ਤਾਜਾ ਖ਼ਬਰਾਂ


ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  about 1 hour ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  about 1 hour ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  about 1 hour ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  about 2 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 2 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  about 2 hours ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਭਾਰਤੀ ਕ੍ਰਿਕਟ ਭਾਈਚਾਰਾ ਭਾਈਚਾਰੇ ਨੇ ਮਹਾਨ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਕਿਹਾ ਅਲਵਿਦਾ
. . .  about 2 hours ago
ਬਰਮਿੰਘਮ, 25 ਸਤੰਬਰ - ਭਾਰਤੀ ਕ੍ਰਿਕਟ ਭਾਈਚਾਰੇ ਨੇ ਲਾਰਡਸ ਦੇ ਇਤਿਹਾਸਿਕ ਮੈਦਾਨ 'ਤੇ ਇੰਗਲੈਂਡ ਦੇ ਖ਼ਿਲਾਫ਼ ਤੀਜੇ ਅਤੇ ਆਖਰੀ ਇਕ ਦਿਨਾਂ ਮੈਚ ਤੋਂ ਬਾਅਦ ਭਾਰਤੀ ਮਹਿਲਾ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਅਲਵਿਦਾ ਕਹਿਣ ਲਈ ਸੋਸ਼ਲ ਮੀਡੀਆ ਦਾ ਸਹਾਰਾ ਲਿਆ, ਜੋ ਕਿ...
ਭਾਰੀ ਮੀਂਹ ਨੇ ਤੋੜੀਆਂ ਕਿਸਾਨਾਂ ਦੀਆਂ ਆਸਾਂ
. . .  about 3 hours ago
ਸੰਧਵਾਂ, 25 ਸਤੰਬਰ (ਪ੍ਰੇਮੀ ਸੰਧਵਾਂ)-ਕਿਸਾਨਾਂ ਵਲੋਂ ਮਨ ਵਿਚ ਅਨੇਕਾਂ ਸੁਪਨਿਆਂ ਦਾ ਮਹਿਲ ਉਸਾਰ ਕੇ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜਦੋਂ ਪੱਕ ਕੇ ਤਿਆਰ ਹੋ ਰਹੀ ਸੀ ਤਾਂ ਕੁਦਰਤ ਦੇ ਕਹਿਰ ਕਾਰਨ ਪਿਛਲੇ ਦਿਨਾਂ ਤੋਂ ਪੈ ਰਹੇ ਭਰਵੇਂ ਮੀਂਹ ਨੇ ਫ਼ਸਲ ਬਰਬਾਦ ਕਰ ਕੇ ਕਿਸਾਨਾਂ ਦੀਆਂ ਸਾਰੀਆਂ ਆਸਾਂ...
ਰਾਜਪਾਲ ਵਲੋਂ 27 ਸਤੰਬਰ ਦੇ ਪੰਜਾਬ ਵਿਧਾਨ ਸਭਾ ਇਜਲਾਸ ਨੂੰ ਮਨਜ਼ੂਰੀ
. . .  about 3 hours ago
ਚੰਡੀਗੜ੍ਹ, 25 ਸਤੰਬਰ - ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਤਕਰਾਰ ਖ਼ਤਮ ਹੋ ਗਿਆ ਹੈ। ਰਾਜਪਾਲ ਨੇ ਪੰਜਾਬ ਸਰਕਾਰ ਵਲੋਂ 27 ਸਤੰਬਰ ਨੂੰ ਬੁਲਾਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸਰਕਾਰ ਵਲੋਂ 22 ਸਤੰਬਰ ਨੂੰ ਬੁਲਾਏ ਗਏ ਇਜਲਾਸ ਨੂੰ ਰਾਜਪਾਲ...
ਮਹਿਣਾ ਮਾਈਨਰ 'ਚ ਪਿਆ 35 ਫੁੱਟ ਚੌੜਾ ਪਾੜ, ਦਰਜਨਾਂ ਏਕੜ ਝੋਨੇ ਦੇ ਖੇਤਾਂ 'ਚ ਭਰਿਆ ਪਾਣੀ
. . .  about 3 hours ago
ਮੰਡੀ ਕਿੱਲਿਆਂਵਾਲੀ, 25 ਸਤੰਬਰ - (ਇਕਬਾਲ ਸਿੰਘ ਸ਼ਾਂਤ)-ਅੱਸੂ ਦੇ ਬੇਮੌਸਮਾਂ ਮੀਂਹ ਕਿਸਾਨਾਂ ਲਈ ਮੁਸ਼ਕਿਲਾਂ ਦਾ ਸਬੱਬ ਬਣ ਰਿਹਾ ਹੈ। ਅੱਜ ਤੜਕੇ ਪਿੰਡ ਗੱਗੜ ਵਿਖੇ ਮਹਿਣਾ ਮਾਈਨਰ ਵਿਚ ਕਰੀਬ 35 ਫੁੱਟ ਚੌੜਾ ਪਾੜ ਪੈ ਗਿਆ, ਜਿਸ ਨਾਲ ਦਰਜਨਾਂ ਏਕੜ ਝੋਨੇ ਦੀ ਫ਼ਸਲ ਵਿਚ ਪਾਣੀ...
ਉੱਤਰਾਖੰਡ ਅੰਕਿਤਾ ਭੰਡਾਰੀ ਕਤਲ ਕੇਸ - ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ
. . .  about 3 hours ago
ਪਉੜੀ (ਉੱਤਰਾਖੰਡ), 25 ਸਤੰਬਰ - ਅੰਕਿਤਾ ਭੰਡਾਰੀ ਕਤਲ ਕੇਸ ਵਿਚ ਇਕ ਵੱਡੇ ਘਟਨਾਕ੍ਰਮ ਵਿਚ ਮ੍ਰਿਤਕ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਪੋਸਟਮਾਰਟਮ ਰਿਪੋਰਟ...
ਰਾਜਸਥਾਨ 'ਚ ਲੀਡਰਸ਼ਿਪ ਬਦਲਾਅ ਨੂੰ ਲੈ ਕੇ ਕਾਂਗਰਸ ਵਿਧਾਇਕ ਦਲ ਦੀ ਗਹਿਲੋਤ ਦੇ ਘਰ ਬੈਠਕ ਅੱਜ
. . .  1 minute ago
ਜੈਪੁਰ, 25 ਸਤੰਬਰ - ਕਾਂਗਰਸ ਵਿਧਾਇਕ ਦਲ ਦੀ ਬੈਠਕ ਅੱਜ ਸ਼ਾਮ ਨੂੰ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਜੈਪੁਰ ਸਥਿਤ ਰਿਹਾਇਸ਼ 'ਤੇ ਹੋਵੇਗੀ, ਜਿਸ 'ਚ ਰਾਜਸਥਾਨ 'ਚ ਲੀਡਰਸ਼ਿਪ ਦੇ ਬਦਲਾਅ ਨੂੰ ਲੈ ਕੇ ਮਤਾ ਪਾਸ ਕੀਤਾ ਜਾਵੇਗਾ। ਮਤਾ ਪਾਸ ਕੀਤਾ ਜਾਵੇਗਾ ਕਿ ਰਾਜਸਥਾਨ...
ਭਾਰੀ ਮੀਂਹ ਨੇ ਝੋਨੇ ਅਤੇ ਸਬਜ਼ੀਆਂ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  about 4 hours ago
ਸੁਲਤਾਨਪੁਰ ਲੋਧੀ, 25 ਸਤੰਬਰ (ਜਗਮੋਹਣ ਸਿੰਘ ਥਿੰਦ, ਬਲਵਿੰਦਰ ਲਾਡੀ, ਨਰੇਸ਼ ਹੈਪੀ) -ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਬੀਤੇ ਕੱਲ੍ਹ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਝੋਨੇ ਅਤੇ ਸਬਜ਼ੀ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਝੋਨੇ ਦੇ ਖੇਤ...
ਮੁੱਖ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਾਰਤ ਇਕ ਕੀਮਤੀ ਭਾਈਵਾਲ ਹੈ - ਮਾਲਦੀਵ
. . .  about 4 hours ago
ਨਿਊਯਾਰਕ, 25 ਸਤੰਬਰ - ਭਾਰਤ ਨੂੰ ਆਜ਼ਾਦੀ ਦੇ 75 ਸਾਲਾਂ ਲਈ ਵਧਾਈ ਦਿੰਦੇ ਹੋਏ, ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁਲਾ ਸ਼ਾਹਿਦ ਨੇ ਆਫ਼ਤ ਰਾਹਤ ਤੋਂ ਲੈ ਕੇ ਆਰਥਿਕ ਵਿਕਾਸ ਤੱਕ ਦੇ ਮੁੱਖ ਖੇਤਰਾਂ ਵਿਚ ਚੁਣੌਤੀਆਂ ਦਾ ਸਾਹਮਣਾ ਕਰਨ ਵਿਚ ਮਦਦ ਕਰਨ ਲਈ ਇਕ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 18ਵਾਂ ਦਿਨ
. . .  1 minute ago
ਤਿਰੂਵਨੰਤਪੁਰਮ, 24 ਸਤੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 18ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਕੇਰਲ ਦੇ ਤ੍ਰਿਸ਼ੂਰ ਵਿਚ 18ਵੇਂ ਦਿਨ...
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਤੀਸਰਾ ਤੇ ਨਿਰਣਾਇਕ ਟੀ-20 ਅੱਜ
. . .  about 5 hours ago
ਹੈਦਰਾਬਾਦ, 25 ਸਤੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਹੈਦਰਾਬਾਦ 'ਚ ਹੋਵੇਗਾ। ਦੋਵੇਂ ਟੀਮਾਂ ਇਕ ਇਕ ਮੈਚ...
ਰੂਸ ਵਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਸਥਾਈ ਮੈਂਬਰ ਲਈ ਭਾਰਤ ਦਾ ਸਮਰਥਨ
. . .  about 5 hours ago
ਮਾਸਕੋ, 25 ਸਤੰਬਰ - ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਲਈ ਭਾਰਤ ਦਾ ਸਮਰਥਨ ਕੀਤਾ ਹੈ। 77ਵੀਂ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਿਤ ਕਰਦੇ ਹੋਏ, ਲਾਵਰੋਵ ਨੇ ਕਿਹਾ, "ਅਸੀਂ ਅਫਰੀਕਾ, ਏਸ਼ੀਆ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਵਿਕਰਮ ਦੂਰੈਸਵਾਮੀ ਨੇ ਬਰਤਾਨੀਆ ਵਿਚ ਸੰਭਾਲਿਆ ਭਾਰਤੀ ਹਾਈਕਮਿਸ਼ਨਰ ਦਾ ਅਹੁਦਾ
. . .  1 day ago
ਜੀ.ਐਸ.ਟੀ. ਦੀ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਟਰਾਂਸਪੋਰਟਰਾਂ ਖ਼ਿਲਾਫ਼ ਕੀਤਾ ਕੇਸ ਦਰਜ
. . .  1 day ago
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ) -  ਥਾਣਾ ਦੁੱਗਰੀ ਦੀ ਪੁਲਿਸ ਨੇ ਜੀ.ਐਸ.ਟੀ. ਦੀ ਚੋਰੀ ਕਰ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਟਰਾਂਸਪੋਰਟਰਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਕੋਈ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 16 ਦੌੜਾਂ ਨਾਲ ਹਰਾਇਆ ਇੰਗਲੈਂਡ
. . .  1 day ago
ਬਰਮਿੰਘਮ, 24 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਇਕ ਦਿਨਾਂ ਮੈਚ ਵਿਚ ਮੇਜ਼ਬਾਨ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇੰਗਲੈਂਡ ਦਾ ਸਫ਼ਾਇਆ ਕਰ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ ਨੇ ਸਾਬਕਾ ਪ੍ਰਧਾਨ ਜਥੇ ਜਗਦੀਸ਼ ਸਿੰਘ ਝੀਂਡਾ ਨੂੰ ਚੁਣਿਆ ਪ੍ਰਧਾਨ
. . .  1 day ago
ਕਰਨਾਲ, 24 ਸਤੰਬਰ (ਗੁਰਮੀਤ ਸਿੰਘ ਸੱਗੂ)- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਹਰਿਆਣਾ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਅੱਜ ਕੈਥਲ ਦੇ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ ਜਿੱਤਣ ਲਈ ਦਿੱਤਾ 170 ਦੌੜਾਂ ਦਾ ਟੀਚਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਹਾੜ ਸੰਮਤ 554

ਫਿਰੋਜ਼ਪੁਰ

ਸਬ-ਅਰਬਨ ਡਵੀਜ਼ਨ ਫ਼ਿਰੋਜ਼ਪੁਰ ਦੀ ਚੋਣ

ਫ਼ਿਰੋਜ਼ਪੁਰ, 26 ਜੂਨ (ਜਸਵਿੰਦਰ ਸਿੰਘ ਸੰਧੂ)- ਅੱਜ ਟੈਕਨੀਕਲ ਸਰਵਿਸਿਜ਼ ਯੂਨੀਅਨ ਇਨਕਲਾਬੀ ਗਰੁੱਪ ਸਬ-ਅਰਬਨ ਡਵੀਜਨ ਫ਼ਿਰੋਜ਼ਪੁਰ ਦੀ ਚੋਣ ਕਰਵਾਈ ਗਈ ਗਈ, ਜਿਸ ਵਿਚ ਬਤੌਰ ਚੋਣ ਨਿਗਰਾਨ ਸਰਕਲ ਪ੍ਰਧਾਨ ਜਗਤਾਰ ਸਿੰਘ, ਸਰਕਲ ਸਕੱਤਰ ਸ਼ਿੰਗਾਰ ਚੰਦ ਅਤੇ ਸਾਥੀ ਮਨਜੀਤ ਸਿੰਘ ਨੇ ਪਹੁੰਚ ਕੇ ਚੋਣ ਕਰਵਾਈ | ਮੀਟਿੰਗ ਦੀ ਕਾਰਵਾਈ ਵਿਚ ਸਬ-ਅਰਬਨ ਡਵੀਜ਼ਨ ਦੇ ਆਗੂ ਸਾਥੀਆਂ ਨੇ ਪਿਛਲੇ ਦੋ ਸਾਲਾਂ ਦੀ ਕੰਮਕਾਜੀ ਰਿਪੋਰਟ ਅਤੇ ਵਿੱਤੀ ਰਿਪੋਰਟ ਪੇਸ਼ ਕੀਤੀ ਅਤੇ ਹਾਊਸ ਵਿਚ ਸਰਬਸੰਮਤੀ ਨਾਲ ਰਿਪੋਰਟ ਪਾਸ ਹੋਣ ਤੋਂ ਬਾਅਦ ਕਮੇਟੀ ਦੇ ਪ੍ਰਧਾਨ ਸਾਥੀਆਂ ਨੇ ਕਮੇਟੀ ਭੰਗ ਕਰਕੇ ਸਟੇਜ ਦੀ ਕਾਰਵਾਈ ਸਰਕਲ ਕਮੇਟੀ ਦੇ ਸਾਥੀਆਂ ਨੂੰ ਸੌਂਪ ਦਿੱਤੀ | ਸਰਕਲ ਕਮੇਟੀ ਦੇ ਆਗੂਆਂ ਨੇ ਹਾਊਸ ਦੀ ਕਾਰਵਾਈ ਆਰੰਭ ਕਰਦਿਆਂ ਮੀਟਿੰਗ ਵਿਚ ਸ਼ਾਮਿਲ ਸਾਰੇ ਮੈਂਬਰਾਂ ਨੇ ਡਵੀਜ਼ਨ ਕਮੇਟੀ ਦੇ ਸਾਰੇ ਆਗੂਆਂ ਦੀ ਚੋਣ ਸਰਬਸੰਮਤੀ ਨਾਲ ਕੀਤੀ, ਜਿਸ ਵਿਚ ਸਬ-ਅਰਬਨ ਡਵੀਜ਼ਨ ਫ਼ਿਰੋਜ਼ਪੁਰ ਕਮੇਟੀ ਪ੍ਰਧਾਨ ਰਾਜੇਸ਼ ਦੇਵਗਨ, ਮੀਤ ਪ੍ਰਧਾਨ ਕੁਲਵੰਤ ਸਿੰਘ, ਸਕੱਤਰ ਰਜਿੰਦਰ ਸ਼ਰਮਾ, ਸਹਾਇਕ ਸਕੱਤਰ ਬੂਟਾ ਸਿੰਘ ਅਤੇ ਕੈਸ਼ੀਅਰ ਸਾਥੀ ਸੁਸ਼ੀਲ ਪਾਠਕ ਨੂੰ ਬਣਾਇਆ ਗਿਆ | ਆਪਣੀ ਇਸ ਨਿਯੁਕਤੀ 'ਤੇ ਆਗੂਆਂ ਨੇ ਸਾਥੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਮੁਲਾਜ਼ਮ ਸਾਥੀਆਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਡੱਟ ਕੇ ਅਗਵਾਈ ਕਰਨਗੇ | ਇਸ ਮੌਕੇ ਟੈਕਨੀਕਲ ਸਰਵਿਸਿਜ਼ ਯੂਨੀਅਨ ਇਨਕਲਾਬੀ ਗਰੁੱਪ ਦੇ ਕਨਵੀਨਰ ਸਾਥੀ ਸੁਰਿੰਦਰ ਸ਼ਰਮਾ, ਸਬ ਡਵੀਜ਼ਨ ਮਮਦੋਟ ਦੇ ਪ੍ਰਧਾਨ ਅਜਮੇਰ ਸਿੰਘ, ਸਾਥੀ ਰਾਕੇਸ਼ ਕੁਮਾਰ ਪ੍ਰਧਾਨ ਸਬ ਅਰਬਨ ਸਬ ਡਵੀਜ਼ਨ, ਸਾਥੀ ਸ਼ਿੰਦਰ ਸਿੰਘ ਪ੍ਰਧਾਨ ਸਬ ਡਵੀਜ਼ਨ ਕੈਂਟ 1, ਸਾਥੀ ਗੁਰਬਚਨ ਸਿੰਘ ਪ੍ਰਧਾਨ ਝੋਕ ਹਰੀ ਹਰ, ਸਾਥੀ ਰੂਪ ਸਿੰਘ ਝੋਕ ਟਹਿਲ ਸਿੰਘ, ਸਾਥੀ ਰਾਮ ਲੁਭਾਇਆ, ਰਵੀ ਸ਼ਰਮਾ ਵਜੀਦਪੁਰ, ਸਾਥੀ ਵਰਿੰਦਰ ਚਾਵਲਾ, ਸਾਥੀ ਸੁਰਜੀਤ ਸਿੰਘ, ਸਾਥੀ ਤੁਸ਼ਾਰ ਚਾਵਲਾ, ਸਾਥੀ ਗੁਰਮੀਤ ਸਿੰਘ, ਸਾਥੀ ਰੋਹਨ ਸ਼ਰਮਾ ਆਦਿ ਸਾਥੀਆਂ ਨੇ ਸ਼ਮੂਲੀਅਤ ਕੀਤੀ ਅਤੇ ਨਵੇਂ ਚੁਣੇ ਕਮੇਟੀ ਮੈਂਬਰਾਂ ਨੂੰ ਵਧਾਈ ਦਿੱਤੀ |

ਮਖੂ ਸ਼ਹਿਰ ਵਿਖੇ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਾ ਵਿਰੋਧੀ ਦਿਵਸ ਮਨਾਇਆ

ਮਖੂ, 26 ਜੂਨ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਮਖੂ ਸ਼ਹਿਰ ਵਿਖੇ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ | ਮਖੂ ਪੁਲਿਸ ਵਲੋਂ ਮਖੂ ਸ਼ਹਿਰ ਦੇ ਸ਼ਿਵ ਪੈਲਿਸ ਵਿਚ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਡੀ.ਐੱਸ.ਪੀ, ਮੰਡ, ਜ਼ੀਰਾ, ਅੱੈਸ.ਐਚ.ਓ. ਮਖੂ ਜਤਿੰਦਰ ਸਿੰਘ, ...

ਪੂਰੀ ਖ਼ਬਰ »

ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਕਰਨ ਵਾਲੇ ਭਾਜਪਾ ਆਗੂ ਨੂੰ ਪੁਲਿਸ ਜਾਣਬੁੱਝ ਕੇ ਨਹੀਂ ਕਰ ਰਹੀ ਗਿ੍ਫ਼ਤਾਰ

ਫ਼ਿਰੋਜ਼ਪੁਰ, 26 ਜੂਨ (ਰਾਕੇਸ਼ ਚਾਵਲਾ)- ਇਕ ਦਲਿਤ ਲੜਕੀ ਨੂੰ ਅਪਸ਼ਬਦ ਬੋਲਣ ਵਾਲੇ ਭਾਜਪਾ ਆਗੂ ਅਤੇ ਉਸ ਦੇ ਲੜਕੇ ਵਿਰੁੱਧ ਮਾਮਲਾ ਦਰਜ ਹੋਣ ਬਾਅਦ ਵੀ ਪੁਲਿਸ ਮੁਲਜ਼ਮਾਂ ਨੂੰ ਜਾਣਬੁੱਝ ਕੇ ਗਿ੍ਫ਼ਤਾਰ ਨਹੀਂ ਕਰ ਰਹੀ | ਇਹ ਦੋਸ਼ ਰਾਵਣ ਸੈਨਾ ਦੇ ਕੌਮੀ ਪ੍ਰਧਾਨ ਦੀਪ ...

ਪੂਰੀ ਖ਼ਬਰ »

ਆਰਿਫ਼ ਕੇ ਵਿਖੇ ਮੈਡੀਕਲ ਸਟੋਰ ਦੀ ਦੁਕਾਨ 'ਤੇ ਚੋਰੀ

ਆਰਿਫ਼ ਕੇ, 26 ਜੂਨ (ਬਲਬੀਰ ਸਿੰਘ ਜੋਸਨ)- ਕਸਬਾ ਆਰਿਫ਼ ਕੇ ਵਿਖੇ ਨਾਮਲੂਮ ਵਿਅਕਤੀਆਂ ਨੇ ਮੈਡੀਕਲ ਸਟੋਰ ਦੀ ਦੁਕਾਨ 'ਤੇ ਐੱਲ.ਈ.ਡੀ, ਇਨਵਰਟਰ, ਬੈਟਰਾ, ਕੈਮਰੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ ਅੱਜ ਮਿਲੇ ਦਸ ਹੋਰ ਮਾਮਲੇ

ਫ਼ਿਰੋਜ਼ਪੁਰ, 26 ਜੂਨ (ਜਸਵਿੰਦਰ ਸਿੰਘ ਸੰਧੂ)- ਦੁਨੀਆਂ 'ਚ ਫੈਲੀ ਕੋਰੋਨਾ ਮਹਾਂਮਾਰੀ ਨੇ ਇਕ ਵਾਰ ਫਿਰ ਤੋਂ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਆਪਣਾ ਪ੍ਰਭਾਵ ਵਧਾਉਣਾ ਸੁਰੂ ਕਰ ਦਿੱਤਾ ਹੈ | ਬੀਤੇ ਕੁਝ ਦਿਨਾਂ ਤੋਂ ਰੋਜ਼ਾਨਾ ਆ ਰਹੇ ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਅੱਜ ...

ਪੂਰੀ ਖ਼ਬਰ »

ਸਾਹਿਤ ਸਭਾ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਦੌਰਾਨ ਚੱਲਿਆ ਰਚਨਾਵਾਂ ਦਾ ਦੌਰ

ਜ਼ੀਰਾ, 26 ਜੂਨ (ਮਨਜੀਤ ਸਿੰਘ ਢਿੱਲੋਂ)-ਸਾਹਿਤ ਸਭਾ ਜ਼ੀਰਾ ਦੀ ਮਹੀਨੇਵਾਰ ਮੀਟਿੰਗ ਲੈਕਚਰਾਰ ਨਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਜੀਵਨ ਮੱਲ ਸਕੂਲ ਜ਼ੀਰਾ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਸਰੋਤਿਆਂ ਅਤੇ ਕਵੀਆਂ ਨੇ ਭਾਗ ਲਿਆ | ਇਸ ਮੌਕੇ ਰਚਨਾਵਾਂ ਦੇ ਦੌਰ ਦੀ ...

ਪੂਰੀ ਖ਼ਬਰ »

ਪੀਰ ਬਾਬਾ ਫਾਰਕ ਸ਼ਾਹ ਦੀ ਯਾਦ 'ਚ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ

ਜ਼ੀਰਾ, 26 ਜੂਨ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਨੇੜਲੇ ਪਿੰਡ ਬਹਿਕ ਫੱਤੂ ਘੁਰਕੀ ਵਿਖੇ ਪੀਰ ਬਾਬਾ ਫਾਰਕ ਸ਼ਾਹ ਦੀ ਯਾਦ ਵਿਚ ਸਲਾਨਾ ਸੱਭਿਆਚਾਰਕ ਮੇਲਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਅਤੇ ਧੂਮਧਾਮ ਨਾਲ ਕਰਵਾਇਆ ਗਿਆ | ਇਸ ਮੌਕੇ ਚਾਦਰ ਚੜ੍ਹਾਉਣ ਦੀ ਰਸਮ ਗੱਦੀ ...

ਪੂਰੀ ਖ਼ਬਰ »

ਸੰਗਰੂਰ ਤੋਂ ਮਾਨ ਦੀ ਜਿੱਤ 'ਤੇ ਪਾਰਟੀ ਸਮਰਥਕਾਂ ਨੇ ਗੁਰੂਹਰਸਹਾਏ 'ਚ ਵੰਡੇ ਲੱਡੂ

ਗੁਰੂਹਰਸਹਾਏ, 26 ਜੂਨ (ਹਰਚਰਨ ਸਿੰਘ ਸੰਧੂ)- ਪਾਰਲੀਮੈਂਟ ਹਲਕੇ ਸੰਗਰੂਰ ਦੀ ਹੋਈ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਹੋਈ ਇਤਿਹਾਸਕ ਜਿੱਤ 'ਤੇ ਗੁਰੂਹਰਸਹਾਏ ਵਿਖੇ ਪਾਰਟੀ ਆਗੂਆਂ ਵਲੋਂ ਲੱਡੂ ਵੰਡ ਕੇ ਖ਼ੁਸ਼ੀ ...

ਪੂਰੀ ਖ਼ਬਰ »

ਸ਼ਹਿਰੀ ਖੇਤਰ ਦੇ ਸਕੂਲਾਂ ਵਿਚ ਕਾਮਰਸ ਸਟਰੀਮ ਚਾਲੂ ਕਰਨ ਦੀ ਮੰਗ ਨੇ ਫੜਿਆ ਜ਼ੋਰ

ਗੁਰੂਹਰਸਹਾਏ, 26 ਜੂਨ (ਹਰਚਰਨ ਸਿੰਘ ਸੰਧੂ)- ਵਿਦਿਆਰਥੀਆਂ ਅਤੇ ਮਾਪਿਆਂ ਦੁਆਰਾ ਗੁਰੂਹਰਸਹਾਏ ਸਮੇਤ ਪੰਜਾਬ ਦੇ ਸ਼ਹਿਰੀ ਖੇਤਰ ਦੇ ਸਕੂਲਾਂ ਵਿਚ ਕਾਮਰਸ ਸਟਰੀਮ ਨੂੰ ਤਰੁੰਤ ਚਾਲੂ ਕਰਨ ਦੀ ਮੰਗ ਨੇ ਜ਼ੋਰ ਪਕੜ ਲਿਆ ਹੈ | ਸੈਂਕੜੇ ਕਾਮਰਸ ਪੜ੍ਹਣ ਦੀਆਂ ਚਾਹਵਾਨ ...

ਪੂਰੀ ਖ਼ਬਰ »

ਪੁਲਿਸ ਵਲੋਂ ਪਿੰਡ ਕੋਟ ਕਰੋੜ ਕਲਾਂ ਵਿਖੇ ਨਸ਼ਿਆਂ ਵਿਰੋਧੀ ਸੈਮੀਨਾਰ

ਤਲਵੰਡੀ ਭਾਈ, 26 ਜੂਨ (ਕੁਲਜਿੰਦਰ ਸਿੰਘ ਗਿੱਲ)- ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਯਤਨਾਂ ਤਹਿਤ ਨਸ਼ਿਆਂ ਖ਼ਿਲਾਫ਼ ਲਹਿਰ ਖੜ੍ਹੀ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਪੁਲਿਸ ਥਾਣਾ ਤਲਵੰਡੀ ਭਾਈ ਵਲੋਂ ਪਿੰਡ ਕੋਟ ਕਰੋੜ ਕਲਾਂ ਵਿਖੇ ਜਨਤਕ ਮੀਟਿੰਗ ਕੀਤੀ ਗਈ | ਪਿੰਡ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦੇ ਤੈਰਾਕਾਂ ਨੇ ਜਿੱਤੇ 2 ਸੋਨੇ, 1 ਚਾਂਦੀ ਤੇ 3 ਕਾਂਸੀ ਦੇ ਤਗਮੇ

ਫ਼ਿਰੋਜ਼ਪੁਰ, 26 ਜੂਨ (ਗੁਰਿੰਦਰ ਸਿੰਘ)- ਅੰਮਿ੍ਤਸਰ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਥਿਤ ਸਵੀਮਿੰਗ ਪੂਲ ਵਿਖੇ ਚੱਲ ਰਹੀ 45ਵੀ ਜੂਨੀਅਰ ਪੰਜਾਬ ਰਾਜ ਸਵੀਮਿੰਗ ਤੇ ਵਾਟਰਪੋਲੋ ਚੈਪੀਅਨਸ਼ਿਪ ਦੇ ਪਹਿਲੇ ਦਿਨ ਫਿਰੋਜ਼ਪੁਰ ਦੇ ਤੈਰਾਕਾਂ ਨੇ ਵੱਡੀਆਂ ਮੱਲਾਂ ...

ਪੂਰੀ ਖ਼ਬਰ »

ਰੋਟਰੀ ਕਲੱਬ ਗੁਰੂਹਰਸਹਾਏ ਵਲੋਂ ਵੰਡੀਆਂ ਮੁਫ਼ਤ ਵੀਲ੍ਹਚੇਅਰ

ਗੁਰੂਹਰਸਹਾਏ, 26 ਜੂਨ (ਹਰਚਰਨ ਸਿੰਘ ਸੰਧੂ)- ਰੋਟਰੀ ਕਲੱਬ ਗੁਰੂਹਰਸਹਾਏ ਵਲੋਂ ਹਲਕਾ ਗੁਰੂਹਰਸਹਾਏ ਵਿਚ ਸਮੇਂ-ਸਮੇਂ 'ਤੇ ਗ਼ਰੀਬ ਅਤੇ ਲੋੜਵੰਦਾਂ ਦੀ ਮੱਦਦ ਕੀਤੀ ਜਾ ਰਹੀ ਹੈ | ਇਸ ਤੋਂ ਪਹਿਲਾਂ ਰੋਟਰੀ ਕਲੱਬ ਗੁਰੂਹਰਸਹਾਏ ਵਲੋਂ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ ਹੈ ...

ਪੂਰੀ ਖ਼ਬਰ »

ਬੀ. ਐੱਸ. ਐੱਨ. ਐੱਲ. ਕੈਜ਼ੂਅਲ ਐਂਡ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ

ਫ਼ਾਜ਼ਿਲਕਾ, 26 ਜੂਨ (ਅਮਰਜੀਤ ਸ਼ਰਮਾ)- ਬੀ.ਐੱਸ.ਐਨ.ਐਲ. ਕੈਜ਼ੂਅਲ ਐਂਡ ਕੰਟਰੈਕਟ ਵਰਕਰਜ਼ ਯੂਨੀਅਨ (ਏਟਕ) ਪੰਜਾਬ ਦੀ ਮੀਟਿੰਗ ਪ੍ਰਤਾਪ ਬਾਗ਼ ਵਿਖੇ ਬਰਾਂਚ ਪ੍ਰਧਾਨ ਸੁਰਜੀਤ ਸਿੰਘ ਅਤੇ ਮਲੋਟ ਪ੍ਰਧਾਨ ਗੁਰਪ੍ਰੀਤ ਸਿੰਘ ਔਲਖ ਦੀ ਅਗਵਾਈ ਹੇਠ ਹੋਈ | ਜਿਸ ਵਿਚ ਸੂਬਾ ...

ਪੂਰੀ ਖ਼ਬਰ »

ਪਿੰਡ ਧਰਾਂਗਵਾਲਾ ਵਿਖੇ ਮਲੇਰੀਏ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਅਬੋਹਰ, 26 ਜੂਨ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਧਰਾਂਗਵਾਲਾ ਵਿਖੇ ਸਿਹਤ ਵਿਭਾਗ ਵਲੋਂ ਐੱਸ.ਐਮ.ਓ. ਡਾ: ਬਬੀਤਾ ਦੀ ਅਗਵਾਈ ਹੇਠ ਰਾਜ ਕੁਮਾਰ ਅਤੇ ਜਗਦੀਸ਼ ਕੁਮਾਰ ਵਲੋਂ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵਲੋਂ ਲੋਕਾਂ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 26 ਜੂਨ (ਸੁਖਜੀਤ ਸਿੰਘ ਬਰਾੜ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਐਮ.ਏ. ਪੰਜਾਬੀ ਸਮੈਸਟਰ ਤੀਜੇ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਰੁਪਿੰਦਰ ਕੌਰ ਸੰਧੂ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਬਲਕਰਨ ਸਿੰਘ ਪੁੱਤਰ ਗੁਰਮੇਲ ...

ਪੂਰੀ ਖ਼ਬਰ »

ਜ਼ੀਰਾ ਪੁਲਿਸ ਪ੍ਰਸ਼ਾਸਨ ਨੇ ਨਸ਼ਾ ਵਿਰੋਧੀ ਦਿਵਸ ਮੌਕੇ ਸਮਾਗਮ ਕਰਵਾਇਆ

ਜ਼ੀਰਾ, 26 ਜੂਨ (ਜੋਗਿੰਦਰ ਸਿੰਘ ਕੰਡਿਆਲ/ਮਨਜੀਤ ਸਿੰਘ ਢਿੱਲੋਂ)-ਅੰਤਰ ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜ਼ੀਰਾ ਪੁਲਿਸ ਪ੍ਰਸ਼ਾਸ਼ਨ ਵੱਲੋਂ ਐੱਸ.ਐੱਸ.ਪੀ ਫ਼ਿਰੋਜ਼ਪੁਰ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਸਲ ਜ਼ੀਰਾ ਵਿਖੇ ਵਿਸ਼ੇਸ਼ ਸਮਾਗਮ ਕਰਵਾ ਕੇ ਲੋਕਾਂ ...

ਪੂਰੀ ਖ਼ਬਰ »

ਗੁਰਬਾਣੀ ਸਿਮਰਨ ਹੀ ਮਨੁੱਖ ਨੂੰ ਸਹੀ ਸੇਧ ਦਿੰਦਾ ਹੈ-ਠਾਕਰ ਉਧੇ ਸਿੰਘ

ਫ਼ਿਰੋਜ਼ਪੁਰ, 26 ਜੂਨ (ਜਸਵਿੰਦਰ ਸਿੰਘ ਸੰਧੂ)- ਪੰਜਾਬ ਦੀ ਜਵਾਨੀ ਦਾ ਨਸ਼ਿਆਂ ਵੱਲ ਧੱਸ ਜਾਣ 'ਤੇ ਡੂੰਘੀ ਚਿੰਤਾ ਜ਼ਾਹਿਰ ਕਰਦਿਆਂ ਨਾਮਧਾਰੀ ਸੰਸਥਾ ਦੇ ਮੁਖੀ ਠਾਕਰ ਉਧੇ ਸਿੰਘ ਨੇ ਕਿਹਾ ਕਿ ਬੱਚਿਆਂ ਦਾ ਗੁਰਬਾਣੀ ਤੋਂ ਦੂਰ ਹੋਣਾ ਹੀ ਨਸ਼ਿਆਂ ਦੀ ਦਲ-ਦਲ ਵਿਚ ਧੱਸ ਜਾਣ ...

ਪੂਰੀ ਖ਼ਬਰ »

ਪਤੰਜਲੀ ਯੋਗ ਸੰਮਤੀ ਨੇ ਜ਼ੀਰਾ ਵਿਖੇ ਇੰਟਰਟੇਨਮੈਂਟ ਯੋਗ ਕਲਾਸ ਲਗਾਈ

ਜ਼ੀਰਾ, 26 ਜੂਨ (ਜੋਗਿੰਦਰ ਸਿੰਘ ਕੰਡਿਆਲ)-ਪਤੰਜਲੀ ਯੋਗ ਸੰਮਤੀ ਜ਼ੀਰਾ ਵੱਲੋਂ ਇੰਟਰਟੇਨਮੈਂਟ ਯੋਗ ਕਲਾਸ ਗੁਰਦੀਪ ਸਿੰਘ ਰਿਟਾਇਰਡ ਕਾਨੂੰਗੋ ਪ੍ਰਧਾਨ ਦੀ ਅਗਵਾਈ ਹੇਠ ਜ਼ੀਰਾ ਵਿਖੇ ਲਗਾਈ ਗਈ | ਇਸ ਮੌਕੇ ਯੋਗ ਗੁਰੂ ਬਖਸ਼ੀਸ਼ ਸਿੰਘ ਮਠਾੜੂ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਵਿਸ਼ਵ ਨਸ਼ਾਖੋਰੀ ਤੇ ਗ਼ੈਰ-ਕਾਨੂੰਨੀ ਤਸਕਰੀ ਵਿਰੱੁਧ ਕੱਢੀ ਜਾਗਰੂਕਤਾ ਰੈਲੀ

ਫ਼ਿਰੋਜ਼ਪੁਰ, 26 ਜੂਨ (ਜਸਵਿੰਦਰ ਸਿੰਘ ਸੰਧੂ)- ਸਿਵਲ ਹਸਪਤਾਲ ਫ਼ਿਰੋਜ਼ਪੁਰ ਦੇ ਨਸ਼ਾ ਛੁਡਾਊ ਕੇਂਦਰ ਵਿਖੇ ਸਿਵਲ ਸਰਜਨ ਡਾਕਟਰ ਰਜਿੰਦਰ ਅਰੋੜਾ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ: ਰਜਿੰਦਰ ਮਨਚੰਦਾ ਦੇ ਦਿਸ਼ਾ-ਨਿਰਦੇਸਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ: ...

ਪੂਰੀ ਖ਼ਬਰ »

'ਆਪ' ਸਰਕਾਰ ਸਹਾਇਕ ਪਟਵਾਰੀਆਂ ਨੂੰ ਪੱਕਾ ਕਰਨ ਲਈ ਪਹਿਲਕਦਮੀ ਕਰੇ

ਮਮਦੋਟ, 26 ਜੂਨ (ਸੁਖਦੇਵ ਸਿੰਘ ਸੰਗਮ)- ਪੰਜਾਬ ਸਰਕਾਰ ਸਹਾਇਕ ਪਟਵਾਰੀਆਂ ਨੂੰ ਪੱਕਾ ਕਰਨ ਲਈ ਪਹਿਲਕਦਮੀ ਕਰੇ, ਇਹ ਮੰਗ ਸ਼੍ਰੋਮਣੀ ਅਕਾਲੀ ਦਲ ਬਾਦਲ ਜਿਲ੍ਹਾ ਫਿਰੋਜ਼ਪੁਰ ਦੇ ਆਗੂ ਜੋਗਾ ਸਿੰਘ ਮੁਰਕਵਾਲਾ ਸਾਬਕਾ ਉਪ ਚੇਅਰਮੈਨ ਨੇ ਪਟਵਾਰੀਆਂ ਨਾਲ ਲੰਬੇ ਸਮੇਂ ਤੋਂ ...

ਪੂਰੀ ਖ਼ਬਰ »

ਕੋਟਲਾ ਦੀ ਪੰਚਾਇਤ ਨੇ ਵਾਲੀਵਾਲ ਟੀਮ ਨੂੰ ਵਰਦੀਆਂ ਤੇ ਹੋਰ ਸਾਮਾਨ ਸੌਂਪਿਆ

ਤਲਵੰਡੀ ਭਾਈ, 26 ਜੂਨ (ਕੁਲਜਿੰਦਰ ਸਿੰਘ ਗਿੱਲ)-ਖਿਡਾਰੀਆਂ ਨੂੰ ਉਤਸਾਹਿਤ ਕਰਨ ਲਈ ਪਿੰਡ ਕੋਟਲਾ ਦੀ ਟੀਮ ਨੂੰ ਵਰਦੀਆਂ, ਵਾਲੀਵਾਲ ਕਿੱਟ, ਬਾਊਾਡਰੀ ਜਾਲ ਆਦਿ ਸੌਂਪੇ ਗਏ | ਇਸ ਮੌਕੇ ਸਰਪੰਚ ਜਸਵੀਰ ਸਿੰਘ ਕੋਟਲਾ ਨੇ ਦੱਸਿਆ ਕਿ ਪਿੰਡ ਕੋਟਲਾ ਦੀ ਵਾਲੀਵਾਲ ਟੀਮ ਨਾਮਵਰ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ ਵਿਚ ਅਰਨੀਵਾਲਾ ਵਿਚ ਵੰਡੇ ਲੱਡੂ

ਮੰਡੀ ਅਰਨੀਵਾਲਾ, 26 ਜੂਨ (ਨਿਸ਼ਾਨ ਸਿੰਘ ਮੋਹਲਾਂ)- ਸੰਸਦੀ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਵਿਚ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਅੰਮਿ੍ਤਸਰ ਦਲ ਦੇ ਆਗੂਆਂ ਨੇ ਮੰਡੀ ਅਰਨੀਵਾਲਾ ਵਿਚ ਖ਼ੁਸ਼ੀ ਮਨਾਉਂਦੇ ਹੋਏ ...

ਪੂਰੀ ਖ਼ਬਰ »

ਸਿਮਰਜੀਤ ਸਿੰਘ ਮਾਨ ਦੀ ਜਿੱਤ ਪੰਜਾਬ ਦੀ ਜਿੱਤ - ਖ਼ਾਲਸਾ

ਸੁਰਿੰਦਰ ਸਿੰਘ ਖ਼ਾਲਸਾ ਬੱਲੂਆਣਾ, 26 ਜੂਨ (ਜਸਮੇਲ ਸਿੰਘ ਢਿੱਲੋਂ)- ਲੋਕ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਹੋਈ ਵੱਡੀ ਜਿੱਤ ਤੇ ਹਲਕਾ ਬੱਲੂਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਇੰਚਾਰਜ ...

ਪੂਰੀ ਖ਼ਬਰ »

ਯੋਜਨਾ ਤਹਿਤ ਲਗਾਇਆ ਜਾ ਸਕਦਾ ਹੈ ਕਿਸੇ ਵੀ ਖੇਤੀ ਉਤਪਾਦ ਦੀ ਪ੍ਰੋਸੈਸਿੰਗ ਦਾ ਯੂਨਿਟ- ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਫ਼ਾਜ਼ਿਲਕਾ, 26 ਜੂਨ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਪ੍ਰਧਾਨ ਮੰਤਰੀ ਲਘੂ ਫੂਡ ਪ੍ਰੋਸੈਸਿੰਗ ਇਕਾਈ ਦੀ ਵਿਧੀਵਤ ਯੋਜਨਾ ਤਹਿਤ ਅਜਿਹੇ ਯੂਨਿਟ ਸਥਾਪਿਤ ...

ਪੂਰੀ ਖ਼ਬਰ »

ਰਜਿਸਟਰੀਆਂ 'ਤੇ ਲਗਾਈ ਪਾਬੰਦੀ ਕਾਰਨ ਲੋਕਾਂ 'ਚ ਰੋਸ

ਮੰਡੀ ਲਾਧੂਕਾ, 26 ਜੂਨ (ਰਾਕੇਸ਼ ਛਾਬੜਾ)-ਪੰਜਾਬ ਸਰਕਾਰ ਵਲੋਂ ਪੇਂਡੂ ਜ਼ਮੀਨਾਂ ਦੀ ਇਕ ਕਨਾਲ ਤੋਂ ਘੱਟ ਰਕਬੇ ਦੀ ਰਜਿਸਟਰੀ ਕਰਵਾਉਣ 'ਤੇ ਲਗਾਈ ਗਈ ਪਾਬੰਦੀ ਕਾਰਨ ਲੋਕਾਂ ਵਿਚ ਰੋਸ ਦਿਖਾਈ ਦੇ ਰਿਹਾ ਹੈ | ਇਸ ਖੇਤਰ ਦੇ ਨੰਬਰਦਾਰ ਫ਼ਕੀਰ ਚੰਦ ਨੁਰਸਮੰਦ , ਮਹਿੰਦਰ ਸਿੰਘ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਖ਼ੁਸ਼ੀ ਮਨਾਈ

ਅਬੋਹਰ, 26 ਜੂਨ (ਸੁਖਜੀਤ ਸਿੰਘ ਬਰਾੜ)-ਅਬੋਹਰ ਵਿਚ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਸੰਗਰੂਰ ਲੋਕ ਸਭਾ ਹਲਕੇ ਤੋਂ ਹੋਈ ਉਪ ਚੋਣ ਵਿਚ ਜੇਤੂ ਰਹੇ ਪਾਰਟੀ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਖ਼ੁਸ਼ੀ ਮਨਾਈ ਗਈ | ਇਸ ...

ਪੂਰੀ ਖ਼ਬਰ »

ਅਕਾਲੀ ਦਲ ਦੇ ਆਗੂਆਂ ਨੇ ਵੀ ਮਾਨ ਨੂੰ ਦਿੱਤੀਆਂ ਵਧਾਈਆਂ

ਮੰਡੀ ਅਰਨੀਵਾਲਾ, 26 ਜੂਨ (ਨਿਸ਼ਾਨ ਸਿੰਘ ਮੋਹਲਾਂ)- ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਵਿਚ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਨਾਲ ਜੁੜੇ ਹੋਏ ਟਕਸਾਲੀ ਅਕਾਲੀ ਆਗੂਆਂ ਨੇ ਵੀ ਸਿਮਰਨਜੀਤ ...

ਪੂਰੀ ਖ਼ਬਰ »

ਯੋਜਨਾ ਤਹਿਤ ਲਗਾਇਆ ਜਾ ਸਕਦਾ ਹੈ ਕਿਸੇ ਵੀ ਖੇਤੀ ਉਤਪਾਦ ਦੀ ਪ੍ਰੋਸੈਸਿੰਗ ਦਾ ਯੂਨਿਟ- ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 26 ਜੂਨ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਪ੍ਰਧਾਨ ਮੰਤਰੀ ਲਘੂ ਫੂਡ ਪ੍ਰੋਸੈਸਿੰਗ ਇਕਾਈ ਦੀ ਵਿਧੀਵਤ ਯੋਜਨਾ ਤਹਿਤ ਅਜਿਹੇ ਯੂਨਿਟ ਸਥਾਪਿਤ ਕਰਨ ਤੇ ਭਾਰਤ ਸਰਕਾਰ ਵਲੋਂ 35 ਫ਼ੀਸਦੀ ਤੱਕ ...

ਪੂਰੀ ਖ਼ਬਰ »

ਸਿਮਰਜੀਤ ਸਿੰਘ ਮਾਨ ਦੀ ਜਿੱਤ ਪੰਜਾਬ ਦੀ ਜਿੱਤ - ਖ਼ਾਲਸਾ

ਬੱਲੂਆਣਾ, 26 ਜੂਨ (ਜਸਮੇਲ ਸਿੰਘ ਢਿੱਲੋਂ)- ਲੋਕ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਹੋਈ ਵੱਡੀ ਜਿੱਤ ਤੇ ਹਲਕਾ ਬੱਲੂਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਇੰਚਾਰਜ ਸੁਰਿੰਦਰ ਸਿੰਘ ਖ਼ਾਲਸਾ ਨੇ ...

ਪੂਰੀ ਖ਼ਬਰ »

ਸੁਸਾਇਟੀ ਦੇ ਕੈਂਪ 'ਚ ਨੌਜਵਾਨਾਂ ਨੇ ਕੀਤਾ 175 ਯੂਨਿਟ ਖ਼ੂਨਦਾਨ

ਫ਼ਾਜ਼ਿਲਕਾ, 26 ਜੂਨ (ਦਵਿੰਦਰ ਪਾਲ ਸਿੰਘ)- ਸ਼੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਫ਼ਾਜ਼ਿਲਕਾ ਵਲੋਂ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ | ਜਿਸ ਵਿਚ 175 ਨੌਜਵਾਨਾਂ ਨੇ ਖ਼ੂਨਦਾਨ ਕੀਤਾ | ਇਹ ਕੈਂਪ ਸਵ. ਸ਼੍ਰੀਮਤੀ ਕ੍ਰਿਸ਼ਨਾ ਰਾਣੀ ਮੋਂਗਾ ਦੀ ਯਾਦ ...

ਪੂਰੀ ਖ਼ਬਰ »

ਕੌਮੀ ਨਸ਼ਾ ਵਿਰੋਧੀ ਦਿਵਸ 'ਤੇ ਫ਼ਾਜ਼ਿਲਕਾ ਪੁਲਿਸ ਨੇ ਡਰਾਈਵਰਾਂ ਨੂੰ ਕੀਤਾ ਜਾਗਰੂਕ

ਫ਼ਾਜ਼ਿਲਕਾ, 26 ਜੂਨ (ਦਵਿੰਦਰ ਪਾਲ ਸਿੰਘ)- ਵਿਸ਼ਵ ਨਸ਼ਾ ਵਿਰੋਧੀ ਦਿਵਸ ਤੇ ਫ਼ਾਜ਼ਿਲਕਾ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਸੈਮੀਨਾਰ ਲਗਾਏ ਗਏ | ਇਸ ਦੌਰਾਨ ਟੈਕਸੀ ਅਤੇ ਟਰੱਕ ਡਰਾਈਵਰਾਂ ਨੂੰ ਨਸ਼ਾ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ | ਫ਼ਾਜ਼ਿਲਕਾ ਦੇ ਡੀ.ਐੱਸ.ਪੀ. ...

ਪੂਰੀ ਖ਼ਬਰ »

ਗਰਾਮ ਸਭਾ ਦੇ ਆਮ ਇਜਲਾਸ 'ਚ ਲੋਕਾਂ ਨੂੰ ਰੁੱਖ ਲਗਾਉਣ ਤੇ ਸਾਂਭ-ਸੰਭਾਲ ਲਈ ਕੀਤਾ ਪ੍ਰੇਰਿਤ

ਜਲਾਲਾਬਾਦ, 26 ਜੂਨ (ਕਰਨ ਚੁਚਰਾ)-ਵਰਤਮਾਨ ਸਮੇਂ ਅੰਦਰ ਜਿਸ ਤਰ੍ਹਾਂ ਗਰਮੀ ਵੱਧ ਰਹੀ ਹੈ ਅਤੇ ਰੁੱਖਾਂ ਦੀ ਘਾਟ ਹੋ ਰਹੀ ਹੈ ਉਸ ਨੰੂ ਦੇਖਦਿਆਂ ਸਮੇਂ ਦੀ ਜ਼ਰੂਰਤ ਹੈ ਕਿ ਸਾਡਾ ਸਮਾਜ ਰੁੱਖ ਲਗਾਉਣ ਤੇ ਇਨ੍ਹਾਂ ਦੀ ਸਾਂਭ ਸੰਭਾਲ ਲਈ ਅੱਗੇ ਆਵੇ | ਇਸੇ ਮਕਸਦ ਨਾਲ ਪਿੰਡ ਚੱਕ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ 'ਤੇ ਸੈਮੀਨਾਰ ਕਰਵਾਇਆ

ਅਬੋਹਰ, 26 ਜੂਨ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਮਾਣਯੋਗ ਜੱਜ ਜਤਿੰਦਰ ਕੌਰ, ਸੀ.ਜੇ.ਐਮ. ਕਮ ਸਕੱਤਰ ਅਮਨਦੀਪ ਸਿੰਘ ਅਤੇ ਪੁਲਿਸ ਕਪਤਾਨ ਸ: ਭੁਪਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ਨਹਿਰੂ ਪਾਰਕ ਵਿਖੇ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਦੇ ਕੈਂਪ 'ਚ ਕਰਵਾਏ ਯੋਗ ਦੇ ਆਸਣ

ਫ਼ਾਜ਼ਿਲਕਾ, 26 ਜੂਨ (ਦਵਿੰਦਰ ਪਾਲ ਸਿੰਘ)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਫ਼ਾਜ਼ਿਲਕਾ ਦੇ ਪ੍ਰਤਾਪ ਬਾਗ਼ ਵਿਖੇ ਆਯੋਜਿਤ ਯੋਗਾ ਕੈਂਪ ਵਿਚ ਦੂਜੇ ਦਿਨ ਯੋਗਾਚਾਰੀਆ ਸਵਾਮੀ ਵਿਗਿਆਨਾ ਨੰਦ ਨੇ ਯੋਗ ਕਰਵਾਇਆ | ਇਸ ਮੌਕੇ ਉਨ੍ਹਾਂ ਦੱਸਿਆ ਕਿ ਵੱਧ ਰਹੇ ...

ਪੂਰੀ ਖ਼ਬਰ »

-ਮਾਮਲਾ ਮੀਟਰ ਰੀਡਰ 'ਤੇ ਹੋਏ ਪਰਚੇ ਦਾ- ਮੀਟਰ ਰੀਡਰ ਯੂਨੀਅਨ ਨੇ ਕੰਮ ਬੰਦ ਕਰਨ ਦਾ ਕੀਤਾ ਫ਼ੈਸਲਾ

ਅਬੋਹਰ, 26 ਜੂਨ (ਸੁਖਜੀਤ ਸਿੰਘ ਬਰਾੜ)-ਪਾਵਰ ਕਾਮ ਮੀਟਰ ਰੀਡਰ ਯੂਨੀਅਨ ਦੇ ਮੈਂਬਰਾਂ ਦੀ ਬੈਠਕ ਸਥਾਨਕ ਨਹਿਰੂ ਪਾਰਕ ਵਿਖੇ ਹੋਈ ਜਿਸ ਵਿਚ ਉਨ੍ਹਾਂ ਵਲੋਂ ਸਾਥੀ ਪ੍ਰਦੀਪ ਕੁਮਾਰ 'ਤੇ ਧੋਖਾਧੜੀ ਦਾ ਮਾਮਲਾ ਦਰਜ ਕਰਨ ਦੀ ਸਖ਼ਤ ਨਿਖੇਧੀ ਕੀਤੀ ਗਈ | ਬੈਠਕ ਦੌਰਾਨ ਯੂਨੀਅਨ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 26 ਜੂਨ (ਦਵਿੰਦਰ ਪਾਲ ਸਿੰਘ)- ਲੜਕੀ ਨਾਲ ਸਰੀਰਕ ਸਬੰਧ ਬਣਾਉਣ ਦੇ ਦੋਸ਼ ਵਿਚ ਸਿਟੀ ਥਾਣਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪੀੜਤ ਲੜਕੀ ਨੇ ਦੱਸਿਆ ਕਿ ਉਸ ਦੀ ਅਤੇ ਰਮਨਦੀਪ ਸਿੰਘ ਦੀ ਕਰੀਬ ਛੇ ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ ਦੀਆਂ ਵਿਦਿਆਰਥਣਾਂ ਨੇ ਫਿਰ ਰਚਿਆ ਇਤਿਹਾਸ

ਤਰਨ ਤਾਰਨ, 26 ਜੂਨ (ਹਰਿੰਦਰ ਸਿੰਘ)¸ਸ੍ਰੀ ਗੁਰੂ ਅਰਜਨ ਦੇਵ ਜੀ ਦੀ ਵਸਾਈ ਨਗਰੀ ਤਰਨ ਤਾਰਨ ਵਿਚ ਪਿਛਲੇ 22 ਸਾਲ ਤੋਂ ਚੱਲ ਰਹੇ ਮਾਈ ਭਾਗੋ ਨਰਸਿੰਗ ਕਾਲਜ ਦਾ ਬੀ.ਐੱਸ.ਸੀ. ਨਰਸਿੰਗ ਦੇ ਨਤੀਜਿਆ ਵਿਚ ਸਥਾਪਿਤ ਕੀਤਾ ਰਿਕਾਰਡ ਪੰਜਾਬ ਦਾ ਕੋਈ ਵੀ ਨਰਸਿੰਗ ਕਾਲਜ ਨਹੀਂ ਤੋੜ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 26 ਮਈ (ਗੁਰਤੇਜ ਸਿੰਘ)-ਅੱਜ ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਦਰਸ਼ਨ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੈਨਸ਼ਨਰਜ਼ ਨੂੰ 2.59 ਦਾ ਗੁਣਾਂਕ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਆਪ' ਖ਼ਿਲਾਫ਼ ਵੱਡਾ ਲੋਕ ਫ਼ਤਵਾ-ਡਾ. ਹਰਜੋਤ ਕਮਲ

ਮੋਗਾ, 26 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸੰਗਰੂਰ ਲੋਕ ਸਭਾ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਜਿੱਤ, ਪੰਜਾਬ ਵਿਚ ਰਾਜ ਕਰ ਰਹੀ ਸੱਤਾ ਧਿਰ ਆਮ ਆਦਮੀ ਪਾਰਟੀ ਖ਼ਿਲਾਫ਼ ਵੱਡਾ ਲੋਕ ਫ਼ਤਵਾ ਹੈ | ਇਹ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੇ ਜਿੱਤਣ ਦੀ ਖ਼ੁਸ਼ੀ 'ਚ ਖੀਵੇ ਹੋਏ ਸਮਰਥਕਾਂ ਨੇ ਜੇਤੂ ਜਸ਼ਨ ਮਨਾਏ

ਬੱਧਨੀ ਕਲਾਂ, 26 ਜੂਨ (ਸੰਜੀਵ ਕੋਛੜ)-ਲੋਕ ਸਭਾ ਹਲਕਾ ਸੰਗਰੂਰ ਤੋਂ ਜ਼ਿਮਨੀ ਚੋਣਾਂ 'ਚ ਸਿਮਰਨਜੀਤ ਸਿੰਘ ਮਾਨ ਵਲੋਂ ਜਿੱਤ ਪ੍ਰਾਪਤ ਕਰਨ ਦੀ ਖ਼ੁਸ਼ੀ 'ਚ ਖੀਵੇ ਹੋਏ ਉਨ੍ਹਾਂ ਦੇ ਸਮਰਥਕਾਂ ਵਲੋਂ ਸਵਰਨ ਸਿੰਘ ਭੰਗੂ ਸਾਬਕਾ ਸਰਪੰਚ ਦੀ ਅਗਵਾਈ 'ਚ ਸਥਾਨਕ ਕਸਬਾ ਬੱਧਨੀ ...

ਪੂਰੀ ਖ਼ਬਰ »

ਪਿਛਲੇ 60-65 ਸਾਲਾਂ ਤੋਂ ਮੋਗਾ ਤੋਂ ਵੱਖ-ਵੱਖ ਪਿੰਡਾਂ ਨੂੰ ਚਲਦੇ ਟੈਂਪੂਆਂ ਨੂੰ ਬੰਦ ਕੀਤੇ ਜਾਣ ਤੋਂ ਬਾਅਦ ਲੋਕ ਹੋਣ ਲੱਗੇ ਪ੍ਰੇਸ਼ਾਨ

ਮੋਗਾ, 26 ਜੂਨ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਪੰਜਾਬ 'ਚ ਸੱਤਾ 'ਚ ਆਉਣ ਤੋਂ ਪਹਿਲਾਂ ਪੰਜਾਬ ਵਿਚ ਰੁਜ਼ਗਾਰ ਦੇਣ ਦੇ ਵੱਡੇ-ਵੱਡੇ ਦਾਅਵੇ ਜਤਾਉਣ ਵਾਲੀ ਆਮ ਆਦਮੀ ਪਾਰਟੀ ਜਿੱਥੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿਚ ਅਸਫਲ ਸਾਬਿਤ ਹੋ ਰਹੀ ਹੈ, ਉੱਥੇ ...

ਪੂਰੀ ਖ਼ਬਰ »

ਪੀਰ ਬਾਬਾ ਸੋਹਣੇ ਸ਼ਾਹ ਨੋਸ਼ਾਹੀ ਕਾਦਰੀ ਦਾ ਜੋੜ ਮੇਲਾ ਮਨਾਇਆ

ਮੱਲਾਂਵਾਲਾ, 26 ਜੂਨ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹਜ਼ਰਤ ਸਯੱਦ ਪੀਰ ਬਾਬਾ ਸੋਹਣੇ ਸ਼ਾਹ ਨੋਸਾਹੀ ਕਾਦਰੀ ਦਾ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੇਲੇ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸ੍ਰੀ ਨਰੇਸ਼ ...

ਪੂਰੀ ਖ਼ਬਰ »

ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਅਬੋਹਰ, 26 ਜੂਨ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਥਾਣਾ ਸਿਟੀ-2 ਦੀ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਪੁਲਿਸ ਨੂੰ ਦਿੱਤੇ ਬਿਆਨਾਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਆਕਾਸ਼ ਨੇ ਲਗਾਇਆ ਸ਼ੂਗਰ ਜਾਂਚ ਕੈਂਪ

ਅਬੋਹਰ, 26 ਜੂਨ (ਸੁਖਜੀਤ ਸਿੰਘ ਬਰਾੜ)-ਲਾਇਨਜ਼ ਕਲੱਬ ਆਕਾਸ਼ ਵਲੋਂ ਅੱਜ ਸਥਾਨਕ ਪਟੇਲ ਪਾਰਕ ਵਿਖੇ ਪਟੇਲ ਪਾਰਕ ਸੁਧਾਰ ਸਭਾ ਦੇ ਸਹਿਯੋਗ ਨਾਲ 30ਵਾਂ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਉਪ ਪ੍ਰਧਾਨ ਸੁਮੇਸ਼ ਭਟੇਜਾ ਨੇ ...

ਪੂਰੀ ਖ਼ਬਰ »

ਹੈਰੋਇਨ ਸਣੇ ਦੋ ਗਿ੍ਫ਼ਤਾਰ

ਅਬੋਹਰ, 26 ਜੂਨ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਥਾਣਾ ਸਿਟੀ-1 ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਹੈਰੋਇਨ ਸਣੇ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX