ਤਾਜਾ ਖ਼ਬਰਾਂ


ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ. ਦੀਆਂ ਪੰਜਾਬ ਰਾਜ ਅਤੇ ਜ਼ਿਲ੍ਹਾ ਇਕਾਈਆਂ ਭੰਗ
. . .  1 day ago
ਬੁਢਲਾਡਾ ,26 ਸਤੰਬਰ (ਸਵਰਨ ਸਿੰਘ ਰਾਹੀ)- ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ .ਦੀਆਂ ਪੰਜਾਬ ਦੀਆਂ ਸਾਰੀਆਂ ਰਾਜ ਅਤੇ ਜ਼ਿਲ੍ਹਾ ਇਕਾਈਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ...
ਵਿਜੀਲੈਂਸ ਨੇ ਜੰਗਲਾਤ ਵਿਭਾਗ ਦੇ ਆਈ. ਐਫ. ਐਸ. ਅਧਿਕਾਰੀ ਪਰਵੀਨ ਕੁਮਾਰ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਐਸ. ਏ. ਐਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ) – ਆਈ.ਐਫ.ਐਸ. ਅਧਿਕਾਰੀ ਪਰਵੀਨ ਕੁਮਾਰ, ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਫਾਰੈਸਟ (ਪੀ.ਸੀ.ਸੀ.ਐਫ.) ਜੰਗਲੀ ਜੀਵ, ਪੰਜਾਬ ਨੂੰ ...
ਪੰਜਾਬ ਕੈਬਨਿਟ ਵਲੋਂ ਲਏ ਗਏ ਅਹਿਮ ਫ਼ੈਸਲੇ
. . .  1 day ago
ਚੰਡੀਗੜ੍ਹ , 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗਰਾਮ ...
ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੇ ਘਰ ਪਹੁੰਚੀ
. . .  1 day ago
ਨਵੀਂ ਦਿੱਲੀ, 26 ਸਤੰਬਰ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ 'ਤੇ ਪਹੁੰਚੀ । ਅਜੈ ਮਾਕਨ, ਮੱਲਿਕਾਰਜੁਨ ਖੜਗੇ, ਕੇ.ਸੀ. ਵੇਣੂਗੋਪਾਲ ...
ਜੰਮੂ-ਕਸ਼ਮੀਰ : ਕੁਲਗਾਮ ਮੁਕਾਬਲੇ 'ਚ ਫੌਜ ਦਾ ਇਕ ਜਵਾਨ ਅਤੇ 2 ਨਾਗਰਿਕ ਜ਼ਖਮੀ , ਹਸਪਤਾਲ 'ਚ ਭਰਤੀ
. . .  1 day ago
ਜੰਮੂ-ਕਸ਼ਮੀਰ: ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ
. . .  1 day ago
ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੇ ਵਿਰੋਧ ਵਿਚ ਰਾਸ਼ਟਰੀ ਮਾਰਗ 54 ’ਤੇ ਕਿਸਾਨਾਂ ਨੇ ਆਵਾਜਾਈ ਕੀਤੀ ਠੱਪ
. . .  1 day ago
ਹਰੀਕੇ ਪੱਤਣ ,26 ਸਤੰਬਰ (ਸੰਜੀਵ ਕੁੰਦਰਾ)- ਕਰਨਾਟਕ ਸਰਕਾਰ ਵਲੋਂ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟਬੁੱਢਾ) ਵਲੋਂ ਰਾਸ਼ਟਰੀ ਮਾਰਗ ...
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਰਨਾਟਕਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਕਿਸਾਨਾਂ ਨੇ ਰਾਸ਼ਟਰੀ ਮਾਰਗ 'ਤੇ ਲਗਾਇਆ ਜਾਮ
. . .  1 day ago
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸੰਗਠਨ ਵਲੋਂ ਕਰਨਾਟਕਾ ਦੀ ਰਾਜਧਾਨੀ ਬੰਗਲੌਰ ਵਿਖੇ ਕਰਨਾਟਕਾ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ...
ਪਨਬੱਸ ਤੇ ਪੀ. ਆਰ. ਟੀ. ਸੀ. ਦੀ ਸੂਬਾ ਪੱਧਰੀ ਹੜਤਾਲ ਮੁਲਤਵੀ
. . .  1 day ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ)-ਟਰਾਂਸਪੋਰਟ ਮੰਤਰੀ ਪੰਜਾਬ ਅਤੇ ਵਿਭਾਗ ਵਲੋਂ ਕੁੱਝ ਮੰਗਾਂ ਲਾਗੂ ਕਰਨ ’ਤੇ ਸਹਿਮਤੀ’ਤੇ ਪਨਬਸ ਤੇ ਪੀ. ਆਰ. ਟੀ. ਸੀ. ਦੀ ਤਿੰਨ ਰੋਜ਼ਾ ਸੂਬਾ ਪੱਧਰੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਭਲਕੇ 27 ਸਤੰਬਰ (ਮੰਗਲਵਾਰ) ਨੂੰ ਪਨਬੱਸ ਤੇ ਪੀ. ਆਰ. ਟੀ. ਸੀ. ਬੱਸਾਂ ...
ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਅੱਜ ਰਾਤ ਟੋਕੀਓ ਲਈ ਰਵਾਨਾ ਹੋਣਗੇ
. . .  1 day ago
ਇਟਲੀ ਦੀਆਂ ਪਾਰਲੀਮੈਂਟ ਚੋਣਾਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ
. . .  1 day ago
ਵੈਨਿਸ (ਇਟਲੀ),26ਸਤੰਬਰ(ਹਰਦੀਪ ਸਿੰਘ ਕੰਗ)- ਇਟਲੀ ਦੀਆਂ ਹੋਈਆਂ ਪਾਰਲੀਮੈਂਟ ਚੋਣਾਂ ਦੇ ਨਤੀਜਿਆਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਸ਼ਪੱਸ਼ਟ ਬਹੁਮੱਤ ਮਿਲਿਆ ਹੈ । ਇਸ ਪਾਰਟੀ ਨੇ ਇਕੱਲੇ ਤੌਰ ’ਤੇ ਹੀ 26 ਪ੍ਰਤੀਸ਼ਤ ...
ਸੰਯੁਕਤ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਨਿੱਝਰਪੁਰਾ ਟੋਲ ਪਲਾਜ਼ਾ ਵਿਰੁੱਧ ਟੋਲ ਪਲਾਜ਼ਾ ਜਾਮ
. . .  1 day ago
ਜੰਡਿਆਲਾ ਗੁਰੂ, 26 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਅੱਜ ਭਾਈ ਬਲਦੇਵ ਸਿੰਘ ਸਿਰਸਾ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਟੋਲ ...
ਗੁਜਰਾਤ : ਭਾਰਤ ਦੁਨੀਆ ਦੀ ਵੱਡੀ ਅਰਥਵਿਵਸਥਾ ਨੂੰ ਕਾਂਗਰਸ 12ਵੇਂ ਨੰਬਰ 'ਤੇ ਲੈ ਆਈ ਸੀ ,ਨਰਿੰਦਰ ਮੋਦੀ ਇਸ ਨੂੰ 5ਵੇਂ ਸਥਾਨ 'ਤੇ ਲੈ ਆਏ - ਅਮਿਤ ਸ਼ਾਹ
. . .  1 day ago
ਦਿੱਲੀ : ਮਲਿਕਾਰਜੁਨ ਖੜਗੇ ਅਤੇ ਅਜੈ ਮਾਕਨ ਰਾਜਸਥਾਨ ਦੇ ਸਿਆਸੀ ਸੰਕਟ 'ਤੇ ਸੋਨੀਆ ਗਾਂਧੀ ਨੂੰ ਸੌਂਪਣਗੇ ਰਿਪੋਰਟ
. . .  1 day ago
ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਸ਼ ਕਾਰਨ ਗ਼ਰੀਬ ਵਿਅਕਤੀ ਦੇ ਘਰ ਦੀ ਛੱਤ ਡਿੱਗੀ
. . .  1 day ago
ਲੌਂਗੋਵਾਲ,26 ਸਤੰਬਰ (ਸ.ਸ.ਖੰਨਾ,ਵਿਨੋਦ,ਹਰਜੀਤ ਸ਼ਰਮਾ)- ਸਥਾਨਕ ਮੰਡੇਰ ਕਲਾਂ ਰੋਡ ਦੇ ਨਜ਼ਦੀਕ ਨਿਰਭੈ ਸਿੰਘ ਪੁੱਤਰ ਸਰੂਪ ਸਿੰਘ ਦੀ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਮਕਾਨ ਦੀ ਛੱਤ ਡਿੱਗਣ ...
ਦੋਸ਼ੀ ਰਜਿੰਦਰ , ਕਪਿਲ , ਦੀਪਕ ਮੁੰਡੀ ਦਾ ਰਾਣਾ ਕੰਧੋਵਾਲੀਆ ਕਤਲ ਕੇਸ ਵਿਚ 5 ਦਿਨਾਂ ਦਾ ਪੁਲਿਸ ਰਿਮਾਂਡ
. . .  1 day ago
"ਮੇਰੀਆਂ ਭਾਰਤ ਵਿਚ ਡੂੰਘੀਆਂ ਜੜ੍ਹਾਂ ਹਨ, 2009 ਤੋਂ ਟੈਕਸ ਅਦਾ ਕਰਨ ਵਾਲੀ ਵਸਨੀਕ": ਜੈਕਲੀਨ ਫਰਨਾਂਡੀਜ਼
. . .  1 day ago
ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਨਰਿੰਦਰ ਮੋਦੀ ਦਾ ਕੀਤਾ ਕੈਪਟਨ ਨੇ ਧੰਨਵਾਦ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਅਨਾੜੀ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਭਰੋਸਾ ਮਤਾ ਲਿਆਉਣਾ ਪੰਜਾਬ ਸਰਕਾਰ ਲਈ ਸ਼ਰਮ ਵਾਲੀ ਗੱਲ - ਕੈਪਟਨ ਅਮਰਿੰਦਰ ਸਿੰਘ
. . .  1 day ago
ਭਾਜਪਾ ਦੀ ਕਾਨਫ਼ਰੰਸ ਮੌਕੇ ਪੱਤਰਕਾਰਾਂ ਦੇ ਸਵਾਲਾਂ 'ਚ ਘਿਰੇ ਕੈਪਟਨ ਅਮਰਿੰਦਰ ਸਿੰਘ
. . .  1 day ago
ਜੰਮੂ-ਕਸ਼ਮੀਰ : ਪੁਣਛ ਦੇ ਸੂਰਨਕੋਟ ਇਲਾਕੇ ਦੇ ਫਜ਼ਲਾਬਾਦ ਪਿੰਡ 'ਚ ਗਰਨੇਡ ਹੋਇਆ ਬਰਾਮਦ
. . .  1 day ago
ਗੜ੍ਹਸ਼ੰਕਰ ਪੁਲਿਸ ਵਲੋਂ 510 ਗ੍ਰਾਮ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਪਿਸਤੌਲ ਸਮੇਤ ਲੜਕੀ ਸਣੇ 3 ਕਾਬੂ
. . .  1 day ago
ਗੜ੍ਹਸ਼ੰਕਰ, 26 ਸਤੰਬਰ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇਕ ਲੜਕੀ ਸਮੇਤ 3 ਜਣਿਆਂ ਨੂੰ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਲੁੱਟ ਦੀ ਵਾਰਦਾਤ ਵੇਲੇ ਵਰਤੇ ਗਏ ਪਿਸਤੌਲ ਸਮੇਤ ਕਾਬੂ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਹੈ। ਥਾਣਾ ਗੜ੍ਹਸ਼ੰਕਰ ਵਿਖੇ ਐੱਸ.ਐੱਚ.ਓ. ਇੰਸਪੈਕਟਰ ਕਰਨੈਲ ਸਿੰਘ...
ਪੰਜਾਬ ਸਰਕਾਰ ਵਲੋਂ ਦੋ ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ 2 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ 'ਚ ਆਈ.ਏ.ਐੱਸ. ਰਾਹੁਲ ਭੰਡਾਰੀ ਅਤੇ ਆਈ.ਏ.ਐੱਸ. ਵਿਮਲ ਕੁਮਾਰ ਸੇਤੀਆ...
ਸੜਕ ਹਾਦਸੇ 'ਚ ਕਾਰ ਚਾਲਕ ਦੀ ਮੌਤ
. . .  1 day ago
ਜਖੇਪਲ/ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ (ਮੇਜਰ ਸਿੰਘ ਸਿੱਧੂ,ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬੀਤੀ ਰਾਤ ਸੁਨਾਮ-ਬੁਢਲਾਡਾ ਸੜਕ 'ਤੇ ਪਿੰਡ ਘਾਸੀਵਾਲਾ ਨੇੜੇ ਹੋਏ ਸੜਕ ਹਾਦਸੇ 'ਚ ਇਕ ਕਾਰ ਚਾਲਕ ਦੀ ਮੌਤ ਹੋਣ ਦੀ ਖ਼ਬਰ ਹੈ।ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਹਾੜ ਸੰਮਤ 554

ਜਲੰਧਰ

ਝਗੜੇ ਦੌਰਾਨ ਗੁੱਥਮ-ਗੁੱਥਾ ਹੋਏ ਵਿਦਿਆਰਥੀ -ਹੋਸਟਲ ਦੀ ਤੀਸਰੀ ਮੰਜ਼ਿਲ ਤੋਂ ਡਿੱਗੇ, ਇਕ ਦੀ ਮੌਤ, ਦੂਸਰਾ ਗੰਭੀਰ ਜ਼ਖ਼ਮੀ

ਜਲੰਧਰ/ਮਕਸੂਦਾਂ, 27 ਜੂਨ (ਐੱਮ.ਐੱਸ. ਲੋਹੀਆ/ਸਤਿੰਦਰ ਪਾਲ ਸਿੰਘ)-ਸਥਾਨਕ ਕਬੀਰ ਨਗਰ 'ਚ ਬਣੇ ਕਾਲਜ ਦੇ ਇਕ ਹੋਸਟਲ 'ਚ ਬੀਤੀ ਰਾਤ ਬੀ.ਸੀ.ਏ. (ਫਾਈਨਲ) ਦੇ ਵਿਦਿਆਰਥੀਆਂ 'ਚ ਹੋਏ ਝਗੜੇ ਦੌਰਾਨ ਗੁੱਥਮ-ਗੁੱਥਾ ਹੋਏ ਦੋ ਵਿਦਿਆਰਥੀ ਹੋਸਟਲ ਦੀ ਤੀਸਰੀ ਮੰਜ਼ਿਲ ਤੋਂ ਥੱਲੇ ਫਰਸ਼ 'ਤੇ ਡਿੱਗ ਗਏ | ਇਸ ਹਾਦਸੇ ਦੌਰਾਨ ਗੰਭੀਰ ਜ਼ਖ਼ਮੀ ਹੋਏ ਇਕ ਵਿਦਿਆਰਥੀ ਦੀ ਮੌਤ ਹੋ ਗਈ, ਜਦਕਿ ਦੂਸਰੇ ਨੂੰ ਗੰਭੀਰ ਹਾਲਤ 'ਚ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ | ਮਿ੍ਤਕ ਦੀ ਪਛਾਣ ਕਿ੍ਸ਼ਨ ਕੁਮਾਰ ਯਾਦਵ (22) ਪੁੱਤਰ ਸੂਰਿਆ ਨਰਾਇਣ ਯਾਦਵ ਵਾਸੀ ਪਿੰਡ ਕਸਮਾ ਮੁਗਰ, ਮਧੂਬਨੀ, ਬਿਹਾਰ ਅਤੇ ਗੰਭੀਰ ਜ਼ਖ਼ਮੀ ਹੋਏ ਵਿਦਿਆਰਥੀ ਦੀ ਪਛਾਣ ਅਮਨ ਕੁਮਾਰ (21) ਪੁੱਤਰ ਰਾਜ ਕੁਮਾਰ ਵਾਸੀ ਦਾਨਾਪੁਰੀ, ਪਟਨਾ, ਬਿਹਾਰ ਵਜੋਂ ਦੱਸੀ ਗਈ ਹੈ | ਦੋਵੇਂ ਵਿਦਿਆਰਥੀ ਸਾਲ 2019 'ਚ ਬੀ.ਸੀ.ਏ. ਦੀ ਪੜ੍ਹਾਈ ਕਰਨ ਜਲੰਧਰ ਆਏ ਸਨ | ਵਾਪਰੇ ਹਾਦਸੇ ਦਾ ਪਤਾ ਲੱਗਦੇ ਹੀ ਡੀ.ਸੀ.ਪੀ. ਜਾਂਚ ਜਸਕਿਰਨਜੀਤ ਸਿੰਘ ਤੇਜਾ, ਏ.ਡੀ.ਸੀ.ਪੀ. (ਸਿਟੀ-1) ਸੁਹੇਲ ਮੀਰ, ਏ.ਸੀ.ਪੀ. ਉੱਤਰੀ ਬਲਕਾਰ ਸਿੰਘ ਅਤੇ ਥਾਣਾ ਡਵੀਜ਼ਨ ਨੰਬਰ 1 ਦੇ ਮੁਖੀ ਸੁਰਜੀਤ ਸਿੰਘ ਗਿੱਲ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ |
ਪਾਰਟੀ 'ਚ ਨਾ ਬੁਲਾਏ ਜਾਣ ਦੀ ਰੰਜਿਸ਼ ਕਰਕੇ ਹੋਇਆ ਝਗੜਾ
ਥਾਣਾ ਮੁਖੀ ਗਿੱਲ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਦੌਰਾਨ ਪਤਾ ਲੱਗਾ ਹੈ ਕਿ 8 ਜੂਨ ਨੂੰ ਸੋਹਨ ਕੁਮਾਰ ਦਾ ਜਨਮ ਦਿਨ ਸੀ, ਜਿਸ ਸੰਬੰਧੀ ਉਸ ਨੇ ਵਿਦਿਆਰਥੀਆਂ ਨੂੰ ਪਾਰਟੀ ਦਿੱਤੀ ਸੀ | ਇਸ ਪਾਰਟੀ 'ਚ ਅਮਨ ਨੂੰ ਨਹੀਂ ਬੁਲਾਇਆ ਗਿਆ, ਜਿਸ ਦੀ ਰੰਜਿਸ਼ ਰੱਖਦੇ ਹੋਏ ਬੀਤੀ ਰਾਤ ਕਰੀਬ 11 ਵਜੇ ਅਮਨ ਨੇ ਸੋਹਨ ਕੁਮਾਰ ਨਾਲ ਵਿਵਾਦ ਕੀਤਾ | ਹੋਸਟਲ ਦੇ ਇੰਚਾਰਜ ਨਿਤੇਸ਼ ਠਾਕੁਰ ਨੇ ਮੌਕੇ 'ਤੇ ਆ ਕੇ ਵਿਦਿਆਰਥੀਆਂ ਦੇ ਵਿਵਾਦ ਨੂੰ ਸ਼ਾਂਤ ਕੀਤਾ | ਜਦੋਂ ਹੋਸਟਲ ਇੰਚਾਰਜ ਉੱਥੋਂ ਚਲਾ ਗਿਆ ਤਾਂ ਰਾਤ ਕਰੀਬ 12.45 ਵਜੇ ਅਮਨ ਅਤੇ ਸੋਹਨ ਵਿਚਕਾਰ ਫਿਰ ਤੋਂ ਝਗੜਾ ਹੋ ਗਿਆ ੇ ਇਸ ਦਾ ਵਿਰੋਧ ਕੀਤਾ, ਜਿਸ ਤੋਂ ਬਾਅਦ ਕ੍ਰਿਸ਼ਨ ਅਤੇ ਅਮਨ ਆਪਸ 'ਚ ਗੁੱਥਮ-ਗੱਥਾ ਹੋ ਗਏ ਅਤੇ ਇਮਾਰਤ 'ਚ ਲੱਗੀ ਗਿ੍ਲ 'ਚ ਜਾ ਵੱਜੇ | ਝਟਕੇ ਦੇ ਨਾਲ ਗਿ੍ਲ ਟੁੱਟ ਗਈ ਅਤੇ ਦੋਵੇਂ ਤੀਸਰੀ ਮੰਜ਼ਿਲ ਤੋਂ ਥੱਲੇ ਡਿੱਗ ਗਏ | ਕ੍ਰਿਸ਼ਨਾ ਦੇ ਸਿਰ 'ਚ ਗੰਭੀਰ ਸੱਟ ਲੱਗ, ਜਦਕਿ ਅਮਨ ਦੀ ਰੀੜ੍ਹ ਦੀ ਹੱਡੀ 'ਚ ਸੱਟ ਲੱਗੀ ਹੈ | ਕਾਲਜ ਦੇ ਪ੍ਰਬੰਧਕ ਰਾਤ ਨੂੰ ਦੋਵੇਂ ਜ਼ਖ਼ਮੀਆਂ ਨੂੰ ਹਸਪਤਾਲ ਲੈ ਗਏ, ਜਿੱਥੇ ਜਾਂਦੇ ਹੀ ਡਾਕਟਰਾਂ ਨੇ ਕ੍ਰਿਸ਼ਨਾ ਨੂੰ ਮਿ੍ਤਕ ਕਰਾਰ ਦੇ ਦਿੱਤਾ, ਜਦਕਿ ਅਮਨ ਦਾ ਇਲਾਜ ਚੱਲ ਰਿਹਾ ਹੈ | ਪੁਲਿਸ ਨੇ ਦੋਵਾਂ ਦੇ ਪਰਿਵਾਰਾਂ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਹੈ | ਥਾਣਾ ਮੁਖੀ ਨੇ ਦੱਸਿਆ ਕਿ ਫਿਲਹਾਲ ਸੁਰੱਖਿਆ ਕਰਮੀ ਨੀਰਜ ਸ਼ਰਮਾ ਦੇ ਬਿਆਨਾਂ ਦੇ ਆਧਾਰ 'ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਕ੍ਰਿਸ਼ਨਾ ਦੀ ਮਿ੍ਤਕ ਦੇਹ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਰੱਖਵਾ ਦਿੱਤਾ ਹੈ |
ਸੀ.ਸੀ.ਟੀ.ਵੀ. 'ਚ ਕੈਦ ਹੋਏ ਘਟਨਾ ਦੇ ਦਿ੍ਸ਼
ਪੁਲਿਸ ਨੂੰ ਜਾਂਚ ਦੌਰਾਨ ਹੋਸਟਲ 'ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ 'ਚ ਝਗੜੇ ਦੀ ਫੁੱਟੇਜ ਮਿਲੀ ਹੈ, ਜਿਸ ਦੇ 'ਚ ਨਜ਼ਰ ਆ ਰਿਹਾ ਹੈ ਕਿ ਪਹਿਲਾਂ ਵਿਦਿਆਰਥੀ ਲਾਬੀ 'ਚ ਝਗੜਾ ਕਰ ਰਹੇ ਹਨ, ਜੋ ਇਕ ਦੂਸਰੇ ਨਾਲ ਗੁੱਥਮ-ਗੁੱਥਾ ਹੁੰਦੇ ਇਮਾਰਤ ਦੇ ਉਸ ਪਾਸੇ ਚਲੇ ਜਾਂਦੇ ਹਨ, ਜਿੱਥੇ ਗਿ੍ੱਲ ਲੱਗੀ ਹੋਈ ਹੈ | ਦੂਸਰੇ ਪਾਸੇ ਕੁਝ ਹੋਰ ਵਿਦਿਆਰਥੀ ਆਪਸ 'ਚ ਝਗੜ ਰਹੇ ਹਨ, ਜਦੋਂ ਕ੍ਰਿਸ਼ਨਾ ਅਤੇ ਅਮਨ ਗਿ੍ੱਲ 'ਚ ਵਜ ਕੇ ਥੱਲੇ ਡਿੱਗਦੇ ਹਨ, ਤਾਂ ਸਾਰੇ ਵਿਦਿਆਰਥੀ ਉਨ੍ਹਾਂ ਵੱਲ ਭੱਜਦੇ ਹਨ | ਇਕ ਦਮ ਸਾਰੇ ਪਾਸੇ ਦਹਿਸ਼ਤ ਫੈਲ ਜਾਂਦੀ ਹੈ | ਪੁਲਿਸ ਵਲੋਂ ਫੁੱਟੇਜ ਦੀ ਜਾਂਚ ਕੀਤੀ ਜਾ ਰਹੀ ਹੈ |
ਹੋਸਟਲ ਦੇ ਇਕੋ ਕਮਰੇ 'ਚ ਰਹਿੰਦੇ ਸਨ ਸੋਹਨ ਤੇ ਕ੍ਰਿਸ਼ਨਾ
ਕਾਲਜ ਦੇ ਹੋਸਟਲ 'ਚ ਸੋਹਨ ਅਤੇ ਕ੍ਰਿਸ਼ਨਾ ਨੂੰ ਇਕੋ ਕਮਰਾ ਮਿਲਿਆ ਹੋਇਆ ਸੀ, ਇਸ ਲਈ ਦੋਵਾਂ 'ਚ ਬਹੁਤ ਪਿਆਰ ਸੀ | ਹੁਣ ਉਨ੍ਹਾਂ ਦੀ ਪੜ੍ਹਾਈ ਪੂਰੀ ਹੋ ਚੁੱਕੀ ਸੀ ਅਤੇ ਕੁਝ ਦਿਨਾਂ ਬਾਅਦ ਫਾਇਨਲ ਪੇਪਰ ਹੋਣੇ ਸਨ | ਇਸ ਮੌਕੇ ਕ੍ਰਿਸ਼ਨਾ ਦੀ ਹੋਈ ਮੌਤ ਨਾਲ ਉਸ ਦੇ ਸਾਥੀ ਵਿਦਿਆਰਥੀਆਂ 'ਚ ਭਾਰੀ ਦੁੱਖ ਪਾਇਆ ਜਾ ਰਿਹਾ ਹੈ |

ਜ਼ਿਲ੍ਹਾ ਕਾਂਗਰਸ ਵਲੋਂ ਅਗਨੀਪਥ ਦੇ ਵਿਰੋਧ 'ਚ ਡੀ. ਸੀ. ਦਫ਼ਤਰ ਦੇ ਬਾਹਰ ਧਰਨਾ

ਜਲੰਧਰ, 27 ਜੂਨ (ਜਸਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਦੇ ਪ੍ਰਧਾਨ ਬਲਰਾਜ ਠਾਕੁਰ ਅਤੇ ਕਾਰਜਕਾਰੀ ਪ੍ਰਧਾਨ ਹਰਜਿੰਦਰ ਸਿੰਘ ਲਾਡਾ ਦੀ ਅਗਵਾਈ ਹੇਠ ਇਕੱਤਰ ਹੋਏ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਅਗਨੀਪਥ ਯੋਜਨਾ ਦੇ ਵਿਰੋਧ 'ਚ ਡਿਪਟੀ ...

ਪੂਰੀ ਖ਼ਬਰ »

ਕੂੜਾ ਸੰਭਾਲ ਪ੍ਰਾਜੈਕਟ ਦਾ ਕੰਮ ਕਰਨ ਵਾਲੀ ਕੰਪਨੀ ਨੂੰ 2 ਲੱਖ ਜੁਰਮਾਨੇ ਦੀ ਸਿਫ਼ਾਰਸ਼

ਜਲੰਧਰ, 27 ਜੂਨ (ਸ਼ਿਵ ਸ਼ਰਮਾ)-ਸਮਾਰਟ ਸਿਟੀ ਕੰਪਨੀ ਦੀ ਪ੍ਰਾਜੈਕਟ ਨਿਗਰਾਨ ਕਮੇਟੀ ਨੇ ਵਰਿਆਣਾ ਡੰਪ 'ਤੇ ਕੂੜਾ ਸੰਭਾਲ ਪ੍ਰਾਜੈਕਟ ਲਈ ਸ਼ੈੱਡ ਅਤੇ ਮਸ਼ੀਨਰੀ ਅਪੈ੍ਰਲ ਮਹੀਨੇ ਤੱਕ ਲਗਾਉਣ ਵਿਚ ਅਸਫਲ ਰਹਿਣ ਕਰਕੇ 2 ਲੱਖ ਜੁਰਮਾਨੇ ਦੀ ਸਿਫ਼ਾਰਸ਼ ਕੀਤੀ ਹੈ | ਸਮਾਰਟ ...

ਪੂਰੀ ਖ਼ਬਰ »

ਮਨੀਚੇਂਜਰ ਦੀ ਦੁਕਾਨ 'ਚੋਂ ਨਕਦੀ ਚੋਰੀ

ਲਾਂਬੜਾ, 27 ਜੂਨ (ਪਰਮੀਤ ਗੁਪਤਾ)-ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਹੁਸੈਨਪੁਰ ਵਿਖੇ ਬੇਖੌਫ ਚੋਰਾਂ ਵਲੋਂ ਦਿਨ-ਦਿਹਾੜੇ ਮਨੀਚੇਂਜਰ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ 70 ਹਜ਼ਾਰ ਦੀ ਨਕਦੀ ਚੋਰੀ ਕਰ ਫਰਾਰ ਹੋ ਗਏ | ਘਟਨਾ ਸੰਬੰਧੀ ਦੁਕਾਨਦਾਰ ਸੰਦੀਪ ਕੁਮਾਰ ...

ਪੂਰੀ ਖ਼ਬਰ »

ਜੇ. ਈ. ਕੌਂਸਲ ਵਲੋਂ ਅੰਦੋਲਨ 10 ਦਿਨ ਲਈ ਮੁਲਤਵੀ

ਜਲੰਧਰ, 27 ਜੂਨ (ਸ਼ਿਵ)-ਪਾਵਰਕਾਮ ਦੇ ਜੇ. ਈ. ਕੌਂਸਲ ਦੇ ਪ੍ਰਧਾਨ ਇੰਜੀ. ਗਗਨਦੀਪ ਸਿੰਘ ਅਤੇ ਸਕੱਤਰ ਇੰਜੀ. ਦੀਪਕ ਕੁਮਾਰ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ ਪਾਵਰ ਪੰਜਾਬ ਸਰਕਾਰ ਨਾਲ ਹੋਈ ਮੀਟਿੰਗ ਤੋਂ ਬਾਅਦ ਜੇ ਈ. ਕੌਂਸਲ ਵਲੋਂ ਆਪਣੇ ਅੰਦੋਲਨ ਨੂੰ 10 ਦਿਨ ਦੇ ਲਈ ਮੁਲਤਵੀ ...

ਪੂਰੀ ਖ਼ਬਰ »

ਵਾਰਡਬੰਦੀ ਵਾਸਤੇ ਡਿਲੀਮੀਟੇਸ਼ਨ ਬੋਰਡ ਲਈ ਨਹੀਂ ਹੋਈ 5 ਕੌਂਸਲਰਾਂ ਦੀ ਚੋਣ

ਜਲੰਧਰ, 27 ਜੂਨ (ਸ਼ਿਵ)- 'ਆਪ' ਸਰਕਾਰ ਦੀ ਹਦਾਇਤ ਤੋਂ ਬਾਅਦ ਵੀ ਨਿਗਮ ਪ੍ਰਸ਼ਾਸਨ ਵਲੋਂ ਵਾਰਡਬੰਦੀ ਦੀ ਤਿਆਰੀ ਦਾ ਕੰਮ ਹੌਲੀ ਗਤੀ ਨਾਲ ਚੱਲ ਰਿਹਾ ਹੈ ਜਿਸ ਨਾਲ ਨਿਗਮ ਚੋਣਾਂ ਦਾ ਕੰਮ ਲਟਕ ਸਕਦਾ ਹੈ ਕਿਉਂਕਿ ਮੌਜੂਦਾ ਨਿਗਮ ਦਾ ਕਾਰਜਕਾਲ ਦਸੰਬਰ ਨੂੰ ਖ਼ਤਮ ਹੋ ਰਿਹਾ ਹੈ | ...

ਪੂਰੀ ਖ਼ਬਰ »

ਐੱਸ.ਆਈ. ਗੁਰਪ੍ਰੀਤ ਸਿੰਘ ਨੇ ਥਾਣਾ ਡਵੀਜ਼ਨ ਨੰਬਰ 2 ਦੇ ਮੁਖੀ ਵਜੋਂ ਅਹੁਦਾ ਸੰਭਾਲਿਆ

ਜਲੰਧਰ, 27 ਜੂਨ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੇ ਵੱਖ-ਵੱਖ ਵਿਭਾਗਾਂ 'ਚ ਸ਼ਲਾਘਾਯੋਗ ਸੇਵਾਵਾਂ ਦੇ ਚੁੱਕੇ ਐੱਸ.ਆਈ. ਗੁਰਪ੍ਰੀਤ ਸਿੰਘ ਨੂੰ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਵਲੋਂ ਥਾਣਾ ਡਵੀਜ਼ਨ ਨੰਬਰ 2 ਦੇ ਮੁਖੀ ਵਜੋਂ ਜ਼ਿੰਮੇਵਾਰੀ ਦਿੱਤੀ ਗਈ ਹੈ ...

ਪੂਰੀ ਖ਼ਬਰ »

ਅਣਪਛਾਤੀ ਔਰਤ ਦੀ ਇਲਾਜ ਦੌਰਾਨ ਮੌਤ

ਜਲੰਧਰ, 27 ਜੂਨ (ਐੱਮ. ਐੱਸ. ਲੋਹੀਆ) - ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਇਕ ਅਣਪਛਾਤੀ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ, ਜਿਸ ਦੀ ਪਛਾਣ ਲਈ ਪੁਲਿਸ ਨੇ ਮਿ੍ਤਕ ਦੇਹ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ 'ਚ ਰੱਖਵਾ ਦਿੱਤਾ ਹੈ | ਇਸ ਸੰਬੰਧੀ ਪੁਲਿਸ ਚੌਕੀ ਫਤਹਿਪੁਰ ਦੇ ...

ਪੂਰੀ ਖ਼ਬਰ »

ਵਿਰਸਾ ਵਿਹਾਰ ਵਿਖੇ 9ਵੀਂ ਕੌਮੀ ਕਲਾ ਪ੍ਰਦਰਸ਼ਨੀ ਦਾ ਉਦਘਾਟਨ

ਜਲੰਧਰ, 27 ਜੂਨ (ਹਰਵਿੰਦਰ ਸਿੰਘ ਫੁੱਲ)-'ਪਰਿਆਸ ਇਕ ਕੋਸ਼ਿਸ਼' ਕਲਾਕਾਰਾਂ ਦੇ ਸਮੂਹ ਦੁਆਰਾ 9ਵੀਂ ਕੌਮੀ ਕਲਾ ਪ੍ਰਦਰਸ਼ਨੀ ਵਿਰਸਾ ਵਿਹਾਰ ਵਿਖੇ ਲਗਾਈ ਗਈ | ਜਿਸ ਦਾ ਉਦਘਾਟਨ ਮੁੱਖ ਮਹਿਮਾਨ ਡਾ. ਕਰੁਣਾ ਮੋਹਿੰਦਾ ਡਾਇਰੈਕਟਰ ਟੇਕ ਕਲਾ ਆਰਟ ਗੈਲਰੀ ਲੁਧਿਆਣਾ, ਡਾ.ਜਸਪਾਲ ...

ਪੂਰੀ ਖ਼ਬਰ »

ਹਾਕੀ ਦਾ ਕੋਚਿੰਗ ਕੈਂਪ ਗੋਬਿੰਦ ਸਪੋਰਟਸ ਅਕੈਡਮੀ ਦਾ ਸ਼ਲਾਘਾਯੋਗ ਉਪਰਾਲਾ-ਸੋਢੀ

ਜਲੰਧਰ, 27 ਜੂਨ (ਜਸਪਾਲ ਸਿੰਘ)-ਗੋਬਿੰਦ ਸਪੋਰਟਸ ਅਕੈਡਮੀ ਕੁੱਕੜ ਪਿੰਡ ਵਲੋਂ ਸਮੂਹ ਪਿੰਡ ਵਾਸੀਆਂ, ਐਨ. ਆਰ. ਆਈ. ਵੀਰਾਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਅਤੇ ਤਜਿੰਦਰ ਸਿੰਘ ਔਜਲਾ ਦੀ ਦੇਖ-ਰੇਖ ਹੇਠ ਅਕੈਡਮੀ ਦੇ ਬੱਚਿਆਂ ਦਾ ਹਾਕੀ ਦਾ ਸਮਰ ਕੋਚਿੰਗ ਕੈਂਪ ਲਗਾਇਆ ...

ਪੂਰੀ ਖ਼ਬਰ »

ਫਿੱਟ ਅਤੇ ਸੱਭਿਆਚਾਰ ਨਾਲ ਜੁੜੇ ਰਹਿਣ ਦਾ ਸੌਖਾਲਾ ਤਰੀਕਾ ਹੈ ਲੋਕ ਨਾਚ-ਮਨਬੀਰ ਸਿੰਘ

ਜਲੰਧਰ, 27 ਜੂਨ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਸੁਰਤਾਲ ਸੱਭਿਆਚਾਰ ਸੱਥ ਜਲੰਧਰ ਵਲੋਂ ਕਰਵਾਇਆ ਗਿਆ 18ਵਾਂ ਲੋਕ ਨਾਚ ਸਿਖਲਾਈ ਕੈਂਪ ਯਾਦਗਾਰੀ ਹੋ ਨਿਬੜਿਆ | ਇਹ ਕੈਂਪ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਸਾਬਕਾ ...

ਪੂਰੀ ਖ਼ਬਰ »

ਗੁਰਬਖਸ਼ ਭੰਡਾਲ ਦੀ ਪੁਸਤਕ 'ਦੀਵਿਆਂ ਦੀ ਡਾਰ' ਲੋਕ ਅਰਪਣ

ਜਸੰਧਰ, 27 ਜੂਨ (ਹਰਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਪ੍ਰਵਾਸੀ ਲੇਖਕ ਡਾ. ਗੁਰਬਖ਼ਸ਼ ਸਿੰਘ ਭੰਡਾਲ ਦੀ ਪੁਸਤਕ 'ਦੀਵਿਆਂ ਦੀ ਡਾਰ' ਇੱਕ ਸਾਹਿਤਕ ਮਿਲਨੀ ਦੌਰਾਨ ਪੰਜਾਬੀ ਨਾਟ ਮੰਚ ਦੀ ਅਜ਼ੀਮ ਹਸਤੀ ਡਾ. ਸਤੀਸ਼ ਕੁਮਾਰ ਵਰਮਾ ਦੇ ਗ੍ਰਹਿ ਵਿਖੇ ਲੋਕ ਅਰਪਣ ਕੀਤੀ ਗਈ | ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX