ਤਾਜਾ ਖ਼ਬਰਾਂ


ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  42 minutes ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  58 minutes ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  about 1 hour ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  about 1 hour ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 1 hour ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  about 2 hours ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਭਾਰਤੀ ਕ੍ਰਿਕਟ ਭਾਈਚਾਰਾ ਭਾਈਚਾਰੇ ਨੇ ਮਹਾਨ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਕਿਹਾ ਅਲਵਿਦਾ
. . .  about 2 hours ago
ਬਰਮਿੰਘਮ, 25 ਸਤੰਬਰ - ਭਾਰਤੀ ਕ੍ਰਿਕਟ ਭਾਈਚਾਰੇ ਨੇ ਲਾਰਡਸ ਦੇ ਇਤਿਹਾਸਿਕ ਮੈਦਾਨ 'ਤੇ ਇੰਗਲੈਂਡ ਦੇ ਖ਼ਿਲਾਫ਼ ਤੀਜੇ ਅਤੇ ਆਖਰੀ ਇਕ ਦਿਨਾਂ ਮੈਚ ਤੋਂ ਬਾਅਦ ਭਾਰਤੀ ਮਹਿਲਾ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਅਲਵਿਦਾ ਕਹਿਣ ਲਈ ਸੋਸ਼ਲ ਮੀਡੀਆ ਦਾ ਸਹਾਰਾ ਲਿਆ, ਜੋ ਕਿ...
ਭਾਰੀ ਮੀਂਹ ਨੇ ਤੋੜੀਆਂ ਕਿਸਾਨਾਂ ਦੀਆਂ ਆਸਾਂ
. . .  about 2 hours ago
ਸੰਧਵਾਂ, 25 ਸਤੰਬਰ (ਪ੍ਰੇਮੀ ਸੰਧਵਾਂ)-ਕਿਸਾਨਾਂ ਵਲੋਂ ਮਨ ਵਿਚ ਅਨੇਕਾਂ ਸੁਪਨਿਆਂ ਦਾ ਮਹਿਲ ਉਸਾਰ ਕੇ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜਦੋਂ ਪੱਕ ਕੇ ਤਿਆਰ ਹੋ ਰਹੀ ਸੀ ਤਾਂ ਕੁਦਰਤ ਦੇ ਕਹਿਰ ਕਾਰਨ ਪਿਛਲੇ ਦਿਨਾਂ ਤੋਂ ਪੈ ਰਹੇ ਭਰਵੇਂ ਮੀਂਹ ਨੇ ਫ਼ਸਲ ਬਰਬਾਦ ਕਰ ਕੇ ਕਿਸਾਨਾਂ ਦੀਆਂ ਸਾਰੀਆਂ ਆਸਾਂ...
ਰਾਜਪਾਲ ਵਲੋਂ 27 ਸਤੰਬਰ ਦੇ ਪੰਜਾਬ ਵਿਧਾਨ ਸਭਾ ਇਜਲਾਸ ਨੂੰ ਮਨਜ਼ੂਰੀ
. . .  about 2 hours ago
ਚੰਡੀਗੜ੍ਹ, 25 ਸਤੰਬਰ - ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਤਕਰਾਰ ਖ਼ਤਮ ਹੋ ਗਿਆ ਹੈ। ਰਾਜਪਾਲ ਨੇ ਪੰਜਾਬ ਸਰਕਾਰ ਵਲੋਂ 27 ਸਤੰਬਰ ਨੂੰ ਬੁਲਾਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸਰਕਾਰ ਵਲੋਂ 22 ਸਤੰਬਰ ਨੂੰ ਬੁਲਾਏ ਗਏ ਇਜਲਾਸ ਨੂੰ ਰਾਜਪਾਲ...
ਮਹਿਣਾ ਮਾਈਨਰ 'ਚ ਪਿਆ 35 ਫੁੱਟ ਚੌੜਾ ਪਾੜ, ਦਰਜਨਾਂ ਏਕੜ ਝੋਨੇ ਦੇ ਖੇਤਾਂ 'ਚ ਭਰਿਆ ਪਾਣੀ
. . .  about 2 hours ago
ਮੰਡੀ ਕਿੱਲਿਆਂਵਾਲੀ, 25 ਸਤੰਬਰ - (ਇਕਬਾਲ ਸਿੰਘ ਸ਼ਾਂਤ)-ਅੱਸੂ ਦੇ ਬੇਮੌਸਮਾਂ ਮੀਂਹ ਕਿਸਾਨਾਂ ਲਈ ਮੁਸ਼ਕਿਲਾਂ ਦਾ ਸਬੱਬ ਬਣ ਰਿਹਾ ਹੈ। ਅੱਜ ਤੜਕੇ ਪਿੰਡ ਗੱਗੜ ਵਿਖੇ ਮਹਿਣਾ ਮਾਈਨਰ ਵਿਚ ਕਰੀਬ 35 ਫੁੱਟ ਚੌੜਾ ਪਾੜ ਪੈ ਗਿਆ, ਜਿਸ ਨਾਲ ਦਰਜਨਾਂ ਏਕੜ ਝੋਨੇ ਦੀ ਫ਼ਸਲ ਵਿਚ ਪਾਣੀ...
ਉੱਤਰਾਖੰਡ ਅੰਕਿਤਾ ਭੰਡਾਰੀ ਕਤਲ ਕੇਸ - ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ
. . .  about 3 hours ago
ਪਉੜੀ (ਉੱਤਰਾਖੰਡ), 25 ਸਤੰਬਰ - ਅੰਕਿਤਾ ਭੰਡਾਰੀ ਕਤਲ ਕੇਸ ਵਿਚ ਇਕ ਵੱਡੇ ਘਟਨਾਕ੍ਰਮ ਵਿਚ ਮ੍ਰਿਤਕ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਪੋਸਟਮਾਰਟਮ ਰਿਪੋਰਟ...
ਰਾਜਸਥਾਨ 'ਚ ਲੀਡਰਸ਼ਿਪ ਬਦਲਾਅ ਨੂੰ ਲੈ ਕੇ ਕਾਂਗਰਸ ਵਿਧਾਇਕ ਦਲ ਦੀ ਗਹਿਲੋਤ ਦੇ ਘਰ ਬੈਠਕ ਅੱਜ
. . .  about 3 hours ago
ਜੈਪੁਰ, 25 ਸਤੰਬਰ - ਕਾਂਗਰਸ ਵਿਧਾਇਕ ਦਲ ਦੀ ਬੈਠਕ ਅੱਜ ਸ਼ਾਮ ਨੂੰ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਜੈਪੁਰ ਸਥਿਤ ਰਿਹਾਇਸ਼ 'ਤੇ ਹੋਵੇਗੀ, ਜਿਸ 'ਚ ਰਾਜਸਥਾਨ 'ਚ ਲੀਡਰਸ਼ਿਪ ਦੇ ਬਦਲਾਅ ਨੂੰ ਲੈ ਕੇ ਮਤਾ ਪਾਸ ਕੀਤਾ ਜਾਵੇਗਾ। ਮਤਾ ਪਾਸ ਕੀਤਾ ਜਾਵੇਗਾ ਕਿ ਰਾਜਸਥਾਨ...
ਭਾਰੀ ਮੀਂਹ ਨੇ ਝੋਨੇ ਅਤੇ ਸਬਜ਼ੀਆਂ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  about 3 hours ago
ਸੁਲਤਾਨਪੁਰ ਲੋਧੀ, 25 ਸਤੰਬਰ (ਜਗਮੋਹਣ ਸਿੰਘ ਥਿੰਦ, ਬਲਵਿੰਦਰ ਲਾਡੀ, ਨਰੇਸ਼ ਹੈਪੀ) -ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਬੀਤੇ ਕੱਲ੍ਹ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਝੋਨੇ ਅਤੇ ਸਬਜ਼ੀ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਝੋਨੇ ਦੇ ਖੇਤ...
ਮੁੱਖ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਾਰਤ ਇਕ ਕੀਮਤੀ ਭਾਈਵਾਲ ਹੈ - ਮਾਲਦੀਵ
. . .  about 4 hours ago
ਨਿਊਯਾਰਕ, 25 ਸਤੰਬਰ - ਭਾਰਤ ਨੂੰ ਆਜ਼ਾਦੀ ਦੇ 75 ਸਾਲਾਂ ਲਈ ਵਧਾਈ ਦਿੰਦੇ ਹੋਏ, ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁਲਾ ਸ਼ਾਹਿਦ ਨੇ ਆਫ਼ਤ ਰਾਹਤ ਤੋਂ ਲੈ ਕੇ ਆਰਥਿਕ ਵਿਕਾਸ ਤੱਕ ਦੇ ਮੁੱਖ ਖੇਤਰਾਂ ਵਿਚ ਚੁਣੌਤੀਆਂ ਦਾ ਸਾਹਮਣਾ ਕਰਨ ਵਿਚ ਮਦਦ ਕਰਨ ਲਈ ਇਕ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 18ਵਾਂ ਦਿਨ
. . .  about 4 hours ago
ਤਿਰੂਵਨੰਤਪੁਰਮ, 24 ਸਤੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 18ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਕੇਰਲ ਦੇ ਤ੍ਰਿਸ਼ੂਰ ਵਿਚ 18ਵੇਂ ਦਿਨ...
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਤੀਸਰਾ ਤੇ ਨਿਰਣਾਇਕ ਟੀ-20 ਅੱਜ
. . .  about 4 hours ago
ਹੈਦਰਾਬਾਦ, 25 ਸਤੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਹੈਦਰਾਬਾਦ 'ਚ ਹੋਵੇਗਾ। ਦੋਵੇਂ ਟੀਮਾਂ ਇਕ ਇਕ ਮੈਚ...
ਰੂਸ ਵਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਸਥਾਈ ਮੈਂਬਰ ਲਈ ਭਾਰਤ ਦਾ ਸਮਰਥਨ
. . .  about 4 hours ago
ਮਾਸਕੋ, 25 ਸਤੰਬਰ - ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਲਈ ਭਾਰਤ ਦਾ ਸਮਰਥਨ ਕੀਤਾ ਹੈ। 77ਵੀਂ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਿਤ ਕਰਦੇ ਹੋਏ, ਲਾਵਰੋਵ ਨੇ ਕਿਹਾ, "ਅਸੀਂ ਅਫਰੀਕਾ, ਏਸ਼ੀਆ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਵਿਕਰਮ ਦੂਰੈਸਵਾਮੀ ਨੇ ਬਰਤਾਨੀਆ ਵਿਚ ਸੰਭਾਲਿਆ ਭਾਰਤੀ ਹਾਈਕਮਿਸ਼ਨਰ ਦਾ ਅਹੁਦਾ
. . .  1 day ago
ਜੀ.ਐਸ.ਟੀ. ਦੀ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਟਰਾਂਸਪੋਰਟਰਾਂ ਖ਼ਿਲਾਫ਼ ਕੀਤਾ ਕੇਸ ਦਰਜ
. . .  1 day ago
ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ) -  ਥਾਣਾ ਦੁੱਗਰੀ ਦੀ ਪੁਲਿਸ ਨੇ ਜੀ.ਐਸ.ਟੀ. ਦੀ ਚੋਰੀ ਕਰ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਟਰਾਂਸਪੋਰਟਰਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਕੋਈ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ 16 ਦੌੜਾਂ ਨਾਲ ਹਰਾਇਆ ਇੰਗਲੈਂਡ
. . .  1 day ago
ਬਰਮਿੰਘਮ, 24 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਇਕ ਦਿਨਾਂ ਮੈਚ ਵਿਚ ਮੇਜ਼ਬਾਨ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇੰਗਲੈਂਡ ਦਾ ਸਫ਼ਾਇਆ ਕਰ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ ਨੇ ਸਾਬਕਾ ਪ੍ਰਧਾਨ ਜਥੇ ਜਗਦੀਸ਼ ਸਿੰਘ ਝੀਂਡਾ ਨੂੰ ਚੁਣਿਆ ਪ੍ਰਧਾਨ
. . .  1 day ago
ਕਰਨਾਲ, 24 ਸਤੰਬਰ (ਗੁਰਮੀਤ ਸਿੰਘ ਸੱਗੂ)- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਹਰਿਆਣਾ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਅੱਜ ਕੈਥਲ ਦੇ ਗੁਰਦੁਆਰਾ ਨਿੰਮ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰਾਂ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ ਜਿੱਤਣ ਲਈ ਦਿੱਤਾ 170 ਦੌੜਾਂ ਦਾ ਟੀਚਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਹਾੜ ਸੰਮਤ 554

ਮਾਨਸਾ

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਵਰਕਰਾਂ ਨੇ ਲੱਡੂ ਵੰਡੇ

ਮਾਨਸਾ, 26 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਹੋਈ ਜਿੱਤ ਦੀ ਖੁਸ਼ੀ 'ਚ ਜ਼ਿਲ੍ਹੇ ਦੇ ਪਾਰਟੀ ਵਰਕਰਾਂ ਵਲੋਂ ਲੱਡੂ ਵੰਡੇ ਗਏ | ਉਨ੍ਹਾਂ ਕਿਹਾ ਕਿ ਸ. ਮਾਨ ਦੀ ਜਿੱਤ ਨੇ ਜਿੱਥੇ ਅਕਾਲੀ ਦਲ (ਅ) ਨੂੰ ਪੰਥਕ ਹੋਣ 'ਤੇ ਮੋਹਰ ਲਗਾ ਦਿੱਤੀ ਹੈ ਉੱਥੇ ਆਮ ਆਦਮੀ ਪਾਰਟੀ ਦੇ 3 ਮਹੀਨਿਆਂ ਦੇ ਕਾਰਜ ਕਾਲ ਦੌਰਾਨ ਲੋਕ ਭਾਵਨਾਵਾਂ 'ਤੇ ਪੂਰਾ ਨਾ ਉਤਰਨ ਲਈ ਸਬਕ ਵੀ ਸਿਖਾ ਦਿੱਤਾ ਹੈ | ਸਥਾਨਕ ਗੁਰਦੁਆਰਾ ਚੌਕ ਵਿਖੇ ਲੱਡੂ ਵੰਡਣ ਮੌਕੇ ਪਾਰਟੀ ਆਗੂ ਰੂਪ ਸਿੰਘ ਰਾਮਗੜ੍ਹੀਆ, ਇੰਦਰਜੀਤ ਸਿੰਘ ਮੁਨਸ਼ੀ, ਪਵਨ ਸਿੰਘ ਰਮਦਿੱਤੇਵਾਲਾ, ਤੇਜ ਸਿੰਘ ਭੰਮੇ ਕਲਾਂ, ਹਰਜੀਤ ਸਿੰਘ ਆਦਿ ਨੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਕਾਲੀ ਦਲ (ਬ) ਨੂੰ ਪੰਜਾਬੀਆਂ, ਖਾਸ ਕਰ ਕੇ ਸਿੱਖ ਵੋਟਰਾਂ ਨੇ ਨਕਾਰ ਦਿੱਤਾ ਹੈ |
ਬੁਢਲਾਡਾ 'ਚ ਲੱਡੂ ਵੰਡੇ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ- ਬੁਢਲਾਡਾ ਖੇਤਰ 'ਚ ਵੀ ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਤੇ ਵਰਕਰਾਂ ਚ ਖ਼ੁਸ਼ੀ ਪਾਈ ਜਾ ਰਹੀ ਹੈ | ਸਥਾਨਕ ਸ਼ਹਿਰ ਵਿਖੇ ਖ਼ੁਸ਼ੀ 'ਚ ਲੱਡੂ ਵੰਡੇ ਗਏ | ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਅਤੇ ਜ਼ਿਲ੍ਹਾ ਕਿਸਾਨ ਵਿੰਗ ਆਗੂ ਜਥੇਦਾਰ ਗਿਆਨ ਸਿੰਘ ਗਿੱਲ ਨੇ ਕਿਹਾ ਕਿ ਇਸ ਜਿੱਤ ਨਾਲ ਜਿੱਥੇ ਕੇਂਦਰ ਅੰਦਰ ਪੰਜਾਬ ਦੀ ਸਹੀ ਨੁਮਾਇੰਦਗੀ ਕਰਨ ਵਾਲਾ ਆਮ ਲੋਕਾਂ ਦਾ ਨੁਮਾਇੰਦਾ ਸੰਸਦ ਚ ਜਾਵੇਗਾ ਉੱਥੇ ਹਲਕੇ ਦੇ ਵੋਟਰਾਂ ਨੇ ਇਸ ਚੋਣ ਨਾਲ ਲੋਕਾਂ ਨੇ ਆਮ ਆਦਮੀ ਪਾਰਟੀ ਸਮੇਤ ਦੂਜੀਆਂ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਕਾਰ ਦਿੱਤਾ ਹੈ | ਇਸ ਮੌਕੇ ਪਾਰਟੀ ਦੇ ਆਗੂ ਅਜੈਬ ਸਿੰਘ ਰੱਲੀ, ਮੇਵਾ ਸਿੰਘ, ਮੇਜਰ ਸਿੰਘ ਆਰ.ਓ., ਜਗਜੀਤ ਸਿੰਘ, ਜਗਪਾਲ ਸਿੰਘ, ਸੁਖਮੰਦਰ ਸਿੰਘ ਹਸਨਪੁਰ, ਰਾਜ ਸਿੰਘ ਆਦਿ ਮੌਜੂਦ ਸਨ |
ਅਤਲਾ ਖ਼ੁਰਦ 'ਚ ਲੱਡੂ ਵੰਡੇ
ਭੀਖੀ ਤੋਂ ਬਲਦੇਵ ਸਿੰਘ ਸਿੱਧੂ ਅਨੁਸਾਰ- ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਅਤਲਾ ਖ਼ੁਰਦ ਵਿਖੇ ਲੱਡੂ ਵੰਡੇ ਗਏ | ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਤੇ ਲਵਪ੍ਰੀਤ ਸਿੰਘ ਅਕਲੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੋਵੇਂ ਰਵਾਇਤੀ ਪਾਰਟੀਆਂ ਨੇ ਜਿੰਨਾ ਪੰਜਾਬ ਦਾ 70 ਸਾਲਾਂ 'ਚ ਨੁਕਸਾਨ ਕੀਤਾ ਉਸ ਤੋਂ ਵੱਧ ਆਪ ਪਾਰਟੀ ਨੇ ਤਿੰਨ ਮਹੀਨਿਆਂ ਚ ਕਰ ਦਿੱਤਾ, ਜਿਸ ਕਾਰਨ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਪ੍ਰਾਪਤ ਹੋਈ ਹੈ | ਮੀਰੀ ਪੀਰੀ ਸੰਤ ਸਮਾਜ ਦੇ ਪ੍ਰਧਾਨ ਬਾਬਾ ਲਾਲ ਸਿੰਘ ਭੀਖੀ ਨੇ ਜਿੱਤ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਪੰਥ ਦਾ ਮੋਹ ਭੰਗ ਹੋ ਚੁੱਕਿਆ ਹੈ | ਇਸ ਮੌਕੇ ਸੁਖਜੀਤ ਕੌਰ ਅਤਲਾ, ਅਮਰੀਕ ਸਿੰਘ, ਇਕਬਾਲ ਸਿੰਘ, ਮਨਜੀਤ ਸਿੰਘ ਢੈਪਈ, ਅਮਰੀਕ ਸਿੰਘ ਅਲੀਸ਼ੇਰ, ਗਮਦੂਰ ਸਿੰਘ ਗੁੜਥੜੀ ਆਦਿ ਹਾਜ਼ਰ ਸਨ |

ਮਾਨਸਾ ਹਲਕੇ 'ਚ 'ਆਪ' ਦਾ ਕੋਈ ਰਾਜਾ ਬਾਬੂ ਨਾ ਹੋਣ ਕਰ ਕੇ ਲੋਕ ਪ੍ਰੇਸ਼ਾਨ

ਮਾਨਸਾ, 26 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਮਾਨਸਾ 'ਚ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਦਾ ਕੋਈ ਰਾਜਾ ਬਾਬੂ ਨਹੀਂ ਹੈ | ਅਜਿਹਾ ਹੋਣ ਨਾਲ ਹਲਕੇ ਦੇ ਲੋਕ ਪ੍ਰੇਸ਼ਾਨ ਤੇ ਖੱਜਲ ਖੁਆਰ ਹੀ ਨਹੀਂ ਹੋ ਰਹੇ ਬਲਕਿ ਪਾਰਟੀ ਵਰਕਰਾਂ 'ਚ ਵੀ ਉਦਾਸੀ ਛਾਈ ਹੋਈ ਹੈ ...

ਪੂਰੀ ਖ਼ਬਰ »

ਸੰਗਰੂਰ ਹਲਕੇ ਦੇ ਵੋਟਰਾਂ ਨੇ ਇੱਕੋ ਤੀਰ ਨਾਲ 2 ਨਹੀਂ ਬਲਕਿ 4 ਨਿਸ਼ਾਨੇ ਵਿੰਨੇ੍ਹ-ਲਿਬਰੇਸ਼ਨ

ਮਾਨਸਾ, 26 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਹਲਕੇ ਦੇ ਵੋਟਰਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਰਾਜ ਦੇ ਲੋਕ ਉਨ੍ਹਾਂ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਇੱਕ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਦੇ ਹਿਤਾਂ ਨੂੰ ਸੱਟ ਮਾਰਨ ਕਰਕੇ 'ਆਪ' ਸੰਗਰੂਰ ਤੋਂ ਹਾਰੀ-ਮਿਸ਼ਨ ਅੰਬੇਡਕਰ

ਮਾਨਸਾ, 26 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਸੰਗਰੂਰ ਜ਼ਿਮਨੀ ਚੋਣ 'ਚ ਹੋਈ ਜਿੱਤ 'ਤੇ ਪ੍ਰਤੀਕ੍ਰਮ ਕਰਦਿਆਂ 'ਮਿਸ਼ਨ ਅੰਬੇਡਕਰ' ਨੇ ਹਲਕੇ ਦੇ ਵੋਟਰਾਂ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ | ਇੱਥੇ 'ਮਿਸ਼ਨ' ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਬੁਲਬੁਲ ਉਤਸਵ 'ਚ ਲਿਆ ਭਾਗ

ਸਰਦੂਲਗੜ੍ਹ, 26 ਜੂਨ (ਜ਼ੈਲਦਾਰ)- ਸਰਕਾਰੀ ਪ੍ਰਾਇਮਰੀ ਸਕੂਲ ਨਾਹਰਾਂ ਦੇ ਵਿਦਿਆਰਥੀਆਂ ਨੇ ਸਕਾਊਟ ਐਂਡ ਗਾਈਡਜ਼ ਦੇ ਬੁਲਬੁਲ ਉਤਸਵ 'ਚ ਭਾਗ ਲਿਆ | ਅਧਿਆਪਕ ਹੇਮੰਤ ਕੁਮਾਰ ਨੇ ਦੱਸਿਆ ਕਿ 3 ਦਿਨਾਂ ਕੈਂਪ ਸ਼ਿਮਲਾ ਦੇ ਤਾਰਾ ਦੇਵੀ ਸਿਖਲਾਈ ਕੇਂਦਰ ਵਿਖੇ ਲਗਾਇਆ ਗਿਆ, ਜਿਸ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਬਰੇਟਾ, 26 ਜੂਨ (ਪ.ਪ.)- ਆਸਰਾ ਫਾਉਂਡੇਸ਼ਨ ਬਰੇਟਾ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਗੁਰਦੁਆਰਾ ਸਾਹਿਬ ਭਾਈ ਘਨੱਈਆ ਵਿਖੇ ਲਗਾਇਆ ਗਿਆ | ਕੈਂਪ 'ਚ ਮਰੀਜ਼ਾਂ ਦੀ ਜਾਂਚ ਕਰਨ ਲਈ ਲਾਇਨਜ ਆਈ ਕੇਅਰ ਹਸਪਤਾਲ ਜੈਤੋ ਦੇ ਡਾ. ਗਮਦੂਰ ਸਿੰਘ ਅਤੇ ਸਹਾਇਕ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਇਕਜੁੱਟ ਹੋਣ ਦਾ ਸੱਦਾ

ਮਾਨਸਾ, 26 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ 'ਚ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ ਗਿਆ ਹੈ | ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਨੇ ਦੱਸਿਆ ਕਿ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ...

ਪੂਰੀ ਖ਼ਬਰ »

ਰੇਹੜੀ ਲਾਉਣ ਵਾਲੇ ਨੇ ਇਕ ਪੁਲਿਸ ਵਾਲੇ 'ਤੇ ਲਾਏ ਕੁੱਟਮਾਰ ਦੇ ਦੋਸ਼

ਬਠਿੰਡਾ, 26 ਜੂਨ (ਸੱਤਪਾਲ ਸਿੰਘ ਸਿਵੀਆਂ)- ਬਠਿੰਡਾ ਦੀ ਮੁੱਖ ਸਬਜ਼ੀ ਮੰਡੀ ਵਿਖੇ ਫਲਾਂ ਦੀ ਰੇਹੜੀ ਲਗਾਉਣ ਵਾਲੇ ਇਕ ਪ੍ਰਵਾਸੀ ਮਜ਼ਦੂਰ ਨੇ ਬਠਿੰਡਾ ਪੁਲਿਸ ਦੇ ਇਕ ਟ੍ਰੈਫਿਕ ਮੁਲਾਜ਼ਮ 'ਤੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ | ਮੂੰਹ 'ਤੇ ਸੱਟ ਲੱਗਣ ਕਾਰਨ ਇਲਾਜ ਲਈ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਸੀਨੀਅਰ ਸਿਟੀਜ਼ਨ ਨੂੰ ਮੁਫ਼ਤ 'ਚ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਨੇ ਲਗਾਏ ਫਲੈਕਸ ਬੋਰਡ

ਬਠਿੰਡਾ, 26 ਜੂਨ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਦੇ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿਚ ਸੀਨੀਅਰ ਸਿਟੀਜ਼ਨ ਨੂੰ ਮੁਫ਼ਤ 'ਚ ਸਿਹਤ ਸਹੂਲਤਾਂ ਦੇਣ ਦੇ ਨਾਮ ਉੱਪਰ ਫਲੈਕਸ ਬੋਰਡ ਲਗਾ ਕੇ ਅਲਟਰਾਸਾੳਾੂਡ ਦੀ ਸੁਵਿਧਾ ਵੀ ਦੇਣ ਲਈ ਕਿਹਾ ਗਿਆ ਹੈ | ਪਰ ਇਸ ਦੇ ਉਲਟ ...

ਪੂਰੀ ਖ਼ਬਰ »

ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਉਂਦਿਆਂ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਦੇ ਪ੍ਰਚਾਰ ਹਿਤ ਵੈਨ ਕੀਤੀ ਰਵਾਨਾ

ਤਲਵੰਡੀ ਸਾਬੋ, 26 ਜੂਨ (ਰਣਜੀਤ ਸਿੰਘ ਰਾਜੂ)-ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸਾਨੂੰ ਸਭ ਨੂੰ ਰਲ ਮਿਲ ਕੇ ਹੰਭਲਾ ਮਾਰਨ ਦੀ ਸਖ਼ਤ ਜ਼ਰੂਰਤ ਹੈ ਅਤੇ ਇਹ ਵੀ ਸਮਝਣਾ ਤੇ ਸਮਝਾਉਣਾ ਜ਼ਰੂਰੀ ਹੈ ਕਿ ਨਸ਼ੇ ਬਹੁਤ ਹੀ ਮਾੜੀ ਤੇ ਬੁਰੀ ਚੀਜ਼ ਹਨ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਦੋ ਕਿੱਲੋ ਚੂਰਾ-ਪੋਸਤ ਸਮੇਤ ਇਕ ਗਿ੍ਫ਼ਤਾਰ

ਬਠਿੰਡਾ, 26 ਜੂਨ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਖ਼ਿਲਾਫ਼ ਥਾਣਾ ਕੈਨਾਲ ਕਾਲੋਨੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਥਾਣਾ ਕੈਨਾਲ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਨਸ਼ਾ ਵਿਰੋਧੀ ਦਿਵਸ 'ਤੇ ਨਸ਼ਿਆਂ ਵਿਰੁੱਧ ਜਾਗਰੂਕਤਾ

ਨਥਾਣਾ, 26 ਜੂਨ (ਗੁਰਦਰਸ਼ਨ ਲੁੱਧੜ)-ਕਮਿਊਨਿਟੀ ਹੈਲਥ ਸੈਂਟਰ ਨਥਾਣਾ ਵਿਖੇ ਸਿਹਤ ਵਿਭਾਗ ਦੇ ਮਾਹਿਰਾਂ ਵਲੋਂ ਆਮ ਲੋਕਾਂ ਦੇ ਰੂਬਰੂ ਹੋ ਕੇ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ | ਬਲਾਕ ਹੈਲਥ ਐਜੂਕੇਟਰ ਪਵਨਜੀਤ ਕੌਰ ਨੇ ਨਸ਼ਿਆਂ ਵਿਰੁੱਧ ਮੁਹਿੰਮ ਲਈ ਓੁਟ ਕਲੀਨਿਕਾਂ ...

ਪੂਰੀ ਖ਼ਬਰ »

ਰਾਸ਼ਟਰਵਾਦੀ ਮਾਰਕਸਵਾਦੀ ਪਾਰਟੀ ਵਲੋਂ ਆਰ.ਐਸ.ਐਸ. ਦੇ ਫ਼ਿਰਕੂ ਤੇ ਵੱਖਵਾਦੀ ਏਜੰਡੇ ਖ਼ਿਲਾਫ਼ ਰੋਸ ਪ੍ਰਦਰਸ਼ਨ

ਸੰਗਤ ਮੰਡੀ, 26 ਜੂਨ (ਅੰਮਿ੍ਤਪਾਲ ਸ਼ਰਮਾ)-ਸੰਗਤ ਮੰਡੀ ਵਿਖੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ. ਪੀ.ਆਈ.) ਦੇ ਸੱਦੇ 'ਤੇ ਆਰ.ਐਸ.ਐਸ. ਦੇ ਫ਼ਿਰਕੂ ਤੇ ਵੱਖਵਾਦੀ ਏਜੰਡੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਸਥਾਨਕ ਅਨਾਜ ਮੰਡੀ ਵਿਖੇ ਇਕੱਤਰ ਹੋਏ ਪਾਰਟੀ ...

ਪੂਰੀ ਖ਼ਬਰ »

ਪਿੰਡ ਮਹਿਰਾਜ ਵਿਖੇ ਭਾਰਤ ਮਾਲਾ ਰੋਡ ਪ੍ਰਾਜੈਕਟ ਤਹਿਤ ਐਕਵਾਇਰ ਕੀਤੀਆਂ ਜ਼ਮੀਨਾਂ ਨੂੰ ਸਰਵਿਸ ਰੋਡ ਤੇ ਹੋਰ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ

ਮਹਿਰਾਜ, 26 ਜੂਨ (ਸੁਖਪਾਲ ਮਹਿਰਾਜ)-ਕੇਂਦਰ ਸਰਕਾਰ ਵਲੋਂ ਭਾਰਤ ਮਾਲਾ ਰੋਡ ਪ੍ਰਾਜੈਕਟ ਤਹਿਤ ਕਿਸਾਨਾਂ ਦੀਆਂ ਐਕਵਾਇਰ ਕੀਤੀਆਂ ਜ਼ਮੀਨਾਂ ਜੋ ਪੰਜਾਬ ਵਿਚੋਂ ਦੀ ਕਈ ਸੜਕਾਂ ਲੰਘਣੀਆਂ ਹਨ, ਨੂੰ ਲੈ ਕੇ ਰੋਡ ਸੰਘਰਸ਼ ਕਮੇਟੀ ਬਠਿੰਡਾ ਵਲੋਂ ਅੱਜ ਪਿੰਡ ਮਹਿਰਾਜ ਵਿਖੇ ...

ਪੂਰੀ ਖ਼ਬਰ »

ਪਿਛਲੇ ਦੋ ਸਾਲ ਤੋਂ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਨੇ ਪਿੰਡ ਭਾਗੂ ਦੇ ਲੋਕ

ਰਣਜੀਤ ਸਿੰਘ ਬੁੱਟਰ ਕੋਟਫੱਤਾ-ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਭਾਗੂ ਜਿਸ ਦਾ ਰਕਬਾ ਜ਼ਿਆਦਾਤਰ ਬਠਿੰਡਾ ਛਾਉਣੀ ਦੇ ਨਾਲ ਲਗਦਾ ਹੈ ਦੀ 1700 ਏਕੜ ਜ਼ਮੀਨ ਨੂੰ ਬਠਿੰਡਾ ਰਜਬਾਹੇ 'ਚੋਂ ਨਿਕਲਦੇ ਦੋ ਮੋਘਿਆਂ ਦਾ ਪਾਣੀ ਸਿੰਜਦਾ ਹੈ ਪਰ ਭਾਗੂ ਦੇ ਕਿਸਾਨਾਂ ਦੀ ਬਦਕਿਸਮਤੀ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਨੂੰ ਭਾਜੜਾਂ ਪਾਉਣ ਵਾਲੇ ਪਥਰਾਲਾ ਚੌਕੀ ਇੰਚਾਰਜ ਜ਼ਿਲ੍ਹਾ ਪੁਲਿਸ ਮੁਖੀ ਤੇ ਡੀ.ਸੀ. ਵਲੋਂ ਸਨਮਾਨਿਤ

ਸੰਗਤ ਮੰਡੀ, 26 ਜੂਨ (ਅੰਮਿ੍ਤਪਾਲ ਸ਼ਰਮਾ)-ਪਥਰਾਲਾ ਪੁਲਿਸ ਚੌਕੀ ਇੰਚਾਰਜ ਹਰਬੰਸ ਸਿੰਘ ਮਾਨ ਨੂੰ ਜ਼ਿਲੇ੍ਹ 'ਚੋਂ ਸਭ ਤੋਂ ਵੱਧ ਨਸ਼ੇ ਅਤੇ ਤਸਕਰ ਫੜਨ ਲਈ ਡੀ.ਸੀ. ਬਠਿੰਡਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਹੈ | ਥਾਣਾ ਸੰਗਤ ...

ਪੂਰੀ ਖ਼ਬਰ »

ਗਲੋਬਲ ਡਿਸਕਵਰੀ ਸਕੂਲ ਸਵੱਛ ਵਿਦਿਆਲਾ ਪੁਰਸਕਾਰ ਨਾਲ ਸਨਮਾਨਿਤ

ਲਹਿਰਾ ਮੁਹੱਬਤ, 26 ਜੂਨ (ਸੁਖਪਾਲ ਸਿੰਘ ਸੁੱਖੀ)-ਸਰਾਫ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ ਨੂੰ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪੱਧਰ 'ਤੇ ਸਵੱਛ ਵਿਦਿਆਲਿਆ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ | ਸਿੱਖਿਆ ਮੰਤਰਾਲੇ ਵਲੋਂ ਸਕੂਲ ਦੇ ਸ਼ੁੱਧ ਪਾਣੀ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX