ਤਾਜਾ ਖ਼ਬਰਾਂ


ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  about 1 hour ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  about 1 hour ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  about 1 hour ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  about 1 hour ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 2 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  about 2 hours ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਭਾਰਤੀ ਕ੍ਰਿਕਟ ਭਾਈਚਾਰਾ ਭਾਈਚਾਰੇ ਨੇ ਮਹਾਨ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਕਿਹਾ ਅਲਵਿਦਾ
. . .  about 2 hours ago
ਬਰਮਿੰਘਮ, 25 ਸਤੰਬਰ - ਭਾਰਤੀ ਕ੍ਰਿਕਟ ਭਾਈਚਾਰੇ ਨੇ ਲਾਰਡਸ ਦੇ ਇਤਿਹਾਸਿਕ ਮੈਦਾਨ 'ਤੇ ਇੰਗਲੈਂਡ ਦੇ ਖ਼ਿਲਾਫ਼ ਤੀਜੇ ਅਤੇ ਆਖਰੀ ਇਕ ਦਿਨਾਂ ਮੈਚ ਤੋਂ ਬਾਅਦ ਭਾਰਤੀ ਮਹਿਲਾ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਅਲਵਿਦਾ ਕਹਿਣ ਲਈ ਸੋਸ਼ਲ ਮੀਡੀਆ ਦਾ ਸਹਾਰਾ ਲਿਆ, ਜੋ ਕਿ...
ਭਾਰੀ ਮੀਂਹ ਨੇ ਤੋੜੀਆਂ ਕਿਸਾਨਾਂ ਦੀਆਂ ਆਸਾਂ
. . .  about 2 hours ago
ਸੰਧਵਾਂ, 25 ਸਤੰਬਰ (ਪ੍ਰੇਮੀ ਸੰਧਵਾਂ)-ਕਿਸਾਨਾਂ ਵਲੋਂ ਮਨ ਵਿਚ ਅਨੇਕਾਂ ਸੁਪਨਿਆਂ ਦਾ ਮਹਿਲ ਉਸਾਰ ਕੇ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜਦੋਂ ਪੱਕ ਕੇ ਤਿਆਰ ਹੋ ਰਹੀ ਸੀ ਤਾਂ ਕੁਦਰਤ ਦੇ ਕਹਿਰ ਕਾਰਨ ਪਿਛਲੇ ਦਿਨਾਂ ਤੋਂ ਪੈ ਰਹੇ ਭਰਵੇਂ ਮੀਂਹ ਨੇ ਫ਼ਸਲ ਬਰਬਾਦ ਕਰ ਕੇ ਕਿਸਾਨਾਂ ਦੀਆਂ ਸਾਰੀਆਂ ਆਸਾਂ...
ਰਾਜਪਾਲ ਵਲੋਂ 27 ਸਤੰਬਰ ਦੇ ਪੰਜਾਬ ਵਿਧਾਨ ਸਭਾ ਇਜਲਾਸ ਨੂੰ ਮਨਜ਼ੂਰੀ
. . .  about 2 hours ago
ਚੰਡੀਗੜ੍ਹ, 25 ਸਤੰਬਰ - ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਤਕਰਾਰ ਖ਼ਤਮ ਹੋ ਗਿਆ ਹੈ। ਰਾਜਪਾਲ ਨੇ ਪੰਜਾਬ ਸਰਕਾਰ ਵਲੋਂ 27 ਸਤੰਬਰ ਨੂੰ ਬੁਲਾਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸਰਕਾਰ ਵਲੋਂ 22 ਸਤੰਬਰ ਨੂੰ ਬੁਲਾਏ ਗਏ ਇਜਲਾਸ ਨੂੰ ਰਾਜਪਾਲ...
ਮਹਿਣਾ ਮਾਈਨਰ 'ਚ ਪਿਆ 35 ਫੁੱਟ ਚੌੜਾ ਪਾੜ, ਦਰਜਨਾਂ ਏਕੜ ਝੋਨੇ ਦੇ ਖੇਤਾਂ 'ਚ ਭਰਿਆ ਪਾਣੀ
. . .  about 3 hours ago
ਮੰਡੀ ਕਿੱਲਿਆਂਵਾਲੀ, 25 ਸਤੰਬਰ - (ਇਕਬਾਲ ਸਿੰਘ ਸ਼ਾਂਤ)-ਅੱਸੂ ਦੇ ਬੇਮੌਸਮਾਂ ਮੀਂਹ ਕਿਸਾਨਾਂ ਲਈ ਮੁਸ਼ਕਿਲਾਂ ਦਾ ਸਬੱਬ ਬਣ ਰਿਹਾ ਹੈ। ਅੱਜ ਤੜਕੇ ਪਿੰਡ ਗੱਗੜ ਵਿਖੇ ਮਹਿਣਾ ਮਾਈਨਰ ਵਿਚ ਕਰੀਬ 35 ਫੁੱਟ ਚੌੜਾ ਪਾੜ ਪੈ ਗਿਆ, ਜਿਸ ਨਾਲ ਦਰਜਨਾਂ ਏਕੜ ਝੋਨੇ ਦੀ ਫ਼ਸਲ ਵਿਚ ਪਾਣੀ...
ਉੱਤਰਾਖੰਡ ਅੰਕਿਤਾ ਭੰਡਾਰੀ ਕਤਲ ਕੇਸ - ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ
. . .  about 3 hours ago
ਪਉੜੀ (ਉੱਤਰਾਖੰਡ), 25 ਸਤੰਬਰ - ਅੰਕਿਤਾ ਭੰਡਾਰੀ ਕਤਲ ਕੇਸ ਵਿਚ ਇਕ ਵੱਡੇ ਘਟਨਾਕ੍ਰਮ ਵਿਚ ਮ੍ਰਿਤਕ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਪੋਸਟਮਾਰਟਮ ਰਿਪੋਰਟ...
ਰਾਜਸਥਾਨ 'ਚ ਲੀਡਰਸ਼ਿਪ ਬਦਲਾਅ ਨੂੰ ਲੈ ਕੇ ਕਾਂਗਰਸ ਵਿਧਾਇਕ ਦਲ ਦੀ ਗਹਿਲੋਤ ਦੇ ਘਰ ਬੈਠਕ ਅੱਜ
. . .  about 3 hours ago
ਜੈਪੁਰ, 25 ਸਤੰਬਰ - ਕਾਂਗਰਸ ਵਿਧਾਇਕ ਦਲ ਦੀ ਬੈਠਕ ਅੱਜ ਸ਼ਾਮ ਨੂੰ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਜੈਪੁਰ ਸਥਿਤ ਰਿਹਾਇਸ਼ 'ਤੇ ਹੋਵੇਗੀ, ਜਿਸ 'ਚ ਰਾਜਸਥਾਨ 'ਚ ਲੀਡਰਸ਼ਿਪ ਦੇ ਬਦਲਾਅ ਨੂੰ ਲੈ ਕੇ ਮਤਾ ਪਾਸ ਕੀਤਾ ਜਾਵੇਗਾ। ਮਤਾ ਪਾਸ ਕੀਤਾ ਜਾਵੇਗਾ ਕਿ ਰਾਜਸਥਾਨ...
ਭਾਰੀ ਮੀਂਹ ਨੇ ਝੋਨੇ ਅਤੇ ਸਬਜ਼ੀਆਂ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  about 3 hours ago
ਸੁਲਤਾਨਪੁਰ ਲੋਧੀ, 25 ਸਤੰਬਰ (ਜਗਮੋਹਣ ਸਿੰਘ ਥਿੰਦ, ਬਲਵਿੰਦਰ ਲਾਡੀ, ਨਰੇਸ਼ ਹੈਪੀ) -ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਬੀਤੇ ਕੱਲ੍ਹ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਝੋਨੇ ਅਤੇ ਸਬਜ਼ੀ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਝੋਨੇ ਦੇ ਖੇਤ...
ਮੁੱਖ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਾਰਤ ਇਕ ਕੀਮਤੀ ਭਾਈਵਾਲ ਹੈ - ਮਾਲਦੀਵ
. . .  about 4 hours ago
ਨਿਊਯਾਰਕ, 25 ਸਤੰਬਰ - ਭਾਰਤ ਨੂੰ ਆਜ਼ਾਦੀ ਦੇ 75 ਸਾਲਾਂ ਲਈ ਵਧਾਈ ਦਿੰਦੇ ਹੋਏ, ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁਲਾ ਸ਼ਾਹਿਦ ਨੇ ਆਫ਼ਤ ਰਾਹਤ ਤੋਂ ਲੈ ਕੇ ਆਰਥਿਕ ਵਿਕਾਸ ਤੱਕ ਦੇ ਮੁੱਖ ਖੇਤਰਾਂ ਵਿਚ ਚੁਣੌਤੀਆਂ ਦਾ ਸਾਹਮਣਾ ਕਰਨ ਵਿਚ ਮਦਦ ਕਰਨ ਲਈ ਇਕ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 18ਵਾਂ ਦਿਨ
. . .  about 4 hours ago
ਤਿਰੂਵਨੰਤਪੁਰਮ, 24 ਸਤੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 18ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਕੇਰਲ ਦੇ ਤ੍ਰਿਸ਼ੂਰ ਵਿਚ 18ਵੇਂ ਦਿਨ...
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਤੀਸਰਾ ਤੇ ਨਿਰਣਾਇਕ ਟੀ-20 ਅੱਜ
. . .  about 5 hours ago
ਹੈਦਰਾਬਾਦ, 25 ਸਤੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਹੈਦਰਾਬਾਦ 'ਚ ਹੋਵੇਗਾ। ਦੋਵੇਂ ਟੀਮਾਂ ਇਕ ਇਕ ਮੈਚ...
ਰੂਸ ਵਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਸਥਾਈ ਮੈਂਬਰ ਲਈ ਭਾਰਤ ਦਾ ਸਮਰਥਨ
. . .  about 5 hours ago
ਮਾਸਕੋ, 25 ਸਤੰਬਰ - ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਲਈ ਭਾਰਤ ਦਾ ਸਮਰਥਨ ਕੀਤਾ ਹੈ। 77ਵੀਂ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਿਤ ਕਰਦੇ ਹੋਏ, ਲਾਵਰੋਵ ਨੇ ਕਿਹਾ, "ਅਸੀਂ ਅਫਰੀਕਾ, ਏਸ਼ੀਆ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਵਿਕਰਮ ਦੂਰੈਸਵਾਮੀ ਨੇ ਬਰਤਾਨੀਆ ਵਿਚ ਸੰਭਾਲਿਆ ਭਾਰਤੀ ਹਾਈਕਮਿਸ਼ਨਰ ਦਾ ਅਹੁਦਾ
. . .  1 day ago
ਜੀ.ਐਸ.ਟੀ. ਦੀ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਟਰਾਂਸਪੋਰਟਰਾਂ ਖ਼ਿਲਾਫ਼ ਕੀਤਾ ਕੇਸ ਦਰਜ
. . .  1 day ago
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ) -  ਥਾਣਾ ਦੁੱਗਰੀ ਦੀ ਪੁਲਿਸ ਨੇ ਜੀ.ਐਸ.ਟੀ. ਦੀ ਚੋਰੀ ਕਰ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਟਰਾਂਸਪੋਰਟਰਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਕੋਈ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 16 ਦੌੜਾਂ ਨਾਲ ਹਰਾਇਆ ਇੰਗਲੈਂਡ
. . .  1 day ago
ਬਰਮਿੰਘਮ, 24 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਇਕ ਦਿਨਾਂ ਮੈਚ ਵਿਚ ਮੇਜ਼ਬਾਨ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇੰਗਲੈਂਡ ਦਾ ਸਫ਼ਾਇਆ ਕਰ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ ਨੇ ਸਾਬਕਾ ਪ੍ਰਧਾਨ ਜਥੇ ਜਗਦੀਸ਼ ਸਿੰਘ ਝੀਂਡਾ ਨੂੰ ਚੁਣਿਆ ਪ੍ਰਧਾਨ
. . .  1 day ago
ਕਰਨਾਲ, 24 ਸਤੰਬਰ (ਗੁਰਮੀਤ ਸਿੰਘ ਸੱਗੂ)- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਹਰਿਆਣਾ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਅੱਜ ਕੈਥਲ ਦੇ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ ਜਿੱਤਣ ਲਈ ਦਿੱਤਾ 170 ਦੌੜਾਂ ਦਾ ਟੀਚਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਹਾੜ ਸੰਮਤ 554

ਖੰਨਾ / ਸਮਰਾਲਾ

ਖੰਨਾ ਦੀ ਸਭ ਤੋਂ ਵੱਡੀ ਵਿੱਦਿਅਕ ਸੰਸਥਾ ਦੀ ਮੀਟਿੰਗ 'ਚ ਤਿੱਖੀ ਬਹਿਸ

ਖੰਨਾ, 26 ਜੂਨ (ਹਰਜਿੰਦਰ ਸਿੰਘ ਲਾਲ)-4 ਕਾਲਜਾਂ ਤੇ 3 ਸਕੂਲਾਂ ਨੂੰ ਚਲਾਉਣ ਅਤੇ ਨਗਰ ਕੌਂਸਲ ਤੋਂ ਵੱਡੇ ਬਜਟ ਵਾਲੀ ਸੰਸਥਾ ਦੀ ਮੀਟਿੰਗ 'ਚ ਸੱਤਾਧਾਰੀ ਧੜੇ ਅਤੇ ਵਿਰੋਧੀ ਧਿਰ 'ਚ ਆਮ ਹੁੰਦੀ ਨੋਕ-ਝੋਕ ਉਸ ਵੇਲੇ ਸਿਖਰ 'ਤੇ ਪਹੁੰਚ ਗਈ, ਜਦੋਂ ਅੱਜ ਵਿਰੋਧੀ ਤੇ ਸੱਤਾਧਾਰੀ ਧਿਰ ਵਲੋਂ ਇਕ ਦੂਜੇ 'ਤੇ ਗਾਲ੍ਹਾਂ ਕੱਢਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਲਾਏ ਗਏ ਤੇ ਮਾਮਲਾ ਖੰਨਾ ਦੇ ਐੱਸ. ਐੱਸ. ਪੀ. ਤੱਕ ਪਹੁੰਚ ਗਿਆ | ਅੱਜ ਵਿਰੋਧੀ ਧੜੇ ਦੇ ਮੈਂਬਰਾਂ ਨੇ ਕਿਹਾ ਕਿ 23 ਜੂਨ ਨੂੰ ਹੋਈ ਮੈਨੇਜਮੈਂਟ ਦੀ ਮੀਟਿੰਗ, ਜਿਸ 'ਚ ਵਿਰੋਧੀ ਧੜੇ ਦੇ ਮੈਂਬਰ ਰਾਜੇਸ਼ ਡਾਲੀ, ਕਰਨ ਅਰੋੜਾ, ਵਿਜੇ ਡਾਇਮੰਡ ਤੇ ਜਤਿੰਦਰ ਦੇਵਗਨ ਨੇ ਸ਼ਿਰਕਤ ਕੀਤੀ ਸੀ, 'ਚ ਸੱਤਾਧਾਰੀ ਧਿਰ ਤੋਂ ਸਵਾਲ ਪੁੱਛਿਆ ਗਿਆ ਸੀ ਕਿ ਪਿਛਲੀ ਮੀਟਿੰਗ 'ਚ ਕੋਈ ਏਜੰਡਾ ਲਿਆਂਦਾ ਗਿਆ ਸੀ ਪਰ ਵਿਰੋਧੀ ਧੜੇ ਦੇ ਬਾਈਕਾਟ ਤੋਂ ਬਾਅਦ ਮੀਟਿੰਗ 'ਚ ਬਹੁਮਤ ਹੋਣ ਦੇ ਬਾਵਜੂਦ ਏਜੰਡਾ ਪਾਸ ਕਰਨ ਦੀ ਬਜਾਏ ਇਸ ਨੂੰ ਕਿਉਂ ਮੁਲਤਵੀ ਕਰ ਦਿੱਤਾ ਗਿਆ ਸੀ ਜੋ ਨਿਯਮਾਂ ਦੇ ਉਲਟ ਹੈ | ਇਸ ਸਵਾਲ 'ਤੇ ਮੈਨੇਜਮੈਂਟ ਦੇ ਜਨਰਲ ਸਕੱਤਰ ਐਡਵੋਕੇਟ ਬਰਿੰਦਰ ਡੇਵਿਟ ਨੇ ਵਿਰੋਧੀ ਧਿਰ ਦੇ ਨੇਤਾ ਰਾਜੇਸ਼ ਡਾਲੀ ਨੂੰ ਗਾਲ੍ਹ ਕੱਢੀ | ਉਨ੍ਹਾਂ ਅੱਗੇ ਕਿਹਾ ਗਿਆ ਹੈ ਕਿ ਸਕੱਤਰ ਜਨਰਲ ਵਿਰੋਧੀ ਧੜੇ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੇ ਹਨ ਤਾਂ ਜੋ ਉਨ੍ਹਾਂ ਵਲੋਂ ਲਏ ਗਏ ਗਲਤ ਫ਼ੈਸਲਿਆਂ 'ਤੇ ਪਰਦਾ ਪਿਆ ਰਹੇ ਪਰ ਵਿਰੋਧੀ ਧੜੇ ਵਲੋਂ ਗਲਤ ਫ਼ੈਸਲਿਆਂ ਦਾ ਵਿਰੋਧ ਜਾਰੀ ਰੱਖਿਆ ਜਾਵੇਗਾ | ਇਸ ਸਬੰਧੀ ਐੱਸ. ਐੱਸ. ਪੀ. ਖੰਨਾ ਨੂੰ ਸ਼ਿਕਾਇਤ ਕਰ ਦਿੱਤੀ ਗਈ ਹੈ | ਆਉਣ ਵਾਲੇ ਸਮੇਂ 'ਚ ਵਿਰੋਧੀ ਧੜਾ ਕੋਈ ਵੱਡਾ ਫ਼ੈਸਲਾ ਲੈਣ ਲਈ ਮਜਬੂਰ ਹੋ ਸਕਦਾ ਹੈ ਕਿਉਂਕਿ ਇਹ ਤੀਜੀ ਵਾਰ ਹੈ, ਜਦੋਂ ਸੱਤਾਧਾਰੀ ਧੜੇ ਨੇ ਵਿਰੋਧੀ ਧੜੇ ਨਾਲ ਦੁਰਵਿਵਹਾਰ ਕੀਤਾ ਹੈ | ਅੱਜ ਦੀ ਮੀਟਿੰਗ 'ਚ ਰਾਜੇਸ਼ ਡਾਲੀ, ਸੰਜੀਵ ਧਮੀਜਾ, ਕਰਨ ਅਰੋੜਾ, ਜਤਿੰਦਰ ਦੇਵਗਨ, ਵਿਜੇ ਡਾਇਮੰਡ, ਏ. ਜੇ. ਸੂਦ ਤੇ ਰਜਨੀਸ਼ ਬੇਦੀ ਹਾਜ਼ਰ ਸਨ |
ਕੀ ਕਹਿਣਾ ਹੈ ਦੋਸ਼ਾਂ 'ਤੇ ਦੋਵਾਂ ਧਿਰਾਂ ਦਾ?
ਇਸ ਸੰਬੰਧੀ ਸੰਪਰਕ ਕਰਨ 'ਤੇ ਮੈਨੇਜਮੈਂਟ ਦੇ ਜਨਰਲ ਸਕੱਤਰ ਬਰਿੰਦਰ ਡੇਵਿਟ ਨੇ ਕਿਹਾ ਕਿ ਉਸ ਨੇ ਕੋਈ ਗਾਲੀ-ਗਲੋਚ ਨਹੀਂ ਕੀਤਾ ਸਗੋਂ ਵਿਰੋਧੀ ਧੜੇ ਦੇ ਦੋ ਮੈਂਬਰ ਰਾਜੇਸ਼ ਡਾਲੀ ਤੇ ਕਰਨ ਅਰੋੜਾ ਨੇ ਉਸ ਨੂੰ ਬਾਹਰ ਆਉਣ ਦੀ ਗੱਲ ਕਹਿ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਮੈਨੂੰ ਸ਼ੱਕ ਹੈ ਕਿ ਕਰਨ ਅਰੋੜਾ ਕੋਲ ਕੋਈ ਹਥਿਆਰ ਵੀ ਸੀ | ਕਰਨ ਅਰੋੜਾ ਇਸ ਲਈ ਖ਼ਾਰ ਖਾ ਰਹੇ ਹਨ ਕਿਉਂਕਿ ਪਹਿਲਾਂ ਏ. ਐੱਸ. ਕਾਲਜਾਂ ਤੇ ਸਕੂਲਾਂ ਦਾ ਪਿ੍ੰਟਿੰਗ ਦਾ ਕੰਮ ਉਨ੍ਹਾਂ ਦੀ ਪਰਿਵਾਰਕ ਫ਼ਰਮ ਸਮੀਕਸ਼ਾ ਪੈੱ੍ਰਸ ਤੋਂ ਕੰਮ ਕਰਵਾਇਆ ਜਾਂਦਾ ਸੀ, ਜੋ ਦੁੱਗਣੇ ਤੇ ਕਈ ਵਾਰ ਉਸ ਤੋਂ ਵੀ ਮਹਿੰਗੇ ਰੇਟਾਂ 'ਤੇ ਹੋਣ ਕਾਰਨ ਸੰਸਥਾ ਦੀ ਲੁੱਟ ਬਚਾਉਣ ਲਈ ਬੰਦ ਕਰ ਦਿੱਤਾ ਗਿਆ ਹੈ | ਉਨ੍ਹਾਂ 'ਤੇ ਗਾਲੀ-ਗਲੋਚ ਦਾ ਦੋਸ਼ ਇਸ ਲਈ ਲਗਾਇਆ ਜਾ ਰਿਹਾ ਹੈ ਕਿਉਂਕਿ ਵਿਰੋਧੀ ਮੈਂਬਰ ਮੈਨੇਜਮੈਂਟ 'ਚ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰੇਸ਼ਾਨ ਆ ਚੁੱਕੇ ਹਨ | ਬਰਿੰਦਰ ਡੇਵਿਟ ਨੇ ਕਿਹਾ ਕਿ ਉਹ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਬਾਰੇ ਪੁਲਿਸ ਨੂੰ ਸ਼ਿਕਾਇਤ ਕਰ ਰਹੇ ਹਨ | ਡੇਵਿਟ ਨੇ ਏਜੰਡੇ ਬਾਰੇ ਦੱਸਿਆ ਕਿ ਏ. ਐੱਸ. ਕਾਲਜ ਫ਼ਾਰ ਵੁਮੈਨ ਦੀ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ | ਜ਼ਮੀਨ ਖ਼ਰੀਦਣ ਵਾਲੇ ਵਿਅਕਤੀ ਨੇ ਪ੍ਰਬੰਧਕਾਂ ਨੂੰ ਪੇਸ਼ਕਸ਼ ਕੀਤੀ ਸੀ ਕਿ ਉਹ ਵਿਵਾਦ ਵਾਲੀ ਜ਼ਮੀਨ ਦਾ ਸਮਝੌਤਾ ਕਰਨਾ ਚਾਹੁੰਦਾ ਹੈ | ਮੈਨੇਜਮੈਂਟ ਇਸ ਮੁੱਦੇ ਨੂੰ ਏਜੰਡੇ 'ਤੇ ਲੈ ਕੇ ਆਈ ਸੀ ਪਰ ਵਿਰੋਧੀ ਧੜੇ ਨੇ ਬਾਈਕਾਟ ਕਰ ਦਿੱਤਾ | ਮੈਨੇਜਮੈਂਟ ਨੇ ਏਜੰਡਾ ਮੁਲਤਵੀ ਕਰ ਦਿੱਤਾ ਕਿਉਂਕਿ ਸੱਤਾਧਾਰੀ ਧਿਰ ਚਾਹੁੰਦੀ ਸੀ ਕਿ ਇਸ ਸੰਬੰਧੀ ਮੈਨੇਜਮੈਂਟ ਦੇ ਸਾਰੇ ਮੈਂਬਰ ਸਰਬਸੰਮਤੀ ਨਾਲ ਸਹਿਮਤ ਹੋਣ ਤਾਂ ਹੀ ਫ਼ੈਸਲਾ ਲਿਆ ਜਾਵੇ | ਡੇਵਿਟ ਨੇ ਕਿਹਾ ਕਿ ਸਾਬਕਾ ਪਿ੍ੰਸੀਪਲ ਮਦਨ ਗੋਪਾਲ ਚੋਪੜਾ ਦੇ ਆਦਰਸ਼ਾਂ 'ਤੇ ਚੱਲਦਿਆਂ ਇਸ ਮੈਨੇਜਮੈਂਟ ਨੂੰ ਲੈ ਕੇ ਉਨ੍ਹਾਂ ਦਾ ਸੁਪਨਾ ਪੂਰਾ ਹੋਵੇਗਾ | ਸੱਤਾਧਾਰੀ ਧਿਰ ਦੇ ਇਕ ਹੋਰ ਮੈਂਬਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਵਿਕਾਸ ਮਹਿਤਾ ਨੇ ਦੱਸਿਆ ਕਿ ਉਹ ਮੀਟਿੰਗ 'ਚ ਮੌਜੂਦ ਸਨ, ਇਸ 'ਚ ਗਾਲੀ-ਗਲੋਚ ਦੀ ਕੋਈ ਗੱਲ ਨਹੀਂ ਹੋਈ ਪਰ ਦੋਵੇਂ ਮੈਂਬਰ ਇਕ ਦੂਜੇ ਨੂੰ ਬਾਹਰ ਜਾਣ ਦੀ ਗੱਲ ਕਹਿ ਕੇ ਜ਼ੋਰਦਾਰ ਬਹਿਸ ਜ਼ਰੂਰ ਕਰ ਰਹੇ ਸਨ | ਦੂਜੇ ਪਾਸੇ ਕਰਨ ਅਰੋੜਾ ਨੇ ਉਨ੍ਹਾਂ ਵਲੋਂ ਜਾਨੋਂ ਮਾਰਨ ਦੀ ਧਮਕੀ ਦੀ ਗੱਲ ਨੂੰ ਸ਼ਰਾਰਤ ਕਰਾਰ ਦਿੰਦਿਆਂ ਕਿਹਾ ਕਿ ਇਹ ਝੂਠ ਹੈ | ਅਰੋੜਾ ਨੇ ਉਨ੍ਹਾਂ ਦੀ ਸਮੀਕਸ਼ਾ ਪ੍ਰੈੱਸ ਦੇ ਰੇਟ ਜ਼ਿਆਦਾ ਹੋਣ ਬਾਰੇ ਕਿਹਾ ਕਿ ਜੋ ਵੀ ਕੰਮ ਹੁੰਦਾ ਹੈ, ਉਸ ਬਾਰੇ ਕੁਟੇਸ਼ਨਾਂ ਲਈਆਂ ਜਾਂਦੀਆਂ ਹਨ, ਜਿਸ ਦਾ ਰੇਟ ਘਟ ਹੋਵੇ ਉਸ ਨੂੰ ਕੰਮ ਦਿੱਤਾ ਜਾਂਦਾ ਹੈ | ਅੱਜ ਵੀ ਇਹ ਰਿਕਾਰਡ 'ਚ ਮੌਜੂਦ ਹਨ |

ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ 'ਚ ਨੌਜਵਾਨ ਦੀ ਮੌਤ

ਸਿੱਧਵਾਂ ਬੇਟ, 26 ਜੂਨ (ਜਸਵੰਤ ਸਿੰਘ ਸਲੇਮਪੁਰੀ)-ਅੱਜ ਸਵੇਰੇ ਸਥਾਨਕ ਕਸਬੇ ਦੇ ਚੱਕੀਆਂ ਵਾਲਾ ਚੌਕ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ | ਜਾਣਕਾਰੀ ਅਨੁਸਾਰ ਲਾਗਲੇ ਪਿੰਡ ...

ਪੂਰੀ ਖ਼ਬਰ »

ਇਨਕਲਾਬੀ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਜਗਰਾਉਂ 'ਚ ਰੋਸ ਪ੍ਰਦਰਸ਼ਨ

ਜਗਰਾਉਂ, 26 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਫਾਸ਼ੀ ਹਮਲਿਆਂ ਵਿਰੋਧੀ ਫਰੰਟ ਦੇ ਸੱਦੇ 'ਤੇ ਜਗਰਾਉਂ ਬੱਸ ਅੱਡੇ ਵਿਖੇ ਖੱਬੀਆਂ ਤੇ ਇਨਕਲਾਬੀ ਧਿਰਾਂ ਦੇ ਵਰਕਰਾਂ ਦੀ ਰੈਲੀ 'ਚ ਭਰਵਾਂ ਇਕੱਠ ਹੋਇਆ | ਇਸ ਮੌਕੇ 26 ਜੂਨ 1975 ਨੂੰ ਦੇਸ਼ ਭਰ 'ਚ ਉਸ ਸਮੇਂ ਦੀ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਖੰਨਾ ਵਿਖੇ ਨਸ਼ਾ ਵਿਰੋਧੀ ਦਿਵਸ ਮਨਾਇਆ

ਖੰਨਾ, 26 ਜੂਨ (ਹਰਜਿੰਦਰ ਸਿੰਘ ਲਾਲ)-ਸਿਵਲ ਹਸਪਤਾਲ ਖੰਨਾ ਵਿਖੇ ਨਸ਼ਾ ਮੁਕਤੀ ਦਿਵਸ ਮਨਾਇਆ ਗਿਆ | ਇਸ ਮੌਕੇ ਐੱਸ. ਐਮ. ਓ. ਡਾ. ਸਤਪਾਲ ਦੇ ਇਕ ਭਾਸ਼ਣ ਦੁਆਰਾ ਇਸ ਬਾਰੇ ਜਾਣਕਾਰੀ ਦਿੱਤੀ | ਜਿਸ ਤੋਂ ਬਾਅਦ ਡਾ. ਕਨਿਕਾ ਵਲੋਂ ਇਕ ਇੰਟਰ ਐਕਟਿਵ ਸੈਸ਼ਨ ਦੀ ਮੇਜ਼ਬਾਨੀ ਕੀਤੀ ...

ਪੂਰੀ ਖ਼ਬਰ »

ਵਾਟਰ ਸਪਲਾਈ ਪੰਪ ਆਪ੍ਰੇਟਰ ਯੂਨੀਅਨ ਵਲੋਂ ਡਾ. ਕੇ. ਐੱਨ. ਐੱਸ. ਕੰਗ ਨੂੰ ਮੰਗ-ਪੱਤਰ

ਗੁਰੂਸਰ ਸੁਧਾਰ, 26 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਗਰਾਮ ਪੰਚਾਇਤ ਵਾਟਰ ਸਪਲਾਈ ਪੰਪ ਆਪ੍ਰੇਟਰ ਯੂਨੀਅਨ ਨੰਬਰ-296 ਵਲੋਂ ਆਪਣੀਆਂ ਮੰਗਾਂ ਦੇ ਸੰਬੰਧ 'ਚ ਹਲਕਾ ਦਾਖਾ ਦੇ 'ਆਪ' ਇੰਚਾਰਜ ਡਾ. ਕੇ. ਐੱਨ. ਐੱਸ. ਕੰਗ ਨੂੰ ਮੰਗ-ਪੱਤਰ ਭੇਟ ਕੀਤਾ ਗਿਆ | ਹਾਜ਼ਰ ਪੰਤਪ ਆਪ੍ਰੇਟਰਾਂ ...

ਪੂਰੀ ਖ਼ਬਰ »

ਭਵਨ ਰਕਬਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ

ਮੁੱਲਾਂਪੁਰ-ਦਾਖਾ, 26 ਜੂਨ (ਨਿਰਮਲ ਸਿੰਘ ਧਾਲੀਵਾਲ)-ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਭਵਨ ਰਕਬਾ (ਲੁਧਿ:) ਵਿਖੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ, ਫਾਊਾਡੇਸ਼ਨ ਦੇ ਸਰਪ੍ਰਸਤ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਖ਼ਿਲਾਫ਼ ਸੈਮੀਨਾਰ

ਰਾਏਕੋਟ, 26 ਜੂਨ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 'ਐਂਟੀ ਡਰੱਗ ਡੇ' ਤਹਿਤ ਪਿੰਡ ਕਾਲਸਾਂ ਵਿਖੇ ਲੋਕਾਂ ਨੂੰ ਨਸ਼ਿਆਂ ਦੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਐੱਸ. ਐੱਸ. ਪੀ. ਲੁਧਿਆਣਾ ਦਿਹਾਤੀ ਦੀਪਕ ਹਿਲੇਰੀ ...

ਪੂਰੀ ਖ਼ਬਰ »

ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ

ਜਗਰਾਉਂ, 26 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਵਿਧਾਨ ਸਭਾ ਸੈਸ਼ਨ ਦੌਰਾਨ ਮੁਲਾਜ਼ਮਾਂ ਦੇ ਹਿੱਤ 'ਚ ਆਏ ਮਤੇ ਦਾ ਪੰਜਾਬ ਸਰਕਾਰ ਵਲੋਂ ਵਿਰੋਧ 'ਤੇ ਜਗਰਾਉਂ ਵਿਖੇ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮਤੇ 'ਚ ਪੁਰਾਣੀ ਪੈਨਸ਼ਨ ...

ਪੂਰੀ ਖ਼ਬਰ »

ਅੱਜ ਪੰਜਾਬ ਵਿਧਾਨ ਸਭਾ ਚੋਣਾਂ ਹੋਣ ਤਾਂ 'ਆਪ' ਇਕ ਵੀ ਸੀਟ ਨਹੀਂ ਬਚਾ ਸਕੇਗੀ-ਫੱਲੀ

ਖੰਨਾ, 26 ਜੂਨ (ਹਰਜਿੰਦਰ ਸਿੰਘ ਲਾਲ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਹਰ ਫ਼ਰੰਟ 'ਤੇ ਫੇਲ੍ਹ ਸਾਬਤ ਹੋਈ ਹੈ | ਪੰਜਾਬ ਦੇ ਲੋਕਾਂ ਨੂੰ ਸਰਕਾਰ ਬਣਨ ਦੇ ਤਿੰਨ ਮਹੀਨਿਆਂ 'ਚ ਹੀ ਇਸ ਦਾ ਪਤਾ ਲੱਗ ਗਿਆ ਸੀ | ਆਮ ਆਦਮੀ ਪਾਰਟੀ ਦੇ ਸਾਬਕਾ ਹਲਕਾ ਇੰਚਾਰਜ ਅਨਿਲ ਦੱਤ ਫੱਲੀ ਨੇ ...

ਪੂਰੀ ਖ਼ਬਰ »

ਬਲੈਰੋ ਗੱਡੀ ਦੇ ਹੇਠ ਆ ਕੇ ਮੋਟਰਸਾਈਕਲ ਸਵਾਰ ਦੀ ਮੌਤ

ਭੂੰਦੜੀ, 26 ਜੂਨ (ਕੁਲਦੀਪ ਸਿੰਘ ਮਾਨ)-ਲਾਗਲੇ ਪਿੰਡ ਭੈਣੀ ਅਰਾਈਆਂ ਦੇ ਨੇੜੇ ਬਲੈਰੋ ਗੱਡੀ ਹੇਠ ਆ ਕੇ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਸਾਬਕਾ ਡਾਇਰੈਟਰ ਦਰਸ਼ਨ ਸਿੰਘ ਭੈਣੀ ਨੇ ਦੱਸਿਆ ਕਿ ਸਤਨਾਮ ਸਿੰਘ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਪੁਲਿਸ ਵਲੋਂ ਕਿਸਾਨਾਂ 'ਤੇ ਕੀਤੇ ਤਸ਼ੱਦਦ ਦੀ ਸਖ਼ਤ ਨਿਖੇਧੀ

ਖੰਨਾ, 26 ਜੂਨ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਕਮੇਟੀ ਖੰਨਾ ਵਲੋਂ 6 ਮਾਰਗੀ ਸੜਕਾਂ ਲਈ ਜ਼ਮੀਨਾਂ ਧੱਕੇ ਨਾਲ ਖੋਹਣ ਦਾ ਜਨਤਕ ਵਿਰੋਧ ਕਰ ਰਹੇ ਕਿਸਾਨਾਂ 'ਤੇ ਵਹਿਸ਼ੀ ਹੱਲਾ ਬੋਲ ਕੇ ਸੰਗਤ ਕੈਂਚੀਆਂ (ਬਠਿੰਡਾ) ਵਿਖੇ ਇਕ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਦੋਰਾਹਾ, 26 ਜੂਨ (ਜਸਵੀਰ ਝੱਜ)-ਨਿਰੰਕਾਰੀ ਮਾਤਾ ਸੁਦੀਕਸ਼ਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸੰਯੋਜਕ ਅਮਿਤ ਕੁੰਦਰਾ, ਖੇਤਰੀ ਸੰਚਾਲਕ ਭਾਈ ਸਾਹਿਬ ਵਿਨੈ ਕਸ਼ਯਪ, ਮੁਖੀ ਭਾਈ ਸਾਹਿਬ ਗੁਰਮੇਲ ਸਿੰਘ, ਸੰਚਾਲਕ ਹਰਮੰਦਰ ਸਿੰਘ ਸੇਠ ਤੇ ਜੀਤ ਸਿੰਘ ਦੀ ਅਗਵਾਈ 'ਚ ਸੰਤ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਇਤਿਹਾਸਕ ਜਿੱਤ 'ਤੇ ਪੰਜਾਬ 'ਚ ਖ਼ੁਸ਼ੀ ਦਾ ਮਾਹੌਲ-ਛੰਦੜਾਂ

ਕੁਹਾੜਾ/ਸਾਹਨੇਵਾਲ, 26 ਜੂਨ (ਸੰਦੀਪ ਸਿੰਘ ਕੁਹਾੜਾ, ਅਮਰਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਸਿੰਘ ਅੰਮਿ੍ਤਪਾਲ ਸਿੰਘ ਛੰਦੜਾਂ ਵਲੋਂ ਸੰਗਰੂਰ ਜ਼ਿਮਨੀ ਚੋਣ 'ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਨੂੰ ਇਤਿਹਾਸਕ ਜਿੱਤ ਦੱਸਦਿਆਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਇਤਿਹਾਸਕ ਜਿੱਤ 'ਤੇ ਪੰਜਾਬ 'ਚ ਖ਼ੁਸ਼ੀ ਦਾ ਮਾਹੌਲ-ਛੰਦੜਾਂ

ਕੁਹਾੜਾ/ਸਾਹਨੇਵਾਲ, 26 ਜੂਨ (ਸੰਦੀਪ ਸਿੰਘ ਕੁਹਾੜਾ, ਅਮਰਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਸਿੰਘ ਅੰਮਿ੍ਤਪਾਲ ਸਿੰਘ ਛੰਦੜਾਂ ਵਲੋਂ ਸੰਗਰੂਰ ਜ਼ਿਮਨੀ ਚੋਣ 'ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਨੂੰ ਇਤਿਹਾਸਕ ਜਿੱਤ ਦੱਸਦਿਆਂ ...

ਪੂਰੀ ਖ਼ਬਰ »

ਲੁਧਿਆਣਾ-ਦੋਰਾਹਾ ਦੱਖਣੀ ਬਾਈਪਾਸ ਦਾ ਰੇਲਵੇ ਫਾਟਕ 18 ਜੁਲਾਈ ਤੱਕ ਬੰਦ

ਦੋਰਾਹਾ, 26 ਜੂਨ (ਜਸਵੀਰ ਝੱਜ)-ਸ਼ਹਿਰ ਦੋਰਾਹਾ ਦੇ ਬਰਾਬਰੋਂ ਲੰਘਦੀ ਨਹਿਰ ਸਰਹਿੰਦ ਦੇ ਲੁਧਿਆਣਾ-ਦੋਰਾਹਾ ਦੱਖਣੀ ਬਾਈਪਾਸ ਤੋਂ ਲੰਘਦੀ ਰੇਲਵੇ ਲਾਇਨ ਦਾ ਪੁਲ ਬਣਨ ਕਾਰਨ ਦੋਰਾਹਾ-ਨੀਲੋਂ ਤੇ ਚੰਡੀਗੜ੍ਹ ਦੀ ਸੜਕ 18 ਜੁਲਾਈ ਤੱਕ ਬੰਦ ਰਹੇਗੀ | ਜਿਸ ਦੇ ਬਾਰੇ ਟ੍ਰੈਫਿਕ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਸਮਰਥਕਾਂ ਨੇ ਸਿਹੌੜਾ 'ਚ ਖ਼ੁਸ਼ੀ ਮਨਾਈ

ਮਲੌਦ, 26 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸੰਗਰੂਰ ਲੋਕ ਸਭਾ ਹਲਕੇ ਤੋਂ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਹੋਈ ਜਿੱਤ 'ਤੇ ਪਿੰਡ ਸਿਹੌੜਾ ਵਿਖੇ ਸਮਰਥਕਾਂ ਵਲੋਂ ਖ਼ੁਸ਼ੀ ਦਾ ਜਸ਼ਨ ਮਨਾਇਆ ਗਿਆ | ਹਲਕਾ ਪਾਇਲ ਦੇ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੇ ਜਿੱਤਣ ਦੀ ਖ਼ੁਸ਼ੀ 'ਚ ਕੁਹਾੜਾ ਚੌਕ ਵਿਖੇ ਲੱਡੂ ਵੰਡੇ

ਕੁਹਾੜਾ, 26 ਜੂਨ (ਸੰਦੀਪ ਸਿੰਘ ਕੁਹਾੜਾ)-ਲੋਕ ਸਭਾ ਹਲਕਾ ਸੰਗਰੂਰ ਦੀ ਹੋਈ ਜ਼ਿਮਨੀ ਚੋਣ ਦੇ ਆਏ ਨਤੀਜਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਜਥੇਦਾਰ ਸਿਮਰਨਜੀਤ ਸਿੰਘ ਮਾਨ ਨੇ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ...

ਪੂਰੀ ਖ਼ਬਰ »

ਸਹਾਇਕ ਰਿਕਾਰਡ ਕੀਪਰ ਦੀ ਜਾਅਲੀ ਫੇਸ ਬੁੱਕ ਆਈ. ਡੀ. ਬਣਾ ਕੇ ਦੋਸਤ ਤੋਂ 50 ਹਜ਼ਾਰ ਦੀ ਮਾਰੀ ਠੱਗੀ

ਬੀਜਾ, 26 ਜੂਨ (ਅਵਤਾਰ ਸਿੰਘ ਜੰਟੀ ਮਾਨ)-ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਸਹਾਇਕ ਰਿਕਾਰਡ ਕੀਪਰ ਦੀ ਡਿਊਟੀ ਕਰਦੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਜਾਅਲੀ ਫੇਸ ਬੁੱਕ ਆਈ. ਡੀ. ਬਣਾ ਕੇ ਉਸ ਦੇ ਦੋਸਤ ਤੋਂ 50 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਸਮਾਚਾਰ ਮਿਲਿਆ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਭੁਮੱਦੀ ਦੀ ਮਹੀਨਾਵਾਰ ਮੀਟਿੰਗ

ਖੰਨਾ, 26 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬੀ ਸਾਹਿਤ ਸਭਾ ਭੁਮੱਦੀ ਦੀ ਮਹੀਨਾਵਾਰ ਮੀਟਿੰਗ ਪਿੰਡ ਭੁਮੱਦੀ ਵਿਖੇ ਅੱਜ ਨਵੇਂ ਚੁਣੇ ਪ੍ਰਧਾਨ ਪਰਗਟ ਸਿੰਘ ਭੁਮੱਦੀ ਦੀ ਪ੍ਰਧਾਨਗੀ ਹੇਠ ਹੋਈ | ਸਭਾ ਦੀ ਸ਼ੁਰੂਆਤ ਵਿਚ ਸ਼ਾਹ ਨਿਵਾਜ਼ ਖੰਨਾ, ਸੇਵਕ ਭੁਮੱਦੀ, ਨਰੇਸ਼ ...

ਪੂਰੀ ਖ਼ਬਰ »

ਸ਼ਹੀਦ ਨਾਇਕ ਸਵਰਨਜੀਤ ਸਿੰਘ ਦੇ ਪਰਿਵਾਰ ਨਾਲ ਅਕਾਲੀ ਆਗੂ ਯਾਦੂ ਨੇ ਕੀਤਾ ਦੁੱਖ ਸਾਂਝਾ

ਖੰਨਾ, 26 ਜੂਨ (ਹਰਜਿੰਦਰ ਸਿੰਘ ਲਾਲ)-ਇਤਿਹਾਸਕ ਨਗਰ ਸਲੋਦੀ ਸਿੰਘਾਂ ਦੀ ਦੇ ਸ਼ਹੀਦ ਨਾਇਕ ਸਵਰਨਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਯਾਦਵਿੰਦਰ ਸਿੰਘ ਯਾਦੂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ | ਜਿਥੇ ਉਨ੍ਹਾਂ ਨੇ ...

ਪੂਰੀ ਖ਼ਬਰ »

ਬਿਜਲੀ ਦੀ ਮਾੜੀ ਸਪਲਾਈ ਕਾਰਨ ਕਿਸਾਨ ਪੇ੍ਰਸ਼ਾਨ

ਮਲੌਦ, 26 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਬਲਾਕ ਦੋਰਾਹਾ ਦੇ ਪ੍ਰਧਾਨ ਪਰਮਵੀਰ ਸਿੰਘ ਘਲੋਟੀ ਨੇ ਦੱਸਿਆ ਕਿ ਪਿੰਡ ਘਲੋਟੀ ਦੇ ਕਿਸਾਨ ਬਿਜਲੀ ਦੀ ਬੇਹੱਦ ਮਾੜੀ ਸਪਲਾਈ ਆਉਣ ਕਾਰਨ ਪ੍ਰੇਸ਼ਾਨ ਹਨ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਸ੍ਰੀ ਗੁਰੂ ਰਵਿਦਾਸ ਵਿਸ਼ਵ ਮਹਾਂਪੀਠ ਲੁਧਿਆਣਾ ਦੀ ਮੀਟਿੰਗ

ਬੀਜਾ, 26 ਜੂਨ (ਕਸ਼ਮੀਰਾ ਸਿੰਘ ਬਗ਼ਲੀ/ਅਵਤਾਰ ਸਿੰਘ ਜੰਟੀ ਮਾਨ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਸ੍ਰੀ ਗੁਰੂ ਰਵਿਦਾਸ ਵਿਸ਼ਵ ਮਹਾਂਪੀਠ ਲੁਧਿਆਣਾ ਦੇ ਅਹੁਦੇਦਾਰਾਂ ਦੀ ਮੀਟਿੰਗ ਜ਼ਿਲ੍ਹਾ ...

ਪੂਰੀ ਖ਼ਬਰ »

75ਵੇਂ ਰਾਸ਼ਨ ਵੰਡ ਸਮਾਰੋਹ ਦੌਰਾਨ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਅਹਿਮਦਗੜ੍ਹ, 26 ਜੂਨ (ਰਣਧੀਰ ਸਿੰਘ ਮਹੋਲੀ)-ਜ਼ਰੂਰਤਮੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਦੇ ਰਹੀ ਸਟੇਟ ਐਵਾਰਡੀ ਸਮਾਜ ਸੇਵੀ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਨੇ ਪ੍ਰਧਾਨ ਰਾਕੇਸ਼ ਗਰਗ ਦੀ ਅਗਵਾਈ 'ਚ ਕਰਵਾਏ 75ਵੇਂ ਰਾਸ਼ਨ ਵੰਡ ਸਮਾਗਮ ਦੌਰਾਨ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਗਿ੍ਫ਼ਤਾਰ

ਲੁਧਿਆਣਾ, 26 ਜੂਨ (ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀਆਂ 'ਚ ਨਰੇਸ਼ ਕੁਮਾਰ ਪੁੱਤਰ ਓਮ ਪ੍ਰਕਾਸ਼ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੇ ਸੰਗਰੂਰ ਜ਼ਿਮਨੀ ਚੋਣ ਜਿੱਤਣ 'ਤੇ ਹਲਕਾ ਦਾਖਾ 'ਚ ਖੁਸ਼ੀ ਦਾ ਮਾਹੌਲ

ਹੰਬੜਾਂ, 26 ਜੂਨ (ਮੇਜਰ ਹੰਬੜਾਂ)-ਸੂਬੇ 'ਚ 'ਆਪ' ਦੀ ਸਰਕਾਰ ਨੂੰ ਜਿਥੇ ਲੋਕਾਂ ਨੇ ਵੱਡੀ ਤਾਕਤ ਬਖ਼ਸ਼ੀ ਸੀ ਤੇ ਲੋਕਾਂ ਨੂੰ 'ਆਪ' ਸਰਕਾਰ ਤੋਂ ਵੱਡੀਆਂ ਆਸਾਂ ਸਨ, ਪਰ 'ਆਪ' ਦੀ ਸਰਕਾਰ ਬਣਨ ਉਪਰੰਤ ਸੂਬੇ 'ਚ ਕੁਝ ਘਟਨਾਵਾਂ ਵਾਪਰਨ ਕਾਰਨ ਲੋਕਾਂ ਦੇ ਮਨ੍ਹਾਂ 'ਚ ਹੁਣ ਆਪ ਸਰਕਾਰ ...

ਪੂਰੀ ਖ਼ਬਰ »

ਦਾਖਾ ਵਲੋਂ ਸੰਸਦ ਮੈਂਬਰ ਬਣੇ ਸਿਮਰਨਜੀਤ ਸਿੰਘ ਮਾਨ ਨੂੰ ਵਧਾਈ

ਮੁੱਲਾਂਪੁਰ-ਦਾਖਾ, 26 ਜੂਨ (ਨਿਰਮਲ ਸਿੰਘ ਧਾਲੀਵਾਲ)-ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਵਲੋਂ ਸੰਗਰੂਰ ਤੋਂ ਸੰਸਦ ਮੈਂਬਰ ਚੁਣੇ ਗਏ ਸਿਮਰਨਜੀਤ ਸਿੰਘ ਮਾਨ ਨੂੰ ਵਧਾਈ ਦਿੰਦਿਆਂ ਨੇ ਕਿਹਾ ਕਿ ਸੰਗਰੂਰ ਦਾ ਨਵਾਂ ਸੁਲਤਾਨ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ...

ਪੂਰੀ ਖ਼ਬਰ »

'ਆਪ' ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜਣ ਲਈ ਵਿਧਾਨ ਸਭਾ 'ਚ ਪੇਸ਼ ਕੀਤਾ ਵਾਈਟ ਪੇਪਰ-ਕਾਮਰੇਡ ਸੇਖੋਂ

ਰਾਏਕੋਟ, 26 ਜੂਨ (ਬਲਵਿੰਦਰ ਸਿੰਘ ਲਿੱਤਰ)-ਸੀ. ਪੀ. ਆਈ. (ਐੱਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਤੇ ਦਿੱਤੀਆਂ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਨੂੰ ਵਧਾਈ, ਹੁਣ ਬੰਦੀ ਸਿੱਖਾਂ ਦੀ ਰਿਹਾਈ ਲਈ ਕੰਮ ਕਰੋ-ਖੱਟੜਾ

ਖੰਨਾ, 26 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਸ਼੍ਰੋਮਣੀ ਕਮੇਟੀ ਮੈਂਬਰ ਤੇ ਬਾਦਲ ਅਕਾਲੀ ਦਲ ਦੇ ਉੱਘੇ ਨੇਤਾ ਜਥੇਦਾਰ ਦਵਿੰਦਰ ਸਿੰਘ ਖੱਟੜਾ ਨੇ ਸੰਗਰੂਰ ਲੋਕ ਸਭਾ ਚੋਣ 'ਚ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਉਨ੍ਹਾਂ ਨੂੰ ਵਧਾਈ ...

ਪੂਰੀ ਖ਼ਬਰ »

ਸਾਬਕਾ ਸਰਪੰਚ ਸਾਧੂ ਸਿੰਘ ਝੋਰੜਾਂ ਦਾ ਅੰਤਿਮ ਸੰਸਕਾਰ

ਹਠੂਰ, 26 ਜੂਨ (ਜਸਵਿੰਦਰ ਸਿੰਘ ਛਿੰਦਾ)-ਮਾਰਕੀਟ ਕਮੇਟੀ ਹਠੂਰ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਝੋਰੜਾਂ ਦੇ ਪਿਤਾ ਤੇ ਸੀਨੀਅਰ ਕਾਂਗਰਸੀ ਆਗੂ ਸਾਬਕਾ ਸਰਪੰਚ ਸਾਧੂ ਸਿੰਘ ਝੋਰੜਾਂ (76) ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਝੋਰੜਾਂ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ...

ਪੂਰੀ ਖ਼ਬਰ »

-ਮਾਮਲਾ ਡੀ. ਐਸ. ਪੀ. ਤੇ ਹੋਰਾਂ ਦੀ ਗਿ੍ਫ਼ਤਾਰੀ ਦਾ-

ਥਾਣਾ ਸਿਟੀ ਜਗਰਾਉਂ ਅੱਗੇ ਚੱਲ ਰਿਹਾ ਧਰਨਾ 96ਵੇਂ ਦਿਨ 'ਚ ਦਾਖ਼ਲ

ਜਗਰਾਉਂ, 26 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋ ਕੇ ਮੌਤ ਦੇ ਮੂੰਹ 'ਚ ਗਈ ਲੜਕੀ ਕੁਲਵੰਤ ਕੌਰ ਦੇ ਦਰਜ ਕੀਤੇ ਮਾਮਲੇ 'ਚ ਨਾਮਜ਼ਦ ਡੀ. ਐਸ. ਪੀ. ਤੇ ਹੋਰਾਂ ਦੀ ਗਿ੍ਫ਼ਤਾਰੀ ਲਈ ਇਨਸਾਫ਼ ਪਸੰਦ ਜਥੇਬੰਦੀਆਂ ਵਲੋਂ ਥਾਣਾ ਸਿਟੀ ਜਗਰਾਉਂ ਅੱਗੇ ...

ਪੂਰੀ ਖ਼ਬਰ »

ਸਿੱਖ ਯੂਥ ਵੈਲਫੇਅਰ ਸੁਸਾਇਟੀ ਨੇ ਰੀੜ੍ਹ ਦੀ ਹੱਡੀ, ਦਿਮਾਗ ਦੇ ਰੋਗਾਂ ਤੇ ਫਿਜ਼ੀਓਥਰੈਪੀ ਕੈਂਪ ਲਗਾਇਆ

ਜਗਰਾਉਂ, 26 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਸਿੱਖ ਯੂਥ ਵੈਲਫੇਅਰ ਸੁਸਾਇਟੀ ਵਲੋਂ ਦਿਮਾਗ ਦੇ ਰੋਗਾਂ, ਰੀੜ੍ਹ ਦੀ ਹੱਡੀ ਦੇ ਰੋਗਾਂ ਤੇ ਫਿਜ਼ੀਓਥਰੈਪੀ ਕੈਂਪ ਅਗਵਾੜ ਲੋਪੋ-ਡਾਲਾ ਵਿਖੇ ਲਗਾਇਆ ਗਿਆ, ਜਿਸ ਦਾ ਉਦਘਾਟਨ ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਦੇ ਪਤੀ ...

ਪੂਰੀ ਖ਼ਬਰ »

ਪੀਰ ਜਮਾਲ ਸ਼ਾਹ ਦੇ ਉਰਸ ਮੁਬਾਰਕ 'ਤੇ ਅਕੀਦਤਮੰਦਾਂ ਦਾ ਸੈਲਾਬ

ਹਲਵਾਰਾ, 26 ਜੂਨ (ਭਗਵਾਨ ਢਿੱਲੋਂ)-ਪੀਰਾਂ ਫ਼ਕੀਰਾਂ ਦੀ ਵਰੋਸਾਈ ਧਰਤੀ ਹਲਵਾਰਾ ਵਿਖੇ ਪੀਰ ਜਮਾਲ ਸ਼ਾਹ ਦੀ ਦਰਗਾਹ 'ਤੇ ਪੀਰ ਜੀ ਦਾ ਉਰਸ ਮੁਬਾਰਕ ਸ਼ਰਧਾ ਨਾਲ ਮਨਾਇਆ ਗਿਆ | ਸਵੇਰ ਤੋਂ ਹੀ ਸ਼ਰਧਾਲੂ ਨਤਮਸਤਕ ਹੋਣ ਲਈ ਲੰਬੀ ਕਤਾਰਾਂ 'ਚ ਆਪਣੀ ਵਾਰੀ ਦੀ ਉਡੀਕ ਵਿਚ ...

ਪੂਰੀ ਖ਼ਬਰ »

ਗਾਲਿਬ ਕਲਾਂ ਤੇ ਗਾਲਿਬ ਖੁਰਦ 'ਚ ਪੰਜ ਰੋਜ਼ਾ ਗੁਰਮਤਿ ਕੈਂਪ ਸਮਾਪਤ

ਜਗਰਾਉਂ, 26 ਜੂਨ (ਜੋਗਿੰਦਰ ਸਿੰਘ)-ਗਰਮੀਆਂ ਦੀਆਂ ਛੁੱਟੀਆਂ 'ਚ 'ਐਜੂਕੇਟ ਪੰਜਾਬ ਪ੍ਰੋਜੈਕਟ' ਸੰਸਥਾ ਵਲੋਂ ਨੇੜਲੇ ਪਿੰਡ ਗਾਲਿਬ ਖੁਰਦ ਤੇ ਗਾਲਿਬ ਕਲਾਂ ਵਿਖੇ ਪੰਜ ਰੋਜ਼ਾ ਗੁਰਮਤਿ ਕੈਂਪ ਲਗਾਏ ਗਏ, ਦੋਵਾਂ ਕੈਂਪਾਂ 'ਚ 110 ਬੱਚਿਆਂ ਨੂੰ ਗੁਰਬਾਣੀ ਸੰਥਿਆ, ਸਿੱਖ ...

ਪੂਰੀ ਖ਼ਬਰ »

ਸੰਤ ਬਾਬਾ ਨਰੈਣ ਸਿੰਘ ਨਾਨਕਸਰ ਵਾਲਿਆਂ ਦੇ 100ਵੇਂ ਜਨਮ ਦਿਹਾੜੇ ਸੰਬੰਧੀ ਸਮਾਗਮ ਸ਼ੁਰੂ

ਜਗਰਾਉਂ/ਹਠੂਰ, 26 ਜੂਨ (ਹਰਵਿੰਦਰ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਛਿੰਦਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਨਰੈਣ ਸਿੰਘ ਨਾਨਕਸਰ ਵਾਲਿਆਂ ਦੇ 100ਵੇਂ ਜਨਮ ਦਿਹਾੜੇ 'ਤੇ ਉਨ੍ਹਾਂ ਦੇ ਜੱਦੀ ਪਿੰਡ ਮਾਣੂੰਕੇ ਵਿਖੇ ਗੁਰਦੁਆਰਾ ਜਨਮ ਅਸਥਾਨ ਵਿਖੇ ਸਮਾਗਮ ...

ਪੂਰੀ ਖ਼ਬਰ »

ਸੰਗਤਪੁਰਾ ਦਾ ਮੇਲਾ ਯਾਦਗਾਰੀ ਹੋ ਨਿਬੜਿਆ

ਭੰੂਦੜੀ, 26 ਜੂਨ (ਕੁਲਦੀਪ ਸਿੰਘ ਮਾਨ)-ਪਿੰਡ ਸੰਗਤਪੁਰਾ ਵਿਖੇ ਪ੍ਰਵਾਸੀ ਭਾਰਤੀਆਂ ਤੇ ਮੇਲਾ ਕਮੇਟੀ ਦੇ ਸਹਿਯੋਗ ਨਾਲ ਪੀਰ ਬਾਬਾ ਮੁਗੰਦਮ ਸ਼ਾਹ ਦੀ ਦਰਗਾਹ 'ਤੇ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ਮੇਲੇ ਦਾ ਉਦਘਾਟਨ ਸਮਾਜ ਸੇਵੀ ਤੇ ਟਰੱਕ ਯੂਨੀਅਨ ਪ੍ਰਧਾਨ ...

ਪੂਰੀ ਖ਼ਬਰ »

ਤੀਸਤਾ ਸੀਤਲਵਾੜ ਦੀ ਗਿ੍ਫ਼ਤਾਰੀ ਲੋਕਤੰਤਰ ਦਾ ਘਾਣ-ਦੱਤ/ਖੰਨਾ

ਜਗਰਾਉਂ, 26 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਤੀਸਤਾ ਸੀਤਲਵਾੜ ਦੀ ਗਿ੍ਫ਼ਤਾਰੀ ਲੋਕਤੰਤਰ ਦਾ ਘਾਣ ਹੈ | ਇਸ ਵਿਰੁੱਧ ਹਰ ਇਨਸਾਫ਼ ਪਸੰਦ ਵਿਅਕਤੀ ਨੂੰ ਆਵਾਜ਼ ਉਠਾਉਣੀ ਚਾਹੀਦੀ ਹੈ | ਇਹ ਪ੍ਰਗਟਾਵਾ ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਨਰੈਣ ਦੱਤ ਤੇ ਜਰਨਲ ਸਕੱਤਰ ...

ਪੂਰੀ ਖ਼ਬਰ »

ਜਲਾਲਦੀਵਾਲ ਵਿਖੇ ਸਿਮਰਜੀਤ ਸਿੰਘ ਮਾਨ ਦੀ ਸ਼ਾਨਦਾਰ ਜਿੱਤ 'ਤੇ ਲੱਡੂ ਵੰਡੇ

ਰਾਏਕੋਟ, 26 ਜੂਨ (ਬਲਵਿੰਦਰ ਸਿੰਘ ਲਿੱਤਰ)-ਲੋਕ ਸਭਾ ਹਲਕਾ ਸੰਗਰੂਰ ਦੀ ਹੋਈ ਜ਼ਿਮਨੀ ਚੋਣਾਂ ਦੌਰਾਨ ਸਿਮਰਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਅੱਜ ਆਪਣੀ ਪ੍ਰਮੁੱਖ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੂੰ ...

ਪੂਰੀ ਖ਼ਬਰ »

ਲੋਕ ਸੇਵਾ ਸੁਸਾਇਟੀ ਨੇ ਅੱਖਾਂ ਦਾ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ

ਜਗਰਾਉਂ, 26 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਲੋਕ ਸੇਵਾ ਸੁਸਾਇਟੀ ਜਗਰਾਉਂ ਵਲੋਂ 26ਵਾਂ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਪ੍ਰੋ: ਸੁਖਵਿੰਦਰ ਸਿੰਘ ਨੇ ਆਪਣੇ ਕਰ ਕਮਲਾਂ ਨਾਲ ਕਰਦਿਆਂ ਸੁਸਾਇਟੀ ਵਲੋਂ ਕੀਤੇ ਜਾ ਰਹੇ ...

ਪੂਰੀ ਖ਼ਬਰ »

ਖੰਨਾ ਦੇ ਪਿੰਡ ਗੋਹ ਵਾਸੀ ਇਲਾਕੇ 'ਚ ਬੱਸ ਸੇਵਾ ਦੀ ਸਮੱਸਿਆ ਤੋਂ ਪ੍ਰੇਸ਼ਾਨ

ਖੰਨਾ, 26 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਪਿੰਡ ਗੋਹ ਦੇ ਵਾਸੀ ਇਲਾਕੇ 'ਚ ਬੱਸ ਸੇਵਾ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ, ਜਿਸ ਕਾਰਨ ਪਿੰਡ ਦੇ ਇਕ ਨੌਜਵਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਇਸ ਦਾ ਹੱਲ ਕਰਨ ਦੀ ਮੰਗ ਕੀਤੀ ਹੈ | ਰਣਵੀਰ ਸਿੰਘ ...

ਪੂਰੀ ਖ਼ਬਰ »

ਲੱਖਾਂ ਦੇ ਸਾਮਾਨ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਤਹਿਤ ਟਰਾਂਸਪੋਰਟਰਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 26 ਜੂਨ (ਆਹੂਜਾ)-ਲੱਖਾਂ ਰੁਪਏ ਮੁੱਲ ਦੇ ਸਾਮਾਨ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਪੁਲਿਸ ਨੇ ਟਰਾਂਸਪੋਰਟਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਟਰਾਂਸਪੋਰਟਰ ਮਲਕੀਤ ਸਿੰਘ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਅਤੇ ਇਸ ਮਾਮਲੇ 'ਚ ...

ਪੂਰੀ ਖ਼ਬਰ »

ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ

ਲੁਧਿਆਣਾ, 26 ਜੂਨ (ਸਲੇਮਪੁਰੀ)- ਡਾਕਟਰ ਕੋਟਨਿਸ ਐਕੂਪੰਕਚਰ ਹਸਪਤਾਲ ਸਲੇਮਟਾਬਰੀ ਲੁਧਿਆਣਾ 'ਚ ਸੀ. ਪੀ. ਐਲ. ਆਈ. ਵਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ 'ਚ ਹਸਪਤਾਲ ਦੇ ਮੁੱਖ ਪ੍ਰਬੰਧਕ ਡਾ. ਇੰਦਰਜੀਤ ਸਿੰਘ ਢੀਂਗਰਾ ਦੀ ਅਗਵਾਈ ਹੇਠ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ਿਆਂ ਵਿਰੁੱਧ ਪੀ. ਏ. ਯੂ. ਵਿਖੇ 5 ਕਿਲੋਮੀਟਰ ਮੈਰਾਥਨ ਦੌੜ ਤੇ ਸੱਭਿਆਚਾਰਕ ਸਮਾਗਮ ਕਰਵਾਇਆ

ਲੁਧਿਆਣਾ, 26 ਜੂਨ (ਪੁਨੀਤ ਬਾਵਾ)-ਨਸ਼ਾਖੋਰੀ ਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 5 ਕਿਲੋਮੀਟਰ ਦੀ ਮੈਰਾਥਨ ਦੌੜ ਕਰਵਾਈ ਗਈ | ਮੈਰਾਥਨ 'ਚ ਹਰ ਉਮਰ ਵਰਗ ਤੇ ਵੱਖ-ਵੱਖ ...

ਪੂਰੀ ਖ਼ਬਰ »

ਚਾਂਦ ਸਿਨੇਮਾ ਦੇ ਨਜ਼ਦੀਕ ਰੋਡ 'ਤੇ ਨਾਜਾਇਜ਼ ਮੱਛੀ ਮੰਡੀ ਵਾਲਿਆਂ ਨੇ ਫਿਰ ਕੀਤਾ ਕਬਜ਼ਾ

ਲੁਧਿਆਣਾ, 26 ਜੂਨ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਪ੍ਰਸ਼ਾਸਨ ਦੀ ਤਹਿਬਾਜ਼ਾਰੀ ਸ਼ਾਖਾ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਨੂੰ ਲੈ ਕੇ ਕਾਰਵਾਈਆਂ ਤਾਂ ਕੀਤੀਆਂ ਜਾਂਦੀਆ ਹਨ ਪਰ ਇਹ ਕਾਰਵਾਈਆਂ ਕੇਵਲ ਇਕ ਖਾਨਾਪੂਰਤੀ ਤੋਂ ...

ਪੂਰੀ ਖ਼ਬਰ »

ਨਿਊ ਰਾਜਗੁਰੂ ਨਗਰ ਦੇ ਸਾਬਕਾ ਸਰਪੰਚ ਵਲੋਂ ਮੌਜੂਦਾ ਸਰਪੰਚ 'ਤੇ 20 ਲੱਖ ਦਾ ਗਬਨ ਕਰਨ ਦੇ ਦੋਸ਼

ਇਯਾਲੀ/ਥਰੀਕੇ, 26 ਜੂਨ (ਮਨਜੀਤ ਸਿੰਘ ਦੁੱਗਰੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਨਿਊ ਰਾਜਗੁਰੂ ਨਗਰ ਦੇ ਸਾਬਕਾ ਸਰਪੰਚ ਹਰੀ ਓਮ ਸ਼ਰਮਾ ਵਲੋਂ ਪਿੰਡ ਥਰੀਕੇ ਦੀ ਲੁਧਿਆਣਾ ਸ੍ਰੀ ਜਗਜੀਤ ਨਗਰ ਕੋ-ਅਪ ਹ/ਬ ਸੁਸਾਇਟੀ ਲਿਮ ਦੇ ਕਮਿਊਨਟੀ ਹਾਲ ਵਿਖੇ ਪਿੰਡ ਦੇ ...

ਪੂਰੀ ਖ਼ਬਰ »

ਹਥਿਆਰਬੰਦ ਹਮਲਾਵਰਾਂ ਵਲੋਂ ਚਲਾਈਆਂ ਗੋਲੀਆਂ 'ਚ ਨੌਜਵਾਨ ਜ਼ਖ਼ਮੀ

ਲੁਧਿਆਣਾ, 26 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਨੇੜੇ ਬੀਤੀ ਦੇਰ ਰਾਤ ਹਥਿਆਰਬੰਦ ਹਮਲਾਵਰਾਂ ਵਲੋਂ ਚਲਾਈਆਂ ਗਈਆਂ ਗੋਲੀਆਂ 'ਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਜ਼ਖ਼ਮੀ ਹੋਏ ਨੌਜਵਾਨ ਦੀ ਸ਼ਨਾਖਤ ਕਾਰਤਿਕ ਵਜੋਂ ...

ਪੂਰੀ ਖ਼ਬਰ »

ਜਮਹੂਰੀ ਹੱਕਾਂ ਨੂੰ ਕੁਚਲਣ ਵਾਲੀਆਂ ਸਰਕਾਰਾਂ ਦੇ ਪੁਤਲੇ ਫੂਕੇ

ਲੁਧਿਆਣਾ, 26 ਜੂਨ (ਸਲੇਮਪੁਰੀ)-ਫਾਸ਼ੀ ਹਮਲਿਆਂ ਵਿਰੁੱਧ ਫਰੰਟ ਪੰਜਾਬ ਵਲੋਂ ਲੋਕ ਵਿਰੋਧੀ ਨੀਤੀਆਂ ਦਾ ਵਿਰੋਧ ਕਰਨ ਲਈ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ 26 ਜੂਨ 1975 ਨੂੰ ਭਾਰਤ ਸਰਕਾਰ ਵਲੋਂ ਦੇਸ਼ ਵਿਚ ਐਮਰਜੈਂਸੀ ਲਗਾ ਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX