ਤਾਜਾ ਖ਼ਬਰਾਂ


ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  about 1 hour ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  about 1 hour ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  about 1 hour ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  about 2 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 2 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  about 2 hours ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਭਾਰਤੀ ਕ੍ਰਿਕਟ ਭਾਈਚਾਰਾ ਭਾਈਚਾਰੇ ਨੇ ਮਹਾਨ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਕਿਹਾ ਅਲਵਿਦਾ
. . .  about 2 hours ago
ਬਰਮਿੰਘਮ, 25 ਸਤੰਬਰ - ਭਾਰਤੀ ਕ੍ਰਿਕਟ ਭਾਈਚਾਰੇ ਨੇ ਲਾਰਡਸ ਦੇ ਇਤਿਹਾਸਿਕ ਮੈਦਾਨ 'ਤੇ ਇੰਗਲੈਂਡ ਦੇ ਖ਼ਿਲਾਫ਼ ਤੀਜੇ ਅਤੇ ਆਖਰੀ ਇਕ ਦਿਨਾਂ ਮੈਚ ਤੋਂ ਬਾਅਦ ਭਾਰਤੀ ਮਹਿਲਾ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਅਲਵਿਦਾ ਕਹਿਣ ਲਈ ਸੋਸ਼ਲ ਮੀਡੀਆ ਦਾ ਸਹਾਰਾ ਲਿਆ, ਜੋ ਕਿ...
ਭਾਰੀ ਮੀਂਹ ਨੇ ਤੋੜੀਆਂ ਕਿਸਾਨਾਂ ਦੀਆਂ ਆਸਾਂ
. . .  about 2 hours ago
ਸੰਧਵਾਂ, 25 ਸਤੰਬਰ (ਪ੍ਰੇਮੀ ਸੰਧਵਾਂ)-ਕਿਸਾਨਾਂ ਵਲੋਂ ਮਨ ਵਿਚ ਅਨੇਕਾਂ ਸੁਪਨਿਆਂ ਦਾ ਮਹਿਲ ਉਸਾਰ ਕੇ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜਦੋਂ ਪੱਕ ਕੇ ਤਿਆਰ ਹੋ ਰਹੀ ਸੀ ਤਾਂ ਕੁਦਰਤ ਦੇ ਕਹਿਰ ਕਾਰਨ ਪਿਛਲੇ ਦਿਨਾਂ ਤੋਂ ਪੈ ਰਹੇ ਭਰਵੇਂ ਮੀਂਹ ਨੇ ਫ਼ਸਲ ਬਰਬਾਦ ਕਰ ਕੇ ਕਿਸਾਨਾਂ ਦੀਆਂ ਸਾਰੀਆਂ ਆਸਾਂ...
ਰਾਜਪਾਲ ਵਲੋਂ 27 ਸਤੰਬਰ ਦੇ ਪੰਜਾਬ ਵਿਧਾਨ ਸਭਾ ਇਜਲਾਸ ਨੂੰ ਮਨਜ਼ੂਰੀ
. . .  about 2 hours ago
ਚੰਡੀਗੜ੍ਹ, 25 ਸਤੰਬਰ - ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਤਕਰਾਰ ਖ਼ਤਮ ਹੋ ਗਿਆ ਹੈ। ਰਾਜਪਾਲ ਨੇ ਪੰਜਾਬ ਸਰਕਾਰ ਵਲੋਂ 27 ਸਤੰਬਰ ਨੂੰ ਬੁਲਾਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸਰਕਾਰ ਵਲੋਂ 22 ਸਤੰਬਰ ਨੂੰ ਬੁਲਾਏ ਗਏ ਇਜਲਾਸ ਨੂੰ ਰਾਜਪਾਲ...
ਮਹਿਣਾ ਮਾਈਨਰ 'ਚ ਪਿਆ 35 ਫੁੱਟ ਚੌੜਾ ਪਾੜ, ਦਰਜਨਾਂ ਏਕੜ ਝੋਨੇ ਦੇ ਖੇਤਾਂ 'ਚ ਭਰਿਆ ਪਾਣੀ
. . .  about 3 hours ago
ਮੰਡੀ ਕਿੱਲਿਆਂਵਾਲੀ, 25 ਸਤੰਬਰ - (ਇਕਬਾਲ ਸਿੰਘ ਸ਼ਾਂਤ)-ਅੱਸੂ ਦੇ ਬੇਮੌਸਮਾਂ ਮੀਂਹ ਕਿਸਾਨਾਂ ਲਈ ਮੁਸ਼ਕਿਲਾਂ ਦਾ ਸਬੱਬ ਬਣ ਰਿਹਾ ਹੈ। ਅੱਜ ਤੜਕੇ ਪਿੰਡ ਗੱਗੜ ਵਿਖੇ ਮਹਿਣਾ ਮਾਈਨਰ ਵਿਚ ਕਰੀਬ 35 ਫੁੱਟ ਚੌੜਾ ਪਾੜ ਪੈ ਗਿਆ, ਜਿਸ ਨਾਲ ਦਰਜਨਾਂ ਏਕੜ ਝੋਨੇ ਦੀ ਫ਼ਸਲ ਵਿਚ ਪਾਣੀ...
ਉੱਤਰਾਖੰਡ ਅੰਕਿਤਾ ਭੰਡਾਰੀ ਕਤਲ ਕੇਸ - ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ
. . .  about 3 hours ago
ਪਉੜੀ (ਉੱਤਰਾਖੰਡ), 25 ਸਤੰਬਰ - ਅੰਕਿਤਾ ਭੰਡਾਰੀ ਕਤਲ ਕੇਸ ਵਿਚ ਇਕ ਵੱਡੇ ਘਟਨਾਕ੍ਰਮ ਵਿਚ ਮ੍ਰਿਤਕ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਪੋਸਟਮਾਰਟਮ ਰਿਪੋਰਟ...
ਰਾਜਸਥਾਨ 'ਚ ਲੀਡਰਸ਼ਿਪ ਬਦਲਾਅ ਨੂੰ ਲੈ ਕੇ ਕਾਂਗਰਸ ਵਿਧਾਇਕ ਦਲ ਦੀ ਗਹਿਲੋਤ ਦੇ ਘਰ ਬੈਠਕ ਅੱਜ
. . .  about 3 hours ago
ਜੈਪੁਰ, 25 ਸਤੰਬਰ - ਕਾਂਗਰਸ ਵਿਧਾਇਕ ਦਲ ਦੀ ਬੈਠਕ ਅੱਜ ਸ਼ਾਮ ਨੂੰ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਜੈਪੁਰ ਸਥਿਤ ਰਿਹਾਇਸ਼ 'ਤੇ ਹੋਵੇਗੀ, ਜਿਸ 'ਚ ਰਾਜਸਥਾਨ 'ਚ ਲੀਡਰਸ਼ਿਪ ਦੇ ਬਦਲਾਅ ਨੂੰ ਲੈ ਕੇ ਮਤਾ ਪਾਸ ਕੀਤਾ ਜਾਵੇਗਾ। ਮਤਾ ਪਾਸ ਕੀਤਾ ਜਾਵੇਗਾ ਕਿ ਰਾਜਸਥਾਨ...
ਭਾਰੀ ਮੀਂਹ ਨੇ ਝੋਨੇ ਅਤੇ ਸਬਜ਼ੀਆਂ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  about 3 hours ago
ਸੁਲਤਾਨਪੁਰ ਲੋਧੀ, 25 ਸਤੰਬਰ (ਜਗਮੋਹਣ ਸਿੰਘ ਥਿੰਦ, ਬਲਵਿੰਦਰ ਲਾਡੀ, ਨਰੇਸ਼ ਹੈਪੀ) -ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਬੀਤੇ ਕੱਲ੍ਹ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਝੋਨੇ ਅਤੇ ਸਬਜ਼ੀ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਝੋਨੇ ਦੇ ਖੇਤ...
ਮੁੱਖ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਾਰਤ ਇਕ ਕੀਮਤੀ ਭਾਈਵਾਲ ਹੈ - ਮਾਲਦੀਵ
. . .  about 4 hours ago
ਨਿਊਯਾਰਕ, 25 ਸਤੰਬਰ - ਭਾਰਤ ਨੂੰ ਆਜ਼ਾਦੀ ਦੇ 75 ਸਾਲਾਂ ਲਈ ਵਧਾਈ ਦਿੰਦੇ ਹੋਏ, ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁਲਾ ਸ਼ਾਹਿਦ ਨੇ ਆਫ਼ਤ ਰਾਹਤ ਤੋਂ ਲੈ ਕੇ ਆਰਥਿਕ ਵਿਕਾਸ ਤੱਕ ਦੇ ਮੁੱਖ ਖੇਤਰਾਂ ਵਿਚ ਚੁਣੌਤੀਆਂ ਦਾ ਸਾਹਮਣਾ ਕਰਨ ਵਿਚ ਮਦਦ ਕਰਨ ਲਈ ਇਕ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 18ਵਾਂ ਦਿਨ
. . .  about 4 hours ago
ਤਿਰੂਵਨੰਤਪੁਰਮ, 24 ਸਤੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 18ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਕੇਰਲ ਦੇ ਤ੍ਰਿਸ਼ੂਰ ਵਿਚ 18ਵੇਂ ਦਿਨ...
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਤੀਸਰਾ ਤੇ ਨਿਰਣਾਇਕ ਟੀ-20 ਅੱਜ
. . .  about 5 hours ago
ਹੈਦਰਾਬਾਦ, 25 ਸਤੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਹੈਦਰਾਬਾਦ 'ਚ ਹੋਵੇਗਾ। ਦੋਵੇਂ ਟੀਮਾਂ ਇਕ ਇਕ ਮੈਚ...
ਰੂਸ ਵਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਸਥਾਈ ਮੈਂਬਰ ਲਈ ਭਾਰਤ ਦਾ ਸਮਰਥਨ
. . .  about 5 hours ago
ਮਾਸਕੋ, 25 ਸਤੰਬਰ - ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਲਈ ਭਾਰਤ ਦਾ ਸਮਰਥਨ ਕੀਤਾ ਹੈ। 77ਵੀਂ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਿਤ ਕਰਦੇ ਹੋਏ, ਲਾਵਰੋਵ ਨੇ ਕਿਹਾ, "ਅਸੀਂ ਅਫਰੀਕਾ, ਏਸ਼ੀਆ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਵਿਕਰਮ ਦੂਰੈਸਵਾਮੀ ਨੇ ਬਰਤਾਨੀਆ ਵਿਚ ਸੰਭਾਲਿਆ ਭਾਰਤੀ ਹਾਈਕਮਿਸ਼ਨਰ ਦਾ ਅਹੁਦਾ
. . .  1 day ago
ਜੀ.ਐਸ.ਟੀ. ਦੀ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਟਰਾਂਸਪੋਰਟਰਾਂ ਖ਼ਿਲਾਫ਼ ਕੀਤਾ ਕੇਸ ਦਰਜ
. . .  1 day ago
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ) -  ਥਾਣਾ ਦੁੱਗਰੀ ਦੀ ਪੁਲਿਸ ਨੇ ਜੀ.ਐਸ.ਟੀ. ਦੀ ਚੋਰੀ ਕਰ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਟਰਾਂਸਪੋਰਟਰਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਕੋਈ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 16 ਦੌੜਾਂ ਨਾਲ ਹਰਾਇਆ ਇੰਗਲੈਂਡ
. . .  1 day ago
ਬਰਮਿੰਘਮ, 24 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਇਕ ਦਿਨਾਂ ਮੈਚ ਵਿਚ ਮੇਜ਼ਬਾਨ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇੰਗਲੈਂਡ ਦਾ ਸਫ਼ਾਇਆ ਕਰ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ ਨੇ ਸਾਬਕਾ ਪ੍ਰਧਾਨ ਜਥੇ ਜਗਦੀਸ਼ ਸਿੰਘ ਝੀਂਡਾ ਨੂੰ ਚੁਣਿਆ ਪ੍ਰਧਾਨ
. . .  1 day ago
ਕਰਨਾਲ, 24 ਸਤੰਬਰ (ਗੁਰਮੀਤ ਸਿੰਘ ਸੱਗੂ)- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਹਰਿਆਣਾ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਅੱਜ ਕੈਥਲ ਦੇ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ ਜਿੱਤਣ ਲਈ ਦਿੱਤਾ 170 ਦੌੜਾਂ ਦਾ ਟੀਚਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਹਾੜ ਸੰਮਤ 554

ਬਠਿੰਡਾ

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਸ਼ੁਕਰਾਨੇ ਵਜੋਂ ਤਖ਼ਤ ਸਾਹਿਬ ਵਿਖੇ ਸਮਰਥਕ ਹੋਏ ਨਤਮਸਤਕ

ਤਲਵੰਡੀ ਸਾਬੋ, 26 ਜੂਨ (ਰਣਜੀਤ ਸਿੰਘ ਰਾਜੂ)-ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਅੱਜ ਆਏ ਨਤੀਜਿਆਂ ਕਾਰਨ ਹਲਕਾ ਤਲਵੰਡੀ ਸਾਬੋ ਦੇ ਪੰਥਕ ਹਲਕਿਆਂ ਵਿਚ ਵੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਜਿੱਤ ਦੇ ਸ਼ੁਕਰਾਨੇ ਵਜੋਂ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਆਗੂ ਅਤੇ ਵਰਕਰ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਉਨ੍ਹਾਂ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ | ਅੱਜ ਜਿਉਂ ਹੀ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਨਤੀਜਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਚੋਣ ਜਿੱਤਣ ਦਾ ਐਲਾਨ ਹੋਇਆ ਤਾਂ ਅਕਾਲੀ ਦਲ (ਅ) ਆਗੂ ਅਤੇ ਵਰਕਰ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਭਾਗੀਵਾਂਦਰ ਦੀ ਅਗਵਾਈ ਵਿਚ ਇਕੱਤਰ ਹੋਏ ਅਤੇ ਉਨ੍ਹਾਂ ਤਖਤ ਸ੍ਰੀ ਦਮਦਮਾ ਸਾਹਿਬ ਪੁੱਜ ਕੇ ਸ਼ੁਕਰਾਨੇ ਵਜੋਂ ਮੱਥਾ ਟੇਕਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਤਖਤ ਸਾਹਿਬ ਨਤਮਸਤਕ ਹੋਣ ਉਪਰੰਤ ਵਰਕਰ ਨਿਸ਼ਾਨ ਏ ਖ਼ਾਲਸਾ ਚੌਕ ਪੁੱਜੇ ਜਿੱਥੇ ਉਨ੍ਹਾਂ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ | ਇਸ ਮੌਕੇ ਗੱਲਬਾਤ ਦੌਰਾਨ ਯਾਦਵਿੰਦਰ ਸਿੰਘ ਭਾਗੀਵਾਂਦਰ, ਜਗਸੀਰ ਸਿੰਘ ਸੀਰਾ ਜ਼ਿਲ੍ਹਾ ਉੱਪ ਪ੍ਰਧਾਨ ਅਤੇ ਸੀਨ: ਆਗੂ ਸੁਖਦੇਵ ਸਿੰਘ ਕਿੰਗਰਾ ਨੇ ਸ੍ਰ.ਮਾਨ ਦੀ ਜਿੱਤ ਤੇ ਸੰਗਰੂਰ ਲੋਕ ਸਭਾ ਹਲਕੇ ਦੇ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਮੁੱਚੇ ਸਿੱਖ ਪੰਥ ਦੀ ਜਿੱਤ ਹੈ ਅਤੇ ਆਮ ਆਦਮੀ ਪਾਰਟੀ ਵਲੋਂ ਲੰਘੀਆਂ ਵਿਧਾਨ ਸਭਾ ਚੋਣਾਂ ਵਿਚ ਵਿਸ਼ਾਲ ਬਹੁਮਤ ਹਾਸਲ ਕਰਨ ਤੋਂ ਬਾਅਦ ਪੰਜਾਬ ਵਿਚ ਚਲਾਈਆਂ ਆਪ ਹੁਦਰੀਆਂ ਕਾਰਵਾਈਆਂ ਦੇ ਖ਼ਿਲਾਫ਼ ਲੋਕ ਫ਼ਤਵਾ ਹੈ | ਉਨ੍ਹਾਂ ਕਿਹਾ ਕਿ ਜਿੱਥੇ ਜਿੱਤ ਦੀ ਖ਼ੁਸ਼ੀ ਹੈ ਉੱਥੇ ਦੁੱਖ ਹੈ ਕਿ ਇਹ ਖ਼ੁਸ਼ੀ ਸਾਂਝੀ ਕਰਨ ਲਈ ਸਾਡੇ ਵਿਚ ਸੰਦੀਪ ਸਿੰਘ ਦੀਪ ਸਿੱਧੂ ਅਤੇ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਮੌਜੂਦ ਨਹੀਂ ਹਨ | ਇਸ ਮੌਕੇ ਪੱਪੀ ਸਿੰਘ ਮਲਕਾਣਾ, ਸੰਤਪਾਲ ਸਿੰਘ ਕਿੰਗਰਾ, ਮਨਦੀਪ ਸਿੰਘ ਕਲਾਲਵਾਲਾ ਲੈਬੋਰੇਟਰੀ, ਲਛਮਣ ਸਿੰਘ ਭਾਗੀਵਾਂਦਰ, ਰਾਮ ਸਿੰਘ ਲੇਲੇਵਾਲਾ, ਗੋਰਾ ਸਿੰਘ ਮਾਹੀਨੰਗਲ, ਗੁਰਜੀਤ ਸਿੰਘ ਸਰਕਲ ਪ੍ਰਧਾਨ, ਸੁਖਦੇਵ ਸਿੰਘ ਲਹਿਰੀ, ਤੇਜ ਭਾਗੀਵਾਂਦਰ, ਗੁਰਬਚਨ ਸਿੰਘ, ਸਿਕੰਦਰ ਸਿੰਘ ਜੱਜਲ, ਅਮਰ ਸਿੰਘ ਭਾਗੀਵਾਂਦਰ ਤੋਂ ਇਲਾਵਾ ਵੱਡੀ ਗਿਣਤੀ ਨੌਜਵਾਨ ਮੌਜੂਦ ਸਨ |
ਸੰਗਤ ਮੰਡੀ, (ਅੰਮਿ੍ਤਪਾਲ ਸ਼ਰਮਾ)- ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਹੋਈ ਜਿੱਤ ਦੀ ਖ਼ੁਸ਼ੀ 'ਚ ਸੰਗਤ ਮੰਡੀ ਵਿਖੇ ਲੱਡੂ ਵੰਡੇ ਗਏ | ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਮਜ਼ਬੂਤ ਵਰਕਰ ਜਥੇਦਾਰ ਬਲਜੀਤ ਸਿੰਘ ਘੁੱਦਾ ਦੀ ਅਗਵਾਈ 'ਚ ਪਾਰਟੀ ਸਮਰਥਕਾਂ ਵਲੋਂ ਜਿੱਤ ਦੀ ਖ਼ੁਸ਼ੀ 'ਚ ਪਟਾਕੇ ਚਲਾ ਕੇ ਮਠਿਆਈਆਂ ਵੰਡੀਆਂ ਗਈਆਂ | ਇਸ ਮੌਕੇ ਨਗਰ ਕੌਂਸਲ ਸੰਗਤ ਦੇ ਸਾਬਕਾ ਪ੍ਰਧਾਨ ਮੋਹਣ ਸਿੰਘ, ਚਰਨਜੀਤ ਸਿੰਘ ਖ਼ਾਲਸਾ, ਰਾਜਿੰਦਰ ਕੁਮਾਰ, ਭੋਲਾ ਸਿੰਘ, ਬਲਰਾਜ ਸਿੰਘ, ਗੁਰਵਿੰਦਰ ਸਿੰਘ, ਅੰਮਿ੍ਤਪਾਲ, ਜਗਦੇਵ ਸਿੰਘ ਅਤੇ ਇੰਦਰਜੀਤ ਸਿੰਘ ਆਦਿ ਉਥੇ ਮੌਜੂਦ ਸਨ |
ਭਗਤਾ ਭਾਈਕਾ, (ਸੁਖਪਾਲ ਸਿੰਘ ਸੋਨੀ)- ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਉਮੀਦਵਾਰ ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਨੂੰ ਲੈ ਕੇ ਸਥਾਨਕ ਚੌਕ ਵਿਖੇ ਸਮਰਥਕਾਂ ਵਲੋਂ ਖੁਸ਼ੀ ਦੇ ਜਸ਼ਨ ਮਨਾਏ ਗਏ ਅਤੇ ਲੱਡੂ ਵੰਡੇ ਗਏ | ਇਸ ਸਮੇਂ ਗੁਰਚਰਨ ਸਿੰਘ ਖ਼ਾਲਸਾ, ਬਲਜਿੰਦਰ ਸਿੰਘ ਭਗਤਾ ਨੇ ਸੰਗਰੂਰ ਜਿੱਤ ਨੂੰ ਲੈ ਕੇ ਸ: ਮਾਨ ਨੂੰ ਵਧਾਈ ਦਿੰਦੇ ਹੋਏ ਸੰਗਰੂਰ ਹਲਕੇ ਦੇ ਵੋਟਰਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਸਮਾਨ ਦੀ ਜਿੱਤ ਪੰਥ ਦੀ ਜਿੱਤ ਹੈ | ਇਸ ਸਮੇਂ ਸਮਰਥਕਾਂ ਵਲੋਂ ਜ਼ੋਰਦਾਰ ਨਾਅਰੇਬਾਜ਼ੀ ਅਤੇ ਪਟਾਕੇਬਾਜੀ ਕੀਤੀ ਗਈ ਅਤੇ ਲੋਕਾਂ 'ਚ ਲੱਡੂ ਵੰਡ ਕੇ ਖੁਸੀ ਮਨਾਈ ਗਈ | ਇਸ ਸਮੇਂ ਭਾਈ ਹਰਜਿੰਦਰ ਸਿੰਘ ਸਿਰੀਏਵਾਲਾ, ਕਥਾ ਵਾਚਕ ਹਰਵਿੰਦਰ ਸਿੰਘ ਭਗਤਾ, ਢਾਡੀ ਬਲਵਿੰਦਰ ਸਿੰਘ ਭਗਤਾ, ਗੋਪੀ ਨੰਬਰਦਾਰ, ਜਸਪ੍ਰੀਤ ਸਿੰਘ ਬੂਟਾ, ਕੇਵਲ ਸਿੰਘ ਗਿੱਲ, ਕੁਲਦੀਪ ਸਿੰਘ ਬਰਾੜ, ਸਾਲੂ ਬਰਾੜ, ਹਰਪਾਲ ਸਿੰਘ ਭਗਤਾ, ਹਰਭਜਨ ਸਿੰਘ ਸਿੱਧੂ, ਸੁਖਮੰਦਰ ਸਿੰਘ ਨਿਉਰ, ਰੇਸ਼ਮ ਸਿੰਘ ਖ਼ਾਲਸਾ, ਬਿੰਦਰ ਦਿਆਲਪੁਰਾ ਭਾਈਕਾ, ਬਲਵਿੰਦਰ ਸਿੰਘ ਕੋਠਾ, ਭੋਲਾ ਸਿੰਘ ਗੁੰਮਟੀ, ਕੇਵਲ ਕਬੱਡੀ ਖਿਡਾਰੀ ਸਮੇਤ ਹੋਰ ਹਾਜ਼ਰ ਸਨ |
ਬਾਲਿਆਂਵਾਲੀ, (ਕੁਲਦੀਪ ਮਤਵਾਲਾ)-ਸ਼੍ਰੌਮਣੀ ਅਕਾਲੀ ਦਲ ਅੰਮਿ੍ਤਸਰ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਲੋਕ ਸਭਾ ਸੀਟ ਸੰਗਰੂਰ ਦੀ ਜ਼ਿਮਣੀ ਚੋਣ ਜਿੱਤਣ ਦੀ ਖੁਸ਼ੀ 'ਚ ਉਨ੍ਹਾਂ ਦੇ ਸਮਰਥਕਾਂ ਵਲੋਂ ਮੰਡੀ ਕਲਾਂ ਵਿਖੇ ਜੇਤੂ ਰੈਲੀ ਕੱਢਕੇ, ਲੋਕਾਂ ਨੂੰ ਲੱਡੂ ਵੰਡੇ ਗਏ | ਇਸ ਮੌਕੇ ਨੌਜਵਾਨਾਂ ਵਲੋ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਤੇ ਸਿਮਰਨਜੀਤ ਸਿੰਘ ਮਾਨ, ਦੀਪ ਸਿੰਘ ਸਿੱਧੂ, ਸਿੱਧੂ ਮੂਸੇ ਵਾਲਾ ਜ਼ਿੰਦਾਬਾਦ ਅਤੇ ਸ਼੍ਰੌਮਣੀ ਅਕਾਲੀ ਦਲ ਅੰਮਿ੍ਤਸਰ ਜ਼ਿੰਦਾਬਾਦ ਦੇ ਜੇਤੂ ਨਾਅਰੇ ਲਗਾਏ ਗਏ | ਇਸ ਮੌਕੇ ਗੁਰਦੀਪ ਸਿੰਘ ਔਲਖ ਤੇ ਹਰਵਿੰਦਰ ਸਿੰਘ ਕਾਕਾ ਨੇ ਕਿਹਾ ਕਿ ਆਮ ਵੋਟਾਂ ਦੀ ਜਿੱਤ ਅਤੇ ਜ਼ਿਮਨੀ ਚੋਣ ਦੀ ਜਿੱਤ 'ਚ ਸਿਆਸੀ ਤੌਰ 'ਤੇ ਕਾਫੀ ਫਰਕ ਹੁੰਦਾ ਹੈ | ਆਪ ਪਾਰਟੀ ਦੇ ਮੁੱਖ ਮੰਤਰੀ ਪੰਜਾਬ ਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਸਾਰੇ ਕੈਬਨਿਟ ਮੰਤਰੀਆਂ ਸਮੇਤ 92 ਵਿਧਾਇਕ ਤੇ ਸੂਬੇ ਦੇ ਸਾਰੇ ਵਰਕਰ ਸੰਗਰੂਰ ਸੀਟ ਜਿੱਤਣ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਸੀ, ਪਰ ਲੋਕਾਂ ਨੇ ਸਾਫ਼ ਸੁਥਰੇ ਅਕਸ ਵਾਲੇ ਆਗੂ ਸਿਮਰਨਜੀਤ ਸਿੰਘ ਮਾਨ ਦੀ ਕਾਬਿਲੀਅਤ ਹੀ ਚੁਣਕੇ ਉਨ੍ਹਾਂ ਨੂੰ ਜ਼ਿਮਨੀ ਚੋਣ ਜਿੱਤਾ ਦਿੱਤੀ | ਇਸ ਮੌਕੇ ਉੱਜਲ ਸਿੰਘ ਮੰਡੀ ਕਲਾਂ, ਬਲਰਾਜ ਸਿੰਘ ਬਾਜਾ, ਭਿੰਦਰ ਸਿੰਘ ਨੰਬਰਦਾਰ, ਬਾਲੀ ਡੇਅਰੀ ਵਾਲਾ, ਸੁਖਪਾਲ ਸਿੰਘ ਪਾਲੀ, ਪਾਲਾ ਸਿੰਘ ਤਾਜੋ ਕਾ, ਮਜ਼ਦੂਰ ਆਗੂ ਬਿੱਲਾ ਰਾਮ ਕੀ ਪੱਤੀ, ਕੁਲਵਿੰਦਰ ਸਿੰਘ ਬਾਬੇ ਕਾ, ਕਰਨੈਲ ਸਿੰਘ ਕਲਾਸਕਾ, ਬੂਟਾ ਸਿੰਘ ਖ਼ਾਲਸਾ, ਬੂਟਾ ਸਿੰਘ ਕੈਂਥ, ਰਮਨਾ ਸਿੰਘ ਗਿੱਲ ਆਦਿ ਹਾਜ਼ਰ ਸਨ |
ਕੋਟਫੱਤਾ, (ਰਣਜੀਤ ਸਿੰਘ ਬੁੱਟਰ)-ਸਿੱਖ ਕੌਮ ਦੇ ਮਹਾਨ ਜਰਨੈਲ ਸਿਮਰਨਜੀਤ ਸਿੰਘ ਮਾਨ ਵਲੋਂ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਜਿੱਤ ਲੈਣ ਦੀ ਖੁਸ਼ੀ 'ਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਮੀਤ ਪ੍ਰਧਾਨ ਮਨਜੀਤ ਸਿੰਘ ਸੀਰਾ ਦੀ ਅਗਵਾਈ ਵਿਚ ਕੋਟਸ਼ਮੀਰ ਦੇ ਰਵਿਦਾਸ ਗੁਰੂ ਘਰ ਦੇ ਗੇਟ 'ਤੇ ਅਤੇ ਨਗਰ ਪੰਚਾਇਤ ਦੇ ਸੀਨੀਅਰ ਮੀਤ ਪ੍ਰਧਾਨ ਚਾਨਣ ਸਿੰਘ ਸਿੱਧੂ ਦੀ ਅਗਵਾਈ 'ਚ ਗੁਰਦੁਆਰਾ ਬੁੰਗਾ ਸਾਹਿਬ ਦੇ ਗੇਟ 'ਤੇ ਲੱਡੂ ਵੰਡੇ ਗਏ | ਇਸ ਮੌਕੇ ਦਸਮੇਸ਼ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ, ਸਿੱਖ ਲੇਖਕ ਸੁਰਿੰਦਰ ਸ਼ਮੀਰ, ਕੌਂਸਲਰ ਲਖਵਿੰਦਰ ਸਿੰਘ ਕੇਰੇਵਾਲਾ, ਕਿਸਾਨ ਆਗੂ ਵਿੱਕੀ ਸਿੱਧੂ, ਸਲਿੰਦਰ ਸਿੰਘ ਮਹਿਰਾਜਕਾ, ਜਸਵਿੰਦਰ ਸਿੰਘ ਕਾਲਾ, ਬਲਵੀਰ ਸਿੰਘ, ਟੇਕ ਸਿੰਘ ਗੋਗੂਕਾ, ਸ਼ਰਨਪ੍ਰੀਤ ਸਿੰਘ ਸਰੋਆ, ਸੁਖਦੀਪ ਸਿੰਘ ਸਰੋਆ, ਗ਼ਹਿਰੀ ਭਾਗੀ ਤੋਂ ਸਾਬਕਾ ਪੰਚ ਅਮਰ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਨਛੱਤਰ ਸਿੰਘ, ਗੋਰਾ ਸਿੰਘ ਤੇ ਮਾਨ ਦੇ ਹੋਰ ਸਮਰੱਥਕ ਹਾਜ਼ਰ ਸਨ |
ਭਾਗੀਵਾਂਦਰ, (ਮਹਿੰਦਰ ਸਿੰਘ ਰੂਪ)-ਲੋਕ ਸਭਾ ਹਲਕਾ ਸੰਗਰੂਰ ਦੀ ਹੋਈ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਦੀ ਹੋਈ ਜਿੱਤ ਦੀ ਖ਼ੁਸ਼ੀ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਭਾਗੀਵਾਂਦਰ ਦੀ ਅਗਵਾਈ 'ਚ ਲੱਡੂ ਵੰਡ ਕੇ ਜਸ਼ਨ ਮਨਾਏ ਗਏ | ਇਸ ਮੌਕੇ ਹਲਕਾ ਇੰਚਾਰਜ ਨੇ ਸਮੂਹ ਪਾਰਟੀ ਵਰਕਰਾਂ ਨੂੰ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਕਿ ਸਰਦਾਰ ਮਾਨ ਦੀ ਜਿੱਤ ਸਮੁੱਚੇ ਸਿੱਖ ਜਗਤ ਤੇ ਹਿੰਦੂ-ਮੁਸਲਿਮ ਭਾਈਚਾਰੇ ਦੀ ਜਿੱਤ ਹੈ |

ਫੈੱਡਰੇਸ਼ਨ ਗਰੇਵਾਲ ਵਲੋਂ ਮਾਨ ਨੂੰ ਵਧਾਈ, ਪੰਜਾਬੀਆਂ ਵਲੋਂ ਕੇਜਰੀਵਾਲ ਨੂੰ ਦਿੱਤੀ ਮੂੰਹ ਤੋੜਵੀਂ ਹਾਰ ਦਾ ਸਵਾਗਤ

ਤਲਵੰਡੀ ਸਾਬੋ, 26 ਜੂਨ (ਰਣਜੀਤ ਸਿੰਘ ਰਾਜੂ)- ਪੰਜਾਬ ਦੇ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਆਏ ਨਤੀਜਿਆਂ 'ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਅਸੀਂ ਜਿੱਥੇ ਉਨ੍ਹਾਂ ਨੂੰ ਵਧਾਈ ਦਿੰਦੇ ਹਾਂ ਉੱਥੇ ਸੰਗਰੂਰ ਹਲਕੇ ਦੇ ਸਮੂਹ ਅਣਖੀ ਪੰਜਾਬੀਆਂ ਨੂੰ ਵੀ ...

ਪੂਰੀ ਖ਼ਬਰ »

ਨਸ਼ੇ 'ਤੇ ਠੱਲ੍ਹ ਪਾਉਣ ਲਈ ਪੁਲਿਸ ਵਲੋਂ ਸਮਾਜ ਸੇਵੀਆਂ ਨਾਲ ਮੀਟਿੰਗ

ਬਠਿੰਡਾ, 26 ਜੂਨ (ਪ੍ਰੀਤਪਾਲ ਸਿੰਘ ਰੋਮਾਣਾ)-ਨਸ਼ੇ 'ਤੇ ਠੱਲ੍ਹ ਪਾਉਣ ਦੇ ਲਈ ਥਾਣਾ ਕੈਨਾਲ ਕਾਲੋਨੀ ਪੁਲਿਸ ਵਲੋਂ ਸਮਾਜਸੇਵੀ ਸੰਸਥਾਵਾਂ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ | ਇਸ ਦੌਰਾਨ ਪੁਲਿਸ ਵਲੋਂ ਸਮਾਜ ਸੇਵੀਆਂ ਨੂੰ ਨਸ਼ੇ ਦੇ ਮੁੱਦੇ 'ਤੇ ਸਹਿਯੋਗ ਕਰਨ ਦੀ ਅਪੀਲ ...

ਪੂਰੀ ਖ਼ਬਰ »

ਮੋਦੀ ਸਰਕਾਰ 'ਤੇ ਜਮਹੂਰੀ ਹੱਕਾਂ ਦੇ ਘਾਣ ਦਾ ਦੋਸ਼ ਲਾਉਂਦਿਆਂ ਖੱਬੀਆਂ ਜਥੇਬੰਦੀਆਂ ਵਲੋਂ ਭੁੱਚੋ 'ਚ ਕਨਵੈਨਸ਼ਨ ਤੇ ਰੋਸ ਮੁਜ਼ਾਹਰਾ

ਭੁੱਚੋ ਮੰਡੀ, 26 ਜੂਨ (ਪਰਵਿੰਦਰ ਸਿੰਘ ਜੌੜਾ)-ਫਾਸ਼ੀਵਾਦੀ ਹਮਲਿਆਂ ਵਿਰੋਧੀ ਫ਼ਰੰਟ ਪੰਜਾਬ ਦੇ ਸੱਦੇ 'ਤੇ ਵੱਖ-ਵੱਖ ਖੱਬੀਆਂ ਜਥੇਬੰਦੀਆਂ ਇਨਕਲਾਬੀ ਕੇਂਦਰ ਪੰਜਾਬ, ਸੀ. ਪੀ. ਆਈ. (ਆਰ), ਸੀ. ਪੀ. ਆਈ. (ਐਮ), ਸੀ. ਪੀ. ਆਈ. (ਲਿਬਰੇਸ਼ਨ) ਅਤੇ ਸੀ. ਪੀ. ਆਈ. (ਐਮ. ਐਲ. ਨਿਯੂ ...

ਪੂਰੀ ਖ਼ਬਰ »

ਜੀਵਨ ਸਿੰਘ ਵਾਲਾ ਵਿਖੇ ਦਿਨ-ਦਿਹਾੜੇ ਐਕਟਿਵਾ ਸਵਾਰ ਦੋ ਭਰਾਵਾਂ ਦੀ ਲੁੱਟ

ਤਲਵੰਡੀ ਸਾਬੋ, 26 ਜੂਨ (ਰਣਜੀਤ ਸਿੰਘ ਰਾਜੂ)-ਸਬ ਡਵੀਜ਼ਨ ਤਲਵੰਡੀ ਸਾਬੋ ਦੇ ਬਠਿੰਡਾ ਰੋਡ 'ਤੇ ਦੁਪਿਹਰ ਸਮੇਂ ਪਿੰਡ ਜੀਵਨ ਸਿੰਘ ਵਾਲਾ ਦੇ ਨਜ਼ਦੀਕ ਦੋ ਐਕਟਿਵਾ ਸਵਾਰ ਨੌਜਵਾਨ ਭਰਾਵਾਂ ਤੋਂ ਤਿੰਨ ਮੋਟਰਸਾਈਕਲ ਸਵਾਰ ਹਥਿਆਰ ਬੰਦ ਨੌਜਵਾਨਾਂ ਵਲੋਂ ਨਗਦੀ ਅਤੇ ਮੋਬਾਇਲ ...

ਪੂਰੀ ਖ਼ਬਰ »

3 ਜ਼ਿਲਿ੍ਹਆਂ ਦੇ ਕਿਸਾਨਾਂ ਨੇ ਬਠਿੰਡਾ-ਡੱਬਵਾਲੀ 'ਤੇ ਜਾਮ ਲਗਾਉਣ ਉਪਰੰਤ ਕੱਢਿਆ ਰੋਸ ਮਾਰਚ

ਬਠਿੰਡਾ, 26 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭਾਰਤ ਮਾਲਾ ਪ੍ਰੋਜੈਕਟ ਤਹਿਤ ਬਠਿੰਡਾ-ਡੱਬਵਾਲੀ ਸੜਕ ਨੂੰ ਚੌੜੀ ਕਰਨ ਸਮੇਂ ਲੰਘੇ ਦਿਨ ਪੁਲਿਸ ਦੁਆਰਾ ਕਿਸਾਨਾਂ ਨਾਲ ਕੀਤੀ ਧੱਕਾ-ਮੁੱਕੀ ਦੇ ਵਿਰੋਧ ਵਿਚ ਅੱਜ ਤਿੰਨ ਜ਼ਿਲਿ੍ਹਆਂ (ਬਠਿੰਡਾ, ਮਾਨਸਾ ਤੇ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਸੋਨੇ ਤੇ ਚਾਂਦੀ ਦੇ ਗਹਿਣੇ ਚੋਰੀ ਕਰਨ ਵਾਲਾ ਗਿ੍ਫ਼ਤਾਰ, 25 ਹਜ਼ਾਰ ਬਰਾਮਦ

ਬਠਿੰਡਾ, 26 ਜੂਨ (ਸੱਤਪਾਲ ਸਿੰਘ ਸਿਵੀਆਂ)-ਜ਼ਿਲ੍ਹੇ ਦੇ ਪਿੰਡ ਬੀਬੀਵਾਲਾ ਵਿਖੇ ਇਕ ਘਰ 'ਚੋਂ ਇਕ ਵਿਅਕਤੀ ਵਲੋਂ ਸੋਨੇ ਤੇ ਚਾਂਦੀ ਦੇ ਗਹਿਣੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤਹਿਤ ਥਾਣਾ ਕੈਂਟ ਦੀ ਪੁਲਿਸ ਨੇ ਮੁਕੱਦਮਾ ਦਰਜ ਕਰਨ ਬਾਅਦ ਕਥਿਤ ਦੋਸ਼ੀ ਨੂੰ ...

ਪੂਰੀ ਖ਼ਬਰ »

ਨਾਬਾਲਗ ਲੜਕੇ ਤੋਂ ਬਾਲ ਮਜ਼ਦੂਰੀ ਕਰਵਾਉਣ ਵਾਲੇ ਦੁਕਾਨਦਾਰ ਖ਼ਿਲਾਫ਼ ਮੁਕੱਦਮਾ ਦਰਜ

ਬਠਿੰਡਾ, 26 ਜੂਨ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਕਿਰਤ ਵਿਭਾਗ ਵਲੋਂ ਇਕ ਅਜਿਹੇ ਦੁਕਾਨਦਾਰ ਖ਼ਿਲਾਫ਼ ਪੁਲਿਸ ਮੁਕੱਦਮਾ ਕਰਵਾਇਆ ਗਿਆ ਹੈ ਜੋ ਇਕ ਨਾਬਾਲਗ ਲੜਕੇ ਤੋਂ ਬਾਲ ਮਜ਼ਦੂਰੀ ਕਰਵਾ ਰਿਹਾ ਸੀ | ਥਾਣਾ ਕੋਤਵਾਲੀ ਦੇ ਮੁੱਖ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਬੁਢਾਪਾ ਪੈਨਸ਼ਨ ਨਾ ਮਿਲਣ ਕਾਰਨ ਲੋੜਵੰਦਾਂ 'ਚ ਨਿਰਾਸ਼ਾ

ਭਾਗੀਵਾਂਦਰ, 26 ਜੂਨ (ਮਹਿੰਦਰ ਸਿੰਘ ਰੂਪ)-ਜ਼ਿੰਦਗੀ ਦੇ ਚੌਥੇ ਪਹਿਰ ਨੂੰ ਗੁਜ਼ਾਰਨ ਲਈ ਬਜ਼ੁਰਗ ਮਰਦ- ਔਰਤਾਂ ਨੂੰ ਵੀ ਵਿੱਤੀ ਸਹਾਰੇ ਦੀ ਜ਼ਰੂਰਤ ਪੈਂਦੀ ਹੈ | ਆਰਥਿਕ ਪੱਖੋਂ ਕਮਜ਼ੋਰ ਬਜ਼ੁਰਗ ਮਰਦ ਔਰਤਾਂ ਨੂੰ ਮੁੱਢਲੀਆਂ ਲੋੜਾਂ ਪੂਰੀਆਂ ਕਰਨ ਲਈ ਬੁਢਾਪਾ ਪੈਨਸ਼ਨ ...

ਪੂਰੀ ਖ਼ਬਰ »

ਪਰਮਜੀਤ ਪੰਮਾ ਲਹਿਰਾ ਧੂਰਕੋਟ ਨੂੰ ਸਦਮਾ, ਚਾਚੇ ਦਾ ਦਿਹਾਂਤ

ਲਹਿਰਾ ਮੁਹੱਬਤ, 26 ਜੂਨ (ਸੁਖਪਾਲ ਸਿੰਘ ਸੁੱਖੀ)-ਪਿੰਡ ਲਹਿਰਾ ਧੂਰਕੋਟ ਦੇ ਸਾਬਕਾ ਸਰਪੰਚ ਦਰਬਾਰਾ ਸਿੰਘ ਤੇ ਯੂਥ ਆਗੂ ਪਰਮਜੀਤ ਸਿੰਘ ਪੰਮਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਚਾਚਾ ਜਗਰਾਜ ਸਿੰਘ (45) ਪੁੱਤਰ ਮੰਗੂ ਸਿੰਘ ਦਾ ਅਚਾਨਕ ਸੰਖੇਪ ਬਿਮਾਰੀ ...

ਪੂਰੀ ਖ਼ਬਰ »

ਛਬੀਲ ਪੀਂਦੇ ਸਮੇਂ ਔਰਤ ਦਾ ਪਰਸ ਚੋਰੀ ਕਰਨ ਵਾਲੀ ਇਕ ਔਰਤ ਕਾਬੂ, ਇਕ ਫ਼ਰਾਰ

ਬਠਿੰਡਾ, 26 ਜੂਨ (ਸੱਤਪਾਲ ਸਿੰਘ ਸਿਵੀਆਂ)-ਸਥਾਨਕ ਗਾਂਧੀ ਮਾਰਕੀਟ ਵਿਖੇ ਅੱਜ ਠੰਡੇ-ਮਿੱਠੇ ਦੀ ਪਾਣੀ ਦੀ ਛਬੀਲ ਤੋਂ ਪਾਣੀ ਪੀਂਦੇ ਸਮੇਂ ਇਕ ਔਰਤ ਦਾ ਦੋ ਹੋਰ ਔਰਤਾਂ ਵਲੋਂ ਪੈਸਿਆਂ ਵਾਲਾ ਪਰਸ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਔਰਤ ਵਲੋਂ ਰੌਲਾ ਪਾਏ ਜਾਣ ...

ਪੂਰੀ ਖ਼ਬਰ »

ਨਿਹੰਗ ਸਿੰਘ ਜਥੇਦਾਰ ਬਾਬਾ ਲਾਲ ਸਿੰਘ ਫੂਲ ਨਹੀਂ ਰਹੇ

ਬਠਿੰਡਾ, 26 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਨਿਹੰਗ ਸਿੰਘ ਜਥੇਦਾਰ ਬਾਬਾ ਲਾਲ ਸਿੰਘ ਫੂਲ ਮੁਖੀ ਸ਼ਹੀਦ ਬਾਬਾ ਸੰਗਤ ਸਿੰਘ ਜੀ ਮਾਲਵਾ ਤਰਨਾਦਲ ਅੱਜ ਤੜਕੇ ਅਕਾਲ ਚਲਾਣਾ ਕਰ ਗਏ ਹਨ | ਉਹ 82 ਵਰਿ੍ਹਆਂ ਦੇ ਸਨ | ਜਥੇਦਾਰ ਬਾਬਾ ਲਾਲ ਸਿੰਘ ਦੇ ਅਕਾਲ ਚਲਾਣੇ 'ਤੇ ਸਿੱਖ ਪੰਥ ...

ਪੂਰੀ ਖ਼ਬਰ »

ਤਰਕਸ਼ੀਲ ਆਗੂ ਵਲੋਂ ਲਗਾਏ ਖ਼ੂਨਦਾਨ ਕੈਂਪ ਦੌਰਾਨ 54 ਯੂਨਿਟ ਖ਼ੂਨਦਾਨ

ਭੁੱਚੋ ਮੰਡੀ, 26 ਜੂਨ (ਪਰਵਿੰਦਰ ਸਿੰਘ ਜੌੜਾ)-ਤਰਕਸ਼ੀਲ ਆਗੂ ਗੁਰਸੇਵਕ ਸੇਕੀ ਵਲੋਂ ਮਾਤਾ ਬਲਵੀਰ ਕੌਰ ਦੀ ਯਾਦ 'ਚ ਲਗਾਏ ਗਏ 11ਵੇਂ ਖ਼ੂਨਦਾਨ ਕੈਂਪ ਦੌਰਾਨ ਪਰਿਵਾਰਕ ਮੈਂਬਰਾਂ, ਦੋਸਤਾਂ, ਸਨੇਹੀਆਂ ਅਤੇ ਸ਼ੁਭਚਿੰਤਕਾਂ ਵਲੋਂ ਸਵੈ-ਇੱਛਾ ਨਾਲ 54 ਯੂਨਿਟ ਖ਼ੂਨਦਾਨ ਕੀਤਾ ...

ਪੂਰੀ ਖ਼ਬਰ »

ਦਿਓਣ ਪਿੰਡ ਵਾਲਿਆਂ ਨੇ ਬੂਟੇ ਲਗਾਏ

ਬਠਿੰਡਾ, 26 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਦਿਓਣ ਪਿੰਡ ਵਾਲਿਆਂ ਨੇ ਵਾਤਾਵਰਣ ਬਚਾਉਣ ਦੀ ਮੁਹਿੰਮ ਆਰੰਭੀ ਹੈ, ਜਿਸ ਦੇ ਤਹਿਤ ਡਿਫੈਂਸ ਅਕੈਡਮੀ, ਦਿਓਣ ਦੇ ਕੋਚ ਪਰਮਜੀਤ ਸਿੰਘ ਦੀ ਯੋਗ ਅਗਵਾਈ ਵਿਚ ਪਿੰਡ ਵਿਚ 60 ਦੇ ਕਰੀਬ ਬੂਟੇ ਲਗਾਏ ਗਏ ਅਤੇ ਇਨ੍ਹਾਂ ਦੀ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਵਲੋਂ ਡੀ.ਸੀ. ਬਠਿੰਡਾ ਨਾਲ ਬੈਠਕ, ਸੌਂਪਿਆ ਮੰਗ-ਪੱਤਰ

ਬਠਿੰਡਾ, 26 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਨੰਬਰਦਾਰ ਯੂਨੀਅਨ ਰਜਿ. 643 ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਬਲਜਿੰਦਰ ਸਿੰਘ ਦੀ ਅਗਵਾਈ 'ਚ ਜ਼ਿਲ੍ਹੇ ਦੇ ਸਮੂਹ ਨੰਬਰਦਾਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ, ਬਠਿੰਡਾ ਸ਼ੌਕਤ ਅਹਿਮਦ ਪਰੇ ਨਾਲ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਮਜ਼ਦੂਰ ਬੇਹੋਸ਼

ਰਾਮਾਂ ਮੰਡੀ, 26 ਜੂਨ (ਤਰਸੇਮ ਸਿੰਗਲਾ)-ਅੱਜ ਨੇੜਲੇ ਪਿੰਡ ਗਿਆਨਾ ਵਿਖੇ ਇਕ ਮਜ਼ਦੂਰ ਬਲਵੰਤ ਸਿੰਘ ਪੁੱਤਰ ਅੰਗਰੇਜ਼ ਸਿੰਘ ਆਪਣੇ ਘਰ ਉੱਪਰੋਂ ਲੰਘਦੀਆਂ ਬਿਜਲੀ ਦੀ ਤਾਰਾਂ 'ਚ ਕਰੰਟ ਆਉਣ ਕਾਰਨ ਬੇਹੋਸ਼ ਹੋ ਗਿਆ ਸੀ ਜਿਸ ਨੰੂ ਪੁਰਾਣੇ ਬਜ਼ੁਰਗਾਂ ਦੇ ਤਜੁਰਬੇ ਅਨੁਸਾਰ ...

ਪੂਰੀ ਖ਼ਬਰ »

8 ਤਿੰਨ ਘੰਟੇ ਮਿੱਟੀ 'ਚ ਦੱਬਣ ਤੋਂ ਬਾਅਦ ਆਇਆ ਹੋਸ਼ ਕਰੰਟ ਲੱਗਣ ਨਾਲ ਮਜ਼ਦੂਰ ਬੇਹੋਸ਼

ਰਾਮਾਂ ਮੰਡੀ, 26 ਜੂਨ (ਤਰਸੇਮ ਸਿੰਗਲਾ)-ਅੱਜ ਨੇੜਲੇ ਪਿੰਡ ਗਿਆਨਾ ਵਿਖੇ ਇਕ ਮਜ਼ਦੂਰ ਬਲਵੰਤ ਸਿੰਘ ਪੁੱਤਰ ਅੰਗਰੇਜ਼ ਸਿੰਘ ਆਪਣੇ ਘਰ ਉੱਪਰੋਂ ਲੰਘਦੀਆਂ ਬਿਜਲੀ ਦੀ ਤਾਰਾਂ 'ਚ ਕਰੰਟ ਆਉਣ ਕਾਰਨ ਬੇਹੋਸ਼ ਹੋ ਗਿਆ ਸੀ ਜਿਸ ਨੰੂ ਪੁਰਾਣੇ ਬਜ਼ੁਰਗਾਂ ਦੇ ਤਜੁਰਬੇ ਅਨੁਸਾਰ ...

ਪੂਰੀ ਖ਼ਬਰ »

ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਵਾਤਾਵਰਨ ਬਚਾਉਣ ਦਾ ਦਿੱਤਾ ਸੰਦੇਸ਼, ਲਗਾਏ ਬੂਟੇ

ਤਲਵੰਡੀ ਸਾਬੋ, 26 ਜੂਨ (ਰਣਜੀਤ ਸਿੰਘ ਰਾਜੂ)-ਨਸ਼ੇ ਛੁਡਾਉਣ ਦੇ ਮਸ਼ਹੂਰ ਡਾਕਟਰ ਸੁਨੀਲ ਗੁਪਤਾ ਦੇ ਸਥਾਨਕ ਹਸਪਤਾਲ ਵਿਖੇ ਮਾਲਵਾ ਵੈੱਲਫੇਅਰ ਕਲੱਬ ਬੰਗੀ ਨਿਹਾਲ ਸਿੰਘ ਦੇ ਸਹਿਯੋਗ ਨਾਲ 'ਕੌਮਾਂਤਰੀ ਨਸ਼ਾ ਵਿਰੋਧੀ ਦਿਵਸ' ਵੱਖਰੇ ਢੰਗ ਨਾਲ ਮਨਾਇਆ ਗਿਆ | ਜਿਥੇ ਇਸ ...

ਪੂਰੀ ਖ਼ਬਰ »

ਮਹਿਮਾ ਸਰਜਾ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਥਾਣਾ ਨੇਹੀਆਂ ਵਾਲਾ ਵਲੋਂ ਸਮਾਗਮ

ਮਹਿਮਾ ਸਰਜਾ, 26 ਜੂਨ (ਬਲਦੇਵ ਸੰਧੂ, ਰਾਮਜੀਤ ਸ਼ਰਮਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਮੁੱਖੀ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਨੇਹੀਆ ਵਾਲਾ ਦੇ ਇੰਚਾਰਜ ਡਾ. ਬਲਕੌਰ ਸਿੰਘ ਦੀ ...

ਪੂਰੀ ਖ਼ਬਰ »

ਰੇਹੜੀ ਲਾਉਣ ਵਾਲੇ ਨੇ ਇਕ ਪੁਲਿਸ ਵਾਲੇ 'ਤੇ ਲਾਏ ਕੁੱਟਮਾਰ ਦੇ ਦੋਸ਼

ਬਠਿੰਡਾ, 26 ਜੂਨ (ਸੱਤਪਾਲ ਸਿੰਘ ਸਿਵੀਆਂ)- ਬਠਿੰਡਾ ਦੀ ਮੁੱਖ ਸਬਜ਼ੀ ਮੰਡੀ ਵਿਖੇ ਫਲਾਂ ਦੀ ਰੇਹੜੀ ਲਗਾਉਣ ਵਾਲੇ ਇਕ ਪ੍ਰਵਾਸੀ ਮਜ਼ਦੂਰ ਨੇ ਬਠਿੰਡਾ ਪੁਲਿਸ ਦੇ ਇਕ ਟ੍ਰੈਫਿਕ ਮੁਲਾਜ਼ਮ 'ਤੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ | ਮੂੰਹ 'ਤੇ ਸੱਟ ਲੱਗਣ ਕਾਰਨ ਇਲਾਜ ਲਈ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਸੀਨੀਅਰ ਸਿਟੀਜ਼ਨ ਨੂੰ ਮੁਫ਼ਤ 'ਚ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਨੇ ਲਗਾਏ ਫਲੈਕਸ ਬੋਰਡ

ਬਠਿੰਡਾ, 26 ਜੂਨ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਦੇ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿਚ ਸੀਨੀਅਰ ਸਿਟੀਜ਼ਨ ਨੂੰ ਮੁਫ਼ਤ 'ਚ ਸਿਹਤ ਸਹੂਲਤਾਂ ਦੇਣ ਦੇ ਨਾਮ ਉੱਪਰ ਫਲੈਕਸ ਬੋਰਡ ਲਗਾ ਕੇ ਅਲਟਰਾਸਾੳਾੂਡ ਦੀ ਸੁਵਿਧਾ ਵੀ ਦੇਣ ਲਈ ਕਿਹਾ ਗਿਆ ਹੈ | ਪਰ ਇਸ ਦੇ ਉਲਟ ...

ਪੂਰੀ ਖ਼ਬਰ »

ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਉਂਦਿਆਂ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਦੇ ਪ੍ਰਚਾਰ ਹਿਤ ਵੈਨ ਕੀਤੀ ਰਵਾਨਾ

ਤਲਵੰਡੀ ਸਾਬੋ, 26 ਜੂਨ (ਰਣਜੀਤ ਸਿੰਘ ਰਾਜੂ)-ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸਾਨੂੰ ਸਭ ਨੂੰ ਰਲ ਮਿਲ ਕੇ ਹੰਭਲਾ ਮਾਰਨ ਦੀ ਸਖ਼ਤ ਜ਼ਰੂਰਤ ਹੈ ਅਤੇ ਇਹ ਵੀ ਸਮਝਣਾ ਤੇ ਸਮਝਾਉਣਾ ਜ਼ਰੂਰੀ ਹੈ ਕਿ ਨਸ਼ੇ ਬਹੁਤ ਹੀ ਮਾੜੀ ਤੇ ਬੁਰੀ ਚੀਜ਼ ਹਨ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਦੋ ਕਿੱਲੋ ਚੂਰਾ-ਪੋਸਤ ਸਮੇਤ ਇਕ ਗਿ੍ਫ਼ਤਾਰ

ਬਠਿੰਡਾ, 26 ਜੂਨ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਖ਼ਿਲਾਫ਼ ਥਾਣਾ ਕੈਨਾਲ ਕਾਲੋਨੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਥਾਣਾ ਕੈਨਾਲ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਨਸ਼ਾ ਵਿਰੋਧੀ ਦਿਵਸ 'ਤੇ ਨਸ਼ਿਆਂ ਵਿਰੁੱਧ ਜਾਗਰੂਕਤਾ

ਨਥਾਣਾ, 26 ਜੂਨ (ਗੁਰਦਰਸ਼ਨ ਲੁੱਧੜ)-ਕਮਿਊਨਿਟੀ ਹੈਲਥ ਸੈਂਟਰ ਨਥਾਣਾ ਵਿਖੇ ਸਿਹਤ ਵਿਭਾਗ ਦੇ ਮਾਹਿਰਾਂ ਵਲੋਂ ਆਮ ਲੋਕਾਂ ਦੇ ਰੂਬਰੂ ਹੋ ਕੇ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ | ਬਲਾਕ ਹੈਲਥ ਐਜੂਕੇਟਰ ਪਵਨਜੀਤ ਕੌਰ ਨੇ ਨਸ਼ਿਆਂ ਵਿਰੁੱਧ ਮੁਹਿੰਮ ਲਈ ਓੁਟ ਕਲੀਨਿਕਾਂ ...

ਪੂਰੀ ਖ਼ਬਰ »

ਰਾਸ਼ਟਰਵਾਦੀ ਮਾਰਕਸਵਾਦੀ ਪਾਰਟੀ ਵਲੋਂ ਆਰ.ਐਸ.ਐਸ. ਦੇ ਫ਼ਿਰਕੂ ਤੇ ਵੱਖਵਾਦੀ ਏਜੰਡੇ ਖ਼ਿਲਾਫ਼ ਰੋਸ ਪ੍ਰਦਰਸ਼ਨ

ਸੰਗਤ ਮੰਡੀ, 26 ਜੂਨ (ਅੰਮਿ੍ਤਪਾਲ ਸ਼ਰਮਾ)-ਸੰਗਤ ਮੰਡੀ ਵਿਖੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ. ਪੀ.ਆਈ.) ਦੇ ਸੱਦੇ 'ਤੇ ਆਰ.ਐਸ.ਐਸ. ਦੇ ਫ਼ਿਰਕੂ ਤੇ ਵੱਖਵਾਦੀ ਏਜੰਡੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਸਥਾਨਕ ਅਨਾਜ ਮੰਡੀ ਵਿਖੇ ਇਕੱਤਰ ਹੋਏ ਪਾਰਟੀ ...

ਪੂਰੀ ਖ਼ਬਰ »

ਪਿੰਡ ਮਹਿਰਾਜ ਵਿਖੇ ਭਾਰਤ ਮਾਲਾ ਰੋਡ ਪ੍ਰਾਜੈਕਟ ਤਹਿਤ ਐਕਵਾਇਰ ਕੀਤੀਆਂ ਜ਼ਮੀਨਾਂ ਨੂੰ ਸਰਵਿਸ ਰੋਡ ਤੇ ਹੋਰ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ

ਮਹਿਰਾਜ, 26 ਜੂਨ (ਸੁਖਪਾਲ ਮਹਿਰਾਜ)-ਕੇਂਦਰ ਸਰਕਾਰ ਵਲੋਂ ਭਾਰਤ ਮਾਲਾ ਰੋਡ ਪ੍ਰਾਜੈਕਟ ਤਹਿਤ ਕਿਸਾਨਾਂ ਦੀਆਂ ਐਕਵਾਇਰ ਕੀਤੀਆਂ ਜ਼ਮੀਨਾਂ ਜੋ ਪੰਜਾਬ ਵਿਚੋਂ ਦੀ ਕਈ ਸੜਕਾਂ ਲੰਘਣੀਆਂ ਹਨ, ਨੂੰ ਲੈ ਕੇ ਰੋਡ ਸੰਘਰਸ਼ ਕਮੇਟੀ ਬਠਿੰਡਾ ਵਲੋਂ ਅੱਜ ਪਿੰਡ ਮਹਿਰਾਜ ਵਿਖੇ ...

ਪੂਰੀ ਖ਼ਬਰ »

ਪਿਛਲੇ ਦੋ ਸਾਲ ਤੋਂ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਨੇ ਪਿੰਡ ਭਾਗੂ ਦੇ ਲੋਕ

ਰਣਜੀਤ ਸਿੰਘ ਬੁੱਟਰ ਕੋਟਫੱਤਾ-ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਭਾਗੂ ਜਿਸ ਦਾ ਰਕਬਾ ਜ਼ਿਆਦਾਤਰ ਬਠਿੰਡਾ ਛਾਉਣੀ ਦੇ ਨਾਲ ਲਗਦਾ ਹੈ ਦੀ 1700 ਏਕੜ ਜ਼ਮੀਨ ਨੂੰ ਬਠਿੰਡਾ ਰਜਬਾਹੇ 'ਚੋਂ ਨਿਕਲਦੇ ਦੋ ਮੋਘਿਆਂ ਦਾ ਪਾਣੀ ਸਿੰਜਦਾ ਹੈ ਪਰ ਭਾਗੂ ਦੇ ਕਿਸਾਨਾਂ ਦੀ ਬਦਕਿਸਮਤੀ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਨੂੰ ਭਾਜੜਾਂ ਪਾਉਣ ਵਾਲੇ ਪਥਰਾਲਾ ਚੌਕੀ ਇੰਚਾਰਜ ਜ਼ਿਲ੍ਹਾ ਪੁਲਿਸ ਮੁਖੀ ਤੇ ਡੀ.ਸੀ. ਵਲੋਂ ਸਨਮਾਨਿਤ

ਸੰਗਤ ਮੰਡੀ, 26 ਜੂਨ (ਅੰਮਿ੍ਤਪਾਲ ਸ਼ਰਮਾ)-ਪਥਰਾਲਾ ਪੁਲਿਸ ਚੌਕੀ ਇੰਚਾਰਜ ਹਰਬੰਸ ਸਿੰਘ ਮਾਨ ਨੂੰ ਜ਼ਿਲੇ੍ਹ 'ਚੋਂ ਸਭ ਤੋਂ ਵੱਧ ਨਸ਼ੇ ਅਤੇ ਤਸਕਰ ਫੜਨ ਲਈ ਡੀ.ਸੀ. ਬਠਿੰਡਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਹੈ | ਥਾਣਾ ਸੰਗਤ ...

ਪੂਰੀ ਖ਼ਬਰ »

ਗਲੋਬਲ ਡਿਸਕਵਰੀ ਸਕੂਲ ਸਵੱਛ ਵਿਦਿਆਲਾ ਪੁਰਸਕਾਰ ਨਾਲ ਸਨਮਾਨਿਤ

ਲਹਿਰਾ ਮੁਹੱਬਤ, 26 ਜੂਨ (ਸੁਖਪਾਲ ਸਿੰਘ ਸੁੱਖੀ)-ਸਰਾਫ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ ਨੂੰ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪੱਧਰ 'ਤੇ ਸਵੱਛ ਵਿਦਿਆਲਿਆ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ | ਸਿੱਖਿਆ ਮੰਤਰਾਲੇ ਵਲੋਂ ਸਕੂਲ ਦੇ ਸ਼ੁੱਧ ਪਾਣੀ, ...

ਪੂਰੀ ਖ਼ਬਰ »

ਐੱਸ.ਬੀ.ਆਈ. ਲਹਿਰਾ ਮੁਹੱਬਤ ਵਲੋਂ ਬੈਂਕ ਸਕੀਮਾਂ ਬਾਰੇ ਜਾਗਰੂਕਤਾ ਕੈਂਪ ਲਗਾਇਆ

ਲਹਿਰਾ ਮੁਹੱਬਤ, 26 ਜੂਨ (ਭੀਮ ਸੈਨ ਹਦਵਾਰੀਆ) ਸਟੇਟ ਬੈਂਕ ਆਫ ਇੰਡੀਆ ਸਾਖ਼ਾ ਜੀ. ਐਚ. ਟੀ. ਪੀ. ਲਹਿਰਾ ਮੁਹੱਬਤ ਵੱਲੋਂ ਫੋਕਲ ਪੁਆਇੰਟ ਵਿਖੇ ਲਗਾਏ ਜਾਗਰੂਕਤਾ ਕੈਂਪ ਦੌਰਾਨ ਬੈਂਕ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ | ਬ੍ਰਾਂਚ ਮੈਨੇਜਰ ਸੁਨੀਲ ਕੁਮਾਰ ਅਤੇ ਡਿਪਟੀ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਈ.ਟੀ.ਟੀ. ਦੀਆਂ ਸਾਰੀਆਂ ਭਰਤੀਆਂ ਮੁਕੰਮਲ ਕਰਨ ਦੀ ਮੰਗ

ਬਠਿੰਡਾ, 26 ਜੂਨ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਖ਼ਾਲੀ ਪਈਆਂ ਹਜ਼ਾਰਾਂ ਅਸਾਮੀਆਂ ਨਾ ਭਰਨ ਅਤੇ ਨਵੀਆਂ ਭਰਤੀਆਂ ਨੇਪਰੇ ਨਾ ਚੜ੍ਹਨ ਕਾਰਨ ਸੈਂਕੜੇ ਸਕੂਲ ਅਧਿਆਪਕਾਂ ਦੀ ਵੱਡੀ ਘਾਟ ਨਾਲ ਜੂਝ ਰਹੇ ਹਨ | ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ...

ਪੂਰੀ ਖ਼ਬਰ »

ਬੀ. ਐਫ. ਜੀ.ਆਈ. ਵਿਖੇ 'ਟ੍ਰੈਫ਼ਿਕ ਜਾਗਰੂਕਤਾ ਸੈਮੀਨਾਰ ਅਤੇ 'ਅੱਖਾਂ ਦਾ ਚੈੱਕਅਪ ਕੈਂਪ'

ਬਠਿੰਡਾ, 26 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ, ਬਠਿੰਡਾ ਵਿਖੇ ਸੋਸ਼ਲ ਵੈੱਲਫੇਅਰ ਵਿਭਾਗ ਵਲੋਂ ਸੰਸਥਾ ਦੇ ਡਾਇਰੈਕਟਰ ਫਾਈਨਾਂਸ ਸਵ. ਕੁਲਦੀਪ ਸਿੰਘ ਗਿੱਲ ਦੀ ਯਾਦ ਵਿਚ ਸੜਕੀ ਆਵਾਜਾਈ ਦੇ ਨਿਯਮਾਂ ਬਾਰੇ ਜਾਗਰੂਕਤਾ ਪੈਦਾ ...

ਪੂਰੀ ਖ਼ਬਰ »

ਹੱਕੀ ਮੰਗਾਂ ਲਈ ਸਫ਼ਾਈ ਸੇਵਕਾਂ ਨੇ ਨਗਰ ਕੌਂਸਲ ਦਫ਼ਤਰ ਅੱਗੇ ਲਗਾਇਆ ਧਰਨਾ

ਤਲਵੰਡੀ ਸਾਬੋ, 26 ਜੂਨ (ਰਣਜੀਤ ਸਿੰਘ ਰਾਜੂ)-ਸਫ਼ਾਈ ਸੇਵਕ ਯੂਨੀਅਨ ਤਲਵੰਡੀ ਸਾਬੋ ਵਲੋਂ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਅਤੇ ਢਾਈ ਮਹੀਨੇ ਤੋਂ ਤਨਖਾਹ ਨਾ ਮਿਲਣ ਕਾਰਨ ਅੱਜ ਨਗਰ ਕੌਂਸਲ ਦਫਤਰ ਤਲਵੰਡੀ ਸਾਬੋ ਅੱਗੇ ਧਰਨਾ ਆਰੰਭ ਦਿੱਤਾ ਗਿਆ | ਧਰਨੇ ਵਿਚ ਸ਼ਾਮਿਲ ...

ਪੂਰੀ ਖ਼ਬਰ »

ਅਸ਼ੋਕ ਬਾਲਿਆਂਵਾਲੀ ਸਰਬਸੰਮਤੀ ਨਾਲ ਲਗਾਤਾਰ ਚੌਥੀ ਵਾਰ ਬਣੇ ਆਰਸੀਏ ਦੇ ਪ੍ਰਧਾਨ

ਬਠਿੰਡਾ, 26 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-'ਦੀ ਬਠਿੰਡਾ ਡਿਸਟਿ੍ਕਟ ਕੈਮਿਸਟ ਐਸੋਸੀਏਸ਼ਨ (ਟੀਬੀਡੀਸੀਏ) ਦੇ ਜਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੂੰ ਸਰਬਸੰਮਤੀ ਨਾਲ ਲਗਾਤਾਰ ਚੌਥੀ ਵਾਰ ਰਿਟੇਲ ਕੈਮਿਸਟ ਐਸੋਸੀਏਸਨ (ਆਰਸੀਏ) ਦਾ ਪ੍ਰਧਾਨ ਚੁਣਿਆ ਗਿਆ ਹੈ, ...

ਪੂਰੀ ਖ਼ਬਰ »

ਬਠਿੰਡਾ ਰੂਰਲ ਕੈਮਿਸਟ ਐਸੋਸੀਏਸ਼ਨ ਵਲੋਂ ਮੀਟਿੰਗ

ਰਾਮਾਂ ਮੰਡੀ, 26 ਜੂਨ (ਤਰਸੇਮ ਸਿੰਗਲਾ)-ਬਠਿੰਡਾ ਰੂਰਲ ਕੈਮਿਸਟ ਐਸੋਸੀਏਸ਼ਨ ਬਲਾਕ ਤਲਵੰਡੀ ਸਾਬੋ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਜੇਠੂਕੇ ਦੀ ਪ੍ਰਧਾਨਗੀ ਹੇਠ ਪਿੰਡ ਮਲਕਾਣਾ ਵਿਖੇ ਕੀਤੀ ਗਈ ਜਿਸ ਵਿਚ ਕਈ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ | ਇਸ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਬਠਿੰਡਾ ਪੁਲਿਸ ਨੇ ਕੱਢੀ ਸਾਈਕਲ ਰੈਲੀ

ਬਠਿੰਡਾ, 26 ਜੂਨ (ਪ.ਪ.)-ਬਠਿੰਡਾ ਪੁਲਿਸ ਨੇ ਪਬਲਿਕ ਦੇ ਸਹਿਯੋਗ ਨਾਲ ਪੁਲਿਸ ਲਾਈਨ ਵਿਖੇ ਨਸ਼ਾ ਵਿਰੋਧੀ ਸਾਈਕਲ ਰੈਲੀ ਕੱਢੀ ਗਈ, ਜਿਸ ਨੂੰ ਹਰੀ ਝੰਡੀ ਐਸ.ਐਸ.ਪੀ. ਵਲੋਂ ਦੇ ਕੇ ਰਵਾਨਾ ਕੀਤਾ ਗਿਆ | ਸਾਈਕਲ ਰੈਲੀ ਕੱਢਣ ਦਾ ਮੁੱਖ ਮਕਸਦ ਇਹ ਸੀ, ਕਿ ਕੋਈ ਵੀ ਇਨਸਾਨ ਨਸ਼ੇ ...

ਪੂਰੀ ਖ਼ਬਰ »

ਦਿੱਲੀ ਤੋਂ ਹਰਿਆਣਾ ਰਾਹੀਂ ਪੰਜਾਬ 'ਚ ਹੈਰੋਇਨ ਸਪਲਾਈ ਕਰਨ ਵਾਲਾ ਲੱਖਾਂ ਦੀ ਹੈਰੋਇਨ ਸਮੇਤ ਕਾਬੂ

ਬਠਿੰਡਾ, 26 ਜੂਨ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਪੁਲਿਸ ਮੁਖੀ ਜੇ. ਏਲਨਚੇਲੀਅਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਕਪਤਾਨ (ਡੀ) ਤਰੁਣ ਰਤਨ ਦੀ ਅਗਵਾਈ ਤੇ ਵਿਸ਼ਵਜੀਤ ਸਿੰਘ ਮਾਨ ਉਪ-ਕਪਤਾਨ (ਡੀ) ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ-1 ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ...

ਪੂਰੀ ਖ਼ਬਰ »

ਸ਼ਹਿਰ ਦੇ ਚੌਕ ਚੁਰਾਹਿਆਂ 'ਤੇ ਭੀਖ ਮੰਗਣ ਵਾਲੇ ਭਿਖਾਰੀਆਂ ਦੀ ਗਿਣਤੀ 'ਚ ਹੋਣ ਲੱਗਾ ਵਾਧਾ

ਬਠਿੰਡਾ, 26 ਜੂਨ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਸ਼ਹਿਰ ਅੰਦਰ ਦਿਨੋਂ-ਦਿਨ ਭਿਖਾਰੀਆਂ ਦੀ ਗਿਣਤੀ ਲਗਾਤਾਰ ਵਧਦੀ ਨਜ਼ਰ ਆ ਰਹੀ ਹੈ | ਜਿਸ ਕਾਰਨ ਹਰ ਰੋਜ਼ ਚੌਕ ਚੌਰਾਹਿਆਂ ਤੇ ਸੜਕਾਂ ਉੱਪਰ ਇਹ ਭਿਖਾਰੀ ਸ਼ਰੇਆਮ ਭੀਖ ਮੰਗਦੇ ਨਜ਼ਰ ਆ ਰਹੇ ਹਨ | ਪਰ ਇਸ ਦੇ ਬਾਵਜੂਦ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦਾ ਦਾਖ਼ਲਾ ਪੋਰਟਲ ਕੀਤਾ ਲਾਂਚ

ਬਠਿੰਡਾ, 26 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਚੇਅਰਮੈਨ ਬੋਰਡ ਆਫ਼ ਗਵਰਨਰ-ਕਮ-ਪਿ੍ੰਸੀਪਲ ਸਕੱਤਰ ਪੰਜਾਬ ਸਰਕਾਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ, ਰਾਹੁਲ ਭੰਡਾਰੀ ਆਈ.ਏ.ਐਸ. ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX