ਤਾਜਾ ਖ਼ਬਰਾਂ


ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ. ਦੀਆਂ ਪੰਜਾਬ ਰਾਜ ਅਤੇ ਜ਼ਿਲ੍ਹਾ ਇਕਾਈਆਂ ਭੰਗ
. . .  1 day ago
ਬੁਢਲਾਡਾ ,26 ਸਤੰਬਰ (ਸਵਰਨ ਸਿੰਘ ਰਾਹੀ)- ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ .ਦੀਆਂ ਪੰਜਾਬ ਦੀਆਂ ਸਾਰੀਆਂ ਰਾਜ ਅਤੇ ਜ਼ਿਲ੍ਹਾ ਇਕਾਈਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ...
ਵਿਜੀਲੈਂਸ ਨੇ ਜੰਗਲਾਤ ਵਿਭਾਗ ਦੇ ਆਈ. ਐਫ. ਐਸ. ਅਧਿਕਾਰੀ ਪਰਵੀਨ ਕੁਮਾਰ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਐਸ. ਏ. ਐਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ) – ਆਈ.ਐਫ.ਐਸ. ਅਧਿਕਾਰੀ ਪਰਵੀਨ ਕੁਮਾਰ, ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਫਾਰੈਸਟ (ਪੀ.ਸੀ.ਸੀ.ਐਫ.) ਜੰਗਲੀ ਜੀਵ, ਪੰਜਾਬ ਨੂੰ ...
ਪੰਜਾਬ ਕੈਬਨਿਟ ਵਲੋਂ ਲਏ ਗਏ ਅਹਿਮ ਫ਼ੈਸਲੇ
. . .  1 day ago
ਚੰਡੀਗੜ੍ਹ , 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗਰਾਮ ...
ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੇ ਘਰ ਪਹੁੰਚੀ
. . .  1 day ago
ਨਵੀਂ ਦਿੱਲੀ, 26 ਸਤੰਬਰ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ 'ਤੇ ਪਹੁੰਚੀ । ਅਜੈ ਮਾਕਨ, ਮੱਲਿਕਾਰਜੁਨ ਖੜਗੇ, ਕੇ.ਸੀ. ਵੇਣੂਗੋਪਾਲ ...
ਜੰਮੂ-ਕਸ਼ਮੀਰ : ਕੁਲਗਾਮ ਮੁਕਾਬਲੇ 'ਚ ਫੌਜ ਦਾ ਇਕ ਜਵਾਨ ਅਤੇ 2 ਨਾਗਰਿਕ ਜ਼ਖਮੀ , ਹਸਪਤਾਲ 'ਚ ਭਰਤੀ
. . .  1 day ago
ਜੰਮੂ-ਕਸ਼ਮੀਰ: ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ
. . .  1 day ago
ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੇ ਵਿਰੋਧ ਵਿਚ ਰਾਸ਼ਟਰੀ ਮਾਰਗ 54 ’ਤੇ ਕਿਸਾਨਾਂ ਨੇ ਆਵਾਜਾਈ ਕੀਤੀ ਠੱਪ
. . .  1 day ago
ਹਰੀਕੇ ਪੱਤਣ ,26 ਸਤੰਬਰ (ਸੰਜੀਵ ਕੁੰਦਰਾ)- ਕਰਨਾਟਕ ਸਰਕਾਰ ਵਲੋਂ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟਬੁੱਢਾ) ਵਲੋਂ ਰਾਸ਼ਟਰੀ ਮਾਰਗ ...
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਰਨਾਟਕਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਕਿਸਾਨਾਂ ਨੇ ਰਾਸ਼ਟਰੀ ਮਾਰਗ 'ਤੇ ਲਗਾਇਆ ਜਾਮ
. . .  1 day ago
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸੰਗਠਨ ਵਲੋਂ ਕਰਨਾਟਕਾ ਦੀ ਰਾਜਧਾਨੀ ਬੰਗਲੌਰ ਵਿਖੇ ਕਰਨਾਟਕਾ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ...
ਪਨਬੱਸ ਤੇ ਪੀ. ਆਰ. ਟੀ. ਸੀ. ਦੀ ਸੂਬਾ ਪੱਧਰੀ ਹੜਤਾਲ ਮੁਲਤਵੀ
. . .  1 day ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ)-ਟਰਾਂਸਪੋਰਟ ਮੰਤਰੀ ਪੰਜਾਬ ਅਤੇ ਵਿਭਾਗ ਵਲੋਂ ਕੁੱਝ ਮੰਗਾਂ ਲਾਗੂ ਕਰਨ ’ਤੇ ਸਹਿਮਤੀ’ਤੇ ਪਨਬਸ ਤੇ ਪੀ. ਆਰ. ਟੀ. ਸੀ. ਦੀ ਤਿੰਨ ਰੋਜ਼ਾ ਸੂਬਾ ਪੱਧਰੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਭਲਕੇ 27 ਸਤੰਬਰ (ਮੰਗਲਵਾਰ) ਨੂੰ ਪਨਬੱਸ ਤੇ ਪੀ. ਆਰ. ਟੀ. ਸੀ. ਬੱਸਾਂ ...
ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਅੱਜ ਰਾਤ ਟੋਕੀਓ ਲਈ ਰਵਾਨਾ ਹੋਣਗੇ
. . .  1 day ago
ਇਟਲੀ ਦੀਆਂ ਪਾਰਲੀਮੈਂਟ ਚੋਣਾਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ
. . .  1 day ago
ਵੈਨਿਸ (ਇਟਲੀ),26ਸਤੰਬਰ(ਹਰਦੀਪ ਸਿੰਘ ਕੰਗ)- ਇਟਲੀ ਦੀਆਂ ਹੋਈਆਂ ਪਾਰਲੀਮੈਂਟ ਚੋਣਾਂ ਦੇ ਨਤੀਜਿਆਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਸ਼ਪੱਸ਼ਟ ਬਹੁਮੱਤ ਮਿਲਿਆ ਹੈ । ਇਸ ਪਾਰਟੀ ਨੇ ਇਕੱਲੇ ਤੌਰ ’ਤੇ ਹੀ 26 ਪ੍ਰਤੀਸ਼ਤ ...
ਸੰਯੁਕਤ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਨਿੱਝਰਪੁਰਾ ਟੋਲ ਪਲਾਜ਼ਾ ਵਿਰੁੱਧ ਟੋਲ ਪਲਾਜ਼ਾ ਜਾਮ
. . .  1 day ago
ਜੰਡਿਆਲਾ ਗੁਰੂ, 26 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਅੱਜ ਭਾਈ ਬਲਦੇਵ ਸਿੰਘ ਸਿਰਸਾ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਟੋਲ ...
ਗੁਜਰਾਤ : ਭਾਰਤ ਦੁਨੀਆ ਦੀ ਵੱਡੀ ਅਰਥਵਿਵਸਥਾ ਨੂੰ ਕਾਂਗਰਸ 12ਵੇਂ ਨੰਬਰ 'ਤੇ ਲੈ ਆਈ ਸੀ ,ਨਰਿੰਦਰ ਮੋਦੀ ਇਸ ਨੂੰ 5ਵੇਂ ਸਥਾਨ 'ਤੇ ਲੈ ਆਏ - ਅਮਿਤ ਸ਼ਾਹ
. . .  1 day ago
ਦਿੱਲੀ : ਮਲਿਕਾਰਜੁਨ ਖੜਗੇ ਅਤੇ ਅਜੈ ਮਾਕਨ ਰਾਜਸਥਾਨ ਦੇ ਸਿਆਸੀ ਸੰਕਟ 'ਤੇ ਸੋਨੀਆ ਗਾਂਧੀ ਨੂੰ ਸੌਂਪਣਗੇ ਰਿਪੋਰਟ
. . .  1 day ago
ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਸ਼ ਕਾਰਨ ਗ਼ਰੀਬ ਵਿਅਕਤੀ ਦੇ ਘਰ ਦੀ ਛੱਤ ਡਿੱਗੀ
. . .  1 day ago
ਲੌਂਗੋਵਾਲ,26 ਸਤੰਬਰ (ਸ.ਸ.ਖੰਨਾ,ਵਿਨੋਦ,ਹਰਜੀਤ ਸ਼ਰਮਾ)- ਸਥਾਨਕ ਮੰਡੇਰ ਕਲਾਂ ਰੋਡ ਦੇ ਨਜ਼ਦੀਕ ਨਿਰਭੈ ਸਿੰਘ ਪੁੱਤਰ ਸਰੂਪ ਸਿੰਘ ਦੀ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਮਕਾਨ ਦੀ ਛੱਤ ਡਿੱਗਣ ...
ਦੋਸ਼ੀ ਰਜਿੰਦਰ , ਕਪਿਲ , ਦੀਪਕ ਮੁੰਡੀ ਦਾ ਰਾਣਾ ਕੰਧੋਵਾਲੀਆ ਕਤਲ ਕੇਸ ਵਿਚ 5 ਦਿਨਾਂ ਦਾ ਪੁਲਿਸ ਰਿਮਾਂਡ
. . .  1 day ago
"ਮੇਰੀਆਂ ਭਾਰਤ ਵਿਚ ਡੂੰਘੀਆਂ ਜੜ੍ਹਾਂ ਹਨ, 2009 ਤੋਂ ਟੈਕਸ ਅਦਾ ਕਰਨ ਵਾਲੀ ਵਸਨੀਕ": ਜੈਕਲੀਨ ਫਰਨਾਂਡੀਜ਼
. . .  1 day ago
ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਨਰਿੰਦਰ ਮੋਦੀ ਦਾ ਕੀਤਾ ਕੈਪਟਨ ਨੇ ਧੰਨਵਾਦ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਅਨਾੜੀ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਭਰੋਸਾ ਮਤਾ ਲਿਆਉਣਾ ਪੰਜਾਬ ਸਰਕਾਰ ਲਈ ਸ਼ਰਮ ਵਾਲੀ ਗੱਲ - ਕੈਪਟਨ ਅਮਰਿੰਦਰ ਸਿੰਘ
. . .  1 day ago
ਭਾਜਪਾ ਦੀ ਕਾਨਫ਼ਰੰਸ ਮੌਕੇ ਪੱਤਰਕਾਰਾਂ ਦੇ ਸਵਾਲਾਂ 'ਚ ਘਿਰੇ ਕੈਪਟਨ ਅਮਰਿੰਦਰ ਸਿੰਘ
. . .  1 day ago
ਜੰਮੂ-ਕਸ਼ਮੀਰ : ਪੁਣਛ ਦੇ ਸੂਰਨਕੋਟ ਇਲਾਕੇ ਦੇ ਫਜ਼ਲਾਬਾਦ ਪਿੰਡ 'ਚ ਗਰਨੇਡ ਹੋਇਆ ਬਰਾਮਦ
. . .  1 day ago
ਗੜ੍ਹਸ਼ੰਕਰ ਪੁਲਿਸ ਵਲੋਂ 510 ਗ੍ਰਾਮ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਪਿਸਤੌਲ ਸਮੇਤ ਲੜਕੀ ਸਣੇ 3 ਕਾਬੂ
. . .  1 day ago
ਗੜ੍ਹਸ਼ੰਕਰ, 26 ਸਤੰਬਰ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇਕ ਲੜਕੀ ਸਮੇਤ 3 ਜਣਿਆਂ ਨੂੰ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਲੁੱਟ ਦੀ ਵਾਰਦਾਤ ਵੇਲੇ ਵਰਤੇ ਗਏ ਪਿਸਤੌਲ ਸਮੇਤ ਕਾਬੂ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਹੈ। ਥਾਣਾ ਗੜ੍ਹਸ਼ੰਕਰ ਵਿਖੇ ਐੱਸ.ਐੱਚ.ਓ. ਇੰਸਪੈਕਟਰ ਕਰਨੈਲ ਸਿੰਘ...
ਪੰਜਾਬ ਸਰਕਾਰ ਵਲੋਂ ਦੋ ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ 2 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ 'ਚ ਆਈ.ਏ.ਐੱਸ. ਰਾਹੁਲ ਭੰਡਾਰੀ ਅਤੇ ਆਈ.ਏ.ਐੱਸ. ਵਿਮਲ ਕੁਮਾਰ ਸੇਤੀਆ...
ਸੜਕ ਹਾਦਸੇ 'ਚ ਕਾਰ ਚਾਲਕ ਦੀ ਮੌਤ
. . .  1 day ago
ਜਖੇਪਲ/ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ (ਮੇਜਰ ਸਿੰਘ ਸਿੱਧੂ,ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬੀਤੀ ਰਾਤ ਸੁਨਾਮ-ਬੁਢਲਾਡਾ ਸੜਕ 'ਤੇ ਪਿੰਡ ਘਾਸੀਵਾਲਾ ਨੇੜੇ ਹੋਏ ਸੜਕ ਹਾਦਸੇ 'ਚ ਇਕ ਕਾਰ ਚਾਲਕ ਦੀ ਮੌਤ ਹੋਣ ਦੀ ਖ਼ਬਰ ਹੈ।ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਹਾੜ ਸੰਮਤ 554

ਅੰਮ੍ਰਿਤਸਰ

ਅਗਨੀਪਥ ਯੋਜਨਾ ਦੇ ਖ਼ਿਲਾਫ਼ ਅੰਮਿ੍ਤਸਰ 'ਚ ਕਾਂਗਰਸੀਆਂ ਵਲੋਂ ਕੇਂਦਰ ਖ਼ਿਲਾਫ਼ ਪ੍ਰਦਰਸ਼ਨ

ਅੰਮਿ੍ਤਸਰ, 27 ਜੂਨ (ਰੇਸ਼ਮ ਸਿੰਘ)-ਫੌਜ 'ਚ ਭਰਤੀ ਲਈ ਕੇਂਦਰ ਸਰਕਾਰ ਵਲੋਂ ਲਿਆਂਦੀ ਗਈ ਅਗਨੀਪਥ ਯੋਜ਼ਨਾ ਦੇ ਖ਼ਿਲਾਫ਼ ਦੇਸ਼ ਭਰ 'ਚ ਹੋ ਰਹੇ ਰੋਸ ਪ੍ਰਦਰਸ਼ਨਾਂ ਤਹਿਤ ਅੱਜ ਇਥੇ ਕਾਂਗਰਸ ਵਲੋਂ ਵੀ ਅਗਨੀਪਥ ਯੋਜਨਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਤੇ ਕਿਹਾ ਇਕ ਯੋਜਨਾ ਨੂੰ ਵਾਪਸ ਕਰਨ ਤੇ ਫੌਜ 'ਚ ਨੌਜਵਾਨਾਂ ਦੀ ਪੱਕੀ ਭਰਤੀ ਦੀ ਮੰਗ ਉਠਾਈ | ਇਹ ਰੋਸ ਪ੍ਰਦਰਸ਼ਨ ਇਥੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਦਫਤਰ ਹਾਲ ਬਜ਼ਾਰ ਤੋਂ ਸ਼ੁਰੂ ਹੋਇਆ ਜਿਸ 'ਚ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ, ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਆਦਿ ਆਗੂਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਤੋਂ ਅਸਮਰਥ ਹੈ ਅਤੇ ਇਸ ਲਈ ਨੌਜਵਾਨਾਂ ਨਾਲ ਮਜ਼ਾਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਚਾਰ ਸਾਲ ਲਈ ਕਿਹੜਾ ਨੌਜਵਾਨ ਸੀਨੇ 'ਚ ਗੋਲੀ ਖਾਏਗਾ ਜਦੋਂ ਕਿ ਉਸਦੇ ਪਰਿਵਾਰ ਨੂੰ ਦੇਸ਼ ਲਈ ਸ਼ਹੀਦ ਹੋਣ ਬਦਲੇ ਕੀ ਮਿਲੇਗਾ | ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ 'ਚ ਦੇਸ਼ ਭਗਤੀ ਤੇ ਦੇਸ਼ ਪ੍ਰਤੀ ਜਜ਼ਬਾ ਵੀ ਮੱਠਾ ਪਏਗਾ | ਇਸ ਮੌਕੇ ਲੋਕ ਸਭਾ ਮੈਂਬਰ ਔਜਲਾ ਨੇ ਕਿਹਾ ਕਿ ਫ਼ੌਜ 'ਚ ਜਿਆਦਾਤਾਰ ਨੌਜਵਾਨ ਪੰਜਾਬ ਦੇ ਹੀ ਭਰਤੀ ਹੁੰਦੇ ਹਨ ਅਤੇ ਇਸ ਲਈ ਇਹ ਪੰਜਾਬੀਆਂ ਨੂੰ ਲਾਂਭੇ ਕਰਨ ਦੀ ਵੀ ਯੋਜਨਾ ਹੈ ਤੇ ਇਸ ਨਾਲ ਪੰਜਾਬ ਦੇ ਲੋਕਾਂ ਤੋਂ ਖੇਤੀ ਕਾਨੂੰਨਾਂ ਦੇ ਵਿਰੋਧ ਦਾ ਬਦਲਾ ਲਿਆ ਜਾ ਰਿਹਾ ਹੈ | ਇਸ ਮੌਕੇ ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ, ਰਾਜਕਵੰਲਪੀ੍ਰਤ ਪਾਲ ਸਿੰਘ ਲੱਕੀ ਸੰਧੂ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਪੱਪੂ ਆਦਿ ਆਗੂ ਹਾਜ਼ਰ ਸਨ |

ਸ੍ਰੀ ਦੁਰਗਿਆਣਾ ਕਮੇਟੀ ਦੀਆਂ ਚੋਣਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ

ਅੰਮਿ੍ਤਸਰ, 27 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਸ੍ਰੀ ਦੁਰਗਿਆਣਾ ਕਮੇਟੀ ਦੀਆਂ ਚੋਣਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ | ਇਸ ਸੰਬੰਧੀ ਅੱਜ ਕਮੇਟੀ ਦਫਤਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਚੋਣ ਅਧਿਕਾਰੀ ਬਲਬੀਰ ਬਜਾਜ ਨੇ ਦੱਸਿਆ ਕਿ 12 ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਮੱਲਹਾ ਸਾਹਿਬ ਪਿੰਡ ਧੱਤਲ ਵਿਖੇ ਸਾਲਾਨਾ ਜੋੜ ਮੇਲਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਛੇਹਰਟਾ, 27 ਜੂਨ (ਵਡਾਲੀ)-ਗੁਰਦੁਆਰਾ ਬਾਬਾ ਮੱਲਹਾ ਸਾਹਿਬ ਜੀ ਪਿੰਡ ਧੱਤਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਾਸਟਰ ਗੁਰਦੀਪ ਸਿੰਘ ਰਾਮੂਵਾਲ ਤੇ ਸਮੂਹ ਕਮੇਟੀ ਦੀ ਅਗਵਾਈ ਤੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ ਧੱਤਲ ਦੀ ਦੇਖ-ਰੇਖ ਹੇਠ ਸੰਗਤਾਂ ...

ਪੂਰੀ ਖ਼ਬਰ »

ਭਲਕੇ ਅੰਮਿ੍ਤਸਰ ਗਰੁੱਪ ਆਫ਼ ਕਾਲਜ ਵਿਖੇ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ-ਵਧੀਕ ਡਿਪਟੀ ਕਮਿਸ਼ਨਰ

ਅੰਮਿ੍ਤਸਰ, 27 ਜੂਨ (ਰੇਸ਼ਮ ਸਿੰਘ)- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ 29 ਜੂਨ ਨੂੰ ਅੰਮਿ੍ਤਸਰ ਗਰੁੱਪ ਆਫ਼ ਕਾਲਜ ਵਿਖੇ ਰੋਜ਼ਗਾਰ ਕੈਂਪ ਲਗਾਇਆ ਜਾਵੇਗਾ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਨੇ ...

ਪੂਰੀ ਖ਼ਬਰ »

ਪਤਨੀ ਤੇ ਸਹੁਰੇ ਪਰਿਵਾਰ ਤੋਂ ਦੁਖੀ ਨੌਜਵਾਨ ਵਲੋਂ ਖੁਦਕੁਸ਼ੀ

ਅੰਮਿ੍ਤਸਰ, 27 ਜੂਨ (ਰੇਸ਼ਮ ਸਿੰਘ)-ਪਤਨੀ ਤੇ ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਇਕ ਨੌਜਵਾਨ ਵਲੋਂ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ ਗਈ ਜਿਸ ਉਪਰੰਤ ਪੁਲਿਸ ਵਲੋਂ ਉਸਦੀ ਪਤਨੀ ਤੇ ਸਹੁਰੇ ਪਰਿਵਾਰ ਦੇ ਮੈਂਬਰਾਂ ਖਿਲਾਫ ਪਰਚਾ ਦਰਜ ਕਰਕੇ ਅਗਲੇਰੀ ...

ਪੂਰੀ ਖ਼ਬਰ »

ਸ਼ਹਿਰ ਦੇ ਪੁਲਿਸ ਥਾਣਿਆਂ ਤੇ ਚੌਕੀਆਂ 'ਚ ਪੁਲਿਸ ਵਲੋਂ ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ

ਅੰਮਿ੍ਤਸਰ, 27 ਜੂਨ (ਰੇਸ਼ਮ ਸਿੰਘ)-ਲਗਾਤਾਰ ਵੱਧ ਰਹੀ ਗਲੋਬਲ ਗਰਮੀ ਨੂੰ ਮੁੱਖ ਰੱਖਦਿਆਂ ਤੇ ਵਾਤਾਵਰਣ ਪ੍ਰਤੀ ਸੁਚੇਤ ਹੁੰਦਿਆਂ ਪੁਲਿਸ ਵਲੋਂ ਰੁੱਖ ਲਾਉਣ ਦੀ ਮੁਹਿੰਮ ਦਾ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ ਜਿਸ ਤਹਿਤ ਸ਼ਹਿਰ ਦੇ ਸਾਰੇ ਥਾਣਿਆਂ ਤੇ ਪੁਲਿਸ ਚੌਂਕੀਆਂ ...

ਪੂਰੀ ਖ਼ਬਰ »

'ਆਪ' ਦਾ ਮੁਲਾਜ਼ਮ ਵਿਰੋਧੀ ਕਿਰਦਾਰ ਹੋਇਆ ਬੇਪਰਦ-ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ

ਅੰਮਿ੍ਤਸਰ, 27 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੂਬਾਈ ਆਗੂਆਂ ਅਤਿੰਦਰ ਪਾਲ ਸਿੰਘ, ਗੁਰਬਿੰਦਰ ਖਹਿਰਾ, ਜਸਵਿੰਦਰ ਔਜਲਾ ਨੇ ਆਖਿਆ ਕਿ ਪੁਰਾਣੀ ਪੈਨਸ਼ਨ ਪ੍ਰਾਪਤੀ ਲਈ ਆਸਵੰਦ ਮੁਲਾਜ਼ਮਾਂ ਦੀ ਆਸ ਨੂੰ ਉਸ ਸਮੇਂ ਬਹੁਤ ਵੱਡਾ ...

ਪੂਰੀ ਖ਼ਬਰ »

ਸੁਲਤਾਨਵਿੰਡ ਵਿਖੇ ਵਰਾਂਡੇ ਦਾ ਲੈਂਟਰ ਡਿਗਣ ਕਾਰਨ ਚਾਰ ਪਸ਼ੂਆਂ ਦੀ ਮੌਤ-ਲੜਕਾ ਜ਼ਖ਼ਮੀ

ਸੁਲਤਾਨਵਿੰਡ, 27 ਜੂਨ (ਗੁਰਨਾਮ ਸਿੰਘ ਬੁੱਟਰ)-ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਪੱਤੀ ਬਲੋਅ ਵਿਖੇ ਇਕ ਗਰੀਬ ਜ਼ਿਮੀਦਾਰ ਨਾਲ ਸਬੰਧਤ ਕਿਸਾਨ ਦਲਬੀਰ ਸਿੰਘ ਪੁੱਤਰ ਆਤਮਾ ਸਿੰਘ ਦੇ ਘਰ ਦੇ ਲੈਂਟਰ ਡਿੱਗਣ ਨਾਲ ਦੋ ਗਾਵਾਂ ਇਕ ਮੱਝ, ਇਕ ਕੱਟੀ ਦੀ ਮੌਕੇ 'ਤੇ ਮੌਤ ਹੋ ਗਈ ਜਦ ...

ਪੂਰੀ ਖ਼ਬਰ »

ਸਾਂਝੀ ਸੰਘਰਸ਼ ਕਮੇਟੀ ਵਲੋਂ ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਛੇਹਰਟਾ ਚੌਕ ਵਿਚ ਵਿਸ਼ਾਲ ਰੋਸ ਧਰਨਾ

ਛੇਹਰਟਾ, 27 ਜੂਨ (ਵਡਾਲੀ, ਵਿਰਦੀ)-ਛੇਹਰਟਾ ਖੇਤਰ ਵਿਚ ਪਿਛਲੇ ਕਈ ਮਹੀਨਿਆਂ ਤੋਂ ਵਾਟਰ ਸਪਲਾਈ ਦੇ ਵਿਚ ਮਿਕਸ ਹੋ ਕੇ ਆ ਰਹੇ ਗੰਦੇ ਪਾਣੀ ਦੀ ਸਮੱਸਿਆ ਦਾ ਮਾਮਲਾ ਅੱਜ ਉਸ ਵਕਤ ਗਰਮਾ ਗਿਆ ਜਦੋਂ ਸੰਯੁਕਤ ਸੰਘਰਸ਼ ਕਮੇਟੀ ਦੇ ਕਨਵੀਨਰ ਕਾਮਰੇਡ ਕੰਵਲਜੀਤ ਸਿੰਘ, ਅਰਵੀਨ ...

ਪੂਰੀ ਖ਼ਬਰ »

ਸਿੱਖਿਆ ਮੰਤਰਾਲੇ ਵਲੋਂ 'ਸਵੱਛ ਵਿਦਿਆਲਾ ਪੁਰਸਕਾਰ' ਲਈ ਜ਼ਿਲ੍ਹੇ ਦੇ 8 ਸਕੂਲਾਂ ਦੀ ਚੋਣ

ਅੰਮਿ੍ਤਸਰ, 27 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰ ਸਰਕਾਰ ਦੇ ਸਿੱਖਿਆ ਮੰਤਰਾਲੇ ਵਲੋਂ ਸਮੂਹ ਸਕੂਲਾਂ ਦੀ ਸਾਫ ਸਫਾਈ ਸੰਬੰਧੀ ਕਰਵਾਏ ਗਏ ਸਰਵੇਖਣ ਦੌਰਾਨ ਜ਼ਿਲ੍ਹੇ ਦੇ 8 ਸਕੂਲਾਂ ਦੀ 'ਸਵੱਛ ਵਿਦਿਆਲਾ ਪੁਰਸਕਾਰ' ਲਈ ਚੋਣ ਕੀਤੀ ਗਈ ਹੈ | 6 ਪੇਂਡੂ ਅਤੇ 2 ਸ਼ਹਿਰੀ ...

ਪੂਰੀ ਖ਼ਬਰ »

ਸੁਲਤਾਨਵਿੰਡ ਵਿਖੇ ਮੀਟਰ ਦਾ ਬਕਸਾ ਘੁੰਡ ਕੱਢ ਕੇ ਦੇ ਰਿਹਾ ਮੌਤ ਨੂੰ ਸੱਦਾ

ਸੁਲਤਾਨਵਿੰਡ, 27 ਜੂਨ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਮੇਨ ਬਜ਼ਾਰ ਦੇ ਇਕ ਕੋਨੇ 'ਤੇ ਲੱਗਾ ਬਿਜਲੀ ਵਿਭਾਗ ਦਾ ਮੀਟਰ ਬਾਕਸਾ ਜੋ ਘੁੰਡ ਕੱਢ ਕੇ ਮੌਤ ਨੂੰ ਸੱਦਾ ਦੇ ਰਿਹਾ ਹੈ | ਜਿਸ ਵੱਲ ਬਿਜਲੀ ਵਿਭਾਗ ਦੇ ਮੁਲਾਜ਼ਮ ਧਿਆਨ ਦੇਣ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਨਾਲ ਹੁਣ ਭਾਰਤ ਦੀ ਸੰਸਦ ਵਿਚ ਸਿੱਖ ਪੰਥ ਦੇ ਮਸਲੇ ਗੂੰਜਣਗੇ: ਭਾਈ ਸਖੀਰਾ

ਅੰਮਿ੍ਤਸਰ, 27 ਜੂਨ (ਜਸਵੰਤ ਸਿੰਘ ਜੱਸ)-ਲੋਕ ਸਭਾ ਹਲਕਾ ਸੰਗਰੂਰ ਤੋਂ ਵੱਡੇ ਲੋਕ ਫੱਤਵੇ ਨਾਲ ਮਿਸਾਲੀ ਜਿੱਤ ਦਰਜ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਖੁਸ਼ੀ ਜ਼ਾਹਿਰ ਕਰਦਿਆਂ ਸਰਬੱਤ ਖਾਲਸਾ ਸੰਮੇਲਨ 2015 ਦੇ ਮੁੱਖ ...

ਪੂਰੀ ਖ਼ਬਰ »

ਗੁਰੂ ਕੇ ਬਾਗ ਦੇ ਮੋਰਚੇ ਤੇ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਹਰ ਹਲਕੇ 'ਚ ਕੀਤੇ ਜਾਣਗੇ ਗੁਰਮਤਿ ਤੇ ਅੰਮਿ੍ਤ ਸੰਚਾਰ ਸਮਾਗਮ - ਐਡਵੋਕੇਟ ਧਾਮੀ

ਅੰਮਿ੍ਤਸਰ, 27 ਜੂਨ (ਸਟਾਫ ਰਿਪੋਰਟਰ)-ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਗੁਰੂ ਕੇ ਬਾਗ ਦੇ ਮੋਰਚੇ ਅਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਤਹਿਤ ਸ਼੍ਰੋਮਣੀ ...

ਪੂਰੀ ਖ਼ਬਰ »

ਗੁਰੂ ਕੇ ਬਾਗ ਦੇ ਮੋਰਚੇ ਤੇ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਹਰ ਹਲਕੇ 'ਚ ਕੀਤੇ ਜਾਣਗੇ ਗੁਰਮਤਿ ਤੇ ਅੰਮਿ੍ਤ ਸੰਚਾਰ ਸਮਾਗਮ - ਐਡਵੋਕੇਟ ਧਾਮੀ

ਅੰਮਿ੍ਤਸਰ, 27 ਜੂਨ (ਸਟਾਫ ਰਿਪੋਰਟਰ)-ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਗੁਰੂ ਕੇ ਬਾਗ ਦੇ ਮੋਰਚੇ ਅਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਤਹਿਤ ਸ਼੍ਰੋਮਣੀ ...

ਪੂਰੀ ਖ਼ਬਰ »

ਪੁਲਿਸ ਚੌਕੀ ਕੋਟ ਮਿੱਤ ਸਿੰਘ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਨੌਜਵਾਨ ਕਾਬੂ

ਸੁਲਤਾਨਵਿੰਡ, 27 ਜੂਨ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਦੇ ਅਧੀਨ ਆਉਂਦੀ ਪੁਲਿਸ ਚੌਕੀ ਕੋਟ ਮਿੱਤ ਸਿੰਘ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਹੋਈ ਹੈ | ਇਸ ਸਬੰਧੀ ਪੁਲਿਸ ਚੌਕੀ ਕੋਟ ਮਿੱਤ ਸਿੰਘ ਦੇ ਨਵ ...

ਪੂਰੀ ਖ਼ਬਰ »

ਗੁਰਦੁਆਰਾ ਭਾਈ ਲਾਲੋ ਜੀ ਪ੍ਰਬੰਧਕ ਕਮੇਟੀ ਦੇ ਸਰਬਸੰਮਤੀ ਨਾਲ ਹਰਬੰਸ ਸਿੰਘ ਪ੍ਰਧਾਨ ਨਿਯੁਕਤ

ਅੰਮਿ੍ਤਸਰ, 27 ਜੂਨ (ਜਸਵੰਤ ਸਿੰਘ ਜੱਸ)-ਸਥਾਨਕ ਜੀ. ਟੀ. ਰੋਡ ਵਿਖੇ ਮਾਲ ਆਫ ਅੰਮਿ੍ਤਸਰ ਨੇੜੇ ਵਾਰਡ ਨੰਬਰ 31 ਦੇ ਭਾਈ ਲਾਲੋ ਜੀ ਨਗਰ ਵਿਖੇ ਸਥਿਤ ਗੁਰਦੁਆਰਾ ਭਾਈ ਲਾਲੋ ਜੀ ਦੀ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ ਹਰਬੰਸ ਸਿੰਘ ਨੂੰ ਨਵਾਂ ਪ੍ਰਧਾਨ ...

ਪੂਰੀ ਖ਼ਬਰ »

ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਜੰਗਲ ਲਗਾਉਣੇ ਈਕੋ ਸਿੱਖ ਸੰਸਥਾ ਦਾ ਮਹਾਨ ਉਪਰਾਲਾ-ਮੇਅਰ ਰਿੰਟੂ

ਮਾਨਾਂਵਾਲਾ, 27 ਜੂਨ (ਗੁਰਦੀਪ ਸਿੰਘ ਨਾਗੀ)-ਡਰੀਮ ਸਿਟੀ ਮਾਨਾਂਵਾਲਾ ਵਿਖੇ ਈਕੋ ਸਿੱਖ ਸੰਸਥਾ ਵਲੋਂ 2027 ਵਿਚ ਅੰਮਿ੍ਤਸਰ ਦੇ 450 ਸਾਲਾ ਸਥਾਪਨਾ ਦਿਵਸ ਮਨਾਉਣ ਦੇ ਮਕਸਦ ਲਈ ਸ੍ਰੀ ਗੁਰੂ ਰਾਮ ਦਾਸ ਜੀ ਵਲੋਂ ਵਰਸੋਈ ਪਵਿੱਤਰ ਨਗਰੀ ਅੰਮਿ੍ਤਸਰ ਵਿਖੇ ਸ਼ਹਿਰ ਦੇ ਵਾਤਾਵਰਨ ...

ਪੂਰੀ ਖ਼ਬਰ »

ਪਾਕਿ 'ਚ ਹਿੰਦੂ ਦਰਜੀ 'ਤੇ ਕਾਤਲਾਨਾ ਹਮਲਾ

ਅੰਮਿ੍ਤਸਰ, 27 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਜਾਮਸ਼ਰੋ ਸ਼ਹਿਰ 'ਚ ਇਕ ਹਿੰਦੂ ਦਰਜੀ ਵਲੋਂ ਗ੍ਰਾਹਕ ਪਾਸੋਂ ਕੱਪੜਿਆਂ ਦੀ ਸਿਲਾਈ ਮੰਗਣ 'ਤੇ ਉਸ ਨੇ ਕੈਂਚੀ ਨਾਲ ਸਿਰ, ਗਲਾ ਤੇ ਛਾਤੀ 'ਤੇ ਵਾਰ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ | ਪ੍ਰਾਪਤ ...

ਪੂਰੀ ਖ਼ਬਰ »

ਸੁਲਤਾਨਵਿੰਡ ਵਿਖੇ ਮੀਟਰ ਦਾ ਬਕਸਾ ਘੁੰਡ ਕੱਢ ਕੇ ਦੇ ਰਿਹਾ ਮੌਤ ਨੂੰ ਸੱਦਾ

ਸੁਲਤਾਨਵਿੰਡ, 27 ਜੂਨ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਮੇਨ ਬਜ਼ਾਰ ਦੇ ਇਕ ਕੋਨੇ 'ਤੇ ਲੱਗਾ ਬਿਜਲੀ ਵਿਭਾਗ ਦਾ ਮੀਟਰ ਬਾਕਸਾ ਜੋ ਘੁੰਡ ਕੱਢ ਕੇ ਮੌਤ ਨੂੰ ਸੱਦਾ ਦੇ ਰਿਹਾ ਹੈ | ਜਿਸ ਵੱਲ ਬਿਜਲੀ ਵਿਭਾਗ ਦੇ ਮੁਲਾਜ਼ਮ ਧਿਆਨ ਦੇਣ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਲੋਂ ਸੰਸਕ੍ਰਿਤ ਸਕਾਲਰਸ਼ਿੱਪ ਪ੍ਰਦਾਨ ਕੀਤੀ

ਅੰਮਿ੍ਤਸਰ, 27 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਡੀ. ਏ. ਵੀ. ਕਾਲਜ, ਅੰਮਿ੍ਤਸਰ ਦੇ ਪਿ੍ੰਸੀਪਲ ਡਾ. ਰਾਜੇਸ਼ ਕੁਮਾਰ ਵਲੋਂ ਕਾਲਜ 'ਚ ਸੰਸਕ੍ਰਿਤ ਪੜ੍ਹ ਰਹੇ ਵਿਦਿਆਰਥੀਆਂ ਨੂੰ 2400-2400 ਰੁਪਏ ਦੀ ਵਿਸ਼ੇਸ਼ ਸੰਸਕ੍ਰਿਤ ਸਕਾਲਰਸ਼ਿਪ ਦੇ ਚੈਕ ਦਿੱਤੇ | ਇਸ ਮÏਕੇ ਵਿਸ਼ਵ ਨਸ਼ਾ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਲੋਂ ਸੰਸਕ੍ਰਿਤ ਸਕਾਲਰਸ਼ਿੱਪ ਪ੍ਰਦਾਨ ਕੀਤੀ

ਅੰਮਿ੍ਤਸਰ, 27 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਡੀ. ਏ. ਵੀ. ਕਾਲਜ, ਅੰਮਿ੍ਤਸਰ ਦੇ ਪਿ੍ੰਸੀਪਲ ਡਾ. ਰਾਜੇਸ਼ ਕੁਮਾਰ ਵਲੋਂ ਕਾਲਜ 'ਚ ਸੰਸਕ੍ਰਿਤ ਪੜ੍ਹ ਰਹੇ ਵਿਦਿਆਰਥੀਆਂ ਨੂੰ 2400-2400 ਰੁਪਏ ਦੀ ਵਿਸ਼ੇਸ਼ ਸੰਸਕ੍ਰਿਤ ਸਕਾਲਰਸ਼ਿਪ ਦੇ ਚੈਕ ਦਿੱਤੇ | ਇਸ ਮÏਕੇ ਵਿਸ਼ਵ ਨਸ਼ਾ ...

ਪੂਰੀ ਖ਼ਬਰ »

ਪਿੰਡ ਸੁਲਤਾਨਵਿੰਡ ਦੀਆਂ ਸੜਕਾਂ ਦੀ ਖਸਤਾ ਹਾਲਤ ਹੋਣ ਕਾਰਨ ਅੱਕੇ ਇਲਾਕਾ ਵਾਸੀ

ਸੁਲਤਾਨਵਿੰਡ, 27 ਜੂਨ (ਗੁਰਨਾਮ ਸਿੰਘ ਬੁੱਟਰ)-ਨਗਰ-ਨਿਗਮ ਦੀ ਹਦੂਦ ਅੰਦਰ ਆਉਂਦੇ ਤੇ ਅੰਮਿ੍ਤਸਰ ਸ਼ਹਿਰ ਦੇ ਸਭ ਤੋਂ ਨੇੜਲੇ ਪਿੰਡ ਸੁਲਤਾਨਵਿੰਡ ਜਿਥੇ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁ. ਅਟਾਰੀ ਸਾਹਿਬ ਅਤੇ ਭਾਈ ਮੰਝ ਜੀ ਦਾ ਗੁਰਦੁਆਰਾ ...

ਪੂਰੀ ਖ਼ਬਰ »

ਪਿੰਡ ਸੁਲਤਾਨਵਿੰਡ ਦੀਆਂ ਸੜਕਾਂ ਦੀ ਖਸਤਾ ਹਾਲਤ ਹੋਣ ਕਾਰਨ ਅੱਕੇ ਇਲਾਕਾ ਵਾਸੀ

ਸੁਲਤਾਨਵਿੰਡ, 27 ਜੂਨ (ਗੁਰਨਾਮ ਸਿੰਘ ਬੁੱਟਰ)-ਨਗਰ-ਨਿਗਮ ਦੀ ਹਦੂਦ ਅੰਦਰ ਆਉਂਦੇ ਤੇ ਅੰਮਿ੍ਤਸਰ ਸ਼ਹਿਰ ਦੇ ਸਭ ਤੋਂ ਨੇੜਲੇ ਪਿੰਡ ਸੁਲਤਾਨਵਿੰਡ ਜਿਥੇ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁ. ਅਟਾਰੀ ਸਾਹਿਬ ਅਤੇ ਭਾਈ ਮੰਝ ਜੀ ਦਾ ਗੁਰਦੁਆਰਾ ...

ਪੂਰੀ ਖ਼ਬਰ »

ਬਜਟ 'ਚ ਅੰਮਿ੍ਤਸਰ ਦੀਆਂ ਮੈਡੀਕਲ ਸੇਵਾਵਾਂ 'ਚ ਵਾਧਾ ਨਾ ਕੀਤਾ ਜਾਣਾ ਮੰਦਭਾਗਾ : ਦੁੱਗਲ

ਆਮ ਆਦਮੀ ਪਾਰਟੀ ਦੇ ਬਜਟ 'ਚ ਅੰਮਿ੍ਤਸਰ ਦੇ ਮੈਡੀਕਲ ਕਾਲਜ ਨੂੰ ਪੀ. ਜੀ. ਆਈ. ਨਾਲ ਅਟੈਚ ਕਰਨ ਜਾਂ ਏਮਜ਼ ਸ਼ੁਰੂ ਕਰਨ ਬਾਰੇ ਵਿੱਤ ਮੰਤਰੀ ਵਲੋਂ ਕਿਸੇ ਤਰ੍ਹਾਂ ਦਾ ਐਲਾਨ ਨਾ ਕੀਤੇ ਜਾਣ ਤੋਂ ਨਾਰਾਜ਼ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ...

ਪੂਰੀ ਖ਼ਬਰ »

ਆਮ ਆਦਮੀ ਨਾਲ ਸਰਕਾਰ ਨੇ ਬਜਟ ਵਿਚ ਕੀਤਾ ਧੋਖਾ : ਸੱਚਰ

ਆਪ ਦੀ ਸਰਕਾਰ ਵਲੋਂ ਬਜਟ 'ਚ ਸਭ ਤੋਂ ਵੱਧ ਠਗਿਆ ਹੋਇਆ ਆਮ ਆਦਮੀ ਹੀ ਮਹਿਸੂਸ ਕਰ ਰਿਹਾ ਹੈ ਜਿਸ ਲਈ ਬਜਟ 'ਚ ਕੁਝ ਵੀ ਅਜਿਹਾ ਨਹੀਂ ਜਿਸ ਦੀ ਸ਼ਲਾਘਾ ਕੀਤੀ ਜਾ ਸਕੇ | ਇਹ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਨੇ ਕਿਹਾ ਕਿ 'ਆਪ' ਦੇ ਬਜਟ ...

ਪੂਰੀ ਖ਼ਬਰ »

ਬਜਟ 'ਚ ਭਗਵੰਤ ਮਾਨ ਸਰਕਾਰ ਚੋਣ ਵਾਅਦਿਆਂ/ਗਰੰਟੀਆਂ ਤੋਂ ਮੁੱਕਰਦੀ ਨਜ਼ਰ ਆਈ - ਬੋਨੀ ਅਜਨਾਲਾ

ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਭਗਵੰਤ ਮਾਨ ਸਰਕਾਰ ਦੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵਲੋਂ ਪਲੇਠਾ ਬਜਟ ਪੇਸ਼ ਕਰਦਿਆਂ ਬਜਟ ਨੂੰ ਮੌਜੂਦਾ ਆਰਥਿਕ ਹਾਲਾਤ ਵਿਚ ਕ੍ਰਾਂਤੀਕਾਰੀ ਹੋਣ ਦੇ ਦਿੱਤੇ ਤਰਕ ਨੂੰ ਰੱਦ ਕਰਦਿਆਂ ਹਲਕੇ ਦੇ ਸਾਬਕਾ ਅਕਾਲੀ ...

ਪੂਰੀ ਖ਼ਬਰ »

'ਆਪ' ਸਰਕਾਰ ਦਾ ਪਹਿਲਾ ਬਜਟ ਲੋਕ ਪੱਖੀ : ਵਿਧਾਇਕ ਡਾ. ਸੰਧੂ

ਪੰਜਾਬ ਦੇ ਲੋਕਾ ਬਦਲਾਅ ਦੇ ਨਾਮ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਲੈ ਕੇ ਆਏ ਸੀ ਤੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪਹਿਲੇ ਬਜਟ ਵਿਚ ਉਹ ਬਦਲਾਅ ਦੀ ਝਲਕ ਲੋਕਾਂ ਨੂੰ ਦਿਖ ਰਹੀ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਪੱਛਮੀ ਤੋਂ ਵਿਧਾਇਕ ਡਾ: ਜਸਬੀਰ ਸਿੰਘ ...

ਪੂਰੀ ਖ਼ਬਰ »

ਬਜਟ ਬੇਰੁਜ਼ਗਾਰ ਨੌਜਵਾਨਾਂ ਲਈ ਨਿਰਾਸ਼ਾਜਨਕ-ਕ੍ਰਾਂਤੀਕਾਰੀ ਲੋਕ ਚੇਤਨਾ ਲਹਿਰ

ਪੰਜਾਬ ਸਰਕਾਰ ਵਲੋਂ ਵਿਧਾਨ ਸਭਾ 'ਚ ਪੇਸ਼ ਕੀਤੇ ਗਏ ਬਜਟ 'ਤੇ ਕ੍ਰਾਂਤੀਕਾਰੀ ਲੋਕ ਚੇਤਨਾ ਲਹਿਰ ਨੇ ਆਪਣਾ ਪ੍ਰਤੀਕਰਮ ਜ਼ਾਹਿਰ ਕਰਦਿਆਂ ਇਸ ਨੂੰ ਨੌਜਵਾਨਾਂ ਲਈ ਨਿਰਾਸ਼ਾਜਨਕ ਦੱਸਿਆ ਹੈ | ਜਥੇਬੰਦੀ ਦੇ ਪ੍ਰਧਾਨ ਪਿ੍ੰ: ਬਚਿੱਤਰ ਸਿੰਘ ਤਰਸਿੱਕਾ ਨੇ ਕਿਹਾ ਕਿ ...

ਪੂਰੀ ਖ਼ਬਰ »

'ਆਪ' ਸਰਕਾਰ ਦਾ ਪਹਿਲਾ ਬਜਟ ਲੋਕ ਪੱਖੀ : ਵਿਧਾਇਕ ਜਸਵਿੰਦਰ ਸਿੰਘ ਰਮਦਾਸ

ਪੰਜਾਬ ਦੇ ਲੋਕ ਬਦਲਾਅ ਦੇ ਨਾਮ 'ਤੇ ਆਮ ਆਦਮੀ ਪਾਰਟੀ ਦੀ ਸਰਕਾਰ ਲੈਕੇ ਆਏ ਸੀ ਤੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪਹਿਲੇ ਬਜਟ ਵਿਚ ਉਹ ਬਦਲਾਅ ਦੀ ਝਲਕ ਲੋਕਾਂ ਨੂੰ ਦਿਖ ਰਹੀ ਹੈ | ਇਹ ਪ੍ਰਗਟਾਵਾ ਪੱਤਰਕਾਰਾਂ ਨਾਲ ਇਕ ਪ੍ਰੈੱਸ ਨੋਟ ਦੇ ਰਾਹੀਂ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਪੰਜਾਬ ਦੇ ਸਿਰ ਚੜ੍ਹੀ ਕਰਜ਼ੇ ਦੀ ਪੰਡ ਦੇ ਬਾਵਜੂਦ ਇਨਕਲਾਬੀ ਵਿਕਾਸ, ਰੁਜ਼ਗਾਰ ਸਮੇਤ ਸਿੱਖਿਆ ਬਜਟ ਪੇਸ਼ ਕੀਤਾ- ਮੰਤਰੀ ਧਾਲੀਵਾਲ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਸੱਤਾ ਤੇ ਲੰਮਾ ਸਮਾਂ ਕਾਬਜ਼ ਰਹੀਆਂ ਰਵਾਇਤੀ ਪਾਰਟੀਆਂ ਕਾਂਗਰਸ, ਅਕਾਲੀ ਦਲ ਤੇ ਭਾਜਪਾ ਵਲੋਂ ਪੰਜਾਬ ਦੇ ਸਰਮਾਏ ਦੀ ਕਥਿਤ ਤੌਰ 'ਤੇ ਲੁੱਟ ਖਸੁੱਟ ਕਰਕੇ 3 ਲੱਖ ਕਰੋੜ ਰੁਪਏ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਸਰਕਾਰ ਦੇ ਬਜਟ 'ਚ ਆਮ ਆਦਮੀ ਲਈ ਕੁਝ ਨਹੀਂ : ਬਾਲਕ੍ਰਿਸ਼ਨ ਸ਼ਰਮਾ

ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੇਸ਼ ਕੀਤੇ ਕਾਰਜਕਾਲ ਦੇ ਪਹਿਲੇ ਬਜਟ ਸੰੰਬੰਧੀ ਆਪਣੀ ਪ੍ਰਤਿਕਿਰਿਆ ਦਿੰਦੇ ਹੋਏ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕਿ੍ਸ਼ਨ ਸ਼ਰਮਾ ਨੇ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਸ ਬਜਟ 'ਚ ਆਮ ਆਦਮੀ ਲਈ ਕੁਝ ...

ਪੂਰੀ ਖ਼ਬਰ »

'ਆਪ' ਦਾ ਬਜਟ ਖਿਡਾਰੀਆਂ ਲਈ ਸਲਾਹੁਣਯੋਗ : ਬਲਵਿੰਦਰ ਸ਼ੰਮੀ

ਆਪ ਸਰਕਾਰ ਦਾ ਪਹਿਲੇ ਬਜ਼ਟ 'ਚ ਖਿਡਾਰੀਆਂ ਲਈ ਖਰਚੇ 'ਚ ਇਜਾਫਾ ਕੀਤਾ ਗਿਆ ਹੈ ਤੇ ਇਹ ਬਜਟ ਖਿਡਾਰੀਆਂ ਲਈ ਅਤਿ ਸ਼ਲਾਘਾਯੋਗ ਹੈ | ਇਹ ਪ੍ਰਗਟਾਵਾ ਕੌਮਾਂਤਰੀ ਹਾਕੀ ਉਲੰਪਿਅਨ ਬਲਵਿੰਦਰ ਸ਼ੰਮੀ ਨੇ ਕਰਦਿਆਂ ਕਿਹਾ ਕਿ ਰਾਜ ਸਰਕਾਰ ਨੂੰ ਆਪਣੀ ਮਾਂ ਖੇਡ ਹਾਕੀ ਵੱਲ ਧਿਆਨ ...

ਪੂਰੀ ਖ਼ਬਰ »

ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਦੇ ਉਲਟ ਪੰਜਾਬ ਸਰਕਾਰ ਦਾ ਬਜਟ- ਕੇ. ਪੀ

ਪੰਜਾਬ ਸਰਕਾਰ ਦਾ ਪਲੇਠਾ ਬਜਟ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਦੇ ਉਲਟ ਪੇਸ਼ ਕੀਤਾ ਗਿਆ | ਉਕਤ ਪ੍ਰਗਟਾਵਾ ਕਰਮਜੀਤ ਸਿੰਘ ਕੇ. ਪੀ. ਸੂਬਾ ਸਕੱਤਰ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ, ਪ੍ਰਧਾਨ ਨਗਰ ਨਿਗਮ ਟੈਕਨੀਕਲ ਯੂਨੀਅਨ ਅੰਮਿ੍ਤਸਰ ਨੇ ਕਿਹਾ ਕਿ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਪਹਿਲਾ ਬਜਟ ਲੋਕ ਪੱਖੀ- ਆਹੂਲਵਾਲੀਆ

ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੇਸ਼ ਕੀਤਾ ਗਿਆ ਪਹਿਲਾ ਬਜਟ ਜਿਥੇ ਲੋਕ ਪੱਖੀ ਹੈ ਉਥੇ ਹੀ ਪੰਜਾਬ ਦੇ ਇਤਿਹਾਸ 'ਚ ਪਹਿਲਾ ਪੇਪਰ ਲੈਸ ਬਜਟ ਪੇਸ਼ ਕਰਕੇ ਸਰਕਾਰ ਨੇ ਲੱਖਾਂ ਰੁਪਏ ਦਾ ਬਚਾਅ ਕੀਤਾ ਹੈ | ਉਕਤ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ...

ਪੂਰੀ ਖ਼ਬਰ »

ਬੇਰੁਜ਼ਗਾਰੀ ਨੂੰ ਦੂਰ ਕਰਨ ਲਈ ਕੋਈ ਯੋਜਨਾ ਪੇਸ਼ ਨਹੀਂ ਕੀਤੀ-ਅਮਨ ਸ਼ਰਮਾ

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੇ ਸੂਬਾ ਸੀ. ਮੀਤ ਪ੍ਰਧਾਨ ਅਮਨ ਸ਼ਰਮਾ ਨੇ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦਾ ਪਲੇਠਾ ਬਜਟ ਬਿਲਕੁੱਲ ਮੁਲਾਜ਼ਮ ਅਤੇ ਆਮ ਜਨਤਾ ਵਿਰੋਧੀ ਸਾਬਤ ਹੋਇਆ | ਇਸ ਵਿਚ ਸਰਕਾਰ ਨੇ ਆਪਣੇ ਚੋਣ ਮਨੋਰਥ ਪੱਤਰ 'ਚ ਕੀਤੇ ਵਾਅਦਿਆਂ ਨੂੰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਬਜਟ ਸਿੱਖਿਆ ਤੇ ਸਿਹਤ ਸੇਵਾਵਾਂ ਲਈ ਫ਼ੰਡ ਰੱਖਣੇ ਚੰਗੀ ਗੱਲ : ਡਾ. ਵਰਮਾ

ਡਾ: ਪਵਨਦੀਪ ਵਰਮਾ ਨੇ ਕਿਹਾ ਕਿ ਪੰਜਾਬ ਦੀ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਨੂੰ ਬਹੁਤ ਉਮੀਦਾਂ ਸਨ ਅਤੇ ਇਸ ਉਮੀਦਾਂ ਦੇ ਸੁਪਨੇ ਸਜਾ ਕੇ ਲੋਕਾਂ ਸੂਬੇ ਵਿਚ ਇਸ ਪਾਰਟੀ ਨੂੰ ਸਰਕਾਰ ਨੂੰ ਮੌਕਾ ਦਿੱਤਾ ਪਰ ਜਿਸ ਤਰ੍ਹਾਂ ਦੀਆਂ ਉਮੀਦਾਂ ਲੋਕਾਂ ਵਲੋਂ ਇਸ ਸਰਕਾਰ ...

ਪੂਰੀ ਖ਼ਬਰ »

ਕਾਰਪੋਰੇਟ ਘਰਾਣਿਆਂ ਤੇ ਸੰਸਾਰ ਬੈਂਕ ਦੀਆਂ ਨੀਤੀਆਂ ਵਾਲਾ ਬਜਟ-ਵਲਟੋਹਾ

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਹਿਲਾ ਬਜਟ ਅੰਕੜਿਆਂ ਦੀ ਹੇਰਾ ਫੇਰੀ ਜਿਆਦਾ ਹੈ ਪਰ ਲੋਕਾਂ ਨੂੰ ਸੌਖਿਆਂ ਕਰਨ ਵਾਲਾ ਨਹੀਂ | ਇਹ ਬਿਆਨ ਜਾਰੀ ਕਰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾਈ ਮੀਤ ਪ੍ਰਧਾਨ ਬਲਕਾਰ ਸਿੰਘ ਵਲਟੋਹਾ ਨੇ ...

ਪੂਰੀ ਖ਼ਬਰ »

ਬਜਟ ਵਿਚ ਪੰਜਾਬ ਸਰਕਾਰ ਨੇ ਔਰਤਾਂ ਨਾਲ ਕੀਤੇ ਵਾਅਦੇ ਪ੍ਰਤੀ ਕੋਈ ਗੱਲ ਨਹੀਂ ਕੀਤੀ : ਰੀਨਾ ਜੇਤਲੀ

ਭਾਜਪਾ ਦੀ ਸੀਨੀਅਰ ਆਗੂ ਰੀਨਾ ਜੇਤਲੀ ਨੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਬਜਟ ਨੂੰ ਹਵਾਈ ਗੋਲ਼ਾ ਦੱਸਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਬਜਟ ਨੂੰ ਲੈ ਕੇ ਲੋਕ ਰਾਏ ਲੈਣ ਦਾ ਢੋਂਗ ਕੀਤਾ ਤੇ ਅੱਜ ਲੋਕ ਰਾਏ ਨੂੰ ਨਜ਼ਰ ਅੰਦਾਜ਼ ਕਰਕੇ ਘੜਿਆ ਘੜਾਇਆ ਬਜਟ ...

ਪੂਰੀ ਖ਼ਬਰ »

'ਆਪ' ਦੇ ਪਲੇਠੇ ਬਜਟ ਤੋਂ ਵਧੇਰੇਤਰ ਸਨਅਤਕਾਰ ਤੇ ਵਪਾਰੀ ਖ਼ੁਸ਼

ਸੂਬੇ ਦੀ ਆਮ ਆਦਮੀ ਦੀ ਪਾਰਟੀ (ਆਪ) ਦੀ ਸਰਕਾਰ ਵਲੋਂ ਅੱਜ ਪੇਸ਼ ਕੀਤੇ ਗਏ ਆਪਣੇ ਪਲੇਠੇ ਬਜਟ 'ਤੇ ਵਧੇਰੇਤਰ ਸਨਅਤਕਾਰਾਂ ਤੇ ਵਪਾਰੀਆਂ ਨੇ ਖ਼ੁਸ਼ੀ ਜਤਾਈ ਹੈ ਤੇ ਇਸ 'ਚ ਦਿੱਤੀ ਰਿਆਇਤਾਂ ਤੇ ਛੋਟਾਂ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ ਹੈ | ਜਦਕਿ ਕਿਤੇ-ਕਿਤੇ ਵਪਾਰੀ ਵਰਗ ...

ਪੂਰੀ ਖ਼ਬਰ »

ਸੀਮਤ ਸਾਧਨਾਂ ਨਾਲ ਵੱਡੀਆਂ ਪ੍ਰਾਪਤੀਆਂ ਵਾਲਾ ਬਜਟ: ਡਾ. ਐਸ. ਐਸ. ਛੀਨਾ

ਅੰਮਿ੍ਤਸਰ, 27 ਜੂਨ- ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ਦੀ ਪ੍ਰਸ਼ੰਸਾ ਕਰਦਿਆਂ ਆਰਥਿਕ ਮਾਮਲਿਆਂ ਦੇ ਮਾਹਿਰ ਤੇ ਚੀਫ਼ ਖ਼ਾਲਸਾ ਦੀਵਾਨ ਦੇ ਆਨ: ਸਕੱਤਰ (ਐਜੂਕੇਸ਼ਨ ਕਮੇਟੀ) ਡਾ: ਐਸ. ਐਸ. ਛੀਨਾ ਨੇ ਕਿਹਾ ਹੈ ਕਿ ਬਜਟ ਵਿਚ ਸੀਮਤ ਸਾਧਨਾਂ ਤੇ ਵਿੱਤੀ ਮੁਸ਼ਕਿਲਾਂ ਨਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX