤੀ ...

ਪੂਰੀ ਖ਼ਬਰ »

ਪਿੰਡ ਨਿੱਕੂਵਾਲ ਵਿਖੇ ਹੋਇਆ ਆਮ ਇਜਲਾਸ

ਸ੍ਰੀ ਅਨੰਦਪੁਰ ਸਾਹਿਬ, 26 ਜੂਨ (ਨਿੱਕੂਵਾਲ)-ਨੇੜਲੇ ਪਿੰਡ ਨਿੱਕੂਵਾਲ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਪਿੰਡ ਦੀ ਪੰਚਾਇਤ ਵਲੋਂ ਛਿਮਾਹੀ ਆਮ ਇਜਲਾਸ ਸਰਪੰਚ ਜਰਨੈਲ ਸਿੰਘ ਦੀ ਅਗਵਾਈ ਹੇਠ ਹੋਇਆ ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸਕੱਤਰ ਤੇਜਿੰਦਰਪਾਲ ਸਿੰਘ ਅਤੇ ...

ਪੂਰੀ ਖ਼ਬਰ »

ਭਾਜਪਾ ਮੰਡਲ ਮੋਰਿੰਡਾ ਵਲੋਂ ਮਨਾਇਆ ਕਾਲਾ ਦਿਵਸ

ਮੋਰਿੰਡਾ, 26 ਜੂਨ (ਕੰਗ)-ਭਾਰਤੀ ਜਨਤਾ ਪਾਰਟੀ ਮੋਰਿੰਡਾ ਵਲੋਂ ਐਮਰਜੈਂਸੀ ਦੀ ਯਾਦ ਵਿੱਚ ਕਾਲਾ ਦਿਵਸ ਮਨਾਇਆ ਗਿਆ | ਇਸ ਮੌਕੇ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ਼ਾਰਦਾ ਪ੍ਰਸ਼ਾਦ ਮੌਰਿਆ ਅਤੇ ਰਾਕੇਸ਼ ਸੂਦ ਨੇ ਕਿਹਾ ਕਿ ਐਮਰਜੈਂਸੀ ਵਾਲਾ ਦੌਰ ਲੋਕਤੰਤਰ ਅਤੇ ...

ਪੂਰੀ ਖ਼ਬਰ »

ਸ਼ਹੀਦ ਬਾਬਾ ਬਲਾਕਾ ਸਿੰਘ ਯਾਦਗਾਰੀ ਲੰਗਰ ਹਾਲ ਦੇ ਲੈਂਟਰ ਪਾਏ

ਸ੍ਰੀ ਚਮਕੌਰ ਸਾਹਿਬ, 26 ਜੂਨ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਮਕੜੋਨਾ ਖੁਰਦ ਦੇ ਗੁਰਦਆਰਾ ਸਾਹਿਬ ਦੇ ਸ਼ਹੀਦ ਬਾਬਾ ਬਲਾਕਾ ਸਿੰਘ ਯਾਦਗਾਰੀ ਲੰਗਰ ਹਾਲ ਦੇ ਅੱਜ ਲੈਂਟਰ ਪਾਏ ਗਏ | ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਜਥੇਦਾਰ ਗੁਰਮੀਤ ਸਿੰਘ ਮਕੜੋਨਾ ਨੇ ਦੱਸਿਆ ...

ਪੂਰੀ ਖ਼ਬਰ »

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦਾ ਰੂਪਨਗਰ ਪਹੁੰਚਣ 'ਤੇ ਭਰਵਾਂ ਸਵਾਗਤ

ਰੂਪਨਗਰ, 26 ਜੂਨ (ਸਤਨਾਮ ਸਿੰਘ ਸੱਤੀ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਉੱਘੇ ਸਿੱਖ ਵਿਦਵਾਨ ਇਕਬਾਲ ਸਿੰਘ ਲਾਲਪੁਰਾ ਅੱਜ ਰੂਪਨਗਰ ਵਿਖੇ ਪਹੁੰਚੇ, ਇਸ ਮੌਕੇ ਵੱਖ-ਵੱਖ ਸਖਸੀਅਤਾਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਗਤਕਾ ਸਿਖਲਾਈ ਕੈਂਪਾਂ ਦਾ ਸਮਾਪਤੀ ਸਮਾਗਮ ਕਰਵਾਇਆ

ਰੂਪਨਗਰ, 26 ਜੂਨ (ਸਤਨਾਮ ਸਿੰਘ ਸੱਤੀ)-ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵਲੋਂ ਗੱਤਕਾ ਐਸੋਸੀਏਸਨ ਪੰਜਾਬ ਅਤੇ ਨੈਸਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ 10 ਜੂਨ ਤੋਂ 25 ਜੂਨ ਤੱਕ ਗੁਰਦੁਆਰਾ ਭੱਠਾ ਸਾਹਿਬ ਅਤੇ ਗੁਰੂ ਨਾਨਕ ਮਾਡਲ ਸੀਨੀਅਰ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸੰਬੰਧੀ ਕੀਤਾ ਜਾਗਰੂਕ

ਸ੍ਰੀ ਚਮਕੌਰ ਸਾਹਿਬ, 26 ਜੂਨ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਸਥਾਨਕ ਸਰਕਾਰੀ ਹਸਪਤਾਲ ਦੇ ਓਟ ਕਲੀਨਿਕ 'ਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਨਰੰਜਣ ਸਿੰਘ ਆਈ. ਸੀ. ਟੀ. ਸੀ. ਕਾਊਾਸਲਰ ਨੇ ਨੌਜਵਾਨਾਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗ਼ੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਸੰਬੰਧੀ ਕੀਤਾ ਜਾਗਰੂਕ

ਨੂਰਪੁਰ ਬੇਦੀ, 26 ਜੂਨ (ਰਾਜੇਸ਼ ਚੌਧਰੀ ਤਖਤਗੜ੍ਹ)-ਡਾ. ਵਿਧਾਨ ਚੰਦਰ ਦੀ ਅਗਵਾਈ ਹੇਠ ਅੱਜ ਸੀ.ਐੱਚ.ਸੀ. ਸਿੰਘਪੁਰ ਵਿਖੇ ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗ਼ੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਦੇ ਸਬੰਧ ਵਿਚ ਜਾਗਰੂਕ ਕੀਤਾ ਗਿਆ | ਡਾ. ਵਿਧਾਨ ਚੰਦਰ ਨੇ ਕਿਹਾ ਕਿ ਆਓ ਅੱਜ ...

ਪੂਰੀ ਖ਼ਬਰ »

ਇੰਸ. ਰਾਧਾ ਕਿ੍ਸ਼ਨ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਨੂਰਪੁਰ ਬੇਦੀ, 26 ਜੂਨ (ਹਰਦੀਪ ਸਿੰਘ ਢੀਂਡਸਾ)-ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਸਵ. ਇੰਸਪੈਕਟਰ ਰਾਧੇ ਕਿ੍ਸ਼ਨ ਨੂੰ ਅੱਜ ਇਲਾਕੇ ਦੀਆਂ ਵੱਖ-ਵੱਖ ਸ਼ਖਸੀਅਤਾਂ ਵਲੋਂ ਭਾਵ ਭਿੰਨੀਆਂ ਸ਼ਰਧਾਂਜਲੀਆਂ ਦਿੱਤੀਆਂ ਗਈਆਂ | ਕਾਂਗੜ ਵਿਖੇ ਸ਼ਰਧਾਂਜਲੀ ਸਮਾਗਮ ਨੂੰ ...

ਪੂਰੀ ਖ਼ਬਰ »

ਇਕਾਦਸ਼ੀ ਸਮਾਗਮ ਮੌਕੇ ਸਤਿਸੰਗ ਕਰਵਾਇਆ

ਸੁਖਸਾਲ, 26 ਜੂਨ (ਧਰਮ ਪਾਲ)-ਭਗਵਾਨ ਦੇ ਰਿਸ਼ਤੇ ਅੱਗੇ ਸਾਰੇ ਰਿਸ਼ਤੇ ਛੋਟੇ ਹਨ, ਸੰਸਾਰ ਭਰ ਵਿਚ ਕੇਵਲ ਤੇ ਕੇਵਲ ਪ੍ਰਮਾਤਮਾ ਦੀ ਸ਼ਰਨ ਵਿਚ ਜਾਣ ਨਾਲ ਹੀ ਮਨੁੱਖ ਨੂੰ ਅਸਲੀ ਸੁੱਖ ਦੀ ਪ੍ਰਾਪਤੀ ਹੁੰਦੀ ਹੈ | ਇਸ ਪ੍ਰਵਚਨ ਰਾਸ਼ਟਰੀ ਸੰਤ ਬਾਬਾ ਬਾਲਜੀ ਕੋਟਲਾ ਕਲਾਂ ਊਨਾ ...

ਪੂਰੀ ਖ਼ਬਰ »

ਭਾਜਪਾ ਨੇ ਪਿੰਡਾਂ 'ਚ ਸ੍ਰੀ ਸ਼ਿਆਮਾ ਪ੍ਰਸਾਦ ਮੁਖਰਜੀ ਦਾ ਬਲੀਦਾਨ ਦਿਵਸ ਮਨਾਇਆ

ਨੂਰਪੁਰ ਬੇਦੀ, 26 ਜੂਨ (ਹਰਦੀਪ ਸਿੰਘ ਢੀਂਡਸਾ)- ਭਾਜਪਾ ਆਗੂ ਅਜੇ ਵੀਰ ਸਿੰਘ ਲਾਲਪੁਰਾ ਦੇ ਦਿਸ਼ਾ ਨਿਰਦੇਸ਼ ਤਹਿਤ ਪ੍ਰਧਾਨ ਛਿੰਦਪਾਲ ਝੱਜ, ਸੁਸ਼ੀਲ ਕੁਮਾਰ ਪ੍ਰਧਾਨ ਨੂਰਪੁਰ ਬੇਦੀ ਦੀ ਅਗਵਾਈ ਵਿਚ ਬਲਾਕ ਨੂਰਪੁਰ ਬੇਦੀ, ਚੰਦਪੁਰ ਅਸਮਾਨੀ, ਕਾਂਗੜ, ਬੁੰਗੜੀ, ਰਾਮਪੁਰ ...

ਪੂਰੀ ਖ਼ਬਰ »

ਉੱਤਰ ਰੇਲਵੇ ਦੇ ਜੀ. ਐਮ. ਵਲੋਂ ਨੰਗਲ ਰੇਲਵੇ ਸਟੇਸ਼ਨ ਦਾ ਦੌਰਾ

ਨੰਗਲ, 26 ਜੂਨ (ਬਰਾਰੀ)-ਉੱਤਰ ਰੇਲਵੇ ਦੇ ਜੀ.ਐਮ. ਸ੍ਰੀ ਆਸ਼ੂਤੋਸ਼ ਗੰਗਲ ਨੇ ਰੇਲਵੇ ਵਿਭਾਗ ਦੇ ਹੋਰ ਅਧਿਕਾਰੀਆਂ ਸਮੇਤ ਅੱਜ ਨੰਗਲ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ | ਉਹ ਬੀਤੇ ਦਿਨੀਂ ਇੱਥੇ ਸਰਹਿੰਦ ਤੋਂ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਅਧੀਨ ...

ਪੂਰੀ ਖ਼ਬਰ »

ਚੀਫ਼ ਇੰਜੀਨੀਅਰ ਭਾਖੜਾ ਡੈਮ ਨੇ ਬੂਟੇ ਲਗਾ ਕੇ ਮਨਾਇਆ 49ਵਾਂ ਜਨਮ ਦਿਨ

ਨੰਗਲ, 26 ਜੂਨ (ਪ੍ਰੀਤਮ ਸਿੰਘ ਬਰਾਰੀ)- ਚੀਫ਼ ਇੰਜੀਨੀਅਰ ਭਾਖੜਾ ਡੈਮ ਸੀ.ਪੀ. ਸਿੰਘ ਵਲੋਂ ਆਪਣਾ 49ਵਾਂ ਜਨਮ ਦਿਨ ਪੌਦੇ ਲਗਾ ਕੇ ਮਨਾਇਆ ਗਿਆ | ਡਿਪਟੀ ਚੀਫ਼ ਇੰਜੀਨੀਅਰ ਹੁਸਨ ਲਾਲ ਕੰਬੋਜ ਅਤੇ ਅਰਵਿੰਦ ਸ਼ਰਮਾ ਚੀਫ਼ ਇੰਜੀਨੀਅਰ ਡੈਮ ਸੇਫ਼ਟੀ ਉਚੇਚੇ ਤੌਰ 'ਤੇ ਹਾਜ਼ਰ ...

ਪੂਰੀ ਖ਼ਬਰ »

ਸਿਆਮਾ ਪ੍ਰਸਾਦ ਮੁਖਰਜੀ ਦਾ ਬਲਿਦਾਨ ਦਿਵਸ ਮਨਾਇਆ

ਮੋਰਿੰਡਾ, 26 ਜੂਨ (ਪਿ੍ਤਪਾਲ ਸਿੰਘ)-ਭਾਰਤੀਆ ਜਨਤਾ ਪਾਰਟੀ ਮੰਡਲ ਮੋਰਿੰਡਾ ਵਲੋਂ ਸ੍ਰੀ ਸਿਆਮਾ ਪ੍ਰਸਾਦ ਮੁਖਰਜੀ ਦਾ ਬਲਿਦਾਨ ਦਿਵਸ ਮਨਾਇਆ ਗਿਆ | ਇਸ ਮੌਕੇ ਸਾਰਦਾ ਪ੍ਰਸਾਦ ਮੋਰਿਆ ਨੇ ਵਿਸਥਾਰਪੂਰਵਕ ਉਨ੍ਹਾਂ ਦੀ ਜੀਵਨੀ ਬਾਰੇ ਦੱਸਦਿਆਂ ਕਿਹਾ ਕਿ ਪਹਿਲਾਂ ...

ਪੂਰੀ ਖ਼ਬਰ »

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਸਿੰਘਪੁਰ ਦਾ ਉੱਚ ਪੱਧਰੀ ਟੀਮ ਵਲੋਂ ਦੌਰਾ

ਨੂਰਪੁਰ ਬੇਦੀ, 26 ਜੂਨ (ਹਰਦੀਪ ਸਿੰਘ ਢੀਂਡਸਾ)- ਬੀਤੇ ਕਾਫ਼ੀ ਸਮੇਂ ਤੋਂ ਸਾਧਨਾ ਤੇ ਅਧਿਆਪਕਾਂ ਦੀ ਕਮੀ ਨਾਲ ਜੂਝ ਰਹੀ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਸਿੰਘ ਪਰਦਾ ਅੱਜ ਵਿਭਾਗ ਦੀ ਉੱਚ ਪੱਧਰੀ ਟੀਮ ਵਲੋਂ ਦੌਰਾ ਕੀਤਾ ਗਿਆ | ਸਰਕਾਰੀ ਪੌਲੀਟੈਕਨਿਕ ਕਾਲਜ ਪਟਿਆਲਾ ...

ਪੂਰੀ ਖ਼ਬਰ »

ਡੇਂਗੂ ਅਤੇ ਮਲੇਰੀਏ ਸੰਬੰਧੀ ਕੀਤਾ ਜਾਗਰੂਕ

ਨੂਰਪੁਰ ਬੇਦੀ, 26 ਜੂਨ (ਵਿੰਦਰ ਪਾਲ ਝਾਂਡੀਆ)-ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ. ਵਿਧਾਨ ਚੰਦਰ ਐਸ.ਐਮ.ਓ ਨੂਰਪੁਰ ਬੇਦੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨੂੰ ਡੇਂਗੂ ਤੇ ਮਲੇਰੀਏ ...

ਪੂਰੀ ਖ਼ਬਰ »

ਵਿਧਾਇਕ ਡਾ. ਚਰਨਜੀਤ ਸਿੰਘ ਵਲੋਂ ਸ਼ਹਿਰ 'ਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਸੰਬੰਧੀ ਇਕੱਤਰਤਾ

ਮੋਰਿੰਡਾ, 26 ਜੂਨ (ਕੰਗ)-ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵਲੋਂ ਮਾਰਕੀਟ ਕਮੇਟੀ ਮੋਰਿੰਡਾ ਵਿਖੇ ਬੀਤੇ ਕੱਲ੍ਹ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਉੱਚ-ਅਧਿਕਾਰੀਆਂ ਅਤੇ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ | ਮੀਟਿੰਗ ਦੌਰਾਨ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਭਾਈ ਚਰਨਜੀਤ ਸਿੰਘ ਬਣੇ ਸਿੱਖ ਮਿਸ਼ਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਨਵੇਂ ਪਿ੍ੰਸੀਪਲ

ਸ੍ਰੀ ਅਨੰਦਪੁਰ ਸਾਹਿਬ, 26 ਜੂਨ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਪਿਛਲੇ ਲੰਮੇ ਸਮੇਂ ਤੋਂ ਸਿੱਖ ਮਿਸ਼ਨਰੀ ਕਾਲਜ ਨਾਲ ਜੁੜ ਕੇ ਧਰਮ ਪ੍ਰਚਾਰ ਖੇਤਰ 'ਚ ਸ਼ਲਾਘਾਯੋਗ ਸੇਵਾਵਾਂ ਨਿਭਾਅ ਰਹੇ ਭਾਈ ਚਰਨਜੀਤ ਸਿੰਘ ਨੂੰ ਸਿੱਖ ਮਿਸ਼ਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ ਦਾ ...

ਪੂਰੀ ਖ਼ਬਰ »

ਆਈ.ਈ.ਟੀ. ਟੈਕਨੀਕਲ ਕੈਂਪਸ ਦੇ ਸੰਸਥਾਪਕ ਚੇਅਰਮੈਨ ਇੰਜ. ਗੁਰਚਰਨ ਸਿੰਘ ਦੀ ਬਰਸੀ ਮਨਾਈ

ਪੁਰਖਾਲੀ, 26 ਜੂਨ (ਬੰਟੀ)-ਤਕਨੀਕੀ ਸਿੱਖਿਆ ਦੇ ਚਾਨਣ ਮੁਨਾਰੇ ਵਜੋਂ ਜਾਣੇ ਜਾਂਦੇ ਆਈ.ਈ.ਟੀ. ਭੱਦਲ ਟੈਕਨੀਕਲ ਕੈਂਪਸ ਦੇ ਸੰਸਥਾਪਕ ਚੇਅਰਮੈਨ ਇੰਜ. ਗੁਰਚਰਨ ਸਿੰਘ ਦੀ 19ਵੀਂ ਬਰਸੀ ਬੀਤੇ ਕੱਲ੍ਹ ਭੱਦਲ ਕੈਂਪਸ ਵਿਖੇ ਮਨਾਈ ਗਈ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ...

ਪੂਰੀ ਖ਼ਬਰ »

ਰੋਟਰੀ ਜ਼ਿਲ੍ਹਾ ਗਵਰਨਰ ਅਜੈ ਮਦਾਨ ਵਲੋਂ ਰੋਟਰੀ ਕਲੱਬ ਦਾ ਦੌਰਾ

ਮੋਰਿੰਡਾ, 26 ਜੂਨ (ਕੰਗ)-ਰੋਟਰੀ ਜ਼ਿਲ੍ਹਾ ਗਵਰਨਰ ਅਜੈ ਮਦਾਨ ਵਲੋਂ ਰੋਟਰੀ ਕਲੱਬ ਮੋਰਿੰਡਾ ਦਾ ਦੌਰਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਟਰੀ ਕਲੱਬ ਮੋਰਿੰਡਾ ਦੇ ਪ੍ਰੋਜੈਕਟ ਚੇਅਰਮੈਨ ਮਨਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਰੋਟੇਰੀਅਨ ਕਰਨਲ ਮਲਕੀਤ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX