ਤਾਜਾ ਖ਼ਬਰਾਂ


ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  about 1 hour ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  about 1 hour ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  about 2 hours ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  about 2 hours ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  about 2 hours ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  about 3 hours ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  about 3 hours ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  about 3 hours ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  about 3 hours ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  about 3 hours ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  about 3 hours ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  about 3 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  about 3 hours ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  about 4 hours ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  about 4 hours ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  about 4 hours ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  about 4 hours ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  about 5 hours ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 1 ਪਾਇਲਟ ਦੀ ਮੌਤ
. . .  about 5 hours ago
ਨਵੀਂ ਦਿੱਲੀ, 5 ਅਕਤੂਬਰ-ਅਰੁਣਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇੱਥੇ ਦੇ ਤਵਾਂਗ ਇਲਾਕੇ ਦੇ ਕੋਲ ਅੱਜ ਇਕ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ...
ਪਾਕਿ ਸਮੱਗਲਰਾਂ ਵਲੋਂ ਸੁੱਟੀ 2 ਪੈਕਟ ਹੈਰੋਇਨ ਅਤੇ 50 ਰਾਊਂਡ ਬੀ.ਐੱਸ.ਐੱਫ. ਨੇ ਕੀਤੇ ਭਾਰਤ ਪਾਕਿ ਸਰਹੱਦ ਤੋਂ ਬਰਾਮਦ
. . .  about 5 hours ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 144 ਬਟਾਲੀਅਨ ਨੇ ਬੀ.ਓ.ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਅਤੇ ਪੰਜਾਹ ਰਾਊਂਡ 9 ਐੱਮ.ਐੱਮ. ਪਿਸਟਲ ਦੇ ਬਰਾਮਦ ਕੀਤੇ ਹਨ...
ਕੇਸੀਆਰ ਵਲੋਂ ਰਾਸ਼ਟਰੀ ਪਾਰਟੀ ਦੀ ਸ਼ੁਰੂਆਤ, ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਹੁਣ ਹੋਵੇਗੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ)
. . .  about 6 hours ago
ਹੈਦਰਾਬਾਦ, 5 ਅਕਤੂਬਰ-ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਦੇ ਪ੍ਰਧਾਨ ਕੇ ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਰਾਸ਼ਟਰ ਸਮਿਤੀ ਦਾ ਨਵਾਂ ਨਾਂਅ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ) ਲਾਂਚ ਕੀਤਾ, ਜੋ 2024 ਦੀਆਂ ਚੋਣਾਂ ਤੋਂ ਪਹਿਲਾਂ ਰਾਸ਼ਟਰੀ ਪਾਰਟੀ...
ਵੋਟਰ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ-ਕਸ਼ਮੀਰ 'ਚ ਹੋਣਗੀਆਂ ਚੋਣਾਂ-ਅਮਿਤ ਸ਼ਾਹ ਦਾ ਐਲਾਨ
. . .  about 6 hours ago
ਬਾਰਾਮੂਲਾ, 5 ਅਕਤੂਬਰ-ਇਕ ਵੱਡੀ ਘੋਸ਼ਣਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ ਅਤੇ ਕਸ਼ਮੀਰ ਵਿਚ ਚੋਣਾਂ "ਪੂਰੀ ਪਾਰਦਰਸ਼ਤਾ" ਨਾਲ ਹੋਣਗੀਆਂ। ਸ਼ਾਹ ਨੇ ਕਿਹਾ ਕਿ ਖੇਤਰ ਵਿਚ ਜਿਸ ਤਰ੍ਹਾਂ ਦੀ ਹੱਦਬੰਦੀ...
ਟਿਫ਼ਨ ਬੰਬ, ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜਿਆ
. . .  about 6 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਮਦਾਸ ਅਤੇ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਟਿਫ਼ਨ ਬੰਬ, ਏ.ਕੇ 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਮਾਣਯੋਗ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
ਬਰਨਾਲਾ ਵਿਖੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
. . .  about 7 hours ago
ਬਰਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਉਚੇਰੀ ਸਿੱਖਿਆ ਤੇ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਮੁੱਖ ਅਨਾਜ ਮੰਡੀ ਬਰਨਾਲਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਮੀਤ ਹੇਅਰ ਨੇ ਕਿਹਾ...
ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ-ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ
. . .  about 7 hours ago
ਹਰੀਕੇ ਪੱਤਣ, 5 ਅਕਤੂਬਰ (ਸੰਜੀਵ ਕੁੰਦਰਾ)-ਝੋਨੇ ਦੀ ਖ਼ਰੀਦ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ, ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ ਅਤੇ ਖ਼ਰੀਦ ਨੂੰ ਲੈ ਕੇ ਕਿਸਾਨ, ਆੜ੍ਹਤੀ ਅਤੇ ਮਜ਼ਦੂਰ ਨੂੰ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਹਾੜ ਸੰਮਤ 554

ਬਰਨਾਲਾ

ਬਰਨਾਲਾ-ਮਾਨਸਾ ਮੁੱਖ ਮਾਰਗ ਧੌਲਾ ਵਿਖੇ ਗ਼ੈਰ-ਕਾਨੂੰਨੀ ਰੇਤੇ ਦੀਆਂ ਟਰਾਲੀਆਂ ਕਾਰਨ ਬਣਿਆ ਕੱਚਾ ਰਸਤਾ, ਰਾਹਗੀਰ ਪ੍ਰੇਸ਼ਾਨ

ਰੂੜੇਕੇ ਕਲਾਂ, 27 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਮਾਨਸਾ ਮੁੱਖ ਮਾਰਗ ਧੌਲਾ ਵਿਖੇ ਟਰਾਈਡੈਂਟ ਫੈਕਟਰੀ ਦੇ ਨਜ਼ਦੀਕ ਕਾਨੂੰਨੀ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਪਿਛਲੇ ਸਮੇਂ ਤੋਂ ਚੱਲ ਰਹੀਆਂ ਰੇਤੇ ਦੀਆਂ ਭਰੀਆਂ ਓਵਰਲੋਡ ਟਰਾਲੀਆਂ ਕਾਰਨ ਮੁੱਖ ਮਾਰਗ ਨੇ ਕੱਚੇ ਰਸਤੇ ਦਾ ਰੂਪ ਧਾਰਨ ਕਰ ਲਿਆ ਹੈ, ਜਿਸ ਕਰ ਕੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਾਨੂੰਨੀ ਕਾਰਵਾਈ ਕਰਨ ਦੇ ਜ਼ਿੰਮੇਵਾਰ ਪ੍ਰਸ਼ਾਸਨਿਕ ਅਧਿਕਾਰੀ ਗਹਿਰੀ ਨੀਂਦ ਸੁੱਤੇ ਹਨ | ਜਾਣਕਾਰੀ ਦਿੰਦੇ ਹੋਏ ਪੀੜਤ ਰਾਹਗੀਰਾਂ ਨੇ ਦੱਸਿਆ ਕਿ ਕਾਨੂੰਨੀ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਪਿਛਲੇ ਸਮੇਂ ਤੋਂ ਲੈ ਕੇ ਗੈਰ ਕਾਨੂੰਨੀ ਤਰੀਕੇ ਨਾਲ ਬਰਨਾਲਾ-ਮਾਨਸਾ ਮੁੱਖ ਮਾਰਗ 'ਤੇ ਓਵਰਲੋਡ ਮਿੱਟੀ ਦੀਆਂ ਭਰੀਆਂ ਟਰਾਲੀਆਂ ਚੱਲ ਰਹੀਆਂ ਹਨ, ਜਿਨ੍ਹਾਂ ਨੂੰ ਕਿ ਹਦਾਇਤਾਂ ਅਨੁਸਾਰ ਉੱਪਰੋਂ ਢੱਕਿਆ ਵੀ ਨਹੀਂ ਜਾ ਰਿਹਾ, ਜਿਸ ਕਰ ਕੇ ਰੋਜ਼ਾਨਾ ਰੇਤਾ ਮਿੱਟੀ ਮੁੱਖ ਮਾਰਗ 'ਤੇ ਡਿਗ ਰਹੀ ਹੈ | ਮੋਟਰਸਾਈਕਲ ਸਵਾਰ ਰਾਹਗੀਰਾਂ ਨੂੰ ਵੱਡੇ ਵਾਹਨਾਂ ਕਾਰਨ ਉੱਡਦੀ ਧੂੜ 'ਚੋਂ ਦੀ ਲੰਘਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਮਿੱਟੀ ਦੀਆਂ ਟਰਾਲੀਆਂ ਕਾਰਨ ਸਾਰਾ ਦਿਨ ਉੱਡਦੀ ਧੂੜ ਅਤੇ ਮੁੱਖ ਮਾਰਗ 'ਤੇ ਪਿਆ ਰੇਤਾ ਸੜਕ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ | ਜ਼ਿੰਮੇਵਾਰ ਪ੍ਰਸ਼ਾਸਨਿਕ ਅਧਿਕਾਰੀ ਗਹਿਰੀ ਨੀਂਦ ਸੁੱਤੇ ਨਜ਼ਰ ਆ ਰਹੇ ਹਨ | ਜਦੋਂ ਕਿ ਇਸ ਮੁੱਖ ਮਾਰਗ 'ਤੇ ਰੋਜ਼ਾਨਾ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਆਉਣਾ-ਜਾਣਾ ਹੈ | ਪੀੜਤ ਰਾਹਗੀਰਾਂ ਨੇ ਪੰਜਾਬ ਸਰਕਾਰ, ਡੀ.ਸੀ. ਤੇ ਐਸ.ਐਸ.ਪੀ ਬਰਨਾਲਾ ਤੋਂ ਮੰਗ ਕੀਤੀ ਹੈ ਕਿ ਮੁੱਖ ਮਾਰਗ 'ਤੇ ਚੱਲ ਰਹੀਆਂ ਗੈਰ-ਕਾਨੂੰਨੀ ਓਵਰਲੋਡ ਟਰਾਲੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ, ਮੁੱਖ ਮਾਰਗ 'ਤੇ ਡਿਗ ਚੁੱਕੇ ਰੇਤੇ ਦੀ ਸਫ਼ਾਈ ਕਰਵਾਈ ਜਾਵੇ |

ਤਪਾ ਬੱਸ ਸਟੈਂਡ 'ਤੇ ਲੱਗਣ ਲੱਗੀਆਂ ਰੌਣਕਾਂ, ਲੋਕਾਂ 'ਚ ਖ਼ੁਸ਼ੀ ਦਾ ਮਾਹੌਲ

ਤਪਾ ਮੰਡੀ, 27 ਜੂਨ (ਪ੍ਰਵੀਨ ਗਰਗ)-ਪਿਛਲੇ ਕਾਫ਼ੀ ਸਮੇਂ ਤਪਾ ਦੇ ਬੱਸ ਸਟੈਂਡ ਨੂੰ ਚਾਲੂ ਕਰਨ ਦੀ ਮੰਗ ਨੂੰ ਉਸ ਸਮੇਂ ਬੂਰ ਪਿਆ ਜਦੋਂ ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਯਤਨਾਂ ਸਦਕਾ ਪੀ.ਆਰ.ਟੀ.ਸੀ. ਬੱਸਾਂ ਦੀ ਆਮਦ ਸ਼ੁਰੂ ਹੋ ਗਈ, ਜਿਸ 'ਤੇ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੇ ਜਸ਼ਨ ਮਨਾਏ

ਟੱਲੇਵਾਲ, 27 ਜੂਨ (ਸੋਨੀ ਚੀਮਾ)-ਲੋਕ ਸਭਾ ਉਪ-ਚੋਣ ਸੰਗਰੂਰ ਤੋਂ ਜੇਤੂ ਰਹੇ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਜਿੱਥੇ ਪਿੰਡ ਚੀਮਾ ਦੇ ਬਾਬਾ ਬਲਜੀਤ ਸਿੰਘ ਕੈਰੋਂ ਦੀ ਅਗਵਾਈ ਵਿਚ ਪਾਰਟੀ ਵਰਕਰਾਂ ਨੇ ਪਟਾਕੇ ਚਲਾਏ, ਲੱਡੂ ਵੰਡੇ ਤੇ ਪਿੰਡ ਵਿਚ ਜੇਤੂ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ

ਬਰਨਾਲਾ, 27 ਜੂਨ (ਅਸ਼ੋਕ ਭਾਰਤੀ)-ਤਰਕਸ਼ੀਲ ਭਵਨ ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਮੌਕੇ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ...

ਪੂਰੀ ਖ਼ਬਰ »

ਸਿੱਖ ਸੇਵਾ ਸੁਸਾਇਟੀ ਵਲੋਂ ਦੀਪ ਸਿੱਧੂ ਤੇ ਸਿੱਧੂ ਮੂਸੇਵਾਲਾ ਦੀ ਯਾਦ 'ਚ ਪਾਰਕ ਬਣਾਉਣ ਲਈ ਥਾਂ ਦੀ ਮੰਗ

ਸ਼ਹਿਣਾ, 27 ਜੂਨ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਇਕਾਈ ਮੌੜ ਨਾਭਾ ਵਲੋਂ ਗਾਇਕ ਸਿੱਧੂ ਮੂਸੇਵਾਲਾ ਅਤੇ ਅਦਾਕਾਰ ਦੀਪ ਸਿੱਧੂ ਦੀ ਯਾਦ ਵਿਚ ਮੌੜਾਂ ਵਿਖੇ ਸ਼ਾਨਦਾਰ ਪਾਰਕ ਬਣਾਉਣ ਲਈ ਗ੍ਰਾਮ ਪੰਚਾਇਤ ਤੋਂ ਥਾਂ ਦੀ ਮੰਗ ਕੀਤੀ | ਸਿੱਖ ਸੇਵਾ ਸੁਸਾਇਟੀ ਦੇ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਕੱਢਿਆ ਰੋਡ ਸ਼ੋਅ

ਸ਼ਹਿਣਾ, 27 ਜੂਨ (ਸੁਰੇਸ਼ ਗੋਗੀ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਲੋਕ ਸਭਾ ਹਲਕਾ ਸੰਗਰੂਰ ਤੋਂ ਹੋਈ ਸ਼ਾਨਦਾਰ ਜਿੱਤ ਉਪਰੰਤ ਸ਼ਹਿਣਾ ਵਿਖੇ ਨੌਜਵਾਨ ਵਰਗ ਵਲੋਂ ਰੋਡ ਸ਼ੋਅ ਕੱਢਿਆ ਗਿਆ | ਇਸ ਮੌਕੇ ਬਾਬਾ ਨਗਿੰਦਰ ਸਿੰਘ ...

ਪੂਰੀ ਖ਼ਬਰ »

ਟਰੈਕਟਰਾਂ ਦੀਆਂ ਬੈਟਰੀਆਂ ਚੋਰੀ ਕਰਨ ਵਾਲਾ ਕਾਬੂ

ਸ਼ਹਿਣਾ, 27 ਜੂਨ (ਸੁਰੇਸ਼ ਗੋਗੀ)- ਸ਼ਹਿਣਾ ਪੁਲਿਸ ਵਲੋਂ ਟਰੈਕਟਰਾਂ ਦੀਆਂ ਦੋ ਬੈਟਰੀਆਂ ਚੋਰੀ ਕਰਨ ਵਾਲੇ ਨੌਜਵਾਨ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਬਲਦੇਵ ਸਿੰਘ ਨੇ ਦੱਸਿਆ ਕਿ ਪਿਛਲੇ ਦਿਨਾਂ ਵਿਚ ਕਿਸਾਨਾਂ ਦੇ ਖੇਤੀਬਾੜੀ ਦੇ ਸੰਦ ਚੁੱਕਣ ਅਤੇ ਟਰੈਕਟਰਾਂ ਆਦਿ ...

ਪੂਰੀ ਖ਼ਬਰ »

ਸੀ.ਐਸ. ਇੰਮੀਗ੍ਰੇਸ਼ਨ ਨੇ ਦੋ ਹਫ਼ਤਿਆਂ 'ਚ ਲਵਾਇਆ ਵਿਜ਼ਟਰ ਵੀਜ਼ਾ

ਟੱਲੇਵਾਲ, 27 ਜੂਨ (ਸੋਨੀ ਚੀਮਾ)-ਪੰਜਾਬ ਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਸੀ.ਐਸ. ਇੰਮੀ੍ਰਗੇਸ਼ਨ ਕੰਪਨੀ ਵਲੋਂ ਕੈਨੇਡਾ ਦੇ ਵੀਜ਼ੇ ਲਗਵਾਉਣ ਵਿਚ ਹਰ ਰੋਜ ਨਵੇਂ ਨੇ ਕੀਰਤੀਮਾਨ ਪ੍ਰਾਪਤ ਕੀਤੇ ਜਾ ਰਹੇ ਹਨ | ਇਸੇ ਕੜੀ ਤਹਿਤ ਸੀ.ਐਸ. ਇੰਮੀਗ੍ਰੇਸ਼ਨ ਵਲੋਂ ...

ਪੂਰੀ ਖ਼ਬਰ »

ਅੱਗ ਨਾਲ ਝੁਲਸੇ ਬੱਚੇ ਦੀ ਜਾਨ ਬਚਾਉਣ ਵਾਲੀ ਆਂਗਣਵਾੜੀ ਵਰਕਰ ਸਨਮਾਨਿਤ

ਬਰਨਾਲਾ, 27 ਜੂਨ (ਗੁਰਪ੍ਰੀਤ ਸਿੰਘ ਲਾਡੀ)-ਦੋ ਕੁ ਮਹੀਨੇ ਪਹਿਲਾ ਅੱਗ ਨਾਲ 90 ਫ਼ੀਸਦੀ ਤੱਕ ਝੁਲਸ ਚੁੱਕੇ 8 ਸਾਲਾ ਬੱਚੇ ਸੁਖਵੀਰ ਸਿੰਘ ਦੀ ਜਾਨ ਬਚਾਉਣ ਵਾਲੀ ਆਂਗਣਵਾੜੀ ਵਰਕਰ ਜਸਵੀਰ ਕੌਰ ਦਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਗੁ: ਬਾਬਾ ਗਾਂਧਾ ਸਿੰਘ ਬਰਨਾਲਾ ...

ਪੂਰੀ ਖ਼ਬਰ »

ਸਰਬ ਧਰਮ ਸੇਵਾ ਸੰਸਥਾ ਨੇ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ

ਮਹਿਲ ਕਲਾਂ, 27 ਜੂਨ (ਅਵਤਾਰ ਸਿੰਘ ਅਣਖੀ)-ਸਰਬ ਧਰਮ ਸੇਵਾ ਸੰਸਥਾ ਰਾਏਕੋਟ ਵਲੋਂ ਸਮੂਹ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਮੁੱਖ ਪ੍ਰਬੰਧਕ ਬਾਬਾ ਰਘਵੀਰ ਸਿੰਘ ਵਿਰਕਾਂ, ਪ੍ਰਧਾਨ ਬਾਬਾ ਗੁਰਵਿੰਦਰ ਸਿੰਘ ਬੱਸੀਆਂ ਦੀ ਅਗਵਾਈ ਹੇਠ ਲੋੜਵੰਦ ਪਰਿਵਾਰਾਂ ਦੀਆਂ 4 ਲੜਕੀਆਂ ...

ਪੂਰੀ ਖ਼ਬਰ »

ਰਿੰਪੀ ਧਾਲੀਵਾਲ ਵਲੋਂ ਗਹਿਲ ਮਿੰਨੀ ਪੀ.ਐੱਚ.ਸੀ. ਨੂੰ ਦਵਾਈਆਂ ਭੇਟ

ਟੱਲੇਵਾਲ, 27 ਜੂਨ (ਸੋਨੀ ਚੀਮਾ)-ਸ: ਬਾਬੂ ਸਿੰਘ ਵਲੈਤ ਵਾਲਿਆਂ ਵਲੋਂ ਪਿੰਡ ਗਹਿਲ ਨਾਲ ਸੰਬੰਧਿਤ ਮਿੰਨੀ ਡਿਸਪੈਂਸਰੀ ਨੂੰ ਸਮੁੱਚੀਆਂ ਦਵਾਈਆਂ ਦੇਣ ਦੀ ਤੋਰੀ ਪਰੰਪਰਾ ਨੂੰ ਉਨ੍ਹਾਂ ਦੇ ਪੋਤਰੇ ਰਵਿੰਦਰ ਸਿੰਘ ਰਿੰਪੀ ਧਾਲੀਵਾਲ ਯੂ.ਐਸ.ਏ. ਬਾਖ਼ੂਬੀ ਨਿਭਾ ਰਿਹਾ ਹੈ | ...

ਪੂਰੀ ਖ਼ਬਰ »

ਸੋਨ ਤਗਮਾ ਜੇਤੂ ਖਿਡਾਰੀ ਇੰਦਰਵੀਰ ਸਿੰਘ ਬਰਾੜ ਨੂੰ ਕੀਤਾ ਸਨਮਾਨਿਤ

ਬਰਨਾਲਾ, 27 ਜੂਨ (ਅਸ਼ੋਕ ਭਾਰਤੀ)-ਪ੍ਰੋਗਰੈਸਿਵ ਸੀਨੀਅਰ ਸਿਟੀਜਨ ਸੁਸਾਇਟੀ ਅਤੇ ਸੂਰਿਆਵੰਸ਼ੀ ਖੱਤਰੀ ਸਭਾ ਬਰਨਾਲਾ ਵਲੋਂ ਮੁੱਖ ਸਰਪ੍ਰਸਤ ਪਿਆਰਾ ਲਾਲ ਰਾਏਸਰ ਵਾਲੇ ਅਤੇ ਚੇਅਰਪਰਸਨ ਨੀਰਜ ਬਾਲਾ ਦਾਨੀਆ ਦੀ ਅਗਵਾਈ 'ਚ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਪੰਜਾਬ 'ਚੋਂ ...

ਪੂਰੀ ਖ਼ਬਰ »

ਧੌਲਾ ਵਿਖੇ ਸਮਾਜ ਸੇਵੀ ਸੰਸਥਾ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ

ਰੂੜੇਕੇ ਕਲਾਂ, 27 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ: ਐਸ.ਪੀ. ਸਿੰਘ ਉਬਰਾਏ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਗੁਰਜਿੰਦਰ ਸਿੰਘ ਸਿੱਧੂ ਦੀ ਅਗਵਾਈ ਵਿਚ ਜ਼ਿਲ੍ਹਾ ਮੀਤ ਪ੍ਰਧਾਨ ਗੁਰਮੀਤ ਸਿੰਘ ਧੌਲਾ ਵਲੋਂ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਨਗਰ ਪੰਚਾਇਤ ਦੀਆਂ ਚੋਣਾਂ ਨੂੰ ਲੈ ਕੇ ਵਾਰਡਬੰਦੀ ਸ਼ੁਰੂ

ਹੰਡਿਆਇਆ, 27 ਜੂਨ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਵਿਖੇ ਨਵੇਂ ਸਿਰੇ ਤੋਂ ਵਾਰਡਬੰਦੀ ਕੀਤੀ ਜਾਣ ਲੱਗੀ | ਸਥਾਨਕ ਸਰਕਾਰ ਵਿਭਾਗ ਪੰਜਾਬ ਦੇ ਡਾਇਰੈਕਟਰ ਵਲੋਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਭੇਜੇ ਪੱਤਰ ਅਨੁਸਾਰ ਜ਼ਿਲ੍ਹਾ ਬਰਨਾਲਾ ਦੀ ...

ਪੂਰੀ ਖ਼ਬਰ »

ਬਜਟ ਸੂਬੇ ਦੇ ਵਿਕਾਸ ਲਈ ਮੀਲ ਪੱਥਰ ਸਿੱਧ ਹੋਵੇਗਾ-ਵਿਧਾਇਕ ਉਗੋਕੇ

ਤਪਾ ਮੰਡੀ, 27 ਜੂਨ (ਪ੍ਰਵੀਨ ਗਰਗ)-ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ਨੂੰ ਸੂਬੇ ਦੇ ਵਿਕਾਸ ਵਿਚ ਮੀਲ ਪੱਥਰ ਕਰਾਰ ਦਿੰਦਿਆਂ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬੇ ਦੇ ਵਿੱਤ ਮੰਤਰੀ ਹਰਪਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX